ਤਾਜਾ ਖ਼ਬਰਾਂ


ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  2 minutes ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  13 minutes ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  31 minutes ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  about 2 hours ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 2 hours ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  about 2 hours ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  about 2 hours ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  about 1 hour ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 3 hours ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 3 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 3 hours ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 3 hours ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 3 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 minute ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 4 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 4 hours ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 4 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 5 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 5 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 5 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 5 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  about 6 hours ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  about 6 hours ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 19 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਰਾਸ਼ਟਰੀ-ਅੰਤਰਰਾਸ਼ਟਰੀ

ਨਿਊਯਾਰਕ 'ਚ ਦੋ ਵਿਅਕਤੀਆਂ ਵਲੋਂ ਕੀਤੀ ਗੋਲੀਬਾਰੀ 'ਚ 10 ਜ਼ਖਮੀ

ਸੈਕਰਾਮੈਂਟੋ, 2 ਅਗਸਤ (ਹੁਸਨ ਲੜੋਆ ਬੰਗਾ)-ਨਿਊਯਾਰਕ ਸ਼ਹਿਰ ਦੇ ਕੁਈਨਜ਼ ਨਗਰ 'ਚ ਦੋ ਵਿਅਕਤੀਆਂ ਵਲੋਂ ਕੀਤੀ ਗਈ ਗੋਲੀਬਾਰੀ 'ਚ 10 ਵਿਅਕਤੀ ਜ਼ਖਮੀ ਹੋ ਗਏ | ਜ਼ਖਮੀਆਂ 'ਚ 8 ਵਿਅਕਤੀ ਤੇ 2 ਔਰਤਾਂ ਸ਼ਾਮਿਲ ਹਨ ਜਿਨ੍ਹਾਂ ਦੀ ਉਮਰ 19 ਸਾਲ ਤੋਂ ਲੈ ਕੇ 72 ਸਾਲ ਦਰਮਿਆਨ ਹੈ | ਇਨ੍ਹਾਂ ਸਾਰਿਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ | ਇਕ ਨੂੰ ਛੱਡ ਕੇ ਸਾਰੇ ਜ਼ਖਮੀ ਖਤਰੇ ਤੋਂ ਬਾਹਰ ਹਨ | ਗੰਭੀਰ ਜ਼ਖਮੀ ਵਿਅਕਤੀ ਦੇ ਪੇਟ 'ਚ ਗੋਲੀ ਵੱਜੀ ਹੈ | ਗੋਲੀਬਾਰੀ ਦੀ ਘਟਨਾ ਇਕ ਨਾਈ ਦੀ ਦੁਕਾਨ ਦੇ ਬਾਹਰ ਲੰਘੇ ਦਿਨ ਰਾਤ 11 ਵਜੇ ਤੋਂ ਪਹਿਲਾਂ ਵਾਪਰੀ | ਦੋਵੇਂ ਸ਼ੱਕੀ ਹਮਲਵਾਰ ਘਟਨਾ ਸਥਾਨ ਤੋਂ ਮੋਪਡਾਂ ਉਪਰ ਫਰਾਰ ਹੋ ਗਏ | ਪੁਲਿਸ ਅਨੁਸਾਰ ਦੋ ਬੰਦੂਕਧਾਰੀ ਪੈਦਲ ਹੀ ਘਟਨਾ ਸਥਾਨ 'ਤੇ ਆਏ ਪਰੰਤੂ ਗੋਲੀਬਾਰੀ ਉਪਰੰਤ ਦੋ ਮੋਪਡਾਂ ਉਪਰ ਫਰਾਰ ਹੋ ਗਏ, ਜਿਨ੍ਹਾਂ ਨੂੰ ਦੋ ਹੋਰ ਵਿਅਕਤੀ ਚਲਾ ਰਹੇ ਸਨ | ਇਨ੍ਹਾਂ ਚਾਰਾਂ ਨੇ ਪੂਰੀ ਬਾਂਹ ਵਾਲੀਆਂ ਗਰਮ ਟੀ ਸ਼ਰਟਾਂ ਪਾਈਆਂ ਹੋਈਆਂ ਸਨ | ਨਿਊਯਾਰਕ ਪੁਲਿਸ ਵਿਭਾਗ ਡਿਟੈਕਟਿਵਜ ਦੇ ਮੁਖੀ ਜੇਮਜ ਐਸਿਗ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੋਲੀਬਾਰੀ 'ਚ ਸ਼ਾਮਿਲ 3 ਵਿਅਕਤੀਆਂ ਦਾ ਸਬੰਧ ਡੋਮੀਨੀਕੈਨ ਸਟਰੀਟ ਗਰੋਹ ਨਾਲ ਹੈ ਤੇ ਉਹ ਗਿਣਮਿਥ ਕੇ ਗੋਲੀਬਾਰੀ ਕਰਨ ਆਏ ਸਨ | ਪੁਲਿਸ ਨੇ ਕਿਹਾ ਹੈ ਕਿ ਉਹ ਘਟਨਾ ਸਬੰਧੀ ਤਸਵੀਰਾਂ ਤੇ ਵੀਡੀਓ ਛੇਤੀ ਜਾਰੀ ਕਰੇਗੀ |

ਕੈਨੇਡਾ 'ਚ ਅੰਗਰੇਜ਼ਣ ਨੇ ਪੰਜਾਬਣਾਂ 'ਤੇ ਕੀਤਾ ਨਸਲੀ ਹਮਲਾ

ਐਬਟਸਫੋਰਡ, 2 ਅਗਸਤ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ 'ਚ ਪੰਜਾਬੀਆਂ ਦੀ ਭਾਰੀ ਵਸੋਂ ਵਾਲੇ ਸ਼ਹਿਰ ਸਰੀ ਵਿਖੇ ਇਕ ਅੰਗਰੇਜ਼ਣ ਵਲੋਂ ਪਾਰਕ 'ਚ ਬੈਠੀਆਂ ਪੰਜ਼ਾਬਣ ਬੀਬੀਆਂ 'ਤੇ ਨਸਲੀ ਹਮਲਾ ਕਰਨ ਦੀ ਖ਼ਬਰ ਮਿਲੀ ਹੈ | ਸਰੀ ਨਿਵਾਸੀ ਪੰਜ਼ਾਬਣ ਸਾਹਿਬ ਕੌਰ ਸੰਘਾ ਨੇ ...

ਪੂਰੀ ਖ਼ਬਰ »

ਫਰਿਜ਼ਨੋ 'ਚ ਚਿੱਤਰਕਾਰ ਪਰਮ ਸਿੰਘ ਦੀਆਂ ਬਣਾਈਆਂ ਤਸਵੀਰਾਂ ਦੀ ਲਾਈ ਪ੍ਰਦਰਸ਼ਨੀ

ਸੈਕਰਾਮੈਂਟੋ, 2 ਅਗਸਤ (ਹੁਸਨ ਲੜੋਆ ਬੰਗਾ)- ਬੱਚਿਆਂ ਨੂੰ ਆਪਣੇ ਧਰਮ ਅਤੇ ਸੱਭਿਆਚਾਰ ਨਾਲ ਜੋੜਨ ਲਈ ਪੰਜਾਬੀ ਰੇਡੀਓ ਯੂ.ਐਸ.ਏ. ਅਤੇ ਪੰਜਾਬੀ ਕਲਚਰਲ ਸੈਂਟਰ ਵਲੋਂ 8 ਸਾਲ ਤੋਂ 18 ਸਾਲ ਦੇ ਬੱਚਿਆਂ ਲਈ ਆਰਟ ਕੈਂਪ ਲਾਇਆ ਗਿਆ | ਜਿਸ 'ਚ ਕੈਲਗਿਰੀ, ਕੈਨੇਡਾ ਤੋਂ ਚਿੱਤਰਕਾਰ ...

ਪੂਰੀ ਖ਼ਬਰ »

ਟੀਕਾਕਰਨ ਨਾ ਕਰਵਾਉਣ ਵਾਲੇ ਲੋਕ ਫੈਲਾਅ ਰਹੇ ਹਨ ਬਿਮਾਰੀ-ਡਾ. ਐਨਥਨੀ ਫੌਕੀ

ਸੈਕਰਾਮੈਂਟੋ, 2 ਅਗਸਤ (ਹੁਸਨ ਲੜੋਆ ਬੰਗਾ)-ਵਾਈਟ ਹਾਊਸ ਦੇ ਸਿਹਤ ਮਾਹਿਰ ਡਾ. ਐਨਥਨੀ ਫੌਕੀ ਨੇ ਚਿਤਾਵਨੀ ਦਿੱਤੀ ਹੈ ਕਿ ਵਧ ਰਹੇ ਕੋਰੋਨਾ ਮਾਮਲਿਆਂ ਕਾਰਨ ਹਾਲਾਤ ਖਰਾਬ ਹੋ ਰਹੇ ਹਨ ਹਾਲਾਂਕਿ ਅਮਰੀਕਾ ਪਿਛਲੇ ਸਾਲ ਦੀ ਤਰ੍ਹਾਂ ਤਾਲਾਬੰਦੀ ਲਾਉਣ ਦੀ ਸਥਿਤੀ 'ਚ ਨਹੀਂ ਹੈ, ...

ਪੂਰੀ ਖ਼ਬਰ »

ਰਾਜ ਕੁੰਦਰਾ ਦੀ ਗਿ੍ਫ਼ਤਾਰੀ ਦੇ ਬਾਅਦ ਬੋਲੀ ਸ਼ਿਲਪਾ ਸ਼ੈਟੀ

ਮੁੰਬਈ, 2 ਅਗਸਤ (ਏਜੰਸੀ)- ਅਸ਼ਲੀਲ ਫਿਲਮਾਂ ਮਾਮਲੇ 'ਚ ਪਤੀ ਰਾਜ ਕੁੰਦਰਾ ਦੀ ਗਿ੍ਫ਼ਤਾਰੀ ਦੇ ਬਾਅਦ ਸ਼ਿਲਪਾ ਸ਼ੈਟੀ ਨੇ ਆਪਣੇ ਇੰਸਟਾਗ੍ਰਾਮ 'ਤੇ ਬਿਆਨ ਜਾਰੀ ਕਰ ਮੀਡੀਆ ਟਰਾਇਲ ਨਾ ਕਰਨ ਦੀ ਅਪੀਲ ਕੀਤੀ ਹੈ | ਨਾਲ ਹੀ ਲੋਕਾਂ ਨੂੰ ਬੇਨਤੀ ਕੀਤੀ ਹੈ ਕਿ ਮਾਮਲੇ 'ਚ ਉਨ੍ਹਾਂ ...

ਪੂਰੀ ਖ਼ਬਰ »

ਹਾਲੈਂਡ 'ਚ ਸ਼ਹੀਦ ਊਧਮ ਸਿੰਘ ਸੁਨਾਮ ਦਾ ਸ਼ਹੀਦੀ ਦਿਹਾੜਾ ਮਨਾਇਆ

ਮਾਨਹਾਈਮ (ਜਰਮਨੀ), 2 ਅਗਸਤ (ਬਸੰਤ ਸਿੰਘ ਰਾਮੂਵਾਲੀਆ)- ਹਾਲੈਂਡ ਦੇ ਸ਼ਹਿਰ ਐਮਸਟਰਡਮ ਦੇ ਗੁਰਦੁਆਰਾ ਮਾਨਸਰੋਵਰ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤ ਵਲੋਂ ਸ਼ਹੀਦ ਊਧਮ ਸਿੰਘ ਸੁਨਾਮ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕੀਤਾ ਗਿਆ | ...

ਪੂਰੀ ਖ਼ਬਰ »

ਫਰਿਜ਼ਨੋ 'ਚ ਸ਼ਹੀਦ ਊਧਮ ਸਿੰਘ ਤੇ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ ਕਰਵਾਇਆ

ਸਾਨ ਫਰਾਂਸਿਸਕੋ, 2 ਅਗਸਤ (ਐੱਸ.ਅਸ਼ੋਕ ਭੌਰਾ)- ਗਦਰੀ ਬਾਬਿਆਂ ਨੂੰ ਸਮਰਪਿਤ ਸੰਸਥਾ ਇੰਡੋ ਅਮੈਰਿਕਨ ਹੈਰੀਟੇਜ਼ ਫੋਰਮ ਵਲੋਂ ਸ਼ਹੀਦ ਮਦਨ ਲਾਲ ਢੀਂਗਰਾ ਅਤੇ ਸ਼ਹੀਦ ਊਧਮ ਸਿੰਘ ਦੀ ਸ਼ਹੀਦੀ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਫਰਿਜ਼ਨੋ ਦੇ ਨੌਰਥ ਪੁਆਇੰਟ ਈਵੈਂਟ ...

ਪੂਰੀ ਖ਼ਬਰ »

ਹਜ਼ਾਰਾਂ ਸਾਲ ਪੁਰਾਣੇ ਸੁਨਹਿਰੀ ਸਿੱਕੇ ਦੀ ਨਿਲਾਮੀ

ਲੰਡਨ, 2 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਇਕ ਪ੍ਰਾਚੀਨ ਅਤੇ ਬਹੁਤ ਕੀਮਤੀ ਸਿੱਕਾ ਪਿਛਲੇ ਸਾਲ ਬਿ੍ਟੇਨ 'ਚ ਇੱਕ ਖਜ਼ਾਨੇ ਦੀ ਭਾਲ ਦੇ ਦੌਰਾਨ ਮਿਲਿਆ ਸੀ | ਇਹ ਐਂਗਲੋ-ਸੈਕਸ਼ਨ ਸਿੱਕਾ ਵਿਲਟਸ਼ਾਇਰ ਅਤੇ ਹੈਂਪਸ਼ਾਇਰ ਸਰਹੱਦ 'ਤੇ ਵੈਸਟ ਡੀਨ ਵਿਖੇ ਮੈਟਲ ਡਿਟੈਕਟਰ ...

ਪੂਰੀ ਖ਼ਬਰ »

ਬਿ੍ਟੇਨ ਅਗਲੇ ਮਹੀਨੇ ਤੋਂ 32 ਮਿਲੀਅਨ ਲੋਕਾਂ ਨੂੰ ਕੋਰੋਨਾ ਵੈਕਸੀਨ ਬੂਸਟਰ ਲਗਾਵੇਗਾ-ਰਿਪੋਰਟ

ਲੰਡਨ, 2 ਅਸਗਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਿ੍ਟੇਨ 'ਚ ਕੋਰੋਨਾ ਤੋਂ ਬਚਾਅ ਲਈ ਵੱਡੇ ਪੱਧਰ 'ਤੇ ਟੀਕਾਕਰਨ ਮੁਹਿੰਮ ਚੱਲ ਰਹੀ ਹੈ | ਇਸ ਦੌਰਾਨ ਕਿਹਾ ਗਿਆ ਹੈ ਕਿ ਯੂ.ਕੇ. ਸਰਕਾਰ ਅਗਲੇ ਮਹੀਨੇ ਤੋਂ ਦੇਸ਼ ਦੇ 32 ਮਿਲੀਅਨ ਲੋਕਾਂ ਨੂੰ ਕੋਰੋਨਾ ਵੈਕਸੀਨ ਦੀ ਬੂਸਟਰ ਡੋਜ਼ ...

ਪੂਰੀ ਖ਼ਬਰ »

ਸਿਡਨੀ 'ਚ ਕੋਰੋਨਾ ਦਾ ਪ੍ਰਕੋਪ, ਫ਼ੌਜ ਤਾਇਨਾਤ

ਸਿਡਨੀ, 2 ਅਗਸਤ (ਹਰਕੀਰਤ ਸਿੰਘ ਸੰਧਰ)-ਨਿਊ ਸਾਊਥ ਵੇਲਜ਼ 'ਚ ਕੋਵਿਡ ਦਾ ਕਹਿਰ ਦਿਨੋਂ ਦਿਨ ਵਧ ਰਿਹਾ ਹੈ | ਪਿਛਲੇ ਕੁਝ ਹਫ਼ਤਿਆਂ ਤੋਂ ਲਗਾਤਾਰ 200 ਦੇ ਕਰੀਬ ਕੋਵਿਡ ਦੇ ਕੇਸ ਆ ਰਹੇ ਹਨ | ਨਿਊ ਸਾਊਥ ਵੇਲਜ਼ ਸਰਕਾਰ ਨੇ ਲਗਾਏ ਲਾਕਡਾਊਨ ਨੂੰ ਯਕੀਨੀ ਬਣਾਉਣ ਲਈ ਆਸਟ੍ਰੇਲੀਅਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX