ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਭਾਦੋਂ ਸੰਮਤ 553
ਿਵਚਾਰ ਪ੍ਰਵਾਹ: ਨੀਤੀਆਂ ਵਿਚ ਕਦੇ ਵੀ ਤਬਦੀਲੀ ਕੀਤੀ ਜਾ ਸਕਦੀ ਹੈ ਪਰ ਜੇ ਇਨ੍ਹਾਂ ਦੀ ਦਿਸ਼ਾ ਸਹੀ ਹੋਵੇ ਤਾਂ ਇਨ੍ਹਾਂ ਨੂੰ ਜੋਸ਼ ਨਾਲ ਲਾਗੂ ਕਰਨਾ ਚਾਹੀਦਾ ਹੈ। ਮਹਾਤਮਾ ਗਾਂਧੀ

ਫਾਜ਼ਿਲਕਾ / ਅਬੋਹਰ

ਫ਼ਾਜ਼ਿਲਕਾ ਇਲਾਕੇ 'ਚ ਤਿੰਨ ਦਿਨ ਪਏ ਭਾਰੀ ਮੀਂਹ ਨੇ ਕਈ ਥਾਵਾਂ 'ਤੇ ਕੀਤਾ ਨੁਕਸਾਨ

ਫ਼ਾਜ਼ਿਲਕਾ, 13 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਇਲਾਕੇ ਵਿਚ ਪਿਛਲੇ 3 ਦਿਨ ਲਗਾਤਾਰ ਹੋਈ ਭਾਰੀ ਬਾਰਸ਼ ਨੇ ਕਈ ਥਾਵਾਂ 'ਤੇ ਲੋਕਾਂ ਦਾ ਵੱਡਾ ਨੁਕਸਾਨ ਕੀਤਾ ਹੈ | ਕਿਧਰੇ ਮਕਾਨਾਂ ਦੀਆਂ ਕੰਧਾਂ ਡਿਗ ਗਈਆਂ, ਕਿਸੇ ਦੀ ਛੱਤ ਡਿਗ ਪਈ ਅਤੇ ਕਿਧਰੇ ਘਰਾਂ ਦੇ ਛੱਜੇ ਹੇਠਾਂ ਆ ਡਿੱਗੇ | ਫ਼ਾਜ਼ਿਲਕਾ ਦੀ ਅੰਨ੍ਹੀ ਦਿੱਲੀ ਮੁਹੱਲੇ ਵਿਚ ਬਾਰਸ਼ ਦੇ ਪਾਣੀ ਨੇ ਪੂਰੀ ਤਰ੍ਹਾਂ ਨਾਲ ਤਬਾਹੀ ਮਚਾਈ | ਮੁਹੱਲਾ ਵਿਚ ਵਸੇ ਕਈ ਘਰਾਂ ਦੀਆਂ ਕੰਧਾਂ ਡਿਗ ਗਈਆਂ, ਲੋਕਾਂ ਨੂੰ ਆਪਣੇ ਘਰ ਦਾ ਸਾਮਾਨ ਸੁਰੱਖਿਅਤ ਥਾਵਾਂ 'ਤੇ ਰੱਖਣਾ ਪਿਆ | ਕਾਲੋਨੀ ਵਾਸੀ ਕ੍ਰਿਸ਼ਨਾ ਰਾਣੀ, ਜੋਨੀ, ਸੰਦੀਪ ਕੁਮਾਰ, ਛਿੰਦਰ ਕੌਰ, ਸ਼ੋਭਾ ਰਾਣੀ, ਸੁਮਿੱਤਰਾ ਦੇਵੀ, ਜਗਮੀਤ ਸਿੰਘ, ਸੰਧਿਆ ਰਾਣੀ, ਵੰਤੀ, ਕਾਲੀ, ਸੁਨੀਤਾ ਰਾਣੀ, ਬੰਟੀ ਆਦਿ ਨੇ ਦੱਸਿਆ ਕਿ ਪਿਛਲੇ 3 ਦਿਨ ਫ਼ਾਜ਼ਿਲਕਾ ਵਿਚ ਭਾਰੀ ਬਾਰਸ਼ ਹੋਈ, ਜਿਸ ਨਾਲ ਕਾਲੋਨੀ ਦੇ ਘਰ ਪਾਣੀ ਨਾਲ ਘਿਰੇ ਰਹੇ | ਜਿਸ ਕਾਰਨ ਕਈ ਮਕਾਨ ਤਿੜਕ ਗਏ ਅਤੇ ਕਈ ਘਰਾਂ ਦੀਆਂ ਕੰਧਾਂ ਇਸ ਪਾਣੀ ਨਾਲ ਡਿਗ ਗਈਆਂ | ਉਨ੍ਹਾਂ ਦੱਸਿਆ ਕਿ ਇਸ ਬਾਰਸ਼ ਨੇ ਉਨ੍ਹਾਂ ਦੇ ਮੁਹੱਲੇ ਵਿਚ ਪੂਰੀ ਤਰ੍ਹਾਂ ਤਬਾਹੀ ਮਚਾਈ, ਜਿਸ ਕਾਰਨ ਕਈ ਲੋਕਾਂ ਦੇ ਘਰੇਲੂ ਸਾਮਾਨ ਦਾ ਵੀ ਨੁਕਸਾਨ ਹੋਇਆ | ਉਨ੍ਹਾਂ ਕਿਹਾ ਕਿ ਬੜੀ ਮੁਸ਼ਕਿਲ ਨਾਲ ਭੁੱਖੇ ਭਾਣੇ ਆਪਣੇ ਬੱਚਿਆਂ ਨੂੰ ਲੈ ਕੇ ਉਨ੍ਹਾਂ ਵਲੋਂ ਘਰਾਂ ਦੇ ਕਮਰਿਆਂ 'ਚੋਂ ਸਾਮਾਨ ਬਾਹਰ ਕੱਢਿਆ ਗਿਆ ਅਤੇ ਖੁੱਲ੍ਹੇ ਅਸਮਾਨ ਹੇਠ ਉਨ੍ਹਾਂ ਰਾਤਾਂ ਕੱਟੀਆਂ | ਉਨ੍ਹਾਂ ਕਿਹਾ ਕਿ ਇਸ ਦੌਰਾਨ ਨਾ ਤਾਂ ਕਿਸੇ ਕੌਂਸਲਰ ਅਤੇ ਨਾ ਹੀ ਪ੍ਰਸ਼ਾਸਨ ਦੇ ਕਿਸੇ ਅਧਿਕਾਰੀ ਨੇ ਉਨ੍ਹਾਂ ਦਾ ਸਾਰ ਲਈ | ਅੱਜ ਵੀ ਉਨ੍ਹਾਂ ਨੂੰ ਅਸਮਾਨ ਹੇਠ ਰਹਿਣਾ ਪੈ ਰਿਹਾ ਹੈ | ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਈ ਹੈ | ਉਨ੍ਹਾਂ ਕਿਹਾ ਕਿ ਉਹ ਬੜੇ ਹੀ ਗ਼ਰੀਬ ਪਰਿਵਾਰਾਂ ਨਾਲ ਸਬੰਧਿਤ ਹਨ ਅਤੇ ਮਿਹਨਤ ਮਜ਼ਦੂਰੀ ਕਰ ਕੇ ਘਰ ਦਾ ਮੁਸ਼ਕਿਲ ਨਾਲ ਗੁਜ਼ਾਰਾ ਕਰ ਰਹੇ ਹਨ, ਉੱਪਰੋਂ ਕੁਦਰਤ ਦੀ ਇਸ ਕਰੋਪੀ ਨੇ ਉਨ੍ਹਾਂ ਨੂੰ ਵੱਡੀ ਮਾਰ ਮਾਰੀ ਹੈ | ਇਸ ਤੋਂ ਇਲਾਵਾ ਸ਼ਹਿਰ ਅਤੇ ਪਿੰਡਾਂ ਦੀਆਂ ਕਈ ਹੋਰ ਥਾਵਾਂ ਤੋਂ ਨੁਕਸਾਨ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ |

ਮੀਂਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਦਿਆਂ ਜੋਸਨ ਨੇ ਪੀੜਤ ਲੋਕਾਂ ਲਈ ਸਰਕਾਰ ਤੋਂ ਮੰਗੀ ਮਦਦ

ਫ਼ਾਜ਼ਿਲਕਾ, 13 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਸਾਬਕਾ ਮੰਤਰੀ, ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼੍ਰੀ ਹੰਸ ਰਾਜ ਜੋਸਨ ਨੇ ਫ਼ਾਜ਼ਿਲਕਾ ਇਲਾਕੇ ਅੰਦਰ ਤਿੰਨ ਦਿਨ ਹੋਈ ਭਾਰੀ ਬਾਰਸ਼ ਤੋਂ ਬਾਅਦ ਸਰਹੱਦੀ ਖੇਤਰ ਅੰਦਰ ...

ਪੂਰੀ ਖ਼ਬਰ »

ਫ਼ਾਜ਼ਿਲਕਾ ਦੇ ਖਿਡਾਰੀਆਂ ਨੇ ਗੋਆ 'ਚ ਜਿੱਤੇ ਤਗਮੇ

ਫ਼ਾਜ਼ਿਲਕਾ, 13 ਸਤੰਬਰ (ਦਵਿੰਦਰ ਪਾਲ ਸਿੰਘ)-ਗੋਆ ਵਿਖੇ ਹੋਈ ਸੀਨੀਅਰ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਖਿਡਾਰੀਆਂ ਨੇ ਮੈਡਲ ਹਾਸਲ ਕਰ ਕੇ ਆਪਣੇ ਜ਼ਿਲ੍ਹੇ ਦਾ ਮਾਣ ਵਧਾਇਆ ਹੈ | ਖੇਡ ਵਿਭਾਗ ਫ਼ਾਜ਼ਿਲਕਾ ਅਧੀਨ ਕੰਮ ਕਰਦੇ ...

ਪੂਰੀ ਖ਼ਬਰ »

ਹਲਕਾ ਬੱਲੂਆਣਾ 'ਚ ਘੁੜਿਆਣਾ, ਸ਼ਾਮ ਲਾਲ, ਪਿ੍ਥੀ ਮੇਘ ਵਲੋਂ ਸਰਗਰਮੀਆਂ ਤੇਜ਼

ਬੱਲੂਆਣਾ, 13 ਸਤੰਬਰ (ਜਸਮੇਲ ਸਿੰਘ ਢਿੱਲੋਂ): ਸ਼੍ਰੋਮਣੀ ਅਕਾਲੀ ਦਲ ਦੀ ਬੱਲੂਆਣਾ ਹਲਕੇ ਤੋਂ ਟਿਕਟ ਦੇ ਦਾਅਵੇਦਾਰ ਗੁਰਤੇਜ ਸਿੰਘ ਘੁੜਿਆਣਾ, ਸੇਵਾਮੁਕਤ ਨਾਇਬ ਤਹਿਸੀਲਦਾਰ ਸ਼ਾਮ ਲਾਲ ਅਤੇ ਪਿ੍ਥੀ ਮੇਘ ਵਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ...

ਪੂਰੀ ਖ਼ਬਰ »

ਹਫ਼ਤੇ ਤੋਂ ਲੱਗੀ ਝੜੀ ਕਿਸਾਨਾਂ ਲਈ ਚਿੰਤਾ ਦਾ ਵਿਸ਼ਾ

ਬੱਲੂਆਣਾ, 13 ਸਤੰਬਰ (ਜਸਮੇਲ ਸਿੰਘ ਢਿੱਲੋਂ)-ਬੱਲੂਆਣਾ ਅਤੇ ਸੀਤੋ ਗੁੰਨ੍ਹੋ ਦੇ ਆਸਪਾਸ ਦੇ ਪਿੰਡਾਂ ਵਿਚ ਪਿਛਲੇ ਇਕ ਹਫ਼ਤੇ ਤੋਂ ਝੜੀ ਲੱਗੀ ਹੋਈ ਹੈ | ਭਾਵੇਂ ਇਨ੍ਹਾਂ ਪਿੰਡਾਂ ਵਿਚ ਜ਼ਿਆਦਾ ਮੀਂਹ ਨਹੀਂ ਪਿਆ, ਪਰੰਤੂ ਨਿੱਤ ਦੀ ਝੜੀ ਕਿਸਾਨਾਂ ਲਈ ਚਿੰਤਾ ਦਾ ਵਿਸ਼ਾ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਮੀਟਿੰਗ 'ਚ ਮੰਗਾਂ ਦਾ ਹੱਲ ਨਾ ਹੋਇਆ ਤਾਂ ਰੋਡਵੇਜ਼ ਪਨਬੱਸ ਕਾਮੇ ਕਰਨਗੇ ਹਾਈਵੇ ਬੰਦ

ਫ਼ਾਜ਼ਿਲਕਾ, 13 ਸਤੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਫ਼ਾਜ਼ਿਲਕਾ ਸ਼ਹਿਰ ਵਿਚ ਮੋਟਰਸਾਈਕਲਾਂ 'ਤੇ ਰੋਸ ਮਾਰਚ ਕੱਢਿਆ ਗਿਆ ਅਤੇ ਲੋਕਾਂ ਨੂੰ ਸਰਕਾਰ ਦੀ ਲੋਕ ਵਿਰੋਧੀ ਨੀਤੀਆਂ ਤੋਂ ਜਾਣੂ ਕਰਵਾਇਆ ...

ਪੂਰੀ ਖ਼ਬਰ »

ਗੁਦਾਮਾਂ ਦੇ ਸੁਰੱਖਿਆ ਕਰਮੀਆਂ ਨੇ ਤਨਖ਼ਾਹ ਤੇ ਈ.ਪੀ.ਐਫ. ਜਮ੍ਹਾਂ ਨਾ ਹੋਣ ਕਾਰਨ ਦਿੱਤੀ ਅੰਦੋਲਨ ਦੀ ਚਿਤਾਵਨੀ

ਫ਼ਾਜ਼ਿਲਕਾ, 13 ਸਤੰਬਰ (ਦਵਿੰਦਰ ਪਾਲ ਸਿੰਘ)-ਮਾਰਕਫੈੱਡ ਬਰਾਂਚ ਫ਼ਾਜ਼ਿਲਕਾ ਦੇ ਵੱਖ-ਵੱਖ ਗੁਦਾਮਾਂ ਵਿਚ ਸੁਰੱਖਿਆ ਕਰਮੀਆਂ ਨੇ ਤਨਖ਼ਾਹ ਅਤੇ ਈ.ਪੀ.ਐਫ. ਜਮਾਂ ਨਾ ਹੋਣ ਕਾਰਨ ਅੰਦੋਲਨ ਦੀ ਚਿਤਾਵਨੀ ਦਿੱਤੀ ਹੈ | ਪ੍ਰਧਾਨ ਪੰੁਨੰੂ ਸਿੰਘ, ਉਪ ਪ੍ਰਧਾਨ ਛਿੰਦਰ ਪਾਲ ਕਿਹਾ ...

ਪੂਰੀ ਖ਼ਬਰ »

ਸਾਲਾਸਰ ਧਾਮ ਤੋਂ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਔਰਤ ਸਣੇ ਦੋ ਦੀ ਮੌਤ, ਤਿੰਨ ਜ਼ਖ਼ਮੀ

ਜਲਾਲਾਬਾਦ, 13 ਸਤੰਬਰ (ਕਰਨ ਚੁਚਰਾ)-ਇਲਾਕੇ ਅੰਦਰ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦ ਸਾਲਾਸਰ ਧਾਮ ਤੋਂ ਵਾਪਸ ਪਰਤ ਰਹੇ ਕਾਰ ਸਵਾਰ ਦਸਮੇਸ਼ ਨਗਰੀ ਜਲਾਲਾਬਾਦ ਅਤੇ ਹਲਕੇ ਦੇ ਪਿੰਡ ਲੱਖੇਵਾਲੀ ਨਾਲ ਸਬੰਧਿਤ ਇਕ ਔਰਤ ਸਣੇ ਦੋ ਲੋਕਾਂ ਦੀ ਕਾਰ ਪਲਟਣ ਨਾਲ ਮੌਤ ਹੋ ਗਈ | ...

ਪੂਰੀ ਖ਼ਬਰ »

ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ

ਅਬੋਹਰ, 13 ਸਤੰਬਰ (ਬਰਾੜ)-ਥਾਣਾ ਸਿਟੀ-1 ਦੀ ਪੁਲਿਸ ਨੇ ਚੋਰੀ ਕਰਨ ਦੋਸ਼ ਹੇਠ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸਚਿਨ ਮੱਕੜ ਪੁੱਤਰ ਨਿਰਮਲ ਕੁਮਾਰ ਮੱਕੜ ਵਾਸੀ ਗਲੀ ਨੰਬਰ 3 ਗੋਪਾਲ ਨਗਰੀ ਨੇ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ 'ਚ ਸਹੁਰੇ ਪਰਿਵਾਰ 'ਤੇ ਮੁਕੱਦਮਾ ਦਰਜ

ਜਲਾਲਾਬਾਦ, 13 ਸਤੰਬਰ (ਕਰਨ ਚੁਚਰਾ)-ਥਾਣਾ ਸਿਟੀ ਪੁਲਿਸ ਨੇ ਸਥਾਨਕ ਨਿਊ ਗਾਂਧੀ ਨਗਰ 'ਚ ਔਰਤ ਨਾਲ ਕੁੱਟਮਾਰ ਕਰਨ ਦੇ ਦੋਸ਼ 'ਚ ਸਹੁਰੇ ਪਰਿਵਾਰ ਖ਼ਿਲਾਫ਼ ਧਾਰਾ 325,148,149 ਅਧੀਨ ਦਰਜ਼ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਮਨਜੀਤ ਕੌਰ ਪਤਨੀ ਮੋਹਨ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਲਾਹਣ ਸਮੇਤ ਇਕ ਕਾਬੂ

ਅਬੋਹਰ, 13 ਸਤੰਬਰ (ਬਰਾੜ)-ਥਾਣਾ ਸਦਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਲਾਹਣ ਸਮੇਤ ਕਾਬੂ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗਿਰੀਸ਼ ਨੂੰ ਗੁਪਤ ਸੂਚਨਾ ਮਿਲੀ ਕਿ ਇਕ ਵਿਅਕਤੀ ਨਾਜਾਇਜ਼ ਸ਼ਰਾਬ ਵੇਚਣ ਤੇ ਕੱਢਣ ਦਾ ਆਦਿ ਹੈ | ਜੇਕਰ ਹੁਣੇ ਜਾ ...

ਪੂਰੀ ਖ਼ਬਰ »

ਦੋਸ਼ੀਆਂ ਦੇ ਖ਼ਿਲਾਫ਼ ਕਾਰਵਾਈ ਦੀ ਮੰਗ

ਮੰਡੀ ਲਾਧੂਕਾ, 13 ਸਤੰਬਰ (ਰਾਕੇਸ਼ ਛਾਬੜਾ)-ਪਿੰਡ ਲੱਖੇ ਕੜ੍ਹਾਈਆਂ ਵਿਖੇ ਘਰ ਵਿਚ ਪ੍ਰਵੇਸ਼ ਕਰ ਕੇ ਕੁੱਟਮਾਰ ਕਰਨ ਵਾਲੇ ਦੋਸ਼ੀਆਂ ਦੇ ਖ਼ਿਲਾਫ਼ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ | ਇਸ ਪਿੰਡ ਦੀ ਪਰਮਜੀਤ ਕੌਰ ਪਤਨੀ ਮਨਜੀਤ ਸਿੰਘ ਨੇ ਕਿਹਾ ਹੈ ਕਿ ਉਸ ਦੀ 14 ਸਾਲ ...

ਪੂਰੀ ਖ਼ਬਰ »

ਫ਼ਾਜ਼ਿਲਕਾ ਦੇ ਖਿਡਾਰੀਆਂ ਨੇ ਗੋਆ 'ਚ ਜਿੱਤੇ ਤਗਮੇ

ਫ਼ਾਜ਼ਿਲਕਾ, 13 ਸਤੰਬਰ (ਦਵਿੰਦਰ ਪਾਲ ਸਿੰਘ)-ਗੋਆ ਵਿਖੇ ਹੋਈ ਸੀਨੀਅਰ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਖਿਡਾਰੀਆਂ ਨੇ ਮੈਡਲ ਹਾਸਲ ਕਰ ਕੇ ਆਪਣੇ ਜ਼ਿਲ੍ਹੇ ਦਾ ਮਾਣ ਵਧਾਇਆ ਹੈ | ਖੇਡ ਵਿਭਾਗ ਫ਼ਾਜ਼ਿਲਕਾ ਅਧੀਨ ਕੰਮ ਕਰਦੇ ...

ਪੂਰੀ ਖ਼ਬਰ »

ਗੋਲਡੀ ਕੰਬੋਜ ਵਲੋਂ ਸਜਰਾਣਾ ਵਿਖੇ ਵਰਕਰ ਮੀਟਿੰਗ

ਮੰਡੀ ਅਰਨੀਵਾਲਾ, 13 ਸਤੰਬਰ (ਨਿਸ਼ਾਨ ਸਿੰਘ ਸੰਧੂ)- ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਤੇ ਬੀ.ਸੀ. ਵਿੰਗ ਸੂਬਾ ਪ੍ਰਧਾਨ ਐਡਵੋਕੇਟ ਜਗਦੀਪ ਕੰਬੋਜ ਗੋਲਡੀ ਨੇ ਪਿੰਡ ਸਜਰਾਣਾ ਵਿਖੇ ਵਰਕਰ ਮੀਟਿੰਗ ਕੀਤੀ | ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਲੋਕਾਂ ਨਾਲ ਜੋ ...

ਪੂਰੀ ਖ਼ਬਰ »

ਇਸਲਾਮਵਾਲਾ ਦਾ ਅਕਾਲੀ ਪੰਚ ਕਾਂਗਰਸ 'ਚ ਸ਼ਾਮਿਲ

ਮੰਡੀ ਅਰਨੀਵਾਲਾ, 13 ਸਤੰਬਰ (ਨਿਸ਼ਾਨ ਸਿੰਘ ਸੰਧੂ)-ਪਿੰਡ ਇਸਲਾਮ ਵਾਲਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦ ਅਕਾਲੀ ਦਲ ਦਾ ਮੈਂਬਰ ਪੰਚਾਇਤ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਿਆ | ਮੈਂਬਰ ਪੰਚਾਇਤ ਪਿ੍ਤਪਾਲ ਸਿੰਘ ਨੇ ...

ਪੂਰੀ ਖ਼ਬਰ »

ਪੈਰਾ ਮਿਲਟਰੀ ਫੋਰਸਜ਼ 'ਚ ਭਰਤੀ ਹੋਣ ਲਈ ਚਾਹਵਾਨਾਂ ਨੂੰ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ

ਫ਼ਾਜ਼ਿਲਕਾ, 13 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਰੁਜ਼ਗਾਰ ਉਤਪਤੀ ਤੇ ਟਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜ਼ਿਲ੍ਹਾ ਬਠਿੰਡਾ (ਬਠਿੰਡਾ ਬਾਦਲ ਲੰਬੀ ਰੋਡ) ਵਲੋਂ ਬਠਿੰਡਾ ਸ੍ਰੀ ਮੁਕਤਸਰ ਸਾਹਿਬ ਅਤੇ ਫ਼ਾਜ਼ਿਲਕਾ ਜ਼ਿਲੇ੍ਹ ...

ਪੂਰੀ ਖ਼ਬਰ »

ਸਾਰੇ ਵਰਗਾਂ ਨੂੰ ਅਕਾਲੀ ਦਲ ਨਾਲ ਜੋੜਨਾ ਮੇਰਾ ਮੁੱਖ ਮਕਸਦ-ਢੋਸੀਵਾਲ

ਅਬੋਹਰ, 13 ਸਤੰਬਰ (ਕੁਲਦੀਪ ਸਿੰਘ ਸੰਧੂ)-ਹਲਕਾ ਬੱਲੂਆਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਦੇ ਦਾਅਵੇਦਾਰ ਸੇਵਾ ਮੁਕਤ ਸਿੱਖਿਆ ਅਫ਼ਸਰ ਅਤੇ ਸੀਨੀਅਰ ਅਕਾਲੀ ਆਗੂ ਅਸ਼ੋਕ ਢੋਸੀਵਾਲ ਨੇ ਹਲਕੇ ਦੇ ਪਿੰਡ ਸ਼ੇਰੇਵਾਲਾ ਵਿਖੇ ਨੁੱਕੜ ਮੀਟਿੰਗ ਦੌਰਾਨ ਕਿਹਾ ਕਿ ਸਮਾਜ ...

ਪੂਰੀ ਖ਼ਬਰ »

ਘੁੜਿਆਣਾ ਵਲੋਂ ਪਿੰਡ ਚੂਹੜੀਵਾਲਾ ਧੰਨਾ 'ਚ ਵਿਸ਼ਾਲ ਮੀਟਿੰਗ

ਅਬੋਹਰ, 13 ਸਤੰਬਰ (ਕੁਲਦੀਪ ਸਿੰਘ ਸੰਧੂ)-ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ ਵਲੋਂ ਪਿੰਡ ਚੂਹੜੀਵਾਲਾ ਧੰਨਾ ਵਿਖੇ ਰਜਿੰਦਰ ਕੁਮਾਰ ਦੇ ਗ੍ਰਹਿ ਵਿਖੇ ਭਰਵੀਂ ਮੀਟਿੰਗ ਕੀਤੀ | ਜਿੱਥੇ ਪਿੰਡ ਵਾਸੀਆਂ ਵਲੋਂ ਸ: ਘੁੜਿਆਣਾ ਦਾ ਨਿੱਘਾ ਸਵਾਗਤ ...

ਪੂਰੀ ਖ਼ਬਰ »

ਹੀਰਾਂ ਵਾਲੀ ਸਕੂਲ ਦੀ ਕੰਪਿਊਟਰ ਅਧਿਆਪਕਾ ਜ਼ਿਲ੍ਹਾ ਪੱਧਰੀ ਐਵਾਰਡ ਨਾਲ ਸਨਮਾਨਿਤ

ਫ਼ਾਜ਼ਿਲਕਾ, 13 ਸਤੰਬਰ (ਦਵਿੰਦਰ ਪਾਲ ਸਿੰਘ)-ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਡਾ. ਸੁਖਬੀਰ ਸਿੰਘ ਬੱਲ ਦੀ ਅਗਵਾਈ ਹੇਠ ਅਧਿਆਪਕਾ ਵਲੋਂ ਸਿੱਖਿਆ ਖੇਤਰ ਵਿਚ ਕੀਤੇ ਵਿਲੱਖਣ ਕਾਰਜਾਂ ਨੂੰ ਦੇਖਦੇ ਹੋਏ ਅਤੇ ਜ਼ਿਲ੍ਹਾ ਅਧਿਆਪਕਾਂ ਨੇ ਆਪਣੀ ਮਿਹਨਤ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਪਿੰਡ ਟਿਵਾਣਾ ਕਲਾਂ 'ਚ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਿਆ

ਜਲਾਲਾਬਾਦ, 13 ਸਤੰਬਰ (ਜਤਿੰਦਰ ਪਾਲ ਸਿੰਘ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਅਤੇ ਸੂਬਾ ਕਮੇਟੀ ਦੇ ਸੱਦੇ 'ਤੇ ਜਲਾਲਾਬਾਦ ਦੇ ਪਿੰਡ ਟਿਵਾਣਾ ਕਲਾਂ ਵਿਖੇ ਯੂਨੀਅਨ ਦੀ ਬਲਾਕ ਆਗੂ ਛਿੰਦਰ ਕੌਰ ਦੀ ਅਗਵਾਈ ਹੇਠ ਆਂਗਣਵਾੜੀ ...

ਪੂਰੀ ਖ਼ਬਰ »

ਸਰਕਾਰੀ ਆਈ.ਟੀ.ਆਈ. ਜਲਾਲਾਬਾਦ 'ਚ ਰੁਜ਼ਗਾਰ ਮੇਲਾ ਅੱਜ

ਫ਼ਾਜ਼ਿਲਕਾ, 13 ਸਤੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ | ਜਿਸ ਦੇ ਤਹਿਤ 14 ਸਤੰਬਰ ...

ਪੂਰੀ ਖ਼ਬਰ »

ਉਪ ਵੈਦ ਯੂਨੀਅਨ ਵਲੋਂ ਅਧੀਨ ਸੇਵਾਵਾਂ ਚੋਣ ਬੋਰਡ ਅੱਗੇ ਧਰਨਾ 21 ਨੂੰ

ਫ਼ਾਜ਼ਿਲਕਾ, 13 ਸਤੰਬਰ (ਦਵਿੰਦਰ ਪਾਲ ਸਿੰਘ)-ਆਯੁਰਵੈਦਿਕ ਡੀ ਫਾਰਮੇਸੀ ਉਪ ਵੈਦ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਧੀਨ ਸੇਵਾਵਾਂ ਚੋਣ ਬੋਰਡ ਮੁਹਾਲੀ ਅੱਗੇ 21 ਸਤੰਬਰ ਨੂੰ ਧਰਨਾ ਦਿੱਤਾ ਜਾਵੇਗਾ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਸੁਰਿੰਦਰ ...

ਪੂਰੀ ਖ਼ਬਰ »

ਦਹੇਜ ਤੇ ਕੁੱਟਮਾਰ ਦੇ ਦੋਸ਼ 'ਚ ਸਹੁਰੇ ਪਰਿਵਾਰ 'ਤੇ ਮੁਕੱਦਮਾ ਦਰਜ

ਜਲਾਲਾਬਾਦ, 13 ਸਤੰਬਰ (ਕਰਨ ਚੁਚਰਾ)-ਹਲਕੇ ਦੇ ਪਿੰਡ ਪ੍ਰਭਾਤ ਸਿੰਘ ਵਾਲਾ 'ਚ ਵਿਆਹੁਤਾ ਨੇ ਦਹੇਜ ਦੀ ਮੰਗ ਨੂੰ ਲੈ ਕੇ ਸਹੁਰੇ ਪਰਿਵਾਰ ਵਲ਼ੋਂ ਤੰਗ ਪਰੇਸ਼ਾਨ ਕਰਨ ਅਤੇ ਕੁੱਟਮਾਰ ਕਰਕੇ ਘਰੋਂ ਕੱਢਣ ਦੇ ਦੋਸ਼ ਲਗਾਏ ਹਨ | ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ 'ਤੇ ਪਤੀ ...

ਪੂਰੀ ਖ਼ਬਰ »

ਫ਼ਤਹਿਗੜ੍ਹ ਰੰਗੀਲਾ ਰੋਡ ਪਾਣੀ ਨਾਲ ਭਰਿਆ, ਤਲਾਬ ਦਾ ਰੂਪ ਧਾਰਿਆ

ਮੰਡੀ ਲਾਧੂਕਾ, 13 ਸਤੰਬਰ (ਰਾਕੇਸ਼ ਛਾਬੜਾ)-ਮੰਡੀ ਲਾਧੂਕਾ ਨੂੰ ਪਿੰਡ ਫ਼ਤਿਹਗੜ੍ਹ ਤੋਂ ਇਲਾਵਾ ਕਈ ਪਿੰਡਾਂ ਦੇ ਨਾਲ ਜੋੜਨ ਵਾਲੀ ਫ਼ਤਿਹਗੜ੍ਹ ਰੰਗੀਲਾ ਰੋਡ ਤੇ ਭਾਰੀ ਮਾਤਰਾ ਵਿਚ ਪਾਣੀ ਜਮਾਂ ਹੋਣ ਕਾਰਨ ਸੜਕ ਦੇ ਕਿਨਾਰੇ 'ਤੇ ਰਹਿ ਰਹੇ ਤੇ ਕਈ ਪਿੰਡਾਂ ਦੇ ਲੋਕਾਂ ...

ਪੂਰੀ ਖ਼ਬਰ »

ਸਾਹਿਤ ਸਭਾ ਵਲੋਂ ਮੁਸ਼ਾਇਰਾ ਸਮਾਰੋਹ

ਜਲਾਲਾਬਾਦ, 13 ਸਤੰਬਰ (ਕਰਨ ਚੁਚਰਾ)-ਸਾਹਿੱਤ ਸਭਾ (ਰਜਿ:) ਜਲਾਲਾਬਾਦ ਵਲ਼ੋਂ ਜਨਤਾ ਭਵਨ ਵਿਖੇ ਮੁਸ਼ਾਇਰੇ ਦਾ ਆਯੋਜਨ ਪ੍ਰਧਾਨ ਗੋਪਾਲ ਬਜਾਜ ਦੀ ਪ੍ਰਧਾਨਗੀ ਹੇਠ ਕੀਤਾ ਗਿਆ | ਸਰਪ੍ਰਸਤ ਰੌਸ਼ਨ ਲਾਲ ਅਸੀਜਾ ਅਤੇ ਖ਼ਜ਼ਾਨਚੀ ਨੀਰਜ ਛਾਬੜਾ ਨੇ ਮਸ਼ਹੂਰ (ਗ਼ਜ਼ਲਗੋ/ਵਿਅੰਗ/ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ, ਇਕ ਫ਼ਰਾਰ

ਅਬੋਹਰ, 13 ਸਤੰਬਰ (ਬਰਾੜ)-ਥਾਣਾ ਸਿਟੀ-1 ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਵੇਚਣ ਦੇ ਸਬੰਧ ਵਿਚ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਜਦੋਂ ਉਸ ਦਾ ਦੂਜਾ ਸਾਥੀ ਭੱਜਣ ਵਿਚ ਕਾਮਯਾਬ ਹੋ ਗਿਆ | ਜਾਣਕਾਰੀ ਸਹਾਇਕ ਥਾਣੇਦਾਰ ਬਲਕਾਰ ਸਿੰਘ ਨੂੰ ਗੁਪਤ ਸੂਚਨਾ ਮਿਲੀ ਕਿ ...

ਪੂਰੀ ਖ਼ਬਰ »

ਹਲਕਾ ਜਲਾਲਾਬਾਦ ਤੋਂ ਸੁਖਬੀਰ ਸਿੰਘ ਬਾਦਲ ਦੇ ਚੋਣ ਮੈਦਾਨ 'ਚ ਨਿੱਤਰਨ ਨਾਲ ਅਕਾਲੀ ਹੋਏ ਬਾਗੋ ਬਾਗ਼

ਮੰਡੀ ਅਰਨੀਵਾਲਾ, 13 ਸਤੰਬਰ (ਨਿਸ਼ਾਨ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਚੋਣਾਂ 2022 ਲਈ ਐਲਾਨ ਕੀਤੇ ਉਮੀਦਵਾਰਾਂ ਵਿਚ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਹਲਕਾ ਜਲਾਲਾਬਾਦ ਤੋਂ ਚੋਣ ਮੈਦਾਨ ਵਿਚ ਮੁੜ ਆਉਣ 'ਤੇ ਅਰਨੀਵਾਲਾ ਜ਼ੈਲ ਨਾਲ ...

ਪੂਰੀ ਖ਼ਬਰ »

ਸੰਤਰੀ ਦੀ ਡਿਊਟੀ ਨਿਭਾਉਣ ਚੱਲਿਆ ਕੇਂਦਰੀ ਜੇਲ੍ਹ ਦਾ ਵਾਰਡਨ ਨਸ਼ੀਲੇ ਪਦਾਰਥਾਂ ਸਮੇਤ ਕਾਬੂ

ਫ਼ਿਰੋਜ਼ਪੁਰ, 13 ਸਤੰਬਰ (ਗੁਰਿੰਦਰ ਸਿੰਘ)- ਨਸ਼ੀਲੇ ਪਦਾਰਥਾਂ ਤੇ ਮੋਬਾਈਲ ਫੋਨਾਂ ਦੀ ਲਗਾਤਾਰ ਬਰਾਮਦਗੀ ਕਾਰਨ ਸੁਰਖ਼ੀਆਂ ਵਿਚ ਚੱਲ ਰਹੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦੇ ਜੇਲ੍ਹ ਪ੍ਰਸ਼ਾਸਨ ਨੇ ਸੰਤਰੀ ਦੀ ਡਿਊਟੀ 'ਤੇ ਤਾਇਨਾਤ ਹੋਣ ਜਾ ਰਹੇ ਆਪਣੇ ਹੀ ਇਕ ਵਾਰਡਰ ...

ਪੂਰੀ ਖ਼ਬਰ »

ਚੇਅਰਮੈਨ ਹਰਜਿੰਦਰ ਸਿੰਘ ਸਾਬ ਦੇ ਪਿਤਾ ਪ੍ਰੀਤਮ ਸਿੰਘ ਥਿੰਦ ਨੂੰ ਸ਼ਰਧਾ ਦੇ ਫੁੱਲ ਭੇਟ

ਫ਼ਿਰੋਜ਼ਪੁਰ, 13 ਸਤੰਬਰ (ਜਸਵਿੰਦਰ ਸਿੰਘ ਸੰਧੂ)- ਕਾਂਗਰਸ ਦੇ ਨੌਜਵਾਨ ਆਗੂ ਹਰਜਿੰਦਰ ਸਿੰਘ ਸਾਬ ਚੇਅਰਮੈਨ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਛਾਉਣੀ ਦੇ ਪਿਤਾ ਪ੍ਰੀਤਮ ਸਿੰਘ ਥਿੰਦ ਵਾਸੀ ਪਿੰਡ ਸੈਦਾਂ ਵਾਲਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦਾ ਬੀਤੇ ਦਿਨੀਂ ਦਿਹਾਂਤ ...

ਪੂਰੀ ਖ਼ਬਰ »

'ਮਿਸ ਅਤੇ ਮਿਸਿਜ਼-2021' ਪੰਜਾਬਣ ਸੱਭਿਆਚਾਰਕ ਪੋ੍ਰਗਰਾਮ ਕਰਵਾਇਆ

ਗੁਰੂਹਰਸਹਾਏ, 13 ਸਤੰਬਰ (ਹਰਚਰਨ ਸਿੰਘ ਸੰਧੂ)- ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਪ੍ਰਤੀ ਚੇਤਨਾ ਪੈਦਾ ਕਰਨ ਲਈ ਇੰਡੀਅਨ ਫੋਕ ਡਾਂਸ ਅਕੈਡਮੀ ਮਲੋਟ ਦੇ ਸਹਿਯੋਗ ਨਾਲ ਆਯੂਸ਼ੀ ਕਾਮਰਾ ਵਲੋਂ ਸਥਾਨਕ ਸ਼ਹਿਰ ਦੇ ਗੁਰੂ ਗੋਬਿੰਦ ਸਿੰਘ ਸਕੂਲ ਵਿਖੇ ਪਹਿਲਾ 'ਮਿਸ ਅਤੇ ...

ਪੂਰੀ ਖ਼ਬਰ »

ਸਵਨਾ ਨੇ ਪਸ਼ੂਆਂ ਲਈ ਵੰਡੀ ਹਰੇ ਚਾਰੇ ਦੀ ਭਰੀ ਟਰਾਲੀ

ਫ਼ਾਜ਼ਿਲਕਾ, 13 ਸਤੰਬਰ (ਦਵਿੰਦਰ ਪਾਲ ਸਿੰਘ)-ਬਾਰਸ਼ ਅਤੇ ਸੇਮ-ਨਾਲ਼ੇ ਦੇ ਪਾਣੀ ਨਾਲ ਪ੍ਰਭਾਵਿਤ ਨਵਾਂ ਸਲੇਮਸ਼ਾਹ ਪਿੰਡ ਦੇ ਲੋਕਾਂ ਦੇ ਪਸ਼ੂਆਂ ਲਈ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਨਰਿੰਦਰ ਪਾਲ ਸਿੰਘ ਸਵਨਾ ਨੇ ਹਰੇ ਚਾਰੇ ਦੀ ਟਰਾਲੀ ਵੰਡੀ | ਸਵਨਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਿਸ਼ਾਲ ਨੇ ਮਰੀਜ਼ਾਂ ਨੂੰ ਵੰਡੇ ਫਲ, ਦੁੱਧ ਤੇ ਬਿਸਕੁਟ

ਫ਼ਾਜ਼ਿਲਕਾ, 13 ਸਤੰਬਰ (ਅਮਰਜੀਤ ਸ਼ਰਮਾ): ਲਾਈਨਜ਼ ਕਲੱਬ ਵਿਸ਼ਾਲ ਵਲੋਂ ਪ੍ਰਧਾਨ ਇੰਜ. ਪ੍ਰਦੀਪ ਸੇਠੀ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ ਵਿਖੇ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਦੁੱਧ, ਫਲ ਅਤੇ ਬਿਸਕੁਟਾਂ ਦਾ ਲੰਗਰ ਵੰਡਿਆ ਗਿਆ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਕੈਂਪ 'ਚ 80 ਵਿਅਕਤੀਆਂ ਦੀ ਮੁਫ਼ਤ ਸ਼ੂਗਰ ਜਾਂਚ

ਫ਼ਾਜ਼ਿਲਕਾ, 13 ਸਤੰਬਰ (ਦਵਿੰਦਰ ਪਾਲ ਸਿੰਘ)-ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਮੁਫ਼ਤ ਸ਼ੂਗਰ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ | ਜਿਸ ਵਿਚ 80 ਵਿਅਕਤੀਆਂ ਦੀ ਮੁਫ਼ਤ ਸ਼ੂਗਰ ਜਾਂਚ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਟੀਬੀ ਅਧਿਕਾਰੀ ਡਾ. ਨੀਲੂ ਚੁੱਘ ਨੇ ਬਤੌਰ ਮੁੱਖ ...

ਪੂਰੀ ਖ਼ਬਰ »

ਪਿੰਡ ਕੀੜਿਆਂ ਵਾਲਾ ਦੇ ਨੌਜਵਾਨਾਂ ਵਲੋਂ ਪਿੰਡ 'ਚ 500 ਛਾਂਦਾਰ ਬੂਟੇ ਲਗਾਉਣ ਦੀ ਸ਼ੁਰੂਆਤ

ਮੰਡੀ ਲਾਧੂਕਾ, 13 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਪਿੰਡ ਕੀੜਿਆਂ ਵਾਲਾ ਦੇ ਨੌਜਵਾਨ ਤੂਫ਼ਾਨ ਸਿੰਘ ਬਰਾੜ ਪੰਜਾਬ ਪੁਲਿਸ, ਮੰਗਾ ਮਾਨ ਵਲੋਂ ਆਪਣੇ ਸਾਥੀਆਂ ਨਾਲ ਵਾਤਾਵਰਨ ਨੂੰ ਸਾਫ਼ ਸੁਥਰਾ ਤੇ ਸ਼ੁੱਧ ਰੱਖਣ ਲਈ ਪਿੰਡ ਦੇ ਸਰਕਾਰੀ ਹਾਈ ਸਕੂਲ ਤੇ ਪਿੰਡ ਦੇ ਕਮਿਊਨਿਟੀ ...

ਪੂਰੀ ਖ਼ਬਰ »

ਦਿਨ-ਦਿਹਾੜੇ ਥਾਣਾ ਸਦਰ ਬਾਹਰੋਂ ਮੋਟਰਸਾਈਕਲ ਚੋਰੀ

ਫ਼ਿਰੋਜ਼ਪੁਰ, 13 ਸਤੰਬਰ (ਕੁਲਬੀਰ ਸਿੰਘ ਸੋਢੀ)- ਫ਼ਿਰੋਜ਼ਪੁਰ ਅੰਦਰ ਪੁਲਿਸ ਦੀ ਨਾਕਾਮੀ ਕਰਕੇ ਜੰਗਲ ਰਾਜ ਬਣ ਚੁੱਕੀ ਕਾਨੂੰਨ ਵਿਵਸਥਾ ਵਿਚ ਚੋਰਾਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਪੁਲਿਸ ਨੂੰ ਟਿੱਚ ਸਮਝਦੇ ਹੋਏ ਦਿਨ-ਦਿਹਾੜੇ ਥਾਣਾ ਸਦਰ ਫ਼ਿਰੋਜ਼ਪੁਰ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX