ਪਟਿਆਲਾ, 14 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਵਲੋਂ ਮੁੱਖ ਮੰਤਰੀ ਪੰਜਾਬ ਦੇ ਸ਼ਹਿਰ ਪਟਿਆਲਾ ਦੇ ਸੇਵਾ ਸਿੰਘ ਠੀਕਰੀ ਵਾਲਾ ਚੌਂਕ ਵਿਚ ਪਰਿਵਾਰਾਂ ਸਮੇਤ ਲਾਇਆ 'ਪੱਕਾ ਮੋਰਚਾ' ਅੱਜ 8ਵੇਂ ਦਿਨ ਵੀ ਜਾਰੀ ਰਿਹਾ | 8ਵੇਂ ਦਿਨ ਤੱਕ ਉਨ੍ਹਾਂ ਨਾਲ ਸਰਕਾਰ ਵਲੋਂ ਕੋਈ ਰਾਬਤਾ ਕਾਇਮ ਨਹੀਂ ਕੀਤਾ ਗਿਆ ਜਿਸਦੇ ਰੋਸ ਵਜੋਂ ਰੋਸ ਮਾਰਚ ਕਰਦੇ ਹੋਏ ਅੱਜ ਸਥਾਨਕ ਫ਼ੁਹਾਰਾ ਚੌਕ ਵਿਚ 2 ਤੋਂ 3 ਵਜੇ ਤੱਕ ਮੁਕੰਮਲ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਜੰਮ ਕੇ ਕੈਪਟਨ ਸਰਕਾਰ ਦੀਆਂ ਮਾਰੂ ਨੀਤੀਆਂ ਦੀ ਅਲੋਚਨਾ ਕਰਦੇ ਹੋਏ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਮੋਰਚੇ ਦੇ ਸੂਬਾਈ ਆਗੂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ,ਬਲਿਹਾਰ ਸਿੰਘ,ਗੁਰਵਿੰਦਰ ਸਿੰਘ ਪੰਨੂ, ਸੰਜੀਵ ਕਾਕੜਾ,ਸ਼ੇਰ ਸਿੰਘ ਖੰਨਾ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਤੋਂ ਭੱਜ ਰਹੀ ਹੈ ਜਦੋਂ ਕਿ ਕੈਪਟਨ ਸਰਕਾਰ ਸਮੂਹ ਵਿਭਾਗਾਂ ਦੇ ਹਰ ਤਰਾਂ ਦੇ ਠੇਕਾ ਮੁਲਾਜ਼ਮਾਂ ਨੂੰ ਆਪਣੀ ਪਹਿਲੀ ਹੀ ਕੈਬਨਿਟ ਮੀਟਿੰਗ ਵਿਚ ਰੈਗੂਲਰ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਸੀ ਪ੍ਰੰਤੂ ਕੈਪਟਨ ਸਰਕਾਰ ਆਪਣੇ ਸਾਢੇ ਚਾਰ ਸਾਲ ਬੀਤ ਜਾਣ 'ਤੇ ਵੀ ਖ਼ਜ਼ਾਨਾ ਖਾਲੀ ਹੋਣ ਅਤੇ ਕਾਨੂੰਨੀ ਅੜਚਨਾਂ ਦਾ ਬਹਾਨਾ ਬਣਾ ਰਹੀ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਖ਼ੁਸ਼ਦੀਪ ਬਠਿੰਡਾ, ਜੀਤ ਸਿੰਘ ਬਿਠੋਈ, ਪਰਮਿੰਦਰ ਸਿੰਘ, ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਸੰਜੀਵ ਕਾਕੜਾ, ਕਪਿਲ ਦੇਵ ਸੀਵਰੇਜ ਬੋਰਡ ਦੇ ਸਾਥੀਆਂ ਨੇ ਸਬੰਧੋਨ ਕੀਤਾ ਕੀਤਾ |
ਪਟਿਆਲਾ, 14 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸ਼ਹਿਰ ਦੇ ਉੱਘੇ ਸਮਾਜ ਸੇਵੀ ਅਤੇ ਵਰਧਮਾਨ ਹਸਪਤਾਲ ਦੇ ਡਾਇਰੈਕਟਰ ਸੌਰਵ ਜੈਨ ਵਲੋਂ ਰਾਜਪੁਰਾ ਰੋਡ 'ਤੇ ਸਥਿਤ ਐੱਸ.ਡੀ.ਕੇ.ਐੱਸ ਅਗਰਸੈਨ ਹਸਪਤਾਲ 'ਚ ਫਿਜ਼ਿਓਥੈਰੇਪੀ ਵਿਭਾਗ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਸੌਰਵ ਜੈਨ ...
ਗੂਹਲਾ ਚੀਕਾ, 14 ਸਤੰਬਰ (ਓ. ਪੀ. ਸੈਣੀ)-ਅੱਜ ਹਿੰਦੀ ਦਿਵਸ ਦੇ ਮੌਕੇ ਕੋਹਿਨੂਰ ਇੰਟਰਨੈਸ਼ਨਲ ਅਕੈਡਮੀ ਟਟੀਆਨਾ ਦੇ ਵਿਹੜੇ ਵਿਚ ਹਿੰਦੀ ਦਿਵਸ ਮਨਾਇਆ ਗਿਆ | ਇਸ ਦਿਨ ਦੀ ਸਫਲਤਾ ਲਈ, ਅਕਾਦਮੀ ਵਿਚ ਅਧਿਆਪਕਾਂ ਅਤੇ ਬੱਚਿਆਂ ਦੁਆਰਾ ਦਿਨ ਭਰ ਹਿੰਦੀ ਭਾਸ਼ਾ ਦੀ ਵਰਤੋਂ ਕੀਤੀ ...
ਰਾਜਪੁਰਾ, 14 ਸਤੰਬਰ (ਜੀ.ਪੀ. ਸਿੰਘ)-ਰਾਜਪੁਰਾ ਟਾਊਨ ਦੇ ਬਿਲਕੁਲ ਵਿਚਕਾਰ ਪੈਂਦੀ ਟੀਚਰ ਕਾਲੋਨੀ ਅਤੇ ਸਿਵਲ ਹਸਪਤਾਲ ਦੇ ਸਾਹਮਣੇ ਸੜਕ ਕਿਨਾਰੇ ਪਿਛਲੇ ਲੰਮੇ ਸਮੇਂ ਤੋਂ ਜਾਮ ਪਈ ਸੀਵਰੇਜ ਪਾਈਪਾਂ ਕਾਰਨ ਗੰਦਾ ਪਾਣੀ ਸੜਕਾਂ 'ਤੇ ਘੁੰਮਣ ਤੇ ਮੱਛਰਾਂ ਦੀ ਭਰਮਾਰ ਵਧਣ ...
ਭਾਦਸੋਂ, 14 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਚੋਣਾਂ ਲਈ ਬੀਤੇ ਦਿਨੀਂ ਐਲਾਨੀ ਗਈ ਟਿਕਟਾਂ ਦੀ ਲਿਸਟ ਵਿਚ ਵਿਧਾਨ ਸਭਾ ਹਲਕਾ ਨਾਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਵਲੋਂ ...
ਪਟਿਆਲਾ, 14 ਸਤੰਬਰ (ਗੁਰਵਿੰਦਰ ਸਿੰਘ ਔਲਖ)-ਪਿਛਲੇ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੀ.ਆਰ.ਟੀ.ਸੀ., ਪਨਬਸ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਦੀ ਚੱਲ ਰਹੀ ਹੜਤਾਲ ਅੱਜ ਤੋਂ ਖ਼ਤਮ ਹੋ ਗਈ | ਜਥੇਬੰਦੀ ਦੇ ਡੀਪੂ ਸੈਕਟਰੀ ਜਸਦੀਪ ਸਿੰਘ ਲਾਲੀ ਨੇ ...
ਪਟਿਆਲਾ, 14 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪਿਛਲੇ ਦਿਨੀਂ ਪੰਜਾਬੀ ਯੂਨੀਵਰਸਿਟੀ ਵਿਖੇ ਹੋਏ ਸਕਾਲਰਸ਼ਿਪ ਰਾਸ਼ੀ ਘੁਟਾਲੇ ਤਹਿਤ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਇਕ ਵਾਰ ਫਿਰ ਹਰਕਤ ਵਿਚ ਆਇਆ ਨਜ਼ਰ ਆ ਰਿਹਾ ਹੈ | ਜਿੱਥੇ 13 ਸਤੰਬਰ ਨੂੰ ਇਸ ...
ਪਾਤੜਾਂ, 14 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਬੀਬੀ ਵਨਿੰਦਰ ਕੌਰ ਲੂੰਬਾ ਨੂੰ ਹਲਕਾ ਸ਼ੁਤਰਾਣਾ ਤੋਂ ਅਕਾਲੀ ਦਲ ਤੇ ਬਸਪਾ ਦੀ ਟਿਕਟ ਦਿੱਤੇ ਜਾਣ 'ਤੇ ਕਸਬਾ ਘੱਗਾ ਅਤੇ ਬਾਦਸ਼ਾਹਪੁਰ ਇਲਾਕੇ ਵਿਚ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਅਤੇ ਐੱਸ.ਓ.ਆਈ. ਦੇ ਆਗੂਆਂ ਵਲੋਂ ...
ਪਟਿਆਲਾ, 13 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸਰਪੰਚਾਂ ਪੰਚਾਂ ਦੀਆਂ ਮੰਗਾਂ ਨੂੰ ਲੈ ਕੇ ਸਰਪੰਚ ਪੰਚਾਇਤ ਯੂਨੀਅਨ ਪੰਜਾਬ ਲਗਾਤਾਰ ਧਰਨੇ, ਹੜਤਾਲਾਂ ਦੇ ਰੂਪ ਸੰਘਰਸ਼ ਕਰ ਰਹੀ, ਜਿਸ ਚੱਲਦੇ ਉਸ ਨੇ 15 ਸਤੰਬਰ ਨੂੰ ਮੋਤੀ ਮਹਿਲ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ | ਅੱਜ ...
ਪਾਤੜਾਂ, 14 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਬਾਬਾ ਹਿੰਮਤ ਗਿਰ ਸਪੋਰਟਸ ਕਲੱਬ ਪਾਤੜਾਂ ਵਲੋਂ ਕਰਵਾਏ ਗਏ ਕਬੱਡੀ ਟੂਰਨਾਮੈਂਟ ਵਿਚ ਦਿੜ੍ਹਬਾ ਦੀ ਟੀਮ ਨੇ ਜਿੱਥੇ ਪਹਿਲੇ ਸਥਾਨ 'ਤੇ ਰਹਿ ਕੇ ਟਰਾਫ਼ੀ ਤੇ ਨਗਦ ਇਨਾਮ ਜਿੱਤਿਆ ਉੱਥੇ ਹੀ ਰੋਗਲਾ ਦੀ ਟੀਮ ਦੂਸਰੇ ਸਥਾਨ 'ਤੇ ...
ਪਟਿਆਲਾ, 14 ਸਤੰਬਰ (ਗੁਰਵਿੰਦਰ ਸਿੰਘ ਔਲਖ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਅੱਜ ਜ਼ਿਲ੍ਹਾ ਜਥੇਬੰਦੀ ਦਾ ਵਿਸਥਾਰ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ, ਸੀਨੀਅਰ ਮੀਤ ਪ੍ਰਧਾਨ ਬੀਰਦਵਿੰਦਰ ਸਿੰਘ ਅਤੇ ਜਰਨਲ ਸਕੱਤਰ ਤੇਜਿੰਦਰਪਾਲ ...
ਪਟਿਆਲਾ, 14 ਸਤੰਬਰ (ਅ.ਸ. ਆਹਲੂਵਾਲੀਆ)-ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਕੁਮਾਰ ਅਮਿਤ ਨੇ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ 'ਤੇ ਪੂਰਨ ਪਾਬੰਦੀ ਲਗਾਈ ਹੈ ਅਤੇ ...
ਗੂਹਲਾ-ਚੀਕਾ, 14 ਸਤੰਬਰ (ਓ.ਪੀ. ਸੈਣੀ)-ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੁਨੀਤਾ ਨੈਨ ਨੇ ਦੱਸਿਆ ਕਿ ਬਲਾਕ ਗੂਹਲਾ ਦੇ ਹਰ ਆਂਗਣਵਾੜੀ ਕੇਂਦਰ ਵਿਚ 6 ਸਾਲ ਦੇ ਬੱਚਿਆਂ ਦਾ ਭਾਰ ਅਤੇ ਕੱਦ ਲਿਆ ਜਾਂਦਾ ਹੈ ਅਤੇ ਵਾਧੇ ਦੇ ਮਾਪਦੰਡ ਚਾਰਟ ਤੋਂ ਬਹੁਤ ਜ਼ਿਆਦਾ ਕੁਪੋਸ਼ਿਤ ਬੱਚਿਆਂ ...
ਸਮਾਣਾ, 14 ਸਤੰਬਰ (ਹਰਵਿੰਦਰ ਸਿੰਘ ਟੋਨੀ)-'ਕਿਸਾਨਾਂ, ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕਰਨ ਵਾਲੀ ਕੈਪਟਨ ਸਰਕਾਰ ਸੂਬੇ ਦੀ ਪਹਿਲੀ ਸਰਕਾਰ ਹੈ ਜਿਸ ਨੇ ਚੋਣ ਵਾਅਦਾ ਪੂਰਾ ਕਰਦਿਆਂ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਦੀ ਪੰਡ ...
ਸਨੌਰ, 14 ਸਤੰਬਰ (ਸੁਖਵਿੰਦਰ ਸਿੰਘ ਸੋਖਲ)-ਸਾਬਕਾ ਸਾਂਸਦ ਆਵਾਜ਼ ਏ ਪੰਜਾਬ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਸਪੁੱਤਰ ਮੌਜੂਦਾ ਸਨੌਰ ਹਲਕੇ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਸਨੌਰ ਹਲਕੇ ...
ਪਟਿਆਲਾ, 14 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਲੰਘੇ ਦਿਨੀਂ ਸ਼ਿਵ ਸੈਨਾ ਹਿੰਦੁਸਤਾਨ ਦੇ ਇਕ ਵਫ਼ਦ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮਿਲ ਕੇ ਮੰਗ ਪੱਤਰ ਸੌਂਪਿਆ ਸੀ | ਜਿਸ ਵਿਚ ਅੱਤਵਾਦ ਪੀੜਤ ਹਿੰਦੁਆਂ ਨੂੰ ਮੁਆਵਜ਼ਾ ਦੇਣ, ਭਾਰਤ ਦੇ ਮੰਦਰਾਂ ਤੇ ਤੀਰਥ ...
ਸਮਾਣਾ, 14 ਸਤੰਬਰ (ਪ੍ਰੀਤਮ ਸਿੰਘ ਨਾਗੀ)-ਵਿਧਾਨ ਸਭਾ ਦੇ ਹਲਕਾ ਇੰਚਾਰਜ ਚੇਤਨ ਸਿੰਘ ਜੋੜਾਮਾਜਰਾ ਵਲੋਂ ਜਾਰੀ ਪ੍ਰੈੱਸ ਨੋਟ 'ਚ ਕਿਹਾ ਕਿ ਅੱਜ ਜੋ ਥਾਂ-ਥਾਂ ਧਰਨੇ ਲੱਗ ਰਹੇ ਹਨ ਉਹ ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਹਨ, ਜਿਸ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ | ...
ਪਟਿਆਲਾ, 14 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਸਾਰੇ ਰਾਸ਼ਟਰ ਵਿਚ ਪ੍ਰੇਮ ਭਾਵਨਾ ਬਣਾਈ ਰੱਖਣ ਦੇ ਉਦੇਸ਼ ਨਾਲ ਡੀ.ਏ.ਵੀ ਸਕੂਲ ਦੇ ਵਿਹੜੇ ਵਿਚ ਹਿੰਦੀ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਵਿਵੇਕ ਤਿਵਾਰੀ ਨੇ ਸਭ ਨੂੰ ਹਿੰਦੀ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ...
ਪਟਿਆਲਾ, 14 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਪਟਿਆਲਾ ਜ਼ਿਲ੍ਹੇ ਨਾਲ ਸਬੰਧਿਤ 8 ਹਲਕਿਆਂ ਵਿਚੋਂ 5 ਦੇ ਉਮੀਦਵਾਰ ਐਲਾਨਣ ਤੋਂ ਬਾਅਦ ਰਹਿੰਦੇ ਤਿੰਨ ਹਲਕਿਆਂ ਵਿਚੋਂ ਹਲਕਾ ਪਟਿਆਲਾ ਸ਼ਹਿਰੀ ਅਤੇ ਘਨੌਰ ਵਿਚ ਦਾਅਵੇਦਾਰ ਉਮੀਦਵਾਰਾਂ ਨੂੰ ...
ਪਾਤੜਾਂ, 14 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਇਲਾਕੇ ਦੇ ਭਾਜਪਾ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਮਹਾਂਵੀਰ ਧਰਮਸ਼ਾਲਾ ਪਾਤੜਾਂ 'ਚ ਹੋਈ | ਭਾਜਪਾ ਆਗੂ ਰੁਮੇਸ਼ ਕੁਮਾਰ ਕੁੱਕੂ ਅਗਵਾਈ 'ਚ ਹੋਈ ਇਸ ਮੀਟਿੰਗ 'ਚ ਕੇਂਦਰ ਸਰਕਾਰ ਨੂੰ ਦੇਸ਼ ਦੇ ਅੰਨਦਾਤੇ ਕਿਸਾਨਾਂ ...
ਬਨੂੜ, 14 ਸਤੰਬਰ (ਭੁਪਿੰਦਰ ਸਿੰਘ)-'ਆਪ' ਦੀ ਸੂਬਾ ਖ਼ਜ਼ਾਨਚੀ ਅਤੇ ਹਲਕਾ ਇੰਚਾਰਜ ਨੀਨਾ ਮਿੱਤਲ ਨੇ ਪਿੰਡ ਖ਼ਿਜਰਗੜ ਕਨੋੜ ਵਿਖੇ ਰੈਲੀਨੁਮਾ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਦੋਵੇਂ ਰਵਾਇਤੀ ਪਾਰਟੀਆਂ ਵਾਰੀ ਬੰਨ੍ਹ ਕੇ ਲੋਕਾਂ ਨੂੰ ਦੋਵੇਂ ਹੱਥੀ ...
ਨਾਭਾ, 14 ਸਤੰਬਰ (ਕਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 2022 ਦੀਆਂ ਅਸੈਂਬਲੀ ਚੋਣਾਂ ਨੂੰ ਲੈ ਕੇ ਕਰੀਬ 64 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ | ਇਨ੍ਹਾਂ ਵਿਚ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਨੂੰ ਰਿਜ਼ਰਵ ਹਲਕਾ ਨਾਭਾ ਤੋਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX