ਤਾਜਾ ਖ਼ਬਰਾਂ


ਪੰਜਾਬ ਭਾਜਪਾ ਵਲੋਂ ਤੀਜੀ ਸੂਚੀ ਵੀ ਜਾਰੀ
. . .  6 minutes ago
ਚੰਡੀਗੜ੍ਹ 27 ਜਨਵਰੀ (ਅੰਕੁਰ ਤਾਂਗੜੀ)- ਪੰਜਾਬ ਭਾਜਪਾ ਵਲੋਂ ਤੀਜੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਹੈ। ਸੂਚੀ ਅਨੁਸਾਰ ਅੰਮ੍ਰਿਤਸਰ ਸੈਂਟਰਲ ਤੋਂ ਡਾ. ਰਾਮ ਚਾਵਲਾ, ਅੰਮ੍ਰਿਤਸਰ ਈਸਟ ਤੋਂ ਡਾ. ਜਗਮੋਹਨ ਸਿੰਘ ...
ਦਿਨੇਸ਼ ਬਾਂਸਲ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ’ਚ ਸ਼ਾਮਿਲ
. . .  52 minutes ago
ਸੰਗਰੂਰ ,27 ਜਨਵਰੀ (ਧੀਰਜ ਪਸ਼ੌਰੀਆ )- ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਅਤੇ 2017 ’ਚ ਸੰਗਰੂਰ ਤੋਂ ਪਾਰਟੀ ਦੀ ਟਿਕਟ ਤੇ ਚੋਣ ਲੜ ਚੁੱਕੇ ਦਿਨੇਸ਼ ਬਾਂਸਲ ਅੱਜ ਅਮ੍ਰਿਤਸਰ ਵਿਖੇ ਪੰਜਾਬ ...
ਜਲਦੀ ਹੀ ਮੁੱਖ ਮੰਤਰੀ ਚਿਹਰੇ ਲਈ ਇਕ ਨਾਮ ਹੋਵੇਗਾ ਤੁਹਾਡੇ ਸਾਹਮਣੇ - ਰਾਹੁਲ ਗਾਂਧੀ
. . .  about 1 hour ago
ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ 'ਤੇ ਵਿੰਨ੍ਹਿਆ ਨਿਸ਼ਾਨਾ
. . .  about 2 hours ago
ਅੰਮ੍ਰਿਤਸਰ, 27 ਜਨਵਰੀ-ਅੰਮ੍ਰਿਤਸਰ ਵਿਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਚੋਣਾਂ ਦਾ ਮਾਹੌਲ ਕਾਫੀ ਦੇਰ ਤੋਂ ਚੱਲ ਰਿਹਾ...
ਵਿਦੇਸ਼ ਮੰਤਰੀ ਡਾ.ਐੱਸ. ਜੈਸ਼ੰਕਰ ਕੋਰੋਨਾ ਪਾਜ਼ੀਟਿਵ
. . .  about 3 hours ago
ਨਵੀਂ ਦਿੱਲੀ, 27 ਜਨਵਰੀ- ਵਿਦੇਸ਼ ਮੰਤਰੀ ਡਾ.ਐੱਸ. ਜੈਸ਼ੰਕਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਿਹੜੇ ਲੋਕ ਮੇਰੇ ਸੰਪਰਕ 'ਚ ਆਏ ਹਨ ਉਹ ਵੀ ਢੁਕਵੀਂਆਂ ਸਾਵਧਾਨੀਆਂ..
ਚੋਣਾਂ ਤੋਂ ਪਹਿਲਾਂ ਸੀ.ਐੱਮ. ਦਾ ਚਿਹਰਾ ਕਰਾਂਗੇ ਐਲਾਨ- ਰਾਹੁਲ ਗਾਂਧੀ
. . .  about 3 hours ago
ਜਲੰਧਰ, 27 ਜਨਵਰੀ - ਜਲੰਧਰ 'ਚ ਵਰਚੂਅਲ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਵਲੋਂ ਐਲਾਨ ਕੀਤਾ ਗਿਆ ਹੈ ਕਿ ਕਾਂਗਰਸ ਵਲੋਂ ਪੰਜਾਬ ਚੋਣਾਂ ਲਈ ਸੀ.ਐੱਮ. ਚਿਹਰੇ ਦਾ ਐਲਾਨ ਕੀਤਾ ਜਾਵੇਗਾ। ਇਹ ਫ਼ੈਸਲਾ ਵਰਕਰਾਂ ਦੀ ਰਾਏ ਤੋਂ ਬਾਅਦ ਲਿਆ...
ਪੰਜਾਬ ਦੇ ਵਰਕਰਾਂ ਤੋਂ ਰਾਏ ਲੈ ਕੇ ਮੁੱਖ ਮੰਤਰੀ ਚਿਹਰਾ ਐਲਾਨਾਂਗੇ: ਰਾਹੁਲ ਗਾਂਧੀ
. . .  about 3 hours ago
ਜਲੰਧਰ, 27 ਜਨਵਰੀ-ਪੰਜਾਬ ਦੇ ਵਰਕਰਾਂ ਤੋਂ ਰਾਏ ਲੈ ਕੇ ਮੁੱਖ ਮੰਤਰੀ ਚਿਹਰਾ ਐਲਾਨਾਂਗੇ: ਰਾਹੁਲ ਗਾਂਧੀ...
ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ 'ਚੋਂ 82.62 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ
. . .  about 3 hours ago
ਚੰਡੀਗੜ੍ਹ, 27 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵਲੋਂ ਸੂਬੇ 'ਚੋਂ 26 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸੰਬੰਧ ਵਿਚ 82.62 ਕਰੋੜ ਰੁਪਏ ਦੀ ਕੀਮਤ ਦੀਆਂ...
ਇਹ ਚੋਣਾਂ ਨਹੀਂ ਪੰਜਾਬ ਦਾ ਭਵਿੱਖ ਹੈ: ਰਾਹੁਲ ਗਾਂਧੀ
. . .  about 3 hours ago
ਜਲੰਧਰ, 27 ਜਨਵਰੀ-ਇਹ ਚੋਣਾਂ ਨਹੀਂ ਪੰਜਾਬ ਦਾ ਭਵਿੱਖ ਹੈ: ਰਾਹੁਲ ਗਾਂਧੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੂੰ ਬੁਲਾ ਕੇ ਪਾਈਆਂ ਜੱਫੀਆਂ
. . .  about 3 hours ago
ਜਲੰਧਰ, 27 ਜਨਵਰੀ-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੂੰ ਬੁਲਾ ਕੇ ਪਾਈਆਂ ਜੱਫੀਆਂ..
ਕਿਸੇ ਨੂੰ ਵੀ ਮੁੱਖ ਮੰਤਰੀ ਬਣਾ ਦਿਓ: ਮੁੱਖ ਮੰਤਰੀ ਚੰਨੀ
. . .  1 minute ago
ਜਲੰਧਰ, 27 ਜਨਵਰੀ-ਕਿਸੇ ਨੂੰ ਵੀ ਮੁੱਖ ਮੰਤਰੀ ਬਣਾ ਦਿਓ: ਮੁੱਖ ਮੰਤਰੀ ਚੰਨੀ..
ਜੇ ਕੰਮ ਪਸੰਦ ਆਇਆ ਤਾਂ ਪੂਰਾ ਮੌਕਾ ਦਿਓ : ਮੁੱਖ ਮੰਤਰੀ ਚੰਨੀ
. . .  about 4 hours ago
ਜਲੰਧਰ, 27 ਜਨਵਰੀ- ਜੇ ਕੰਮ ਪਸੰਦ ਆਇਆ ਤਾਂ ਪੂਰਾ ਮੌਕਾ ਦਿਓ : ਮੁੱਖ ਮੰਤਰੀ ਚੰਨੀ..
3 ਮਹੀਨੇ ਨਾ ਸੁੱਤਾ, ਨਾ ਸੋਣ ਦਿੱਤਾ: ਮੁੱਖ ਮੰਤਰੀ ਚੰਨੀ
. . .  about 4 hours ago
ਜਲੰਧਰ, 27 ਜਨਵਰੀ-3 ਮਹੀਨੇ ਨਾ ਸੁੱਤਾ, ਨਾ ਸੋਣ ਦਿੱਤਾ: ਮੁੱਖ ਮੰਤਰੀ ਚੰਨੀ...
ਅਸੀਂ ਇਕਜੁੱਟ ਹੋ ਕੇ ਕੰਮ ਕੀਤਾ: ਮੁੱਖ ਮੰਤਰੀ ਚੰਨੀ
. . .  about 4 hours ago
ਜਲੰਧਰ, 27 ਜਨਵਰੀ-ਅਸੀਂ ਇਕਜੁੱਟ ਹੋ ਕੇ ਕੰਮ ਕੀਤਾ: ਮੁੱਖ ਮੰਤਰੀ ਚੰਨੀ...
ਜੋ ਕਾਂਗਰਸ ਪਾਰਟੀ ਦਾ ਫ਼ੈਸਲਾ ਹੋਵੇਗਾ ਉਸ ਨੂੰ ਹਰ ਕਾਂਗਰਸੀ ਮੰਨੇਗਾ-ਨਵਜੋਤ ਸਿੱਧੂ
. . .  about 4 hours ago
ਜਲੰਧਰ, 27 ਜਨਵਰੀ- ਜੋ ਕਾਂਗਰਸ ਪਾਰਟੀ ਦਾ ਫ਼ੈਸਲਾ ਹੋਵੇਗਾ ਉਸ ਨੂੰ ਹਰ ਕਾਂਗਰਸੀ ਮੰਨੇਗਾ-ਨਵਜੋਤ ਸਿੱਧੂ...
ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਕੋਲੋਂ ਮੰਗ ਪੰਜਾਬ ਨੂੰ ਮੁੱਖ ਮੰਤਰੀ ਚਿਹਰਾ ਦਿੱਤਾ ਜਾਵੇ
. . .  about 4 hours ago
ਜਲੰਧਰ, 27 ਜਨਵਰੀ-ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਕੋਲੋਂ ਮੰਗ ਪੰਜਾਬ ਨੂੰ ਮੁੱਖ ਮੰਤਰੀ ਚਿਹਰਾ ਦਿੱਤਾ ਜਾਵੇ..
ਰਾਹੁਲ ਗਾਂਧੀ ਦੀ ਵਰਚੁਅਲ ਰੈਲੀ ਨੂੰ ਸੰਬੋਧਨ ਕਰ ਰਹੇ ਹਨ ਨਵਜੋਤ ਸਿੰਘ ਸਿੱਧੂ
. . .  about 4 hours ago
ਜਲੰਧਰ, 27 ਜਨਵਰੀ- ਰਾਹੁਲ ਗਾਂਧੀ ਦੀ ਵਰਚੁਅਲ ਰੈਲੀ ਨੂੰ ਸੰਬੋਧਨ ਕਰ ਰਹੇ ਹਨ ਨਵਜੋਤ ਸਿੰਘ ਸਿੱਧੂ...
ਸੰਯੁਕਤ ਸਮਾਜ ਮੋਰਚਾ ਵਲੋਂ 12 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  about 4 hours ago
ਚੰਡੀਗੜ੍ਹ, 27 ਜਨਵਰੀ- ਸੰਯੁਕਤ ਸਮਾਜ ਮੋਰਚਾ ਵਲੋਂ 12 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ....
ਗੜ੍ਹਸ਼ੰਕਰ ਹਲਕੇ ਤੋਂ 'ਆਪ' ਆਗੂ ਸੁਨੀਲ ਚੌਹਾਨ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ
. . .  about 4 hours ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ ਹਲਕੇ ਦੇ ਬੀਤ ਖੇਤਰ 'ਚ ਚੰਗਾ ਆਧਾਰ ਰੱਖਦੇ ਗੁੱਜਰ ਭਾਈਚਾਰੇ ਨਾਲ ਸੰਬੰਧਿਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਨੀਲ ਚੌਹਾਨ ਵਲੋਂ ਗੜ੍ਹਸ਼ੰਕਰ ਹਲਕੇ ਤੋਂ ...
ਫਤਿਹ ਰੈਲੀ ਨੂੰ ਸੰਬੋਧਨ ਕਰਨ ਲਈ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਪੁੱਜੇ ਜਲੰਧਰ
. . .  about 4 hours ago
ਜਲੰਧਰ, 27 ਜਨਵਰੀ (ਸ਼ਿਵ)-ਫਤਿਹ ਰੈਲੀ ਨੂੰ ਸੰਬੋਧਨ ਕਰਨ ਲਈ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਜਲੰਧਰ ਪੁੱਜੇ ਹਨ ਅਤੇ ਵਾਈਟ ਡਾਇਮੰਡ 'ਚ ਸੰਬੋਧਨ ਕਰਨਗੇ...
ਮੋਗਾ ਹਲਕੇ ਤੋਂ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਭਰੇ ਕਾਗਜ਼
. . .  1 minute ago
ਮੋਗਾ, 27 ਜਨਵਰੀ (ਗੁਰਤੇਜ ਸਿੰਘ ਬੱਬੀ) - ਮੋਗਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਅੱਜ ਰਿਟਰਨਿੰਗ ਅਫ਼ਸਰ ਸਤਵੰਤ ਸਿੰਘ ਦੇ ਦਫ਼ਤਰ ਵਿਖੇ ਆਪਣੇ ਨਾਮਜ਼ਦਗੀ...
ਹਾਕੀ ਇੰਡੀਆ ਨੇ ਕੀਤਾ ਹਾਕੀ ਪੰਜਾਬ ਨੂੰ ਸਸਪੈਂਡ, ਬਣਾਈ ਤਿੰਨ ਮੈਂਬਰੀ ਐਡਹਾਕ ਕਮੇਟੀ
. . .  about 5 hours ago
ਜਲੰਧਰ, 27 ਜਨਵਰੀ- ਭਾਰਤ ਵਿਚ ਹਾਕੀ ਦੀ ਖੇਡ ਦੀ ਸਿਰਮੌਰ ਸੰਸਥਾ ਹਾਕੀ ਇੰਡੀਆ ਨੇ ਹਾਕੀ ਪੰਜਾਬ ਦੀਆਂ ਚੋਣਾਂ ਵਿਚ ਕੀਤੀ ਘਪਲੇਬਾਜ਼ੀ ਦਾ ਸਖ਼ਤ ਨੋਟਿਸ ਲੈਂਦੇ ਹੋਏ ਪੰਜਾਬ ਹਾਕੀ ਦੇ ਪ੍ਰਧਾਨ ਤੇ ਪੰਜਾਬ ਦੇ ਖੇਡ ਮੰਤਰੀ ਓਲੰਪੀਅਨ ਪ੍ਰਗਟ ਸਿੰਘ ਨੂੰ ਵੱਡਾ ਝਟਕਾ..
ਅਸੀਂ ਸਾਰੇ ਅਫ਼ਗਾਨਿਸਤਾਨ ਦੇ ਵਿਕਾਸ ਨੂੰ ਲੈ ਕੇ ਚਿੰਤਤ ਹਾਂ - ਪ੍ਰਧਾਨ ਮੰਤਰੀ ਮੋਦੀ
. . .  about 5 hours ago
ਨਵੀਂ ਦਿੱਲੀ, 27 ਜਨਵਰੀ - ਭਾਰਤ-ਮੱਧ ਏਸ਼ੀਆ ਸਿਖਰ ਸੰਮੇਲਨ ਦੀ ਪਹਿਲੀ ਬੈਠਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਹਿਣਾ ਸੀ ਕੀ ਖੇਤਰੀ ਸੁਰੱਖਿਆ ਦੇ ਸਬੰਧ ਵਿਚ ਸਾਡੇ ਸਾਰਿਆਂ ਦੀਆਂ ਇਕੋ ਜਿਹੀਆਂ ਚਿੰਤਾਵਾਂ ਅਤੇ ਟੀਚੇ ...
ਅਕਾਲੀ ਦਲ ਨੂੰ ਝਟਕਾ, ਪ੍ਰਦੇਸ਼ ਦੇ ਸੀਨੀਅਰ ਉਪ ਪ੍ਰਧਾਨ ਭਾਜਪਾ 'ਚ ਸ਼ਾਮਿਲ
. . .  about 5 hours ago
ਪਠਾਨਕੋਟ, 27 ਜਨਵਰੀ (ਚੌਹਾਨ)-ਜ਼ਿਲ੍ਹਾ ਪਠਾਨਕੋਟ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਵੱਡਾ ਝਟਕਾ ਲੱਗਾ ਹੈ ਜਦੋਂ ਪ੍ਰਦੇਸ਼ ਅਕਾਲੀ ਦਲ (ਬ) ਦੇ ਸੀਨੀਅਰ ਉਪ ਪ੍ਰਧਾਨ ਹਰਦੀਪ ਸਿੰਘ ਕਲੇਰ (ਸ਼੍ਰੋਮਣੀ) ਅਕਾਲੀ ਦਲ ਨੂੰ ਅਲਵਿਦਾ ਆਖ ਕੇ ਭਾਜਪਾ 'ਚ ਸ਼ਾਮਿਲ...
ਸਿੱਖ ਜਥੇਬੰਦੀਆਂ ਨੇ ਦੋ ਘੰਟੇ ਲਈ ਹਾਈਵੇਅ ਕੀਤਾ ਜਾਮ
. . .  about 5 hours ago
ਫਗਵਾੜਾ, 27 ਜਨਵਰੀ (ਹਰੀਪਾਲ ਸਿੰਘ,ਹਰਜੋਤ ਸਿੰਘ ਚਾਨਾ)- ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੇ ਵਫ਼ਦ ਵਲੋਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੇ ਨਾਲ ਮੁਲਾਕਾਤ ਅਸਫ਼ਲ ਹੋਣ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ 2 ਘੰਟੇ ਦੇ ਲਈ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 3 ਅੱਸੂ ਸੰਮਤ 553

ਗੁਰਦਾਸਪੁਰ / ਬਟਾਲਾ / ਪਠਾਨਕੋਟ

ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਨੂੰ ਲੈ ਕੇ ਬਾਰ ਐਸੋੋਸੀਏਸ਼ਨ ਨੇ ਦਿੱਤਾ ਰੋਸ ਧਰਨਾ

ਬਟਾਲਾ, 17 ਸਤੰਬਰ (ਕਾਹਲੋਂ) - ਬਾਰ ਐਸੋਸੀਏਸ਼ਨ ਬਟਾਲਾ ਵਲੋਂ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਨੂੰ ਲੈ ਕੇ ਐਸੋਸੀਏਸ਼ਨ ਪ੍ਰਧਾਨ ਵਕੀਲ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ 'ਚ ਸਥਾਨਕ ਹਾਈਵੇ 'ਤੇ ਚੱਕਾ ਜਾਮ ਕਰਕੇ ਦਿੱਤੇ ਰੋਸ ਧਰਨੇ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਪ੍ਰਧਾਨ ਰੰਧਾਵਾ ਤੇ ਹੋਰ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਪੁਰਜ਼ੋਰ ਮੰਗ ਕੀਤੀ ਕਿ ਬਟਾਲਾ ਨੂੰ ਪੂਰਨ ਰੈਵੀਨਿਊ ਜ਼ਿਲ੍ਹਾ ਐਲਾਨਿਆ ਜਾਵੇ | ਉਨ੍ਹਾਂ ਕਿਹਾ ਕਿ ਮੈਰਿਟ ਦੇ ਆਧਾਰ 'ਤੇ ਬਟਾਲਾ ਪਹਿਲਾਂ ਬਣਾਏ ਗਏ ਜ਼ਿਲਿ੍ਹਆਂ ਨਾਲੋਂ ਸਭ ਤੋਂ ਉਪਰ ਸੀ ਤੇ ਇਹ ਸ਼ਹਿਰ ਧਾਰਮਿਕ, ਸਾਹਿਤਕ ਤੇ ਉਦਯੋਗਿਕ ਪੱਖੋਂ ਬਹੁਤ ਹੀ ਪ੍ਰਸਿੱਧੀ ਹਾਸਲ ਕਰ ਚੁੱਕਾ ਹੈ, ਪਰ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ 'ਤੇ ਬਟਾਲਾ ਨੂੰ ਜ਼ਿਲ੍ਹਾ ਨਾ ਬਣਾਉਣ ਬਟਾਲਾ ਵਾਸੀਆਂ ਨਾਲ ਧੋਖਾ ਕੀਤਾ ਹੈ | ਉਨ੍ਹਾਂ ਕਿਹਾ ਕਿ ਬਾਰ ਐਸੋਸੀਏਸ਼ਨ ਨੇ 1995 'ਚ ਵਿਚ ਲਗਪਗ 6 ਮਹੀਨੇ ਰੋਸ ਪ੍ਰਦਰਸ਼ਨ ਕੀਤਾ ਸੀ ਤੇ ਉਸ ਸਮੇਂ ਦੇ ਸਿਆਸਤਦਾਨਾਂ ਨੇ ਵਾਅਦਾ ਕੀਤਾ ਸੀ ਕਿ ਜਦੋਂ ਵੀ ਕੋਈ ਪੰਜਾਬ 'ਚ ਜ਼ਿਲ੍ਹਾ ਬਣਿਆ ਤਾਂ ਬਟਾਲਾ ਨੂੰ ਜ਼ਿਲ੍ਹਾ ਬਣਾਇਆ ਜਾਵੇਗਾ, ਪਰ ਹੁਣ 26 ਸਾਲ ਬੀਤ ਜਾਣ 'ਤੇ ਵੀ ਬਟਾਲਾ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਨਹੀਂ ਹੋਈ | ਉਨ੍ਹਾਂ ਕਿਹਾ ਕਿ ਬਟਾਲਾ ਪੁਲਿਸ ਜ਼ਿਲ੍ਹਾ, ਪੰਜਾਬ ਦੀ ਸਭ ਤੋਂ ਵੱਡੀ ਸਬ ਡਵੀਜ਼ਨ, 17 ਪੁਲਿਸ ਚੌਂਕੀਆਂ, 6 ਅਦਾਲਤਾਂ, 14 ਥਾਣੇ ਆਦਿ ਤੋਂ ਇਲਾਵਾ ਬਿ੍ਟਿਸ਼ ਸਰਕਾਰ ਸਮੇਂ ਜ਼ਿਲ੍ਹਾ ਅਤੇ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਰਾਜਧਾਨੀ ਵੀ ਰਹਿ ਚੁੱਕਾ ਹੈ, ਪਰ ਮੌਜੂਦਾ ਸਰਕਾਰਾਂ ਨੇ ਬਟਾਲਾ ਨਾਲੋਂ ਮੈਰਿਟ ਦੇ ਆਧਾਰ 'ਤੇ ਘੱਟ ਖੇਤਰ ਵਾਲੇ ਸ਼ਹਿਰਾਂ ਨੂੰ ਤਾਂ ਜ਼ਿਲ੍ਹਾ ਬਣਾ ਦਿੱਤਾ ਹੈ, ਪਰ ਬਟਾਲੇ ਨਾਲ ਅਜੇ ਵੀ ਵਿਤਕਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਬਟਾਲਾ ਨੂੰ ਜ਼ਿਲ੍ਹਾ ਨਾ ਬਣਾਇਆ ਗਿਆ ਤਾਂ ਉਹ ਹੋਰ ਜਥੇਬੰਦੀਆਂ ਦਾ ਸਾਥ ਲੈ ਕੇ ਇਸ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ | ਇਸ ਮੌਕੇ ਉਪ ਪ੍ਰਧਾਨ ਬਿੰਦੂ, ਸਕੱਤਰ ਮਨਜੀਤ ਸਿੰਘ, ਅਮਨਦੀਪ ਸਿੰਘ, ਸ਼ਬਨਮ ਬਾਲਾ, ਰਵਿੰਦਰ ਢਿੱਲੋਂ, ਦਲਵਿੰਦਰ ਸਿੰਘ ਖੈਹਿਰਾ, ਰਣਸ਼ੇਰ ਬਾਜਵਾ, ਪਰਮੀਤ ਸਿੰਘ ਬੇਦੀ, ਬਿਕਰਮ ਕਰਵਾਲੀਆਂ, ਰਜਿੰਦਰ ਬੱਦੋਵਾਲ, ਰਾਜੇਸ਼ ਮਹੰਤ, ਰਾਜੀਵ ਕੌੜਾ, ਸੁਖਜਿੰਦਰ ਰੰਧਾਵਾ, ਬਿਕਰਮਜੀਤ ਸਿੰਬਲ, ਰਜਿੰਦਰ ਸਰੂਪ, ਗੌਰਵ ਕਾਲੀਆ, ਸੁਰਜੀਤ ਸਿੰਘ, ਜਸਪਾਲ ਚਾਹਲ, ਵਿਕਾਸ ਅਗਨੀਹੋਤਰੀ, ਪੰਕਜ਼ ਮਲਹੋਤਰਾ, ਗੌਤਮ, ਪ੍ਰੀਤਮ, ਬਲਦੇਵ ਸਿੰਘ, ਸਤਿੰਦਰ ਸਿੰਘ, ਸਤਵਿੰਦਰ ਬੁੱਟਰ, ਰਮਨ ਕੁਮਾਰ, ਸੁਬੇਗ ਸਿੰਘ, ਹਰਪਾਲ ਘੁੰਮਣ, ਗੁਰਮੁੱਖ ਬੰਬ, ਓਮ ਟਾਂਡੀ, ਅੰਕੁਸ਼, ਨਵਦੀਪ ਕਾਹਲੋਂ, ਸ਼ਰਨਜੀਤ ਬੇਦੀ, ਸਤਨਾਮ ਚੀਮਾ, ਅਮਨਦੀਪ ਉਪਲ, ਭੁਪਿੰਦਰ ਮੱਲੀ, ਅੰਕੁਰ ਦੱਤਾ, ਵੀ.ਕੇ. ਦੱਤਾ, ਜਤਿੰਦਰ ਮਾਣਾ, ਐਸ.ਕੇ. ਗੁਪਤਾ, ਹਰੀਸ਼ ਮਹੰਤ, ਮਨਸੂਰ ਅਹਿਮਦ ਆਦਿ ਵਕੀਲ ਹਾਜ਼ਰ ਸਨ |

ਬਾਲ ਆਯੋਗ ਕਮਿਸ਼ਨ ਦੀ ਉੱਚ ਪੱਧਰੀ ਟੀਮ ਵਲੋਂ ਰਿਆੜਕੀ ਕਾਲਜ ਦੀ ਫੇਰੀ

ਬਟਾਲਾ, 17 ਸਤੰਬਰ (ਕਾਹਲੋਂ)-ਪੰਜਾਬ ਦੇ ਸ਼ਾਂਤੀ ਨਿਕੇਤਨ ਵਜੋਂ ਜਾਣੇ ਜਾਂਦੇ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲਾ ਵਿਖੇ ਪੰਜਾਬ ਬਾਲ ਆਯੋਗ ਕਮਿਸ਼ਨ ਦੀ ਉੱਚ ਪੱਧਰੀ ਟੀਮ ਵਲੋਂ ਵਿਸ਼ੇਸ਼ ਦੌਰਾ ਕੀਤਾ ਗਿਆ, ਜਿਸ ਦੀ ਅਗਵਾਈ ਬਾਲ ਅਯੋਗ ਕਮਿਸ਼ਨ ਪੰਜਾਬ ਦੇ ...

ਪੂਰੀ ਖ਼ਬਰ »

ਵਿਧਾਇਕ ਫ਼ਤਹਿ ਬਾਜਵਾ ਨੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਸ਼ੁਰੂ ਕੀਤਾ 'ਜਨਤਾ ਦਰਬਾਰ'

ਬਟਾਲਾ, 17 ਸਤੰਬਰ (ਕਾਹਲੋਂ) - ਵਿਧਾਨ ਸਭਾ ਹਲਕਾ ਕਾਦੀਆਂ ਦੇ ਵਿਧਾਇਕ ਸ: ਫ਼ਤਹਿਜੰਗ ਸਿੰਘ ਬਾਜਵਾ ਨੇ ਆਪਣੇ ਹਲਕੇ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ ਦੇ ਕੋਲ ਜਾ ਕੇ ਹੱਲ ਕਰਨ ਦੀ ਪਹਿਲ ਕਦਮੀ ਕਰਦਿਆਂ 'ਜਨਤਾ ਦਰਬਾਰ' ਪ੍ਰੋਗਰਾਮ ਸ਼ੁਰੂ ਕੀਤਾ ਹੈ | ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਕੋਵਿਡ-19 ਨੂੰ ਮੁੱਖ ਰੱਖਦਿਆਂ ਨਵੇਂ ਹੁਕਮ ਜਾਰੀ

ਗੁਰਦਾਸਪੁਰ, 17 ਸਤੰਬਰ (ਆਰਿਫ਼) - ਜ਼ਿਲ੍ਹਾ ਮੈਜਿਸਟਰੇਟ ਮੁਹੰਮਦ ਇਸ਼ਫਾਕ ਵਲੋਂ 1973 ਦੀ ਧਾਰਾ 144 ਸੀ.ਆਰ.ਪੀ.ਸੀ ਅਤੇ ਡਿਜਾਸਟਰ ਮੈਨੇਜਮੈਂਟ ਐਕਟ 2005 ਤਹਿਤ ਕੋਵਿਡ-19 ਬਿਮਾਰੀ ਨੂੰ ਰੋਕਣ ਨੂੰ ਮੁੱਖ ਰੱਖਦਿਆਂ 30 ਸਤੰਬਰ ਤੱਕ ਨਵੇਂ ਹੁਕਮ ਜਾਰੀ ਕੀਤੇ ਹਨ | ਪੰਜਾਬ ਵਿਚ ...

ਪੂਰੀ ਖ਼ਬਰ »

ਕਾਲੇ ਕਾਨੂੰਨਾਂ ਖ਼ਿਲਾਫ਼ ਕਾਹਲਵਾਂ 'ਚ ਕਿਸਾਨਾਂ ਨੇ ਕੀਤਾ ਰੋਸ ਪ੍ਰਦਰਸ਼ਨ

ਕਾਦੀਆਂ, 17 ਸਤੰਬਰ (ਯਾਦਵਿੰਦਰ ਸਿੰਘ)-ਪਿੰਡ ਕਾਹਲਵਾਂ ਤੋਂ ਕਿਸਾਨੀ ਸੰਘਰਸ਼ ਨੂੰ ਕਾਮਯਾਬ ਕਰਨ ਲਈ ਜਥਾ ਰਵਾਨਾ ਹੋਇਆ | ਇਸ ਮÏਕੇ ਪਿੰਡ ਕਾਹਲਵਾਂ ਦੀ ਸਮੂਹ ਸੰਗਤ ਨੇ ਦਿੱਲੀ 'ਚ ਜੋ ਲੰਗਰ ਚੱਲ ਰਹੇ ਹਨ, ਉਨ੍ਹਾਂ ਵਾਸਤੇ ਕਣਕ ਤੇ ਹੋਰ ਵਸਤਾਂ ਇਕੱਠੀਆਂ ਕੀਤੀਆਂ ਤਾਂ ਜੋ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਨ ਵਾਲਾ ਗਿ੍ਫਤਾਰ

ਫਤਹਿਗੜ੍ਹ ਚੂੜੀਆਂ, 17 ਸਤੰਬਰ (ਧਰਮਿੰਦਰ ਸਿੰਘ ਬਾਠ) - ਫ਼ਤਹਿਗੜ੍ਹ ਚੂੜੀਆਂ ਪੁਲਿਸ ਵਲੋਂ ਮੋਟਰਸਾਈਕਲ ਅਤੇ ਹੋਰ ਵਾਹਨ ਚੋਰੀ ਕਰਨ ਵਾਲੇ ਗਿਰੋਹ ਦਾ ਸਰਗਨਾ ਗਿ੍ਫਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਐਸ.ਐਚ.ਓ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ...

ਪੂਰੀ ਖ਼ਬਰ »

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਨਾਲ ਸਮੁੱਚੇ ਸਿੱਖ ਜਗਤ 'ਚ ਭਾਰੀ ਰੋਸ-ਬਾਬਾ ਸੁਖਵਿੰਦਰ ਸਿੰਘ ਮਲਕਪੁਰ

ਬਟਾਲਾ, 17 ਸਤੰਬਰ (ਕਾਹਲੋਂ)-ਪਿਛਲੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਨਾਲ ਸਮੁੱਚੇ ਸਿੱਖ ਜਗਤ ਤੇ ਨਾਨਕ ਨਾਮਲੇਵਾ ਸੰਗਤਾਂ ਵਿਚ ਜਿਥੇ ਭਾਰੀ ਰੋਸ ਪਾਇਆ ਜਾ ਰਿਹਾ ਹੈ, ਉਥੇ ਆਏ ਦਿਨ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਅਤੇ ...

ਪੂਰੀ ਖ਼ਬਰ »

ਵਿਕਾਸ ਕਾਰਜਾਂ 'ਚ ਆਈ ਖੜੋਤ ਦੇ ਰੋਸ ਵਜੋਂ ਆਲੋਵਾਲ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ

ਬਟਾਲਾ, 17 ਸਤੰਬਰ (ਕਾਹਲੋਂ)-ਬਟਾਲਾ ਨਗਰ ਨਿਗਮ ਅਧੀਨ ਪੈਂਦੇ ਪਿੰਡ ਆਲੋਵਾਲ ਦੇ ਲੋਕਾਂ ਵਲੋਂ ਸੀਵਰੇਜ ਉਪਰੰਤ ਬਣਨ ਵਾਲੀਆਂ ਸੜਕਾਂ ਤੇ ਹੋਰ ਵਿਕਾਸ ਕੰਮਾਂ ਵਿਚ ਆਈ ਖੜੋਤ ਦੇ ਰੋਸ ਵਜੋਂ ਪ੍ਰਦਰਸ਼ਨ ਕੀਤਾ ਗਿਆ | ਇਸ ਸਬੰਧੀ ਪਿੰਡ ਵਾਸੀਆਂ ਦਰਸ਼ਨ ਸਿੰਘ, ਹਰਪਾਲ ਸਿੰਘ, ...

ਪੂਰੀ ਖ਼ਬਰ »

ਓਲੰਪੀਅਨ ਸਿਮਰਨਜੀਤ ਸਿੰਘ ਦਾ ਚੀਮਾ ਹਾਕੀ ਅਕੈਡਮੀ ਸ਼ਾਹਬਾਦ ਵਲੋਂ ਸਨਮਾਨ

ਵਡਾਲਾ ਗ੍ਰੰਥੀਆਂ, 17 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਟੋਕੀਓ ਓਲੰਪਿਕ 'ਚ ਕਾਂਸੀ ਦਾ ਤਗਮਾ ਜੇਤੂ ਹਾਕੀ ਖਿਡਾਰੀ ਓਲੰਪੀਅਨ ਸਿਮਰਨਜੀਤ ਸਿੰਘ ਦਾ ਉਸ ਦੀ ਪਿਤਰੀ ਚੀਮਾ ਹਾਕੀ ਅਕੈਡਮੀ ਸ਼ਾਹਬਾਦ ਦੇ ਡਾਇਰੈਕਟਰ ਡਾ. ਗੁਰਨਾਮ ਸਿੰਘ ਚੀਮਾ ਤੇ ਸਮੁੱਚੇ ਪ੍ਰਬੰਧਕਾਂ ...

ਪੂਰੀ ਖ਼ਬਰ »

ਨੀਲੇ ਕਾਰਡ ਹੋਲਡਰਾਂ 'ਚ ਪਰਚੀਆਂ ਕੱਟਣ ਤੇ ਪੈਸੇ ਲੈ ਕੇ ਵੀ ਕਣਕ ਨਾ ਮਿਲਣ ਕਰਕੇ ਭਾਰੀ ਰੋਸ

ਕੋਟਲੀ ਸੂਰਤ ਮੱਲ੍ਹੀ, 17 ਸਤੰਬਰ (ਕੁਲਦੀਪ ਸਿੰਘ ਨਾਗਰਾ) - ਬਲਾਕ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਖਵਾਜਾ ਵਰਦਗ 'ਚ ਦਰਜਨ ਦੇ ਕਰੀਬ ਲੋੜਵੰਦ ਨੀਲੇ ਕਾਰਡ ਹੋਲਡਰ ਪਰਿਵਾਰਾਂ ਨੂੰ ਪੈਸੇ ਲੈ ਕੇ ਪਰਚੀਆਂ ਕੱਟਣ ਦੇ ਬਾਵਜੂਦ ਕਰਨ ਨਾ ਮਿਲਣ ਕਰਕੇ ਉਨ੍ਹਾਂ 'ਚ ਭਾਰੀ ...

ਪੂਰੀ ਖ਼ਬਰ »

ਪੁਲਿਸ ਪੈਨਸ਼ਨਰ ਐਸੋਸੀਏਸ਼ਨ ਬਟਾਲਾ ਦੀ ਚੋਣ 28 ਨੂੰ

ਬਟਾਲਾ, 17 ਸਤੰਬਰ (ਹਰਦੇਵ ਸਿੰਘ ਸੰਧੂ)-ਪੁਲਿਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਬਟਾਲਾ ਦੀ ਚੋਣ 28 ਸਤੰਬਰ ਨੂੰ ਹੋਣ ਜਾ ਰਹੀ ਹੈ | ਇਸ ਬਾਰੇ ਐਸੋਸੀਏਸ਼ਨ ਦੇ ਪ੍ਰਧਾਨ ਸੇਵਾ ਮੁਕਤ ਡੀ. ਐੱਸ. ਪੀ. ਸੁਖਬੀਰ ਸਿੰਘ ਨੱਤ ਨੇ ਦੱਸਿਆ ਕਿ ਇਹ ਚੋਣ ਪ੍ਰਕਿਰਿਆ 2 ਸਾਲ ਬਾਅਦ ਹੁੰਦੀ ...

ਪੂਰੀ ਖ਼ਬਰ »

ਚੇਅਰਮੈਨ ਪਾਹੜਾ ਨੇ ਸ਼ਹੀਦ ਮੇਜਰ ਭਗਤ ਸਿੰਘ ਵੀਰ ਚੱਕਰ ਖੇਡ ਸਟੇਡੀਅਮ ਦਾ ਰੱਖਿਆ ਨੀਂਹ ਪੱਥਰ

ਗੁਰਦਾਸਪੁਰ, 17 ਸਤੰਬਰ (ਆਰਿਫ਼) - ਲੇਬਰ ਸੈੱਲ ਪੰਜਾਬ ਦੇ ਚੇਅਰਮੈਨ ਗੁਰਮੀਤ ਸਿੰਘ ਪਾਹੜਾ ਵਲੋਂ ਪਿੰਡ ਕਾਲਾ ਨੰਗਲ ਵਿਖੇ ਸ਼ਹੀਦ ਮੇਜਰ ਭਗਤ ਸਿੰਘ ਵੀਰ ਚੱਕਰ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਦਿਓਲ ਆਈ.ਟੀ.ਆਈ ਸਰਹੱਦੀ ਖੇਤਰ ਦੇ ਵਿਦਿਆਰਥੀਆਂ ਲਈ ਬਣੀ ਵਰਦਾਨ - ਚੇਅ. ਮੋਹਣ ਸਿੰਘ

ਪੁਰਾਣਾ ਸ਼ਾਲਾ, 17 ਸਤੰਬਰ (ਅਸ਼ੋਕ ਸ਼ਰਮਾ) - ਦਿਓਲ ਆਈ.ਟੀ.ਆਈ ਰਣਜੀਤ ਬਾਗ਼ ਸਰਹੱਦੀ ਖੇਤਰ ਦੇ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਚੇਅਰਮੈਨ ਮੋਹਣ ਸਿੰਘ ਦਿਓਲ ਨੇ ਦੱਸਿਆ ਕਿ ਆਈ.ਟੀ.ਆਈ ਦੀ ਸ਼ੁਰੂਆਤ 2015 ਵਿਚ 250 ਦੇ ਕਰੀਬ ਬੱਚਿਆਂ ...

ਪੂਰੀ ਖ਼ਬਰ »

ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਘੁਮਾਣ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ

ਘੁਮਾਣ, 17 ਸਤੰਬਰ (ਬੰਮਰਾਹ) - ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਘੁਮਾਣ ਦੇ ਵਿਕਾਸ ਕਾਰਜਾਂ ਤੇ ਹੋਰ ਮਸਲਿਆਂ ਨੂੰ ਲੈ ਕੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਵਿਧਾਇਕ ਲਾਡੀ ਨੇ ਘੁਮਾਣ ਦੇ ਵਿਕਾਸ ਕਾਰਜਾਂ ਬਾਰੇ ਚਰਚਾ ਕੀਤੀ ਅਤੇ ਮÏਕੇ 'ਤੇ ਜਾ ਕੇ ਚੱਲ ਰਹੇ ...

ਪੂਰੀ ਖ਼ਬਰ »

ਬਟਾਲਾ ਵਿਖੇ ਦੋ ਰੋਜ਼ਾ ਰੋਜ਼ਗਾਰ ਮੇਲਾ ਸਫ਼ਲਤਾਪੂਰਵਕ ਸਮਾਪਤ

ਬਟਾਲਾ, 17 ਸਤੰਬਰ (ਕਾਹਲੋਂ) - ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਬਟਾਲਾ ਵਿਖੇ ਲਗਾਇਆ ਗਿਆ ਦੋ ਰੋਜ਼ਾ ਰੋਜ਼ਗਾਰ ਮੇਲਾ ਅੱਜ ਸਪਾਪਤ ਹੋ ਗਿਆ | ਰੋਜ਼ਗਾਰ ਮੇਲੇ ਦੇ ਦੂਸਰੇ ਦਿਨ 867 ਨੌਜਵਾਨਾਂ ਦੀ ਨੌਕਰੀ ਲਈ ਚੋਣ ਹੋਈ | ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪ੍ਰਸ਼ੋਤਮ ਸਿੰਘ ਨੇ ...

ਪੂਰੀ ਖ਼ਬਰ »

31 ਸਾਲ ਪਹਿਲਾਂ ਦਹਿਸ਼ਤਗਰਦੀ ਹਮਲੇ 'ਚ ਸ਼ਹੀਦ ਹੋਏ ਪੁਲਿਸ ਮੁਲਾਜ਼ਮ ਦੇ ਪਰਿਵਾਰ ਨੂੰ ਸਰਕਾਰ ਵਲੋਂ ਅੱਜ ਤੱਕ ਕੋਈ ਸਹੂਲਤ ਨਹੀਂ

ਘੁਮਾਣ, 17 ਸਤੰਬਰ (ਬੰਮਰਾਹ) - 31 ਸਾਲ ਪਹਿਲਾਂ ਇਕ ਦਹਿਸ਼ਤਗਰਦੀ ਹਮਲੇ 'ਚ ਸ਼ਹੀਦ ਹੋਏ ਪੁਲਿਸ ਮੁਲਾਜ਼ਮ ਦੇ ਪਰਿਵਾਰ ਨੂੰ ਕਿਸੇ ਸਰਕਾਰ ਨੇ ਅੱਜ ਤੱਕ ਕੋਈ ਸਹੂਲਤ ਨਹੀਂ ਦਿੱਤੀ | ਇਸ ਮਸਲੇ ਸਬੰਧੀ ਸ਼ਹੀਦ ਪੁਲਿਸ ਮੁਲਾਜ਼ਮ ਐਸ.ਪੀ.ਓ. ਬਘੇਲ ਸਿੰਘ ਪੁੱਤਰ ਮਿਲਖਾ ਸਿੰਘ ...

ਪੂਰੀ ਖ਼ਬਰ »

ਪਿੰਡ ਕੋਟਲਾ ਸੂਬਾ ਸਿੰਘ ਦੇ ਵੱਡੀ ਗਿਣਤੀ ਲੋਕ 'ਆਪ' 'ਚ ਸ਼ਾਮਿਲ

ਘੁਮਾਣ, 17 ਸਤੰਬਰ (ਬੰਮਰਾਹ) - ਹਲਕਾ ਸ੍ਰੀ ਹਰਗੋਬਿੰਦਪੁਰ ਆਮ ਆਦਮੀ ਪਾਰਟੀ ਦੇ ਇੰਚਾਰਜ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਨਜ਼ਦੀਕੀ ਪਿੰਡ ਕੋਟਲਾ ਸੂਬਾ ਸਿੰਘ ਵਿਖੇ ਹਰਪਾਲ ਸਿੰਘ ਦੇ ਗ੍ਰਹਿ ਵਿਖੇ ਇਕ ਪ੍ਰਭਾਵਸ਼ਾਲੀ ਮੀਟਿੰਗ ਕੀਤੀ ਗਈ, ਜਿਸ ਵਿਚ ਪਿੰਡ ਦੇ ...

ਪੂਰੀ ਖ਼ਬਰ »

ਚੀਮਾ ਕਾਲਜ ਆਫ਼ ਐਜੂਕੇਸ਼ਨ ਕਿਸ਼ਨਕੋਟ 'ਚ ਵਿਦਿਆਰਥੀਆਂ ਨੂੰ ਦਿੱਤੀ 'ਵਿਦਾਇਗੀ ਪਾਰਟੀ'

ਬਟਾਲਾ, 17 ਸਤੰਬਰ (ਕਾਹਲੋਂ)-ਚੀਮਾ ਕਾਲਜ ਆਫ਼ ਐਜੂਕੇਸ਼ਨ ਕਿਸ਼ਨਕੋਟ ਵਿਖੇ ਵਿਦਾਇਗੀ ਪਾਰਟੀ ਕੀਤੀ ਗਈ, ਜਿਸ 'ਚ ਬੀ. ਐੱਡ. ਤੇ ਡੀ. ਐਲ. ਐਡ. (ਈ. ਟੀ. ਟੀ.) ਦੇ ਵਿਦਿਆਰਥੀਆਂ ਰਲ ਕੇ ਸੀਨੀਅਰ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ | ਇਸ ਮÏਕੇ ਕਈ ਰੰਗਾ-ਰੰਗ ਪ੍ਰੋਗਰਾਮ ...

ਪੂਰੀ ਖ਼ਬਰ »

ਮੋਹਾਲੀ ਧਰਨੇ ਸਬੰਧੀ ਇਫਟੂ ਵਲੋਂ ਮਜ਼ਦੂਰਾਂ ਨੰੂ ਕੀਤਾ ਲਾਮਬੱਧ

ਗੁਰਦਾਸਪੁਰ, 17 ਸਤੰਬਰ (ਆਰਿਫ਼)-20 ਸਤੰਬਰ ਨੰੂ ਕਿਰਤ ਕਾਨੰੂਨਾਂ 'ਚ ਕੀਤੀਆਂ ਸੋਧਾਂ ਵਾਪਸ ਕਰਵਾਉਣ ਤੇ ਉਸਾਰੀ ਬੋਰਡ ਨਾਲ ਰਜਿਸਟਰਡ ਕਿਰਤੀਆਂ ਦੀਆਂ ਵਾਜਬ ਮੰਗਾਂ ਨੰੂ ਹੱਲ ਕਰਵਾਉਣ ਲਈ 20 ਸਤੰਬਰ ਨੰੂ ਲੇਬਰ ਕਮਿਸ਼ਨਰ ਦਫ਼ਤਰ ਮੋਹਾਲੀ ਸਾਹਮਣੇ ਦਿੱਤਾ ਜਾ ਰਹੇ ਧਰਨੇ ...

ਪੂਰੀ ਖ਼ਬਰ »

ਐਸ. ਐਮ. ਮਿਲੇਨੀਅਮ ਸਕੂਲ ਵਿਖੇ ਹਿੰਦੀ ਦਿਵਸ ਮਨਾਇਆ

ਗੁਰਦਾਸਪੁਰ, 17 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਗੁਰਦਾਸਪੁਰ ਦੇ ਹਰਦੋਛੰਨੀਆਂ ਰੋਡ 'ਤੇ ਸਥਿਤ ਐਸ. ਐਮ. ਮਿਲੇਨੀਅਮ ਸਕੂਲ ਵਿਖੇ ਹਿੰਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਸਬੰਧੀ ਸਕੂਲ ਦੇ ਪਿ੍ੰਸੀਪਲ ਬਲੂਮੀ ਗੁਪਤਾ ਨੇ ਵਿਦਿਆਰਥੀਆਂ ਨੰੂ ਹਿੰਦੀ ਦਿਵਸ ਦੀ ...

ਪੂਰੀ ਖ਼ਬਰ »

ਬੱਬੇਹਾਲੀ ਦੀ ਅਗਵਾਈ 'ਚ ਦਿੱਲੀ ਵਿਖੇ ਅਕਾਲੀ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ

ਪੁਰਾਣਾ ਸ਼ਾਲਾ, 17 (ਗੁਰਵਿੰਦਰ ਸਿੰਘ ਗੋਰਾਇਆ) - ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਜਿੱਥੇ ਪਿਛਲੇ ਵਰੇ੍ਹ ਤੋਂ ਕਿਸਾਨ ਜਥੇਬੰਦੀਆਂ ਵਲੋਂ ਕਿਸਾਨ ਸੰਯੁਕਤ ਮੋਰਚੇ ਦੇ ਝੰਡੇ ਹੇਠਾਂ ਦਿੱਲੀ ਸਰਹੱਦਾਂ 'ਤੇ ਮੋਦੀ ਸਰਕਾਰ ਖ਼ਿਲਾਫ਼ ਵੱਡਾ ਅੰਦੋਲਨ ...

ਪੂਰੀ ਖ਼ਬਰ »

ਲੋਕ ਭਲਾਈ ਇੰਨਸਾਫ਼ ਵੈੱਲਫੇਅਰ ਸੁਸਾਇਟੀ ਦੇ ਆਗੂਆਂ ਨੇ ਸ਼ੂਗਰ ਮਿੱਲ ਪਨਿਆੜ ਸਾਹਮਣੇ ਦਿੱਤਾ ਰੋਸ ਧਰਨਾ

ਦੀਨਾਨਗਰ, 17 ਸਤੰਬਰ (ਸੰਧੂ/ਸੋਢੀ/ਸ਼ਰਮਾ) - ਲੋਕ ਭਲਾਈ ਇੰਨਸਾਫ ਵੈਲਫੇਅਰ ਸੁਸਾਇਟੀ ਦੇ ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਚਿੱਟੀ ਦੀ ਅਗਵਾਈ ਵਿਚ ਕਿਸਾਨ ਆਗੂਆਂ ਵਲੋਂ ਸ਼ੂਗਰ ਮਿੱਲ ਪਨਿਆੜ ਦੇ ਸਾਹਮਣੇ ਕਿਸਾਨਾਂ ਦੀ ਸਾਲ 2020-21 ਦੇ ਸਮੇਂ ਦੌਰਾਨ ਕੱਟੀ ਗਈ ਪੈਨਲਟੀ ...

ਪੂਰੀ ਖ਼ਬਰ »

ਸ਼ਿਵਾਲਿਕ ਆਈ.ਟੀ.ਆਈ ਵਿਖੇ ਖ਼ਾਲੀ ਸੀਟਾਂ ਲਈ ਦਾਖ਼ਲਾ ਸ਼ੁਰੂ

ਗੁਰਦਾਸਪੁਰ, 17 ਸਤੰਬਰ (ਆਰਿਫ਼) - ਸ਼ਿਵਾਲਿਕ ਗਰੁੱਪ ਆਫ਼ ਕਾਲਜ ਵਿਖੇ ਵੱਖ-ਵੱਖ ਟਰੇਡਾਂ 'ਚ ਖ਼ਾਲੀ ਸੀਟਾਂ ਲਈ ਦਾਖ਼ਲਾ ਸ਼ੁਰੂ ਹੈ | ਇਸ ਸਬੰਧੀ ਕਾਲਜ ਦੇ ਐਮ.ਡੀ.ਰਿਸ਼ਬਦੀਪ ਸਿੰਘ ਸੰਧੂ ਨੇ ਦੱਸਿਆ ਕਿ ਐਨ.ਸੀ. ਵੀ.ਟੀ/ ਡੀ.ਜੀ.ਈ.ਐਂਡ ਟੀ ਵਲੋਂ ਡੀਜ਼ਲ ਮਕੈਨਿਕ, ਵੈਲਡਰ, ...

ਪੂਰੀ ਖ਼ਬਰ »

ਜੰਗਲਾਤ ਵਰਕਰ ਯੂਨੀਅਨ ਦੀ ਮੀਟਿੰਗ

ਗੁਰਦਾਸਪੁਰ, 17 ਸਤੰਬਰ (ਆਰਿਫ਼)-ਜੰਗਲਾਤ ਵਰਕਰ ਯੂਨੀਅਨ ਦੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਸੰਤੋਖ ਸਿੰਘ ਤੇ ਜਨਰਲ ਸਕੱਤਰ ਕੁਲਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਆਗੂਆਂ ਨੇ ਕਿਹਾ ਕਿ ਜੰਗਲਾਤ ਵਰਕਰ ਯੂਨੀਅਨ ਵਲੋਂ ਜੰਗਲਾਤ ਮੰਤਰੀ ਦੇ ਹਲਕੇ ਨਾਭਾ 'ਚ 3 ...

ਪੂਰੀ ਖ਼ਬਰ »

ਕੈਨੇਡਾ ਸਟੱਡੀ ਵੀਜ਼ੇ ਸਬੰਧੀ ਸ਼ਾਨਦਾਰ ਨਤੀਜੇ ਦੇ ਰਹੀ ਸੈਵਨਸੀਜ਼ ਇਮੀਗਰੇਸ਼ਨ

ਗੁਰਦਾਸਪੁਰ, 17 ਸਤੰਬਰ (ਆਰਿਫ਼)-ਸੈਵਨਸੀਜ਼ ਇਮੀਗਰੇਸ਼ਨ ਵਲੋਂ ਕੈਨੇਡਾ ਦੇ ਸਟੱਡੀ ਵੀਜ਼ੇ ਸਬੰਧੀ ਸ਼ਾਨਦਾਰ ਨਤੀਜੇ ਦਿੱਤੇ ਜਾ ਰਹੇ ਹਨ | ਇਸ ਸਬੰਧੀ ਸੰਸਥਾ ਦੇ ਐਮ. ਡੀ. ਕੁਲਦੀਪ ਖਹਿਰਾ ਨੇ ਦੱਸਿਆ ਕਿ ਵਿਦਿਆਰਥਣ ਜਸਕਰਨਪ੍ਰੀਤ ਕੌਰ ਵਾਸੀ ਬਹੂਰੀਆਂ ਸੈਣੀਆਂ ਜੋ ...

ਪੂਰੀ ਖ਼ਬਰ »

ਬੱਦੋਵਾਲ ਕਲਾਂ ਦੇ ਦੋਵਾਂ ਗੁਰੂ ਘਰਾਂ 'ਚ ਇਕੋ ਰਾਤ ਚੋਰੀ

ਫਤਹਿਗੜ੍ਹ ਚੂੜੀਆਂ, 17 ਸਤੰਬਰ (ਐਮ.ਐਸ. ਫੁੱਲ) - ਨਜ਼ਦੀਕੀ ਪਿੰਡ ਬੱਦੋਵਾਲ ਕਲਾਂ ਦੇ ਦੋਵਾਂ ਗੁਰਦੁਆਰਿਆਂ ਵਿਚ ਇਕੋ ਰਾਤ ਚੋਰੀ ਦੀ ਵਾਰਦਾਤ ਹੋਣ ਦੀ ਜਾਣਕਾਰੀ ਮਿਲੀ ਹੈ | ਗੁਰਦੁਆਰਾ ਸਾਹਿਬ ਦੇ ਗ੍ਰੰਥੀ ਬਾਬਾ ਮਲਕੀਤ ਸਿੰਘ ਅਤੇ ਦਲਬੀਰ ਸਿੰਘ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਨੌਜਵਾਨ ਨੂੰ ਨਸ਼ੀਲੀ ਦਵਾਈ ਦੇ ਕੇ ਕਤਲ ਕਰਨ ਦੇ ਮਾਮਲੇ 'ਚ 3 ਖਿਲਾਫ਼ ਮਾਮਲਾ ਦਰਜ

ਪੰਜਗਰਾਈਆਂ, 17 ਸਤੰਬਰ (ਬਲਵਿੰਦਰ ਸਿੰਘ) - ਥਾਣਾ ਰੰਗੜ ਨੰਗਲ ਅਧੀਨ ਆਉਂਦੇ ਪਿੰਡ ਜਾਹਦਪੁਰ ਦੇ ਨੌਜਵਾਨ ਦੀ ਹੋਈ ਮੌਤ ਤੋਂ ਬਾਅਦ ਪੁਲਿਸ ਵਲੋਂ 1 ਔਰਤ ਤੇ 2 ਮਰਦਾਂ 'ਤੇ ਮਾਮਲਾ ਦਰਜ ਕੀਤਾ ਹੈ | ਡੀ.ਐਸ.ਪੀ. ਗੁਰਦੀਪ ਸਿੰਘ ਸਵਾਮੀ ਤੇ ਐਸ.ਐਚ.ਓ. ਰੰਗੜ ਨੰਗਲ ਖੁਸ਼ਬੀਰ ਕੌਰ ਨੇ ...

ਪੂਰੀ ਖ਼ਬਰ »

27 ਨੂੰ ਭਾਰਤ ਬੰਦ ਦੇ ਸੱਦੇ ਮੌਕੇ ਦਿੱਤਾ ਜਾਵੇਗਾ ਰੋਸ ਧਰਨਾ-ਕਿਸਾਨ ਆਗੂ

ਬਟਾਲਾ, 17 ਸਤੰਬਰ (ਕਾਹਲੋਂ) - ਕਿਸਾਨ ਸੰਘਰਸ਼ ਕਮੇਟੀ ਪੰਜਾਬ ਸ਼ਾਖ਼ਾ ਬਟਾਲਾ ਵਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਕਮੇਟੀ ਆਗੂ ਮਨਬੀਰ ਸਿੰਘ ਰੰਧਾਵਾ, ਸਾਹਿਬਜੀਤ ਸਿੰਘ, ਰੁਪਿੰਦਰ ਸਿੰਘ ਸ਼ਾਮਪੁਰਾ, ਗੁਰਬਿੰਦਰ ਸਿੰਘ ਜੌਲੀ, ਕੁਲਵਿੰਦਰ ਸਿੰਘ ਗੌਂਸਪੁਰਾ, ...

ਪੂਰੀ ਖ਼ਬਰ »

ਵਪਾਰ ਮੰਡਲ ਕਲਾਨੌਰ ਵਲੋਂ 27 ਦੇ ਭਾਰਤ ਬੰਦ ਦਾ ਸਮਰਥਨ

ਕਲਾਨੌਰ, 17 ਸਤੰਬਰ (ਪੁਰੇਵਾਲ) -ਸੰਯੁਕਤ ਕਿਸਾਨ ਮੋਰਚੇ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਤਹਿਤ 27 ਨੂੰ ਕੀਤੇ ਭਾਰਤ ਬੰਦ ਦੇ ਸੱਦੇ ਦਾ ਸਥਾਨਕ ਵਾਪਰ ਮੰਡਲ ਵਲੋਂ ਵੀ ਸਮਰਥਨ ਕਰਦਿਆਂ ਐਲਾਨ ਕੀਤਾ ਕਿ ਉਹ ਕਲਾਨੌਰ ਦੇ ਬਾਜ਼ਾਰ ਵੀ 27 ਸਤੰਬਰ ਨੂੰ ਮੁਕੰਮਲ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਡੇਂਗੂ ਦੀ ਰੋਕਥਾਮ ਲਈ 55555 ਘਰਾਂ ਦਾ ਕੀਤਾ ਸਰਵੇ

ਗੁਰਦਾਸਪੁਰ, 17 ਸਤੰਬਰ (ਆਰਿਫ਼) - ਡੇਂਗੂ ਬੁਖ਼ਾਰ ਦੀ ਰੋਕਥਾਮ ਲਈ ਸਿਹਤ ਵਿਭਾਗ ਦੀ ਟੀਮ ਵਲੋਂ ਕੀਤੇ ਸਰਵੇ ਦੌਰਾਨ 3017 ਘਰਾਂ 'ਚੋਂ ਡੇਂਗੂ ਦਾ ਲਾਰਵਾ ਮਿਲਿਆ ਹੈ | ਇਸ ਸਬੰਧੀ ਸਿਵਲ ਸਰਜਨ ਡਾ: ਹਰਭਜਨ ਮਾਂਡੀ ਨੇ ਦੱਸਿਆ ਕਿ ਕੁੱਲ 14 ਟੀਮਾਂ ਨੇ ਇਸੇ ਸਾਲ ਅਪ੍ਰੈਲ ਮਹੀਨੇ ...

ਪੂਰੀ ਖ਼ਬਰ »

ਰੋਜ਼ ਐਵੇਨਿਊ ਵਾਸੀਆਂ ਨੇ ਘਰਾਂ 'ਚ ਵਾਟਰ ਸਪਲਾਈ ਕੁਨੈਕਸ਼ਨ ਦੇਣ ਦੀ ਕੀਤੀ ਮੰਗ

ਗੁਰਦਾਸਪੁਰ, 17 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਸਥਾਨਿਕ ਸ਼ਹਿਰ ਦੇ ਰੋਜ਼ ਐਵੇਨਿਊ ਵਾਸੀਆਂ ਵਲੋਂ ਨਗਰ ਕੌਂਸਲ ਗੁਰਦਾਸਪੁਰ ਤੋਂ ਕਾਲੋਨੀ ਵਾਸੀਆਂ ਦੇ ਘਰਾਂ 'ਚ ਵਾਟਰ ਸਪਲਾਈ ਦੇ ਕੁਨੈਕਸ਼ਨ ਦੇਣ ਦੀ ਮੰਗ ਕੀਤੀ ਗਈ ਹੈ | ਇਸ ਸਬੰਧੀ ਰੋਜ਼ ਐਵੇਨਿਊ ਵਾਸੀਆਂ ਨੇ ਦੱਸਿਆ ...

ਪੂਰੀ ਖ਼ਬਰ »

ਸਤਕੋਹਾ ਵਿਖੇ ਹੋਏ ਕਬੱਡੀ ਮੁਕਾਬਲਿਆਂ 'ਚ ਅੰਤਰਰਾਸ਼ਟਰੀ ਖਿਡਾਰੀਆਂ ਨੇ ਭਾਗ ਲਿਆ

ਨੌਸ਼ਹਿਰਾ ਮੱਝਾ ਸਿੰਘ, 17 ਸਤੰਬਰ (ਤਰਸੇਮ ਸਿੰਘ ਤਰਾਨਾ)-ਯੂਨਾਈਟਿਡ ਕਬੱਡੀ ਕਲੱਬ ਸਤਕੋਹਾ ਵਲੋਂ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਕੂਲ ਗਰਾਉਂਡ ਵਿਖੇ ਪਹਿਲੇ ਸੂਬਾ ਪੱਧਰੀ ਕਬੱਡੀ ਕੱਪ ਮੁਕਾਬਲੇ ਕਰਵਾਏ ਗਏ, ਜਿਸ ਵਿਚ ਲੜਕੀਆਂ ਤੇ ਲੜਕਿਆਂ ...

ਪੂਰੀ ਖ਼ਬਰ »

27 ਦੇ ਭਾਰਤ ਬੰਦ ਨੰੂ ਸਫਲ ਬਣਾਉਣ ਲਈ ਜਨਤਕ ਜਥੇਬੰਦੀਆਂ ਦੀ ਮੀਟਿੰਗ ਕੱਲ੍ਹ

ਗੁਰਦਾਸਪੁਰ, 17 ਸਤੰਬਰ (ਭਾਗਦੀਪ ਸਿੰਘ ਗੋਰਾਇਆ) - ਰੇਲਵੇ ਸਟੇਸ਼ਨ ਗੁਰਦਾਸਪੁਰ ਵਿਖੇ ਚੱਲ ਰਹੇ ਪੱਕੇ ਕਿਸਾਨ ਮੋਰਚੇ 'ਤੇ 269ਵੇਂ ਜਥੇ ਵਲੋਂ ਭੁੱਖ ਹੜਤਾਲ ਰੱਖੀ ਗਈ ਜਿਸ ਵਿਚ ਜਮਹੂਰੀ ਕਿਸਾਨ ਸਭਾ ਵਲੋਂ ਹਰਦੇਵ ਸਿੰਘ ਗਰੇਵਾਲ, ਬਲਵਿੰਦਰ ਸਿੰਘ ਰਵਾਲ, ਗੁਲਾਬ ਸਿੰਘ ...

ਪੂਰੀ ਖ਼ਬਰ »

ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ ਦੀ ਮੀਟਿੰਗ

ਧਾਰੀਵਾਲ, 17 ਸਤੰਬਰ (ਸਵਰਨ ਸਿੰਘ)-ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ ਰਜਿ. ਦੀ ਮੀਟਿੰਗ ਸਰਕਲ ਪ੍ਰਧਾਨ ਬਾਬਾ ਕੁਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕ੍ਰਿਸ਼ਨ ਭਾਰਦਵਾਜ ਜਨਰਲ ਸਕੱਤਰ ਪੰਜਾਬ, ਹਰਦੀਪ ਸਿੰਘ ਸਰਕਲ ਸਕੱਤਰ, ਗੁਰਵਿੰਦਰ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX