ਤਾਜਾ ਖ਼ਬਰਾਂ


ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  about 1 hour ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 1 hour ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  about 1 hour ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  about 1 hour ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  about 1 hour ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 2 hours ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 3 hours ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 3 hours ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 3 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 3 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 3 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 3 hours ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 4 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 4 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 5 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  about 5 hours ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  about 5 hours ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  about 6 hours ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਜਗਦੇਵ ਸਿੰਘ ਬੋਪਾਰਾਏ ਅਕਾਲੀ ਦਲ ਵਿਚ ਹੋਏ ਸ਼ਾਮਿਲ
. . .  about 6 hours ago
ਚੰਡੀਗੜ੍ਹ, 22 ਸਤੰਬਰ( ਸੁਰਿੰਦਰ ) - ਕਾਂਗਰਸ ਛੱਡ ਜਗਦੇਵ ਸਿੰਘ ਬੋਪਾਰਾਏ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਹਵਾਲਾਤੀਆਂ ਕੋਲੋਂ ਨਸ਼ੀਲਾ ਪਾਊਡਰ, 7 ਮੋਬਾਈਲ ਫ਼ੋਨ ਤੇ ਡਾਟਾ ਕੇਬਲ ਬਰਾਮਦ
. . .  about 6 hours ago
ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ 3 ਗ੍ਰਾਮ ਨਸ਼ੀਲਾ ਪਾਊਡਰ, ਵੱਖ ਵੱਖ ਕੰਪਨੀਆਂ ਦੇ 7 ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 19 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਦਿੱਲੀ / ਹਰਿਆਣਾ

ਤੇਲ ਕੰਪਨੀਆਂ ਦੀ ਤਰ੍ਹਾਂ ਬਿਜਲੀ ਖੇਤਰ ਵੀ ਕਾਰਪੋਰੇਟ ਘਰਾਣਿਆਂ ਤੇ ਬਹੁਕੌਮੀ ਕਾਰਪੋਰੇਸ਼ਨਾਂ ਕੋਲ ਚਲਾ ਜਾਵੇਗਾ-ਡਾ: ਅਜਨਾਲਾ

ਨਵੀਂ ਦਿੱਲੀ, 2 ਅਗਸਤ (ਬਲਵਿੰਦਰ ਸਿੰਘ ਸੋਢੀ)-ਜਮਹੂਰੀ ਕਿਸਾਨ ਸਭਾ ਪੰਜਾਬ ਦਾ ਇਕ ਜਥਾ ਮੋਹਣ ਸਿੰਘ ਥਮਾਣਾ, ਸੁਰਿੰਦਰ ਸਿੰਘ ਪੰਨੂ ਤੇ ਹਰਪ੍ਰੀਤ ਸਿੰਘ ਬੁਟਾਰੀ ਦੀ ਅਗਵਾਈ ਵਿਚ ਸਿੰਘੂ ਬਾਰਡਰ 'ਤੇ ਪੁੱਜਿਆ, ਜਿਸ ਦਾ ਸਵਾਗਤ ਸੂਬਾ ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ ਨੇ ਕੀਤਾ | ਉਨ੍ਹਾਂ ਨੇ ਦੱਸਿਆ ਕਿ ਕਿਵੇਂ ਸੂਬਿਆਂ ਦੇ ਅਧਿਕਾਰਾਂ 'ਤੇ ਛਾਪਾ ਮਾਰਨ ਦੇ ਨਾਲ-ਨਾਲ ਬਿਜਲੀ ਪੈਦਾ ਕਰਨ, ਬਿਜਲੀ ਦੇ ਰੇਟ ਤੈਅ ਕਰਨ ਅਤੇ ਬਿਜਲੀ ਦੀ ਵੰਡ ਸਮੇਤ ਸਮੁੱਚੇ ਅਧਿਕਾਰ ਕੇਂਦਰੀ ਅਥਾਰਟੀ ਦੇ ਕੋਲ ਚਲੇ ਜਾਣਗੇ | ਉਨ੍ਹਾਂ ਇਹ ਵੀ ਕਿਹਾ ਕਿ ਤੇਲ ਕੰਪਨੀਆਂ ਦੀ ਤਰ੍ਹਾਂ ਬਿਜਲੀ ਖੇਤਰ ਵੀ ਕਾਰਪੋਰੇਟ ਘਰਾਣਿਆਂ ਅਤੇ ਬਹੁਕੌਮੀ ਕਾਰਪੋਰੇਸ਼ਨਾਂ ਕੋਲ ਚਲੇ ਜਾਣ ਤੋਂ ਬਾਅਦ ਕਿਸਾਨਾਂ ਅਤੇ ਗ਼ਰੀਬ ਲੋਕਾਂ ਨੂੰ ਮਿਲਦੀ ਮੁਫ਼ਤ ਤੇ ਸਸਤੀ ਬਿਜਲੀ ਦੀ ਸਹੂਲਤ ਹੌਲੀ-ਹੌਲੀ ਖ਼ਤਮ ਹੋ ਜਾਵੇਗੀ | ਸੂਬਾਈ ਖਜ਼ਾਨਚੀ ਜਸਵਿੰਦਰ ਸਿੰਘ ਢੇਸੀ ਨੇ ਕਿਹਾ ਕਿ ਕੇਂਦਰ ਸਰਕਾਰ ਉਕਤ ਕਾਨੂੰਨਾਂ ਬਾਰੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ਅਤੇ ਝੂਠ ਬੋਲਣ ਦੇ ਨਾਲ-ਨਾਲ ਕਾਰਪੋਰੇਟ ਘਰਾਣਿਆਂ ਦੀ ਸੇਵਾ ਵਿਚ ਲੱਗੀ ਹੋਈ ਹੈ | ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨ ਦੀ ਜ਼ਮੀਨ ਤੇ ਮੰਡੀ ਖੋਹੀ ਜਾ ਰਹੀ ਹੈ | ਉਨ੍ਹਾਂ ਨੇ ਕਿਸਾਨਾਂ ਨੂੰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ | ਇਸ ਮੌਕੇ ਪ੍ਰਗਟ ਸਿੰਘ ਜਾਮਾਰਾਏ, ਬਲਵਿੰਦਰ ਸਿੰਘ ਰਵਾਲ, ਨਿਸ਼ਾਨ ਸਿੰਘ ਤੇ ਧਰਮਿੰਦਰ ਸਿੰਘ ਆਗੂਆਂ ਨੇ ਵੀ ਸੰਬੋਧਨ ਕੀਤਾ |

ਜੀਪ ਬੇਕਾਬੂ ਹੋ ਕੇ ਨਹਿਰ 'ਚ ਡਿੱਗੀ-ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

ਏਲਨਾਬਾਦ, 2 ਅਗਸਤ (ਜਗਤਾਰ ਸਮਾਲਸਰ)-ਇੱਥੋਂ ਨਾਲ ਲਗਦੇ ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲ੍ਹੇ ਦੇ ਪਿੰਡ ਰਣਜੀਤਪੁਰਾ ਰੋਹੀ ਕੋਲ ਅੱਜ ਇਕ ਜੀਪ ਬੇਕਾਬੂ ਹੋ ਕੇ ਇੰਦਰਾ ਗਾਂਧੀ ਨਹਿਰ (ਰਾਜ ਕੈਨਾਲ) 'ਚ ਜਾ ਡਿੱਗੀ ਜਿਸ ਕਾਰਨ ਜੀਪ 'ਚ ਸਵਾਰ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ...

ਪੂਰੀ ਖ਼ਬਰ »

750 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ

ਸਿਰਸਾ, 2 ਅਗਸਤ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ ਦੀ ਸੀਆਈਏ ਪੁਲੀਸ ਦੀ ਟੀਮ ਨੇ ਖੇਤਰ ਦੇ ਪਿੰਡ ਦਾਦੂ ਵਿਚ ਇੱਕ ਵਿਅਕਤੀ ਨੂੰ 750 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਇਹ ਜਾਣਕਾਰੀ ਦਿੰਦੇ ਹੋਈੇ ਸੀਆਈਏ ਕਾਲਾਂਵਾਲੀ ਦੇ ...

ਪੂਰੀ ਖ਼ਬਰ »

ਜ਼ਹਿਰੀਲੀ ਸ਼ਰਾਬ ਕਾਂਡ ਦੇ ਦੋਸ਼ੀ ਨੂੰ ਉਮਰ ਕੈਦ

ਕੋਲਕਾਤਾ, 2 ਅਗਸਤ (ਰਣਜੀਤ ਸਿੰਘ ਲੁਧਿਆਣਵੀ)-ਦੱਖਣੀ 24 ਪਰਗਨਾ ਜ਼ਿਲੇ੍ਹ ਦੇ ਸੰਗ੍ਰਾਮਪੁਰ 'ਚ ਦਸੰਬਰ 2011 'ਚ ਜ਼ਹਿਰੀਲ ਸ਼ਰਾਬ ਪੀਣ ਕਾਰਨ 173 ਬੰਦਿਆਂ ਦੀ ਮੌਤ ਹੋ ਗਈ ਸੀ, ਸੋਮਵਾਰ ਨੂੰ ਅਲੀਪੁਰ ਸਿਟੀ ਸੈਸ਼ਨ ਕੋਰਟ ਨੇ ਇਸ ਮਾਮਲੇ ਦੇ ਮੁੱਖ ਦੋਸ਼ੀ ਨੂਰ ਇਸਲਾਮ ਉਰਫ਼ ...

ਪੂਰੀ ਖ਼ਬਰ »

ਡਾ: ਸਵੈਮਾਨ ਸਿੰਘ ਕੈਲੇਫੋਰਨੀਆ ਮਨੁੱਖਤਾ ਦੇ ਮਸੀਹਾ ਹਨ-ਜਰਨੈਲ ਸਿੰਘ ਮੱਲਵਾਲਾ

ਰਤੀਆ, 2 ਅਗਸਤ (ਬੇਅੰਤ ਕੌਰ ਮੰਡੇਰ)- ਗੁਰਦੁਆਰਾ ਸ੍ਰੀ ਅਜੀਤਸਰ ਸਾਹਿਬ ਵਿਖੇ ਖੇਤੀ ਬਚਾਓ ਸੰਘਰਸ਼ ਸੰਮਤੀ ਅਤੇ ਗੁਰਦੁਆਰਾ ਕਮੇਟੀ ਵਲੋਂ ਵਿਸ਼ੇਸ਼ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਸਨਮਾਨਿਤ ਸ਼ਖ਼ਸੀਅਤ ਡਾ ਸਵੈਮਾਣ ਸਿੰਘ ਕੈਲੇਫੋਰਨੀਆਂ ਸ਼ਾਮਿਲ ...

ਪੂਰੀ ਖ਼ਬਰ »

ਕੋਰੋਨਾ ਕਾਰਨ 63 ਕੈਦੀਆਂ ਨੂੰ ਰਿਹਾਅ ਕਰਨ ਦਾ ਫੈਸਲਾ

ਕੋਲਕਾਤਾ, 2 ਅਗਸਤ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ ਸਰਕਾਰ ਨੇ ਕੋਰੋਨਾ ਕਾਰਣ 63 ਕੈਦੀਆਂ ਨੰੂ ਰਿਹਾ ਕਰਨ ਦਾ ਫੈਸਲਾ ਕੀਤਾ ਹੈ | ਸੋਮਵਾਰ ਨੂੰ ਇਸ ਬਾਰੇ ਨਿਰਦੇਸ਼ ਜਾਰੀ ਕੀਤੇ ਗਏ | ਕੋਰੋਨਾ ਦੇ ਹਾਲਾਤ ਅਤੇ ਦੋਸ਼ੀਆਂ ਦੀ ਉਮਰ ਨੰੂ ਵੇਖਦਿਆਂ ਇਹ ਫੈਸਲਾ ਕੀਤਾ ...

ਪੂਰੀ ਖ਼ਬਰ »

ਦਿੱਲੀ ਸਰਕਾਰ ਤੀਜੀ ਲਹਿਰ ਦੇ ਟਾਕਰੇ ਲਈ ਲੋੜੀਂਦੀਆਂ ਤਿਆਰੀ ਸਬੰਧੀ ਗੰਭੀਰ ਨਹੀਂ- ਚੌ. ਅਨਿਲ ਕੁਮਾਰ

ਨਵੀਂ ਦਿੱਲੀ, 2 ਅਗਸਤ (ਜਗਤਾਰ ਸਿੰਘ)- ਕਾਂਗਰਸ ਦਿੱਲੀ ਪ੍ਰਦੇਸ਼ ਪ੍ਰਧਾਨ ਚੌ. ਅਨਿਲ ਕੁਮਾਰ ਨੇ ਕਿਹਾ ਕਿ ਕੋਰੋਨਾ ਦੀ ਸੰਭਾਵਿਤ ਤੀਜੀ ਲਹਿਰ ਦੇ ਟਾਕਰੇ ਲਈ ਦਿੱਲੀ ਸਰਕਾਰ ਨੇ ਲੋੜੀਂਦੀਆਂ ਤਿਆਰੀਆਂ ਨਹੀਂ ਕੀਤੀਆਂ ਹਨ ਅਤੇ ਇੱਥੋਂ ਤੱਕ ਕਿ ਦਿੱਲੀ ਵਿਧਾਨ ਸਭਾ ਦੇ 2 ...

ਪੂਰੀ ਖ਼ਬਰ »

ਦਿੱਲੀ ਭਾਜਪਾ ਨੇ ਮੰਗਿਆ ਕੇਜਰੀਵਾਲ ਦਾ ਅਸਤੀਫਾ

ਨਵੀਂ ਦਿੱਲੀ, 2 ਅਗਸਤ (ਜਗਤਾਰ ਸਿੰਘ)- ਦਿੱਲੀ ਪ੍ਰਦੇਸ਼ ਭਾਜਪਾ ਦੇ ਸਾਰੇ 278 ਮੰਡਲਾਂ ਦੀ ਕਾਰਜਕਾਰਣੀ 'ਚ ਦਿੱਲੀ ਸਰਕਾਰ ਨੂੰ ਦੇਸ਼ ਦੀ ਭਿ੍ਸ਼ਟਾਚਾਰ ਸਰਕਾਰ ਦੱਸਦੇ ਹੋਏ ਦੋਸ਼ ਲਾਇਆ ਗਿਆ ਕਿ ਗਠਨ ਤੋਂ ਬਾਅਦ ਤੋਂ ਹੀ ਆਪ ਸਰਕਾਰ ਸਿਰਫ ਝੂਠ ਤੇ ਪ੍ਰਚਾਰ ਦੇ ਦਮ 'ਤੇ ਚੱਲ ...

ਪੂਰੀ ਖ਼ਬਰ »

ਤਖ਼ਤ ਪਟਨਾ ਸਾਹਿਬ ਕਮੇਟੀ ਨੇ ਸੰਗਤ ਨਾਲ ਕੀਤੀ ਮੀਟਿੰਗ

ਨਵੀਂ ਦਿੱਲੀ, 2 ਅਗਸਤ (ਜਗਤਾਰ ਸਿੰਘ)- ਤਖ਼ਤ ਪਟਨਾ ਸਾਹਿਬ ਬੋਰਡ ਵੱਲੋਂ ਭੇਜੀ ਜਾਣਕਾਰੀ ਮੁਤਾਬਿਕ ਬੋਰਡ ਦੀ ਨਵੀਂ ਚੁਣੀ ਗਈ ਕਮੇਟੀ ਵੱਲੋਂ ਕਮੇਟੀ ਦਾ ਕੰਮਕਾਜ ਸੁਚੱਜੇ ਢੰਗ ਨਾਲ ਚਲਾਉਣ ਲਈ ਪਟਨਾ ਸਾਹਿਬ ਦੀ ਸੰਗਤ ਨਾਲ ਮੀਟਿੰਗ ਕੀਤੀ ਅਤੇ ਸੰਗਤ ਦੇ ਸੁਝਾਓ ਮੰਗੇ ...

ਪੂਰੀ ਖ਼ਬਰ »

ਸਵਾਸਤਕ ਕਲਾਸਿਜ਼ ਕੋਰੋਨਾ ਮਹਾਂਮਾਰੀ ਤੋਂ ਪ੍ਰਭਾਵਿਤ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦੇਵੇਗਾ

ਨਵੀਂ ਦਿੱਲੀ, 2 ਅਗਸਤ (ਬਲਵਿੰਦਰ ਸਿੰਘ ਸੋਢੀ)- ਸਵਾਸਤਕ ਕਲਾਸਿਜ਼ ਉਨ੍ਹਾਂ ਲੋਕਾਂ ਦੀ ਵਿਸ਼ੇਸ਼ ਤੌਰ 'ਤੇ ਸਹਾਇਤਾ ਕਰ ਰਿਹਾ ਹੈ, ਜੋ ਵਿਦਿਆਰਥੀ ਕੋਵਿਡ ਤੋਂ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਏ ਹਨ | ਕੁਝ ਲੋਕ ਲਾਕਡਾਊਨ ਦੇ ਕਾਰਨ ਪੜ੍ਹਾਈ ਕਰਨ ਤੋਂ ਪਿਛੜ ਗਏ | ਇਸ ...

ਪੂਰੀ ਖ਼ਬਰ »

ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਨਵੀਂ ਦਿੱਲੀ, 2 ਅਗਸਤ (ਬਲਵਿੰਦਰ ਸਿੰਘ ਸੋਢੀ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮਨਾਇਆ ਗਿਆ | ਸਮਾਗਮ 'ਚ ਮਨਜਿੰਦਰ ਸਿੰਘ ਸਿਰਸਾ ਤੇ ...

ਪੂਰੀ ਖ਼ਬਰ »

ਦਿੱਲੀ ਯੂਨੀਵਰਸਿਟੀ 'ਚ ਗ੍ਰੈਜੂਏਸ਼ਨ ਪੱਧਰ ਦੇ ਦਾਖ਼ਲੇ ਹੋਏ ਸ਼ੁਰੂ

ਨਵੀਂ ਦਿੱਲੀ, 2 ਅਗਸਤ (ਬਲਵਿੰਦਰ ਸਿੰਘ ਸੋਢੀ)- ਦਿੱਲੀ ਯੂਨੀਵਰਸਿਟੀ ਵਿਚ ਸੈਸ਼ਨ 2021-22 ਦੇ ਗ੍ਰੈਜੂਏਸ਼ਨ ਕੋਰਸਾਂ ਦੇ ਦਾਖ਼ਲੇ ਅੱਜ ਤੋਂ ਸ਼ੁਰੂ ਹੋ ਗਏ ਹਨ | ਦਿੱਲੀ ਯੂਨੀਵਰਸਿਟੀ ਵਿਚ ਤਕਰੀਬਨ 65 ਹਜ਼ਾਰ ਸੀਟਾਂ ਗ੍ਰੈਜੂਏਸ਼ਨ ਪੱਧਰ ਦੀਆਂ ਹਨ, ਜਿਨ੍ਹਾਂ ਪ੍ਰਤੀ ...

ਪੂਰੀ ਖ਼ਬਰ »

ਭਾਜਪਾ 'ਚ ਸ਼ਾਮਿਲ ਹੋਏ ਵਪਾਰੀ ਸੰਗਠਨਾਂ ਦੇ ਅਹੁਦੇਦਾਰ

ਨਵੀਂ ਦਿੱਲੀ, 2 ਅਗਸਤ (ਜਗਤਾਰ ਸਿੰਘ)- ਦਿੱਲੀ ਦੇ ਵੱਖ ਵੱਖ ਵਪਾਰੀ ਸੰਗਠਨਾਂ ਦੇ ਲਗਭਗ 3 ਦਰਜਨ ਤੋਂ ਜ਼ਿਆਦਾ ਵਪਾਰੀ ਅਹੁਦੇਦਾਰਾਂ ਨੇ ਭਾਜਪਾ ਦੀ ਮੈਂਬਰਸ਼ਿਪ ਹਾਸਲ ਕੀਤੀ | ਦਿੱਲੀ ਪ੍ਰਦੇਸ਼ ਭਾਜਪਾ ਪ੍ਰਧਾਨ ਆਦੇਸ਼ ਗੁਪਤਾ ਨੇ ਇਨ੍ਹਾਂ ਵਪਾਰੀਆਂ ਦਾ ਪਾਰਟੀ 'ਚ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਵਿਚ ਮਾਨਵਤਾ ਦੀ ਸੇਵਾ ਕਰਨ ਵਾਲੇ ਹੋਏ ਸਨਮਾਨਿਤ

ਨਵੀਂ ਦਿੱਲੀ, 2 ਅਗਸਤ (ਬਲਵਿੰਦਰ ਸਿੰਘ ਸੋਢੀ)- ਕੋਰੋਨਾ ਮਹਾਂਮਾਰੀ ਵਿਚ ਮਾਨਵਤਾ ਦੇ ਨਾਲ ਲੜਾਈ ਵਿਚ ਅਲੱਗ-ਅਲੱਗ ਸ਼੍ਰੇਣੀ ਜਿਨ੍ਹਾਂ ਸਖ਼ਸ਼ੀਅਤਾਂ ਨੇ ਤਨ, ਮਨ, ਧਨ ਨਾਲ ਯੋਗਦਾਨ ਦਿੱਤਾ, ਨੂੰ ਦਿੱਲੀ ਵਿਖੇ ਇਕ ਸਮਾਰੋਹ ਵਿਚ ਸਨਮਾਨਿਤ ਕੀਤਾ ਗਿਆ | ਇਸ ਵਿਚ ਡਾ: ...

ਪੂਰੀ ਖ਼ਬਰ »

ਦਰੱਖਤ ਕੱਟ ਕੇ ਹੋਟਲ ਬਣਾਉਣ ਦੇ ਮਾਮਲੇ 'ਚ 40 ਕਰੋੜ ਦਾ ਜੁਰਮਾਨਾ

ਕੋਲਕਾਤਾ, 2 ਅਗਸਤ (ਰਣਜੀਤ ਸਿੰਘ ਲੁਧਿਆਣਵੀ)-ਕਲਕੱਤਾ ਹਾਈਕੋਰਟ ਨੇ 62 ਦਰਖਤ ਕੱਟ ਕੇ ਹੋਟਲ ਬਣਾਉਣ ਦੇ ਮਾਮਲੇ ਚ ਫੈਸਲਾ ਸੁਣਾਉਂਦਿਆਂ 40 ਕਰੋੜ ਦਾ ਜੁਰਮਾਨਾ ਲਾਇਆ ਹੈ | ਕੋਲਕਾਤਾ ਦੇ ਸੇਵਨ ਸਟਾਰ ਹੋਟਲ 'ਤੇ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਣ ਲਈ 15 ਦਿਨਾਂ ਚ ...

ਪੂਰੀ ਖ਼ਬਰ »

ਸਵ: ਭੁਪਿੰਦਰ ਸਿੰਘ ਜੌਹਰ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਯਮੁਨਾਨਗਰ, 2 ਅਗਸਤ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖਾਲਸਾ ਵਿੱਦਿਅਕ ਸੰਸਥਾਵਾਂ ਦੇ ਭੁਪਿੰਦਰ ਸਿੰਘ ਜੌਹਰ ਦੀ ਮਿ੍ਤਕ ਦੇਹ ਅੱਜ ਪੰਜ ਤੱਤਾਂ ਵਿਚ ਅਭੇਦ ਹੋ ਗਈ | ਸਮੁੱਚੇ ਸ਼ਹਿਰ ਨੇ ਵਿਛੜੀ ਰੂਹ ਨੂੰ ਨਮ ਅੱਖਾਂ ਨਾਲ ਵਿਦਾਇਗੀ ਦਿੱਤੀ | ਸਮਾਜ ਦੇ ਵੱਖ-ਵੱਖ ...

ਪੂਰੀ ਖ਼ਬਰ »

ਸਰਕਾਰੀ ਗਰਲਜ਼ ਕਾਲਜ ਵਿਚ ਜਨਸੰਚਾਰ ਵਿਭਾਗ ਵਲੋਂ ਤਿ੍ਵੇਣੀ ਦੇ ਬੂਟੇ ਲਗਾਏ

ਗੂਹਲਾ-ਚੀਕਾ, 2 ਅਗਸਤ (ਓ.ਪੀ. ਸੈਣੀ)-ਸਰਕਾਰੀ ਗਰਲਜ਼ ਕਾਲਜ, ਚੀਕਾ 'ਚ ਸੋਮਵਾਰ ਨੂੰ ਜਨ ਸੰਚਾਰ ਅਤੇ ਪੱਤਰਕਾਰੀ ਵਿਭਾਗ ਨੇ ਵਟ, ਪਿੱਪਲ ਅਤੇ ਨਿੰਮ ਦੀ ਤਿ੍ਵੇਣੀ ਲਗਾ ਕੇ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਪ੍ਰੋ: ਰਾਜਿੰਦਰ ...

ਪੂਰੀ ਖ਼ਬਰ »

ਲੋਕ ਪੰਚਾਇਤ ਦੀ ਮੀਟਿੰਗ 'ਚ ਕਿਸਾਨ ਅੰਦੋਲਨ 'ਚ ਵਿਛੜ ਗਏ ਕਿਸਾਨਾਂ ਨੂੰ ਸ਼ਰਧਾਂਜਲੀ

ਸਿਰਸਾ, 2 ਅਗਸਤ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੇ ਪਿੰਡ ਜੀਵਨ ਨਗਰ ਸਥਿਤ ਗੁਰਦੁਆਰਾ ਵਿਖੇ ਲੋਕ ਪੰਚਾਇਤ ਦੀ ਮੀਟਿੰਗ ਹੋਈ ਜਿਸ ਵਿਚ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚਲ ਰਹੇ ਅੰਦੋਲਨ ਦੌਰਾਨ ਵਿੱਛੜ ਗਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਤੇ ...

ਪੂਰੀ ਖ਼ਬਰ »

ਖੇਡ ਮੰਤਰੀ ਸੰਦੀਪ ਸਿੰਘ ਨੇ ਨਗਰ ਪਾਲਿਕਾ ਦਫ਼ਤਰ ਪਿਹੋਵਾ ਦਾ ਅਚਨਚੇਤ ਕੀਤਾ ਨਿਰੀਖਣ

ਪਿਹੋਵਾ, 2 ਅਗਸਤ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਨਗਰ ਨਿਗਮ ਦਫ਼ਤਰ ਤੋਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਖੇਡ ਮੰਤਰੀ ਸੰਦੀਪ ਸਿੰਘ ਨੇ ਸੋਮਵਾਰ ਸਵੇਰੇ ਅਚਾਨਕ ਨਗਰ ਪਾਲਿਕਾ ਦਫ਼ਤਰ ਪਿਹੋਵਾ ਦਾ ਅਚਨਚੇਤ ਨਿਰੀਖਣ ਕੀਤਾ | ਖੇਡ ਮੰਤਰੀ ਦੇ ਅਚਾਨਕ ਛਾਪੇਮਾਰੀ ਕਾਰਨ ...

ਪੂਰੀ ਖ਼ਬਰ »

ਵਿਰੋਧੀ ਪਾਰਟੀਆਂ ਦੇ ਲੋਕ ਕਿਸਾਨ ਅੰਦੋਲਨ ਦੇ ਨਾਂਅ 'ਤੇ ਗੁੰਮਰਾਹ ਕਰ ਰਹੇ ਹਨ: ਦਾਦੂਵਾਲ

ਸਿਰਸਾ, 2 ਅਗਸਤ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹੇ ਦੇ ਦਾਦੂ ਦੇ ਗੁਰਦੁਆਰਾ ਸ਼੍ਰੀ ਗ੍ਰੰਥਸਰ ਸਾਹਿਬ ਵਿਚ ਅੱਜ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ...

ਪੂਰੀ ਖ਼ਬਰ »

ਅਧਿਕਾਰੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਨਿਪਟਾਉਣ-ਵਿਧਾਇਕ ਈਸ਼ਵਰ ਸਿੰਘ

ਗੂਹਲਾ-ਚੀਕਾ, 2 ਅਗਸਤ (ਓ.ਪੀ. ਸੈਣੀ)-ਵਿਧਾਇਕ ਈਸ਼ਵਰ ਸਿੰਘ ਨੇ ਆਪਣੇ ਨਿਵਾਸ 'ਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਅਧਿਕਾਰੀਆਂ ਤੋਂ ਉਨ੍ਹਾਂ ਦਾ ਮੌਕੇ ਤੇ ਹੀ ਨਿਪਟਾਰਾ ਕਰਵਾਇਆ | ਇਨ੍ਹਾਂ ਸ਼ਿਕਾਇਤਾਂ 'ਚ ਮੁੱਖ ਤੌਰ ਤੇ ਚੀਕਾ-ਪਟਿਆਲਾ ਤੋਂ ਖੁਸ਼ਾਲ ਮਾਜਰਾ ...

ਪੂਰੀ ਖ਼ਬਰ »

ਰਾਣੀਪੁਰ ਕੰਬੋਆਂ ਵਿਖੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ

ਫਗਵਾੜਾ, 2 ਅਗਸਤ (ਅਸ਼ੋਕ ਕੁਮਾਰ ਵਾਲੀਆ)-ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਰਾਣੀਪੁਰ ਵੱਲੋਂ ਗ੍ਰਾਂਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ , ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਰਾਣੀਪੁਰ ਕੰਬੋਆਂ ਵਿਖੇ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ 'ਤੇ ਫੁੱਲ ਮਲਾਵਾਂ ...

ਪੂਰੀ ਖ਼ਬਰ »

ਜਸਵਿੰਦਰ ਸਿੰਘ ਦੀ ਸੇਵਾ ਮੁਕਤੀ 'ਤੇ ਕੀਤਾ ਸਨਮਾਨਿਤ

ਫਗਵਾੜਾ, 2 ਅਗਸਤ (ਅਸ਼ੋਕ ਕੁਮਾਰ ਵਾਲੀਆ)-ਕਮਿਊਨਿਟੀ ਪੋਲੀਟੈਕਨਿਕ ਕਾਲਜ ਪਲਾਹੀ ਦੇ ਇੰਸਟ੍ਰਕਟਰ ਇਲੈਕਟ੍ਰੀਸ਼ੀਅਨ , ਸ਼ੌਲਰ ਅਤੇ ਸਟੋਰ ਕੀਪਰ ਜਸਵਿੰਦਰ ਸਿੰਘ ਦੀ 35 ਸਾਲ 4 ਮਹੀਨੇ ਦੀ ਨੌਕਰੀ ਪੂਰੀ ਕਰਦੇ ਹੋਏ ਸੇਵਾ ਮੁਕਤ ਹੋ ਗਏ ਹਨ | ਉਨ੍ਹਾਂ ਦੀ ਸੇਵਾ ਮੁਕਤੀ 'ਤੇ ...

ਪੂਰੀ ਖ਼ਬਰ »

ਨਾਮ ਜਪਣ ਵਾਲੇ ਕਿਰਤੀ ਸੰਤ ਹਮੇਸ਼ਾ ਲੋਕਾਂ ਦੇ ਹਿਰਦਿਆਂ 'ਚ ਜਿਊਾਦੇ ਰਹਿੰਦੇ ਹਨ-ਗੁਲਾਮ ਹੈਦਰ ਕਾਦਰੀ

ਕਾਲਾ ਸੰਘਿਆਂ, 2 ਅਗਸਤ (ਬਲਜੀਤ ਸਿੰਘ ਸੰਘਾ)-ਨਜ਼ਦੀਕੀ ਪਿੰਡ ਬਲੇਰਖਾਨਪੁਰ ਵਿਖੇ ਸਥਿਤ ਗੁਰਦੁਆਰਾ ਟਾਹਲੀ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸ਼੍ਰੋਮਣੀ ਵੈਦ, ਵਾਤਾਵਰਣ ਪ੍ਰੇਮੀ, ਸੱਚਖੰਡ ਵਾਸੀ ਸੰਤ ਬਾਬਾ ਦਇਆ ਸਿੰਘ ਦੀ ਮਿੱਠੀ ਯਾਦ 'ਚ ਪਹਿਲੀ ਬਰਸੀ 'ਤੇ ਵਿਸ਼ਾਲ ...

ਪੂਰੀ ਖ਼ਬਰ »

ਮਮਤਾ ਨੇ ਖੇਲਾ ਹੋਬੇ ਪ੍ਰੋਗਰਾਮ ਲਾਂਚ ਕਰਕੇ ਕਿਹਾ ਸਾਰੇ ਦੇਸ਼ 'ਚ ਖੇਲਾ ਹੋਬੇ

ਕੋਲਕਾਤਾ, 2 ਅਗਸਤ (ਰਣਜੀਤ ਸਿੰਘ ਲੁਧਿਆਣਵੀ)-ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕੋਲਕਾਤਾ ਦੇ ਨੇਤਾਜੀ ਇੰਡੋਰ ਸਟੇਡੀਅਮ ਚ ਖੇਲਾ ਹੋਬੇ ਪ੍ਰੋਗਰਾਮ ਲਾਂਚ ਕੀਤਾ | ਇਸ ਮੌਕੇ ਉਨਾਂ ਕਿਹਾ ਕਿ ਹੁਣ ਤਾਂ ਬੰਗਾਲ ਚ ਖੇਲਾ ਹੋਇਆ ਸੀ, ਹੁਣ ਸੰਸਦ ਤੋਂ ਲੈ ਕੇ ਦਿੱਲੀ, ...

ਪੂਰੀ ਖ਼ਬਰ »

ਨਬਾਲਿਗ ਲੜਕੀ ਨੇ ਧੋਖਾਧੜੀ ਕਰਨ ਦੀ ਸ਼ਿਕਾਇਤ ਦਿੱਤੀ

ਏਲਨਾਬਾਦ,2 ਅਗਸਤ ( ਜਗਤਾਰ ਸਮਾਲਸਰ ) - ਗਗਨਦੀਪ ਪਤਨੀ ਹਰਪਾਲ ਸਿੰਘ ਵਾਸੀ ਵਾਰਡ ਨੰਬਰ 11 ਏਲਨਾਬਾਦ ਹਾਲ ਆਬਾਦ ਹਾਂਸੀ ਨੇ ਪੁਲੀਸ ਨੂੰ ਸ਼ਿਕਾਇਤ ਦੇ ਕੇ ਕੁਝ ਲੋਕਾਂ ਵਲੋਂ ਉਸ ਨਾਲ ਧੋਖਾਧੜੀ ਤਹਿਤ ਵਿਆਹ ਕਰਵਾ ਕੇ ਜਬਰ ਜਨਾਹ ਕਰਨ ਅਤੇ ਦੇਹ ਵਪਾਰ ਕਰਵਾਏ ਜਾਣ ਦਾ ਮਾਮਲਾ ...

ਪੂਰੀ ਖ਼ਬਰ »

ਕਾਂਗਰਸ ਨੇ ਸੀ. ਐਮ. ਸਿਟੀ ਹਰਿਆਣਾ ਵਿਖੇ ਕੀਤਾ ਪ੍ਰਦਰਸ਼ਨ, ਡੀ. ਸੀ. ਨੂੰ ਦਿੱਤਾ ਮੰਗ ਪੱਤਰ

ਕਰਨਾਲ, 2 ਅਗਸਤ (ਗੁਰਮੀਤ ਸਿੰਘ ਸੱਗੂ)­­-ਹਰਿਆਣਾ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਕਾਂਗਰਸ ਦੇ ਜ਼ਿਲ੍ਹਾ ਕਨਵੀਨਰ ਤਰਲੋਚਨ ਸਿੰਘ ਦੀ ਅਗਵਾਈ ਹੇਠ ਕਾਂਗਰਸ ਵਲੋਂ ਸੀ. ਐਮ. ਸਿਟੀ ਵਿਖੇ ਹੋਈ ਬਾਰਸ਼ ਕਾਰਨ ਸ਼ਹਿਰ ਅੰਦਰ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਮਾਰਕੁੱਟ ਦਾ ਦੋਸ਼, ਮਾਮਲਾ ਦਰਜ

ਏਲਨਾਬਾਦ,2 ਅਗਸਤ ( ਜਗਤਾਰ ਸਮਾਲਸਰ )- ਹਲਕੇ ਦੇ ਪਿੰਡ ਮਿਠੁਨਪੁਰਾ ਦੀ ਢਾਣੀ ਸਿੱਧੂ ਵਾਲੀ ਵਿੱਚ ਵਿਆਹੀ ਇੱਕ ਲੜਕੀ ਨੇ ਆਪਣੇ ਸਹੁਰੇ ਪਰਿਵਾਰ ਖ਼ਿਲਾਫ਼ ਮਾਰਕੁੱਟ ਕਰਨ ਅਤੇ ਜਾਨ ਤੋਂ ਮਾਰਨ ਦੀ ਧਮਕੀ ਦੇਣ ਦੀ ਸ਼ਿਕਾਇਤ ਪੁਲੀਸ ਥਾਣਾ ਵਿਖੇ ਦਿੱਤੀ ਹੈ | ਸ਼ਿਕਾਇਤ ਵਿੱਚ ...

ਪੂਰੀ ਖ਼ਬਰ »

ਭਾਰਤੀ ਮਹਿਲਾ ਹਾਕੀ ਟੀਮ ਦੀ ਇਤਿਹਾਸਕ ਜਿੱਤ 'ਤੇ ਗੋਲਕੀਪਰ ਸਵਿਤਾ ਪੂਨੀਆ ਦੇ ਘਰ ਖ਼ੁਸ਼ੀ ਦਾ ਮਾਹੌਲ

ਸਿਰਸਾ, 2 ਅਗਸਤ (ਭੁਪਿੰਦਰ ਪੰਨੀਵਾਲੀਆ)-ਭਾਰਤੀ ਮਹਿਲਾ ਹਾਕੀ ਟੀਮ ਵਲੋਂ ਕੁਆਰਟਰ ਫਾਈਨਲ ਮੈਚ 'ਚ ਆਸਟਰੇਲੀਆ ਦੀ ਟੀਮ ਨੂੰ ਹਰਾ ਕੇ ਇਤਿਹਾਸਤ ਜਿੱਤ ਪ੍ਰਾਪਤ ਕਰਨ ਮਗਰੋਂ ਟੀਮ ਦੀ ਗੋਲਕੀਪਰ ਖਿਡਾਰਨ ਸਵਿਤਾ ਪੂਨੀਆ ਦੇ ਘਰ ਖੁਸ਼ੀ ਦਾ ਮਾਹੌਲ ਹੈ | ਪਰਿਵਾਰ ਨੂੰ ...

ਪੂਰੀ ਖ਼ਬਰ »

ਸ਼ਹੀਦਾਂ ਦੇ ਸਨਮਾਨ 'ਚ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਨੇ ਤਿਰੰਗਾ ਯਾਤਰਾ ਕੱਢੀ

ਰਤੀਆ, 2 ਅਗਸਤ (ਬੇਅੰਤ ਕੌਰ ਮੰਡੇਰ)- ਵਿਧਾਇਕ ਲਕਸ਼ਮਣ ਦਾਸ ਨਾਪਾ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਗਰੋਹਾ ਦੀ ਅਗਵਾਈ ਵਿੱਚ ਸਥਾਨਕ ਕੰਬੋਜ ਧਰਮਸ਼ਾਲਾ ਤੋਂ ਸ਼ਹੀਦ ਊਧਮ ਸਿੰਘ ਚੌਕ ਤੱਕ ਸ਼ਹੀਦਾਂ ਦੇ ਸਨਮਾਨ ਵਿੱਚ ਤਿਰੰਗਾ ਯਾਤਰਾ ਕੱਢੀ ਗਈ | ਇਸ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿ ਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਦੇ ਮੌਕੇ ਬੂਟੇ ਵੰਡ ਸਮਾਰੋਹ

ਰਤੀਆ, 2 ਅਗਸਤ (ਬੇਅੰਤ ਕੌਰ ਮੰਡੇਰ)- ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਵਲੋਂ ਸ਼ਹਿਰ ਦੇ ਪੁਰਾਣਾ ਬਾਜ਼ਾਰ ਵਿਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਦੇ ਮੌਕੇ 'ਤੇ ਸੁਸਾਇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਘੱਗਰ ਨਦੀ ਦੇ ਬੰਨ੍ਹਾਂ 'ਚ ਚੂਹਿਆਂ ਦੀਆਂ ਖੁੱਡਾਂ ਕਾਰਨ ਬਣਿਆ ਹੜ੍ਹ ਦਾ ਖ਼ਤਰਾ

ਸਿਰਸਾ, 2 ਅਗਸਤ (ਭੁਪਿੰਦਰ ਪੰਨੀਵਾਲੀਆ)- ਘੱਗਰ ਨਦੀ 'ਚ ਹੁਣ ਭਾਵੇਂ ਪਾਣੀ ਦਾ ਪੱਧਰ ਕੁਝ ਘੱਟ ਹੋਇਆ ਹੈ ਪਰ ਹੜ੍ਹ ਦਾ ਖ਼ਤਰਾ ਹਾਲੇ ਟਲਿਆ ਨਹੀਂ | ਬੰਨ੍ਹਾਂ 'ਚ ਚੂਹਿਆਂ ਦੀਆਂ ਖੁੱਡਾਂ ਕਾਰਨ ਕਈ ਛੋਟੇ ਬੰਨ੍ਹ ਟੁੱਟਣ ਕਾਰਨ ਕਈ ਖੇਤਾਂ ਵਿਚ ਪਾਣੀ ਦਾਖ਼ਲ ਹੋ ਗਿਆ ਹੈ | ...

ਪੂਰੀ ਖ਼ਬਰ »

ਗੱਡੀਆਂ ਦੇ ਵਿਸ਼ੇਸ਼ ਨੰਬਰਾਂ ਦੀ ਖੁੱਲ੍ਹੀ ਬੋਲੀ

ਚੰਡੀਗੜ੍ਹ, 2 ਅਗਸਤ (ਐਨ.ਐਸ.ਪਰਵਾਨਾ)- ਹਰਿਆਣਾ ਸਰਕਾਰ ਨੇ ਗੱਡੀਆਂ ਦੇ ਵਿਸ਼ੇਸ਼ ਨੰਬਰਾਂ ਨੂੰ ਖੁੱਲ੍ਹੀ ਬੋਲੀ ਰਾਹੀਂ ਦੇਣ ਦਾ ਫ਼ੈਸਲਾ ਕੀਤਾ, ਜਿਸ ਨਾਲ ਅੱਜ ਗੁਰੂਗ੍ਰਾਮ ਦੀ ਐਚ.ਆਰ.26 ਕਊ ਨੰਬਰ ਦੀ ਸੀਰੀਜ਼ ਦੀ ਬੋਲੀ ਤੋਂ 24.55 ਲੱਖ ਰੁਪਏ ਦਾ ਆਮਦਨੀ ਹੋਈ ਹੈ | ...

ਪੂਰੀ ਖ਼ਬਰ »

ਕੋਰੋਨਾ ਦੇ ਇਲਾਜ 'ਚ ਗੰਭੀਰ ਲਾਪ੍ਰਵਾਹੀ ਦੇ ਦੋਸ਼ ਲਾਉਂਦੇ ਮੇਦਾਂਤਾ ਹਸਪਤਾਲ ਖ਼ਿਲਾਫ਼ ਪਟੀਸ਼ਨ, ਨੋਟਿਸ ਜਾਰੀ

ਚੰਡੀਗੜ੍ਹ, 2 ਅਗਸਤ (ਬਿ੍ਜੇਂਦਰ ਗੌੜ)-ਕੋਰੋਨਾ ਦੇ ਇਲਾਜ ਨੂੰ ਲੈ ਕੇ ਗੁਰੂਗਰਾਮ ਦੇ ਮੇਦਾਂਤਾ ਦ ਮੈਡੀਸਿਟੀ ਹਸਪਤਾਲ 'ਚ 90 ਦਿਨਾਂ ਤੋਂ ਵੱਧ ਸਮੇਂ ਤੋਂ ਦਾਖਲ ਬਜ਼ੁਰਗ ਮਹਿਲਾ ਦੇ ਇਲਾਜ 'ਚ ਗੰਭੀਰ ਲਾਪ੍ਰਵਾਹੀ ਦੇ ਦੋਸ਼ ਲਾਉਂਦੇ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਇਕ ...

ਪੂਰੀ ਖ਼ਬਰ »

ਪੰਥਕ ਅਕਾਲੀ ਲਹਿਰ ਜ਼ਿਲ੍ਹਾ ਯੂਥ ਵਿੰਗ ਸਰਕਲ ਕੁਰਾਲੀ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ

ਕੁਰਾਲੀ, 2 ਅਗਸਤ (ਹਰਪ੍ਰੀਤ ਸਿੰਘ)-ਪੰਥਕ ਅਕਾਲੀ ਲਹਿਰ ਜ਼ਿਲ੍ਹਾ ਯੂਥ ਵਿੰਗ ਸਰਕਲ ਕੁਰਾਲੀ ਦੇ ਅਹੁਦੇਦਾਰਾਂ ਦੀ ਚੋਣ ਸਬੰਧੀ ਮੀਟਿੰਗ ਸਥਾਨਕ ਗੁਰਦੁਆਰਾ ਸ੍ਰੀ ਹਰਗੋਬਿੰਦਗੜ੍ਹ ਸਾਹਿਬ ਵਿਖੇ ਹੋਈ | ਇਸ ਮੌਕੇ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਟਾਂਡਾ, ...

ਪੂਰੀ ਖ਼ਬਰ »

ਪਤਨੀ ਦੀ ਕੱੁਟਮਾਰ ਕਰਨ ਵਾਲੇ ਪਤੀ ਖ਼ਿਲਾਫ਼ ਮਾਮਲਾ ਦਰਜ

ਮਾਜਰੀ, 2 ਅਗਸਤ (ਕੁਲਵੰਤ ਸਿੰਘ ਧੀਮਾਨ)-ਪਿੰਡ ਛੋਟੀ ਕਰੌਰਾ ਦੀ ਵਸਨੀਕ ਕੁਲਦੀਪ ਕੌਰ ਦੀ ਉਸ ਦੇ ਪਤੀ ਸੁਖਵਿੰਦਰ ਸਿੰਘ ਵਲੋਂ ਸ਼ਰਾਬ ਪੀ ਕੇ ਕੁੱਟਮਾਰ ਕਰਨ 'ਤੇ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਤਹਿਤ ਥਾਣਾ ਨਵਾਂਗਰਾਓ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਪਲਾਟ ਦੀ ਖ਼ਰੀਦੋ ਫ਼ਰੋਖ਼ਤ ਨੂੰ ਲੈ ਕੇ ਐਨ.ਆਰ.ਆਈ. ਨਾਲ 19 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਐੱਸ.ਏ.ਐੱਸ. ਨਗਰ, 2 ਅਗਸਤ (ਜਸਬੀਰ ਸਿੰਘ ਜੱਸੀ)-ਥਾਣਾ ਐਨ. ਆਰ. ਆਈ. ਮੁਹਾਲੀ ਵਲੋਂ ਪਲਾਟ ਦੀ ਖਰੀਦੋ ਫਰੋਖਤ ਨੂੰ ਲੈ ਕੇ 19 ਲੱਖ 78 ਹਜਾਰ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿਚ ਬੰਦਾ ਸਿੰਘ ਬਹਾਦਰ ਇੰਟਰਪ੍ਰਾਇਜਜ ਸੈਕਟਰ-70 ਮੁਹਾਲੀ ਦੇ 3 ਪ੍ਰਬੰਧਕਾਂ ਖਿਲਾਫ਼ ਧਾਰਾ-420, 406, 120ਬੀ ...

ਪੂਰੀ ਖ਼ਬਰ »

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਕਿਫ਼ਾਇਤੀ ਦਵਾਈਆਂ ਦੇ ਸਟੋਰ ਦੀ ਸ਼ੁਰੂਆਤ

ਐੱਸ.ਏ.ਐੱਸ. ਨਗਰ, 2 ਅਗਸਤ (ਕੇ.ਐੱਸ. ਰਾਣਾ)-ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਕਿਫਾਇਤੀ ਜੈਨੇਰਿਕ ਦਵਾਈਆਂ ਦੇ ਜਨਮੇਡ ਸਟੋਰ ਦੀ ਸ਼ੁਰੂਆਤ ਨਾਲ ਪੰਜਾਬ ਵਿਚ ਜ਼ਿਲ੍ਹਾ ਪੱਧਰ 'ਤੇ ਜਨਮੇਡ ਸਟੋਰ ਸੇਵਾ ਦਾ ਉਦਘਾਟਨ ਕੀਤਾ ਹੈ ਅਤੇ ਇਹ ਸਟੋਰ ਹੁਣ ਪੰਜਾਬ ਦੇ ਹਰ ...

ਪੂਰੀ ਖ਼ਬਰ »

ਪੁਆਧੀ ਹਲਕਾ ਮੁਹਾਲੀ ਵਲੋਂ ਚੱਲ ਰਹੀ ਭੁੱਖ ਹੜਤਾਲ 57ਵੇਂ ਦਿਨ 'ਚ ਹੋਈ ਸ਼ਾਮਿਲ

ਐੱਸ. ਏ. ਐੱਸ. ਨਗਰ, 2 ਅਗਸਤ (ਰਾਣਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਡਟੇ ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ 'ਚ ਕਿਸਾਨ ਹਿਤੈਸ਼ੀ ਪੁਆਧੀ ਹਲਕਾ ਮੁਹਾਲੀ ਵਲੋਂ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਨਜ਼ਦੀਕ ਲੜੀਵਾਰ ...

ਪੂਰੀ ਖ਼ਬਰ »

ਕੈਪਟਨ ਵਲੋਂ ਜ਼ੀਰਕਪੁਰ ਦੀਆਂ ਨਾਜਾਇਜ਼ ਕਾਲੋਨੀਆਂ ਵੱਲ ਰੁਖ

ਜ਼ੀਰਕਪੁਰ, 2 ਅਗਸਤ (ਹੈਪੀ ਪੰਡਵਾਲਾ)- ਨਵਜੋਤ ਸਿੰਘ ਸਿੱਧੂ ਦੇ ਕਾਂਗਰਸ ਪ੍ਰਧਾਨ ਬਣਨ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫ਼ਾਰਮ ਹਾਊਸ ਤੋਂ ਬਾਹਰ ਵੇਖਣਾ ਸ਼ੁਰੂ ਕਰ ਦਿੱਤਾ ਹੈ | ਕੈਪਟਨ ਸਿੰਘ ਵਲੋਂ ਫਾਰਮ ਦੀ ਦਹਿਲੀਜ਼ ਟੱਪ ਆਵਾਮ ਦੀਆਂ ਮੰਗਾਂ ਵੱਲ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਸਕੂਲ ਦੀ ਇਮਾਰਤ ਨੂੰ ਸੈਨੀਟਾਈਜ਼ ਕੀਤਾ

ਲਾਲੜੂ, 2 ਅਗਸਤ (ਰਾਜਬੀਰ ਸਿੰਘ)-ਕੋਰੋਨਾ ਨੂੰ ਮੁੱਖ ਰੱਖਦਿਆਂ ਅੱਜ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ ਦੀ ਇਮਾਰਤ ਨੂੰ ਸੈਨੀਟਾਈਜ ਕੀਤਾ ਗਿਆ | ਸਕੂਲ ਦੇ ਐਮ. ਡੀ. ਅਮਰਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ 2 ਅਗਸਤ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਦੀ ਇਕੱਤਰਤਾ ਹੋਈ

ਕੁਰਾਲੀ, 2 ਅਗਸਤ (ਬਿੱਲਾ ਅਕਾਲਗੜ੍ਹੀਆ)-ਸਥਾਨਕ ਖਾਲਸਾ ਸਕੂਲ ਵਿਖੇ ਪੰਜਾਬੀ ਲਿਖਾਰੀ ਸਭਾ ਦੀ ਮਾਸਿਕ ਇਕੱਤਰਤਾ ਸਭਾ ਦੇ ਪ੍ਰਧਾਨ ਕੁਲਵੰਤ ਸਿੰਘ ਮਾਵੀ ਦੀ ਦੇਖਰੇਖ ਹੇਠ ਹੋਈ ¢ ਇਸ ਸਭਾ ਵਿਚ ਹਾਕੀ ਦੇ ਕਾਮਨ ਵੈਲਥ ਅਤੇ ਏਸ਼ੀਅਨ ਖੇਡਾਂ ਦੇ ਗੋਲਡ ਮੈਡਲਿਸਟ ਡੀ. ਐਸ. ਪੀ. ...

ਪੂਰੀ ਖ਼ਬਰ »

ਲੋੜਵੰਦਾਂ ਦੀ ਮਦਦ ਲਈ 112 ਡਾਇਲ ਸਕੀਮ ਸ਼ੁਰੂ

ਚੰਡੀਗੜ੍ਹ, 2 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ 'ਚ ਕਾਨੂੰਨ ਵਿਵਸਥਾ ਬਣਾਏ ਰੱਖਣ ਅਤੇ ਲੋਂੜਵੰਦਾਂ ਦੀ ਮਦਦ ਲਈ ਸ਼ੁਰੂ ਕੀਤੀ ਗਈ ਡਾਇਲ 112 ਸੇਵਾ ਨੂੰ ਆਪਣੇ ਟੀਚੇ 'ਚ ਕਾਮਯਾਬੀ ਮਿਲਣ ਸ਼ੁਰੂ ਹੋ ਗਈ ਹੈ | ਰਾਜਸਥਾਨ ਤੋਂ ਚੱਲ ਕੇ ਜ਼ਿਲ੍ਹਾ ਫ਼ਤਿਹਾਬਾਦ ਦੀ ਸੀਮਾ 'ਚ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX