ਤਾਜਾ ਖ਼ਬਰਾਂ


ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  14 minutes ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  20 minutes ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  32 minutes ago
ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਭਾਦੋਂ ਸੰਮਤ 553
ਿਵਚਾਰ ਪ੍ਰਵਾਹ: ਨੀਤੀਆਂ ਵਿਚ ਕਦੇ ਵੀ ਤਬਦੀਲੀ ਕੀਤੀ ਜਾ ਸਕਦੀ ਹੈ ਪਰ ਜੇ ਇਨ੍ਹਾਂ ਦੀ ਦਿਸ਼ਾ ਸਹੀ ਹੋਵੇ ਤਾਂ ਇਨ੍ਹਾਂ ਨੂੰ ਜੋਸ਼ ਨਾਲ ਲਾਗੂ ਕਰਨਾ ਚਾਹੀਦਾ ਹੈ। ਮਹਾਤਮਾ ਗਾਂਧੀ

ਮਾਨਸਾ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਧਰਨੇ ਜਾਰੀ

ਮਾਨਸਾ, 13 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ) - ਕੇਂਦਰ ਸਰਕਾਰ ਵਲੋਂ ਪਾਸ 3 ਨਵੇਂ ਖੇਤੀ ਕਾਨੂੰਨ ਰੱਦ ਅਤੇ ਐਮ.ਐਸ.ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਜ਼ਿਲੇ੍ਹ 'ਚ ਵੱਖ-ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਰੋਸ ਧਰਨੇ ਜਾਰੀ ਹਨ | ਸਥਾਨਕ ਰੇਲਵੇ ਪਾਰਕਿੰਗ 'ਚ ਸੰਬੋਧਨ ਕਰਦਿਆਂ ਕਿਸਾਨ ਆਗੂ ਮੱਖਣ ਸਿੰਘ ਭੈਣੀਬਾਘਾ, ਸੁਖਚਰਨ ਸਿੰਘ ਦਾਨੇਵਾਲੀਆ ਅਤੇ ਤੇਜ਼ ਸਿੰਘ ਚਕੇਰੀਆਂ ਨੇ ਦੋਸ਼ ਲਗਾਇਆ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਥਾਂ 'ਚ ਖੇਡ ਰਹੀ ਹੈ, ਨੂੰ ਆਪਣੀਆਂ ਕੀਤੀਆਂ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ | ਕਿਸਾਨਾਂ ਨੇ ਅਹਿਦ ਕੀਤਾ ਕਿ ਜਦੋਂ ਤੱਕ ਕਿਸਾਨੀ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਅੰਦੋਲਨ ਜਾਰੀ ਰਹੇਗਾ | ਇਸ ਮੌਕੇ ਮੇਜਰ ਸਿੰਘ ਦੂਲੋਵਾਲ, ਗੁਰਚਰਨ ਸਿੰਘ ਜਵਾਹਰਕੇ, ਰਤਨ ਭੋਲਾ, ਜੁਗਰਾਜ ਸਿੰਘ ਖੋਖਰ, ਧੀਰਾ ਸਿੰਘ ਜਵਾਹਰਕੇ, ਜੁਗਰਾਜ ਸਿੰਘ ਰੱਲਾ, ਹਾਕਮ ਸਿੰਘ ਜਵਾਹਰਕੇ, ਲਖਵਿੰਦਰ ਸਿੰਘ ਮੋਫਰ, ਜਗਸੀਰ ਸਿੰਘ, ਗੁਰਦੀਪ ਸਿੰਘ ਰਾਏਪੁਰ, ਲਾਭ ਸਿੰਘ ਖਿਆਲਾ, ਸ਼ਿੰਦਰ ਸਿੰਘ ਖਿਆਲਾ, ਰਾਜ ਸਿੰਘ ਅਕਲੀਆ ਆਦਿ ਹਾਜ਼ਰ ਸਨ |
ਰੇਲਵੇ ਪਾਰਕਿੰਗ ਅੱਗੇ ਰੋਸ ਪ੍ਰਗਟਾਇਆ
ਬੁਢਲਾਡਾ ਤੋਂ ਸੁਨੀਲ ਮਨਚੰਦਾ ਅਨੁਸਾਰ- ਸਥਾਨਕ ਰਿਲਾਇੰਸ ਤੇਲ ਪੰਪ ਅੱਗੇ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਮਹਿੰਦਰ ਸਿੰਘ ਦਿਆਲਪੁਰਾ, ਜਸਵੰਤ ਸਿੰਘ ਬੀਰੋਕੇ, ਜਥੇਦਾਰ ਜਵਾਲਾ ਸਿੰਘ ਅਤੇ ਤੇਜ ਰਾਮ ਅਹਿਮਦਪੁਰ ਨੇ ਕਿਹਾ ਕਿ ਖੇਤੀ ਕਾਨੂੰਨ ਲਾਗੂ ਹੋਣ ਨਾਲ ਕਿਸਾਨ, ਮਜ਼ਦੂਰ, ਛੋਟੇ ਦੁਕਾਨਦਾਰ, ਆੜ੍ਹਤੀਏ ਅਤੇ ਹੋਰ ਵਰਗਾਂ ਦੇ ਲੋਕਾਂ ਨੂੰ ਵੱਡੀ ਸੱਟ ਵੱਜੇਗੀ | ਉਨ੍ਹਾਂ ਕੇਂਦਰ ਸਰਕਾਰ ਤੋਂ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ | ਇਸ ਮੌਕੇ ਸਤਪਾਲ ਸਿੰਘ ਬਰੇ੍ਹ, ਮੱਲ ਸਿੰਘ ਬੋੜਾਵਾਲ, ਬਲਵੀਰ ਸਿੰਘ ਗੁਰਨੇ ਖੁਰਦ, ਮਿੱਠੂ ਸਿੰਘ ਅਹਿਮਦਪੁਰ, ਦਰਸ਼ਨ ਸਿੰਘ ਘੂਕੀ ਗੁਰਨੇ ਕਲਾਂ, ਕਰਨੈਲ ਸਿੰਘ ਚਹਿਲ, ਰੂਪ ਸਿੰਘ ਗੁਰਨੇ ਕਲਾਂ, ਅੰਗਰੇਜ਼ ਸਿੰਘ ਔਲਖ, ਜਵਾਲਾ ਸਿੰਘ ਗੁਰਨੇ ਖੁਰਦ, ਹਰਮੀਤ ਸਿੰਘ ਬੋੜਾਵਾਲ, ਭੂਰਾ ਸਿੰਘ ਅਹਿਮਦਪੁਰ, ਹਾਕਮ ਸਿੰਘ ਗੁਰਨੇ ਕਲਾਂ, ਅਮਰਜੀਤ ਸਿੰਘ ਅਹਿਮਦਪੁਰ, ਗੁਰਜੰਟ ਸਿੰਘ ਦਲਿਓ ਆਦਿ ਹਾਜ਼ਰ ਸਨ |
ਰੇਲਵੇ ਪਾਰਕਿੰਗ ਬਰੇਟਾ 'ਚ ਧਰਨਾ ਜਾਰੀ
ਬਰੇਟਾ ਤੋਂ ਪਾਲ ਸਿੰਘ ਮੰਡੇਰ/ਜੀਵਨ ਸ਼ਰਮਾ ਅਨੁਸਾਰ- ਸਥਾਨਕ ਰੇਲਵੇ ਪਾਰਕਿੰਗ 'ਚ ਕਿਸਾਨਾਂ ਵਲੋਂ ਧਰਨਾ ਜਾਰੀ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਲਈ ਕੰਮ ਕਰ ਰਹੀ ਹੈ ਅਤੇ ਖੇਤੀ ਕਾਨੂੰਨ ਲਾਗੂ ਕਰ ਕੇ ਕਿਸਾਨਾਂ ਅਤੇ ਆਮ ਲੋਕਾਂ ਦਾ ਗਲਾ ਘੋਟ ਰਹੀ ਹੈ, ਜਿਸ ਦਾ ਵਿਰੋਧ ਜਾਰੀ ਰਹੇਗਾ | ਇਸ ਮੌਕੇ ਤਾਰਾ ਚੰਦ ਬਰੇਟਾ, ਅਮਰੀਕ ਸਿੰਘ ਬਰੇਟਾ, ਜਗਮੇਲ ਸਿੰਘ ਕੱੁਲਰੀਆਂ, ਬਲਜੀਤ ਕੌਰ, ਪਰਮਜੀਤ ਕੌਰ, ਕਿਰਪਾਲ ਕੌਰ, ਗੁਰਮੀਤ ਕੌਰ, ਸੁਰਜੀਤ ਕੌਰ, ਮੇਲਾ ਸਿੰਘ ਛੱਜੂ ਸਿੰਘ, ਜਰਨੈਲ ਸਿੰਘ ਬਰੇਟਾ ਆਦਿ ਹਾਜ਼ਰ ਸਨ |
ਰਿਲਾਇੰਸ ਤੇਲ ਪੰਪ ਅੱਗੇ ਨਾਅਰੇਬਾਜ਼ੀ ਕੀਤੀ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਬਰੇਟਾ ਰਿਲਾਇੰਸ ਪੰਪ ਅੱਗੇ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨ ਲਾਗੂ ਕਰੇ ਕਿਸਾਨੀ ਨੂੰ ਤਬਾਹ ਕਰਨ 'ਤੇ ਤੁਲੀ ਹੋਈ ਹੈ | ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਗੁਰਮੇਲ ਸਿੰਘ ਰੰਘੜਿਆਲ, ਅਮਰੀਕ ਸਿੰਘ ਗੋਰਖਨਾਥ, ਜਰਨੈਲ ਸਿੰਘ ਬਹਾਦਰਪੁਰ, ਸੁਖਪਾਲ ਕੌਰ, ਸੁਖਦੇਵ ਸਿੰਘ, ਬਲਵੀਰ ਕੌਰ, ਜਸਵਿੰਦਰ ਕੌਰ ਬਹਾਦਰਪੁਰ ਨੇ ਸੰਬੋਧਨ ਕੀਤਾ |

ਅਕਾਲੀ ਦਲ ਨੇ ਪ੍ਰੇਮ ਕੁਮਾਰ ਅਰੋੜਾ ਨੂੰ ਮਾਨਸਾ ਹਲਕੇ ਤੋਂ ਉਮੀਦਵਾਰ ਐਲਾਨਿਆ

ਮਾਨਸਾ, 13 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ) - ਪ੍ਰੇਮ ਕੁਮਾਰ ਅਰੋੜਾ ਨੂੰ ਸ਼ੋ੍ਰਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਚੋਣਾਂ ਲਈ ਮਾਨਸਾ ਹਲਕੇ ਤੋਂ ਉਮੀਦਵਾਰ ਐਲਾਨਿਆ ਗਿਆ ਹੈ, ਜਿਸ ਕਾਰਨ ਉਨ੍ਹਾਂ ਦੇ ਸਮਰਥਕਾਂ 'ਚ ਖ਼ੁਸ਼ੀ ਦੀ ਲਹਿਰ ਵੇਖਣ ਨੂੰ ਮਿਲ ਰਹੀ ਹੈ | ...

ਪੂਰੀ ਖ਼ਬਰ »

ਬਹੁਜਨ ਮੁਕਤੀ ਪਾਰਟੀ ਵਲੋਂ ਅਹੁਦੇਦਾਰ ਨਿਯੁਕਤ

ਮਾਨਸਾ, 13 ਸਤੰਬਰ (ਵਿਸ਼ੇਸ਼ ਪ੍ਰਤੀਨਿਧ) - ਬਹੁਜਨ ਮੁਕਤੀ ਪਾਰਟੀ ਦਾ ਸੰਮੇਲਨ ਇਥੇ ਕਰਵਾਇਆ ਗਿਆ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਨੇ ਦੱਸਿਆ ਕਿ ਰਾਜਿੰਦਰਪਾਲ ਸਿੰਘ ਨੂੰ ਵਿਧਾਨ ਸਭਾ ਹਲਕਾ ਮਾਨਸਾ ਅਤੇ ਪ੍ਰਦੀਪ ਸਿੰਘ ਤਲਵੰਡੀ ਅਕਲੀਆ ਨੂੰ ਹਲਕਾ ...

ਪੂਰੀ ਖ਼ਬਰ »

ਬਿਜਲੀ ਦੇ ਗ਼ਲਤ ਬਿੱਲ ਅੱਜ ਕੀਤੇ ਜਾਣਗੇ ਦਰੁਸਤ

ਮਾਨਸਾ, 13 ਸਤੰਬਰ (ਵਿ.ਪ੍ਰਤੀ.) - ਅਰਧ ਸ਼ਹਿਰੀ ਸਬ ਡਵੀਜ਼ਨ ਮਾਨਸਾ ਅਧੀਨ ਆਉਂਦੇ ਬਿਜਲੀ ਖਪਤਕਾਰਾਂ ਦੇ ਗ਼ਲਤ ਬਣੇ ਬਿੱਲਾਂ ਨਾਲ ਸਬੰਧਿਤ ਮੁਸ਼ਕਿਲਾਂ ਦਾ ਹੱਲ 14 ਸਤੰਬਰ ਨੂੰ ਸਵੇਰੇ 10:30 ਤੋਂ 1:30 ਵਜੇ ਤੱਕ ਉਕਤ ਦਫ਼ਤਰ ਵਲੋਂ ਕੀਤਾ ਜਾਵੇਗਾ | ਇਹ ਜਾਣਕਾਰੀ ਇੰਜੀਨੀਅਰ ...

ਪੂਰੀ ਖ਼ਬਰ »

ਘਰ 'ਚੋਂ 2 ਸਿਲੰਡਰ ਚੋਰੀ

ਭੀਖੀ, 13 ਸਤੰਬਰ (ਬਲਦੇਵ ਸਿੰਘ ਸਿੱਧੂ)- ਬੀਤੀ ਰਾਤ ਭੀਖੀ ਦੇ ਵਾਰਡ ਨੰਬਰ 13 ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਕੋਲ ਇਕ ਘਰ ਚੋਰੀ ਹੋ ਗਈ | ਘਰ ਦੇ ਮਾਲਕ ਨਰਾਇਣ ਸ਼ਰਮਾ ਪੁੱਤਰ ਸੋਮਨਾਥ ਨੇ ਦੱਸਿਆ ਕਿ ਉਹ ਬਿਮਾਰ ਹੋਣ ਕਾਰਨ 2 ਦਿਨਾਂ ਤੋਂ ਆਪਣੀ ਬੇਟੀ ਕੋਲ ਗਿਆ ਹੋਇਆ ...

ਪੂਰੀ ਖ਼ਬਰ »

ਬੋੜਾਵਾਲ ਕਾਲਜ 'ਚ ਰੋਜ਼ਗਾਰ ਮੇਲਾ ਅੱਜ

ਮਾਨਸਾ, 13 ਸਤੰਬਰ (ਵਿ.ਪ੍ਰਤੀ.) - ਜ਼ਿਲ੍ਹਾ ਰੋਜ਼ਗਾਰ ਅਫ਼ਸਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਲੋਂ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਉਪਰਾਲੇ ਤਹਿਤ 14 ਸਤੰਬਰ ਨੂੰ ਰੋਇਲ ...

ਪੂਰੀ ਖ਼ਬਰ »

ਨਿੱਜੀ ਸਕੂਲ ਵਲੋਂ ਵਾਧੂ ਫ਼ੀਸ ਲੈਣ 'ਤੇ ਰੋਕ ਲਗਾਈ ਜਾਵੇ- ਮਾਪੇ

ਮਾਨਸਾ, 13 ਸਤੰਬਰ (ਸਟਾਫ਼ ਰਿਪੋਰਟਰ) - ਸਥਾਨਕ ਸਿੰਘਲ ਸਟਾਰ ਸਕੂਲ 'ਚ ਪੜ੍ਹਦੇ 160 ਤੋਂ ਵੱਧ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਬਣਾਈ ਕਮੇਟੀ ਵਲੋਂ ਕੋਰੋਨਾ ਕਾਲ 2020-21 ਦੀ 70 ਪ੍ਰਤੀਸ਼ਤ ਤੋਂ ਇਲਾਵਾ ਹੋਰ 15 ਪ੍ਰਤੀਸ਼ਤ ਮੰਗੀ ਜਾ ਰਹੀ ਫ਼ੀਸ ਦੇ ਖ਼ਿਲਾਫ਼ ਮੰਗ ਪੱਤਰ ਡਿਪਟੀ ...

ਪੂਰੀ ਖ਼ਬਰ »

ਮੈਰੀਟੋਰੀਅਸ ਅਧਿਆਪਕ 19 ਨੂੰ ਮੁੱਖ ਮੰਤਰੀ ਦੇ ਫਾਰਮ ਹਾਊਸ ਵੱਲ ਕਰਨਗੇ ਕੂਚ

ਮਾਨਸਾ, 13 ਸਤੰਬਰ (ਸਟਾਫ਼ ਰਿਪੋਰਟਰ) - ਮੈਰੀਟੋਰੀਅਸ ਸਕੂਲਜ਼ ਅਧਿਆਪਕ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਨੇ 2018 ਦੇ ਨੋਟੀਫ਼ਿਕੇਸ਼ਨ ਤਹਿਤ ਸਿੱਖਿਆ ਵਿਭਾਗ ਵਿਚ ਪੱਕੇ ਕਰਨ ਦੀ ਮੰਗ ਨੂੰ ਲੈ ਕੇ 19 ਸਤੰਬਰ ਨੂੰ ਪਰਿਵਾਰਾਂ ਸਮੇਤ ਕਾਲੇ ਚੋਲੇ ਪਾ ਕੇ ਮੁੱਖ ਮੰਤਰੀ ਦੇ ...

ਪੂਰੀ ਖ਼ਬਰ »

ਐਸ.ਸੀ./ਐਸ.ਟੀ. ਵਿਦਿਆਰਥੀਆਂ ਤੋਂ ਪੀ.ਟੀ.ਏ. ਫ਼ੰਡ ਵਸੂਲਣ ਖ਼ਿਲਾਫ਼ ਰੋਸ ਪ੍ਰਦਰਸ਼ਨ

ਮਾਨਸਾ, 13 ਸਤੰਬਰ (ਸਟਾਫ਼ ਰਿਪੋਰਟਰ) - ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਅਗਵਾਈ 'ਚ ਐਸ.ਸੀ./ਐਸ.ਟੀ. ਵਿਦਿਆਰਥੀ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਆਇਸਾ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਨੰਦਗੜ੍ਹ ...

ਪੂਰੀ ਖ਼ਬਰ »

ਮੋਫਰ ਵਲੋਂ ਸੜਕ ਦੇ ਕੰਮ ਦਾ ਉਦਘਾਟਨ

ਝੁਨੀਰ, 13 ਸਤੰਬਰ (ਰਮਨਦੀਪ ਸਿੰਘ ਸੰਧੂ) - ਨੇੜਲੇ ਪਿੰਡ ਲਾਲਿਆਂਵਾਲੀ ਤੋਂ ਵਾਇਆ ਖਿਆਲੀ ਚਹਿਲਾਂਵਾਲੀ ਅਤੇ ਦਾਨੇਵਾਲਾ ਤੱਕ ਜਾਂਦੀ ਲਿੰਕ ਸੜਕ ਦੀ ਮੁਰੰਮਤ ਦਾ ਕੰਮ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ ਨੇ ਟੱਕ ਲਗਾ ਕੇ ਸ਼ੁਰੂ ਕਰਵਾਇਆ | ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼, ਪਨਬਸ/ਪੀ.ਆਰ.ਟੀ.ਸੀ. ਕੱਚੇ ਮੁਲਾਜ਼ਮਾਂ ਦੀ ਹੜਤਾਲ 9ਵੇਂ ਦਿਨ 'ਚ ਸ਼ਾਮਿਲ

ਬੁਢਲਾਡਾ, 13 ਸਤੰਬਰ (ਸੁਨੀਲ ਮਨਚੰਦਾ) - ਪੰਜਾਬ ਰੋਡਵੇਜ਼, ਪਨਬਸ/ਪੀ.ਆਰ.ਟੀ.ਸੀ. ਕੱਚੇ ਮੁਲਾਜ਼ਮ ਯੂਨੀਅਨ ਵਲੋਂ ਅਣਮਿਥੇ ਸਮੇਂ ਦੀ ਹੜਤਾਲ ਦੇ ਚੱਲਦਿਆਂ 9ਵੇਂ ਦਿਨ ਵੀ ਬੱਸਾਂ ਦਾ ਚੱਕਾ ਜਾਮ ਕਰ ਕੇ ਸਥਾਨਕ ਬੱਸ ਸਟੈਂਡ 'ਚ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਮਾਨਸਾ, 13 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨਣ ਦੇ ਰੋਸ 'ਚ ਜ਼ਿਲ੍ਹੇ 'ਚ ਵੱਖ ਵੱਖ ਥਾਵਾਂ 'ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਸੰਘਰਸ਼ਕਾਰੀਆਂ ਨੇ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ

ਭੀਖੀ, 13 ਸਤੰਬਰ (ਬਲਦੇਵ ਸਿੰਘ ਸਿੱਧੂ/ਗੁਰਿੰਦਰ ਸਿੰਘ ਔਲਖ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਅਤੇ ਸੂਬਾ ਕਮੇਟੀ ਦੇ ਸੱਦੇ 'ਤੇ ਬਲਾਕ ਪ੍ਰਧਾਨ ਜਸਵੰਤ ਕੌਰ ਦੀ ਅਗਵਾਈ 'ਚ ਪਿੰਡ ਮੋਹਰ ਸਿੰਘ ਵਾਲਾ, ਧਲੇਵਾਂ, ਖੀਵਾ ਖ਼ੁਰਦ, ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਅਸਾਮੀਆਂ ਭਰਨ ਦੀ ਪ੍ਰਕਿਰਿਆ ਤੁਰੰਤ ਸ਼ੁਰੂ ਕਰਨ ਦੀ ਮੰਗ

ਮਾਨਸਾ, 13 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਬੇਰੁਜ਼ਗਾਰ ਐਨ.ਟੀ.ਟੀ. ਫਰੈਸ਼ਰ ਯੂਨੀਅਨ ਨੇ ਮੰਗ ਉਠਾਈ ਹੈ ਕਿ ਪੰਜਾਬ ਸਰਕਾਰ ਪਿਛਲੇ ਵਰ੍ਹੇ 8393 ਪ੍ਰੀ-ਪ੍ਰਾਇਮਰੀ ਅਸਾਮੀਆਂ ਭਰਨ ਲਈ ਦਿੱਤੇ ਗਏ ਇਸ਼ਤਿਹਾਰ ਮੁਤਾਬਕ ਤੁਰੰਤ ਭਰਤੀ ਪ੍ਰਕਿਰਿਆ ਸ਼ੁਰੂ ਕਰੇ | ਹਲਕਾ ...

ਪੂਰੀ ਖ਼ਬਰ »

ਸ੍ਰੀ ਦੁਰਗਾ ਮੰਦਰ ਪ੍ਰਬੰਧਕ ਕਮੇਟੀ ਰਾਮਾਂ ਦੀ ਸਰਬਸੰਮਤੀ ਨਾਲ ਚੋਣ

ਰਾਮਾਂ ਮੰਡੀ, 13 ਸਤੰਬਰ (ਅਮਰਜੀਤ ਸਿੰਘ ਲਹਿਰੀ) - ਸਥਾਨਕ ਸ਼ਹਿਰ ਦੇ ਦੁਰਗਾ ਮੰਦਰ ਵਿਖੇ ਮੰਦਰ ਪ੍ਰਬੰਧਕ ਕਮੇਟੀ ਦੀ ਚੋਣ ਸਬੰਧੀ ਅਹਿਮ ਬੈਠਕ ਸਾਬਕਾ ਪ੍ਰਧਾਨ ਜਤਿੰਦਰ ਕੁਮਾਰ ਹੈਪੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕਮੇਟੀ ਦੀਆਂ ਪਿਛਲੇ ਸਾਲ ਦੀਆਂ ਗਤੀਵਿਧੀਆਂ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ

ਸੰਗਤ ਮੰਡੀ, 13 ਸਤੰਬਰ (ਅੰਮਿ੍ਤਪਾਲ ਸ਼ਰਮਾ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਨਿਰਦੇਸ਼ਾਂ ਤਹਿਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਸੰਗਤ ਬਲਾਕ ਦੇ ਪਿੰਡਾਂ 'ਚ ਪੰਜਾਬ ਸਰਕਾਰ ਦੇ ਪੁਤਲੇ ਫੂਕੇ | ਯੂਨੀਅਨ ਦੀ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਰੋਗੀ ਸੁਰੱਖਿਆ ਸਪਤਾਹ 17 ਤੱਕ

ਮਾਨਸਾ, 13 ਸਤੰਬਰ (ਵਿ. ਪ੍ਰਤੀ.) - ਜ਼ਿਲ੍ਹੇ ਦੇ ਸਿਵਲ, ਸਬ ਡਵੀਜ਼ਨਲ ਹਸਪਤਾਲਾਂ, ਪੀ.ਐਚ.ਸੀ, ਸੀ.ਐਚ.ਸੀ., ਹੈਲਥ ਵੈਲਨੈਸ ਕੇਂਦਰਾਂ 'ਚ 17 ਸਤੰਬਰ ਤੱਕ ਰੋਗੀ ਸੁਰੱਖਿਆ ਸਪਤਾਹ ਮਨਾਇਆ ਜਾ ਰਿਹਾ ਹੈ | ਡਾ. ਅਰਸ਼ਦੀਪ ਸਿੰਘ ਜ਼ਿਲ੍ਹਾ ਐਪੀਡੀਮਾਲੋਜਿਸਟ-ਕਮ-ਜ਼ਿਲ੍ਹਾ ਨੋਡਲ ...

ਪੂਰੀ ਖ਼ਬਰ »

ਸਾਬਕਾ ਮੰਤਰੀ ਜੱਸੀ ਵਲੋਂ ਪਿੰਡਾਂ ਦੇ ਦੌਰੇ ਜਾਰੀ

ਤਲਵੰਡੀ ਸਾਬੋ, 13 ਸਤੰਬਰ (ਰਣਜੀਤ ਸਿੰਘ ਰਾਜੂ) - ਪਿਛਲੇ ਸਮੇਂ ਤੋਂ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਵਿਚ ਸਿਆਸੀ ਤੌਰ 'ਤੇ ਸਰਗਰਮ ਹੋਏ ਹਲਕੇ ਦੇ ਦੋ ਵਾਰ ਵਿਧਾਇਕ ਰਹਿ ਚੁੱਕੇ ਹਰਮੰਦਿਰ ਸਿੰਘ ਜੱਸੀ ਸਾਬਕਾ ਮੰਤਰੀ ਪੰਜਾਬ ਵਲੋਂ ਅੱਜ ਵੀ ਪਿੰਡਾਂ ਦੇ ਦੌਰੇ ਜਾਰੀ ਰਹੇ ...

ਪੂਰੀ ਖ਼ਬਰ »

2022 'ਚ ਪੰਜਾਬ ਦੇ ਲੋਕ 'ਆਪ' ਦੀ ਸਰਕਾਰ ਬਣਾਉਣਗੇ - ਭੱਲਾ

ਮਹਿਰਾਜ, 13 ਸਤੰਬਰ (ਸੁਖਪਾਲ ਮਹਿਰਾਜ) - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜੋ ਦਿੱਲੀ ਵਾਸੀਆਂ ਨਾਲ ਵਾਅਦੇ ਕੀਤੇ ਸਨ, ਉਹ ਇਕ-ਇਕ ਵਾਅਦਾ ਪੂਰਾ ਕੀਤਾ, ਪਰ ਸੂਬੇ 'ਚ ਵਾਰੀ-ਵਾਰੀ ਰਾਜ ਕਰਨ ਵਾਲੀਆਂ ਰਵਾਇਤੀ ਪਾਰਟੀਆਂ ਦੇ ਲੀਡਰਾਂ ਨੇ ਲੋਕਾਂ ਨੂੰ ਗੁੰਮਰਾਹ ...

ਪੂਰੀ ਖ਼ਬਰ »

ਇਕ ਲੱਖ 35 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਫੜੀ ਗੀਤਾ ਰਾਓ

ਬਠਿੰਡਾ, 13 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਬਠਿੰਡਾ ਜ਼ਿਲ੍ਹੇ 'ਚ ਨਸ਼ਿਆਂ ਕਾਰਨ ਕੁਝ ਨੌਜਵਾਨਾਂ ਦੀਆਂ ਮੌਤਾਂ ਪਿੱਛੋ ਬਠਿੰਡਾ ਪੁਲਿਸ ਵਲੋਂ ਨਸ਼ੇ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਵਿੱਢੀ ਹੋਈ ਹੈ, ਜਿਸ ਦੇ ਤਹਿਤ ਪੁਲਿਸ ਨੇ ਮਨੀਮਾਜਰਾ ...

ਪੂਰੀ ਖ਼ਬਰ »

ਪਿ੍ੰਸੀਪਲ ਭਾਰਤ ਦੀਪ ਗਰਗ ਵਧੀਆ ਕਾਰਗੁਜ਼ਾਰੀ ਐਵਾਰਡ ਨਾਲ ਸਨਮਾਨਿਤ

ਬਰੇਟਾ, 13 ਸਤੰਬਰ Ð(ਜੀਵਨ ਸ਼ਰਮਾ)- ਗਿਆਨ ਸਾਗਰ ਕਾਨਵੈਂਟ ਸਕੂਲ ਕਾਹਨਗੜ੍ਹ ਦੇ ਪਿ੍ੰਸੀਪਲ ਭਾਰਤ ਦੀਪ ਗਰਗ ਨੂੰ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਆਫ਼ ਪੰਜਾਬ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਦੇ ਸਹਿਯੋਗ ਨਾਲ ਕਰਵਾਏ ਗਏ ਐਵਾਰਡ ਸਮਾਗਮ ਦੌਰਾਨ ਵਧੀਆ ...

ਪੂਰੀ ਖ਼ਬਰ »

ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਨੇ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਨੂੰ ਕੀਤਾ ਸਨਮਾਨਿਤ

ਭੀਖੀ, 13 ਸਤੰਬਰ (ਸਿੱਧੂ/ਔਲਖ)- ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿੱਚ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਵਲੋਂ ਕਰਵਾਏ ਸਮਾਗਮ 'ਚ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਸੀ.ਬੀ.ਐਸ.ਈ. ਦੇ ਪਿ੍ੰਸੀਪਲ ਡਾ. ਗਗਨਦੀਪ ਪਰਾਸ਼ਰ ਨੂੰ ਸਿੱਖਿਆ ਦੇ ਚੰਗੇ ...

ਪੂਰੀ ਖ਼ਬਰ »

ਸੀ.ਪੀ.ਆਈ. (ਐਮ.ਐਲ.) ਰੈਡ ਸਟਾਰ ਦੀ ਇਕੱਤਰਤਾ ਹੋਈ

ਮਾਨਸਾ, 13 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਸੀ.ਪੀ.ਆਈ. (ਐਮ.ਐਲ.) ਰੈਡ ਸਟਾਰ ਦੀ ਇਕੱਤਰਤਾ ਇੱਥੇ ਸੂਬਾ ਸਕੱਤਰ ਲਸ਼ਕਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਲਗਾਤਾਰ ਕਾਰਪੋਰੇਟ ਪ੍ਰਸਤ ਨੀਤੀਆਂ ਆਮ ਜਨਤਾ ਉੱਪਰ ਥੋਪ ਰਹੀ ਹੈ, ...

ਪੂਰੀ ਖ਼ਬਰ »

ਜੀਵਨ 'ਚ ਸੁਖੀ ਰਹਿਣ ਲਈ ਸੋਚ ਬਦਲੋ-ਆਚਾਰੀਆ ਸੱਤਿਆ ਪ੍ਰਕਾਸ਼ ਮੁਨੀ

ਸਰਦੂਲਗੜ੍ਹ, 13 ਸਤੰਬਰ (ਅਰੋੜਾ)- ਸਥਾਨਕ ਸ਼ਹਿਰ ਦੀ ਜੈਨ ਸਭਾ ਵਿਚ ਸ੍ਰੀ ਸੁਮਤੀ ਮੁਨੀ ਜੀ ਮਹਾਰਾਜ, ਜੋਤਿਸ਼ ਆਚਾਰੀਆ ਸੱਤਿਆ ਪ੍ਰਕਾਸ਼ ਮੁਨੀ ਜੀ ਮਹਾਰਾਜ ਅਤੇ ਸੇਵਾ ਭਾਵੀ ਸ੍ਰੀ ਸਮਰੱਥ ਮੁਨੀ ਜੀ ਮਹਾਰਾਜ ਦੀ ਅਗਵਾਈ ਵਿੱਚ ਜੈਨ ਸਮਾਜ ਦਾ ਸਮੱਤਸਰੀ ਮਹਾਂਪਰਵ ...

ਪੂਰੀ ਖ਼ਬਰ »

ਭਾਕਿਯੂ (ਲੱਖੋਵਾਲ) ਰਿਉਂਦ ਕਲਾਂ ਇਕਾਈ ਦੀ ਹੋਈ ਚੋਣ

ਬੋਹਾ, 13 ਸਤੰਬਰ (ਤਾਂਗੜੀ)- ਖੇਤਰ ਦੇ ਪਿੰਡ ਰਿਉਂਦ ਕਲਾਂ ਸਥਿਤ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਚੋਣ ਪ੍ਰਸ਼ੋਤਮ ਸਿੰਘ ਗਿੱਲ ਉਪ ਪ੍ਰਧਾਨ ਸੂਬਾ ਕਮੇਟੀ ਪੰਜਾਬ ਅਤੇ ਜਸਕਰਨ ਸਿੰਘ ਚਹਿਲ ਸ਼ੇਰਖਾਂ ਜ਼ਿਲ੍ਹਾ ਜਨਰਲ ਸਕੱਤਰ ਮਾਨਸਾ ਦੀ ਨਿਗਰਾਨੀ ਹੇਠ ਹੋਈ | ...

ਪੂਰੀ ਖ਼ਬਰ »

ਡੀ.ਐਸ.ਪੀ. ਮਨਿੰਦਰ ਸਿੰਘ ਨੇ ਅਹੁਦਾ ਸੰਭਾਲਿਆ

ਬੁਢਲਾਡਾ, 13 ਸਤੰਬਰ (ਸਵਰਨ ਸਿੰਘ ਰਾਹੀ) - ਸਬ ਡਵੀਜ਼ਨ ਬੁਢਲਾਡਾ ਦੇ ਨਵੇਂ ਡੀ.ਐਸ.ਪੀ. ਮਨਿੰਦਰ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਇਥੇ ਪੁੱਜਣ 'ਤੇ ਦਫ਼ਤਰੀ ਸਟਾਫ਼ ਤੇ ਸਮੂਹ ਥਾਣਾ ਮੁਖੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ | 2019 ਆਈ.ਪੀ.ਐਸ. ਬੈਚ ਦੇ ਨੌਜਵਾਨ ਅਧਿਕਾਰੀ ...

ਪੂਰੀ ਖ਼ਬਰ »

ਨਹਿਰ 'ਚ ਕਈ ਦਿਨਾਂ ਤੋਂ ਮਰੀ ਪਈ ਗਾਂ ਨੂੰ ਕੱਢਿਆ ਬਾਹਰ

ਸਰਦੂਲਗੜ੍ਹ, 13 ਸਤੰਬਰ (ਜੀ.ਐਮ.ਅਰੋੜਾ) - ਨੇੜਲੇ ਪਿੰਡ ਸੰਘਾ ਦੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਮੈਂਬਰਾਂ ਨੇ ਕਈ ਦਿਨਾਂ ਤੋਂ ਨਹਿਰੀ ਰਜਬਾਹੇ 'ਚ ਮਰੀ ਪਈ ਗਾਂ ਨੂੰ ਬਾਹਰ ਕੱਢ ਕੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਣ ਦੀ ਰਾਹਤ ਦਿੱਤੀ ਹੈ | ਇਸ ਸਬੰਧੀ ਨੌਜਵਾਨ ਸਭਾ ...

ਪੂਰੀ ਖ਼ਬਰ »

ਝੱਲਬੂਟੀ ਵਲੋਂ ਕੱਲ੍ਹੋ ਦੀ ਪੰਚਾਇਤ ਨੂੰ 5 ਲੱਖ ਦਾ ਚੈੱਕ ਭੇਟ

ਮਾਨਸਾ, 13 ਸਤੰਬਰ (ਵਿਸ਼ੇਸ਼ ਪ੍ਰਤੀਨਿਧ) - ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਰਨਲ ਸਕੱਤਰ ਤੇ ਹਲਕਾ ਮਾਨਸਾ ਦੇ ਸੀਨੀਅਰ ਕਾਂਗਰਸੀ ਆਗੂ ਮਨਜੀਤ ਸਿੰਘ ਝੱਲਬੂਟੀ ਨੇ ਪਿੰਡ ਕੱਲ੍ਹੋ ਦੀ ਪੰਚਾਇਤ ਨੂੰ ਪਸ਼ੂ ਡਿਸਪੈਂਸਰੀ ਲਈ 5 ਲੱਖ ਦੀ ਗਰਾਂਟ ਦਾ ਚੈੱਕ ਭੇਟ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਝੁਨੀਰ, 13 ਸਤੰਬਰ( ਸੰਧੂ)- ਨੇੜਲੇ ਪਿੰਡ ਬੁਰਜ ਭਲਾਈਕੇ ਤੇ ਜੌੜਕੀਆਂ ਵਿਖੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ | ਯੂਨੀਅਨ ਆਗੂ ਮਲਕੀਤ ਕੌਰ ਬੁਰਜ ਅਤੇ ਸੁਰਿੰਦਰ ਕੌਰ ਨੇ ਦੋਸ਼ ਲਗਾਇਆ ਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਮੰਗਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX