ਫ਼ਰੀਦਕੋਟ, 14 ਸਤੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਵਾਤਾਵਰਨ ਦੀ ਸੰਭਾਲ, ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵਧਾਉਣ ਅਤੇ ਮਨੁੱਖੀ ਸਿਹਤ ਤੇ ਜਾਨਵਰਾਂ ਨੂੰ ਪਰਾਲੀ ਦੇ ਧੂੰਏ ਤੋਂ ਹੋਣ ਵਾਲੇ ਨੁਕਸਾਨ ਆਦਿ ਤੋਂ ਬਚਾਉਣ ਲਈ ਜਿੱਥੇ ਵੱਧ ਤੋਂ ਵੱਧ ਕਿਸਾਨਾਂ ਤੇ ਆਮ ਲੋਕਾਂ ਨੂੰ ਜਾਗਰਕ ਕੀਤਾ ਜਾ ਰਿਹਾ ਹੈ, ਉੱਥੇ ਹੀ ਸਰਕਾਰ ਵਲੋਂ ਕਿਸਾਨਾਂ, ਕਿਸਾਨ ਗਰੁੱਪਾਂ, ਸਹਿਕਾਰੀ ਸਭਾਵਾਂ, ਪੰਚਾਇਤਾਂ ਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਖਰੀਦਣ ਲਈ ਵੱਡੀ ਪੱਧਰ 'ਤੇ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਪਰਾਲੀ ਪ੍ਰਬੰਧਨ ਅਤੇ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਉਪਰੰਤ ਦਿੱਤੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਰਾਲੀ ਪ੍ਰਬੰਧਨ ਲਈ ਪਿਛਲੇ ਕੁਝ ਸਾਲਾਂ ਤੋਂ ਵੱਡੇ ਯਤਨ ਕੀਤੇ ਜਾ ਰਹੇ ਹਨ ਅਤੇ ਪਰਾਲੀ ਨੂੰ ਅੱਗ ਨਾ ਲਾਉਣ ਨਾਲ ਇਸ ਦੇ ਧੂੰਏ ਤੋਂ ਮਨੁੱਖੀ ਸਿਹਤ, ਜਾਨਵਰਾਂ ਤੇ ਵਾਤਾਵਰਨ 'ਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਹੀ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਨਿੱਜੀ ਮਸ਼ੀਨਰੀ ਖਰੀਦਣ ਲਈ ਕਿਸਾਨ ਗਰੁੱਪਾਂ, ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ ਰਾਹੀਂ ਖੇਤੀ ਮਸ਼ੀਨਰੀ ਖਰੀਦਣ ਲਈ 50 ਫੀਸਦੀ ਤੋਂ 80 ਫੀਸਦੀ ਤੱਕ ਅਨੁਦਾਨ ਲਈ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਹਵਾ, ਸਾਫ਼ ਸੁਥਰੇ ਵਾਤਾਵਰਨ ਅਤੇ ਧਰਤੀ ਦੀ ਉਪਜਾਉ ਸ਼ਕਤੀ ਨੂੰ ਕਾਇਮ ਰੱਖਣ ਲਈ ਪਰਾਲੀ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ ਜਦਕਿ ਸਾਨੂੰ ਮਨੁੱਖਤਾ ਦੇ ਭਲੇ ਲਈ ਹੋਰ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨਾ ਚਾਹੀਦਾ ਹੈ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ 'ਚ ਜੈਤੋ ਸਬ ਡਵੀਜਨ ਦੇ ਪਿੰਡ ਸੇਢਾ ਸਿੰਘ ਵਾਲਾ ਵਿਖੇ ਪਰਾਲੀ ਪ੍ਰਬੰਧਨ ਲਈ ਬਿਜਲੀ ਪਲਾਂਟ ਲੱਗਾ ਹੈ ਤੇ ਕਿਸਾਨ ਆਪਣੀ ਪਰਾਲੀ ਦੀਆਂ ਬੇਲਰ ਰਾਹੀਂ ਗੱਠਾ ਬਣਾ ਕੇ ਵੀ ਇਸ ਨੂੰ ਬਿਜਲੀ ਪਲਾਂਟ ਕੋਲ ਵੇਚ ਸਕਦਾ ਹੈ ਤੇ ਇਸ ਤੋਂ ਇਲਾਵਾ ਪਰਾਲੀ ਪ੍ਰਬੰਧਨ ਲਈ ਸੁਪਰ ਸੀਡਰ, ਹੈਪੀ ਸੀਡਰ, ਸੁਪਰ ਐੱਸ. ਐੱਮ. ਐੱਸ., ਸਟਰਾਅ ਚੋਪਰ, ਮਲਚਰ, ਕਰੋਪ ਰੀਪਰ, ਬੇਲਰ ਆਦਿ ਦੀ ਵੀ ਵਰਤੋਂ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਕੋਈ ਵੀ ਕਿਸਾਨ ਜਾਂ ਕੰਬਾਈਨ ਮਾਲਕ ਸੁਪਰ ਐੱਸ. ਐੱਮ. ਐੱਸ ਤੋਂ ਬਿਨਾਂ ਵਾਲੀ ਕੰਬਾਈਨ 'ਤੇ ਝੋਨੇ ਦੀ ਕਟਾਈ ਨਾ ਕਰਵਾਏ | ਇਸ ਮੌਕੇ ਪ੍ਰਾਜੈਕਟ ਡਾਇਰੈਕਟਰ ਆਤਮਾ ਡਾ. ਅਮਨਦੀਪ ਕੇਸ਼ਵ ਨੇ ਜ਼ਿਲ੍ਹੇ ਵਿਚ ਹੁਣ ਤੱਕ ਪਰਾਲੀ ਪ੍ਰਬੰਧਨ ਲਈ ਸਬਸਿਡੀ 'ਤੇ ਮੁਹੱਈਆ ਕਰਵਾਈ ਮਸ਼ੀਨਰੀ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ | ਇਸ ਮੀਟਿੰਗ 'ਚ ਬਲਜੀਤ ਸਿੰਘ ਕੈਂਥ ਡੀ. ਡੀ. ਪੀ. ਓ., ਸਲੋਧ ਬਿਸ਼ਨੋਈ ਜ਼ਿਲ੍ਹਾ ਮੰਡੀ ਅਫ਼ਸਰ, ਸਹਿਕਾਰੀ ਵਿਭਾਗ, ਪ੍ਰਦੂਸ਼ਣ ਕੰਟਰੋਲ ਬੋਰਡ ਦੇ ਨੁਮਾਇੰਦੇ, ਖੇਤੀਬਾੜੀ ਆਦਿ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ |
ਜੈਤੋ, 14 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਰਾਜ ਦੇ ਨੌਜਵਾਨਾਂ ਲਈ ਵੱਖ-ਵੱਖ ਕੰਪਨੀਆਂ 'ਚ ਨੌਕਰੀਆਂ ਤੋਂ ਇਲਾਵਾ ਸਵੈ-ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਲਗਾਏ ਜਾ ਰਹੇ ਮੈਗਾ ਰੁਜ਼ਗਾਰ ਮੇਲੇ ਹੁਣ ਤੱਕ ਲੱਖਾਂ ਨੌਜਵਾਨਾਂ ਨੂੰ ਨੌਕਰੀਆਂ ਤੇ ਰੁਜ਼ਗਾਰ ਦੇਣ ਵਿਚ ...
ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ)-ਆਈਲੈਟਸ ਅਤੇ ਇੰਮੀਗ੍ਰੇਸ਼ਨ ਦੇ ਖੇਤਰ 'ਚ ਨਾਮਵਰ ਸੰਸਥਾ ਯੂ ਕੈਨ ਐਕਸਪਰਟਸ ਮੇਨ ਅਜੀਤ ਰੋਡ ਸਾਹਮਣੇ ਗਲੀ ਨੰਬਰ-17 ਬਠਿੰਡਾ ਵਿਦਿਆਰਥੀਆਂ ਨੂੰ ਸਟੱਡੀ ਵੀਜ਼ਾ ਲਈ ਮਹੱਤਵਪੂਰਨ ਜਾਣਕਾਰੀ ਦੇ ਰਿਹਾ ਹੈ | ...
ਫ਼ਰੀਦਕੋਟ, 14 ਸਤੰਬਰ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ ਦੇ ਇਕ ਹਵਾਲਾਤੀ ਤੋਂ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਇਕ ਮੋਬਾਈਲ ਫ਼ੋਨ ਸਮੇਤ ਚਾਲੂ ਸਿੰਮ ਅਤੇ ਹੈੱਡ ਫ਼ੋਨ ਦੇ ਬਰਾਮਦ ਕੀਤਾ ਗਿਆ ਹੈ | ਪੁਲਿਸ ਵਲੋਂ ਜੇਲ੍ਹ ...
ਫ਼ਰੀਦਕੋਟ, 14 ਸਤੰਬਰ (ਸਰਬਜੀਤ ਸਿੰਘ)-ਅੱਜ ਸਥਾਨਕ ਮਿੰਨੀ ਸਕੱਤਰੇਤ ਵਿਖੇ ਕਮਿਊਨਿਸਟ ਪਾਰਟੀ ਦੇ ਵਰਕਰਾਂ ਤੇ ਨਰੇਗਾ ਮਜ਼ਦੂਰਾਂ ਵਲੋਂ ਸਾਂਝੇ ਤੌਰ 'ਤੇ ਰੋਹ ਭਰਪੂਰ ਰੈਲੀ ਕੀਤੀ ਗਈ, ਜਿਸ ਦੀ ਪ੍ਰਧਾਨਗੀ ਸਾਥੀ ਸ਼ਾਮ ਸੁੰਦਰ, ਗੁਰਨਾਮ ਸਿੰਘ ਮਾਨੀ ਸਿੰਘ ਵਾਲਾ ਅਤੇ ...
ਜੈਤੋ, 14 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਆਂਗਣਵਾੜੀ ਮੁੁਲਾਜ਼ਮ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਪੂਰੇ ਪੰਜਾਬ 'ਚ 13 ਤੋਂ 30 ਸਤੰਬਰ ਤੱਕ ਹਰ ਪਿੰਡ ਲਗਾਤਾਰ ਪੁੁਤਲੇ ਫੂਕ ਕੇ ਜਾਣ ਦੇ ਤਹਿਤ ਅੱਜ ਪਿੰਡ ਬਿਸ਼ਨੰਦੀ ਵਿਚ ਪੰਜਾਬ ਸਰਕਾਰ ਦਾ ਪੁੁਤਲਾ ਫ਼ੂਕਿਆ ਅਤੇ ...
ਫ਼ਰੀਦਕੋਟ, 14 ਸਤੰਬਰ (ਸਰਬਜੀਤ ਸਿੰਘ)-ਪਿੰਡ ਅਰਾਈਆਂਵਾਲਾ ਕਲਾਂ ਵਿਖੇ ਸੈਂਟਰਲ ਕੋਆਪ੍ਰੇਟਿਵ ਬੈਂਕ ਲਿਮਟਿਡ ਦੀ ਬਰਾਂਚ ਦੇ ਰਾਤ ਸਮੇਂ ਅਣਪਛਾਤੇ ਵਿਅਕਤੀਆਂ ਵਲੋਂ ਤਾਲੇ ਤੋੜ ਕੇ ਸ਼ਟਰ ਭੰਨ੍ਹ ਕੇ ਬਰਾਂਚ ਅੰਦਰ ਦਾਖ਼ਲ ਹੋ ਕੇ ਸਾਮਾਨ ਦੀ ਭੰਨ੍ਹਤੋੜ ਕਰਨ ਦਾ ...
ਕੋਟਕਪੂਰਾ, 14 ਸਤੰਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਪੰਜਾਬ ਸ਼ੂਟਿੰਗ ਬਾਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਕੌਰ ਸਿੰਘ ਸੰਧੂ ਅਤੇ ਪ੍ਰਧਾਨ ਜਨਿੰਦਰ ਜੈਨ ਨੇ ਦੱਸਿਆ ਕਿ 39ਵੀਂ ਨੈਸ਼ਨਲ ਸ਼ੂਟਿੰਗ ਬਾਲ ਚੈਂਪੀਅਨਸ਼ਿਪ ਰਾਜਸਥਾਨ ਸਟੇਟ 'ਚ ਬਹਾਦਰਾ ਵਿਖੇ ਹੋਈ, ਜਿਸ 'ਚ ...
ਫ਼ਰੀਦਕੋਟ, 14 ਸਤੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਰਾਜ ਦੇ ਨੌਜਵਾਨਾਂ ਨੂੰ ਆਮ ਲੋਕਾਂ ਦੇ ਸਿਹਤ ਸੁਧਾਰ ਰਾਜ 'ਚ ਵਧੀਆ ਖੇਡ ਸੁਵਿਧਾਵਾਂ ਦੇਣ ਲਈ ਜਿੱਥੇ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਹੀ ਫ਼ਰੀਦਕੋਟ ਜ਼ਿਲ੍ਹੇ 'ਚ ਲੋਕਾਂ ਦੀ ਖੇਡਾਂ ਪ੍ਰਤੀ ...
ਕੋਟਕਪੂਰਾ, 14 ਸਤੰਬਰ (ਮੋਹਰ ਸਿੰਘ ਗਿੱਲ)-ਇਕ ਵਿਅਕਤੀ ਵਲੋਂ ਸ਼ਹਿਰੀ ਪੁਲਿਸ ਥਾਣਾ ਕੋਟਕਪੂਰਾ ਦੀ ਪੁਲਿਸ ਨੂੰ ਆਪਣੇ ਨਾਲ ਵਾਪਰੀ 3 ਲੱਖ ਰੁਪਏ ਦੀ ਲੁੱਟ ਦੀ ਘਟਨਾ ਦੀ ਜਾਣਕਾਰੀ ਦਿੱਤੀ ਗਈ | ਸ਼ਿਕਾਇਤ ਜਾਂਚ ਦੌਰਾਨ ਝੂਠੀ ਸਿੱਧ ਹੋਈ | ਇਸ ਸਬੰਧ 'ਚ ਜਾਣਕਾਰੀ ਦਿੰਦੇ ...
ਪੰਜਗਰਾਈਾ ਕਲਾਂ, 14 ਸਤੰਬਰ (ਕੁਲਦੀਪ ਸਿੰਘ ਗੋਂਦਾਰਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੱਦੇ 'ਤੇ ਅੱਜ ਪਿੰਡ ਜਿਉਣ ਵਾਲਾ ਵਿਖੇ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਸਬੰਧ 'ਚ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ...
ਬਾਜਾਖਾਨਾ, 14 ਸਤੰਬਰ (ਜੀਵਨ ਗਰਗ)-ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ 'ਚ ਪਿੰਡਾਂ, ਸ਼ਹਿਰਾਂ ਦੇ ਵਿਕਾਸ ਦੀ ਹਨੇ੍ਹਰੀ ਝੁੱਲ ਰਹੀ ਹੈ ਅਤੇ ਪੰਜਾਬ ਹਰ ਪੱਖ ਤੋਂ ਤਰੱਕੀ ਕਰ ਰਿਹਾ ਹੈ | ਇਨ੍ਹਾਂ ਵਿਕਾਸ ਕਾਰਜਾਂ ਦੀ ਬਦੌਲਤ ਆਉਂਦੀਆਂ ਵਿਧਾਨ ਸਭਾ ...
ਕੋਟਕਪੂਰਾ, 14 ਸਤੰਬਰ (ਮੋਹਰ ਸਿੰਘ ਗਿੱਲ)-ਆਤਮ ਪਰਗਾਸ ਸ਼ੋਸ਼ਲ ਵੈੱਲਫ਼ੇਅਰ ਕੌਂਸਲ ਦੇ ਚੇਅਰਮੈਨ ਡਾ. ਵਰਿੰਦਰਪਾਲ ਸਿੰਘ ਦੀ ਸੁਚੱਜੀ ਅਗਵਾਈ 'ਚ ਪੰਜਾਬ ਰਾਜ ਵਿਚ ਕਿਸਾਨ ਅੰਦੋਲਨ ਦੌਰਾਨ ਵਿੱਛੜ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਦੀ ਸਾਂਭ-ਸੰਭਾਲ ਲਈ ਵਿਸ਼ੇਸ਼ ...
ਫ਼ਰੀਦਕੋਟ, 14 ਸਤੰਬਰ (ਜਸਵੰਤ ਸਿੰਘ ਪੁਰਬਾ)-ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਸੋਧ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਦੀਆਂ 32 ਤੇ ਦੇਸ਼ ਭਰ ਦੀਆਂ 540 ਤੋਂ ਵੱਧ ਕਿਸਾਨ ਜਥੇਬੰਦੀਆਂ ਵਲੋਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਦਿੱਲੀ ਵਿਖੇ ਅਣਮਿੱਥੇ ...
ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ)-ਆਉਂਦੇ ਝੋਨੇ ਦੇ ਸੀਜਨ ਲਈ ਪੰਜਾਬ ਸਰਕਾਰ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਤੇ ਖ਼ਰੀਦ ਪ੍ਰਬੰਧਾਂ ਲਈ ਅਧਿਕਾਰੀਆਂ ਵਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | 'ਅਜੀਤ' ਉੱਪ ਦਫ਼ਤਰ ਸ੍ਰੀ ਮੁਕਤਸਰ ...
ਫ਼ਰੀਦਕੋਟ, 14 ਸਤੰਬਰ (ਜਸਵੰਤ ਸਿੰਘ ਪੁਰਬਾ)-ਭਾਰਤ ਸਰਕਾਰ ਦੁਆਰਾ ਦੇਸ਼ ਨੂੰ 2025 ਤੱਕ ਟੀ. ਬੀ. ਮੁਕਤ ਕਰਨ ਲਈ ਐਕਟਿਵ ਟੀ. ਬੀ. ਕੇਸ ਫ਼ਾਈਡਿੰਗ ਮੁਹਿੰਮ ਚਲਾਈ ਜਾ ਰਹੀ ਹੈ | ਸਿਵਲ ਸਰਜਨ ਡਾ. ਸੰਜੇ ਕਪੂਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਟੀ. ਬੀ. ਵਿਭਾਗ ਅਧੀਨ ਗਠਿਤ ਟੀਮਾਂ ...
ਫ਼ਰੀਦਕੋਟ, 14 ਸਤੰਬਰ (ਸਰਬਜੀਤ ਸਿੰਘ)-ਪਿੰਡ ਅਰਾਈਆਂਵਾਲਾ ਕਲਾਂ ਦੇ ਵਸਨੀਕਾਂ ਤੋਂ ਕਥਿਤ ਤੌਰ 'ਤੇ ਪੈਸੇ ਲੈ ਕੇ ਪਿੰਡ ਪੱਕਾ ਦੇ ਇਕ ਵਿਅਕਤੀ ਵਲੋਂ ਜਾਅਲੀ ਲਾਭਪਾਤਰੀ ਕਾਰਡ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਪੀੜਤ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ ...
ਫ਼ਰੀਦਕੋਟ, 14 ਸਤੰਬਰ (ਜਸਵੰਤ ਸਿੰਘ ਪੁਰਬਾ)-ਬੀ. ਐੱਸ. ਸੀ. ਖੇਤੀਬਾੜੀ ਬਚਾਓ ਮੋਰਚਾ ਵਲੋਂ ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ. ਐੱਸ. ਸੀ. ਖੇਤੀਬਾੜੀ ਨੂੰ ਬਚਾਉਣ ਲਈ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਗਿਆ ਹੈ | ਮੋਰਚੇ ਵਲੋਂ ਕੀਤੀ ਜਾ ਰਹੀ ਭੁੱਖ ਹੜਤਾਲ ...
ਜੈਤੋ, 14 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਦੇ ਲੋਕ ਕੈਪਟਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਅੱਕ ਚੁੱਕੇ ਹਨ ਤੇ ਚੱਲਦਾ ਕਰਨ ਲਈ ਤਿਆਰ ਬੈਠੇ ਹਨ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸੂਬਾਈ ਵਰਕਿੰਗ ਕਮੇਟੀ ਮੈਂਬਰ, ਐੱਸ. ਸੀ. ਵਿੰਗ ਦਾ ਕੌਮੀ ...
ਫ਼ਰੀਦਕੋਟ, 14 ਸਤੰਬਰ (ਜਸਵੰਤ ਸਿੰਘ ਪੁਰਬਾ)-ਸਥਾਨਕ ਬਲਬੀਰ ਬਸਤੀ ਗਲੀ ਨੰ: 9 ਦੇ ਵਸਨੀਕ ਉਨ੍ਹਾਂ ਦੀ ਗਲੀ ਦੇ ਸਾਹਮਣੇ ਕੂੜੇ ਦੇ ਕੀਤੇ ਗਏ ਡੰਪ ਤੋਂ ਡਾਹਢੇ ਪ੍ਰੇਸ਼ਾਨ ਹਨ | ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਾਰ-ਵਾਰ ਨਗਰ ਕੌਂਸਲ ਦੇ ਅਧਿਕਾਰੀਆਂ ...
ਫ਼ਰੀਦਕੋਟ, 14 ਸਤੰਬਰ (ਸਰਬਜੀਤ ਸਿੰਘ)-ਪਨਬੱਸ ਤੇ ਪੀ. ਆਰ. ਟੀ. ਸੀ. ਕੰਟਰੈਕਟ ਕਰਮਚਾਰੀ ਯੂਨੀਅਨ ਦੀ ਅਗਵਾਈ 'ਚ ਕੱਚੇ ਕਾਮਿਆਂ ਦੀ ਹੜਤਾਲ ਅੱਜ ਨੌਵੇਂ ਦਿਨ ਵੀ ਜਾਰੀ ਹੈ | ਵੱਡੀ ਗਿਣਤੀ 'ਚ ਸਰਕਾਰੀ ਬੱਸਾਂ ਬੰਦ ਹੋਣ ਕਾਰਨ ਆਮ ਲੋਕਾਂ ਨੂੰ ਕਾਫ਼ੀ ਸਮੱਸਿਆਵਾਂ ਦਾ ...
ਜੈਤੋ, 14 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਰੀਦਕੋਟ ਦੇ ਯੂਥ ਪ੍ਰਧਾਨ ਗੁਰਕੰਵਲ ਸਿੰਘ ਸੰਧੂ ਨੇ ਪਿੰਡ ਰਾਮੇਆਣਾ ਦੇ ਨੌਜਵਾਨ ਆਗੂ ਸੰਦੀਪ ਸਿੰਘ ਔਲਖ ਨੂੰ ਜ਼ਿਲ੍ਹਾ ਫ਼ਰੀਦਕੋਟ ਦੇ ਜਰਨਲ ਸਕੱਤਰ ਨਿਯੁਕਤ ਕੀਤੇ ਜਾਣ 'ਤੇ ਪਰਾਟੀ ...
ਫ਼ਰੀਦਕੋਟ, 14 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਸੇਵ ਹਿਊਮੈਨਿਟੀ ਫ਼ਾਊਾਡੇਸ਼ਨ ਵਲੋਂ ਲੋੜਵੰਦ ਮਰੀਜ਼ਾਂ ਨੂੰ ਆਰਥਿਕ ਸਹਾਇਤਾ ਸੌਂਪੀ ਗਈ | ਸਥਾਨਕ ਸੇਵ ਹਿਊਮੈਨਿਟੀ ਮੁਫ਼ਤ ਕੰਪਿਊਟਰ ਸੈਂਟਰ ਵਿਖੇ ਫ਼ਾਊਾਡੇਸ਼ਨ ਦੇ ਸੇਵਾਦਾਰ ਭਾਈ ਸ਼ਿਵਜੀਤ ਸਿੰਘ ਸੰਘਾ ਨੇ ...
ਫ਼ਰੀਦਕੋਟ, 14 ਸਤੰਬਰ (ਜਸਵੰਤ ਸਿੰਘ ਪੁਰਬਾ)-ਵਧੀਕ ਡਿਪਟੀ ਕਮਿਸ਼ਨਰ ਪ੍ਰੀਤ ਮਹਿੰਦਰ ਸਿੰਘ ਸਹੋਤਾ ਵਲੋਂ ਪਿੰਡ ਬਰਗਾੜੀ ਵਿਖੇ ਸਮਾਰਟ ਵਿਲੇਜ ਕੰਪੇਨ-2 ਤਹਿਤ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਅਧਿਕਾਰੀਆਂ ਨੂੰ ਇਨ੍ਹਾਂ ਕੰਮਾਂ 'ਚ ...
ਫ਼ਰੀਦਕੋਟ, 14 ਸਤੰਬਰ (ਸਤੀਸ਼ ਬਾਗ਼ੀ)-ਫ਼ਰੀਦਕੋਟ ਦੀਆਂ ਕਈ ਸਮੱਸਿਆਵਾਂ ਹਨ, ਜਿਨ੍ਹਾਂ 'ਚ ਸ਼ਹਿਰ ਦੀਆਂ ਕਈ ਟੁੱਟੀਆਂ ਸੜਕਾਂ ਸ਼ਾਮਿਲ ਹਨ | ਸ਼ਹਿਰ ਦੀ ਬਲਵੀਰ ਐਵੇਨਿਊ ਦੀ ਮੇਨ ਸੜਕ ਦੀ ਹਾਲਤ ਬਹੁਤ ਖਸਤਾ ਹੈ ਜੋ ਕਿ ਥਾਂ-ਥਾਂ ਤੋਂ ਟੁੱਟੀ ਹੋਈ ਹੈ, ਜਿਸ 'ਚ ਵੱਡੇ-ਵੱਡੇ ...
ਫ਼ਰੀਦਕੋਟ, 14 ਸਤੰਬਰ (ਸਤੀਸ਼ ਬਾਗ਼ੀ)-ਮਹਿਲਾ ਤੇ ਬਾਲ ਵਿਕਾਸ ਮੰਤਰਾਲਾ ਦੇ ਸਹਿਯੋਗ ਨਾਲ ਕਾਰਜਸ਼ੀਲ ਸੰਚਾਲਿਤ ਨੈਚੂਰਲ ਕੇਅਰ ਚਾਈਲਡ ਲਾਈਨ ਫ਼ਰੀਦਕੋਟ ਦੀ ਸੈਂਟਰ ਕੋਆਰਡੀਨੇਟਰ ਸੋਨੀਆ ਰਾਣੀ ਨੇ ਦੱਸਿਆ ਕਿ ਚਾਈਲਡ ਲਾਈਨ ਨੂੰ ਲਾਵਾਰਿਸ ਹਾਲਤ 'ਚ ਇਕ 15 ਸਾਲਾ ਬੱਚਾ ...
ਜੈਤੋ, 14 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਮਾਸਟਰ ਕੇਡਰ ਯੂਨੀਅਨ ਦਾ ਇਕ ਵਫ਼ਦ ਸੂਬਾ ਪ੍ਰਧਾਨ ਬਲਦੇਵ ਸਿੰਘ ਬੁੱਟਰ, ਸੂਬਾ ਸਕੱਤਰ ਬਲਜਿੰਦਰ ਸਿੰਘ ਧਾਲੀਵਾਲ, ਸੰਦੀਪ ਕਪੂਰਥਲਾ ਸੂਬਾ ਪ੍ਰੈੱਸ ਸਕੱਤਰ ਦੀ ਅਗਵਾਈ 'ਚ ਸਿੱਖਿਆ ਸਕੱਤਰ ਕਿ੍ਸ਼ਨ ਕੁੁਮਾਰ ਨੂੰ ...
ਫ਼ਰੀਦਕੋਟ, 14 ਸਤੰਬਰ (ਜਸਵੰਤ ਸਿੰਘ ਪੁਰਬਾ)-ਗੁਰਦੁਆਰਾ ਗੋਦੜੀ ਸਾਹਿਬ ਬਾਬਾ ਫ਼ਰੀਦ ਸੁਸਾਇਟੀ ਅਤੇ ਟਿੱਲਾ ਬਾਬਾ ਫ਼ਰੀਦ ਦੇ ਪ੍ਰਧਾਨ ਇੰਦਰਜੀਤ ਸਿੰਘ ਸੇਖੋਂ ਨੇ ਦੱਸਿਆ ਕਿ ਪਿਛਲੇ ਸਾਲਾਂ ਵਾਂਗ ਇਸ ਸਾਲ ਵੀ ਬਾਬਾ ਫ਼ਰੀਦ ਆਗਮਨ ਪੁਰਬ ਬਹੁਤ ਹੀ ਧੂਮਧਾਮ ਨਾਲ ...
ਪੰਜਗਰਾਈਾ ਕਲਾਂ, 14 ਸਤੰਬਰ (ਕੁਲਦੀਪ ਸਿੰਘ ਗੋਂਦਾਰਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਮਨਤਾਰ ਸਿੰਘ ਬਰਾੜ ਨੇ ਜ਼ਿਲ੍ਹਾ ਜਥੇਬੰਦੀ ਦਾ ਵਿਸਥਾਰ ਕਰਦਿਆਂ ਪਿੰਡ ਬੱਗੇਆਣਾ ਦੇ ਨੌਜਵਾਨ ਲਖਵੀਰ ਸਿੰਘ ਰਾਜੂ ਨੂੰ ਐੱਸ. ਸੀ. ਵਿੰਗ ਦਾ ਜ਼ਿਲ੍ਹਾ ਸੀਨੀਅਰ ...
ਸਾਦਿਕ, 14 ਸਤੰਬਰ (ਗੁਰਭੇਜ ਸਿੰਘ ਚੌਹਾਨ)-ਸਰਕਾਰ ਵਲੋਂ ਪਿਛਲੇ ਸਾਲ ਤੋਂ ਚੱਲੀਆਂ ਆ ਰਹੀਆਂ ਕੋਵਿਡ ਸਬੰਧੀ ਹਦਾਇਤਾਂ ਨੂੰ ਲੈ ਕੇ ਅਤੇ ਬੈਂਕਾਂ ਦੇ ਆਪਸੀ ਰਲੇਵੇਂ ਕਾਰਨ ਹਰ ਬੈਂਕ ਅੱਗੇ ਗਾਹਕਾਂ ਦੀਆਂ ਵੱਡੀਆਂ ਭੀੜਾਂ ਵੇਖਣ ਨੂੰ ਮਿਲਦੀਆਂ ਹਨ | ਇਸ ਦਾ ਇਕ ਵੱਡਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX