ਤਾਜਾ ਖ਼ਬਰਾਂ


ਹਿਮਾਚਲ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ਸੋਚ ’ਤੇ ਮੋਹਰ ਲਗਾਈ-ਰਾਜਾ ਵੜਿੰਗ
. . .  49 minutes ago
ਮੁਹਾਲੀ, 9 ਦਸੰਬਰ (ਦਵਿੰਦਰ ਸਿੰਘ)- ਹਿਮਾਚਲ ਚੋਣਾਂ ਵਿਚ ਕਾਂਗਰਸ ਦੀ ਹੋਈ ਜਿੱਤ ’ਤੇ ਬੋਲਦਿਆਂ ਰਾਜਾ ਵੜਿੰਗ ਨੇ ਹਿਮਾਚਲ ਪ੍ਰਦੇਸ਼ ਦੇ ਸਾਰੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ...
ਬਾਰ ਐਸੋਸੀਏਸ਼ਨ ਅਮਲੋਹ ਦੀ ਚੋਣ ਵਿੱਚ ਐਡਵੋਕੇਟ ਅਮਰੀਕ ਸਿੰਘ ਔਲਖ ਜਿੱਤ ਦਰਜ ਕਰਕੇ ਪ੍ਰਧਾਨ ਬਣੇ
. . .  about 1 hour ago
ਅਮਲੋਹ, 9 ਦਸੰਬਰ (ਕੇਵਲ ਸਿੰਘ)- ਅੱਜ ਬਾਰ ਐਸੋਸੀਏਸ਼ਨ ਦੇ ਪ੍ਰਧਾਨ, ਉਪ-ਪ੍ਰਧਾਨ ਅਤੇ ਸੈਕਟਰੀ ਦੀ ਚੋਣ ਲਈ ਵੋਟਿੰਗ ਹੋਈ, ਜਿਸ ਵਿਚ ਐਡਵੋਕੇਟ ਅਮਰੀਕ ਸਿੰਘ ਔਲਖ ਪ੍ਰਧਾਨ ਦੀ ਚੋਣ ਜਿੱਤੇ। ਇਮਰਾਨ ਤੱਗੜ ਮੀਤ ਪ੍ਰਧਾਨ ਬਣੇ, ਉਥੇ ਹੀ ਦੂਸਰੇ ਗਰੁੱਪ ਦੇ ਐਡਵੋਕੇਟ ਪ੍ਰਣਵ ਗੁਪਤਾ ਚੋਣ...
ਇਤਿਹਾਸਕ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ 11 ਹਜ਼ਾਰ ਬੂਟੇ ਲਗਾਉਣ ਦੀ ਸ਼ੁਰੂਆਤ
. . .  about 1 hour ago
ਸੰਧਵਾਂ, 9 ਦਸੰਬਰ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪਾਵਨ ਚਰਨਾਂ ਦੀ ਛੋਹ ਪ੍ਰਾਪਤ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ ਸਰਪੰਚ ਪਰਮਜੀਤ ਸਿੰਘ ਮਾਨ, ਪ੍ਰਧਾਨ ਅਮਰੀਕ ਸਿੰਘ ਸੰਧੂ, ਪ੍ਰਿੰਸੀਪਲ ਤਜਿੰਦਰ ਸ਼ਰਮਾ, ਲੈਕਚਰਾਰ ...
ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ 28 ਦੀ ਥਾਂ 27 ਦਸੰਬਰ ਨੂੰ ਸਜਾਇਆ ਜਾਵੇ ਨਗਰ ਕੀਰਤਨ
. . .  about 1 hour ago
ਅੰਮ੍ਰਿਤਸਰ, 9 ਦਸੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 29 ਦਸੰਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸੰਬੰਧੀ ਸਜਾਇਆ ਜਾਣ ਵਾਲਾ ਨਗਰ ਕੀਰਤਨ 27 ਦਸੰਬਰ ਨੂੰ ਸਜਾਉਣ ਦਾ ਆਦੇਸ਼ ਕੀਤਾ ਹੈ। ਸ਼੍ਰੋਮਣੀ ਕਮੇਟੀ...
ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਨੋਟਿਸ ਜਾਰੀ
. . .  about 2 hours ago
ਨਵੀਂ ਦਿੱਲੀ, 9 ਦਸੰਬਰ- ਸੁਪਰੀਮ ਕੋਰਟ ਨੇ ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਔਰਤਾਂ ਲਈ ਵਿਆਹ ਦੀ ਇਕਸਾਰ ਉਮਰ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਕੇਂਦਰ ਨੂੰ ਨੋਟਿਸ ਜਾਰੀ...
ਡੇਰਾ ਪ੍ਰੇਮੀ ਕਤਲ ਮਾਮਲੇ ’ਚ ਗ੍ਰਿਫ਼ਤਾਰ ਸ਼ੂਟਰ ਜਤਿੰਦਰ ਜੀਤੂ ਨੂੰ ਫ਼ਰੀਦਕੋਟ ਅਦਾਲਤ ਵਿਚ ਕੀਤਾ ਪੇਸ਼
. . .  about 2 hours ago
ਫ਼ਰੀਦਕੋਟ, 9 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਕੋਟਕਪੂਰਾ ਵਿਖੇ ਹੋਏ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੇ ਕਤਲ ਮਾਮਲੇ ਵਿਚ ਦਿੱਲੀ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਛੇਵੇਂ ਸ਼ੂਟਰ ਜਤਿੰਦਰ ਜੀਤੂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ...
ਬੀਬਾ ਬਾਦਲ ਵਲੋਂ ਬੁਲੇਟ ਦੀ ਸਵਾਰੀ, ਪਿੱਛੇ ਬੈਠੇ ਜਗਰੂਪ ਸਿੰਘ ਗਿੱਲ
. . .  about 3 hours ago
ਬਠਿੰਡਾ, 9 ਦਸੰਬਰ (ਨਾਇਬ ਸਿੰਘ ਸਿੱਧੂ)- ਬਠਿੰਡਾ ਵਿਖੇ ਅੱਜ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫੈਡਰੇਸ਼ਨ ਵਲੋਂ 16ਵਾਂ ਵਿਰਾਸਤੀ ਮੇਲਾ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਜਗਰੂਪ ਸਿੰਘ ਗਿੱਲ ਪਹੁੰਚੇ...
ਪੰਜਾਬ ਨੂੰ ਰੰਗਲਾ ਬਣਾਉਣ ਦੀ ਗੱਲ ਕਰਨ ਵਾਲਿਆਂ ਵਲੋਂ ਪੰਜਾਬ ਨੂੰ ਖ਼ੂਨ ਦੇ ਰੰਗ ਵਿਚ ਰੰਗਿਆ ਜਾ ਰਿਹਾ-ਹਰਪ੍ਰਤਾਪ ਸਿੰਘ ਅਜਨਾਲਾ
. . .  about 3 hours ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਹਿਮਾਚਲ ਪ੍ਰਦੇਸ਼ ਵਿਚ ਕਾਂਗਰਸ ਪਾਰਟੀ ਦੀ ਹੋਈ ਵੱਡੀ ਜਿੱਤ ਦੀ ਖ਼ੁਸ਼ੀ ਵਿਚ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ‘ਚ ਕਾਂਗਰਸੀ ਕਾਰਕੁੰਨਾਂ...
ਕਾਰਜਪਾਲਿਕਾ ਤੇ ਨਿਆਂਪਾਲਿਕਾ ਦੇ ਸੰਬੰਧ ਹੋਣ ਸ਼ਾਂਤੀਪੂਰਨ-ਮਨੀਸ਼ ਤਿਵਾੜੀ
. . .  about 4 hours ago
ਨਵੀਂ ਦਿੱਲੀ, 9 ਦਸੰਬਰ- ਲੋਕ ਸਭਾ ਵਿਚ ਮੁਲਤਵੀ ਪ੍ਰਸਤਾਵ ਨੋਟਿਸ ਲਿਆਉਣ ਸੰਬੰਧੀ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬੋਲਦਿਆਂ ਕਿਹਾ ਕਾਰਜਪਾਲਿਕਾ ਅਤੇ ਨਿਆਂਪਾਲਿਕਾ ਵਿਚ ਸ਼ਾਂਤੀਪੂਰਨ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ
. . .  about 4 hours ago
ਨਵੀਂ ਦਿੱਲੀ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸੂਬੇ ਦੇ ਮੁੱਦਿਆਂ ਨੂੰ ਲੈ ਕੇ ਮੁਲਾਕਾਤ ਕੀਤੀ ਗਈ, ਕਿਉਂਕਿ ਪੰਜਾਬ ਸਰਹੱਦੀ ਸੂਬਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਈ ਮੁੱਦਿਆਂ...
ਪੰਜਾਬ 'ਚ ਜਲਦ ਹੀ ਲਿਆਂਦੀ ਜਾਵੇਗੀ ਇਲੈਕਟ੍ਰਿਕ ਵਾਹਨ ਪਾਲਿਸੀ: ਮੁੱਖ ਮੰਤਰੀ ਭਗਵੰਤ ਮਾਨ
. . .  about 4 hours ago
ਚੰਡੀਗੜ੍ਹ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ 'ਤੇ ਹਨ। ਇਸ ਦੌਰੇ ਦੌਰਾਨ ਭਗਵੰਤ ਮਾਨ ਨੇ ਦਿੱਲੀ ਵਿਖੇ ਆਯੋਜਿਤ ਸੀ.ਆਈ.ਆਈ ਉੱਤਰੀ ਖੇਤਰ ਕਾਊਂਸਲ ਦੀ ਸਲਾਨਾ ਪੰਜਵੀਂ ਮੀਟਿੰਗ 'ਚ ਹਿੱਸਾ ਲਿਆ...
ਸ਼ਰਧਾ ਕਤਲ ਕੇਸ: ਆਫ਼ਤਾਬ ਦੇ ਪਰਿਵਾਰਕ ਮੈਂਬਰਾਂ ਨੂੰ ਸਭ ਪਤਾ ਸੀ-ਵਿਕਾਸ ਵਾਕਰ
. . .  about 4 hours ago
ਮੁੰਬਈ, 9 ਦਸੰਬਰ-ਸ਼ਰਧਾ ਕਤਲ ਕੇਸ ਸੰਬੰਧੀ ਉਸ ਦੇ ਪਿਤਾ ਵਿਕਾਸ ਵਾਕਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਂ ਸ਼ਰਧਾ ਅਤੇ ਆਫ਼ਤਾਬ ਪੂਨਾਵਾਲਾ ਦੇ ਰਿਸ਼ਤੇ ਦੇ ਖ਼ਿਲਾਫ਼ ਸੀ। ਮੈਂ ਇਸ ਗੱਲ ਤੋਂ ਅਣਜਾਣ ਸੀ ਕਿ ਸ਼ਰਧਾ ਨੂੰ ਆਫ਼ਤਾਬ ਵਲੋਂ ਘਰੇਲੂ ਹਿੰਸਾ ਦਾ ਸ਼ਿਕਾਰ ਬਣਾਇਆ ਗਿਆ ਸੀ। ਉਨ੍ਹਾਂ...
ਅੱਜ ਜੀ-20 ਨੂੰ ਲੈ ਕੇ ਅਹਿਮ ਮੀਟਿੰਗ,ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਹੋਵੇਗੀ ਮੀਟਿੰਗ
. . .  about 5 hours ago
ਨਵੀਂ ਦਿੱਲੀ, 9 ਦਸੰਬਰ-ਅੱਜ ਜੀ-20 ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਅਹਿਮ ਮੀਟਿੰਗ ਹੋਵੇਗੀ। ਇਸ ਮੀਟਿੰਗ 'ਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਿਲ ਹੋਣਗੇ। ਜਾਣਕਾਰੀ ਮੁਤਾਬਿਕ ਇਹ ਮੀਟਿੰਗ ਵੀਡੀਓ....
ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਕੀਤਾ ਨਜ਼ਰਬੰਦ
. . .  about 5 hours ago
ਜਲੰਧਰ, 9 ਦਸੰਬਰ-ਲਤੀਫਪੁਰਾ 'ਚ ਨਾਜਾਇਜ਼ ਕਬਜ਼ੇ ਤੋੜਨ ਤੋਂ ਪਹਿਲਾਂ ਕੌਂਸਲਰ ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਨਜ਼ਰਬੰਦ ਕਰ ਲਿਆ ਹੈ। ਦਸ ਦੇਈਏ ਕਿ...
ਸੋਨੀਆ ਗਾਂਧੀ ਦਾ 76ਵਾਂ ਜਨਮਦਿਨ ਅੱਜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  about 6 hours ago
ਨਵੀਂ ਦਿੱਲੀ, 9 ਦਸੰਬਰ-ਕਾਂਗਰਸ ਦੀ ਸਾਬਕਾ ਪ੍ਰਧਾਨ ਤੇ ਯੂ.ਪੀ.ਏ. ਦੀ ਚੇਅਰਮੈਨ ਸੋਨੀਆ ਗਾਂਧੀ ਦਾ ਅੱਜ ਜਨਮਦਿਨ ਹੈ। ਕਾਂਗਰਸ ਦੀ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਰਹੀ ਸੋਨੀਆ ਗਾਂਧੀ ਅੱਜ 76 ਸਾਲ ਦੀ ਹੋ ਗਈ...
ਰਾਘਵ ਚੱਢਾ ਨੇ ਸੰਸਦ 'ਚ ਚੁੱਕਿਆ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ
. . .  about 5 hours ago
ਨਵੀਂ ਦਿੱਲੀ, 9 ਦਸੰਬਰ-ਆਮ ਆਦਮੀ ਪਾਰਟੀ ਸਾਂਸਦ ਰਾਘਵ ਚੱਢਾ ਨੇ ਸੰਸਦ 'ਚ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਉਣ ਜਾਣ ਵਾਲੀ ਸਮੱਸਿਆ ਦਾ ਮੁੱਦਾ ਚੁੱਕਿਆ ਹੈ।
ਜਲੰਧਰ: ਨਾਜਾਇਜ਼ ਕਬਜ਼ੇ ਹਟਾਉਣ ਪਹੁੰਚੀ ਪੁਲਿਸ, ਲੋਕਾਂ 'ਚ ਮਚੀ ਹਫੜਾ-ਦਫ਼ੜੀ
. . .  about 6 hours ago
ਜਲੰਧਰ, 9 ਦਸੰਬਰ (ਅੰਮ੍ਰਿਤਪਾਲ)-ਜਲੰਧਰ ਦੇ ਲਤੀਫ਼ਪੁਰਾ 'ਚ ਸ਼ੁੱਕਰਵਾਰ ਸਵੇਰੇ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਪੁਲਿਸ ਅਤੇ ਲੋਕ ਆਹਮੋ-ਸਾਹਮਣੇ ਹੋ ਗਏ...
ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
. . .  about 8 hours ago
ਨਵੀਂ ਦਿੱਲੀ, 9 ਦਸੰਬਰ-ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
ਸਰਕਾਰੀ ਸਕੂਲ ਰੂੜੇਕੇ ਕਲਾਂ ਦੇ ਵਿਦਿਆਰਥੀਆਂ ਨੂੰ ਨੌਜਵਾਨਾਂ ਵਲੋਂ ਚਿੱਟਾ ਤੇ ਮੈਡੀਕਲ ਨਸ਼ਿਆਂ ਸਮੇਤ ਫੜਨ ਦੀ ਵੀਡੀਓ ਵਾਇਰਲ
. . .  about 8 hours ago
ਬਰਨਾਲਾ/ਰੂੜੇਕੇ ਕਲਾਂ, 9 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਕਸਬਾ ਰੂੜੇਕੇ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਪਿੰਡ ਦੇ ਨੌਜਵਾਨਾਂ ਨੇ ਚਿੱਟਾ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਫੜ੍ਹ ਕੇ ਸਕੂਲ ਦੇ ਅਧਿਆਪਕਾਂ...
ਦੇਸ਼ 'ਚ ਗਰੀਬ ਕਲਿਆਣ ਦੇ ਲਈ ਜੋ ਵੀ ਕੰਮ ਹੋਇਆ ਹੈ ਉਸ 'ਤੇ ਸਦਨ 'ਚ ਚਰਚਾ ਹੋਣੀ ਚਾਹੀਦੀ ਹੈ: ਭੁਪਿੰਦਰ ਯਾਦਵ
. . .  about 9 hours ago
ਨਵੀਂ ਦਿੱਲੀ, 9 ਦਸੰਬਰ-ਕੇਂਦਰੀ ਮੰਤਰੀ ਭੁਪਿੰਦਰ ਯਾਦਵ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 ਤੋਂ ਜਦੋਂ ਤੋਂ ਕੇਂਦਰ 'ਚ ਸ਼ਾਸਨ ਦੀ ਵਾਂਗਡੋਰ ਸੰਭਾਲੀ ਹੈ ਉਦੋਂ ਤੋਂ ਕੇਂਦਰ ਸਰਕਾਰ ਦੀ ਗਰੀਬ ਕਲਿਆਣਕਾਰੀ ਨੀਤੀਆਂ ਇਸ ਦੇਸ਼...
ਜੋਧਪੁਰ: ਵਿਆਹ ਦੌਰਾਨ ਘਰ ’ਚ ਅੱਗ ਲੱਗਣ ਨਾਲ 4 ਲੋਕਾਂ ਦੀ ਮੌਤ, 60 ਜ਼ਖ਼ਮੀ
. . .  about 9 hours ago
ਰਾਜਸਥਾਨ, 9 ਦਸੰਬਰ-ਰਾਜਸਥਾਨ ਦੇ ਜੋਧਪੁਰ ਦੇ ਭੂੰਗਰਾ ਪਿੰਡ 'ਚ ਇਕ ਵਿਆਹ ਦੌਰਾਨ ਸਿਲੰਡਰ ਫਟ ਗਿਆ...
⭐ਮਾਣਕ-ਮੋਤੀ⭐
. . .  about 10 hours ago
⭐ਮਾਣਕ-ਮੋਤੀ⭐
ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਭਾਦੋਂ ਸੰਮਤ 553

ਲੁਧਿਆਣਾ

ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਦੇ ਦਸਤਾਰਬੰਦੀ ਸਮਾਗਮ ਮੌਕੇ ਵੱਖ-ਵੱਖ ਧਾਰਮਿਕ ਆਗੂ ਹੋਏ ਸ਼ਾਮਿਲ

ਲੁਧਿਆਣਾ, 14 ਸਤੰਬਰ (ਕਵਿਤਾ ਖੁੱਲਰ)-ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਦੇ ਇੰਤਕਾਲ ਤੋਂ ਬਾਅਦ ਇਤਿਹਾਸਕ ਜਾਮਾ ਮਸਜਿਦ 'ਚ ਹੋਏ ਇਕ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਦੀ ਵਸੀਅਤ ਮੁਤਾਬਿਕ ਉਨ੍ਹਾਂ ਦੇ ਵੱਡੇ ਸਪੁੱਤਰ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਦੀ ਦਸਤਾਰਬੰਦੀ ਕਰਕੇ ਪੰਜਾਬ ਦਾ ਸ਼ਾਹੀ ਇਮਾਮ ਬਣਾਇਆ ਗਿਆ | ਨਵਨਿਯੁਕਤ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਦੀ ਦਸਤਾਰਬੰਦੀ ਮੌਕੇ ਭਾਰਤ ਦੇ ਚੀਫ ਇਮਾਮ ਮੌਲਾਨਾ ਮੁਹੰਮਦ ਉਮੇਰ ਇਲਿਆਸੀ, ਪੀਰ ਜੀ ਹੁਸੈਨ ਅਹਿਮਦ ਬੂੜੀਆ, ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ, ਸਾਬਕਾ ਮੰਤਰੀ ਜਥੇ. ਹੀਰਾ ਸਿੰਘ ਗਾਬੜੀਆ, ਵਿਧਾਇਕ ਕੁਲਦੀਪ ਸਿੰਘ ਵੈਦ, ਵਿਧਾਇਕ ਬਲਵਿੰਦਰ ਸਿੰਘ ਬੈਂਸ, ਵਿਧਾਇਕ ਸਿਮਰਜੀਤ ਸਿੰਘ ਬੈਂਸ, ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ, ਮੇਅਰ ਬਲਕਾਰ ਸਿੰਘ ਸੰਧੂ ਤੇ ਕੈਬਿਨਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੀ ਪਤਨੀ ਮਮਤਾ ਆਸ਼ੂ ਸਮੇਤ ਕਈ ਆਗੂ ਹਾਜ਼ਰ ਸਨ | ਇਸ ਮੌਕੇ ਨਵ-ਨਿਯੁਕਤ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਕਿਹਾ ਕਿ ਉਹ ਆਪਣੇ ਪਿਤਾ ਮਰਹੂਮ ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਦੇ ਅਧੂਰੇ ਕੰਮਾਂ ਨੂੰ ਪੂਰਾ ਕਰਨ ਲਈ ਪੂਰੀ ਵਾਹ ਲਗਾਉਣਗੇ | ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸਰਦਾਰ ਪਿ੍ਤਪਾਲ ਸਿੰਘ ਪ੍ਰਧਾਨ ਨੇ ਸ਼ਾਹੀ ਇਮਾਮ ਨੂੰ ਸਨਮਾਨਿਤ ਕਰਦਿਆਂ ਭਰਪੂਰ ਸਹਿਯੋਗ ਦੇਣ ਦਾ ਭਰੋਸਾ ਦਿੱਤਾ | ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੀ ਪਤਨੀ ਮਮਤਾ ਆਸ਼ੂ ਨੇ ਸ਼ਾਹੀ ਇਮਾਮ ਪਰਿਵਾਰ ਵਲੋਂ ਦੇਸ਼ ਦੀ ਆਜ਼ਾਦੀ ਲਈ ਨਿਭਾਈ ਜਿੰਮੇਵਾਰੀ ਤੇ ਯੋਗਦਾਨ ਦੀ ਸ਼ਲਾਘਾ ਕੀਤੀ | ਇਸ ਮੌਕੇ ਮੁਫਤੀ ਇਰਤਕਾ ਉਲ ਹਸਨ, ਮੁਫਤੀ ਖਲੀਲ, ਖ਼ਲੀਫ਼ਾ ਸਾਹਿਬ ਸਰਹਿੰਦ, ਮੌਲਾਨਾ ਫਰਹਾਨ, ਪ੍ਰਵੀਨ ਬਜਾਜ, ਮੁਫਤੀ ਸਦਾਮ ਹੁਸੈਨ ਲੁਧਿਆਣਵੀ, ਦਰਸ਼ਨ ਰਤਨ ਰਾਵਨ, ਭਾਵਾਧਸ ਆਗੂ ਵਿਜੇ ਦਾਨਵ, ਕਾਂਗਰਸ ਪ੍ਰਧਾਨ ਅਸ਼ਵਨੀ ਸ਼ਰਮਾ, ਕੌਂਸਲਰ ਰਾਕੇਸ਼ ਪਰਾਸ਼ਰ, ਕਾਂਗਰਸ ਸੇਵਾ ਦਲ ਦੇ ਸੁਸ਼ੀਲ ਪਰਾਸ਼ਰ, ਕੌਂਸਲਰ ਸੰਨੀ ਭੱਲਾ, ਕਾਂਗਰਸ ਦੇਹਾਤੀ ਪ੍ਰਧਾਨ ਸੋਨੀ ਗਾਲਿਬ, ਯੂਥ ਕਾਂਗਰਸ ਲੁਧਿਆਣਾ ਦੇ ਇੰਚਾਰਜ ਮੁੰਜਮਿਲ ਅਲੀ ਖਾਨ ਸ਼ੇਰਵਾਨੀ, 'ਆਪ' ਪਾਰਟੀ ਆਤਮ ਨਗਰ ਹਲਕਾ ਇੰਚਾਰਜ ਕੁਲਵੰਤ ਸਿੱਧੂ, ਯੂਥ ਕਾਂਗਰਸ ਪ੍ਰਧਾਨ ਯੋਗੇਸ਼ ਹਾਂਡਾ, ਸਾਬਕਾ ਕੌਂਸਲਰ ਗੁਰਪ੍ਰੀਤ ਸਿੰਘ ਖੁਰਾਣਾ, ਬਲਜੀਤ ਸਿੰਘ ਬਿੰਦਰਾ, ਅਤੀਕ ਉਰ ਰਹਿਮਾਨ ਲੁਧਿਆਣਵੀਂ, ਪਵਨਦੀਪ ਸਿੰਘ ਮਦਾਨ, ਅਕਾਲੀ ਆਗੂ ਮਾਨ ਸਿੰਘ ਗਰਚਾ, ਮਨਪ੍ਰੀਤ ਸਿੰਘ ਮੰਨਾ, ਐਡਵੋਕੇਟ ਹਰਪ੍ਰੀਤ ਸਿੰਘ ਗਰਚਾ, ਮੁਸਤਕੀਮ ਅਹਿਰਾਰੀ ਅਤੇ ਸਮੇਤ ਕਈ ਆਗੂ ਹਾਜ਼ਰ ਸਨ |
ਮੁਹੰਮਦ ਉਸਮਾਨ ਰਹਿਮਾਨੀ ਬਣੇ ਪੰਜਾਬ ਦੇ ਨੌਵੇਂ ਸ਼ਾਹੀ ਇਮਾਮ
ਦੇਸ਼ ਦੀ ਆਜਾਦੀ ਦੇ 200 ਸਾਲ ਤੱਕ ਲਗਾਤਾਰ ਕੁਰਬਾਨੀਆਂ ਦੇਣ ਵਾਲੇ ਲੁਧਿਆਣਾ ਦੇ ਇਸ ਪਰਿਵਾਰ ਦੇ ਪਹਿਲੇ ਸ਼ਾਹੀ ਇਮਾਮ ਪੰਜਾਬ ਮੌਲਾਨਾ ਅਬਦੁੱਲਾ ਵਲੀ ਲੁਧਿਆਣਵੀ 1760 ਤੋਂ 1810, ਮੌਲਾਨਾ ਹਾਫ਼ਿਜ਼ ਅਬਦੁੱਲਾ ਵਾਰਿਸ ਲੁਧਿਆਣਵੀ 1810 ਤੋਂ 1825, ਮੌਲਾਨਾ ਸ਼ਾਹ ਅਬਦੁਲ ਕਾਦਿਰ ਲੁਧਿਆਣਵੀ 1825 ਤੋਂ 1860, ਮੌਲਾਨਾ ਸ਼ਾਹ ਮੁਹੰਮਦ ਲੁਧਿਆਣਵੀ 1860 ਤੋਂ 1903, ਮੌਲਾਨਾ ਸ਼ਾਹ ਮੁਹੰਮਦ ਜ਼ਕਰੀਆ ਲੁਧਿਆਣਵੀ 1903 ਤੋਂ 1926, ਰਈਸ ਉਲ ਅਹਿਰਾਰ ਮੌਲਾਨਾ ਹਬੀਬ ਉਰ ਰਹਿਮਾਨ ਪ੍ਰਥਮ ਲੁਧਿਆਣਵੀ 1926 ਤੋਂ 1956, ਮੌਲਾਨਾ ਮੁਫਤੀ ਮੁਹੰਮਦ ਅਹਿਮਦ ਰਹਿਮਾਨੀ ਲੁਧਿਆਣਵੀ 1956 ਤੋਂ 1987, ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ 1987 ਤੋਂ 2021 ਤੱਕ ਸ਼ਾਹੀ ਇਮਾਮ ਪੰਜਾਬ ਰਹੇ ਹਨ | ਇਸ ਤਰ੍ਹਾਂ ਅੱਜ ਇਤਿਹਾਸਕ ਪਲਾਂ ਦੌਰਾਨ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਨੌਵੇਂ ਸ਼ਾਹੀ ਇਮਾਮ ਪੰਜਾਬ ਦਾ ਅਹੁਦਾ ਸੰਭਾਲਿਆ ਹੈ | 'ਆਪ' ਨੇ ਉੱਚ ਸਿੱਖਿਆ ਅਰਬੀ ਯੂਨੀਵਰਸਿਟੀ ਮਜਾਹਿਰ ਉਲੂਮ ਸਹਾਰਨਪੁਰ ਤੋਂ ਹਾਸਲ ਕੀਤੀ ਹੈ ਤੇ ਇਤਿਹਾਸ 'ਚ ਪੀ.ਐੱਚ.ਡੀ. ਕਰਨ ਦੌਰਾਨ ਲੁਧਿਆਣਾ ਦੇ ਇਤਿਹਾਸ ਬਾਰੇ ਦਾਸਤਾਨ-ਏ-ਲੁਧਿਆਣਾ ਪੰਜਾਬੀ 'ਚ ਕਿਤਾਬ ਵੀ ਲਿਖੀ | ਉਸਮਾਨ ਲੁਧਿਆਣਵੀ ਪਹਿਲਾਂ ਤੋਂ ਹੀ ਪੰਜਾਬ 'ਚ ਸਰਬ ਧਰਮ ਏਕਤਾ ਦੇ ਕੱਟੜ ਸਮਰਥਕ ਸਮਝੇ ਜਾਂਦੇ ਹਨ |

ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਦੌਰਾਨ ਅਕਾਲੀ-ਬਸਪਾ ਦੀ ਜਿੱਤ ਲਈ ਦਿਨ ਰਾਤ ਇੱਕ ਕਰਨ ਦਾ ਫ਼ੈਸਲਾ

ਲੁਧਿਆਣਾ, 14 ਸਤੰਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਉਮੀਦਵਾਰਾਂ, ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ-ਬਸਪਾ ਉਮੀਦਵਾਰਾਂ ਦੀ ਜਿੱਤ ਲਈ ਦਿਨ ਰਾਤ ਇੱਕ ਕਰਨ ਦਾ ਫ਼ੈਸਲਾ ਕੀਤਾ ਹੈ | ਗੁਰਦੁਆਰਾ ਦੂਖ ਨਿਵਾਰਨ ...

ਪੂਰੀ ਖ਼ਬਰ »

ਮਾਡਲ ਟਾਊਨ ਐਕਸਟੈਨਸ਼ਨ ਮਾਰਕੀਟ 'ਚ ਬੂਥਾਂ ਦੇ ਬਾਹਰੋਂ ਨਾਜਾਇਜ਼ ਕਬਜ਼ੇ ਹਟਾਉਣ ਸਮੇਂ ਸਥਿਤੀ ਹੋਈ ਤਣਾਅਪੂਰਨ

ਲੁਧਿਆਣਾ, 14 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ-ਡੀ ਅਧੀਨ ਪੈਂਦੀ ਮਾਡਲ ਟਾਊਨ ਐਕਸਟੈਨਸ਼ਨ ਮਾਰਕੀਟ ਨੇੜੇ ਕ੍ਰਿਸ਼ਨਾ ਮੰਦਿਰ ਵਿਚ ਮੰਗਲਵਾਰ ਦੁਪਹਿਰ ਨੂੰ ਸਥਿਤੀ ਉਦੋਂ ਤਨਾਅਪੂਰਨ ਹੋ ਗਈ ਜਦ ਇਮਾਰਤੀ ਸ਼ਾਖਾ ਟੀਮ ਨਿਰੀਖਕ ਰਾਜਬੀਰ ਕੌਰ ਦੀ ਅਗਵਾਈ ...

ਪੂਰੀ ਖ਼ਬਰ »

26 ਸਾਲਾ ਨੌਜਵਾਨ ਵਲੋਂ ਫਾਹਾ ਲੈ ਕੇ ਖੁਦਕੁਸ਼ੀ

ਫੁੱਲਾਂਵਾਲ, 14 ਸਤੰਬਰ (ਮਨਜੀਤ ਸਿੰਘ ਦੱਗਰੀ)-ਬੀਤੀ ਦੇਰ ਰਾਤ ਦੁੱਗਰੀ ਥਾਣੇ ਅਧੀਨ ਆਉਂਦੇ ਨਿਊ ਗੁਰੂ ਤੇਗ ਬਹਾਦਰ ਨਗਰ ਦੇ 26 ਸਾਲਾ ਨੌਜਵਾਨ ਮਨਿੰਦਰ ਸਿੰਘ ਉਰਫ ਮਨੂ ਨੇ ਪੱਗ ਦੇ ਸਹਾਰੇ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਮੌਕੇ ਤੇ ...

ਪੂਰੀ ਖ਼ਬਰ »

-ਬੈਂਸ ਜਬਰ ਜਨਾਹ ਮਾਮਲਾ-

ਪੀੜਤਾ ਨੂੰ ਬੈਂਸ ਦੇ ਦਫ਼ਤਰ ਲੈ ਕੇ ਦੇਰ ਸ਼ਾਮ ਪੁੱਜੀ ਪੁਲਿਸ

ਲੁਧਿਆਣਾ, 14 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਜਬਰ ਜਨਾਹ ਦੇ ਸੰਗੀਨ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਧਾਇਕ ਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਦਫ਼ਤਰ ਵਿਚ ਅੱਜ ਦੇਰ ਸ਼ਾਮ ਪੁਲਿਸ ਵਲੋਂ ਛਾਪਾਮਾਰੀ ਕੀਤੀ ਗਈ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਗੈਰ-ਲਾਇਸੈਂਸਸ਼ੁਦਾ ਵੜੀਆਂ ਬਣਾਉਣ ਵਾਲੀ ਫੈਕਟਰੀ ਫੜੀ

ਲੁਧਿਆਣਾ, 14 ਸਤੰਬਰ (ਸਲੇਮਪੁਰੀ)-ਸਿਹਤ ਵਿਭਾਗ ਦੀ ਇਕ ਟੀਮ ਵਲੋਂ ਅੱਜ ਸ਼ਿਮਲਾਪੁਰੀ ਸਥਿਤ ਇਕ ਫੈਕਟਰੀ ਫੜੀ ਹੈ, ਜੋ ਬਿਨਾਂ ਲਾਇਸੈਂਸ ਤੋਂ ਚਲਾਈ ਜਾ ਰਹੀ ਸੀ ਤੇ ਇਸ ਫੈਕਟਰੀ ਵਿਚ ਸਬਜੀ ਵਾਲੀਆਂ ਵੜੀਆਂ ਬਣਾਈਆਂ ਜਾ ਰਹੀਆਂ ਸਨ | ਜ਼ਿਲ੍ਹਾ ਸਿਹਤ ਅਫਸਰ ਡਾ. ਰਾਜੇਸ਼ ...

ਪੂਰੀ ਖ਼ਬਰ »

ਪ੍ਰੇਮਿਕਾ ਨਾਲ ਚਿੜੀਆ ਘਰ ਗਏ ਨੌਜਵਾਨ ਨੇ ਸ਼ੱਕੀ ਹਾਲਾਤਾਂ ਵਿਚ ਕੀਤੀ ਖੁਦਕੁਸ਼ੀ

ਲੁਧਿਆਣਾ, 14 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਲੁਧਿਆਣਾ ਜਲੰਧਰ ਮੁੱਖ ਸੜਕ 'ਤੇ ਸਥਿਤ ਚਿੜੀਆ ਘਰ ਵਿਚ ਪ੍ਰੇਮਿਕਾ ਨਾਲ ਗਏ ਇਕ ਨੌਜਵਾਨ ਵੱਲੋਂ ਸ਼ੱਕੀ ਹਾਲਾਤਾਂ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ 2 ਮਰੀਜ਼ ਸਾਹਮਣੇ ਆਏ

ਲੁਧਿਆਣਾ, 14 ਸਤੰਬਰ (ਸਲੇਮਪੁਰੀ)-ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਹੋਣ ਕਰਕੇ ਅੱਜ 2 ਮਰੀਜ਼ ਸਾਹਮਣੇ ਆਏ ਹਨ, ਦੋਵੇਂ ਮਰੀਜ਼ ਜਿੱਲ੍ਹਾ ਲੁਧਿਆਣਾ ਨਾਲ ਸਬੰਧਿਤ ਹਨ ਜਦਕਿ ਲੁਧਿਆਣਾ ਤੋਂ ਬਾਹਰਲਾ ਕੋਈ ਵੀ ...

ਪੂਰੀ ਖ਼ਬਰ »

ਕਾਰ ਵਿਚ ਸ਼ਰਾਬ ਪੀਂਦੇ ਕਾਬੂ

ਲੁਧਿਆਣਾ, 14 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੀ ਪੁਲਿਸ ਨੇ ਕਾਰ ਵਿਚ ਸ਼ਰਾਬ ਪੀਂਦੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਕੁਲਵਿੰਦਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਸ਼ਹੀਦ ਭਗਤ ...

ਪੂਰੀ ਖ਼ਬਰ »

ਸ਼ੱਕੀ ਹਾਲਾਤਾਂ ਵਿਚ ਬੰਦੀ ਦੀ ਮੌਤ

ਲੁਧਿਆਣਾ, 14 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਬੰਦ ਇਕ ਬੰਦੀ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਨਰਿੰਦਰ ਸਿੰਘ ਵਾਸੀ ਖਮਾਣੋਂ ਵਜੋਂ ਕੀਤੀ ਗਈ ਹੈ | ਨਰਿੰਦਰ ਖਿਲਾਫ ਪੁਲਿਸ ਵਲੋਂ ਨਸ਼ੀਲੇ ...

ਪੂਰੀ ਖ਼ਬਰ »

ਵੱਖ-ਵੱਖ ਇਲਾਕਿਆਂ ਵਿਚੋਂ ਚਾਰ ਵਾਹਨ ਚੋਰੀ

ਲੁਧਿਆਣਾ, 14 ਸਤੰਬਰ (ਪਰਮਿੰਦਰ ਸਿੰਘ ਆਹੂਜ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਚਾਰ ਵਾਹਨ ਚੋਰੀ ਕਰ ਲਏ ਗਏ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਟਿੱਬਾ ਦੇ ਇਲਾਕੇ ਕੋਟਿਜ ਫੈਕਟਰੀ ਦੇ ਬਾਹਰੋਂ ਚੋਰ ਰਜਤ ਕੁਮਾਰ ਪੁੱਤਰ ਕੁਲਦੀਪ ਸਿੰਘ ਦਾ ਮੋਟਰਸਾਈਕਲ ਚੋਰੀ ...

ਪੂਰੀ ਖ਼ਬਰ »

ਕਾਰ ਨਹਿਰ ਵਿਚ ਡਿੱਗੀ-ਮਹਿਲਾ ਡਾਕਟਰ ਵਾਲ ਵਾਲ ਬਚੀ

ਲੁਧਿਆਣਾ, 14 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਿੱਧਵਾਂ ਨਹਿਰ ਵਿਚ ਅੱਜ ਦੁਪਹਿਰ ਬਾਅਦ ਇਕ ਕਾਰ ਨਹਿਰ 'ਚ ਡਿੱਗ ਗਈ, ਪਰ ਕਾਰ ਚਾਲਕ ਮਹਿਲਾ ਡਾਕਟਰ ਵਾਲ ਵਾਲ ਬਚ ਗਈ | ਜਾਣਕਾਰੀ ਅਨੁਸਾਰ ਦਿਆਨੰਦ ਹਸਪਤਾਲ ਦੀ ਡਾ. ਅਲਕਾ ਕਾਰ ਚਲਾ ਰਹੀ ਸੀ, ਜਦੋਂ ਉਹ ਸਿੱਧਵਾਂ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ

ਲੁਧਿਆਣਾ, 14 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਲੁਧਿਆਣਾ ਚੰਡੀਗੜ੍ਹ ਸੜਕ 'ਤੇ ਜਮਾਲਪੁਰ ਨੇੜੇ ਹੋਏ ਇੱਕ ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਨੌਜਵਾਨ ਦੀ ਸ਼ਨਾਖ਼ਤ ਅਮਿਤ ਕੁਮਾਰ ਵਜੋਂ ਕੀਤੀ ਗਈ ਹੈ, ਉਸ ਦੀ ਉਮਰ 30 ਸਾਲ ਦੇ ਕਰੀਬ ਸੀ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਗਿ੍ਫਤਾਰ

ਲੁਧਿਆਣਾ, 14 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਵਾਹਨ ਚੋਰ ਗਰੋਹ ਦੇ ਇਕ ਮੈਂਬਰ ਨੂੰ ਗਿ੍ਫਤਾਰ ਕਰਕੇ ਉਸਦੇ ਕਬਜੇ ਵਿਚੋਂ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ...

ਪੂਰੀ ਖ਼ਬਰ »

ਪੰਜ ਸੂਬਿਆਂ ਦੀ ਸਾਂਝੀ ਕੌਂਸਲ ਆਫ ਡਿਪਲੋਮਾ ਇੰਜੀਨੀਅਰਜ਼ ਵਲੋਂ ਅੱਜ ਕੀਤਾ ਜਾਣ ਵਾਲਾ ਗੁਪਤ ਐਕਸ਼ਨ ਮੁਲਤਵੀ

ਲੁਧਿਆਣਾ, 14 ਸਤੰਬਰ (ਸਲੇਮਪੁਰੀ)-ਪੰਜ ਸੂਬਿਆਂ ਦੀ ਸਾਂਝੀ ਕੌਂਸਲ ਪੰਜਾਬ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ (ਯੂ.ਟੀ.) ਹਰਿਆਣਾ ਅਤੇ ਜੰਮੂ ਤੇ ਕਸਮੀਰ ਦਾ ਜੱਥੇਬੰਦੀ ਕੌਸਲ ਆਫ ਡਿਪਲੋਮਾ ਇੰਜੀਨੀਅਰਜ਼ ਵਲੋਂ ਕੱਲ੍ਹ 15 ਸਤੰਬਰ ਨੂੰ ਇੰਜੀਨੀਅਰਿੰਗ ਦਿਵਸ ਮੌਕੇ ਪੰਜਾਬ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫਤਾਰ

ਲੁਧਿਆਣਾ, 14 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫਤਾਰ ਕਰਕੇ ਉਸਦੇ ਕਬਜ਼ੇ ਵਿਚੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ...

ਪੂਰੀ ਖ਼ਬਰ »

ਹਲਕਾਏ ਕੁੱਤਿਆਂ ਨੇ ਚੰਦਰ ਨਗਰ 'ਚ ਮਚਾਈ ਦਹਿਸ਼ਤ

ਲੁਧਿਆਣਾ, 14 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ ਡੀ ਅਧੀਨ ਪੈਂਦੇ ਚੰਦਰ ਨਗਰ ਅਤੇ ਪਾਸ ਪਾਸ ਦੇ ਇਲਾਕਿਆਂ 'ਚ ਦੋ ਹਲਕਾਏ ਕੁੱਤਿਆਂ ਵਲੋਂ ਕਰੀਬ ਇਕ ਦਰਜਨ ਵਿਅਕਤੀਆਂ ਨੂੰ ਵੱਢ ਲਿਆ ਗਿਆ ਜਿਨ੍ਹਾਂ ਵਿਚ ਡੀ. ਐੱਮ. ਸੀ. ਦੀ ਨਰਸ ਵੀ ਸ਼ਾਮਿਲ ਹੈ, ਜਖਮੀ ਲੜਕੀ ...

ਪੂਰੀ ਖ਼ਬਰ »

ਮਿਊਾਸੀਪਲ ਇੰਪਲਾਈਜ਼ ਸੰਘਰਸ਼ ਕਮੇਟੀ ਦੇ ਵਫਦ ਵਲੋਂ ਮੇਅਰ ਨਾਲ ਮੁਲਾਕਾਤ

ਲੁਧਿਆਣਾ, 14 ਸਤੰਬਰ (ਅਮਰੀਕ ਸਿੰਘ ਬੱਤਰਾ)-ਮਿਊਾਸਪਲ ਇੰਪਲਾਈਜ਼ ਸੰਘਰਸ਼ ਕਮੇਟੀ ਦਾ ਇਕ ਵਫਦ ਮੇਅਰ ਬਲਕਾਰ ਸਿੰਘ ਸੰਧੂ ਨੂੰ ਮਿਲਿਆ ਤੇ ਮੰਗ ਕੀਤੀ ਕਿ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਲੋਂ ਅਦਾਲਤ ਵਿਚ ਦਾਇਰ ਕੀਤਾ ਮੁਕੱਦਮਾ ਵਾਪਸ ਕਰਾਉਣ ਲਈ ...

ਪੂਰੀ ਖ਼ਬਰ »

ਲੈਬ ਜਾਂਚ ਦੌਰਾਨ ਐੱਚ. ਆਈ. ਵੀ. ਪਾਜ਼ੀਟਿਵ ਦਰਸਾਈ 2 ਮਰੀਜ਼ਾਂ ਦੀ ਰਿਪੋਰਟ ਨਿਕਲੀ ਨੈਗੇਟਿਵ

ਲੁਧਿਆਣਾ, 14 ਸਤੰਬਰ (ਸਲੇਮਪੁਰੀ)-ਸ਼ਹਿਰ ਦੇ ਵੱਖ-ਵੱਖ 2 ਹਸਪਤਾਲਾਂ ਵਿਚ ਕਿਸੇ ਹੋਰ ਬਿਮਾਰੀ ਨੂੰ ਲੈ ਕੇ ਇਲਾਜ ਲਈ ਪਹੁੰਚੇ 2 ਵੱਖ-ਵੱਖ ਮਰੀਜ਼ਾਂ ਨੂੰ ਲੈਬ ਜਾਂਚ ਦੀ ਦਿੱਤੀ ਰਿਪੋਰਟ ਵਿਚ ਉਨ੍ਹਾਂ ਨੂੰ ਐੱਚ. ਆਈ. ਵੀ. ਪਾਜ਼ੀਟਿਵ ਦਰਸਾਇਆ ਗਿਆ ਸੀ, ਦੀ ਬਾਅਦ ਵਿਚ ਜਾਂਚ ...

ਪੂਰੀ ਖ਼ਬਰ »

ਦੁਕਾਨ ਦਾ ਤਾਲਾ ਤੋੜ ਕੇ ਹਜ਼ਾਰਾਂ ਦੀ ਨਕਦੀ ਤੇ ਸਾਮਾਨ ਚੋਰੀ

ਲੁਧਿਆਣਾ, 14 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹੈਬੋਵਾਲ ਵਿਚ ਚੋਰ ਦੁਕਾਨ ਦਾ ਤਾਲਾ ਤੋੜ ਕੇ ਹਜ਼ਾਰਾਂ ਰੁਪਏ ਦੀ ਨਕਦੀ ਅਤੇ ਸਾਮਾਨ ਚੋਰੀ ਕਰਕੇ ਫਰਾਰ ਹੋ ਗਏ | ਪੁਲਿਸ ਵਲੋਂ ਇਸ ਸਬੰਧੀ ਦੁਕਾਨ ਦੇ ਮਾਲਕ ਵਿਕਰਮ ਗੁੰਬਰ ਵਾਸੀ ਨਿਊ ਮਾਇਆ ਨਗਰ ਹੈਬੋਵਾਲ ਦੀ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੇ ਤਸਕਰ ਭੁੱਕੀ ਸਮੇਤ ਗਿ੍ਫ਼ਤਾਰ

ਲੁਧਿਆਣਾ, 14 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਭਰਾਵਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 15 ਕਿਲੋ ਭੁੱਕੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ...

ਪੂਰੀ ਖ਼ਬਰ »

ਡੇਂਗੂ ਬੁਖ਼ਾਰ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 138 ਹੋਇਆ

ਪੀੜਤਾਂ ਵਿਚ 76 ਮਰੀਜ਼ ਲੁਧਿਆਣਾ ਨਾਲ ਸਬੰਧਿਤ ਲੁਧਿਆਣਾ, 14 ਸਤੰਬਰ (ਸਲੇਮਪੁਰੀ)-ਨਾਮੁਰਾਦ ਬੁਖ਼ਾਰ ਡੇਂਗੂ ਦਾ ਪ੍ਰਕੋਪ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਇਸ ਬੁਖ਼ਾਰ ਨੂੰ ਲੈ ਕੇ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਅੱਜ ਡੇਂਗੂ ਬੁਖ਼ਾਰ ਤੋਂ ...

ਪੂਰੀ ਖ਼ਬਰ »

ਕੇਂਦਰੀ ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਵਿਭਾਗ ਦੀ ਟੀਮ ਜਲਦੀ ਕਰੇਗੀ ਸ਼ਹਿਰ ਦਾ ਦੌਰਾ

ਲੁਧਿਆਣਾ, 14 ਸਤੰਬਰ (ਅਮਰੀਕ ਸਿੰਘ ਬੱਤਰਾ)-ਕੇਂਦਰੀ ਸ਼ਹਿਰੀ ਵਿਕਾਸ ਅਤੇ ਮਕਾਨ ਉਸਾਰੀ ਵਿਭਾਗ ਦੀ ਟੀਮ ਵਲੋਂ ਸਮਾਰਟ ਸਿਟੀ ਯੋਜਨਾ ਦੇ ਚੱਲ ਰਹੇ ਪ੍ਰੋਜੈਕਟਾਂ ਦਾ ਨਰੀਖਣ ਕਰਨ ਲਈ ਸ਼ਹਿਰ ਦੇ ਪ੍ਰਸਤਾਵਿਤ ਦੌਰੇ ਨੂੰ ਮੁੱਖ ਰੱਖਦੇ ਹੋਏ ਨਗਰ ਨਿਗਮ ਪ੍ਰਸ਼ਾਸਨ ਵਲੋਂ ...

ਪੂਰੀ ਖ਼ਬਰ »

ਸੈਕਰਡ ਸੋਲ ਕਾਨਵੈਂਟ ਸੀ. ਸਕੈ. ਸਕੂਲ ਰਾਜ ਪੱਧਰ ਤੇ ਖੇਡ ਪੁਰਸਕਾਰ ਲਈ ਸਨਮਾਨਿਤ

ਫੁੱਲਾਂਵਾਲ, 14 ਸਤੰਬਰ (ਮਨਜੀਤ ਸਿੰਘ ਦੱਗਰੀ)-ਬੀਤੇ ਦਿਨੀਂ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ ਐਂਡ ਐਸੋਸੀਏਸ਼ਨ ਆਫ ਪੰਜਾਬ (ਫੈਪ) ਵਲੋਂ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਕਰਵਾਏ ਇਕ ਸਮਾਗਮ ਦੌਰਾਨ ਪੰਜਾਬ ਦੇ ਸਮੂਹ ਪ੍ਰਾਈਵੇਟ ਸਕੂਲਾਂ ਨੂੰ ਸਿਖਿਆ ਦੇ ਵੱਖ-ਵੱਖ ...

ਪੂਰੀ ਖ਼ਬਰ »

ਅਦਾਲਤਾਂ ਵਲੋਂ ਭਗੌੜੇ ਕਰਾਰ ਦਿੱਤੇ ਵਿਅਕਤੀਆਂ ਖਿਲਾਫ਼ ਕੇਸ ਦਰਜ

ਲੁਧਿਆਣਾ, 14 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਅਦਾਲਤਾਂ ਵੱਲੋਂ ਭਗੌੜੇ ਕਰਾਰ ਦਿੱਤੇ ਗਏ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਸਤਨਾਮ ਸਿੰਘ ਵਾਸੀ ਸੁਖਦੇਵ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ | ਪੁਲਿਸ ਅਨੁਸਾਰ ਉਕਤ ...

ਪੂਰੀ ਖ਼ਬਰ »

ਡਾਬਾ ਇਲਾਕੇ ਵਿਚ ਹਥਿਆਰਬੰਦ ਹਮਲਾਵਰਾਂ ਵਲੋਂ ਗੁੰਡਾਗਰਦੀ, ਇਕ ਜ਼ਖ਼ਮੀ

ਲੁਧਿਆਣਾ, 14 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਇਲਾਕੇ ਗਿੱਲ ਕਲੋਨੀ ਵਿਚ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਇਕ ਨੌਜਵਾਨ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਕਿ੍ਸ਼ਨਾ ਵਾਸੀ ਗਿੱਲ ਕਲੋਨੀ ਦੀ ਸ਼ਿਕਾਇਤ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੇ ਜ਼ਖੀਰੇ ਸਮੇਤ 3 ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 14 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ ਦੋ ਦੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਨਸ਼ੀਲੀਆਂ ਦਵਾਈਆਂ ਦਾ ਕਾਰੋਬਾਰ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 1 ਲੱਖ 93 ਹਜਾਰ 880 ਨਸ਼ੀਲੀਆਂ ਗੋਲੀਆਂ ਤੇ ...

ਪੂਰੀ ਖ਼ਬਰ »

ਸੀਸੂ ਵਿਖੇ 17 ਸਤੰਬਰ ਨੂੰ ਰੁਜ਼ਗਾਰ ਮੇਲਾ ਲਗਾਉਣ ਦਾ ਫ਼ੈਸਲਾ

ਲੁਧਿਆਣਾ, 14 ਸਤੰਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਿਖੇ ਘਰ-ਘਰ ਰੁਜ਼ਗਾਰ ਯੋਜਨਾ ਤਹਿਤ 7ਵੇਂ ਰੁਜ਼ਗਾਰ ਮੇਲਾ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਕਈ ਨਾਮੀ ਕੰਪਨੀਆਂ ਨੌਜਵਾਨਾਂ ਦੀ ਇੰਟਰਵਿਊ ਲੈਣ ਪੁੱਜਣਗੀਆਂ | ਇਹ ...

ਪੂਰੀ ਖ਼ਬਰ »

ਮੈਡਲ ਜਿੱਤ ਕੇ ਖਿਡਾਰੀਆਂ ਨੇ ਦੇਸ਼ ਵਾਸੀਆਂ ਦਾ ਦਿਲ ਵੀ ਜਿੱਤਿਆ-ਪਿ੍ੰਸ ਬੱਬਰ

ਲੁਧਿਆਣਾ, 14 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਸਵਰਨਕਾਰ ਸੰਘ ਲੁਧਿਆਣਾ ਦੇ ਪ੍ਰਧਾਨ ਨੇ ਇਕ ਵਿਸ਼ੇਸ ਗਲਬਾਤ ਦੌਰਾਨ ਕਿਹਾ ਕਿ ਉਲੰਪਿਕ 'ਚ ਖਿਡਾਰੀਆਂ ਨੇ ਤਗਮੇ ਜਿੱਤ ਕੇ ਦੇਸ਼ ਵਾਸੀਆਂ ਦਾ ਦਿਲ ਜਿੱਤ ਲਿਆ ਹੈ | ਨੌਜਵਾਨ ਪੀੜੀ ਖੇਡਾਂ ਵਿੱਚ ਵੱਧ ਤੋਂ ਵੱਧ ਹਿੱਸਾ ਲਵੇ ...

ਪੂਰੀ ਖ਼ਬਰ »

ਔਰਤ ਤੇ ਉਸਦੇ ਦੋ ਸਾਥੀ ਔਰਤ ਨੂੰ ਲੁੱਟ ਕੇ ਹੋਏ ਫ਼ਰਾਰ

ਲੁਧਿਆਣਾ, 14 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਸੱਤ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਾਠਕ ਨਗਰ ਨੇੜੇ ਇਕ ਔਰਤ ਤੇ ਉਸਦੇ ਦੋ ਸਾਥੀ ਸੜਕ ਤੇ ਜਾ ਰਹੀ ਔਰਤ ਪਾਸੋਂ ਸੋਨੇ ਦੇ ਗਹਿਣੇ ਲੁੱਟ ਕੇ ਫਰਾਰ ਹੋ ਗਏ | ਜਾਣਕਾਰੀ ਅਨੁਸਾਰ ਕਿਸ਼ੋਰ ਨਗਰ ਦੀ ਰਹਿਣ ...

ਪੂਰੀ ਖ਼ਬਰ »

ਨੋਵਾ ਸਾਈਕਲ ਦੇ ਚੇਅਰਮੈਨ ਹਰਮੋਹਿੰਦਰ ਸਿੰਘ ਪਾਹਵਾ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਭੇਟ

ਲੁਧਿਆਣਾ, 14 ਸਤੰਬਰ (ਪੁਨੀਤ ਬਾਵਾ)-12 ਸਤੰਬਰ ਨੂੰ ਨੋਵਾ ਸਾਈਕਲ ਦੇ ਚੇਅਰਮੈਨ ਅਤੇ ਏਵਨ ਸਾਈਕਲ ਦੇ ਸੀ.ਐੱਮ.ਡੀ. ਉਂਕਾਰ ਸਿੰਘ ਪਾਹਵਾ ਦੇ ਭਰਾ ਹਰਮੋਹਿੰਦਰ ਸਿੰਘ ਪਾਹਵਾ ਦਾ ਦਿਲ ਦਾ ਦੌਰਾ ਪੈਣ ਕਰਕੇ ਦਿਹਾਂਤ ਹੋ ਗਿਆ ਸੀ | ਸਵ: ਪਾਹਵ ਨਮਿੱਤ ਰਸਮ ਉਠਾਲਾ, ਕੀਰਤਨ ਤੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਹਲਕਾ ਆਤਮ ਨਗਰ ਦੇ ਕੁਲਵੰਤ ਸਿੰਘ ਸਿੱਧੂ ਬਣੇ ਇੰਚਾਰਜ

ਲੁਧਿਆਣਾ, 14 ਸਤੰਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਵਲੋਂ ਅੱਜ 18 ਵਿਧਾਨ ਸਭਾ ਹਲਕਿਆਂ ਦੇ ਇੰਚਾਰਜ ਨਿਯੁਕਤ ਕੀਤੇ ਗਏ ਹਨ ਜਿਸ ਵਿਚ ਲੁਧਿਆਣਾ ਸ਼ਹਿਰੀ ਦੇ ਹਲਕਾ ਆਤਮ ਨਗਰ ਤੋਂ ਕੁਲਵੰਤ ਸਿੰਘ ਸਿੱਧੂ ਨੂੰ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਸ. ਸਿੱਧੂ ਨੇ ਹਲਕਾ ...

ਪੂਰੀ ਖ਼ਬਰ »

6ਵੀਂ ਤੋਂ 12ਵੀਂ ਜਮਾਤ ਦੇ ਦੂਸਰੇ ਦਿਨ ਵੀ ਲੀਕ ਹੋਏ ਪ੍ਰਸ਼ਨ ਪੱਤਰਾਂ ਖਿਲਾਫ ਮੁੱਖ ਮੰਤਰੀ ਨੂੰ ਸ਼ਿਕਾਇਤ

ਲੁਧਿਆਣਾ, 14 ਸਤੰਬਰ (ਅਮਰੀਕ ਸਿੰਘ ਬੱਤਰਾ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਕਰਾਈਆਂ ਜਾ ਰਹੀਆਂ ਸਤੰਬਰ ਮਿਡ ਡੇ ਪ੍ਰੀਖਿਆ ਲਈ ਮੰਗਲਵਾਰ ਨੂੰ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਯੂ ਟਿਊਬ ਤੇ ਲੀਕ ਹੋਏ ਪ੍ਰਸ਼ਨ ਪੱਤਰ ਵਿਰੁੱਧ ਨਕਲ ...

ਪੂਰੀ ਖ਼ਬਰ »

ਜਰਖੜ ਵਿਖੇ ਮੁੱਕੇਬਾਜ਼ੀ ਦੀ ਅਕੈਡਮੀ ਵੀ ਖੁੱਲੇ੍ਹਗੀ ਖਿਡਾਰੀਆਂ ਨੂੰ ਮਿਲੇਗੀ ਮੁਫ਼ਤ ਸਿਖਲਾਈ

ਡੇਹਲੋਂ, 14 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਮਾਤਾ ਸਾਹਿਬ ਕੌਰ ਹਾਕੀ ਅਕੈਡਮੀ ਜਰਖੜ ਵਲੋਂ ਪਿਛਲੇ ਕਈ ਸਾਲਾਂ ਤੋਂ ਜਿੱਥੇ ਹਾਕੀ ਲਈ ਮਾਣਮੱਤੀਆਂ ਪ੍ਰਾਪਤੀਆਂ ਕੀਤੀਆਂ ਹਨ, ਉਸਦੇ ਨਾਲ ਹੀ ਹੁਣ ਇੱਥੇ ਮੁੱਕੇਬਾਜ਼ੀ ਦੀ ਅਕੈਡਮੀ ਵੀ ਖੁੱਲ ਰਹੀ ਹੈ, ਜਿੱਥੇ ...

ਪੂਰੀ ਖ਼ਬਰ »

ਚਾਰ ਸਾਲ ਤੋਂ ਸੀਵਰੇਜ ਜਾਮ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਵਲੋਂ ਧਰਨਾ

ਲੁਧਿਆਣਾ, 14 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ 28 ਅਧੀਨ ਪੈਂਦੇ ਮੁਹੱਲਾ ਪ੍ਰੇਮ ਨਗਰ, ਢੰਡਾਰੀ ਖੁਰਦ, ਵਿਸਾਖਾ ਕਲੋਨੀ, ਦੁਰਗਾ ਕਲੋਨੀ, ਪਿੰਡ ਢੰਡਾਰੀ, ਗਰਚਾ, ਕਲੋਨੀ, ਸ਼ਿਵ ਕਲੋਨੀ, ਜਗਦੀਸ਼ ਕਲੋਨੀ, ਨਿਊ ਦੁਰਗਾ ਕਲੋਨੀ ਅਤੇ ਪਾਸ-ਪਾਸ ਦੀਆਂ ਕਲੋਨੀਆਂ 'ਚ ...

ਪੂਰੀ ਖ਼ਬਰ »

ਸ਼ਿਵਾਲਿਕ ਵਲੋਂ ਹਲਕਾ ਗਿੱਲ (ਰਾਖਵਾਂ) ਤੋਂ ਗੱਠਜੋੜ ਉਮੀਦਵਾਰ ਬਣਾਉਣ 'ਤੇ ਹਾਈਕਮਾਂਡ ਦਾ ਧੰਨਵਾਦ

ਹੰਬੜਾਂ, 14 ਸਤੰਬਰ (ਮੇਜਰ ਹੰਬੜਾਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹਾਈਕਮਾਂਡ ਵੱਲੋਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੂੰ ਹਲਕਾ ਗਿੱਲ (ਰਾਖਵਾਂ) ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਬਣਾਉਣ ...

ਪੂਰੀ ਖ਼ਬਰ »

ਕਾਲਾ ਦਿਨ ਮਨਾਉਣ ਮੌਕੇ ਸੰਸਦ ਘੇਰਨ ਲਈ ਹਲਕਾ ਗਿੱਲ ਤੋਂ ਸ਼੍ਰੋ.ਅ.ਦ. ਵਰਕਰਾਂ ਦਾ ਵੱਡਾ ਕਾਫਲਾ ਹੋਵੇਗਾ ਰਵਾਨਾ -ਸ਼ਿਵਾਲਕ

ਇਯਾਲੀ/ਥਰੀਕੇ, 14 ਸਤੰਬਰ (ਮਨਜੀਤ ਸਿੰਘ ਦੱਗਰੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਕੇਂਦਰ ਦੀ ਮੋਦੀ ਸਰਕਾਰ ਵਲੋਂ ਲੰਘੇ ਵਰ੍ਹੇ 17 ਸਤੰਬਰ ਵਾਲੇ ਦਿਨ ਪਾਸ ਕੀਤੇ ਗਏ ਖੇਤੀ ਵਿਰੋਧੀ ਕਾਲੇ ਬਿੱਲਾਂ ਦੇ ਵਿਰੋਧ ਵਿਚ ਇਸ ਦਿਨ ਨੂੰ ਕਾਲੇ ਦਿਨ ਦੇ ਤੌਰ ਤੇ ਮਨਾਉਣ ਦਾ ਫ਼ੈਸਲਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX