ਸਰਾਏ ਅਮਾਨਤ ਖਾਂ, 16 ਸਤੰਬਰ (ਨਰਿੰਦਰ ਸਿੰਘ ਦੋਦੇ)-ਹਲਕਾ ਤਰਨ ਤਾਰਨ ਦੇ ਸਰਹੱਦੀ ਖ਼ੇਤਰ ਵਿਚ ਅਖੀਰਲੇ ਪਿੰਡ ਬੁਰਜ 169 ਰਾਜਾਤਾਲ ਵਿਖੇ ਪਿੰਡ ਦੀਆਂ ਇਕੱਠੀਆਂ ਹੋਈਆਂ ਔਰਤਾਂ ਨੇ ਆਪਣੇ ਸਮਾਰਟ ਕਾਰਡ ਹੱਥਾਂ ਵਿਚ ਫੜ ਕੇ ਦਿਖਾਉਂਦਿਆਂ ਦੱਸਿਆ ਕਿ ਉਨ੍ਹਾਂ ਨੂੰ ਡੀਪੂ ਹੋਲਡਰ ਵਲੋਂ ਕਣਕ ਜਿੱਥੇ ਸਮੇਂ ਸਿਰ ਨਹੀਂ ਦਿੱਤੀ ਜਾਂਦੀ, ਉੱਥੇ ਕਦੇ ਵੀ ਪੂਰੀ ਕਣਕ ਜੀਆਂ ਦੇ ਹਿਸਾਬ ਨਾਲ ਨਹੀਂ ਦਿੱਤੀ ਜਾਂਦੀ | ਇਸ ਸਬੰਧੀ ਸੁਖਵਿੰਦਰ ਕੌਰ, ਜਤਿੰਦਰ ਕੌਰ, ਕੁਲਦੀਪ ਕੌਰ, ਰਾਜ ਕੌਰ, ਹਰਜੀਤ ਕੌਰ, ਲਵਪ੍ਰੀਤ ਸਿੰਘ, ਊਸ਼ਾ, ਅਮਰਜੀਤ ਕੌਰ, ਬਲਵਿੰਦਰ ਕੌਰ, ਰਾਜਵਿੰਦਰ ਕੌਰ ਆਦਿ ਨੇ ਦੱਸਿਆ ਕਿ ਉਨ੍ਹਾਂ ਨੂੰ ਡੀਪੂ ਹੋਲਡਰ ਨੇ ਪਰਚੀਆਂ ਕੱਟ ਦਿੱਤੀਆਂ ਤੇ ਉਸ ਦੇ ਕੰਪਿਊਟਰ ਦੀ ਪੜ੍ਹਤ ਤੋਂ ਬਗ਼ੈਰ ਪਰਚੀ ਦੇ ਪਿਛਲੇ ਪਾਸੇ ਆਪਣੇ ਪੈੱਨ ਨਾਲ ਹੀ ਕਣਕ ਲਿਖ ਦਿੱਤੀ ਤੇ ਸਾਰੀਆਂ ਪਰਚੀਆਂ ਜਮ੍ਹਾਂ ਕਰਵਾਉਣ ਲਈ ਕਹਿ ਦਿੱਤਾ ਤੇ ਉਨ੍ਹਾਂ ਨੇ ਪਰਚੀਆਂ ਵੀ ਜਮ੍ਹਾਂ ਕਰਵਾ ਦਿੱਤੀਆਂ, ਪਰ ਉਨ੍ਹਾਂ ਨੂੰ ਕਣਕ ਨਹੀਂ ਦਿੱਤੀ ਗਈ ਤੇ ਜਿਨ੍ਹਾਂ ਨੂੰ ਕਣਕ ਦਿੱਤੀ ਗਈ ਹੈ, ਉਹ ਵੀ ਏਨੀ ਬਦਬੂਦਾਰ ਤੇ ਗਲੀ ਹੋਈ ਕਣਕ ਸੀ, ਜਿਸ ਨੂੰ ਬੰਦੇ ਤਾਂ ਕਿ ਪਸ਼ੂ ਵੀ ਨਹੀਂ ਸੀ ਖਾ ਸਕਦੇ | ਇਸ ਮੌਕੇ ਉੱਥੇ ਮੌਜੂਦ ਹੋਰ ਕਈ ਪਰਿਵਾਰਾਂ ਦੀਆਂ ਔਰਤਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਤੱਕ ਕਣਕ ਮਿਲੀ ਹੀ ਨਹੀਂ, ਉਹ ਕਈ-ਕਈ ਵਾਰ ਡੀਪੂ ਹੋਲਡਰ ਨੂੰ ਪੈਸੇ ਵੀ ਜਮ੍ਹਾਂ ਕਰਵਾ ਚੁੱਕੀਆਂ ਹਨ, ਪਰ ਅੱਜ ਤੱਕ ਉਨ੍ਹਾਂ ਦੇ ਕਾਰਡ ਵੀ ਬਣ ਕੇ ਨਹੀਂ ਆਏ | ਦੂਜੇ ਪਾਸੇ ਜਿਨ੍ਹਾਂ ਦੇ ਕਾਰਡ ਬਣੇ ਹਨ ਉਨ੍ਹਾਂ ਨੂੰ ਵੀ ਕਣਕ ਨਹੀਂ ਦਿੱਤੀ ਜਾ ਰਹੀ, ਜਿਸ ਤੋਂ ਇਹ ਸਿੱਧੇ ਤੌਰ 'ਤੇ ਸਾਬਤ ਹੁੰਦਾ ਹੈ ਕਿ ਪਿੰਡਾਂ ਵਿਚ ਲੋਕਾਂ ਨੂੰ ਕਣਕ ਵੰਡਣ ਵਿਚ ਬਹੁਤ ਵੱਡੀ ਘਪਲੇਬਾਜ਼ੀ ਹੋਈ ਹੋ ਸਕਦੀ ਹੈ, ਜਿਸ ਸਬੰਧੀ ਸਰਕਾਰ ਦੇ ਉੱਚ ਅਧਿਕਾਰੀਆਂ ਵਲੋਂ ਜਾਂਚ ਕਰਨ ਦੀ ਲੋੜ ਹੈ | ਇਸ ਸਬੰਧੀ ਬੁਰਜ 169 ਦੇ ਡੀਪੂ ਨੰਬਰ 42 ਦੇ ਹੋਲਡਰ ਕੁਲਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਤਿੰਨ ਮਹੀਨਿਆਂ ਦੀ ਪ੍ਰਤੀ ਜੀਅ ਦੇ ਹਿਸਾਬ ਨਾਲ 67 ਕੁਇੰਟਲ ਦੇ ਕਰੀਬ ਕਣਕ ਪਿੰਡ ਵਿਚ ਵੰਡਣ ਲਈ ਜਾਰੀ ਹੁੰਦੀ ਹੈ, ਪਰ ਉਨ੍ਹਾਂ ਦੀ ਸਿਹਤ ਠੀਕ ਨਾ ਹੋਣ ਕਰਕੇ ਇੰਸਪੈਕਟਰ ਵਲੋਂ ਆਪਣੇ ਭੇਜੇ ਗਏ ਕਰਿੰਦਿਆਂ ਰਾਹੀਂ ਕੀਤੀ ਗਈ ਕਣਕ ਦੀ ਵੰਡ ਵਿਚ ਹੇਰਾਫੇਰੀ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਵਾਰ ਸਿਰਫ਼ 31 ਕੁਇੰਟਲ ਹੀ ਕਣਕ ਵੰਡਣ ਲਈ ਮਿਲੀ ਹੈ, ਜਦੋਂ ਕਿ 34 ਕੁਇੰਟਲ ਕਣਕ ਉਨ੍ਹਾਂ ਨੂੰ ਮਿਲੀ ਹੀ ਨਹੀਂ, ਜੋ ਜਾਰੀ ਕੀਤੀ ਗਈ ਹੈ | ਇਸ ਸਬੰਧੀ ਇੰਸਪੈਕਟਰ ਪਨਗ੍ਰੇਨ ਅਰੁਣ ਖੋਸਲਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਪਿੰਡ ਦੀ ਕਣਕ ਵੰਡਣ ਦੇ ਇੰਚਾਰਜ ਪਹਿਲਾਂ ਹੋਰ ਇੰਸਪੈਕਟਰ ਹੁੰਦੇ ਸਨ ਤੇ ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਕੋਲ ਇਹ ਡੀਪੂ 42 ਨੰਬਰ ਬੁਰਜ 169 ਆਇਆ ਸੀ, ਜਿਸ ਸਬੰਧੀ ਇਸ ਡੀਪੂ ਦੀ ਕਣਕ ਪਹਿਲਾਂ ਹੀ ਵੰਡਣ ਵਾਲੀ ਬਕਾਇਆ ਸੀ, ਜਿਸ ਕਰਕੇ ਡੀਪੂ ਹੋਲਡਰ ਨੂੰ ਸਸਪੈਂਡ ਕੀਤਾ ਗਿਆ ਹੈ ਤੇ ਇਸ ਨੇ ਇਹਦੇ ਨਾਂਅ 'ਤੇ ਬੋਲਦੀ ਕਣਕ ਅੱਜ ਤੱਕ ਨਹੀਂ ਵੰਡੀ, ਜਿਸ ਕਰਕੇ ਇਨ੍ਹਾਂ ਨੂੰ 31 ਕੁਇੰਟਲ ਕਣਕ ਜਾਰੀ ਕੀਤੀ ਹੈ ਤੇ ਉਹ ਫਿਰ ਵੀ ਡੀਪੂ ਹੋਲਡਰ ਨੂੰ ਬੁਲਾ ਕੇ ਪੜਤਾਲ ਕਰਨਗੇ |
ਤਰਨ ਤਾਰਨ, 16 ਸਤੰਬਰ (ਹਰਿੰਦਰ ਸਿੰਘ)-ਥਾਣਾ ਸਰਹਾਲੀ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਘਰ ਵਿਚ ਦਾਖਲ ਹੋ ਕੇ ਪਰਿਵਾਰ ਦੀ ਕੁੱਟਮਾਰ ਕਰਕੇ ਗੰਭੀਰ ਸੱਟਾਂ ਮਾਰਨ ਅਤੇ ਘਰ ਦੇ ਸਾਮਾਨ ਦੀ ਭੰਨਤੋੜ ਕਰਨ ਦੇ ਦੋਸ਼ ਹੇਠ 15 ਵਿਅਕਤੀਆਂ ਤੋਂ ਇਲਾਵਾ 10 ਅਣਪਛਾਤੇ ...
ਝਬਾਲ, 16 ਸਤੰਬਰ (ਸੁਖਦੇਵ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਕਾਲਾ ਦਿਨ ਮਨਾਉਣ ਅਤੇ ਗੁਰਦੁਆਰਾ ਰਕਾਬ ਗੰਜ ਤੋਂ ਸੰਸਦ ਭਵਨ ਤੱਕ ਕੀਤੇ ਜਾ ਰਹੇ ਮਾਰਚ ਵਿਚ ਸ਼ਾਮਿਲ ਹੋਣ ਲਈ ਗੁਰਦੁਆਰਾ ਬੀਬੀ ਵੀਰੋ ਜੀ ਝਬਾਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ...
ਭਿੱਖੀਵਿੰਡ 16 ਸਤੰਬਰ (ਬੌਬੀ)-ਭਿੱਖੀਵਿੰਡ ਬਾਜ਼ਾਰ 'ਚ ਅੱਜ ਉਸ ਸਮੇਂ ਭਾਰੀ ਦਹਿਸ਼ਤ ਫੈਲ ਗਈ, ਜਦ ਸਰਕਾਰੀ ਸਕੂਲ ਭਿੱਖੀਵਿੰਡ ਲੜਕੀਆਂ 'ਚ ਅੱਠਵੀਂ ਜਮਾਤ ਵਿਚ ਪੜ੍ਹਦੇ ਵਿਦਿਆਰਥੀ 'ਤੇ ਸਕੂਲ ਵਿਚ ਵਾਪਰੀ ਘਟਨਾ ਦੀ ਰੰਜਿਸ਼ ਨੂੰ ਲੈ ਕੇ ਕੁਝ ਵਿਦਿਆਰਥੀਆਂ ਨੇ ...
ਖਡੂਰ ਸਾਹਿਬ, 16 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਬੀਤੇ ਦਿਨ ਐਕਸਾਈਜ਼ ਦੀ ਰੇਡ ਦੌਰਾਨ ਸਾਬਕਾ ਸਰਪੰਚ ਪਾਲ ਸਿੰਘ ਵਾਸੀ ਕੱਲਾ ਦੀ ਮੌਤ ਹੋ ਗਈ ਸੀ ਅਤੇ 10 ਵਿਅਕਤੀਆਂ ਖਿਲਾਫ਼ ਪਰਚਾ ਦਰਜ ਕੀਤਾ ਗਿਆ | ਜਿਸ ਦੌਰਾਨ 2 ਪੁਲਿਸ ਮੁਲਾਜ਼ਮ ਮੌਕੇ 'ਤੇ ਗਿ੍ਫ਼ਤਾਰ ਕਰ ਲਏ ਸਨ ਅਤੇ ...
ਤਰਨ ਤਾਰਨ, 16 ਸਤੰਬਰ (ਹਰਿੰਦਰ ਸਿੰਘ)-7ਵੇਂ ਮੈਗਾ ਰੁਜ਼ਗਾਰ ਮੇਲੇ ਤਹਿਤ 17 ਸਤੰਬਰ 2021 ਨੂੰ ਮਾਝਾ ਕਾਲਜ ਤਰਨ ਤਾਰਨ ਵਿਖੇ ਰੁਜ਼ਗਾਰ ਮੇਲਾ ਲੱਗ ਰਿਹਾ ਹੈ | ਇਹ ਜਾਣਕਾਰੀ ਦਿੰਦੇ ਪ੍ਰਭਜੋਤ ਸਿੰਘ, ਜ਼ਿਲ੍ਹਾ ਰੁਜ਼ਗਾਰ ਅਧਿਕਾਰੀ ਨੇ ਦੱਸਿਆ ਕਿ ਇਸ ਮੇਲੇ ਸਬੰਧੀ ...
ਤਰਨ ਤਾਰਨ, 16 ਸਤੰਬਰ (ਪਰਮਜੀਤ ਜੋਸ਼ੀ)-ਕਸਬਾ ਮੁਰਾਦਪੁਰਾ ਜਿੱਥੇ ਸੀਵਰੇਜ ਸਿਸਟਮ ਅਕਸਰ ਹੀ ਜਾਮ ਰਹਿੰਦਾ ਹੈ ਅਤੇ ਸੀਵਰੇਜ ਦਾ ਗੰਦਾ ਪਾਣੀ ਲੋਕਾਂ ਲਈ ਮੁਸੀਬਤ ਬਣਿਆ ਹੋਇਆ ਹੈ ਕਿਉਂਕਿ ਇਹ ਗੰਦਾ ਪਾਣੀ ਲੋਕਾਂ ਦੇ ਘਰਾਂ ਅੰਦਰ ਵੜ ਰਿਹਾ ਹੈ, ਉੱਥੇ ਇਹ ਗੰਦਾ ਪਾਣੀ ...
ਤਰਨ ਤਾਰਨ, 16 ਸਤੰਬਰ (ਵਿਕਾਸ ਮਰਵਾਹਾ)-ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਕੋਵਿਡ-19 ਦੀ ਜਾਂਚ ਲਈ ਨਮੂਨੇ ਲਏ ਜਾ ਰਹੇ ਹਨ | ਜ਼ਿਲ੍ਹੇ ਵਿਚ 1403 ਲੋਕਾਂ ਦੇ ਟੈਸਟ ਕੀਤੇ ਗਏ, ਜਿੰਨਾ 'ਚੋਂ 509 ...
ਤਰਨ ਤਾਰਨ, 16 ਸਤੰਬਰ (ਹਰਿੰਦਰ ਸਿੰਘ)-ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਵਿਚ ਜਾਨ ਵਾਰਨ ਵਾਲੇ ਜ਼ਿਲ੍ਹੇ ਦੇ 2 ਕਿਸਾਨਾਂ ਦੇ ਬੱਚਿਆਂ ਨੂੰ ਸਿਹਤ ਵਿਭਾਗ ਵਿਚ ਸਰਕਾਰੀ ਨੌਕਰੀ ਦਿੱਤੀ ਜਾ ਰਹੀ ਹੈ | ਇਸ ਬਾਬਤ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ...
ਤਰਨ ਤਾਰਨ, 16 ਸਤੰਬਰ (ਪਰਮਜੀਤ ਜੋਸ਼ੀ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਰੰਜਿਸ਼ ਤਹਿਤ ਇਕ ਔਰਤ ਦੇ ਸੱਟਾਂ ਮਾਰ ਕੇ ਉਸ ਨੂੰ ਜ਼ਖਮੀ ਕਰਨ ਦੇ ਦੋਸ਼ ਹੇਠ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਿਟੀ ਵਿਖੇ ਮਨਦੀਪ ਕੌਰ ਪੁੱਤਰੀ ਲੇਟ ...
ਖਡੂਰ ਸਾਹਿਬ, 16 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਜ਼ਿਲ੍ਹਾ ਤਰਨ ਤਾਰਨ ਦੇ ਨੰਬਰਦਾਰਾਂ ਨੂੰ ਪਿਛਲੇ 9 ਮਹੀਨਿਆਂ ਤੋਂ ਮਾਣ ਭੱਤਾ ਨਾਲ ਮਿਲਣ ਕਰਕੇ ਨੰਬਰਦਾਰ ਡੀ.ਸੀ. ਦਫਤਰ ਘੇਰਨ ਦੀ ਤਿਆਰੀ ਵਿਚ ਜੁੱਟ ਗਏ ਹਨ | ਪੰਜਾਬ ਨੰਬਰਦਾਰ ਯੂਨੀਅਨ ਸਮਰਾ ਦੇ ਜ਼ਿਲ੍ਹਾ ਪ੍ਰਧਾਨ ...
ਤਰਨ ਤਾਰਨ, 16 ਸਤੰਬਰ (ਪਰਮਜੀਤ ਜੋਸ਼ੀ)-ਜਵਾਹਰ ਨਵੋਦਿਆ ਵਿਦਿਆਲਾ ਵਿਚ ਨੌਵੀਂ ਕਲਾਸ ਵਿਚ ਦਾਖਲਾ ਲੈਣ ਲਈ ਆਨਲਾਇਨ ਫਾਰਮ ਜਵਾਹਰ ਨਵੋਦਿਆ ਵਿਦਿਆਲਾ ਦੀ ਵੈਬਸਾਈਟ 'ਤੇ ਭਰੇ ਜਾ ਰਹੇ ਹਨ ਜਿਨਾਂ ਦਾ ਇਮਤਿਹਾਨ 9 ਅਪ੍ਰੈਲ 2022 ਨੂੰ ਹੋਵੇਗਾ | ਜਿਹੜੇ ਵਿਦਿਆਰਥੀ ਜ਼ਿਲ੍ਹਾ ...
ਫਤਿਆਬਾਦ, 16 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਔਲਖ ਵਲੋ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ ਅਤੇ ਇਸ ਮੌਕੇ ਮਾਤਾ ਕੁਲਵੰਤ ਦੇਵਾ ਜੀ ਅਤੇ ਪਿੰਡ ਵਾਸੀਆਂ ਵਲੋਂ ਗੁਰਸੇਵਕ ਸਿੰਘ ਔਲਖ ਨੂੰ ਸਨਮਾਨਿਤ ਕੀਤਾ ਗਿਆ | ਇਸ ...
ਤਰਨ ਤਾਰਨ, 16 ਸਤੰਬਰ (ਪਰਮਜੀਤ ਜੋਸ਼ੀ)-ਭਾਰਤ ਦੇਸ਼ ਨੂੰ ਤਰੱਕੀ ਦੀਆਂ ਲੀਹਾਂ 'ਤੇ ਚੱਲਦਾ ਰੱਖਣ ਵਾਸਤੇ ਭਾਜਪਾ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਵਿਰੋਧੀ ਕਾਨੂੰਨ ਮੁੱਢ ਤੋਂ ਰੱਦ ਕੀਤੇ ਜਾਣ | ਜਦੋਂ ਸਾਰਾ ਵਿਸ਼ਵ ਕੋਰੋਨਾ ਦੀ ਮਾਰ ਝੱਲ ਰਿਹਾ ਸੀ ਤਾਂ ਇਕੋ ਇਕ ਖੇਤੀ ...
ਪੱਟੀ, 16 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਭੁਪਿੰਦਰ ਸਿੰਘ ਭੱਟੀ ਨੇ ਨਗਰ ਕੌਂਸਲ ਪੱਟੀ ਦੇ ਨਵੇਂ ਕਾਰਜਸਾਧਕ ਅਫ਼ਸਰ ਵਜੋਂ ਚਾਰਜ ਸੰਭਾਲ ਲਿਆ ਹੈ | ਉਹ ਅਨਿਲ ਕੁਮਾਰ ਚੋਪੜਾ ਦੀ ਬਦਲੀ ਹੋਣ ਉਪਰੰਤ ਫਤਹਿਗੜ੍ਹ ਚੂੜੀਆਂ ਤੋਂ ਪੱਟੀ ਵਿਖੇ ਆਏ ...
ਅਮਰਕੋਟ, 16 ਸਤੰਬਰ (ਗੁਰਚਰਨ ਸਿੰਘ ਭੱਟੀ)-ਕਿਸਾਨ ਮਜ਼ਦੂਰ ਸ਼ੰਘਰਸ਼ ਕਮੇਟੀ (ਪੰਜਾਬ) ਵਲੋਂ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਕਾਮਯਾਬ ਕਰਨ ਲਈ ਪਿੰਡਾਂ 'ਚ ਜਥੇਬੰਦੀ ਦਾ ਵਧਾਰਾ ਪਸਾਰਾ ਨਿਰੰਤਰ ਜਾਰੀ ਹੈ | ਇਸੇ ਕੜੀ ਤਹਿਤ ਸ਼ਹੀਦ ਭਾਈ ਤਾਰੂ ਸਿੰਘ ਜੀ ...
ਤਰਨ ਤਾਰਨ, 16 ਸਤੰਬਰ (ਹਰਿੰਦਰ ਸਿੰਘ)-ਸਿਵਲ ਹਸਪਤਾਲ ਤਰਨ ਤਾਰਨ ਵਿਖੇ ਥੈਲਾਸੀਮੀਆ ਮਰੀਜਾਂ ਲਈ ਫਿਜੀਓਥਰੈਪੀ ਕੈਂਪ ਲਗਾਇਆ ਗਿਆ ਹੈ | ਇਸ ਕੈਂਪ ਦਾ ਉਦਘਾਟਨ ਐੱਸ.ਐੱਮ.ਓ. ਡਾ. ਸਵਰਨਜੀਤ ਧਵਨ ਵਲੋਂ ਕੀਤਾ ਗਿਆ | ਕੈਂਪ ਵਿਚ ਡਾ. ਰਮਨਦੀਪ ਸਿੰਘ ਪੱਡਾ, ਡਾ. ਨੀਰਜ ਲਤਾ, ਡਾ. ...
ਤਰਨ ਤਾਰਨ, 16 ਸਤੰਬਰ (ਹਰਿੰਦਰ ਸਿੰਘ)-ਪੋਸ਼ਣ ਅਭਿਆਨ ਤਹਿਤ ਜ਼ਿਲ੍ਹੇ ਵਿਚ 1 ਸਤੰਬਰ ਤੋਂ 30 ਸਤੰਬਰ ਤੱਕ ਪੋਸ਼ਣ ਮਾਹ ਮਨਾਇਆ ਜਾ ਰਿਹਾ ਹੈ ਜਿਸ ਵਿਚ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਪਿੰਡਾਂ ਵਿਚ ਲਗਾਤਾਰ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ | ਡਿਪਟੀ ਕਮਿਸ਼ਨਰ ...
ਪੱਟੀ, 16 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਵਿਧਾਨ ਸਭਾ ਦੀਆਂ 2022 'ਚ ਹੋ ਰਹੀਆਂ ਚੋਣਾਂ ਦੀ ਰਣਨੀਤੀ ਤਿਆਰ ਕਰਨ ਲਈ ਸਾਬਕਾ ਕੈਬਨਿਟ ਮੰਤਰੀ ਆਦੇਸ਼ਪ੍ਰਤਾਪ ਸਿੰਘ ਕੈਰੋਂ ਦੇ ਫਰਜੰਦ ਦਿਲਸ਼ੇਰ ਸਿੰਘ ਕੈਰੋਂ ਅਤੇ ਸ਼ਹਿਰ ਪੱਟੀ ਤੋਂ ਯੂਥ ...
ਪੱਟੀ, 16 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਕਾਲੇਕੇ)-ਸਥਾਨਕ ਸਟੇਡੀਅਮ ਵਿਖੇ ਬਾਬਾ ਬਿਧੀ ਚੰਦ ਸਪੋਰਟਸ ਕਲੱਬ ਵਲੋਂ ਵਾਲੀਬਾਲ ਦੇ ਲੀਗ ਮੈਚ 19 ਸਤੰਬਰ ਦਿਨ ਐਤਵਾਰ ਨੂੰ ਕਰਵਾਏ ਜਾ ਰਹੇ ਹਨ | ਜਿਸ ਵਿਚ ਇਲਾਕੇ ਦੀਆਂ ਦਸ ਵਾਲੀਬਾਲ ਟੀਮਾਂ ਭਾਗ ਲੈ ਰਹੀਆਂ ਹਨ | ...
ਹਰੀਕੇ ਪੱਤਣ, 16 ਸਤੰਬਰ (ਸੰਜੀਵ ਕੁੰਦਰਾ)-ਥਾਣਾ ਹਰੀਕੇ ਪੱਤਣ ਪੁਲਿਸ ਨੇ 2 ਵਿਅਕਤੀਆਂ ਨੂੰ 18 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਐੱਸ.ਐੱਚ.ਓ. ਭੁਪਿੰਦਰ ਕੌਰ ਨੇ ਦੱਸਿਆ ਕਿ ਕਿਸੇ ਮੁਖਬਰ ਖਾਸ ਦੀ ਇਤਲਾਹ 'ਤੇ ਏ.ਐੱਸ.ਆਈ. ਜੱਜਪਾਲ ਸਿੰਘ ...
ਤਰਨ ਤਾਰਨ, 16 ਸਤੰਬਰ (ਪਰਮਜੀਤ ਜੋਸ਼ੀ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਘਰ ਦੇ ਬਾਹਰ ਖੜੀ ਕੀਤੀ ਐਕਟਿਵਾ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਿਟੀ ਵਿਖੇ ਅਸ਼ਵਨੀ ਕੁਮਾਰ ਪੁੱਤਰ ਮਨੋਹਰ ਲਾਲ ਵਾਸੀ ਗਲੀ ਆਤਮਾ ਸਿੰਘ ...
ਤਰਨ ਤਾਰਨ, 16 ਸਤੰਬਰ (ਪਰਮਜੀਤ ਜੋਸ਼ੀ)-ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮੈਨੇਜਰ ਧਰਵਿੰਦਰ ਸਿੰਘ ਮਾਣੋਚਾਲ੍ਹ ਦੇ ਯੋਗ ਪ੍ਰਬੰਧਾਂ ਹੇਠ ਮਨਾਇਆ ਗਿਆ | ਇਸ ਸਮੇਂ ਗੁਰੂ ਨਾਨਕ ਨਾਮ ਲੇਵਾ ...
ਤਰਨ ਤਾਰਨ, 16 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ 7 ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਦਕਿ ਇਕ ਵਿਅਕਤੀ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ | ਇਸ ਸਬੰਧੀ ਐੱਸ.ਐੱਸ.ਪੀ. ...
ਝਬਾਲ, 16 ਸਤੰਬਰ (ਸੁਖਦੇਵ ਸਿੰਘ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਹੈੱਡ ਗ੍ਰੰਥੀ ਤੇ ਪੰਜ ਗੁਰੂ ਸਾਹਿਬਾਨ ਨੂੰ ਗੁਰਿਆਈ ਤਿਲਕ ਲਗਾਉਣ ਵਾਲੇ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਵਿਚ ਹਰ ਸਾਲ ਦੀ ਤਰ੍ਹਾਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ...
ਤਰਨ ਤਾਰਨ 16 ਸਤੰਬਰ (ਹਰਿੰਦਰ ਸਿੰਘ)-ਸਿਵਲ ਹਸਪਤਾਲ ਤਰਨ ਤਾਰਨ ਵਿਖੇ ਅੱਖਾਂ ਦੇ ਮਾਹਿਰ ਡਾ. ਨਵਨੀਤ ਸਿੰਘ ਮਿਨਹਾਸ ਵਲੋਂ ਅੱਜ ਲੋੜਵੰਦ ਅਤੇ ਗ਼ਰੀਬ ਮਰੀਜ਼ਾਂ ਦੇ ਚਿੱਟੇ ਮੋਤੀਏ ਦੇ ਆਪ੍ਰੇਸ਼ਨ ਕਰਕੇ ਉਨ੍ਹਾਂ ਨੂੰ ਲੈਨਜ਼ ਪਾਏ ਗਏ | ਇਹ ਸਾਰਾ ਇਲਾਜ ਪੰਜਾਬ ਸਰਕਾਰ ...
ਖਡੂਰ ਸਾਹਿਬ, 16 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਬਲਾਕ ਸੰਮਤੀ ਖਡੂਰ ਸਾਹਿਬ ਦੇ ਸਮੂਹ ਮੈਂਬਰਾਂ ਦੀ ਮੀਟਿੰਗ ਚੇਅਰਮੈਨ ਨਿਰਵੈਰ ਸਿੰਘ ਸਾਬੀ ਭਲਾਈਪੁਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਰਬਸੰਮਤੀ ਨਾਲ ਵੱਖ-ਵੱਖ ਮਤੇ ਪਾਸ ਕਰਦਿਆਂ ਚੇਅਰਮੈਨ ਸਾਬੀ ਭਲਾਈਪੁਰ ਨੇ ...
ਖਡੂਰ ਸਾਹਿਬ, 16 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਬੀਤੇ ਦਿਨੀਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਖਡੂਰ ਸਾਹਿਬ ਦੇ ਮੈਨੇਜਰ ਪਰਮਜੀਤ ਸਿੰਘ ਬਾਣੀਆਂ ਦੀ ਧਰਮ ਪਤਨੀ ਦਲਜੀਤ ਕੌਰ ਦਾ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੇ ਦਿਹਾਂਤ 'ਤੇ ਸ਼੍ਰੋਮਣੀ ...
ਸਰਾਏ ਅਮਾਨਤ ਖਾਂ, 16 ਸਤੰਬਰ (ਨਰਿੰਦਰ ਸਿੰਘ ਦੋਦੇ)-ਬਲਾਕ ਗੰਡੀਵਿੰਡ ਅਧੀਨ ਆਉਂਦੇ ਪਿੰਡ ਢੰਡ ਵਿਖੇ 25 ਕਿਲੇ ਲੰਮਾ ਬਹਿਕਾਂ ਨੂੰ ਜਾਣ ਵਾਲੇ ਰਸਤੇ ਨੂੰ ਪੱਕੇ ਕਰਨ ਦੀ ਸ਼ੁਰੂਆਤ ਕੀਤੀ | ਇਸ ਬਾਰੇ ਸਰਪੰਚ ਸੁਰਜੀਤ ਸਿੰਘ ਨੇ ਦੱਸਿਆ ਕਿ ਹਲਕਾ ਵਿਧਾਇਕ ਡਾ. ਧਰਮਬੀਰ ...
ਸੁਰ ਸਿੰਘ, 16 ਸਤੰਬਰ (ਧਰਮਜੀਤ ਸਿੰਘ)-ਨਵੇਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਵਿਖੇ ਬੀਤੇ 9 ਮਹੀਨਿਆਂ ਤੋਂ ਜਾਰੀ ਕਿਸਾਨੀ ਸੰਘਰਸ਼ 'ਚ ਆਰੰਭ ਤੋਂ ਸਿਹਤ ਸਹੂਲਤਾਂ ਅਤੇ ਹੋਰ ਜ਼ਰੂਰੀ ਵਸਤਾਂ ਦੀ ਨਿਸ਼ਕਾਮ ਸੇਵਾ ਨਿਭਾਅ ਰਹੇ ਪ੍ਰਵਾਸੀ ਪੰਜਾਬੀ ਡਾ: ਸਵੈਮਾਨ ...
ਖਡੂਰ ਸਾਹਿਬ, 16 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਸਾਬਕਾ ਮੰਤਰੀ ਸਵ. ਮਾ. ਜਗੀਰ ਸਿੰਘ ਖਹਿਰਾ ਖਡੂਰ ਸਾਹਿਬ ਦੀ ਯਾਦ ਵਿਚ ਸ੍ਰੀ ਗੁਰੂ ਅੰਗਦ ਦੇਵ ਖੇਡ ਸਟੇਡੀਅਮ ਖਡੂਰ ਸਾਹਿਬ ਵਿਚ ਗੋਲਡ ਕਬੱਡੀ ਕੱਪ ਗੁਰਦੇਵ ਸਿੰਘ ਬਿੱਟੂ ਡਾਇਰੈਕਟਰ ਪੰਜਾਬ ਖਾਦੀ ਬੋਰਡ ਅਤੇ ਗ੍ਰਾਮ ...
ਗੋਇੰਦਵਾਲ ਸਾਹਿਬ, 16 ਸਤੰਬਰ (ਸਕੱਤਰ ਸਿੰਘ ਅਟਵਾਲ)-ਹਲਕਾ ਖਡੂਰ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਬਿੱਟੂ ਖੁਵਾਸਪੁਰ ਵਲੋਂ ਸਰਕਾਰ ਵਲਾੋ ਦਿੱਤੀਆ ਜਾ ਰਹੀਆਂ ਸਹੂਲਤਾਂ ਨੂੰ ਘਰ-ਘਰ ਪਹੁਚਾਉਣ ਲਈ ਇਕ ਟੀਮ ਬਣਾ ਕੇ ਪਿੰਡਾਂ ਵਿਚ ਕੈਂਪ ਲਗਾ ਅਤੇ ...
ਤਰਨ ਤਾਰਨ, 16 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਗਲੀ ਵਿਚ ਸਪੀਡ ਬ੍ਰੇਕਰ ਬਣਾਉਣ ਨੂੰ ਲੈ ਕੇ ਇਕ ਵਿਅਕਤੀ ਨਾਲ ਕੁੱਟਮਾਰ ਕਰ ਕੇ ਉਸ ਨੂੰ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਕੇਸ ...
ਪੱਟੀ, 16 ਸਤੰਬਰ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)-ਜਮਹੂਰੀ ਕਿਸਾਨ ਸਭਾ ਦੇ ਆਗੂ ਹਰਭਜਨ ਸਿੰਘ ਚੂਸਲੇਵੜ ਅਤੇ ਮਜ਼ਦੂਰਾਂ ਦੇ ਆਗੂ ਧਰਮ ਸਿੰਘ ਪੱਟੀ ਦੀ ਅਗਵਾਈ ਵਿਚ ਡੈਪੂਟੇਸ਼ਨ ਬੀ.ਡੀ.ਪੀ.ਓ. ਪੱਟੀ ਨੂੰ ਮਿਲਿਆ | ਇਸ ਮੌਕੇ ਮੰਗ ਕੀਤੀ ਕਿ ਪਿੰਡਾਂ ਵਿਚ ...
ਤਰਨ ਤਾਰਨ, 16 ਸਤੰਬਰ (ਹਰਿੰਦਰ ਸਿੰਘ)-ਇੰਜੀਨੀਅਰ ਦਿਵਸ ਮੌਕੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਪੀ.ਡਬਲਯੂ.ਡੀ. ਤਰਨਤਾਰਨ ਵਿਖੇ ਪਹੁੰਚੇ ਅਤੇ ਅਧਿਕਾਰੀਆਂ ਨੂੰ ਇੰਜੀਨੀਅਰ ਦਿਵਸ ਦੀਆਂ ਵਧਾਈਆਂ ਦਿੱਤੀਆ | ਇਸ ਮੌਕੇ ...
ਝਬਾਲ, 16 ਸਤੰਬਰ (ਸੁਖਦੇਵ ਸਿੰਘ)-ਆਮ ਆਦਮੀ ਪਾਰਟੀ ਵਲੋਂ ਡਾਕਟਰ ਕਸ਼ਮੀਰ ਸਿੰਘ ਸੋਹਲ ਨੂੰ ਵਿਧਾਨ ਸਭਾ ਹਲਕਾ ਤਰਨਤਾਰਨ ਦਾ ਇੰਚਾਰਜ ਨਿਯੁਕਤ ਕਰਨ 'ਤੇ ਝਬਾਲ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਲੱਡੂ ਵੰਡੇ | ਇਸ ਮੌਕੇ ਮਨਿੰਦਰ ਸਿੰਘ ਭੋਜੀਆ ਨੇ ਪਾਰਟੀ ਸੁਪਰੀਮੋ ...
ਚੋਹਲਾ ਸਾਹਿਬ, 16 ਸਤੰਬਰ (ਬਲਵਿੰਦਰ ਸਿੰਘ)-ਦਿੱਲੀ ਦੇ ਬਾਰਡਰ 'ਤੇ ਚੱਲ ਰਹੇ ਕਿਸਾਨ ਸੰਘਰਸ਼ ਨੂੰ ਕਾਮਯਾਬ ਕਰਨ ਵਾਸਤੇ ਆਲ ਇੰਡੀਆ ਕਿਸਾਨ ਸਭਾ ਵਲੋਂ ਗੁਰੂ ਅਰਜਨ ਦੇਵ ਜੀ ਦੀ ਧਰਤੀ 'ਤੇ ਇਤਿਹਾਸਕ ਕਸਬਾ ਚੋਹਲਾ ਵਿਖੇ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਆਲ ...
ਤਰਨ ਤਾਰਨ, 16 ਸਤੰਬਰ (ਹਰਿੰਦਰ ਸਿੰਘ)-ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਕਮੇਟੀ ਤਰਨ ਤਾਰਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਦਿਆਲਪੁਰ ਦੀ ਪ੍ਰਧਾਨਗੀ ਹੇਠ ਗਾਂਧੀ ਪਾਰਕ ਵਿਖੇ ਹੋਈ ਜਿਸ ਦੇ ਫੈਸਲਿਆਂ ਬਾਰੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ...
ਤਰਨ ਤਾਰਨ, 16 ਸਤੰਬਰ (ਪਰਮਜੀਤ ਜੋਸ਼ੀ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਵਲੋਂ ਵੇਚੀ ਗਈ ਗਾਂ ਦੇ ਪੈਸੇ ਲੈਣ ਗਏ 'ਤੇ ਉਸ ਨਾਲ ਕੁੱਟਮਾਰ ਕਰ ਕੇ ਉਸ ਨੂੰ ਸੱਟਾਂ ਮਾਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਤੋਂ ਇਲਾਵਾ ਚਾਰ ਅਣਪਛਾਤੇ ਵਿਅਕਤੀਆਂ ਖਿਲਾਫ਼ ...
ਤਰਨ ਤਾਰਨ, 16 ਸਤੰਬਰ (ਹਰਿੰਦਰ ਸਿੰਘ)- ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਬਲਕਾਰ ਸਿੰਘ ਫੌਜੀ ਦੇ ਗ੍ਰਹਿ ਵਿਖ਼ੇ ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ ਅਤੇ ਸੈਂਕੜੇ ਹੀ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ | ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਦਾ ...
ਤਰਨ ਤਾਰਨ, 16 ਸਤੰਬਰ (ਹਰਿੰਦਰ ਸਿੰਘ)-ਰਾਸ਼ਟਰ ਭਾਸ਼ਾ ਹਿੰਦੀ ਦੇ ਸਮੁੱਚੇ ਵਿਕਾਸ ਲਈ ਖੇਤਰੀ ਭਾਸ਼ਾਵਾਂ ਨੂੰ ਮਜ਼ਬੂਤੀ ਦੇਣ ਦੀ ਲੋੜ ਹੈ | ਇਹ ਬੜੇ ਦੁੱਖ ਅਤੇ ਚਿੰਤਾ ਵਾਲੀ ਗੱਲ ਹੈ ਕਿ ਆਧੁਨਿਕਤਾ ਦੀ ਚਕਾਚੌਂਧ 'ਚ ਯੁਵਾ ਪੀੜ੍ਹੀ ਖਿਚੜੀ ਭਾਸ਼ਾ ਵੱਲ ਵੱਧ ਰਹੀ ਹੈ ...
ਤਰਨ ਤਾਰਨ, 16 ਸਤੰਬਰ (ਪਰਮਜੀਤ ਜੋਸ਼ੀ)-ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਤਰਨ ਤਾਰਨ ਵਲੋਂ ਨਾਬਾਰਡ ਅਤੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਚੰਡੀਗੜ੍ਹ ਦੇ ਡਾਇਰੈਕਟਰ ਰਾਜੀਵ ਗੁਪਤਾ ਦੀ ਅਗਵਾਈ ਹੇਠ ਆਪਣੀ ਕਰਜ਼ਾ ਵੰਡ ਮੁਹਿੰਮ ਨੂੰ ...
ਪੱਟੀ, 16 ਸਤੰਬਰ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਸਿੰਘ ਕਾਲੇਕੇ)-ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀਆਂ ਫੌਜਾਂ ਦੇ ਜਰਨੈਲ ਬਹਾਦਰ ਬਾਬਾ ਬਿਧੀ ਚੰਦ ਜੀ ਵਲੋਂ ਬਲਦੇ ਭੱਠ 'ਚ ਬੈਠਣ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ...
ਚੋਹਲਾ ਸਾਹਿਬ, 16 ਸਤੰਬਰ (ਬਲਵਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ...
ਤਰਨ ਤਾਰਨ, 16 ਸਤੰਬਰ (ਪਰਮਜੀਤ ਜੋਸ਼ੀ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਅਤੇ ਸੂਬਾ ਕਮੇਟੀ ਦੇ ਸੱਦੇ 'ਤੇ ਪਿੰਡਾਂ ਵਿਚ ਪੰਜਾਬ ਸਰਕਾਰ ਦੇ ਪੁਤਲੇ ਫੂਕਣ ਦਾ ਜੋ ਪ੍ਰੋਗਰਾਮ ਉਲੀਕਿਆ ਗਿਆ ਹੈ ਉਸ ਲੜੀ ਤਹਿਤ ਪਿੰਡ ਸੰਘੇ ...
ਝਬਾਲ, 16 ਸਤੰਬਰ (ਸਰਬਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਾਲ ਹੀ 'ਚ ਅਗਾਮੀ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਐਲਾਨ ਕੀਤੇ ਗਏ ਉਮੀਦਵਾਰ 'ਚ ਤਰਨ ਤਾਰਨ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਉਮੀਦਵਾਰ ਬਣਾਏ ਜਾਣ 'ਤੇ ਖੁਸ਼ੀ ...
ਤਰਨ ਤਾਰਨ, 16 ਸਤੰਬਰ (ਵਿਕਾਸ ਮਰਵਾਹਾ)-ਮਹਿੰਗਾਈ ਕਾਰਨ ਹਰ ਵਰਗ ਗਰੀਬ ਤ੍ਰਾਹ-ਤ੍ਰਾਹ ਕਰ ਰਿਹਾ ਹੈ ਕਿਉਂਕਿ ਪਿਛਲੇ ਕੁਝ ਸਮੇਂ ਦੌਰਾਨ ਰੋਜ਼ਾਨਾ ਖਾਣ ਵਾਲੀਆਂ ਵਸਤੂਆਂ ਜਿਸ ਵਿਚ ਤੇਲ, ਘਿਓ, ਦਾਲਾਂ ਆਦਿ ਦਾ ਭਾਅ ਅਸਮਾਨੀ ਜਾ ਚੜਿ੍ਹਆ ਹੈ, ਜਿਸ ਕਾਰਨ ਮੱਧ ਵਰਗ ਅਤੇ ...
ਜੀਓਬਾਲਾ, 16 ਸਤੰਬਰ (ਰਜਿੰਦਰ ਸਿੰਘ ਰਾਜੂ)-ਝੋਨੇ ਦੀ ਪਰਾਲੀ ਖੇਤ ਵਿਚ ਸਾੜਣ ਦੀ ਬਜਾਏ ਖੇਤ ਵਿਚ ਵਾਹ ਕੇ ਕਣਕ ਦੀ ਬਿਜਾਈ ਕਰਨ ਨਾਲ ਜਿੱਥੇ ਜ਼ਮੀਨ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ, ਉਥੇ ਹਵਾ ਅਤੇ ਵਾਤਾਵਰਨ ਪ੍ਰਦੂਸ਼ਤ ਹੋਣ ਤੋਂ ਵੀ ਬਚ ਜਾਂਦਾ ਹੈ | ਕਿਸਾਨਾਂ ਨੂੰ ...
ਤਰਨ ਤਾਰਨ, 16 ਸਤੰਬਰ (ਵਿਕਾਸ ਮਰਵਾਹਾ)-ਪੰਜਾਬ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਸਪੋਰਟਸ ਵਿੰਗ ਦੇ ਇੰਚਾਰਜ ਤਰੁਣ ਜੋਸ਼ੀ ਨੇ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਵਿਚ ਭਾਜਪਾ ਦਫ਼ਤਰ 'ਤੇ ਪੰਜਾਬ ਯੂਥ ਕਾਂਗਰਸ ਵਲੋਂ ਕੀਤੀ ਗਈ ਪੱਥਰਬਾਜੀ ਵਿਚ 26 ਸਾਲਾਂ ਯੁਵਾ ਭਾਜਪਾ ਦੇ ...
ਪੱਟੀ, 16 ਸਤੰਬਰ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)-ਵਿਧਾਨ ਸਭਾ ਹਲਕਾ ਪੱਟੀ ਅੰਦਰ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਾਰੀ ਬੱਲ ਮਿਲਿਆ ਜਦੋਂ ਪਿੰਡ ਠੱਕਰਪੁਰਾ ਦੇ ਸੈਂਕੜੇ ਪਰਿਵਾਰਾਂ ਨੇ ਹਲਕਾ ਪੱਟੀ ਤੋਂ 'ਆਪ' ਦੇ ਸੀਨੀਅਰ ਆਗੂ ਅਤੇ ਕਿਸਾਨ ਵਿੰਗ ਦੇ ...
ਗੋਇੰਦਵਾਲ ਸਾਹਿਬ, 16 ਸਤੰਬਰ (ਸਕੱਤਰ ਸਿੰਘ ਅਟਵਾਲ)-ਕਸਬਾ ਗੋਇੰਦਵਾਲ ਸਾਹਿਬ ਵਿਖੇ ਸਥਿਤ ਦੁੱਖ ਨਿਵਾਰਨ ਮਿਸ਼ਨ ਹਸਪਤਾਲ ਵਲੋਂ ਇਲਾਕੇ ਅੰਦਰ ਵਧੀਆ ਅਤੇ ਘੱਟ ਰੇਟਾਂ ਵਿਚ ਸਿਹਤ ਸਹੂਲਤਾਂ ਪਿਛਲੇ ਕਾਫੀ ਸਮੇਂ ਤੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਜਿਸ ਦੀ ਲੜੀ ...
ਖੇਮਕਰਨ, 16 ਸਤੰਬਰ (ਰਾਕੇਸ਼ ਬਿੱਲਾ)-ਆਮ ਆਦਮੀ ਪਾਰਟੀ ਹਲਕਾ ਖੇਮਕਰਨ ਦੇ ਸੀਨੀਅਰ ਆਗੂ ਤੇ ਕਿਸਾਨ ਨੇਤਾ ਸੁਰਜੀਤ ਸਿੰਘ ਭੂਰਾ ਨੇ ਇਕ ਬਿਆਨ ਰਾਹੀਂ ਅਕਾਲੀਆ 'ਤੇ ਤੰਨਜ ਕੱਸਦਿਆਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦੱਲ ਵਾਲੇ 17 ਸਤੰਬਰ ਨੂੰ ਕੱਲ੍ਹ ਦਿੱਲੀ 'ਚ ਪਾਰਲੀਮੈਂਟ ...
ਅਮਰਕੋਟ, 16 ਸਤੰਬਰ (ਗੁਰਚਰਨ ਸਿੰਘ ਭੱਟੀ)-ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ | ਇਸ ਰੈਲੀ 'ਚ ਹੋਏ ਆਪ ਮੁਹਾਰੇ ਇੱਕਠ ਨੇ ਕਿਸਾਨ ਅੰਦੋਲਨ 'ਚ ਨਵੀਂ ਰੂਹ ਫੂਕ ਦਿੱਤੀ | ...
ਤਰਨ ਤਾਰਨ, 16 ਸਤੰਬਰ (ਹਰਿੰਦਰ ਸਿੰਘ)-ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਜ਼ਿਲ੍ਹਾ ਤਰਨ ਤਾਰਨ ਵਿਚ ਸਹਿਕਾਰੀ ਸਭਾਵਾਂ ਕੋਲ 1243 ਖੇਤੀਬਾੜੀ ਸੰਦ ਮੌਜੂਦ ਹਨ, ਜਿੰਨ੍ਹਾ ਸਹਿਕਾਰੀ ਸਭਾਵਾਂ ਨੇ ਅਜੇ ਸੰਦ ਲੈਣ ਲਈ ਬਿਨੈ ਪੱਤਰ ਦਿੱਤੇ ਹਨ, ਨੂੰ ਵੀ 20 ਸਤੰਬਰ ਤੱਕ ਖੇਤੀ ...
ਚੋਹਲਾ ਸਾਹਿਬ, 16 ਸਤੰਬਰ (ਬਲਵਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਪਿ੍ੰਸੀਪਲ ਡਾ: ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਸੈਮੀਨਾਰ ...
ਖਾਲੜਾ, 16 ਸਤੰਬਰ (ਜੱਜਪਾਲ ਸਿੰਘ ਜੱਜ)-ਮਜ਼ਦੂਰ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਚਮਨ ਲਾਲ ਦਰਾਜਕੇ, ਤਹਿਸੀਲ ਪ੍ਰਧਾਨ ਹਰਜਿੰਦਰ ਸਿੰਘ ਚੂੰਘ, ਸਕੱਤਰ ਸਵਿੰਦਰ ਸਿੰਘ ਚੱਕ ਆਦਿ ਆਗੂਆਂ ਨੇ ਸਥਾਨਕ ਕਸਬਾ ਖਾਲੜਾ ਵਿਖੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਸੰਯੁਕਤ ...
ਮੀਆਂਵਿੰਡ, 16 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਸਾਬਕਾ ਸੰਸਦੀ ਸਕੱਤਰ ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ ਹਲਕਾ ਬਾਬਾ ਬਕਾਲਾ ਸਾਹਿਬ ਤੋਂ 100 ਤੋਂ ਵੱਧ ਗੱਡੀਆਂ ਦਾ ਕਾਫਲਾ ਅਤੇ ਕੌਮੀ ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਮੀਆਂਵਿੰਡ ਦੀ ਅਗਵਾਈ ਹੇਠ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX