ਤਾਜਾ ਖ਼ਬਰਾਂ


ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  3 minutes ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  42 minutes ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  48 minutes ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 1 hour ago
ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਭਾਦੋਂ ਸੰਮਤ 553
ਿਵਚਾਰ ਪ੍ਰਵਾਹ: ਨੀਤੀਆਂ ਵਿਚ ਕਦੇ ਵੀ ਤਬਦੀਲੀ ਕੀਤੀ ਜਾ ਸਕਦੀ ਹੈ ਪਰ ਜੇ ਇਨ੍ਹਾਂ ਦੀ ਦਿਸ਼ਾ ਸਹੀ ਹੋਵੇ ਤਾਂ ਇਨ੍ਹਾਂ ਨੂੰ ਜੋਸ਼ ਨਾਲ ਲਾਗੂ ਕਰਨਾ ਚਾਹੀਦਾ ਹੈ। ਮਹਾਤਮਾ ਗਾਂਧੀ

ਫਰੀਦਕੋਟ

ਨਸ਼ਿਆਂ ਦੀ ਰੋਕਥਾਮ ਲਈ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ: ਰਾਜਦੀਪ ਸਿੰਘ

ਫ਼ਰੀਦਕੋਟ, 13 ਸਤੰਬਰ (ਜਸਵੰਤ ਸਿੰਘ ਪੁਰਬਾ)- ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਵਲੋਂ ਨਸ਼ਿਆਂ ਨਾਲ ਹੋ ਰਹੇ ਮਨੁੱਖੀ ਜੀਵਨ, ਸਮਾਜਿਕ ਤੇ ਆਰਥਿਕ ਨੁਕਸਾਨ ਨੂੰ ਰੋਕਣ ਲਈ ਸਿਹਤ ਵਿਭਾਗ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਨਸ਼ਿਆਂ ਦੀ ਰੋਕਥਾਮ ਤੇ ਜਾਗਰੂਕਤਾ ਲਈ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ ਤੇ ਵੱਖ ਵੱਖ ਵਿਭਾਗਾਂ ਤੋਂ ਇਲਾਵਾ ਆਮ ਲੋਕਾਂ ਤੇ ਸਵੈ ਸੇਵੀ ਸੰਸਥਾਵਾਂ ਨੂੰ ਵੀ ਇਸ ਮੁਹਿੰਮ ਦਾ ਹਿੱਸਾ ਬਣਾਇਆ ਜਾਵੇ | ਇਸ ਮੌਕੇ ਐਸ.ਡੀ.ਐਮ. ਜੈਤੋ ਡਾ: ਮਨਦੀਪ ਕੌਰ ਤੇ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਬਲਜੀਤ ਕੌਰ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਬਣਾਏ ਗਏ ਡੈਪੋ ਤੇ ਬਡੀਜ਼ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਵਿਚ ਅਹਿਮ ਭੂਮਿਕਾ ਨਿਭਾਅ ਰਹੇ ਹਨ | ਉਨ੍ਹਾਂ ਕਿਹਾ ਕਿ ਜ਼ਿਲੇ੍ਹ ਵਿਚ ਡੈਪੋ ਅਤੇ ਬਡੀ ਪ੍ਰੋਗਰਾਮਾਂ ਤਹਿਤ ਡੈਪੋ ਕੋਆਰਡੀਨੇਟਰਾਂ ਨੂੰ ਟ੍ਰੇਨਿੰਗ ਦੇਣ ਤੇ ਸਕੂਲਾਂ ਵਿਚ ਨਸ਼ਿਆਂ ਖ਼ਿਲਾਫ਼ ਗਤੀਵਿਧੀਆਂ ਵਿਚ ਤੇਜ਼ੀ ਲਿਆਂਦੀ ਜਾਵੇ | ਉਨ੍ਹਾਂ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਗਤੀਵਿਧੀਆਂ ਨੂੰ ਹੋਰ ਬਿਹਤਰ ਢੰਗ ਨਾਲ ਚਲਾਉਣ ਲਈ ਰੁਜ਼ਗਾਰ ਵਿਭਾਗ ਤੇ ਖੇਡ ਤੇ ਯੁਵਕ ਸੇਵਾਵਾਂ ਵਿਭਾਗ ਨੂੰ ਵੀ ਇਸ ਮੁਹਿੰਮ ਨਾਲ ਜੋੜ ਕੇ ਐਕਸ਼ਨ ਪਲਾਨ ਤਿਆਰ ਕੀਤਾ ਗਿਆ ਹੈ | ਇਸ ਤੋਂ ਇਲਾਵਾ ਉਨ੍ਹਾਂ ਜ਼ਿਲੇ੍ਹ ਵਿਚ ਨਸ਼ਾ ਮੁਕਤ ਪਿੰਡਾਂ ਦੀ ਗਿਣਤੀ ਵਧਾਉਣ ਦੀ ਵੀ ਹਦਾਇਤ ਕੀਤੀ | ਇਸ ਦੌਰਾਨ ਉਨ੍ਹਾਂ ਸਿਹਤ, ਸਿੱਖਿਆ, ਪੁਲਿਸ ਤੇ ਹੋਰਨਾਂ ਵਿਭਾਗਾਂ ਵਲੋਂ ਇਨ੍ਹਾਂ ਪ੍ਰੋਗਰਾਮਾਂ ਸਬੰਧੀ ਵਿਖਾਈ ਕਾਰਗੁਜ਼ਾਰੀ ਦੀ ਸਮੀਖਿਆ ਹੀ ਕੀਤੀ | ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਲੋਂ ਜ਼ਿਲੇ੍ਹ ਵਿਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ ਗਿਆ | ਇਸ ਦੌਰਾਨ ਉਨ੍ਹਾਂ ਓਟ ਸੈਂਟਰਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਤੋਂ ਇਲਾਵਾ ਡੈਪੋ, ਬਡੀ ਤੇ ਨਸ਼ਾ ਮੁਕਤ ਭਾਰਤ ਅਭਿਆਨ ਆਦਿ ਪ੍ਰੋਗਰਾਮਾਂ ਦੀ ਸਮੀਖਿਆ ਵੀ ਕੀਤੀ | ਉਨ੍ਹਾਂ ਨੇ ਜ਼ਿਲੇ੍ਹ ਦੇ ਨਸ਼ਿਆਂ ਦੀ ਦਵਾਈ ਵੇਚਣ ਵਾਲਿਆਂ 'ਤੇ ਸਖ਼ਤੀ ਕਰਨ ਦੇ ਆਦੇਸ਼ ਦਿੱਤੇ ਹਨ | ਇਸ ਮੌਕੇ ਸਿਵਲ ਸਰਜਨ ਡਾ. ਸੰਜੇ ਕਪੂਰ ਤੇ ਮੈਡੀਕਲ ਅਫ਼ਸਰ ਡਾ. ਰਣਜੀਤ ਕੌਰ ਨੇ ਵਧੀਕ ਡਿਪਟੀ ਕਮਿਸ਼ਨਰ ਦੇ ਧਿਆਨ ਹਿੱਤ ਲਿਆਂਦਾ ਕਿ ਜ਼ਿਲੇ੍ਹ ਵਿਚ ਨਸ਼ਿਆਂ ਦੇ ਇਲਾਜ ਲਈ 9 ਓਟ ਸੈਂਟਰ, 4 ਨਸ਼ਾ ਛੁਡਾਊ ਕੇਂਦਰ ਤੇ ਇਕ ਮੁੜ ਵਸੇਬਾ ਕੇਂਦਰ ਹੈ ਜਿਥੇ ਨਸ਼ਾ ਛੁਡਾਉਣ ਦੀ ਮੁਫ਼ਤ ਦਵਾਈ, ਇਲਾਜ ਤੇ ਨਸ਼ਾ ਛੱਡਣ ਤੋਂ ਬਾਅਦ ਕਾੳਾੂਸਲਿੰਗ ਵੀ ਕੀਤੀ ਜਾਂਦੀ ਹੈ | ਇਸ ਮੌਕੇ ਜਸਵੀਰ ਕੌਰ ਧੰਜੂ ਡੀ.ਐਸ.ਐਸ.ਓ., ਡਾ. ਪੀ.ਡੀ. ਬਾਂਸਲ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਸਤਪਾਲ ਡੀ.ਈ.ਓ. ਸੈਕੰਡਰੀ, ਅਵਤਾਰ ਚੰਦ ਡੀ.ਐਸ.ਪੀ., ਬਲਜਿੰਦਰ ਸਿੰਘ, ਹਰਜੀਤ ਸਿੰਘ ਬੀ.ਡੀ.ਪੀ.ਓ ਫ਼ਰੀਦਕੋਟ, ਗੁਰਦਾਸ ਸਿੰਘ ਈ.ਓ ਜੈਤੋ, ਡਾ. ਅਸ਼ੋਕ ਕੁਮਾਰ ਐਸ.ਐਮ.ਓ, ਡਾ. ਸੰਜੀਵ ਗੋਇਲ, ਰਜਿੰਦਰ ਸਿੰਘ ਡਰੱਗ ਇੰਸਪੈਕਟਰ, ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ |

ਪੀ.ਐਨ.ਬੀ. ਬੈਂਕ ਛਾਉਣੀ ਮੂਹਰੇ ਲੱਗਾ ਧਰਨਾ ਏ.ਜੀ.ਐਮ. ਦੇ ਭਰੋਸੇ ਤੋਂ ਬਾਅਦ ਮੁਲਤਵੀ

ਫ਼ਰੀਦਕੋਟ, 13 ਸਤੰਬਰ (ਸਰਬਜੀਤ ਸਿੰਘ)- ਛਾਉਣੀ ਇਲਾਕੇ ਵਿਚ ਸਥਿਤ ਪੰਜਾਬ ਨੈਸ਼ਨਲ ਬੈਂਕ ਦੀ ਬਰਾਂਚ ਨੂੰ ਹੋਰ ਬਰਾਂਚ 'ਚ ਮਰਜ ਕਰਨ ਦੇ ਫ਼ੈਸਲੇ ਦੇ ਵਿਰੋਧ 'ਚ ਇਲਾਕਾ ਨਿਵਾਸੀਆਂ ਵਲੋਂ ਕਈ ਦਿਨਾਂ ਤੋਂ ਬੈਂਕ ਬਰਾਂਚ ਅੱਗੇ ਧਰਨਾ ਲਾ ਕੇ ਬਰਾਂਚ ਨੂੰ ਬੰਦ ਨਾ ਕਰਨ ਦੀ ਮੰਗ ...

ਪੂਰੀ ਖ਼ਬਰ »

ਰਾਮ ਮੁਹੰਮਦ ਸਿੰਘ ਆਜ਼ਾਦ ਵੈੱਲਫੇਅਰ ਸੁਸਾਇਟੀ ਦਾ ਚੌਥਾ ਸਥਾਪਨਾ ਦਿਵਸ ਮਨਾਇਆ

ਕੋਟਕਪੂਰਾ, 13 ਸਤੰਬਰ (ਮੋਹਰ ਸਿੰਘ ਗਿੱਲ, ਮੇਘਰਾਜ)- ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ ਕੋਟਕਪੂਰਾ ਦਾ ਚੌਥਾ ਸਾਲਾਨਾ ਸਥਾਪਨਾ ਦਿਵਸ ਬਾਬਾ ਗੱਜਣ ਸਿੰਘ ਕਮਿਊਨਿਟੀ ਹਾਲ 'ਚ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਜਸਵੰਤ ...

ਪੂਰੀ ਖ਼ਬਰ »

ਖਾਲ਼ 'ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਜੈਤੋ, 13 ਸਤੰਬਰ (ਗੁਰਚਰਨ ਸਿੰਘ ਗਾਬੜੀਆ)- ਗੋਂਦਾਰਾ ਮਾਈਨਰ ਵਿਚੋਂ ਪਿੰਡ ਦਲ ਸਿੰਘ ਵਾਲਾ ਵਿਖੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਮਿਲੀ ਹੈ | ਥਾਣਾ ਜੈਤੋ ਦੇ ਐਸ.ਐਚ.ਓ ਰਾਜੇਸ਼ ਕੁਮਾਰ ਤੇ ਏ.ਐਸ.ਆਈ. ਕਾਹਨ ਸਿੰਘ ਨੇ ਦੱਸਿਆ ਕਿ ਗੋਂਦਾਰਾ ਮਾਈਨਰ ਦੇ ਖਾਲ ...

ਪੂਰੀ ਖ਼ਬਰ »

ਸਰਪੰਚਾਂ/ਪੰਚਾਂ ਦਾ ਰਿਫ਼ਰੈਸ਼ ਸਿਖਲਾਈ ਕੈਂਪ ਲਗਾਇਆ

ਫ਼ਰੀਦਕੋਟ, 13 ਸਤੰਬਰ (ਸਤੀਸ਼ ਬਾਗ਼ੀ)-ਪ੍ਰਾਦੇਸ਼ਿਕ ਦਿਹਾਤੀ ਵਿਕਾਸ ਅਤੇ ਪੰਚਾਇਤ ਸੰਮਤੀ ਫ਼ਰੀਦਕੋਟ ਅਧੀਨ ਪੈਂਦੀਆਂ 118 ਗਰਾਮ ਪੰਚਾਇਤਾਂ ਦੇ ਸਰਪੰਚਾਂ/ਪੰਚਾਂ ਦਾ ਰਿਫ਼ਰੈਸ਼ ਸਿਖਲਾਈ ਪ੍ਰੋਗਰਾਮ ਫ਼ਰੀਦਕੋਟ ਵਿਖੇ ਕਰਵਾਇਆ ਗਿਆ | ਇਸ ਮੌਕੇ ਐਸ.ਆਈ.ਆਰ.ਡੀ ਦੇ ...

ਪੂਰੀ ਖ਼ਬਰ »

ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਸਖ਼ਤੀ ਨਾਲ ਨੱਥ ਪਾਈ ਜਾਵੇਗੀ: ਐੈੱਸ.ਐੱਚ.ਓ.

ਫ਼ਰੀਦਕੋਟ, 13 ਸਤੰਬਰ (ਹਰਮਿੰਦਰ ਸਿੰਘ ਮਿੰਦਾ)- ਬੀਤੇ ਦਿਨੀਂ ਫ਼ਰੀਦਕੋਟ ਥਾਣਾ ਸਿਟੀ ਵਿਖੇ ਨਵੇਂ ਆਏ ਐੱਸ.ਐੱਚ.ਓ. ਲਾਭ ਸਿੰਘ ਨੇ ਚਾਰਜ ਸੰਭਾਲਣ ਤੋਂ ਬਾਅਦ ਸਮਾਜ ਵਿਰੋਧੀ ਅਨਸਰਾਂ 'ਤੇ ਸਿਕੰਜਾ ਕਸਣਾ ਸ਼ੁਰੂ ਕਰ ਦਿੱਤਾ ਹੈ ਜਿਸ ਅਧੀਨ ਸ਼ਹਿਰ ਵਿਚ ਥਾਂ-ਥਾਂ 'ਤੇ ਨਾਕੇ ...

ਪੂਰੀ ਖ਼ਬਰ »

ਬੀ.ਐੱਡ ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ

ਫ਼ਰੀਦਕੋਟ, 13 ਸਤੰਬਰ (ਜਸਵੰਤ ਸਿੰਘ ਪੁਰਬਾ)- ਬਾਬਾ ਬੰਦਾ ਬਹਾਦਰ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਦਾ ਬੀ.ਐਡ ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ | ਜ਼ਿਕਰਯੋਗ ਹੈ ਕਿ ਕਾਲਜ ਦੇ 20 ਪ੍ਰਤੀਸ਼ਤ ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵਧੇਰੇ ਅੰਕ ਤੇ ਬਾਕੀ 80 ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੀ ਚੋਣ ਤੇ ਹੋਰਨਾਂ ਮਸਲਿਆਂ ਸਬੰਧੀ ਕੌਮੀ ਇਕੱਠ 18 ਨੂੰ

ਬਰਗਾੜੀ, 13 ਸਤੰਬਰ (ਲਖਵਿੰਦਰ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਬਰਗਾੜੀ ਧਰਮ ਯੱੁਧ ਮੋਰਚੇ ਤੋਂ ਅੱਜ ਜ਼ਿਲ੍ਹਾ ਬਠਿੰਡਾ ਪਿੰਡ ਬਾਲਿਆਂਵਾਲੀ ਦੇ 6 ਸਿੰਘਾਂ ਹਰਜਿੰਦਰ ਸਿੰਘ, ਮਲਕੀਤ ਸਿੰਘ, ਗੁਰਮੇਲ ਸਿੰਘ, ਭੋਲਾ ਸਿੰਘ, ਪਰਮਜੀਤ ਸਿੰਘ, ਜਗਤਾਰ ਸਿੰਘ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਫ਼ਰੀਦਕੋਟ 'ਚੋਂ ਪੰਜ ਮੋਬਾਈਲ ਸਮੇਤ ਸਿੰਮਾਂ ਤੇ ਹੋਰ ਸਾਮਾਨ ਦੇ ਬਰਾਮਦ

ਫ਼ਰੀਦਕੋਟ, 13 ਸਤੰਬਰ (ਸਰਬਜੀਤ ਸਿੰਘ)- ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਪੰਜ ਮੋਬਾਈਲ ਫ਼ੋਨ, 7 ਸਿੰਮ, 2 ਹੈੱਡ ਫ਼ੋਨ, 3 ਚਾਰਜਰ ਅਤੇ ਲੀਡ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜੇਲ੍ਹ ਅਧਿਕਾਰੀ ਦੀ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਪਾਬੰਦੀਸ਼ੁਦਾ ਗੋਲੀਆਂ ਬਰਾਮਦ

ਕੋਟਕਪੂਰਾ, 13 ਸਤੰਬਰ (ਮੋਹਰ ਸਿੰਘ ਗਿੱਲ)- ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਮਾਮਲਾ ਦਰਜ ਕਰਵਾ ਕੇ ਐਸ.ਆਈ ਕੁਲਬੀਰ ਚੰਦ ਇੰਚਾਰਜ ਸੀ.ਆਈ.ਏ. ਸਟਾਫ਼ ਜੈਤੋ ਨੇ ਦੱਸਿਆ ਕਿ ਉਹ ਚੈਕਿੰਗ ਦੇ ਸਬੰਧ ਵਿਚ ਮੋਗਾ ਰੋਡ ਹਾਈਵੇ ਰੋਡ ਦੇ ਪੁੱਲ ਹੇਠਾਂ ਕੋਟਕਪੂਰਾ ਮੌਜੂਦ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਾਬਕਾ ਫ਼ੌਜੀ ਦੀ ਮੌਤ

ਕੋਟਕਪੂਰਾ, 13 ਸਤੰਬਰ (ਮੋਹਰ ਸਿੰਘ ਗਿੱਲ)- ਬਠਿੰਡਾ-ਸ੍ਰੀ ਅੰਮਿ੍ਤਸਰ ਸਾਹਿਬ ਮੁੱਖ ਮਾਰਗ 'ਤੇ ਹੋਏ ਇਕ ਭਿਆਨਕ ਸੜਕ ਹਾਦਸੇ 'ਚ ਸੇਵਾ ਮੁਕਤ ਫ਼ੌਜੀ ਦੀ ਦੁਖਦਾਈ ਮੌਤ ਹੋ ਗਈ | ਇਕੱਤਰ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਸਿਰਸੜੀ ਦਾ ਸੇਵਾ ਮੁਕਤ ਫ਼ੌਜੀ ਕੁਲਦੀਪ ਸਿੰਘ (43) ...

ਪੂਰੀ ਖ਼ਬਰ »

ਬੀ.ਐੱਸ.ਸੀ. ਖੇਤੀਬਾੜੀ ਨੂੰ ਬਚਾਉਣ ਲਈ ਨਿਰੰਤਰ ਭੁੱਖ ਹੜਤਾਲ ਸੱਤਵੇਂ ਦਿਨ ਵੀ ਜਾਰੀ

ਫ਼ਰੀਦਕੋਟ, 13 ਸਤੰਬਰ (ਜਸਵੰਤ ਸਿੰਘ ਪੁਰਬਾ)- ਬੀ.ਐੱਸ.ਸੀ ਖੇਤੀਬਾੜੀ ਬਚਾਓ ਮੋਰਚਾ ਵਲੋਂ ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐੱਸ.ਸੀ ਖੇਤੀਬਾੜੀ ਨੂੰ ਬਚਾਉਣ ਲਈ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਗਿਆ | ਮੋਰਚੇ ਵਲੋਂ ਕੀਤੀ ਜਾ ਰਹੀ ਭੁੱਖ ਹੜਤਾਲ ਵਿਚ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਮਜ਼ਦੂਰ ਦੀ ਮੌਤ

ਨੱਥੂਵਾਲਾ ਗਰਬੀ, 13 ਸਤੰਬਰ (ਸਾਧੂ ਰਾਮ ਲੰਗੇਆਣਾ)- ਵਕੀਲ ਰਾਮ (28) ਪੁੱਤਰ ਜੋਤ ਰਾਮ ਵਾਸੀ ਰਾਜਸਥਾਨ ਹਾਲ ਆਬਾਦ ਵਾਸੀ ਨੇੜੇ ਕਬਰਸਤਾਨ ਲੰਗੇਆਣਾ ਖ਼ੁਰਦ ਜ਼ਿਲ੍ਹਾ ਮੋਗਾ ਦੀ ਅਚਾਨਕ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਉਕਤ ਨੌਜਵਾਨ ਇਕ ...

ਪੂਰੀ ਖ਼ਬਰ »

ਆਂਗਣਵਾੜੀ ਕੇਂਦਰ ਤੇ ਸਕੂਲ 'ਚ ਚੋਰੀ ਦੀ ਕੋਸ਼ਿਸ਼

ਸਾਦਿਕ, 13 ਸਤੰਬਰ (ਗੁਰਭੇਜ ਸਿੰਘ ਚੌਹਾਨ)- ਪਿੰਡ ਮਾਨੀ ਸਿੰਘ ਵਾਲਾ ਵਿਖੇ ਬੀਤੀ ਰਾਤ ਚੋਰਾਂ ਵਲੋਂ ਪਿੰਡ ਦੇ ਆਂਗਣਵਾੜੀ ਕੇਂਦਰ ਤੇ ਪ੍ਰਾਇਮਰੀ ਸਕੂਲ ਦੇ ਕਮਰੇ ਦੇ ਜਿੰਦਰੇ ਤੋੜ ਕੇ ਸਾਮਾਨ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਗਈ ਜਿਸ ਵਿਚ ਉਹ ਸਫਲ ਨਹੀਂ ਹੋ ਸਕੇ | ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਵਲੋਂ ਪੈਨਲ ਵਕੀਲਾਂ ਨਾਲ ਮੀਟਿੰਗ

ਫ਼ਰੀਦਕੋਟ, 13 ਸਤੰਬਰ (ਸਰਬਜੀਤ ਸਿੰਘ)- ਅੱਜ ਸੁਮੀਤ ਮਲਹੋਤਰਾ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਦੀਆਂ ਹਦਾਇਤਾਂ ਅਨੁਸਾਰ ਅਮਨ ਸ਼ਰਮਾ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਚੀਫ਼ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਨੇ ਯੂਨੀਵਰਸਿਟੀ ਦੀਆਂ ਬੇਨਿਯਮੀਆਂ ਸਬੰਧੀ ਬਿਆਨ ਕਰਵਾਏ ਦਰਜ

ਫ਼ਰੀਦਕੋਟ, 13 ਸਤੰਬਰ (ਜਸਵੰਤ ਸਿੰਘ ਪੁਰਬਾ)- ਜਨਤਕ ਜਥੇਬੰਦੀਆਂ ਨੇ ਵਾਈਸ ਚਾਂਸਲਰ ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਕੀਤੀਆਂ ਬੇਨਿਯਮੀਆਂ ਦੇ ਸਬੰਧ ਵਿਚ ਆਪਣੇ ਬਿਆਨ ਦਰਜ ਕਰਵਾਏ ਤੇ ਐਸ.ਪੀ. ਇੰਨਵੈਸਟੀਗੇਸ਼ਨ ਦੇ ਧਿਆਨ 'ਚ ਸਾਰਾ ਮਾਮਲਾ ਲਿਆਂਦਾ | ਇਸ ਮੌਕੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਮਚਾਕੀ ਮੱਲ ਸਿੰਘ ਇਕਾਈ ਦਾ ਗਠਨ

ਕੋਟਕਪੂਰਾ, 13 ਸਤੰਬਰ (ਮੋਹਰ ਸਿੰਘ ਗਿੱਲ) - ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਹਰੀਏ ਵਾਲਾ ਦੀ ਪ੍ਰਧਾਨਗੀ ਹੇਠ ਪਿੰਡ ਮਚਾਕੀ ਮੱਲ ਸਿੰਘ ਵਿਖੇ ਹੋਈ ਜਿਸ ਵਿਚ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਗੋਲੇ ਵਾਲਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਫ਼ਰੀਦਕੋਟ, 13 ਸਤੰਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਅਰਾਈਆਂਵਾਲਾ ਕਲਾਂ ਨਜ਼ਦੀਕ ਨਾਜਾਇਜ਼ ਸ਼ਰਾਬ ਦੀਆਂ 9 ਬੋਤਲਾਂ ਸਮੇਤ ਦੋ ਵਿਅਕਤੀਆਂ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਦੋਵਾਂ ਕਥਿਤ ਦੋਸ਼ੀਆਂ ਵਿਰੁੱਧ ਥਾਣਾ ਸਦਰ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 30 ਤੱਕ ਪਿੰਡਾਂ 'ਚ ਪੰਜਾਬ ਸਰਕਾਰ ਦੇ ਪੁਤਲੇ ਫੂਕਣਗੀਆਂ

ਬਾਜਾਖਾਨਾ, 13 ਸਤੰਬਰ (ਜੀਵਨ ਗਰਗ)- ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਪੂਰੇ ਪੰਜਾਬ 'ਚ 13 ਤੋਂ 30 ਸਤੰਬਰ ਤੱਕ ਹਰ ਪਿੰਡ ਵਿਚ ਲਗਾਤਾਰ ਪੁਤਲੇ ਫ਼ੂਕੇ ਜਾਣਗੇ | ਇਹ ਜਾਣਕਾਰੀ ਦਿੰਦਿਆਂ ਯੂਨੀਅਨ ਦੀ ਜ਼ਿਲ਼੍ਹਾ ਪ੍ਰਧਾਨ ਗੁਰਮੀਤ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੈਗਾ ਰੁਜ਼ਗਾਰ ਮੇਲਾ ਯੂਨੀਵਰਸਿਟੀ ਕਾਲਜ ਜੈਤੋ 'ਚ ਅੱਜ

ਜੈਤੋ, 13 ਸਤੰਬਰ (ਗੁਰਚਰਨ ਸਿੰਘ ਗਾਬੜੀਆ)- ਪੰਜਾਬ ਸਰਕਾਰ ਵਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਪ੍ਰਾਈਵੇਟ ਅਦਾਰਿਆਂ ਵਿਚ ਨੌਕਰੀਆਂ ਦਿਵਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਅਵਸਰ ਪੈਦਾ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ ਮਿਸ਼ਨ ਘਰ-ਘਰ ...

ਪੂਰੀ ਖ਼ਬਰ »

ਦਸਮੇਸ਼ ਮਿਸ਼ਨ ਸਕੂਲ ਹਰੀਨੌਂ ਦੇ ਹਿੱਸੇ ਆਇਆ ਸਟੇਟ ਐਵਾਰਡ, ਚੁਫ਼ੇਰਿਓਾ ਵਧਾਈਆਂ

ਕੋਟਕਪੂਰਾ, 13 ਸਤੰਬਰ (ਮੋਹਰ ਸਿੰਘ ਗਿੱਲ)- ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰ ਸਕੂਲ ਹਰੀਨੌਂ (ਫ਼ਰੀਦਕੋਟ) ਨੂੰ ਫ਼ੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਵਲੋਂ ਕਰਵਾਏ ਗਏ ਸ਼ਾਨਦਾਰ ਸਮਾਗਮ ਵਿਚ ਬੈਸਟ ਅਕਾਦਮਿਕ ...

ਪੂਰੀ ਖ਼ਬਰ »

ਪਨਬੱਸ ਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਰੋਸ ਮਾਰਚ

ਫ਼ਰੀਦਕੋਟ, 13 ਸਤੰਬਰ (ਸਰਬਜੀਤ ਸਿੰਘ)-ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਅਣਮਿੱਥੇ ਸਮੇਂ ਦੀ ਹੜਤਾਲ ਅੱਜ ਅੱਠਵੇਂ ਦਿਨ ਵੀ ਜਾਰੀ ਹੈ | ਸਮੂਹ ਮੁਲਾਜ਼ਮਾਂ ਵਲੋਂ ਅੱਜ ਪੰਜਾਬ ਸਰਕਾਰ ਵਿਰੁੱਧ ਸ਼ਹਿਰ ਦੇ ਬਾਜ਼ਾਰਾਂ 'ਚ ਪੈਦਲ ਰੋਸ ਮਾਰਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX