ਲਹਿਰਾਗਾਗਾ, 14 ਸਤੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਸਰਕਾਰੀ ਹਾਈ ਸਕੂਲ ਪਿੰਡ ਜਲੂਰ ਵਿਚ ਪੜ੍ਹਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਅਤੇ ਕਿਸਾਨ ਮਜ਼ਦੂਰ ਜਥੇਬੰਦੀਆਂ ਨੇ ਸਕੂਲ ਵਿਚ ਅਧਿਆਪਕਾਂ ਦੀ ਮੰਗ ਨੂੰ ਲੈ ਕੇ ਸਕੂਲ ਦੇ ਮੁੱਖ ਗੇਟ ਨੂੰ ਜਿੰਦਰਾ ਲਗਾ ਕੇ ਲਹਿਰਾਗਾਗਾ ਪਾਤੜਾਂ ਮੁੱਖ ਸੜਕ 'ਤੇ ਧਰਨਾ ਦੇ ਕੇ ਜਾਮ ਲਗਾ ਦਿੱਤਾ | ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸਕੱਤਰ ਕਾਮਰੇਡ ਬਲਵੀਰ ਸਿੰਘ ਜਲੂਰ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਬਲਵਿੰਦਰ ਸਿੰਘ ਜਲੂਰ, ਵਿਦਿਆਰਥੀਆਂ ਦੇ ਮਾਪੇ ਨਵਦੀਪ ਸਿੰਘ ਸੋਨਾ, ਅਸ਼ੋਕ ਗੋਇਲ, ਅਵਤਾਰ ਸਿੰਘ ਤਾਰੀ ਨੇ ਦੱਸਿਆ ਕਿ ਵਿੱਦਿਅਕ ਸੈਸ਼ਨ 2021-22 ਸ਼ੁਰੂ ਹੋਣ ਤੋਂ ਪਹਿਲਾਂ ਸਰਕਾਰੀ ਹਾਈ ਸਕੂਲ ਦੇ ਅਧਿਆਪਕਾਂ, ਸਕੂਲ ਕਮੇਟੀ, ਗ੍ਰਾਮ ਪੰਚਾਇਤ ਅਤੇ ਕਲੱਬ ਵਲੋਂ ਪਿੰਡ ਵਾਸੀਆਂ ਨੂੰ ਸਰਕਾਰੀ ਸਕੂਲ ਵਿਚ ਵਧੀਆ ਸਿੱਖਿਆ ਸਹੂਲਤਾਂ ਦੇਣ ਦਾ ਵਾਅਦਾ ਕਰਕੇ ਪ੍ਰਾਈਵੇਟ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲ ਵਿਚ ਦਾਖ਼ਲ ਕਰਵਾਉਣ ਦੀ ਬੇਨਤੀ ਕੀਤੀ ਗਈ ਜਿਸ ਦੇ ਚੱਲਦਿਆਂ ਵੱਡੀ ਗਿਣਤੀ ਵਿਚ ਪ੍ਰਾਈਵੇਟ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਉਹਨਾਂ ਦੇ ਮਾਪਿਆਂ ਵਲੋਂ ਸਰਕਾਰੀ ਹਾਈ ਸਕੂਲ ਵਿਚ ਜਲੂਰ ਵਿਚ ਦਾਖ਼ਲ ਕਰਵਾਇਆ ਗਿਆ ਸੀ | ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਤੋਂ ਬਾਅਦ ਸਕੂਲ ਖੁੱਲ੍ਹਣ ਤੋਂ ਬਾਅਦ ਵਧੀਆ ਸਿੱਖਿਆ ਪ੍ਰਬੰਧ ਚੱਲ ਰਹੇ ਸੀ ਪਰ ਅਚਨਚੇਤ ਹੀ ਸਿੱਖਿਆ ਵਿਭਾਗ ਵਲੋਂ ਸਕੂਲ ਦੇ ਅੰਗਰੇਜ਼ੀ, ਗਣਿਤ ਅਤੇ ਸਾਇੰਸ ਅਧਿਆਪਕ ਦਾ ਇੱਥੋਂ ਤਬਾਦਲਾ ਕਰ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਅਧਿਆਪਕਾਂ ਦੀ ਘਾਟ ਪੂਰਾ ਕਰਨ ਲਈ ਉਨ੍ਹਾਂ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਗਰੂਰ, ਸਿੱਖਿਆ ਸਕੱਤਰ ਪੰਜਾਬ ਤੱਕ ਪਹੁੰਚ ਕੀਤੀ ਗਈ ਪਰ ਉਨ੍ਹਾਂ ਵਲੋਂ ਵਿਸ਼ਵਾਸ ਦਿਵਾਏ ਜਾਣ ਦੇ ਬਾਵਜੂਦ ਵੀ ਕੋਈ ਅਧਿਆਪਕ ਸਕੂਲ ਵਿੱਚ ਨਹੀਂ ਭੇਜਿਆ ਗਿਆ | ਕਾਮਰੇਡ ਬਲਵੀਰ ਸਿੰਘ ਜਲੂਰ ਨੇ ਦੱਸਿਆ ਕਿ ਬੀਤੇ ਦਿਨੀਂ ਭਾਵੇਂ ਸਕੂਲ ਵਿਚ ਸਾਇੰਸ ਅਧਿਆਪਕ ਵਲੋਂ ਜੁਆਇਨ ਕਰ ਲਿਆ ਗਿਆ ਹੈ ਪਰ ਹੁਣ ਵੀ ਸਕੂਲ ਵਿੱਚ ਮੁੱਖ ਅਧਿਆਪਕ, ਗਣਿਤ, ਸਮਾਜਿਕ ਸਿੱਖਿਆ, ਡਰਾਇੰਗ ਵਿਸ਼ੇ ਦੇ ਅਧਿਆਪਕਾਂ ਦੀਆਂ ਅਸਾਮੀਆਂ ਤੋਂ ਇਲਾਵਾ ਸੇਵਾਦਾਰ, ਮਾਲੀ, ਚੌਕੀਦਾਰ ਅਤੇ ਵਾਟਰਮੈਨ ਦੀ ਅਸਾਮੀ ਖਾਲੀ ਪਈ ਹੈ | ਉਨ੍ਹਾਂ ਕਿਹਾ ਕਿ ਜੇਕਰ ਜਲਦੀ ਅਸਾਮੀਆਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਇਲਾਕੇ ਦੀਆਂ ਜਨਤਕ ਜਥੇਬੰਦੀਆਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਤਿੱਖਾ ਸੰਘਰਸ਼ ਉਲੀਕਣ ਤੋਂ ਗੁਰੇਜ਼ ਨਹੀਂ ਕਰਾਂਗੇ | ਇਸ ਮੌਕੇ ਨੈਬ ਸਿੰਘ ਸਰਪੰਚ, ਬਿੱਕਰ ਸਿੰਘ ਹਥੋਆ, ਵਿਦਿਆਰਥੀ ਆਗੂ ਸੁਖਦੀਪ ਸਿੰਘ, ਰਾਮਫਲ ਸਿੰਘ ਬੁਸਹਿਰਾ, ਮੱਖਣ ਸਿੰਘ, ਜਗਸੀਰ ਸਿੰਘ ਜੱਗੂ, ਗੁਰਪ੍ਰੀਤ ਸਿੰਘ, ਡਾ. ਰਿੰਕੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਉਨ੍ਹਾਂ ਮਾਪੇ ਮੌਜੂਦ ਸਨ |
ਡਿਪਟੀ ਡੀ.ਈ.ਓ. ਵਲੋਂ ਵਿਸ਼ਵਾਸ ਦਿਵਾਏ ਜਾਣ ਬਾਅਦ ਚੁੱਕਿਆ ਧਰਨਾ
ਇਸੇ ਦੌਰਾਨ ਧਰਨਾਕਾਰੀਆਂ ਕੋਲ ਪਹੁੰਚੇ ਡਿਪਟੀ ਡੀ.ਈ.ਓ. ਸੰਗਰੂਰ ਡਾ. ਅੰਮਿ੍ਤਪਾਲ ਸਿੰਘ ਵਲੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਦੱਸਿਆ ਗਿਆ ਕਿ ਗਣਿਤ ਵਿਸ਼ੇ ਦੇ ਅਧਿਆਪਕ ਵਲੋਂ ਅੱਜ ਹੀ ਸਕੂਲ ਵਿਚ ਜੁਆਇਨ ਕਰ ਲਿਆ ਜਾਵੇਗਾ ਅਤੇ ਸਮਾਜਿਕ ਸਿੱਖਿਆ ਵਿਸ਼ੇ ਦੇ ਅਧਿਆਪਕ ਲਈ ਪ੍ਰਪੋਜ਼ਲ ਬਣਾ ਕੇ ਉੱਚ ਅਧਿਕਾਰੀਆਂ ਨੂੰ ਭੇਜੀ ਜਾਵੇਗੀ | ਉਨ੍ਹਾਂ ਬਾਕੀਆਂ ਅਸਾਮੀਆਂ ਵੀ ਜਲਦ ਹੀ ਭਰਨ ਦਾ ਵਿਸ਼ਵਾਸ ਦਿਵਾਇਆ ਜਿਸ ਤੋਂ ਬਾਅਦ ਵੱਖ-ਵੱਖ ਕਿਸਾਨ ਮਜ਼ਦੂਰ ਜਥੇਬੰਦੀਆਂ, ਮਾਪਿਆਂ ਅਤੇ ਵਿਦਿਆਰਥੀਆਂ ਵਲੋਂ ਲਗਾਇਆ ਧਰਨਾ ਚੁੱਕ ਲਿਆ ਗਿਆ |
ਸੁਨਾਮ ਊਧਮ ਸਿੰਘ ਵਾਲਾ, 14 ਸਤੰਬਰ (ਸੱਗੂ, ਭੁੱਲਰ, ਧਾਲੀਵਾਲ)-ਕੌਮੀ ਐਗਜ਼ੀਕਿਊਟਿਵ ਮੈਂਬਰ ਆਮ ਆਦਮੀ ਪਾਰਟੀ ਅਤੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਦੀ ਅਗਵਾਈ 'ਚ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਵਾਲਿਆਂ ਦਾ ਕਾਫ਼ਲਾ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ | ਅੱਜ ...
ਸੰਗਰੂਰ, 14 ਸਤੰਬਰ (ਸੁਖਵਿੰਦਰ ਸਿੰਘ ਫੁੱਲ)-ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਆਗੂ ਅਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਬਾਦਲ ਵਲੋਂ ਉਮੀਦਵਾਰਾਂ ਦੀ ਸੂਚੀ ਐਨੀ ਪਹਿਲਾਂ ਜਾਰੀ ਕਰਨ ਨੂੰ ਸੁਖਬੀਰ ਸਿੰਘ ਬਾਦਲ ਦਾ ਕਿਸਾਨ ਸੰਘਰਸ਼ 'ਤੇ ਇਕ ...
ਸੰਗਰੂਰ, 14 ਸਤੰਬਰ (ਦਮਨਜੀਤ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਨੇ ਜ਼ਿਲ੍ਹਾ ਸੰਗਰੂਰ ਦੇ ਸਰਕਲ (ਦਿਹਾਤੀ) ਦਾ ਜਥੇਬੰਦਕ ਢਾਂਚਾ ਮੁਕੰਮਲ ਕਰਨ ਮਗਰੋਂ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦਾ ਵੱਡਾ ਕਦਮ ਪੁੱਟਿਆ ਹੈ | ਪਾਰਟੀ ਦੇ ਜ਼ਿਲ੍ਹਾ ਦਿਹਾਤੀ ਦੇ ...
ਦਿੜ੍ਹਬਾ ਮੰਡੀ, 14 ਸਤੰਬਰ (ਪਰਵਿੰਦਰ ਸੋਨੂੰ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਦੇ ਲੋਕ-ਨਿਰਮਾਣ ਵਿਭਾਗ ਅਤੇ ਸਿੱਖਿਆ-ਮੰਤਰੀ ਸ਼੍ਰੀ ਵਿਜੈਇੰਦਰ ਸਿੰਗਲਾ ਨੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਦੀ ਲੜੀ ਨੂੰ ਜਾਰੀ ...
ਮਲੇਰਕੋਟਲਾ, 14 ਸਤੰਬਰ (ਪਰਮਜੀਤ ਸਿੰਘ ਕੁਠਾਲਾ)-ਮੁੱਖ ਮੰਤਰੀ ਦੇ ਪਿ੍ੰਸੀਪਲ ਸਕੱਤਰ ਅਤੇ ਐੱਫ. ਸੀ. ਆਰ. ਸਮੇਤ ਵੱਖ-ਵੱਖ ਅਧਿਕਾਰੀਆਂ ਵਲੋਂ ਪੰਜਾਬ ਦੇ ਨੰਬਰਦਾਰਾਂ ਨੂੰ ਉਨ੍ਹਾਂ ਦੀਆਂ ਮੰਗਾਂ ਮੰਨਣ ਦੇ ਦਿੱਤੇ ਭਰੋਸੇ ਦੇ ਬਾਵਜੂਦ ਹੁਣ ਕੈਪਟਨ ਸਰਕਾਰ ਵਲੋਂ ਕਥਿਤ ...
ਲੌਂਗੋਵਾਲ, 14 ਸਤੰਬਰ (ਵਿਨੋਦ, ਖੰਨਾ)-ਅੱਜ ਲੌਂਗੋਵਾਲ ਵਿਖੇ ਦੋ ਕਾਰਾਂ ਦਰਮਿਆਨ ਹੋਈ ਭਿਆਨਕ ਟੱਕਰ ਵਿਚ ਦੋ ਨਿੱਕੀਆਂ ਬੱਚੀਆਂ ਇਕ ਔਰਤ ਅਤੇ ਇਕ ਵਿਅਕਤੀ ਜ਼ਖ਼ਮੀ ਹੋ ਗਏ ਹਨ | ਇਸ ਦੁਰਘਟਨਾ ਦਾ ਸ਼ਿਕਾਰ ਹੋਏ ਉੱਘੇ ਅਕਾਲੀ ਆਗੂ ਜਥੇ. ਸੁਰਜੀਤ ਸਿੰਘ ਦੁੱਲਟ ਨੇ ਦੱਸਿਆ ...
ਸੁਨਾਮ ਊਧਮ ਸਿੰਘ ਵਾਲਾ, 14 ਸਤੰਬਰ (ਧਾਲੀਵਾਲ, ਭੁੱਲਰ)- ਪੀ.ਐੱਸ.ਪੀ.ਸੀ.ਐੱਲ. ਵਲੋਂ ਆਪਣੇ ਖਪਤਕਾਰਾਂ ਲਈ ਸੁਨਾਮ ਮੰਡਲ ਅਧੀਨ ਆਉਂਦੇ ਉੱਪ ਮੰਡਲਾਂ 'ਚ ਸ਼ਿਕਾਇਤ ਨਿਵਾਰਨ ਕੈਂਪ ਲਾਏ ਜਾ ਰਹੇ ਹਨ | ਵਧੀਕ ਨਿਗਰਾਨ ਇੰਜੀਨੀਅਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵਣ ...
ਸੰਗਰੂਰ, 14 ਸਤੰਬਰ (ਧੀਰਜ ਪਸ਼ੌਰੀਆ) - ਜ਼ਿਲ੍ਹਾ ਸੰਗਰੂਰ ਦੇ ਪਿੰਡ ਆਲੋਅਰਖ ਵਿਖੇ ਕਈ ਸਾਲ ਪਹਿਲਾਂ ਇਕ ਫ਼ੈਕਟਰੀ ਵਲੋਂ ਕੈਮੀਕਲ ਯੁਕਤ ਪਾਣੀ ਨੂੰ ਧਰਤੀ ਵਿਚ ਖਪਾ ਦੇਣ ਦੇ ਮੁੱਦੇ ਨੂੰ ਲੈ ਕੇ ਉੱਘੇ ਵਕੀਲ ਐਚ.ਸੀ. ਅਰੋੜਾ ਵਲੋਂ ਪਾਈ ਪਟੀਸ਼ਨ 'ਤੇ ਹੋਈ ਸੁਣਵਾਈ ਮਗਰੋਂ ...
ਨਦਾਮਪੁਰ, ਚੰਨੋਂ, 14 ਸਤੰਬਰ (ਹਰਜੀਤ ਸਿੰਘ ਨਿਰਮਾਣ)-ਪੁਲਿਸ ਚੌਂਕੀ ਕਾਲਾਝਾੜ ਵਿਖੇ ਨਵੇ ਆਏ ਚੌਂਕੀ ਇੰਚਾਰਜ ਏ. ਐੱਸ. ਆਈ. ਦਵਿੰਦਰ ਸਿੰਘ ਸੰਧੂ ਵਲੋਂ ਅੱਜ ਆਪਣਾ ਚਾਰਜ ਸੰਭਾਲਣ ਤੋਂ ਬਾਅਦ ਇਲਾਕੇ ਦੀਆਂ ਪੰਚਾਇਤਾਂ ਤੇ ਪਤਵੰਤਿਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ...
ਸੰਗਰੂਰ, 14 ਸਤੰਬਰ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਮੰਦਿਰ ਸ੍ਰੀ ਮਹਾਂਕਾਲੀ ਦੇਵੀ ਜੀ ਪਟਿਆਲਾ ਗੇਟ ਦੇ ਖੁੱਲੇ੍ਹ ਪੰਡਾਲ ਵਿਚ 5ਵਾਂ ਵਿਸ਼ਾਲ ਜਾਗਰਣ ਸ੍ਰੀ ਗਣਪਤੀ ਬਾਲਾ ਜੀ ਸੇਵਾ ਸੰਘ ਨਾਭਾ ਗੇਟ ਵਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਪ੍ਰਬੰਧਕ ਕਮੇਟੀ ਦੀਪਕ ...
ਅਮਰਗੜ੍ਹ, 14 ਸਤੰਬਰ (ਜਤਿੰਦਰ ਮੰਨਵੀ)-ਦੋ ਵਾਰ ਵਿਧਾਇਕ ਰਹੇ ਜ਼ਿਲ੍ਹਾ ਜਥੇਦਾਰ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਅਮਰਗੜ੍ਹ ਤੋਂ ਉਮੀਦਵਾਰ ਐਲਾਨਣ ਦੀ ਖ਼ੁਸ਼ੀ ਵਿਚ ਅਕਾਲੀ-ਬਸਪਾ ਆਗੂਆਂ ਅਤੇ ਵਰਕਰਾਂ ਵਲੋਂ ਅਮਰਗੜ੍ਹ ...
ਅਹਿਮਦਗੜ੍ਹ, 14 ਸਤੰਬਰ (ਸੋਢੀ)- ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਰਾਤ ਸਮੇਂ ਦੀਵਾਨਾਂ 'ਚ ਭਾਈ ਪਰਮਿੰਦਰ ਸਿੰਘ ਬਾਬਾ ...
ਅਮਰਗੜ੍ਹ, 14 ਸਤੰਬਰ (ਜਤਿੰਦਰ ਮੰਨਵੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜਾਰੀ ਕੀਤੀ 64 ਉਮੀਦਵਾਰਾਂ ਦੀ ਸੂਚੀ 'ਚ ਵਿਧਾਨ ਹਲਕਾ ਅਮਰਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਤੇ ਸਾਬਕਾ ਹਲਕਾ ਵਿਧਾਇਕ ...
ਧੂਰੀ, 14 ਸਤੰਬਰ (ਸੁਖਵੰਤ ਸਿੰਘ ਭੁੱਲਰ) - ਗੰਨਾ ਸੰਘਰਸ਼ ਕਮੇਟੀ ਦੇ ਆਗੂ ਹਰਜੀਤ ਸਿੰਘ ਬੁਗਰਾ ਨੇ ਦੱਸਿਆ ਕਿ ਧੂਰੀ ਗੰਨਾ ਮਿੱਲ ਵੱਲ ਗੰਨਾ ਕਾਸ਼ਤਕਾਰ ਕਿਸਾਨਾਂ ਦੀ 4.50 ਕਰੋੜ ਬਕਾਇਆ ਰਾਸ਼ੀ, 66 ਲੱਖ ਬਿਜਾਈ, ਬੋਨਸ ਆਦਿ ਰਾਸ਼ੀ ਨਾ ਦਿੱਤੇ ਜਾਣ ਦੇ ਵਿਰੋਧ 'ਚ 15 ਸਤੰਬਰ ...
ਧੂਰੀ, 14 ਸਤੰਬਰ (ਸੰਜੇ ਲਹਿਰੀ, ਦੀਪਕ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਸਕੱਤਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਦੇ ਸਾਬਕਾ ਚੇਅਰਮੈਨ ਕਾਂਗਰਸੀ ਆਗੂ ਸ਼੍ਰੀ ਹੰਸ ਰਾਜ ਗੁਪਤਾ ਨੇ 2022 ਦੀਆਂ ਚੋਣਾਂ ਵਿਚ ਆਪਣੇ ਆਪ ਨੂੰ ਕਾਂਗਰਸ ਪਾਰਟੀ ਦਾ ਸੰਭਾਵੀ ...
ਅਹਿਮਦਗੜ੍ਹ, 14 ਸਤੰਬਰ (ਰਣਧੀਰ ਸਿੰਘ ਮਹੋਲੀ)-ਕਿਸਾਨ ਆਗੂਆਂ ਵਲੋਂ ਰਾਜਨੀਤਕ ਪਾਰਟੀਆਂ ਨਾਲ ਕੀਤੀ ਮੀਟਿੰਗ ਉਪਰੰਤ ਲਏ ਗਏ ਫ਼ੈਸਲਿਆਂ ਦੇ ਹੱਕ 'ਚ ਸੰਯੁਕਤ ਅਕਾਲੀ ਦਲ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵਲੋਂ ਲਏ ਸਪਸ਼ਟ ਸਟੈਂਡ ਦੀ ਹਰ ਵਰਗ ਵਲੋਂ ਸ਼ਲਾਘਾ ਕੀਤੀ ਜਾ ...
ਅਹਿਮਦਗੜ੍ਹ, 14 ਸਤੰਬਰ (ਰਣਧੀਰ ਸਿੰਘ ਮਹੋਲੀ)-ਕੇਂਦਰ ਦੀ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਸਦਕਾ ਦੇਸ਼ ਰੁਜ਼ਗਾਰ ਦੀ ਕਮੀ, ਚੰਗੀ ਸਿੱਖਿਆ, ਸਿਹਤ ਸਹੂਲਤਾਂ ਅਤੇ ਹੋਰ ਗਿਰਾਵਟਾਂ ਵੱਲ ਵਧਿਆ ਹੈ ਜਿਸ ਕਾਰਨ ਨੌਜਵਾਨ ਅਤੇ ਸਮੁੱਚੇ ਦੇਸ਼ ਵਾਸੀ ਨਿਰਾਸ਼ ਹਨ | ਇੰਡੀਅਨ ...
ਸੰਗਰੂਰ, 14 ਸਤੰਬਰ (ਦਮਨਜੀਤ ਸਿੰਘ)-ਜਬਰ-ਜਨਾਹ ਦਾ ਮੁਕੱਦਮਾ ਦਰਜ ਕਰਵਾਉਣ ਦੀਆਂ ਧਮਕੀਆਂ ਦੇ ਕੇ ਸਾਜਿਸ਼ ਤਹਿਤ ਜਬਰਨ ਪੈਸੇ ਹਥਿਆਉਣ ਵਾਲੀਆਂ 2 ਔਰਤਾਂ ਸਣੇ ਲਗਪਗ 10 ਵਿਅਕਤੀਆਂ 'ਤੇ ਥਾਣਾ ਸਿਟੀ ਸੰਗਰੂਰ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਿਟੀ ...
ਮਲੇਰਕੋਟਲਾ, 14 ਸਤੰਬਰ (ਪਰਮਜੀਤ ਸਿੰਘ ਕੁਠਾਲਾ)-ਨਵਾਬ ਮਲੇਰਕੋਟਲਾ ਵਲੋਂ ਦਾਨ ਕੀਤੀ ਜ਼ਮੀਨ ਉੱਪਰ ਸੁਸ਼ੋਭਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਲੇਰਕੋਟਲਾ ਵਿਖੇ 2008 ਤੋਂ ਪਹਿਲੀ ਸਤੰਬਰ 2021 ਤੱਕ ਮੈਨੇਜਰ ਵਜੋਂ ਨਿਰਸਵਾਰਥ ਸ਼ਾਨਦਾਰ ਸੇਵਾਵਾਂ ਨਿਭਾਉਂਦੇ ਰਹੇ ...
ਧੂਰੀ, 14 ਸਤੰਬਰ (ਸੰਜੇ ਲਹਿਰੀ, ਦੀਪਕ)-ਹਲਕਾ ਧੂਰੀ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਐਡਵੋਕੇਟ ਧਨਵੰਤ ਸਿੰਘ ਨੇ ਅੱਜ ਧੂਰੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਥਾਣਾ ਸਿਟੀ ਧੂਰੀ ਦੀ ਪੁਲਿਸ ਸੱਤਾਧਾਰੀ ਧਿਰ ਦੇ ਆਗੂਆਂ ਦੀ ਕਠਪੁਤਲੀ ਬਣ ਕੇ ਉਹਨਾਂ ...
ਮਾਲੇਰਕੋਟਲਾ, 14 ਸਤੰਬਰ (ਜਸਵੀਰ ਸਿੰਘ ਜੱਸੀ)-ਭਾਈ ਲਾਲੋ ਜੀ ਚੈਰੀਟੇਬਲ ਟਰੱਸਟ ਦੀ ਇਕ ਮੀਟਿੰਗ ਚੇਅਰਮੈਨ ਇੰਦਰਜੀਤ ਸਿੰਘ ਮੁੰਡੇ ਦੀ ਅਗਵਾਈ ਹੇਠ ਪਿੰਡ ਭੂਦਨ ਵਿਖੇ ਹੋਈ, ਮੀਟਿੰਗ ਦੀ ਕਾਰਵਾਈ ਦੀ ਸ਼ੁਰੂਆਤ ਕਰਦਿਆਂ ਚੇਅਰਮੈਨ ਇੰਦਰਜੀਤ ਸਿੰਘ ਮੁੰਡੇ, ਪ੍ਰਧਾਨ ...
ਸੰਗਰੂਰ, 14 ਸਤੰਬਰ (ਧੀਰਜ ਪਸ਼ੋਰੀਆ)-ਸਿੱਖਿਆ ਅਤੇ ਸਿਹਤ ਵਿਭਾਗ ਵਿਚ ਰੁਜ਼ਗਾਰ ਦੀ ਮੰਗ ਲਈ 31 ਦਸੰਬਰ ਤੋਂ ਸੰਗਰੂਰ ਵਿਖੇ ਸਿੱਖਿਆ ਮੰਤਰੀ ਦੀ ਕੋਠੀ ਦੇ ਗੇਟ ਉੱਤੇ ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਵਿਚ ਪੱਕਾ ਮੋਰਚਾ ਲਗਾਈ ਬੈਠੇ ਅਤੇ 21 ਅਗਸਤ ਤੋ ਸੰਗਰੂਰ ਦੇ ...
ਸੁਨਾਮ ਊਧਮ ਸਿੰਘ ਵਾਲਾ, 14 ਸਤੰਬਰ (ਧਾਲੀਵਾਲ, ਭੁੱਲਰ) - ਅਗਰਵਾਲ ਸਭਾ ਸੁਨਾਮ ਦੀ ਮੀਟਿੰਗ ਸਭਾ ਦੇ ਪ੍ਰਧਾਨ ਮਨਪ੍ਰੀਤ ਬਾਂਸਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਮਹਾਰਾਜਾ ਅਗਰਸੈਨ ਜੈਅੰਤੀ ਮਨਾਉਣ ਸੰਬੰਧੀ ਵਿਚਾਰ ਚਰਚਾ ਕੀਤੀ ਗਈ | ਮੀਟਿੰਗ ਵਿਚ ਮੌਜੂਦ ਮੈਂਬਰਾਂ ...
ਭਵਾਨੀਗੜ੍ਹ, 14 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)-ਫੈੱਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਅਤੇ ਐਸੋਸੀਏਸ਼ਨ ਆਫ਼ ਪੰਜਾਬ (ਫੈਪ) ਵਲੋਂ ਕਰਵਾਏ ਸਮਾਗਮ ਦੌਰਾਨ ਪਿੰਡ ਕਾਕੜਾ ਦੇ ਦੀਵਾਨ ਟੋਡਰ ਮੱਲ੍ਹ ਪਬਲਿਕ ਸਕੂਲ ਨੂੰ 'ਵੈਸਟ ਸਕੂਲ ਡਾਇਨਾਮਿਕ ਪਿ੍ੰਸੀਪਲ' ਅਵਾਰਡ ਨਾਲ ...
ਸੰਗਰੂਰ, 14 ਸਤੰਬਰ (ਅਮਨਦੀਪ ਸਿੰਘ ਬਿੱਟਾ)-ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਦੇ ਨਵ-ਨਿਯੁਕਤ ਡਾਇਰੈਕਟਰ ਜੀਵਨ ਕੁਮਾਰ ਗਰਗ ਭਵਾਨੀਗੜ੍ਹ ਦਾ ਭਾਜਪਾ ਕਿਸਾਨ ਮੋਰਚੇ ਦੇ ਕੌਮੀ ਆਗੂ ਅਤੇ ਸੂਬਾ ਕਾਰਜਕਾਰਨੀ ਮੈਂਬਰ ਸਤਵੰਤ ਸਿੰਘ ਪੂਨੀਆ ਦੀ ਅਗਵਾਈ ਹੇਠ ਅਨਾਜ ਮੰਡੀ ...
ਭਵਾਨੀਗੜ੍ਹ, 14 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਰਾਸ਼ਨ ਡਿਪੂ ਹੋਲਡਰ ਫੈਡਰੇਸ਼ਨ ਵਲੋਂ ਆਪਣੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਪੰਜਾਬ ਦੇ ਨਾਮ ਐੱਸ.ਡੀ.ਐੱਮ. ਨੂੰ ਮੰਗ ਪੱਤਰ ਦਿੰਦਿਆਂ ਜਾਇਜ਼ ਮੰਗਾਂ ਨੂੰ ਪੂਰੀਆਂ ਕਰਨ ਦੀ ਮੰਗ ਕੀਤੀ | ਇਸ ਮੌਕੇ 'ਤੇ ...
ਸੰਗਰੂਰ, 14 ਸਤੰਬਰ (ਅਮਨਦੀਪ ਸਿੰਘ ਬਿੱਟਾ)-ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਜਰਨੈਲ ਸਿੰਘ ਜਹਾਂਗੀਰ ਦੀ ਪ੍ਰਧਾਨਗੀ ਹੇਠ ਗਦਰ ਭਵਨ ਸੰਗਰੂਰ ਵਿਖੇ ਹੋਈ | ਮੀਟਿੰਗ ਵਿਚ ਵੱਖ-ਵੱਖ ਮੱੁਦਿਆਂ 'ਤੇ ਵਿਚਾਰ ਵਟਾਂਦਰਾ ਕਰਦਿਆਂ ਮਹੀਨੇ ਦੀ ਹਰ 14 ...
ਸੰਗਰੂਰ, 14 ਸਤੰਬਰ (ਅਮਨਦੀਪ ਸਿੰਘ ਬਿੱਟਾ)-ਤਰਕਸ਼ੀਲ ਸੁਸਾਇਟੀ ਇਕਾਈ ਸੰਗਰੂਰ ਨੇ ਮਾਸਟਰ ਪਰਮ ਵੇਦ, ਸਵਰਨਜੀਤ ਸਿੰਘ, ਰਣਜੀਤ ਸਿੰਘ, ਨਿਰਮਲੁ ਸਿੰਘ ਦੁੱਗਾਂ, ਰਘਬੀਰ ਸਿੰਘ, ਸੁਰਿੰਦਰਪਾਲ ਉੱਪਲੀ ਆਧਾਰਤ ਤਰਕਸ਼ੀਲ ਟੀਮ ਨੇ ਟੋਲ ਪਲਾਜ਼ਾ ਲੱਡਾ 'ਤੇ ਲੱਗੇ ਪੱਕੇ ...
ਸ਼ੇਰਪੁਰ, 14 ਸਤੰਬਰ (ਦਰਸਨ ਸਿੰਘ ਖੇੜੀ)-ਪੁਲਿਸ ਜ਼ਿਲ੍ਹਾ ਸੰਗਰੂਰ ਦੇ ਐੱਸ. ਐੱਸ. ਪੀ. ਸਵਪਨ ਸਰਮਾ ਵਲੋਂ ਨਸ਼ਿਆਂ ਖ਼ਿਲਾਫ਼ ਛੇੜੀ ਗਈ ਮੁਹਿੰਮ ਤਹਿਤ ਥਾਣਾ ਸ਼ੇਰਪੁਰ ਦੇ ਥਾਣਾ ਮੁਖੀ ਇੰਸ: ਬਲਵੰਤ ਸਿੰਘ ਦੀ ਅਗਵਾਈ 'ਚ ਏ. ਐੱਸ. ਆਈ. ਅਪਾਰ ਸਿੰਘ ਨੇ 10 ਗ੍ਰਾਮ ਚਿੱਟਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX