ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਭਾਦੋਂ ਸੰਮਤ 553
ਿਵਚਾਰ ਪ੍ਰਵਾਹ: ਨੀਤੀਆਂ ਵਿਚ ਕਦੇ ਵੀ ਤਬਦੀਲੀ ਕੀਤੀ ਜਾ ਸਕਦੀ ਹੈ ਪਰ ਜੇ ਇਨ੍ਹਾਂ ਦੀ ਦਿਸ਼ਾ ਸਹੀ ਹੋਵੇ ਤਾਂ ਇਨ੍ਹਾਂ ਨੂੰ ਜੋਸ਼ ਨਾਲ ਲਾਗੂ ਕਰਨਾ ਚਾਹੀਦਾ ਹੈ। ਮਹਾਤਮਾ ਗਾਂਧੀ

ਜਲੰਧਰ

ਵਿਆਹ ਪੁਰਬ ਮੌਕੇ ਸਜਾਇਆ ਅਲੌਕਿਕ ਨਗਰ ਕੀਰਤਨ

ਜਲੰਧਰ, 13 ਸਤੰਬਰ (ਹਰਵਿੰਦਰ ਸਿੰਘ ਫੁੱਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਗੁਰਦੁਆਰਾ ਹਰਿਕੀਰਤਿ ਸਾਧ ਸੰਗਤ ਬਸਤੀ ਸ਼ੇਖ਼ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਜੰਞ ਰੂਪੀ ਅਲੌਕਿਕ ਨਗਰ ਕੀਰਤਨ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨੇ ਸ਼ਿਰਕਤ ਕੀਤੀ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਛਤਰ ਛਾਇਆ ਅਤੇ ਪੰਜ ਪਿਆਰਿਆ ਦੀ ਅਗਵਾਈ 'ਚ ਸਜਾਇਆ ਗਿਆ ਇਹ ਨਗਰ ਕੀਰਤਨ ਸ਼ਾਮ 4 ਵਜੇ ਗੁਰਦੁਆਰਾ ਹਰਿਕੀਰਤ ਸਾਧ ਸੰਗਤ ਤੋਂ ਆਰੰਭ ਹੋ ਕੇ ਵੱਖ-ਵੱਖ ਬਾਜ਼ਾਰਾਂ 'ਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ | ਨਗਰ ਕੀਰਤਨ ਦਾ ਰਸਤੇ ਵਿਚ ਵੱਖ ਵੱਖ ਪੜਾਵਾਂ 'ਤੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰ ਕੇ ਸਵਾਗਤ ਕੀਤਾ | ਸੰਗਤਾਂ ਗੁਰੂ ਜੱਸ ਗਾਇਣ ਕਰਦੀਆਂ ਹੋਈਆਂ ਪਾਲਕੀ ਸਾਹਿਬ ਦੇ ਪਿੱਛੇ ਚੱਲ ਰਹੀਆਂ ਸਨ | ਨਗਰ ਕੀਰਤਨ ਦੇ ਰਸਤੇ ਵਿਚ ਸ਼ਰਧਾਲੂਆਂ ਵਲੋਂ ਸੰਗਤ ਦੀ ਸੇਵਾ ਵਾਸਤੇ ਠੰਢੇ-ਮਿੱਠੇ ਜਲ ਦੀਆਂ ਛਬੀਲਾਂ, ਦੁੱਧ ਅਤੇ ਚਾਹ ਤੋਂ ਇਲਾਵਾ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ ਸਨ | ਨਗਰ ਕੀਰਤਨ ਦੌਰਾਨ ਗੁਰੂ ਸਾਹਿਬ ਲਈ ਸਜਾਇਆ ਗਿਆ ਘੋੜਾ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ | ਨਗਰ ਕੀਰਤਨ ਦੌਰਾਨ ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ | ਗੁਰਦੁਆਰਾ ਹਰਕੀਰਤ ਸਾਧ ਸੰਗਤ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੁਲਵੰਤ ਸਿੰਘ ਨਿਹੰਗ, ਹਲਕਾ ਵਿਧਾਇਕ ਸੁਸ਼ੀਲ ਰਿੰਕੂ, ਕਮਿਸ਼ਨਰ ਆਫ਼ ਪੁਲਿਸ ਡਾ. ਸੁਖਚੈਨ ਸਿੰਘ ਗਿੱਲ, ਡੀ.ਸੀ.ਪੀ. ਜਗਮੋਹਨ ਸਿੰਘ, ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ, ਕੌਂਸਲਰ ਓਕਾਂ ਰ ਰਾਜੀਵ ਟਿੱਕਾ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਇਸ ਮੌਕੇ ਇੰਦਰਪਾਲ ਸਿੰਘ, ਚਰਨਜੀਤ ਸਿੰਘ ਮੱਕੜ, ਸਤਪਾਲ ਸਿੰਘ ਅਲੱਗ, ਰਜਿੰਦਰ ਸਿੰਘ ਮੁਲਤਾਨੀ, ਅਵਤਾਰ ਸਿੰਘ ਖਾਸਰੀਆ, ਅਮਰਜੀਤ ਸਿੰਘ ਨਿਹੰਗ, ਸੁਰਜੀਤ ਸਿੰਘ ਨਿਹੰਗ, ਭਾਈ ਖੜਕ ਸਿੰਘ, ਜਗਜੀਤ ਸਿੰਘ, ਪੰਕਜ ਢੀਂਗਰਾ, ਕਪਿਲ ਢੀਂਗਰਾ, ਨਿਰਮਲ ਸਿੰਘ ਬੇਦੀ, ਹਰਜੀਤ ਸਿੰਘ ਬਾਬਾ, ਸੁਖਵਿੰਦਰ ਸਿੰਘ ਟੋਨੀ ਤੇ ਹੋਰ ਹਾਜ਼ਰ ਸਨ |

ਜਲੰਧਰ 'ਚ ਸ਼੍ਰੋਮਣੀ ਅਕਾਲੀ ਦਲ ਨੇ ਪੁਰਾਣੇ ਦਿੱਗਜ਼ਾਂ 'ਤੇ ਖੇਡਿਆ ਦਾਅ

ਜਲੰਧਰ, 13 ਸਤੰਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਸੂਚੀ 'ਚ ਜਲੰਧਰ ਜ਼ਿਲ੍ਹੇ ਅੰਦਰ ਪੈਂਦੀਆਂ 9 ਵਿਧਾਨ ਸਭਾ ਸੀਟਾਂ 'ਚੋਂ ਕੇਵਲ ਸ਼ਾਹਕੋਟ ਹਲਕੇ ਨੂੰ ਛੱਡ ਕੇ ਆਪਣੇ ਹਿੱਸੇ ਦੀਆਂ ਸਾਰੀਆਂ 5 ਸੀਟਾਂ ਤੋਂ ਉਮੀਦਵਾਰਾਂ ...

ਪੂਰੀ ਖ਼ਬਰ »

ਮਹਿਲਾ ਐਸ.ਆਈ. ਸੀਮਾ ਤੇ ਦੋਸ਼ੀ ਮਨੀ ਸਮੇਤ ਚਾਰਾਂ ਖ਼ਿਲਾਫ਼ ਕੇਸ ਦਰਜ

ਲਾਂਬੜਾ,13 ਸਤੰਬਰ (ਪਰਮੀਤ ਗੁਪਤਾ)- ਜਲੰਧਰ ਦਿਹਾਤ ਪੁਲਿਸ ਵਲੋਂ ਲਾਪ੍ਰਵਾਹੀ ਨਾਲ ਡਿਊਟੀ ਕਰਨ ਦੇ ਮਾਮਲੇ ਵਿਚ ਥਾਣਾ ਲਾਂਬੜਾ ਵਿਖੇ ਤਾਇਨਾਤ ਮਹਿਲਾ ਸਬ-ਇੰਸਪੈਕਟਰ ਸੀਮਾ, ਏ.ਐਸ.ਆਈ. ਨਰਿੰਦਰ ਸਿੰਘ ਸਮੇਤ ਤਿੰਨ ਪੁਲਿਸ ਮੁਲਾਜ਼ਮਾਂ ਅਤੇ ਪੁਲਿਸ ਰਿਮਾਂਡ ਦੌਰਾਨ ...

ਪੂਰੀ ਖ਼ਬਰ »

ਪੁਰਾਣੇ ਟਾਇਰ, ਗਮਲੇ ਅਤੇ ਕੂਲਰ ਸਮੇਤ 8 ਜਗ੍ਹਾ ਤੋਂ ਮਿਲਿਆ ਡੇਂਗੂ ਦਾ ਲਾਰਵਾ

ਜਲੰਧਰ, 13 ਸਤੰਬਰ (ਐੱਮ. ਐੱਸ. ਲੋਹੀਆ) - ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਵੱਖ-ਵੱਖ ਖੇਤਰਾਂ ਦੇ ਘਰਾਂ 'ਚ ਕੀਤੀ ਜਾਂਚ ਤੋਂ ਬਾਅਦ 8 ਜਗ੍ਹਾ 'ਤੇ ਖੜ੍ਹੇ ਪਾਣੀ 'ਚੋਂ ਡੇਂਗੂ ਦਾ ਲਾਰਵਾ ਬਰਾਮਦ ਕੀਤਾ ਗਿਆ ਹੈ | ਜ਼ਿਲ੍ਹਾ ਐਪਡੀਮੋਲੋਜਿਸਟ ਡਾ. ਅਦਿਤਿਆ ਨੇ ਦੱਸਿਆ ਕਿ ਅੱਜ ...

ਪੂਰੀ ਖ਼ਬਰ »

ਸਿਟੀ ਹਾਂਡਾ ਕਾਰ 'ਚ ਆਇਆ ਨੌਸਰਬਾਜ਼ ਚੇਨੀਆਂ ਤੇ ਮੁੰਦਰੀ ਲੈ ਕੇ ਫ਼ਰਾਰ

ਜਲੰਧਰ, 13 ਸਤੰਬਰ (ਐੱਮ. ਐੱਸ. ਲੋਹੀਆ) - ਸਥਾਨਕ ਗੜ੍ਹਾ ਦੇ ਦਿਆਨੰਦ ਚੌਕ 'ਚ ਚੱਲ ਰਹੀ ਪਾਰਸ ਭਾਰਦਵਾਜ ਜਿਊਲਰਜ਼ ਨਾਂਅ ਦੀ ਦੁਕਾਨ 'ਤੇ ਆਪਣੇ ਸਾਥੀ ਨਾਲ ਸਿਟੀ ਹਾਂਡਾ ਕਾਰ 'ਚ ਆਇਆ ਇਕ ਨੌਸਰਬਾਜ਼ ਦੁਕਾਨਦਾਰ ਨੂੰ ਗੱਲਾਂ 'ਚ ਲਗਾ ਕੇ 26.5 ਗ੍ਰਾਮ ਸੋਨੇ ਦੇ ਗਹਿਣੇ ਲੈ ਕੇ ...

ਪੂਰੀ ਖ਼ਬਰ »

4 ਹੋਰ ਕੋਰੋਨਾ ਪੀੜਤ ਮਰੀਜ਼ਾਂ ਦੀ ਪੁਸ਼ਟੀ

ਜਲੰਧਰ, 13 ਸਤੰਬਰ (ਐੱਮ.ਐੱਸ. ਲੋਹੀਆ) - ਕੋਰੋਨਾ ਵਾਇਰਸ ਦੀ ਜਾਂਚ ਲਈ ਭੇਜੇ ਗਏ ਸੈਂਪਲਾਂ ਦੀਆਂ ਰਿਪੋਰਟਾਂ ਅਨੁਸਾਰ ਅੱਜ ਕੋਰੋਨਾ ਪ੍ਰਭਾਵਿਤ 4 ਮਰੀਜ਼ ਹੋਰ ਮਿਲੇ ਹਨ, ਜਿਸ ਨਾਲ ਜ਼ਿਲ੍ਹੇ 'ਚ ਕੋਰੋਨਾ ਪ੍ਰਭਾਵਿਤਾਂ ਦੀ ਕੁੱਲ ਗਿਣਤੀ 63266 ਪਹੁੰਚ ਗਈ ਹੈ | ਜ਼ਿਲ੍ਹੇ 'ਚ ਹੁਣ ...

ਪੂਰੀ ਖ਼ਬਰ »

ਕਾਤਲ ਚਾਚੇ ਸਮੇਤ ਤਿੰਨ ਪ੍ਰਵਾਸੀ ਮਜ਼ਦੂਰ ਕਾਬੂ

 ਮਾਮਲਾ ਜੌਹਲਾਂ ਪਿੰਡ ਦੇ ਖੇਤ 'ਚੋਂ ਨੌਜਵਾਨ ਦੀ ਲਾਸ਼ ਮਿਲਣ ਦਾ  ਜਲੰਧਰ ਛਾਉਣੀ, 13 ਸਤੰਬਰ (ਪਵਨ ਖਰਬੰਦਾ)- ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜੌਹਲਾਂ ਪਿੰਡ ਨੇੜੇ ਖੇਤ 'ਚ ਇਕ ਨੌਜਵਾਨ ਦੀ ਕਤਲ ਕੀਤੀ ਲਾਸ਼ ਮਿਲਣ ਦੇ ਮਾਮਲੇ ਨੂੰ ਥਾਣਾ ਰਾਮਾ ਮੰਡੀ ਦੀ ਪੁਲਿਸ ...

ਪੂਰੀ ਖ਼ਬਰ »

ਬਸਪਾ (ਅ) ਵਲੋਂ ਕੈਪਟਨ ਸਰਕਾਰ ਖ਼ਿਲਾਫ਼ ਅੰਬੇਡਕਰ ਚੌਕ 'ਚ ਧਰਨਾ

ਜਲੰਧਰ, 13 ਸਤੰਬਰ (ਸ਼ਿਵ)- ਕੈਪਟਨ ਸਰਕਾਰ ਦੀਆਂ ਨੀਤੀਆਂ ਦੇ ਖ਼ਿਲਾਫ਼ ਰੋਸ ਜ਼ਾਹਿਰ ਕਰਦੇ ਹੋਏ ਬਸਪਾ ਅੰਬੇਡਕਰ ਪਾਰਟੀ ਵੱਲੋਂ ਮਿਥੇ ਪ੍ਰੋਗਰਾਮ ਤਹਿਤ ਅੰਬੇਡਕਰ ਚੌਕ ਵਿਚ ਪਾਰਟੀ ਪ੍ਰਧਾਨ ਦੇਵੀ ਦਾਸ ਨਾਹਰ ਦੀ ਅਗਵਾਈ 'ਚ ਧਰਨਾ ਦਿੱਤਾ ਗਿਆ ਤੇ ਕੈਪਟਨ ਸਰਕਾਰ 'ਤੇ ...

ਪੂਰੀ ਖ਼ਬਰ »

ਅਲਾਸਕਾ ਚੌਕ ਤੋਂ ਤੜਕੇ 4 ਵਜੇ ਚੁੱਕੀਆਂ ਇੰਟਰਲਾਕ ਟਾਈਲਾਂ

ਜਲੰਧਰ, 13 ਸਤੰਬਰ (ਸ਼ਿਵ ਸ਼ਰਮਾ)- ਅਲਾਸਕਾ ਚੌਕ ਵਿਚ ਇੰਟਰਲਾਕ ਟਾਈਲਾਂ ਹਟਾ ਕੇ ਲੁੱਕ ਬਜਰੀ ਦੀ ਸੜਕ ਬਣਾਈ ਗਈ ਸੀ ਤਾਂ ਉਸੇ ਦੇ ਨਾਲ ਹੀ ਇੰਟਰਲਾਕ ਟਾਈਲਾਂ ਲੰਬੇ ਸਮੇਂ ਤੋਂ ਪਈਆਂ ਸਨ, ਪਰ ਉਨਾਂ ਨੂੰ ਸੋਮਵਾਰ ਨੂੰ ਸਵੇਰੇ 4 ਵਜੇ ਇਕ ਟਰਾਲੀ ਲੈ ਕੇ ਆਏ ਲੋਕ ਚੁੱਕ ਕੇ ਲੈ ...

ਪੂਰੀ ਖ਼ਬਰ »

ਠੇਕਾ ਆਧਾਰਿਤ ਟਰਾਂਸਪੋਰਟ ਕਾਮਿਆਂ ਵਲੋਂ ਰੋਸ ਰੈਲੀ

ਜਲੰਧਰ, 13 ਸਤੰਬਰ (ਰਣਜੀਤ ਸਿੰਘ ਸੋਢੀ)- ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਠੇਕਾ ਆਧਾਰਿਤ ਕਾਮਿਆਂ ਦੀ ਯੂਨੀਅਨ ਪੰਜਾਬ ਵਲੋ ਆਪਣੀਆਂ ਹੱਕੀ ਮੰਗਾਂ ਲਈ ਕੀਤੀ ਗਈ ਅਣਮਿਥੇ ਸਮੇਂ ਦੀ ਹੜਤਾਲ ਅੱਜ 8ਵੇਂ ਦਿਨ ਵਿਚ ਸ਼ਾਮਿਲ ਹੋ ਗਈ ਹੈ | ਯੂਨੀਅਨ ਵਲੋਂ ਵੱਡੀ ਗਿਣਤੀ ...

ਪੂਰੀ ਖ਼ਬਰ »

ਰਜਿਸਟਰੀਆਂ 'ਤੇ ਰੋਕ ਲੱਗਣ ਤੋਂ ਨਾਰਾਜ਼ ਪ੍ਰਾਪਰਟੀ ਡੀਲਰਾਂ ਵਲੋਂ ਕਾਂਗਰਸੀ ਆਗੂਆਂ ਨੂੰ ਮੰਗ ਪੱਤਰ

ਜਲੰਧਰ, 13 ਸਤੰਬਰ (ਸ਼ਿਵ)- ਪੰਜਾਬ ਕਾਲੋਨਾਈਜ਼ਰ ਐਂਡ ਪ੍ਰਾਪਰਟੀ ਡੀਲਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਗੁਰਵਿੰਦਰ ਸਿੰਘ ਲਾਂਬਾ ਨੇ ਚੰਡੀਗੜ੍ਹ 'ਚ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਤੇ ਵਿਧਾਇਕ ਸੁਰਿੰਦਰ ਡਾਬਰ ਨੂੰ ਮਿਲ ਕੇ ਸ਼ਿਕਾਇਤ ਕੀਤੀ ਹੈ ਕਿ ਨਾਜਾਇਜ਼ ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ ਭਾਜਪਾ ਦੇ ਸਮਾਗਮਾਂ 'ਤੇ ਰੋਕ ਲਾਉਣ ਦੀ ਮੰਗ

ਜਲੰਧਰ, 13 ਸਤੰਬਰ (ਜਸਪਾਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਅਤੇ ਜਮੂਹਰੀ ਕਿਸਾਨ ਸਭਾ ਵਲੋਂ ਡਿਪਟੀ ਕਮਿਸ਼ਨਰ ਜਲੰਧਰ ਅਤੇ ਪੁਲਿਸ ਕਮਿਸ਼ਨਰ ਜਲੰਧਰ ਨੂੰ ਮੰਗ ਪੱਤਰ ਦਿੱਤਾ ਗਿਆ, ਜਿਸ ਵਿਚ ਭਾਜਪਾ ਦੇ ਸਮਾਗਮਾਂ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ | ਮੰਗ ਪੱਤਰ ...

ਪੂਰੀ ਖ਼ਬਰ »

ਮਾਡਲ ਟਾਊਨ ਸ਼ਮਸ਼ਾਨਘਾਟ ਡੰਪ ਦੀ ਸਮੱਸਿਆ ਹੱਲ ਨਹੀਂ ਕਰਵਾ ਸਕੇ ਕਾਂਗਰਸੀ

ਜਲੰਧਰ, 13 ਸਤੰਬਰ (ਸ਼ਿਵ)- ਮੇਅਰ ਤੋਂ ਨਾਰਾਜ਼ ਚੱਲ ਰਹੇ ਸਫ਼ਾਈ ਅਤੇ ਸਿਹਤ ਕਮੇਟੀ ਦੇ ਚੇਅਰਮੈਨ ਬਲਰਾਜ ਠਾਕੁਰ ਕੋਲ ਆਪਣੇ ਹੀ ਇਲਾਕੇ ਦੀ ਮਾਡਲ ਟਾਊਨ ਸ਼ਮਸ਼ਾਨਘਾਟ ਡੰਪ ਦੀ ਸਮੱਸਿਆ ਸਾਢੇ ਤਿੰਨ ਸਾਲ ਵਿਚ ਹੱਲ ਨਹੀਂ ਹੋਈ ਹੈ ਤੇ ਹੁਣ ਵਾਰਡ ਨੰਬਰ-31 ਦੇ ਕੌਂਸਲਰ ਪਤੀ ...

ਪੂਰੀ ਖ਼ਬਰ »

ਮੀਰੀ-ਪੀਰੀ ਨੌਜਵਾਨ ਸਭਾ ਵਲੋਂ ਕਰਵਾਏ ਜਾਣ ਵਾਲੇ ਕੀਰਤਨ ਦਰਬਾਰ ਸਬੰਧੀ ਬੈਠਕ

ਚੁਗਿੱਟੀ/ਜੰਡੂਸਿੰਘਾ, 13 ਸਤੰਬਰ (ਨਰਿੰਦਰ ਲਾਗੂ)-ਮੀਰੀ-ਪੀਰੀ ਨੌਜਵਾਨ ਸਭਾ ਵਲੋਂ 3 ਦਸੰਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਾਨਕਪੁਰਾ, ਚੁਗਿੱਟੀ ਵਿਖੇ ਕਰਵਾਏ ਜਾਣ ਵਾਲੇ ਪਹਿਲੇ ਅਲੌਕਿਕ ਕੀਰਤਨ ਦਰਬਾਰ ਦੀਆਂ ਤਿਆਰੀਆਂ ਸਬੰਧੀ ਪ੍ਰਬੰਧਕਾਂ ਵਲੋਂ ਇਕ ...

ਪੂਰੀ ਖ਼ਬਰ »

ਪਾਵਰਕਾਮ, ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਚੀਫ਼ ਇੰਜੀਨੀਅਰ ਦਫ਼ਤਰ ਦਾ ਘਿਰਾਓ

ਜਲੰਧਰ, 13 ਸਤੰਬਰ (ਸ਼ਿਵ)- ਪਾਵਰ ਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਜ਼ੋਨ ਜਲੰਧਰ ਵੱਲੋਂ ਅੱਜ ਜਲੰਧਰ ਚੀਫ਼ ਇੰਜੀਨੀਅਰ ਦਫ਼ਤਰ ਦਾ ਘਿਰਾਓ ਕੀਤਾ ਗਿਆ | ਪੰਜਾਬ ਦੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਖਮਾਣੋਂ ਤੇ ਜਲੰਧਰ ਜ਼ੋਨ ਪ੍ਰਧਾਨ ਇੰਦਰਪ੍ਰੀਤ ...

ਪੂਰੀ ਖ਼ਬਰ »

ਸਟਰੀਟ ਲਾਈਟਾਂ ਲਾਉਣ ਦੀ ਮੰਗ

ਚੁਗਿੱਟੀ/ਜੰਡੂਸਿੰਘਾ, 13 ਸਤੰਬਰ (ਨਰਿੰਦਰ ਲਾਗੂ)-ਸਥਾਨਕ ਮੁਹੱਲਾ ਚੁਗਿੱਟੀ ਤੇ ਇਸ ਦੇ ਨਾਲ ਲੱਗਦੇ ਖੇਤਰ 'ਚ ਕਈ ਥਾੲੀਂ ਖ਼ਰਾਬ ਹਾਲਤ 'ਚ ਸਟਰੀਟ ਲਾਈਟਾਂ ਦੀ ਮੁਰੰਮਤ ਕਰਵਾਉਣ ਅਤੇ ਰਹਿੰਦੀਆਂ ਥਾਵਾਂ 'ਤੇ ਨਵੀਆਂ ਸਟਰੀਟ ਲਾਈਟਾਂ ਲਗਵਾਉਣ ਦੀ ਮੰਗ ਖੇਤਰ ਵਸਨੀਕਾਂ ...

ਪੂਰੀ ਖ਼ਬਰ »

ਪਿਰਾਮਿਡ ਦੇ ਕੈਨੇਡਾ ਸਿੱਖਿਆ ਮੇਲੇ ਨੂੰ ਵਿਦਿਆਰਥੀਆਂ ਦਾ ਭਰਵਾਂ ਹੁੰਗਾਰਾ

ਜਲੰਧਰ, 13 ਸਤੰਬਰ (ਹਰਵਿੰਦਰ ਸਿੰਘ ਫੁੱਲ)- ਭਾਰਤ ਦੇ ਪ੍ਰਸਿੱਧ ਵਿਦੇਸ਼ੀ ਸਿੱਖਿਆ ਸਲਾਹਕਾਰ ਪਿਰਾਮਿਡ ਈ-ਸਰਵਿਸਜ਼ ਨੇ 13 ਸਤੰਬਰ ਨੂੰ ਸਥਾਨਕ ਹੋਟਲ ਵਿਖੇ ਸਿੱਖਿਆ ਮੇਲਾ ਲਗਾਇਆ ਗਿਆ, ਜਿਸ ਵਿਚ ਵਿਦੇਸ਼ੀ ਪੜ੍ਹਨ ਦੇ ਚਾਹਵਾਨ ਵਿਦਿਆਰਥੀਆਂ ਨੂੰ 30 ਤੋਂ ਵੱਧ ਵਿਦੇਸ਼ੀ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦੇ ਮਾਮਲੇ 'ਚ 10 ਸਾਲ ਕੈਦ

ਜਲੰਧਰ, 13 ਸਤੰਬਰ (ਚੰਦੀਪ ਭੱਲਾ)- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਵਰੁਣ ਨਾਗਪਾਲ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਸਤਨਾਮ ਸਿੰਘ ਉਰਫ ਸੱਤੂ ਪੁੱਤਰ ਮਲੂਕ ਸਿੰਘ ਵਾਸੀ ਲਾਟੀਆਂਵਾਲ, ਸ਼ਾਹਕੋਟ ਨੂੰ 10 ਸਾਲ ਦੀ ਕੈਦ ਅਤੇ 1 ਲੱਖ ...

ਪੂਰੀ ਖ਼ਬਰ »

ਜੈਵਿਕ ਖੇਤੀ ਨਾਲ ਪੰਜਾਬ ਨੂੰ ਕੀਤਾ ਜਾ ਸਕਦੈ ਕੈਂਸਰ ਮੁਕਤ-ਇੰਦਰਜੀਤ ਸਿੰਘ

ਜਲੰਧਰ, 13 ਸਤੰਬਰ (ਹਰਵਿੰਦਰ ਸਿੰਘ ਫੁੱਲ)- ਪੰਜਾਬ ਨੂੰ ਕੈਂਸਰ ਮੁਕਤ ਬਣਾਉਣ ਲਈ ਜੈਵਿਕ ਖੇਤੀ ਨੂੰ ਉਤਸ਼ਾਹਿਤ ਕੀਤੇ ਜਾਣਾ ਸਮੇਂ ਦੀ ਮੁੱਖ ਲੋੜ ਹੈ | ਇਹ ਪ੍ਰਗਟਾਵਾ ਸਮਾਜ ਸੇਵੀ ਸੰਸਥਾ ਸਤਿਕਾਰਮਿਕ ਵੈਦਿਕ ਗਰਾਮ ਫਾੳਾੂਡੇਸ਼ਨ ਅਤੇ ਗਲੋਬਲ ਮਿਡਾਸ ਫਾਉਂਡੇਸ਼ਨ ਦੇ ...

ਪੂਰੀ ਖ਼ਬਰ »

ਇੰਸਟੀਚਿਊਟ ਆਫ਼ ਚਾਰਟਰਡ ਆਕਾਊਾਟੈਂਟਸ ਨੇ ਸੀ.ਏ. ਦਾ ਨਤੀਜਾ ਐਲਾਨਿਆ

ਜਲੰਧਰ, 13 ਸਤੰਬਰ (ਰਣਜੀਤ ਸਿੰਘ ਸੋਢੀ)- ਦੇਸ਼-ਵਿਦੇਸ਼ 'ਚ ਸੀ.ਏ. ਦੀ ਪ੍ਰੀਖਿਆ ਸਾਲ 'ਚ ਦੋ ਵਾਰ ਮਈ ਤੇ ਨਵੰਬਰ ਲਈ ਜਾਂਦੀ ਹੈ | ਇਸ ਸਾਲ ਕੋਵਿਡ ਕਰਕੇ ਨਵੰਬਰ 'ਚ ਲਈ ਜਾਣ ਵਾਲੀ ਪ੍ਰੀਖਿਆ ਜੁਲਾਈ 'ਚ ਲਈ ਗਈ, ਜਿਸ ਦਾ ਨਤੀਜਾ ਇੰਸਟੀਚਿਊਟ ਆਫ਼ ਚਾਰਟਰਡ ਅਕਾਊਟੈਂਟਸ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹਾ ਅਕਾਲੀ ਦਲ ਵਲੋਂ ਗੁ: ਨਿਹੰਗ ਸਿੰਘਾਂ ਸੋਢਲ ਛਾਉਣੀ ਵਿਖੇ ਖ਼ੂਨਦਾਨ ਕੈਂਪ

ਜਲੰਧਰ, 13 ਸਤੰਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਜਲੰਧਰ ਸ਼ਹਿਰੀ ਵਲੋਂ ਜ਼ਿਲ੍ਹਾ ਪ੍ਰਧਾਨ ਜਥੇਦਾਰ ਕੁਲਵੰਤ ਸਿੰਘ ਮੰਨਣ ਦੀ ਅਗਵਾਈ ਹੇਠ ਸਿਵਲ ਹਸਪਤਾਲ ਦੇ ਸਹਿਯੋਗ ਨਾਲ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਵੱਡੀ ਗਿਣਤੀ 'ਚ ਪਾਰਟੀ ਆਗੂਆਂ, ...

ਪੂਰੀ ਖ਼ਬਰ »

ਥੋਡਾ ਨੈਸ਼ਨਲ ਸਪੋਰਟਸ 'ਚ ਪੰਜਾਬ ਬਣਿਆ ਚੈਂਪੀਅਨ

ਜਲੰਧਰ, 13 ਸਤੰਬਰ (ਸਾਬੀ)- ਥੋਡਾ ਸਪੋਰਟਸ ਪੰਜਾਬ ਦੇ ਪ੍ਰਧਾਨ ਡਾ ਵਿਕਾਸ ਤੇ ਸ਼ੰਭੂ ਸਾਗਰ ਮੁੱਖ ਸਕੱਤਰ ਨੇ ਦੱਸਿਆ ਕਿ ਨੈਸ਼ਨਲ ਥੋਡਾ ਸਪੋਰਟਸ ਜੋ ਆਈ.ਜੀ. ਸਟੇਡੀਅਮ ਨਵੀਂ ਦਿੱਲੀ ਵਿਖੇ ਕਰਵਾਈ ਗਈ | ਇਸ ਚੈਂਪੀਅਨਸ਼ਿਪ ਦੇ 'ਚੋਂ ਪੰਜਾਬ ਟੀਮ ਨੇ ਓਵਰਆਲ ਚੈਂਪੀਅਨ ਬਣਨ ...

ਪੂਰੀ ਖ਼ਬਰ »

ਵੈਟ ਦੀ ਓ.ਟੀ.ਐਸ. ਸਕੀਮ ਦਾ 29500 ਕਾਰੋਬਾਰੀਆਂ ਨੇ ਉਠਾਇਆ ਫ਼ਾਇਦਾ

ਜਲੰਧਰ, 13 ਸਤੰਬਰ (ਸ਼ਿਵ)- ਪੰਜਾਬ ਟਰੇਡਰ ਬੋਰਡ ਦੇ ਚੇਅਰਮੈਨ ਪੁਨੀਤ ਸੈਣੀ ਪਿੰਟਾ ਦੀ ਪ੍ਰਧਾਨਗੀ 'ਚ ਹੋਈ ਟਰੇਡਰ ਬੋਰਡ ਦੀ ਮੀਟਿੰਗ ਵਿਚ ਵੈਟ ਓ.ਟੀ.ਐਸ. ਸਕੀਮ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸ ਦਾ 29500 ਕਾਰੋਬਾਰੀਆਂ ਨੇ ਫ਼ਾਇਦਾ ਉਠਾਇਆ ਹੈ | ਸਕੀਮ ਲਿਆਉਣ ਲਈ ...

ਪੂਰੀ ਖ਼ਬਰ »

ਸੀ.ਟੀ. ਗਰੁੱਪ ਵਿਖੇ ਰਾਜ ਪੱਧਰੀ ਨੌਕਰੀ ਮੇਲੇ 'ਚ 4859 ਉਮੀਦਵਾਰਾਂ ਨੇ ਕਰਵਾਇਆ ਪੰਜੀਕਰਨ

ਜਲੰਧਰ, 13 ਸਤੰਬਰ (ਰਣਜੀਤ ਸਿੰਘ ਸੋਢੀ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਘਰ-ਘਰ ਰੁਜ਼ਗਾਰ ਯੋਜਨਾਂ ਅਤੇ ਕਾਰੋਬਾਰ ਮਿਸ਼ਨ ਦੇ ਤਹਿਤ ਜਿਲ੍ਹਾ ਪ੍ਰਸ਼ਾਸਨ ਜਲੰਧਰ ਅਤੇ ਸੀ.ਟੀ. ਇੰਸਟੀਚਿਊਸ਼ਨਜ਼ ਦੇ ਸਹਿਯੋਗ ਨਾਲ ਸੀ.ਟੀ. ਪਾਲੀਟੈਕਨਿਕ ਕਾਲਜ ਸ਼ਾਹਪੁਰ ਵਿਖੇ ਇਕ ...

ਪੂਰੀ ਖ਼ਬਰ »

ਕੁਲਬੀਰ ਸਿੰਘ ਬਣੇ ਪੰਜਾਬ ਚਾਕਬਾਲ ਐਸੋਸੀਏਸ਼ਨ ਦੇ ਚੇਅਰਮੈਨ

ਜਲੰਧਰ, 13 ਸਤੰਬਰ (ਸਾਬੀ)- ਪੰਜਾਬ ਚਾਕਬਾਲ ਐਸੋਸੀਏਸ਼ਨ ਦੀ ਮੀਟਿੰਗ ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਪੀ.ਏ.ਪੀ. ਕੈਂਪਸ ਵਿਚ ਹੋਈ | ਇਸ ਮੀਟਿੰਗ ਵਿਚ ਪੰਜਾਬ ਦੇ ਲਗਭਗ 19 ਜ਼ਿਲਿ੍ਹਆਂ ਦੇ ਅਹੁਦੇਦਾਰਾਂ ਨੇ ਭਾਗ ਲਿਆ | ਇਸ ਮੀਟਿੰਗ ਵਿਚ ਸਰਬਸੰਮਤੀ ਨਾਲ ਡਾ ਰਸ਼ਮੀ ਵਿੱਜ ਨੂੰ ...

ਪੂਰੀ ਖ਼ਬਰ »

ਸੇਂਟ ਸੋਲਜਰ ਗਰੁੱਪ ਵਲੋਂ 22ਵੇਂ ਕਾਲਜ 'ਸੇਂਟ ਸੋਲਜਰ ਕਾਲਜ ਆਫ਼ ਆਰਕੀਟੈਕਚਰ' ਸ਼ੁਰੂ

ਜਲੰਧਰ, 13 ਸਤੰਬਰ (ਰਣਜੀਤ ਸਿੰਘ ਸੋਢੀ)- ਉੱਤਰ ਭਾਰਤ 'ਚ ਸ਼ਾਨਦਾਰ ਸਿੱਖਿਆ, ਪਲੇਸਮੈਂਟ, ਅਕਾਦਮਿਕ ਨਤੀਜਿਆਂ, ਪੈ੍ਰਕਟੀਕਲ ਟਰੇਨਿੰਗ ਆਦਿ ਲਈ ਜਾਣੇ ਜਾਂਦੇ ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੇ ਆਪਣੇ 22ਵੇਂ ਕਾਲਜ 'ਸੇਂਟ ਸੋਲਜਰ ਕਾਲਜ ਆਫ਼ ਆਰਕੀਟੈਕਚਰ' ...

ਪੂਰੀ ਖ਼ਬਰ »

ਉਲੰਪੀਅਨ ਮਨਪ੍ਰੀਤ ਸਿੰਘ ਦੇ ਨਾਂਅ ਨਾਲ ਜਾਣਿਆ ਜਾਵੇਗਾ ਮਿੱਠਾਪੁਰ ਦਾ ਸਰਕਾਰੀ ਸਕੂਲ

ਜਲੰਧਰ, 13 ਸਤੰਬਰ (ਸਾਬੀ)- ਪੰਜਾਬ ਸਰਕਾਰ ਵਲੋਂ ਹਾਕੀ ਉਲੰਪੀਅਨਾਂ ਦੇ ਨਾਂਅ 'ਤੇ ਪੰਜਾਬ ਦੇ ਕਈ ਸਕੂਲਾਂ ਦਾ ਨਾਂਅ ਰੱਖਿਆ ਗਿਆ ਸੀ ਤੇ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਦੇ ਨਾਂਅ 'ਤੇ ਉਨ੍ਹਾਂ ਦੇ ਜੱਦੀ ਪਿੰਡ ਮਿੱਠਾਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਸਵ: ਰਾਜ ਕਪੂਰ ਦੇ ਬਰਸੀ ਸਮਾਗਮ ਮੌਕੇ ਬੂਟੇ ਲਗਾਏ

ਜਮਸ਼ੇਰ ਖਾਸ, 13 ਸਤੰਬਰ (ਅਵਤਾਰ ਤਾਰੀ)-ਪਿੰਡ ਜਮਸ਼ੇਰ ਖਾਸ ਦੇ ਨਜ਼ਦੀਕ ਪੈਂਦੇ ਪਿੰਡ ਨਾਨਕਪਿੰਡੀ ਦੇ ਸਾਬਕਾ ਸਰਪੰਚ, ਪੱਤਰਕਾਰ ਅਤੇ ਉੱਘੇ ਸਮਾਜਸੇਵੀ ਸਵ: ਰਾਜ ਕਪੂਰ ਨਮਿਤ ਬਰਸੀ ਸਮਾਗਮ ਪਿੰਡ ਨਾਨਕਪਿੰਡੀ 'ਚ ਕਰਵਾਏ ਗਏ | ਸਮਾਗਮ ਦੌਰਾਨ ਵੱਖ-ਵੱਖ ਪਤਵੰਤਿਆਂ ਵਲੋਂ ...

ਪੂਰੀ ਖ਼ਬਰ »

ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਬਹੁਪੱਖੀ ਰਣਨੀਤੀ ਅਪਣਾਈ ਜਾਵੇਗੀ-ਡੀ.ਸੀ.

ਜਲੰਧਰ, 13 ਸਤੰਬਰ (ਚੰਦੀਪ ਭੱਲਾ)- ਜ਼ਿਲੇ੍ਹ ਵਿਚ ਪਰਾਲੀ ਨੂੰ ਅੱਗ ਲਾਉਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਡੀ.ਸੀ. ਘਣਸ਼ਿਆਮ ਥੋਰੀ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਤਰੀਕਿਆਂ ਦਾ ਸਹਾਰਾ ਨਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਅੱਗ ਕਾਰਨ ਹੋਣ ਵਾਲਾ ਧੂੰਆਂ ਆਮ ...

ਪੂਰੀ ਖ਼ਬਰ »

ਚੱਬੇਵਾਲ ਦੇ ਕਮੇਟੀ 'ਚ ਸ਼ਾਮਿਲ ਹੋਣ ਨਾਲ ਦਲਿਤ ਸਮਾਜ ਦੇ ਹੱਲ ਹੋਣਗੇ ਮਸਲੇ-ਸਮਰਾਏ

ਜਲੰਧਰ, 13 ਸਤੰਬਰ (ਸ਼ਿਵ)- ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਚੇਅਰਮੈਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਐੱਸ. ਸੀ. ਵਿਭਾਗ ਨੂੰ ਮੁੱਖ ਮੰਤਰੀ ਵਲੋਂ ਸਿਆਸੀ ਮਸਲੇ ਹੱਲ ਕਰਨ ਲਈ ਬਣਾਈ ਗਈ ਕਮੇਟੀ ਵਿਚ ਲੈਣ 'ਤੇ ਜਗਦੀਸ਼ ਸਮਰਾਏ ਡਾਇਰੈਕਟਰ ਪੰਜਾਬ ਸੀਡਜ਼ ...

ਪੂਰੀ ਖ਼ਬਰ »

ਮੇਅਰ ਦੀ ਹਾਜ਼ਰੀ 'ਚ ਠੇਕੇਦਾਰ ਨੂੰ ਤੋੜਨੀ ਪਈ ਮੀਂਹ 'ਚ ਬਣਾਈ ਸੜਕ

ਜਲੰਧਰ, 13 ਸਤੰਬਰ (ਸ਼ਿਵ ਸ਼ਰਮਾ)- ਮੀਡੀਆ 'ਚ ਪ੍ਰਮੁੱਖਤਾ ਨਾਲ ਮਾਮਲੇ ਨੂੰ ਸਾਹਮਣੇ ਲਿਆਉਣ ਤੋਂ ਬਾਅਦ ਨਿਗਮ ਪ੍ਰਸ਼ਾਸਨ ਦੇ ਪਏ ਦਬਾਅ ਤੋਂ ਬਾਅਦ ਠੇਕੇਦਾਰ ਨੂੰ ਗਦਈਪੁਰ ਵਿਚ ਉਸ ਸੜਕ ਨੂੰ ਮੇਅਰ ਜਗਦੀਸ਼ ਰਾਜਾ ਦੀ ਹਾਜ਼ਰੀ ਵਿਚ ਦੁਬਾਰਾ ਤੁੜਵਾਉਣਾ ਪਿਆ ਜਿਸ ਨੂੰ ...

ਪੂਰੀ ਖ਼ਬਰ »

ਏ.ਐਸ.ਆਈ. ਨੂੰ ਮੁਅੱਤਲ ਕਰਨ ਦੀ ਕਾਰਵਾਈ ਸ਼ੁਰੂ

ਜਲੰਧਰ, 13 ਸਤੰਬਰ (ਸ਼ੈਲੀ)- ਸ਼ਨਿਵਾਰ ਦੇਰ ਰਾਤ ਥਾਣਾ 7 ਵਿਚ ਪੈਂਦੇ ਗੜ੍ਹਾ ਦੇ ਗੁਰਦੀਵਾਨ ਨਗਰ 'ਚ ਰਹਿਣ ਵਾਲੇ ਏ. ਐਸ. ਆਈ. ਰੂਪ ਸਿੰਘ ਨੇ ਆਪਣੇ ਗੁਆਂਢੀ ਅਸ਼ਵਨੀ ਕੁਮਾਰ ਨਿਵਾਸੀ ਗੁਰ ਦੀਵਾਨ ਨਗਰ ਨੂੰ ਮਾਮੂਲੀ ਵਿਵਾਦ ਨੂੰ ਲੈ ਕੇ ਧੱਕਾ ਮਾਰ ਦਿੱਤਾ ਜਿਸ ਦੌਰਾਨ ਉਹ ...

ਪੂਰੀ ਖ਼ਬਰ »

ਦਿਲਬਾਗ ਹੁਸੈਨ ਦੀ ਰਿਹਾਇਸ਼ 'ਤੇ ਚੰਦਨ ਗਰੇਵਾਲ ਦੇ ਹੱਕ 'ਚ ਭਰਵੀਂ ਮੀਟਿੰਗ

ਜਲੰਧਰ, 13 ਸਤੰਬਰ (ਜਸਪਾਲ ਸਿੰਘ)- ਮੁਸਲਿਮ ਸਮਾਜ ਦੇ ਸੀਨੀਅਰ ਆਗੂ ਦਿਲਬਾਗ ਹੁਸੈਨ ਦੀ ਰਿਹਾਇਸ਼ 'ਤੇ ਵਿਧਾਨ ਸਭਾ ਹਲਕਾ ਜਲੰਧਰ ਕੇਂਦਰੀ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਚੰਦਨ ਗਰੇਵਾਲ ਦੇ ਹੱਕ 'ਚ ਇਕ ਭਰਵੀਂ ਮੀਟਿੰਗ ਕਰਵਾਈ ਗਈ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਧਿਕਾਰੀ ਵਲੋਂ ਰਾਏਪੁਰ ਫਰਾਲਾ ਸਕੂਲ 'ਚ ਲਾਇਬ੍ਰੇਰੀ ਦਾ ਉਦਘਾਟਨ

ਜਲੰਧਰ, 13 ਸਤੰਬਰ (ਜਸਪਾਲ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਏਪੁਰ ਫਰਾਲਾ 'ਚ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਧਿਕਾਰੀ ਹਰਦਿੰਰਪਾਲ ਸਿੰਘ ਵਲੋਂ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਅਸ਼ੋਕ ਬਸਰਾ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX