ਤਾਜਾ ਖ਼ਬਰਾਂ


ਸੰਗਰੂਰ 'ਚ ਪੋਸਟਰ ਲੱਗਣ ਤੋਂ ਬਾਅਦ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਦੇ ਸੰਗਰੂਰ ਲੋਕ ਸਭਾ ਜਿਮਨੀ ਚੋਣ ਲੜਨ ਦੀਆਂ ਚਰਚਾਵਾਂ ਫਿਰ ਹੋਈਆਂ ਗਰਮ
. . .  1 day ago
ਸੰਗਰੂਰ, 27 ਮਈ (ਧੀਰਜ ਪਸ਼ੋਰੀਆ) - ਭਗਵੰਤ ਮਾਨ ਦੇ ਵਿਧਾਨ ਸਭਾ ਹਲਕਾ ਧੂਰੀ ਦੀ ਚੋਣ ਜਿੱਤਣ ਤੋਂ ਬਾਅਦ ਹੁਣ ਖਾਲੀ ਹੋਏ ਲੋਕ ਸਭਾ ਸੰਗਰੂਰ ਦੀ 23 ਜੂਨ ਨੂੰ ਹੋਣ ਜਾ ਰਹੀ ਚੋਣ ਲਈ ਬੇਸ਼ੱਕ ਸ਼੍ਰੋਮਣੀ....
ਆਈ.ਪੀ.ਐੱਲ.2022 : ਰਾਜਸਥਾਨ ਪੁੱਜਿਆ ਫਾਈਨਲ 'ਚ , ਬੈਂਗਲੌਰ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਆਈ.ਪੀ.ਐੱਲ.2022 : ਬੈਂਗਲੌਰ ਨੇ ਰਾਜਸਥਾਨ ਨੂੰ 158 ਦੌੜਾਂ ਦਾ ਦਿੱਤਾ ਟੀਚਾ
. . .  1 day ago
ਪੰਜਾਬ ਸਰਕਾਰ ਨੇ ਮੁਲਾਜ਼ਮ ਜੀ.ਆਈ.ਐਸ. ਦੀਆਂ ਦਰਾਂ 4 ਗੁਣਾਂ ਵਧਾਈਆਂ
. . .  1 day ago
ਬੁਢਲਾਡਾ, 27 ਮਈ (ਸਵਰਨ ਸਿੰਘ ਰਾਹੀ)- ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਸਹਿਮਤੀ ਤੋਂ ਬਾਅਦ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਦੀ ਗਰੁੱਪ ਬੀਮਾ ਸਕੀਮ (ਜੀ. ਆਈ .ਐਸ.) ਦੀ ਅਦਾਇਗੀ ਵਿਚ ਚਾਰ ...
ਸੁਲਤਾਨਪੁਰ ਲੋਧੀ: ਲੁੱਟਖੋਹ ਕਰਨ ਵਾਲੇ ਗਿਰੋਹ ਦੇ 6 ਮੈਂਬਰ ਕਾਬੂ
. . .  1 day ago
ਸੁਲਤਾਨਪੁਰ ਲੋਧੀ, 27 ਮਈ (ਲਾਡੀ, ਹੈਪੀ, ਥਿੰਦ)- ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਹੱਥ ਉਸ ਵੇਲੇ ਵੱਡੀ ਸਫ਼ਲਤਾ ਹੱਥ ਲੱਗੀ ਜਦੋਂ ਪੁਲਿਸ ਨੇ ਲੁੱਟਖੋਹ ਕਰਨ ਵਾਲੇ ਗਿਰੋਹ ਦੇ 6 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕੋਲੋਂ 4 ਮੋਟਰਸਾਈਕਲ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ ਹਨ।
ਆਈ.ਪੀ.ਐੱਲ.2022: ਰਾਜਸਥਾਨ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
. . .  1 day ago
ਮੁੰਬਈ, 27 ਮਈ-ਆਈ.ਪੀ.ਐੱਲ.2022: ਰਾਜਸਥਾਨ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
ਵਿਧਾਇਕ ਗੈਰੀ ਬੜਿੰਗ ਨੇ 54 ਲੱਖ ਦੀ ਕੀਮਤ ਵਾਲੀ ਕੈਮਬੀ ਮਸ਼ੀਨ ਨਗਰ ਕੌਂਸਲ ਅਮਲੋਹ ਦੇ ਕੀਤੀ ਹਵਾਲੇ
. . .  1 day ago
ਅਮਲੋਹ, 27 ਮਈ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਅੱਜ ਸੀਵਰੇਜ ਦੀ ਸਫ਼ਾਈ ਲਈ 54 ਲੱਖ ਦੀ ਕੀਮਤ ਵਾਲੀ ਨਵੀ ਕੈਮਬੀ ਮਸ਼ੀਨ ਦੀਆਂ ਚਾਬੀਆਂ ਕਾਰਜ ਸਾਧਕ ਅਫ਼ਸਰ ਈ.ਓ. ਵਰਜਿੰਦਰ ਸਿੰਘ ਨੂੰ ਸੌਂਪੀਆਂ ਗਈਆਂ...
ਪੰਚਾਇਤੀ ਜ਼ਮੀਨ ਦੀ ਨਿਸ਼ਾਨਦੇਹੀ ਨੂੰ ਲੈ ਕੇ ਉੱਠੇ ਵਿਵਾਦ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਹੁੰਚੇ ਗੁਰਦਾਸਪੁਰ
. . .  1 day ago
ਗੁਰਦਾਸਪੁਰ, 27 ਮਈ (ਗੁਰਪ੍ਰਤਾਪ ਸਿੰਘ)- ਪੰਜਾਬ ਸਰਕਾਰ ਵਲੋਂ ਪੰਚਾਇਤੀ ਅਤੇ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦਾ ਕੰਮ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਬੀਤੇ ਕੱਲ੍ਹ ਕਾਹਨੂੰਵਾਨ ਬੇਟ ਦੇ ਇਲਾਕੇ 'ਚ ਨਿਸ਼ਾਨਦੇਹੀ ਕਰਨ ਗਏ ਪ੍ਰਸ਼ਾਸਨਿਕ ਅਧਿਕਾਰੀ ਅਤੇ ਕਿਸਾਨ...
ਮਾਛੀਵਾੜਾ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ, ਗਊ ਦੀ ਹੱਤਿਆ ਕਰਕੇ ਵਗਦੇ ਪਾਣੀ 'ਚ ਸੁੱਟਿਆ, ਜਾਂਚ 'ਚ ਜੁੱਟੀ ਪੁਲਿਸ
. . .  1 day ago
ਮਾਛੀਵਾੜਾ ਸਾਹਿਬ, 27 ਮਈ (ਮਨੋਜ ਕੁਮਾਰ)-ਸ਼ੁੱਕਰਵਾਰ ਦੀ ਸਵੇਰ ਮਾਛੀਵਾੜਾ ਤੋਂ ਝਾੜ ਸਾਹਿਬ ਜਾਂਦੀ ਸੜਕ 'ਤੇ ਪੈਂਦੇ ਦਿਨ-ਰਾਤ ਆਵਾਜਾਈ ਨਾਲ ਭਰੇ ਰਹਿਣ ਵਾਲੇ ਪਵਾਤ ਦੇ ਪੁੱਲ ਕੋਲ ਅਜਿਹਾ ਖ਼ੌਫ਼ਨਾਕ ਮੰਜਰ ਦੇਖਣ ਨੂੰ ਮਿਲਿਆ ਕਿ ਆਸ ਪਾਸ ਦਹਿਸ਼ਤ ਦਾ ਮਾਹੌਲ ਬਣ ਗਿਆ...
ਸੁਨੀਲ ਜਾਖੜ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਮਨਜਿੰਦਰ ਸਿਰਸਾ ਵੀ ਰਹੇ ਮੌਕੇ 'ਤੇ ਮੌਜੂਦ
. . .  1 day ago
ਨਵੀਂ ਦਿੱਲੀ, 27 ਮਈ-ਸੁਨੀਲ ਜਾਖੜ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਮਨਜਿੰਦਰ ਸਿਰਸਾ ਵੀ ਰਹੇ ਮੌਕੇ 'ਤੇ ਮੌਜੂਦ
ਖੰਨਾ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, 2 ਬੱਚਿਆਂ ਸਮੇਤ ਮਾਂ ਦੀ ਮੌਕੇ 'ਤੇ ਮੌਤ
. . .  1 day ago
ਖੰਨਾ, 27 ਮਈ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਨੇੜਲੇ ਪਿੰਡ ਅਲੌੜ ਨੇੜੇ ਜੀ.ਟੀ. ਰੋਡ 'ਤੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਕੰਟੇਨਰ ਕਾਰ ਹਾਦਸੇ ਦੌਰਾਨ 3 ਕਾਰ ਸਵਾਰਾਂ ਜਿਨ੍ਹਾਂ 'ਚ 2 ਬੱਚੇ ਅਤੇ ਉਨ੍ਹਾਂ ਦੀ ਮਾਂ ਦੀ ਮੌਤ ਹੋ ਜਾਣ ਦੀ ਖ਼ਬਰ...
ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਭਾਜਪਾ ਆਗੂਆਂ ਵਲੋਂ ਵਿਧਾਇਕ ਡਾ.ਜਸਬੀਰ ਸਿੰਘ ਸੰਧੂ ਦੀ ਗੁੰਮਸ਼ੁਦਗੀ ਦੇ ਲਗਾਏ ਪੋਸਟਰ
. . .  1 day ago
ਛੇਹਰਟਾ, 27 ਮਈ (ਵਡਾਲੀ,ਸੁਰਿੰਦਰ ਸਿੰਘ ਵਿਰਦੀ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੇ ਵੱਖ-ਵੱਖ ਇਲਾਕਿਆਂ 'ਚ ਗੰਦਾ ਪਾਣੀ ਆਉਣ ਦੀ ਸਮੱਸਿਆ ਨੂੰ ਲੈ ਕੇ ਲੋਕ ਕਾਫੀ ਪ੍ਰੇਸ਼ਾਨ ਹਨ ਤੇ ਅੱਜ ਭਾਜਪਾ ਆਗੂ ਵਲੋਂ ਵਾਰਡ ਨੰਬਰ 83 'ਚ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਦੀ ਗੁੰਮਸ਼ੁਦਗੀ ਦੇ ਪੋਸਟਰ ਲਗਵਾਏ...
ਮੁੱਖ ਮੰਤਰੀ ਭਗਵੰਤ ਮਾਨ ਜਲਦ ਪੰਜਾਬ ਪੁਲਿਸ ਦੇ 4358 ਸਿਪਾਹੀਆਂ ਨੂੰ ਦੇਣਗੇ ਨਿਯੁਕਤੀ ਪੱਤਰ
. . .  1 day ago
ਚੰਡੀਗੜ੍ਹ, 27 ਮਈ-ਮੁੱਖ ਮੰਤਰੀ ਭਗਵੰਤ ਮਾਨ ਜਲਦ ਪੰਜਾਬ ਪੁਲਿਸ ਦੇ 4358 ਸਿਪਾਹੀਆਂ ਨੂੰ ਦੇਣਗੇ ਨਿਯੁਕਤੀ ਪੱਤਰ
ਮੁੱਖ ਮੰਤਰੀ ਵਲੋਂ ਪੰਜਾਬ ਦਾ ਪਾਣੀ ਤੇ ਵਾਤਾਵਰਨ ਬਚਾਉਣ ਲਈ ਲੋਕ ਲਹਿਰ ਵਿੱਢਣ ਦਾ ਸੱਦਾ
. . .  1 day ago
ਸੀਚੇਵਾਲ (ਜਲੰਧਰ), 27 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ) -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦਾ ਪਾਣੀ ਤੇ ਵਾਤਾਵਰਨ ਬਚਾਉਣ ਲਈ ਲੋਕ ਲਹਿਰ ਵਿੱਢਣ ਦਾ ਸੱਦਾ ਦਿੱਤਾ ਹੈ। ਇੱਥੇ ਸ਼ੁੱਕਰਵਾਰ ਨੂੰ ਸੰਤ ਅਵਤਾਰ ਸਿੰਘ ਜੀ ਦੀ 34ਵੀਂ ਬਰਸੀ ਮੌਕੇ ਕਰਵਾਏ ਸਮਾਗਮ 'ਚ ਭਾਗ ਲੈਣ ਪੁੱਜੇ ਮੁੱਖ ਮੰਤਰੀ...
ਲੱਦਾਖ ਦੇ ਤੁਰਤੁਕ ਸੈਕਟਰ ’ਚ ਵੱਡਾ ਹਾਦਸਾ, ਫ਼ੌਜੀਆਂ ਨੂੰ ਲੈ ਕੇ ਜਾ ਰਿਹਾ ਟਰੱਕ ਨਦੀ ’ਚ ਡਿੱਗਿਆ, 7 ਜਵਾਨਾਂ ਦੀ ਮੌਤ
. . .  1 day ago
ਲੇਹ, 27 ਮਈ-ਲੱਦਾਖ ਦੇ ਤੁਰਤੁਕ ਸੈਕਟਰ 'ਚ ਇਕ ਸੜਕ ਹਾਦਸੇ 'ਚ ਸੱਤ ਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਖ਼ਮੀ ਜਵਾਨਾਂ ਨੂੰ ਰੈਸਕਿਊ ਦੇ ਲਈ ਹਵਾਈ ਫ਼ੌਜ ਦੀ ਮਦਦ ਲਈ ਜਾ ਰਹੀ ਹੈ। ਮੀਡੀਆ ਰਿਪੋਰਟ ਮੁਤਾਬਿਕ ਫ਼ੌਜ ਦੀ ਗੱਡੀ ਦੇ ਸ਼ਯੋਦ ਨਹਿਰ 'ਚ ਡਿੱਗਣ ਕਾਰਨ ਇਹ ਹਾਦਸਾ ਹੋਇਆ।
ਕਿਸਾਨਾਂ ਦੀ ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਨੇ ਬਾਬਾ ਬਕਾਲਾ ਸਾਹਿਬ ਮੋੜ 'ਤੇ ਰੇਲਵੇ ਟਰੈਕ ਕੀਤਾ ਜਾਮ
. . .  1 day ago
ਬਾਬਾ ਬਕਾਲਾ ਸਾਹਿਬ, 27 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਬਾਬਾ ਬਕਾਲਾ ਸਾਹਿਬ ਮੋੜ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਅਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਕਿਸਾਨਾਂ ਵਲੋਂ ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਖੰਡ...
ਅਦਾਲਤ ਨੇ ਵਿਜੈ ਸਿੰਗਲਾ ਅਤੇ ਉਸ ਦੇ ਭਾਣਜੇ ਨੂੰ ਭੇਜਿਆ 14 ਦਿਨਾਂ ਦੀ ਨਿਆਇਕ ਹਿਰਾਸਤ 'ਤੇ
. . .  1 day ago
ਐੱਸ.ਏ.ਐੱਸ.ਨਗਰ, 27 ਮਈ (ਜਸਬੀਰ ਸਿੰਘ ਜੱਸੀ)-ਪੰਜਾਬ ਦੇ ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਅਤੇ ਉਨ੍ਹਾਂ ਦੇ ਓ.ਐੱਸ. ਡੀ. ਭਾਣਜੇ ਪ੍ਰਦੀਪ ਕੁਮਾਰ ਨੂੰ ਅੱਜ ਮੁਹਾਲੀ ਅਦਾਲਤ 'ਚ ਪੇਸ਼ ਕੀਤਾ ਗਿਆ...
ਟਰਾਂਸਪੋਰਟ ਮੰਤਰੀ ਵਲੋਂ ਅੱਧੀ ਰਾਤ ਤੱਕ ਅੰਮ੍ਰਿਤਸਰ ਜੀ.ਟੀ. ਰੋਡ ਵਿਖੇ ਵਾਹਨਾਂ ਦੀ ਕੀਤੀ ਜਾਂਚ
. . .  1 day ago
ਅੰਮ੍ਰਿਤਸਰ, 27 ਮਈ (ਸੁਰਿੰਦਰਪਾਲ ਸਿੰਘ ਵਰਪਾਲ )-ਟਰਾਂਸਪੋਰਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਵਲੋਂ ਅੰਮ੍ਰਿਤਸਰ 'ਚ ਵਾਹਨਾਂ ਦੀ ਜਾਂਚ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਬੀਤੀ ਰਾਤ ਵੀ ਉਨ੍ਹਾਂ ਨੇ ਅੰਮ੍ਰਿਤਸਰ-ਜਲੰਧਰ ਜੀ.ਟੀ. ਰੋਡ ਅਤੇ ਵੱਲਾ ਬਾਈਪਾਸ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਤਲਵੰਡੀ ਸਾਬੋ/ ਸੀਂਗੋ ਮੰਡੀ, 27 ਮਈ (ਲਖਵਿੰਦਰ ਸ਼ਰਮਾ)-ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਨਥੇਹਾ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਪਰਮਜੀਤ ਸਿੰਘ (57) ਪੁੱਤਰ ਸੁਖਦੇਵ ਸਿੰਘ ਨੇ ਕਰਜ਼ੇ ਦੀ ਪ੍ਰੇਸ਼ਾਨੀ ਤੇ ਚੱਲਦਿਆਂ ਆਪਣੇ ਖੇਤ 'ਚ ਜਾ ਕੇ ਜ਼ਹਿਰੀਲੀ ਦਵਾਈ ਪੀ ਲਈ, ਜਿਸ ਬਾਰੇ ਉਸ ਨੇ ਆਪਣੇ...
ਬਰਖ਼ਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਅਦਾਲਤ ਵਿਚ ਪੇਸ਼
. . .  1 day ago
ਐੱਸ. ਏ. ਐੱਸ .ਨਗਰ, 27 ਮਈ (ਜਸਬੀਰ ਸਿੰਘ ਜੱਸੀ) - ਬਰਖ਼ਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਅਦਾਲਤ ਵਿਚ ਲਿਆਂਦਾ ਗਿਆ ਹੈ,...
ਕਰੂਜ਼ ਮਾਮਲੇ 'ਤੇ ਐਨ.ਸੀ.ਬੀ. ਦੇ ਮੁਖੀ ਐਸ.ਐਨ. ਦਾ ਬਿਆਨ
. . .  1 day ago
ਮੁੰਬਈ, 27 ਮਈ - ਕਰੂਜ਼ ਮਾਮਲੇ 'ਤੇ ਮੁੰਬਈ ਡਰੱਗਜ਼ 'ਤੇ ਐਨ.ਸੀ.ਬੀ. ਦੇ ਮੁਖੀ ਐਸ.ਐਨ. ਦਾ ਕਹਿਣਾ ਹੈ ਕਿ ਸਾਰੀਆਂ ਜਾਂਚਾਂ ਦੇ ਸਿੱਟੇ 'ਤੇ, ਅਸੀਂ ਇਸ ਨਤੀਜੇ 'ਤੇ ...
ਹਰਪਾਲ ਸਿੰਘ ਚੀਮਾ ਨੇ ਮਿਲਕਫੈੱਡ 'ਚ 21 ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ
. . .  1 day ago
ਚੰਡੀਗੜ੍ਹ, 27 ਮਈ-ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਮਿਲਕਫੈੱਡ 'ਚ 21 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਹਨ। ਇਸ ਮੌਕੇ ਉਨ੍ਹਾਂ ਨੇ ਮੁਲਾਜ਼ਮਾਂ ਨੂੰ ਵਧਾਈ ਵੀ ਦਿੱਤੀ।
ਸਾਢੇ 27 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ, 27 ਮਈ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ ਦੀ ਪੁਲਿਸ ਨੇ ਸਾਢੇ 27 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਨ੍ਹਾਂ ਦੇ ਕਬਜ਼ੇ 'ਚੋਂ ਸਾਢੇ ਪੰਜ ਕਿੱਲੋ ਹੈਰੋਇਨ ਬਰਾਮਦ...
ਫ਼ਾਜ਼ਿਲਕਾ: ਬੀ.ਐੱਸ.ਐੱਫ਼. ਜਵਾਨ ਦੀ ਗੋਲੀ ਲੱਗਣ ਨਾਲ ਮੌਤ
. . .  1 day ago
ਫ਼ਾਜ਼ਿਲਕਾ, 27 ਮਈ (ਪ੍ਰਦੀਪ ਕੁਮਾਰ)-ਫ਼ਾਜ਼ਿਲਕਾ 'ਚ ਇਕ ਬੀ.ਐੱਸ.ਐੱਫ. ਜਵਾਨ ਦੀ ਗੋਲੀ ਲੱਗਣ ਨਾਲ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਜਵਾਨ ਦੇ ਆਪਣੇ ਸਰਵਿਸ ਹਥਿਆਰ ਨਾਲ ਗੋਲੀ ਲੱਗੀ...
ਓ.ਪੀ. ਚੌਟਾਲਾ ਨੂੰ ਹੋਈ 4 ਸਾਲ ਦੀ ਸਜ਼ਾ
. . .  1 day ago
ਨਵੀਂ ਦਿੱਲੀ, 27 ਮਈ-ਆਮਦਨ ਤੋਂ ਵਧ ਜਾਇਦਾਦ ਦੇ ਮਾਮਲੇ 'ਚ ਦਿੱਲੀ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓ.ਪੀ. ਚੌਟਾਲਾ ਨੂੰ 4 ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਓ.ਪੀ. ਚੌਟਾਲਾ ਨੂੰ 50 ਲੱਖ ਰੁਪਏ ਦਾ ਜੁਰਮਾਨਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਭਾਦੋਂ ਸੰਮਤ 553

ਅੰਮ੍ਰਿਤਸਰ

ਸ਼ਹਿਰ ਦੇ ਪਾਸ਼ ਖੇਤਰ ਰਾਣੀ ਕਾ ਬਾਗ ਵਿਖੇ ਲੁਟੇਰਿਆਂ ਨੇ ਪਿਸਤੌਲ ਦਿਖਾ ਕੇ ਦੁਕਾਨਦਾਰ ਨੂੰ ਲੁੱਟਿਆ

ਅੰਮਿ੍ਤਸਰ, 14 ਸਤੰਬਰ (ਰੇਸ਼ਮ ਸਿੰਘ)-ਨਵੀਂ ਆਬਾਦੀ ਫਤਿਹਗੜ੍ਹ ਚੂੜੀਆਂ ਰੋਡ 'ਤੇ ਸੁਨਿਆਰੇ ਨਾਲ ਹੋਈ ਲੁੱਟ ਖੋਹ ਦੇ ਦੋਸ਼ੀ ਅਜੇ ਗਿ੍ਫ਼ਤਾਰ ਨਹੀਂ ਹੋਏ ਕਿ ਅੱਜ ਸ਼ਹਿਰ 'ਚ ਦਿਨ ਦਿਹਾੜੇ ਇਕ ਹੋਰ ਦੁਕਾਨਦਾਰ ਲੁਟੇਰਿਆਂ ਦੀ ਭੇਟ ਚੜ ਗਿਆ | ਮੋਟਰਸਾਈਕਲ 'ਤੇ ਆਏ 2 ਹਥਿਆਰਬੰਦ ਲੁਟੇਰੇ ਇਸ ਦੁਕਾਨਦਾਰ 'ਤੇ ਪਿਸਤੌਲ ਤਾਣ ਕੇ 25-30 ਹਜ਼ਾਰ ਨਕਦੀ ਤੇ ਕੀਮਤੀ ਮੋਬਾਈਲ ਫ਼ੋਨ ਆਦਿ ਖੋਹ ਕੇ ਫਰਾਰ ਹੋ ਗਏ | ਵਾਪਰੀ ਘਟਨਾ ਸਬੰਧੀ ਰਾਣੀ ਕਾ ਬਾਗ ਇਲਾਕੇ ਦੀ ਹੈ ਜੋ ਕਿ ਸ਼ਹਿਰ ਦਾ ਪਾਸ਼ ਖੇਤਰ ਹੈ ਅਤੇ ਕੈਬਨਿਟ ਮੰਤਰੀ ਸ੍ਰੀ ਓ. ਪੀ. ਸੋਨੀ ਦੀ ਰਿਹਾਇਸ਼ ਵੀ ਇਸੇ ਕਲੌਨੀ 'ਚ ਹੈ | ਫੇਥ ਪ੍ਰੋਵੀਜ਼ੀਨਲ ਸਟੋਰ ਦੇ ਮਾਲਕ ਤੇ ਪੀੜਤ ਕਰਿਆਨਾ ਦੁਕਾਨਦਾਰ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਇਹ ਘਟਨਾ ਸਵੇਰੇ ਪੌਣੇ ਕੁ ਦੱਸ ਵਜੇ ਦੀ ਹੈ, ਜਦੋਂ ਉਹ ਆਪਣੇ ਸਟੋਰ 'ਤੇ ਬੈਠਾ ਹੋਇਆ ਸੀ ਕਿ ਇਕ ਸਪਲੈਂਡਰ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨ ਆਏ ਜਿਨ੍ਹਾਂ ਨੇ ਆ ਕੇ ਪਿਸਤੌਲ ਭਰ ਕੇ ਉਸ 'ਤੇ ਤਾਣ ਦਿੱਤੀ ਤੇ ਗੋਲੀ ਮਾਰਨ ਦੀ ਧਮਕੀ ਦੇ ਕੇ ਉਸਦੀ ਜੇਬ ਤੇ ਗੱਲੇ 'ਚ ਪਏ 25-30 ਹਜ਼ਾਰ ਦੀ ਨਕਦੀ ਤੇ ਦੋ ਮੋਬਾਈਲ ਫ਼ੋਨ ਕੀਮਤ 45 ਤੋਂ 50 ਹਜ਼ਾਰ ਖੋਹ ਕੇ ਫਰਾਰ ਹੋ ਗਏ | ਇਹ ਵਾਰਦਾਤ ਕਰਕੇ ਭੱਜੇ ਲੁਟੇਰਿਆਂ ਦੀ ਤਸਵੀਰ ਸੀ. ਸੀ. ਟੀ. ਵੀ. ਕੈਮਰਿਆਂ 'ਚ ਕੈਦ ਹੋ ਗਈ | ਸੀ. ਸੀ. ਟੀ. ਵੀ. ਤਸਵੀਰ 'ਚ ਇਕ ਨੇ ਨੀਲੀ ਤੇ ਲਾਲ ਕਮੀਜ਼ ਪਾਈ ਹੋਈ ਹੈ ਤੇ ਦੋਵ੍ਹਾਂ ਨੇ ਆਪਣੇ ਮੂੰਹ ਰੁਮਾਲਾਂ ਨਾਲ ਬੰਨ੍ਹੇ ਹੋਏ ਹਨ | ਲੁਟੇਰਿਆਂ ਦਾ ਮੋਟਰਸਾਈਕਲ ਨੰਬਰ ਨਾਂ ਪੜ੍ਹੇ ਜਾਣ ਕਾਰਨ ਹਾਲੇ ਪੁਲਿਸ ਦੇ ਹੱਥ ਕੋਈ ਸੁਰਾਗ ਨਹੀਂ ਲਗਿਆ | ਇਹ ਲੁਟੇਰੇ ਆਪਣੀ ਵਾਰਦਾਤ ਨੂੰ ਅੰਜਾਮ ਦੇ ਕੇ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਦੇ ਦਫਤਰ ਵਾਲੀ ਸੜਕ ਰਾਹੀਂ ਦੌੜੇ ਹਨ ਇਸ ਦਫਤਰ ਦੇ ਬਾਹਰ ਲਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਹਾਸਿਲ ਹੋਣ ਤੋਂ ਬਾਅਦ ਇਨ੍ਹਾਂ ਦੇ ਮੋਟਰਸਾਈਕਲ ਦਾ ਨੰਬਰ ਪਤਾ ਲੱਗ ਸਕਦਾ ਹੈ | ਵਾਪਰੀ ਘਟਨਾ ਉਪਰੰਤ ਏ. ਸੀ. ਪੀ. ਸਰਬਜੀਤ ਸਿੰਘ ਬਾਜਵਾ ਤੇ ਹੋਰ ਅਧਿਕਾਰੀਆਂ ਵਲੋਂ ਮੌਕੇ ਦਾ ਜਾਇਜ਼ਾ ਲਿਆ ਗਿਆ | ਇਸ ਸਬੰਧੀ ਥਾਣਾ ਸਿਵਲ ਲਾਈਨ ਵਿਖੇ ਪਰਚਾ ਦਰਜ ਕਰ ਲਿਆ ਗਿਆ ਹੈ |

40 ਲੱਖ ਦੀ ਲਾਗਤ ਨਾਲ 40 ਦਿਨ ਪਹਿਲਾਂ ਬਣੀ ਸੜਕ ਛੱਲੀ ਦੇ ਦਾਣਿਆਂ ਦੀ ਤਰ੍ਹਾਂ ਖਿੱਲਰੀ

ਅੰਮਿ੍ਤਸਰ, 14 ਸਤੰਬਰ (ਹਰਮਿੰਦਰ ਸਿੰਘ)-ਆਮ ਆਦਮੀ ਪਾਰਟੀ ਅੰਮਿ੍ਤਸਰ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਆਰ. ਟੀ. ਆਈ. ਐਕਟੀਵਿਸਟ ਸੁਰੇਸ਼ ਕੁਮਾਰ ਸ਼ਰਮਾ ਨੇ ਕਾਂਗਰਸੀ ਵਿਧਾਇਕ ਦੇ ਹਲਕੇ ਵਿਚ ਪਾਲਕਾ ਬਾਜਾਰ ਤੋਂ ਪੁਤਲੀਘਰ ਤੱਕ ਇਸਲਾਮਾਬਾਦ 'ਚ 40 ਦਿਨ ਪਹਿਲਾਂ ਬਣੀ ...

ਪੂਰੀ ਖ਼ਬਰ »

ਕੋਰੋਨਾ ਦੇ ਮਾਮਲਿਆਂ 'ਚ ਫਿਰ ਉਛਾਲ, ਇਕੋ ਦਿਨ 'ਚ ਮਿਲੇ 7 ਮਾਮਲੇ

ਅੰਮਿ੍ਤਸਰ, 14 ਸਤੰਬਰ (ਰੇਸ਼ਮ ਸਿੰਘ)-ਪਿਛਲੇ ਦੋ ਹਫ਼ਤਿਆਂ ਤੋਂ ਮੱਧਮ ਪਿਆ ਕੋਰੋਨਾ ਅੱਜ ਮੁੜ ਉਸ ਵੇਲੇ ਉਛਾਲ 'ਚ ਨਜ਼ਰ ਆਇਆ ਜਦੋਂ ਇਕੋ ਦਿਨ 'ਚ 7 ਮਰੀਜ ਨਵੇਂ ਪਾਜ਼ੀਟਿਵ ਰਿਪੋਰਟ ਹੋਏ ਹਨ | ਇਸ ਨਾਲ ਹੁਣ ਤੱਕ ਦੇ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 47271 ਹੋ ਗਈ ਹੈ, ਇਸਦੇ ਨਾਲ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਖਾਸਾ, 14 ਸਤੰਬਰ (ਗੁਰਨੇਕ ਸਿੰਘ ਪੰਨੂ)-ਜੀ.ਟੀ ਰੋਡ ਅਟਾਰੀ ਤੋਂ ਅੰਮਿ੍ਤਸਰ ਜਾ ਰਹੇ ਇਕ ਮੋਟਰਸਾਇਕਲ ਸਵਾਰ ਦੀ ਹਾਦਸੇ ਵਿਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ | ਪੁਲਿਸ ਚਾੌਕੀ ਖਾਸਾ ਤੋਂ ਮਿਲੀ ਜਾਣਕਾਰੀ ਮੁਤਾਬਿਕ ਰਿਤਿਕ ਪੁੱਤਰ ਸੰਜੀਵ ਕੁਮਾਰ ਵਾਸੀ ਕੋਟ ਖਾਲਸਾ ...

ਪੂਰੀ ਖ਼ਬਰ »

ਸ਼ਹਿਰ 'ਚ ਔਰਤਾਂ ਤੇ ਕੁੜੀਆਂ ਨਾਲ ਛੇੜਛਾੜ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ

ਅੰਮਿ੍ਤਸਰ, 14 ਸਤੰਬਰ (ਰੇਸ਼ਮ ਸਿੰਘ)-ਸ਼ਹਿਰ 'ਚ ਔਰਤਾਂ ਤੇ ਕੁੜੀਆਂ ਨਾਲ ਛੇੜਛਾੜ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ | ਅਜਿਹੇ ਹੀ ਭੂੰਡ ਆਸ਼ਕਾਂ ਨੂੰ ੂ ਨੱਥ ਪਾਉਣ ਲਈ ਤੇ ਔਰਤਾਂ ਦੀ ਸੁਰੱਖਿਆ ਲਈ ਪੁਲਿਸ ਕਮਿਸ਼ਨਰ ਵਲੋਂ ਸ਼ਕਤੀ ਟੀਮ ਦਾ ਗਠਨ ਕਰ ਦਿੱਤਾ ਗਿਆ ਹੈ ਜਿਸ 'ਚ ...

ਪੂਰੀ ਖ਼ਬਰ »

ਹਵਾਈ ਅੱਡਾ ਮਾਰਗ 'ਤੇ ਮੁੜ ਸ਼ੁਰੂ ਕੀਤੀ ਜਾਵੇ ਮੈਟਰੋ ਬੱਸ ਸੇਵਾ

ਅੰਮਿ੍ਤਸਰ, 14 ਸਤੰਬਰ (ਹਰਮਿੰਦਰ ਸਿੰਘ)-ਕਰੀਬ ਇਕ ਮਹੀਨਾ ਪਹਿਲਾਂ ਸ਼ੁਰੂ ਕੀਤੀ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੋਂ ਘਿਓ ਮੰਡੀ ਮੈਟਰੋ ਬੱਸ ਸੇਵਾ ਮਿੰਨੀ ਬੱਸਾਂ ਵਾਲਿਆਂ ਦੇ ਵਿਰੋਧ ਕਾਰਨ ਕੁੱਝ ਦਿਨਾਂ ਬਾਅਦ ਹੀ ਬੰਦ ਕੀਤੇ ਜਾਣ ਨੂੰ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਆਈ ਲੜਕੀ ਨੂੰ ਵਰਗਲਾਉਣ ਵਾਲੇ ਦੋ ਵਿਅਕਤੀ ਕੀਤੇ ਪੁਲਿਸ ਹਵਾਲੇ

ਅੰਮਿ੍ਤਸਰ, 14 ਸਤੰਬਰ (ਜੱਸ)-ਹਰਿਮੰਦਰ ਸਾਹਿਬ ਵਿਖੇ ਦਰਸ਼ਨ ਦੀਦਾਰ ਕਰਨ ਆਏ ਇਕ ਪਰਿਵਾਰ ਦੀ ਲੜਕੀ ਨੂੰ ਵਰਗਲਾਉਣ ਦੀ ਕੋਸ਼ਿਸ਼ ਕਰਨ ਵਾਲੇ ਦੋ ਵਿਅਕਤੀਆਂ ਵਿਰੁੱਧ ਮੈਨੇਜਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾ ਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ | ਮੈਨੇਜਰ ...

ਪੂਰੀ ਖ਼ਬਰ »

ਅਸਟੇਟ ਵਿਭਾਗ ਵਲੋਂ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ

ਅੰਮਿ੍ਤਸਰ, 14 ਸਤੰਬਰ (ਹਰਮਿੰਦਰ ਸਿੰਘ)-ਮੇਅਰ ਤੇ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅਸਟੇਟ ਅਫ਼ਸਰ ਧਰਮਿੰਦਰਜੀਤ ਸਿੰਘ ਦੀ ਅਗਵਾਈ ਹੇਠ ਭੂਮੀ ਵਿਭਾਗ ਦੀ ਟੀਮ ਵਲੋਂ ਨੇੜੇ ਗਿਆਨ ਆਸ਼ਰਮ ਸਕੂਲ ਵਿਖੇ ਲੀਜ਼ ਵਾਲੀ ਸਰਕਾਰੀ ਜਗ੍ਹਾ ਉੱਪਰ ਬਜਰੀ ਨਾਲ ਲਗਭਗ 40 ਫੁੱਟ ...

ਪੂਰੀ ਖ਼ਬਰ »

ਹੈਰੋਇਨ ਤਸਕਰ 2 ਦਿਨ ਦੇ ਪੁਲਿਸ ਰਿਮਾਂਡ 'ਤੇ

ਅੰਮਿ੍ਤਸਰ, 14 ਸਤੰਬਰ (ਰੇਸ਼ਮ ਸਿੰਘ)-ਪੁਲਿਸ ਵਲੋਂ 1 ਕਿਲੋਗ੍ਰਾਮ ਹੈਰੋਇਨ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਚਰਚਿਤ ਤਸਕਰ ਦਾ ਪੁਲਿਸ ਵਲੋਂ ਇਥੇ ਡਿਊਟੀ ਮੈਜਿਸਟਰੇਟ ਦੀ ਅਦਾਲਤ 'ਚ ਪੇਸ਼ ਕਰਕੇ 2 ਦਿਨ ਦਾ ਪੁਲਿਸ ਰਿਮਾਂਡ ਲਿਆ ਗਿਆ ਜਿਸ ਪਾਸੋਂ ਹੋਰ ਵੀ ਖੁਲਾਸੇ ਹੋਣ ਦੀ ...

ਪੂਰੀ ਖ਼ਬਰ »

ਕਾਂਗਰਸ ਦੀ ਆਪਸੀ ਫੁੱਟ ਹੀ ਏਨਾ ਨੂੰ ਲੈ ਡੁੱਬੇਗੀ-ਤਲਬੀਰ ਗਿੱਲ

ਸੁਲਤਾਨਵਿੰਡ, 14 ਸਤੰਬਰ (ਗੁਰਨਾਮ ਸਿੰਘ ਬੁੱਟਰ)- 2022 ਦੀਆਂ ਚੋਣਾਂ ਨੂੰ ਵੇਖਦਿਆਂ ਹੋਇਆ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸੀ ਆਗੂ ਮੁੱਖ ਮੰਤਰੀ ਦੀ ਕੁਰਸੀ ਹਾਸਲ ਕਰਨ ਲਈ ਵੱਖੋ-ਵੱਖਰੀ ਡੱਫਲ੍ਹੀ ਵਜਾ ਰਹੇ ਹਨ | ਜਿਸ ਨਾਲ ਕਾਂਗਰਸ ਦੀ ਆਪਸੀ ਫੁੱਟ ਉਭਰ ਕੇ ਸਾਹਮਣੇ ਆ ...

ਪੂਰੀ ਖ਼ਬਰ »

'ਆਵਾਜ਼ ਮੁਲਾਜ਼ਮ ਦੀ' ਸਾਂਝਾ ਮੋਰਚਾ ਨੂੰ ਮਿਲੀ ਮਜ਼ਬੂਤੀ

ਅੰਮਿ੍ਤਸਰ, 14 ਸਤੰਬਰ (ਹਰਮਿੰਦਰ ਸਿੰਘ)-ਅੰਮਿ੍ਤਸਰ ਨਗਰ-ਨਿਗਮ ਨਾਲ ਸਬੰਧਿਤ ਸੱਤ ਯੂਨੀਅਨਾਂ ਦੀ ਸਰਬਸੰਮਤੀ ਮਿਲਣ 'ਤੇ ਹੋਂਦ ਵਿਚ ਆਏ 'ਆਵਾਜ਼ ਮੁਲਾਜ਼ਮ ਦੀ' ਸਾਂਝਾ ਮੋਰਚਾ ਨੂੰ ਉਸ ਵੇਲੇ ਹੋਰ ਤਾਕਤ ਮਿਲੀ ਜਦੋਂ ਸਾਂਝਾ ਸੰਘਰਸ਼ ਮੋਰਚਾ ਨੇ ਵੀ ਆਵਾਜ਼ ਮੁਲਾਜ਼ਮਾਂ ...

ਪੂਰੀ ਖ਼ਬਰ »

ਵਿਰਸਾ ਵਿਹਾਰ ਵਿਖੇ 40 ਰੋਜ਼ਾ ਨਾਟਕ ਵਰਕਸ਼ਾਪ ਦਾ ਉਦਘਾਟਨ

ਅੰਮਿ੍ਤਸਰ, 14 ਸਤੰਬਰ (ਹਰਮਿੰਦਰ ਸਿੰਘ)-ਨਵੇਂ ਉਭਰਦੇ ਕਲਾਕਾਰਾਂ ਦੀ ਪ੍ਰਤਿਭਾ ਨੂੰ ਹੋਰ ਨਿਖਾਰਨ ਲਈ ਦਸਤਕ ਥੀਏਟਰ ਅੰਮਿ੍ਤਸਰ ਤੇ ਨੈਸ਼ਨਲ ਸਕੂਲ ਆਫ਼ ਡਰਾਮਾ ਨਵੀ ਵਲੋਂ ਵਿਰਸਾ ਵਿਹਾਰ ਸੁਸਾਇਟੀ ਦੇ ਸਹਿਯੋਗ ਨਾਲ 40 ਰੋਜ਼ਾ ਨਾਟਕ, ਰੰਗਮੰਚ ਵਰਕਸ਼ਾਪ ਵਿਰਸਾ ...

ਪੂਰੀ ਖ਼ਬਰ »

ਚੈਕਿੰਗ ਦੌਰਾਨ ਪੁਲਿਸ ਦੇ ਗਲ ਪੈਣ 'ਤੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਸੁਲਤਾਨਵਿੰਡ, 14 ਸਤੰਬਰ (ਗੁਰਨਾਮ ਸਿੰਘ ਬੁੱਟਰ)-ਪੁਲਿਸ ਥਾਣਾ ਸੁਲਤਾਨਵਿੰਡ ਪੱਤੀ ਦਾਦੂਜੱਲਾ ਵਿਖੇ ਜਦੋਂ ਵੱਖ-ਵੱਖ ਘਰਾਂ ਦੀ ਚੈਕਿੰਗ ਦੌਰਾਨ ਕੁੱਝ ਵਿਅਕਤੀਆਂ ਦੇ ਪੁਲਿਸ ਦੇ ਗਲ ਪੈਣ ਤੇ ਵਰਦੀ ਪਾੜਨ 'ਤੇ 6 ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਪਨਬੱਸ ਤੇ ਪੈਪਸੂ ਬੱਸਾਂ ਅੱਜ ਤੋਂ ਮੁੜ ਚੱਲਣਗੀਆਂ

ਅੰਮਿ੍ਤਸਰ, 14 ਸਤੰਬਰ (ਗਗਨਦੀਪ ਸ਼ਰਮਾ)-ਪਨਬੱਸ ਤੇ ਪੈਪਸੂ ਬੱਸਾਂ 15 ਸਤੰਬਰ 2021 ਬੁੱਧਵਾਰ ਤੋਂ ਮੁੜ ਚੱਲਣੀਆਂ ਸ਼ੁਰੂ ਹੋ ਜਾਣਗੀਆਂ | ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਤੇ ਪੀ. ਆਰ. ਟੀ. ਸੀ. ਦੀ ਸੂਬਾ ਕਮੇਟੀ ਵਲੋਂ ਅੱਜ ਸਥਾਨਕ ਚੰਡੀਗੜ੍ਹ ...

ਪੂਰੀ ਖ਼ਬਰ »

ਤਾਲਿਬਾਨ ਵਲੋਂ ਕੰਧਾਰ 'ਚ ਰਿਹਾਇਸ਼ੀ ਫ਼ੌਜੀ ਬਸਤੀਆਂ ਖਾਲੀ ਕਰਨ ਦਾ ਫ਼ਰਮਾਨ

ਅੰਮਿ੍ਤਸਰ, 14 ਸਤੰਬਰ (ਸੁਰਿੰਦਰ ਕੋਛੜ)-ਤਾਲਿਬਾਨ ਸਰਕਾਰ ਨੇ ਅਫ਼ਗਾਨਿਸਤਾਨ 'ਚ ਤਾਨਾਸ਼ਾਹੀ ਫ਼ਰਮਾਨ ਜਾਰੀ ਕਰਦਿਆਂ ਕੰਧਾਰ ਸ਼ਹਿਰ 'ਚ ਰਿਹਾਇਸ਼ੀ ਫ਼ੌਜੀ ਬਸਤੀਆਂ ਨੂੰ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਹਨ ਅਤੇ 20 ਸੂਬਿਆਂ 'ਚ ਘੱਟੋ-ਘੱਟ 153 ਅਫ਼ਗਾਨ ਮੀਡੀਆ ਹਾਊਸਾਂ ...

ਪੂਰੀ ਖ਼ਬਰ »

ਪਰਾਲੀ ਪ੍ਰਬੰਧਨ ਲਈ ਜਾਰੀ 235 ਕਰੋੜ ਰਾਸ਼ੀ ਕੇਂਦਰ ਸਿੱਧਾ ਕਿਸਾਨਾਂ ਦੇ ਖਾਤੇ ਵਿਚ ਭੇਜੇ : ਕਾਹਲੋਂ

ਅੰਮਿ੍ਤਸਰ, 14 ਸਤੰਬਰ (ਹਰਮਿੰਦਰ ਸਿੰਘ)-ਪੰਜਾਬ ਭਾਜਪਾ ਦੇ ਬੁਲਾਰੇ ਕੁਲਦੀਪ ਸਿੰਘ ਕਾਹਲੋਂ ਨੇ ਇੱਕ ਬਿਆਨ ਰਾਹੀਂ ਕਿਹਾ ਕਿ ਕੇਂਦਰ ਵਲੋਂ ਪੰਜਾਬ ਵਿਚ ਸ਼ੁਰੂ ਹੋਣ ਵਾਲੇ ਸਾਉਣੀ ਸੀਜ਼ਨ ਦੀਆਂ ਫਸਲਾਂ ਦੀ ਕਟਾਈ ਤੋਂ ਬਾਅਦ ਪਰਾਲੀ ਪ੍ਰਬੰਧਨ ਲਈ ਜਾਰੀ ਕੀਤੀ 235 ਕਰੋੜ ...

ਪੂਰੀ ਖ਼ਬਰ »

ਰਣਜੀਤ ਐਵੇਨਿਊ 'ਚ ਦੁਕਾਨਦਾਰ ਨੂੰ ਲੁਟੇਰਿਆਂ ਨੇ ਪਿਸਤੌਲ ਦਿਖਾ ਕੇ ਲੁੱਟਿਆ

ਅੰਮਿ੍ਤਸਰ, 14 ਸਤੰਬਰ (ਰੇਸ਼ਮ ਸਿੰਘ)-ਸ਼ਹਿਰ 'ਚ ਰੋਜ਼ਾਨਾ ਹੋ ਰਹੀਆਂ ਲੁੱਟਾਂ ਖੋਹਾਂ ਤਹਿਤ ਇਥੇ ਸ਼ਹਿਰ 'ਚ ਰਣਜੀਤ ਐਵਨਿਊ 'ਚ ਇਕ ਦੁਕਾਨਦਾਰ ਨੂੰ ਲੁਟੇਰਿਆਂ ਨੇ ਪਿਸਤੋਲ ਤਾਣ ਕੇ ਲੁੱਟ ਲਿਆ ਜਿਸ ਪਾਸੋਂ ਦੁਕਾਨਦਾਰ 17-18 ਹਜ਼ਾਰ ਦੀ ਨਕਦੀ ਤੇ ਮੋਬਾਇਲ ਫੋਨ ਵੀਵੋ ਆਦਿ ...

ਪੂਰੀ ਖ਼ਬਰ »

ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰੀ ਵਲੋਂ ਚੀਨੀ ਰਾਜਦੂਤ ਨਾਲ ਮੁਲਾਕਾਤ

ਅੰਮਿ੍ਤਸਰ, 14 ਸਤੰਬਰ (ਸੁਰਿੰਦਰ ਕੋਛੜ)-ਤਾਲਿਬਾਨ ਦੀ ਨਿਗਰਾਨ ਸਰਕਾਰ ਦੇ ਵਿਦੇਸ਼ ਮੰਤਰੀ ਅਮੀਰ ਖ਼ਾਨ ਮੁਤਕੀ ਨੇ ਅੱਜ ਕਾਬੁਲ 'ਚ ਚੀਨ ਦੇ ਰਾਜਦੂਤ ਵਾਂਗ ਯੂ ਨਾਲ ਮੁਲਾਕਾਤ ਕੀਤੀ | ਤਾਲਿਬਾਨ ਦੇ ਬੁਲਾਰੇ ਨਈਮ ਨੇ ਕਿਹਾ ਕਿ ਚੀਨ ਨੇ ਮਨੁੱਖੀ ਸਹਾਇਤਾ ਦੇ ਰੂਪ 'ਚ 15 ...

ਪੂਰੀ ਖ਼ਬਰ »

ਸੈਕਰਡ ਲਾਈਟ ਸਕੂਲ ਫ਼ਤਹਿਪੁਰ ਵਿਖੇ ਹਿੰਦੀ ਦਿਵਸ ਮਨਾਇਆ

ਨਵਾਂ ਪਿੰਡ, 14 ਸਤੰਬਰ (ਜਸਪਾਲ ਸਿੰਘ)-ਸੈਕਰਡ ਲਾਈਟ ਸੀਨੀ. ਸੈਕੰ. ਸਕੂਲ ਫ਼ਤਿਹਪੁਰ ਰਾਜਪੂਤਾਂ 'ਚ ਹਿੰਦੀ ਦਿਵਸ ਬੜੇ ਉਤਸ਼ਾਹ ਪੂਰਵਕ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ 8ਵੀਂ ਜਮਾਤ ਦੀ ਵਿਦਿਆਰਥਣ ਅਨਾਹਿਤਾ ਦੁਆਰਾ ਸੰਸਕਿ੍ਤ ਦੇ ਸ਼ਬਦ ਉੱਪਰ ਕੀਤੀ ਗਈ ਪ੍ਰਾਰਥਨਾ ...

ਪੂਰੀ ਖ਼ਬਰ »

ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਤੀਸਰਾ ਭਾਟ ਮਿਲਾਪ ਦਿਵਸ ਅੱਜ

ਅੰਮਿ੍ਤਸਰ, 14 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਤੀਸਰਾ ਭਾਟ ਮਿਲਾਪ ਦਿਵਸ 15 ਸਤੰਬਰ ਨੂੰ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਜਾ ਰਿਹਾ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ...

ਪੂਰੀ ਖ਼ਬਰ »

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਨੇ ਕੌਮ ਨੂੰ ਵੰਗਾਰਿਆ: ਸਿੱਖ ਯੂਥ ਫ਼ੈੱਡਰੇਸ਼ਨ ਭਿੰਡਰਾਂਵਾਲਾ

ਅੰਮਿ੍ਤਸਰ, 14 ਸਤੰਬਰ (ਜੱਸ)-ਬੀਤੇ ਦਿਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਅੰਦਰ ਬੀੜੀ ਪੀ ਕੇ ਬੇਅਦਬੀ ਕਰਨ ਦੀ ਵਾਪਰੀ ਘਟਨਾ ਦੀ ਨਿੰਦਾ ਕਰਦਿਆਂ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਹਰ ਆਏ ਦਿਨ ਵਾਪਰ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 17 ਦੇ ਰੋਸ ਮਾਰਚ ਲਈ ਵੱਡੀ ਗਿਣਤੀ 'ਚ ਅਕਾਲੀ ਵਰਕਰ ਦਿੱਲੀ ਹੋਣਗੇ ਰਵਾਨਾ-ਵਰਪਾਲ

ਚੱਬਾ, 14 ਸਤੰਬਰ (ਜੱਸਾ ਅਨਜਾਣ)-ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ ਜਾ ਕੇ ਡੱਟਵਾਂ ਵਿਰੋਧ ਕੀਤਾ ਜਾਵੇਗਾ ਤੇ ਕਾਲੇ ਕਾਨੂੰਨਾਂ ਖ਼ਿਲਾਫ਼ ਇਸ ਦਿਨ ਨੂੰ ਕਾਲੇ ਦਿਵਸ ਵਜੋਂ ...

ਪੂਰੀ ਖ਼ਬਰ »

ਹੀਰਾਕੁੰਡ ਐਕਸਪ੍ਰੈੱਸ ਅੱਜ ਤੋਂ ਮੁੜ ਪਟੜੀ 'ਤੇ ਦੌੜੇਗੀ

ਅੰਮਿ੍ਤਸਰ, 14 ਸਤੰਬਰ (ਗਗਨਦੀਪ ਸ਼ਰਮਾ)-ਅੰਮਿ੍ਤਸਰ ਤੋਂ ਵਿਸ਼ਾਖਾਪਟਨਮ ਤੱਕ ਚੱਲਣ ਵਾਲੀ ਹੀਰਾਕੁੰਡ ਐਕਸਪ੍ਰੈਸ 15 ਸਤੰਬਰ ਬੁੱਧਵਾਰ ਤੋਂ ਮੁੜ ਪਟੜੀ 'ਤੇ ਦੌੜੇਗੀ ਜੋ ਕਿ ਪਹਿਲਾਂ ਦੀ ਤਰ੍ਹਾਂ ਹਫ਼ਤੇ 'ਚ ਤਿੰਨ ਦਿਨ ਆਪਣੇ ਨਿਰਧਾਰਤ ਸਮੇਂ ਮੁਤਾਬਕ ਆਵੇਗੀ-ਜਾਵੇਗੀ | ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਉਮੀਦਵਾਰਾਂ ਦਾ ਐਲਾਨ ਕਰਨਾ ਕਿਸਾਨ ਵਿਰੋਧੀ-ਜੀਵਨਜੋਤ ਕੌਰ

ਅੰਮਿ੍ਤਸਰ, 14 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਅੰਮਿ੍ਤਸਰ ਦੇ ਸ਼ਹਿਰੀ ਪ੍ਰਧਾਨ ਮੈਡਮ ਜੀਵਨਜੋਤ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਗਠਜੋੜ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਦੋ ਦਿਨ ਪਹਿਲਾਂ ਕਿਸਾਨ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਲੋਂ ਭਾਗ ਸਿੰਘ ਅਣਖੀ ਦੀ ਯਾਦ 'ਚ ਸਮਾਗਮ

ਅੰਮਿ੍ਤਸਰ, 14 ਸਤੰਬਰ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਕਾਰਜਸ਼ੀਲ ਦੀਵਾਨ ਦੇ ਮੁੱਖ ਵਿਦਿਅਕ ਅਦਾਰੇ ਸ੍ਰੀ ਗੁਰੂ ਹਰਿਕਿ੍ਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਦੀਵਾਨ ਦੇ ਚੇਅਰਮੈਨ ਸਕੂਲਜ਼ ਤੇ ਜੀ. ਟੀ. ਰੋਡ ਸਕੂਲ ਦੇ ਮੈਂਬਰ ...

ਪੂਰੀ ਖ਼ਬਰ »

'ਵਰਸਿਟੀ ਦੇ ਵਿਦਿਆਰਥੀ ਪ੍ਰਸਿੱਧ ਕਹਾਣੀਕਾਰ ਖਾਲਿਦ ਹੁਸੈਨ ਦੇ ਰੂਬਰੂ

ਅੰਮਿ੍ਤਸਰ, 14 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਪੰਜਾਬੀ ਅਧਿਐਨ ਸਕੂਲ 'ਚ ਜੰਮੂ ਕਸ਼ਮੀਰ ਦੇ ਪ੍ਰਸਿੱਧ ਕਹਾਣੀਕਾਰ ਖਾਲਿਦ ਹੁਸੈਨ ਨੇ ਸ਼ਿਰਕਤ ਕੀਤੀ | ਵਿਭਾਗ ਵਲੋਂ ਕਹਾਣੀਕਾਰ ਖਾਲਿਦ ਹੁਸੈਨ ਨਾਲ ਵਿਦਿਆਰਥੀਆਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ 14 ਵਿਦਿਆਰਥੀਆਂ ਦੀ ਐਸ. ਬੀ. ਆਈ. ਨੇ ਕੀਤੀ ਨੌਕਰੀਆਂ ਲਈ ਚੋਣ

ਅੰਮਿ੍ਤਸਰ, 14 ਸਤੰਬਰ (ਜੱਸ)-ਖ਼ਾਲਸਾ ਕਾਲਜ ਦੇ ਟ੍ਰੇਨਿੰਗ ਤੇ ਪਲੇਸਮੈਂਟ ਸੈੱਲ ਵਲੋਂ ਪਿ੍ੰਸੀਪਲ ਡਾ: ਮਹਿਲ ਸਿੰਘ ਦੇ ਨਿਰਦੇਸ਼ਾਂ 'ਤੇ ਪਲੇਸਮੈਂਟ ਡਰਾਈਵ ਕਰਵਾਈ ਗਈ, ਜਿਸ ਮੌਕੇ ਐਸ. ਬੀ. ਆਈ. ਬੈਂਕ ਦੇ ਅਧਿਕਾਰੀ ਸਾਲ 2021 'ਚ ਪਾਸ ਹੋਣ ਵਾਲੇ ਵੱਖ-ਵੱਖ ਖੇਤਰਾਂ 'ਚ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਨੂੰ ਐਨ. ਏ. ਬੀ. ਐਚ. ਵਲੋਂ ਮਾਨਤਾ ਮਿਲਣ ਨਾਲ ਸ਼੍ਰੋਮਣੀ ਕਮੇਟੀ ਦੀਆਂ ਸਿਹਤ ਸੇਵਾਵਾਂ ਦੀ ਭਰੋਸੇਯੋਗਤਾ ਵਧੀ-ਬੀਬੀ ਜਗੀਰ ਕੌਰ

ਅੰਮਿ੍ਤਸਰ, 14 ਸਤੰਬਰ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਨੂੰ ਐਨ. ਏ. ਬੀ. ਐਚ. ਵਲੋਂ ਮਾਨਤਾ ਮਿਲਣ 'ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ...

ਪੂਰੀ ਖ਼ਬਰ »

ਮਜੀਠੀਆ ਦੀ ਅਗਵਾਈ 'ਚ ਕਾਂਗਰਸ, ਆਪ ਤੇ ਭਾਜਪਾ ਆਗੂ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ

ਅੰਮਿ੍ਤਸਰ, 14 ਸਤਬੰਰ (ਜੱਸ)-ਅੱਜ ਇਥੇ ਮਾਝਾ ਖੇਤਰ ਦੇ ਕਈ ਕਾਂਗਰਸੀ, ਆਪ ਤੇ ਭਾਜਪਾ ਦੇ ਆਗੂਆਂ ਤੇ ਵਰਕਰਾਂ ਦੇ ਸ਼ੋੋ੍ਰਮਣੀ ਅਕਾਲੀ ਵਿਚ ਸ਼ਾਮਿਲ ਹੋਣ ਮੌਕੇ ਗੱਲਬਾਤ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸਪੱਸ਼ਟ ਕੀਤਾ ਕਿ ਜਿੱਥੇ ਤੱਕ ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਹਲਕੇ ਤੋਂ ਉਮੀਦਵਾਰ ਐਲਾਨੇ ਜਾਣ 'ਤੇ ਏ.ਆਰ. ਵਲੋਂ ਬਾਦਲ ਤੇ ਮਜੀਠੀਆ ਦਾ ਧੰਨਵਾਦ

ਜੰਡਿਆਲਾ ਗੁਰੂ, 14 ਸਤੰਬਰ(ਰਣਜੀਤ ਸਿੰਘ ਜੋਸਨ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ਸਾਬਕਾ ਵਿਧਾਇਕ ਮਲਕੀਅਤ ਸਿੰਘ ਏ. ਆਰ. ਨੂੰ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ...

ਪੂਰੀ ਖ਼ਬਰ »

ਡਾ: ਵੇਰਕਾ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਵਿਖੇ ਹੋਏ ਨਤਮਸਤਕ

ਛੇਹਰਟਾ , 14 ਸਤੰਬਰ (ਵਡਾਲੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਹਲਕਾ ਪੱਛਮੀ ਤੋਂ ਮਿਹਨਤੀ, ਜੁਝਾਰੂ, ਪੜ੍ਹੇ ਲਿਖੇ ਤੇ ਬੇਦਾਗ ਉਮੀਦਵਾਰ ਸਾਬਕਾ ਵਿਧਾਇਕ ਡਾ: ਦਲਬੀਰ ਸਿੰਘ ਵੇਰਕਾ ਨੂੰ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX