ਕਪੂਰਥਲਾ, 16 ਸਤੰਬਰ (ਅਮਰਜੀਤ ਕੋਮਲ)-ਕੋਰੋਨਾ ਦੀ ਤੀਜੀ ਸੰਭਾਵੀ ਲਹਿਰ ਦੇ ਟਾਕਰੇ ਲਈ ਸਿਹਤ ਵਿਭਾਗ ਵਲੋਂ ਜਿੱਥੇ ਜ਼ਿਲ੍ਹੇ ਦੇ 70 ਫ਼ੀਸਦੀ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਪਹਿਲੀ ਤੇ 23 ਫ਼ੀਸਦੀ ਲੋਕਾਂ ਨੂੰ ਟੀਕਾਕਰਨ ਦੀ ਦੂਜੀ ਡੋਜ਼ ਲਾਈ ਜਾ ਚੁੱਕੀ ਹੈ, ਉੱਥੇ ਤੀਜੀ ਲਹਿਰ ਦੌਰਾਨ ਬੱਚਿਆਂ ਨੂੰ ਕੋਰੋਨਾ ਵਾਇਰਸ ਦੇ ਵੱਧ ਖ਼ਤਰੇ ਨੂੰ ਭਾਂਪਦਿਆਂ ਕੋਵਿਡ ਆਈਸੋਲੇਸ਼ਨ ਸੈਂਟਰ ਵਿਚ 10 ਬੈੱਡ ਦਾ ਆਈ.ਸੀ.ਯੂ. ਤੇ 20 ਬੈੱਡ ਦਾ ਇਕ ਵੱਖਰਾ ਵਾਰਡ ਤਿਆਰ ਕੀਤਾ ਜਾ ਰਿਹਾ ਹੈ | ਜਿਸ ਵਿਚ ਦਾਖਲ ਹੋਣ ਵਾਲੇ ਬੱਚਿਆਂ ਨੂੰ ਇਲਾਜ ਦੀ ਲੈਵਲ-3 ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ | ਇਸ ਤੋਂ ਇਲਾਵਾ ਜ਼ਿਲ੍ਹਾ ਹੈੱਡ ਕੁਆਰਟਰ, ਸਬ ਡਵੀਜ਼ਨ ਦੇ ਹਸਪਤਾਲਾਂ ਤੇ ਕੁੱਝ ਕਮਿਊਨਿਟੀ ਹੈਲਥ ਸੈਂਟਰਾਂ ਵਿਚ ਲੈਵਲ-2 ਦੀਆਂ ਸਹੂਲਤਾਂ ਵਾਲੇ 100 ਬੈੱਡ ਤਿਆਰ ਕੀਤੇ ਗਏ ਹਨ | ਸਿਵਲ ਹਸਪਤਾਲ ਕਪੂਰਥਲਾ ਦੇ ਐੱਸ.ਐਮ.ਓ. ਡਾ: ਸੰਦੀਪ ਧਵਨ ਨੇ ਅਜੀਤ ਨੂੰ ਦੱਸਿਆ ਕਿ ਕੋਵਿਡ ਆਈਸੋਲੇਸ਼ਨ ਸੈਂਟਰ ਵਿਚ 1 ਹਜ਼ਾਰ ਲੀਟਰ ਪ੍ਰਤੀ ਮਿੰਟ 'ਚ ਆਕਸੀਜਨ ਪੈਦਾ ਕਰਨ ਵਾਲਾ ਪੀ.ਐੱਸ.ਏ. ਪਲਾਂਟ ਚਾਲੂ ਹੋ ਚੁੱਕਾ ਹੈ ਤੇ ਇਸ ਪਲਾਂਟ ਤੋਂ ਕੋਵਿਡ ਸੈਂਟਰ ਵਿਚ 46 ਬੈੱਡਾਂ ਨੂੰ ਸਿੱਧੀ ਆਕਸੀਜਨ ਦੀ ਸਪਲਾਈ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਹੁਣ ਆਕਸੀਜਨ ਦੀ ਕੋਈ ਕਮੀ ਨਹੀਂ ਆਵੇਗੀ | ਇਸੇ ਤਰ੍ਹਾਂ ਫਗਵਾੜਾ ਦੇ ਸਿਵਲ ਹਸਪਤਾਲ ਵਿਚ ਵੀ 500 ਲੀਟਰ ਪ੍ਰਤੀ ਮਿੰਟ ਦੀ ਸਮਰੱਥਾ ਵਾਲਾ ਆਕਸੀਜਨ ਪਲਾਂਟ ਚੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕਪੂਰਥਲਾ ਵਿਚ ਤਰਲ ਆਕਸੀਜਨ ਦੀ ਵੀ ਵਿਵਸਥਾ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਹੰਗਾਮੀ ਹਾਲਤ ਵਿਚ ਇਸ ਦੀ ਵਰਤੋਂ ਕੀਤੀ ਜਾ ਸਕੇ | ਡਾ: ਧਵਨ ਨੇ ਦੱਸਿਆ ਕਿ ਬੱਚਿਆਂ ਲਈ ਤਿਆਰ ਕੀਤੇ ਜਾ ਰਹੇ ਵਾਰਡ ਵਿਚ ਲੋੜੀਂਦੇ ਉਪਕਰਨ ਅਗਲੇ ਕੁੱਝ ਦਿਨਾਂ ਵਿਚ ਮਿਲਣ ਦੀ ਆਸ ਹੈ ਤੇ ਬਹੁਤ ਜਲਦੀ ਇਹ ਵਾਰਡ ਵੀ ਤਿਆਰ ਕਰ ਲਿਆ ਜਾਵੇਗਾ | ਐਸ.ਐਮ.ਓ. ਨੇ ਕਿਹਾ ਕਿ ਕੋਰੋਨਾ ਦੀ ਤੀਜੀ ਸੰਭਾਵੀ ਲਹਿਰ ਨੂੰ ਮੱਦੇਨਜ਼ਰ ਰੱਖਦਿਆਂ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ |
ਪੌਣੇ ਪੰਜ ਲੱਖ ਲੋਕਾਂ ਦਾ ਹੋ ਚੁੱਕਾ ਟੀਕਾਕਰਨ
ਜ਼ਿਲ੍ਹੇ ਦੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਸਿਹਤ ਵਿਭਾਗ ਵਲੋਂ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਜ਼ਿਲ੍ਹੇ ਵਿਚ 4 ਲੱਖ 75908 ਲੋਕਾਂ ਦਾ ਟੀਕਾਕਰਨ ਹੋ ਚੁੱਕਾ ਹੈ | ਜਿਸ 'ਚੋਂ 3 ਲੱਖ 63560 ਲੋਕਾਂ ਨੂੰ ਪਹਿਲੀ ਤੇ 1 ਲੱਖ 20488 ਲੋਕਾਂ ਨੂੰ ਦੂਜੀ ਡੋਜ਼ ਲੱਗ ਚੁੱਕੀ ਹੈ | ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸਿਹਤ ਵਿਭਾਗ ਨੂੰ ਸਮਾਜ ਸੇਵੀ ਜਥੇਬੰਦੀਆਂ ਵਲੋਂ ਵੀ ਸਹਿਯੋਗ ਦਿੱਤਾ ਜਾ ਰਿਹਾ ਹੈ |
ਕੋਰੋਨਾ ਵਾਇਰਸ ਦੀ ਜਾਂਚ ਲਈ ਸਿਵਲ ਹਸਪਤਾਲ 'ਚ ਖੁੱਲੇ੍ਹਗੀ ਲੈਬਾਰਟਰੀ
ਐਸ.ਐਮ.ਓ. ਨੇ ਦੱਸਿਆ ਕਿ ਕੋਰੋਨਾ ਦੀ ਪਹਿਲੀ ਤੇ ਦੂਜੀ ਲਹਿਰ ਦੌਰਾਨ ਕੋਰੋਨਾ ਦੀ ਜਾਂਚ ਲਈ ਲਏ ਗਏ ਸੈਂਪਲ ਅੰਮਿ੍ਤਸਰ ਤੇ ਫ਼ਰੀਦਕੋਟ 'ਚ ਬਣੀਆਂ ਸਰਕਾਰੀ ਲੈਬਾਰਟਰੀਆਂ ਨੂੰ ਭੇਜੇ ਜਾਂਦੇ ਸਨ, ਜਿਸ ਕਾਰਨ ਸੈਂਪਲਾਂ ਦੀ ਰਿਪੋਰਟ ਆਉਣ ਵਿਚ ਦੇਰੀ ਹੁੰਦੀ ਸੀ ਤੇ ਹੁਣ ਸਰਕਾਰ ਵਲੋਂ ਕੋਰੋਨਾ ਦੀ ਤੀਜੀ ਲਹਿਰ ਨੂੰ ਧਿਆਨ ਵਿਚ ਰੱਖਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਚ ਕੋਰੋਨਾ ਵਾਇਰਸ ਦੀ ਜਾਂਚ ਲਈ ਇਕ ਲੈਬਾਰਟਰੀ ਖੋਲ੍ਹੀ ਜਾ ਰਹੀ ਹੈ, ਜੋ ਬਹੁਤ ਜਲਦੀ ਚਾਲੂ ਹੋ ਜਾਵੇਗੀ |
ਲਗਭਗ 6 ਲੱਖ ਲੋਕਾਂ ਦੇ ਹੋ ਚੁੱਕੇ ਹਨ ਕੋਰੋਨਾ ਟੈਸਟ
ਸਿਹਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚ 5 ਲੱਖ 94837 ਲੋਕਾਂ ਦੇ ਕੋਰੋਨਾ ਦੀ ਜਾਂਚ ਲਈ ਟੈਸਟ ਲਏ ਜਾ ਚੁੱਕੇ ਹਨ ਤੇ ਹੁਣ ਤੱਕ ਜ਼ਿਲ੍ਹੇ ਵਿਚ 19433 ਲੋਕ ਕੋਰੋਨਾ ਪਾਜ਼ੀਟਿਵ ਪਾਏ ਜਾ ਚੁੱਕੇ ਹਨ | ਇਨ੍ਹਾਂ 'ਚੋਂ 1611 ਕੇਸ ਦੂਜੇ ਜ਼ਿਲਿ੍ਹਆਂ ਨਾਲ ਸਬੰਧਿਤ ਸਨ | ਜ਼ਿਲ੍ਹੇ ਵਿਚ ਪਹਿਲੀ ਤੇ ਦੂਜੀ ਲਹਿਰ ਦੌਰਾਨ 554 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 17253 ਲੋਕ ਵੱਖ-ਵੱਖ ਹਸਪਤਾਲਾਂ ਤੋਂ ਇਲਾਜ ਕਰਵਾ ਕੇ ਕੋਰੋਨਾ 'ਤੇ ਫ਼ਤਿਹ ਪਾ ਚੁੱਕੇ ਹਨ | ਇਸ ਸਮੇਂ ਜ਼ਿਲ੍ਹੇ ਵਿਚ ਕੋਰੋਨਾ ਦੇ 15 ਐਕਟਿਵ ਮਰੀਜ਼ ਹਨ, ਜਿਨ੍ਹਾਂ ਵਿਚੋਂ 11 ਘਰਾਂ ਵਿਚ ਤੇ 2 ਮਰੀਜ਼ ਨਿੱਜੀ ਹਸਪਤਾਲਾਂ ਵਿਚ ਇਲਾਜ ਕਰਵਾ ਰਹੇ ਹਨ |
ਫਗਵਾੜਾ, 16 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਆਮ ਆਦਮੀ ਪਾਰਟੀ ਦੀ ਮੀਟਿੰਗ ਨਵੀਂ ਦਾਣਾ ਮੰਡੀ ਹੁਸ਼ਿਆਰਪੁਰ ਰੋਡ ਫਗਵਾੜਾ ਵਿਖੇ ਹੋਈ | ਜਿਸ ਵਿਚ ਸੇਵਾ ਮੁਕਤ ਐਡੀਸ਼ਨਲ ਸੈਸ਼ਨ ਜੱਜ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਨ ਸਭਾ ਕਪੂਰਥਲਾ ਇੰਚਾਰਜ ਸ੍ਰੀਮਤੀ ਮੰਜੂ ...
ਫਗਵਾੜਾ, 16 ਸਤੰਬਰ (ਹਰਜੋਤ ਸਿੰਘ ਚਾਨਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀਬਾੜੀ ਸਬੰਧੀ ਤਿੰਨ ਕਾਲੇ ਕਾਨੰੂਨਾਂ ਨੂੰ ਪਾਸ ਕਰਨ 'ਤੇ ਇੱਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਕਿਸਾਨੀ ਸੰਘਰਸ਼ ਦੇ ਹੱਕ 'ਚ ਕੇਂਦਰ ਸਰਕਾਰ ਖ਼ਿਲਾਫ਼ ਦਿੱਲੀ ਵਿਖੇ ਕੀਤਾ ...
ਕਪੂਰਥਲਾ, 16 ਸਤੰਬਰ (ਵਿ.ਪ੍ਰ.)-18 ਸਾਲ ਤੋਂ ਵੱਧ ਉਮਰ ਦਾ ਕੋਈ ਵੀ ਵਿਅਕਤੀ ਵੋਟ ਬਣਾਉਣ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ | ਇਸ ਲਈ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਆਪੋ ਆਪਣੇ ਖੇਤਰਾਂ ਵਿਚ ਆਸ਼ਾ ਵਰਕਰਾਂ ਰਾਹੀਂ ਲੋਕਾਂ ਨੂੰ ਵੋਟ ਬਣਵਾਉਣ ਲਈ ਜਾਗਰੂਕ ਕਰਨਾ ...
ਢਿਲਵਾਂ, 16 ਸਤੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)ਥਾਣਾ ਸੁਭਾਨਪੁਰ ਦੀ ਪੁਲਿਸ ਨੇ 110 ਗਾ੍ਰਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਸੁਰਜੀਤ ਸਿੰਘ ਪੱਡਾ ਨੇ ਦੱਸਿਆ ਕਿ ਏ.ਐਸ.ਆਈ. ਸਤਨਾਮ ਸਿੰਘ ਪੁਲਿਸ ਪਾਰਟੀ ਗਸ਼ਤ ਦੇ ਸਬੰਧ ...
ਫਗਵਾੜਾ, 16 ਸਤੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਮੁਹੱਲਾ ਅਜੀਤ ਸਿੰਘ ਨਗਰ ਵਿਖੇ ਚੋਰਾਂ ਨੇ ਇੱਕ ਘਰ ਨੂੰ ਨਿਸ਼ਾਨਾ ਬਣਾ ਕੇ ਸਾਮਾਨ ਚੋਰੀ ਕਰਕੇ ਲੈ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਘਟਨਾ ਸਬੰਧੀ ਘਰ ਦੀ ਮਾਲਕਣ ਸੁਮਨ ਰਾਣੀ ਨੇ ਦੱਸਿਆ ਕਿ ਉਹ ਸੋਮਵਾਰ ਨੂੰ ...
ਕਪੂਰਥਲਾ, 16 ਸਤੰਬਰ (ਵਿ.ਪ੍ਰ.)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪਿੰਡਾਂ 'ਚ 400-400 ਬੂਟੇ ਲਗਾਉਣ ਦੀ ਮੁਹਿੰਮ ਤੇਜ਼ੀ ਨਾਲ ਚੱਲ ਰਹੀ ਹੈ ਤੇ ਹਰੇਕ ਪਿੰਡ ਵਿਚ ਮਗਨਰੇਗਾ ਯੋਜਨਾ ਤਹਿਤ ...
ਕਪੂਰਥਲਾ, 16 ਸਤੰਬਰ (ਵਿ.ਪ੍ਰ.)-ਕੋਰੋਨਾ ਕਾਲ ਦੀ ਸਮਾਪਤੀ ਤੋਂ ਬਾਅਦ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਚਲੇ ਕੇਂਦਰੀ ਵਿਦਿਆਲਿਆ-2 ਦੇ ਅਜੇ ਤੱਕ ਨਾ ਖੋਲ੍ਹੇ ਜਾਣ ਕਾਰਨ ਇਸ ਵਿਦਿਆਲਿਆ ਵਿਚ ਪੜ੍ਹਦੇ ਬੱਚਿਆਂ ਦੇ ਮਾਪੇ ਆਪਣੇ ਬੱਚਿਆਂ ਦੀ ਪੜ੍ਹਾਈ ਨੂੰ ਲੈ ਕੇ ਚਿੰਤਤ ਹਨ ...
ਨਡਾਲਾ, 16 ਸਤੰਬਰ (ਮਾਨ)-ਐਂਟੀ ਕੁਰੱਪਸ਼ਨ ਫਾਊਾਡੇਸ਼ਨ ਇੰਡੀਆ ਵਲੋਂ ਕਰਨਾਲ 'ਚ ਕਰਵਾਏ ਗਏ ਇੱਕ ਸਮਾਗਮ ਦੌਰਾਨ ਪੰਜਾਬ ਦੇ ਕਪੂਰਥਲਾ ਜ਼ਿਲੇ੍ਹ ਦੇ ਅਹੁਦੇਦਾਰਾਂ ਦਾ ਮਾਨ ਸਨਮਾਨ ਕੀਤਾ ਗਿਆ | ਇਸ ਦੌਰਾਨ ਜ਼ਿਲ੍ਹਾ ਕਪੂਰਥਲਾ ਨਾਲ ਸਬੰਧਿਤ ਜ਼ਿਲ੍ਹਾ ਰੂਰਲ ਸਲਾਹਕਾਰ ...
ਫਗਵਾੜਾ, 16 ਸਤੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਨਾਲ ਸਬੰਧਿਤ ਦੁਬਈ ਦੇ ਪ੍ਰਸਿੱਧ ਕਾਰੋਬਾਰੀ ਕੁਲਵਿੰਦਰ ਸਿੰਘ ਬਾਸੀ ਚੇਅਰਮੈਨ ਕਾਰ ਫ਼ੇਅਰ ਗਰੁੱਪ ਆਫ਼ ਕੰਪਨੀ ਦੁਬਈ ਤੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਫਗਵਾੜਾ ਜਿਨ੍ਹਾਂ ਦਾ ਪਿਛਲੇ ਦਿਨੀਂ ਦਿਲ ਦਾ ਦੌਰਾ ਪੈਣ ...
ਫਗਵਾੜਾ, 16 ਸਤੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਬੰਗਾ ਰੋਡ 'ਤੇ ਸਥਿਤ ਅਮਰ ਪੈਲੇਸ ਦੇ ਪਿੱਛੇ ਪੈਂਦੇ ਅਮਰ ਨਗਰ 'ਚ ਇੱਕ ਨੌਜਵਾਨ ਦੀ ਖੂਹ 'ਚ ਡਿੱਗਣ ਕਾਰਨ ਮੌਤ ਹੋ ਗਈ | ਜਿਸ ਦੀ ਲਾਸ਼ ਨੂੰ ਅੱਜ ਪੁਲਿਸ ਵਲੋਂ ਬਾਹਰ ਕੱਢਿਆ ਗਿਆ | ਮਿ੍ਤਕ ਦੀ ਪਛਾਣ ਮੁਹੰਮਦ ਸਰਾਜ (27) ...
ਕਪੂਰਥਲਾ, 16 ਸਤੰਬਰ (ਵਿ.ਪ੍ਰ.)-ਨੰਬਰਦਾਰ ਯੂਨੀਅਨ ਜ਼ਿਲ੍ਹਾ ਕਪੂਰਥਲਾ ਦੀ ਮੀਟਿੰਗ 20 ਸਤੰਬਰ ਦਿਨ ਸੋਮਵਾਰ ਨੂੰ 12 ਵਜੇ ਸਥਾਨਕ ਪ੍ਰੈੱਸ ਕਲੱਬ ਵਿਚ ਜ਼ਿਲ੍ਹਾ ਪ੍ਰਧਾਨ ਸੁਖਵੰਤ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਹੋਵੇਗੀ | ਇਸ ਸਬੰਧੀ ਯੂਨੀਅਨ ਦੇ ਪ੍ਰੈੱਸ ਸਕੱਤਰ ...
ਢਿਲਵਾਂ, 16 ਸਤੰਬਰ (ਸੁਖੀਜਾ, ਪਵ੍ਰੀਨ)-ਮੰਦਰ ਸੁਧਾਰ ਸਭਾ ਢਿੱਲਵਾਂ ਵੱਲੋ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗਨੇਸ਼ ਚਤੁਰਥੀ 20 ਸਤੰਬਰ ਨੂੰ ਅੰਦਰਲਾ ਸ਼ਿਵ ਮੰਦਰ ਢਿਲਵਾਂ ਵਿੱਚ ਪ੍ਰਧਾਨ ਕ੍ਰਿਸ਼ਨ ਲਾਲ ਸੁਖੀਜਾ ਦੀ ਅਗਵਾਈ ਹੇਠ ਸ਼ਰਧਾਪੂਰਵਕ ਮਨਾਇਆ ਜਾ ...
ਕਪੂਰਥਲਾ, 16 ਸਤੰਬਰ (ਅਮਰਜੀਤ ਕੋਮਲ)-ਸਹਿਕਾਰੀ ਸਭਾਵਾਂ ਸਹਿਕਾਰਤਾ ਵਿਭਾਗ ਵਲੋਂ ਸਭਾਵਾਂ ਦੇ ਮੈਂਬਰਾਂ ਦੀ ਭਲਾਈ ਲਈ ਬਣਾਈਆਂ ਜਾ ਰਹੀਆਂ ਸਕੀਮਾਂ ਨੂੰ ਇਨ ਬਿਨ ਲਾਗੂ ਕਰਨ ਤਾਂ ਜੋ ਇਨ੍ਹਾਂ ਸਕੀਮਾਂ ਦਾ ਲਾਭ ਹਰੇਕ ਮੈਂਬਰ ਨੂੰ ਮਿਲ ਸਕੇ | ਇਹ ਸ਼ਬਦ ਗੁਰਵਿੰਦਰਜੀਤ ...
ਢਿਲਵਾਂ, 16 ਸਤੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਸੀਨੀਅਰ ਮੈਡੀਕਲ ਅਫ਼ਸਰ ਪੀ.ਐਚ.ਸੀ ਢਿਲਵਾਂ ਡਾ. ਜਸਵਿੰਦਰ ਕੁਮਾਰੀ ਦੀ ਅਗਵਾਈ ਹੇਠ ਬਲਾਕ ਢਿਲਵਾਂ ਅਧੀਨ ਆਉਂਦੇ ਵੱਖ-ਵੱਖ ਪਿੰਡਾਂ 'ਚ ਅੱਜ ਮਮਤਾ ਦਿਵਸ ਮੌਕੇ ਸਵੀਪ ਪ੍ਰੋਗਰਾਮ ਤਹਿਤ ਲੋਕਾਂ ਨੂੰ ਵੋਟਾਂ ...
ਫਗਵਾੜਾ, 16 ਸਤੰਬਰ (ਹਰੀਪਾਲ ਸਿੰਘ)-ਲੋਕ ਇਨਸਾਫ਼ ਪਾਰਟੀ ਦਾ ਇੱਕ ਵਫ਼ਦ ਪਾਰਟੀ ਦੇ ਐਸਸੀ ਵਿੰਗ ਦੇ ਸੂਬਾ ਪ੍ਰਧਾਨ ਅਤੇ ਦੋਆਬਾ ਜ਼ੋਨ ਇੰਚਾਰਜ ਜਰਨੈਲ ਨੰਗਲ ਦੀ ਅਗਵਾਈ ਵਿਚ ਨਾਇਬ ਤਹਿਸੀਲਦਾਰ ਫਗਵਾੜਾ ਨੂੰ ਮਿਲਿਆ ਅਤੇ ਇਕ ਮੰਗ ਪੱਤਰ ਮੁੱਖ ਮੰਤਰੀ ਪੰਜਾਬ, ਸਿੱਖਿਆ ...
ਭੁਲੱਥ, 16 ਸਤੰਬਰ (ਮਨਜੀਤ ਸਿੰਘ ਰਤਨ)-ਪੰਜਾਬ ਐਗਰੀਕਲਚਰਲ ਡਿਵੈਲਪਮੈਂਟ ਬੈਂਕ ਭੁਲੱਥ ਵਲੋਂ ਕਰਜ਼ਾ ਵੰਡ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਪੰਜਾਬ ਦੀ ਸਵੈਰੁਜ਼ਗਾਰ ਸਕੀਮ ਅਧੀਨ ...
ਫਗਵਾੜਾ, 16 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਪਸ਼ੂ ਪਾਲਣ ਵਿਭਾਗ ਦੇ ਕਰਮਚਾਰੀਆਂ ਦੇ ਵੱਖ-ਵੱਖ ਕੇਡਰ ਨਾਲ ਹੋਈ ਮੀਟਿੰਗ ਦੌਰਾਨ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਵਲੋਂ ਕਰਮਚਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਤੇ ਮੰਗਾਂ ਨੂੰ ਸੁਣਿਆ ...
ਕਪੂਰਥਲਾ, 16 ਸਤੰਬਰ (ਵਿ.ਪ੍ਰ.)-ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਜਰਨੈਲ ਸਿੰਘ ਬਾਜਵਾ, ਸੁੱਚਾ ਸਿੰਘ ਫਿਆਲੀ, ਬਸੰਤ ਸਿੰਘ ਨੇ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਤਹਿਸੀਲ ਕਪੂਰਥਲਾ ਤੇ ਸਬ ...
ਕਪੂਰਥਲਾ, 16 ਸਤੰਬਰ (ਅਮਰਜੀਤ ਕੋਮਲ)-ਆਰ.ਸੀ.ਐਫ. ਮਜ਼ਦੂਰ ਯੂਨੀਅਨ ਵਲੋਂ ਕੇਂਦਰ ਸਰਕਾਰ ਦੀਆਂ ਮੁਦਰੀਕਰਨ ਤੇ ਸਰਕਾਰੀ ਸੰਪਤੀਆਂ ਪੂੰਜੀਪਤੀਆਂ ਨੂੰ ਵੇਚਣ ਦੀ ਨੀਤੀ ਦੇ ਵਿਰੋਧ ਵਿਚ ਅੱਜ ਆਰ.ਸੀ.ਐਫ. ਵਿਚ ਰੋਸ ਵਿਖਾਵਾ ਕੀਤਾ ਗਿਆ | ਰੋਹ ਵਿਚ ਆਏ ਮੁਲਾਜ਼ਮਾਂ ਨੇ ਕੇਂਦਰ ...
ਫਗਵਾੜਾ, 16 ਸਤੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੀ ਨਵੀਂ ਦਾਣਾ ਮੰਡੀ ਵਿਖੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ 'ਚ ਬੂਟੇ ਲਗਾਏ ਗਏ | ਇਸ ਮੌਕੇ ਧਾਲੀਵਾਲ ਨੇ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ | ਇਸ ...
ਫੱਤੂਢੀਂਗਾ, 16 ਸਤੰਬਰ (ਬਲਜੀਤ ਸਿੰਘ)-ਸੂਬੇ ਵਿਚ ਡੀ. ਏ. ਪੀ. ਦੀ ਘਾਟ ਦੇ ਚੱਲਦਿਆਂ ਵੱਧ ਰੇਟ 'ਤੇ ਖਾਦ ਵੇਚਣ ਦੀਆਂ ਵਿਉਂਤਾਂ ਬਣਾ ਰਹੇ ਖਾਦ ਡੀਲਰਾਂ ਨੂੰ ਚਿਤਾਵਨੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਡਾ. ਸੁਸ਼ੀਲ ਕੁਮਾਰ ਨੇ ਕਿਹਾ ਕਿ ਅਜਿਹਾ ਕਰਨ ਵਾਲੇ ...
ਫਗਵਾੜਾ, 16 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਸਰਕਾਰੀ ਮਿਡਲ ਸਕੂਲ ਮਲਕਪੁਰ ਵਿਖੇ ਬਤੌਰ ਸਕੂਲ ਇੰਚਾਰਜ ਮਾਸਟਰ ਬਲਵਿੰਦਰ ਕੁਮਾਰ ਨੇ ਸੜਕ 'ਤੇ ਡਿੱਗਿਆ ਪੈਸਿਆਂ ਅਤੇ ਜ਼ਰੂਰੀ ਦਸਤਾਵੇਜ਼ਾਂ ਵਾਲਾ ਪਰਸ ਉਸ ਦੇ ਮਾਲਕ ਨੂੰ ਵਾਪਸ ਕਰਕੇ ਇਮਾਨਦਾਰੀ ਦੀ ਮਿਸਾਲ ਪੇਸ਼ ...
ਕਪੂਰਥਲਾ, 16 ਸਤੰਬਰ (ਵਿ.ਪ੍ਰ.)-ਡੈਮੋਕਰੇਟਿਕ ਟੀਚਰ ਫ਼ਰੰਟ ਦੇ ਜ਼ਿਲ੍ਹਾ ਕਪੂਰਥਲਾ ਦੇ ਆਗੂਆਂ ਜੈਮਲ ਸਿੰਘ, ਤਜਿੰਦਰ ਸਿੰਘ, ਸੁਖਚੈਨ ਸਿੰਘ, ਬਲਵਿੰਦਰ ਭੰਡਾਲ, ਪਵਨ ਕੁਮਾਰ, ਹਰਵਿੰਦਰ ਅੱਲੂਵਾਲ ਤੇ ਮਲਕੀਤ ਸਿੰਘ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪ੍ਰਾਇਮਰੀ ...
ਬੇਗੋਵਾਲ, 16 ਸਤੰਬਰ (ਸੁਖਜਿੰਦਰ ਸਿੰਘ)-ਆੜ੍ਹਤੀ ਯੂਨੀਅਨ ਬੇਗੋਵਾਲ ਵਲੋਂ ਪ੍ਰਧਾਨ ਸੂਰਤ ਸਿੰਘ ਦੀ ਅਗਵਾਈ ਹੇਠ ਸਬ ਡਵੀਜ਼ਨ ਭੁਲੱਥ ਦੇ ਨਵ ਨਿਯੁਕਤ ਡੀ.ਅੱੈਸ.ਪੀ. ਅਮਰੀਕ ਸਿੰਘ ਚਾਹਲ ਨੂੰ ਭੁਲੱਥ 'ਚ ਅਹੁਦਾ ਸੰਭਾਲਣ ਤੋਂ ਬਾਅਦ ਸਨਮਾਨਿਤ ਕੀਤਾ ਗਿਆ | ਇਸ ਸਮੇਂ ...
ਸੁਲਤਾਨਪੁਰ ਲੋਧੀ, 16 ਸਤੰਬਰ, (ਨਰੇਸ਼ ਹੈਪੀ, ਥਿੰਦ)-ਸੀ.ਟੀ. ਯੂਨੀਵਰਸਿਟੀ ਵਲੋਂ ਕਰਵਾਏ ਜਾਂਦੇ ਵੱਖ-ਵੱਖ ਪ੍ਰੋਗਰਾਮਾਂ ਤੇ ਸੈਮੀਨਾਰਾਂ ਆਦਿ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਵਾਲੇ ਸਥਾਨਕ ਸਿੱਖ ਮਿਸ਼ਨ ਅਕੈਡਮੀ ਦੀਆਂ ਹੋਣਹਾਰ ਅਧਿਆਪਕਾ ਦਲਜੀਤ ਕੌਰ ਤੇ ਮੋਨਿਕਾ ...
ਫਗਵਾੜਾ, 16 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਇਤਿਹਾਸਕ ਗੁਰਦੁਆਰਾ ਚੌਂਤਾ ਸਾਹਿਬ ਪਿੰਡ ਬਬੇਲੀ ਤਹਿਸੀਲ ਫਗਵਾੜਾ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਪ੍ਰਬੰਧਕ ਕਮੇਟੀ ਵਲੋਂ ਮਨਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਹੈੱਡ ਗ੍ਰੰਥੀ ਭਾਈ ...
ਕਪੂਰਥਲਾ, 16 ਸਤੰਬਰ (ਵਿ.ਪ੍ਰ.)-ਪੰਜਾਬ ਨਗਰ ਪਾਲਿਕਾ ਕਰਮਚਾਰੀ ਸੰਗਠਨ ਦੇ ਸੂਬਾਈ ਪ੍ਰਧਾਨ ਸਰਦਾਰੀ ਲਾਲ ਸ਼ਰਮਾ, ਸੀਨੀਅਰ ਉਪ ਪ੍ਰਧਾਨ ਗੋਪਾਲ ਥਾਪਰ ਤੇ ਸੰਗਠਨ ਦੇ ਜਨਰਲ ਸਕੱਤਰ ਮਨੋਜ ਰੱਤੀ, ਕੌਂਸਲਰ ਵਿਕਾਸ ਸ਼ਰਮਾ ਨੇ ਨਗਰ ਨਿਗਮ ਕਪੂਰਥਲਾ ਦੇ ਨਵਨਿਯੁਕਤ ...
ਹੁਸੈਨਪੁਰ, 16 ਸਤੰਬਰ (ਸੋਢੀ)-ਇੰਜੀਨੀਅਰ ਐਸੋਸੀਏਸ਼ਨ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਲੋਂ ਸ਼ਹੀਦ ਭਗਤ ਸਿੰਘ ਸੰਸਥਾਨ ਆਰ. ਸੀ.ਐਫ. ਵਿਖੇ ਇੰਜੀਨੀਅਰ ਦਿਵਸ ਮਨਾਇਆ ਗਿਆ | ਇਸ ਦੌਰਾਨ ਭਰਤ ਰਤਨ ਇੰਜ: ਮੋਕਸ਼ਗੁੰਡਮ ਵਿਸ਼ਵੇਸ਼ਵਰੀਆ ਦੇ ਜਨਮ ਦਿਵਸ ਨੂੰ ਸਮਰਪਿਤ ...
ਕਪੂਰਥਲਾ, 16 ਸਤੰਬਰ (ਅਮਰਜੀਤ ਕੋਮਲ)-ਸੁਰੱਖਿਅਤ ਅਤੇ ਤੰਦਰੁਸਤ ਜੀਵਨ ਜਿਊਣ ਲਈ ਓਜ਼ੋਨ ਪਰਤ ਨੂੰ ਬਚਾਉਣ ਦੀ ਲੋੜ ਹੈ | ਇਹ ਪ੍ਰਗਟਾਵਾ ਪ੍ਰੋ: ਡਾ: ਉਮੇਸ਼ ਚੰਦਰ ਕੁਲਸ਼ਰੇਥਾ ਡੀਨ ਵਾਤਾਵਰਨ ਵਿਗਿਆਨ ਸਕੂਲ ਜਵਾਹਰ ਲਾਲ ਯੂਨੀਵਰਸਿਟੀ ਨਵੀਂ ਦਿੱਲੀ ਨੇ ਪੁਸ਼ਪਾ ...
ਫਗਵਾੜਾ, 16 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਅੰਗਹੀਣ ਵਿਅਕਤੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਸਬੰਧ ਵਿਚ ਇੱਕ ਵਫ਼ਦ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਨੂੰ ਪਿਛਲੇ ਹਫ਼ਤੇ ਮਿਲਿਆਂ ਸੀ ਜਿਸ ਵਿਚ ...
ਸੁਲਤਾਨਪੁਰ ਲੋਧੀ, 16 ਸਤੰਬਰ (ਥਿੰਦ, ਹੈਪੀ)-ਬੀਤੇ ਦਿਨੀਂ ਭਾਜਪਾ ਦੇ ਇਕ ਨਵਨਿਯੁਕਤ ਸੂਬਾਈ ਬੁਲਾਰੇ ਹਰਿੰਦਰ ਸਿੰਘ ਕਾਹਲੋਂ ਵਲੋਂ ਕਿਸਾਨਾਂ ਨੂੰ ਡਾਂਗਾਂ ਮਾਰ ਮਾਰ ਕੇ ਭਜਾਉਣ ਸਬੰਧੀ ਦਿੱਤੇ ਬਿਆਨ 'ਤੇ ਆਪਣਾ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਉੱਘੇ ਕਿਸਾਨ ਆਗੂ ...
ਫਗਵਾੜਾ, 16 ਸਤੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਸ਼ਹਿਰ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਨੂੰ ਲੈ ਕੇ 'ਜ਼ਿਲ੍ਹਾ ਬਣਾਓ ਫ਼ਰੰਟ' ਵਲੋਂ ਅੱਜ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨਾਲ ਮੁਲਾਕਾਤ ਕੀਤੀ ਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ ਮੰਗ ...
ਡਡਵਿੰਡੀ, 16 ਸਤੰਬਰ (ਦਿਲਬਾਗ ਸਿੰਘ ਝੰਡ)-ਡਡਵਿੰਡੀ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਵਿਕਾਸ ਅਫ਼ਸਰ ...
ਕਪੂਰਥਲਾ, 16 ਸਤੰਬਰ (ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਅਤੇ ਬਾਬਾ ਸ੍ਰੀ ਚੰਦ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਗੁਰਦੁਆਰਾ ਸਾਹਿਬ ਅੰਮਿ੍ਤ ਬਾਜ਼ਾਰ ਵਿਖੇ ਗੁਰਦੁਆਰਾ ਕਮੇਟੀ ਤੇ ਸੰਗਤਾਂ ਵਲੋਂ ਕੀਰਤਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਾਈ ...
ਸੁਲਤਾਨਪੁਰ ਲੋਧੀ, 16 ਸਤੰਬਰ, (ਨਰੇਸ਼ ਹੈਪੀ, ਥਿੰਦ)-ਫੈੱਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਆਫ਼ ਪੰਜਾਬ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਬੈੱਸਟ ਸਕੂਲ ਐਵਾਰਡ-2021 ਕਰਵਾਇਆ ਗਿਆ | ਜਿਸ ਵਿਚ ਸਥਾਨਕ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ...
ਸੁਲਤਾਨਪੁਰ ਲੋਧੀ, 16 ਸਤੰਬਰ (ਨਰੇਸ਼ ਹੈਪੀ, ਥਿੰਦ)-ਕੰਬਾਈਨ ਸੰਘਰਸ਼ ਕਮੇਟੀ ਕਪੂਰਥਲਾ ਇਕਾਈ (ਪੰਜਾਬ) ਦੀ ਮੀਟਿੰਗ ਹੋਈ, ਜਿਸ ਵਿਚ ਪ੍ਰਧਾਨ ਦਲਜੀਤ ਸਿੰਘ ਮਿਰਜ਼ਾਪੁਰ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ | ਉਨ੍ਹਾਂ ਦੱਸਿਆਂ ਕਿ ਸੁਲਤਾਨਪੁਰ ਲੋਧੀ ਕੰਬਾਈਨ ...
ਬੇਗੋਵਾਲ, 16 ਸਤੰਬਰ (ਸੁਖਜਿੰਦਰ ਸਿੰਘ)-ਕੋਰੋਨਾ ਕਾਲ ਦੌਰਾਨ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਲੋਕਾਂ ਨੂੰ ਇਸ ਨਾਮੁਰਾਦ ਬਿਮਾਰੀ ਤੋਂ ਬਚਾਉਣ ਲਈ ਸਿਵਲ ਹਸਪਤਾਲ ਬੇਗੋਵਾਲ ਦੀ ਐੱਸ.ਐਮ.ਓ. ਡਾ: ਕਿਰਨਪ੍ਰੀਤ ਕੌਰ ਸ਼ੇਖੋਂ ਦੀ ਅਗਵਾਈ ਵਾਲੀ ਟੀਮ ਨੂੰ ਲਾਇਨਜ਼ ਕਲੱਬ ...
ਨਡਾਲਾ, 16 ਸਤੰਬਰ (ਮਾਨ)-ਸਾਹਿਤਕ ਪਿੜ ਨਡਾਲਾ ਦੀ ਮਾਸਿਕ ਮੀਟਿੰਗ ਪ੍ਰਧਾਨ ਨਿਰਮਲ ਸਿੰਘ ਖੱਖ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਵੱਡੀ ਗਿਣਤੀ ਸਾਹਿਤਕਾਰਾਂ ਨੇ ਭਾਗ ਲਿਆ | ਇਸ ਮੌਕੇ ਸਭ ਤੋਂ ਪਹਿਲਾਂ ਪਿੜ ਦੇ ਮੋਢੀ ਮੈਂਬਰ ਰਹੇ ਮਾਸਟਰ ਤੀਰਥ ਰਾਮ ਬਾਤਿਸ਼ ਨੂੰ ਯਾਦ ...
ਪਾਂਸ਼ਟਾ, 16 ਸਤੰਬਰ (ਸਤਵੰਤ ਸਿੰਘ) ਬੀ.ਡੀ.ਪੀ.ਓ. ਫਗਵਾੜਾ ਸੁਖਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਮੈਂਬਰ ਪੰਚਾਇਤ ਨਰਿੰਦਰ ਕੁਮਾਰ, ਰਾਜ ਕੁਮਾਰ, ਰਘਬੀਰ ਸਿੰਘ ਬੱਬੂ, ਰਮੇਸ਼ ਕੁਮਾਰ, ਮਨਜੀਤ ਕੌਰ, ਮੀਨਾਕਸ਼ੀ, ਸੰਯੋਗਤਾ ਅਤੇ ਕਮਲਜੀਤ ਕੌਰ ਵਲੋਂ ...
ਕਪੂਰਥਲਾ, 16 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਵਾਤਾਵਰਨ ਦੀ ਸੰਭਾਲ ਲਈ ਘਰ-ਘਰ ਤੋਂ ਕੂੜਾ ਇਕੱਤਰ ਕਰਨ ਦੀ ਯੋਜਨਾ ਨੂੰ ਸ਼ਹਿਰ ਵਿਚ ਲਾਗੂ ਕੀਤਾ ਜਾਵੇਗਾ ਤੇ ਇਹ ਗੱਲ ਯਕੀਨੀ ਬਣਾਈ ਜਾਵੇਗੀ ਕਿ ਕੂੜਾ ਚੁੱਕਣ ਦਾ ਕੰਮ ਘਰ-ਘਰ 'ਚੋਂ ਕੀਤਾ ਜਾਵੇ | ਇਹ ਗੱਲ ਦੀਪਤੀ ਉੱਪਲ ...
ਸੁਲਤਾਨਪੁਰ ਲੋਧੀ, 16 ਸਤੰਬਰ (ਥਿੰਦ, ਹੈਪੀ)-ਫੈੱਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਵਲੋਂ ਸੂਬਾ ਪ੍ਰਧਾਨ ਡਾ: ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਵਿਚ ਅਕਾਲ ਅਕੈਡਮੀ ਇੰਟਰਨੈਸ਼ਨਲ ਨੂੰ ਬੈਸਟ ਇਨਫਰਾਸਟਰੱਕਚਰ ਦਾ ਏ ਪਲੱਸ ਗਰੇਡ ਦਾ ...
ਡਡਵਿੰਡੀ, 16 ਸਤੰਬਰ (ਦਿਲਬਾਗ ਸਿੰਘ ਝੰਡ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਅੰਦਰ ਗ਼ਰੀਬਾਂ ਨੂੰ ਮਿਲਣ ਵਾਲੀ ਸਸਤੀ ਸਰਕਾਰੀ ਕਣਕ ਵਿਚ ਪਿਛਲੇ ਸਮੇਂ ਦੌਰਾਨ ਹੋਏ ਬਹੁ ਕਰੋੜੀ ਘਪਲੇ ਦੀ ਉੱਚ ਅਧਿਕਾਰੀਆਂ ਤੋਂ ਜਾਂਚ ਕਰਵਾਈ ਜਾਵੇ ਅਤੇ ਇਸ ਵੱਡੇ ਭਿ੍ਸ਼ਟਾਚਾਰ ...
ਡਡਵਿੰਡੀ, 16 ਸਤੰਬਰ (ਦਿਲਬਾਗ ਸਿੰਘ ਝੰਡ)-ਜੱਸੀ ਹੁੰਦਲ ਸਪੋਰਟਸ ਕਲੱਬ ਸ਼ੇਰਪੁਰ ਦੋਨਾ ਵਲੋਂ ਪ੍ਰਵਾਸੀ ਭਾਰਤੀਆਂ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਲੇਠਾ ਕਬੱਡੀ ਟੂਰਨਾਮੈਂਟ 17 ਸਤੰਬਰ ਦਿਨ ਸ਼ੁੱਕਰਵਾਰ ਨੂੰ ਕਰਵਾਇਆ ਜਾ ਰਿਹਾ ਹੈ | ...
ਫਗਵਾੜਾ, 16 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਡੇਰਾ ਸੰਤ ਗੋਬਿੰਦ ਦਾਸ ਮੁਹੱਲਾ ਗੋਬਿੰਦਪੁਰਾ ਵਿਖੇ ਭਗਵਾਨ ਬਾਬਾ ਸ੍ਰੀਚੰਦ ਦਾ ਪ੍ਰਕਾਸ਼ ਪੁਰਬ ਅਤੇ ਅੱਸ਼ੂ ਦੀ ਸੰਗਰਾਂਦ ਦਾ ਦਿਹਾੜਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਪਿਛਲੇ ਤਿੰਨ ਰੋਜ਼ਾ ਤੋਂ ...
ਭੁਲੱਥ, 16 ਸਤੰਬਰ (ਸੁਖਜਿੰਦਰ ਸਿੰਘ ਮੁਲਤਾਨੀ)-ਹਲਕਾ ਭੁਲੱਥ ਦੇ ਪਿੰਡ ਰਾਮਗੜ੍ਹ ਦੇ ਕਾਂਗਰਸ ਨਾਲ ਸਬੰਧਿਤ ਸਰਪੰਚ ਨਿਰਮਲ ਸਿੰਘ ਨੇ ਅੱਜ ਕਾਂਗਰਸ ਦੇ ਬੁਲਾਰੇ ਅਮਨਦੀਪ ਸਿੰਘ ਗੋਰਾ ਗਿੱਲ ਦੇ ਗ੍ਰਹਿ ਪਿੰਡ ਪੰਡੋਰੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭੁਲੱਥ ...
ਸੁਲਤਾਨਪੁਰ ਲੋਧੀ, 16 ਸਤੰਬਰ (ਥਿੰਦ, ਹੈਪੀ)-ਅਸੀਂ ਕਿਸਾਨੀ ਸੰਘਰਸ਼ ਨੂੰ ਹੀ ਸਮਰਪਿਤ ਹਾਂ ਅਤੇ ਲਗਾਤਾਰ ਇਸ ਸੰਘਰਸ਼ ਵਿਚ ਆਪਣਾ ਯੋਗਦਾਨ ਪਾ ਰਹੇ ਹਾਂ, ਇਸ ਤੋਂ ਬਿਨਾਂ ਸਾਡਾ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ਼ ਕੋਈ ਲੈਣ-ਦੇਣ ਨਹੀਂ ਹੈ ਅਤੇ ਨਾ ਹੀ ਅਸੀਂ ਕਿਸੇ ...
ਕਪੂਰਥਲਾ, 16 ਸਤੰਬਰ (ਸਡਾਨਾ)-ਦੰਦੂਪੁਰ ਵਿਖੇ ਬਣੇ ਦਾਣਾ ਮੰਡੀ ਦੇ ਐਡੀਸ਼ਨਲ ਯਾਰਡ ਦੇ ਆੜ੍ਹਤੀਆਂ ਨੂੰ ਆ ਰਹੀਆਂ ਸਮੱਸਿਆਵਾਂ ਹੱਲ ਕਰਨ ਲਈ ਆੜ੍ਹਤੀਆਂ ਦਾ ਇਕ ਵਫ਼ਦ ਪ੍ਰਧਾਨ ਓਮ ਪ੍ਰਕਾਸ਼ ਬਹਿਲ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਦੇ ਚੇਅਰਮੈਨ ਅਵਤਾਰ ਸਿੰਘ ਔਜਲਾ ...
ਕਾਲਾ ਸੰਘਿਆਂ, 16 ਸਤੰਬਰ (ਬਲਜੀਤ ਸਿੰਘ ਸੰਘਾ)ਇੱਥੋਂ ਸੁਲਤਾਨਪੁਰ ਨੂੰ ਜਾਂਦੀ ਸੜਕ ਤੋਂ ਪਿੰਡ ਕੁਲਾਰ ਨੇੜਿਓਾ ਇੱਕ ਕੁਲਫ਼ੀਆਂ ਵਾਲੇ ਪ੍ਰਵਾਸੀ ਕੋਲੋਂ ਮੋਬਾਈਲ ਤੇ ਨਕਦੀ ਖੋਹੇ ਜਾਣ ਦਾ ਸਮਾਚਾਰ ਹੈ | ਬਿਹਾਰ (ਮੁਤਹਾਰੀ) ਨਿਵਾਸੀ ਪੀੜਤ ਜਤਿੰਦਰ ਨੇ ਜਾਣਕਾਰੀ ...
ਨਡਾਲਾ, 16 ਸਤੰਬਰ (ਮਾਨ)-ਪਿੰਡ ਚੁਗਾਵਾਂ ਦੇ ਲੋਕ ਨਰਕ ਭਰੀ ਜਿੰਦਗੀ ਭੋਗ ਰਹੇ ਹਨ | ਸਭ ਤੋਂ ਮਾੜੀ ਹਾਲਤ ਲਹਿੰਦੇ ਪਾਸੇ ਦੀ ਆਬਾਦੀ ਤੇ ਬਾਜੀਗਰ ਬਰਾਦਰੀ ਦੇ ਮੁਹੱਲੇ ਦੀ ਹੈ | ਜਿੱਥੇ 20-25 ਸਾਲ ਤੋਂ ਬਹੁਤ ਹੀ ਮਾੜੇ ਹਾਲਾਤ ਬਣੇ ਹੋਏ ਹਨ | ਉਬੜ-ਖਾਬੜ ਗਲੀਆਂ, ਗੰਦੇ ਪਾਣੀ ਨਾਲ ...
ਕਪੂਰਥਲਾ, 16 ਸਤੰਬਰ (ਸਡਾਨਾ)-ਜ਼ਿਲ੍ਹੇ 'ਚ ਅੱਜ 75 ਵੱਖ-ਵੱਖ ਥਾਵਾਂ 'ਤੇ ਵੈਕਸੀਨੇਸ਼ਨ ਕੈਂਪ ਲਗਾ ਕੇ 17760 ਲੋਕਾਂ ਨੂੰ ਕੋਰੋਨਾ ਤੋਂ ਬਚਾਅ ਸਬੰਧੀ ਵੈਕਸੀਨੇਸ਼ਨ ਲਗਾਈ ਗਈ | ਸ਼ਹਿਰ ਵਿਚ ਸ੍ਰੀ ਸਤ ਨਰਾਇਣ ਮੰਦਿਰ ਵਿਖੇ ਰਾਣਾ ਸੁਆਮੀ ਸਤਿਸੰਗ ਘਰ, ਸਟੇਟ ਗੁਰਦੁਆਰਾ ...
ਸੁਲਤਾਨਪੁਰ ਲੋਧੀ/ਤਲਵੰਡੀ ਚੌਧਰੀਆਂ 16 ਸਤੰਬਰ (ਥਿੰਦ, ਭੋਲਾ, ਹੈਪੀ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਲਈ ਪੰਜਾਬ ਸਰਕਾਰ ਵਲੋਂ ਜਾਰੀ ਸਪੈਸ਼ਲ ਗ੍ਰਾਂਟ ਦੇ ਮੱਦੇਨਜ਼ਰ ਹਲਕਾ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX