ਤਾਜਾ ਖ਼ਬਰਾਂ


ਕੋਹਾਲੀ (ਅੰਮ੍ਰਿਤਸਰ) ਨੇੜਿਓਂ ਆਲਟੋ ਕਾਰ 'ਚੋਂ ਨੌਜਵਾਨ ਦੀ ਲਾਸ਼ ਬਰਾਮਦ
. . .  40 minutes ago
ਰਾਮ ਤੀਰਥ, 8 ਜੂਨ ( ਧਰਵਿੰਦਰ ਸਿੰਘ ਔਲਖ ) ਰਾਮ ਤੀਰਥ-ਚੋਗਾਵਾਂ ਰੋਡ 'ਤੇ ਸਥਿਤ ਲਾਹੌਰ ਨਹਿਰ ਕੋਹਾਲੀ ਦੀ ਪਟੜੀ 'ਤੇ ਅਵਾਰਾ ਖੜੀ ਲਾਵਾਰਿਸ ਆਲਟੋ ਕਾਰ ਨੰਬਰ ਪੀ.ਬੀ.02 ਈ.ਸੀ.0541 'ਚੋਂ ਇਕ...
ਘੁਮਾਣ ਦੇ ਨਜ਼ਦੀਕ ਪਿੰਡ ਚੋਣੇ ਵਿਖੇ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ
. . .  56 minutes ago
ਘੁਮਾਣ, 8 ਜੂਨ (ਬੰਮਰਾਹ)- ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਦੇ ਨਜ਼ਦੀਕ ਪਿੰਡ ਚੋਣੇ ਵਿਖੇ ਰਾਤ 12 ਵਜੇ ਦੇ ਕਰੀਬ ਕੁਝ ਲੋਕਾਂ ਵਲੋਂ ਘਰ 'ਚ ਸੁੱਤੇ ਪਏ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ ਸਿਰਜਣਾ ਦਿਵਸ
. . .  about 1 hour ago
ਅੰਮ੍ਰਿਤਸਰ, 8 ਜੂਨ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਿਰਜਣਾ ਦਿਵਸ ਮਨਾਇਆ ਜਾ ਰਿਹਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ...
ਬੀ.ਐੱਸ.ਐੱਫ. ਦੇ ਜਵਾਨਾਂ ਅਤੇ ਪੰਜਾਬ ਪੁਲਿਸ ਨੇ ਇਕ ਪਾਕਿਸਤਾਨੀ ਡਰੋਨ ਨੂੰ ਕੀਤਾ ਬਰਾਮਦ
. . .  1 minute ago
ਅੰਮ੍ਰਿਤਸਰ, 8 ਜੂਨ- ਅੰਮ੍ਰਿਤਸਰ 'ਚ 7 ਜੂਨ ਨੂੰ ਇਕ ਸੰਯੁਕਤ ਤਲਾਸ਼ੀ ਮੁਹਿੰਮ 'ਚ ਬੀ.ਐੱਸ.ਐੱਫ. ਦੇ ਜਵਾਨਾਂ ਅਤੇ ਪੰਜਾਬ ਪੁਲਿਸ ਨੇ ਇਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਹੈ...
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਮਨੀਪੁਰ 'ਚ ਹੁਣ ਤੱਕ 868 ਹਥਿਆਰ, 11,518 ਗੋਲਾ ਬਾਰੂਦ ਬਰਾਮਦ, 24 ਘੰਟਿਆਂ 'ਚ 57 ਹਥਿਆਰ ਬਰਾਮਦ- ਸੁਰੱਖਿਆ ਸਲਾਹਕਾਰ ਕੁਲਦੀਪ ਸਿੰਘ
. . .  1 day ago
ਵੱਖ-ਵੱਖ ਪਾਰਟੀਆਂ ਦੇ ਇਕੱਠੇ ਹੋਏ ਲੋਕਾਂ ਨੇ ਮੋਦੀ ਹਕੂਮਤ ਅਤੇ ਬ੍ਰਿਜ ਭੂਸ਼ਣ ਦਾ ਫੂਕਿਆ ਪੁਤਲਾ
. . .  1 day ago
ਕਾਹਨੂੰਵਾਨ ,7 ਜੂਨ (ਕੁਲਦੀਪ ਸਿੰਘ ਜਾਫਲਪੁਰ)- ਪਿਛਲੇ ਲੰਮੇ ਸਮੇਂ ਤੋਂ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਈਆਂ ਮਹਿਲਾ ਪਹਿਲਵਾਨ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ...
ਪਟਨਾ ਸਾਹਿਬ ਵਿਖੇ ਮਾਲ ਅੰਦਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਲਗਾਉਣਾ ਸਿੱਖ ਸਿਧਾਂਤਾਂ ਦੇ ਵਿਰੁੱਧ - ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 7 ਜੂਨ (ਜਸਵੰਤ ਸਿੰਘ ਜੱਸ )- ਪਟਨਾ ਸਾਹਿਬ ਵਿਖੇ ਅੰਬੂਜਾ ਮਾਲ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਲਗਾਉਣ ਦੀ ਕਾਰਵਾਈ ਸਿੱਖ ਸਿਧਾਂਤਾਂ ਦੇ ਵਿਰੁੱਧ ਹੈ । ਸਿੱਖੀ ਅੰਦਰ ਬੁੱਤ ਪ੍ਰਸਤੀ ..
1.25 ਕਰੋੜ ਰੁਪਏ ਦੀ ਭੰਗ ਬਰਾਮਦ
. . .  1 day ago
ਛੱਤੀਸਗੜ੍ਹ ,7 ਜੂਨ - ਮਹਾਸਮੁੰਦ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜੋ ਕਥਿਤ ਤੌਰ 'ਤੇ ਭੰਗ ਦੀ ਸਮੱਗਲਿੰਗ ਵਿਚ ਸ਼ਾਮਿਲ ਸਨ , ਲਗਭਗ 500 ਕਿਲੋਗ੍ਰਾਮ ਵਜ਼ਨ ਦਾ ਨਸ਼ੀਲਾ ਪਦਾਰਥ ਬਰਾਮਦ ...
ਰਾਜਸਥਾਨ ਰਾਜ ਮਹਿਲਾ ਕਮਿਸ਼ਨ ਨੇ ਇਕ ਲੜਕੀ ਨੂੰ ਅਗਵਾ ਕਰਕੇ ਜ਼ਬਰਦਸਤੀ ਵਿਆਹ ਕਰਨ ਦੀਆਂ ਮੀਡੀਆ ਰਿਪੋਰਟਾਂ ਦਾ ਲਿਆ ਨੋਟਿਸ
. . .  1 day ago
ਜੈਪੁਰ ,7 ਜੂਨ ਰਾਜਸਥਾਨ ਰਾਜ ਮਹਿਲਾ ਕਮਿਸ਼ਨ ਨੇ ਜੈਸਲਮੇਰ ਜ਼ਿਲ੍ਹੇ ਵਿਚ ਇਕ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਜ਼ਬਰਦਸਤੀ ਵਿਆਹ ਕਰਨ ਦੀਆਂ ਮੀਡੀਆ ਰਿਪੋਰਟਾਂ ਦਾ ਨੋਟਿਸ ਲਿਆ ਹੈ ...
ਤੋਸ਼ਾਖਾਨਾ ਮਾਮਲਾ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਪਤਨੀ ਬੁਸ਼ਰਾ 'ਤੇ ਇਕ ਹੋਰ ਧੋਖਾਧੜੀ ਦਾ ਮਾਮਲਾ ਦਰਜ
. . .  1 day ago
ਨਵੀਂ ਦਿੱਲੀ ,7 ਜੂਨ - ਤੋਸ਼ਾਖਾਨਾ ਮਾਮਲੇ 'ਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਪਤਨੀ ਬੁਸ਼ਰਾ 'ਤੇ ਇਕ ਹੋਰ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ ।
ਰਾਸ਼ਟਰਪਤੀ ਮੁਰਮੂ 4 ਦਿਨਾਂ ਦੇ ਦੌਰੇ 'ਤੇ ਸਰਬੀਆ ਪਹੁੰਚੇ
. . .  1 day ago
ਨਵੀਂ ਦਿੱਲੀ ,7 ਜੂਨ - ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ 4 ਦਿਨਾਂ ਦੇ ਦੌਰੇ 'ਤੇ ਸਰਬੀਆ ਪਹੁੰਚੇ ਹਨ ।
30 ਜੂਨ ਤੱਕ ਹੋਵੇਗੀ ਡਬਲਯੂ.ਐਫ਼.ਆਈ. ਦੀ ਚੋਣ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 7 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਪਹਿਲਵਾਨਾਂ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮੈਂ ਪਹਿਲਵਾਨਾਂ ਨਾਲ 6 ਘੰਟੇ ਲੰਬੀ ਚਰਚਾ ਕੀਤੀ ਹੈ। ਉਨ੍ਹਾਂ ਕਿਹਾ...
ਜੇਕਰ 15 ਜੂਨ ਤੱਕ ਕਾਰਵਾਈ ਨਾ ਹੋਈ ਤਾਂ ਅਸੀਂ ਆਪਣਾ ਧਰਨਾ ਜਾਰੀ ਰੱਖਾਂਗੇਂ- ਬਜਰੰਗ ਪੂਨੀਆ
. . .  1 day ago
ਨਵੀਂ ਦਿੱਲੀ, 7 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਤੋਂ ਬਾਅਦ ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਕਿ ਸਰਕਾਰ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ 15 ਜੂਨ ਤੋਂ ਪਹਿਲਾਂ ਪੁਲਿਸ ਜਾਂਚ ਪੂਰੀ...
ਦਸਮੇਸ਼ ਗਰਲਜ਼ ਕਾਲਜ ਬਾਦਲ ਦੀ ਵਿਦਿਆਰਥਣ ਨੇ ਸ਼ੂਟਿੰਗ ਵਿਸ਼ਵ ਕੱਪ ਵਿਚ ਸੋਨ ਤਗਮਾ ਕੀਤਾ ਪ੍ਰਾਪਤ
. . .  1 day ago
ਮਲੋਟ, 7 ਜੂਨ (ਅਜਮੇਰ ਸਿੰਘ ਬਰਾੜ)- ਦਸ਼ਮੇਸ਼ ਗਰਲਜ਼ ਕਾਲਜ ਬਾਦਲ ਦੀ ਲੜਕੀ ਨੇ ਜਰਮਨੀ ਵਿਚ ਚੱਲ ਰਹੇ ਵਿਸ਼ਵ ਕੱਪ ਮੁਕਾਬਲਿਆਂ ਵਿਚੋਂ 25 ਮੀਟਰ ਰੈਪਿਡ ਪਿਸਟਲ ਸ਼ੂਟਿੰਗ ਵਿਚੋਂ ਸੋਨੇ ਦਾ ਤਗਮਾ ਪ੍ਰਾਪਤ ਕਰਦਿਆਂ....
ਉੱਤਰ ਪ੍ਰਦੇਸ਼: ਗੈਂਗਸਟਰ ਸੰਜੀਵ ਜੀਵਾ ’ਤੇ ਹਮਲਾ
. . .  1 day ago
ਲਖਨਊ, 7 ਜੂਨ- ਗੈਂਗਸਟਰ ਸੰਜੀਵ ਜੀਵਾ ਨੂੰ ਅੱਜ ਇਥੋਂ ਦੀ ਸਿਵਲ ਅਦਾਲਤ ਦੇ ਬਾਹਰ ਗੋਲੀ ਮਾਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਹਮਲਾਵਰ ਵਕੀਲ ਦੇ ਭੇਸ ਵਿਚ ਅਦਾਲਤ ਵਿਚ ਦਾਖ਼ਲ....
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
. . .  1 day ago
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਖੇਡ ਰਹੀ ਹੈ ਭਾਰਤੀ ਕ੍ਰਿਕਟ ਟੀਮ
. . .  1 day ago
ਲੰਡਨ, 7 ਜੂਨ-ਓਡੀਸ਼ਾ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਸੋਗ ਲਈ ਆਈ.ਸੀ.ਸੀ. ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਭਾਰਤੀ ਕ੍ਰਿਕਟ ਟੀਮ ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ...
ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਰਵਾਇਆ ਜਾ ਰਿਹੈ ਕਬਜ਼ਾ- ਪਰਮਬੰਸ ਸਿੰਘ ਬੰਟੀ ਰੋਮਾਣਾ
. . .  1 day ago
ਚੰਡੀਗੜ੍ਹ, 7 ਜੂਨ (ਦਵਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਬਜ਼ਾ ਕਰਵਾਇਆ ਜਾ ਰਿਹਾ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਖ਼ਿਲਾਫ਼ ਇਕੱਠੇ ਹੋ ਕੇ ਇਹ ਲੜਾਈ ਲੜਨ ਦੀ ਲੋੜ....
ਸਾਬਕਾ ਮੰਤਰੀ ਸਿੰਗਲਾ ਦੀ ਕੋਠੀ ’ਤੇ ਵੀ ਪਹੁੰਚੀ ਵਿਜੀਲੈਂਸ
. . .  1 day ago
ਸੰਗਰੂਰ, 7 ਜੂਨ (ਦਮਨਜੀਤ ਸਿੰਘ)- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਦੀ ਸੰਗਰੂਰ ਕੋਠੀ ’ਤੇ ਵੀ ਅੱਜ ਵਿਜੀਲੈਂਸ ਵਲੋਂ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ 2 ਘੰਟਿਆਂ ਤੱਕ ਸਿੰਗਲਾ ਦੀ....
ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਪਹੁੰਚੇ ਕਰਨਾਲ
. . .  1 day ago
ਕਰਨਾਲ, 7 ਜੂਨ (ਗੁਰਮੀਤ ਸਿੰਘ ਸੱਗੂ)- ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਕਿਸਾਨ ਆਗੂ ਰਾਕੇਸ਼ ਟਿਕੈਤ ਕਰਨਾਲ ਪਹੁੰਚੇ। ਉਨ੍ਹਾਂ....
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਲੰਡਨ, 7 ਜੂਨ- ਭਾਰਤ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਆਸਟ੍ਰੇਲੀਆ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਕੇਂਦਰੀ ਮੰਤਰੀ ਮੰਡਲ ਨੇ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਸਮਰਥਨ ਮੁੱਲ ਨੂੰ ਦਿੱਤੀ ਮਨਜ਼ੂਰੀ- ਪੀਯੂਸ਼ ਗੋਇਲ
. . .  1 day ago
ਨਵੀਂ ਦਿੱਲੀ, 7 ਜੂਨ- ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰੀ ਮੰਤਰੀ ਮੰਡਲ ਨੇ ਮੰਡੀਕਰਨ ਸੀਜ਼ਨ 2023-24 ਲਈ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਘੱਟੋ-ਘੱਟ ਸਮਰਥਨ.....
ਸਿਵਲ ਹਸਪਤਾਲ ’ਚ ਮੈਡੀਕਲ ਕਰਵਾਉਣ ਆਇਆ ਦੋਸ਼ੀ ਹਥਕੜੀ ਸਮੇਤ ਫ਼ਰਾਰ
. . .  1 day ago
ਕਪੂਰਥਲਾ, 7 ਜੂਨ (ਅਮਨਜੋਤ ਸਿੰਘ ਵਾਲੀਆ)- ਸਿਵਲ ਹਸਪਤਾਲ ਵਿਚ ਅੱਜ ਮੈਡੀਕਲ ਕਰਵਾਉਣ ਆਇਆ ਚੋਰੀ ਦੇ ਮਾਮਲੇ ਵਿਚ ਇਕ ਕਥਿਤ ਦੋਸ਼ੀ ਦੇ ਹਥਕੜੀ ਸਮੇਤ ਫ਼ਰਾਰ ਹੋਣ ਦੀ ਖ਼ਬਰ ਹੈ.....
ਹੁਸ਼ਿਆਰਪੁਰ: ਖ਼ੇਤ ’ਚੋਂ ਬੰਬ ਮਿਲਣ ਕਾਰਨ ਪਿੰਡ ਵਿਚ ਦਹਿਸ਼ਤ ਦਾ ਮਾਹੌਲ
. . .  1 day ago
ਮੁਕੇਰੀਆਂ, 7 ਜੂਨ- ਇੱਥੋਂ ਦੇ ਇਕ ਪਿੰਡ ਧਰਮਪੁਰ ’ਚ ਬੰਬ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਪਿੰਡ ਨੂੰ ਸੀਲ ਕਰ ਦਿੱਤਾ ਹੈ। ਫ਼ਿਲਹਾਲ ਪੁਲਿਸ ਵਲੋਂ ਜਾਂਚ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਅੱਸੂ ਸੰਮਤ 553

ਸੰਗਰੂਰ

ਆਂਗਣਵਾੜੀ ਕੇਂਦਰ ਬਦਲਣ ਨੂੰ ਲੈ ਕੇ ਪਿੰਡ ਵਾਸੀਆਂ ਕੀਤੀ ਨਾਅਰੇਬਾਜ਼ੀ

ਅਮਰਗੜ੍ਹ, 16 ਸਤੰਬਰ (ਸੁਖਜਿੰਦਰ ਸਿੰਘ ਝੱਲ)-ਸਰਕਾਰੀ ਪ੍ਰਾਇਮਰੀ ਸਕੂਲ 'ਚੋਂ ਆਂਗਣਵਾੜੀ ਕੇਂਦਰ ਨੂੰ ਬਦਲਣ ਦੀ ਮੰਗ ਕਰਦਿਆਂ ਸਕੂਲ ਅੱਗੇ ਪਿੰਡ ਭੱਟੀਆਂ ਖੁਰਦ ਦੇ ਵਾਸੀਆਂ ਵਲੋਂ ਧਰਨਾ ਦਿੰਦਿਆਂ ਨਾਅਰੇਬਾਜ਼ੀ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੋਹਨ ਸਿੰਘ, ਜਸਬੀਰ ਸਿੰਘ ਸਾਬਕਾ ਸਰਪੰਚ, ਪ੍ਰੇਮ ਸਿੰਘ ਪੰਚਾਇਤ ਮੈਂਬਰ ਆਦਿ ਨੇ ਦੱਸਿਆ ਕਿ ਪਿੰਡ ਭੱਟੀਆਂ ਖੁਰਦ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਦੋ ਆਂਗਣਵਾੜੀ ਕੇਂਦਰ ਚੱਲਦੇ ਹਨ, ਇਨ੍ਹਾਂ ਆਂਗਣਵਾੜੀ ਕੇਂਦਰਾਂ ਕਾਰਨ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਪੜ੍ਹਦੇ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੁੰਦੀ ਹੈ, ਇਸ ਲਈ ਉਹ ਇਨ੍ਹਾਂ ਆਂਗਣਵਾੜੀ ਕੇਂਦਰਾਂ ਨੂੰ ਸਕੂਲ ਵਿਚੋਂ ਦੂਜੀ ਜਗ੍ਹਾ ਤਬਦੀਲ ਕਰਨ ਦੀ ਮੰਗ ਕਰਦੇ ਹਨ, ਇਸੇ ਕਰ ਕੇ ਹੀ ਉਨ੍ਹਾਂ ਵਲੋਂ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ | ਇਸ ਸੰਬੰਧੀ ਜਦੋਂ ਮੌਕੇ ਪਰ ਪਹੁੰਚੀ ਪਿੰਡ ਭੱਟੀਆਂ ਦੀ ਸਰਪੰਚ ਹਰਮੇਸ਼ ਕੌਰ ਅਤੇ ਪੰਚਾਇਤ ਸਕੱਤਰ ਧਰਮ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਮਸਲੇ ਨੂੰ ਲੈ ਕੇ ਉਨ੍ਹਾਂ ਵਲੋਂ ਸੀ.ਡੀ.ਪੀ.ਓ. ਮਲੇਰਕੋਟਲਾ ਕੋਲ ਪਹੁੰਚ ਕੀਤੀ ਗਈ ਸੀ ਅਤੇ ਸੀ.ਡੀ.ਪੀ.ਓ. ਮਲੇਰਕੋਟਲਾ ਵਲੋਂ ਦੋ ਆਂਗਣਵਾੜੀ ਕੇਂਦਰਾਂ ਨੂੰ ਬਣਾਉਣ ਸਬੰਧੀ ਗਰਾਂਟ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ ਹੈ, ਜਲਦੀ ਹੀ ਆਂਗਣਵਾੜੀ ਕੇਂਦਰਾਂ ਲਈ ਇਮਾਰਤ ਤਿਆਰ ਕਰ ਕੇ ਸਰਕਾਰੀ ਪ੍ਰਾਇਮਰੀ ਸਕੂਲ ਵਿਚੋਂ ਉਨ੍ਹਾਂ ਨੂੰ ਤਬਦੀਲ ਕਰ ਦਿੱਤਾ ਜਾਵੇਗਾ | ਇਸ ਮੌਕੇ ਜਥੇ. ਭਗਵੰਤ ਸਿੰਘ ਭੱਟੀਆਂ, ਦੇਵ ਸਿੰਘ, ਗੁਰਪ੍ਰੀਤ ਸਿੰਘ, ਪੱਪੀ ਸਿੰਘ, ਦਾਰ ਸਿੰਘ ਗਿੱਲ, ਕਾਕਾ ਸਿੰਘ, ਰਾਜ ਸਿੰਘ, ਦਵਿੰਦਰ ਸਿੰਘ, ਨਿਧਾਨ ਸਿੰਘ, ਅਮਨਦੀਪ ਕੌਰ, ਕੁਲਵਿੰਦਰ ਕੌਰ, ਬਲਜੀਤ ਕੌਰ, ਰੁਪਿੰਦਰ ਕੌਰ, ਸ਼ਮਸ਼ੇਰ ਕੌਰ ਆਦਿ ਮੌਜੂਦ ਸਨ |

ਅਰਵਿੰਦ ਖੰਨਾ ਦੇ ਆਉਣ ਦੀਆਂ ਚਰਚਾਵਾਂ ਨੇ ਸੰਗਰੂਰ ਦੀ ਬਦਲੀ ਸਿਆਸੀ ਫ਼ਿਜ਼ਾ

ਸੰਗਰੂਰ, 16 ਸਤੰਬਰ (ਦਮਨਜੀਤ ਸਿੰਘ)-ਵਿਧਾਨ ਸਭਾ ਹਲਕਾ ਸੰਗਰੂਰ ਤੋਂ ਸਾਬਕਾ ਵਿਧਾਇਕ ਅਰਵਿੰਦ ਖੰਨਾ ਦੇ ਮੁੜ ਸਰਗਰਮ ਹੋਣ ਤੇ ਆਗਾਮੀ ਵਿਧਾਨ ਸਭਾ ਚੋਣ ਲੜਨ ਦੀਆਂ ਵੱਡੇ ਪੱਧਰ 'ਤੇ ਚੱਲ ਰਹੀਆਂ ਚਰਚਾਵਾਂ ਨੇ ਖੰਨਾ ਦੀ ਸੰਗਰੂਰ ਆਮਦ ਤੋਂ ਪਹਿਲਾਂ ਹੀ ਹਲਕੇ ਦੀ ਰਾਜਨੀਤੀ ...

ਪੂਰੀ ਖ਼ਬਰ »

ਪੈਨਸ਼ਨਰਾਂ ਦੀ ਸੂਬਾ ਪੱਧਰੀ ਮੀਟਿੰਗ 18 ਨੂੰ

ਸੰਗਰੂਰ, 15 ਸਤੰਬਰ (ਅਮਨਦੀਪ ਸਿੰਘ ਬਿੱਟਾ)-ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਮੁੱਖ ਦਫ਼ਤਰ ਦੀ ਇਕ ਅਹਿਮ ਮੀਟਿੰਗ ਕਨਫੈਡਰੇਸ਼ਨ ਦੇ ਪ੍ਰਧਾਨ ਸ਼੍ਰੀ ਕਰਮ ਸਿੰਘ ਧਨੋਆ ਦੀ ਪ੍ਰਧਾਨਗੀ ਹੇਠ 18 ਸਤੰਬਰ ਨੰੂ ਹੋਵੇਗੀ | ਐਸੋਸੀਏਸ਼ਨ ਦੇ ਜਨਰਲ ਸਕੱਤਰ ਸ਼੍ਰੀ ...

ਪੂਰੀ ਖ਼ਬਰ »

ਖੇਤੀ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰੱਖਾਂਗੇ-ਚੇਅਰਮੈਨ ਚੌਦਾਂ

ਕੱੁਪ ਕਲਾਂ, 16 ਸਤੰਬਰ (ਮਨਜਿੰਦਰ ਸਿੰਘ ਸਰੌਦ)-ਕਿਸਾਨੀ ਹਿਤਾਂ ਨੂੰ ਧਿਆਨ 'ਚ ਰੱਖਦੇ ਹੋਏ ਜਿੰਨਾ ਚਿਰ ਕੇਂਦਰੀ ਹਕੂਮਤ ਤਿੰਨ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ ਓਨਾ ਚਿਰ ਕਿਸਾਨਾਂ ਭਾਈਚਾਰੇ ਵਲੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਲੁਟੇਰੇ ਘਰ 'ਚ ਦਾਖ਼ਲ ਹੋ ਕੇ ਨਕਦੀ ਤੇ ਸੋਨਾ ਲੈ ਕੇ ਫ਼ਰਾਰ

ਧੂਰੀ, 16 ਸਤੰਬਰ (ਸੰਜੇ ਲਹਿਰੀ, ਦੀਪਕ)-ਬੀਤੀ ਕੱਲ੍ਹ ਧੂਰੀ ਦੇ ਭੀੜ-ਭਾੜ ਵਾਲੇ ਰਿਹਾਇਸ਼ੀ ਇਲਾਕੇ 'ਚ ਦੋ ਅਣਪਛਾਤੇ ਵਿਅਕਤੀਆਂ ਵਲੋਂ ਇਕ ਕੋਠੀ 'ਚ ਦਾਖ਼ਲ ਹੋ ਕੇ ਇੱਕ ਬੱਚੀ ਦੇ ਗਲ਼ 'ਤੇ ਮਾਰੂ ਹਥਿਆਰ ਰੱਖ ਕੇ ਘਰ 'ਚ ਇਕੱਲੀ ਮਹਿਲਾ ਪਾਸੋਂ ਨਕਦੀ ਤੇ ਸੋਨੇ ਦੇ ਗਹਿਣੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਾਈਕਲ ਸਵਾਰ ਦੀ ਮੌਤ

ਲਹਿਰਾਗਾਗਾ, 16 ਸਤੰਬਰ (ਅਸ਼ੋਕ ਗਰਗ)-ਪਿੰਡ ਚੂੜਲ ਕਲਾਂ ਵਿਖੇ ਸਾਈਕਲ ਅਤੇ ਬੁਲਟ ਮੋਟਰਸਾਈਕਲ ਵਿਚਕਾਰ ਹੋਈ ਟੱਕਰ 'ਚ ਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਚੌਂਕੀ ਚੋਟੀਆਂ ਦੇ ਇੰਚਾਰਜ ਗੁਲਜ਼ਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ...

ਪੂਰੀ ਖ਼ਬਰ »

ਡੇਢ ਕੁਇੰਟਲ ਭੁੱਕੀ ਸਮੇਤ ਤਿੰਨ ਵਿਅਕਤੀ ਕਾਬੂ

ਮਲੇਰਕੋਟਲਾ, 16 ਸਤੰਬਰ (ਮੁਹੰਮਦ ਹਨੀਫ ਥਿੰਦ)-ਬਾਹਰੀ ਸੂਬਿਆਂ ਤੋਂ ਭੁੱਕੀ ਚੂਰਾ ਪੋਸਤ ਲਿਆ ਕੇ ਮਲੇਰਕੋਟਲਾ ਇਲਾਕੇ ਅੰਦਰ ਵੇਚਣ ਵਾਲੇ ਤਿੰਨ ਵਿਅਕਤੀਆਂ ਨੂੰ ਸੀ.ਆਈ.ਏ. ਸਟਾਫ਼ ਮਾਹੋਰਾਣਾ ਦੀ ਪੁਲਿਸ ਨੇ ਵੱਡੀ ਮਾਤਰਾ 'ਚ ਭੁੱਕੀ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ...

ਪੂਰੀ ਖ਼ਬਰ »

ਉਸਾਰੀ ਅਧੀਨ ਡਰੇਨ ਦੇ ਪੁਲ 'ਤੇ ਕੰਮ ਰੁਕਣ ਕਾਰਨ ਲੋਕਾਂ ਨੂੰ ਪੇਸ਼ ਆ ਰਹੀਆਂ ਭਾਰੀ ਮੁਸ਼ਕਿਲਾਂ

ਕੌਹਰੀਆਂ, 16 ਸਤੰਬਰ (ਮਾਲਵਿੰਦਰ ਸਿੰਘ ਸਿੱਧੂ)-ਕੌਹਰੀਆਂ-ਦੁਗਾਲ ਮੁੱਖ ਮਾਰਗ 'ਤੇ ਪਿੰਡ ਉਭਿਆ ਨੇੜੇ ਪੈਂਦੀ ਡਰੇਨ ਦੇ ਪੁਰਾਣੇ ਪੁੱਲ ਨੂੰ ਢਾਹ ਕੇ ਨਵਾਂ ਪੁਲ ਬਣਾਇਆ ਜਾ ਰਿਹਾ ਹੈ | ਪੁਲ ਦੀ ਉਸਾਰੀ ਦਾ ਕੰਮ ਕੀੜੀ ਦੀ ਚਾਲ ਚੱਲ ਰਿਹਾ ਸੀ ਪਰ ਨੇੜਲੇ ਖੇਤਾਂ ਵਾਲੇ ...

ਪੂਰੀ ਖ਼ਬਰ »

ਅਧਿਆਪਕ ਦਲ ਦੀ ਮੀਟਿੰਗ ਅੱਜ

ਸੰਗਰੂਰ, 16 ਸਤੰਬਰ (ਸੁਖਵਿੰਦਰ ਸਿੰਘ ਫੁੱਲ)-ਅਧਿਆਪਕ ਦਲ ਪੰਜਾਬ ਦੀ ਜਥੇਬੰਦਕ ਮੀਟਿੰਗ ਅਧਿਆਪਕ ਦਲ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸ. ਵਰਿੰਦਰਜੀਤ ਸਿੰਘ ਬਜਾਜ ਦੀ ਅਗਵਾਈ 'ਚ 17 ਸਤੰਬਰ ਨੂੰ ਬਾਅਦ ਦੁਪਹਿਰ 4 ਵਜੇ ਨੈਣਾ ਦੇਵੀ ਮੰਦਿਰ ਦੇ ਪਾਰਕ ਵਿਖੇ ਹੋਵੇਗੀ | ਇਸ ...

ਪੂਰੀ ਖ਼ਬਰ »

ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ, ਅਗਵਾ

ਸੁਨਾਮ ਊਧਮ ਸਿੰਘ ਵਾਲਾ, 16 ਸਤੰਬਰ (ਭੁੱਲਰ, ਧਾਲੀਵਾਲ)-ਬੀਤੀ ਸ਼ਾਮ ਸੁਨਾਮ ਬੱਸ ਅੱਡੇ 'ਚ ਕਰੀਬ ਇਕ ਦਰਜਨ ਵਿਅਕਤੀਆਂ ਵਲੋਂ ਇਕ ਨੌਜਵਾਨ ਨੂੰ ਘੇਰ ਕੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨ ਉਪਰੰਤ ਅਗਵਾ ਕਰ ਕੇ ਲੈ ਜਾਣ ਦੀ ਖ਼ਬਰ ਹੈ | ਮਾਮਲੇ ਦੀ ਪੜਤਾਲ ਕਰ ਰਹੇ ਪੁਲਿਸ ...

ਪੂਰੀ ਖ਼ਬਰ »

ਸਬ ਤਹਿਸੀਲ ਖਨੌਰੀ 'ਚ ਮਾਲ ਮਹਿਕਮੇ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਕਰੋੜਾਂ ਦੀ ਜ਼ਮੀਨ ਵੇਚੀ

ਖਨੌਰੀ, 16 ਸਤੰਬਰ (ਰਮੇਸ਼ ਕੁਮਾਰ)-ਜ਼ਿਲ੍ਹਾ ਸੰਗਰੂਰ ਦੇ ਸਬ ਤਹਿਸੀਲ ਖਨੌਰੀ 'ਚ ਮਾਲ ਮਹਿਕਮੇ ਦੇ ਪਟਵਾਰੀ ਅਤੇ ਹੋਰ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਕਿਸੇ ਹੋਰ ਵਿਅਕਤੀ ਦੀ ਕਰੋੜਾਂ ਰੁਪਏ ਦੀ ਜ਼ਮੀਨ ਦਾ ਇੰਤਕਾਲ ਨਾਜਾਇਜ਼ ਢੰਗ ਨਾਲ ਕਿਸੇ ਦੂਸਰੇ ਵਿਅਕਤੀ ਦੇ ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਨੇ ਡੀ.ਐਸ.ਪੀ. ਵਜੋਂ ਅਹੁਦਾ ਸੰਭਾਲਿਆ

ਧੂਰੀ, 16 ਸਤੰਬਰ (ਸੰਜੇ ਲਹਿਰੀ, ਦੀਪਕ)-ਸ. ਪਰਮਿੰਦਰ ਸਿੰਘ ਨੇ ਧੂਰੀ ਵਿਖੇ ਬਤੌਰ ਡੀ.ਐਸ.ਪੀ. ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਐਸ.ਐਸ.ਪੀ. ਸੰਗਰੂਰ ਸ੍ਰੀ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਨ੍ਹਾਂ ਦਾ ਮੁੱਖ ...

ਪੂਰੀ ਖ਼ਬਰ »

ਪਾਵਰਕਾਮ ਦੇ ਖਪਤਕਾਰਾਂ ਦੀਆਂ ਰੋਜ਼ਾਨਾ ਸੁਣੀਆਂ ਜਾਣਗੀਆਂ ਸ਼ਿਕਾਇਤਾਂ

ਧੂਰੀ, 16 ਸਤੰਬਰ (ਦੀਪਕ)-ਪਾਵਰਕਾਮ ਸ਼ਹਿਰੀ ਉਪ ਮੰਡਲ ਧੂਰੀ ਦੇ ਐਸ.ਡੀ.ਓ. ਵਿਜੈ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਵਰਕਾਮ ਵਲੋਂ ਖਪਤਕਾਰਾਂ ਨੂੰ ਵਧੀਆਂ ਸੇਵਾਵਾਂ ਅਤੇ ਸਹੂਲਤਾਂ ਦੇਣ ਲਈ ਅਤੇ ਸ਼ਿਕਾਇਤਾਂ ਨੂੰ ਨਿਪਟਾਉਣ ਲਈ ਜਿੱਥੇ 1912 ਹੈਲਪਲਾਈਨ ਨੰਬਰ ...

ਪੂਰੀ ਖ਼ਬਰ »

ਗਣੇਸ਼ ਉਤਸਵ ਸਮਾਗਮ 'ਚ ਪਹੁੰਚੇ ਪਰਮਿੰਦਰ ਸਿੰਘ ਢੀਂਡਸਾ

ਲਹਿਰਾਗਾਗਾ, 16 ਸਤੰਬਰ (ਅਸ਼ੋਕ ਗਰਗ)-ਸ੍ਰੀ ਨੈਣਾ ਦੇਵੀ ਮੰਦਰ ਤੇ ਧਰਮ ਅਰਥ ਲੰਗਰ ਕਮੇਟੀ ਲਹਿਰਾਗਾਗਾ ਵਲੋਂ ਮਨਾਏ ਜਾ ਰਹੇ ਸ੍ਰੀ ਗਣੇਸ਼ ਉਤਸਵ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ...

ਪੂਰੀ ਖ਼ਬਰ »

ਰਣਜੀਤ ਰੰਧਾਵਾ ਦਾ ਸਮਰਥਨ

ਧੂਰੀ, 16 ਸਤੰਬਰ (ਸੁਖਵੰਤ ਸਿੰਘ ਭੁੱਲਰ)-ਹਲਕਾ ਧੂਰੀ ਤੋਂ ਸਥਾਨਕ ਆਗੂ ਨੰੂ ਬਤੌਰ ਉਮੀਦਵਾਰ ਚੁਣਨ ਲਈ ਸ਼੍ਰੋਮਣੀ ਅਕਾਲੀ ਦਲ (ਬ) ਦੇ ਪਾਰਟੀ ਅਹੁਦੇਦਾਰਾਂ ਦੇ 31 ਮੈਂਬਰਾਂ ਦੀ ਕਮੇਟੀ ਵਲੋਂ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸਰਪੰਚ ਸ. ਰਣਜੀਤ ਸਿੰਘ ਰੰਧਾਵਾ ਕਾਤਰੋਂ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਦੀ ਹਾਲਤ ਨੂੰ ਲੈ ਕੇ ਸਿਆਸਤ ਗਰਮਾਈ

ਅਮਰਗੜ੍ਹ, 16 ਸਤੰਬਰ (ਸੁਖਜਿੰਦਰ ਸਿੰਘ ਝੱਲ)-ਸਰਕਾਰੀ ਹਸਪਤਾਲ ਅਮਰਗੜ੍ਹ ਦੀ ਹਾਲਤ ਨੂੰ ਲੈ ਕੇ ਇਕ ਵਾਰ ਫਿਰ ਤੋਂ ਸਿਆਸਤ ਗਰਮਾਉਂਦੀ ਨਜ਼ਰ ਆ ਰਹੀ ਹੈ, ਜਿਸ ਪਿੱਛੇ ਵੱਡਾ ਕਾਰਨ ਸਰਕਾਰੀ ਹਸਪਤਾਲ ਅਮਰਗੜ੍ਹ ਤੋਂ ਡਾਕਟਰਾਂ ਦੀਆਂ ਬਦਲੀਆਂ ਦਾ ਹੈ ਕਿਉਂਕਿ ਸਿਵਲ ਸਰਜਨ ...

ਪੂਰੀ ਖ਼ਬਰ »

ਪਿੰਡ ਭੌਰਲਾ ਵਿਖੇ ਕਿਸਾਨੀ ਸੰਘਰਸ਼ ਨੂੰ ਸਮਰਪਿਤ ਬਾਬਾ ਲਾਲ ਸਿੰਘ ਯਾਦਗਾਰੀ ਕਬੱਡੀ ਕੱਪ 20 ਨੂੰ

ਬੀਜਾ, 16 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਬਾਬਾ ਲਾਲ ਸਿੰਘ ਯੂਥ ਸਪੋਰਟਸ ਕਲੱਬ ਵਲੋਂ ਨਗਰ ਨਿਵਾਸੀਆਂ, ਗਰਾਮ ਪੰਚਾਇਤ ਅਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਕਿਸਾਨ ਅੰਦੋਲਨ ਨੂੰ ਸਮਰਪਿਤ ਬਾਬਾ ਲਾਲ ਸਿੰਘ ਯਾਦਗਾਰੀ ਕਬੱਡੀ ਕੱਪ 20 ਸਤੰਬਰ ਨੂੰ ਬਖ਼ਸ਼ੀਸ਼ ਸਿੰਘ ...

ਪੂਰੀ ਖ਼ਬਰ »

ਅਕਾਲੀ ਆਗੂ ਅਰਵਿੰਦ ਖੰਨਾ ਨਾਲ ਮੀਟਿੰਗ ਕਰਕੇ ਹੋਏ ਬਾਗ਼ੋ-ਬਾਗ਼

ਭਵਾਨੀਗੜ੍ਹ, 16 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)- ਪਿਛਲੇ ਦਿਨਾਂ ਤੋਂ ਚਰਚਾਵਾਂ ਦੇ ਦੌਰ 'ਚ ਚੱਲ ਰਹੇ ਹਲਕਾ ਸੰਗਰੂਰ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਸੰਭਾਵੀ ਉਮੀਦਵਾਰ ਅਰਵਿੰਦ ਖੰਨਾ ਨੇ ਹਲਕੇ ਦੇ ਅਕਾਲੀ ਆਗੂਆਂ ਦੀ ਜ਼ੀਰਕਪੁਰ ਦੇ ਇਕ ਹੋਟਲ ਵਿਚ ਮੀਟਿੰਗ ਕਰਦਿਆਂ ...

ਪੂਰੀ ਖ਼ਬਰ »

ਸਤੌਜ ਅਕੈਡਮੀ ਨੂੰ ਵਧੀਆ ਬੁਨਿਆਦੀ ਢਾਂਚੇ ਲਈ ਰਾਜ ਪੱਧਰੀ ਸਮਾਗਮ ਦੌਰਾਨ ਮਿਲਿਆ ਐਵਾਰਡ

ਧਰਮਗੜ੍ਹ, 16 ਦਸੰਬਰ (ਗੁਰਜੀਤ ਸਿੰਘ ਚਹਿਲ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਉਧਮ ਸਿੰਘ ਅਕੈਡਮੀ ਸਤੌਜ ਨੂੰ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਫੈਡਰੇਸ਼ਨ ਆਫ਼ ਪੰਜਾਬ (ਫੈਪ) ਦੁਆਰਾ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਵਧੀਆ ਬੁਨਿਆਦੀ ਢਾਂਚੇ ...

ਪੂਰੀ ਖ਼ਬਰ »

ਬਲਦੇਵ ਸਿੰਘ ਮਾਨ ਵਲੋਂ ਸੁਨਾਮ ਹਲਕੇ ਲਈ ਮੀਟਿੰਗ

ਸੂਲਰ ਘਰਾਟ, 16 ਸਤੰਬਰ (ਜਸਵੀਰ ਸਿੰਘ ਔਜਲਾ)-ਸਾਬਕਾ ਮੰਤਰੀ ਅਤੇ ਸ੍ਰੋਮਣੀ ਅਕਾਲੀ ਦਲ (ਬ) ਦੇ ਕੋਰ ਕਮੇਟੀ ਮੈਂਬਰ ਬਲਦੇਵ ਸਿੰਘ ਮਾਨ ਦੀ ਰਿਹਾਇਸ਼ ਸੂਲਰ ਘਰਾਟ ਵਿਖੇ ਸੋ:ਅ:ਦਲ ਬਾਦਲ ਅਤੇ ਬਸਪਾ ਦੇ ਵਰਕਰਾਂ ਦੀ ਇਕ ਸਾਂਝੀ ਮੀਟਿੰਗ ਰੱਖੀ ਗਈ ਇਸ ਮੀਟਿੰਗ 'ਚ ਵੱਡੀ ਗਿਣਤੀ ...

ਪੂਰੀ ਖ਼ਬਰ »

8.60 ਕਰੋੜ ਦੀ ਲਾਗਤ ਨਾਲ ਬਣੇਗਾ ਮਲੇਰਕੋਟਲਾ ਵਿਖੇ ਆਧੁਨਿਕ ਬੱਸ ਸਟੈਂਡ

ਮਲੇਰਕੋਟਲਾ, 16 ਸਤੰਬਰ (ਮੁਹੰਮਦ ਹਨੀਫ਼ ਥਿੰਦ, ਕੁਠਾਲਾ)-ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮਿ੍ਤ ਕੌਰ ਗਿੱਲ ਨੇ ਅੱਜ ਮਲੇਰਕੋਟਲਾ ਸ਼ਹਿਰ ਵਿਖੇ ਉਸਾਰੇ ਜਾਣ ਵਾਲੇ ਬੱਸ ਸਟੈਂਡ ਦੀ ਉਸਾਰੀ ਸਬੰਧੀ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੀਆਂ ਕਿਹਾ ਕਿ ਜ਼ਿਲ੍ਹੇ ...

ਪੂਰੀ ਖ਼ਬਰ »

ਤਰੱਕੀਆਂ ਉਡੀਕਦੇ-ਉਡੀਕਦੇ ਅਨੇਕਾਂ ਅਧਿਆਪਕ ਹੋ ਰਹੇ ਹਨ ਸੇਵਾ-ਮੁਕਤ-ਡੀ.ਟੀ.ਐਫ.

ਸੰਗਰੂਰ, 16 ਸਤੰਬਰ (ਧੀਰਜ ਪਸ਼ੋਰੀਆ)-ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪ੍ਰਾਇਮਰੀ ਕਾਡਰ ਦੀਆਂ ਤਰੱਕੀਆਂ ਨੂੰ ਵੱਖ-ਵੱਖ ਬਹਾਨਿਆਂ ਰਾਹੀਂ ਲਟਕਾਉਣ ਅਤੇ ਸੀਨੀਆਰਤਾ ਨੂੰ ਜ਼ਿਲੇ੍ਹ ਤੋਂ ਸੂਬਾ ਪੱਧਰ 'ਤੇ ਜਬਰੀ ਤਬਦੀਲ ਕਰਨ ਵਿਰੁੱਧ ਰੋਸ ਜ਼ਾਹਰ ਕਰਦਿਆਂ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਵਿਰੁੱਧ ਧਰਨਾ ਲਗਾਤਾਰ ਜਾਰੀ

ਚੀਮਾ ਮੰਡੀ, 16 ਸਤੰਬਰ (ਜਗਰਾਜ ਮਾਨ)-ਕਿਸਾਨੀ ਸੰਘਰਸ਼ ਨੂੰ ਲੈ ਕੇ ਕਿਸਾਨ ਲੰਮੇ ਸਮੇਂ ਤੋਂ ਕੇਂਦਰ ਦੀਆਂ ਕਿਸਾਨ ਮਾਰੂ ਨੀਤੀਆਂ ਖ਼ਿਲਾਫ਼ ਸੰਘਰਸ਼ ਕਰ ਰਹੇ ਹਨ | ਖੇਤੀ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਪੂਰੇ ਦੇਸ ਦਾ ਕਿਸਾਨ ਅੱਜ ਸੰਘਰਸ਼ ਦੇ ਰਾਹ 'ਤੇ ਹੈ | ਇਸੇ ...

ਪੂਰੀ ਖ਼ਬਰ »

ਲੋਕ ਸੰਪਰਕ ਅਫ਼ਸਰ ਸਨਮਾਨਿਤ

ਅਹਿਮਦਗੜ੍ਹ, 16 ਸਤੰਬਰ (ਪੁਰੀ, ਸੋਢੀ, ਮਹੋਲੀ)-ਜ਼ਿਲ੍ਹਾ ਮਲੇਰਕੋਟਲਾ ਦੇ ਨਵ-ਨਿਯੁਕਤ ਕੀਤੇ ਗਏ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪ੍ਰਭਦੀਪ ਸਿੰਘ ਨੱਥੋਵਾਲ ਵਲੋਂ ਸਥਾਨਕ ਸ਼ਹਿਰ ਵਿਖੇ ਪੱਤਰਕਾਰਾਂ ਨਾਲ ਵਿਸ਼ੇਸ਼ ਮੀਟਿੰਗ ਕਰਦਿਆਂ ਪੱਤਰਕਾਰਾਂ ਨੂੰ ਜ਼ਿਲ੍ਹਾ ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਵਲੋਂ ਕਰਵਾਏ ਵਿਕਾਸ ਕਾਰਜਾਂ ਨੂੰ ਟਰੱਸਟ ਦੇ ਮੈਂਬਰਾਂ ਨੇ ਹੀ ਦੱਸਿਆ ਘਟੀਆ

ਸੰਗਰੂਰ, 16 ਸਤੰਬਰ (ਦਮਨਜੀਤ ਸਿੰਘ)-ਨਗਰ ਸੁਧਾਰ ਟਰੱਸਟ ਸੰਗਰੂਰ ਦੇ ਟਰੱਸਟੀਆਂ (ਮੈਂਬਰਾਂ) ਸੰਤੋਸ਼ ਕੁਮਾਰੀ, ਪਰਮਾਨੰਦ ਅਤੇ ਲਛਮਨ ਦਾਸ ਲਾਲਕਾ ਵਲੋਂ ਅੱਜ ਸ਼ਹਿਰ ਅੰਦਰ ਨਗਰ ਸੁਧਾਰ ਟਰੱਸਟ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ਦੇ ਸੰਬੰਧ 'ਚ ਇਕ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਸੁਸਾਇਟੀ ਦੀ ਚੋਣ ਨਿਰਪੱਖ ਢੰਗ ਨਾਲ ਕਰਵਾਉਣ ਨੂੰ ਲੈ ਕੇ ਕਿਸਾਨ ਯੂਨੀਅਨ ਨੇ ਦਿੱਤਾ ਧਰਨਾ

ਸੰਗਰੂਰ, 16 ਸਤੰਬਰ (ਅਮਨਦੀਪ ਸਿੰਘ ਬਿੱਟਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਇਕ ਵੱਡਾ ਧਰਨਾ ਪਟਿਆਲਾ ਗੇਟ ਸੰਗਰੂਰ ਵਿਖੇ ਸਥਿਤ ਕੋਆਪਰੇਟਿਵ ਬੈਂਕ ਦੇ ਏ.ਆਰ. ਦਫ਼ਤਰ ਅੱਗੇ ਲਾਇਆ ਗਿਆ | ਯੂਨੀਅਨ ਦੀ ਵਾਲੀਆਂ, ਲੱਡੀ ਅਤੇ ਰੂਪਾਹੇੜੀ ਇਕਾਈਆਂ ਵਲੋਂ ਲਗਾਏ ...

ਪੂਰੀ ਖ਼ਬਰ »

ਭਾਈ ਲਾਲੋ ਦਾ ਜਨਮ ਦਿਹਾੜਾ ਮਨਾਉਣ ਲਈ ਸ਼੍ਰੋਮਣੀ ਕਮੇਟੀ ਉਲੀਕੇ ਵਿਉਂਤਬੰਦੀ

ਸੰਗਰੂਰ, 16 ਸਤੰਬਰ (ਅਮਨਦੀਪ ਸਿੰਘ ਬਿੱਟਾ)-ਰਾਮਗੜ੍ਹੀਆ ਅਕਾਲੀ ਜਥੇਬੰਦੀ ਦੇ ਸੂਬਾਈ ਚੇਅਰਮੈਨ ਜਗਜੀਤ ਸਿੰਘ ਸੱਗੂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਨੰੂ ਸ਼੍ਰੋਮਣੀ ਅਕਾਲੀ ਦਲ ਵੱਲ ਜ਼ਿਆਦਾ ਧਿਆਨ ਦੇਣ ਦੀ ਬਜਾਏ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਸ਼ੈਲਰ ਉਦਯੋਗ ਦੀਆਂ ਸਮੱਸਿਆਵਾਂ ਬਾਰੇ ਹੋਈ ਮੀਟਿੰਗ

ਲਹਿਰਾਗਾਗਾ, 16 ਸਤੰਬਰ (ਗਰਗ, ਢੀਂਡਸਾ)-ਸ਼ੈਲਰ ਮਾਲਕ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜੀ.ਪੀ.ਐਫ. ਧਰਮਸ਼ਾਲਾ ਵਿਚ ਨਵ-ਨਿਯੁਕਤ ਪ੍ਰਧਾਨ ਕਸ਼ਮੀਰ ਸਿੰਘ ਜਲੂਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬ ਰਾਈਸ ਇੰਡਸਟਰੀ ਦੇ ਸੂਬਾ ਪ੍ਰਧਾਨ ਭਾਰਤ ਭੂਸ਼ਣ ...

ਪੂਰੀ ਖ਼ਬਰ »

ਨਜ਼ੂਲ ਜ਼ਮੀਨ ਦੇ ਕਬਜ਼ੇ ਵਾਲਿਆਂ ਖ਼ਿਲਾਫ਼ ਧਰਨਾ ਜਾਰੀ

ਕੌਹਰੀਆਂ, 16 ਸਤੰਬਰ (ਮਾਲਵਿੰਦਰ ਸਿੰਘ ਸਿੱਧੂ)-ਪਿੰਡ ਸਾਦੀਹਰੀ ਵਿੱਚ ਇਨਕਲਾਬੀ ਜਬਰ ਵਿਰੋਧੀ ਸੰਘਰਸ਼ ਕਮੇਟੀ ਸਾਦੀਹਰੀ ਅਗਵਾਈ ਹੇਠ ਪਿੰਡ ਸਾਦੀਹਰੀ ਦੀ ਨਜ਼ੂਲ ਜ਼ਮੀਨ ਦੀਆਂ ਮੰਗਾਂ ਮਨਵਾਉਣ ਲਈ ਲੰਮੇ ਸਮੇਂ ਤੋਂ ਧਰਨਾ ਲੱਗਾ ਹੋਇਆ ਹੈ | ਧਰਨੇ ਨੂੰ ਸੰਬੋਧਨ ਕਰਦੇ ...

ਪੂਰੀ ਖ਼ਬਰ »

27 ਦੇ ਬੰਦ ਦੀ ਸਫ਼ਲਤਾ ਲਈ ਕਿਸਾਨ ਜਥੇਬੰਦੀਆਂ ਵਲੋਂ ਡੇਢ ਦਰਜਨ ਪਿੰਡਾਂ 'ਚ ਕਿਸਾਨ ਰੈਲੀਆਂ

ਸ਼ੇਰਪੁਰ, 16 ਸਤੰਬਰ (ਸੁਰਿੰਦਰ ਚਹਿਲ)-ਸੰਯੁਕਤ ਮੋਰਚੇ ਦੇ ਸੱਦੇ 'ਤੇ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ਦੀ ਸਫਲਤਾ ਲਈ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਹੇਰੂ, ਜਹਾਂਗੀਰ, ਘਨੌਰੀ ਕਲਾਂ, ਘਨੌਰ ਕਲਾਂ, ਘਨੌਰੀ ਖ਼ੁਰਦ, ਅਲਾਲ ਸਮੇਤ ਡੇਢ ਦਰਜਨ ਤੋਂ ਵੱਧ ...

ਪੂਰੀ ਖ਼ਬਰ »

ਗ਼ਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਨੇ ਦਿੱਤਾ ਮੰਗ-ਪੱਤਰ

ਸੰਗਰੂਰ, 16 ਸਤੰਬਰ (ਧੀਰਜ ਪਸ਼ੋਰੀਆ)-ਗਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਦੇ ਵਫ਼ਦ ਪ੍ਰਧਾਨ ਰਾਕੇਸ਼ ਕੁਮਾਰ ਤੇ ਸਕੱਤਰ ਗੁਰਮੇਲ ਬਖਸ਼ੀਵਾਲਾ ਦੀ ਅਗਵਾਈ ਹੇਠ ਡੀ.ਸੀ. ਸੰਗਰੂਰ ਨੂੰ ਮੰਗ-ਪੱਤਰ ਦੇ ਕੇ ਮੰਗ ਕੀਤੀ ਗਈ ਕਿ ਸ਼ਹੀਦ ਊਧਮ ਦੇ ਸ਼ਹੀਦੀ ਦਿਹਾੜੇ 'ਤੇ ਸੁਨਾਮ ...

ਪੂਰੀ ਖ਼ਬਰ »

ਸਹਿਜਵੀਰ ਯਾਦਗਾਰ ਪੁਰਸਕਾਰ ਨਾਲ ਬੱਚਿਆਂ ਦਾ ਸਨਮਾਨ

ਸੰਦੌੜ, 16 ਸਤੰਬਰ (ਜਸਵੀਰ ਸਿੰਘ ਜੱਸੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਠਾਲਾ ਵਿਖੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕਰਨ ਵਾਲੇ 12ਵੀਂ ਦੇ ਸਾਇੰਸ ਗਰੁੱਪ ਦੀ ਵਿਦਿਆਰਥਣ ਗੁਰਸਿਮਰਨ ਕੌਰ ਦਾ ਜ਼ਿਲ੍ਹਾ ਮਲੇਰਕੋਟਲਾ 'ਚ ਪਹਿਲਾ ਸਥਾਨ ਹਾਸਲ ਕੀਤਾ, ਦਾ ਮਾ. ...

ਪੂਰੀ ਖ਼ਬਰ »

ਸ਼ਿਵ ਸ਼ਕਤੀ ਗਰੁੱਪ ਆਫ਼ ਕਾਲਜ ਭੀਖੀ ਦੇ ਚੇਅਰਮੈਨ ਸੋਮਨਾਥ ਮਹਿਤਾ ਦਾ ਵਿਸ਼ੇਸ਼ ਸਨਮਾਨ

ਚੀਮਾ ਮੰਡੀ, 16 ਸਤੰਬਰ (ਦਲਜੀਤ ਸਿੰਘ ਮੱਕੜ)-ਨਿਜਾਮੀਆਂ ਗਰੁੱਪ ਜੰਮੂ-ਕਸ਼ਮੀਰ ਵਲੋਂ ਆਡੀਟੋਰੀਅਮ ਐਸ.ਕੇ.ਆਈ.ਸੀ.ਸੀ. ਸ੍ਰੀਨਗਰ ਕਸ਼ਮੀਰ ਵਿਖੇ ਇਕ ਵਿਸ਼ਾਲ ਵਿੱਦਿਅਕ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਸ਼ਿਵ ਸ਼ਕਤੀ ਗਰੁੱਪ ਆਫ਼ ਕਾਲਜ ਭੀਖੀ ਨੂੰ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੇ ਕੇਸ 'ਚੋਂ ਦੋ ਬਰੀ

ਸੰਗਰੂਰ, 16 ਸਤੰਬਰ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਗੁਰਪ੍ਰਤਾਪ ਸਿੰਘ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਅਸ਼ਵਨੀ ਚੌਧਰੀ, ਰਾਜ ਕੁਮਾਰ ਗੋਇਲ ਅਤੇ ਹੋਰਨਾਂ ਵਲੋਂ ਕੀਤੀ ਪੈਰਵੀਂ ਤੋਂ ਬਾਅਦ ਸੁਣਵਾਈ ਮੁਕੰਮਲ ਹੋਣ 'ਤੇ ਨਸ਼ੀਲੀਆਂ ਦਵਾਈਆਂ ਦੇ ਇਕ ਕੇਸ ਵਿਚ ਦੋ ...

ਪੂਰੀ ਖ਼ਬਰ »

ਬਿਜਲੀ ਸਬੰਧੀ ਸਮੱਸਿਆਵਾਂ ਦੇ ਨਿਪਟਾਰੇ ਲਈ ਕੈਂਪ ਅੱਜ

ਖਨੌਰੀ, 16 ਸਤੰਬਰ (ਰਮੇਸ਼ ਕੁਮਾਰ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ ਵਲੋਂ ਪੰਜਾਬ ਦੇ ਵਿਚ ਹਰ ਰੋਜ਼ ਖਪਤਕਾਰਾਂ ਦੀਆਂ ਸਮੱਸਿਆਵਾਂ ਸੁਣ ਕੇ ਤੁਰੰਤ ਨਿਪਟਾਰਾ ਕਰਨ ਦੇ ਲਈ ਕੈਂਪ ਲਗਾਏ ਜਾ ਰਹੇ ਹਨ | ਐਸ.ਡੀ.ਓ ਖਨੌਰੀ ਦਵਿੰਦਰ ਕੁਮਾਰ ਨੇ ਪ੍ਰੈੱਸ ਨੂੰ ਜਾਣਕਾਰੀ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਕੌਹਰੀਆਂ, 16 ਸਤੰਬਰ (ਮਾਲਵਿੰਦਰ ਸਿੰਘ ਸਿੱਧੂ)-ਗੁਰੂ ਨਾਨਕ ਮਿਸ਼ਨ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਗੁਰਦੁਆਰਾ ਭਜਨਸਰ ਸਾਹਿਬ ਪਿੰਡ ਹਰੀਗੜ ਵਿੱਚ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਈ ਗੁਰਜੀਤ ਸਿੰਘ ਹਰੀਗੜ ਵਾਲਿਆਂ ਨੇ ਕਿਹਾ ਕਿ ਕਿਸਾਨ ਗਰਮੀ, ਸਰਦੀ, ...

ਪੂਰੀ ਖ਼ਬਰ »

ਗਲੀਆਂ 'ਚ ਇੰਟਰਲਾਕ ਟਾਈਲਾਂ ਲਗਾਉਣ ਦੀ ਆਰੰਭਤਾ

ਅਮਰਗੜ੍ਹ, 16 ਸਤੰਬਰ (ਸੁਖਜਿੰਦਰ ਸਿੰਘ ਝੱਲ)-ਸ਼ਹਿਰ ਅਮਰਗੜ੍ਹ ਵਿਖੇ ਜਿਨ੍ਹਾਂ ਇਲਾਕਿਆਂ ਵਿਚ ਸੀਵਰੇਜ ਦਾ ਕੰਮ ਮੁਕੰਮਲ ਹੋਇਆ, ਉਨ੍ਹਾਂ ਵਿਚ ਇੰਟਰਲਾਕ ਲਗਾਉਣ ਦੇ ਕੰਮ ਦਾ ਰਸਮੀ ਉਦਘਾਟਨ ਨਗਰ ਪੰਚਾਇਤ ਅਮਰਗੜ੍ਹ ਵਲੋਂ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਮਿੰਕੂ ਜਵੰਧਾ ਗੁਰਦਿਆਂ ਦੀ ਬਿਮਾਰੀ ਨਾਲ ਪੀੜਤ ਬਜ਼ੁਰਗ ਦਾ ਬਣੇ ਆਸਰਾ

ਭਵਾਨੀਗੜ੍ਹ, 16 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਰਾਮਪੁਰਾ ਦੀ ਲੋੜਵੰਦ ਬਿਮਾਰ ਬਜ਼ੁਰਗ ਸੁਰਜੀਤ ਕੌਰ ਨੂੰ ਜਪਹਰ ਵੈੱਲਫੇਅਰ ਸੁਸਾਇਟੀ ਦੇ ਚੇਅਰਮੈਨ ਮਿੰਕੂ ਜਵੰਧਾ ਨੇ ਆਸਰਾ ਦਿੰਦਿਆਂ ਉਸ ਦੇ ਇਲਾਜ ਕਰਾਉਣ ਤੇ ਹਰ ਸੰਭਵ ਸਹਾਇਤਾ ਦਿੱਤੀ | ਜਾਣਕਾਰੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਸੈਮੀਨਾਰ

ਚੀਮਾ ਮੰਡੀ, 16 ਸਤੰਬਰ (ਜਸਵਿੰਦਰ ਸਿੰਘ ਸ਼ੇਰੋਂ)-ਪੰਜਾਬ ਸਿੱਖਿਆ ਵਿਭਾਗ ਵਲੋਂ ਮਾਡਰਨ ਕਾਲਜ ਆਫ਼ ਐਜੂਕੇਸ਼ਨ ਬੀਰ ਕਲਾਂ ਵਿਖੇ ਇਕ ਸੈਮੀਨਾਰ ਕਰਵਾਇਆ, ਜਿਸ ਦਾ ਮੁੱਖ ਵਿਸ਼ਾ ਨੈਸ਼ਨਲ ਅਚੀਵਮੈਂਟ ਸਰਵੇ (ਨੈਸ) 2021 ਜੋ ਕਿ ਨਵੰਬਰ 'ਚ ਹੋਣਾ ਹੈ, ਉਸ ਦੀ ਪ੍ਰਾਈਵੇਟ ਸਕੂਲਾਂ ...

ਪੂਰੀ ਖ਼ਬਰ »

ਦਿੱਲੀ ਵਿਖੇ ਮਹਿਲਾ ਕਾਂਗਰਸ ਦੇ ਸਥਾਪਨਾ ਦਿਵਸ 'ਤੇ ਬੀਬੀ ਸੈਣੀ ਨੇ ਸੰਗਰੂਰ ਦੀ ਕੀਤੀ ਪ੍ਰਤੀਨਿਧਤਾ

ਸੰਗਰੂਰ, 16 ਸਤੰਬਰ (ਅਮਨਦੀਪ ਸਿੰਘ ਬਿੱਟਾ)-ਦਿੱਲੀ ਵਿਖੇ ਆਲ ਇੰਡੀਆ ਮਹਿਲਾ ਕਾਂਗਰਸ ਦੇ 38ਵੇਂ ਸਥਾਪਨਾ ਦਿਵਸ ਉੱਤੇ ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਬੀਬੀ ਬਲਵੀਰ ਕੌਰ ਸੈਣੀ ਨੇ ਜ਼ਿਲ੍ਹੇ ਦੀ ਪ੍ਰਤੀਨਿਧਤਾ ਕਰਦਿਆਂ ਇਕ ਜਥੇ ਸਮੇਤ ਇਸ ਸਮਾਗਮ 'ਚ ਸ਼ਮੂਲੀਅਤ ...

ਪੂਰੀ ਖ਼ਬਰ »

ਕਰਜ਼ਾ ਵੰਡ ਸਮਾਗਮ ਕਰਵਾਇਆ

ਸ਼ੇਰਪੁਰ, 16 ਸਤੰਬਰ (ਚਹਿਲ)-ਦੀ ਸ਼ੇਰਪੁਰ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਸ਼ੇਰਪੁਰ ਵਲੋਂ ਕਰਜ਼ਾ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਕਰਜ਼ਦਾਰਾਂ ਨੂੰ ਨਵੇਂ ਮਨਜ਼ੂਰ ਹੋਏ ਕਰਜ਼ਿਆਂ ਦੇ ਚੈੱਕ ਵੰਡੇ ਗਏ ਅਤੇ ਬੈਂਕ ਦੀਆਂ ਵੱਖ-ਵੱਖ ਕਰਜ਼ਾ ...

ਪੂਰੀ ਖ਼ਬਰ »

ਅਧਿਆਪਕ ਜਥੇਬੰਦੀਆਂ ਵਲੋਂ ਸਿੱਖਿਆ ਸਕੱਤਰ ਦੇ ਵਿਰੋਧ ਦਾ ਐਲਾਨ

ਸੰਗਰੂਰ, 16 ਸਤੰਬਰ (ਧੀਰਜ ਪਸ਼ੋਰੀਆ)-ਸਕੂਲ ਸਿੱਖਿਆ ਵਿਭਾਗ ਦੀ ਉੱਚ ਅਫ਼ਸਰਸ਼ਾਹੀ ਨੇ ਪੰਜਾਬ ਦੀ ਸਿੱਖਿਆ ਦਾ ਬੇੜਾ ਗ਼ਰਕ ਕਰ ਦਿੱਤਾ ਹੈ | ਅਧਿਆਪਕ ਅਤੇ ਵਿਦਿਆਰਥੀ ਲਗਾਤਾਰ ਮਾਨਸਿਕ ਪੀੜਾ ਵਿਚੋਂ ਲੰਘ ਰਹੇ ਹਨ | ਪੰਜਾਬ ਸਰਕਾਰ ਸ਼ਹਿਰਾਂ ਅਤੇ ਪਿੰਡਾਂ ਦੇ ...

ਪੂਰੀ ਖ਼ਬਰ »

ਪਿੰਡ ਪੱਖੋਕੇ ਵਿਖੇ ਚੇਅਰਮੈਨ ਬਾਬੂ ਅਜੈ ਕੁਮਾਰ ਦਾ ਸਨਮਾਨ

ਟੱਲੇਵਾਲ, 16 ਸਤੰਬਰ (ਸੋਨੀ ਚੀਮਾ)-ਮਾਰਕੀਟ ਕਮੇਟੀ ਭਦੌੜ ਦੇ ਚੇਅਰਮੈਨ ਬਾਬੂ ਅਜੈ ਕੁਮਾਰ ਦਾ ਪਿੰਡ ਪੱਖੋਕੇ ਦੇ ਪਿੰਡ ਵਾਲਾ ਡੇਰਾ ਬਾਬਾ ਭੂਰੀ ਵਾਲਾ ਡੇਰੇ ਦੇ ਮੁੱਖ ਸੇਵਾਦਾਰ ਬਾਬਾ ਨੌਵੀਂ ਦਾਸ ਦੀ ਅਗਵਾਈ ਪਿੰਡ ਵਾਸੀਆਂ ਵਲੋਂ ਪਿੰਡ ਵਿਚ ਕਰਵਾਏ ਜਾ ਰਹੇ ਵਿਕਾਸ ...

ਪੂਰੀ ਖ਼ਬਰ »

ਭਾਜਪਾ 'ਚ ਸ਼ਾਮਿਲ ਹੋਏ ਸਰਪੰਚ ਕੋਲ ਕਾਂਗਰਸ ਦੀ ਮੁਢਲੀ ਮੈਂਬਰਸ਼ਿਪ ਵੀ ਨਹੀਂ-ਸੱਦੋਵਾਲ

ਟੱਲੇਵਾਲ, 16 ਸਤੰਬਰ (ਸੋਨੀ ਚੀਮਾ)-ਪਿਛਲੇ ਦਿਨੀਂ ਪਿੰਡ ਚੰਨਣਵਾਲ ਨਾਲ ਸਬੰਧਿਤ ਮੌਜੂਦਾ ਸਰਪੰਚ ਵਲੋਂ ਪੰਜਾਬ ਦੇ ਕਿਸਾਨਾਂ ਨਾਲ ਧ੍ਰੋਹ ਕਮਾ ਰਹੀ ਪਾਰਟੀ ਭਾਜਪਾ 'ਚ ਸ਼ਾਮਿਲ ਹੋਣ ਉਪਰੰਤ ਜਿੱਥੇ ਉਕਤ ਸਰਪੰਚ ਦੇ ਪਿੰਡ 'ਚ ਰੋਸ ਪਾਇਆ ਜਾ ਰਿਹਾ ਹੈ, ਉੱਥੇ ਉਕਤ ਸਰਪੰਚ ...

ਪੂਰੀ ਖ਼ਬਰ »

ਲੋੜਵੰਦ ਲੜਕੀਆਂ ਦੇ ਵਿਆਹ ਲਈ ਡੇਰੇ ਦੇ ਮਹੰਤਾਂ ਵਲੋਂ ਕੀਤੀ ਆਰਥਿਕ ਮਦਦ

ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ)-ਨਿਊ ਜੈ ਮਾਤਾ ਦਾਤੀ ਕਲੱਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੰਜ ਲੋੜਵੰਦ ਗ਼ਰੀਬ ਲੜਕੀਆਂ ਦੇ ਵਿਆਹ ਕਰਵਾਏ ਜਾ ਰਹੇ ਹਨ, ਜਿਸ ਸਬੰਧੀ ਡੇਰਾ ਠਾਕੁਰ ਦੁਆਰਾ ਰੋਮਾਣਾ ਬਾਹਰਲਾ ਡੇਰੇ ਦੇ ਪ੍ਰਬੰਧਕਾਂ ਮਹੰਤ ਬੁੱਕਣ ਦਾਸ, ਰਘਵੀਰ ...

ਪੂਰੀ ਖ਼ਬਰ »

ਨਾਨਕਸਰ ਠਾਠ ਮਹਿਲ ਕਲਾਂ 'ਚ 7 ਰੋਜ਼ਾ ਸਾਲਾਨਾ ਸੰਤ ਸਮਾਗਮ ਸਮਾਪਤ

ਮਹਿਲ ਕਲਾਂ, 16 ਸਤੰਬਰ (ਅਵਤਾਰ ਸਿੰਘ ਅਣਖੀ)-ਮਹਾਨ ਤਪੱਸਵੀ ਅਤੇ ਮਹਾਨ ਤਿਆਗੀ ਸੰਤ ਬਾਬਾ ਨੰਦ ਸਿੰਘ ਅਤੇ ਸੰਤ ਬਾਬਾ ਈਸ਼ਰ ਸਿੰਘ ਦੇ ਸ਼ੁੱਭ ਆਗਮਨ ਦਿਵਸ ਨੂੰ ਸਮਰਪਿਤ ਸੱਤ ਰੋਜ਼ਾ 56ਵਾਂ ਸੰਤ ਸਮਾਗਮ ਮੁੱਖ ਸੇਵਾਦਾਰ ਸੰਤ ਕੇਹਰ ਸਿੰਘ ਦੀ ਸਰਪ੍ਰਸਤੀ ਹੇਠ ਨਾਨਕਸਰ ...

ਪੂਰੀ ਖ਼ਬਰ »

ਪ੍ਰਾਈਵੇਟ ਸਕੂਲ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਹੋਈ ਚੋਣ

ਰਣਜੀਤ ਸਿੰਘ ਚੀਮਾ ਪ੍ਰਧਾਨ ਤੇ ਰਾਕੇਸ਼ ਗੁਪਤਾ ਜਨਰਲ ਸਕੱਤਰ ਨਿਯੁਕਤ ਬਰਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਅਨਏਡਿਡ ਚੈਪਟਰ ਬਰਨਾਲਾ ਸਕੂਲਾਂ ਦੀ ਐਸੋਸੀਏਸ਼ਨ ਦੀ ਮੀਟਿੰਗ ਰੇਡੀਏਾਟ ਪਲਾਜ਼ਾ ਵਿਚ ਹੋਈ | ਮੀਟਿੰਗ ਵਿਚ ਸਾਰੇ ਮੈਂਬਰਾਂ ਦੀ ਸਹਿਮਤੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਕਿਸਾਨੀ ਹੱਕਾਂ ਲਈ ਆਵਾਜ਼ ਬੁਲੰਦ ਕੀਤੀ-ਦਵਿੰਦਰ ਸਿੰਘ ਬੀਹਲਾ

ਬਰਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ ਹੈ ਅਤੇ ਕਿਸਾਨੀ ਖ਼ਾਤਰ ਨਾ ਕੇਵਲ ਬੀਬੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਵਜਾਰਤ ਤੋਂ ਅਸਤੀਫ਼ਾ ਦਿੱਤਾ ਬਲਕਿ ਸ: ਪ੍ਰਕਾਸ਼ ਸਿੰਘ ਬਾਦਲ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਨੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਾ ਭਾਜਪਾ 'ਚ ਜਾਣ 'ਤੇ ਕੀਤਾ ਸਮਾਜਿਕ ਬਾਈਕਾਟ

ਸ਼ਹਿਣਾ, 16 ਸਤੰਬਰ (ਸੁਰੇਸ਼ ਗੋਗੀ)-ਸੰਯੁਕਤ ਮੋਰਚੇ ਅਧੀਨ ਭਾਰਤੀ ਕਿਸਾਨ ਜਥੇਬੰਦੀਆਂ ਵਲੋਂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਿੰਦਰ ਦਾਸ ਤੋਤਾ ਦੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ਦੇ ਵਿਰੋਧ ਵਿਚ ਉਸ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਉਸ ਦਾ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਨੇ ਲੋੜਵੰਦ ਪਰਿਵਾਰਾਂ ਦੀ ਪੀਣ ਵਾਲੇ ਪਾਣੀ ਦੀ ਘਾਟ ਕੀਤੀ ਪੂਰੀ

ਸ਼ਹਿਣਾ, 16 ਸਤੰਬਰ (ਸੁਰੇਸ਼ ਗੋਗੀ)-ਉਗੋਕੇ ਵਿਖੇ ਮਜ਼ਦੂਰ ਵਰਗ ਦੀ ਬਸਤੀ ਵਿਚ ਪੀਣ ਵਾਲੇ ਪਾਣੀ ਦੀ ਘਾਟ ਪਾਈ ਜਾ ਰਹੀ ਸੀ, ਜਿਸ ਲਈ ਬਲਾਕ ਸੰਮਤੀ ਦੇ ਸਾਬਕਾ ਵਾਇਸ ਚੇਅਰਮੈਨ ਡੋਗਰ ਸਿੰਘ ਉਗੋਕੇ ਨੇ ਆਪਣੇ ਯਤਨਾਂ ਸਦਕਾ ਬਸਤੀ ਵਿਚ ਮੋਟਰ ਲਵਾ ਕੇ ਪੀਣ ਵਾਲੇ ਪਾਣੀ ਦੀ ...

ਪੂਰੀ ਖ਼ਬਰ »

ਬਾਬਾ ਬੁੱਲ੍ਹੇ ਸ਼ਾਹ ਯਾਦਗਾਰ ਦੀ ਤੋੜੀ ਗੋਲਕ

ਧਨੌਲਾ, 16 ਸਤੰਬਰ (ਜਤਿੰਦਰ ਸਿੰਘ ਧਨੌਲਾ)-ਬਾਬਾ ਬੁੱਲ੍ਹੇ ਸ਼ਾਹ ਸਪੋਰਟਸ ਕਲੱਬ ਦੇ ਪ੍ਰਧਾਨ ਬਲਵਿੰਦਰ ਸਿੰਘ ਦੀ ਸ਼ਿਕਾਇਤ 'ਤੇ ਥਾਣਾ ਧਨੌਲਾ ਵਲੋਂ ਜਸ਼ਨ ਪੁੱਤਰ ਸੁਖਪਾਲ ਸਿੰਘ ਹੈਪੀ ਪੁੱਤਰ ਜੱਸਾ ਸਿੰਘ ਨੂਰ ਪੁੱਤਰ ਮੋਖਾ ਸਿੰਘ ਵਾਸੀ ਬਡਬਰ ਦੇ ਵਿਰੁੱਧ ਪਰਚਾ ਦਰਜ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX