ਤਾਜਾ ਖ਼ਬਰਾਂ


ਗੁਜਰਾਤ ਪਹੁੰਚੀ ਫਾਈਨਲ 'ਚ, ਰਾਜਸਥਾਨ ਨੂੰ 7 ਵਿਕਟਾਂ ਨਾਲ ਹਰਾਇਆ
. . .  15 minutes ago
ਗੁਜਰਾਤ ਪਹੁੰਚੀ ਫਾਈਨਲ 'ਚ, ਰਾਜਸਥਾਨ ਨੂੰ 7 ਵਿਕਟਾਂ ਨਾਲ ਹਰਾਇਆ
ਪ੍ਰਧਾਨ ਮੰਤਰੀ ਮੋਦੀ ਜਾਪਾਨੀ ਹਮਰੁਤਬਾ ਦੇ ਰੱਖਿਆ ਨਿਰਮਾਣ ਵਿਚ ਸਹਿਯੋਗ ਵਧਾਉਣ ਲਈ ਸਹਿਮਤ ਹੋਏ
. . .  52 minutes ago
ਟੋਕੀਓ, 24 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਜਾਪਾਨੀ ਹਮਰੁਤਬਾ ਫੂਮਿਓ ਕਿਸ਼ਿਦਾ ਨਾਲ ਮੁਲਾਕਾਤ ਕੀਤੀ ਅਤੇ ਦੋਵਾਂ ਨੇਤਾਵਾਂ ਨੇ ਰੱਖਿਆ ਨਿਰਮਾਣ ਦੇ ਖੇਤਰ ਸਮੇਤ ਦੁਵੱਲੇ ਸੁਰੱਖਿਆ ਅਤੇ ...
ਬਡਗਾਮ ਵਿਚ ਅੱਤਵਾਦੀਆਂ ਵਲੋਂ ਮਾਰੇ ਗਏ ਰਾਹੁਲ ਭੱਟ ਦੇ ਪਰਿਵਾਰ ਨੂੰ ਮਿਲੇ ਮਨੋਜ ਸਿਨਹਾ
. . .  about 1 hour ago
ਬਡਗਾਮ, 24 ਮਈ - ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਬਡਗਾਮ ਦੇ ਚਦੂਰਾ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਰਾਹੁਲ ਭੱਟ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਰਾਹੁਲ ਭੱਟ ਦੇ ਪਿਤਾ ਨੇ ...
ਆਈ.ਪੀ.ਐੱਲ.2022 : ਰਾਜਸਥਾਨ ਨੇ ਗੁਜਰਾਤ ਨੂੰ 189 ਦੌੜਾਂ ਦਾ ਦਿੱਤਾ ਟੀਚਾ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਟੋਕੀਓ ਹਵਾਈ ਅੱਡੇ ਤੋਂ ਦਿੱਲੀ ਲਈ ਹੋਏ ਰਵਾਨਾ
. . .  about 2 hours ago
ਟੋਕੀਓ, 24 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਦੋ ਦਿਨਾਂ ਜਾਪਾਨ ਯਾਤਰਾ ਦੀ ਸਮਾਪਤੀ ਤੋਂ ਬਾਅਦ ਟੋਕੀਓ ਹਵਾਈ ਅੱਡੇ ਤੋਂ ਦਿੱਲੀ ਲਈ ਰਵਾਨਾ ਹੋਏ ਹਨ ।
ਹੁਣ ਪੰਜਾਬ ਸਰਕਾਰ ਦੀਆਂ ਵਾਲਵੋ ਬੱਸਾਂ ਦਿੱਲੀ ਹਵਾਈ ਅੱਡੇ ’ਤੇ ਵੀ ਜਾਣਗੀਆਂ, ਹੁਕਮ ਜਾਰੀ
. . .  about 4 hours ago
ਟਰਾਲੀ ਦੀ ਲਪੇਟ 'ਚ ਆਉਣ ਨਾਲ ਰਾਜ ਮਿਸਤਰੀ ਦੀ ਮੌਤ
. . .  about 4 hours ago
ਮਮਦੋਟ/ਲੱਖੋ ਕਿ ਬਹਿਰਾਮ, 24 ਮਈ (ਸੁਖਦੇਵ ਸਿੰਘ ਸੰਗਮ /ਰਜਿੰਦਰ ਹਾਂਡਾ) - ਬਲਾਕ ਮਮਦੋਟ ਦੇ ਪਿੰਡ ਸਵਾਈ ਕੇ ਭੋਖੜੀ ਵਿਖੇ ਟਰਾਲੀ ਦੀ ਲਪੇਟ ਵਿਚ ਆਉਣ ਨਾਲ ਨੋਜਵਾਨ ਰਾਜ ਮਿਸਤਰੀ ਦੀ ਦਰਦਨਾਕ...
ਵਿਜੀਲੈਂਸ ਨੇ ਦਬੋਚੇ ਜਾਅਲੀ ਜਨਮ ਸਰਟੀਫਿਕੇਟ ਬਣਾਉਣ ਵਾਲੇ
. . .  about 5 hours ago
ਅੰਮ੍ਰਿਤਸਰ, 24 ਮਈ (ਬਿਉਰੋ ਰਿਪੋਰਟ) ਵਿਜੀਲੈਂਸ ਬਿਊਰੋ ਅੰਮਿ੍ਤਸਰ ਨੇ ਇਕ ਵੱਡੀ ਕਾਰਵਾਈ ਕਰਦੇ ਹੋਏ ਜਾਅਲੀ ਜਨਮ ਸਰਟੀਫਿਕੇਟ ਬਣਾਉਣ ਵਾਲੇ ਵਿਅਕਤੀਆਂ ਨੂੰ ਕਾਬੂ ਕੀਤਾ ਹੈ ਅਤੇ ਉਨਾਂ ਕੋਲੋਂ 13 ਜਾਅਲੀ ਸਰਟੀਫਿਕੇਟ ਫੜ੍ਹੇ ਗਏ ਹਨ। ਇਸ ਸਬੰਧੀ ਵਿਜੀਲੈਂਸ ਬਿਓਰੇ ਦੇ ਐਸ ਐਸ ਪੀ ਦਲਜੀਤ ਸਿੰਘ ਢਿਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਵਿੰਦਰ ਸਿੰਘ...
ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ 27 ਮਈ ਤੱਕ ਪੁਲਿਸ ਰਿਮਾਂਡ 'ਤੇ
. . .  about 5 hours ago
ਐਸ.ਏ.ਐਸ ਨਗਰ, 24 ਮਈ (ਜਸਬੀਰ ਸਿੰਘ ਜੱਸੀ) - ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫ਼ਤਾਰ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਅਤੇ ਦੂਜੇ ਮੁਲਜ਼ਮ ਪ੍ਰਦੀਪ ਕੁਮਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ...
ਵਿਜੇ ਸਿੰਗਲਾ ਦੇ ਓ.ਐੱਸ.ਡੀ ਪ੍ਰਦੀਪ ਕੁਮਾਰ ਉੱਪਰ ਵੀ ਮਾਮਲਾ ਦਰਜ
. . .  about 5 hours ago
ਚੰਡੀਗੜ੍ਹ, 24 ਮਈ - ਸਾਬਕਾ ਕੈਬਨਿਟ ਮੰਤਰੀ ਵਿਜੇ ਸਿੰਗਲਾ 'ਤੇ ਹੋਈ ਐੱਫ.ਆਈ.ਆਰ ਦੀ ਕਾਪੀ ਸਾਹਮਣੇ ਆਈ ਹੈ ਜਦਕਿ ਵਿਜੇ ਸਿੰਗਲਾ ਦੇ ਓ.ਐੱਸ.ਡੀ ਪ੍ਰਦੀਪ ਕੁਮਾਰ ਉੱਪਰ ਵੀ ਮਾਮਲਾ ਦਰਜ ਹੋਇਆ ਹੈ। ਦੱਸ ਦਈਏ ਕਿ ਵਿਜੇ ਸਿੰਗਲਾ...
ਪੰਜਾਬ ਸਰਕਾਰ ਵੱਲੋਂ 2 ਆਈ.ਪੀ.ਐੱਸ ਅਫ਼ਸਰਾਂ ਨੂੰ ਤਰੱਕੀ
. . .  about 5 hours ago
ਚੰਡੀਗੜ੍ਹ, 24 ਮਈ - ਪੰਜਾਬ ਸਰਕਾਰ ਵੱਲੋਂ 2 ਆਈ.ਪੀ.ਐੱਸ ਅਫ਼ਸਰਾਂ ਨੂੰ ਤਨਖਾਹ ਮੈਟ੍ਰਿਕਸ ਦੇ ਲੈਵਲ 13 ਵਿੱਚ ਚੋਣ ਗ੍ਰੇਡ ਵਿੱਚ ਤਰੱਕੀ ਦਿੱਤੀ ਗਈ ਹੈ। ਜਿਨ੍ਹਾਂ ਆਈ.ਪੀ.ਐੱਸ ਅਫ਼ਸਰਾਂ ਨੂੰ ਤਰੱਕੀ ਦਿੱਤੀ ਗਈ...
ਹਰਪਾਲ ਸਿੰਘ ਚੀਮਾ ਵੱਲੋਂ ਵੇਰਕਾ ਦੀ ਸ਼ੂਗਰ ਫਰੀ ਆਈਸ ਕਰੀਮ ਦੀ ਸ਼ੁਰੂਆਤ
. . .  1 minute ago
ਚੰਡੀਗੜ੍ਹ, 24 ਮਈ - ਲੋਕਾਂ ਦੀ ਭਾਰੀ ਮੰਗ ਨੂੰ ਦੇਖਦੇ ਹੋਏ ਮਿਲਕਫੈਡ ਦੇ ਕੌਮਾਂਤਰੀ ਪੱਧਰ ੱਤੇ ਮਸ਼ਹੂਰ ਬ੍ਰਾਂਡ ਵੇਰਕਾ ਦੀ ਸ਼ੂਗਰ ਫ੍ਰੀ ਵਨੀਲਾ ਆਈਸਕ੍ਰੀਮ ਨੂੰ ਅੱਜ ਤੋਂ ਬਾਜ਼ਾਰ ਵਿਚ ਵਿਕਰੀ ਲਈ ਪੇਸ਼ ਕੀਤਾ ਗਿਆ ਹੈ। 80 ਮਿਲੀਲਿਟਰ ਦੇ ਕੱਪ ਦੀ ਕੀਮਤ 20 ਰੁਪਏ ਹੈ। ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ...
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਮੰਤਰੀ ਵਿਜੇ ਸਿੰਗਲਾ ਨੂੰ ਬਰਖ਼ਾਸਤ ਕੀਤੇ ਜਾਣ 'ਤੇ ਸੁਨੀਲ ਜਾਖੜ ਦਾ ਟਵੀਟ
. . .  about 6 hours ago
ਚੰਡੀਗੜ੍ਹ, 24 ਮਈ - ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਆਪਣੇ ਮੰਤਰੀ ਪੰਜਾਬ ਵਿਜੇ ਸਿੰਗਲਾ ਨੂੰ ਬਰਖ਼ਾਸਤ ਕੀਤੇ ਜਾਣ 'ਤੇ ਹਾਲ ਹੀ ਵਿਚ ਭਾਜਪਾ 'ਚ ਸ਼ਾਮਿਲ ਹੋਏ ਸੁਨੀਲ ਜਾਖੜ ਨੇ...
ਸਵਿਫਟ ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਨੌਜਵਾਨ ਦੀ ਮੌਤ
. . .  about 6 hours ago
ਖਡੂਰ ਸਾਹਿਬ, 24 ਮਈ (ਰਸ਼ਪਾਲ ਸਿੰਘ ਕੁਲਾਰ) - ਖਡੂਰ ਸਾਹਿਬ-ਜੰਡਿਆਲਾ ਗੁਰੂ ਰੋਡ 'ਤੇ ਹੋਏ ਸੜਕੀ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਹਿਚਾਣ ਭੁਪਿੰਦਰ ਸਿੰਘ ਭਿੰਦਾ (23 ਸਾਲ) ਪੁੱਤਰ...
ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲੇ ਦੀ ਮੁਕਾਬਲਾ ਪ੍ਰੀਖਿਆ ਦੇ ਰੋਲ ਨੰਬਰ ਅਤੇ ਐਡਮਿਟ ਕਾਰਡ ਵੈਬਸਾਇਟ ‘ਤੇ ਅਪਲੋਡ
. . .  about 6 hours ago
ਐੱਸ.ਏ.ਐੱਸ. ਨਗਰ, 24 ਮਈ (ਤਰਵਿੰਦਰ ਸਿੰਘ ਬੈਨੀਪਾਲ) - 10 ਮੈਰੀਟੋਰੀਅਸ ਸਕੂਲਾਂ ਵਿੱਚ 9ਵੀਂ, 11ਵੀਂ ਅਤੇ 12ਵੀਂ ਜਮਾਤਾਂ ਵਿੱਚ ਸੈਸ਼ਨ 2022-23 ਦੇ ਦਾਖਲਿਆਂ ਲਈ 29 ਮਈ ਨੂੰ ਕਰਵਾਈ ਜਾਣ ਵਾਲੀ ਮੁਕਾਬਲਾ ਪ੍ਰੀਖਿਆ ਲਈ ਅਪੀਅਰ ਹੋਣ ਵਾਲੇ ਪ੍ਰੀਖਿਆਰਥੀਆਂ ਦੇ ਰੋਲ...
ਬਿਸਤ ਦੁਆਬ ਨਹਿਰ ਦੇ ਪੁਲ ਤੋਂ ਲੋਹੇ ਦੀਆਂ 56 ਸ਼ਟਰਿੰਗ ਪਲੇਟਾਂ ਚੋਰੀ
. . .  about 6 hours ago
ਕੋਟਫ਼ਤੂਹੀ, 24 ਮਈ (ਅਟਵਾਲ)- ਪਿੰਡ ਅਜਨੋਹਾ ਦੇ ਕਰੀਬ ਬਿਸਤ ਦੁਆਬ ਨਹਿਰ ਵਾਲੇ ਪੁਲ ਉੱਪਰ ਚੱਲ ਰਹੇ ਕੰਮ ਦੌਰਾਨ ਕੀਤੀ ਹੋਈ ਲੋਹੇ ਦੀ ਸ਼ਟਰਿੰਗ ਵਿਚੋਂ ਦੇਰ ਰਾਤ ਚੋਰ 56 ਦੇ ਕਰੀਬ ਲੋਹੇ ਦੀਆ ਪਲੇਟਾਂ...
ਬਲਾਕ ਚੋਗਾਵਾਂ ਦੇ ਪਿੰਡ ਰਾਏ ਦੀ 9 ਏਕੜ ਜ਼ਮੀਨ ਦਾ ਕਬਜ਼ਾ ਛੁਡਾਇਆ
. . .  about 7 hours ago
ਲੋਪੋਕੇ, 24 ਮਈ (ਗੁਰਵਿੰਦਰ ਸਿੰਘ ਕਲਸੀ)- ਪੇਂਡੂ ਵਿਕਾਸ ਤੇ ਪੰਚਾਇਤ ਰਾਜ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪਿੰਡਾਂ ਵਿੱਚੋਂ ਪੰਚਾਇਤਾਂ ਤੇ ਹੋਰਨਾਂ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ...
ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਵੱਲੋਂ ਕਿਊਬਾ ਦੇ ਸਿਹਤ ਮੰਤਰੀ ਨਾਲ ਮੁਲਾਕਾਤ
. . .  about 7 hours ago
ਨਵੀਂ ਦਿੱਲੀ, 24 ਮਈ - ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਵੱਲੋਂ ਕਿਊਬਾ ਦੇ ਜਨ ਸਿਹਤ ਮੰਤਰੀ ਜੋਸ ਏਂਜਲ ਪੋਰਟਲ ਮਿਰਾਂਡਾ ਨਾਲ ਮੁਲਾਕਾਤ ਕੀਤੀ ਗਈ। ਟਵੀਟ ਕਰ ਮਨਸੁਖ ਮਾਂਡਵੀਆ...
ਜਪਾਨ ਦੇ 3 ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ
. . .  about 7 hours ago
ਟੋਕੀਓ, 24 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਪਾਨ ਦੇ ਦੌਰੇ 'ਤੇ ਹਨ। ਇਸ ਦੌਰਾਨ ਜਪਾਨ ਦੇ 3 ਸਾਬਕਾ ਪ੍ਰਧਾਨ ਮੰਤਰੀਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...
ਸਿਹਤ ਮੰਤਰੀ ਵਿਜੇ ਸਿੰਗਲਾ ਖ਼ਿਲਾਫ਼ ਥਾਣਾ ਫੇਜ਼ ਅੱਠ ਮੁਹਾਲੀ ਵਿਖੇ ਮਾਮਲਾ ਦਰਜ
. . .  about 8 hours ago
ਐਸ. ਏ. ਐਸ. ਨਗਰ, 24 ਮਈ (ਜਸਬੀਰ ਸਿੰਘ ਜੱਸੀ) -ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਗ੍ਰਿਫ਼ਤਾਰ ਕਰਕੇ ਥਾਣਾ ਫੇਜ਼ ਅੱਠ ਮੁਹਾਲੀ ਵਿਖੇ ਲਿਆਂਦਾ ਗਿਆ ਹੈ। ਥਾਣਾ ਫੇਜ਼...
ਵਿਜੇ ਸਿੰਗਲਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਿੱਧੂ ਮੂਸੇਵਾਲੇ ਦਾ ਤਨਜ
. . .  about 8 hours ago
ਚੰਡੀਗੜ੍ਹ, 24 ਮਈ - ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਿੱਧੂ ਮੂਸੇਵਾਲੇ ਨੇ ਤਨਜ ਕੱਸਿਆ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਬਾਬਾ ...
ਮੁੱਖ ਮੰਤਰੀ ਭਗਵੰਤ ਮਾਨ ਦੀ ਕਾਰਵਾਈ ਤੋਂ ਬਾਅਦ ਕੇਜਰੀਵਾਲ ਦਾ ਟਵੀਟ, ਕਿਹਾ ਤੁਹਾਡੇ 'ਤੇ 'ਮਾਨ' ਭਗਵੰਤ ਮਾਨ
. . .  about 9 hours ago
ਮੁੱਖ ਮੰਤਰੀ ਭਗਵੰਤ ਮਾਨ ਦੀ ਕਾਰਵਾਈ ਤੋਂ ਬਾਅਦ ਕੇਜਰੀਵਾਲ ਦਾ ਟਵੀਟ, ਕਿਹਾ ਤੁਹਾਡੇ 'ਤੇ 'ਮਾਨ' ਭਗਵੰਤ ਮਾਨ...
ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਨੂੰ ਹਜ਼ਾਰਾਂ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
. . .  about 9 hours ago
ਮੋਗਾ, 24 ਮਈ (ਸੁਰਿੰਦਰਪਾਲ ਸਿੰਘ/ ਗੁਰਤੇਜ ਬੱਬੀ) - ਦਰਵੇਸ਼ ਸਿਆਸਤਦਾਨ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਜਿੰਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਉਨ੍ਹਾਂ ਨੂੰ ਅੱਜ ਪੰਜਾਬ ਭਰ ...
ਸਾਬਕਾ ਮੰਤਰੀ ਵਿਜੇ ਸਿੰਗਲਾ ਹੋਏ ਗ੍ਰਿਫ਼ਤਾਰ, ਇਕ ਫ਼ੀਸਦ ਕਮਿਸ਼ਨ ਮੰਗਣ ਦੇ ਇਲਜ਼ਾਮ
. . .  about 9 hours ago
ਚੰਡੀਗੜ੍ਹ, 24 ਮਈ - ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਸਾਬਕਾ ਮੰਤਰੀ ਵਿਜੇ ਸਿੰਗਲਾ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫ਼ਤਾਰ ਹੋਏ ਹਨ | ਪੰਜਾਬ...
ਗੁਰੂ ਹਰ ਸਹਾਏ : 24 ਏਕੜ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਵਾਇਆ
. . .  about 9 hours ago
ਗੁਰੂ ਹਰ ਸਹਾਏ, 24 ਮਈ (ਹਰਚਰਨ ਸਿੰਘ ਸੰਧੂ) - ਪੰਜਾਬ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਦੇ ਨਜਾਇਜ਼ ਕਬਜ਼ਿਆਂ ਨੂੰ ਹਟਵਾਉਣ ਦੀ ਮੁਹਿੰਮ ਤਹਿਤ ਬਲਾਕ ਗੁਰੂ ਹਰ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਅੱਸੂ ਸੰਮਤ 553

ਮਾਨਸਾ

ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਰੱਦ ਕਰਵਾਉਣ ਲਈ ਰੋਸ ਪ੍ਰਦਰਸ਼ਨ ਜਾਰੀ

ਮਾਨਸਾ, 16 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਤਿੰਨ ਨਵੇਂ ਖੇਤੀ ਕਾਨੂੰਨ ਰੱਦ ਅਤੇ ਐੱਮ. ਐੱਸ. ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਕਿਸਾਨ ਜ਼ਿਲੇ੍ਹ 'ਚ ਵੱਖ ਵੱਖ ਥਾਵਾਂ 'ਤੇ ਧਰਨਿਆਂ 'ਚ ਡਟੇ ਰਹੇ | ਸਥਾਨਕ ਰੇਲਵੇ ਪਾਰਕਿੰਗ 'ਚ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਇਸ਼ਾਰਿਆਂ 'ਤੇ ਚੱਲ ਕੇ ਲੋਕ ਵਿਰੋਧੀ ਫ਼ੈਸਲੇ ਲੈ ਰਹੀ ਹੈ, ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕਾਲੇ ਕਾਨੂੰਨ ਵਾਪਸ ਲੈਣ ਤੱਕ ਅੰਦੋਲਨ ਜਾਰੀ ਰਹੇਗਾ | ਉਨ੍ਹਾਂ ਮੰਗ ਕੀਤੀ ਕਿ ਖੇਤੀ ਕਾਨੂੰਨ ਰੱਦ ਕਰਨ ਤੋਂ ਇਲਾਵਾ ਫ਼ਸਲਾਂ ਦੇ ਭਾਅ ਵੀ ਡਾ. ਸਵਾਮੀਨਾਥਨ ਦੀ ਰਿਪੋਰਟ ਮੁਤਾਬਿਕ ਦਿੱਤੇ ਜਾਣ | ਇਸ ਮੌਕੇ ਜਸਵੰਤ ਸਿੰਘ ਜਵਾਹਰਕੇ, ਗੁਰਦੀਪ ਸਿੰਘ ਜਟਾਣਾ, ਲਾਭ ਸਿੰਘ ਖਿਆਲਾ, ਤੇਜ ਸਿੰਘ ਚਕੇਰੀਆਂ, ਜੁਗਰਾਜ ਸਿੰਘ, ਰਤਨ ਭੋਲਾ, ਜਗਰੂਪ ਸਿੰਘ ਮਾਨਸਾ, ਗੁਰਚਰਨ ਸਿੰਘ ਜਵਾਹਰਕੇ, ਗੁਰਦੇਵ ਸਿੰਘ ਆਦਿ ਹਾਜ਼ਰ ਸਨ |
ਰਿਲਾਇੰਸ ਤੇਲ ਪੰਪ ਅੱਗੇ ਨਾਅਰੇਬਾਜ਼ੀ ਕੀਤੀ
ਬੁਢਲਾਡਾ ਤੋਂ ਸੁਨੀਲ ਮਨਚੰਦਾ ਅਨੁਸਾਰ- ਸਥਾਨਕ ਰਿਲਾਇੰਸ ਤੇਲ ਪੰਪ ਅੱਗੇ ਕਿਸਾਨਾਂ ਵਲੋਂ ਧਰਨਾ ਜਾਰੀ ਹੈ | ਸੰਘਰਸ਼ਕਾਰੀਆਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਦੇਸ਼ ਅਤੇ ਦੇਸ਼ ਵਾਸੀਆਂ ਨਾਲੋਂ ਲੋਟੂ ਕਾਰਪੋਰੇਟਾਂ ਦਾ ਵਧੇਰੇ ਫ਼ਿਕਰ ਹੈ ਜਿਸ ਕਰ ਕੇ ਨਿੱਤ ਦਿਨ ਮਾਰੂ ਫ਼ੈਸਲੇ ਲੈ ਕੇ ਆਮ ਜਨਤਾ ਦਾ ਕਚੂਮਰ ਕੱਢ ਰਹੀ ਹੈ, ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ ਮਹਿੰਦਰ ਸਿੰਘ ਦਿਆਲਪੁਰਾ, ਸਤਪਾਲ ਸਿੰਘ ਬਰੇ੍ਹ, ਸਵਰਨ ਸਿੰਘ ਬੋੜਾਵਾਲ, ਜਸਵੰਤ ਸਿੰਘ ਬੀਰੋਕੇ, ਗੁਰਦਰਸ਼ਨ ਸਿੰਘ ਰੱਲੀ, ਗੁਰਦੇਵ ਦਾਸ ਬੋੜਾਵਾਲ, ਮਿੱਠੂ ਸਿੰਘ ਅਹਿਮਦਪੁਰ, ਜਵਾਲਾ ਸਿੰਘ ਗੁਰਨੇ ਖੁਰਦ, ਸਰੂਪ ਸਿੰਘ ਗੁਰਨੇ ਕਲਾਂ, ਜੀਤ ਸਿੰਘ ਗੁਰਨੇ ਕਲਾਂ, ਸੁਰਜੀਤ ਸਿੰਘ ਅਹਿਮਦਪੁਰ, ਰੂਪ ਸਿੰਘ ਗੁਰਨੇ ਕਲਾਂ, ਕਰਨੈਲ ਸਿੰਘ ਅਹਿਮਦਪੁਰ, ਦਰਸ਼ਨ ਸਿੰਘ ਆਦਿ ਹਾਜ਼ਰ ਸਨ |
ਰੇਲਵੇ ਪਾਰਕਿੰਗ ਬਰੇਟਾ ਵਿਖੇ ਧਰਨਾ ਜਾਰੀ
ਬਰੇਟਾ ਤੋਂ ਪਾਲ ਸਿੰਘ ਮੰਡੇਰ/ਜੀਵਨ ਸ਼ਰਮਾ ਅਨੁਸਾਰ- ਸਥਾਨਕ ਰੇਲਵੇ ਪਾਰਕਿੰਗ 'ਚ ਖੇਤੀ ਕਾਨੰੂਨਾਂ ਖ਼ਿਲਾਫ਼ ਧਰਨਾ ਜਾਰੀ ਹੈ | ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਸੰਘਰਸ਼ ਨੂੰ ਖ਼ਤਮ ਕਰਨ ਲਈ ਕਈ ਤਰ੍ਹਾਂ ਦੇ ਹੱਥ ਕੰਡੇ ਅਪਣਾ ਰਹੀ ਹੈ ਪਰ ਕਿਰਤੀ ਕਿਸਾਨ ਆਪਣਾ ਹੱਕ ਲਏ ਬਿਨਾਂ ਦਿੱਲੀ ਤੋਂ ਨਹੀਂ ਪਰਤਣਗੇ | ਧਰਨੇ ਨੂੰ ਮੇਜਰ ਸਿੰਘ ਦਰੀਆਪੁਰ, ਗੁਰਜੰਟ ਸਿੰਘ ਬਖਸ਼ੀਵਾਲਾ, ਛੱਜੂ ਸਿੰਘ ਬਰੇਟਾ, ਮੇਲਾ ਸਿੰਘ ਦਿਆਲਪੁਰਾ, ਬਲਜੀਤ ਕੌਰ ਧਰਮਪੁਰਾ, ਨਸੀਬ ਕੌਰ ਕਿਸ਼ਨਗੜ੍ਹ, ਕਿ੍ਪਾਲ ਕੌਰ ਬਰੇਟਾ, ਚਰਨਜੀਤ ਕੌਰ ਕਿਸ਼ਨਗੜ੍ਹ, ਰਾਣੀ ਕੌਰ ਬਹਾਦਰਪੁਰ ਨੇ ਸੰਬੋਧਨ ਕੀਤਾ |
ਰਿਲਾਇੰਸ ਤੇਲ ਪੰਪ ਦਾ ਘਿਰਾਓ
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਰਿਲਾਇੰਸ ਤੇਲ ਪੰਪ ਬਰੇਟਾ ਦਾ ਘਿਰਾਓ ਜਾਰੀ ਰਿਹਾ | ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਜਾਰੀ ਰਹੇਗਾ ਜਦੋਂ ਤੱਕ ਖੇਤੀ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੇ | ਇਸ ਮੌਕੇ ਸੁਖਦੇਵ ਸਿੰਘ ਖੁਡਾਲ, ਅਮਰੀਕ ਸਿੰਘ ਗੋਰਖਨਾਥ, ਗੁਰਮੇਲ ਸਿੰਘ ਰੰਘੜਿਆਲ, ਭੋਲਾ ਸਿੰਘ ਦਿਆਲਪੁਰਾ, ਸੁਖਪਾਲ ਕੌਰ ਖੁਡਾਲ, ਦਵਿੰਦਰ ਸਿੰਘ ਬਹਾਦਰਪੁਰ ਆਦਿ ਹਾਜ਼ਰ ਸਨ |

ਸੜਕ ਹਾਦਸੇ 'ਚ ਇਕ ਜ਼ਖਮੀ

ਰਾਮਾਂ ਮੰਡੀ, 16 ਸਤੰਬਰ (ਤਰਸੇਮ ਸਿੰਗਲਾ)- ਬੀਤੀ ਦੇਰ ਸ਼ਾਮ ਬੰਗੀ ਰੋਡ 'ਤੇ ਦੋ ਮੋਟਰ-ਸਾਈਕਲ ਦੀ ਹੋਈ ਭਿੜੰਤ ਵਿਚ ਇਕ ਵਿਅਕਤੀ ਗੱਗੂ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਕੈਲੇਵਾਂਦਰ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਜ਼ਖ਼ਮੀ ਵਿਅਕਤੀ ਨੂੰ ਹੈਲਪ ਲਾਈਨ ਵੈੱਲਫੇਅਰ ...

ਪੂਰੀ ਖ਼ਬਰ »

ਗਜ਼ਾਲੀ ਬਾਂਸਲ ਨੇ ਸੀ.ਏ. ਦੀ ਪ੍ਰੀਖਿਆ ਪਾਸ

ਬਰੇਟਾ, 16 ਸਤੰਬਰ (ਮੰਡੇਰ)- ਸਥਾਨਕ ਸ਼ਹਿਰ ਦੀ ਲੜਕੀ ਗਜ਼ਾਲੀ ਬਾਂਸਲ ਨੇ ਇੰਸਟੀਚਿਊਟ ਆਫ਼ ਚਾਰਟਰਡ ਅਕਾਊਾਟੈਂਟ ਆਫ਼ ਇੰਡੀਆ ਵਲੋਂ ਲਈ ਗਈ ਪ੍ਰੀਖਿਆ ਪਾਸ ਕੀਤੀ ਹੈ | ਉਸ ਨੇ ਦੱਸਿਆ ਕਿ +2 ਕਾਮਰਸ ਵਿਸ਼ੇ ਵਿਚ ਕਰ ਕੇ ਉਸ ਨੇ ਸੀ. ਏ. ਬਣਨ ਦਾ ਇਰਾਦਾ ਧਾਰਿਆ ਤੇ ਸਖ਼ਤ ਮਿਹਨਤ ...

ਪੂਰੀ ਖ਼ਬਰ »

ਐੱਸ.ਐੱਸ. ਗਰੁੱਪ ਦੇ ਚੇਅਰਮੈਨ ਸੋਮਨਾਥ ਮਹਿਤਾ ਦਾ ਸਨਮਾਨ

ਭੀਖੀ, 16 ਸਤੰਬਰ (ਔਲਖ)- ਸ੍ਰੀਨਗਰ (ਕਸ਼ਮੀਰ) ਵਿਖੇ ਵਿੱਦਿਅਕ ਸੈਮੀਨਾਰ ਨਿਜਾਮੀਆਂ ਗਰੁੱਪ ਜੰਮੂ ਕਸ਼ਮੀਰ ਵਲੋਂ ਕਰਵਾਇਆ ਗਿਆ, ਜਿਸ ਵਿਚ ਸ਼ਿਵ ਸ਼ਕਤੀ ਗਰੁੱਪ ਆਫ਼ ਕਾਲਜਿਜ਼ ਭੀਖੀ ਦੇ ਚੇਅਰਮੈਨ ਸੋਮਨਾਥ ਮਹਿਤਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਦੀ ਸੰਸਥਾ ...

ਪੂਰੀ ਖ਼ਬਰ »

ਕੇਂਦਰ ਸਰਕਾਰ ਖ਼ਿਲਾਫ਼ ਸੰਸਦ ਵੱਲ ਮਾਰਚ ਲਈ ਅਕਾਲੀ ਦਲ ਦੇ ਜਥੇ ਦਿੱਲੀ ਵੱਲ ਰਵਾਨਾ

ਮਾਨਸਾ, 16 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਕੇਂਦਰ ਸਰਕਾਰ ਖ਼ਿਲਾਫ਼ ਸੰਸਦ ਵੱਲ ਮਾਰਚ ਲਈ ਅਕਾਲੀ ਦਲ ਦੇ ਜਥੇ ਮਾਨਸਾ, ਬੋਹਾ ਅਤੇ ਸਰਦੂਲਗੜ੍ਹ ਤੋਂ ਦਿੱਲੀ ਲਈ ਰਵਾਨਾ ਹੋਏ | ਸ਼੍ਰੋਮਣੀ ਅਕਾਲੀ ਦਲ ਹਲਕਾ ਮਾਨਸਾ ਦੇ ਇੰਚਾਰਜ ਪ੍ਰੇਮ ਕੁਮਾਰ ਅਰੋੜਾ ਦੀ ਅਗਵਾਈ 'ਚ ...

ਪੂਰੀ ਖ਼ਬਰ »

ਵੈਕਸੀਨੇਸ਼ਨ ਕੈਂਪਾਂ 'ਚ 19 ਹਜ਼ਾਰ 555 ਵਿਅਕਤੀਆਂ ਦਾ ਟੀਕਾਕਰਨ ਕੀਤਾ- ਸਿਵਲ ਸਰਜਨ

ਮਾਨਸਾ, 16 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿਹਤ ਵਿਭਾਗ ਵਲੋਂ ਕੋਵਿਡ-19 ਵੈਕਸੀਨੇਸ਼ਨ ਸਬੰਧੀ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਮੈਗਾ ਵੈਕਸੀਨੇਸ਼ਨ ਕੈਂਪ ਲਗਾਏ ਗਏ | ਸਿਵਲ ਸਰਜਨ ਡਾ. ਹਿਤਿੰਦਰ ਕੌਰ ਨੇ ਦੱਸਿਆ ਕਿ ਵੈਕਸੀਨੇਸ਼ਨ ਸਬੰਧੀ ...

ਪੂਰੀ ਖ਼ਬਰ »

'ਆਪ' ਦੇ ਇਸਤਰੀ ਵਿੰਗ ਨੇ ਸ਼ੁਰੂ ਕੀਤੀ ਮੁਹੱਲਾ ਮਿਲਣੀ

ਬੁਢਲਾਡਾ, 16 ਸਤੰਬਰ (ਸਵਰਨ ਸਿੰਘ ਰਾਹੀ)- ਆਮ ਆਦਮੀ ਪਾਰਟੀ ਦੇ ਇਸਤਰੀ ਵਿੰਗ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਦਰਵਾਜ਼ੇ 'ਤੇ ਜਾ ਕੇ ਹੱਲ ਕਰਨ ਦੇ ਯਤਨਾਂ ਤਹਿਤ ਮੁਹੱਲਾ ਮਿਲਣੀ ਸ਼ੁਰੂ ਕੀਤੀ ਗਈ ਹੈ | ਪਾਰਟੀ ਆਗੂ ਬਿੰਦੂ ਸ਼ਰਮਾ ਅਤੇ ਆਰਤੀ ਰਾਣੀ ਨੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਵੱਖ ਵੱਖ ਪਿੰਡਾਂ 'ਚ ਪੰਜਾਬ ਸਰਕਾਰ ਦੇ ਪੁਤਲੇ ਫੂਕੇ

ਮਾਨਸਾ, 16 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੱਦੇ 'ਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਮਾਨਸਾ ਸ਼ਹਿਰ ਦੇ 18, 20 ਤੇ 21 ਵਾਰਡ ਤੋਂ ਇਲਾਵਾ ਬਰਨਾਲਾ, ਬੁਰਜ ਹਰੀ, ਖੋਖਰ ਖ਼ੁਰਦ, ਮੂਸਾ, ਖਾਰਾ, ਉੱਭਾ, ਨੰਗਲ ਕਲਾਂ, ਖੀਵਾ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰ ਦੀ ਹੋਈ ਚੋਣ

ਬੁਢਲਾਡਾ, 16 ਸਤੰਬਰ (ਪ. ਪ.)- ਸਟੇਟ ਕਮੇਟੀ ਦੇ ਸੱਦੇ 'ਤੇ ਪਾਵਰਕਾਮ ਪੈਨਸ਼ਨਰ ਐਸੋਸੀਏਸ਼ਨ ਮੰਡਲ ਦੀ ਚੋਣ ਸਰਕਲ ਪ੍ਰਧਾਨ ਧੰਨਾ ਸਿੰਘ ਦੀ ਅਗਵਾਈ ਹੇਠ ਹੋਈ | ਸਰਕਲ ਸਕੱਤਰ ਜਤਿੰਦਰ ਸਿੰਘ ਅਤੇ ਸਟੇਟ ਕਮੇਟੀ ਮੈਂਬਰ ਅਮਰਜੀਤ ਸਿੰਘ ਨੇ ਦੱਸਿਆ ਕਿ ਚੋਣ 'ਚ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਸਰਦੂਲਗੜ੍ਹ ਨੇ ਇਕੱਤਰਤਾ ਕੀਤੀ

ਸਰਦੂਲਗੜ੍ਹ, 16 ਸਤੰਬਰ (ਪ. ਪ.)- ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਸਰਦੂਲਗੜ੍ਹ ਦੀ ਇਕੱਤਰਤਾ ਸਥਾਨਕ ਕਚਹਿਰੀ ਵਿਖੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਵਿਜੈ ਕੁਮਾਰ ਕੌੜੀ ਦੀ ਪ੍ਰਧਾਨਗੀ 'ਚ ਹੋਈ | ਇਸ ਦੌਰਾਨ ਨੰਬਰਦਾਰੀ ਨਾਲ ਸਬੰਧਤ ਮਸਲਿਆਂ 'ਤੇ ਗੰਭੀਰਤਾ ਨਾਲ ...

ਪੂਰੀ ਖ਼ਬਰ »

ਭੀਖੀ ਤੋਂ ਮੂਲਾ ਸਿੰਘ ਵਾਲਾ ਸੜਕ ਕਿਨਾਰਿਆਂ ਤੋਂ ਟੁੱਟਣੀ ਸ਼ੁਰੂ ਹੋਈ

ਭੀਖੀ, 16 ਸਤੰਬਰ (ਗੁਰਿੰਦਰ ਸਿੰਘ ਔਲਖ)- ਭੀਖੀ ਤੋਂ ਮੂਲਾ ਸਿੰਘ ਵਾਲਾ, ਦਲੇਲ ਸਿੰਘ ਵਾਲਾ ਨੂੰ ਜਾਂਦੀ ਸੜਕ ਕਿਨਾਰਿਆਂ ਤੋਂ ਟੁੱਟਣੀ ਸ਼ੁਰੂ ਹੋ ਗਈ ਹੈ | ਪ੍ਰਧਾਨ ਮੰਤਰੀ ਗਰਾਮ ਸੜਕ ਯੋਜਨਾ ਤਹਿਤ ਬਣੀ ਇਹ ਸੜਕ ਮੂਲਾ ਸਿੰਘ ਵਾਲਾ ਰੋਡ 'ਤੇ ਸਥਿਤ ਸਰਵਹਿਤਕਾਰੀ ਵਿੱਦਿਆ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਦਾ ਅਸਰ ਹੋਇਆ ਫਿੱਕਾ, ਜੋਗਾ 'ਚ ਥਾਂ-ਥਾਂ ਲੱਗੇ ਕੂੜੇ ਦੇ ਢੇਰਾਂ ਤੋਂ ਲੋਕ ਪ੍ਰੇਸ਼ਾਨ

ਹਰਜਿੰਦਰ ਸਿੰਘ ਚਹਿਲ ਜੋਗਾ, 16 ਸਤੰਬਰ- ਕਸਬਾ ਜੋਗਾ 'ਚ ਥਾਂ-ਥਾਂ ਲੱਗੇ ਕੂੜੇ ਦੇ ਢੇਰ ਪ੍ਰਸ਼ਾਸਨ ਨੂੰ ਮੂੰਹ ਚਿੜਾਉਂਦੇ ਜਾਪਦੇ ਹਨ | ਜ਼ਿਕਰਯੋਗ ਹੈ ਕਿ ਕਸਬੇ ਵਿਚ ਕੁਝ ਥਾਵਾਂ 'ਤੇ ਸਫ਼ਾਈ ਸੇਵਕਾਂ ਵਲੋਂ ਹਰ ਰੋਜ਼ ਦੀ ਤਰ੍ਹਾਂ ਸਫ਼ਾਈ ਕੀਤੀ ਜਾਂਦੀ ਹੈ ਪਰ ਕਸਬੇ ...

ਪੂਰੀ ਖ਼ਬਰ »

ਨਸ਼ਾ ਇਕੱਲੇ ਨਸ਼ੇੜੀ ਦਾ ਨਹੀਂ ਪੂਰੇ ਪਰਿਵਾਰ ਦੀ ਬਰਬਾਦੀ ਦਾ ਕਾਰਨ ਬਣਦਾ - ਗੁਰਜੰਟ ਸਿੰਘ

ਰਾਮਾਂ ਮੰਡੀ, 16 ਸਤੰਬਰ (ਤਰਸੇਮ ਸਿੰਗਲਾ) - ਰਿਫਾਇਨਰੀ ਪੁਲਿਸ ਚੌਕੀ ਇੰਚਾਰਜ ਗੁਰਜੰਟ ਸਿੰਘ ਐਸ.ਆਈ. ਵਲੋਂ ਪੁਲਿਸ ਟੀਮ ਦੇ ਸਹਿਯੋਗ ਨਾਲ ਆਟੋ ਰਿਕਸ਼ਾ ਸਟੈਂਡ ਵਿਖੇ ਆਟੋ ਚਾਲਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ...

ਪੂਰੀ ਖ਼ਬਰ »

ਹਨੀ ਭੁੱਚੋਂ ਖ਼ੁਰਦ ਵਲੋਂ ਆਜ਼ਾਦੀ ਘੁਲਾਟੀਏ ਪਰਿਵਾਰਾਂ ਨਾਲ ਮੀਟਿੰਗ

ਭੁੱਚੋ ਮੰਡੀ, 16 ਸਤੰਬਰ (ਪਰਵਿੰਦਰ ਸਿੰਘ ਜੌੜਾ) - ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਅਮਰਜੀਤ ਸਿੰਘ ਹਨੀ ਭੁੱਚੋ ਖ਼ੁਰਦ ਵਲੋਂ ਲਹਿਰਾ ਬੇਗਾ ਵਿਖੇ ਆਜ਼ਾਦੀ ਘੁਲਾਟੀਏ ਪਰਿਵਾਰਾਂ ਨਾਲ ਗੁਰਦੁਆਰਾ ਸਹਿਬ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਪ੍ਰਕਾਸ਼ ਸਿੰਘ ਭੱਟੀ ਵਲੋਂ ਵਰਕਰ ਮਿਲਣੀ

ਬਠਿੰਡਾ, 16 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੋਂ ਉਮੀਦਵਾਰ ਪ੍ਰਕਾਸ਼ ਸਿੰਘ ਭੱਟੀ ਨੇ ਹਲਕੇ ਦੇ ਅੱਧਾ ਦਰਜਨ ਪਿੰਡਾਂ 'ਚ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਤੇ ਸਭਨਾਂ ਨੂੰ ...

ਪੂਰੀ ਖ਼ਬਰ »

ਮੋਟਰ-ਸਾਈਕਲ 'ਤੇ ਪਿੰਡ ਜਾ ਰਹੇ ਵਿਅਕਤੀ ਦੀ ਦੌਰਾ ਪੈਣ ਨਾਲ ਮੌਤ

ਰਾਮਾਂ ਮੰਡੀ, 16 ਸਤੰਬਰ (ਤਰਸੇਮ ਸਿੰਗਲਾ)- ਅੱਜ ਦੇਰ ਸ਼ਾਮ ਇਕ ਮੋਟਰ ਸਾਈਕਲ ਸਵਾਰ ਜਸਵੀਰ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਬੰਗੀ ਦੀਪਾ ਸਿੰਘ ਦੀ ਉਸ ਸਮੇਂ ਮੌਤ ਹੋ ਗਈ ਜਦ ਉਹ ਆਪਣੇ ਮੋਟਰਸਾਈਕਲ ਰਾਹੀਂ ਆਪਣੇ ਪਿੰਡ ਬੰਗੀ ਦੀਪਾ ਸਿੰਘ ਜਾ ਰਿਹਾ ਸੀ ਤੇ ਰਾਹ ...

ਪੂਰੀ ਖ਼ਬਰ »

ਤਿੰਨ ਨੌਜਵਾਨਾਂ ਵਲੋਂ ਇਕ ਨੌਜਵਾਨ ਦੀ ਕੁੱਟਮਾਰ

ਗੋਨਿਆਣਾ, 16 ਸਤੰਬਰ (ਲਛਮਣ ਦਾਸ ਗਰਗ)- ਥਾਣਾ ਨੇਹੀਂਆਂ ਵਾਲਾ ਅਧੀਨ ਪੈਂਦੇ ਇਕ ਪਿੰਡ ਵਿਚ ਤਿੰਨ ਨੌਜਵਾਨਾਂ ਵਲੋਂ ਇਕ ਨੌਜਵਾਨ ਦੀ ਕੁੱਟਮਾਰ ਕੀਤੀ ਗਈ | ਸਰਬਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਵਾੜਾ ਕਿ੍ਸ਼ਨਪੁਰਾ (ਸ੍ਰੀ ਮੁਕਤਸਰ ਸਾਹਿਬ) ਨੇ ਪੁਲਿਸ ਕੋਲ ...

ਪੂਰੀ ਖ਼ਬਰ »

ਔਰਤਾਂ ਨੂੰ ਸਵੈ ਰੁਜ਼ਗਾਰ ਦੀ ਸਹੂਲਤ ਲਈ ਈ-ਵੈਂਡਿੰਗ ਕਾਰਟ ਮਿਸ਼ਨ ਤਹਿਤ ਆਟੋ ਰਿਕਸ਼ਾ ਵੰਡੇ

ਬਠਿੰਡਾ, 16 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿਖੇ ਔਰਤਾਂ ਨੂੰ ਸਵੈ-ਰੁਜ਼ਗਾਰ ਦੀਆ ਸਹੂਲਤਾਂ ਦੇਣ ਲਈ ਤਿੰਨ ਇਲੈਕਟਿ੍ਕ ਆਟੋ ਰਿਕਸ਼ਾ (ਈ-ਵੈਂਡਿੰਗ ਕਾਰਟ) ਆਜੀਵਕਾ ਮਿਸ਼ਨ ਤਹਿਤ ਏ.ਡੀ.ਸੀ.ਡੀ. ਪਰਮਵੀਰ ਸਿੰਘ ਦੀ ਅਗਵਾਈ 'ਚ ਵੰਡੇ ਗਏ | ...

ਪੂਰੀ ਖ਼ਬਰ »

ਟੁੱਟੀਆਂ ਸੜਕਾਂ ਕਾਰਨ ਸ਼ਹਿਰ ਦੀ ਹਾਲਤ ਬਣੀ ਤਰਸਯੋਗ

ਰਾਮਪੁਰਾ ਫੂਲ, 16 ਸਤੰਬਰ (ਗੁਰਮੇਲ ਸਿੰਘ ਵਿਰਦੀ)- ਸਥਾਨਕ ਸ਼ਹਿਰ ਅੰਦਰ ਬਣੀਆਂ ਸੜਕਾਂ ਦੀ ਹਾਲਤ ਇੰਨੀ ਕੁ ਖਸਤਾ ਹੈ ਕਿ ਥਾਂ-ਥਾ ਖੱਡੇ ਬਣੇ ਹੋਏ ਹਨ ਪਰ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ | ਫ਼ੈਕਟਰੀ ਰੋਡ, ਰੇਲਵੇ ਰੋਡ, ਆਰੀਆ ਸਕੂਲ ਰੋਡ ਆਦਿ ਸੜਕਾਂ ਦਾ ...

ਪੂਰੀ ਖ਼ਬਰ »

ਰੋਜ਼ਗਾਰ ਮੇਲੇ ਦੌਰਾਨ 2500 ਤੋਂ ਵਧੇਰੇ ਬੇਰੁਜ਼ਗਾਰਾਂ ਨੇ ਕੀਤੀ ਸ਼ਮੂਲੀਅਤ

ਰਾਮਪੁਰਾ ਫੂਲ, 16 ਸਤੰਬਰ (ਗੁਰਮੇਲ ਸਿੰਘ ਵਿਰਦੀ)- ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ੍ਹ 'ਚ 7ਵੇਂ ਰੋਜ਼ਗਾਰ ਮੇਲਿਆਂ ਦੀ ਲੜੀ ਤਹਿਤ ਟੀ.ਪੀ.ਡੀ. ਮਾਲਵਾ ਕਾਲਜ ਪੰਜਾਬੀ ਯੂਨੀਵਰਸਿਟੀ ਨੇਬਰਹੁੱਡ ਕੈਂਪਸ ਰਾਮਪੁਰਾ ਫੂਲ ਵਿਖੇ ਲਗਾਏ ਗਏ ਮੈਗਾ ...

ਪੂਰੀ ਖ਼ਬਰ »

ਪੌਸ਼ਟਿਕਤਾ ਦੀ ਸਿੱਖਿਆ ਸਬੰਧੀ ਜਾਣਕਾਰੀ ਦੇਣ ਲਈ ਪੋਸ਼ਣ ਮਹੀਨਾ ਮਨਾਇਆ

ਭੁੱਚੋ ਮੰਡੀ, 16 ਸਤੰਬਰ (ਬਿੱਕਰ ਸਿੰਘ ਸਿੱਧੂ)- ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਨਥਾਣਾ ਅਤੇ ਭੁੱਚੋ ਕਲਾਂ ਵਲੋਂ ਪੋਸ਼ਣ ਮਾਹ ਸਤੰਬਰ 2021 ਦੀ ਸ਼ੁਰੂਆਤ ਕੀਤੀ ਗਈ ਜਿਸ ਦਾ ਮੰਤਵ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX