ਤਾਜਾ ਖ਼ਬਰਾਂ


ਉਨ੍ਹਾਂ ਦੀ ਪਾਰਟੀ ਨੇ ਸਾਰੀਆਂ ਵਿਧਾਨ ਸਭਾਵਾਂ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ – ਪੀ.ਟੀ.ਆਈ. ਦੇ ਚੇਅਰਮੈਨ ਇਮਰਾਨ ਖਾਨ
. . .  1 day ago
ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤਿੰਨ ਇਕ ਦਿਨਾ ਮੈਚਾਂ ਦੀ ਲੜੀ ਦਾ ਦੂਜਾ ਮੈਚ ਕੱਲ੍ਹ ਸਵੇਰੇ 7 ਵਜੇ ਕ੍ਰਾਈਸਟਚਰਚ 'ਚ
. . .  1 day ago
ਜਾਅਲੀ ਬਿੱਲਾਂ ਰਾਹੀਂ ਲਗ-ਪਗ 2 ਲੱਖ ਦਾ ਘੋਟਾਲਾ ਕਰਨ ਦੇ ਦੋਸ਼ਾਂ ਹੇਠ ਨਗਰ ਕੌਂਸਲ ਦਾ ਈ.ਓ. ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਗੁਰਦਾਸਪੁਰ, 26 ਨਵੰਬਰ (ਗੁਰਪ੍ਰਤਾਪ ਸਿੰਘ)-ਅੱਜ ਵਿਜੀਲੈਂਸ ਬਿਊਰੋ ਵਲੋਂ ਨਗਰ ਕੌਂਸਲ ਗੁਰਦਾਸਪੁਰ ਦੇ ਕਾਰਜਕਾਰੀ ਅਧਿਕਾਰੀ (ਈ.ਓ.) ਅਸ਼ੋਕ ਕੁਮਾਰ ਨੂੰ ਸੂਬਾ ਸਰਕਾਰ ਵਲੋਂ ਜਾਰੀ ਕੀਤੀਆਂ ਗਈਆਂ ਗਰਾਂਟਾਂ ਵਿਚ ਲਗ-ਪਗ ...
ਸਰਕਾਰੀ ਸਕੂਲ ਦੀ ਇਕ ਕੰਧ ਡਿੱਗੀ, ਛੱਤ ਤੋਂ ਡਿੱਗੇ ਸਕੂਲੀ ਸੱਤ ਬੱਚੇ ਹੋਏ ਜ਼ਖਮੀ
. . .  1 day ago
ਕਰਨਾਲ , 26 ਨਵੰਬਰ ( ਗੁਰਮੀਤ ਸਿੰਘ ਸੱਗੂ )-ਸਰਕਾਰੀ ਆਦਰਸ਼ ਸੰਸਕ੍ਰਿਤੀ ਸੀਨੀਅਰ ਸੈਕੰਡਰੀ ਸਕੂਲ ਤਰਾਵੜੀ ਦੀ ਛਤ ਦੀ ਚਾਰ ਦੀਵਾਰੀ ਦੀ ਇਕ ਕੰਧ ਉਸ ਸਮੇਂ ਡਿਗ ਗਈ ਜਦ ਸਕੂਲ ਦੇ ਬੱਚੇ ...
ਉੱਤਰ ਪ੍ਰਦੇਸ਼ : ਮੇਰਠ ਦੇ ਮੋਹੀਉਦੀਨਪੁਰ ਵਿਚ ਇੱਕ ਸ਼ੂਗਰ ਮਿੱਲ ਵਿਚ ਲੱਗੀ ਅੱਗ
. . .  1 day ago
ਡੇਰਾਬੱਸੀ ਤੋਂ 2 ਸਾਲ ਦਾ ਬੱਚਾ ਅਗਵਾ, 6 ਦਿਨ ਪਹਿਲਾਂ ਹੋਇਆ ਸੀ ਅਗਵਾ
. . .  1 day ago
ਡੇਰਾਬੱਸੀ, 26 ਨਵੰਬਰ (ਗੁਰਮੀਤ ਸਿੰਘ) - ਡੇਰਾਬੱਸੀ ਤੋਂ ਇਕ 2 ਸਾਲ ਦੇ ਬੱਚੇ ਦੇ ਅਗਵਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਬੀਤੀ 21 ਨਵੰਬਰ ਸ਼ਾਮ ਸਾਡੇ 4 ਵਜੇ ਇਕ ਵਿਅਕਤੀ ਬੱਚੇ ਨੂੰ ਪਾਰਕ ਵਿਚੋਂ ...
ਨਾਜਾਇਜ਼ ਹਥਿਆਰਾਂ ਦੀ ਫੈਕਟਰੀ ਫੜੀ, 4 ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 26 ਨਵੰਬਰ - ਗਾਜ਼ੀਆਬਾਦ ਦੀ ਭੋਜਪੁਰ ਪੁਲਿਸ ਅਤੇ ਐਸ.ਓ.ਜੀ. ਗ੍ਰਾਮੀਣ ਗਾਜ਼ੀਆਬਾਦ ਨੇ ਗੈਰ-ਕਾਨੂੰਨੀ ਹਥਿਆਰ ਬਣਾਉਣ ਵਾਲੀ ਇਕ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ । ਪੁਲਿਸ ਨੇ ਛਾਪਾ ਮਾਰ ਕੇ ...
ਪ੍ਰੋ. ਰਾਓ ਧਰੇਨਵਰ ਨੇ ਗੀਤਾਂ ਰਾਹੀਂ 'ਗੰਨ ਕਲਚਰ' ਪ੍ਰਮੋਟ ਕਰਨ ਵਾਲਿਆਂ ਖ਼ਿਲਾਫ਼ ਖੋਲ੍ਹਿਆ ਮੋਰਚਾ
. . .  1 day ago
ਜ਼ੀਰਕਪੁਰ, 26 ਨਵੰਬਰ (ਹੈਪੀ ਪੰਡਵਾਲਾ)-ਕਰਨਾਟਕ ਰਾਜ ਨਾਲ ਸੰਬੰਧਿਤ ਅਤੇ ਚੰਡੀਗੜ੍ਹ 'ਚ ਸਿੱਖਿਆ ਪ੍ਰਦਾਨ ਕਰ ਰਹੇ ਪੰਡਿਤ ਪ੍ਰੋ. ਰਾਓ ਧਰੇਨਵਰ ਨੇ ਅੱਜ ਜ਼ੀਰਕਪੁਰ ਦੀਆਂ ਸੜਕਾਂ 'ਤੇ ਹੱਥਾਂ 'ਚ ਬੋਰਡ ਫੜ ਕੇ ਗੀਤਾਂ ਰਾਹੀਂ ਗੰਨ ਕਲਚਰ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲਿਆਂ ਨੂੰ ਲਾਹਨਤਾਂ...
ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਅਕਾਲ ਤਖ਼ਤ ਸਕੱਤਰੇਤ ਪੁੱਜੇ
. . .  1 day ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਹਿਬਾਨ ਵਲੋਂ ਬੀਤੇ ਦਿਨ ਪੰਥ ਚੋਂ ਛੇਕੇ ਗਏ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਇਸ ਹੁਕਮਨਾਮੇ ਦੇ ਵਿਰੁੱਧ ਆਪਣੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਹਨ। ਪ੍ਰਾਪਤ ਵੇਰਵਿਆਂ...
ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 26 ਨਵੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ ਕੀਤੇ ਗਏ...
ਕਿਸਾਨਾਂ ਵਲੋਂ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ
. . .  1 day ago
ਚੰਡੀਗੜ੍ਹ, 26 ਨਵੰਬਰ (ਅਜਾਇਬ ਸਿੰਘ ਔਜਲਾ)-ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿਚ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਇਕੱਠੇ ਹੋਏ ਕਿਸਾਨਾਂ ਨੇ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ। ਇਸ ਮੌਕੇ ਮੁਹਾਲੀ ਚੰਡੀਗੜ੍ਹ ਦੀ ਸਾਂਝੀ ਸਰਹੱਦ ਉੱਤੇ ਰਾਜਪਾਲ...
ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਪੁਣੇ 'ਚ ਦਿਹਾਂਤ
. . .  1 day ago
ਪੁਣੇ, 26 ਨਵੰਬਰ-ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਅੱਜ ਪੁਣੇ 'ਚ ਦਿਹਾਂਤ ਹੋ ਗਿਆ।ਉਹ ਪਿਛਲੇ ਕਈ ਦਿਨਾਂ ਤੋਂ ਦੀਨਾਨਾਥ ਮੰਗੇਸ਼ਕਰ ਹਸਪਤਾਲ 'ਚ ਦਾਖ਼ਲ...
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਵੀ ਦਰਿਆ 'ਤੇ 2 ਪਲਟੂਨ ਪੁਲਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਗੱਗੋਮਾਹਲ, ਅਜਨਾਲਾ, 26 ਨਵੰਬਰ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ‘ਚ ਰਾਵੀ ਦਰਿਆ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਦੀ ਦਹਾਕਿਆਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰੀ ਕਰਦਿਆਂ ਪੰਜਾਬ ਦੇ ਪੇਂਡੂ ਵਿਕਾਸ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 26 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਬੀਤੀ ਸ਼ਾਮ ਸੁਨਾਮ-ਮਾਨਸਾ ਸੜਕ 'ਤੇ ਸਥਾਨਕ ਨਾਮ ਚਰਚਾ ਘਰ ਨੇੜੇ ਹੋਏ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਹੈ।ਇਹ ਹਾਦਸਾ ਉਸ ਸਮੇਂ ਹੋਇਆ...
ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਰਾਜਪਾਲ ਪੰਜਾਬ ਨੂੰ ਮਿਲੇ ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 26 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਪੰਜਾਬ ਦੇ ਰਾਜਪਾਲ ਨੂੰ ਮਿਲੇ। ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਵੀ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
. . .  1 day ago
ਚੰਡੀਗੜ੍ਹ 26 ਨਵੰਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਮਿਊਂਸਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ...।
ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਸਿੱਖ ਪੰਥ ਵਿਚੋਂ ਖ਼ਾਰਜ, ਜਥੇਦਾਰ ਸੁੱਚਾ ਸਿੰਘ ਲੰਗਾਹ ਨੂੰ ਲਾਈ ਧਾਰਮਿਕ ਤਨਖਾਹ
. . .  1 day ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਉਪਰੰਤ ਗੁਰਬਾਣੀ ਦੀਆਂ ਲਗਾਂ ਮਾਤਰਾਂ ਨਾਲ ਛੇੜਛਾੜ ਕਰਨ ਦੇ ਦੋਸ਼ ਤਹਿਤ ਸਿੰਘ ਸਾਹਿਬਾਨ ਵਲੋਂ ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਨੂੰ ਸਿੱਖ ਪੰਥ ਵਿਚੋਂ...
ਜੇਕਰ ਭਾਰਤ ਏਸ਼ੀਆ ਕੱਪ 'ਚ ਨਹੀਂ ਆਉਂਦਾ ਤਾਂ ਪਾਕਿਸਤਾਨ ਵੀ 2023 ਵਿਸ਼ਵ ਕੱਪ 'ਚ ਨਹੀਂ ਜਾਵੇਗਾ ਭਾਰਤ- ਰਮੀਜ਼ ਰਾਜਾ
. . .  1 day ago
ਇਸਲਾਮਾਬਾਦ, 26 ਨਵੰਬਰ - ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਚੇਅਰਮੈਨ ਰਮੀਜ਼ ਰਾਜਾ ਨੇ ਕਿਹਾ ਹੈ ਕਿ ਜੇਕਰ ਭਾਰਤ ਅਗਲੇ ਸਾਲ ਪਾਕਿਸਤਾਨ 'ਚ ਹੋਣ ਵਾਲੇ ਏਸ਼ੀਆ ਕੱਪ ਤੋਂ ਬਾਹਰ ਹੋਣ ਦੀ ਚੋਣ...
ਡੀ.ਜੀ.ਪੀ. ਪੰਜਾਬ ਵਲੋਂ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ
. . .  1 day ago
ਚੰਡੀਗੜ੍ਹ, 26 ਨਵੰਬਰ-ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਸਾਰਿਆਂ ਨੂੰ ਅਗਲੇ 72 ਘੰਟਿਆਂ ਵਿਚ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਪੰਜਾਬ ਨੇ ਨਿਰਦੇਸ਼...
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ
. . .  1 day ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗਰੂ ਤੇਗ ਬਹਾਦਰ ਸਾਹਿਬ ਦੇ 28 ਨਵੰਬਰ ਨੂੰ ਆ ਰਹੇ ਸ਼ਹੀਦੀ ਪੁਰਬ ਦੇ ਸੰਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ...
ਸੜਕ ਹਾਦਸੇ 'ਚ ਦੋ ਚਚੇਰੇ ਭਰਾਵਾਂ ਦੀ ਮੌਤ
. . .  1 day ago
ਲੌਂਗੋਵਾਲ, 26 ਨਵੰਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਕਸਬੇ ਦੇ 2 ਚਚੇਰੇ ਭਰਾਵਾਂ ਦੀ ਸੜਕ ਹਾਦਸੇ ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾਂ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਹਾਕਮ ਸਿੰਘ ਅਤੇ ਰਣਜੀਤ ਸਿੰਘ ਪੁੱਤਰ ਸਰਵਨ ਸਿੰਘ ਦੋਵੇਂ ਵਾਸੀ ਪਿੰਡੀ ਬਟੁਹਾ‌...
ਨੌਜਵਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ
. . .  1 day ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਵਿਨੈ ਕੁਮਾਰ ਉਮਰ 28 ਸਾਲ ਪੁੱਤਰ ਲੇਖ ਰਾਜ ਵਾਸੀ ਗਿੱਲ ਰੋਡ ਲੁਧਿਆਣਾ ਆਪਣੇ ਚਾਚਾ ਹਰੀਸ਼ ਕੁਮਾਰ ਪੁੱਤਰ ਚਿਮਨ ਲਾਲ ਮਹੱਲਾ ਕਸ਼ਮੀਰੀਆਂ ਵਾਲਾ ਕੋਟਕਪੂਰਾ ਵਿਖੇ ਆਇਆ...
ਸ਼੍ਰੋਮਣੀ ਕਮੇਟੀ ਤੇ ਸਿੱਖ ਜਥੇਬੰਦੀਆਂ ਵਲੋਂ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਸਨਮਾਨ
. . .  1 day ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਲੰਬਾ ਅਰਸਾ ਸੇਵਾਵਾਂ ਨਿਭਾਉਣ ਤੋਂ ਬਾਅਦ ਬੀਤੇ ਦਿਨੀਂ ਸੇਵਾ ਮੁਕਤ ਹੋਏ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਅੱਜ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਸਮਾਗਮ ਦੌਰਾਨ ਉਨ੍ਹਾਂ...
ਪੇਸ਼ੀ ਲਈ ਲਿਆਂਦਾ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ
. . .  1 day ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਨਵੀਨ ਕੁਮਾਰ ਪੁੱਤਰ ਵੀਰ ਸਿੰਘ ਵਾਸੀ ਅਜੀਤ ਸਿੰਘ ਨਗਰ ਮੋਗਾ ਜੋ ਕਿ ਜੇਲ੍ਹ ਐਕਟ ਤਹਿਤ ਫ਼ਰੀਦਕੋਟ ਦੀ ਮਾਡਰਨ ਜੇਲ 'ਚ ਬੰਦ ਸੀ, ਫ਼ਰੀਦਕੋਟ ਦੀ ਅਦਾਲਤ 'ਚ ਪੇਸ਼ੀ ਲਈ...
ਭਾਰਤ-ਪਾਕਿ ਸਰਹੱਦ ਨੇੜਿਓਂ ਮਿਲਿਆ ਪਾਕਿਸਤਾਨੀ ਗੁਬਾਰਾ
. . .  1 day ago
ਗੁਰੂ ਹਰਸਹਾਏ 26 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਨਜ਼ਦੀਕ ਪੈਂਦੀ ਬੀ.ਐਸ.ਐਫ. ਦੀ ਚੌਂਕੀ ਵਿਖੇ ਬੀਤੀ ਰਾਤ ਕਰੀਬ 2:30 ਵਜੇ ਬੀ.ਐਸ.ਐਫ. 160 ਬਟਾਲੀਅਨ ਦੇ ਜਵਾਨਾਂ ਵਲੋਂ ਬੀ.ਐਸ.ਐਫ. ਚੌਂਕੀ ਬਹਾਦਰ ਕੇ ਪਿੱਲਰ ਨੰਬਰ 217/8 ਦੇ ਨਜ਼ਦੀਕ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 3 ਅੱਸੂ ਸੰਮਤ 553

ਪਹਿਲਾ ਸਫ਼ਾ

ਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵਲੋਂ ਸੰਸਦ ਵੱਲ ਵਿਸ਼ਾਲ ਮਾਰਚ

• ਸੀਨੀਅਰ ਲੀਡਰਸ਼ਿਪ ਨੇ ਦਿੱਤੀਆਂ ਗਿ੍ਫ਼ਤਾਰੀਆਂ • ਸੱਤਾ 'ਚ ਆਉਣ 'ਤੇ ਪੰਜਾਬ 'ਚ ਖੇਤੀ ਕਾਨੂੰਨ ਲਾਗੂ ਨਹੀਂ ਹੋਣ ਦਿਆਂਗੇ-ਸੁਖਬੀਰ
ਉਪਮਾ ਡਾਗਾ ਪਾਰਥ
ਨਵੀਂ ਦਿੱਲੀ, 17 ਸਤੰਬਰ - ਕੌਮੀ ਜਮਹੂਰੀ ਗੱਠਜੋੜ (ਐਨ.ਡੀ.ਏ.) ਦੇ ਸਾਬਕਾ ਸਹਿਯੋਗੀ ਸ਼੍ਰੋਮਣੀ ਅਕਾਲੀ ਦਲ ਵਲੋਂ ਕੇਂਦਰ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਪਾਸ ਕੀਤੇ ਵਿਵਾਦਿਤ ਖੇਤੀ ਕਾਨੂੰਨਾਂ ਦੇ 17 ਸਤੰਬਰ ਨੂੰ ਇਕ ਸਾਲ ਪੂਰਾ ਹੋਣ 'ਤੇ ਸ਼ੁੱਕਰਵਾਰ ਨੂੰ ਵਿਰੋਧ ਵਿਚ 'ਕਾਲਾ ਦਿਵਸ' ਮਨਾਉਂਦਿਆਂ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਹਜ਼ਾਰਾਂ ਵਰਕਰਾਂ ਵਲੋਂ ਦਿੱਲੀ ਸਥਿਤ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਭਵਨ ਵਲੋਂ ਰੋਸ ਮਾਰਚ ਕੀਤਾ ਗਿਆ ਪਰ ਪੁਲਿਸ ਵਲੋਂ ਕੀਤੇ ਗਏ ਭਾਰੀ ਬੰਦੋਬਸਤ ਕਾਰਨ ਉਹ ਅਜਿਹਾ ਨਹੀਂ ਕਰ ਸਕੇ, ਜਦੋਂਕਿ ਸੁਖਬੀਰ ਸਿੰਘ ਬਾਦਲ, ਉਨ੍ਹਾਂ ਦੀ ਪਤਨੀ ਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਸਮੇਤ ਪਾਰਟੀ ਦੇ 15 ਨੇਤਾਵਾਂ ਨੂੰ ਪੁਲਿਸ ਵਲੋਂ ਹਿਰਾਸਤ 'ਚ ਲੈ ਲਿਆ ਗਿਆ, ਜਿਨ੍ਹਾਂ ਨੂੰ ਬਾਅਦ 'ਚ ਸੰਸਦ ਮਾਰਗ ਪੁਲਿਸ ਥਾਣੇ ਲਿਜਾਇਆ ਗਿਆ |
'ਬਲੈਕ ਫ੍ਰਾਈਡੇ'
ਸ਼੍ਰੋਮਣੀ ਅਕਾਲੀ ਦਲ ਨੇ 17 ਸਤੰਬਰ 2020 ਨੂੰ ਪਾਸ ਹੋਏ ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ 'ਬਲੈਕ ਫ੍ਰਾਈਡੇ' ਭਾਵ ਕਾਲਾ ਦਿਵਸ ਮਨਾਇਆ | ਕਾਲੀਆਂ ਪੱਟੀਆਂ ਅਤੇ ਕਾਲੇ ਰੰਗ ਦੇ ਬੈਨਰ ਫੜ ਕੇ ਪਾਰਟੀ ਦੇ ਵਰਕਰਾਂ ਨੇ ਸਰਕਾਰ ਦੇ ਖ਼ਿਲਾਫ਼ ਅਤੇ ਕਿਸਾਨ ਪੱਖੀ ਜੰਮ ਕੇ ਨਾਅਰੇਬਾਜ਼ੀ ਕੀਤੀ | ਗੁਰਦੁਆਰਾ ਰਕਾਬ ਗੰਜ ਤੋਂ ਅਰਦਾਸ ਨਾਲ ਸ਼ੁਰੂ ਕੀਤੇ ਮਾਰਚ ਦੀ ਅਗਵਾਈ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਕੀਤੀ ਗਈ | ਇਸ 'ਚ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ, ਡਾ. ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ, ਬਿਕਰਮ ਸਿੰਘ ਮਜੀਠੀਆ ਸਮੇਤ ਸਾਰੇ ਅਕਾਲੀ ਆਗੂ ਵਰਕਰਾਂ 'ਚ ਜੋਸ਼ ਭਰਨ ਦੇ ਨਾਲ-ਨਾਲ ਵਾਰ-ਵਾਰ ਉਨ੍ਹਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕਰਦੇ ਨਜ਼ਰ ਆਏ | ਸੁਖਬੀਰ ਸਿੰਘ ਬਾਦਲ ਨੇ ਗੁਰਦੁਆਰੇ ਤੋਂ ਸੰਸਦ ਭਵਨ ਅਨੈਕਸੀ ਤੱਕ ਦੇ ਸੰਖੇਪ ਜਿਹੇ ਰੋਸ ਮਾਰਚ 'ਚ ਕਈ ਵਾਰ ਅਨੁਸਾਸ਼ਨ 'ਚ ਰਹਿਣ ਦੀ ਤਾਗੀਦ ਕਰਦੇ ਨਜ਼ਰ ਆਏ | ਅਨੈਕਸੀ ਦੇ ਕੋਲ ਸਮੁੱਚੀ ਲੀਡਰਸ਼ਿਪ ਨੇ ਵਾਰੋ-ਵਾਰੀ ਵਰਕਰਾਂ ਨੂੰ ਸੰਬੋਧਨ ਕੀਤਾ | ਇਸ ਮੌਕੇ ਜਗਮੀਤ ਸਿੰਘ ਬਰਾੜ, ਭਾਈ ਗੋਬਿੰਦ ਸਿੰਘ ਲੌ ਾਗੋਵਾਲ, ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ, ਪਰਮਬੰਸ ਸਿੰਘ ਬੰਟੀ ਰੋਮਾਣਾ, ਜਤਿੰਦਰ ਸਿੰਘ ਲਾਲੀ ਬਾਜਵਾ, ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਮਨਪ੍ਰੀਤ ਸਿੰਘ ਇਯਾਲੀ, ਅਨਿਲ ਜੋਸ਼ੀ, ਰਵੀਕਰਨ ਸਿੰਘ ਕਾਹਲੋਂ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਕਮਲਜੀਤ ਸਿੰਘ ਭਾਟੀਆ, ਗੋਲਡੀ ਭਾਟੀਆ, ਸਰਵਣ ਸਿੰਘ ਕੁਲਾਰ, ਤਲਬੀਰ ਸਿੰਘ ਗਿੱਲ, ਜੋਧ ਸਿੰਘ ਸਮਰਾ, ਭਗਵੰਤ ਸਿੰਘ ਸਿਆਲਕਾ, ਡਾ. ਦਲਬੀਰ ਸਿੰਘ ਵੇਰਕਾ, ਰਾਣਾ ਧਾਲੀਵਾਲ, ਰਣਜੀਤ ਸਿੰਘ ਖੁਰਾਣਾ, ਤਰਲੋਕ ਸਿੰਘ ਬਾਠ, ਡਾ: ਜਗਬੀਰ ਸਿੰਘ ਧਰਮਸੋਤ, ਪਰਮਿੰਦਰ ਸਿੰਘ ਪੱਡਾ, ਕੁਲਦੀਪ ਸਿੰਘ ਲਾਹੌਰੀਆ, ਗੁਰਮਿੰਦਰ ਸਿੰਘ ਕਿਸ਼ਨਪੁਰ, ਕੁਲਦੀਪ ਸਿੰਘ ਔਲਖ ਤੇ ਹੋਰ ਵੱਡੀ ਗਿਣਤੀ 'ਚ ਅਕਾਲੀ ਦਲ, ਸੋਈ ਅਤੇ ਯੂਥ ਦਲ ਦੇ ਵਰਕਰ ਮੌਜੂਦ ਸਨ |
ਪੁਲਿਸ ਨੇ ਕੀਤੇ ਪੁਖਤਾ ਇੰਤਜ਼ਾਮ
ਸੰਸਦ ਵੱਲ ਮਾਰਚ ਦੇ ਸੱਦੇ ਦੇ ਮੱਦੇਨਜ਼ਰ ਦਿੱਲੀ ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਸਨ | ਗੁਰਦੁਆਰੇ ਤੱਕ ਪਹੁੰਚਣ ਵਾਲੇ ਸਾਰੇ ਰਸਤਿਆਂ 'ਤੇ ਸਭ ਤਰ੍ਹਾਂ ਦੇ ਵਾਹਨਾਂ ਦੇ ਜਾਣ ਦੀ ਪਾਬੰਦੀ ਲਾਈ ਗਈ ਸੀ, ਇਸ ਤੋਂ ਇਲਾਵਾ ਦਿੱਲੀ 'ਚ ਥਾਂ-ਥਾਂ 'ਤੇ ਬੈਰੀਕੇਡਿੰਗ ਕੀਤੀ ਗਈ ਸੀ | ਨਵੀਂ ਦਿੱਲੀ 'ਚ ਤਾਂ ਧਾਰਾ 144 ਲਾਗੂ ਕਰ ਦਿੱਤੀ ਗਈ ਸੀ | ਦਿੱਲੀ ਪੁਲਿਸ ਵਲੋਂ ਥਾਂ-ਥਾਂ 'ਤੇ ਕੀਤੀ ਬੈਰੀਕੇਡਿੰਗ ਕਾਰਨ ਦਿੱਲੀ ਵਾਸੀਆਂ ਨੂੰ ਭਾਰੀ ਟ੍ਰੈਫਿਕ ਜਾਮ ਦਾ ਸਾਹਮਣਾ ਕਰਨਾ ਪਿਆ |
ਸੰਸਦ ਮਾਰਗ ਪੁਲਿਸ ਥਾਣੇ ਲਿਜਾਇਆ ਗਿਆ
ਬਿਨਾਂ ਇਜਾਜ਼ਤ ਰੋਸ ਮਾਰਚ ਕੱਢਣ 'ਤੇ ਦਿੱਲੀ ਪੁਲਿਸ ਵਲੋਂ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਕਈ ਨੇਤਾਵਾਂ ਨੂੰ ਹਿਰਾਸਤ 'ਚ ਲਿਆ ਗਿਆ | ਪਾਰਟੀ ਵਲੋਂ ਦਿੱਤੀ ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਸੰਸਦ ਮਾਰਗ ਪੁਲਿਸ ਸਟੇਸ਼ਨ ਲਿਜਾਇਆ ਗਿਆ |
ਹਰਸਿਮਰਤ ਦੇ ਗਾਏ ਸੋਹਲੇ
ਰੋਸ ਮਾਰਚ 'ਚ ਅਕਾਲੀ ਆਗੂਆਂ ਵਲੋਂ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੇ ਇਕ ਸਾਲ ਪਹਿਲਾਂ ਮੰਤਰੀ ਦੇ ਅਹੁਦੇ ਦੇ ਦਿੱਤੇ 'ਬਲੀਦਾਨ' ਦੇ ਵੀ ਖੂਬ ਸੋਹਲੇ ਗਾਏ ਗਏ | ਅਕਾਲੀ ਆਗੂਆਂ ਨੇ ਹਰਸਿਮਰਤ ਦੇ ਅਸਤੀਫ਼ੇ ਦਾ ਵਾਰ-ਵਾਰ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ (ਹਰਸਿਮਰਤ) ਨੇ ਅਹੁਦੇ ਦੀ ਪ੍ਰਵਾਹ ਨਾ ਕਰਦਿਆਂ, ਕਿਸਾਨਾਂ ਦੇ ਹਿੱਤਾਂ 'ਚ ਅੱਗੇ ਹੁੰਦਿਆਂ ਆਪਣਾ ਮੰਤਰੀ ਦਾ ਅਹੁਦਾ ਅਤੇ ਪਾਰਟੀ ਨੇ ਭਾਜਪਾ ਨਾਲ ਗੱਠਜੋੜ ਤੋੜਨ ਤੋਂ ਗੁਰੇਜ਼ ਨਹੀਂ ਕੀਤਾ |

ਕੱਟੜਤਾ ਅਤੇ ਅੱਤਵਾਦ ਆਲਮੀ ਸ਼ਾਂਤੀ ਦੀ ਰਾਹ 'ਚ ਵੱਡੀਆਂ ਰੁਕਾਵਟਾਂ-ਮੋਦੀ

ਐਸ.ਸੀ.ਓ. ਸਿਖ਼ਰ ਸੰਮੇਲਨ ਨੂੰ ਕੀਤਾ ਸੰਬੋਧਨ

ਨਵੀਂ ਦਿੱਲੀ, 17 ਸਤੰਬਰ (ਉਪਮਾ ਡਾਗਾ ਪਾਰਥ)-ਵਧ ਰਿਹਾ ਅੱਤਵਾਦ ਅਤੇ ਕੱਟੜਤਾ ਆਪਸੀ ਸ਼ਾਂਤੀ ਦੀ ਰਾਹ 'ਚ ਸਭ ਤੋਂ ਵੱਡੀਆਂ ਰੁਕਾਵਟਾਂ ਹਨ ਅਫ਼ਗਾਨਿਸਤਾਨ ਦੇ ਹਾਲੀਆ ਘਟਨਾਕ੍ਰਮ ਨੇ ਕੱਟੜਪੁਣੇ ਤੋਂ ਪੈਦਾ ਹੋਣ ਵਾਲੀ ਚੁਣੌਤੀ ਨੂੰ ਹੋਰ ਵੀ ਜ਼ਿਆਦਾ ਸਪੱਸ਼ਟ ਕਰ ਦਿੱਤਾ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਕਤ ਬਿਆਨ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ.) ਦੇ ਸਾਲਾਨਾ ਸਿਖਰ ਸੰਮੇਲਨ 'ਚ ਦਿੱਤਾ, ਜਿਸ 'ਚ ਗੁਆਂਢੀ ਦੇਸ਼ ਚੀਨ ਅਤੇ ਪਾਕਿਸਤਾਨ ਵੀ ਮੌਜੂਦ ਸਨ | ਪ੍ਰਧਾਨ ਮੰਤਰੀ ਨੇ ਐਸ.ਸੀ.ਓ. ਸਿਖਰ ਸੰਮੇਲਨ 'ਚ ਬੋਲਦਿਆਂ ਖੇਤਰੀ ਸਰੋਕਾਰ ਉਠਾਉਂਦਿਆਂ ਕਿਹਾ ਕਿ ਕੱਟੜਤਾ ਦੇ ਖ਼ਿਲਾਫ਼ ਜੰਗ ਖੇਤਰੀ ਸੁਰੱਖਿਆ ਅਤੇ ਵਿਸ਼ਵਾਸ ਦੇ ਲਈ ਜ਼ਰੂਰੀ ਹੈ | ਉਨ੍ਹਾਂ ਅਫ਼ਗਾਨਿਸਤਾਨ ਦਾ ਉਚੇਚੇ ਤੌਰ 'ਤੇ ਜ਼ਿਕਰ ਕਰਦਿਆਂ ਕਿਹਾ ਕਿ ਅੱਜ ਅਸੀਂ ਵੇਖ ਸਕਦੇ ਹਾਂ ਕਿ ਅਫ਼ਗਾਨਿਸਤਾਨ 'ਚ ਕੀ ਹੋ ਰਿਹਾ ਹੈ? ਇਕ ਐਸ.ਸੀ.ਓ. ਮੈਂਬਰ ਵਜੋਂ ਸਾਡੇ ਸਾਰਿਆਂ ਲਈ ਇਹ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ ਕਿ ਉਥੇ ਕੱਟੜਤਾ ਅਤੇ ਅੱਤਵਾਦ ਜਿਹੀਆਂ ਤਾਕਤਾਂ ਸਿਰ ਨਾ ਕੱਢ ਸਕਣ | ਪ੍ਰਧਾਨ ਮੰਤਰੀ ਨੇ ਤਜਾਕਿਸਤਾਨ ਦੀ ਰਾਜਧਾਨੀ ਦੁਸ਼ਾਂਬੇ 'ਚ ਹੋ ਰਹੇ ਐਸ.ਸੀ.ਓ. ਸਿਖਰ ਸੰਮੇਲਨ ਦੀ ਬੈਠਕ ਨੂੰ ਵਰਚੂਅਲ ਢੰਗ ਨਾਲ ਸੰਬੋਧਨ ਕੀਤਾ | ਮੋਦੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਚੀਨ ਦੇ ਰਾਸ਼ਟਰਪਤੀ ਸ਼ੀ-ਜਿਨਪਿੰਗ ਦੀ ਮੌਜੂਦਗੀ 'ਚ ਕੱਟੜਤਾ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਮੱਧ ਏਸ਼ੀਆ ਖਿੱਤੇ 'ਚ ਸਭ ਤੋਂ ਵੱਡੀ ਚੁਣੌਤੀਆਂ ਸ਼ਾਂਤੀ, ਸੁਰੱਖਿਆ ਅਤੇ ਭਰੋਸੇ ਦੀ ਕਮੀ ਨਾਲ ਸਬੰਧਿਤ ਹਨ, ਜਿਨ੍ਹਾਂ ਦਾ ਮੁੱਖ ਕਾਰਨ ਵਧਦਾ ਹੋਇਆ ਕੱਟੜਪੁਣਾ ਹੈ | ਪ੍ਰਧਾਨ ਮੰਤਰੀ ਨੇ ਕਿਹਾ ਕਿ ਜੇਕਰ ਅਸੀਂ ਇਤਿਹਾਸ 'ਤੇ ਨਜ਼ਰ ਮਾਰੀਏ ਤਾਂ ਪਤਾ ਲੱਗੇਗਾ ਕਿ ਮੱਧ ਏਸ਼ੀਆ ਖਿੱਤਾ ਉਦਾਰ ਵਿਚਾਰਾਂ ਅਤੇ ਪ੍ਰਗਤੀਸ਼ੀਲ ਵਿਰਸੇ ਅਤੇ ਕਦਰਾਂ ਦਾ ਗੜ੍ਹ ਰਿਹਾ ਹੈ | ਸੂਫ਼ੀਵਾਦ ਜਿਹੀਆਂ ਪਰੰਪਰਾਵਾਂ ਇਥੇ ਸਦੀਆਂ ਤੋਂ ਪੈਦਾ ਹੁੰਦੀਆਂ ਰਹੀਆਂ ਅਤੇ ਪੂਰੇ ਖੇਤਰ ਅਤੇ ਵਿਸ਼ਵ 'ਚ ਫੈਲੀਆਂ | ਉਨ੍ਹਾਂ ਕਿਹਾ ਕਿ ਮੱਧ ਏਸ਼ੀਆ ਦੀ ਇਸ ਇਤਿਹਾਸਕ ਧਰੋਹਰ ਦੇ ਆਧਾਰ 'ਤੇ ਐਸ.ਸੀ.ਓ. ਨੂੰ ਅੱਤਵਾਦ ਅਤੇ ਕੱਟੜਪੁਣੇ ਵਿਰੁੱਧ ਲੜਨ ਦਾ ਸਾਂਝਾ ਫਰਮਾ ਵਿਕਸਿਤ ਕਰਨਾ ਚਾਹੀਦਾ ਹੈ |

ਨਵੇਂ ਸਰਕਾਰੀ ਕਾਲਜਾਂ 'ਚ 160 ਅਸਿਸਟੈਂਟ ਪ੍ਰੋਫ਼ੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀਆਂ ਅਸਾਮੀਆਂ ਭਰਨ ਨੂੰ ਮਨਜ਼ੂਰੀ

ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ)- ਚੋਣਾਂ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਵਲੋਂ ਪਿਛਲੇ ਚੋਣ ਵਾਅਦੇ ਪੂਰੇ ਕਰ ਦੇਣ ਲਈ ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਘਰ-ਘਰ ਨੌਕਰੀ ਦਾ ਵਾਅਦਾ ਸਰਕਾਰ ਕਿਸੇ ਨਵੇਂ ਪੈਰਾਮੀਟਰ ਨਾਲ ਪੂਰਾ ਕਰਨਾ ਚਾਹੁੰਦੀ ਹੈ, ਜਿਸ ਤਹਿਤ ਕਾਂਗਰਸੀ ਆਗੂਆਂ ਦੇ ਕਾਕਿਆਂ ਨੂੰ ਸਰਕਾਰੀ ਨੌਕਰੀ ਵੰਡਣ ਦਾ ਕੰਮ ਜਾਰੀ ਹੈ | ਇਸੇ ਲੋਕ ਭਲਾਈ ਸਕੀਮ ਤਹਿਤ ਅੱਜ ਮੰਤਰੀ ਮੰਡਲ ਵਲੋਂ ਮਾਲ ਮੰਤਰੀ ਗੁਰਪ੍ਰੀਤ ਕਾਂਗੜ ਦੇ ਜਵਾਈ ਨੂੰ ਨੌਕਰੀ ਦੇਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਗਈ | ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵਲੋਂ ਦੋ ਵਿਧਾਇਕਾਂ ਫਤਹਿਜੰਗ ਸਿੰਘ ਬਾਜਵਾ ਅਤੇ ਰਾਕੇਸ਼ ਪਾਂਡੇ ਦੇ ਪੁੱਤਰਾਂ ਨੂੰ ਤਰਸ ਦੇ ਆਧਾਰ 'ਤੇ ਨੌਕਰੀ ਦੇਣ ਦੀ ਪੇਸ਼ਕਸ਼ ਕੀਤੀ ਸੀ | ਇਸ ਵਿਚਾਲੇ ਅੱਜ ਮਾਲ ਮੰਤਰੀ ਦੇ ਜਵਾਈ ਨੂੰ ਵੀ ਤਰਸ ਦੇ ਆਧਾਰ 'ਤੇ ਨੌਕਰੀ ਦੇਣ ਦੇ ਫੈਸਲੇ 'ਤੇ ਸਰਕਾਰ ਨੇ ਸਫ਼ਾਈ ਦਿੱਤੀ ਕਿ ਗੁਰਸ਼ੇਰ ਦੀ ਬਤੌਰ ਆਬਕਾਰੀ ਤੇ ਕਰ ਇੰਸਪੈਕਟਰ ਦੀ ਨਿਯੁਕਤੀ ਨੂੰ ਇਕੋ ਵਾਰ ਦਿੱਤੀ ਰਾਹਤ ਸਮਝਿਆ ਜਾਵੇਗਾ ਅਤੇ ਇਸ ਮਾਮਲੇ ਨੂੰ ਪ੍ਰਥਾ ਨਹੀਂ ਬਣਾਇਆ ਜਾਵੇਗਾ | ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਗੱਲ ਦਾ ਵੀ ਜ਼ਿਕਰ ਕੀਤਾ ਕਿ ਗੁਰਸ਼ੇਰ ਦੇ ਪਿਤਾ ਭੁਪਜੀਤ ਸਿੰਘ ਨੇ ਰਵੀ ਸਿੱਧੂ ਸਮੇਂ ਹੋਏ ਪੀ.ਪੀ.ਐਸ.ਸੀ. ਘੋਟਾਲੇ ਦਾ ਪਰਦਾਫਾਸ਼ ਕਰਦੇ ਹੋਏ ਪੰਜਾਬ ਲੋਕ ਸੇਵਾ ਕਮਿਸ਼ਨ ਵਿਚ ਪਾਰਦਰਸ਼ਤਾ ਲਿਆਉਣ 'ਚ ਅਹਿਮ ਭੂਮਿਕਾ ਨਿਭਾਈ ਸੀ | ਇਸ ਨਿਯੁਕਤੀ ਦਾ ਵਿਰੋਧ ਸ਼ੁਰੂ ਹੋ ਗਿਆ ਹੈ ਤੇ ਸਰਕਾਰ ਦੇ ਕੁਝ ਆਪਣੇ ਮੰਤਰੀਆਂ ਦਾ ਕਹਿਣਾ ਸੀ ਕਿ ਮੰਤਰੀ ਦੇ ਜਿਹੜੇ ਜਵਾਈ ਨੂੰ ਨੌਕਰੀ ਦਿੱਤੀ ਜਾ ਰਹੀ ਹੈ ਉਹ ਆਰਥਿਕ ਤੌਰ 'ਤੇ ਕਾਫੀ ਮਜਬੂਤ ਹੈ | ਇਕ ਹੋਰ ਫ਼ੈਸਲੇ ਤਹਿਤ ਸੂਬੇ ਦੀਆਂ ਤਹਿਸੀਲਾਂ ਵਿਚ ਸਥਾਪਤ ਕੀਤੇ 18 ਨਵੇਂ ਸਰਕਾਰੀ ਕਾਲਜਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ 160 ਅਸਿਸਟੈਂਟ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀਆਂ ਅਸਾਮੀਆਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਤੇ ਇਸ ਨੂੰ ਵਿਭਾਗੀ ਚੋਣ ਕਮੇਟੀ ਰਾਹੀਂ ਭਰਨ ਦਾ ਫ਼ੈਸਲਾ ਕੀਤਾ ਗਿਆ | ਮੰਤਰੀ ਮੰਡਲ ਨੇ ਵਿਭਾਗੀ ਚੋਣ ਕਮੇਟੀ ਦੇ ਗਠਨ ਨੂੰ ਵੀ ਮਨਜ਼ੂਰੀ ਦੇ ਦਿੱਤੀ ਜਿਸ ਦੇ ਚੇਅਰਮੈਨ ਪ੍ਰੋ. ਵੇਦ ਪ੍ਰਕਾਸ਼ ਹੋਣਗੇ | ਇਸ ਦੇ ਨਾਲ ਹੀ ਕੈਬਨਿਟ ਨੇ 9 ਫਾਸਟ ਟਰੈਕ ਵਿਸ਼ੇਸ਼ ਅਦਾਲਤਾਂ ਤੇ ਇਨ੍ਹਾਂ ਵਿਚ 117 ਅਸਾਮੀਆਂ ਦੀ ਸਿਰਜਣਾ ਨੂੰ ਮਨਜ਼ੂਰੀ ਦੇ ਦਿੱਤੀ | ਇਹ ਅਦਾਲਤਾਂ ਅੰਮਿ੍ਤਸਰ, ਬਠਿੰਡਾ, ਫ਼ਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਮਾਨਸਾ, ਮੋਗਾ, ਪਟਿਆਲਾ ਤੇ ਐਸ.ਏ.ਐਸ. ਨਗਰ ਵਿਖੇ ਸਥਾਪਤ ਕੀਤੀਆਂ ਜਾਣਗੀਆਂ | ਮੰਤਰੀ ਮੰਡਲ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਬਲਾਚੌਰ ਦੇ ਪਿੰਡ ਰੈਲਮਾਜਰਾ ਵਿਖੇ ਨਿੱਜੀ ਸਵੈ-ਵਿੱਤੀ 'ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ' ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ | ਮੰਤਰੀ ਮੰਡਲ ਨੇ ਆਈ.ਟੀ. ਸਿਟੀ ਮੋਹਾਲੀ 'ਚ ਸਵੈ-ਵਿੱਤੀ 'ਪਲਾਕਸ਼ਾ ਯੂਨੀਵਰਸਿਟੀ' ਦੀ ਸਥਾਪਨਾ ਲਈ ਪਲਾਕਸ਼ਾ ਯੂਨੀਵਰਸਿਟੀ, ਪੰਜਾਬ ਆਰਡੀਨੈਂਸ-2021 ਨੂੰ ਮੁੜ ਲਿਆਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ | ਮੰਤਰੀ ਮੰਡਲ ਨੇ ਲੁਧਿਆਣਾ ਜ਼ਿਲ੍ਹੇ ਦੀ ਤਹਿਸੀਲ ਸਮਰਾਲਾ 'ਚ ਪੈਂਦੇ ਨੈਸ਼ਨਲ ਕਾਲਜ ਫਾਰ ਵੁਮੈਨ, ਮਾਛੀਵਾੜਾ ਨੂੰ ਸਰਕਾਰੀ ਕਾਲਜ (ਔਰਤਾਂ), ਮਾਛੀਵਾੜਾ ਵਜੋਂ ਆਪਣੇ ਹੱਥਾਂ ਵਿਚ ਲੈਣ ਦੀ ਪ੍ਰਵਾਨਗੀ ਦੇ ਦਿੱਤੀ | ਮੰਤਰੀ ਮੰਡਲ ਨੇ ਸਾਉਣੀ ਮਾਰਕੀਟਿੰਗ ਸੀਜ਼ਨ 2021-22 ਲਈ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ ਦਿੱਤੀ ਤਾਂ ਜੋ ਸੂਬੇ ਦੀਆਂ ਖ਼ਰੀਦ ਏਜੰਸੀਆਂ ਵਲੋਂ ਖ਼ਰੀਦੇ ਗਏ ਝੋਨੇ ਨੂੰ ਕਸਟਮ ਮਿਲਡ ਚੌਲਾਂ ਵਿਚ ਤਬਦੀਲ ਕਰਕੇ ਇਸ ਨੂੰ ਕੇਂਦਰੀ ਪੂਲ ਵਿਚ ਭੇਜਿਆ ਜਾ ਸਕੇ | ਇਕ ਹੋਰ ਫ਼ੈਸਲੇ 'ਚ ਸੂਬਾ ਸਰਕਾਰ ਦੇ ਅਲਾਟਮੈਂਟ ਆਫ਼ ਬਿਜ਼ਨੈੱਸ ਰੂਲਜ਼, 2007 'ਚ ਸੀਰੀਅਲ ਨੰਬਰ 37 'ਚ ਸੂਚੀਬੱਧ ਮਾਲ ਅਤੇ ਮੁੜ ਵਸੇਬਾ ਵਿਭਾਗ ਦੇ ਨਿਯਮ 10 (ਈ) 'ਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ | ਇਸ ਸੋਧ ਨਾਲ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ, ਦੁਰਗਿਆਣਾ ਮੰਦਰ, ਅੰਮਿ੍ਤਸਰ ਅਤੇ ਵਾਲਮੀਕਿ ਸਥਲ ਰਾਮ ਤੀਰਥ, ਅੰਮਿ੍ਤਸਰ ਦੇ ਲੰਗਰ ਦੀਆਂ ਵਸਤਾਂ ਦੀ ਖ਼ਰੀਦਦਾਰੀ 'ਤੇ ਜੀ.ਐਸ.ਟੀ ਦੇ ਸੂਬਾਈ ਹਿੱਸੇ ਦੀ ਅਦਾਇਗੀ ਲਈ ਰਾਹ ਪੱਧਰਾ ਹੋ ਗਿਆ ਹੈ | ਮੰਤਰੀ ਮੰਡਲ ਨੇ 15 ਲੱਖ ਪਰਿਵਾਰਾਂ ਨੂੰ ਵੀ ਮੁਫ਼ਤ ਸਿਹਤ ਬੀਮੇ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ ਜੋ ਇਸ ਤੋਂ ਪਹਿਲਾਂ ਆਯੂਸ਼ਮਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਦੇ ਘੇਰੇ ਵਿਚ ਸ਼ਾਮਿਲ ਨਹੀਂ ਸਨ |
ਘਰ-ਘਰ ਨੌਕਰੀ ਸਿਰਫ਼ ਕਾਂਗਰਸ ਦੇ ਮੰਤਰੀਆਂ ਲਈ- ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮਾਲ ਮੰਤਰੀ ਦੇ ਜਵਾਈ ਨੂੰ ਆਬਕਾਰੀ ਤੇ ਕਰ ਅਫ਼ਸਰ ਲਗਾਉਣ ਦੀ ਪ੍ਰਵਾਨਗੀ ਨੇ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਪਾਰਟੀ ਦੀ 'ਘਰ ਘਰ ਨੌਕਰੀ' ਸਕੀਮ ਕੇਵਲ ਮੰਤਰੀਆਂ ਅਤੇ ਕਾਂਗਰਸੀ ਵਿਧਾਇਕਾਂ ਤੇ ਆਗੂਆਂ ਦੇ ਪਰਿਵਾਰਕ ਮੈਂਬਰਾਂ ਤੱਕ ਸੀਮਤ ਹੈ | ਗੁਰਸ਼ੇਰ ਸਿੰਘ ਦੀ ਨਿਯੁਕਤੀ ਨੂੰ ਗੈਰ ਕਾਨੂੰਨੀ ਕਰਾਰ ਦਿੰਦਿਆਂ ਮਜੀਠੀਆ ਨੇ ਕਿਹਾ ਕਿ ਇਹ ਪੰਜਾਬ ਦੇ ਉਨ੍ਹਾਂ ਨੌਜਵਾਨਾਂ ਨਾਲ ਭੱਦਾ ਮਜ਼ਾਕ ਹੈ ਜਿਹੜੇ 'ਹਰ ਘਰ ਨੌਕਰੀ' ਦੇ ਵਾਅਦੇ ਨੂੰ ਪੂਰਾ ਕੀਤੇ ਜਾਣ ਦੀ ਉਡੀਕ ਕਰ ਰਹੇ ਹਨ |
ਕਰੋੜਪਤੀ ਜਵਾਈ ਨੂੰ ਨੌਕਰੀ 'ਬੇਸ਼ਰਮੀ ਤੇ ਸੱਤਾ ਦੀ ਦੁਰਵਰਤੋਂ' ਦਾ ਸਿਖਰ- 'ਆਪ'

ਵਿਰੋਧੀ ਧਿਰ ਦੇ ਨੇਤਾ ਤੇ 'ਆਪ' ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਵਲੋਂ ਵਜ਼ੀਰ ਕਾਂਗੜ ਦੇ ਕਰੋੜਪਤੀ ਜਵਾਈ ਨੂੰ ਤਰਸ ਦੇ ਆਧਾਰ 'ਤੇ ਨੌਕਰੀ 'ਬੇਸ਼ਰਮੀ ਅਤੇ ਸੱਤਾ ਦੀ ਦੁਰਵਰਤੋਂ' ਦਾ ਸਿਖਰ ਹੈ | ਕੈਪਟਨ ਨੂੰ ਵਿਧਾਇਕਾਂ ਤੇ ਵਜ਼ੀਰਾਂ ਦੇ ਪੁੱਤ-ਪੋਤਿਆਂ ਨੂੰ ਨੌਕਰੀ ਦੇਣ ਦੀ ਥਾਂ ਉਨ੍ਹਾਂ ਬੇਰੁਜ਼ਗਾਰਾਂ ਨੂੰ ਨੌਕਰੀ ਦੇਣ ਦਾ ਵਾਅਦਾ ਪੂਰਾ ਕਰਨਾ ਚਾਹੀਦਾ ਹੈ, ਜੋ ਧਰਨੇ ਮੁਜ਼ਾਹਰੇ ਕਰ ਰਹੇ ਹਨ |

ਕਾਂਗਰਸ ਹਾਈਕਮਾਨ ਦੇ ਆਦੇਸ਼ 'ਤੇ ਪੰਜਾਬ ਵਿਧਾਇਕ ਦਲ ਦੀ ਮੀਟਿੰਗ ਅੱਜ

ਹਰਕਵਲਜੀਤ ਸਿੰਘ
ਚੰਡੀਗੜ੍ਹ, 17 ਸਤੰਬਰ -ਪੰਜਾਬ ਕਾਂਗਰਸ ਵਿਚ ਚੱਲ ਰਹੀ ਖਿੱਚੋਤਾਣ ਅਤੇ ਵਿਧਾਇਕਾਂ ਦੇ ਇਕ ਧੜੇ ਵਲੋਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਇਕ ਪੱਤਰ ਲਿਖਕੇ ਵਿਧਾਇਕ ਦਲ ਦੀ ਮੀਟਿੰਗ ਸੱਦਣ ਸਬੰਧੀ ਕੀਤੀ ਗਈ ਮੰਗ ਤੋਂ ਬਾਅਦ ਪਾਰਟੀ ਹਾਈਕਮਾਨ ਦੇ ਆਦੇਸ਼ 'ਤੇ ਅੱਜ ਦੇਰ ਰਾਤ ਇਹ ਮੀਟਿੰਗ ਸਨਿਚਰਵਾਰ 18 ਸਤੰਬਰ ਨੂੰ ਚੰਡੀਗੜ੍ਹ ਵਿਖੇ ਸੱਦੇ ਜਾਣ ਦਾ ਫ਼ੈਸਲਾ ਲਿਆ ਗਿਆ ਹੈ | ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਹਰੀਸ਼ ਰਾਵਤ ਨੇ ਰਾਤ 12 ਵਜੇ ਟਵੀਟ ਕਰਕੇ ਦੱਸਿਆ ਕਿ ਵਿਧਾਇਕਾਂ ਦੇ ਪੱਤਰ ਨੂੰ ਵਿਚਾਰਨ ਤੋਂ ਬਾਅਦ ਕਾਂਗਰਸ ਪ੍ਰਧਾਨ ਵਲੋਂ ਇਹ ਫ਼ੈਸਲਾ ਲਿਆ ਗਿਆ ਹੈ | ਮੀਟਿੰਗ ਵਿਚ ਸ੍ਰੀ ਹਰੀਸ਼ ਰਾਵਤ ਤੋਂ ਇਲਾਵਾ ਹਾਈਕਮਾਨ ਵਲੋਂ ਦੋ ਵਿਸ਼ੇਸ਼ ਅਬਜ਼ਰਵਰ ਵੀ ਭੇਜੇ ਜਾ ਰਹੇ ਹਨ | ਚਰਚਾ ਇਹ ਹੈ ਅਬਜ਼ਰਵਰਾਂ ਵਿਚ ਸ੍ਰੀ ਹਰੀਸ਼ ਚੌਧਰੀ (ਕੈਬਨਿਟ ਮੰਤਰੀ, ਰਾਜਸਥਾਨ) ਅਤੇ ਸ੍ਰੀ ਅਜੈ ਮਾਕਨ ਨੂੰ ਭੇਜਿਆ ਜਾ ਸਕਦਾ ਹੈ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਨਾਰਾਜ਼ ਮੰਤਰੀ ਤੇ ਵਿਧਾਇਕ ਜਿਨ੍ਹਾਂ ਦੀ ਮੰਗ 'ਤੇ ਇਹ ਮੀਟਿੰਗ ਰੱਖੀ ਗਈ ਹੈ, ਵੀ ਦੇਰ ਰਾਤ ਤੱਕ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਨਿਵਾਸ ਸਥਾਨ 'ਤੇ ਬੈਠੇ ਦਿੱਲੀ ਤੋਂ ਆਉਣ ਵਾਲੀ ਸੂਚਨਾ ਦਾ ਇੰਤਜ਼ਾਰ ਕਰ ਰਹੇ ਸਨ | ਚਰਚਾ ਇਹ ਵੀ ਹੈ ਕਿ ਕੱਲ੍ਹ ਦੀ ਮੀਟਿੰਗ ਵਿਚ ਅਗਰ ਕੈਪਟਨ ਅਮਰਿੰਦਰ ਸਿੰਘ ਸਬੰਧੀ ਪਾਰਟੀ ਦਾ ਬਹੁਮਤ ਬੇਭਰੋਸਗੀ ਦਾ ਪ੍ਰਗਟਾਵਾ ਕਰਦਾ ਹੈ ਤਾਂ ਵਿਧਾਇਕ ਦਲ ਸ੍ਰੀਮਤੀ ਸੋਨੀਆ ਗਾਂਧੀ ਨੂੰ ਨਵੇਂ ਲੀਡਰ ਦੀ ਚੋਣ ਲਈ ਅਧਿਕਾਰ ਵੀ ਦੇ ਸਕਦਾ ਹੈ | ਮੀਟਿੰਗ ਦੀ ਸੂਚਨਾ ਸੰਬੰਧੀ ਪ੍ਰਦੇਸ਼ ਕਾਂਗਰਸ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ ਵਲੋਂ ਵੱਖਰੇ ਤੌਰ 'ਤੇ ਵੀ ਟਵੀਟ ਜਾਰੀ ਕੀਤਾ ਗਿਆ |

ਦੇਸ਼ 'ਚ ਇਕੋ ਦਿਨ ਲੱਗੇ 2.5 ਕਰੋੜ ਤੋਂ ਵੱਧ ਕੋਰੋਨਾ ਰੋਕੂ ਟੀਕੇ

ਨਵੀਂ ਦਿੱਲੀ, 17 ਸਤੰਬਰ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਸਿਹਤ ਮੰਤਰਾਲੇ ਵਲੋਂ ਇਕ ਦਿਨ 'ਚ ਦੇਸ਼ ਭਰ 'ਚ 2.5 ਕਰੋੜ ਤੋਂ ਵੱਧ ਕੋਰੋਨਾ ਰੋਕੂ ਖੁਰਾਕਾਂ ਦੇ ਕੇ ਮਿਸਾਲੀ ਰਿਕਾਰਡ ਕਾਇਮ ਗਿਆ | ਅੰਕੜਿਆਂ ਮੁਤਾਬਿਕ ਸ਼ਾਮ ਤੱਕ ਕਰੀਬ 2,50,10,390 ਖੁਰਾਕਾਂ ਦਿੱਤੀਆਂ ਗਈਆਂ | ਇਸ ਦੇ ਨਾਲ ਹੀ ਮੰਤਰਾਲੇ ਨੇ ਦੱਸਿਆ ਕਿ ਇਕ ਮਹੀਨੇ ਤੋਂ ਵੀ ਘੱਟ ਸਮੇਂ 'ਚ ਚੌਥੀ ਵਾਰ ਇਕ ਕਰੋੜ ਤੋਂ ਜ਼ਿਆਦਾ ਟੀਕਾਕਰਨ ਨਾਲ ਦੇਸ਼ 'ਚ ਕੋਰੋਨਾ ਰੋਕੂ ਟੀਕਿਆਂ ਦੀਆਂ ਹੁਣ ਤੱਕ 78.68 ਕਰੋੜ ਤੋਂ ਜ਼ਿਆਦਾ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ | ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਕਿਹਾ ਕਿ ਦੇਸ਼ ਨੇ ਹੁਣ ਤੱਕ ਸਭ ਤੋਂ ਤੇਜ਼ ਇਕ ਕਰੋੜ ਖੁਰਾਕਾਂ ਦੇਣ ਦਾ ਅੰਕੜਾ ਪਾਰ ਕਰ ਲਿਆ ਹੈ | ਉਨ੍ਹਾਂ ਟਵੀਟ 'ਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ 'ਤੇ ਦੇਸ਼ ਨੇ ਦੁਪਹਿਰ 1.30 ਵਜੇ ਤੱਕ ਹੁਣ ਤੱਕ ਸਭ ਤੋਂ ਤੇਜ਼ 1 ਕਰੋੜ ਖੁਰਾਕਾਂ ਦੇਣ ਦਾ ਅੰਕੜਾ ਪਾਰ ਕਰ ਲਿਆ ਹੈ ਤੇ ਅਸੀਂ ਨਿਰੰਤਰ ਅੱਗੇ ਵੱਧ ਰਹੇ ਹਾਂ |
ਜਨਮ ਦਿਨ 'ਤੇ ਰਾਸ਼ਟਰਪਤੀ, ਉਪ ਰਾਸ਼ਟਰਪਤੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 71ਵੇਂ ਜਨਮ ਦਿਨ 'ਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਅਤੇ ਵੱਖ ਵੱਖ ਪਾਰਟੀਆਂ ਦੇ ਆਗੂਆਂ ਨੇ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਭਾਜਪਾ ਆਗੂਆਂ ਨੇ ਉਨ੍ਹਾਂ ਦੀ ਅਗਵਾਈ ਦੀ ਸ਼ਲਾਘਾ ਕੀਤੀ | ਭਾਜਪਾ ਪ੍ਰਧਾਨ ਜੇ.ਪੀ. ਨੱਢਾ ਨੇ ਮੋਦੀ ਦੇ ਜਨਮ ਦਿਨ 'ਤੇ 20 ਦਿਨਾਂ ਦੀ 'ਸੇਵਾ ਤੇ ਸਮਰਪਨ' ਮੁਹਿੰਮ ਸ਼ੁਰੂ ਕੀਤੀ, ਜੋ 7 ਅਕਤੂਬਰ ਤੱਕ ਚੱਲੇਗੀ | ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ , ਰੱਖਿਆ ਮੰਤਰੀ ਰਾਜਨਾਥ ਸਿੰਘ, ਕਾਂਗਰਸੀ ਆਗੂ ਰਾਹੁਲ ਗਾਂਧੀ, ਕਾਨੂੰਨ ਤੇ ਨਿਆਂ ਮੰਤਰੀ ਕਿਰਨ ਰਿਜੀਜੂ, ਵਿਦੇਸ਼ ਮੰਤਰੀ ਐਸ. ਜੈਸ਼ੰਕਰ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਸ਼ਰਦ ਪਵਾਰ, ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਸਮੇਤ ਕਈ ਸੂਬਿਆਂ ਦੇ ਰਾਜਪਾਲ, ਧਾਰਮਿਕ ਆਗੂ ਦਲਾਈ ਲਾਮਾ, ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਸਮੇਤ ਹੋਰ ਕੌਮਾਂਤਰੀ ਪੱਧਰ ਦੀਆਂ ਹਸਤੀਆਂ ਨੇ ਮੋਦੀ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ |

ਅਜੇ ਜੀ.ਐਸ.ਟੀ. 'ਚ ਨਹੀ ਾ ਸ਼ਾਮਿਲ ਹੋਵੇਗਾ ਪੈਟਰੋਲ-ਡੀਜ਼ਲ

ਲਖਨਊ, 17 ਸਤੰਬਰ (ਏਜੰਸੀ)-ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ 'ਚ ਅੱਜ ਇਥੇ ਹੋਈ ਜੀ. ਐਸ. ਟੀ. ਕੌਂਸਲ ਦੀ ਮੀਟਿੰਗ 'ਚ ਪੈਟਰੋਲ ਅਤੇ ਡੀਜ਼ਲ ਨੂੰ ਜੀ. ਐਸ. ਟੀ. ਦੇ ਘੇਰੇ 'ਚ ਲਿਆਉਣ ਸੰਬੰਧੀ ਚਰਚਾ ਹੋਈ ਪਰ ਸੂਬਿਆਂ ਨੇ ਇਸ ਦਾ ਵਿਰੋਧ ਕੀਤਾ | ਵਿੱਤ ਮੰਤਰੀ ਨੇ ਕਿਹਾ ਕਿ ਇਹ ਮੁੱਦਾ ਕੇਰਲ ਹਾਈਕੋਰਟ ਦੇ ਆਦੇਸ਼ 'ਤੇ ਮੀਟਿੰਗ ਦੇ ਏਜੰਡੇ 'ਚ ਆਇਆ ਸੀ ਪਰ ਕੌਂਸਲ ਦੇ ਮੈਂਬਰਾਂ ਨੇ ਇਸ ਦਾ ਵਿਰੋਧ ਕੀਤਾ | ਕੌਂਸਲ ਨੇ ਮੰਨਿਆ ਕਿ ਪੈਟਰੋਲੀਅਮ ਉਤਪਾਦਾਂ ਨੂੰ ਜੀ. ਐਸ. ਟੀ. ਦੇ ਘੇਰੇ 'ਚ ਲਿਆਉਣ ਦਾ ਇਹ ਸਹੀ ਸਮਾਂ ਨਹੀਂ ਹੈ | ਇਸ ਦੇ ਨਾਲ ਹੀ ਕੌਂਸਲ ਨੇ ਖਾਣੇ ਦੀ ਡਲਿਵਰੀ ਕਰਨ ਵਾਲੇ ਆਨ-ਲਾਈਨ ਪਲੇਟਫ਼ਾਰਮ ਸਵਿੱਗੀ ਅਤੇ ਜ਼ੋਮੈਟੋ ਨੂੰ ਜੀ. ਐਸ. ਟੀ 'ਚ ਸ਼ਾਮਿਲ ਕਰਨ ਅਤੇ ਕੋਰੋਨਾ ਮਹਾਂਮਾਰੀ ਦੀਆਂ ਦਵਾਈਆਂ 'ਤੇ ਜੀ. ਐਸ. ਟੀ. ਛੋਟ 31 ਦਸੰਬਰ ਤੱਕ ਵਧਾ ਦਿੱਤੀ ਹੈ | ਇਹ ਛੋਟ ਕੇਵਲ ਦਵਾਈਆਂ 'ਤੇ ਵਧਾਈ ਗਈ ਹੈ, ਮੈਡੀਕਲ ਉਪਕਰਨਾਂ 'ਤੇ ਨਹੀਂ | ਸਵਿੱਗੀ ਅਤੇ ਜ਼ੋਮੈਟੋ ਵਲੋਂ ਡਲਿਵਰੀ ਕੀਤੇ ਜਾਣ 'ਤੇ 5 ਫ਼ੀਸਦੀ ਜੀ. ਐਸ. ਟੀ. ਲਗਾਇਆ ਜਾਵੇਗਾ | ਪਹਿਲੀ ਜਨਵਰੀ ਤੋਂ ਰੈਸਟੋਰੈਂਟਾਂ ਦੇ ਸਥਾਨ 'ਤੇ ਖਾਣੇ ਦੀ ਡਲਿਵਰੀ ਕਰਨ ਵਾਲੇ ਐਪ ਉਨ੍ਹਾਂ ਵਲੋਂ ਪਹੁੰਚਾਏ ਜਾਣ ਵਾਲੇ ਖਾਣੇ 'ਤੇ 5 ਫ਼ੀਸਦੀ ਜੀ. ਐਸ. ਟੀ. ਇਕੱਠਾ ਕਰਕੇ ਸਰਕਾਰ ਕੋਲ ਜਮ੍ਹਾਂ ਕਰਵਾਉਣਗੇ | ਜਿਸ ਨਾਲ ਉਪਭੋਗਤਾਵਾਂ 'ਤੇ ਟੈਕਸ ਦਾ ਕੋਈ ਵਾਧੂ ਭਾਰ ਨਹੀਂ ਪਵੇਗਾ | ਇਸ ਦੇ ਇਲਾਵਾ ਕੈਂਸਰ ਦੇ ਇਲਾਜ ਸਬੰਧੀ ਦਵਾਈਆਂ 'ਤੇ ਜੀ. ਐਸ. ਟੀ. ਦੀ ਦਰ 12 ਫ਼ੀਸਦੀ ਤੋਂ ਘਟਾ ਕੇ 5 ਫ਼ੀਸਦੀ ਅਤੇ ਫੋਰਟੀਫਾਈਲ ਚੌਲਾਂ 'ਤੇ ਦਰ 18 ਫ਼ੀਸਦੀ ਤੋਂ ਘਟਾ ਕੇ 5 ਫ਼ੀਸਦੀ ਕਰ ਦਿੱਤੀ ਗਈ ਹੈ | ਵਿੱਤ ਮੰਤਰੀ ਨੇ ਦੱਸਿਆ ਕਿ ਲੀਜ਼ 'ਤੇ ਲੈਣ ਲਈ ਹਵਾਈ ਜਹਾਜ਼ਾਂ ਦੀ ਦਰਾਮਦ 'ਤੇ ਆਈ. ਜੀ. ਐਸ. ਟੀ ਨਹੀਂ ਲੱਗੇਗਾ | ਕੌਂਸਲ ਨੇ ਨਾਲ ਹੀ ਰੇਲਵੇ ਪੁਰਜ਼ਿਆਂ 'ਤੇ ਜੀ. ਐਸ. ਟੀ ਦੀ ਦਰ 12 ਫ਼ੀਸਦੀ ਤੋਂ ਵਧਾ ਕੇ 18 ਫ਼ੀਸਦੀ ਕਰਨ ਦਾ ਫ਼ੈਸਲਾ ਕੀਤਾ ਹੈ | ਬਾਇਓ ਡੀਜਲ 'ਤੇ ਜੀ. ਐਸ. ਟੀ. ਦੀ ਦਰ 12 ਫ਼ੀਸਦੀ ਤੋਂ ਘਟਾ ਕੇ 5 ਫ਼ੀਸਦੀ ਕਰ ਦਿੱਤੀ ਗਈ ਹੈ | ਇਸ ਦੇ ਨਾਲ ਹੀ ਕੌਂਸਲ ਨੇ ਮਾਲ ਢੁਆਈ ਲਈ ਸੂਬਿਆਂ ਵਲੋਂ ਲਈ ਜਾਣ ਵਾਲੀ ਰਾਸ਼ਟਰੀ ਪਰਮਿਟ ਫ਼ੀਸ 'ਚ ਛੋਟ ਦੇਣ ਦਾ ਫ਼ੈਸਲਾ ਕੀਤਾ ਹੈ |

ਹਰਿਆਣਾ ਸਰਕਾਰ ਦੀ ਕਮੇਟੀ ਵਲੋਂ ਕਿਸਾਨਾਂ ਨਾਲ ਗੱਲਬਾਤ ਕੱਲ੍ਹ

ਚੰਡੀਗੜ੍ਹ, 17 ਸਤੰਬਰ (ਏਜੰਸੀ)-ਕੁੰਡਲੀ-ਸਿੰਘੂ ਬਾਰਡਰ 'ਤੇ ਰਾਸ਼ਟਰੀ ਰਾਜਮਾਰਗ-44 ਤੋਂ ਨਾਕਾਬੰਦੀ ਹਟਾਉਣ ਲਈ ਹਰਿਆਣਾ ਸਰਕਾਰ ਵਲੋਂ ਗਠਿਤ ਉੱਚ ਪੱਧਰੀ ਕਮੇਟੀ ਵਲੋਂ ਕਿਸਾਨ ਆਗੂਆਂ ਨਾਲ ਐਤਵਾਰ ਨੂੰ ਗੱਲਬਾਤ ਕੀਤੀ ਜਾਵੇਗੀ | ਅਧਿਕਾਰਤ ਬਿਆਨ ਅਨੁਸਾਰ ਮੀਟਿੰਗ ਸੋਨੀਪਤ ਜ਼ਿਲ੍ਹੇ ਦੇ ਮੁਰਥਲ ਵਿਖੇ ਹੋਵੇਗੀ | ਉੱਚ ਪੱਧਰੀ ਕਮੇਟੀ ਵਲੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕੀਤੀ ਜਾਵੇਗੀ ਅਤੇ ਇਸ ਮੀਟਿੰਗ 'ਚ ਸ਼ਾਮਿਲ ਹੋਣ ਲਈ 43 ਕਿਸਾਨ ਜਥੇਬੰਦੀਆਂ ਨੂੰ ਸੱਦਾ ਦਿੱਤਾ ਗਿਆ ਹੈ | ਸੋਨੀਪਤ ਦੇ ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨਾਲ ਮੀਟਿੰਗ ਕਰਨ ਦੇ ਇਕ ਬਾਅਦ ਬੁੱਧਵਾਰ ਨੂੰ ਸੂਬਾ ਸਰਕਾਰ ਵਲੋਂ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ |

ਕਾਂਗਰਸ ਦੇ ਐਸ.ਸੀ. ਵਿਭਾਗ ਵਲੋਂ ਰਾਹੁਲ ਨੂੰ ਪਾਰਟੀ ਮੁਖੀ ਨਿਯੁਕਤ ਕਰਨ ਦਾ ਮਤਾ ਪਾਸ

ਨਵੀਂ ਦਿੱਲੀ, 17 ਸਤੰਬਰ (ਏਜੰਸੀ)- ਕਾਂਗਰਸ ਦੇ ਅਨੁਸੂਚਿਤ ਜਾਤੀਆਂ (ਐਸ.ਸੀ.) ਵਿਭਾਗ ਨੇ ਸ਼ੁੱਕਰਵਾਰ ਨੂੰ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੂੰ ਪਾਰਟੀ ਦਾ ਪ੍ਰਧਾਨ ਨਿਯੁਕਤ ਕਰਨ ਦੀ ਮੰਗ ਕਰਦਾ ਮਤਾ ਪਾਸ ਕੀਤਾ ਹੈ, ਇਹ ਮਤਾ ਕਾਂਗਰਸ ਦੇ ਐਸ.ਸੀ. ਵਿਭਾਗ ਦੀ ...

ਪੂਰੀ ਖ਼ਬਰ »

ਡਾ. ਪ੍ਰਭਲੀਨ ਸਿੰਘ ਦੀ ਪੁਸਤਕ 'ਸ਼ਾਈਨਿੰਗ ਸਿੱਖ ਯੂਥ ਆਫ਼ ਇੰਡੀਆ' ਦੀ ਘੁੰਢ ਚੁਕਾਈ

ਨਵੀਂ ਦਿੱਲੀ, 17 ਸਤੰਬਰ (ਬਲਵਿੰਦਰ ਸਿੰਘ ਸੋਢੀ)- ਡਾ. ਪ੍ਰਭਲੀਨ ਸਿੰਘ ਦੀ ਲਿਖੀ ਪੁਸਤਕ 'ਸ਼ਾਈਨਿੰਗ ਸਿੱਖ ਯੂਥ ਆਫ ਇੰਡੀਆ' ਦਾ ਅੱਜ ਡੀ.ਆਰ.ਡੀ.ਓ. ਭਵਨ ਨਵੀਂ ਦਿੱਲੀ ਵਿਖੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ, ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ, ਤਰਲੋਚਨ ...

ਪੂਰੀ ਖ਼ਬਰ »

ਪੈਂਟਾਗਨ ਆਪਣੇ ਦਾਅਵੇ ਤੋਂ ਪਲਟਿਆ ਕਾਬੁਲ ਹਮਲੇ ਨੂੰ ਮੰਨਿਆ ਗ਼ਲਤੀ

ਵਾਸ਼ਿੰਗਟਨ, 17 ਸਤੰਬਰ (ਏ.ਪੀ.)- ਪੈਂਟਾਗਨ ਨੇ ਪਿਛਲੇ ਮਹੀਨੇ ਅਫਗਾਨਿਸਤਾਨ 'ਚ ਕਈ ਆਮ ਨਾਗਰਿਕਾਂ ਦੀ ਜਾਨ ਲੈਣ ਵਾਲੇ ਆਪਣੇ ਡਰੋਨ ਹਮਲੇ ਦਾ ਬਚਾਅ ਕਰਨ ਤੋਂ ਪਿੱਛੇ ਹਟਦਿਆਂ ਸ਼ੁੱਕਰਵਾਰ ਨੂੰ ਐਲਾਨ ਕੀਤਾ ਹੈ ਕਿ ਇਕ ਅੰਦਰੂਨੀ ਸਮੀਖਿਆ ਦੌਰਾਨ ਪਤਾ ਲੱਗਾ ਹੈ ਕਿ ਉਸ ...

ਪੂਰੀ ਖ਼ਬਰ »

ਗਣਤੰਤਰ ਦਿਵਸ ਹਿੰਸਾ- ਲੱਖਾ ਸਿਧਾਣਾ ਨੂੰ ਅਗਾਊਾ ਜ਼ਮਾਨਤ ਮਿਲੀ

ਨਵੀਂ ਦਿੱਲੀ, 17 ਸਤੰਬਰ (ਏਜੰਸੀ)-ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ 'ਤੇ ਹੋਈ ਹਿੰਸਾ ਦੇ ਮਾਮਲੇ 'ਚ ਦਿੱਲੀ ਦੀ ਇਕ ਅਦਾਲਤ ਨੇ ਲੱਖਾ ਸਿਧਾਣਾ ਨੂੰ ਅਗਾਊਾ ਜ਼ਮਾਨਤ ਦੇ ਦਿੱਤੀ ਹੈ | ਵਧੀਕ ਸੈਸ਼ਨ ਜੱਜ ਜਗਦੀਸ਼ ਕੁਮਾਰ ਨੇ ਲੱਖਾ ...

ਪੂਰੀ ਖ਼ਬਰ »

ਜੇ ਮੇਰੇ ਨਾਲ ਰਿਸ਼ਤੇਦਾਰੀ ਨਾ ਹੁੰਦੀ ਤਾਂ ਵੀ ਮਿਲਣੀ ਸੀ ਨੌਕਰੀ-ਕਾਂਗੜ

ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਆਪਣੇ ਰਿਸ਼ਤੇਦਾਰ ਨੂੰ ਨੌਕਰੀ ਦਿੱਤੇ ਜਾਣ ਦੇ ਮਸਲੇ 'ਤੇ ਕਿਹਾ ਕਿ ਜੇਕਰ ਮੇਰੀ ਰਿਸ਼ਤੇਦਾਰੀ ਨਾ ਵੀ ਹੁੰਦੀ ਤਾਂ ਉਸ ਉਮੀਦਵਾਰ ਨੂੰ ਸਰਕਾਰੀ ਨੌਕਰੀ ਮਿਲਣੀ ਸੀ ਕਿਉਂਕਿ ਉਸ ਦੇ ਪਿਤਾ ਨੇ ਪੀ.ਪੀ.ਐਸ.ਸੀ. ਦਾ ਘਪਲਾ ...

ਪੂਰੀ ਖ਼ਬਰ »

ਅੱਤਵਾਦ/ਦੰਗਾ ਪੀੜਤਾਂ ਤੇ ਕਸ਼ਮੀਰੀ ਹਿਜਰਤਕਾਰੀਆਂ ਦੀ ਵਿੱਤੀ ਸਹਾਇਤਾ 'ਚ ਵਾਧਾ

ਮੰਤਰੀ ਮੰਡਲ ਨੇ ਅੱਤਵਾਦ/ਦੰਗਾ ਪੀੜਤ ਪਰਿਵਾਰਾਂ ਨੂੰ ਦਿੱਤੇ ਜਾਂਦੇ ਗੁਜ਼ਾਰਾ ਭੱਤਿਆਂ 'ਚ ਵਾਧਾ ਕਰਦਿਆਂ 5000 ਰੁਪਏ ਤੋਂ ਵਧਾ ਕੇ 6000 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਗਿਆ ਜਦੋਂ ਕਿ ਕਸ਼ਮੀਰੀ ਹਿਜਰਤਕਾਰੀਆਂ ਨੂੰ ਰਾਸ਼ਨ ਵਾਸਤੇ ਦਿੱਤੀ ਜਾਂਦੀ ਵਿੱਤੀ ਸਹਾਇਤਾ 2000 ਰੁਪਏ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX