ਤਾਜਾ ਖ਼ਬਰਾਂ


ਦਿਨੇਸ਼ ਬਾਂਸਲ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ’ਚ ਸ਼ਾਮਿਲ
. . .  27 minutes ago
ਸੰਗਰੂਰ ,27 ਜਨਵਰੀ (ਧੀਰਜ ਪਸ਼ੌਰੀਆ )- ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਅਤੇ 2017 ’ਚ ਸੰਗਰੂਰ ਤੋਂ ਪਾਰਟੀ ਦੀ ਟਿਕਟ ਤੇ ਚੋਣ ਲੜ ਚੁੱਕੇ ਦਿਨੇਸ਼ ਬਾਂਸਲ ਅੱਜ ਅਮ੍ਰਿਤਸਰ ਵਿਖੇ ਪੰਜਾਬ ...
ਜਲਦੀ ਹੀ ਮੁੱਖ ਮੰਤਰੀ ਚਿਹਰੇ ਲਈ ਇਕ ਨਾਮ ਹੋਵੇਗਾ ਤੁਹਾਡੇ ਸਾਹਮਣੇ - ਰਾਹੁਲ ਗਾਂਧੀ
. . .  51 minutes ago
ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ 'ਤੇ ਵਿੰਨ੍ਹਿਆ ਨਿਸ਼ਾਨਾ
. . .  about 2 hours ago
ਅੰਮ੍ਰਿਤਸਰ, 27 ਜਨਵਰੀ-ਅੰਮ੍ਰਿਤਸਰ ਵਿਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਚੋਣਾਂ ਦਾ ਮਾਹੌਲ ਕਾਫੀ ਦੇਰ ਤੋਂ ਚੱਲ ਰਿਹਾ...
ਵਿਦੇਸ਼ ਮੰਤਰੀ ਡਾ.ਐੱਸ. ਜੈਸ਼ੰਕਰ ਕੋਰੋਨਾ ਪਾਜ਼ੀਟਿਵ
. . .  about 2 hours ago
ਨਵੀਂ ਦਿੱਲੀ, 27 ਜਨਵਰੀ- ਵਿਦੇਸ਼ ਮੰਤਰੀ ਡਾ.ਐੱਸ. ਜੈਸ਼ੰਕਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਿਹੜੇ ਲੋਕ ਮੇਰੇ ਸੰਪਰਕ 'ਚ ਆਏ ਹਨ ਉਹ ਵੀ ਢੁਕਵੀਂਆਂ ਸਾਵਧਾਨੀਆਂ..
ਚੋਣਾਂ ਤੋਂ ਪਹਿਲਾਂ ਸੀ.ਐੱਮ. ਦਾ ਚਿਹਰਾ ਕਰਾਂਗੇ ਐਲਾਨ- ਰਾਹੁਲ ਗਾਂਧੀ
. . .  about 3 hours ago
ਜਲੰਧਰ, 27 ਜਨਵਰੀ - ਜਲੰਧਰ 'ਚ ਵਰਚੂਅਲ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਵਲੋਂ ਐਲਾਨ ਕੀਤਾ ਗਿਆ ਹੈ ਕਿ ਕਾਂਗਰਸ ਵਲੋਂ ਪੰਜਾਬ ਚੋਣਾਂ ਲਈ ਸੀ.ਐੱਮ. ਚਿਹਰੇ ਦਾ ਐਲਾਨ ਕੀਤਾ ਜਾਵੇਗਾ। ਇਹ ਫ਼ੈਸਲਾ ਵਰਕਰਾਂ ਦੀ ਰਾਏ ਤੋਂ ਬਾਅਦ ਲਿਆ...
ਪੰਜਾਬ ਦੇ ਵਰਕਰਾਂ ਤੋਂ ਰਾਏ ਲੈ ਕੇ ਮੁੱਖ ਮੰਤਰੀ ਚਿਹਰਾ ਐਲਾਨਾਂਗੇ: ਰਾਹੁਲ ਗਾਂਧੀ
. . .  about 3 hours ago
ਜਲੰਧਰ, 27 ਜਨਵਰੀ-ਪੰਜਾਬ ਦੇ ਵਰਕਰਾਂ ਤੋਂ ਰਾਏ ਲੈ ਕੇ ਮੁੱਖ ਮੰਤਰੀ ਚਿਹਰਾ ਐਲਾਨਾਂਗੇ: ਰਾਹੁਲ ਗਾਂਧੀ...
ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ 'ਚੋਂ 82.62 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ
. . .  about 3 hours ago
ਚੰਡੀਗੜ੍ਹ, 27 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵਲੋਂ ਸੂਬੇ 'ਚੋਂ 26 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸੰਬੰਧ ਵਿਚ 82.62 ਕਰੋੜ ਰੁਪਏ ਦੀ ਕੀਮਤ ਦੀਆਂ...
ਇਹ ਚੋਣਾਂ ਨਹੀਂ ਪੰਜਾਬ ਦਾ ਭਵਿੱਖ ਹੈ: ਰਾਹੁਲ ਗਾਂਧੀ
. . .  about 3 hours ago
ਜਲੰਧਰ, 27 ਜਨਵਰੀ-ਇਹ ਚੋਣਾਂ ਨਹੀਂ ਪੰਜਾਬ ਦਾ ਭਵਿੱਖ ਹੈ: ਰਾਹੁਲ ਗਾਂਧੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੂੰ ਬੁਲਾ ਕੇ ਪਾਈਆਂ ਜੱਫੀਆਂ
. . .  about 3 hours ago
ਜਲੰਧਰ, 27 ਜਨਵਰੀ-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੂੰ ਬੁਲਾ ਕੇ ਪਾਈਆਂ ਜੱਫੀਆਂ..
ਕਿਸੇ ਨੂੰ ਵੀ ਮੁੱਖ ਮੰਤਰੀ ਬਣਾ ਦਿਓ: ਮੁੱਖ ਮੰਤਰੀ ਚੰਨੀ
. . .  about 3 hours ago
ਜਲੰਧਰ, 27 ਜਨਵਰੀ-ਕਿਸੇ ਨੂੰ ਵੀ ਮੁੱਖ ਮੰਤਰੀ ਬਣਾ ਦਿਓ: ਮੁੱਖ ਮੰਤਰੀ ਚੰਨੀ..
ਜੇ ਕੰਮ ਪਸੰਦ ਆਇਆ ਤਾਂ ਪੂਰਾ ਮੌਕਾ ਦਿਓ : ਮੁੱਖ ਮੰਤਰੀ ਚੰਨੀ
. . .  about 3 hours ago
ਜਲੰਧਰ, 27 ਜਨਵਰੀ- ਜੇ ਕੰਮ ਪਸੰਦ ਆਇਆ ਤਾਂ ਪੂਰਾ ਮੌਕਾ ਦਿਓ : ਮੁੱਖ ਮੰਤਰੀ ਚੰਨੀ..
3 ਮਹੀਨੇ ਨਾ ਸੁੱਤਾ, ਨਾ ਸੋਣ ਦਿੱਤਾ: ਮੁੱਖ ਮੰਤਰੀ ਚੰਨੀ
. . .  about 3 hours ago
ਜਲੰਧਰ, 27 ਜਨਵਰੀ-3 ਮਹੀਨੇ ਨਾ ਸੁੱਤਾ, ਨਾ ਸੋਣ ਦਿੱਤਾ: ਮੁੱਖ ਮੰਤਰੀ ਚੰਨੀ...
ਅਸੀਂ ਇਕਜੁੱਟ ਹੋ ਕੇ ਕੰਮ ਕੀਤਾ: ਮੁੱਖ ਮੰਤਰੀ ਚੰਨੀ
. . .  about 3 hours ago
ਜਲੰਧਰ, 27 ਜਨਵਰੀ-ਅਸੀਂ ਇਕਜੁੱਟ ਹੋ ਕੇ ਕੰਮ ਕੀਤਾ: ਮੁੱਖ ਮੰਤਰੀ ਚੰਨੀ...
ਜੋ ਕਾਂਗਰਸ ਪਾਰਟੀ ਦਾ ਫ਼ੈਸਲਾ ਹੋਵੇਗਾ ਉਸ ਨੂੰ ਹਰ ਕਾਂਗਰਸੀ ਮੰਨੇਗਾ-ਨਵਜੋਤ ਸਿੱਧੂ
. . .  about 3 hours ago
ਜਲੰਧਰ, 27 ਜਨਵਰੀ- ਜੋ ਕਾਂਗਰਸ ਪਾਰਟੀ ਦਾ ਫ਼ੈਸਲਾ ਹੋਵੇਗਾ ਉਸ ਨੂੰ ਹਰ ਕਾਂਗਰਸੀ ਮੰਨੇਗਾ-ਨਵਜੋਤ ਸਿੱਧੂ...
ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਕੋਲੋਂ ਮੰਗ ਪੰਜਾਬ ਨੂੰ ਮੁੱਖ ਮੰਤਰੀ ਚਿਹਰਾ ਦਿੱਤਾ ਜਾਵੇ
. . .  about 3 hours ago
ਜਲੰਧਰ, 27 ਜਨਵਰੀ-ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਕੋਲੋਂ ਮੰਗ ਪੰਜਾਬ ਨੂੰ ਮੁੱਖ ਮੰਤਰੀ ਚਿਹਰਾ ਦਿੱਤਾ ਜਾਵੇ..
ਰਾਹੁਲ ਗਾਂਧੀ ਦੀ ਵਰਚੁਅਲ ਰੈਲੀ ਨੂੰ ਸੰਬੋਧਨ ਕਰ ਰਹੇ ਹਨ ਨਵਜੋਤ ਸਿੰਘ ਸਿੱਧੂ
. . .  about 3 hours ago
ਜਲੰਧਰ, 27 ਜਨਵਰੀ- ਰਾਹੁਲ ਗਾਂਧੀ ਦੀ ਵਰਚੁਅਲ ਰੈਲੀ ਨੂੰ ਸੰਬੋਧਨ ਕਰ ਰਹੇ ਹਨ ਨਵਜੋਤ ਸਿੰਘ ਸਿੱਧੂ...
ਸੰਯੁਕਤ ਸਮਾਜ ਮੋਰਚਾ ਵਲੋਂ 12 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  about 3 hours ago
ਚੰਡੀਗੜ੍ਹ, 27 ਜਨਵਰੀ- ਸੰਯੁਕਤ ਸਮਾਜ ਮੋਰਚਾ ਵਲੋਂ 12 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ....
ਗੜ੍ਹਸ਼ੰਕਰ ਹਲਕੇ ਤੋਂ 'ਆਪ' ਆਗੂ ਸੁਨੀਲ ਚੌਹਾਨ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ
. . .  about 4 hours ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ ਹਲਕੇ ਦੇ ਬੀਤ ਖੇਤਰ 'ਚ ਚੰਗਾ ਆਧਾਰ ਰੱਖਦੇ ਗੁੱਜਰ ਭਾਈਚਾਰੇ ਨਾਲ ਸੰਬੰਧਿਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਨੀਲ ਚੌਹਾਨ ਵਲੋਂ ਗੜ੍ਹਸ਼ੰਕਰ ਹਲਕੇ ਤੋਂ ...
ਫਤਿਹ ਰੈਲੀ ਨੂੰ ਸੰਬੋਧਨ ਕਰਨ ਲਈ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਪੁੱਜੇ ਜਲੰਧਰ
. . .  about 4 hours ago
ਜਲੰਧਰ, 27 ਜਨਵਰੀ (ਸ਼ਿਵ)-ਫਤਿਹ ਰੈਲੀ ਨੂੰ ਸੰਬੋਧਨ ਕਰਨ ਲਈ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਜਲੰਧਰ ਪੁੱਜੇ ਹਨ ਅਤੇ ਵਾਈਟ ਡਾਇਮੰਡ 'ਚ ਸੰਬੋਧਨ ਕਰਨਗੇ...
ਮੋਗਾ ਹਲਕੇ ਤੋਂ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਭਰੇ ਕਾਗਜ਼
. . .  about 4 hours ago
ਮੋਗਾ, 27 ਜਨਵਰੀ (ਗੁਰਤੇਜ ਸਿੰਘ ਬੱਬੀ) - ਮੋਗਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਅੱਜ ਰਿਟਰਨਿੰਗ ਅਫ਼ਸਰ ਸਤਵੰਤ ਸਿੰਘ ਦੇ ਦਫ਼ਤਰ ਵਿਖੇ ਆਪਣੇ ਨਾਮਜ਼ਦਗੀ...
ਹਾਕੀ ਇੰਡੀਆ ਨੇ ਕੀਤਾ ਹਾਕੀ ਪੰਜਾਬ ਨੂੰ ਸਸਪੈਂਡ, ਬਣਾਈ ਤਿੰਨ ਮੈਂਬਰੀ ਐਡਹਾਕ ਕਮੇਟੀ
. . .  about 4 hours ago
ਜਲੰਧਰ, 27 ਜਨਵਰੀ- ਭਾਰਤ ਵਿਚ ਹਾਕੀ ਦੀ ਖੇਡ ਦੀ ਸਿਰਮੌਰ ਸੰਸਥਾ ਹਾਕੀ ਇੰਡੀਆ ਨੇ ਹਾਕੀ ਪੰਜਾਬ ਦੀਆਂ ਚੋਣਾਂ ਵਿਚ ਕੀਤੀ ਘਪਲੇਬਾਜ਼ੀ ਦਾ ਸਖ਼ਤ ਨੋਟਿਸ ਲੈਂਦੇ ਹੋਏ ਪੰਜਾਬ ਹਾਕੀ ਦੇ ਪ੍ਰਧਾਨ ਤੇ ਪੰਜਾਬ ਦੇ ਖੇਡ ਮੰਤਰੀ ਓਲੰਪੀਅਨ ਪ੍ਰਗਟ ਸਿੰਘ ਨੂੰ ਵੱਡਾ ਝਟਕਾ..
ਅਸੀਂ ਸਾਰੇ ਅਫ਼ਗਾਨਿਸਤਾਨ ਦੇ ਵਿਕਾਸ ਨੂੰ ਲੈ ਕੇ ਚਿੰਤਤ ਹਾਂ - ਪ੍ਰਧਾਨ ਮੰਤਰੀ ਮੋਦੀ
. . .  about 4 hours ago
ਨਵੀਂ ਦਿੱਲੀ, 27 ਜਨਵਰੀ - ਭਾਰਤ-ਮੱਧ ਏਸ਼ੀਆ ਸਿਖਰ ਸੰਮੇਲਨ ਦੀ ਪਹਿਲੀ ਬੈਠਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਹਿਣਾ ਸੀ ਕੀ ਖੇਤਰੀ ਸੁਰੱਖਿਆ ਦੇ ਸਬੰਧ ਵਿਚ ਸਾਡੇ ਸਾਰਿਆਂ ਦੀਆਂ ਇਕੋ ਜਿਹੀਆਂ ਚਿੰਤਾਵਾਂ ਅਤੇ ਟੀਚੇ ...
ਅਕਾਲੀ ਦਲ ਨੂੰ ਝਟਕਾ, ਪ੍ਰਦੇਸ਼ ਦੇ ਸੀਨੀਅਰ ਉਪ ਪ੍ਰਧਾਨ ਭਾਜਪਾ 'ਚ ਸ਼ਾਮਿਲ
. . .  about 4 hours ago
ਪਠਾਨਕੋਟ, 27 ਜਨਵਰੀ (ਚੌਹਾਨ)-ਜ਼ਿਲ੍ਹਾ ਪਠਾਨਕੋਟ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਵੱਡਾ ਝਟਕਾ ਲੱਗਾ ਹੈ ਜਦੋਂ ਪ੍ਰਦੇਸ਼ ਅਕਾਲੀ ਦਲ (ਬ) ਦੇ ਸੀਨੀਅਰ ਉਪ ਪ੍ਰਧਾਨ ਹਰਦੀਪ ਸਿੰਘ ਕਲੇਰ (ਸ਼੍ਰੋਮਣੀ) ਅਕਾਲੀ ਦਲ ਨੂੰ ਅਲਵਿਦਾ ਆਖ ਕੇ ਭਾਜਪਾ 'ਚ ਸ਼ਾਮਿਲ...
ਸਿੱਖ ਜਥੇਬੰਦੀਆਂ ਨੇ ਦੋ ਘੰਟੇ ਲਈ ਹਾਈਵੇਅ ਕੀਤਾ ਜਾਮ
. . .  about 5 hours ago
ਫਗਵਾੜਾ, 27 ਜਨਵਰੀ (ਹਰੀਪਾਲ ਸਿੰਘ,ਹਰਜੋਤ ਸਿੰਘ ਚਾਨਾ)- ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੇ ਵਫ਼ਦ ਵਲੋਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੇ ਨਾਲ ਮੁਲਾਕਾਤ ਅਸਫ਼ਲ ਹੋਣ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ 2 ਘੰਟੇ ਦੇ ਲਈ...
ਭਾਜਪਾ ਦੇ ਉਮੀਦਵਾਰ ਸੁਰਜੀਤ ਕੁਮਾਰ ਜਿਆਣੀ ਨੇ ਆਪਣਾ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ
. . .  about 5 hours ago
ਫ਼ਾਜ਼ਿਲਕਾ, 27 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਧਾਨ ਸਭਾ ਤੋਂ ਭਾਜਪਾ ਦੇ ਉਮੀਦਵਾਰ ਸੁਰਜੀਤ ਕੁਮਾਰ ਜਿਆਣੀ ਨੇ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿਤਾ ਹੈ। ਆਪਣੀ ਪਤਨੀ ਨਾਲ ਫ਼ਾਜ਼ਿਲਕਾ ਚੋਣ ਅਧਿਕਾਰੀ ਐੱਸ.ਡੀ.ਐੱਮ. ਰਵਿੰਦਰ ਸਿੰਘ ਅਰੋੜਾ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਅੱਸੂ ਸੰਮਤ 553

ਜਲੰਧਰ

525 ਕਰੋੜ ਦੇ ਨਹਿਰੀ ਪਾਣੀ ਪ੍ਰਾਜੈਕਟ ਦੀਆਂ ਪਾਈਪਾਂ 'ਚ ਕੂੜਾ ਸੁੱਟ ਰਹੇ ਲੋਕ

ਜਲੰਧਰ, 16 ਸਤੰਬਰ (ਸ਼ਿਵ)- ਆਦਮਪੁਰ ਤੋਂ ਪਾਈਪਾਂ ਰਾਹੀਂ ਆਉਣ ਵਾਲੀ ਪਾਣੀ ਸਪਲਾਈ ਲਈ ਜਿਹੜੀਆਂ ਪਾਈਪਾਂ ਲੋਕਾਂ ਨੂੰ ਪੀਣ ਵਾਲੇ ਪਾਣੀ ਲਈ ਸ਼ਹਿਰ ਵਿਚ ਵਿਛਾਈਆਂ ਜਾਣੀਆਂ ਹਨ, ਉਨ੍ਹਾਂ ਦਾ ਕੰਮ ਕਈ ਜਗ੍ਹਾ ਰੁਕਣ ਕਰਕੇ ਹੁਣ ਲੋਕ ਇਨ੍ਹਾਂ ਪਾਈਪਾਂ ਵਿਚ ਕੂੜਾ ਸੁੱਟ ਰਹੇ ਹਨ | ਪਠਾਨਕੋਟ ਚੌਕ ਤੋਂ ਲੈ ਕੇ ਦੋਆਬਾ ਚੌਕ ਤੱਕ ਪਈਆਂ ਕਈ ਪਾਈਪਾਂ ਵਿਚ ਇਸ ਵੇਲੇ ਕੂੜਾ ਪਿਆ ਹੈ ਜਾਂ ਫਿਰ ਪਾਈਪਾਂ ਕੂੜੇ ਵਿਚ ਪਈਆਂ ਹਨ | ਕੇਂਦਰ ਦੇ ਅਮੂਰਤ ਯੋਜਨਾ ਦੇ ਪ੍ਰਾਜੈਕਟ ਤਹਿਤ 525 ਕਰੋੜ ਦਾ ਨਹਿਰੀ ਪਾਣੀ ਪ੍ਰਾਜੈਕਟ ਚੱਲ ਰਿਹਾ ਹੈ | ਇਸ ਦੇ ਤਹਿਤ ਆਦਮਪੁਰ ਤੋਂ ਵੱਡੀਆਂ ਪਾਈਪਾਂ ਰਾਹੀਂ ਨਹਿਰ ਦਾ ਪਾਣੀ ਸਾਫ਼ ਕਰਕੇ ਉਸ ਦੀ ਸਪਲਾਈ ਕੀਤੀ ਜਾਣੀ ਹੈ | ਸਮਾਰਟ ਸਿਟੀ ਕੰਪਨੀ ਨੇ ਇਸ ਲਈ ਤਾਂ ਚਾਹੇ ਸ਼ਹਿਰ ਵਿਚ ਕਾਫ਼ੀ ਸਮਾਂ ਪਹਿਲਾਂ ਪਾਈਪਾਂ ਮੰਗਵਾ ਲਈਆਂ ਸਨ, ਪਰ ਜਦੋਂ ਪਾਈਪਾਂ ਵਿਛਾਉਣ ਵਾਲੀ ਕੰਪਨੀ ਨੇ ਕਈ ਜਗ੍ਹਾ ਕੰਮ ਸ਼ੁਰੂ ਕੀਤਾ ਸੀ ਤਾਂ ਉਸ ਨੇ ਉਨ੍ਹਾਂ ਸੜਕਾਂ ਨੂੰ ਤੋੜ ਕੇ ਪਾਈਪਾਂ ਪਾਉਣਾ ਦਾ ਕੰਮ ਸ਼ੁਰੂ ਕਰ ਦਿੱਤਾ, ਜਿਨ੍ਹਾਂ ਨੂੰ ਕੁਝ ਸਮਾਂ ਪਹਿਲਾਂ ਬਣਾਇਆ ਗਿਆ ਸੀ | ਜਦੋਂ ਪਾਈਪਾਂ ਪਾਉਣ ਲਈ ਨਵੀਆਂ ਸੜਕਾਂ ਟੁੱਟਣ ਲੱਗੀਆਂ ਤਾਂ ਕਾਂਗਰਸੀ ਆਗੂਆਂ ਲਈ ਕਾਫ਼ੀ ਪੇ੍ਰਸ਼ਾਨੀ ਖੜ੍ਹੀ ਹੋ ਗਈ ਸੀ ਕਿਉਂਕਿ ਲੋਕਾਂ ਨੇ ਇਹ ਦੋਸ਼ ਲਗਾਉਣੇ ਸ਼ੁਰੂ ਕਰ ਦਿੱਤੇ ਸੀ ਕਿ ਜੇਕਰ ਪਾਈਪਾਂ ਹੀ ਪਾਉਣੀਆਂ ਸੀ ਤਾਂ ਉਨ੍ਹਾਂ ਨੇ ਕਰੋੜਾਂ ਰੁਪਏ ਦੀਆਂ ਸੜਕਾਂ ਕਿਉਂ ਬਣਵਾਈਆਂ ਸਨ | ਇਸ ਕਰਕੇ ਕੰਪਨੀ ਨੇ ਨਵੀਆਂ ਸੜਕਾਂ ਤੋੜਨ ਦਾ ਕੰਮ ਬੰਦ ਕਰ ਦਿੱਤਾ ਸੀ ਜਿਸ ਕਰਕੇ ਹੁਣ ਸ਼ਹਿਰ ਵਿਚ ਇਸ ਤਰਾਂ ਦੀਆਂ ਕਈ ਪਾਈਪਾਂ ਪਈਆਂ ਹਨ, ਜਿਸ ਕਰਕੇ ਲੋਕ ਹੁਣ ਇਸ ਵਿਚ ਕੂੜਾ ਸੁੱਟ ਰਹੇ ਹਨ | ਕਈ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਇਨ੍ਹਾਂ ਪਾਈਪਾਂ ਨੂੰ ਅਗਲੇ ਸਾਲ ਚੋਣਾਂ ਤੋਂ ਪਹਿਲਾਂ ਨਵੀਆਂ ਸੜਕਾਂ ਦੇ ਟੁੱਟਣ ਕਰਕੇ ਪਾਉਣਾ ਹੀ ਸੀ ਤਾਂ ਫਿਰ ਕੇਂਦਰ ਦਾ ਕਰੋੜਾਂ ਰੁਪਏ ਪਹਿਲਾਂ ਹੀ ਪਾਈਪਾਂ ਲਿਆ ਕੇ ਖ਼ਰਚ ਕਿਉਂ ਕੀਤਾ ਗਿਆ ਹੈ | ਜੇਕਰ ਖ਼ਰੀਦੀਆਂ ਗਈਆਂ ਪਾਈਪਾਂ ਦੀ ਰਕਮ ਬੈਂਕਾਂ ਵਿਚ ਪਈ ਰਹਿੰਦੀ ਤਾਂ ਇਸ ਨਾਲ ਵਾਧੂ ਵਿਆਜ ਵੀ ਮਿਲ ਜਾਣਾ ਸੀ, ਪਰ ਹੁਣ ਸੜਕਾਂ 'ਤੇ ਪਈਆਂ ਪਾਈਪਾਂ ਹੁਣ ਪਈਆਂ-ਪਈਆਂ ਖ਼ਰਾਬ ਹੋ ਰਹੀਆਂ ਹਨ |

ਸ਼ਹਿਰ 'ਚ ਕਈ ਜਗ੍ਹਾ ਪਾਈਪਾਂ ਪਾਉਣ ਦਾ ਕੰਮ ਬੰਦ ਹੋਣ ਕਰਕੇ ਕਈ ਜਗ੍ਹਾ ਪਾਈਆਂ ਜਾਣ ਵਾਲੀਆਂ ਪਾਈਪਾਂ ਸੜਕਾਂ ਦੇ ਕੋਲ ਪਈਆਂ ਹਨ, ਜਿਸ ਕਰਕੇ ਆਵਾਜਾਈ ਜਾਮ ਹੋਣ ਲੱਗ ਪਈ ਹੈ। ਐੱਲ. ਐਂਡ ਟੀ. ਕੰਪਨੀ ਨੇ ਪਾਈਪਾਂ ਸਟੋਰ ਕਰਨ ਲਈ ਅਜੇ ਤੱਕ ਕੋਈ ਵੇਅਰ ਹਾਊਸ ਵੀ ਨਹੀਂ ਬਣਾਇਆ ਹੈ ਤੇ ਇਸ ਕਰਕੇ ਹੀ ਪਾਈਪਾਂ ਸੜਕਾਂ 'ਤੇ ਪਈਆਂ ਹਨ। ਭਗਤ ਸਿੰਘ ਚੌਕ ਵਿਚ ਇਕ ਸੈਨੇਟਰੀ ਦੀ ਦੁਕਾਨ ਵਾਲਿਆਂ ਨੂੰ ਤਾਂ ਪਈਆਂ ਪਾਈਪਾਂ ਦਾ ਫ਼ਾਇਦਾ ਵੀ ਹੋ ਰਿਹਾ ਹੈ, ਜਿਨ੍ਹਾਂ ਨੇ ਪਾਈਪਾਂ ਦੇ ਉੱਪਰ ਪਾਣੀ ਦੀਆਂ ਖ਼ਾਲੀ ਟੈਂਕੀਆਂ ਵੇਚਣ ਲਈ ਰੱਖ ਦਿੱਤੀਆਂ ਹਨ।

ਡਿਪਟੀ ਮੇਅਰ ਬੰਟੀ ਕਰਵਾਉਣਗੇ ਮੇਅਰ ਤੇ ਨਾਰਾਜ਼ ਕੌਂਸਲਰਾਂ ਵਿਚਕਾਰ ਸਮਝੌਤਾ

ਜਲੰਧਰ, 16 ਸਤੰਬਰ (ਸ਼ਿਵ)- ਮੇਅਰ ਜਗਦੀਸ਼ ਰਾਜਾ ਤੋਂ ਨਾਰਾਜ਼ ਚੱਲ ਰਹੇ ਨਿਗਮ ਕਮੇਟੀਆਂ ਦੇ ਚੇਅਰਮੈਨਾਂ ਤੇ ਕੌਂਸਲਰਾਂ ਵਲੋਂ ਕਈ ਦਿਨਾਂ ਤੱਕ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਤੋਂ ਬਾਅਦ ਮਾਮਲੇ ਨੂੰ ਸੁਲਝਾਉਣ ਲਈ ਨਿਗਮ ਦੇ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ...

ਪੂਰੀ ਖ਼ਬਰ »

ਵਰਿਆਣਾ ਡੰਪ ਦੀ ਸੜਕ ਤਿੰਨ ਦਿਨ 'ਚ ਬਣਾਉਣ ਦੀ ਹਦਾਇਤ

ਵਰਿਆਣਾ ਡੰਪ 'ਤੇ ਕੂੜੇ ਦੀਆਂ ਗੱਡੀਆਂ ਸੁਰੱਖਿਅਤ ਜਾਣ ਲਈ ਅਜੇ ਤੱਕ ਨਿਗਮ ਦੇ ਬੀ. ਐਂਡ ਆਰ. ਵਿਭਾਗ ਵੱਲੋਂ ਸੜਕ ਨਾ ਬਣਾਉਣ ਦਾ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਨੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ ਤੇ ਡਿਪਟੀ ਮੇਅਰ ਬੰਟੀ ਨੇ ਆਪਣੇ ਦਫ਼ਤਰ ਵਿਚ ਬੀ. ਐਂਡ ...

ਪੂਰੀ ਖ਼ਬਰ »

ਅੱਜ 54 ਹਜ਼ਾਰ ਤੋਂ ਵੱਧ ਟੀਕੇ ਲਗਾਉਣ ਨਾਲ ਅੰਕੜਾ 18 ਲੱਖ ਤੋਂ ਪਾਰ

ਜਲੰਧਰ, 16 ਸਤੰਬਰ (ਐੱਮ. ਐੱਸ. ਲੋਹੀਆ)- ਜ਼ਿ੍ਹਲੇ ਸਿਹਤ ਵਿਭਾਗ ਕੋਲ ਆਈ 60 ਹਜ਼ਾਰ ਕੋਵੀਸ਼ੀਲਡ ਟੀਕਿਆਂ ਦੀ ਸਪਲਾਈ ਨਾਲ ਅੱਜ 54 ਹਜ਼ਾਰ ਤੋਂ ਵੱਧ ਵਿਅਕਤੀਆਂ ਦਾ ਟੀਕਾਕਰਨ ਕੀਤਾ ਗਿਆ, ਜਿਸ ਨਾਲ ਜ਼ਿਲ੍ਹੇ 'ਚ ਟੀਕਾਕਰਨ ਕਰਵਾਉਣ ਵਾਲੇ ਵਿਅਕਤੀਆਂ ਦਾ ਅੰਕੜਾ 18 ਲੱਖ ਤੋਂ ...

ਪੂਰੀ ਖ਼ਬਰ »

ਨੋ ਐਂਟਰੀ ਸਮੇਂ ਸ਼ਹਿਰ 'ਚ ਦਾਖ਼ਲ ਹੋਣ ਵਾਲੇ ਭਾਰੀ ਵਾਹਨਾਂ ਦੇ ਹੋਣਗੇ ਚਲਾਨ

ਜਲੰਧਰ, 16 ਸਤੰਬਰ (ਐੱਮ.ਐੱਸ. ਲੋਹੀਆ) - ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਸ਼ਹਿਰ ਅੰਦਰ ਭਾਰੀ ਵਹਾਨਾਂ ਦੇ ਦਾਖ਼ਲੇ 'ਤੇ ਪਾਬੰਧੀ ਲਗਾਈ ਗਈ ਹੈ, ਜਿਸ ਦੇ ਬਾਵਜੂਦ ਟਰੱਕ, ਟੈਂਕਰ ਆਦਿ ਹੈਵੀ ਵਾਹਨ ਸ਼ਹਿਰ ਅੰਦਰ ਦਾਖ਼ਲ ਹੋ ਰਹੇ ਹਨ | ਇਸ ਨਾਲ ਅਕਸਰ ਹਾਦਸੇ ਵਾਪਰ ਜਾਂਦੇ ਹਨ ਅਤੇ ...

ਪੂਰੀ ਖ਼ਬਰ »

ਬਜ਼ੁਰਗ ਦੀ ਗੱਡੀ ਹੇਠਾਂ ਆਉਣ ਕਾਰਨ ਮੌਤ

ਜਲੰਧਰ ਛਾਉਣੀ, 16 ਸਤੰਬਰ (ਪਵਨ ਖਰਬੰਦਾ)- ਸਥਾਨਕ ਰੇਲਵੇ ਸਟੇਸ਼ਨ ਤੋਂ ਕੁਝ ਦੂਰੀ 'ਤੇ ਸਥਿਤ ਬਾਠ ਕੈਸਲ ਨੇੇੜੇ ਰੇਲਵੇ ਲਾਈਨਾਂ 'ਤੇ ਬੀਤੀ ਸ਼ਾਮ ਇਕ ਅਣਪਛਾਤੇ ਬਜ਼ੁਰਗ ਵਿਅਕਤੀ ਦੀ ਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਗਈ, ਜਿਸ ਦੀ ਲਾਸ਼ ਜੀ.ਆਰ.ਪੀ. ਵਲੋਂ ਕਬਜ਼ੇ 'ਚ ਲੈ ਕੇ ...

ਪੂਰੀ ਖ਼ਬਰ »

ਨਸ਼ੀਲਾ ਪਾਊਡਰ ਮਾਮਲੇ 'ਚ 10 ਸਾਲ ਕੈਦ

ਜਲੰਧਰ, 16 ਸਤੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇੇ ਸੈਸ਼ਨ ਜੱਜ ਲਲਿਤ ਕੁਮਾਰ ਸਿੰਗਲਾ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਸੌਰਵ ਕੁਮਾਰ ਉਰਫ਼ ਮੰਤਰੀ ਪੁੱਤਰ ਜਸਪਾਲ ਸਿੰਘ ਵਾਸੀ ਮੁਹੱਲਾ ਵਿਜੇ ਨਗਰ, ਸੋਹਲਾ ਰੋਡ, ਨਕੋਦਰ ਨੂੰ ...

ਪੂਰੀ ਖ਼ਬਰ »

ਬਾਬਾ ਸੋਢਲ ਮੇਲਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਫਾਟਕ ਕੋਲੋਂ ਖਰਾਬ ਹੋਈ ਸੜਕ

ਜਲੰਧਰ, 16 ਸਤੰਬਰ (ਸ਼ਿਵ)- 18 ਸਤੰਬਰ ਨੂੰ ਸ਼ੁਰੂ ਹੋਣ ਵੇਲੇ ਬਾਬਾ ਸੋਢਲ ਮੇਲੇ ਕਰਕੇ ਨਿਗਮ ਨੇ ਮੰਦਰ ਦੇ ਆਸ-ਪਾਸ ਜਿਹੜੀਆਂ ਸੜਕਾਂ ਬਣਾਈਆਂ ਗਈਆਂ ਸਨ, ਉਹ ਮੇਲਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਟੁੱਟਣੀਆਂ ਸ਼ੁਰੂ ਹੋ ਗਈਆਂ ਹਨ | ਨਿਗਮ ਨੇ ਸੋਢਲ ਫਾਟਕ ਤੋਂ ਲੈ ਕੇ ਮੰਦਿਰ ...

ਪੂਰੀ ਖ਼ਬਰ »

ਕਾਂਗਰਸੀ ਨੇਤਾ ਦਾ ਪੀ.ਏ. ਨੰਦੋਈਆ ਕਰ ਰਿਹੈ ਘਰ ਦਾ ਮਾਹੌਲ ਖ਼ਰਾਬ-ਸੁਮਨ

ਜਲੰਧਰ, 16 ਸਤੰਬਰ (ਐੱਮ. ਐੱਸ. ਲੋਹੀਆ) - ਜਲੰਧਰ ਦੇ ਸਿਰਕੱਢ ਕਾਂਗਰਸੀ ਨੇਤਾ ਦੇ ਪੀ.ਏ. ਦੀਪਕ 'ਤੇ ਉਸ ਦੀ ਸਾਲੇਹਾਰ ਸੁਮਨ ਪਤਨੀ ਰਾਜਨ ਵਾਸੀ ਅਲੀ ਮੁਹੱਲਾ ਨੇ ਦੋਸ਼ ਲਗਾਏ ਹਨ ਕਿ ਉਸ ਵਲੋਂ ਉਨ੍ਹਾਂ ਦੇ ਘਰ 'ਚ ਝਗੜਾ ਕਰਵਾ ਕੇ ਮਾਹੌਲ ਖ਼ਰਾਬ ਕੀਤਾ ਜਾ ਰਿਹਾ ਹੈ | ਪੱਤਰਕਾਰ ...

ਪੂਰੀ ਖ਼ਬਰ »

ਸਕੂਲ ਬੱਸ ਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ

ਲੋਹੀਆਂ ਖਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਬਲਵਿੰਦਰ ਸਿੰਘ ਵਿੱਕੀ)- ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਰੌਬਿਨਪ੍ਰੀਤ ...

ਪੂਰੀ ਖ਼ਬਰ »

ਕਾਰ ਲੁੱਟ-ਖੋਹ ਗਰੋਹ ਦਾ ਇਕ ਮੈਂਬਰ ਕਾਬੂ, 4 ਫ਼ਰਾਰ

ਕਰਤਾਰਪੁਰ, 16 ਸਤੰਬਰ (ਭਜਨ ਸਿੰਘ)-ਕਰਤਾਰਪੁਰ ਪੁਲਿਸ ਨੇ ਵਿਸ਼ੇਸ਼ ਨਾਕਾਬੰਦੀ ਅਤੇ ਚੈਕਿੰਗ ਦੌਰਾਨ ਕਾਰ ਗਰੋਹ ਦੇ ਮੈਂਬਰ ਨੂੰ 1 ਪਿਸਟਲ, 11 ਰੌਂਦ, 1 ਦਾਤਰ, 1 ਪੇਚਕਸ ਤੇ 3 ਮੋਬਾਈਲਾਂ ਸਮੇਤ ਕਾਬੂ ਕਰ ਲਿਆ ਜਦਕਿ ਉਸ ਦੇ 4 ਸਾਥੀ ਭੱਜ ਨਿਕਲੇ | ਇਸ ਸੰਬੰਧੀ ਡੀ.ਐੱਸ.ਪੀ. ...

ਪੂਰੀ ਖ਼ਬਰ »

ਗੁਰੂ ਨਾਨਕਪੁਰਾ ਲਾਗਲੇ ਫੁੱਟਪਾਥਾਂ 'ਤੇ ਪਏ ਕੂੜੇ ਤੋਂ ਆਉਂਦੀ ਬਦਬੂ ਤੋਂ ਰਾਹਗੀਰ ਦੁਖੀ

ਚੁਗਿੱਟੀ/ਜੰਡੂਸਿੰਘਾ, 16 ਸਤੰਬਰ (ਨਰਿੰਦਰ ਲਾਗੂ)-ਸਥਾਨਕ ਗੁਰੂ ਨਾਨਕਪੁਰਾ ਰੇਲਵੇ ਫਾਟਕ ਤੋਂ ਲਾਡੋਵਾਲੀ ਮਾਰਗ ਤੱਕ ਸੜਕ ਦੋਹੀਂ ਪਾਸੇ ਬਣਾਏ ਗਏ ਫੱੁਟਪਾਥਾਂ 'ਤੇ ਕੁਝ ਥਾਵਾਂ 'ਤੇ ਸੁੱਟੇ ਜਾ ਰਹੇ ਕੂੜੇ ਤੋਂ ਆਉਂਦੀ ਬਦਬੂ ਕਾਰਨ ਰਾਹਗੀਰ ਪ੍ਰੇਸ਼ਾਨੀਆਂ ਦਾ ...

ਪੂਰੀ ਖ਼ਬਰ »

'ਨੇਕੀ ਦੀ ਦੁਕਾਨ' ਵਲੋਂ ਕਾਲਾ ਬੱਕਰਾ ਸਕੂਲ ਵਿਖੇ ਐਨ.ਐਸ.ਐਸ.ਕੈਂਪ

ਭੋਗਪੁਰ/ਕਰਤਾਰਪੁਰ, 16 ਸਤੰਬਰ (ਕਮਲਜੀਤ ਸਿੰਘ ਡੱਲੀ, ਭਜਨ ਸਿੰਘ)- ਸਮਾਜ-ਸੇਵੀ ਸੰਸਥਾ ਨੇਕੀ ਦੀ ਦੁਕਾਨ ਕਰਤਾਰਪੁਰ ਵਲੋਂ ਸ਼੍ਰੋਮਣੀ ਗੁਰੁਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਹੇਠ ਚੱਲ ਰਹੇ ਮਾਤਾ ਗੁਜਰੀ ਖਾਲਸਾ ਕਾਲਜ ਕਰਤਾਰਪੁਰ ਦੇ ...

ਪੂਰੀ ਖ਼ਬਰ »

ਸੰਗਰਾਂਦ ਮੌਕੇ ਨਿਰਮਲ ਕੁਟੀਆ ਜੌਹਲਾਂ ਵਿਖੇ ਗੁਰਮਤਿ ਸਮਾਗਮ

ਚੁਗਿੱਟੀ/ਜੰਡੂਸਿੰਘਾ, 16 ਸਤੰਬਰ (ਨਰਿੰਦਰ ਲਾਗੂ)-ਸੰਤ ਬਸੰਤ ਸਿੰਘ ਦੇ ਤਪ ਅਸਥਾਨ ਨਿਰਮਲ ਕੁਟੀਆ ਜੌਹਲਾਂ ਵਿਖੇ ਵੀਰਵਾਰ ਨੂੰ ਅੱਸੂ ਮਹੀਨੇ ਦੀ ਸੰਗਰਾਂਦ ਦੇ ਸਬੰਧ 'ਚ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਦੀ ਰੌਣਕ ਵਧਾਉਣ ਲਈ ਵੱਡੀ ਗਿਣਤੀ ਗੁਰੂ ਨਾਨਕ ...

ਪੂਰੀ ਖ਼ਬਰ »

ਬਾਸੀ ਨਮਿਤ ਅੰਤਿਮ ਅਰਦਾਸ 'ਚ ਵੱਡੀ ਗਿਣਤੀ 'ਚ ਸ਼ਾਮਿਲ ਹੋਈਆਂ ਸੰਗਤਾਂ

ਫਗਵਾੜਾ, 16 ਸਤੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਨਾਲ ਸਬੰਧਿਤ ਦੁਬਈ ਦੇ ਪ੍ਰਸਿੱਧ ਕਾਰੋਬਾਰੀ ਕੁਲਵਿੰਦਰ ਸਿੰਘ ਬਾਸੀ ਚੇਅਰਮੈਨ ਕਾਰ ਫ਼ੇਅਰ ਗਰੁੱਪ ਆਫ਼ ਕੰਪਨੀ ਦੁਬਈ ਤੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਫਗਵਾੜਾ ਜਿਨ੍ਹਾਂ ਦਾ ਪਿਛਲੇ ਦਿਨੀਂ ਦਿਲ ਦਾ ਦੌਰਾ ਪੈਣ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਇਕ ਕਾਬੂ

ਕਿਸ਼ਨਗੜ੍ਹ, 16 ਸਤੰਬਰ (ਹੁਸਨ ਲਾਲ)-ਪੁਲਿਸ ਚੌਕੀ ਕਿਸ਼ਨਗੜ੍ਹ ਦੇ ਮੁਲਾਜ਼ਮਾਂ ਨੇ ਇਕ ਨੌਜਵਾਨ ਨੂੰ ਨਾਕੇਬੰਦੀ ਦੌਰਾਨ 40 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਪੁਲਿਸ ਚੌਕੀ ਕਿਸ਼ਨਗੜ੍ਹ ਦੇ ਇੰਚਾਰਜ ਐੱਸ.ਆਈ. ...

ਪੂਰੀ ਖ਼ਬਰ »

ਘਰ 'ਚੋਂ ਸਾਮਾਨ ਚੋਰੀ

ਫਗਵਾੜਾ, 16 ਸਤੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਮੁਹੱਲਾ ਅਜੀਤ ਸਿੰਘ ਨਗਰ ਵਿਖੇ ਚੋਰਾਂ ਨੇ ਇੱਕ ਘਰ ਨੂੰ ਨਿਸ਼ਾਨਾ ਬਣਾ ਕੇ ਸਾਮਾਨ ਚੋਰੀ ਕਰਕੇ ਲੈ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਘਟਨਾ ਸਬੰਧੀ ਘਰ ਦੀ ਮਾਲਕਣ ਸੁਮਨ ਰਾਣੀ ਨੇ ਦੱਸਿਆ ਕਿ ਉਹ ਸੋਮਵਾਰ ਨੂੰ ...

ਪੂਰੀ ਖ਼ਬਰ »

ਭਾਜਪਾ ਤੇ ਕਾਂਗਰਸ ਨੂੰ ਛੱਡ ਕਈ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਚੁਗਿੱਟੀ/ਜੰਡੂਸਿੰਘਾ, 16 ਸਤੰਬਰ (ਨਰਿੰਦਰ ਲਾਗੂ)- ਭਾਜਪਾ ਤੇ ਕਾਂਗਰਸ ਪਾਰਟੀ ਦੇ ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਏ | ਵਾਰਡ ਨੰਬਰ-56 'ਚ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਚੰਦਨ ਗਰੇਵਾਲ ਦੇ ਹੱਕ 'ਚ ਹੋਈ ਮੀਟਿੰਗ ਦੌਰਾਨ ਭਾਜਪਾ ਇਸਤਰੀ ...

ਪੂਰੀ ਖ਼ਬਰ »

ਪੰਜਾਬ ਸਿਵਲ ਸਰਵਿਸਿਜ਼ ਕਰਮਚਾਰੀਆਂ ਦੀ ਹਾਕੀ ਟੀਮਾਂ ਦੇ ਚੋਣ ਟਰਾਇਲ ਸਮਾਪਤ

ਜਲੰਧਰ, 16 ਸਤੰਬਰ (ਸਾਬੀ)- ਭਾਰਤ ਸਰਕਾਰ ਦੇ ਯੂਥ ਸਰਵਿਸਿਜ਼ ਮੰਤਰਾਲੇ ਵਲੋਂ ਹਰਿਆਣਾ ਦੇ ਸ਼ਹਿਰ ਸ਼ਾਹਬਾਦ ਮਾਰਕੰਡਾ ਵਿਖੇ 23 ਸਤੰਬਰ ਤੋਂ 30 ਸਤੰਬਰ ਤੱਕ ਕਰਵਾਈ ਜਾ ਰਹੀ ਆਲ ਇੰਡੀਆ ਸਿਵਲ ਸਰਵਿਸਿਜ਼ ਕਰਮਚਾਰੀ ਹਾਕੀ ਚੈਂਪਿਅਨਸ਼ਿਪ ਵਿਚ ਭਾਗ ਲੈਣ ਵਾਲੀਆਂ ਪੰਜਾਬ ...

ਪੂਰੀ ਖ਼ਬਰ »

ਪੰਜਾਬ ਸਿਵਲ ਸਰਵਿਸਿਜ਼ ਕਰਮਚਾਰੀਆਂ ਦੀ ਹਾਕੀ ਟੀਮਾਂ ਦੇ ਚੋਣ ਟਰਾਇਲ ਸਮਾਪਤ

ਜਲੰਧਰ, 16 ਸਤੰਬਰ (ਸਾਬੀ)- ਭਾਰਤ ਸਰਕਾਰ ਦੇ ਯੂਥ ਸਰਵਿਸਿਜ਼ ਮੰਤਰਾਲੇ ਵਲੋਂ ਹਰਿਆਣਾ ਦੇ ਸ਼ਹਿਰ ਸ਼ਾਹਬਾਦ ਮਾਰਕੰਡਾ ਵਿਖੇ 23 ਸਤੰਬਰ ਤੋਂ 30 ਸਤੰਬਰ ਤੱਕ ਕਰਵਾਈ ਜਾ ਰਹੀ ਆਲ ਇੰਡੀਆ ਸਿਵਲ ਸਰਵਿਸਿਜ਼ ਕਰਮਚਾਰੀ ਹਾਕੀ ਚੈਂਪਿਅਨਸ਼ਿਪ ਵਿਚ ਭਾਗ ਲੈਣ ਵਾਲੀਆਂ ਪੰਜਾਬ ...

ਪੂਰੀ ਖ਼ਬਰ »

ਕੌਮਾਂਤਰੀ ਜੂਡੋ ਰੈਫ਼ਰੀ ਦੀਪਕ ਗੁਪਤਾ ਨੇ ਖਿਡਾਰੀਆਂ ਨੂੰ ਗੁਰ ਦੱਸੇ

ਜਲੰਧਰ, 16 ਸਤੰਬਰ (ਸਾਬੀ)- ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਜਲੰਧਰ ਦੇ ਜੂਡੋ ਸੈਂਟਰ 'ਚ ਯੂ.ਪੀ. ਦੇ ਕੌਮਾਂਤਰੀ ਜੂਡੋ ਰੈਫਰੀ ਦੀਪਕ ਗੁਪਤਾ ਤੇ ਸੰਜੇ ਕੁਮਾਰ ਗੁਪਤਾ ਖਿਡਾਰੀਆਂ ਨੂੰ ਜੂਡੋ ਦੀਆਂ ਨਵੀਆਂ ਤਕਨੀਕਾਂ ਦੀ ਜਾਣਕਾਰੀ ਦਿੱਤੀ ਤੇ ...

ਪੂਰੀ ਖ਼ਬਰ »

ਪੀ.ਐੱਫ. ਮੈਂਬਰਾਂ ਲਈ ਆਧਾਰ ਸੋਧ ਕੈਂਪ 21 ਨੂੰ -ਯਾਦਵ

ਜਲੰਧਰ, 16 ਸਤੰਬਰ (ਸ਼ਿਵ)- ਪੀ.ਐੱਫ. ਵਿਭਾਗ ਦੇ ਖੇਤਰੀ ਕਮਿਸ਼ਨਰ ਸੁਨੀਲ ਕੁਮਾਰ ਯਾਦਵ ਨੇ ਦੱਸਿਆ ਕਿ ਦਫਤਰ ਨੇ ਆਪਣੇ ਮੈਂਬਰਾਂ ਦੇ ਆਧਾਰ ਸੋਧ ਦੀ ਸਮੱਸਿਆ ਨੂੰ ਦੇਖਦੇ ਹੋਏ ਮਾਸਟਰ ਤਾਰਾ ਸਿੰਘ ਨਗਰ ਲਾਡੋਵਾਲੀ ਰੋਡ ਦਫਤਰ ਵਿਚ ਡਾਕਘਰ ਦੇ ਸਹਿਯੋਗ ਨਾਲ 21 ਸਤੰਬਰ ਨੂੰ ...

ਪੂਰੀ ਖ਼ਬਰ »

ਆਸਟ੍ਰੇਲੀਆਈ ਮਸ਼ੀਨਾਂ ਕਰਨਗੀਆਂ ਸੀ.ਟੀ.ਪੀ.ਟੀ. ਮੀਟਰਾਂ ਦੀ ਜਾਂਚ

ਜਲੰਧਰ, 16 ਸਤੰਬਰ (ਸ਼ਿਵ)- ਇੰਡਸਟਰੀ ਦੇ ਸੀ.ਟੀ.ਪੀ.ਟੀ. ਬਿਜਲੀ ਮੀਟਰਾਂ ਦੀ ਜਾਂਚ ਕਰਨ ਦਾ ਕੰਮ ਹੁਣ ਮੌਕੇ 'ਤੇ ਹੀ ਆਸਟੇ੍ਰਲੀਆ ਤੋਂ ਮੰਗਵਾਈਆਂ ਮਸ਼ੀਨਾਂ ਨਾਲ ਕੀਤਾ ਜਾਵੇਗਾ | ਐਮ.ਈ. ਲੈਬ ਵਿਚ ਕੰਪਨੀ ਦੇ ਮਾਹਿਰਾਂ ਵਲੋਂ ਜਲੰਧਰ ਤੇ ਲੁਧਿਆਣਾ ਦੇ ਇਨਫੋਰਸਮੈਂਟ ਵਿੰਗ ...

ਪੂਰੀ ਖ਼ਬਰ »

ਬੀ.ਐਸ.ਐਨ.ਐੱਲ. ਨੇ ਮਨਾਇਆ ਹਿੰਦੀ ਪੰਦ੍ਹਰਵਾੜਾ

ਜਲੰਧਰ, 16 ਸਤੰਬਰ (ਹਰਵਿੰਦਰ ਸਿੰਘ ਫੁੱਲ)- ਭਾਰਤ ਸੰਚਾਰ ਨਿਗਮ ਲਿਮਟਿਡ ਵਲੋਂ 1 ਤੋਂ 15 ਸਤੰਬਰ ਤੱਕ ਹਿੰਦੀ ਪਖਵਾੜਾ ਮਨਾਇਆ ਗਿਆ | ਇਸ ਮੌਕੇ ਬੀ.ਐਸ.ਐਨ.ਐੱਲ. ਦੇ ਕਾਨਫ਼ਰੰਸ ਹਾਲ ਵਿਚ ਕਰਵਾਏ ਗਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਮਾਮਲੇ ਸਬੰਧੀ ਦੇਸ਼ ਭਰ ਦੀਆਂ ਜਥੇਬੰਦੀਆਂ ਦੀ ਸੱਦੀ ਮੀਟਿੰਗ

ਜਲੰਧਰ, 16 ਸਤੰਬਰ (ਜਸਪਾਲ ਸਿੰਘ)- ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਜਨਰਲ ਸਕੱਤਰ ਗੁਰਮੀਤ ਸਿੰਘ ਤੇ ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਦੱਸਿਆ ਕਿ ਜਲਿ੍ਹਆਂਵਾਲਾ ਬਾਗ਼ ਦੇ ਮੂਲ ਸਰੂਪ ਦੀ ਬਹਾਲੀ ਦੀ ਮੰਗ ਲਈ ਦੇਸ਼ ਭਗਤ ਯਾਦਗਾਰ ...

ਪੂਰੀ ਖ਼ਬਰ »

ਰਾਜਵੰਤ ਸਿੰਘ ਸੁੱਖਾ ਦੇ ਪਿਤਾ ਦੀ ਬਰਸੀ ਮੌਕੇ ਸਮਾਗਮ

ਜਲੰਧਰ, 16 ਸਤੰਬਰ (ਜਸਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਪੰਜਾਬ ਦੇ ਜਨਰਲ ਸਕੱਤਰ ਰਾਜਵੰਤ ਸਿੰਘ ਸੁੱਖਾ ਦੇ ਪਿਤਾ ਕਿਸ਼ਨ ਸਿੰਘ ਦੀ ਪਹਿਲੀ ਬਰਸੀ ਸਥਾਨਕ ਗੁਰਦੁਆਰਾ ਸਿੰਘ ਸਭਾ ਗੁਰਦੇਵ ਨਗਰ ਵਿਖੇ ਮਨਾਈ ਗਈ | ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਗੁ: ਯਾਦਗਾਰ ਬੀਬਾ ਨਿਰੰਜਣ ਕੌਰ ਵਿਖੇ ਸੰਗਰਾਂਦ ਸਬੰਧੀ ਗੁਰਮਤਿ ਸਮਗਾਮ

ਚੁਗਿੱਟੀ/ਜੰਡੂਸਿੰਘਾ, 16 ਸਤੰਬਰ (ਨਰਿੰਦਰ ਲਾਗੂ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਹੇਠ ਅੱਸੂ ਮਹੀਨੇ ਦੀ ਸੰਗਰਾਂਦ ਦੇ ਸਬੰਧ 'ਚ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਯਾਦਗਾਰ ਬੀਬਾ ਨਿਰੰਜਣ ਕੌਰ ਮੁਹੱਲਾ ਬਸ਼ੀਰਪੁਰਾ ਵਿਖੇ ਸਮੂਹ ਸੰਗਤਾਂ ਦੇ ...

ਪੂਰੀ ਖ਼ਬਰ »

ਜਮਸ਼ੇਰ ਖ਼ਾਸ ਵਿਖੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਸਰਕਾਰ ਦੇ ਫੂਕੇ ਪੁਤਲੇ

ਜਮਸ਼ੇਰ ਖਾਸ, 16 ਸਤੰਬਰ (ਅਵਤਾਰ ਤਾਰੀ)-ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦਰ ਕੌਰ ਅਤੇ ਸੂਬਾ ਕਮੇਟੀ ਦੇ ਸੱਦੇ 'ਤੇ ਪਿੰਡ ਜਮਸ਼ੇਰ ਖਾਸ ਵਿਖੇ ਯੂਨੀਅਨ ਦੀ ਆਗੂ ਕੁਲਵੰਤ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ...

ਪੂਰੀ ਖ਼ਬਰ »

ਗੁ: ਮਾਡਲ ਟਾਊਨ ਵਿਖੇ ਸੰਗਰਾਂਦ ਮੌਕੇ ਵਿਸ਼ੇਸ਼ ਦੀਵਾਨ

ਜਲੰਧਰ, 16 ਸਤੰਬਰ (ਹਰਵਿੰਦਰ ਸਿੰਘ ਫੁੱਲ)- ਪ੍ਰਧਾਨ ਅਜੀਤ ਸਿੰਘ ਸੇਠੀ ਤੇ ਸਮੂਹ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ 'ਚ ਅੱਸੂ ਮਹੀਨੇ ਦੀ ਸੰਗਰਾਂਦ ਦੇ ਸਵੇਰ ਤੇ ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਗਏ | ਇਸ ਸਮੇਂ ਭਾਈ ...

ਪੂਰੀ ਖ਼ਬਰ »

ਵੈਟ ਕੇਸਾਂ ਦੀ ਓ.ਟੀ.ਐਸ. ਸਕੀਮ ਦਾ ਕਾਰੋਬਾਰੀਆਂ ਵਲੋਂ ਸਵਾਗਤ

ਖੇਡ ਉਦਯੋਗ ਸੰਘ ਦੇ ਪ੍ਰਧਾਨ ਵਿਜੇ ਧੀਰ ਦੀ ਅਗਵਾਈ ਵਿਚ ਹੋਈ ਮੀਟਿੰਗ ਵਿਚ ਪੰਜਾਬ ਸਰਕਾਰ ਦੇ ਜੀ.ਐਸ.ਟੀ. ਵਿਭਾਗ ਵਲੋਂ ਵੈਟ ਅਸੈਸਮੈਂਟ ਕੇਸ 2014-15 ਤੋਂ ਲੈ ਕੇ 2016-17 ਤੱਕ ਵੈਟ 'ਤੇ ਸੀ.ਐਸ.ਟੀ. ਕੇਸ ਸਬੰਧੀ ਜਾਰੀ ਨੋਟੀਫ਼ਿਕੇਸ਼ਨ ਦੀ ਸ਼ਲਾਘਾ ਕਰਦੇ ਹੋਏ ਕਾਰੋਬਾਰੀਆਂ ਨੇ ...

ਪੂਰੀ ਖ਼ਬਰ »

ਜਾਇਦਾਦ ਕਰ ਦੀ ਆਈ.ਓ.ਟੀ.ਐਸ. ਸਕੀਮ 'ਚ ਜ਼ਿਆਦਾ ਰਾਹਤ ਨਹੀਂ

ਜਲੰਧਰ, 16 ਸਤੰਬਰ (ਸ਼ਿਵ)- ਸਥਾਨਕ ਸਰਕਾਰਾਂ ਵਿਭਾਗ ਨੇ ਜਾਇਦਾਦ ਕਰ ਲਈ ਓ.ਟੀ.ਐਸ. ਸਕੀਮ ਜਾਰੀ ਕਰ ਦਿੱਤੀ ਹੈ, ਪਰ ਇਸ ਵਿਚ ਜੇਕਰ ਕਿਸੇ ਦਾ ਪਿਛਲੇ ਸਾਲਾਂ ਦਾ ਬਕਾਇਆ ਹੈ ਤਾਂ ਉਸ ਦੇ ਉੱਪਰ ਜੁਰਮਾਨਾ ਤੇ ਵਿਆਜ ਮੁਆਫ਼ ਨਹੀਂ ਹੋਏਗਾ, ਸਗੋਂ ਲੋਕਾਂ ਨੂੰ 2020-21 ਦੇ ਜਾਇਦਾਦ ਕਰ ...

ਪੂਰੀ ਖ਼ਬਰ »

'ਗੂੰਜ' ਵਲੋਂ ਰੋਟਰੀ ਕਲੱਬ ਦੀ ਸਹਾਇਤਾ ਨਾਲ ਜਾਗਰੂਕਤਾ ਕੈਂਪ

ਜਲੰਧਰ, 16 ਸਤੰਬਰ (ਹਰਵਿੰਦਰ ਸਿੰਘ ਫੁੱਲ)- ਸਮਾਜ ਸੇਵੀ ਸੰਸਥਾ 'ਗੂੰਜ' ਵਲੋਂ ਰੋਟਰੀ ਕਲੱਬ ਜਲੰਧਰ ਦੱਖਣੀ ਦੀ ਸਹਾਇਤਾ ਨਾਲ ਰੋਟੇਰੀਅਨ ਮਧੂ ਕਾਲੜਾ ਦੀ ਅਗਵਾਈ 'ਚ ਰੋਟੇਰੀਅਨ ਨੀਨਾ ਸੋਂਧੀ ਦੇ ਗ੍ਰਹਿ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿਚ ਉੱਘੀ ਸਮਾਜ ...

ਪੂਰੀ ਖ਼ਬਰ »

ਸੰਸਦ ਭਵਨ ਤੱਕ ਕੱਢੇ ਜਾ ਰਹੇ ਰੋਸ ਮਾਰਚ 'ਚ ਸ਼ਾਮਿਲ ਹੋਣ ਲਈ ਅਕਾਲੀ ਜਥਾ ਰਵਾਨਾ

ਜਲੰਧਰ ਛਾਉਣੀ, 16 ਸਤੰਬਰ (ਪਵਨ ਖਰਬੰਦਾ)- ਮੋਦੀ ਸਰਕਾਰ ਵਲੋਂ ਬਣਾਏ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ 17 ਸਤੰਬਰ ਨੂੰ ਕਾਲਾ ਦਿਵਸ ਵਜੋਂ ਮਨਾ ਰਿਹਾ ਹੈ ਤੇ ਇਸ ਦੇ ਮੱਦੇਨਜ਼ਰ ਗੁਰਦੁਆਰਾ ਸ੍ਰੀ ਰਕਾਬ ਗੰਜ ...

ਪੂਰੀ ਖ਼ਬਰ »

ਵੱਖ-ਵੱਖ ਆਗੂਆਂ ਦੀ ਅਗਵਾਈ ਹੇਠ ਦਿੱਲੀ ਰੋਸ ਮਾਰਚ ਲਈ ਕਾਫ਼ਲੇ ਰਵਾਨਾ

ਜਲੰਧਰ, 16 ਸਤੰਬਰ (ਜਸਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਵਲੋਂ ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ 17 ਸਤੰਬਰ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸੰਸਦ ਭਵਨ ਤੱਕ ਕੀਤੇ ਜਾਣ ਵਾਲੇ ਰੋਸ ਮਾਰਚ 'ਚ ਸ਼ਾਮਿਲ ਹੋਣ ਲਈ ਜਲੰਧਰ ਤੋਂ ਵੱਖ-ਵੱਖ ਆਗੂਆਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਰਾਸ਼ਟਰਪਤੀ ਵਲੋਂ ਸੱਤਿਆ ਦੇਵੀ ਦਾ 'ਰਾਸ਼ਟਰੀ ਫਲੋਰੇਂਸ ਨਾਈਟਿੰਗੇਲ' ਪੁਰਸਕਾਰ ਨਾਲ ਸਨਮਾਨ

ਜਲੰਧਰ, 16 ਸਤੰਬਰ (ਐੱਮ.ਐੱਸ. ਲੋਹੀਆ)- ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵਲੋਂ ਸਿਹਤ ਖੇਤਰ 'ਚ ਨਿਰਸਵਾਰਥ ਸੇਵਾਵਾਂ ਦੇਣ ਵਾਲੀ ਸੀ.ਐੱਚ.ਸੀ. ਸ਼ੰਕਰ ਦੀ ਸਟਾਫ਼ ਨਰਸ ਸੱਤਿਆ ਦੇਵੀ ਨੂੰ ਇਕ ਵਰਚੁਅਲ ਪ੍ਰੋਗਰਾਮ ਰਾਹੀਂ 'ਰਾਸ਼ਟਰੀ ਫਲੋਰੇਂਸ ਨਾਈਟਿੰਗੇਲ ਐਵਾਰਡ-2020' ਨਾਲ ...

ਪੂਰੀ ਖ਼ਬਰ »

ਹਲਕਾ ਜਲੰਧਰ ਛਾਉਣੀ ਦੇ ਇੰਚਾਰਜ ਬਣਨ 'ਤੇ ਸੋਢੀ ਨੇ ਆਰੰਭੀ ਸਰਗਰਮੀ

ਜਲੰਧਰ, 16 ਸਤੰਬਰ (ਜਸਪਾਲ ਸਿੰਘ)- 'ਆਪ' ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਸੋਢੀ ਨੂੰ ਹਲਕਾ ਇੰਚਾਰਜ ਜਲੰਧਰ ਛਾਉਣੀ ਲਗਾਉਣ 'ਤੇ ਵਰਕਰਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਦੌਰਾਨ ਸੁਰਿੰਦਰ ਸਿੰਘ ਸੋਢੀ ਨੇ ਹਲਕਾ ਇੰਚਾਰਜ ਬਣਨ ਉਪਰੰਤ ਆਪਣੀਆਂ ...

ਪੂਰੀ ਖ਼ਬਰ »

ਵਿਰਸਾ ਵਿਹਾਰ ਵਿਖੇ 'ਵੰਡ' ਦੇ ਸਿਰਲੇਖ ਹੇਠ ਲੱਗੀ ਪੇਟਿੰਗ ਪ੍ਰਦਰਸ਼ਨੀ ਨੂੰ ਭਰਵਾਂ ਹੁੰਗਾਰਾ

ਜਲੰਧਰ, 16 ਸਤੰਬਰ (ਹਰਵਿੰਦਰ ਸਿੰਘ ਫੁੱਲ)-ਉੱਘੇ ਕਲਾਕਾਰ ਮਹਿੰਦਰ ਠੁਕਰਾਲ ਵਲੋਂ ਵਿਰਸਾ ਵਿਹਾਰ ਵਿਖੇ ਲਗਾਈ ਗਈ ਪੇਂਟਿੰਗ ਪ੍ਰਦਰਸ਼ਨੀ 'ਵੰਡ' ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਪੇਂਟਿੰਗ ਪ੍ਰਦਰਸ਼ਨੀ ਵਿਚ 1947 ਨੂੰ ਹੋਈ ਵੰਡ ਦੀ ਤ੍ਰਾਸਦੀ ਨੂੰ ਦਿਖਾਇਆ ਗਿਆ ਹੈ ...

ਪੂਰੀ ਖ਼ਬਰ »

ਹੋਲਸੇਲ ਕੈਮਿਸਟ ਆਰਗੇਨਾਇਜ਼ੇਸ਼ਨ ਦੀ ਪ੍ਰਧਾਨਗੀ ਸਬੰਧੀ ਚੋਣ ਸਰਗਰਮੀਆਂ ਤੇਜ਼

ਜਲੰਧਰ, 16 ਸਤੰਬਰ (ਐੱਮ.ਐੱਸ. ਲੋਹੀਆ)- ਦਿਲਕੁਸ਼ਾ ਮਾਰਕੀਟ ਦੀ ਹੋਲਸੇਲ ਕੈਮਿਸਟ ਆਰਗੇਨਾਇਜ਼ੇਸ਼ਨ ਦੀਆਂ ਚੋਣਾਂ 26 ਸਤੰਬਰ ਨੂੰ ਹੋਣ ਜਾ ਰਹੀਆਂ ਹਨ | ਆਰਗੇਨਾਇਜ਼ੇਸ਼ਨ ਦੇ ਪ੍ਰਧਾਨ, ਜਨਰਲ ਸਕੱਤਰ ਅਤੇ ਕੈਸ਼ੀਅਰ ਦੇ ਅਹੁਦੇ ਲਈ ਕਰਵਾਏ ਜਾਣ ਵਾਲੀਆਂ ਚੋਣਾ ਸਬੰਧੀ ...

ਪੂਰੀ ਖ਼ਬਰ »

ਯੂਥ ਕਾਂਗਰਸ ਅੱਜ ਮਨਾਏਗੀ 'ਮਹਿੰਗਾਈ ਵਿਰੋਧੀ ਦਿਵਸ'-ਹਨੀ ਜੋਸ਼ੀ

ਜਲੰਧਰ, 16 ਸਤੰਬਰ (ਜਸਪਾਲ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 17 ਸਤੰਬਰ ਨੂੰ ਜਨਮ ਦਿਨ ਯੂਥ ਕਾਂਗਰਸ ਜਲੰਧਰ ਦਿਹਾਤੀ ਵਲੋਂ 'ਮਹਿੰਗਾਈ ਵਿਰੋਧੀ ਦਿਵਸ' ਵਜੋਂ ਮਨਾਇਆ ਜਾਵੇ | ਇਸ ਸਬੰਧੀ ਯੂਥ ਕਾਂਗਰਸ ਜਲੰਧਰ ਦਿਹਾਤੀ ਦੇ ਪ੍ਰਧਾਨ ਹਨੀ ਜੋਸ਼ੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਯਸ਼ਪਾਲ ਸਿੰਘ ਧੀਮਾਨ ਵਲੋਂ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ

ਜਲੰਧਰ, 16 ਸਤੰਬਰ (ਜਸਪਾਲ ਸਿੰਘ)- ਪੱਛੜੀਆਂ ਸ਼੍ਰੇਣੀਆਂ ਭਲਾਈ ਕਮਿਸ਼ਨ ਦੇ ਮੈਂਬਰ ਯਸ਼ਪਾਲ ਸਿੰਘ ਧੀਮਾਨ ਵਲੋਂ ਨਵਨਿਯੁਕਤ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨਾਲ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕੀਤੀ ਗਈ | ਇਸ ਮੌਕੇ ਉਨ੍ਹਾਂ ਪੱਛੜੀਆਂ ਸ਼੍ਰੇਣੀਆਂ ਨਾਲ ...

ਪੂਰੀ ਖ਼ਬਰ »

ਬਿਮਾਰੀਆਂ ਦੀ ਰੋਕਥਾਮ ਲਈ ਵਿਆਪਕ ਮੁਹਿੰਮ ਚਲਾਉਣ ਦੇ ਹੁਕਮ

ਜਲੰਧਰ, 16 ਸਤੰਬਰ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਅੱਜ ਨਗਰ ਨਿਗਮ ਜਲੰਧਰ, ਸਿਹਤ, ਪੇਂਡੂ ਵਿਕਾਸ ਤੇ ਪੰਚਾਇਤ ਅਤੇ ਸਥਾਨਕ ਸਰਕਾਰਾਂ ਵਿਭਾਗ ਨੂੰ ਜ਼ਿਲ੍ਹੇ ਵਿੱਚ ਵੈਕਟਰ ਬੋਰਨ ਡਿਸੀਜਿਜ਼ (ਮੱਛਰ ਜਾਂ ਕੀਟ ਕਾਰਨ ਫੈਲਣ ਵਾਲੀਆਂ ...

ਪੂਰੀ ਖ਼ਬਰ »

ਡਿਪਸ ਵਿਖੇ ਬੱਚਿਆਂ 'ਚ ਤਰਕਪੂਰਨ ਸੋਚ ਪੈਦਾ ਕਰਨ ਲਈ ਕਰਵਾਈ ਗਤੀਵਿਧੀ

ਜਲੰਧਰ, 16 ਸਤੰਬਰ (ਰਣਜੀਤ ਸਿੰਘ ਸੋਢੀ)- ਵਿਦਿਆਰਥੀਆਂ ਦੀ ਪੜ੍ਹਾਈ 'ਚ ਦਿਲਚਸਪੀ ਵਧਾਉਣ ਤੇ ਉਨ੍ਹਾਂ ਦੀ ਤਰਕਪੂਰਨ ਅਤੇ ਵਿਸ਼ਲੇਸ਼ਣਾਤਮਿਕ ਸੋਚ ਨੂੰ ਉਤਸ਼ਾਹਿਤ ਕਰਨ ਲਈ ਡਿੱਪਸ ਸੰਸਥਾਵਾਂ 'ਚ 'ਲਰਨਿੰਗ ਬਾਏ ਡੂਇੰਗ ਐਸਪੈਰਿਮੈਂਟ' ਗਤੀਵਿਧੀ ਕਰਵਾਈ ਗਈ | ਕੋਵਿਡ ਦੇ ...

ਪੂਰੀ ਖ਼ਬਰ »

ਐੱਸ.ਪੀ. ਸਿਟੀ ਸੁਹੇਲ ਮੀਰ ਨੇ ਮੇਹਰ ਚੰਦ ਬਹੁਤਕਨੀਕੀ ਕਾਲਜ ਦਾ ਕੀਤਾ ਦੌਰਾ

ਜਲੰਧਰ, 16 ਸਤੰਬਰ (ਰਣਜੀਤ ਸਿੰਘ ਸੋਢੀ)- ਨੌਜਵਾਨ ਪੁਲਿਸ ਅਫ਼ਸਰ ਸੁਹੇਲ ਕਾਸਿਮ ਮੀਰ, ਐਡੀਸ਼ਨਲ ਡਿਪਟੀ ਕਮਿਸ਼ਨਰ ਆਫ਼ ਪੁਲਿਸ ਜਲੰਧਰ ਨੇ ਮੇਹਰ ਚੰਦ ਬਹੁਤਕਨੀਕੀ ਕਾਲਜ ਜਲੰਧਰ ਦਾ ਦੌਰਾ ਕੀਤਾ ਤੇ ਕਾਲਜ ਦੀ ਅਚੀਵਮੈਂਟ ਗੈਲਰੀ ਦਾ ਉਦਘਾਟਨ ਕੀਤਾ | ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ 26 ਤੋਂ-ਡੀ.ਸੀ.

ਜਲੰਧਰ 16 ਸਤੰਬਰ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ 26 ਸਤੰਬਰ ਤੋਂ ਚਲਾਈ ਜਾ ਰਹੀ ਤਿੰਨ ਦਿਨਾਂ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ...

ਪੂਰੀ ਖ਼ਬਰ »

ਜਲੰਧਰ ਦੀਆਂ 5 ਮਹਿਲਾ ਕ੍ਰਿਕਟ ਖਿਡਾਰਨਾਂ ਦੀ ਪੰਜਾਬ ਟੀਮ 'ਚ ਚੋਣ

ਜਲੰਧਰ, 16 ਸਤੰਬਰ (ਸਾਬੀ)- ਪੀ.ਸੀ.ਏ. ਦੀ ਮਹਿਲਾ ਚੋਣ ਕਮੇਟੀ ਨੇ ਪੰਜਾਬ ਰਾਜ ਮਹਿਲਾ ਅੰਡਰ 19 ਸਾਲ ਕ੍ਰਿਕਟ ਚੈਂਪੀਅਨਸ਼ਿਪ ਜੋ 28 ਸਤੰਬਰ ਤੋਂ ਜੈਪੁਰ ਵਿਖੇ ਬੀ.ਸੀ.ਸੀ.ਆਈ ਵੱਲੋਂ ਅੰਡਰ 19ਸਾਲ ਵਨ ਡੇ ਸੀਮਤ ਓਵਰ ਦੇ ਵਿਚ ਕਰਵਾਈ ਜਾ ਰਹੀ ਹੈ | ਇਸ ਚੈਂਪੀਅਨਸ਼ਿਪ 'ਚ ਹਿੱਸਾ ...

ਪੂਰੀ ਖ਼ਬਰ »

ਸੇਂਟ ਸੋਲਜਰ ਦੇ ਫ਼ੈਸ਼ਨ ਵਿਭਾਗ ਨੇ ਲਗਾਈ ਮਾਸਕ ਪ੍ਰਦਰਸ਼ਨੀ

ਜਲੰਧਰ, 16 ਸਤੰਬਰ (ਰਣਜੀਤ ਸਿੰਘ ਸੋਢੀ)- ਸੇਂਟ ਸੋਲਜਰ ਮੈਨੇਜਮੈਂਟ ਐਂਡ ਟੈਕਨੀਕਲ ਇੰਸਟੀਚਿਊਟ ਮਿੱਠੂ ਬਸਤੀ ਸਥਿਤ ਦੇ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਨੇ ਇਨੋਵੇਟਿਵ ਮਾਸਕ ਮੇਕਿੰਗ ਮੁਕਾਬਲੇ ਕਰਵਾਏ ਤੇ ਉਨ੍ਹਾਂ ਦੀ ਪ੍ਰਦਰਸ਼ਨੀ ਲਗਾਈ, ਜਿਸ ਵਿਚ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਬੀ.ਐਸ.ਐੱਫ. ਇੰਟਰ ਫਰੰਟੀਅਰ ਜਿਮਨਾਸਟਿਕ ਚੈਂਪੀਅਨਸ਼ਿਪ ਸ਼ੁਰੂ

ਜਲੰਧਰ, 16 ਸਤੰਬਰ (ਸਾਬੀ)- ਫਰੰਟੀਅਰ ਹੈਡਕੁਆਟਰ ਬੀ.ਐਸ.ਐੱਫ ਜਲੰਧਰ ਵਲੋਂ ਕਰਵਾਈ ਜਾ ਰਹੀ ਇੰਟਰ ਫਰੰਟੀਅਰ ਜਿਮਨਾਸਟਿਕ ਚੈਂਪੀਅਨਸ਼ਿਪ ਜਲੰਧਰ ਵਿਖੇ ਸ਼ੁਰੂ ਹੋਈ | ਇਸ ਚੈਂਪੀਅਨਸ਼ਿਪ ਦੇ ਵਿਚ ਬੀ.ਐਸ.ਐੱਫ ਦੇ 11 ਫਰੰਟੀਅਰਾਂ ਦੇ ਖਿਡਾਰੀ ਹਿੱਸਾ ਲੈ ਰਹੇ ਹਨ | ਇਸ ...

ਪੂਰੀ ਖ਼ਬਰ »

ਆਰ.ਟੀ.ਆਈ. ਤਹਿਤ ਜਾਣਕਾਰੀ ਨਹੀਂ ਦੇ ਰਿਹਾ ਨਿਗਮ-ਯਾਦਵ

ਜਲੰਧਰ, 16 ਸਤੰਬਰ (ਸ਼ਿਵ)- ਭਾਜਪਾ ਦੇ ਮੀਤ ਪ੍ਰਧਾਨ ਸੂਬੇਦਾਰ ਸਿੰਘ ਯਾਦਵ ਨੇ ਕਿਹਾ ਹੈ ਕਿ ਖੇਤਰ ਦੇ ਇਕ ਵਿਅਕਤੀ ਰਾਜੀਵ ਪੁੱਤਰ ਚੰਦੂ ਰਾਮ ਨਿਵਾਸੀ ਗਲੀ ਨੰਬਰ-4 ਨੇ ਵਾਰਡ ਨੰਬਰ 78 ਵਿਚ ਨਿਊ ਰਤਨ ਨਗਰ ਗਲੀ ਨੰਬਰ 4 ਦੇ ਕੋਲ ਕੱਟੀ ਗਈ ਨਾਜਾਇਜ਼ ਕਾਲੋਨੀ 26 ਜੂਨ ਨੂੰ ...

ਪੂਰੀ ਖ਼ਬਰ »

ਮਾਸਟਰ ਪਲਾਨ ਤਹਿਤ ਢਾਹੀਆਂ ਨਾਜਾਇਜ਼ ਉਸਾਰੀਆਂ ਮੁੜ ਬਣਨੀਆਂ ਸ਼ੁਰੂ

ਜਲੰਧਰ, 16 ਸਤੰਬਰ (ਸ.ਰ.)- ਮੈਕਡੋਨਲਡ ਤੋਂ ਖੇੜਾ-ਜਮਸ਼ੇਰ ਨੂੰ ਜਾਂਦੀ ਸੜਕ ਦੇ ਦੋਵੇਂ ਪਾਸੇ ਨਾਜਾਇਜ਼ ਉਸਾਰੀਆਂ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ | ਮਾਸਟਰ ਪਲਾਨ ਤਹਿਤ ਇਸ ਸੜਕ ਦੇ ਦੋਵੇਂ ਪਾਸੇ 100-100 ਫੁੱਟ ਤੱਕ ਕੋਈ ਵੀ ਉਸਾਰੀ ਨਹੀਂ ਕੀਤੀ ਜਾ ਸਕਦੀ, ਪਰ ਇਸ ਦੇ ...

ਪੂਰੀ ਖ਼ਬਰ »

ਹੇਮਕੁੰਟ ਪਬਲਿਕ ਸਕੂਲ ਵਿਖੇ ਬਿੱਲਾ ਵੰਡ ਸਮਾਗਮ

ਜਲੰਧਰ, 16 ਸਤੰਬਰ (ਰਣਜੀਤ ਸਿੰਘ ਸੋਢੀ)- ਹੇਮਕੁੰਟ ਪਬਲਿਕ ਸਕੂਲ ਪਠਾਨਕੋਟ ਰੋਡ ਜਲੰਧਰ ਵਿਖੇ ਤਿੰਨ ਸਦਨਾਂ ਮਹਾਰਾਜਾ ਰਣਜੀਤ ਸਿੰਘ ਹਾਊਸ, ਸ਼ਹੀਦ ਭਗਤ ਸਿੰਘ ਹਾਊਸ ਤੇ ਭਾਈ ਵੀਰ ਸਿੰਘ ਹਾਊਸ ਦੇ ਵਿਦਿਆਰਥੀਆਂ 'ਚ ਬਿੱਲਾ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਸ਼ੇਸ਼ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX