ਤਰਨ ਤਾਰਨ, 14 ਸਤੰਬਰ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ)-ਯੂਥ ਕਾਂਗਰਸ ਵਲੋਂ ਦੇਸ਼ ਵਿਚ ਲਗਾਤਾਰ ਵਧ ਰਹੀਆਂ ਤੇਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਵਿਰੋਧ ਵਿਚ ਤਹਿਸੀਲ ਚੌਕ ਤਰਨ ਤਾਰਨ ਵਿਖੇ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਯੂਥ ਕਾਂਗਰਸ ਦੇ ਆਗੂਆਂ ਨੇ ਇਕ ਮੋਟਰਸਾਈਕਲ ਨੂੰ ਅੱਗ ਲਗਾ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਵਧ ਰਹੀਆਂ ਤੇਲ ਦੀਆਂ ਕੀਮਤਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ਿੰਮੇਵਾਰ ਦੱਸਿਆ | ਇਸ ਮੌਕੇ ਬੋਲਦਿਆਂ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਹਰਮਨ ਸੇਖੋਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਡੀਜ਼ਲ ਅਤੇ ਪੈਟਰੋਲ ਨੂੰ ਜੀ.ਐੱਸ.ਟੀ. ਤੋਂ ਮੁਕਤ ਰੱਖ ਕੇ ਆਪਣੇ ਚਹੇਤਿਆਂ ਨੂੰ ਮਨਮਰਜ਼ੀ ਦੇ ਭਾਅ ਲਗਾਉਣ ਦੀ ਖੁੱਲ੍ਹ ਦਿੱਤੀ ਹੋਈ ਹੈ | ਰੋਜ਼ਾਨਾ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਮਹਿੰਗਾਈ ਵਿਚ ਵਾਧਾ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਇਕ ਤਰਫ਼ ਕੇਂਦਰ ਸਰਕਾਰ ਵਲੋਂ ਕਿਸਾਨਾਂ ਉਪਰ ਕਾਲੇ ਕਾਨੂੰਨ ਥੋਪੇ ਜਾ ਰਹੇ ਹਨ, ਉਸ ਦੇ ਨਾਲ ਹੀ ਤੇਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਵਲੋਂ ਮੋਟਰਸਾਈਕਲ ਸਾੜ੍ਹ ਕੇ ਕੇਂਦਰ ਸਰਕਾਰ ਖ਼ਿਲਾਫ਼ ਜੋ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ, ਉਸ ਨਾਲ ਇਹ ਸੰਦੇਸ਼ ਦੇਣਾ ਚਾਹੁੰਦੇ ਹਨ ਕਿ ਪੈਟਰੋਲ ਦੀਆਂ ਕੀਮਤਾਂ ਵਧਣ ਕਾਰਨ ਨੌਜਵਾਨਾਂ ਨੂੰ ਮੋਟਰਸਾਈਕਲ ਚਲਾਉਣਾ ਵੀ ਔਖਾ ਹੋਇਆ ਹੈ | ਉਨ੍ਹਾਂ ਮੰਗ ਕੀਤੀ ਕਿ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਨੂੰ ਜੀ.ਐਸ.ਟੀ. ਦੇ ਦਾਇਰੇ 'ਚ ਲਿਆਂਦਾ ਜਾਵੇ ਅਤੇ ਇਹ ਕੀਮਤਾਂ ਤੁਰੰਤ ਘਟਾਈਆਂ ਜਾਣ | ਇਸ ਮੌਕੇ ਉਨ੍ਹਾਂ ਨਾਲ ਨਵਜੋਤ ਸਿੰਘ ਧਾਲੀਵਾਲ, ਕੁਲਦੀਪ ਸਿੰਘ, ਦਲਬੀਰ ਸਿੰਘ, ਕੁਲਵਿੰਦਰ ਸਿੰਘ ਆਦਿ ਯੂਥ ਕਾਂਗਰਸ ਦੇ ਆਗੂ ਵੀ ਮੌਜੂਦ ਸਨ |
ਤਰਨ ਤਾਰਨ, 14 ਸਤੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਹਰੀ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ...
ਖਡੂਰ ਸਾਹਿਬ, 14 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਪਾਵਰਕਾਮ ਸਬ ਡਵੀਜ਼ਨ ਖਡੂਰ ਸਾਹਿਬ ਦੇ ਐੱਸ.ਡੀ.ਓ. ਪੰਕਜ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਾਵਰਕਾਮ ਦੀਆਂ ਹਦਾਇਤਾਂ ਅਨੁਸਾਰ ਅਤੇ ਸਬ ਡਵੀਜ਼ਨ ਖਡੂਰ ਸਾਹਿਬ ਦਾ ਕੰਮ ਸਚਾਰੂ ਢੰਗ ਨਾਲ ਚਲਾਉਣ ਲਈ ਸਬ ...
ਤਰਨ ਤਾਰਨ, 14 ਸਤੰਬਰ (ਹਰਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਹਮੇਸ਼ਾਂ ਕਿਸਾਨਾਂ ਦੀ ਹਿਤੈਸ਼ੀ ਜਮਾਤ ਰਿਹਾ ਹੈ ਤੇ ਕਿਸਾਨਾਂ ਦੀ ਹਰ ਲੜਾਈ ਨੂੰ ਹਮੇਸ਼ਾਂ ਅੱਗੇ ਵਧ ਕੇ ਲੜਦਾ ਰਿਹਾ ਹੈ | ਤਿੰਨ ਕਾਲੇ ਕਾਨੂੰਨਾਂ ਖ਼ਿਲਾਫ਼ ਵੀ ਸ਼ੋ੍ਰਮਣੀ ਅਕਾਲੀ ਦਲ ਕਿਸਾਨਾਂ ਦੇ ਹੱਕ ...
ਝਬਾਲ, 14 ਸਤੰਬਰ (ਸੁਖਦੇਵ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਅਤੇ ਸੂਬਾ ਕਮੇਟੀ ਦੇ ਸੱਦੇ 'ਤੇੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪਿੰਡ ਪੰਜਵੜ੍ਹ ਅਤੇ ਝਬਾਲ ਵਿਖੇ ਯੂਨੀਅਨ ਦੀ ਬਲਾਕ ਪ੍ਰਧਾਨ ਰਜਵੰਤ ਕੌਰ ...
ਪੱਟੀ, 14 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪਿ੍ਆ ਸੂਦ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜ਼ਿਲ੍ਹਾ ਕਚਿਹਰੀਆਂ ਤਰਨ ਤਾਰਨ ਦੇ ਨਾਲ ਗੁਰਬੀਰ ਸਿੰਘ ਸਿਵਲ ਜੱਜ (ਸੀਨੀ.ਡਵੀ.) /ਸੀ.ਜੇ.ਐਮ-ਕਮ- ...
ਤਰਨ ਤਾਰਨ, 14 ਸਤੰਬਰ (ਹਰਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਪਿਛਲੇ 343 ਦਿਨਾਂ ਤੋਂ ਅੰਮਿ੍ਤਸਰ ਬਠਿੰਡਾ ਹਾਈਵੇ ਨੰਬਰ 54 'ਤੇ ਪਿੰਡ ਉਸਮਾ ਦੇ ਟੋਲ ਪਲਾਜ਼ੇ 'ਤੇ ਨਵੇਂ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪੱਕਾ ਮੋਰਚਾ ਚੱਲ ਰਿਹਾ ...
ਪੱਟੀ, 14 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੱਟੀ ਸ਼ਹਿਰ ਦੀ ਲਾਹੌਰ ਰੋਡ ਵਿਖੇ ਫ਼ਰਨੀਚਰ ਦੀ ਦੁਕਾਨ ਕਰਦੇ ਇਕ ਵਿਅਕਤੀ ਦੇ ਕਾਰ ਸਵਾਰ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ...
ਤਰਨ ਤਾਰਨ, 14 ਸਤੰਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸਿੱਖਿਆ ਸੁਧਾਰਾਂ ਲਈ ਕੀਤੇ ਜਾ ਰਹੇ ਕੰਮਾਂ ਵਿਚ ਸਰਕਾਰੀ ਸਕੂਲਾਂ ਨੂੰ ਆਧੁੁਨਿਕ ਸਾਜੋ-ਸਾਮਾਨ ਨਾਲ ਲੈਸ ਕਰਕੇ ਸਮਾਰਟ ਸਕੂਲਾਂ ਦਾ ਦਰਜਾ ਦਿੱਤਾ ਜਾ ਰਿਹਾ ਹੈ ਅਤੇ ਤਰਨ ਤਾਰਨ ਜ਼ਿਲ੍ਹਾ ਸਮਾਰਟ ਸਕੂਲਾਂ ...
ਤਰਨ ਤਾਰਨ, 14 ਸਤੰਬਰ (ਪਰਮਜੀਤ ਜੋਸ਼ੀ)-ਥਾਣਾ ਗੋਇੰਦਵਾਲ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ 2 ਵਿਅਕਤੀਆਂ ਨਾਲ ਕੁੱਟਮਾਰ ਕਰ ਕੇ ਉਨ੍ਹਾਂ ਨੂੰ ਗੰਭੀਰ ਸੱਟਾਂ ਲਗਾਉਣ ਅਤੇ ਹਵਾਈ ਫਾਇਰ ਕਰਨ ਦੇ ਦੋਸ਼ ਹੇਠ 6 ਵਿਅਕਤੀਆਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ...
ਖਡੂਰ ਸਾਹਿਬ, 14 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਸੁਖਜਿੰਦਰ ਸਿੰਘ ਨਿੱਕੂ ਸਫਰੀ ਸਰਪੰਚ ਹੋਠੀਆਂ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਚਾਚਾ ਮਨਜਿੰਦਰ ਸਿੰਘ ਸਫਰੀ ਉੱਘੇ ਕਵੀਸ਼ਰ ਇਸ ਫਾਨੀ ਦੁਨੀਆਂ ਤੋਂ ਅਲਵਿਦਾ ਹੋ ਗਏ | ਜਿਨ੍ਹਾਂ ਦਾ ਪਿੰਡ ...
ਮੀਆਂਵਿੰਡ, 14 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਸਾਬਕਾ ਸੰਸਦੀ ਸਕੱਤਰ ਮਨਜੀਤ ਸਿੰਘ ਮੰਨਾ ਨੇ ਆਪਣੇ ਗ੍ਰਹਿ ਵਿਖੇ ਅਕਾਲੀ ਆਗੂਆਂ ਨਾਲ ਮੀਟਿੰਗ ਕਰਕੇ ਦਿੱਲੀ ਵਿਖੇ 17 ਦੇ ਰੋਸ ਮਾਰਚ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ | ਇਸ ਸਬੰਧੀ ਮੰਨਾ ਮੀਆਂਵਿੰਡ ਨੇ ਕਿਹਾ ਕਿ ...
ਫਤਿਆਬਾਦ, 14 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਹਲਕਾ ਖਡੂਰ ਸਾਹਿਬ ਦੇ ਪਿੰਡਾਂ ਵਿਚ ਸਰਗਰਮੀ ਨਾਲ ਕਾਂਗਰਸ ਪਾਰਟੀ ਦਾ ਝੰਡਾ ਬੁਲੰਦ ਕਰ ਰਹੇ ਹਲਕੇ ਦੇ ਸੀਨੀ. ਕਾਂਗਰਸੀ ਆਗੂ ਅਤੇ ਮਾਰਕੀਟ ਕਮੇਟੀ ਖਡੂਰ ਸਾਹਿਬ ਦੇ ਸਾਬਕਾ ਚੇਅਰਮੈਨ ਭੁਪਿੰਦਰ ਸਿੰਘ ਬਿੱਟੂ ...
ਤਰਨ ਤਾਰਨ, 14 ਸਤੰਬਰ (ਹਰਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ 17 ਸਤੰਬਰ ਨੂੰ ਦਿੱਲੀ ਵਿਖੇ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਤੋਂ ਸੰਸਦ ਭਵਨ ਤੱਕ ਮਾਰਚ ਕੱਢਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਦੇ ...
ਖੇਮਕਰਨ, 14 ਸਤੰਬਰ (ਰਾਕੇਸ਼ ਕੁਮਾਰ ਬਿੱਲਾ)-ਪੰਜਾਬ 'ਚ ਜਿਵੇਂ-ਜਿਵੇਂ ਵਿਧਾਨ ਸਭਾ ਚੋਣਾਂ ਦਾ ਸਮਾਂ ਨਜ਼ਦੀਕ ਆਉਣਾ ਚਾਲੂ ਹੋ ਗਿਆ ਹੈ, ਰਾਜਸੀ ਪਾਰਟੀਆਂ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਆਮ ਆਦਮੀ ਪਾਰਟੀ ਨੂੰ ਹਲਕਾ ਇੰਚਾਰਜ ਸਰਵਨ ਸਿੰਘ ਧੁੰਨ ਦੀ ਅਗਵਾਈ ਵਿਚ ...
ਖਡੂਰ ਸਾਹਿਬ, 14 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਕੇਂਦਰ ਸਰਕਾਰ ਵਲੋਂ ਖੇਤੀ ਸਬੰਧੀ ਪਾਸ ਕੀਤੇ ਕਾਲੇ ਕਾਨੂੰਨਾਂ ਦੀ ਵਰ੍ਹੇਗੰਢ ਨੂੰ ਸ਼੍ਰੋਮਣੀ ਅਕਾਲੀ ਦਲ 17 ਸਤੰਬਰ ਨੂੰ ਜਿਸ ਦਿਨ ਕਾਲੇ ਕਾਨੂੰਨ ਬਣਾਏ ਗਏ, ਉਸ ਦਿਨ ਨੂੰ ਕਾਲੇ ਦਿਵਸ ਵਜੋਂ ਮਨਾਏਗਾ ਅਤੇ ਪਾਰਟੀ ...
ਤਰਨ ਤਾਰਨ, 14 ਸਤੰਬਰ (ਹਰਿੰਦਰ ਸਿੰਘ)-ਅਦਾਲਤ 'ਚ ਚੱਲ ਰਹੇ ਕੇਸ ਦੌਰਾਨ ਹਾਜ਼ਰ ਨਾ ਹੋਣ 'ਤੇ ਅਦਾਲਤ ਨੇ 14 ਵਿਅਕਤੀਆਂ ਨੂੰ ਭਗੌੜਾ ਐਲਾਨਿਆ ਹੈ, ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਵਲੋਂ ਭਗੌੜੇ ਐਲਾਨੇ ਗਏ ਵਿਅਕਤੀਆਂ ਖਿਲਾਫ਼ ਵੱਖ-ਵੱਖ ਥਾਣਿਆ ਵਿਚ ਕੇਸ ਦਰਜ ਕਰ ਕੇ ...
ਗੋਇੰਦਵਾਲ ਸਾਹਿਬ, 14 ਸਤੰਬਰ (ਸਕੱਤਰ ਸਿੰਘ ਅਟਵਾਲ)-ਵਾਹਿਗੁਰੂ ਇੰਟਰਪ੍ਰਾਈਜ਼ਿਜ਼ ਅਤੇ ਇਮੀਗ੍ਰੇਸ਼ਨ ਸਰਵਿਸਿਜ਼ ਸ੍ਰੀ ਗੋਇੰਦਵਾਲ ਸਾਹਿਬ ਜੋ ਕਿ ਇਲਾਕੇ ਅੰਦਰ ਇਮੀਗ੍ਰੇਸ਼ਨ, ਸਟੱਡੀ, ਵਿਜਿਟਰ ਵੀਜ਼ੇ ਲਗਵਾਉਣ 'ਚ ਮੋਹਰੀ ਸੰਸਥਾ ਬਣ ਕੇ ਉੱਭਰੀ ਹੈ ਅਤੇ ਵਧੀਆ ...
ਖਡੂਰ ਸਾਹਿਬ, 14 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਖਡੂਰ ਸਾਹਿਬ ਵਿਖੇ ਕਾਂਗਰਸੀ ਵਰਕਰਾਂ ਨਾਲ ਇਕ ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਕਦੇ ਵੀ ਪੰਜਾਬ ਦਾ ਭਲਾ ਨਹੀਂ ਸੋਚ ਸਕਦੀਆਂ | ਜੇਕਰ ...
ਅਮਰਕੋਟ, 14 ਸਤੰਬਰ (ਭੱਟੀ)-ਕਿਸਾਨ ਮਜ਼ਦੂਰ ਸ਼ੰਘਰਸ਼ ਕਮੇਟੀ ਪੰਜਾਬ ਦੇ ਭਾਈ ਝਾੜੂ ਸਾਹਿਬ ਜੀ ਜ਼ੋਨ ਵਲਟੋਹਾ ਵਲੋਂ ਹਲਕੇ ਖੇਮਕਰਨ ਵਿਚ ਕੀਤੀ ਜਾਗਰੂਕ ਚੇਤਨਾ ਰੈਲੀ, ਜਿਸ ਦੀ ਸ਼ੁਰੂਆਤ ਗੁਰਦੁਆਰਾ ਸ਼ਹੀਦ ਬਾਬਾ ਲਖਬੀਰ ਸਿੰਘ ਘਰਿਆਲੇ ਤੋਂ ਰਵਾਨਾ ਹੋਈ, ਜਿਸ ਦੀ ...
ਝਬਾਲ, 14 ਸਤੰਬਰ (ਸਰਬਜੀਤ ਸਿੰਘ)-ਮਾਝੇ ਦੇ ਧਾਰਮਿਕ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਅੱਜ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਆਲ ਇੰਡਿਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਦੇ ਨਵੇਂ ਬਣੇ ਪ੍ਰਧਾਨ ਕੰਵਰ ਚੜ੍ਹਤ ਸਿੰਘ ਗਿੱਲ ਤੇ ਸ਼੍ਰੋਮਣੀ ਕਮੇਟੀ ...
ਤਰਨ ਤਾਰਨ, 14 ਸਤੰਬਰ (ਹਰਿੰਦਰ ਸਿੰਘ)- ਕੋਵਿਡ-19 ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਤਰਨ ਤਾਰਨ ਵਿਚ ਕੋਵਿਡ ਵੈਕਸੀਨੇਸ਼ਨ ਪ੍ਰੀਕਿਰਿਆ 'ਚ ਹੋਰ ਤੇਜ਼ੀ ਲਿਆਉਣ ਦੇ ਮੰਤਰ ਤਹਿਤ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ...
ਪੱਟੀ, 14 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਪੱਟੀ ਹਲਕੇ ਤੋਂ ਸਿਆਸਤ ਦਾ ਧੁਰਾ ਮੰਨਿਆ ਜਾਂਦਾ ਪਿੰਡ ਬੁਰਜ ਰਾਏਕੇ ਤੋਂ 50 ਸਾਲ ਤੋਂ ਕਾਂਗਰਸ, ਅਕਾਲੀ ਪਰਿਵਾਰ ਆਪਣੀਆਂ ਪਾਰਟੀਆਂ ਛੱਡ ਕੇੇ ਪੱਟੀ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ...
ਤਰਨ ਤਾਰਨ, 14 ਸਤੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 17 ਸਤੰਬਰ ਨੂੰ ਕਿਸਾਨਾਂ ਦੇ ਹੱਕ ਵਿਚ ਗੁਰਦੁਆਰਾ ਰਕਾਬਗੰਜ ਸਾਹਿਬ ਦਿੱਲੀ ਤੋਂ ਲੈ ਕੇ ਸੰਸਦ ਤੱਕ ਜੋ ਰੋਸ ਮਾਰਚ ਕੀਤਾ ਜਾ ਰਿਹਾ ...
ਤਰਨ ਤਾਰਨ, 14 ਸਤੰਬਰ (ਹਰਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦਿੱਲੀ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ 'ਤੇ ਜ਼ਿਲ੍ਹੇ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਗਾਂਧੀ ਪਾਰਕ ਤਰਨ ਤਾਰਨ ਵਿਖੇ ਜਿਸ ਵਿਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਅਜੈਬ ਸਿੰਘ ਸਿੰਘ ...
ਸੁਰ ਸਿੰਘ, 14 ਸਤੰਬਰ (ਧਰਮਜੀਤ ਸਿੰਘ)-ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਪਾਸੋਂ 'ਬਿਧੀ ਚੰਦ ਛੀਨਾ-ਗੁਰੂ ਕਾ ਸੀਨਾ' ਦਾ ਵਰ ਪ੍ਰਾਪਤ ਕਰਨ ਵਾਲੇ ਉਨ੍ਹਾਂ ਦੇ ਅਨਿਨ ਪਿਆਰੇ ਸੇਵਕ ਬਹਾਦਰ ਬਾਬਾ ਬਿਧੀ ਚੰਦ ਦਾ 2 ਦਿਨਾਂ ਸਾਲਾਨਾ ਜੋੜ ਮੇਲਾ ਉਨ੍ਹਾਂ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX