ਤਾਜਾ ਖ਼ਬਰਾਂ


ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  1 day ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  1 day ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਅੱਸੂ ਸੰਮਤ 553

ਪਹਿਲਾ ਸਫ਼ਾ

ਦੇਸ਼ ਨੂੰ ਮਿਲੇ 2 ਨਵੇਂ ਰੱਖਿਆ ਭਵਨ, ਪ੍ਰਧਾਨ ਮੰਤਰੀ ਨੇ ਕੀਤਾ ਉਦਘਾਟਨ

ਨਵੀਂ ਦਿੱਲੀ, 16 ਸਤੰਬਰ (ਜਗਤਾਰ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 2 ਨਵੇਂ ਰੱਖਿਆ ਦਫ਼ਤਰ ਕੰਪਲੈਕਸਾਂ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ 'ਸੈਂਟਰਲ ਵਿਸਟਾ ਪ੍ਰਾਜੈਕਟ' ਦੀ ਵੈੱਬਸਾਈਟ ਵੀ ਲਾਂਚ ਕੀਤੀ ਗਈ। ਮੋਦੀ ਨੇ ਇਸ ਮੌਕੇ ਕਿਹਾ ਕਿ ਇਹ ਨਵੇਂ ਰੱਖਿਆ ਦਫ਼ਤਰ ਕੰਪਲੈਕਸ ਹੁਣ ਸਾਡੀਆਂ ਫ਼ੌਜਾਂ ਲਈ ਸਾਰੀਆਂ ਆਧੁਨਿਕ ਸਹੂਲਤਾਂ ਦੇ ਨਾਲ ਬਿਹਤਰ ਕੰਮਕਾਜੀ ਹਾਲਤਾਂ 'ਚ ਕੰਮ ਕਰਨਾ ਸੰਭਵ ਬਣਾ ਦੇਣਗੇ। ਉਨ੍ਹਾਂ ਕਿਹਾ ਕਿ ਅੱਜ ਦਿੱਲੀ ਨਵੇਂ ਭਾਰਤ ਦੀ ਕਲਪਨਾ ਮੁਤਾਬਿਕ ਅੱਗੇ ਵੱਧ ਰਹੀ ਹੈ। ਦਿੱਲੀ ਦੇ ਕਸਤੂਰਬਾ ਗਾਂਧੀ ਮਾਰਗ ਤੇ ਅਫਰੀਕਾ ਐਵਨਿਊ ਇਲਾਕੇ 'ਚ ਬਣਾਏ ਗਏ ਇਨ੍ਹਾਂ ਦੋਵੇਂ ਰੱਖਿਆ ਦਫ਼ਤਰਾਂ 'ਚ ਰੱਖਿਆ ਮੰਤਰਾਲੇ ਨਾਲ ਜੁੜੇ 7 ਹਜ਼ਾਰ ਮੁਲਾਜ਼ਮ ਤਬਦੀਲ ਹੋਣਗੇ। ਮੋਦੀ ਨੇ ਕਿਹਾ ਕਿ ਸੈਂਟਰਲ ਵਿਸਟਾ ਪ੍ਰਾਜੈਕਟ ਦੇ ਤਹਿਤ ਹੀ ਇਨ੍ਹਾਂ ਰੱਖਿਆ ਦਫ਼ਤਰਾਂ ਦੀ ਉਸਾਰੀ ਕੀਤੀ ਗਈ ਹੈ ਅਤੇ ਨਵੇਂ ਦਫ਼ਤਰਾਂ ਨਾਲ ਫ਼ੌਜ ਦਾ ਕੰਮਕਾਜ ਹੋਰ ਸੌਖੇ ਢੰਗ ਨਾਲ ਹੋ ਸਕੇਗਾ, ਇਸ ਤੋਂ ਇਲਾਵਾ 24 ਘੰਟੇ ਕੰਮ ਕਰਨ ਵਾਲੇ ਜਵਾਨਾਂ ਨੂੰ ਕਾਫੀ ਸਹੂਲਤ ਹੋਏਗੀ। ਇਸ ਨਾਲ ਰਾਸ਼ਟਰੀ ਸੁਰੱਖਿਆ ਨਾਲ ਜੁੜਿਆ ਹਰ ਕੰਮ ਪ੍ਰਭਾਵੀ ਢੰਗ ਨਾਲ ਹੋ ਸਕੇਗਾ। ਪ੍ਰਧਾਨ ਮੰਤਰੀ ਮੋਦੀ ਨੇ ਸੈਂਟਰਲ ਵਿਸਟਾ ਪ੍ਰਾਜੈਕਟ ਦਾ ਵਿਰੋਧ ਕਰਨ ਵਾਲਿਆਂ ਨੂੰ ਘੇਰਦੇ ਹੋਏ ਕਿਹਾ ਕਿ ਦੇਸ਼ ਦੇ ਨਵੇਂ ਸੰਸਦ ਭਵਨ ਦੀ ਉਸਾਰੀ ਵੀ ਛੇਤੀ ਪੂਰੀ ਹੋ ਜਾਵੇਗੀ ਪਰ ਹੁਣ ਸੈਂਟਰਲ ਵਿਸਟਾ ਦਾ ਵਿਰੋਧ ਕਰਨ ਵਾਲੇ ਚੁੱਪ ਹਨ। ਉਨ੍ਹਾਂ ਕਿਹਾ ਕਿ ਕੁੱਝ ਲੋਕਾਂ ਨੇ ਸੈਂਟਰਲ ਵਿਸਟਾ ਪ੍ਰਾਜੈਕਟ ਬਾਰੇ ਜਨਤਾ ਨੂੰ ਗੁੰਮਰਾਹ ਕਰਨ ਦਾ ਕੰਮ ਕੀਤਾ ਪਰ ਅੱਜ ਦੇਸ਼ ਵੇਖ ਰਿਹਾ ਹੈ ਕਿ ਰੱਖਿਆ ਕੰਪਲੈਕਸ ਦਾ ਕਾਰਜ ਸਮੇਂ ਤੋਂ ਪਹਿਲਾਂ ਹੀ ਪੂਰਾ ਹੋ ਗਿਆ ਹੈ। ਮੋਦੀ ਨੇ ਇਹ ਵੀ ਕਿਹਾ ਕਿ ਆਜ਼ਾਦੀ ਤੋਂ ਬਾਅਦ ਜੋ ਕੰਮ ਹੋਣਾ ਚਾਹੀਦਾ ਸੀ,ਉਹ ਅਸੀਂ ਅੱਜ ਕਰ ਰਹੇ ਹਾਂ। ਇਸ ਪ੍ਰੋਗਰਾਮ 'ਚ ਮੌਜੂਦ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਪੁਰਾਣੇ ਰੱਖਿਆ ਕੰਪਲੈਕਸ ਖਰਾਬ ਹਾਲਤ ਹੋਣ ਕਾਰਨ ਟੁੱਟਣ ਦੀ ਕਗਾਰ 'ਤੇ ਪੁੱਜ ਗਏ ਸਨ ਹੁਣ ਇਨ੍ਹਾਂ ਨਵੇਂ ਦਫ਼ਤਰਾਂ 'ਚ ਆਧੁਨਿਕ ਸਹੂਲਤਾਂ ਪੇਸ਼ ਕੀਤੀਆਂ ਗਈਆਂ ਹਨ। ਇਹ ਕੰਪਲੈਕਸ 21ਵੀਂ ਸਦੀ ਦੀਆਂ ਲੋੜਾਂ ਮੁਤਾਬਿਕ ਬਣਾਏ ਗਏ ਹਨ। ਇਸ ਮੌਕੇ ਚੀਫ਼ ਆਫ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ ਤੇ ਫ਼ੌਜ ਮੁਖੀ ਜਨਰਲ ਐਮ.ਐਮ. ਨਰਵਾਣੇ ਵੀ ਮੌਜੂਦ ਸਨ।
ਪੁਨਰ-ਵਿਕਸਿਤ ਸੈਂਟਰਲ ਵਿਸਟਾ ਐਵਨਿਊ 2022 'ਚ ਗਣਤੰਤਰ ਦਿਵਸ ਪਰੇਡ ਲਈ ਤਿਆਰ ਹੋ ਜਾਵੇਗਾ-ਪੁਰੀ
ਨਵੀਂ ਦਿੱਲੀ, (ਪੀ.ਟੀ.ਆਈ.)-ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਰਾਸ਼ਟਰਪਤੀ ਭਵਨ ਤੋਂ ਲੈ ਕੇ ਇੰਡੀਆ ਗੇਟ ਤੱਕ ਫੈਲੇ ਸੈਂਟਰਲ ਵਿਸਟਾ ਐਵਨਿਊ ਦੇ ਪੁਨਰਵਿਕਾਸ ਦਾ ਕੰਮ ਢਾਈ ਮਹੀਨਿਆਂ 'ਚ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸਮੇਂ 'ਤੇ ਪੂਰਾ ਹੋ ਜਾਵੇਗਾ ਅਤੇ 2022 'ਚ ਗਣਤੰਤਰ ਦਿਵਸ ਪਰੇਡ ਦੀ ਮੇਜ਼ਬਾਨੀ ਲਈ ਤਿਆਰ ਰਹੇਗਾ। ਉਨ੍ਹਾਂ ਦਾਅਵਾ ਕੀਤਾ ਕਿ ਅਗਲੇ ਸਾਲ ਦਾ ਸਰਦ ਰੁੱਤ ਇਜਲਾਸ ਸੰਸਦ ਭਵਨ ਦੀ ਨਵੀਂ ਇਮਾਰਤ 'ਚ ਹੋਵੇਗਾ।

ਆਈ.ਐਸ.ਆਈ.ਐਸ.-ਖੁਰਾਸਾਨ ਤੇ ਤਾਲਿਬਾਨ ਵਿਚਾਲੇ ਖੁੱਲ੍ਹੀ ਲੜਾਈ ਸ਼ੁਰੂ

ਤਾਲਿਬਾਨ ਨੇ ਕੈਦੀ ਨੂੰ ਬਣਾਇਆ ਕਾਬੁਲ ਜੇਲ੍ਹ ਦਾ ਇੰਚਾਰਜ

ਅੰਮ੍ਰਿਤਸਰ, 16 ਸਤੰਬਰ (ਸੁਰਿੰਦਰ ਕੋਛੜ)-ਅਫ਼ਗਾਨਿਸਤਾਨ 'ਚ ਤਾਲਿਬਾਨ ਅਤੇ ਆਈ.ਐਸ.ਆਈ.ਐਸ.-ਕੇ (ਖੁਰਾਸਾਨ) ਵਿਚਾਲੇ ਖੁੱਲ੍ਹੀ ਲੜਾਈ ਸ਼ੁਰੂ ਹੋ ਗਈ ਹੈ। ਸੁਰੱਖਿਆ ਮਾਹਿਰਾਂ ਅਨੁਸਾਰ ਆਈ.ਐਸ.ਆਈ.ਐਸ.-ਕੇ. ਤਾਲਿਬਾਨ ਸਰਕਾਰ ਨੂੰ ਅਸਥਿਰ ਕਰਨਾ ਚਾਹੁੰਦਾ ਹੈ। ਇਸ ਅੱਤਵਾਦੀ ਸੰਗਠਨ ਨੇ ਆਪਣੇ ਹਫ਼ਤਾਵਾਰੀ ਅਖ਼ਬਾਰ ਅਲ-ਨਬਾ 'ਚ ਕਿਹਾ ਹੈ ਕਿ ਤਾਲਿਬਾਨ ਅਸਲ ਜਿਹਾਦ 'ਚ ਸ਼ਾਮਿਲ ਨਹੀਂ ਹੈ ਬਲਕਿ ਅਫ਼ਗਾਨਿਸਤਾਨ ਨੂੰ ਇਕ ਵਾਰ ਫਿਰ ਕਿਸੇ ਆਲਮੀ ਸਾਜਿਸ਼ ਦੇ ਹਿੱਸੇ ਵਜੋਂ ਤਾਲਿਬਾਨ ਦੇ ਹਵਾਲੇ ਕਰ ਦਿੱਤਾ ਗਿਆ ਹੈ। ਆਈ. ਐਸ. ਆਈ. ਐਸ.- ਕੇ. ਤਾਲਿਬਾਨ ਵਿਰੁੱਧ ਹਮਲੇ ਤੇਜ਼ ਕਰਨ ਦੀ ਤਿਆਰੀ ਕਰ ਰਿਹਾ ਹੈ ਅਤੇ ਹੁਣ ਉਹ ਆਪਣੇ ਆਪ ਨੂੰ ਅਫ਼ਗਾਨਿਸਤਾਨ ਦੇ ਮੁੱਖ ਜਿਹਾਦੀ ਧੜੇ ਵਜੋਂ ਸਥਾਪਤ ਕਰਨਾ ਚਾਹੁੰਦਾ ਹੈ। ਤਾਲਿਬਾਨ ਵਲੋਂ ਵੀ ਆਈ. ਐਸ.ਆਈ.ਐਸ.-ਕੇ. ਅਤੇ ਉਸ ਦੇ ਸਮਰਥਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਖ਼ਾਸ ਕਰਕੇ ਕਾਰਵਾਈ ਦੀ ਮੁਹਿੰਮ ਅਫ਼ਗਾਨਿਸਤਾਨ ਦੇ ਉਨ੍ਹਾਂ ਪੂਰਬੀ ਸੂਬਿਆਂ 'ਚ ਚਲਾਈ ਗਈ ਹੈ, ਜਿਨ੍ਹਾਂ ਦੀ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ। ਤਾਲਿਬਾਨ ਦੁਆਰਾ ਨਿਯੁਕਤ ਇਕ ਸੂਬਾਈ ਗਵਰਨਰ ਮੁੱਲਾ ਨੇਦਾ ਮੁਹੰਮਦ ਨੇ ਮੀਡੀਆ ਨੂੰ ਦੱਸਿਆ ਕਿ ਆਈ.ਐਸ.ਆਈ.ਐਸ.-ਕੇ. ਨਾਲ ਸਬੰਧ ਰੱਖਣ ਦੇ ਦੋਸ਼ 'ਚ ਨਾਂਗਰਹਾਰ ਪ੍ਰਾਂਤ 'ਚ 80 ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 150 ਤੋਂ ਵੱਧ ਨੂੰ ਤਾਲਿਬਾਨ ਲੜਾਕਿਆਂ ਨੇ ਮਾਰ ਦਿੱਤਾ ਹੈ। ਦੱਸਣਯੋਗ ਹੈ ਕਿ ਆਈ. ਐਸ. ਆਈ. ਐਸ.-ਖੁਰਾਸਾਨ ਅੱਤਵਾਦੀ ਸੰਗਠਨ ਅਫ਼ਗਾਨਿਸਤਾਨ ਤੇ ਪਾਕਿ 'ਚ ਇਸਲਾਮਿਕ ਸਟੇਟ ਦੀ ਇਕ ਸਰਗਰਮ ਸ਼ਾਖਾ ਹੈ। ਉਧਰ ਤਾਲਿਬਾਨ ਨੇ ਇਕ ਅਜਿਹੇ ਕੈਦੀ ਨੂੰ ਕਾਬੁਲ ਜੇਲ੍ਹ ਦਾ ਇੰਚਾਰਜ ਨਿਯੁਕਤ ਕੀਤਾ ਹੈ ਜੋ ਕਿਸੇ ਸਮੇਂ ਉਕਤ ਜੇਲ੍ਹ 'ਚ ਬੰਦ ਸੀ। ਤਾਲਿਬਾਨ ਵਲੋਂ ਰਾਜਧਾਨੀ ਦੀ ਪੁਲ-ਏ-ਚਰਖੀ ਜੇਲ੍ਹ ਦੇ ਸਾਰੇ ਕੈਦੀਆਂ ਨੂੰ ਰਿਹਾਅ ਕਰ ਦਿੱਤਾ ਗਿਆ। ਅਫ਼ਗਾਨਿਸਤਾਨ ਦੀਆਂ ਕਈ ਜੇਲ੍ਹਾਂ ਇਸ ਤਰ੍ਹਾਂ ਉਜਾੜ ਹੋ ਗਈਆਂ ਹਨ। ਤਾਲਿਬਾਨ ਅੱਤਵਾਦੀ ਜਿਸ ਨੂੰ ਇਕ ਦਹਾਕੇ ਪਹਿਲਾਂ ਪੂਰਬੀ ਕੁਨਾਰ ਪ੍ਰਾਂਤ ਤੋਂ ਪੁਲ-ਏ-ਚਰਖੀ ਜੇਲ੍ਹ 'ਚ ਫੜ ਕੇ ਲਿਆਂਦਾ ਗਿਆ ਸੀ, ਉਹ ਹੁਣ ਉਸੇ ਜੇਲ੍ਹ ਦਾ ਇੰਚਾਰਜ ਹੈ। ਮੌਜੂਦਾ ਜੇਲਰ/ਇੰਚਾਰਜ ਨੇ ਦੱਸਿਆ ਕਿ ਹੁਣ ਉਹ ਤਾਲਿਬਾਨ ਸਾਥੀਆਂ ਦੇ ਨਾਲ ਜੇਲ੍ਹ ਦੇ ਸੁਰੱਖਿਆ ਪ੍ਰਬੰਧਾਂ ਦੀ ਦੇਖਭਾਲ ਕਰ ਰਿਹਾ ਹੈ। ਇਸ ਵਿਚਾਲੇ ਤਾਲਿਬਾਨ ਸਰਕਾਰ ਦੇ ਫ਼ੌਜ ਮੁਖੀ ਕਰੀ ਫ਼ਸੀਹੂਦੀਨ ਨੇ ਕਿਹਾ ਹੈ ਕਿ ਜਲਦ ਹੀ ਅਫ਼ਗਾਨਿਸਤਾਨ 'ਚ ਰਸਮੀ ਫ਼ੌਜ ਹੋਵੇਗੀ। ਇਸ ਨਵੀਂ ਫ਼ੌਜ 'ਚ ਪਿਛਲੀ ਸਰਕਾਰ 'ਚ ਸੇਵਾ ਕਰਨ ਵਾਲੇ ਸਾਬਕਾ ਫ਼ੌਜੀਆਂ ਨੂੰ ਵੀ ਸ਼ਾਮਿਲ ਕੀਤਾ ਜਾਵੇਗਾ। ਸਾਬਕਾ ਫ਼ੌਜੀ ਅਧਿਕਾਰੀ ਸ਼ਕੋਰਉੱਲਾ ਸੁਲਤਾਨੀ ਨੇ ਕਿਹਾ ਕਿ ਤਾਲਿਬਾਨ ਨੂੰ 3 ਲੱਖ ਫ਼ੌਜੀਆਂ ਦੀ ਕਿਸਮਤ ਦਾ ਫ਼ੈਸਲਾ ਕਰਨਾ ਚਾਹੀਦਾ ਹੈ। ਅਫ਼ਗਾਨਿਸਤਾਨ ਦੇ ਉਪ ਪ੍ਰਧਾਨ ਮੰਤਰੀ ਤੇ ਤਾਲਿਬਾਨ ਨੇਤਾ ਮੁੱਲਾ ਅਬਦੁਲ ਗਨੀ ਬਰਾਦਰ ਦਾ ਇਕ ਵੀਡੀਓ ਜਾਰੀ ਕੀਤਾ ਗਿਆ ਹੈ, ਜਿਸ 'ਚ ਉਹ ਆਪਣੇ ਜ਼ਖ਼ਮੀ ਹੋਣ ਦੀਆਂ ਖ਼ਬਰਾਂ ਤੋਂ ਇਨਕਾਰ ਕਰਦੇ ਹੋਏ ਨਜ਼ਰ ਆ ਰਹੇ ਹਨ। ਬਰਾਦਰ ਨੇ ਇਸ ਗੱਲ ਤੋਂ ਵੀ ਇਨਕਾਰ ਕੀਤਾ ਹੈ ਕਿ ਸਰਕਾਰ ਦੇ ਅੰਦਰ ਕੋਈ ਅੰਦਰੂਨੀ ਕਲੇਸ਼ ਹੈ। ਉਨ੍ਹਾਂ ਕਿਹਾ ਕਿ ਸਰਕਾਰ 'ਚ ਸਭ ਕੁਝ ਠੀਕ ਚੱਲ ਰਿਹਾ ਹੈ। ਉਕਤ ਵੀਡੀਓ 'ਚ ਜਦੋਂ ਬਰਾਦਰ ਨੂੰ ਇਹ ਪੁੱਛਿਆ ਗਿਆ ਕਿ ਜਦੋਂ ਉਹ ਐਤਵਾਰ ਨੂੰ ਕਾਬੁਲ ਗਏ ਤਾਂ ਕਤਰ ਦੇ ਵਿਦੇਸ਼ ਮੰਤਰੀ ਨੂੰ ਕਿਉਂ ਨਹੀਂ ਮਿਲੇ ਅਤੇ ਜਦੋਂ ਪ੍ਰਧਾਨ ਮੰਤਰੀ ਮੁੱਲਾ ਮੁਹੰਮਦ ਹਸਨ ਅਖੁੰਦ ਨੇ ਸ਼ੇਖ਼ ਮੁਹੰਮਦ ਬਿਨ ਅਬਦੁਲਰਹਮਾਨ ਅਲ-ਥਾਨੀ ਨਾਲ ਮੁਲਾਕਾਤ ਕੀਤੀ ਤਾਂ ਵੀ ਬਰਾਦਰ ਮੌਜੂਦ ਨਹੀਂ ਸਨ। ਇਸ 'ਤੇ ਉਨ੍ਹਾਂ ਇਹ ਕਹਿ ਕੇ ਪੱਲਾ ਝਾੜ ਲਿਆ ਕਿ ਉਨ੍ਹਾਂ ਨੂੰ ਉਕਤ ਬੈਠਕਾਂ ਬਾਰੇ ਜਾਣਕਾਰੀ ਨਹੀਂ ਸੀ ਅਤੇ ਜੇਕਰ ਹੁੰਦੀ ਤਾਂ ਉਹ ਆਪਣੀ ਯਾਤਰਾ ਮੁਲਤਵੀ ਕਰ ਦਿੰਦੇ।
ਤਸਕਰੀ ਕਰ ਕੇ ਪਾਕਿ ਭੇਜਿਆ ਜਾ ਰਿਹਾ ਅਸਲ੍ਹਾ ਜ਼ਬਤ
ਕੰਧਾਰ ਪ੍ਰਾਂਤ 'ਚ ਮੁਜ਼ਾਹਦੀਨ ਨੇ ਹਥਿਆਰਾਂ ਤੇ ਗੋਲਾ ਬਾਰੂਦ ਨਾਲ ਭਰਿਆ ਇਕ ਟਰੱਕ ਜ਼ਬਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਬੰਦੂਕਾਂ ਤੇ ਗੋਲਾ-ਬਾਰੂਦ ਨਾਲ ਭਰੇ ਡੱਬੇ ਤਸਕਰੀ ਕਰ ਕੇ ਉਕਤ ਟਰੱਕ ਰਾਹੀਂ ਪਾਕਿ ਭੇਜੇ ਜਾ ਰਹੇ ਸਨ। ਮੁਜ਼ਾਹਦੀਨ ਨੇ ਦੱਸਿਆ ਕਿ ਤਾਲਿਬਾਨ ਸ਼ਾਸਨ 'ਚ ਹਰ ਤਰ੍ਹਾਂ ਦੇ ਹਥਿਆਰਾਂ, ਵਾਹਨਾਂ ਤੇ ਲੋਹੇ ਦੇ ਸਾਮਾਨ ਦੀ ਢੋਆ-ਢੁਆਈ 'ਤੇ ਪਾਬੰਦੀ ਲਗਾਈ ਹੈ ਅਤੇ ਉਲੰਘਣਾ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਤਾਲਿਬਾਨ ਨੇ ਭਰੋਸਾ ਦਿੱਤਾ ਹੈ ਕਿ ਅਫ਼ਗਾਨਿਸਤਾਨ ਤੋਂ ਕਿਸੇ ਵੀ ਤਰ੍ਹਾਂ ਦੀ ਤਸਕਰੀ ਨਹੀਂ ਹੋਣ ਦਿੱਤੀ ਜਾਵੇਗੀ।
ਕਾਬੁਲ 'ਚ ਇਕੋ ਵਾਰ ਕਈ ਰਾਕੇਟ ਦਾਗੇ, ਬਿਜਲੀ ਘਰ ਨੂੰ ਬਣਾਇਆ ਨਿਸ਼ਾਨਾ
ਕਾਬੁਲ, 16 ਸਤੰਬਰ (ਏਜੰਸੀ)- ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਵੀਰਵਾਰ ਸ਼ਾਮ ਕਈ ਰਾਕੇਟ ਦਾਗੇ ਗਏ ਹਨ। ਰੂਸੀ ਖ਼ਬਰ ਏਜੰਸੀ ਦੀ ਰਿਪੋਰਟ ਮੁਤਾਬਿਕ ਇਕ ਪਾਵਰ ਪਲਾਂਟ ਨੂੰ ਨਿਸ਼ਾਨਾ ਬਣਾ ਕੇ ਕੀਤੇ ਹਮਲੇ 'ਚ ਕੋਈ ਨੁਕਸਾਨ ਨਹੀਂ ਹੋਇਆ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਚਮਤਲਾਹ ਬਿਜਲੀ ਘਰ ਨੂੰ ਨਿਸ਼ਾਨਾ ਬਣਾ ਕੇ ਹਮਲਾ ਕੀਤਾ ਗਿਆ ਪਰ ਹਮਲਾਵਰ ਆਪਣਾ ਨਿਸ਼ਾਨੇ ਤੋਂ ਖੁੰਝ ਗਏ। ਕਿਸੇ ਵੀ ਸੰਗਠਨ ਨੇ ਅਜੇ ਤੱਕ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਇਸ ਰਾਕੇਟ ਹਮਲੇ ਦਾ ਸ਼ੱਕ ਆਈ.ਐਸ.ਆਈ.ਐਸ.-ਦੇ ਖੁਰਾਸਾਨ (ਕੇ.) ਧੜੇ 'ਤੇ ਕੀਤਾ ਜਾ ਰਿਹਾ ਹੈ ਜਿਸ ਨੇ 26 ਅਗਸਤ ਨੂੰ ਕਾਬੁਲ ਹਵਾਈ ਅੱਡੇ 'ਤੇ ਹਮਲਾ ਕੀਤਾ ਸੀ, ਉਸ ਹਮਲੇ 'ਚ 13 ਅਮਰੀਕੀ ਸੈਨਿਕਾਂ ਸਮੇਤ 170 ਲੋਕ ਮਾਰੇ ਗਏ ਸੀ।

ਚੀਨ ਨਾਲ ਮੁਕਾਬਲੇ ਲਈ ਬਰਤਾਨੀਆ, ਅਮਰੀਕਾ ਤੇ ਆਸਟ੍ਰੇਲੀਆ ਵਿਚਾਲੇ ਗੱਠਜੋੜ 'ਆਕਸ' ਦਾ ਐਲਾਨ

ਵਾਸ਼ਿੰਗਟਨ/ਲੰਡਨ, 16 ਸਤੰਬਰ (ਏਜੰਸੀ)-ਬਰਤਾਨੀਆ, ਅਮਰੀਕਾ ਅਤੇ ਆਸਟ੍ਰੇਲੀਆ ਨੇ ਹਿੰਦ ਪ੍ਰਸ਼ਾਂਤ 'ਚ ਚੀਨ ਦੇ ਵਧਦੇ ਪ੍ਰਭਾਵ ਦਰਮਿਆਨ ਰਣਨੀਤਕ ਤੌਰ 'ਤੇ ਮਹੱਤਵਪੂਰਨ ਇਸ ਖੇਤਰ ਲਈ ਇਕ ਨਵੇਂ ਸੁਰੱਖਿਆ ਗੱਠਜੋੜ 'ਆਕਸ' (ਏ. ਯੂ. ਕੇ. ਯੂ. ਐਸ) ਦਾ ਐਲਾਨ ਕੀਤਾ ਹੈ, ਤਾਂ ਜੋ ਉਹ ਆਪਣੇ ਸਾਂਝੇ ਹਿਤਾਂ ਦੀ ਰਾਖੀ ਕਰ ਸਕਣ ਅਤੇ ਪ੍ਰਮਾਣੂ ਊਰਜਾ ਨਾਲ ਸੰਚਾਲਿਤ ਪਣਡੁੱਬੀਆਂ ਪ੍ਰਾਪਤ ਕਰਨ 'ਚ ਆਸਟ੍ਰੇਲੀਆ ਦੀ ਮਦਦ ਕਰਨ ਸਮੇਤ ਰੱਖਿਆ ਸਮਰੱਥਾਵਾਂ ਨੂੰ ਬਿਹਤਰ ਢੰਗ ਨਾਲ ਸਾਂਝਾ ਕਰ ਸਕਣ। ਇਤਿਹਾਸਕ ਦੱਸੇ ਜਾਣ ਵਾਲੇ ਇਸ ਨਵੇਂ ਗੱਠਜੋੜ 'ਆਕਸ' ਤਹਿਤ ਤਿੰਨੋਂ ਦੇਸ਼ ਸਾਂਝੀਆਂ ਸਮਰੱਥਾਵਾਂ ਦੇ ਵਿਕਾਸ ਕਰਨ, ਤਕਨਾਲੋਜੀ ਨੂੰ ਸਾਂਝਾ ਕਰਨ, ਸੁਰੱਖਿਆ ਦੇ ਏਕੀਕਰਨ ਨੂੰ ਉਤਸ਼ਾਹਿਤ ਕਰਨ ਅਤੇ ਰੱਖਿਆ ਸਬੰਧੀ ਵਿਗਿਆਨ, ਤਕਨਾਲੋਜੀ , ਉਦਯੋਗਿਕ ਕੇਂਦਰਾਂ ਅਤੇ ਪੂਰਤੀ ਲੜੀਆਂ ਨੂੰ ਮਜ਼ਬੂਤ ਕਰਨ 'ਤੇ ਸਹਿਮਤ ਹੋਏ। 'ਆਕਸ' ਦੀ ਪਹਿਲੀ ਵੱਡੀ ਪਹਿਲ ਤਹਿਤ ਅਮਰੀਕਾ ਅਤੇ ਬਰਤਾਨੀਆ ਦੀ ਮਦਦ ਨਾਲ ਆਸਟ੍ਰੇਲੀਆ ਪ੍ਰਮਾਣੂ ਊਰਜਾ ਨਾਲ ਚੱਲਣ ਵਾਲੀਆਂ ਪਣਡੁੱਬੀਆਂ ਦਾ ਇਕ ਬੇੜਾ ਤਿਆਰ ਕਰੇਗਾ, ਜਿਸ ਦਾ ਮਕਸਦ ਹਿੰਦ-ਪ੍ਰਸ਼ਾਂਤ ਖੇਤਰ 'ਚ ਸਥਿਰਤਾ ਨੂੰ ਉਤਸ਼ਾਹਿਤ ਕਰਨਾ ਹੈ। ਬਰਤਾਨੀਆ ਦੇ ਪ੍ਰਧਾਨ ਮੰਤਰੀ ਬੌਰਿਸ ਜਾਨਸਨ ਨੇ ਇਸ ਮੌਕੇ ਕਿਹਾ ਕਿ ਬਰਤਾਨੀਆ, ਆਸਟ੍ਰੇਲੀਆ ਅਤੇ ਅਮਰੀਕਾ ਸਹਿਯੋਗੀ ਹਨ। ਅਸੀਂ ਭਾਵੇਂ ਭੂਗੋਲਿਕ ਆਧਾਰ 'ਤੇ ਵੱਖ ਹੋਈਏ, ਪਰ ਸਾਡੇ ਹਿੱਤ ਅਤੇ ਮੁੱਲ ਸਾਂਝੇ ਹਨ। ਇਸ ਡਿਜੀਟਲ ਸੰਬੋਧਨ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਵੀ ਹਾਜ਼ਰ ਸਨ। ਇਸ ਸੰਬੋਧਨ ਦੌਰਾਨ ਇਕ ਸਾਂਝਾ ਬਿਆਨ ਜਾਰੀ ਕੀਤਾ ਗਿਆ। ਉਨ੍ਹਾਂ ਕਿਹਾ ਕਿ 'ਆਕਸ' ਗੱਠਜੋੜ ਸਾਨੂੰ ਹੋਰ ਨੇੜੇ ਲੈ ਕੇ ਆਵੇਗਾ, ਇਕ ਨਵੀਂ ਰੱਖਿਆ ਸਾਂਝੇਦਾਰੀ ਬਣਾਏਗਾ, ਨੌਕਰੀਆਂ ਪੈਦਾ ਕਰੇਗਾ ਅਤੇ ਵਿਕਾਸ ਨੂੰ ਅੱਗੇ ਵਧਾਏਗਾ। ਇਹ ਸਾਂਝੇਦਾਰੀ ਹਿੰਦ-ਪ੍ਰਸ਼ਾਂਤ ਖੇਤਰ 'ਚ ਸਾਡੇ ਹਿਤਾਂ ਦੀ ਰੱਖਿਆ ਲਈ ਮਹੱਤਵਪੂਰਨ ਹੁੰਦੀ ਜਾਵੇਗੀ।

ਖੱਟਰ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ

ਨਵੀਂ ਦਿੱਲੀ, 16 ਸਤੰਬਰ (ਏਜੰਸੀ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਕਿਸਾਨਾਂ ਦੇ ਪ੍ਰਦਰਸ਼ਨ ਸਮੇਤ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ। ਦੋਵੇਂ ਆਗੂਆਂ ਦਰਮਿਆਨ ਇਹ ਮੁਲਾਕਾਤ ਇਕ ਘੰਟੇ ਤੋਂ ਵੱਧ ਸਮੇਂ ਤੱਕ ਚੱਲੀ। ਮੁਲਾਕਾਤ ਦੇ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਖੱਟਰ ਨੇ ਕਿਹਾ ਕਿ ਉਨ੍ਹਾਂ ਕੁੰਡਲੀ -ਮਾਨੇਸਰ -ਪਲਵਲ ਐਕਸਪ੍ਰੈਸਵੇਅ ਦੇ ਕਿਨਾਰੇ ਬਣ ਰਹੇ ਰੇਲ ਗਲਿਆਰੇ ਦੇ ਉਦਘਾਟਨ ਲਈ ਪ੍ਰਧਾਨ ਮੰਤਰੀ ਨੂੰ ਸੱਦਾ ਪੱਤਰ ਦਿੱਤਾ ਹੈ। ਕਿਸਾਨਾਂ ਦੇ ਪ੍ਰਦਰਸ਼ਨ ਸਬੰਧੀ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਵੀ ਗੱਲਬਾਤ ਹੋਈ ਅਤੇ ਨਾਲ ਹੀ ਪਿਛਲੇ ਦਿਨੀਂ ਕਰਨਾਲ 'ਚ ਹੋਏ ਕਿਸਾਨ ਅੰਦੋਲਨ ਸਬੰਧੀ ਵੀ ਚਰਚਾ ਕੀਤੀ ਗਈ। ਜ਼ਿਕਰਯੋਗ ਹੈ ਕਿ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕਿਸਾਨ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਪਿਛਲੇ 9 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਹਨ। ਪ੍ਰਦਰਸ਼ਨਕਾਰੀ ਕਿਸਾਨ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਫ਼ਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ (ਐਮ. ਐਸ. ਪੀ.) ਲਈ ਕਾਨੂੰਨ ਦੀ ਮੰਗ ਕਰ ਰਹੇ ਹਨ। ਹਾਲਾਂਕਿ ਸਰਕਾਰ ਦਾ ਦਾਅਵਾ ਹੈ ਕਿ ਨਵੇਂ ਖੇਤੀ ਕਾਨੂੰਨ ਕਿਸਾਨਾਂ ਆਪਣੀ ਫ਼ਸਲ ਨੂੰ ਕਿਤੇ ਵੀ ਵੇਚਣ ਦਾ ਬਦਲ ਮੁਹੱਈਆ ਕਰਵਾਉਣ ਵਾਲੇ ਹਨ ਅਤੇ ਇਸ ਨਾਲ ਉਨ੍ਹਾਂ ਦੇ ਜੀਵਨ 'ਚ ਸੁਧਾਰ ਆਵੇਗਾ।

ਟਿਫ਼ਨ ਬੰਬ ਦੀ ਪੈਕਿੰਗ ਵਾਲਾ ਥਰਮੋਕੋਲ, ਪੈਨ ਡਰਾਈਵ ਤੇ ਮੋਟਰਸਾਈਕਲ ਬਰਾਮਦ

3 ਨੌਜਵਾਨਾਂ ਨੂੰ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-8 ਅਗਸਤ ਨੂੰ ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਹੋਏ ਟਿਫ਼ਨ ਬੰਬ ਧਮਾਕਾ ਮਾਮਲੇ ਦਾ ਖ਼ੁਲਾਸਾ ਕਰਦਿਆਂ ਐੱਸ. ਐੱਸ. ਪੀ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਮਹਿਲ ਬੁਖ਼ਾਰੀ ਕਤਲ ਮਾਮਲੇ 'ਚ ਲੋੜੀਂਦੇ ਰੂਬਲ ਸਿੰਘ ਪੁੱਤਰ ਚਰਨ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੀ ਪੈਟਰੋਲ ਪੰਪ ਟਿਫ਼ਨ ਬੰਬ ਧਮਾਕਾ ਮਾਮਲੇ ਦਾ ਖ਼ੁਲਾਸਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਰੂਬਲ ਦੀ ਪੁੱਛਗਿੱਛ ਤੋਂ ਬਾਅਦ ਪਤਾ ਚੱਲਿਆ ਸੀ ਕਿ ਇਸ ਨਾਲ ਤਿੰਨ ਹੋਰ ਨੌਜਵਾਨ ਵਿੱਕੀ ਭੱਟੀ, ਗੁਰਪ੍ਰੀਤ ਸਿੰਘ ਗੋਪੀ ਅਤੇ ਮਲਕੀਤ ਸਿੰਘ ਵੀ ਸ਼ਾਮਿਲ ਹਨ। ਇਨ੍ਹਾਂ ਦੀ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈ. ਐੱਸ. ਆਈ. ਦੇ ਇਕ ਅਧਿਕਾਰੀ ਕਾਸਿਮ ਨਾਲ ਗੱਲ ਹੁੰਦੀ ਸੀ, ਜਿਸ ਵਲੋਂ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦੇ ਮੁਖੀ ਲਖਬੀਰ ਸਿੰਘ ਰੋਡੇ ਨਾਲ ਗੱਲ ਕਰਵਾਈ ਸੀ, ਜਿਸ ਵਲੋਂ 15 ਅਗਸਤ ਮੌਕੇ ਪੰਜਾਬ ਦੀ ਅਮਨ ਸ਼ਾਂਤੀ ਭੰਗ ਕਰਨ ਦੇ ਇਰਾਦੇ ਨਾਲ ਆਪਣੇ ਕਰਿੰਦਿਆਂ ਰਾਹੀਂ ਇਧਰ ਭੇਜੇ ਆਈ. ਈ. ਡੀ. ਟਿਫ਼ਨ ਬੰਬ ਗੁਰਮੁਖ ਸਿੰਘ ਬਰਾੜ ਰਾਹੀਂ ਰੂਬਲ ਸਿੰਘ ਤੇ ਉਸ ਦੇ ਸਾਥੀਆਂ ਕੋਲ ਭੇਜੇ ਸਨ। ਉਨ੍ਹਾਂ ਦੱਸਿਆ ਕਿ ਰੂਬਲ ਸਿੰਘ ਤੇ ਉਸ ਦੇ ਸਾਥੀਆਂ ਵਲੋਂ 8 ਅਗਸਤ ਨੂੰ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਖੜ੍ਹੇ ਤੇਲ ਵਾਲੇ ਟੈਂਕਰ 'ਤੇ ਇਹ ਟਿਫ਼ਨ ਬੰਬ ਰੱਖਿਆ ਸੀ ਕਿਉਂਕਿ ਇਨ੍ਹਾਂ ਨੂੰ ਇਹੀ ਸੀ ਕਿ ਟੈਂਕਰ ਵਿਚ ਤੇਲ ਹੋਣ ਕਰਕੇ ਵੱਡਾ ਧਮਾਕਾ ਹੋਵੇਗਾ। ਐੱਸ. ਐੱਸ. ਪੀ. ਗੁਲਨੀਤ ਸਿੰਘ ਖੁਰਾਣਾ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਵਿਚ ਹਾਈ ਅਲਰਟ ਦੇ ਜਾਰੀ ਆਦੇਸ਼ਾਂ ਤੋਂ ਬਾਅਦ ਜ਼ਿਲ੍ਹੇ ਭਰ ਵਿਚ ਚੌਕਸੀ ਵਧਾ ਦਿੱਤੀ ਗਈ ਹੈ ਕਈ ਥਾਵਾਂ 'ਤੇ ਨਾਕੇ ਲਗਾ ਕੇ ਵਿਸ਼ੇਸ਼ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਹਿਲਾਂ ਦਰਜ ਮਾਮਲਿਆਂ 'ਚ ਸ਼ਾਮਿਲ ਵਿਅਕਤੀਆਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ 4 ਨੌਜਵਾਨਾਂ ਵਿਚੋਂ 3 ਨੂੰ ਅੱਜ ਐੱਸ. ਐੱਚ. ਓ. ਇੰਸਪੈਕਟਰ ਮੋਹਿਤ ਕੁਮਾਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਅਦਾਲਤ ਵਿਚ ਪੇਸ਼ ਕੀਤਾ ਗਿਆ। ਉਪਰੰਤ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ਐੱਸ. ਐੱਚ. ਓ. ਇੰਸਪੈਕਟਰ ਮੋਹਿਤ ਕੁਮਾਰ ਨੇ ਦੱਸਿਆ ਕਿ ਰੂਬਲ ਸਿੰਘ ਨੂੰ ਕੱਲ੍ਹ ਹੀ ਅਦਾਲਤ ਵਲੋਂ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਸੀ ਤੇ ਵਿੱਕੀ ਭੱਟੀ, ਮਲਕੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਗੋਪੀ ਨੂੰ ਅੱਜ ਜੱਜ ਸ੍ਰੀਮਤੀ ਗੁਰਪ੍ਰੀਤ ਕੌਰ ਦੀ ਅਦਾਲਤ ਵਲੋਂ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਰੂਬਲ ਸਿੰਘ ਦੀ ਨਿਸ਼ਾਨਦੇਹੀ ਤੇ ਉਸਦੇ ਘਰੋਂ ਟਿਫ਼ਨ ਬੰਬ ਦੀ ਪੈਕਿੰਗ ਵਾਲੀ ਥਰਮੋਕੋਲ ਅਤੇ ਵਿੱਕੀ ਭੱਟੀ ਦੀ ਨਿਸ਼ਾਨਦੇਹੀ 'ਤੇ ਪੈਨ ਡਰਾਈਵ ਅਤੇ ਧਮਾਕਾ ਕਰਨ ਲਈ ਵਰਤਿਆ ਮੋਟਰਸਾਈਕਲ ਬਰਾਮਦ ਕਰ ਲਿਆ ਗਿਆ ਹੈ।
ਅੰਮ੍ਰਿਤਸਰ ਪੁੱਜੀ ਐਨ.ਆਈ.ਏ. ਦੀ ਟੀਮ
ਅੰਮ੍ਰਿਤਸਰ, 16 ਸਤੰਬਰ (ਰੇਸ਼ਮ ਸਿੰਘ)-ਅਜਨਾਲਾ ਵਿਖੇ ਟਿਫਨ ਬੰਬ ਨਾਲ ਪੈਟਰੋਲ ਪੰਪ 'ਤੇ ਤੇਲ ਵਾਲੇ ਟੈਂਕਰ ਨੂੰ ਉਡਾਉਣ ਦੇ ਮਾਮਲੇ 'ਚ ਪੁਲਿਸ ਵਲੋਂ ਭਾਵੇਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਪਰ ਫਿਰ ਵੀ ਟਿਫਨ ਬੰਬਾਂ ਦਾ ਖ਼ਤਰਾ ਅਜੇ ਟਲਿਆ ਨਹੀਂ ਹੈ। ਪਾਕਿ ਦੀ ਆਈ.ਐੱਸ.ਆਈ. ਵਲੋਂ ਮਾਹੌਲ ਖ਼ਰਾਬ ਕਰਨ ਦੇ ਮਕਸਦ ਨਾਲ ਇਥੇ ਧਮਾਕੇ ਕਰਨ ਲਈ ਭੇਜੇ ਗਏ 4 ਟਿਫਨ ਬੰਬਾਂ 'ਚੋਂ 2 ਟਿਫਨ ਬੰਬ ਅਜੇ ਵੀ ਬਰਾਮਦ ਨਹੀਂ ਹੋਏ। ਜਿਸ ਕਾਰਨ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਐਨ. ਆਈ. ਏ. ਦੀ ਟੀਮ ਵੀ ਅੰਮ੍ਰਿਤਸਰ ਪੁੱਜ ਗਈ ਹੈ ਅਤੇ ਚਾਰਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਰਿਮਾਂਡ ਦੌਰਾਨ ਇਨ੍ਹਾਂ ਨੌਜਵਾਨਾਂ ਵਲੋਂ ਕਈ ਅਹਿਮ ਇੰਕਸ਼ਾਫ ਕੀਤੇ ਹਨ ਅਤੇ ਦੱਸਿਆ ਹੈ ਕਿ ਇਨ੍ਹਾਂ ਨੂੰ ਇਕ ਧਮਾਕਾ ਕਰਨ ਬਦਲੇ ਚਾਰਾਂ ਨੂੰ ਦੋ ਲੱਖ ਰੁਪਏ ਮਿਲਣੇ ਸੀ। ਇਸੇ ਟਿਫਨ ਬੰਬ ਮਾਮਲੇ 'ਚ ਬੀਤੇ ਦਿਨੀਂ ਜਲੰਧਰ ਤੋਂ ਗੁਰਮੁੱਖ ਸਿੰਘ ਰੋਡੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜੋ ਕਿ ਪਾਕਿ 'ਚ ਬੈਠੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦੇ ਮੁਖੀ ਲਖਬੀਰ ਸਿੰਘ ਰੋਡੇ ਦਾ ਭਤੀਜਾ ਹੈ। ਆਈ.ਐੱਸ.ਆਈ. ਦੇ ਇਸ਼ਾਰੇ 'ਤੇ ਪਾਕਿ ਬੈਠੇ ਅੱਤਵਾਦੀਆਂ ਵਲੋਂ ਰਚੀ ਟਿਫਨ ਬੰਬ ਸਾਜਿਸ਼ 'ਚ ਇਥੇ ਕਈ ਧਮਾਕੇ ਕਰਨ ਦੀ ਯੋਜਨਾ ਸੀ ਜਿਸ ਤਹਿਤ ਚਾਰ ਬੰਬ ਭੇਜੇ ਗਏ ਸਨ ਜਿਨ੍ਹਾਂ 'ਚੋਂ ਕੌਮੀ ਜਾਂਚ ਏਜੰਸੀ ਵਲੋਂ ਇਕ ਟਿਫਨ ਬੰਬ ਗੁਰਮੁਖ ਸਿੰਘ ਪਾਸੋਂ ਬਰਾਮਦ ਕਰ ਲਿਆ ਗਿਆ ਸੀ। ਜਦੋਂ ਕਿ ਇਕ ਟਿਫਨ ਬੰਬ ਨਾਲ ਅਜਨਾਲਾ ਦੇ ਰੂਬਲ ਸਿੰਘ ਨੇ ਆਪਣੇ ਸਾਥੀਆਂ ਵਿੱਕੀ, ਗੁਰਪ੍ਰੀਤ ਤੇ ਮਲਕੀਤ ਸਿੰਘ ਨਾਲ ਅਜਨਾਲਾ ਵਿਖੇ ਪੈਟਰੋਲ ਪੰਪ 'ਤੇ ਧਮਾਕਾ ਕੀਤਾ ਸੀ। ਜਦੋਂ ਕਿ ਬਾਕੀ ਦੋ ਟਿਫਨ ਬੰਬ ਕਿਥੇ ਗਏ ਤੇ ਕਿਸ ਕੋਲ ਪਏ ਹਨ, ਇਸ ਦੀ ਬਰਾਮਦਗੀ ਹੀ ਪੁਲਿਸ ਲਈ ਮੁੱਖ ਚੁਣੌਤੀ ਬਣਿਆ ਹੋਇਆ ਹੈ।

ਪੰਜਾਬ ਮੰਤਰੀ ਮੰਡਲ ਦੀ ਬੈਠਕ ਅੱਜ

ਚੰਡੀਗੜ੍ਹ, 16 ਸਤੰਬਰ (ਬਿਊਰੋ ਚੀਫ਼)-ਪੰਜਾਬ ਮੰਤਰੀ ਮੰਡਲ ਦੀ ਕੱਲ੍ਹ ਇਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਵਰਚੂਅਲ ਮੀਟਿੰਗ ਵਲੋਂ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਨਜ਼ਦੀਕੀ ਰਿਸ਼ਤੇਦਾਰ ਗੁਰਸ਼ੇਰ ਸਿੰਘ ਨੂੰ ਕਰ ਅਤੇ ਆਬਕਾਰੀ ਵਿਭਾਗ ਵਿਚ ਨਿਯੁਕਤੀ ਦੇਣ ਲਈ ਤਜਵੀਜ਼ ਰੱਖੀ ਜਾ ਰਹੀ ਹੈ। ਉਕਤ ਤਜਵੀਜ਼ ਮਗਰਲੇ ਕਰੀਬ ਇਕ ਸਾਲ ਤੋਂ ਸਰਕਾਰ ਦੇ ਵਿਚਾਰ ਅਧੀਨ ਹੈ, ਲੇਕਿਨ ਕਿਉਂਕਿ ਰਾਜ ਦੇ ਪਰਸੋਨਲ ਵਿਭਾਗ ਅਤੇ ਮੁੱਖ ਸਕੱਤਰ ਦੇ ਦਫ਼ਤਰ ਵਲੋਂ ਉਕਤ ਤਜਵੀਜ਼ ਦਾ ਵਿਰੋਧ ਕੀਤਾ ਗਿਆ ਸੀ। ਜਿਸ ਕਾਰਨ ਇਹ ਤਰਸ ਦੇ ਆਧਾਰ 'ਤੇ ਕੀਤੀ ਜਾਣ ਵਾਲੀ ਨਿਯੁਕਤੀ ਸਿਰੇ ਨਹੀਂ ਚੜ੍ਹ ਸਕੀ ਸੀ। ਲੇਕਿਨ ਹੁਣ ਰਾਜ ਵਿਚ ਚੱਲ ਰਹੇ ਸਿਆਸੀ ਹਾਲਾਤ ਦੌਰਾਨ ਮੁੱਖ ਮੰਤਰੀ ਵਲੋਂ ਇਹ ਤਜਵੀਜ਼ ਪ੍ਰਵਾਨਗੀ ਲਈ ਮੰਤਰੀ ਮੰਡਲ ਸਾਹਮਣੇ ਪੇਸ਼ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਸਰਕਾਰੀ ਹਲਕਿਆਂ ਵਿਚ ਅੱਜ ਚਰਚਾ ਸੀ ਕਿ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਇਸ ਕਾਰਨ ਅੱਜ ਕਾਫ਼ੀ ਸਮਾਂ ਮੁੱਖ ਮੰਤਰੀ ਨਿਵਾਸ 'ਤੇ ਹਾਜ਼ਰ ਰਹੇ ਅਤੇ ਇਹ ਏਜੰਡਾ ਅੱਜ ਰਾਤ ਭੇਜਿਆ ਗਿਆ। ਵਰਨਣਯੋਗ ਹੈ ਕਿ ਰਾਜ ਦੇ ਪਰਸੋਨਲ ਵਿਭਾਗ ਵਲੋਂ ਕਿਹਾ ਗਿਆ ਸੀ ਕਿ ਬਿਨੈਕਾਰ ਕੋਲ ਕਾਫ਼ੀ ਜ਼ਮੀਨ ਜਾਇਦਾਦ ਹੈ ਅਤੇ ਉਸ ਨੂੰ ਤਰਸ ਦੇ ਆਧਾਰ 'ਤੇ ਨੌਕਰੀ ਲਈ ਨਹੀਂ ਵਿਚਾਰਿਆ ਜਾ ਸਕਦਾ ਜੋ ਕਿ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਵੀ ਖ਼ਿਲਾਫ਼ ਹੋਵੇਗਾ। ਬਿਨੈਕਾਰ ਗੁਰਸ਼ੇਰ ਸਿੰਘ ਜੋ ਕਿ ਕੈਬਨਿਟ ਮੰਤਰੀ ਦਾ ਜਵਾਈ ਦੱਸਿਆ ਜਾ ਰਿਹਾ ਹੈ ਦੇ ਪਿਤਾ ਭੂਪਜੀਤ ਸਿੰਘ ਵਲੋਂ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਮਰਹੂਮ ਚੇਅਰਮੈਨ ਰਵੀ ਸਿੱਧੂ ਖ਼ਿਲਾਫ਼ ਕੈਪਟਨ ਅਮਰਿੰਦਰ ਸਿੰਘ ਦੀ ਮਗਰਲੀ ਸਰਕਾਰ ਦੌਰਾਨ ਭ੍ਰਿਸ਼ਟਾਚਾਰ ਦਾ ਮਾਮਲਾ ਉਠਾਇਆ ਸੀ। ਜਿਸ ਦੇ ਆਧਾਰ 'ਤੇ ਸਿੱਧੂ ਵਿਰੁੱਧ ਕਾਰਵਾਈ ਹੋਈ ਸੀ। ਹੁਣ ਉਨ੍ਹਾਂ ਦੇ ਪਰਿਵਾਰ ਵਲੋਂ 17-18 ਸਾਲ ਬਾਅਦ ਉਕਤ ਘਟਨਾ ਨੂੰ ਮੁੱਦਾ ਬਣਾ ਕੇ ਤਰਸ ਦੇ ਆਧਾਰ 'ਤੇ ਆਪਣੇ ਪਰਿਵਾਰਕ ਮੈਂਬਰ ਲਈ ਨੌਕਰੀ ਮੰਗੀ ਜਾ ਰਹੀ ਹੈ। ਮੰਤਰੀ ਮੰਡਲ ਦੀ ਬੈਠਕ ਲਈ ਅੱਜ ਇਕ ਦਰਜਨ ਤੋਂ ਵੱਧ ਜੋ ਏਜੰਡੇ ਆਏ ਸਨ ਉਹ ਮੁੱਖ ਤੌਰ 'ਤੇ ਰਿਪੋਰਟਾਂ ਅਤੇ ਰੁਟੀਨ ਕਿਸਮ ਦੇ ਸਨ ਜਦੋਂ ਕਿ ਕੁਝ ਹੋਰ ਅਹਿਮ ਏਜੰਡੇ ਰਾਜ ਸਰਕਾਰ ਵਲੋਂ ਕੱਲ੍ਹ ਮੀਟਿੰਗ ਤੋਂ ਪਹਿਲਾਂ ਲਿਆਂਦੇ ਜਾਣ ਦੀ ਸੰਭਾਵਨਾ ਹੈ।

ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਨਵੀਂ ਦਿੱਲੀ, 16 ਸਤੰਬਰ (ਜਗਤਾਰ ਸਿੰਘ)-ਕੇਂਦਰ ਦੇ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਪ੍ਰਦਰਸ਼ਨ ਅਤੇ ਸੰਸਦ ਮਾਰਚ 17 ਸਤੰਬਰ ਸ਼ੁੱਕਰਵਾਰ ਨੂੰ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸ਼ੁਰੂ ਕੀਤਾ ਜਾਏਗਾ। ਇਸ ਪ੍ਰਦਰਸ਼ਨ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਤਮਾਮ ਸੀਨੀਅਰ ਲੀਡਰਸ਼ਿਪ, ਆਗੂ ਤੇ ਵਰਕਰ ਵੀ ਸੰਸਦ ਵੱਲ ਮਾਰਚ ਕਰਨਗੇ ਅਤੇ ਨਾਲ ਹੀ ਕੇਂਦਰ ਸਰਕਾਰ ਨੂੰ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾਵੇਗੀ। ਜਾਣਕਾਰੀ ਮੁਤਾਬਿਕ ਪਹਿਲਾਂ ਪ੍ਰਸ਼ਾਸਨ ਵਲੋਂ ਇਸ ਪ੍ਰਦਰਸ਼ਨ ਤੇ ਸੰਸਦ ਮਾਰਚ ਦੀ ਇਜਾਜ਼ਤ ਨਹੀਂ ਦਿੱਤੀ ਗਈ ਪ੍ਰੰਤੂ ਅੱਜ ਦੁਪਹਿਰ ਬਾਅਦ ਇਸ ਦੀ ਇਜਾਜ਼ਤ ਮਿਲ ਗਈ। ਮੀਡੀਆ ਕੋ-ਆਰਡੀਨੇਟਰ ਰਮੀਤ ਸਿੰਘ ਚੱਢਾ ਨੇ ਦੱਸਿਆ ਕਿ ਸਵੇਰੇ 10 ਵਜੇ ਗੁ. ਰਕਾਬਗੰਜ ਸਾਹਿਬ ਤੋਂ ਸੰਸਦ ਵੱਲ ਮਾਰਚ ਸ਼ੁਰੂ ਕੀਤਾ ਜਾਏਗਾ।
ਰੋਸ ਮਾਰਚ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ
ਚੰਡੀਗੜ੍ਹ÷ , (ਵਿਕਰਮਜੀਤ ਸਿੰਘ ਮਾਨ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ ਹੈ। ਇਹ ਅਕਾਲੀ ਦਲ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਵਿੱਢੇ ਸੰਘਰਸ਼ ਦਾ ਅਹਿਮ ਪੜਾਅ ਸਾਬਤ ਹੋਵੇਗਾ।
ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ
ਦੇਰ ਰਾਤ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ: ਦਲਜੀਤ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੱਲੀ ਦੇ ਬਾਰਡਰਾਂ 'ਤੇ ਪੁਲਿਸ ਵਲੋਂ ਅਕਾਲੀ ਦਲ ਦੇ ਵਰਕਰਾਂ ਨੂੰ ਦਿੱਲੀ 'ਚ ਪ੍ਰਵੇਸ਼ ਨਹੀਂ ਕਰਨ ਦਿੱਤਾ ਜਾ ਰਿਹਾ, ਜਿਸ ਕਾਰਨ ਵੱਖ-ਵੱਖ ਥਾਂਈ ਦਿੱਲੀ ਜਾਣ ਲਈ ਅਕਾਲੀ ਵਰਕਰ ਸੜਕਾਂ 'ਤੇ ਧਰਨੇ ਲਾ ਕੇ ਬੈਠੇ ਹੋਏ ਹਨ। ਉਨ੍ਹਾਂ ਕਿਹਾ ਕਿ ਅਕਾਲੀ ਵਰਕਰ ਸ਼ਾਂਤਮਈ ਢੰਗ ਨਾਲ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰਨਾ ਚਾਹੁੰਦੇ ਹਨ, ਪਰ ਮੋਦੀ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਕਾਰਨ ਅਕਾਲੀ ਵਰਕਰਾਂ ਨੂੰ ਦਿੱਲੀ ਪ੍ਰਵੇਸ਼ ਨਹੀਂ ਕਰਨ ਦਿੱਤਾ ਜਾ ਰਿਹਾ।

ਜੀ.ਐਸ.ਟੀ. ਪ੍ਰੀਸ਼ਦ ਦੀ ਬੈਠਕ ਅੱਜ

ਨਵੀਂ ਦਿੱਲੀ, 16 ਸਤੰਬਰ (ਪੀ.ਟੀ.ਆਈ.)-ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਅਗਵਾਈ 'ਚ ਜੀ.ਐਸ.ਟੀ. ਪ੍ਰੀਸ਼ਦ ਦੀ 45ਵੀਂ ਬੈਠਕ ਲਖਨਊ ਵਿਖੇ ਸ਼ੁੱਕਰਵਾਰ ਨੂੰ ਹੋਵੇਗੀ, ਜਿਸ 'ਚ ਚਾਰ ਦਰਜਨ ਤੋਂ ਜ਼ਿਆਦਾ ਵਸਤੂਆਂ 'ਤੇ ਟੈਕਸ ਦੀ ਦਰ ਦੀ ਸਮੀਖਿਆ ਕੀਤੀ ਜਾ ਸਕਦੀ ਹੈ ਅਤੇ 11 ਕੋਵਿਡ ...

ਪੂਰੀ ਖ਼ਬਰ »

ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਐਬਟਸਫੋਰਡ, 16 ਸਤੰਬਰ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਸ਼ਹਿਰ ਵੈਨਕੂਵਰ ਵਿਖੇ ਅੱਜ ਬਾਅਦ ਦੁਪਹਿਰ ਅਣਪਛਾਤੇ ਵਿਅਕਤੀਆਂ ਨੇ 35 ਸਾਲਾ ਪੰਜਾਬੀ ਨੌਜਵਾਨ ਅਮਨ ਮੰਝ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਵੈਨਕੂਵਰ ਪੁਲਿਸ ਦੀ ਬੁਲਾਰਨ ਤਾਨੀਆ ਵਿਸਨਟਿਨ ਨੇ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ ਸਬੰਧੀ ਡਿਪਟੀ ਕਮਿਸ਼ਨਰਾਂ ਨੂੰ ਸਖ਼ਤੀ ਵਰਤਣ ਦੇ ਨਿਰਦੇਸ਼

ਲੁਧਿਆਣਾ, 16 ਸਤੰਬਰ ( ਪੁਨੀਤ ਬਾਵਾ)-ਪੰਜਾਬ ਅੰਦਰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਪੰਜਾਬ ਸਰਕਾਰ ਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਯੋਜਨਾ ਤਿਆਰ ਕੀਤੀ ਗਈ ਹੈ, ਜਿਸ ਤਹਿਤ ਸਨਅਤਕਾਰਾਂ ਨੂੰ ਝੋਨੇ ਦੀ ਪਰਾਲੀ ਨੂੰ ਆਪਣੀਆਂ ਸਨਅਤਾਂ 'ਚ ਬਾਲਣ ਵਜੋਂ ...

ਪੂਰੀ ਖ਼ਬਰ »

ਅਫ਼ਗਾਨਿਸਤਾਨ ਨੂੰ ਬਾਹਰੋਂ ਕੰਟਰੋਲ ਨਹੀਂ ਕੀਤਾ ਜਾ ਸਕਦਾ-ਇਮਰਾਨ ਖ਼ਾਨ

ਬਾਈਡਨ ਨੂੰ ਪੁੱਛੋ ਕਿ ਉਹ ਮੈਨੂੰ ਫ਼ੋਨ ਕਿਉਂ ਨਹੀਂ ਕਰਦੇ

ਅੰਮ੍ਰਿਤਸਰ, 16 ਸਤੰਬਰ (ਸੁਰਿੰਦਰ ਕੋਛੜ)-ਅਫ਼ਗਾਨਿਸਤਾਨ ਦੇ ਮੁੱਦੇ 'ਤੇ ਇਮਰਾਨ ਖ਼ਾਨ ਨੇ ਕਿਹਾ ਕਿ ਤਾਲਿਬਾਨ ਨੂੰ ਸਮਾਂ ਦੇਣ ਦੀ ਲੋੜ ਹੈ ਤਾਂ ਜੋ ਉਹ ਮੁੱਦਿਆਂ ਨੂੰ ਸੁਲਝਾ ਸਕਣ। ਅਮਰੀਕਾ ਦਾ ਨਾਂਅ ਲਏ ਬਗੈਰ ਪਾਕਿ ਦੇ ਪ੍ਰਧਾਨ ਮੰਤਰੀ ਨੇ ਸਪਸ਼ਟ ਕਿਹਾ ਕਿ ਦੁਨੀਆ ਦੀ ...

ਪੂਰੀ ਖ਼ਬਰ »

ਤਾਲਿਬਾਨ ਸ਼ਾਸਨ ਲਈ 'ਉਡੀਕ ਕਰੋ ਤੇ ਦੇਖੋ' ਦੀ ਨੀਤੀ ਖ਼ਤਰਨਾਕ-ਮੋਇਦ ਯੂਸੁਫ਼

ਅੰਮ੍ਰਿਤਸਰ, 16 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਮੋਇਦ ਯੂਸੁਫ਼ ਨੇ ਕਿਹਾ ਕਿ ਤਾਲਿਬਾਨ ਸ਼ਾਸਨ ਨੂੰ ਮਾਨਤਾ ਦੇਣ 'ਚ 'ਉਡੀਕ ਕਰੋ ਤੇ ਦੇਖੋ' ਦੀ ਨੀਤੀ ਪੂਰੀ ਤਰ੍ਹਾਂ ਗਲਤ ਹੈ ਤੇ ਇਸ ਦੇ ਸਿੱਟੇ ਵਜੋਂ ਅਫ਼ਗਾਨਿਸਤਾਨ ਦਾ ਬਹੁਤ ਭਾਰੀ ...

ਪੂਰੀ ਖ਼ਬਰ »

ਗੁਜਰਾਤ ਸਰਕਾਰ 'ਚ ਭੁਪਿੰਦਰ ਪਟੇਲ ਦੇ 24 ਨਵੇਂ ਮੰਤਰੀਆਂ ਨੇ ਚੁੱਕੀ ਸਹੁੰ

ਅਹਿਮਦਾਬਾਦ, 16 ਸਤੰਬਰ (ਏਜੰਸੀ)-ਗੁਜਰਾਤ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਜਿੰਦਰ ਤ੍ਰਿਵੇਦੀ ਅਤੇ ਭਾਜਪਾ ਦੀ ਸੂਬਾ ਇਕਾਈ ਦੇ ਸਾਬਕਾ ਪ੍ਰਧਾਨ ਜੀਤੂ ਵਘਾਨੀ ਸਮੇਤ 24 ਮੰਤਰੀਆਂ ਨੇ ਅੱਜ ਇੱਥੇ ਗੁਜਰਾਤ ਸਰਕਾਰ ਦੇ ਮੰਤਰੀਆਂ ਵਜੋਂ ਸਹੁੰ ਚੁੱਕੀ। ਸਾਬਕਾ ਮੁੱਖ ਮੰਤਰੀ ...

ਪੂਰੀ ਖ਼ਬਰ »

-ਕਾਬੁਲ 'ਚ ਭਾਰਤੀ ਦੇ ਅਗਵਾ ਦਾ ਮਾਮਲਾ-

ਸਾਰੀਆਂ ਸਬੰਧਿਤ ਧਿਰਾਂ ਦੇ ਸੰਪਰਕ 'ਚ ਹਾਂ-ਭਾਰਤ

ਨਵੀਂ ਦਿੱਲੀ, 16 ਸਤੰਬਰ (ਪੀ.ਟੀ.ਆਈ.)-ਕਾਬੁਲ ਤੋਂ ਭਾਰਤੀ ਮੂਲ ਦੇ ਇਕ ਵਿਅਕਤੀ ਬੰਸਰੀ ਲਾਲ ਨੂੰ ਅਗਵਾ ਕੀਤੇ ਜਾਣ ਤੋਂ ਬਾਅਦ ਭਾਰਤ ਨੇ ਕਿਹਾ ਕਿ ਉਹ ਸਾਰਿਆਂ ਸਬੰਧਿਤ ਲੋਕਾਂ ਦੇ ਸੰਪਰਕ 'ਚ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਮੀਡੀਆ ਨੂੰ ਜਾਣਕਾਰੀ ...

ਪੂਰੀ ਖ਼ਬਰ »

ਦਿੱਲੀ ਤੋਂ ਕਟੜਾ ਐਕਸਪ੍ਰੈੱਸਵੇਅ ਦੋ ਸਾਲਾਂ 'ਚ ਪੂਰਾ ਹੋਵੇਗਾ-ਗਡਕਰੀ

ਸੋਹਨਾ (ਹਰਿਆਣਾ), 16 ਸਤੰਬਰ (ਏਜੰਸੀ)-ਕੇਂਦਰੀ ਸੜਕ ਆਵਾਜਾਈ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਅੱਜ ਭਰੋਸਾ ਦਿੱਤਾ ਕਿ ਦਿੱਲੀ-ਅੰਮ੍ਰਿਤਸਰ- ਕਟੜਾ ਐਕਸਪ੍ਰੈਸਵੇਅ ਦੋ ਸਾਲਾਂ 'ਚ ਪੂਰਾ ਹੋ ਜਾਵੇਗਾ। ਦਿੱਲੀ-ਮੁੰਬਈ ਐਕਸਪ੍ਰੈਸਵੇਅ ਦੇ ਜਾਰੀ ਕੰਮ ਦਾ ਜਾਇਜ਼ਾ ਲੈਣ ...

ਪੂਰੀ ਖ਼ਬਰ »

ਤਿਉਹਾਰਾਂ ਦੇ ਮੱਦੇਨਜ਼ਰ ਸਰਕਾਰ ਵਲੋਂ ਵੈਕਸੀਨ ਲੈਣ ਦਾ ਸੱਦਾ

ਨਵੀਂ ਦਿੱਲੀ, 16 ਸਤੰਬਰ (ਏਜੰਸੀ)-ਤਿਉਹਾਰੀ ਮੌਸਮ ਦਰਮਿਆਨ ਸਰਕਾਰ ਨੇ ਕੋਰੋਨਾ ਮਾਮਲਿਆਂ 'ਚ ਵਾਧੇ ਖਿਲਾਫ਼ ਚਿਤਾਵਨੀ ਦਿੰਦਿਆਂ ਵੈਕਸੀਨ ਲੈਣ ਦਾ ਸੱਦਾ ਦਿੱਤਾ ਹੈ ਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਕੋਰੋਨਾ ਨੂੰ ਲੈ ਕੇ ਸਹੀ ਵਿਵਹਾਰ ਅਪਨਾਇਆ ਜਾਏ, ਜ਼ਿੰਮੇਵਾਰੀ ਨਾਲ ...

ਪੂਰੀ ਖ਼ਬਰ »

ਬਿਨਾਂ ਲੱਛਣਾਂ ਤੋਂ ਕੋਰੋਨਾ ਪੀੜਤ ਬੱਚੇ ਚਿੰਤਾ ਦਾ ਵਿਸ਼ਾ ਨਹੀਂ-ਮਾਹਰ

ਨਵੀਂ ਦਿੱਲੀ, 16 ਸਤੰਬਰ (ਏਜੰਸੀ)-ਮਿਜ਼ੋਰਮ ਤੇ ਕੇਰਲ ਸਮੇਤ ਕੁਝ ਰਾਜਾਂ 'ਚ 10 ਸਾਲ ਤੋਂ ਘੱਟ ਉਮਰ ਦੇ ਬੱਚਿਆਂ 'ਚ ਕੋਰੋਨਾ ਮਾਮਲਿਆਂ 'ਚ ਵਾਧੇ ਨੂੰ ਲੈ ਕੇ ਮਾਹਰਾਂ ਨੇ ਕਿਹਾ ਕਿ ਬੱਚਿਆਂ 'ਚ ਕੋਵਿਡ-19 ਜ਼ਿਆਦਾ ਚਿੰਤਾ ਦਾ ਵਿਸ਼ਾ ਨਹੀਂ, ਜੇਕਰ ਉਨ੍ਹਾਂ 'ਚ ਲੱਛਣ ਤੇ ਗੰਭੀਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੂੰ ਐੱਸ.ਸੀ. ਜੱਜਾਂ ਤੇ ਅਧਿਕਾਰੀਆਂ ਨੂੰ ਤਰੱਕੀ 'ਚ ਰਾਖਵਾਂਕਰਨ ਦੇਣ ਦੇ ਨਿਰਦੇਸ਼

ਨਵੀਂ ਦਿੱਲੀ, 16 ਸਤੰਬਰ (ਬਲਵਿੰਦਰ ਸਿੰਘ ਸੋਢੀ)-ਪੰਜਾਬ ਦੀਆਂ ਅਦਾਲਤਾਂ ਵਿਚ ਨੌਕਰੀ ਕਰ ਰਹੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਤਰੱਕੀ ਵਿਚ ਰਾਖਵਾਂਕਰਨ ਦੇ ਮਾਮਲੇ ਵਿਚ ਸੁਣਵਾਈ ਕਰਦੇ ਹੋਏ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX