ਤਾਜਾ ਖ਼ਬਰਾਂ


ਪੰਜਾਬ ਭਾਜਪਾ ਵਲੋਂ ਤੀਜੀ ਸੂਚੀ ਵੀ ਜਾਰੀ
. . .  1 day ago
ਚੰਡੀਗੜ੍ਹ 27 ਜਨਵਰੀ (ਅੰਕੁਰ ਤਾਂਗੜੀ)- ਪੰਜਾਬ ਭਾਜਪਾ ਵਲੋਂ ਤੀਜੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਹੈ। ਸੂਚੀ ਅਨੁਸਾਰ ਅੰਮ੍ਰਿਤਸਰ ਸੈਂਟਰਲ ਤੋਂ ਡਾ. ਰਾਮ ਚਾਵਲਾ, ਅੰਮ੍ਰਿਤਸਰ ਈਸਟ ਤੋਂ ਡਾ. ਜਗਮੋਹਨ ਸਿੰਘ ...
ਦਿਨੇਸ਼ ਬਾਂਸਲ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ’ਚ ਸ਼ਾਮਿਲ
. . .  1 day ago
ਸੰਗਰੂਰ ,27 ਜਨਵਰੀ (ਧੀਰਜ ਪਸ਼ੌਰੀਆ )- ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਅਤੇ 2017 ’ਚ ਸੰਗਰੂਰ ਤੋਂ ਪਾਰਟੀ ਦੀ ਟਿਕਟ ਤੇ ਚੋਣ ਲੜ ਚੁੱਕੇ ਦਿਨੇਸ਼ ਬਾਂਸਲ ਅੱਜ ਅਮ੍ਰਿਤਸਰ ਵਿਖੇ ਪੰਜਾਬ ...
ਜਲਦੀ ਹੀ ਮੁੱਖ ਮੰਤਰੀ ਚਿਹਰੇ ਲਈ ਇਕ ਨਾਮ ਹੋਵੇਗਾ ਤੁਹਾਡੇ ਸਾਹਮਣੇ - ਰਾਹੁਲ ਗਾਂਧੀ
. . .  1 day ago
ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ 'ਤੇ ਵਿੰਨ੍ਹਿਆ ਨਿਸ਼ਾਨਾ
. . .  1 day ago
ਅੰਮ੍ਰਿਤਸਰ, 27 ਜਨਵਰੀ-ਅੰਮ੍ਰਿਤਸਰ ਵਿਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਚੋਣਾਂ ਦਾ ਮਾਹੌਲ ਕਾਫੀ ਦੇਰ ਤੋਂ ਚੱਲ ਰਿਹਾ...
ਵਿਦੇਸ਼ ਮੰਤਰੀ ਡਾ.ਐੱਸ. ਜੈਸ਼ੰਕਰ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 27 ਜਨਵਰੀ- ਵਿਦੇਸ਼ ਮੰਤਰੀ ਡਾ.ਐੱਸ. ਜੈਸ਼ੰਕਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਿਹੜੇ ਲੋਕ ਮੇਰੇ ਸੰਪਰਕ 'ਚ ਆਏ ਹਨ ਉਹ ਵੀ ਢੁਕਵੀਂਆਂ ਸਾਵਧਾਨੀਆਂ..
ਚੋਣਾਂ ਤੋਂ ਪਹਿਲਾਂ ਸੀ.ਐੱਮ. ਦਾ ਚਿਹਰਾ ਕਰਾਂਗੇ ਐਲਾਨ- ਰਾਹੁਲ ਗਾਂਧੀ
. . .  1 day ago
ਜਲੰਧਰ, 27 ਜਨਵਰੀ - ਜਲੰਧਰ 'ਚ ਵਰਚੂਅਲ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਵਲੋਂ ਐਲਾਨ ਕੀਤਾ ਗਿਆ ਹੈ ਕਿ ਕਾਂਗਰਸ ਵਲੋਂ ਪੰਜਾਬ ਚੋਣਾਂ ਲਈ ਸੀ.ਐੱਮ. ਚਿਹਰੇ ਦਾ ਐਲਾਨ ਕੀਤਾ ਜਾਵੇਗਾ। ਇਹ ਫ਼ੈਸਲਾ ਵਰਕਰਾਂ ਦੀ ਰਾਏ ਤੋਂ ਬਾਅਦ ਲਿਆ...
ਪੰਜਾਬ ਦੇ ਵਰਕਰਾਂ ਤੋਂ ਰਾਏ ਲੈ ਕੇ ਮੁੱਖ ਮੰਤਰੀ ਚਿਹਰਾ ਐਲਾਨਾਂਗੇ: ਰਾਹੁਲ ਗਾਂਧੀ
. . .  1 day ago
ਜਲੰਧਰ, 27 ਜਨਵਰੀ-ਪੰਜਾਬ ਦੇ ਵਰਕਰਾਂ ਤੋਂ ਰਾਏ ਲੈ ਕੇ ਮੁੱਖ ਮੰਤਰੀ ਚਿਹਰਾ ਐਲਾਨਾਂਗੇ: ਰਾਹੁਲ ਗਾਂਧੀ...
ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ 'ਚੋਂ 82.62 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ
. . .  1 day ago
ਚੰਡੀਗੜ੍ਹ, 27 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵਲੋਂ ਸੂਬੇ 'ਚੋਂ 26 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸੰਬੰਧ ਵਿਚ 82.62 ਕਰੋੜ ਰੁਪਏ ਦੀ ਕੀਮਤ ਦੀਆਂ...
ਇਹ ਚੋਣਾਂ ਨਹੀਂ ਪੰਜਾਬ ਦਾ ਭਵਿੱਖ ਹੈ: ਰਾਹੁਲ ਗਾਂਧੀ
. . .  1 day ago
ਜਲੰਧਰ, 27 ਜਨਵਰੀ-ਇਹ ਚੋਣਾਂ ਨਹੀਂ ਪੰਜਾਬ ਦਾ ਭਵਿੱਖ ਹੈ: ਰਾਹੁਲ ਗਾਂਧੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੂੰ ਬੁਲਾ ਕੇ ਪਾਈਆਂ ਜੱਫੀਆਂ
. . .  1 day ago
ਜਲੰਧਰ, 27 ਜਨਵਰੀ-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੂੰ ਬੁਲਾ ਕੇ ਪਾਈਆਂ ਜੱਫੀਆਂ..
ਕਿਸੇ ਨੂੰ ਵੀ ਮੁੱਖ ਮੰਤਰੀ ਬਣਾ ਦਿਓ: ਮੁੱਖ ਮੰਤਰੀ ਚੰਨੀ
. . .  1 day ago
ਜਲੰਧਰ, 27 ਜਨਵਰੀ-ਕਿਸੇ ਨੂੰ ਵੀ ਮੁੱਖ ਮੰਤਰੀ ਬਣਾ ਦਿਓ: ਮੁੱਖ ਮੰਤਰੀ ਚੰਨੀ..
ਜੇ ਕੰਮ ਪਸੰਦ ਆਇਆ ਤਾਂ ਪੂਰਾ ਮੌਕਾ ਦਿਓ : ਮੁੱਖ ਮੰਤਰੀ ਚੰਨੀ
. . .  1 day ago
ਜਲੰਧਰ, 27 ਜਨਵਰੀ- ਜੇ ਕੰਮ ਪਸੰਦ ਆਇਆ ਤਾਂ ਪੂਰਾ ਮੌਕਾ ਦਿਓ : ਮੁੱਖ ਮੰਤਰੀ ਚੰਨੀ..
3 ਮਹੀਨੇ ਨਾ ਸੁੱਤਾ, ਨਾ ਸੋਣ ਦਿੱਤਾ: ਮੁੱਖ ਮੰਤਰੀ ਚੰਨੀ
. . .  1 day ago
ਜਲੰਧਰ, 27 ਜਨਵਰੀ-3 ਮਹੀਨੇ ਨਾ ਸੁੱਤਾ, ਨਾ ਸੋਣ ਦਿੱਤਾ: ਮੁੱਖ ਮੰਤਰੀ ਚੰਨੀ...
ਅਸੀਂ ਇਕਜੁੱਟ ਹੋ ਕੇ ਕੰਮ ਕੀਤਾ: ਮੁੱਖ ਮੰਤਰੀ ਚੰਨੀ
. . .  1 day ago
ਜਲੰਧਰ, 27 ਜਨਵਰੀ-ਅਸੀਂ ਇਕਜੁੱਟ ਹੋ ਕੇ ਕੰਮ ਕੀਤਾ: ਮੁੱਖ ਮੰਤਰੀ ਚੰਨੀ...
ਜੋ ਕਾਂਗਰਸ ਪਾਰਟੀ ਦਾ ਫ਼ੈਸਲਾ ਹੋਵੇਗਾ ਉਸ ਨੂੰ ਹਰ ਕਾਂਗਰਸੀ ਮੰਨੇਗਾ-ਨਵਜੋਤ ਸਿੱਧੂ
. . .  1 day ago
ਜਲੰਧਰ, 27 ਜਨਵਰੀ- ਜੋ ਕਾਂਗਰਸ ਪਾਰਟੀ ਦਾ ਫ਼ੈਸਲਾ ਹੋਵੇਗਾ ਉਸ ਨੂੰ ਹਰ ਕਾਂਗਰਸੀ ਮੰਨੇਗਾ-ਨਵਜੋਤ ਸਿੱਧੂ...
ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਕੋਲੋਂ ਮੰਗ ਪੰਜਾਬ ਨੂੰ ਮੁੱਖ ਮੰਤਰੀ ਚਿਹਰਾ ਦਿੱਤਾ ਜਾਵੇ
. . .  1 day ago
ਜਲੰਧਰ, 27 ਜਨਵਰੀ-ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਕੋਲੋਂ ਮੰਗ ਪੰਜਾਬ ਨੂੰ ਮੁੱਖ ਮੰਤਰੀ ਚਿਹਰਾ ਦਿੱਤਾ ਜਾਵੇ..
ਰਾਹੁਲ ਗਾਂਧੀ ਦੀ ਵਰਚੁਅਲ ਰੈਲੀ ਨੂੰ ਸੰਬੋਧਨ ਕਰ ਰਹੇ ਹਨ ਨਵਜੋਤ ਸਿੰਘ ਸਿੱਧੂ
. . .  1 day ago
ਜਲੰਧਰ, 27 ਜਨਵਰੀ- ਰਾਹੁਲ ਗਾਂਧੀ ਦੀ ਵਰਚੁਅਲ ਰੈਲੀ ਨੂੰ ਸੰਬੋਧਨ ਕਰ ਰਹੇ ਹਨ ਨਵਜੋਤ ਸਿੰਘ ਸਿੱਧੂ...
ਸੰਯੁਕਤ ਸਮਾਜ ਮੋਰਚਾ ਵਲੋਂ 12 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਚੰਡੀਗੜ੍ਹ, 27 ਜਨਵਰੀ- ਸੰਯੁਕਤ ਸਮਾਜ ਮੋਰਚਾ ਵਲੋਂ 12 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ....
ਗੜ੍ਹਸ਼ੰਕਰ ਹਲਕੇ ਤੋਂ 'ਆਪ' ਆਗੂ ਸੁਨੀਲ ਚੌਹਾਨ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ
. . .  1 day ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ ਹਲਕੇ ਦੇ ਬੀਤ ਖੇਤਰ 'ਚ ਚੰਗਾ ਆਧਾਰ ਰੱਖਦੇ ਗੁੱਜਰ ਭਾਈਚਾਰੇ ਨਾਲ ਸੰਬੰਧਿਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਨੀਲ ਚੌਹਾਨ ਵਲੋਂ ਗੜ੍ਹਸ਼ੰਕਰ ਹਲਕੇ ਤੋਂ ...
ਫਤਿਹ ਰੈਲੀ ਨੂੰ ਸੰਬੋਧਨ ਕਰਨ ਲਈ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਪੁੱਜੇ ਜਲੰਧਰ
. . .  1 day ago
ਜਲੰਧਰ, 27 ਜਨਵਰੀ (ਸ਼ਿਵ)-ਫਤਿਹ ਰੈਲੀ ਨੂੰ ਸੰਬੋਧਨ ਕਰਨ ਲਈ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਜਲੰਧਰ ਪੁੱਜੇ ਹਨ ਅਤੇ ਵਾਈਟ ਡਾਇਮੰਡ 'ਚ ਸੰਬੋਧਨ ਕਰਨਗੇ...
ਮੋਗਾ ਹਲਕੇ ਤੋਂ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਭਰੇ ਕਾਗਜ਼
. . .  1 day ago
ਮੋਗਾ, 27 ਜਨਵਰੀ (ਗੁਰਤੇਜ ਸਿੰਘ ਬੱਬੀ) - ਮੋਗਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਅੱਜ ਰਿਟਰਨਿੰਗ ਅਫ਼ਸਰ ਸਤਵੰਤ ਸਿੰਘ ਦੇ ਦਫ਼ਤਰ ਵਿਖੇ ਆਪਣੇ ਨਾਮਜ਼ਦਗੀ...
ਹਾਕੀ ਇੰਡੀਆ ਨੇ ਕੀਤਾ ਹਾਕੀ ਪੰਜਾਬ ਨੂੰ ਸਸਪੈਂਡ, ਬਣਾਈ ਤਿੰਨ ਮੈਂਬਰੀ ਐਡਹਾਕ ਕਮੇਟੀ
. . .  1 day ago
ਜਲੰਧਰ, 27 ਜਨਵਰੀ- ਭਾਰਤ ਵਿਚ ਹਾਕੀ ਦੀ ਖੇਡ ਦੀ ਸਿਰਮੌਰ ਸੰਸਥਾ ਹਾਕੀ ਇੰਡੀਆ ਨੇ ਹਾਕੀ ਪੰਜਾਬ ਦੀਆਂ ਚੋਣਾਂ ਵਿਚ ਕੀਤੀ ਘਪਲੇਬਾਜ਼ੀ ਦਾ ਸਖ਼ਤ ਨੋਟਿਸ ਲੈਂਦੇ ਹੋਏ ਪੰਜਾਬ ਹਾਕੀ ਦੇ ਪ੍ਰਧਾਨ ਤੇ ਪੰਜਾਬ ਦੇ ਖੇਡ ਮੰਤਰੀ ਓਲੰਪੀਅਨ ਪ੍ਰਗਟ ਸਿੰਘ ਨੂੰ ਵੱਡਾ ਝਟਕਾ..
ਅਸੀਂ ਸਾਰੇ ਅਫ਼ਗਾਨਿਸਤਾਨ ਦੇ ਵਿਕਾਸ ਨੂੰ ਲੈ ਕੇ ਚਿੰਤਤ ਹਾਂ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 27 ਜਨਵਰੀ - ਭਾਰਤ-ਮੱਧ ਏਸ਼ੀਆ ਸਿਖਰ ਸੰਮੇਲਨ ਦੀ ਪਹਿਲੀ ਬੈਠਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਹਿਣਾ ਸੀ ਕੀ ਖੇਤਰੀ ਸੁਰੱਖਿਆ ਦੇ ਸਬੰਧ ਵਿਚ ਸਾਡੇ ਸਾਰਿਆਂ ਦੀਆਂ ਇਕੋ ਜਿਹੀਆਂ ਚਿੰਤਾਵਾਂ ਅਤੇ ਟੀਚੇ ...
ਅਕਾਲੀ ਦਲ ਨੂੰ ਝਟਕਾ, ਪ੍ਰਦੇਸ਼ ਦੇ ਸੀਨੀਅਰ ਉਪ ਪ੍ਰਧਾਨ ਭਾਜਪਾ 'ਚ ਸ਼ਾਮਿਲ
. . .  1 day ago
ਪਠਾਨਕੋਟ, 27 ਜਨਵਰੀ (ਚੌਹਾਨ)-ਜ਼ਿਲ੍ਹਾ ਪਠਾਨਕੋਟ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਵੱਡਾ ਝਟਕਾ ਲੱਗਾ ਹੈ ਜਦੋਂ ਪ੍ਰਦੇਸ਼ ਅਕਾਲੀ ਦਲ (ਬ) ਦੇ ਸੀਨੀਅਰ ਉਪ ਪ੍ਰਧਾਨ ਹਰਦੀਪ ਸਿੰਘ ਕਲੇਰ (ਸ਼੍ਰੋਮਣੀ) ਅਕਾਲੀ ਦਲ ਨੂੰ ਅਲਵਿਦਾ ਆਖ ਕੇ ਭਾਜਪਾ 'ਚ ਸ਼ਾਮਿਲ...
ਸਿੱਖ ਜਥੇਬੰਦੀਆਂ ਨੇ ਦੋ ਘੰਟੇ ਲਈ ਹਾਈਵੇਅ ਕੀਤਾ ਜਾਮ
. . .  1 day ago
ਫਗਵਾੜਾ, 27 ਜਨਵਰੀ (ਹਰੀਪਾਲ ਸਿੰਘ,ਹਰਜੋਤ ਸਿੰਘ ਚਾਨਾ)- ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੇ ਵਫ਼ਦ ਵਲੋਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੇ ਨਾਲ ਮੁਲਾਕਾਤ ਅਸਫ਼ਲ ਹੋਣ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ 2 ਘੰਟੇ ਦੇ ਲਈ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 3 ਅੱਸੂ ਸੰਮਤ 553

ਹੁਸ਼ਿਆਰਪੁਰ / ਮੁਕੇਰੀਆਂ

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਵਿਧਾਇਕ ਗਿਲਜੀਆਂ ਦਾ ਪੁਤਲਾ ਸਾੜਿਆ

ਟਾਂਡਾ ਉੜਮੁੜ, 17 ਸਤੰਬਰ (ਦੀਪਕ ਬਹਿਲ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਦੀ ਅਗਵਾਈ 'ਚ ਜਥੇਬੰਦੀਆਂ ਦੇ ਮੈਂਬਰ ਆਗੂਆਂ ਤੇ ਮਜ਼ਦੂਰਾਂ ਵਲੋਂ ਹਲਕਾ ਉੜਮੁੜ ਟਾਂਡਾ 'ਚ ਕਿਸਾਨਾਂ ਮਜ਼ਦੂਰਾਂ ਨਾਲ ਧੱਕੇਸ਼ਾਹੀਆਂ ਕਰਨ ਤੇ ਝੂਠੇ ਪਰਚੇ ਦਰਜ ਕਰਵਾਉਣ ਦੇ ਵਿਰੋਧ 'ਚ ਫੋਕਲ ਪੁਆਇੰਟ ਟਾਂਡਾ ਨੇੜੇ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ਜਾਮ ਕਰਕੇ ਕਾਂਗਰਸ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਉੜਮੁੜ ਟਾਂਡਾ ਸੰਗਤ ਸਿੰਘ ਗਿਲਜੀਆਂ ਦਾ ਪੁਤਲਾ ਫੂਕਿਆ ਗਿਆ ਤੇ ਕੈਪਟਨ ਸਰਕਾਰ ਤੇ ਸੰਗਤ ਸਿੰਘ ਗਿਲਜੀਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਬੋਲਦਿਆਂ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਨੇ ਕਿਹਾ ਕਿ ਜਿੱਥੇ ਸੂਬੇ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨੀ ਅੰਦੋਲਨ ਨੂੰ ਢਾਹ ਲਾਉਣ ਲਈ ਕੇਂਦਰ ਸਰਕਾਰ ਦੀ ਮਿਲੀ ਭੁਗਤ ਨਾਲ ਕਿਸਾਨਾਂ ਨੂੰ ਪੰਜਾਬ 'ਚੋਂ ਧਰਨੇ ਚੁੱਕ ਕੇ ਦਿੱਲੀ ਜਾਣ ਲਈ ਕਹਿ ਰਿਹਾ ਹੈ, ਉੱਥੇ ਕਾਂਗਰਸ ਪਾਰਟੀ ਦਾ ਸੂਬਾ ਕਾਰਜਕਾਰੀ ਪ੍ਰਧਾਨ ਤੇ ਉੜਮੁੜ ਟਾਂਡਾ ਦਾ ਵਿਧਾਇਕ ਸੰਗਤ ਸਿੰਘ ਗਿਲਜੀਆਂ ਕਿਸਾਨਾਂ ਮਜ਼ਦੂਰਾਂ ਤੇ ਮਜਲੂਮਾਂ ਨਾਲ ਹਲਕੇ 'ਚ ਧੱਕੇਸ਼ਾਹੀਆਂ ਤੇ ਝੂਠੇ ਪਰਚੇ ਦਰਜ ਕਰਾ ਰਿਹਾ ਹੈ | ਪ੍ਰਧਾਨ ਚੁਤਾਲਾ ਨੇ ਗਿਲਜੀਆਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇ ਉਸ ਨੇ ਕਿਸਾਨਾਂ ਮਜ਼ਦੂਰਾਂ ਮਜਲੂਮਾਂ ਨਾਲ ਧੱਕੇਸ਼ਾਹੀਆਂ ਬੰਦ ਨਾ ਕੀਤੀਆਂ ਤੇ ਕਿਸਾਨਾਂ ਖ਼ਿਲਾਫ਼ ਥਾਣਾ ਟਾਂਡਾ 'ਚ ਦਰਜ ਕਰਵਾਏ ਝੂਠੇ ਪਰਚੇ ਰੱਦ ਨਾ ਕਰਵਾਏ ਤਾਂ ਗਿਲਜੀਆਂ ਜਿਸ ਪਿੰਡ ਜਾਊਗਾ ਉੱਥੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਉਸ ਦਾ ਵਿਰੋਧ ਕਰੇਗੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਿਛਲੇ ਕੀਤੇ ਵਾਅਦੇ ਕਿਸਾਨਾਂ ਮਜ਼ਦੂਰਾਂ ਦਾ ਕਰਜ਼ਾ ਮੁਆਫ਼ੀ, ਪੁਰਾਣੇ ਬਿਜਲੀ ਸਮਝੌਤੇ ਰੱਦ, ਸ਼ਗਨ ਸਕੀਮ 51 ਹਜ਼ਾਰ, ਬੇਰੁਜ਼ਗਾਰਾਂ ਨੂੰ ਭੱਤਾ, ਬੁਢਾਪਾ ਪੈਨਸ਼ਨ 2 ਹਜ਼ਾਰ ਤੇ ਗ਼ਰੀਬ ਪਰਿਵਾਰਾਂ ਨੂੰ 5/5 ਮਰਲੇ ਦੇ ਪਲਾਟ ਆਦਿ ਕੀਤੇ ਵਾਅਦੇ ਪੂਰੇ ਕਰੇ | ਉਨ੍ਹਾਂ ਕਿਹਾ ਕਿ ਝੋਨੇ ਦੀ ਖ਼ਰੀਦ ਲਈ ਕਿਸਾਨਾਂ ਕੋਲੋਂ ਫਰਦਾ ਜਮ੍ਹਾਬੰਦੀਆਂ ਲੈਣ ਦੇ ਰੋਸ ਵਜੋਂ 28, 29 ਤੇ 30 ਸਤੰਬਰ ਨੂੰ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦਫ਼ਤਰ ਮੂਹਰੇ ਧਰਨਾ ਲਗਾਇਆ ਜਾਵੇਗਾ |

ਲਾਲੀ ਬਾਜਵਾ ਵਲੋਂ ਹਲਕਾ ਉੜਮੁੜ ਤੋਂ ਗੱਠਜੋੜ ਦੇ ਉਮੀਦਵਾਰ ਲੱਖੀ ਦਾ ਸਨਮਾਨ

ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ)-ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਸੂਬੇ ਦੀ ਮੌਜੂਦਾ ਕਾਂਗਰਸ ਸਰਕਾਰ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਪੰਜਾਬ ਦੇ ਲੋਕ ਸੱਤਾ ਤੋਂ ਲਾਂਭੇ ਕਰ ਦੇਣਗੇ, ਕਿਉਂਕਿ ਜਿਹੜੇ ਵਾਅਦੇ ਕਰਕੇ ਕਾਂਗਰਸ ਨੇ 2017 ਵਿਚ ਸਰਕਾਰ ...

ਪੂਰੀ ਖ਼ਬਰ »

ਏ. ਐੱਸ. ਸਕੂਲ ਵਿਖੇ ਲੋੜਵੰਦ ਬੱਚਿਆਂ ਨੂੰ ਵਜ਼ੀਫ਼ੇ ਤੇ ਵਰਦੀਆਂ ਵੰਡੀਆਂ

ਮੁਕੇਰੀਆਂ, 17 ਸਤੰਬਰ (ਰਾਮਗੜ੍ਹੀਆ)-ਏ. ਐੱਸ. ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ ਵਿਖੇ ਸਕੂਲ ਦੀ ਪ੍ਰਬੰਧਕੀ ਕਮੇਟੀ ਵਲੋਂ ਲੋੜਵੰਦ ਤੇ ਹੁਸ਼ਿਆਰ ਵਿਦਿਆਰਥੀਆਂ ਨੂੰ ਵਜ਼ੀਫ਼ੇ ਅਤੇ ਵਰਦੀਆਂ ਵੰਡੀਆਂ ਗਈਆਂ | ਪਿ੍ੰਸੀਪਲ ਨੀਰਜ ਘਈ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਦਸੂਹਾ ਦਾ ਗਠਨ

ਦਸੂਹਾ, 17 ਸਤੰਬਰ (ਭੁੱਲਰ)-ਕਾਮਰੇਡ ਮਹਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਦੀ ਦਸੂਹਾ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਦਸੂਹਾ ਦਾ ਗਠਨ ਕੀਤਾ ਗਿਆ, ਜਿਸ ਵਿਚ ਸਰਬਸੰਮਤੀ ਨਾਲ ਸਰਪ੍ਰਸਤ ਕਾਮਰੇਡ ਮਹਿੰਦਰ ਸਿੰਘ, ਪ੍ਰਧਾਨ ਜਗਦੀਸ਼ ਸਿੰਘ ਸੋਹੀ, ਸੀਨੀਅਰ ਮੀਤ ...

ਪੂਰੀ ਖ਼ਬਰ »

ਡੇਰਾ ਬਾਬਾ ਬੰਨਾ ਰਾਮ ਉਡਰਾ ਤੋਂ ਗੋਵਰਧਨ ਸ਼ੀਰ ਕਾਂਸੀ ਨੂੰ ਸ਼ਰਧਾਲੂਆਂ ਦਾ ਜਥਾ ਰਵਾਨਾ

ਦਸੂਹਾ, 17 ਸਤੰਬਰ (ਭੁੱਲਰ)-ਡੇਰਾ ਬਾਬਾ ਬੰਨਾ ਰਾਮ ਉਡਰਾ ਤੋਂ ਢਾਈ ਸੌ ਸ਼ਰਧਾਲੂਆਂ ਦਾ ਜਥਾ ਸੰਤ ਬਾਬਾ ਜਸਪਾਲ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਸਥਾਨ ਗੋਵਰਧਨ ਸੀਰ ਕਾਂਸੀ ਬਨਾਰਸ ਨੂੰ ਰਵਾਨਾ ਹੋਇਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ...

ਪੂਰੀ ਖ਼ਬਰ »

ਰੋਜ਼ਗਾਰ ਮੇਲਿਆਂ 'ਚ 10 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਦਿੱਤਾ ਗਿਆ ਰੋਜ਼ਗਾਰ- ਸੁੰਦਰ ਸ਼ਾਮ ਅਰੋੜਾ

ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੈਬਨਿਟ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਭਿਆਨ ਤਹਿਤ ਜ਼ਿਲ੍ਹੇ 'ਚ ਪਿਛਲੇ ਦੋ ਮਹੀਨਿਆਂ ਦੌਰਾਨ ਬਲਾਕ ਪੱਧਰ ਤੋਂ ਲੈ ਕੇ ਮੈਗਾ ਰੋਜ਼ਗਾਰ ਮੇਲਿਆਂ ...

ਪੂਰੀ ਖ਼ਬਰ »

ਜਾਅਲੀ ਦਸਤਾਵੇਜ਼ ਪੇਸ਼ ਕਰਕੇ ਜ਼ਮਾਨਤ ਕਰਵਾਉਣ ਦੇ ਦੋਸ਼ 'ਚ 2 ਨਾਮਜ਼ਦ

ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ)-ਜਾਅਲੀ ਦਸਤਾਵੇਜ਼ ਪੇਸ਼ ਕਰਕੇ ਅਦਾਲਤ 'ਚੋਂ ਜ਼ਮਾਨਤ ਕਰਵਾਉਣ ਦੇ ਦੋਸ਼ 'ਚ ਥਾਣਾ ਸਿਟੀ ਪੁਲਿਸ ਨੇ ਦੋ ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕਰਕੇ ਇਕ ਕਥਿਤ ਦੋਸ਼ੀ ਨੂੰ ਕਾਬੂ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਨਾਇਬ ...

ਪੂਰੀ ਖ਼ਬਰ »

ਹੁਸ਼ਿਆਰਪੁਰ 'ਚ ਅੱਜ ਕੋਵਿਡ ਦਾ ਕੋਈ ਮਰੀਜ਼ ਨਹੀਂ ਆਇਆ ਸਾਹਮਣੇ

ਹੁਸ਼ਿਆਰਪੁਰ, 17 ਸਤੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ 'ਚ ਅੱਜ ਕੋਵਿਡ ਦਾ ਕੋਈ ਮਰੀਜ਼ ਸਾਹਮਣੇ ਨਹੀਂ ਆਇਆ | ਇਸ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ 'ਚ ਹੁਣ ਤੱਕ 30756 ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਅਤੇ 981 ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਅਰੋੜਾ ਨੇ 388 ਮਜ਼ਦੂਰਾਂ ਨੂੰ ਕਰਜ਼ਾ ਮੁਆਫ਼ੀ ਦੇ ਚੈੱਕ ਵੰਡੇ

ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੇ-ਜਮੀਨੇ ਖੇਤੀ ਮਜ਼ਦੂਰਾਂ ਦੀ ਕਰਜ਼ਾ ਮੁਆਫ਼ੀ ਤਹਿਤ ਬਜਵਾੜਾ ਸੁਸਾਇਟੀ ਦੇ 388 ਮੈਂਬਰਾਂ ਦਾ ਕਰਜ਼ਾ ਮੁਆਫ਼ੀ ਲਈ ਪ੍ਰੋਗਰਾਮ ਗੁਰੂ ਰਵਿਦਾਸ ਮੰਦਰ ਬਜਵਾੜਾ ਵਿਖੇ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ 'ਚ ਵਾਤਾਵਰਨ ਦੀ ਸੁਰੱਖਿਆ ਸਬੰਧੀ ਸੈਮੀਨਾਰ

ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ)-ਡੀ. ਏ. ਵੀ. ਕਾਲਜ ਹੁਸ਼ਿਆਰਪੁਰ ਵਿਖੇ ਪਿ੍ੰਸੀਪਲ ਡਾ: ਵਿਨੇ ਕੁਮਾਰ ਦੀ ਅਗਵਾਈ 'ਚ ਹਿੰਦੀ ਦਿਵਸ ਮੌਕੇ ਵਾਤਾਵਰਨ ਦੀ ਸੁਰੱਖਿਆ ਸਬੰਧੀ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਡਾ: ਨੀਰੂ ਮਹਿਤਾ ਦੀ ਦੇਖ-ਰੇਖ ਹੇਠ ਹਿੰਦੀ ...

ਪੂਰੀ ਖ਼ਬਰ »

ਕੋਹਲੀ ਵਲੋਂ ਸਾਂਝੀ ਰਸੋਈ ਲਈ 5100 ਰੁਪਏ ਦਾਨ

ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ)-ਗੌਤਮ ਨਗਰ ਡਿਵੈਲਪਮੈਂਟ ਸੁਸਾਇਟੀ ਹੁਸ਼ਿਆਰਪੁਰ ਦੇ ਸੀਨੀਅਰ ਮੀਤ ਪ੍ਰਧਾਨ ਰਾਜ ਕੁਮਾਰ ਕੋਹਲੀ ਵਲੋਂ ਆਪਣਾ ਜਨਮ ਦਿਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਹੁਸ਼ਿਆਰਪੁਰ ਵਿਖੇ ਚਲਾਈ ਜਾ ਰਹੀ ਸਾਂਝੀ ਰਸੋਈ 'ਚ ...

ਪੂਰੀ ਖ਼ਬਰ »

ਟਰੂ ਲਾਇਟ ਪਬਲਿਕ ਹਾਈ ਸਕੂਲ ਫ਼ੈਪ ਰੇਟਿੰਗ-ਏ ਨਾਲ ਸਨਮਾਨਿਤ

ਨਸਰਾਲਾ, 17 ਸਤੰਬਰ (ਸਤਵੰਤ ਸਿੰਘ ਥਿਆੜਾ)-ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਆਫ਼ ਪੰਜਾਬ ਦੁਆਰਾ ਕਰਵਾਈ ਗਈ ਬੁਨਿਆਦੀ ਪੇਂਡੂ ਢਾਂਚਾ ਫ਼ੈਪ ਰੇਟਿੰਗ ਏ ਸਰਬੋਤਮ ਪੁਰਸਕਾਰ ਨਾਲ ਟਰੂ ਲਾਇਟ ਪਬਲਿਕ ਹਾਈ ਸਕੂਲ ਨਸਰਾਲਾ ਵਲੋਂ ਵਧੀਆ ਕਾਰਗੁਜ਼ਾਰੀ ਲਈ ...

ਪੂਰੀ ਖ਼ਬਰ »

ਅੱਜੋਵਾਲ 'ਚ ਜੈਵਿਕ ਖੇਤੀ ਸਿਖ਼ਲਾਈ ਤੇ ਜਾਗਰੂਕਤਾ ਕੈਂਪ ਲਗਾਇਆ

ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਹਿਰ ਮੁਕਤ ਖੇਤੀ ਨੂੰ ਤਰਜੀਹ ਦਿੰਦਿਆਂ ਪੰਜਾਬ ਐਗਰੋ ਦੇ ਅਦਾਰੇ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮ: (ਪੈਗਰੈਕਸਕੋ) ਵਲੋਂ ਜੈਵਿਕ ਖੇਤੀ ਨੂੰ ਹੋਰ ਉਤਸ਼ਾਹਿਤ ਕਰਨ ਲਈ ਪੰਜਾਬ ਭਰ 'ਚ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਨੂੰ ਸਮਰਪਿਤ ਵਾਲੀਬਾਲ ਟੂਰਨਾਮੈਂਟ ਕਰਵਾਇਆ

ਘੋਗਰਾ, 17 ਸਤੰਬਰ (ਆਰ. ਐੱਸ. ਸਲਾਰੀਆ)-ਕਿਸਾਨੀ ਸੰਘਰਸ਼ ਨੂੰ ਸਮਰਪਿਤ ਪਹਿਲਾ ਵਾਲੀਬਾਲ ਟੂਰਨਾਮੈਂਟ ਪਿੰਡ ਹਲੇੜ ਵਿਖੇ ਪਿੰਡ ਪੱਧਰ ਤੇ ਕਲੱਬਾਂ ਦੇ ਮੈਚ ਕਰਵਾਏ ਗਏ | ਟੂਰਨਾਮੈਂਟ ਦਾ ਉਦਘਾਟਨ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਐਡ. ਕਰਮਬੀਰ ਸਿੰਘ ਘੁੰਮਣ ਅਤੇ ...

ਪੂਰੀ ਖ਼ਬਰ »

ਏ. ਡੀ. ਸੀ. ਰੰਧਾਵਾ ਵਲੋਂ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਸਬੰਧੀ ਜਾਗਰੂਕਤਾ ਵੈਨ ਰਵਾਨਾ

ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ. ਹਰਪ੍ਰੀਤ ਕੌਰ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ ਰੰਧਾਵਾ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਚਲਾਈ ਜਾਣ ਵਾਲੀ ਜਾਗਰੂਕਤਾ ਵੈਨ ਨੂੰ ਅੱਜ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਨਾਜਾਇਜ਼ ਕਰਜਿਆਂ ਦੇ ਸਤਾਏ ਕੋ-ਆਪ੍ਰੇਟਿਵ ਸੁਸਾਇਟੀ ਪੱਖੋਵਾਲ ਬੀਹੜਾਂ ਦੇ ਕਿਸਾਨਾਂ ਵਲੋਂ ਇਨਸਾਫ਼ ਦੀ ਮੰਗ

ਹੁਸ਼ਿਆਰਪੁਰ, 17 ਸਤੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਕੋ-ਆਪ੍ਰੇਟਿਵ ਸੁਸਾਇਟੀ ਪੱਖੋਵਾਲ ਬੀਹੜਾਂ ਵਿਚ ਸਕੱਤਰ ਵਲੋਂ ਸਬੰਧਤ ਅਧਿਕਾਰੀਆਂ ਨਾਲ ਮਿਲੀਭੁਗਤ ਕਰਕੇ ਵੱਡੇ ਪੱਧਰ 'ਤੇ ਗਬਨ ਕਰਨ ਤੇ ਨਾਜਾਇਜ਼ ਕਰਜਿਆਂ ਦੇ ਸਤਾਏ ਕਿਸਾਨ ਅੱਜ ਲੇਬਰ ਪਾਰਟੀ ਦੇ ...

ਪੂਰੀ ਖ਼ਬਰ »

ਸਿਲਵਰ ਓਕ ਸਕੂਲ 'ਚ ਹਿੰਦੀ ਦਿਵਸ ਮਨਾਇਆ

ਟਾਂਡਾ ਉੜਮੁੜ, 17 ਸਤੰਬਰ (ਭਗਵਾਨ ਸਿੰਘ ਸੈਣੀ)-ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਵਿਚ ਹਿੰਦੀ ਦਿਵਸ ਮਨਾਇਆ ਗਿਆ | ਸੰਸਥਾ ਦੇ ਚੇਅਰਮੈਨ ਤੇ ਉਘੇ ਸਮਾਜ ਸੇਵੀ ਤਰਲੋਚਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿ੍ੰਸੀਪਲ ਰਾਕੇਸ਼ ਕੁਮਾਰ ਸ਼ਰਮਾ ਤੇ ...

ਪੂਰੀ ਖ਼ਬਰ »

27 ਦੇ ਭਾਰਤ ਬੰਦ ਦੀਆਂ ਤਿਆਰੀਆਂ ਜ਼ੋਰਾਂ 'ਤੇ- ਕਿਸਾਨ ਆਗੂ

ਟਾਂਡਾ ਉੜਮੁੜ, 16 ਸਤੰਬਰ (ਭਗਵਾਨ ਸਿੰਘ ਸੈਣੀ)-ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਪ੍ਰਧਾਨ ਜੰਗਬੀਰ ਸਿੰਘ ਚੌਹਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ 27 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਕਮੇਟੀ ਦੇ ਸਮੂਹ ...

ਪੂਰੀ ਖ਼ਬਰ »

ਸ਼ਹਿਰ 'ਚ ਫੈਲੀ ਗੰਦਗੀ ਤੇ ਅਧੂਰੇ ਵਿਕਾਸ ਲਈ ਪ੍ਰਸ਼ਾਸਨ ਜ਼ਿੰਮੇਵਾਰ- ਕੋਰਾ

ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਕਾਂਗਰਸ ਸੈੱਲ ਮਨੁੱਖੀ ਅਧਿਕਾਰ ਵਿਭਾਗ ਦੇ ਸਾਬਕਾ ਕਨਵੀਨਰ ਹਰਮੇਸ਼ ਲਾਲ ਕੋਰਾ ਨੇ ਸ਼ਹਿਰ 'ਚ ਫੈਲੀ ਗੰਦਗੀ ਤੇ ਅਧੂਰੇ ਵਿਕਾਸ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਦੀ ਨਿਖੇਧੀ ਕਰਦਿਆਂ ...

ਪੂਰੀ ਖ਼ਬਰ »

ਵਾਹਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

ਗੜ੍ਹਸ਼ੰਕਰ, 17 ਸਤੰਬਰ (ਧਾਲੀਵਾਲ)-ਇੱਥੇ ਚੰਡੀਗੜ੍ਹ ਰੋਡ 'ਤੇ ਇਕ ਨੌਜਵਾਨ ਦੀ ਅਣਪਛਾਤੇ ਵਾਹਨ ਦੀ ਲਪੇਟ ਵਿਚ ਆ ਜਾਣ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ | ਇਕੱਤਰ ਜਾਣਕਾਰੀ ਅਨੁਸਾਰ ਰਾਤ ਕਰੀਬ. 9.30 ਕੁ ਵਜੇ ਪਿੰਡ ਪਨਾਮ ਦੇ ਐੱਮ.ਆਰ. ਇੰਟਰਨੈਸ਼ਨਲ ਸਕੂਲ ਲਾਗੇ ਜ਼ਖ਼ਮੀ ਹਾਲਤ ...

ਪੂਰੀ ਖ਼ਬਰ »

ਮੋਟਰਸਾਈਕਲ ਰਿਪੇਅਰ ਦੀ ਦੁਕਾਨ 'ਚ ਚੋਰੀ

ਟਾਂਡਾ ਉੜਮੁੜ, 17 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਬੀਤੀ ਰਾਤ ਚੋਰਾਂ ਵਲੋਂ ਵਿਸ਼ਵਕਰਮਾ ਮੰਦਰ ਨਜ਼ਦੀਕ ਇਕ ਮੋਟਰਸਾਈਕਲ ਰਿਪੇਅਰ ਦੀ ਦੁਕਾਨ ਵਿਚ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਕੱਤਰ ਜਾਣਕਾਰੀ ਅਨੁਸਾਰ ਵੱਸਣ ਮੋਟਰਜ਼ ਦੀ ਦੁਕਾਨ 'ਤੇ ਚੋਰਾਂ ਨੇ ...

ਪੂਰੀ ਖ਼ਬਰ »

ਆਦੀਆ ਵਲੋਂ ਗੁੱਜਰ ਭਾਈਚਾਰੇ ਦੇ ਲੋਕਾਂ ਦਾ ਸਨਮਾਨ

ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ)-ਹਲਕਾ ਸ਼ਾਮਚੁਰਾਸੀ ਅੰਦਰ ਯੂਥ ਕਾਂਗਰਸ ਕਮੇਟੀ ਵਲੋਂ ਡੋਰ-ਟੂ-ਡੋਰ ਮੁਹਿੰਮ ਚਲਾਈ ਜਾ ਰਹੀ ਹੈ ਤੇ ਇਸੇ ਦੌਰਾਨ ਵਿਧਾਇਕ ਪਵਨ ਕੁਮਾਰ ਆਦੀਆ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਬਸੀ ਮਰੂਫ, ...

ਪੂਰੀ ਖ਼ਬਰ »

ਡੇਂਗੂ ਦੀ ਰੋਕਥਾਮ ਲਈ ਲੋਕਾਂ ਨੂੰ ਵੀ ਹੋਣਾ ਪਵੇਗਾ ਜਾਗਰੂਕ- ਡੀ. ਸੀ.

ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੇ ਨਿਰਦੇਸ਼ਾਂ 'ਤੇ ਪੂਰੇ ਜ਼ਿਲ੍ਹੇ ਵਿਚ ਡੇਂਗੂ ਜਾਗਰੂਕਤਾ ਅਭਿਆਨ ਜਾਰੀ ਹੈ ਤੇ ਨਗਰ ਨਿਗਮ ਹੁਸ਼ਿਆਰਪੁਰ ਤੋਂ ਇਲਾਵਾ ਸਾਰੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਲੋਂ ਵੱਖ-ਵੱਖ ...

ਪੂਰੀ ਖ਼ਬਰ »

ਦਿੱਲੀ ਕਦੇ ਵੀ ਪੰਜਾਬ ਦੀ ਸਕੀ ਨਹੀਂ ਹੋਈ- ਨਿਰਮਲ ਸਿੰਘ

ਐਮਾਂ ਮਾਂਗਟ, 17 ਸਤੰਬਰ (ਗੁਰਾਇਆ)-ਸੀਨੀਅਰ ਅਕਾਲੀ ਆਗੂ ਤੇ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਨਾਲ ਜੁੜੇ ਹੋਏ ਚੀਫ਼ ਨਿਰਮਲ ਸਿੰਘ ਟਾਂਡਾ ਰਾਮ ਸਹਾਏ ਨੇ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਦਿੱਲੀ ਕਦੇ ਵੀ ਪੰਜਾਬ ਦੀ ਸਕੀ ਨਹੀਂ ਹੋਈ ਤੇ ਪੰਜਾਬ ਨਾਲ ਹਮੇਸ਼ਾ ਹੀ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ 6 ਕਾਬੂ

ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ 6 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਇਸ ਸਬੰਧੀ ਪੁਲਿਸ ਨੇ ਇਕ ਟਰੱਕ ਦੀ ਟੈਂਕੀ 'ਚ ਲੁਕਾ ਕੇ ਰੱਖੇ 35 ਕਿੱਲੋ ਚੂਰਾ ਪੋਸਤ ਬਰਾਮਦ ਕਰਕੇ ਉਸ ਨੂੰ ...

ਪੂਰੀ ਖ਼ਬਰ »

ਸਾਬੀ ਨੂੰ ਮੁਕੇਰੀਆਂ ਤੋਂ ਉਮੀਦਵਾਰ ਐਲਾਨਣ 'ਤੇ ਵਰਕਰਾਂ 'ਚ ਭਾਰੀ ਉਤਸ਼ਾਹ- ਰੰਗਾ

ਭੰਗਾਲਾ, 15 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਹਲਕਾ ਮੁਕੇਰੀਆਂ ਤੋਂ ਸਰਬਜੋਤ ਸਿੰਘ ਸਾਬੀ ਨੂੰ ਐੱਮ. ਐੱਲ. ਏ. ਦੀ ਟਿਕਟ ਦੇਣ 'ਤੇ ਹਲਕਾ ਭੰਗਾਲਾ ਅੰਦਰ ਸ਼ੋ੍ਰਮਣੀ ਅਕਾਲੀ ਦਲ ਵਰਕਰਾਂ 'ਚ ...

ਪੂਰੀ ਖ਼ਬਰ »

ਡੀ. ਸੀ. ਵਲੋਂ ਜ਼ਿਲ੍ਹੇ 'ਚ ਕੋਵਿਡ-19 ਸਬੰਧੀ ਪਾਬੰਦੀਆਂ 'ਚ 30 ਤੱਕ ਦਾ ਵਾਧਾ

ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਜ਼ਿਲੇ੍ਹ 'ਚ 30 ਸਤੰਬਰ ਤੱਕ ਕੁੱਝ ਪਾਬੰਦੀਆਂ ਤੇ ...

ਪੂਰੀ ਖ਼ਬਰ »

ਬਰਸੀ 'ਤੇ ਵਿਸ਼ੇਸ਼- ਪ੍ਰੋ. ਦਰਸ਼ਨ ਸਿੰਘ 'ਕੋਮਲ' ਨੰਗਲ ਕਲਾਂ

ਕੋਟਫ਼ਤੂਹੀ- ਪ੍ਰੋ. ਦਰਸ਼ਨ ਸਿੰਘ 'ਕੋਮਲ' ਦਾ ਜਨਮ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਨੰਗਲ ਕਲਾਂ ਵਿਖੇ ਇਕ ਗ਼ਰੀਬ ਪਰਿਵਾਰ ਵਿਚ ਹੋਇਆ, ਆਪ ਨੂੰ ਆਪਣੇ ਬਚਪਨ ਤੋਂ ਹੀ ਸੰਗੀਤ ਵੱਲ ਬਹੁਤ ਰੁਝਾਨ ਹੋਣ ਕਰ ਕੇ ਆਪ ਨੇ ਆਪਣੀ ਲਗਪਗ 44 ਕੁ ਸਾਲ ਦੀ ਉਮਰ 'ਚ ਸੰਗੀਤ ਦੀ ਦੁਨੀਆ ...

ਪੂਰੀ ਖ਼ਬਰ »

ਨਕਦੀ ਖੋਹਣ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ, 17 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਟਾਂਡਾ ਪੁਲਿਸ ਨੇ ਪਰਵਾਸੀ ਮਜ਼ਦੂਰ ਕੋਲੋਂ ਨਕਦੀ ਤੇ ਮੋਬਾਈਲ ਖੋਹਣ ਦੇ ਦੋਸ਼ 'ਚ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਬਿਕਰਮ ਸਿੰਘ ਨੇ ਦੱਸਿਆ ਕਿ ਪੁਲਿਸ ਨੇ ...

ਪੂਰੀ ਖ਼ਬਰ »

ਹਰਮਿਲਨ ਨੇ ਦੌੜ 'ਚ ਨਵਾਂ ਕੌਮੀ ਰਿਕਾਰਡ ਬਣਾ ਕੇ ਜ਼ਿਲ੍ਹੇ ਦਾ ਨਾਂਅ ਕੀਤਾ ਰੌਸ਼ਨ

ਹੁਸ਼ਿਆਰਪੁਰ, 17 ਸਤੰਬਰ (ਨਰਿੰਦਰ ਸਿੰਘ ਬੱਡਲਾ)-60ਵੀਂ ਨੈਸ਼ਨਲ ਓਪਨ ਅਥਲੈਟਿਕਸ ਚੈਂਪੀਅਨਸ਼ਿਪ 2021 ਜੋ ਹੈਦਰਾਬਾਦ ਵਿਖੇ ਹੋ ਰਹੀ ਹੈ, 'ਚ ਮਾਹਿਲਪੁਰ ਦੀ ਹਰਮਿਲਨ ਬੈਂਸ ਨੇ ਹਿੱਸਾ ਲੈਂਦਿਆਂ 1500 ਮੀਟਰ ਦੌੜ ਨੂੰ 4.05.38 ਸੈਕਿੰਡ 'ਚ ਪੂਰਾ ਕਰਦਿਆਂ ਨਵਾਂ ਕੌਮੀ ਰਿਕਾਰਡ ...

ਪੂਰੀ ਖ਼ਬਰ »

ਵਿਧਾਇਕ ਗਿਲਜੀਆਂ ਨੇ 319 ਖੇਤ ਮਜ਼ਦੂਰਾਂ ਨੂੰ ਕਰਜ਼ਾ ਮੁਆਫ਼ੀ ਦੇ ਚੈੱਕ ਵੰਡੇ

ਮਿਆਣੀ, 17 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)-ਖੇਤੀਬਾੜੀ ਸਹਿਕਾਰੀ ਸਭਾ ਡੁਮਾਣਾ ਵਿਖੇ ਕਰਜ਼ਾ ਮੁਆਫ਼ੀ ਚੈੱਕ ਵੰਡਣ ਸਬੰਧੀ ਸਮਾਗਮ ਸਭਾ ਦੇ ਪ੍ਰਧਾਨ ਪਰਮਜੀਤ ਕੌਰ ਦੀ ਅਗਵਾਈ ਵਿਚ ਕਰਵਾਇਆ ਗਿਆ | ਪਿੰਡ ਅਵਾਣ ਘੋੜੇਸ਼ਾਹਵਾਨ, ਰਾਣੀੋਪਿੰਡ, ਡੁਮਾਣਾ, ਇਬਰਾਹੀਮਪੁਰ, ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੇ ਇਮਾਨਦਾਰੀ ਦੀ ਮਿਸਾਲ ਕੀਤੀ ਕਾਇਮ

ਐਮਾਂ ਮਾਂਗਟ, 17 ਸਤੰਬਰ (ਗੁਰਾਇਆ)-ਜੇਕਰ ਤੁਸੀਂ ਬੱਚਿਆਂ ਨੂੰ ਬਚਪਨ ਤੋਂ ਹੀ ਚੰਗੇ ਨਾਗਰਿਕ ਦੇ ਗੁਣ ਸਿਖਾਓਗੇ ਤਾਂ ਹੀ ਉਹ ਵੱਡਾ ਹੋ ਕੇ ਸਮਾਜ ਪ੍ਰਤੀ ਸਾਰਥਿਕ ਜ਼ਿੰਮੇਵਾਰੀ ਨਿਭਾਏਗਾ | ਬੱਚਿਆਂ ਨੂੰ ਪੜ੍ਹਾਈ, ਲਿਖਾਈ, ਚੰਗੀਆਂ ਆਦਤਾਂ, ਨੈਤਿਕ ਕਦਰਾਂ ਕੀਮਤਾਂ ਦਾ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ 1 ਕਾਬੂ

ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ)-ਥਾਣਾ ਮੇਹਟੀਆਣਾ ਪੁਲਿਸ ਨੇ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ ਇਕ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਰੇਤ ਨਾਲ ਭਰੀ ਟਰਾਲੀ ਨੂੰ ਕਬਜ਼ੇ 'ਚ ਲੈ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਦੱਸਿਆ ਕਿ ਗਸ਼ਤ ਦੌਰਾਨ ...

ਪੂਰੀ ਖ਼ਬਰ »

ਨਸ਼ੀਲਾ ਪਦਾਰਥ ਸਮੇਤ ਇਕ ਕਾਬੂ

ਦਸੂਹਾ, 17 ਸਤੰਬਰ (ਭੁੱਲਰ)-ਦਸੂਹਾ ਪੁਲਿਸ ਵਲੋਂ ਇਕ ਵਿਅਕਤੀ ਕੋਲੋਂ 28 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਹੈ | ਐਸ.ਐੱਚ.ਓ. ਦਸੂਹਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਅਮਰਜੀਤ ਸਿੰਘ ਵਲੋਂ ਐੱਸ.ਡੀ.ਐੱਮ. ਚੌਂਕ ਦਸੂਹਾ ਵਿਖੇ ਸ਼ੱਕੀ ਵਿਅਕਤੀ ਦੀ ਜਦੋਂ ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ 30 ਤੱਕ ਜਮ੍ਹਾਂ ਕਰਵਾਉਣ 'ਤੇ ਮਿਲੇਗੀ 10 ਫ਼ੀਸਦੀ ਛੋਟ- ਕਮਿਸ਼ਨਰ

ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕਮਿਸ਼ਨਰ ਨਗਰ ਨਿਗਮ ਆਸ਼ਿਕਾ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਨੋਟੀਫ਼ਿਕੇਸ਼ਨ ਅਨੁਸਾਰ ਸਾਲ 2021-22 ਦਾ ਬਣਦਾ ਪ੍ਰਾਪਰਟੀ ਟੈਕਸ 30 ਸਤੰਬਰ 2021 ਤੋਂ ਪਹਿਲਾਂ ਜਮ੍ਹਾਂ ਕਰਵਾਉਣ 'ਤੇ ...

ਪੂਰੀ ਖ਼ਬਰ »

'ਆਪ' ਨੂੰ ਵੱਡੇ ਪੱਧਰ 'ਤੇ ਲੋਕਾਂ ਦਾ ਮਿਲ ਰਿਹਾ ਸਮਰਥਨ- ਡਾ. ਰਵਜੋਤ ਸਿੰਘ

ਹਰਿਆਣਾ, 17 ਸਤੰਬਰ (ਹਰਮੇਲ ਸਿੰਘ ਖੱਖ)-ਪੰਜਾਬ ਅੰਦਰ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਹਰ ਪਾਰਟੀ ਵਲੋਂ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ, ਜਿਸ ਦੇ ਚੱਲਦੇ ਹੀ ਆਮ ਆਦਮੀ ਪਾਰਟੀ ਦੀ ਇਕ ਵਿਸ਼ੇਸ਼ ਮੀਟਿੰਗ ਪਿੰਡ ਫਤਿਹਪੁਰ ਵਿਖੇ ਡਾ. ਰਵਜੋਤ ਸਿੰਘ ਇੰਚਾਰਜ ...

ਪੂਰੀ ਖ਼ਬਰ »

ਕੇਂਦਰ ਵਲੋਂ ਕਣਕ ਦੇ ਮੁੱਲ 'ਚ ਮਾਮੂਲੀ ਵਾਧਾ ਕਿਸਾਨਾਂ ਨਾਲ ਮਜ਼ਾਕ- ਗੁਰਨਾਮ ਸਿੰਘ

ਐਮਾਂ ਮਾਂਗਟ, 17 ਸਤੰਬਰ (ਗੁਰਾਇਆ)-ਕਿਸਾਨ ਕਰੀਬ ਇਕ ਸਾਲ ਤੋਂ ਕੇਂਦਰ ਸਰਕਾਰ ਵਲੋਂ ਪਾਸੇ ਕੀਤੇ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਰੀ ਜੱਦੋ-ਜ਼ਾਹਿਦ ਕਰ ਰਹੇ ਹਨ, ਜਿਸ ਦਾ ਕੇਂਦਰ ਸਰਕਾਰ 'ਤੇ ਕੋਈ ਅਸਰ ਨਹੀਂ ਹੋ ਰਿਹਾ | ਦੂਜੇ ਪਾਸੇ ਕੇਂਦਰ ਸਰਕਾਰ ਨੇ ...

ਪੂਰੀ ਖ਼ਬਰ »

ਲਾਚੋਵਾਲ ਟੋਲ ਪਲਾਜ਼ੇ 'ਤੇ ਕਿਸਾਨਾਂ ਦਾ ਧਰਨਾ ਜਾਰੀ

ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਵਲੋਂ ਲਾਚੋਵਾਲ ਟੋਲ ਪਲਾਜ਼ੇ 'ਤੇ ਲਗਾਇਆ ਰੋਸ ਧਰਨਾ ਲਗਾਤਾਰ ਜਾਰੀ ਰਿਹਾ | ਇਸ ਮੌਕੇ ਕਿਸਾਨ ਆਗੂਆਂ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ 20 ਨੂੰ

ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ)-ਭਾਈ ਘਨ੍ਹੱਈਆ ਜੀ ਦੀ ਯਾਦ ਨੂੰ ਸਮਰਪਿਤ ਭਾਈ ਘਨ੍ਹੱਈਆ ਜੀ ਚੈਰੀਟੇਬਲ ਬਲੱਡ ਬੈਂਕ ਅਤੇ ਹਸਪਤਾਲ ਗੁਰਦੁਆਰਾ ਮਿੱਠਾ ਟਿਵਾਣਾ ਮਾਡਲ ਟਾਊਨ ਹੁਸ਼ਿਆਰਪੁਰ ਵਿਖੇ 20 ਸਤੰਬਰ ਨੂੰ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ...

ਪੂਰੀ ਖ਼ਬਰ »

ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਦੀਆਂ ਹਨ- ਹੁੰਦਲ, ਗੰਭੋਵਾਲ

ਤਲਵਾੜਾ, 17 ਸਤੰਬਰ (ਅ. ਪ੍ਰ.)-ਖੇਡਾਂ ਦਾ ਆਯੋਜਨ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ ਕਿਉਂਕਿ ਕੁੱਝ ਨੌਜਵਾਨ ਬੇਰੁਜ਼ਗਾਰੀ, ਮਾਨਸਿਕ ਤਣਾਅ ਤੇ ਕੁੱਝ ਹੋਰ ਕਾਰਨਾਂ ਕਰਕੇ ਨਸ਼ੇ ਦੀ ਲਪੇਟ 'ਚ ਫਸ ਚੁੱਕੇ ਹਨ | ਇਸ ਲਈ ਖੇਡਾਂ ਹੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX