ਤਾਜਾ ਖ਼ਬਰਾਂ


ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  1 day ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  1 day ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਅੱਸੂ ਸੰਮਤ 553

ਰੂਪਨਗਰ

ਮਾਮਲਾ ਤਖ਼ਤ ਸਾਹਿਬ 'ਤੇ ਬੇਅਦਬੀ ਦਾ ਕਾਰਜਕਾਰਨੀ ਮੈਂਬਰਾਂ ਨੇ ਹੀ ਬੀਬੀ ਜਗੀਰ ਕੌਰ ਤੋਂ ਕੀਤੀ ਅਸਤੀਫ਼ੇ ਦੀ ਮੰਗ

ਸ੍ਰੀ ਅਨੰਦਪੁਰ ਸਾਹਿਬ,15 ਸਤੰਬਰ (ਕਰਨੈਲ ਸਿੰਘ, ਨਿੱਕੂਵਾਲ)-ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਤੋਂ ਬਾਅਦ ਜਿੱਥੇ ਵੱਖ-ਵੱਖ ਜਥੇਬੰਦੀਆਂ ਵਲੋਂ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਦੇ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਹੈ ਉੱਥੇ ਹੀ ਅੱਜ ਸ਼੍ਰੋਮਣੀ ਕਮੇਟੀ ਦੇ ਹੀ ਕਾਰਜਕਾਰਨੀ ਮੈਂਬਰ ਮਾਸਟਰ ਮਿੱਠੂ ਸਿੰਘ ਕਾਹਨਕੇ ਅਤੇ ਅਮਰੀਕ ਸਿੰਘ ਸ਼ਾਹਪੁਰ ਨੇ ਵੀ ਬੀਬੀ ਜਗੀਰ ਕੌਰ ਦੇ ਅਸਤੀਫ਼ੇ ਦੀ ਮੰਗ ਕਰ ਦਿੱਤੀ | ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਨ੍ਹਾਂ ਦੋਨੋਂ ਕਾਰਜਕਾਰਨੀ ਮੈਂਬਰਾਂ ਨੇ ਕਿਹਾ ਕਿ ਪਿੰਡਾਂ ਅੰਦਰ ਪਿਛਲੇ ਕਈ ਸਾਲਾਂ ਤੋਂ ਇਹ ਬੇਅਦਬੀ ਦੀਆਂ ਘਟਨਾਵਾਂ ਹੋਣ ਤੋਂ ਬਾਅਦ ਹੁਣ ਇਹ ਤਖ਼ਤ ਸਾਹਿਬਾਨਾਂ ਤਕ ਪਹੁੰਚ ਗਈਆਂ ਹਨ, ਵਾਰ ਵਾਰ ਵਾਪਰ ਰਹੀਆਂ ਇਨ੍ਹਾਂ ਘਟਨਾਵਾਂ ਲਈ ਜਿੱਥੇ ਪੰਜਾਬ ਦੀ ਸਰਕਾਰ ਜ਼ਿੰਮੇਵਾਰ ਹੈ ਉੱਥੇ ਹੀ ਸ਼੍ਰੋਮਣੀ ਕਮੇਟੀ ਵੀ ਓਨੀ ਹੀ ਜ਼ਿੰਮੇਵਾਰ ਹੈ, ਜਿਸ ਲਈ ਇਸ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ | ਉਨ੍ਹਾਂ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਇੱਕ ਪਾਸੇ ਸਿੱਖਾਂ ਦੇ ਇਸ ਮਹਾਨ ਤਖ਼ਤ ਸਾਹਿਬ ਦੇ ਉੱਪਰ ਬੇਅਦਬੀ ਦੀ ਘਟਨਾ ਵਾਪਰ ਰਹੀ ਹੈ ਅਤੇ ਦੂਸਰੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ 64 ਉਮੀਦਵਾਰਾਂ ਦੀ ਲਿਸਟ ਜਾਰੀ ਕਰ ਕੇ ਖ਼ੁਸ਼ੀ ਦਾ ਇਜ਼ਹਾਰ ਕਰ ਰਹੇ ਹਨ, ਜੋ ਬੜੀ ਮੰਦਭਾਗੀ ਗੱਲ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸ਼੍ਰੋਮਣੀ ਕਮੇਟੀ ਦੇ ਨਾਲ ਜੁੜੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸ਼੍ਰੋਮਣੀ ਕਮੇਟੀ ਦੇ ਹਵਾਲੇ ਹੀ ਕਰ ਦੇਣਾ ਚਾਹੀਦਾ ਹੈ ਤਾਂ ਜੋ ਸਿੱਖ ਕੌਮ ਅਜਿਹੇ ਦੋਸ਼ੀ ਨੂੰ ਆਪਣੇ ਤਰੀਕੇ ਨਾਲ ਸਜ਼ਾ ਦੇ ਸਕੇ | ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਬਜਰੂੜ, ਕੌਮੀ ਮੀਤ ਪ੍ਰਧਾਨ ਸੁਰਜੀਤ ਸਿੰਘ ਚਹਿੜਮਜ਼ਾਰਾ, ਗੁਰਪ੍ਰੀਤ ਸਿੰਘ ਅਤੇ ਬਾਬਾ ਸ਼ਸ਼ੀਪਾਲ ਸਿੰਘ ਵੀ ਹਾਜ਼ਰ ਸਨ |

ਸਿੱਧੂ 2017 ਵਿਚ ਆਪਣੀ ਹੀ ਸਰਕਾਰ ਵਲੋਂ ਸੋਧਿਆ ਹੋਇਆ ਏ.ਪੀ. ਐਮ.ਸੀ. ਐਕਟ ਰੱਦ ਕਰਵਾਉਣ ਦੀ ਦਲੇਰੀ ਵਿਖਾਵੇ-ਡਾ: ਚੀਮਾ

ਰੂਪਨਗਰ, 15 ਸਤੰਬਰ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੁੰ ਆਖਿਆ ਕਿ ਉਹ ਪੁਰਾਣੇ ਮੁੱਦੇ ਚੁੱਕ ਕੇ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਨਾ ਕਰੇ ਤੇ ਚੁਣੌਤੀ ਦਿੱਤੀ ਕਿ ਜੇਕਰ ਉਹ ਕਿਸਾਨਾਂ ਦੀ ਮਦਦ ਲਈ ...

ਪੂਰੀ ਖ਼ਬਰ »

ਸਰਕਾਰੀ ਆਈ.ਟੀ.ਆਈ. ਲੜਕੇ ਵਿਖੇ ਮੈਗਾ ਰੋਜ਼ਗਾਰ ਮੇਲਾ ਅੱਜ

ਰੂਪਨਗਰ, 15 ਸਤੰਬਰ (ਸੱਤੀ)-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੂਪਨਗਰ ਦਾ ਤੀਸਰਾ ਮੈਗਾ ਰੋਜ਼ਗਾਰ ਮੇਲਾ ਸਰਕਾਰੀ ਆਈ. ਟੀ. ਆਈ. (ਲੜਕੇ) ਵਿਖੇ ਮਿਤੀ 16 ਸਤੰਬਰ, 2021 ਨੂੰ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਅਰੁਣ ਕੁਮਾਰ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਆਂਗਣਵਾੜੀ ਵਰਕਰਾਂ ਵਲੋਂ ਇਲਾਕੇ ਦੇ ਪਿੰਡਾਂ 'ਚ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਅਰਥੀ ਫ਼ੂਕ ਰੋਸ ਪ੍ਰਦਰਸ਼ਨ ਕੀਤੇ ਗਏ

ਘਨੌਲੀ, 15 ਸਤੰਬਰ (ਜਸਵੀਰ ਸਿੰਘ ਸੈਣੀ)-ਆਲ ਪੰਜਾਬ ਆਂਗਣਵਾੜੀ ਯੂਨੀਅਨ ਨਾਲ ਸਬੰਧਿਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਯੂਨੀਅਨ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ...

ਪੂਰੀ ਖ਼ਬਰ »

ਸ਼ਹੀਦੀ ਸਮਾਗਮ ਮੌਕੇ ਖ਼ੂਨਦਾਨ ਕੈਂਪ ਲਗਾਇਆ

ਨੂਰਪੁਰ ਬੇਦੀ, 15 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਭਾਰਤੀ ਕਿਸਾਨ ਯੂਨੀਅਨ ਦੋਆਬਾ ਵਲੋਂ ਗੁਰਦੁਆਰਾ 34 ਸਿੰਘ ਸ਼ਹੀਦਾਂ ਸਰਾਏ ਪੱਤਣ ਵਿਖੇ ਤਰਨਤਾਰਨ ਧਰਮ ਯੁੱਧ ਮੋਰਚੇ ਦੇ ਸ਼ਹੀਦਾਂ ਦੀ ਯਾਦ 'ਚ ਆਯੋਜਿਤ ਸ਼ਹੀਦੀ ਸਮਾਗਮ ਦੌਰਾਨ ਖ਼ੂਨਦਾਨ ਕੈਂਪ ਆਯੋਜਿਤ ...

ਪੂਰੀ ਖ਼ਬਰ »

ਗ਼ਲਤ ਦਿਸ਼ਾ ਤੋਂ ਆ ਰਹੇ ਕਾਰ ਚਾਲਕ ਨੇ ਸਕੂਟਰ ਸਵਾਰ ਦਰੜੇ

ਰੂਪਨਗਰ, 15 ਸਤੰਬਰ (ਸੱਤੀ)-ਰੂਪਨਗਰ ਬਾਈਪਾਸ 'ਤੇ ਅੱਜ ਸਵੇਰੇ ਪੁਲਿਸ ਲਾਈਨ ਤੋਂ ਰੈਲੋ ਚੌਂਕ ਦੀਆਂ ਟਰੈਫਿਕ ਲਾਈਟਾਂ ਵਲ ਨੂੰ ਉਲਟ ਸਾਈਡ ਤੇਜ਼ ਰਫ਼ਤਾਰ ਕਾਰ ਚਾਲਕ ਨੇ ਸਕੂਟਰ ਸਵਾਰਾਂ ਨੂੰ ਬੁਰੀ ਤਰ੍ਹਾਂ ਦਰੜ ਦਿੱਤਾ ਜਿਸ ਦੇ ਸਕੂਟਰ ਚਾਲਕ ਦੀ ਮੌਤ ਹੋ ਗਈ ਅਤੇ ...

ਪੂਰੀ ਖ਼ਬਰ »

ਬੇਅਦਬੀ ਦੀ ਘਟਨਾ ਦੇ ਬਾਵਜੂਦ ਡਾ: ਚੀਮਾ ਦੇ ਸਮਰਥਕਾਂ ਨੇ ਲੱਡੂ ਵੰਡ ਕੇ ਸਿੱਖ ਕੌਮ ਦਾ ਸਿਰ ਨੀਂਵਾ ਕੀਤਾ-ਬਾਜਵਾ

ਰੂਪਨਗਰ, 15 ਸਤੰਬਰ (ਪ. ਪ.)-ਬਾਬਾ ਗਾਜੀ ਦਾਸ ਕਲੱਬ ਰੋਡਮਾਜਰਾ ਚੱਕਲਾਂ ਦੇ ਪ੍ਰਧਾਨ ਤੇ ਸਮਾਜ ਸੇਵੀ ਦਵਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਨਾਲ ਇੱਕ ਪਾਸੇ ਪੂਰੇ ਵਿਸ਼ਵ ਭਰ ਵਿਚ ਵੱਸਦੇ ਸਿੱਖਾਂ ਤੇ ਹੋਰ ਧਰਮਾਂ ਦੇ ...

ਪੂਰੀ ਖ਼ਬਰ »

ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਡਾ. ਚੀਮਾ ਪਰਿਵਾਰ ਤੇ ਸਮਰਥਕਾਂ ਸਮੇਤ ਗੁਰਦੁਆਰਾ ਭੱਠਾ ਸਾਹਿਬ ਵਿਖੇ ਹੋਏ ਨਤਮਸਤਕ

ਰੂਪਨਗਰ, 15 ਸਤੰਬਰ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਰੋਪੜ ਹਲਕੇ ਤੋਂ ਉਮੀਦਵਾਰ ਐਲਾਨੇ ਜਾਣ ਮਗਰੋਂ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਅੱਜ ਆਪਣੇ ਪਰਿਵਾਰਕ ਮੈਂਬਰਾਂ ਤੇ ...

ਪੂਰੀ ਖ਼ਬਰ »

ਹਰਜੋਤ ਸਿੰਘ ਬੈਂਸ ਨੂੰ ਆਪ ਵੱਲੋਂ ਹਲਕਾ ਇੰਚਾਰਜ ਲਗਾਉਣ ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ

ਰੂਪਨਗਰ, 15 ਸਤੰਬਰ (ਸਟਾਫ਼ ਰਿਪੋਰਟਰ)-ਆਮ ਆਦਮੀ ਪਾਰਟੀ ਵਲੋਂ 18 ਵਿਧਾਨ ਸਭਾ ਹਲਕਿਆਂ ਵਿਚ ਹਲਕਾ ਇੰਚਾਰਜਾਂ ਦੀ ਲਿਸਟ ਜਾਰੀ ਕੀਤੀ ਗਈ ਹੈ, ਵਿਚ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਸੀਨੀਅਰ ਆਗੂ ਹਰਜੋਤ ਸਿੰਘ ਬੈਂਸ ...

ਪੂਰੀ ਖ਼ਬਰ »

ਕੁਹਾੜੀ ਮਾਰ ਕੇ ਕੀਤਾ ਨੌਜਵਾਨ ਦਾ ਕਤਲ

ਬੇਲਾ, 15 ਸਤੰਬਰ (ਮਨਜੀਤ ਸਿੰਘ ਸੈਣੀ)-ਥਾਣਾ ਸ੍ਰੀ ਚਮਕੌਰ ਸਾਹਿਬ ਦੀ ਪੁਲਿਸ ਦੀ ਚੌਂਕੀ ਬੇਲਾ ਅਧੀਨ ਆਉਂਦੇ ਦਰਿਆ ਸਤਲੁਜ ਤੋਂ ਪਾਰਲੇ ਪਿੰਡ ਮਾਲੇ ਵਿਖੇ ਨੌਜਵਾਨ ਦਾ ਕੁਹਾੜੀ ਮਾਰ ਕੇ ਕਤਲ ਕੀਤਾ ਗਿਆ | ਇਸ ਸੰਬੰਧੀ ਪੁਲਿਸ ਚੌਂਕੀ ਬੇਲਾ ਦੇ ਇੰਚਾਰਜ ਸ਼ਿੰਦਰਪਾਲ ਨੇ ...

ਪੂਰੀ ਖ਼ਬਰ »

ਪੀ.ਐੱਸ.ਯੂ. ਨੇ ਕਾਲਜ ਖੁਲ੍ਹਵਾਉਣ ਦੀ ਮੰਗ ਨੂੰ ਲੈ ਕੇ ਦਿੱਤਾ ਧਰਨਾ

ਰੂਪਨਗਰ, 15 ਸਤੰਬਰ (ਹੁੰਦਲ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਕਾਲਜ ਦੀਆਂ ਕਲਾਸਾਂ ਆਫਲਾਈਨ ਕਰਵਾਉਣ , ਜਲਿ੍ਹਆਂ ਵਾਲੇ ਬਾਗ਼ ਦੀ ਪੁਰਾਤਨ ਦਿੱਖ ਬਹਾਲ ਕਰਵਾਉਣ, ਬੱਬਰ ਅਕਾਲੀ ਲਹਿਰ ਦੇ ਸੌ ਸਾਲਾ ਵਰ੍ਹੇਗੰਢ ਨੂੰ ਸਮਰਪਿਤ ਵਿਸ਼ੇਸ਼ ਯਾਦਗਾਰ ਬਣਾਉਣ ਤੇ ਕੁੜੀਆਂ ਦੀ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਵਿਖੇ ਮੋਰਿੰਡਾ ਮਾਰਗ 'ਤੇ ਬਣ ਰਹੇ ਗੇਟ ਸਬੰਧੀ ਪਿੱਪਲ ਮਾਜਰਾ ਵਾਸੀਆਂ ਸਟੇਅ ਲਈ

ਸ੍ਰੀ ਚਮਕੌਰ ਸਾਹਿਬ, 15 ਸਤੰਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਸਰਕਾਰ ਵਲੋਂ ਸਥਾਨਕ ਮੋਰਿੰਡਾ ਮਾਰਗ 'ਤੇ ਪਿੱਪਲਮਾਜਰਾ ਦੀ ਜ਼ਮੀਨ 'ਤੇ ਬਣਾਏ ਜਾ ਰਹੇ ਯਾਦਗਾਰੀ ਗੇਟ ਸਬੰਧੀ ਪਿੱਪਲਮਾਜਰਾ ਵਾਸੀਆਂ ਵਲੋਂ ਮਾਣਯੋਗ ਅਦਾਲਤ ਦਾ ਸਹਾਰਾ ਲੈਂਦਿਆਂ ਸੜਕ ਦੇ ਇੱਕ ਪਾਸੇ ਦਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਵਲੋਂ ਸ੍ਰੀ ਅਨੰਦਪੁਰ ਸਾਹਿਬ 'ਚ ਪੱਕਾ ਜਾਗਿ੍ਤੀ ਮੋਰਚਾ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ (ਜੇ. ਐਸ. ਨਿੱਕੂਵਾਲ)-ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਸ੍ਰੀ ਅਨੰਦਪੁਰ ਸਾਹਿਬ ਵਲੋਂ ਸਥਾਨਕ ਬੱਸ ਅੱਡਾ ਪੀ. ਐਨ. ਬੀ. ਚੌਕ ਵਿਖੇ ਰੋਜ਼ਾਨਾ ਚਾਰ ਤੋਂ ਪੰਜ ਵਜੇ ਤੱਕ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਪੱਕਾ ਮੋਰਚਾ ਲਗਾਇਆ ਗਿਆ ਹੈ | ...

ਪੂਰੀ ਖ਼ਬਰ »

ਪੰਜਾਬ ਸਟੇਟ ਚੈਂਪੀਅਨਸ਼ਿਪ 'ਚ ਗਰਲਜ਼ ਸਕੂਲ ਤਖ਼ਤਗੜ੍ਹ ਦੀਆਂ ਕੁੜੀਆਂ ਨੇ ਮਾਰੀ ਬਾਜ਼ੀ

ਨੂਰਪੁਰ ਬੇਦੀ, 15 ਸਤੰਬਰ (ਢੀਂਡਸਾ)-ਪੰਜਾਬ ਸਟੂਡੈਂਟਸ ਫੈਡਰੇਸ਼ਨ ਵਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਘੁਮਾਣ ਵਿਖੇ ਕਰਾਈ ਸਟੇਟ ਚੈਂਪੀਅਨਸ਼ਿਪ ਵਿਚ ਗਰਲਜ਼ ਸਕੂਲ ਤਖ਼ਤਗੜ੍ਹ ਦੀਆਂ ਕੁੜੀਆਂ ਨੇ ਬਾਜ਼ੀ ਮਾਰੀ ਹੈ | ਇਸ ਸਕੂਲ ਦੀਆਂ ਕਬੱਡੀ ਖਿਡਾਰਨਾਂ ਨੇ ਅੰਡਰ 17 ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਦਾ ਕੋਈ ਵੀ ਵਕੀਲ ਬੇਅਦਬੀ ਦੇ ਦੋਸ਼ੀ ਦਾ ਕੇਸ ਨਹੀਂ ਲੜੇਗਾ-ਬਾਰ ਐਸੋਸੀਏਸ਼ਨ

ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ (ਜੇ. ਐਸ. ਨਿੱਕੂਵਾਲ)-ਬਾਰ ਐਸੋਸੀਏਸ਼ਨ ਸ੍ਰੀ ਅਨੰਦਪੁਰ ਸਾਹਿਬ ਦੀ ਮੀਟਿੰਗ ਪ੍ਰਧਾਨ ਸਚਿਨ ਕੌਸ਼ਲ ਦੀ ਪ੍ਰਧਾਨਗੀ ਹੋਈ | ਜਿਸ ਸਬੰਧੀ ਸਕੱਤਰ ਜਗਦੀਪ ਸਿੰਘ ਮਿਨਹਾਸ ਨੇ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੀਤੀ ...

ਪੂਰੀ ਖ਼ਬਰ »

ਆਈ.ਟੀ.ਆਈ. 'ਚ ਨਸ਼ੀਲੇ ਪਦਾਰਥਾਂ ਵਿਰੁੱਧ ਚਿੱਤਰਕਲਾ ਮੁਕਾਬਲਾ ਕਰਵਾਇਆ

ਨੰਗਲ, 15 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਆਈ. ਟੀ. ਆਈ. ਨੰਗਲ 'ਚ ਅੱਜ ਨਸ਼ੀਲੇ ਪਦਾਰਥਾਂ ਵਿਰੁੱਧ ਚਿੱਤਰਕਲਾ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ 'ਚ ਗੁਰਪ੍ਰੀਤ ਸਿੰਘ ਦੇ ਪੋਸਟਰ ਨੂੰ ਪਹਿਲਾ ਸਥਾਨ ਮਿਲਿਆ ਜਿਸ 'ਚ ''ਚਿੱਟੇ'' ਨਾਲ ਮਰੇ ਪੁੱਤ ਦੀ ਮਾਂ ਦਾ ਦੁਖਾਂਤ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦਾ ਅਹਿਦ

ਨੂਰਪੁਰ ਬੇਦੀ, 15 ਸਤੰਬਰ (ਢੀਂਡਸਾ)-ਲੋਕ ਇਨਸਾਫ਼ ਪਾਰਟੀ ਦੇ ਰੂਪਨਗਰ ਦੇ ਹਲਕਾ ਇੰਚਾਰਜ ਗੁਰਮੀਤ ਗੋਗੀ ਟੇਡੇਵਾਲ ਵਲੋਂ ਲੋਕ ਇਨਸਾਫ਼ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦਾ ਅਹਿਦ ਕੀਤਾ ਗਿਆ ਹੈ | ਗੋਗੀ ਵਲੋਂ ਲਗਾਤਾਰ ਪਿਛਲੇ ਇਕ ਸਾਲ ਤੋਂ ਮੀਟਿੰਗਾਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਇਕੱਤਰਤਾ ਹੋਈ

ਮੋਰਿੰਡਾ, 15 ਸਤੰਬਰ (ਕੰਗ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੋਰਿੰਡਾ ਵਲੋਂ ਖੰਡ ਮਿੱਲ ਮੋਰਿੰਡਾ ਵਿਖੇ ਬਲਾਕ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਅਗਵਾਈ ਹੇਠ ਇਕੱਤਰਤਾ ਕੀਤੀ ਗਈ | ਜਿਸ ਵਿਚ ਜ਼ਿਲ੍ਹਾ ਰੋਪੜ ਦੇ ਮੀਤ ਪ੍ਰਧਾਨ ਕੇਹਰ ਸਿੰਘ ਅਮਰਾਲੀ, ਭਗਵੰਤ ...

ਪੂਰੀ ਖ਼ਬਰ »

ਬਲਾਕ ਪੱਧਰੀ ਪੋਸ਼ਣ ਹਫ਼ਤਾ ਮਨਾਇਆ

ਨੂਰਪੁਰ ਬੇਦੀ, 15 ਸਤੰਬਰ (ਹਰਦੀਪ ਸਿੰਘ ਢੀਂਡਸਾ)-ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਹੁਕਮਾਂ ਅਨੁਸਾਰ ਡੀ. ਪੀ. ਓ ਮੈਡਮ ਸੁਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਅਬਿਆਣਾ ਕਲਾਂ ਵਿਖੇ ਪੋਸ਼ਣ ਨਿਊਟਰੇਸ਼ਨ ਕੰਪੀਟੀਸ਼ਨ ...

ਪੂਰੀ ਖ਼ਬਰ »

ਹਰਜੋਤ ਬੈਂਸ ਦੇ ਹਲਕਾ ਇੰਚਾਰਜ ਬਣਨ ਨਾਲ 'ਆਪ' ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ

ਢੇਰ, 15 ਸਤੰਬਰ (ਸ਼ਿਵ ਕੁਮਾਰ ਕਾਲੀਆ)-ਆਮ ਆਦਮੀ ਪਾਰਟੀ ਵਲੋਂ ਪਿੰਡ ਗੰਭੀਰਪੁਰ ਦੇ ਵਾਸੀ ਐਡਵੋਕੇਟ ਹਰਜੋਤ ਸਿੰਘ ਬੈਂਸ ਨੂੰ ਹਲਕਾ ਸ੍ਰੀ ਅਨੰਦਪੁਰ ਸਾਹਿਬ ਦਾ ਹਲਕਾ ਇੰਚਾਰਜ ਨਿਯੁਕਤ ਕੀਤੇ ਜਾਣ 'ਤੇ ਇਲਾਕੇ ਅਤੇ ਪਾਰਟੀ ਵਰਕਰਾਂ ਵਿਚ ਭਾਰੀ ਖ਼ੁਸ਼ੀ ਦੀ ਲਹਿਰ ਪਾਈ ...

ਪੂਰੀ ਖ਼ਬਰ »

ਘਨੌਲੀ ਬੈਰੀਅਰ ਵਿਖੇ ਕਿਸਾਨ ਹੱਟ 1313 ਖੁੱਲਿ੍ਹਆ

ਘਨੌਲੀ, 15 ਸਤੰਬਰ (ਜਸਵੀਰ ਸਿੰਘ ਸੈਣੀ)-ਇਲਾਕੇ ਦੇ ਕਿਸਾਨਾਂ ਤੇ ਪਿੰਡਾਂ ਦੇ ਵਾਸੀਆਂ ਨੂੰ ਮਹਿੰਗੇ ਭਾਅ ਤੋਂ ਨਿਜਾਤ ਤੇ ਸ਼ੁੱਧ ਸਾਮਾਨ ਮੁਹੱਈਆ ਕਰਵਾਉਣ ਦੇ ਇਰਾਦੇ ਨਾਲ ਘਨੌਲੀ ਬੈਰੀਅਰ ਵਿਖੇ ਤੇਰਾਂ ਤੇਰਾਂ ਕਿਸਾਨ ਹੱਟ ਖੁੱਲ੍ਹ ਗਿਆ ਹੈ | ਇਸ ਮੌਕੇ ਕਿਸਾਨ ਹੱਟ ...

ਪੂਰੀ ਖ਼ਬਰ »

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਘਟਨਾਕ੍ਰਮ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪ੍ਰਭੂਸੱਤਾ ਨੂੰ ਦਿੱਤੀ ਚੁਣੌਤੀ-ਭਾਈ ਦਾਦੂਵਾਲ

ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਇਕ ਡੰੂਘੀ ਸਾਜ਼ਿਸ਼ ਦਾ ਹਿੱਸਾ ਹੈ ਕਿਉਂਕਿ ਇਸ ਘਟਨਾਕ੍ਰਮ ਨੇ ਜੁਗੋ-ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪ੍ਰਭੂ ਸੱਤਾ ...

ਪੂਰੀ ਖ਼ਬਰ »

ਡਾ: ਚੀਮਾ ਨੂੰ ਹਲਕਾ ਰੂਪਨਗਰ ਤੋਂ ਅਕਾਲੀ-ਬਸਪਾ ਗੱਠਜੋੜ ਦਾ ਉਮੀਦਵਾਰ ਬਣਾਏ ਜਾਣ 'ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਪੁਰਖਾਲੀ, 15 ਸਤੰਬਰ (ਅੰਮਿ੍ਤਪਾਲ ਸਿੰਘ ਬੰਟੀ)-ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੂੰ ਹਲਕਾ ਰੂਪਨਗਰ ਤੋਂ ਅਕਾਲੀ-ਬਸਪਾ ਗੱਠਜੋੜ ਦਾ ਉਮੀਦਵਾਰ ਬਣਾਏ ਜਾਣ 'ਤੇ ਅਕਾਲੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਸਬੰਧੀ ਐਸ. ਜੀ. ਪੀ. ਸੀ. ਦੇ ਐਗਜ਼ੈਕਟਿਵ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਪੈਨਸ਼ਨਰਾਂ ਦੇ ਮੈਡੀਕਲ ਬਿੱਲ ਅਗੇਤ ਆਧਾਰ 'ਤੇ ਜਾਰੀ ਕਰਨ ਦੀ ਮੰਗ

ਰੂਪਨਗਰ, 15 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਪਾਵਰਕਾਮ/ ਟਰਾਂਸਕੋ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਰੋਪੜ ਵਲੋਂ ਲਿਖੇ ਇਕ ਰਜਿਸਟਰਡ ਪੱਤਰ ਰਾਹੀਂ ਡਾਇਰੈਕਟਰ/ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ, ਪੰਜਾਬ (ਮੋਹਾਲੀ) ਦੇ ਧਿਆਨ ਵਿਚ ਲਿਆਂਦਾ ਗਿਆ ਹੈ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਰੋਪੜ ਦੀ ਮੀਟਿੰਗ ਹੋਈ

ਰੂਪਨਗਰ, 15 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਸੰਯੁਕਤ ਕਿਸਾਨ ਮੋਰਚਾ ਰੋਪੜ ਦੀ ਮੀਟਿੰਗ ਬਹਿਰਾਮ ਪੁਰ ਟੋਲ ਪਲਾਜ਼ਾ 'ਤੇ ਤਲਵਿੰਦਰ ਸਿੰਘ ਗੱਗੋਂ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਕਿਸਾਨ ਸੰਘਰਸ਼ ਦੀ ਸਮੀਖਿਆ ਕੀਤੀ ਗਈ ਅਤੇ ਜਥੇਬੰਦਕ ਘਾਟਾਂ ਕਮਜ਼ੋਰੀਆਂ ਨੂੰ ਦੂਰ ...

ਪੂਰੀ ਖ਼ਬਰ »

ਦਿਵਿਆਂਗ ਵਿਅਕਤੀਆਂ ਲਈ ਸ੍ਰੀ ਚਮਕੌਰ ਸਾਹਿਬ ਦੇ ਹਸਪਤਾਲ 'ਚ ਲਗਾਇਆ ਵਿਸ਼ੇਸ਼ ਕੈਂਪ

ਸ੍ਰੀ ਚਮਕੌਰ ਸਾਹਿਬ, 15 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਰਕਾਰੀ ਹਸਪਤਾਲ 'ਚ ਦਿਵਿਆਂਗ ਵਿਅਕਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਇਕ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ 'ਚ ਸਿਵਲ ਹਸਪਤਾਲ ਰੂਪਨਗਰ ਤੋਂ ਪੁੱਜੇ ਅੱਖਾਂ, ਕੰਨਾਂ, ਦਿਮਾਗ਼ੀ, ਹੱਡੀਆਂ ਦੇ ਮਾਹਿਰ ...

ਪੂਰੀ ਖ਼ਬਰ »

ਸ੍ਰੀ ਗਣੇਸ਼ ਚਤੁਰਥੀ ਦੇ ਸਬੰਧ 'ਚ ਕੱਢੀ ਸ਼ੋਭਾ ਯਾਤਰਾ

ਮੋਰਿੰਡਾ, 15 ਸਤੰਬਰ (ਕੰਗ)-ਸ੍ਰੀ ਗਣੇਸ਼ ਚਤੁਰਥੀ ਦੇ ਸਬੰਧ 'ਚ ਪੁਰਾਣਾ ਬਾਜ਼ਾਰ ਮੋਰਿੰਡਾ ਦੇ ਸਮੂਹ ਦੁਕਾਨਦਾਰਾਂ ਵਲੋਂ ਸ਼ੋਭਾ ਯਾਤਰਾ ਕੱਢੀ ਗਈ | ਇਸ ਸਬੰਧੀ ਹਰਪਿੰਦਰ ਰਾਣਾ ਨੇ ਦੱਸਿਆ ਕਿ ਸ਼ਰਧਾਲੂਆਂ ਵਲੋਂ ਸ੍ਰੀ ਗਣੇਸ਼ ਦੀ ਮੂਰਤੀ ਨੂੰ ਸਜਾ ਕੇ ਢੋਲ-ਨਗਾਰਿਆਂ ...

ਪੂਰੀ ਖ਼ਬਰ »

ਬੇਅਦਬੀ ਦੇ ਮਾਮਲੇ ਖ਼ਿਲਾਫ਼ ਸੰਗਤਾਂ 'ਚ ਫੈਲਿਆ ਰੋਸ

ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ (ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਬੇਅਦਬੀ ਦਾ ਮਾਮਲੇ ਖ਼ਿਲਾਫ਼ ਸੰਗਤਾਂ 'ਚ ਪ੍ਰਬੰਧਕਾਂ ਖ਼ਿਲਾਫ਼ ਰੋਸ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ | ਰੋਸ ਵਜੋਂ ਅਤੇ ਪਸ਼ਚਾਤਾਪ ਕਰਨ ਤਖ਼ਤ ਸਾਹਿਬ ਸਾਹਮਣੇ ...

ਪੂਰੀ ਖ਼ਬਰ »

ਸਪੀਕਰ ਰਾਣਾ ਵਲੋਂ ਬੇਅਦਬੀ ਕਾਂਡ ਦੀ ਬਰੀਕੀ ਨਾਲ ਜਾਂਚ ਕਰਨ ਦੀ ਹਦਾਇਤ

ਸ੍ਰੀ ਅਨੰਦਪੁਰ ਸਾਹਿਬ, 13 ਸਤੰਬਰ (ਜੇ. ਐਸ. ਨਿੱਕੂਵਾਲ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ ਤੇ ਨਾਲ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX