ਤਾਜਾ ਖ਼ਬਰਾਂ


ਦੱਖਣੀ ਅਫਰੀਕਾ – ਭਾਰਤ : ਤੀਜੇ ਮੈਚ 'ਚ ਵੀ ਟੀਮ ਇੰਡੀਆ ਦੀ ਹਾਰ, ਦੱਖਣੀ ਅਫਰੀਕਾ ਨੇ 4 ਦੌੜਾਂ ਨਾਲ ਹਰਾਇਆ
. . .  1 day ago
ਵਨਡੇ ਸੀਰੀਜ਼ ਦੇ ਆਖਰੀ ਮੈਚ 'ਚ ਨਜ਼ਰ ਆਈ ਅਨੁਸ਼ਕਾ ਸ਼ਰਮਾ ਤੇ ​ਵਿਰਾਟ ਕੋਹਲੀ ਦੀ ਲਾਡਲੀ ਵਾਮਿਕਾ
. . .  1 day ago
ਕੇਪਟਾਊਨ, 23 ਜਨਵਰੀ -ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਦਾ ਆਖਰੀ ਮੈਚ ਕੇਪਟਾਊਨ 'ਚ ਖੇਡਿਆ ਜਾ ਰਿਹਾ ਹੈ। ਵਿਰਾਟ ਕੋਹਲੀ ਨੂੰ ਚੀਅਰ ਕਰਨ ਲਈ ਉਨ੍ਹਾਂ ਦੀ ...
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ ,11 ਮਰੀਜ਼ਾਂ ਦੀ ਮੌਤ ,932 ਨਵੇਂ ਮਾਮਲੇ
. . .  1 day ago
ਲੁਧਿਆਣਾ,23 ਜਨਵਰੀ {ਸਲੇਮਪੁਰੀ} - ਲੁਧਿਆਣਾ ਵਿਚ ਅੱਜ 14ਵੇਂ ਦਿਨ ਵੀ ਕੋਰੋਨਾ ਦਾ ਕਹਿਰ ਜਾਰੀ ਰਿਹਾ ਹੈ, ਪਰ ਅੱਜ ਪਿਛਲੇ ਦਿਨਾਂ ਦੇ ਮੁਕਾਬਲੇ ਕੋਰੋਨਾ ਕਾਰਨ ਸੱਭ ਤੋਂ ਜ਼ਿਆਦਾ ਗਿਣਤੀ ਵਿਚ 11 ਮਰੀਜ਼ਾਂ ...
ਚੰਡੀਗੜ੍ਹ : ਚਾਰ ਤਹਿਸੀਲਦਾਰਾਂ ਨੂੰ ਮਿਲੀ ਨਵੀਂ ਪੋਸਟਿੰਗ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਪਿੰਡ ਕੱਲੇਵਾਲ ਤੋਂ 25 ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ
. . .  1 day ago
ਅਟਾਰੀ, 23 ਜਨਵਰੀ (ਗੁਰਦੀਪ ਸਿੰਘ ਅਟਾਰੀ)- ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਕੱਲੇਵਾਲ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ 25 ਕੱਟੜ ਕਾਂਗਰਸੀ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ..
ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਮਰੀਕ ਸਿੰਘ ਸ਼ਾਹਪੁਰ ਵੀ ਆਏ ਰਵੀਕਰਨ ਸਿੰਘ ਕਾਹਲੋਂ ਦੀ ਹਮਾਇਤ 'ਤੇ
. . .  1 day ago
ਡੇਰਾ ਬਾਬਾ ਨਾਨਕ, 23 ਜਨਵਰੀ (ਅਵਤਾਰ ਸਿੰਘ ਰੰਧਾਵਾ)-ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਉਦੋਂ ਹੋਰ ਮਜ਼ਬੂਤ ਹੋ ਗਈ, ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਅਮਰੀਕ ਸਿੰਘ ..
ਸੰਯੁਕਤ ਸਮਾਜ ਮੋਰਚੇ ਵਲੋਂ 8 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਗੜ੍ਹਸ਼ੰਕਰ, 23 ਜਨਵਰੀ (ਧਾਲੀਵਾਲ)- ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਚੋਣਾਂ ਲਈ 8 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਮੋਰਚੇ ਵਲੋਂ ਬਾਬਾ ਚਮਕੌਰ ਸਿੰਘ ਨੂੰ ਬਠਿੰਡਾ ਰੂਰਲ, ਰਾਜ ਕੁਮਾਰ ਮਾਹਿਲ ਖੁਰਦ ਨੂੰ ਬੰਗਾ, ਰਸ਼ਪਾਲ ਸਿੰਘ ਰਾਜੂ ਨੂੰ ਚੱਬੇਵਾਲ...
ਅਰੁਣ ਬਾਲੀ ਨੂੰ ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ
. . .  1 day ago
ਮੁੰਬਈ, 23 ਜਨਵਰੀ- ਦਿੱਗਜ ਅਭਿਨੇਤਾ ਅਰੁਣ ਬਾਲੀ '3 ਇਡੀਅਟਸ', 'ਕੇਦਾਰਨਾਥ', 'ਪਾਨੀਪਤ' ਵਿਚ ਆਪਣੀਆਂ ਭੂਮਿਕਾਵਾਂ ਲਈ ਜਾਣੇ ਜਾਂਦੇ ਮਸ਼ਹੂਰ ਅਦਾਕਾਰ ਅਰੁਣ ਬਾਲੀ ਨੂੰ ਇੱਕ ਦੁਰਲੱਭ ਲੰਬੇ ਸਮੇਂ ਦੀ ਨਿਊਰੋਮਸਕੁਲਰ ਬਿਮਾਰੀ ਮਾਈਸਥੇਨੀਆ ਗ੍ਰੇਵਿਸ ਦਾ ਪਤਾ ਲੱਗਿਆ...
ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ- ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਦੇ ਮੁਖੀ ਬਾਬਾ ਅਮਰੀਕ ਸਿੰਘ, ਸਰਪੰਚਾਂ ਸਮੇਤ ਆਏ ਹਮਾਇਤ 'ਤੇ
. . .  1 day ago
ਨਿੱਕੇ ਘੁੰਮਣ, 23 ਜਨਵਰੀ (ਸਤਬੀਰ ਸਿੰਘ ਘੁੰਮਣ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ. ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਉਦੋਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ...
ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ
. . .  1 day ago
ਕਲਾਨੌਰ, 23 ਜਨਵਰੀ (ਪੁਰੇਵਾਲ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਆਪਣਾ ਵੱਡਾ ਆਧਾਰ ਰੱਖਣ ਵਾਲੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਵਲੋਂ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ ਹੋਣ ਨਾਲ ਕਾਂਗਰਸ...
ਅੱਜ ਸ਼ਾਮ 6 ਵਜੇ ਪ੍ਰਧਾਨ ਮੰਤਰੀ ਮੋਦੀ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕਰਨਗੇ ਉਦਘਾਟਨ
. . .  1 day ago
ਨਵੀਂ ਦਿੱਲੀ, 23 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਕਰੀਬ 6 ਵਜੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਉਦਘਾਟਨ ਕਰਨਗੇ...
ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰੇ ਕੇਜਰੀਵਾਲ-ਸ. ਪ੍ਰਕਾਸ਼ ਸਿੰਘ ਬਾਦਲ
. . .  1 day ago
ਚੰਡੀਗੜ੍ਹ, 23 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਕੇਜਰੀਵਾਲ ਨੂੰ ਕਿਹਾ ਕਿ ਉਹ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰਨ। ਉਨ੍ਹਾਂ ਕਿਹਾ ਕਿ...
ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 23 ਜਨਵਰੀ-ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ...
ਭਾਜਪਾ ਆਪਣੇ ਮਨਸੂਬਿਆਂ 'ਚ ਸਫਲ ਨਹੀਂ ਹੋਵੇਗੀ: ਸਿਮਰਨਜੀਤ ਸਿੰਘ ਮਾਨ
. . .  1 day ago
ਮਹਿਲ ਕਲਾਂ, 23 ਜਨਵਰੀ (ਅਵਤਾਰ ਸਿੰਘ ਅਣਖੀ)- ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਵਲੋਂ ਬਾਂਹ ਮਰੋੜ ਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਭਾਜਪਾ 'ਚ ਸ਼ਾਮਿਲ ਕਰਕੇ ਵਿਧਾਨ ਸਭਾ ਚੋਣਾਂ 'ਚ ਸਫਲਤਾ ਹਾਸਲ ਕਰਕੇ ਪੰਜਾਬ 'ਚ ਭਾਜਪਾ
ਪੀਵੀ ਸਿੰਧੂ ਨੇ ਫਾਈਨਲ ਵਿਚ ਮਾਲਵਿਕਾ ਬੰਸੌਦ ਨੂੰ ਹਰਾ ਕੇ ਜਿੱਤਿਆ ਖ਼ਿਤਾਬ
. . .  1 day ago
ਨਵੀਂ ਦਿੱਲੀ, 23 ਜਨਵਰੀ- ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਪੀਵੀ ਸਿੰਧੂ ਨੇ ਸੈਯਦ ਮੋਦੀ ਇੰਟਰਨੈਸ਼ਨਲ ਬੈਡਮਿੰਟਨ ਟੂਰਨਾਮੈਂਟ ਦਾ ਖਿਤਾਬ ਜਿੱਤ ਲਿਆ ਹੈ। ਸਾਬਕਾ ਵਿਸ਼ਵ ਚੈਂਪੀਅਨ ਸਿੰਧੂ ਨੇ ਐਤਵਾਰ ਨੂੰ ਫਾਈਨਲ ’ਚ ਹਮਵਤਨ ਮਾਲਵਿਕਾ ਬੰਸੋਦ...
ਸੜਕ ਸੰਘਰਸ਼ ਕਮੇਟੀ ਨੇ ਡਰੋਨ ਰਾਹੀਂ ਸਰਵੇ ਕਰ ਰਹੇ ਮੁਲਾਜ਼ਮਾਂ ਦੀ ਕੀਤੀ ਘੇਰਾਬੰਦੀ
. . .  1 day ago
ਸ਼ਹਿਣਾ/ਬਰਨਾਲਾ, 23 ਜਨਵਰੀ (ਸੁਰੇਸ਼ ਗੋਗੀ)-ਸ਼ਹਿਣਾ ਨੇੜੇ ਪਿੰਡ ਲੀਲੋਕੋਠੇ ਨੇੜੇ ਨਿਕਲ ਰਹੀ ਨੈਸ਼ਨਲ ਹਾਈਵੇਅ ਦੇ ਵਿਰੋਧ 'ਚ ਸੜਕ ਸੰਘਰਸ਼ ਕਮੇਟੀ ਨੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਡਰੋਨ ਰਾਹੀਂ ਸਰਵੇ ਕਰ ...
ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਹੋਇਆ ਧਮਾਕਾ, 174 ਨਵੇਂ ਕੇਸ ਆਏ ਸਾਹਮਣੇ
. . .  1 day ago
ਪਠਾਨਕੋਟ, 23 ਜਨਵਰੀ (ਸੰਧੂ)- ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 174 ਨਵੇਂ ਕੋਰੋਨਾ ਦੇ ਕੇਸ ਆਏ ਹਨ ਤੇ 3 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਜ਼ਿਲ੍ਹਾ ਪਠਾਨਕੋਟ ਵਿਚ..
ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸਜਾਏ ਨਗਰ ਕੀਰਤਨ
. . .  1 day ago
ਅਟਾਰੀ, 23 ਜਨਵਰੀ(ਗੁਰਦੀਪ ਸਿੰਘ ਅਟਾਰੀ) ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ....
ਕਾਂਗਰਸ ਦੀ ਫੁੱਟ: ਕਾਂਗਰਸ ਦੇ ਇਕ ਧੜੇ ਵਲੋਂ ਆਪਣੀ ਹੀ ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਤੇ ਉਸ ਦੇ ਸਾਥੀ ਖ਼ਿਲਾਫ਼ ਕਰਵਾਇਆ ਕੇਸ ਦਰਜ
. . .  1 day ago
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ) - ਮਹਿਲਾ ਕਾਂਗਰਸ ਦੇ ਗਰੁੱਪ ਦੇ ਲੀਕ ਹੋਏ ਮੈਸੇਜ ਨੂੰ ਹੋਰ ਗਰੁੱਪਾਂ 'ਚ ਪਾਉਣ ਤੇ ਮਾੜੀ ਸ਼ਬਦਾਵਲੀ ਵਰਤਣ ਦੇ ਮਾਮਲੇ 'ਚ ਕਾਂਗਰਸ ਦੇ ਇਕ ਧੜੇ....
ਪੰਜਾਬ ਵਿਧਾਨ ਸਭਾ ਚੋਣਾਂ: ਕੈਪਟਨ ਅਮਰਿੰਦਰ ਸਿੰਘ ਨੇ ਜਾਰੀ ਕੀਤੀ 22 ਉਮੀਦਵਾਰਾਂ ਦੀ ਪਹਿਲੀ ਸੂਚੀ
. . .  1 day ago
ਚੰਡੀਗੜ੍ਹ, 23 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ 22 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ’ਚ ਮਾਲਵਾ ਤੋਂ 17, ਮਾਝਾ ਤੋਂ 2 ਤੇ ਅਤੇ ਦੋਆਬਾ ਤੋਂ 3 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ...
ਫਗਵਾੜਾ: ਬੇਕਾਬੂ ਹੋਈ ਰਿਕਵਰੀ ਵੈੱਨ ਨਾਲ ਇਕ ਵਿਅਕਤੀ ਦੀ ਮੌਤ, ਦੋ ਕਾਰਾਂ ਨੁਕਸਾਨੀਆਂ
. . .  1 day ago
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ)- ਅੱਜ ਇੱਥੇ ਮੁਹੱਲਾ ਸੰਤੋਖਪੁਰਾ ਲਾਗੇ ਬੇਕਾਬੂ ਹੋਈ ਰਿਕਵਰੀ ਵੈਨ ਦੇ ਹੇਠਾਂ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਕਾਰਾਂ ਨੁਕਸਾਨੀਆਂ ਗਈਆਂ। ਮ੍ਰਿਤਕ ਵਿਅਕਤੀ ਦੀ ਪਛਾਣ...
ਬੈਂਸ ਦੀ ਗ੍ਰਿਫ਼ਤਾਰੀ ਲਈ ਪੀੜਤ ਔਰਤ ਨੇ ਕੀਤੀ ਚੋਣ ਕਮਿਸ਼ਨ ਨੂੰ ਸ਼ਿਕਾਇਤ
. . .  1 day ago
ਲੁਧਿਆਣਾ 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਜਬਰ-ਜਨਾਹ ਦੇ ਸੰਗੀਨ ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫ਼ਤਾਰੀ ਲਈ ਪੀੜਤ ਔਰਤ ਵਲੋਂ ਚੋਣ..
ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਖ਼ਿਲਾਫ਼ ਮਲੇਰਕੋਟਲਾ ’ਚ ਐੱਫ.ਆਈ.ਆਰ ਦਰਜ
. . .  1 day ago
ਚੰਡੀਗੜ੍ਹ, 23 ਜਨਵਰੀ- ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਦੇ ਸਿਆਸੀ ਸਲਾਹਕਾਰ ਅਤੇ ਪੰਜਾਬ ਦੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਵਿਰੁੱਧ ਆਈ.ਪੀ.ਸੀ. ਦੀ ਧਾਰਾ 153ਏ ਤਹਿਤ ਮਲੇਰਕੋਟਲਾ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਹੈ...
ਵਿਜੈਇੰਦਰ ਸਿੰਗਲਾ ਜਿੰਨਾ ਭ੍ਰਿਸ਼ਟਾਚਾਰ ਪੰਜਾਬ 'ਚ ਕਿਸੇ ਨੇ ਨਹੀਂ ਕੀਤਾ- ਸੁਖਬੀਰ ਸਿੰਘ ਬਾਦਲ
. . .  1 day ago
ਸੰਗਰੂਰ, 23 ਜਨਵਰੀ (ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਅੰਦਰ ਸਭ ਤੋਂ ਵੱਧ ਭ੍ਰਿਸ਼ਟਾਚਾਰ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੰਗਲਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਭਾਦੋਂ ਸੰਮਤ 553

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਬੰਗਾ ਵਿਖੇ ਮੈਗਾ ਰੋਜ਼ਗਾਰ ਮੇਲੇ ਦੌਰਾਨ 1126 ਪ੍ਰਾਰਥੀਆਂ ਦੀ ਰੋਜ਼ਗਾਰ ਲਈ ਹੋਈ ਚੋਣ

ਬੰਗਾ, 14 ਸਤੰਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਰਕਾਰ ਦੇ 'ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ' ਤਹਿਤ ਜ਼ਿਲ੍ਹੇ ਵਿਚ ਲਗਾਏ ਜਾ ਰਹੇ ਸੱਤਵੇਂ ਮੈਗਾ ਰੋਜ਼ਗਾਰ ਮੇਲੇ ਤਹਿਤ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਵਿਖੇ ਲਗਾਏ ਗਏ ਮੈਗਾ ਰੋਜ਼ਗਾਰ ਮੇਲੇ ਵਿਚ 1481 ਪ੍ਰਾਰਥੀਆਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਵਿਚੋਂ 1126 ਪ੍ਰਾਰਥੀਆਂ ਦੀ ਵੱਖ-ਵੱਖ ਕੰਪਨੀਆਂ ਤੇ ਅਦਾਰਿਆਂ ਵਲੋਂ ਰੋਜ਼ਗਾਰ ਲਈ ਚੋਣ ਕੀਤੀ ਗਈ | ਇਸ ਮੇਲੇ ਵਿਚ ਐੱਸ. ਡੀ. ਐੱਮ. ਬੰਗਾ ਵਿਰਾਜ ਤਿੜਕੇ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਦੌਰਾਨ ਉਨ੍ਹਾਂ ਮੇਲੇ ਵਿਚ ਭਾਗ ਲੈ ਰਹੀਆਂ ਵੱਖ-ਵੱਖ ਕੰਪਨੀਆਂ ਦੇ ਨੁਮਾਇੰਦਿਆਂ ਅਤੇ ਪ੍ਰਾਰਥੀਆਂ ਨਾਲ ਗੱਲਬਾਤ ਵੀ ਕੀਤੀ | ਉਨ੍ਹਾਂ ਜ਼ਿਲ੍ਹੇ ਦੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਇਨ੍ਹਾਂ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ | ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸੰਜੀਵ ਕੁਮਾਰ ਨੇ ਇਸ ਮੌਕੇ ਦੱਸਿਆ ਕਿ ਮੇਲੇ ਦੌਰਾਨ ਸਵੈ-ਰੋਜ਼ਗਾਰ ਨਾਲ ਸਬੰਧਤ ਵਿਭਾਗਾਂ ਨੇ ਵੀ ਆਪਣੇ-ਆਪਣੇ ਵਿਭਾਗ ਨਾਲ ਸਬੰਧਤ ਸਵੈ-ਰੋਜ਼ਗਾਰ ਸਕੀਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਜਿਹੜੇ ਪ੍ਰਾਰਥੀ ਆਪਣਾ ਖ਼ੁਦ ਦਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦੇ ਸਨ, ਉਨ੍ਹਾਂ ਪ੍ਰਾਰਥੀਆਂ ਦਾ ਤਾਲਮੇਲ ਸਵੈ-ਰੋਜ਼ਗਾਰ ਨਾਲ ਸਬੰਧਤ ਵਿਭਾਗਾਂ ਨਾਲ ਕਰਵਾਇਆ ਗਿਆ | ਉਨ੍ਹਾਂ ਦੱਸਿਆ ਕਿ 16 ਸਤੰਬਰ ਨੂੰ ਰਿਆਤ ਇੰਸਟੀਚਿਊਟ ਰੈਲ ਮਾਜਰਾ, ਬਲਾਚੌਰ ਵਿਖੇ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾਵੇਗਾ, ਜਿਸ ਦੌਰਾਨ ਨਾਮਵਰ ਕੰਪਨੀਆਂ ਵਲੋਂ ਵੀ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ | ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮੁਫ਼ਤ ਆਨਲਾਈਨ ਕੋਚਿੰਗ ਪ੍ਰਦਾਨ ਕੀਤੀ ਜਾ ਰਹੀ ਹੈ, ਜਿਹੜੀ ਕਿ 4 ਮਹੀਨੇ ਦੀ ਹੋਵੇਗੀ | ਉਨ੍ਹਾਂ ਕਿਹਾ ਕਿ ਇਨ੍ਹਾਂ ਮੁਫ਼ਤ ਕੋਚਿੰਗ ਕਲਾਸਾਂ ਲਈ ਪ੍ਰਾਰਥੀ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨਵਾਂਸ਼ਹਿਰ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਸੰਪਰਕ ਕਰ ਸਕਦੇ ਹਨ | ਇਸ ਮੌਕੇ ਤਹਿਸੀਲਦਾਰ ਕੁਲਵੰਤ ਸਿੰਘ ਸਿੱਧੂ, ਪਿ੍ੰਸੀਪਲ ਤਰਸੇਮ ਸਿੰਘ ਭਿੰਡਰ, ਕਰੀਅਰ ਕੌਂਸਲਰ ਹਰਮਨਦੀਪ ਸਿੰਘ, ਪਲੇਸਮੈਂਟ ਅਫ਼ਸਰ ਅਮਿਤ ਕੁਮਾਰ ਤੇ ਸੋਨਾ ਬਾਂਸਲ ਤੋਂ ਇਲਾਵਾ ਕਾਲਜ ਸਟਾਫ਼, ਵੱਖ-ਵੱਖ ਕੰਪਨੀਆਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿਚ ਪ੍ਰਾਰਥੀ ਹਾਜ਼ਰ ਸਨ |

ਚੋਰਾਂ ਵਲੋਂ ਸੈਨੇਟਰੀ ਦੀ ਦੁਕਾਨ 'ਤੇ ਚੋਰੀ

ਮੇਹਲੀ, 14 ਸਤੰਬਰ (ਸੰਦੀਪ ਸਿੰਘ)-ਪਿੰਡ ਬਾਹੜ-ਮਜ਼ਾਰਾ ਵਿਖੇ ਰਾਤ ਚੋਰਾਂ ਵਲੋਂ ਸੈਨੇਟਰੀ ਦੀ ਦੁਕਾਨ 'ਚੋਂ ਲੱਖਾਂ ਦੇ ਸਮਾਨ ਦੀ ਚੋਰੀ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਖਾਲਸਾ ਸੈਨੇਟਰੀ ਸਟੋਰ ਵਿਖੇ ਰਣਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਚੋਰੀ ਸਬੰਧੀ ...

ਪੂਰੀ ਖ਼ਬਰ »

ਸੁੱਜੋਂ 'ਚ ਬੁਢਾਪਾ ਪੈਨਸ਼ਨ ਦੇ ਚੈੱਕ ਵੰਡੇ

ਬੰਗਾ, 14 ਸਤੰਬਰ (ਕਰਮ ਲਧਾਣਾ)-ਪਿੰਡ ਸੁੱਜੋਂ ਵਿਖੇ ਗ੍ਰਾਮ ਪੰਚਾਇਤ ਨੇ ਪਿੰਡ ਦੇ ਸਰਪੰਚ ਤਰਨਜੀਤ ਸਿੰਘ ਸੁੱਜੋਂ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਵਧਾਈ ਬੁਢਾਪਾ ਪੈਨਸ਼ਨ ਦੇ ਚੈੱਕ ਵੰਡੇ ਗਏ | ਸਰਕਾਰ ਵਲੋਂ ਵਧਾਈ ਪੰਦਰਾ ਸੌ ਰੁਪਏ ਪੈਨਸ਼ਨ ਸਬੰਧੀ ਸਰਕਾਰ ਦਾ ...

ਪੂਰੀ ਖ਼ਬਰ »

ਰਣਜੀਤ ਔਜਲਾ ਦਾ ਪਿੰਡ ਵਾਸੀਆਂ ਵਲੋਂ ਸਨਮਾਨ

ਮੁਕੰਦਪੁਰ, 14 ਸਤੰਬਰ (ਦੇਸ ਰਾਜ ਬੰਗਾ)-ਨਜ਼ਦੀਕੀ ਪਿੰਡ ਔਜਲਾ ਢੱਕ ਦੇ ਜੰਮਪਲ ਰਣਜੀਤ ਔਜਲਾ ਵਲੋਂ ਰੱਸੀ ਟੱਪਣ ਵਿਚ ਬਣਾਏ ਵਿਸ਼ਵ ਪੱਧਰੀ ਰਿਕਾਰਡ ਕਰਕੇ ਉਨ੍ਹਾਂ ਨੂੰ ਵੱਖ-ਵੱਖ ਸੰਸਥਾਵਾਂ ਵਲੋਂ ਸਨਮਾਨਿਤ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਰਣਜੀਤ ਔਜਲਾ ਦੇ ...

ਪੂਰੀ ਖ਼ਬਰ »

ਮਹਿੰਦੀਪੁਰ ਵਿਖੇ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ

ਨਵਾਂਸ਼ਹਿਰ, 14 ਸਤੰਬਰ (ਗੁਰਬਖਸ਼ ਸਿੰਘ ਮਹੇ)-ਨਜ਼ਦੀਕੀ ਪਿੰਡ ਮਹਿੰਦੀਪੁਰ ਵਿਖੇ ਦਿਲਬਾਗ ਸਿੰਘ ਬਾਗੀ (ਬਾਗ ਵਾਲੇ) ਦੇ ਘਰ ਪਿਛਲੀ ਰਾਤ ਕਿਸੇ ਚੋਰ ਗਿਰੋਹ ਵਲੋਂ ਗਰਿਲਾਂ ਖੋਲ੍ਹ ਕੇ ਘਰ 'ਚ ਦਾਖ਼ਲ ਹੋ ਕੇ 50 ਹਜ਼ਾਰ ਰੁਪਏ ਨਕਦੀ ਤੇ ਸਾਢੇ ਸੱਤ ਤੋਲੇ ਸੋਨਾ ਚੋਰੀ ਕੀਤੇ ...

ਪੂਰੀ ਖ਼ਬਰ »

ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਡਾ. ਸੁਖਵਿੰਦਰ ਸੁੱਖੀ ਹੋਏ ਨਤਮਸਤਕ

ਬੰਗਾ, 14 ਸਤੰਬਰ (ਜਸਬੀਰ ਸਿੰਘ ਨੂਰਪੁਰ)-ਅਕਾਲੀ-ਬਸਪਾ ਗਠਜੋੜ ਦੇ ਬੰਗਾ ਹਲਕੇ ਤੋਂ ਉਮੀਦਵਾਰ ਐਲਾਨੇ ਜਾਣ 'ਤੇ ਡਾ. ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ਬੰਗਾ ਵਲੋਂ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਮੱਥਾ ਟੇਕਿਆ ਤੇ ਅਰਦਾਸ ਕਰਵਾਈ | ਉਨ੍ਹਾਂ ਆਖਿਆ ਕਿ ਗੁਰੂ ...

ਪੂਰੀ ਖ਼ਬਰ »

ਮੁਫ਼ਤ ਡੇਅਰੀ ਸਿਖ਼ਲਾਈ ਕੋਰਸ 20 ਤੋਂ

ਨਵਾਂਸ਼ਹਿਰ, 14 ਸਤੰਬਰ (ਗੁਰਬਖਸ਼ ਸਿੰਘ ਮਹੇ)-ਕੈਬਨਿਟ ਮੰਤਰੀ ਪੇਂਡੂ ਵਿਕਾਸ ਅਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਤੇ ਉਚੇਰੀ ਸਿੱਖਿਆ ਵਿਭਾਗ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ...

ਪੂਰੀ ਖ਼ਬਰ »

ਰਿਆਤ ਗਰੁੱਪ ਵਿਖੇ 16 ਨੂੰ ਲੱਗਣ ਵਾਲੇ ਮੈਗਾ ਰੁਜ਼ਗਾਰ ਮੇਲੇ 'ਚ ਨਾਮਵਰ ਕੰਪਨੀਆਂ ਕਰਨਗੀਆਂ ਸ਼ਿਰਕਤ

ਬਲਾਚੌਰ, 14 ਸਤੰਬਰ (ਗੁਰਬਖਸ਼ ਸਿੰਘ ਮਹੇ)-ਪੰਜਾਬ ਸਰਕਾਰ ਦੇ 'ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ' ਤਹਿਤ ਜ਼ਿਲ੍ਹੇ ਵਿਚ ਲਗਾਏ ਜਾ ਰਹੇ ਸੱਤਵੇਂ ਮੈਗਾ ਰੁਜ਼ਗਾਰ ਮੇਲੇ ਤਹਿਤ ਰਿਆਤ ਗਰੁੱਪ ਆਫ਼ ਇੰਸਟੀਚਿਊਟਸ, ਰੈਲ ਮਾਜਰਾ ਵਿਖੇ 16 ਸਤੰਬਰ ਨੂੰ ਲੱਗਣ ਵਾਲੇ ਮੈਗਾ ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ 5 ਹਜ਼ਾਰ ਨਕਦੀ ਸਮੇਤ ਪਟਵਾਰੀ ਰੰਗੇ ਹੱਥੀਂ ਕਾਬੂ

ਨਵਾਂਸ਼ਹਿਰ, 14 ਸਤੰਬਰ (ਗੁਰਬਖਸ਼ ਸਿੰਘ ਮਹੇ)-ਗ਼ਲਤ ਕੰਮ ਨੂੰ ਸਹੀ ਕਰਵਾਉਣ ਲਈ ਤਾਂ ਆਮ ਲੋਕ ਜਾਣਦੇ ਹੀ ਨੇ ਕਿ ਕਿਹੜੇ-ਕਿਹੜੇ ਢੰਗ ਅਪਣਾਉਣੇ ਪੈਂਦੇ ਨੇ ਜਦ ਕਿ ਜੇਕਰ ਅਕਸ ਸਹੀ ਹੋਣ ਦੇ ਬਾਵਜੂਦ ਵੀ ਸਹੀ ਕੰਮ ਦੀ ਰਿਪੋਰਟ ਬਣਵਾਉਣ ਲਈ ਰਿਸ਼ਵਤ ਦੇਣੀ ਪਵੇ ਤਾਂ ਉੱਥੋਂ ...

ਪੂਰੀ ਖ਼ਬਰ »

ਸੰਦੀਪ ਕੁਮਾਰ ਨੇ ਚਾਰਜ ਸੰਭਾਲਿਆ

ਕਟਾਰੀਆਂ, 14 ਸਤੰਬਰ (ਨਵਜੋਤ ਸਿੰਘ ਜੱਖੂ)-ਪੁਲਿਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ ਹਰਮਨਵੀਰ ਸਿੰਘ ਗਿੱਲ ਵਲੋਂ ਜਾਰੀ ਹਦਾਇਤਾਂ ਤਹਿਤ ਏ. ਐੱਸ. ਆਈ. ਸੰਦੀਪ ਕੁਮਾਰ ਨੇ ਬਤੌਰ ਚੌਂਕੀ ਇੰਚਾਰਜ ਕਟਾਰੀਆਂ ਵਜੋਂ ਚਾਰਜ ਸੰਭਾਲ ਲਿਆ ਹੈ | ਇਸ ਮੌਕੇ ਸੰਦੀਪ ਕੁਮਾਰ ਨੇ ਕਿਹਾ ਕਿ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਦੋਸ਼ੀ ਕਾਬੂ

ਮੇਹਲੀ, 14 ਸਤੰਬਰ (ਸੰਦੀਪ ਸਿੰਘ)-ਮੇਹਲੀ ਚੌਂਕੀ ਪੁਲਿਸ ਵਲੋਂ ਨਾਜ਼ਾਇਜ਼ ਸ਼ਰਾਬ ਸਮੇਤ ਦੋਸ਼ੀ ਕਾਬੂ ਕੀਤਾ ਗਿਆ | ਪੁਲਿਸ ਚੌਂਕੀ ਮੇਹਲੀ ਵਿਖੇ ਜਾਣਕਾਰੀ ਦਿੰਦੇ ਹੋਏ ਨਵਨਿਯੁਕਤ ਚੌਂਕੀ ਇੰਚਾਰਜ਼ ਐੱਸ. ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਜੰਡਿਆਲੀ ...

ਪੂਰੀ ਖ਼ਬਰ »

ਪਿੰਡ ਟਕਾਰਲਾ ਵਿਖੇ ਕਿ੍ਕਟ ਟੂਰਨਾਮੈਂਟ ਅੱਜ ਤੋਂ

ਭੱਦੀ, 14 ਸਤੰਬਰ (ਨਰੇਸ਼ ਧੌਲ)-ਨੌਗੱਜਾ ਪੀਰ ਸਪੋਰਟਸ ਕਲੱਬ ਪਿੰਡ ਟਕਾਰਲਾ ਵਲੋਂ ਸਮੂਹ ਪਿੰਡ ਵਾਸੀਆਂ ਅਤੇ ਐੱਨ. ਆਰ. ਵੀਰਾਂ ਦੇ ਸਹਿਯੋਗ ਨਾਲ ਬਾਬਾ ਫ਼ੱਕਰ ਦੇ ਅਸ਼ੀਰਵਾਦ ਸਦਕਾ ਪਿੰਡ ਪੱਧਰੀ 4 ਦਿਨਾਂ ਕਿ੍ਕਟ ਟੂਰਨਾਮੈਂਟ ਉਤਸ਼ਾਹ ਪੂਰਵਕ ਸ਼ੁਰੂ ਕਰਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਸਹਿਕਾਰੀ ਸਭਾ ਉੜਾਪੜ ਦਾ ਆਮ ਇਜਲਾਸ 22 ਨੂੰ

ਉੜਾਪੜ/ਲਸਾੜਾ, 14 ਸਤੰਬਰ (ਲਖਵੀਰ ਸਿੰਘ ਖੁਰਦ)-ਦੀ ਉੜਾਪੜ ਖੇਤੀਬਾੜੀ ਸਹਿਕਾਰੀ ਸਭਾ ਦਾ ਆਮ ਇਜਲਾਸ 22 ਸਤੰਬਰ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਹੋ ਰਿਹਾ ਹੈ | ਜਾਣਕਾਰੀ ਦਿੰਦਿਆਂ ਸਭਾ ਦੇ ਸਕੱਤਰ ਨਰਵਿੰਦਰ ਸਿੰਘ ਤੇ ਪ੍ਰਧਾਨ ਸੁਖਵਿੰਦਰ ਸਿੰਘ ਧਾਵਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਤਹਿਤ ਵਿਦਿਆਰਥੀਆਂ ਨੂੰ ਜਾਰੀ ਹੋਣਗੇ ਫ਼ਰੀਸ਼ਿਪ ਕਾਰਡ

ਨਵਾਂਸ਼ਹਿਰ, 14 ਸਤੰਬਰ (ਗੁਰਬਖਸ਼ ਸਿੰਘ ਮਹੇ)-ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਚਲਾਈ ਜਾ ਰਹੀ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਲਈ ਵਿਦਿਆਰਥੀਆਂ ਨੂੰ ਫ਼ਰੀਸ਼ਿਪ ਕਾਰਡ ਜਾਰੀ ਕੀਤਾ ਜਾਵੇਗਾ | ਜਿਹੜੇ ਵਿਦਿਆਰਥੀ ਇਸ ਫ਼ਰੀਸ਼ਿਪ ਕਾਰਡ ...

ਪੂਰੀ ਖ਼ਬਰ »

ਅੱਜ ਬਰਸੀ 'ਤੇ ਵਿਸ਼ੇਸ਼- ਸ੍ਰੀ ਨਾਭ ਕੰਵਲ ਰਾਜਾ ਸਾਹਿਬ

ਮੁਕੰਦਪੁਰ, 14 ਸਤੰਬਰ (ਅਮਰੀਕ ਸਿੰਘ ਢੀਂਡਸਾ)-ਪੰਜਾਬ ਦੀ ਧਰਤੀ ਮਹਾਂਪੁਰਸ਼ਾਂ ਪੀਰਾਂ ਪੈਗੰਬਰਾਂ ਅਤੇ ਬ੍ਰਹਮ ਗਿਆਨੀਆਂ ਦੀ ਛੋਹ ਪ੍ਰਾਪਤ ਧਰਤੀ ਹੈ ਜਿਸ ਨਾਲ ਪੰਜਾਬ ਦਾ ਚੱਪਾ-ਚੱਪਾ ਮਹਾਂਪੁਰਸ਼ਾਂ ਦੀ ਮਹਾਨ ਦੇਣ ਦਾ ਹਮੇਸ਼ਾ ਰਿਣੀ ਰਿਹਾ ਹੈ | ਅਜਿਹੀ ਹੀ ਇਕ ਰੱਬੀ ...

ਪੂਰੀ ਖ਼ਬਰ »

ਕੇਂਦਰ ਵਲੋਂ ਕਣਕ ਦੇ ਭਾਅ 'ਚ ਕੀਤਾ ਵਾਧਾ ਕਿਸਾਨਾਂ ਨਾਲ ਮਜ਼ਾਕ- ਸੰਤੋਸ਼ ਕਟਾਰੀਆ

ਸੜੋਆ, 14 ਸਤੰਬਰ (ਨਾਨੋਵਾਲੀਆ)-ਕੇਂਦਰ ਸਰਕਾਰ ਵਲੋਂ ਕਣਕ ਦਾ ਪ੍ਰਤੀ ਕੁਇੰਟਲ 40 ਰੁਪਏ ਭਾਅ ਵਧਾਉਣਾ ਦੇਸ਼ ਦੇ ਕਿਸਾਨਾਂ ਨਾਲ ਕੋਝਾ ਮਜ਼ਾਕ ਹੈ | ਇਹ ਵਿਚਾਰ ਬੀਬੀ ਸੰਤੋਸ਼ ਕਟਾਰੀਆ ਸਾਬਕਾ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਤੇ ਸੂਬਾ ਮੀਤ ਪ੍ਰਧਾਨ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਬੇਗਮਪੁਰਾ ਫਾਊਡੇਸ਼ਨ ਵਲੋਂ ਰਣਜੀਤ ਔਜਲਾ ਤੇ ਮਨੀਸ਼ਾ ਕਲਿਆਣ ਦਾ ਸਨਮਾਨ ਅੱਜ

ਬੰਗਾ, 14 ਸਤੰਬਰ (ਜਸਬੀਰ ਸਿੰਘ ਨੂਰਪੁਰ)-ਬੇਗਮਪੁਰਾ ਫਾਊਡੇਸ਼ਨ ਪੰਜਾਬ ਵਲੋਂ ਵਿਸ਼ਵ ਰਿਕਾਰਡ ਵਿਜੇਤਾ ਰਣਜੀਤ ਔਜਲਾ ਤੇ ਕੌਮਾਂਤਰੀ ਫੁੱਟਬਾਲ ਖਿਡਾਰੀ ਮਨੀਸ਼ਾ ਕਲਿਆਣ ਦਾ ਸਨਮਾਨ 15 ਸਤੰਬਰ ਨੂੰ ਅਨਮੋਲ ਪੈਲੇਸ ਬੰਗਾ ਵਿਖੇ ਕੀਤਾ ਜਾਵੇਗਾ | ਇਹ ਜਾਣਕਾਰੀ ਸੰਤੋਖ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਟੋਲ ਪਲਾਜ਼ਾ ਬਹਿਰਾਮ ਵਿਖੇ ਮੀਟਿੰਗ

ਬਹਿਰਾਮ, 14 ਸਤੰਬਰ (ਨਛੱਤਰ ਸਿੰਘ ਬਹਿਰਾਮ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਟੋਲ ਪਲਾਜਾ ਬਹਿਰਾਮ ਵਿਖੇ ਕਿਸਾਨਾਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਕਰਨ ਲਈ ਮੀਟਿੰਗ ਕੀਤੀ | ਉਪਰੰਤ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਉਸ ਬਿਆਨ ਦੀ ਨਿਖੇਧੀ ...

ਪੂਰੀ ਖ਼ਬਰ »

ਗੁਰਮੁੱਖ ਹੋ ਕੇ ਜੀਵਨ ਨੂੰ ਵਿਅਰਥ 'ਚ ਗੁਆਉਣ ਵਾਲਾ ਜੀਵ ਗੁਰੂ ਕਿਰਪਾ ਦਾ ਪਾਤਰ ਨਹੀਂ ਬਣਦਾ- ਆਚਾਰੀਆ ਚੇਤਨਾ ਨੰਦ ਭੂਰੀਵਾਲੇ

ਟੱਪਰੀਆਂ ਖੁਰਦ, 14 ਸਤੰਬਰ (ਸ਼ਾਮ ਸੁੰਦਰ ਮੀਲੂ)-ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੇ ਮੁੱਖ ਧਾਮ ਸ੍ਰੀ ਰਾਮਸਰ ਮੋਕਸ਼ ਧਾਮ ਟੱਪਰੀਆਂ ਖੁਰਦ ਵਿਖੇ ਕੋਰੋਨਾ ਮਹਾਂਮਾਰੀ ਨੂੰ ਮੁੱਖ ਰੱਖ ਪ੍ਰਸ਼ਾਸਨ ਦੀਆਂ ਹਦਾਇਤਾਂ ਵਿਚ ਰਹਿ ਕੇ ...

ਪੂਰੀ ਖ਼ਬਰ »

ਨੰਗਲ ਜੱਟਾਂ ਵਿਖੇ ਬੀਬੀਆਂ ਪੋਸ਼ਕ ਮਾਹ ਦਿਵਸ ਮਨਾਇਆ

ਉੜਾਪੜ/ਲਸਾੜਾ, 14 ਸਤੰਬਰ (ਲਖਵੀਰ ਸਿੰਘ ਖੁਰਦ)-ਨਹਿਰੂ ਯੁਵਾ ਕੇਂਦਰ ਦੇ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਬੰਦਨਾ ਲਾਉ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਔੜ ਦੇ ਪਿੰਡ ਨੰਗਲ ਜੱਟਾਂ ਵਿਖੇ ਪੋਸ਼ਕ ਮਾਹ ਦਿਵਸ ਮਨਾਂਉਦਿਆਂ ਗ੍ਰਾਮ ਪੰਚਾਇਤ ਤੇ ਭਾਈ ਘਨ੍ਹੱਈਆ ਜੀ ਸਪੋਰਟਸ ...

ਪੂਰੀ ਖ਼ਬਰ »

ਪੀਰਾਂ ਦੀ ਯਾਦ 'ਚ ਸਾਲਾਨਾ ਮੇਲਾ ਅੱਜ ਤੋਂ

ਬਹਿਰਾਮ, 14 ਸਤੰਬਰ (ਸਰਬਜੀਤ ਸਿੰਘ ਚੱਕਰਾਮੂੰ)-ਦਰਬਾਰ ਪੀਰ ਗੋਂਸਪਾਕ ਰੇਲਵੇ ਫਾਟਕ ਬਹਿਰਾਮ ਵਿਖੇ ਗੱਦੀ ਨਸ਼ੀਨ ਸਾਈਾ ਬਾਬਾ ਭਾਗ ਸ਼ਾਹ ਦੀ ਰਹਿਨੁਮਾਈ 'ਚ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪੀਰਾਂ ਦੀ ਯਾਦ 'ਚ ਸਲਾਨਾ ਮੇਲਾ 15 ਤੇ 16 ਸਤੰਬਰ ਨੂੰ ਕਰਵਾਇਆ ਜਾਵੇਗਾ | ਇਸ ...

ਪੂਰੀ ਖ਼ਬਰ »

ਮਹਿਮੀ ਫੱਲਾ ਪਰਿਵਾਰ ਵਲੋਂ ਛਿੰਝ ਮੇਲੇ ਵਾਸਤੇ 11 ਸੋਨੇ ਦੀਆਂ ਮੰੁਦਰੀਆਂ ਪ੍ਰਬੰਧਕਾਂ ਨੂੰ ਭੇਟ

ਔੜ/ਝਿੰਗੜਾਂ, 14 ਸਤੰਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਝਿੰਗੜਾਂ ਵਿਖੇ ਧੰਨ-ਧੰਨ ਹਜ਼ੂਰ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਗੱਦੀ ਦੇ ਵਾਰਸ ਮਹਾਰਾਜ ਪ੍ਰੀਤਮ ਦਾਸ ਵੱਲੋਂ ਚਲਾਈ ਪਰੰਪਰਾ ਅਨੁਸਾਰ ਪ੍ਰਬੰਧਕਾਂ ਵਲੋਂ ਐੱਨ.ਆਰ.ਆਈ. ਵੀਰਾਂ ਤੇ ਪਿੰਡ ਵਾਸੀਆਂ ਦੇ ਸਹਿਯੋਗ ...

ਪੂਰੀ ਖ਼ਬਰ »

ਖ਼ੂਨਦਾਨ ਤੇ ਅੱਖਾਂ ਦਾ ਜਾਂਚ ਕੈਂਪ 18 ਨੂੰ

ਕਟਾਰੀਆਂ, 14 ਸਤੰਬਰ (ਨਵਜੋਤ ਸਿੰਘ ਜੱਖੂ)-ਲਾਇਨਜ਼ ਕਲੱਬ ਰਾਜਾ ਸਾਹਿਬ ਸੇਵਾ ਵਲੋਂ ਆਪਣੇ ਸਮਾਜ ਸੇਵੀ ਕਾਰਜਾਂ ਦੀ ਲੜੀ ਤਹਿਤ ਬਲਾਕ ਬੰਗਾ ਦੇ ਪਿੰਡ ਕੰਗਰੌੜ ਵਿਖੇ ਖ਼ੂਨਦਾਨ ਕੈਂਪ ਤੇ ਅੱਖਾਂ ਦਾ ਜਾਂਚ ਕੈਂਪ ਲਗਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਚੱਕਦਾਨਾ ਉੜਾਪੜ ਵਿਖੇ ਦੋ ਰੋਜ਼ਾ ਖੇਡ ਮੇਲਾ ਕਰਵਾਇਆ

ਉੜਾਪੜ ਲਸਾੜਾ, 14 ਸਤੰਬਰ (ਲਖਵੀਰ ਸਿੰਘ ਖੁਰਦ)-ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਤੇ ਉਨ੍ਹਾਂ ਨੂੰ ਸਮਾਜ ਲਈ ਕੁੱਝ ਕਰ ਗੁਜ਼ਰਨ ਦੀ ਪ੍ਰੇਰਨਾ ਦੇਣ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਉੱਘੀ ਸ਼ਖ਼ਸੀਅਤ ਬਰਜਿੰਦਰ ਸਿੰਘ ਹੁਸੈਨਪੁਰ ਹੁਰਾਂ ਦੀ ਅਗਵਾਈ ...

ਪੂਰੀ ਖ਼ਬਰ »

ਗੋਸਲਾਂ ਵਿਖੇ ਜੋੜ ਮੇਲਾ 17 ਨੂੰ

ਬੰਗਾ, 14 ਸਤੰਬਰ (ਕਰਮ ਲਧਾਣਾ)-ਪਿੰਡ ਗੋਸਲਾਂ ਦੇ ਗੁਰਦੁਆਰਾ ਮੰਜੀ ਸਾਹਿਬ ਵਿਖੇ ਨਾਭ ਕੰਵਲ ਰਾਜਾ ਸਾਹਿਬ ਜੀ ਦੀ 81ਵੀਂ ਬਰਸੀ ਸਬੰਧੀ ਸਾਲਾਨਾ ਜੋੜ ਮੇਲਾ 17 ਸਤੰਬਰ ਤੋਂ 21 ਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ | ਜਿਸ ਦੌਰਾਨ ਅਖੰਡ ਪਾਠਾਂ ਦੀ ਪਹਿਲੀ ਲੜੀ 17 ਸਤੰਬਰ ਤੋਂ ...

ਪੂਰੀ ਖ਼ਬਰ »

ਸੰਤ ਓਅੰਕਾਰ ਸਿੰਘ ਜੀ ਮੈਮੋਰੀਅਲ ਹਸਪਤਾਲ ਦੇ 21 ਸਾਲ ਪੂਰੇ ਹੋਣ 'ਤੇ ਧਾਰਮਿਕ ਸਮਾਗਮ ਕਰਵਾਇਆ

ਬਲਾਚੌਰ, 14 ਸਤੰਬਰ (ਸ਼ਾਮ ਸੁੰਦਰ ਮੀਲੂ)-ਸੰਤ ਓਅੰਕਾਰ ਸਿੰਘ ਜੀ ਮੈਮੋਰੀਅਲ ਚੈਰੀਟੇਬਲ ਹਸਪਤਾਲ ਮਹਿਤਪੁਰ ਉਲੱਦਣੀ ਹਸਪਤਾਲ ਦੇ 21 ਸਾਲ ਪੂਰੇ ਹੋਣ ਅਤੇ 22ਵੇਂ ਵਰ੍ਹੇ ਵਿਚ ਪ੍ਰਵੇਸ਼ ਹੋਣ ਦੀ ਖ਼ੁਸ਼ੀ ਵਿਚ ਹਸਪਤਾਲ ਕੰਪਲੈਕਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਰੋਸ ਦਿਖਾਵਾ

ਬੰਗਾ, 14 ਸਤੰਬਰ (ਕਰਮ ਲਧਾਣਾ)-ਪੇਂਡੂ ਮਜ਼ਦੂਰ ਯੂਨੀਅਨ ਵਲੋਂ ਬਲਾਕ ਦੇ ਪਿੰਡ ਮਾਹਿਲ ਗਹਿਲਾ ਵਿਖੇ ਲੋੜਵੰਦ ਮਿਹਨਤਕਸ਼ ਲੋਕਾਂ ਵਲੋਂ ਸਹਿਕਾਰੀ ਸੁਸਾਇਟੀਆਂ ਤੋਂ ਲਏ ਕਰਜੇ ਦੀ ਮੁਆਫ਼ੀ ਦੀ ਮੰਗ ਕਰਦੇ ਹੋਏ ਰੋਸ ਦਿਖਾਵਾ ਕੀਤਾ | ਗੁ. ਸ੍ਰੀ ਗੁਰੂ ਰਵਿਦਾਸ ਜੀ ਦੇ ...

ਪੂਰੀ ਖ਼ਬਰ »

ਬਾਲੋਂ ਨੇੜੇ ਡਰੇਨ ਦੇ ਪੁਲ ਨੂੰ ਸੜਕ ਤੋਂ ਉੱਚਾ ਕਰਕੇ ਬਣਾਉਣ ਦੀ ਮੰਗ

ਸੰਧਵਾਂ, 14 ਸਤੰਬਰ (ਪ੍ਰੇਮੀ ਸੰਧਵਾਂ)-ਰਾਹਗੀਰਾਂ ਨੇ ਦੱਸਿਆ ਕਿ ਪਿੰਡ ਬਾਲੋਂ ਨੇੜਿਓਾ ਲੰਘਦੀ ਡਰੇਨ ਦੇ ਪੁਲ ਨੂੰ ਸਬੰਧਤ ਵਿਭਾਗ ਵਲੋਂ ਤਕਰੀਬਨ ਸੰਨ 1972 ਵਿਚ ਬਣਾਇਆ ਗਿਆ ਸੀ | ਪਰ ਉਸ ਤੋਂ ਬਾਅਦ ਸਾਰ ਨਾ ਲੈਣ ਕਰਕੇ ਪੁਲ ਦੀ ਹਾਲਤ ਦਿਨ ਪ੍ਰਤੀ ਦਿਨ ਵਿਗੜਦੀ ਗਈ | ...

ਪੂਰੀ ਖ਼ਬਰ »

ਡੈਰਿਕ ਸਕੂਲ ਬੰਗਾ ਦਾ ਬੈਸਟ ਸਕੂਲ ਕੈਟਾਗਰੀ ਪੁਰਸਕਾਰ ਨਾਲ ਸਨਮਾਨ

ਬੰਗਾ, 14 ਸਤੰਬਰ (ਜਸਬੀਰ ਸਿੰਘ ਨੂਰਪੁਰ)-ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਨੇ ਇਕ ਵਾਰ ਫਿਰ ਤੋਂ ਬੁਨਿਆਦੀ ਢਾਂਚਾ ਵਰਗ ਵਿਚ 'ਬੈਸਟ ਇਨਫਰਾਸਟਰਕਚਰ ਸਕੂਲ' ਕੈਟਾਗਰੀ ਪੁਰਸਕਾਰ 2021 (ਦਰਜਾ-ਏ) ਤੇ ਸਕੂਲ ਦੇ ਮਾਣਯੋਗ ਪਿ੍ੰਸੀਪਲ ਸ੍ਰੀਮਤੀ ਨੀਨਾ ਭਾਰਦਵਾਜ ਨੇ 'ਡਾਇਨੈਮਿਕ ...

ਪੂਰੀ ਖ਼ਬਰ »

...ਤੇ ਜਦੋਂ ਬਿਨਾਂ ਸਕਿਉਰਿਟੀ ਲਸਾੜਾ ਪੁੱਜੇ ਐੱਮ. ਪੀ. ਮੁਹੰਮਦ ਸਦੀਕ 'ਯਾਦ ਆਏ ਮਿੱਤਰ ਪਿਆਰੇ'

ਉੜਾਪੜ/ਲਸਾੜਾ, 14 ਸਤੰਬਰ (ਲਖਵੀਰ ਸਿੰਘ ਖੁਰਦ)-ਲੋਕ ਸਭਾ ਹਲਕਾ ਭਦੌੜ ਤੋਂ ਸੰਸਦ ਮੈਂਬਰ ਤੇ ਉੱਘੇ ਗਾਇਕ ਮੁਹੰਮਦ ਸਦੀਕ ਕੱਲ੍ਹ ਅਚਾਨਕ ਹੀ ਬਿਨਾਂ ਕਿਸੇ ਸਕਿਉਰਿਟੀ ਤੋਂ ਪਿੰਡ ਲਸਾੜਾ ਵਿਖੇ ਆਪਣੇ ਇਕ ਪੁਰਾਣੇ ਮਿੱਤਰ ਨਰੰਜਣ ਸਿੰਘ ਪੁੁੱਤਰ ਹਰੀ ਸਿੰਘ ਦੇ ਗ੍ਰਹਿ ...

ਪੂਰੀ ਖ਼ਬਰ »

ਲਾਇਨ ਕਲੱਬ ਨੇ ਬੂਟੇ ਲਗਾਏ

ਨਵਾਂਸ਼ਹਿਰ, 14 ਸਤੰਬਰ (ਗੁਰਬਖਸ਼ ਸਿੰਘ ਮਹੇ)-ਸਾਫ਼ ਸੁਥਰੇ ਤੇ ਸ਼ੁੱਧ ਵਾਤਾਵਰਨ ਲਈ ਹਰਿਆਲੀ ਜ਼ਰੂਰੀ ਹੈ ਤੇ ਹਰਿਆਲੀ ਲਈ ਬੂਟੇ ਲਗਾਉਣੇ ਜ਼ਰੂਰੀ ਹਨ | ਇਸ ਗੱਲ ਦਾ ਪ੍ਰਗਟਾਵਾ ਲਾਇਨ ਕਲੱਬ ਨਵਾਂਸ਼ਹਿਰ ਐਕਟਿਵ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਦੀ ਇਮਾਰਤ ਵਿਚ ...

ਪੂਰੀ ਖ਼ਬਰ »

ਬਲਾਚੌਰ ਵਿਖੇ ਮੁੱਖ ਮੰਤਰੀ ਦੀ ਆਮਦ ਤੇ ਖੇਤੀਬਾੜੀ ਕਾਲਜ ਦੀ ਨੀਂਹ ਰੱਖਣ 'ਤੇ ਵਿਧਾਇਕ ਮੰਗੂਪੁਰ ਨੇ ਕੀਤਾ ਧੰਨਵਾਦ

ਬਲਾਚੌਰ, 14 ਸਤੰਬਰ (ਸ਼ਾਮ ਸੁੰਦਰ ਮੀਲੂ)-ਸੰਨ 1982 ਵਿਚ ਸਥਾਪਤ ਕੀਤਾ ਕੰਢੀ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਪੀ. ਏ. ਯੂ. ਖੇਤੀਬਾੜੀ ਕਾਲਜ ਦਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ, ਸਾਂਸਦ ਮਨੀਸ਼ ਤਿਵਾੜੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX