ਤਾਜਾ ਖ਼ਬਰਾਂ


ਲੜਕੀ ਹੱਤਿਆ ਮਾਮਲਾ: ਦੋਸ਼ੀ 2 ਦਿਨਾਂ ਪੁਲਿਸ ਰਿਮਾਂਡ ਤੇ
. . .  5 minutes ago
ਨਵੀਂ ਦਿੱਲੀ, 30 ਮਈ- ਬੀਤੇ ਕੱਲ੍ਹ ਦਿੱਲੀ ’ਚ 16 ਸਾਲਾ ਲੜਕੀ ਨੂੰ ਚਾਕੂ ਮਾਰ ਕੇ ਉਸ ਦਾ ਕਤਲ ਕਰਨ ਵਾਲੇ ਦੋਸ਼ੀ ਸਾਹਿਲ ਨੂੰ 2 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
ਸ਼ਰਾਬ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਹੋਈ ਖ਼ਾਰਜ
. . .  7 minutes ago
ਨਵੀਂ ਦਿੱਲੀ, 30 ਮਈ- ਦਿੱਲੀ ਹਾਈ ਕੋਰਟ ਨੇ ਕੌਮੀ ਰਾਜਧਾਨੀ ਵਿਚ ਪਿਛਲੀ ਸ਼ਰਾਬ ਨੀਤੀ ਨੂੰ ਲਾਗੂ ਕਰਨ ਵਿਚ ਭ੍ਰਿਸ਼ਟਾਚਾਰ ਦੇ ਦੋਸ਼ ਲਾਉਣ....
ਚਾਰ ਧਾਮ ਯਾਤਰਾ ਦੌਰਾਨ ਕੰਮ ਕਰਨ ਵਾਲੇ ਪਾਇਲਟਾਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਸਿਖਲਾਈ- ਡੀ.ਜੀ.ਸੀ.ਏ.
. . .  17 minutes ago
ਨਵੀਂ ਦਿੱਲੀ, 30 ਮਈ- ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ (ਡੀ.ਜੀ.ਸੀ.ਏ.) ਨੇ ਪਹਾੜੀ ਖ਼ੇਤਰਾਂ ਵਿਚ ਸੰਚਾਲਨ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਸੀਜ਼ਨ ਤੋਂ ਚਾਰਧਾਮ ਯਾਤਰਾ ਦੌਰਾਨ....
ਅੱਜ ਦੇਸ਼ ਦੀਆਂ ਔਰਤਾਂ ਰਾਸ਼ਟਰੀ ਹਿੱਤਾਂ ਦੀ ਰਾਖ਼ੀ ’ਚ ਅੱਗੇ- ਜਨਰਲ ਅਨਿਲ ਚੌਹਾਨ
. . .  about 1 hour ago
ਮਹਾਰਾਸ਼ਟਰ, 30 ਮਈ- ਪੁਣੇ ਦੇ ਨੈਸ਼ਨਲ ਡਿਫ਼ੈਂਸ ਅਕੈਡਮੀ ਦੀ ਅੱਜ ਪਾਸਿੰਗ ਆਊਟ ਪਰੇਡ ਚੱਲ ਰਹੀ ਹੈ। ਇਸ ਦੌਰਾਨ ਚੀਫ਼ ਆਫ਼ ਡਿਫ਼ੈਂਸ ਸਟਾਫ਼ (ਸੀ.ਡੀ.ਐਸ.) ਜਨਰਲ ਅਨਿਲ ਚੌਹਾਨ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਨੇ.....
ਜੰਮੂ ਬੱਸ ਹਾਦਸਾ: ਮਰਨ ਵਾਲਿਆਂ ਦੀ ਗਿਣਤੀ ਹੋਈ 10
. . .  about 1 hour ago
ਸ੍ਰੀਨਗਰ, 30 ਮਈ- ਤਾਜ਼ਾ ਮਿਲੇ ਅੰਕੜਿਆਂ ਅਨੁਸਾਰ ਜੰਮੂ ’ਚ ਵਾਪਰੇ ਸੜਕ ਹਾਦਸੇ ਦੌਰਾਨ 10 ਲੋਕਾਂ ਦੀ ਮੌਤ ਹੋ ਗਈ ਹੈ ਅਤੇ 55 ਦੇ ਕਰੀਬ ਜ਼ਖ਼ਮੀ ਹੋਏ ਹਨ। ਇਸ ਜਾਣਕਾਰੀ ਜੰਮੂ ਦੇ ਐਸ.ਐਸ.ਪੀ......
ਰਾਹੁਲ ਗਾਂਧੀ ਚੀਨ ਨਾਲ ਆਪਣੇ ਸਝੌਤਿਆਂ ਦੇ ਵੇਰਵੇ ਨਾਲ ਸਾਹਮਣੇ ਆਉਣ- ਨਿਰਮਲਾ ਸੀਤਾਰਮਨ
. . .  about 1 hour ago
ਨਵੀਂ ਦਿੱਲੀ, 30 ਮਈ- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਚੀਨ ਦੇ ਮੁੱਦੇ ’ਤੇ ਭਾਰਤ ਸਰਕਾਰ ਨੂੰ ਤਾਹਨੇ ਮਾਰਨ ਵਾਲੇ ਬਿਆਨ ’ਤੇ ਨਿਸ਼ਾਨਾ ਸਾਧਿਆ ਹੈ। ਸੀਤਾਰਮਨ....
ਸਚਿਨ ਤੇਂਦੁਲਕਰ ਹੋਣਗੇ ਮਹਾਰਾਸ਼ਟਰ ਦੇ ਸਵੱਛ ਮੁੱਖ ਅਭਿਆਨ ਲਈ ‘ਸਮਾਈਲ ਅੰਬੈਸਡਰ’
. . .  about 2 hours ago
ਮਹਾਰਾਸ਼ਟਰ, 30 ਮਈ- ਮਹਾਨ ਕ੍ਰਿਕਟਰ ਸਚਿਨ ਤੇਂਦੁਲਕਰ ਨੂੰ ਰਾਜ ਦੇ ਸਵੱਛ ਮੁੱਖ ਅਭਿਆਨ ਲਈ ਮਹਾਰਾਸ਼ਟਰ ਦਾ ‘ਮੁਸਕਾਨ ਰਾਜਦੂਤ’ ਨਿਯੁਕਤ....
ਪੰਜਾਬ ਸਮੇਤ ਹੋਰ ਰਾਜਾਂ ਵਿਚ ਅਗਲੇ ਦੋ ਦਿਨਾਂ ਤੱਕ ਤੂਫ਼ਾਨ ਤੇ ਮੀਂਹ ਦੀ ਸੰਭਾਵਨਾ- ਆਈ.ਐਮ.ਡੀ.
. . .  about 2 hours ago
ਨਵੀਂ ਦਿੱਲੀ, 30 ਮਈ- ਰਾਸ਼ਟਰੀ ਰਾਜਧਾਨੀ ਦਿੱਲੀ, ਪੰਜਾਬ, ਹਰਿਆਣਾ ਸਮੇਤ ਉੱਤਰੀ ਪੱਛਮੀ ਭਾਰਤ ਦੇ ਕਈ ਇਲਾਕਿਆਂ ਵਿਚ ਅਗਲੇ ਦੋ ਦਿਨਾਂ ਤੱਕ ਕੁਝ ਥਾਵਾਂ ’ਤੇ ਗਰਜ ਨਾਲ ਤੂਫ਼ਾਨ ਅਤੇ ਹਲਕੀ ਬਾਰਿਸ਼....
ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਬੱਸ ਹਾਦਸਾਗ੍ਰਸਤ, 7 ਲੋਕਾਂ ਦੀ ਮੌਤ
. . .  about 2 hours ago
ਸ੍ਰੀਨਗਰ, 30 ਮਈ- ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਬੱਸ ਜੰਮੂ ਵਿਚ ਇਕ ਖੱਡ ਵਿਚ ਡਿੱਗ ਗਈ। ਜੰਮੂ ਡੀ.ਸੀ. ਦੇ ਅਨੁਸਾਰ ਇਸ ਹਾਦਸੇ ਵਿਚ 7 ਲੋਕਾਂ ਦੀ ਮੌਤ ਹੋ ਗਈ ਅਤੇ 4 ਗੰਭੀਰ ਰੂਪ ਵਿਚ ਜ਼ਖਮੀ ਹੋਏ....
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਚੇਨਈ ਨੇ ਜਿੱਤਿਆ 2023 ਦਾ ਆਈ ਪੀ ਐੱਲ ਖਿਤਾਬ
. . .  about 9 hours ago
ਆਈ.ਪੀ.ਐੱਲ.2023 ਫਾਈਨਲ:ਮੀਂਹ ਕਾਰਨ ਰੁਕੀ ਖੇਡ
. . .  1 day ago
ਆਈ.ਪੀ.ਐੱਲ.2023 ਫਾਈਨਲ:ਗੁਜਰਾਤ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 215 ਦੌੜਾਂ ਦਾ ਟੀਚਾ
. . .  1 day ago
ਅਹਿਮਦਾਬਾਦ, 29 ਮਈ-ਆਈ.ਪੀ.ਐੱਲ. 2023 ਦੇ ਫਾਈਨਲ ਵਿਚ ਟਾਸ ਹਾਰਨ 'ਤੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲਣ 'ਤੇ ਗੁਜਰਾਤ ਟਾਈਟਨਜ਼ ਨੇ ਨਿਰਧਾਰਤ 20 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ 214 ਦੌੜਾਂ ਬਣਾਈਆਂ ਤੇ ਚੇਨਈ ਸੁਪਰ ਕਿੰਗਜ਼ ਨੂੰ ਜਿੱਤਣ...
ਪਹਿਲਵਾਨ ਜਸਪੂਰਨ ਬਹਿਰਮਾਪੁਰ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਹੋਈ ਚੋਣ
. . .  1 day ago
ਬਸੀ ਪਠਾਣਾਂ, 29 ਮਈ (ਰਵਿੰਦਰ ਮੌਦਗਿਲ)-ਨੇੜਲੇ ਪਿੰਡ ਬਹਿਰਾਮਪੁਰ ਦੇ ਪਹਿਲਵਾਨ ਕੁਲਤਾਰ ਸਿੰਘ ਦੇ ਪੁੱਤਰ ਜਸਪੂਰਨ ਸਿੰਘ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਚੋਣ ਹੋਈ ਹੈ। ਇਸ ਮੌਕੇ ਪਹਿਲਵਾਨ ਜਸਪੂਰਨ ਸਿੰਘ ਨੇ ਦੱਸਿਆ ਕਿ ਇਹ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਕਿਰਗੀਸਤਾਨ ਦੇ ਵਿਸ਼ਦਿਕ ਸ਼ਹਿਰ ਵਿਚ ਅਗਾਮੀ 13 ਜੂਨ...
ਕਰਨਾਟਕ:ਬੱਸ ਅਤੇ ਕਾਰ ਦੀ ਟੱਕਰ 'ਚ 2 ਬੱਚਿਆਂ ਸਮੇਤ 10 ਮੌਤਾਂ
. . .  1 day ago
ਮੈਸੂਰ, 29 ਮਈ-ਕਰਨਾਟਕ ਦੇ ਤਿਰੁਮਾਕੁਡਾਲੂ-ਨਰਸੀਪੁਰਾ ਨੇੜੇ ਇਕ ਨਿੱਜੀ ਬੱਸ ਅਤੇ ਕਾਰ ਵਿਚਾਲੇ ਹੋਈ ਟੱਕਰ ਵਿਚ ਦੋ ਬੱਚਿਆਂ ਸਮੇਤ 10 ਲੋਕਾਂ ਦੀ ਮੌਤ ਹੋ...
ਆਈ.ਪੀ.ਐੱਲ.2023 ਫਾਈਨਲ:ਟਾਸ ਜਿੱਤ ਕੇ ਚੇਨਈ ਵਲੋਂ ਗੁਜਰਾਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਅਹਿਮਦਾਬਾਦ, 29 ਮਈ-ਆਈ.ਪੀ.ਐੱਲ.2023 ਦੇ ਫਾਈਨਲ ਵਿਚ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਐਮ.ਐੱਸ.ਧੋਨੀ ਨੇ ਟਾਸ ਜਿੱਤ ਕੇ ਗੁਜਰਾਤ ਟਾਈਟਨਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ...
ਖੰਨਾ ਦੇ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, ਹੋਈ ਗੜ੍ਹੇਮਾਰੀ
. . .  1 day ago
ਖੰਨਾ, 29 ਮਈ (ਹਰਜਿੰਦਰ ਸਿੰਘ ਲਾਲ)-ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਸੀ। ਪਰ ਅੱਜ ਉਸ ਵਕਤ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਜਦੋਂ ਪਹਿਲਾਂ ਹਨੇਰੀ ਝੱਖੜ ਤੇ ਬਾਅਦ ਵਿਚ ਮੀਂਹ...
ਇਕ ਹੋਰ ਨੌਜਵਾਨ ਦੀ ਚਿੱਟੇ ਦਾ ਟੀਕਾ ਲਗਾਉਣ ਨਾਲ ਮੌਤ
. . .  1 day ago
ਮੌੜ ਮੰਡੀ, 29 ਮਈ (ਗੁਰਜੀਤ ਸਿੰਘ ਕਮਾਲੂ)- ਭਾਵੇਂ ਕਿ ਸੂਬੇ ਦੀ ਸਰਕਾਰ ਪੰਜਾਬ 'ਚੋਂ ਚਿੱਟੇ ਦਾ ਨਸ਼ਾ ਖ਼ਤਮ ਕਰਨ ਦੇ ਲੱਖਾਂ ਦਾਅਵੇ ਕਰ ਰਹੀ ਹੈ ਪਰ ਗਲੀ-ਗਲੀ ਵਿਕਦਾ ਚਿੱਟਾ ਅੱਜ ਵੀ ਨੌਜਵਾਨਾਂ ਦੀ ਜਾਨ ਲੈ ਰਿਹਾ ਹੈ। ਅਜਿਹਾ...
ਐਂਟੀ ਨਾਰਕੋਟਿਕ ਸੈਲ ਜੈਤੋ ਨੇ ਚੋਰੀ ਦੀ ਕਾਰ ਤੇ ਤਿੰਨ ਮੋਟਰਸਾਈਕਲ ਸਮੇਤ ਦੋਵਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਜੈਤੋ, 29 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਐਂਟੀ ਨਾਰਕੋਟਿਕ ਸੈਲ ਜੈਤੋ ਦੀ ਟੀਮ ਵਲੋਂ ਚੋਰੀ ਦੀ ਕਾਰ ਤੇ ਤਿੰਨ ਮੋਟਰਸਾਈਕਲਾਂ ਸਮੇਤ ਤਿੰਨ ਵਿਅਕਤੀਆਂ 'ਚੋਂ ਦੋਵਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ...
ਨੂਰਮਹਿਲ ਦੇ ਇਕ ਦੁਕਾਨਦਾਰ ਨੂੰ ਘਰ 'ਚ ਬੰਧਕ ਬਣਾ ਕੇ ਹਥਿਆਰਾਂ ਦੀ ਨੋਕ 'ਤੇ ਕੀਤੀ ਲੁੱਟ
. . .  1 day ago
ਜੰਡਿਆਲਾ ਮੰਜਕੀ, 29ਮਈ (ਸੁਰਜੀਤ ਸਿੰਘ ਜੰਡਿਆਲਾ)-ਨੂਰਮਹਿਲ 'ਚ ਇਕ ਦੁਕਾਨਦਾਰ ਨੂੰ ਘਰ 'ਚ ਬੰਧਕ ਬਣਾ ਕੇ ਪਿਸਤੌਲ ਦੀ ਨੋਕ 'ਤੇ ਵੱਡੀ ਰਾਸ਼ੀ ਅਤੇ ਗਹਿਣੇ ਲੁੱਟੇ ਜਾਣ ਦਾ ਸਮਾਚਾਰ ਹੈ। ਸੂਤਰਾਂ ਅਨੁਸਾਰ ਲੁਟੇਰਿਆਂ ਨੇ ਘਰ ਵਿਚ ਵੜ...
ਲੋਕਤੰਤਰ ਦੇ ਚੌਥੇ ਥੰਮ੍ਹ ਦੀ ਆਜ਼ਾਦੀ ਦੀ ਰਾਖੀ ਅਤੇ ਸੱਤਾਧਾਰੀ ਸਰਕਾਰ ਦੇ ਜ਼ੁਲਮ ਵਿਰੁੱਧ ਸੁਖਬੀਰ ਨੇ ਆਵਾਜ਼ ਕੀਤੀ ਬੁਲੰਦ
. . .  1 day ago
ਚੰਡੀਗੜ੍ਹ, 29 ਮਈ-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ਦੀ ਜਾਂਚ ਲਈ ‘ਅਜੀਤ’ ਅਖਬਾਰ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕੀਤਾ ਗਿਆ ਸੀ, ਜਿਸ ਕਰਕੇ ਵੱਖ-ਵੱਖ ਸਿਆਸੀ...
ਓਲੰਪੀਅਨ ਪਹਿਲਵਾਨਾਂ ਨਾਲ ਸਰਕਾਰ ਵਲੋਂ ਕੀਤੀ ਧੱਕੇਸ਼ਾਹੀ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 29 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਇਨਸਾਫ਼ ਲਈ ਧਰਨੇ 'ਤੇ ਬੈਠੀਆਂ ਓਲੰਪੀਅਨ ਪਹਿਲਵਾਨ ਬੀਬੀਆਂ ਨਾਲ ਸਰਕਾਰ ਵਲੋਂ ਕੀਤੀ ਗਈ ਧੱਕੇਸ਼ਾਹੀ ਦੀ ਕਰੜੀ ਨਿੰਦਾ ਕੀਤੀ...
ਭਾਕਿਯੂ ਏਕਤਾ ਉਗਰਾਹਾਂ ਨੇ ਖ਼ੇਤੀ ਮਸਲਿਆਂ ਸੰਬੰਧੀ ਦੋ ਚਿਤਾਵਨੀ ਪੱਤਰ ਬਾਦਲ ਪਰਿਵਾਰ ਦੇ ਬੂਹੇ ’ਤੇ ਚਿਪਕਾਏ
. . .  1 day ago
ਮੰਡੀ ਕਿਲਿਆਂਵਾਲੀ, 29 ਮਈ (ਇਕਬਾਲ ਸਿੰਘ ਸ਼ਾਂਤ)- ਭਾਕਿਯੂ ਏਕਤਾ ਉਗਰਾਹਾਂ ਨੇ ਅੱਜ ਪਿੰਡ ਬਾਦਲ ਵਿਖੇ ਖ਼ੇਤੀ ਮਸਲਿਆਂ ਸੰਬੰਧੀ ਦੋ ਚਿਤਾਵਨੀ ਪੱਤਰ ਬਾਦਲ ਪਰਿਵਾਰ ਦੀ ਰਿਹਾਇਸ਼ ਦੇ ਬੂਹੇ ’ਤੇ ਚਿਪਕਾਏ....
ਲੜਕੀ ਦੇ ਕਤਲ ਮਾਮਲੇ ’ਚ ਮੁਲਜ਼ਮ ਗਿ੍ਫ਼ਤਾਰ
. . .  1 day ago
ਲਖਨਊ, 29 ਮਈ- ਬੀਤੇ ਦਿਨ ਦਿੱਲੀ ਵਿਚ ਹੋਏ 16 ਸਾਲਾ ਲੜਕੀ ਦੇ ਕਤਲ ਕੇਸ ਦੇ ਮਾਮਲੇ ਵਿਚ ਪੁਲਿਸ ਨੇ ਮੁਲਜ਼ਮ ਸਾਹਿਲ ਨੂੰ ਉਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਨੇੜੇ ਗ੍ਰਿਫ਼ਤਾਰ ਕਰ ਲਿਆ ਹੈ।
ਦਿੱਲੀ ਔਰਤਾਂ ਤੇ ਲੜਕੀਆਂ ਲਈ ਅਸਰੁੱਖ਼ਿਅਤ- ਸਵਾਤੀ ਮਾਲੀਵਾਲ
. . .  1 day ago
ਨਵੀਂ ਦਿੱਲੀ, 29 ਮਈ- 16 ਸਾਲਾ ਲੜਕੀ ਨੂੰ ਚਾਕੂ ਮਾਰਨ ’ਤੇ ਗੱਲ ਕਰਦਿਆਂ ਦਿੱਲੀ ਮਹਿਲਾ ਆਯੋਗ ਦੀ ਮੁਖੀ ਸਵਾਤੀ ਮਾਲੀਵਾਲ ਨੇ ਕਿਹਾ ਕਿ ਮੈਂ ਅਜਿਹਾ ਡਰਾਉਣਾ ਮਾਮਲਾ ਕਦੇ ਨਹੀਂ ਦੇਖਿਆ। ਉਨ੍ਹਾਂ ਕਿਹਾ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਭਾਦੋਂ ਸੰਮਤ 553

ਮਾਨਸਾ

ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਧਰਨੇ ਜਾਰੀ

ਮਾਨਸਾ, 14 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਵਿਰੋਧੀ ਕਾਨੂੰਨ ਰੱਦ ਅਤੇ ਐਮ.ਐਸ.ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਕਿਸਾਨਾਂ ਦੇ ਧਰਨੇ ਜਾਰੀ ਹਨ | ਸਥਾਨਕ ਰੇਲਵੇ ਪਾਰਕਿੰਗ 'ਚ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਰਖੇਲ ਬਣੀ ਹੋਈ ਹੋਈ ਹੈ | ਉਨ੍ਹਾਂ ਕਿਹਾ ਕਿ ਭਾਜਪਾ ਨੂੰ ਕੀਤੀਆਂ ਦਾ ਖ਼ਮਿਆਜ਼ਾ ਭਵਿੱਖ 'ਚ ਭੁਗਤਣਾ ਪਵੇਗਾ | ਉਨ੍ਹਾਂ ਐਲਾਨ ਕੀਤਾ ਕਿ ਕਾਲੇ ਕਾਨੂੰਨ ਰੱਦ ਕਰਵਾਉਣ ਤੱਕ ਮੋਰਚੇ ਜਾਰੀ ਰਹਿਣਗੇ | ਇਸ ਮੌਕੇ ਤੇਜ ਸਿੰਘ ਚਕੇਰੀਆਂ, ਭਜਨ ਸਿੰਘ ਘੁੰਮਣ, ਇਕਬਾਲ ਸਿੰਘ ਮਾਨਸਾ, ਸੁਖਚਰਨ ਸਿੰਘ ਦਾਨੇਵਾਲੀਆ, ਜੁਗਰਾਜ ਸਿੰਘ ਰੱਲਾ, ਮੱਖਣ ਸਿੰਘ ਭੈਣੀਬਾਘਾ, ਗੋਰਾ ਸਿੰਘ ਤਾਮਕੋਟ, ਰਤਨ ਭੋਲਾ ਆਦਿ ਹਾਜ਼ਰ ਸਨ |
ਰਿਲਾਇੰਸ ਤੇਲ ਪੰਪ ਅੱਗੇ ਕਿਸਾਨਾਂ ਨੇ ਧਰਨਾ ਜਾਰੀ ਰੱਖਿਆ
ਬੁਢਲਾਡਾ ਤੋਂ ਸੁਨੀਲ ਮਨਚੰਦਾ ਅਨੁਸਾਰ - ਸਥਾਨਕ ਰਿਲਾਇੰਸ ਤੇਲ ਪੰਪ 'ਤੇ ਕਿਸਾਨਾਂ ਵਲੋਂ ਧਰਨਾ ਜਾਰੀ ਹੈ | ਕਿਸਾਨ ਆਗੂ ਮਹਿੰਦਰ ਸਿੰਘ ਦਿਆਲਪੁਰਾ, ਸਵਰਨ ਸਿੰਘ ਬੋੜਾਵਾਲ, ਸਵਰਨਜੀਤ ਸਿੰਘ ਦਲਿਓ, ਮਿੱਠੂ ਸਿੰਘ ਅਹਿਮਦਪੁਰ, ਸਤਪਾਲ ਸਿੰਘ ਬਰੇ ਅਤੇ ਬਲਵੀਰ ਸਿੰਘ ਗੁਰਨੇ ਖੁਰਦ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਖੇਤੀਬਾੜੀ, ਵਪਾਰ ਸਮੇਤ ਸਰਕਾਰੀ ਅਤੇ ਗੈਰ ਸਰਕਾਰੀ ਹਰ ਖੇਤਰ ਦੇ ਕਾਰੋਬਾਰਾਂ ਨੂੰ ਉਜਾੜਨ ਦੇ ਰਾਹ ਪਈ ਹੋਈ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ ਸੁਖਵਿੰਦਰ ਸਿੰਘ ਗੁਰਨੇ ਖੁਰਦ, ਜਥੇਦਾਰ ਜਵਾਲਾ ਸਿੰਘ, ਸਰੂਪ ਸਿੰਘ ਗੁਰਨੇ, ਬਹਾਦਰ ਸਿੰਘ ਗੁਰਨੇ ਖੁਰਦ, ਤੇਜ ਰਾਮ ਅਹਿਮਦਪੁਰ, ਸੁਖਦੇਵ ਸਿੰਘ ਸਿਵੀਆਂ, ਗੁਰਚਰਨ ਸਿੰਘ ਗੁਰਨੇ ਖੁਰਦ, ਭੋਲਾ ਸਿੰਘ ਅਹਿਮਦਪੁਰ, ਮੱਲ ਸਿੰਘ ਬੋੜਾਵਾਲ, ਲਾਭ ਸਿੰਘ ਅਹਿਮਦਪੁਰ, ਸੀਤਾ ਗਿਰ ਗੁਰਨੇ ਕਲਾਂ, ਬਸੰਤ ਸਿੰਘ ਸਹਾਰਨਾ, ਰੂਪ ਸਿੰਘ ਗੁਰਨੇ ਕਲਾਂ, ਭੋਲਾ ਧਾਰੀ ਅਹਿਮਦਪੁਰ ਆਦਿ ਹਾਜ਼ਰ ਸਨ |
ਖੇਤੀ ਕਾਨੂੰਨ ਰੱਦ ਕਰਵਾ ਕੇ ਰਹਾਂਗੇ-ਕਿਸਾਨ ਆਗੂ
ਬਰੇਟਾ ਤੋਂ ਪਾਲ ਸਿੰਘ ਮੰਡੇਰ/ਜੀਵਨ ਸ਼ਰਮਾ ਅਨੁਸਾਰ- ਸਥਾਨਕ ਰੇਲਵੇ ਪਾਰਕਿੰਗ ਵਿਚ ਧਰਨਾ ਜਾਰੀ ਹੈ | ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਕਠਪੁਤਲੀ ਬਣ ਕੇ ਕੰਮ ਕਰ ਰਹੀ ਹੈ ਅਤੇ ਖੇਤੀ ਵਿਰੋਧੀ ਕਾਨੂੰਨ ਲਾਗੂ ਕਰ ਕੇ ਖੇਤੀ ਸੈਕਟਰ ਸਮੇਤ ਹੋਰ ਕਾਰੋਬਾਰਾਂ 'ਤੇ ਉਨ੍ਹਾਂ ਨੂੰ ਕਾਬਜ਼ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਹਰ ਹਾਲ ਵਿਚ ਰੱਦ ਕਰਵਾ ਕੇ ਰਹਾਂਗੇ | ਇਸ ਮੌਕੇ ਤਾਰਾ ਚੰਦ ਬਰੇਟਾ, ਮੇਜਰ ਸਿੰਘ ਦਰੀਆਪੁਰ, ਜਗਰੂਪ ਸਿੰਘ ਮੰਘਾਣੀਆਂ, ਦਸੌਂਧਾ ਸਿੰਘ ਬਹਾਦਰਪੁਰ, ਧਨਵੰਤ ਸਿੰਘ ਕਿਸ਼ਨਗੜ੍ਹ, ਬਲਜੀਤ ਕੌਰ ਧਰਮਪੁਰਾ, ਗੁਰਮੀਤ ਕੌਰ ਮੰਡੇਰ, ਕਿ੍ਪਾਲ ਕੌਰ ਬਰੇਟਾ ਨੇ ਸੰਬੋਧਨ ਕੀਤਾ |
ਰਿਲਾਇੰਸ ਤੇਲ ਪੰਪ ਅੱਗੇ ਰੋਸ ਪ੍ਰਗਟਾਇਆ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸਥਾਨਕ ਰਿਲਾਇੰਸ ਤੇਲ ਪੰਪ ਅੱਗੇ ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦੇ ਲਾਗੂ ਹੋਣ ਨਾਲ ਮੰਡੀ ਪ੍ਰਣਾਲੀ ਟੁੱਟ ਜਾਵੇਗੀ ਅਤੇ ਕਾਰਪੋਰੇਟ ਘਰਾਣੇ ਕਿਸਾਨਾਂ ਦੀ ਵੱਡੀ ਆਰਥਿਕ ਲੁੱਟ ਕਰਨਗੇ | ਉਨ੍ਹਾਂ ਕਿਹਾ ਕਿ ਰਾਜਨੀਤਕ ਪਾਰਟੀਆਂ ਕਿਸਾਨਾਂ ਦੇ ਹਿਤੈਸ਼ੀ ਹੋਣ ਦਾ ਡਰਾਮਾ ਕਰਦੀਆਂ ਹਨ | ਇਸ ਮੌਕੇ ਮੇਜਰ ਸਿੰਘ ਗੋਬਿੰਦਪੁਰਾ, ਅਮਰੀਕ ਸਿੰਘ ਗੋਰਖਨਾਥ, ਜਗਮੇਲ ਸਿੰਘ ਰੰਘੜਿਆਲ, ਸੁਖਦੇਵ ਸਿੰਘ ਖੁਡਾਲ, ਭੋਲਾ ਸਿੰਘ ਦਿਆਲਪੁਰਾ, ਸੁਖਚੈਨ ਕੌਰ ਖੁਡਾਲ, ਸੁਖਪਾਲ ਕੌਰ ਖੁਡਾਲ, ਸੁੱਖਾ ਸਿੰਘ ਕਿਸ਼ਨਗੜ੍ਹ ਆਦਿ ਹਾਜ਼ਰ ਸਨ |

ਯੂ ਕੈਨ ਐਕਸਪਰਟਸ ਵਲੋਂ ਵਿਦੇਸ਼ 'ਚ ਪੜ੍ਹਾਈ ਲਈ ਮੁਫ਼ਤ ਸੈਮੀਨਾਰ ਕੱਲ੍ਹ ਬਠਿੰਡਾ 'ਚ

ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ) - ਆਈਲਟਸ ਅਤੇ ਇੰਮੀਗ੍ਰੇਸ਼ਨ ਦੇ ਖੇਤਰ 'ਚ ਨਾਮਵਰ ਸੰਸਥਾ ਯੂ ਕੈਨ ਐਕਸਪਰਟਸ ਮੇਨ ਅਜੀਤ ਰੋਡ ਸਾਹਮਣੇ ਗਲੀ ਨੰਬਰ-17 ਬਠਿੰਡਾ ਵਿਦਿਆਰਥੀਆਂ ਨੂੰ ਸਟੱਡੀ ਵੀਜ਼ਾ ਲਈ ਮਹੱਤਵਪੂਰਨ ਜਾਣਕਾਰੀ ਦੇ ਰਿਹਾ ਹੈ | ਸੰਸਥਾ ...

ਪੂਰੀ ਖ਼ਬਰ »

ਜ਼ਿਲ੍ਹਾ ਡੈਲੀਗੇਟ ਕਾਨਫ਼ਰੰਸ 20 ਨੰੂ

ਮਾਨਸਾ, 14 ਸਤੰਬਰ (ਵਿ.ਪ੍ਰਤੀ.)- ਸੀ.ਪੀ.ਆਈ. (ਐਮ) ਦੀ 23ਵੀਂ ਜ਼ਿਲ੍ਹਾ ਕਾਨਫ਼ਰੰਸ 20 ਸਤੰਬਰ ਨੂੰ ਪਾਰਟੀ ਦਫ਼ਤਰ ਵਿਖੇ ਕੀਤੀ ਜਾਵੇਗੀ | ਇਹ ਜਾਣਕਾਰੀ ਪਾਰਟੀ ਦੇ ਜ਼ਿਲ੍ਹਾ ਸਕੱਤਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਨਵੀਂ ਲੀਡਰਸ਼ਿਪ ਚੁਣਨ ਦੇ ਨਾਲ 23ਵੀਂ ਸੂਬਾ ...

ਪੂਰੀ ਖ਼ਬਰ »

ਜੂਆ ਖੇਡਦੇ 4 ਕਾਬੂ

ਮਾਨਸਾ, 14 ਸਤੰਬਰ (ਸ. ਰਿ.)- ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ 4 ਵਿਅਕਤੀਆਂ ਨੂੰ ਜੂਆ ਖੇਡਦਿਆਂ ਮੌਕੇ 'ਤੇ ਕਾਬੂ ਕੀਤਾ ਹੈ | ਪੁਲਿਸ ਪਾਰਟੀ ਨੇ ਸੁਭਾਸ਼ ਚੰਦ, ਸੰਜੀਵ ਕੁਮਾਰ, ਰਿਸ਼ੀ ਕੁਮਾਰ ਅਤੇ ਨਰੇਸ਼ ਕੁਮਾਰ ਵਾਸੀ ਭੀਖੀ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਕੋਲੋਂ 57,700 ...

ਪੂਰੀ ਖ਼ਬਰ »

ਪਰਾਲੀ ਦੇ ਯੋਗ ਪ੍ਰਬੰਧਨ ਲਈ ਡੀ.ਸੀ. ਵਲੋਂ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਮਾਨਸਾ, 14 ਸਤੰਬਰ (ਵਿਸ਼ੇਸ਼ ਪ੍ਰਤੀਨਿਧ) - ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਪਰਾਲੀ ਦੇ ਯੋਗ ਪ੍ਰਬੰਧਨ ਲਈ ਵੱਖ-ਵੱਖ ਵਿਭਾਗਾਂ ਵਲੋਂ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ | ਉਨ੍ਹਾਂ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਪਰਾਲੀ ਦੇ ...

ਪੂਰੀ ਖ਼ਬਰ »

ਲੁੱਟ-ਖੋਹ ਕਰਨ 'ਤੇ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ

ਭੀਖੀ, 14 ਸਤੰਬਰ (ਔਲਖ) - ਭੀਖੀ ਪੁਲਿਸ ਨੇ ਇਕ ਕੈਂਟਰ ਚਾਲਕ ਤੋਂ ਪੈਸੇ ਖੋਹਣ ਦੇ ਦੋਸ਼ 'ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕੀਤਾ ਹੈ | ਭੀਖੀ ਥਾਣੇ ਦੇ ਸਹਾਇਕ ਥਾਣੇਦਾਰ ਨਾਮਦੇਵ ਸਿੰਘ ਨੇ ਦੱਸਿਆ ਕਿ ਸਵਰਨ ਸਿੰਘ ਪੁੱਤਰ ਸੱਤਪਾਲ ਸਿੰਘ ਆਪਣੇ ਕੈਂਟਰ 'ਤੇ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ 17 ਵਿਅਕਤੀ ਕਾਬੂ

ਮਾਨਸਾ, 14 ਸਤੰਬਰ (ਸ. ਰਿ.) - ਜ਼ਿਲ੍ਹਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੇ ਦੋਸ਼ 'ਚ 17 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਉਨ੍ਹਾਂ ਕੋਲੋਂ 1530 ਨਸ਼ੀਲੀਆਂ ਗੋਲੀਆਂ ਸਮੇਤ 2 ਮੋਟਰਸਾਈਕਲ, 20 ਗ੍ਰਾਮ ਚਿੱਟਾ ਸਣੇ ਮੋਟਰਸਾਈਕਲ, 13 ਕਿੱਲੋਗਰਾਮ ਭੁੱਕੀ ਚੂਰਾ ਪੋਸਤ, 1 ਚਾਲੂ ਭੱਠੀ, 360 ...

ਪੂਰੀ ਖ਼ਬਰ »

ਅਭੈ ਜੈਨ ਦੂਜੀ ਵਾਰ ਜੈਨ ਸਭਾ ਦੇ ਪ੍ਰਧਾਨ ਬਣੇ

ਸਰਦੂਲਗੜ੍ਹ, 14 ਸਤੰਬਰ (ਨਿ.ਪ.ਪ.) - ਸਥਾਨਕ ਸ਼ਹਿਰ ਦੀ ਜੈਨ ਸਮਾਜ ਦੀ ਮੀਟਿੰਗ ਜੈਨ ਸਭਾ ਹਾਲ ਵਿਖੇ ਪੰਜਾਬ ਜੈਨ ਮਹਾਂ ਸਭਾ ਦੇ ਉਪ ਪ੍ਰਧਾਨ ਧਰਮਿੰਦਰ ਜੈਨ ਦੀ ਪ੍ਰਧਾਨਗੀ ਹੇਠ ਹੋਈ | ਸਰਬਸੰਮਤੀ ਨਾਲ ਅਭੈ ਕੁਮਾਰ ਜੈਨ ਨੂੰ ਦੂਜੀ ਵਾਰ ਸਭਾ ਦਾ ਪ੍ਰਧਾਨ ਚੁਣਿਆ ਗਿਆ ਜਦੋਂ ...

ਪੂਰੀ ਖ਼ਬਰ »

ਪਿ੍ੰ. ਭੁਪਿੰਦਰ ਸਿੰਘ ਸੰਧੂ ਸਟੇਟ ਬੈਸਟ ਪਿ੍ੰਸੀਪਲ ਐਵਾਰਡ ਨਾਲ ਸਨਮਾਨਿਤ

ਸਰਦੂਲਗੜ੍ਹ, 14 ਸਤੰਬਰ (ਜੀ.ਐਮ.ਅਰੋੜਾ) - ਸਥਾਨਕ ਸ਼ਹਿਰ ਦੀ ਖੈਰਾ ਰੋਡ 'ਤੇ ਸਥਿਤ ਦਸਮੇਸ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਭੁਪਿੰਦਰ ਸਿੰਘ ਸੰਧੂ ਨੂੰ ਸਟੇਟ ਬੈਸਟ ਪਿ੍ੰਸੀਪਲ ਐਵਾਰਡ ਅਤੇ ਬੈਸਟ ਸਕੂਲ ਅਕੈਡਮਿਕ ਐਵਾਰਡ ਨਾਲ ਸਨਮਾਨਿਤ ਕੀਤੇ ਜਾਣ ...

ਪੂਰੀ ਖ਼ਬਰ »

ਖ਼ਰੀਦ ਕੇਂਦਰ ਵਿਖੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਬਰੇਟਾ, 14 ਸਤੰਬਰ (ਪਾਲ ਸਿੰਘ ਮੰਡੇਰ) - ਪੰਜਾਬ ਸਰਕਾਰ ਅਤੇ ਮੰਡੀਕਰਨ ਬੋਰਡ ਵਲੋਂ ਕਿਸਾਨਾਂ ਦੀ ਸਹੂਲਤ ਲਈ ਸਥਾਨਕ ਅਨਾਜ ਮੰਡੀ ਤੋਂ ਇਲਾਵਾ ਪਿੰਡਾਂ ਵਿਚ ਖ਼ਰੀਦ ਕੇਂਦਰ ਬਣਾਏ ਗਏ ਹਨ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਦੂਰ ਨਾ ਜਾਣਾ ਪਵੇ, ਪਰ ਇਲਾਕੇ ਦੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਵਿੱਤ ਮੰਤਰੀ ਦੇ ਨਾਂਅ ਦਿੱਤਾ ਮੰਗ ਪੱਤਰ

ਮਾਨਸਾ, 14 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ ) ਦੀ ਇਕੱਤਰਤਾ ਜ਼ਿਲ੍ਹਾ ਸਕੱਤਰ ਚਰਨਜੀਤ ਕੌਰ ਮਾਨਸਾ ਦੀ ਅਗਵਾਈ ਹੇਠ ਕੀਤੀ ਗਈ, ਜਿਸ 'ਚ ਆਂਗਣਵਾੜੀ ਕੇਂਦਰਾਂ ਦੀ ਦਿੱਖ ਹੋਰ ਸੰਵਾਰਨ ਅਤੇ ਯੂਨੀਅਨ ਦੀਆਂ ਹੱਕੀ ਮੰਗਾਂ ...

ਪੂਰੀ ਖ਼ਬਰ »

ਦਿਨ-ਦਿਹਾੜੇ ਟਰਾਲਾ ਖੋਹਿਆ, ਮੁਕੱਦਮਾ ਦਰਜ

ਭੀਖੀ, 14 ਸਤੰਬਰ (ਗੁਰਿੰਦਰ ਸਿੰਘ ਔਲਖ) - ਕਸਬੇ ਦੀ ਫਰਵਾਹੀ ਰੋਡ 'ਤੇ ਦਿਨ ਦਿਹਾੜੇ ਟਰਾਲਾ ਖੋਹਣ ਕਾਰਨ ਭੀਖੀ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਥਾਣਾ ਭੀਖੀ ਦੇ ਸਹਾਇਕ ਥਾਣੇਦਾਰ ਪਾਖਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਭੀਖੀ ਦੀ ਫਰਵਾਹੀ ਰੋਡ ...

ਪੂਰੀ ਖ਼ਬਰ »

ਜੋਗਾ ਖੇਤਰ ਦੇ ਪਿੰਡਾਂ 'ਚ ਵਧ ਰਿਹੈ ਪਾਰਕ ਬਣਾਉਣ ਦਾ ਰੁਝਾਨ

ਮਨਜੀਤ ਸਿੰਘ ਘੜੈਲੀ ਜੋਗਾ, 14 ਸਤੰਬਰ - ਪਿੰਡਾਂ 'ਚ ਲੋਕ ਦਿਨ ਪ੍ਰਤੀ ਦਿਨ ਵਾਤਾਵਰਨ ਦੀ ਸਾਂਭ-ਸੰਭਾਲ ਪ੍ਰਤੀ ਜਾਗਰੂਕ ਹੋ ਰਹੇ ਹਨ | ਇਸ ਕਾਰਜ 'ਚ ਅਹਿਮ ਭੂਮਿਕਾ ਨਿਭਾਉਣ ਲਈ ਗਰਾਮ ਪੰਚਾਇਤਾਂ ਦਾ ਵੱਡਾ ਯੋਗਦਾਨ ਹੈ ਉਥੇ ਯੂਥ ਕਲੱਬਾਂ ਅਤੇ ਸਮਾਜ ਸੇਵੀ ਸੰਸਥਾਵਾਂ ...

ਪੂਰੀ ਖ਼ਬਰ »

ਬਿਜਲੀ ਬਿੱਲਾਂ ਦੀ ਦਰੁੱਸਤੀ ਲਈ ਵਿਸ਼ੇਸ਼ ਕੈਂਪ ਅੱਜ ਤੋਂ

ਬੁਢਲਾਡਾ, 14 ਸਤੰਬਰ (ਨਿ. ਪ. ਪ.)- ਪੰਜਾਬ ਰਾਜ ਪਾਵਰਕਾਮ ਲਿਮਟਿਡ ਵਲੋਂ ਖਪਤਕਾਰਾਂ ਨੂੰ ਬਿਜਲੀ ਬਿੱਲ ਅਤੇ ਸਪਲਾਈ ਸਬੰਧੀ ਆ ਰਹੀਆਂ ਸਮੱਸਿਆਵਾਂ ਦੇ ਸਮਾਧਾਨ ਲਈ 15 ਤੋਂ 20 ਸਤੰਬਰ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ | ਨਿਗਰਾਨ ਇੰਜੀਨੀਅਰ ਵੰਡ ਮੰਡਲ ਬੁਢਲਾਡਾ ਨੇ ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ ਨੇ ਸਾੜੇ ਪੰਜਾਬ ਸਰਕਾਰ ਦੇ ਪੁਤਲੇ

ਭੀਖੀ, 14 ਸਤੰਬਰ (ਗੁਰਿੰਦਰ ਸਿੰਘ ਔਲਖ)- ਆਲ ਪੰਜਾਬ ਆਂਗਣਵਾੜੀ ਯੂਨੀਅਨ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਭੀਖੀ ਬਲਾਕ ਦੇ ਵੱਖ ਵੱਖ ਪਿੰਡਾਂ 'ਚ ਜਥੇਬੰਦੀ ਦੀ ਬਲਾਕ ਪ੍ਰਧਾਨ ਜਸਵੰਤ ਕੌਰ ਫਰਵਾਹੀ ਦੀ ਅਗਵਾਈ 'ਚ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਗਏ | ਪਿੰਡ ਖੀਵਾ ਕਲਾਂ, ...

ਪੂਰੀ ਖ਼ਬਰ »

ਡੇਅਰੀ ਸਿਖਲਾਈ ਕੋਰਸ 20 ਤੋਂ

ਸਰਦੂਲਗੜ੍ਹ, 14 ਸਤੰਬਰ (ਪ. ਪ.) - ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਤਹਿਤ ਡੇਅਰੀ ਸਿਖਲਾਈ ਕੇਂਦਰ ਸਰਦੂਲਗੜ੍ਹ ਵਿਖੇ ਇਸ ਮਹੀਨੇ ਦੀ 20 ਸਤੰਬਰ ਤੋਂ 1 ਅਕਤੂਬਰ ਤੱਕ ਡੇਅਰੀ ਸਿਖਲਾਈ ਕੋਰਸ ਕਰਵਾਇਆ ਜਾਵੇਗਾ | ਇਹ ਜਾਣਕਾਰੀ ਡੇਅਰੀ ਵਿਕਾਸ ਅਫ਼ਸਰ ਬਿੰਦਰ ਸਿੰਘ ...

ਪੂਰੀ ਖ਼ਬਰ »

ਟਿਵਾਣਾ ਕੇ.ਵਾਈ.ਓ.ਆਈ. ਵਲੋਂ ਮਾਨਸਾ ਹਲਕੇ ਤੋਂ ਉਮੀਦਵਾਰ ਐਲਾਨੇ

ਮਾਨਸਾ, 14 ਸਤੰਬਰ (ਵਿਸ਼ੇਸ਼ ਪ੍ਰਤੀਨਿਧ) - ਕਿਸਾਨ ਯੂਥ ਆਰਗੇਨਾਈਜ਼ੇਸ਼ਨ ਆਫ਼ ਇੰਡੀਆ (ਕੇ. ਵਾਈ. ਓ. ਆਈ.) ਨੇ ਦਵਿੰਦਰ ਸਿੰਘ ਟਿਵਾਣਾ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਵਿਧਾਨ ਸਭਾ ਹਲਕਾ ਮਾਨਸਾ ਤੋਂ ਉਮੀਦਵਾਰ ਐਲਾਨਿਆ ਹੈ | ਪਾਰਟੀ ਦੇ ਸੂਬਾ ਪ੍ਰਧਾਨ ਨਿਰਮਲ ...

ਪੂਰੀ ਖ਼ਬਰ »

ਮੀਰਾ ਪਬਲਿਕ ਸਕੂਲ ਸਰਦੂਲੇਵਾਲਾ ਨੂੰ ਮਿਲਿਆ ਬੈੱਸਟ ਇਨਫਰਾਸਟੱ੍ਰਕਚਰ ਐਵਾਰਡ

ਸਰਦੂਲਗੜ੍ਹ, 14 ਸਤੰਬਰ (ਜੀ. ਐਮ. ਅਰੋੜਾ) - ਚੰਡੀਗੜ੍ਹ ਯੂਨੀਵਰਸਿਟੀ 'ਚ ਫੈਡਰੇਸ਼ਨ ਦੇ ਪ੍ਰਧਾਨ ਜਗਜੀਤ ਸਿੰਘ ਦੀ ਅਗਵਾਈ ਹੇਠ ਕਰਵਾਏ ਰਾਜ ਪੱਧਰੀ ਸਮਾਗਮ 'ਚ ਮੀਰਾ ਪਬਲਿਕ ਸਕੂਲ ਸਰਦੂਲੇਵਾਲਾ ਨੂੰ ਦਿੱਤਾ ਬੈੱਸਟ ਇਨਫਰਾਸਟੇਕਚਰ ਅਵਾਰਡ ਸਤੀਸ਼ ਲਹਿਰੀ ਅਤੇ ਮਹੇਸ਼ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਵਰਕਰ ਅਸਾਮੀ ਦਾ ਅਹੁਦਾ ਤੇ ਨਾਂਅ ਬਦਲਣ ਦੀ ਮੰਗ

ਮਾਨਸਾ, 14 ਸਤੰਬਰ (ਵਿਸ਼ੇਸ਼ ਪ੍ਰਤੀਨਿਧ) - ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ (ਮੇਲ) ਦੀ ਇਕੱਤਰਤਾ ਸਥਾਨਕ ਬਾਲ ਭਵਨ ਵਿਖੇ ਹੋਈ | ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਕਰਮਚਾਰੀਆਂ ਦੀਆਂ ਮੰਗਾਂ ਮੰਨਣ ਤੋਂ ਭੱਜ ਰਹੀ ਹੈ, ਜਿਸ ਕਾਰਨ ...

ਪੂਰੀ ਖ਼ਬਰ »

ਖ਼ਰਾਬ ਹੋਏ ਨਰਮੇ ਦੀ ਫ਼ਸਲ ਦਾ ਖੇਤੀਬਾੜੀ ਵਿਭਾਗ ਨੇ ਲਿਆ ਜਾਇਜ਼ਾ

ਬਰੇਟਾ, 14 ਸਤੰਬਰ (ਜੀਵਨ ਸ਼ਰਮਾ) - ਪਿੰਡ ਧਰਮਪੁਰਾ ਵਿਖੇ ਇਕ ਕਿਸਾਨ ਦੀ ਕੀਟਨਾਸ਼ਕ ਦਵਾਈ ਨਾਲ ਖ਼ਰਾਬ ਹੋਈ ਸਾਢੇ 3 ਏਕੜ ਨਰਮੇ ਦੀ ਫ਼ਸਲ ਦਾ ਜਾਇਜ਼ਾ ਖੇਤੀਬਾੜੀ ਵਿਭਾਗ ਵਲੋਂ ਲਿਆ ਗਿਆ | ਪੀੜਤ ਕਿਸਾਨ ਦਰਸ਼ਨ ਕੁਮਾਰ ਨੇ ਖੇਤੀਬਾੜੀ ਅਧਿਕਾਰੀ ਨੂੰ ਦੱਸਿਆ ਕਿ ਉਸ ਨੇ ...

ਪੂਰੀ ਖ਼ਬਰ »

ਰੋਜ਼ਗਾਰ ਮੇਲੇ 'ਚ 2 ਹਜ਼ਾਰ ਦੇ ਕਰੀਬ ਨੌਜਵਾਨਾਂ ਦੀ ਚੋਣ

ਬੁਢਲਾਡਾ, 14 ਸਤੰਬਰ (ਸਵਰਨ ਸਿੰਘ ਰਾਹੀ/ਸੁਨੀਲ ਮਨਚੰਦਾ) - ਦਿ ਰੋਇਲ ਗਰੁੱਪ ਆਫ਼ ਕਾਲਜ਼ਿਜ ਬੋੜਾਵਾਲ ਵਿਖੇ ਲਗਾਏ ਰੋਜ਼ਗਾਰ ਮੇਲੇ 'ਚ ਪੁੱਜੀਆਂ ਨਾਮੀ ਕੰਪਨੀਆਂ ਨੇ ਨੌਕਰੀਆਂ ਲਈ 2 ਹਜ਼ਾਰ ਦੇ ਕਰੀਬ ਨੌਜਵਾਨਾਂ ਦੀ ਚੋਣ ਕੀਤੀ ਹੈ | ਕਾਲਜ ਪਿ੍ੰਸੀਪਲ ਡਾ: ਕੁਲਵਿੰਦਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX