ਚੰਡੀਗੜ੍ਹ, 17 ਸਤੰਬਰ (ਅਜਾਇਬ ਸਿੰਘ ਔਜਲਾ)-ਭਾਜਪਾ ਵਲੋਂ ਜਿਥੇ ਕੇਕ ਕੱਟ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਮਨਾਇਆ ਗਿਆ ਉਥੇ ਚੰਡੀਗੜ੍ਹ ਦੇ ਪ੍ਰਮੁੱਖ ਸੈਕਟਰ 17 ਵਿਖੇ ਕਿਸਾਨਾਂ, ਉਨ੍ਹਾਂ ਦੇ ਹਿਤੈਸ਼ੀਆਂ ਵਲੋਂ ਕੇਕ ਆਮ ਲੋਕਾਂ ਦਰਮਿਆਨ ਕੱਟਿਆ ਜ਼ਰੂਰ ਗਿਆ ਪਰ ਉਹ ਕਿਸੇ ਨੇ ਵੀ ਨਾ ਖਾਧਾ ਸਗੋਂ ਪ੍ਰਧਾਨ ਮੰਤਰੀ ਦੇ ਜਨਮ ਦਿਨ ਮੌਕੇ ਉਨ੍ਹਾਂ ਨੂੰ ਲਾਅਨਤਾਂ ਵੀ ਪਾਈਆਂ | ਕਿਸਾਨਾਂ ਦੇ ਨਾਲ ਨਾਲ ਕਿਸਾਨਾਂ ਪ੍ਰਤੀ ਹਮਦਰਦੀ ਰੱਖਣ ਵਾਲਿਆਂ ਵਲੋਂ ਵੀ ਪ੍ਰਧਾਨ ਮੰਤਰੀ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਿਸਾਨ ਅੰਦੋਲਨ ਪ੍ਰਤੀ ਆਪਣੀ ਭਰਵੀਂ ਹਮਾਇਤ ਦਾ ਪ੍ਰਗਟਾਵਾ ਵੀ ਕੀਤਾ ਗਿਆ | ਇਸ ਮੌਕੇ ਅਦਾਕਾਰਾ ਸੋਨੀਆ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਅੜੀਅਲ ਵਤੀਰੇ ਕਾਰਨ ਦੇਸ਼ ਦੇ ਕਿਸਾਨ ਤਕਰੀਬਨ ਇਕ ਸਾਲ ਤੋਂ ਮੀਂਹ, ਹਨੇ੍ਹਰੀ, ਝੱਖੜ, ਸਰਦੀ, ਗਰਮੀ ਸੜਕਾਂ 'ਤੇ ਦਿਨ ਰਾਤ ਗੁਜ਼ਾਰਦੇ ਹੋਏ ਕਿਸਾਨੀ ਮਾਰੀ ਕਾਨੰੂਨਾਂ ਵਿਰੁੱਧ ਅੰਦੋਲਨ ਕਰ ਰਹੇ ਹਨ, ਉਥੇ ਅੱਜ ਪ੍ਰਧਾਨ ਮੰਤਰੀ ਦੇ ਜਨਮ ਦਿਨ ਦੀ ਖ਼ੁਸ਼ੀ ਕਰਨਾ ਕਿਸਾਨਾਂ ਦੇ ਨਾਲ-ਨਾਲ ਆਮ ਲੋਕਾਂ ਨਾਲ ਵੀ ਬੇਇਨਸਾਫ਼ੀ ਹੈ | ਸੋਨੀਆ ਮਾਨ ਨੇ ਕਿਹਾ ਕਿ ਜਨਮ ਦਿਨ ਦੇ ਅਜਿਹੇ ਕੇਕ ਨਾਲ ਮਿੱਠਾ ਮੂੰਹ ਕਰਨ ਦੀ ਬਜਾਏ ਭੁੱਖ ਹੜਤਾਲ 'ਤੇ ਚਲੇ ਜਾਈਏ ਉਹ ਬਿਹਤਰ ਹੈ | ਇਸ ਮੌਕੇ ਸੋਨੀਆ ਮਾਨ ਨੇ ਇਹ ਵੀ ਖ਼ੁਲਾਸਾ ਕੀਤਾ ਕਿ ਪੰਜਾਬ ਹਰਿਆਣਾ ਏਕਤਾ ਤੇ ਭਾਜਪਾ ਬਾਈਕਾਟ ਰੈਲੀ 19 ਸਤੰਬਰ ਨੂੰ ਮੁਹਾਲੀ ਵਿਖੇ ਕੀਤੀ ਜਾ ਰਹੀ ਹੈ | ਇਸ ਮੌਕੇ ਕਿਸਾਨ ਆਗੂ ਸਤਨਾਮ ਸਿੰਘ ਟਾਂਡਾ ਨੇ ਕਿਹਾ ਕਿ ਉਨ੍ਹਾਂ ਵਲੋਂ ਅੱਜ ਦਾ ਦਿਨ 'ਲਾਅਨਤ ਦਿਵਸ' ਵਜੋਂ ਮਨਾਇਆ ਜਾ ਰਿਹਾ ਹੈ, ਕਿਉਂਕਿ ਬੇਰੁਜ਼ਗਾਰੀ ਨੇ ਹਾਹਾਕਾਰ ਮਚਾਈ ਪਈ ਹੈ , ਹਰ ਪਾਸੇ ਪੜਿ੍ਹਆ ਲਿਖਿਆ ਨੌਜਵਾਨ ਠੋਕਰਾਂ ਖਾਂਦਾ ਫਿਰਦਾ ਹੈ | ਇਸੇ ਤਰ੍ਹਾਂ ਸ਼ਹਿਰ ਵਿਚ ਸੈਕਟਰ 40, 47,48 ਤੇ ਸੈਕਟਰ 49 ਦੀਆਂ ਲਾਈਟ ਪੁਆਇੰਟਾਂ 'ਤੇ ਕਿਸਾਨ ਮਜ਼ਦੂਰ ਏਕਤਾ ਚੰਡੀਗੜ੍ਹ ਵਲੋਂ ਪ੍ਰਧਾਨ ਮੰਤਰੀ ਵਿਰੁੱਧ ਨਾਅਰੇਬਾਜ਼ੀ ਕਰਦੇ ਕਿਸਾਨੀ ਝੰਡੇ ਲਹਿਰਾਏ ਗਏ | ਚੰਡੀਗੜ੍ਹ ਵਿਚ ਪੈਂਦੇ ਪਿੰਡ ਹੱਲੋਮਾਜਰਾ ਵਿਚ ਵੀ ਕਿਸਾਨਾਂ ਵਲੋਂ ਪ੍ਰਧਾਨ ਮੰਤਰੀ ਦੇ ਜਨਮ ਦਿਨ ਨੂੰ 'ਲਾਅਨਤ ਦਿਵਸ' ਵਜੋਂ ਮਨਾਇਆ ਗਿਆ | ਇਸ ਮੌਕੇ ਕਿਸਾਨ ਮਜ਼ਦੂਰ ਏਕਤਾ ਚੰਡੀਗੜ੍ਹ ਮਟਕਾ ਚੌਕ ਅਮਨਦੀਪ ਮਾਨ ਮਨੀਮਾਜਰਾ, ਰਾਜਨ ਬੈਂਸ, ਜਗਜੀਤ ਬਾਜਵਾ, ਗੁਰਦੀਪ ਚੌਧਰੀ, ਦੀਪ ਚੌਧਰੀ, ਬਲਬੀਰ ਕਾਂਸਲ ਤੋਂ ਇਲਾਵਾ ਪ੍ਰਤੀਕ ਮਾਣ, ਜਤਿੰਦਰ ਭਿੰਡਰ, ਸੋਮਿਆ, ਪ੍ਰਮਿੰਦਰ ਸਿੰਘ ਸੰਧੂ, ਬਲਬੀਰ ਕੌਰ ਕਾਂਸਲ ਅਤੇ ਗੁਰਦਿਆਲ ਸਿੰਘ ਆਦਿ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ |
ਚੰਡੀਗੜ੍ਹ, 17 ਸਤੰਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਅੱਜ ਕੋਰੋਨਾ ਵਾਇਰਸ ਦੇ ਚਾਰ ਨਵੇਂ ਮਾਮਲੇ ਸਾਹਮਣੇ ਆਏ ਹਨ | ਸਿਹਤਯਾਬ ਹੋਣ ਤੋਂ ਬਾਅਦ ਇਕ ਮਰੀਜ਼ ਨੂੰ ਛੁੱਟੀ ਦੇ ਦਿੱਤੀ ਗਈ | ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 34 ਹੋ ਗਈ ਹੈ | ਅੱਜ ਆਏ ਕੋਰੋਨਾ ...
ਚੰਡੀਗੜ੍ਹ, 17 ਸਤੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਯੂਨੀਵਰਸਿਟੀ ਵਲੋਂ ਐਮ. ਏ. ਸੰਸਕ੍ਰਿਤ ਦੂਜਾ ਸਮੈਸਟਰ, ਸੰਗੀਤ ਵੋਕਲ ਚੌਥਾ ਸਮੈਸਟਰ, ਐਮ. ਐਸ. ਸੀ. ਬਾਇਓ ਟੈਕਨੋਲੌਜੀ ਚੌਥਾ ਸਮੈਸਟਰ, ਐਮ. ਐਸ. ਸੀ ਬਾਇਓ ਇਨਫਾਰਮੈਟਿਕਲ ਚੌਥਾ ਸਮੈਸਟਰ, ਐਮ. ਕਾਮ ਕਾਰੋਬਾਰੀ ਅਰਥ ...
ਚੰਡੀਗੜ੍ਹ, 17 ਸਤੰਬਰ (ਬਿ੍ਜੇਂਦਰ)-ਚੰਡੀਗੜ੍ਹ ਪੁਲਿਸ ਨੂੰ ਇਕ ਵਾਰ ਫੇਰ ਉਦੋਂ ਸ਼ਰਮਿੰਦਗੀ ਝੱਲਣੀ ਪਈ ਜਦੋਂ ਇਸ ਦੀ ਮਹਿਲਾ ਸਬ ਇੰਸਪੈਕਟਰ ਨੂੰ ਸੀ. ਬੀ. ਆਈ. ਨੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਗਿ੍ਫ਼ਤਾਰ ਕਰ ਲਿਆ | ਜਾਣਕਾਰੀ ਮੁਤਾਬਕ ਸੈਕਟਰ-34 ਥਾਣੇ 'ਚ ਟਰੈਪ ਲਗਾ ...
ਚੰਡੀਗੜ੍ਹ, 17 ਸਤੰਬਰ (ਬਿ੍ਜੇਂਦਰ)-ਸੈਕਟਰ 34 ਥਾਣਾ ਪੁਲਿਸ ਨੇ ਪਾਥ ਵਰਲਡ ਵਾਈਡ ਦੇ ਰਾਹੁਲ ਨਰੂਲਾ ਤੇ ਹੋਰਨਾਂ ਖ਼ਿਲਾਫ਼ ਡੇਰਾਬੱਸੀ ਦੀ ਇਕ ਮਹਿਲਾ ਦੀ ਸ਼ਿਕਾਇਤ 'ਤੇ ਧੋਖਾਧੜੀ, ਅਪਰਾਧਿਕ ਪੱਧਰ ਤੇ ਵਿਸ਼ਵਾਸਘਾਤ ਅਤੇ ਅਪਰਾਧਕ ਸਾਜ਼ਿਸ਼ ਰਚਣ ਦੀਆਂ ਧਾਰਾਵਾਂ ਤਹਿਤ ...
ਚੰਡੀਗੜ੍ਹ, 17 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਇਥੇ ਪ੍ਰਾਪਤ ਖ਼ਬਰਾਂ ਅਨੁਸਾਰ ਪੁਲਿਸ ਨੇ ਪਾਣੀਪਤ ਦੇ ਰੋਹਿਤ ਰਾਹੁਲ ਉਰਫ਼ ਬੱਚੀ ਨੂੰ ਰੋਹਤਕ ਤੋਂ ਗਿ੍ਫ਼ਤਾਰ ਕੀਤਾ ਹੈ, ਜਿਸ ਦੇ ਕਬਜ਼ੇ 'ਚੋਂ ਪਿਸਟਲ, ਦੋ ਲੱਖ ਰੁ. ਨਕਦ ਤੇ ਕਾਰਤੂਸ ਬਰਾਮਦ ਕੀਤੇ ਗਏ ਹਨ | ਇਹ ਦਾਅਵਾ ...
ਚੰਡੀਗੜ੍ਹ, 17 ਸਤੰਬਰ (ਬਿ੍ਜੇਂਦਰ)-ਸਵਰਗਵਾਸੀ ਕਲਾਕਾਰ ਦਾਰਾ ਸਿੰਘ ਦੇ ਛੋਟੇ ਬੇਟੇ ਅਮਰੀਕ ਸਿੰਘ ਰੰਧਾਵਾ ਦੀ ਚੰਡੀਗੜ੍ਹ ਸੈਕਟਰ-4 ਕੋਠੀ ਦੀ ਛੱਤ ਢਹਿਣ ਕਰ ਕੇ ਇਕ ਮਜ਼ਦੂਰ ਜ਼ਖ਼ਮੀ ਹੋ ਗਿਆ | ਘਟਨਾ ਸ਼ੁਕਰਵਾਰ ਦੁਪਹਿਰ ਨੂੰ ਲਗਪਗ 1 ਵਜੇ ਵਾਪਰੀ ਜਦੋਂ ਮਜ਼ਦੂਰ ਘਰ 'ਚ ...
ਚੰਡੀਗੜ੍ਹ, 17 ਸਤੰਬਰ (ਮਨਜੋਤ ਸਿੰਘ ਜੋਤ)-ਰੋਗੀ ਸੁਰੱਖਿਆ ਹਫ਼ਤੇ ਦੀ ਸਮਾਪਤੀ 'ਤੇ ਐਮ. ਓ. ਐਚ. ਐਫ. ਡਬਲਿਊ ਵਲੋਂ ਐਨ. ਐਚ. ਐਸ. ਆਰ. ਸੀ. ਦੇ ਸਹਿਯੋਗ ਨਾਲ ਇਕ ਵਰਚੂਅਲ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਵਧੀਆ ਕਰਗੁਜ਼ਾਰੀ ਵਾਲੇ ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਐਨ. ...
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ)-ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸ. ਟੀ. ਐਫ.) ਨੇ ਰੋਹਤਕ ਜ਼ਿਲ੍ਹਾ 'ਚੋਂ ਦੋਂ ਲੱਖ ਰੁਪਏ ਦੇ ਇਨਾਮੀ ਬਦਮਾਸ਼ ਨੂੰ ਗਿ੍ਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਸ ਦੇ ਕਬਜ਼ੇ ਤੋਂ ਇਕ ਪਿਸਟਲ ਤੇ ਚਾਰ ਕਾਰਤੂਸ ਵੀ ...
ਐੱਸ. ਏ. ਐੱਸ. ਨਗਰ, 17 ਸਤੰਬਰ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਦੇ 2 ਵਿਦਿਆਰਥੀਆਂ ਨੇ ਯੂਨੀਵਰਸਿਟੀ ਸਕੂਲ ਆਫ਼ ਫਾਰਮੇਸੀ ਆਈ. ਈ. ਸੀ. ਯੂਨੀਵਰਸਿਟੀ ਬੱਦੀ ਦੁਆਰਾ 'ਫਾਰਮਾਸਿਊਟੀਕਲ ਸਾਇੰਸਿਜ਼ 'ਚ ਖੋਜ ਤੇ ਵਿਕਾਸ : ...
ਖਰੜ, 17 ਸਤੰਬਰ (ਗੁਰਮੁੱਖ ਸਿੰਘ ਮਾਨ)-ਪਿੰਡ ਬਡਾਲੀ ਦੀ ਇਕ ਗਲੀ ਦਾ ਕੰਮ ਸਮੇਂ ਸਿਰ ਪੂਰਾ ਨਾ ਹੋਣ ਕਾਰਨ ਗਲੀ ਦੇ ਨਾਲ ਲੱਗਦੇ ਪਰਿਵਾਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਪਿੰਡ ਵਾਸੀ ਹਰਮਨ ਸਿੰਘ, ਜਸਬੀਰ ਸਿੰਘ, ਕੁਲਮੀਤ ਸਿੰਘ, ...
ਚੰਡੀਗੜ੍ਹ, 17 ਸਤੰਬਰ (ਅਜੀਤ ਬਿਊਰੋ)-ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਨੇਤਰਹੀਣ ਸ਼ੇ੍ਰਣੀ ਦੇ ਉਮੀਦਵਾਰਾਂ ਦੀ ਸਹੂਲਤ ਲਈ ਮਾਸਟਰ ਕੇਡਰ ਦੀਆਂ ਖ਼ਾਲੀ ...
ਐੱਸ. ਏ. ਐੱਸ. ਨਗਰ, 17 ਸਤੰਬਰ (ਕੇ. ਐੱਸ. ਰਾਣਾ)-ਫੋਰਟਿਸ ਹਸਪਤਾਲ ਮੁਹਾਲੀ ਵਲੋਂ ਹਸਪਤਾਲ 'ਚ 'ਵਿਸ਼ਵ ਮਰੀਜ਼ ਸੁਰੱਖਿਆ ਦਿਵਸ' (ਡਬਲਿਊ. ਪੀ. ਐਸ. ਡੀ.) ਮਨਾਇਆ ਗਿਆ ਤਾਂ ਕਿ ਸੁਰੱਖਿਅਤ ਮਾਵਾਂ ਤੇ ਨਵ-ਜੰਮੇ ਬੱਚਿਆਂ ਦੀ ਦੇਖਭਾਲ ਦੇ ਲਈ ਸਮੂਹਿਕ ਯਤਨ ਦੇ ਸੁਨੇਹੇ ਨੂੰ ...
ਐੱਸ. ਏ. ਐੱਸ. ਨਗਰ, 17 ਸਤੰਬਰ (ਕੇ. ਐੱਸ. ਰਾਣਾ)-ਲੋਕਲ ਕਿਸਾਨੀ ਮੋਰਚਿਆਂ ਦਾ ਕਿਸਾਨੀ ਸੰਘਰਸ਼ 'ਚ ਵੱਡਾ ਯੋਗਦਾਨ ਹੈ ਅਤੇ 19 ਸਤੰਬਰ ਦੀ ਮੁਹਾਲੀ ਮਹਾਂ-ਪੰਚਾਇਤ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਇਕਜੁੱਟ ਕਰ ਕੇ 27 ਸਤੰਬਰ ਦੇ ਭਾਰਤ ਬੰਦ ਦੇ ਸੱਦੇ ਲਈ ਮੀਲ ਪੱਥਰ ...
ਐੱਸ. ਏ. ਐੱਸ. ਨਗਰ, 17 ਸਤੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-11 ਅਧੀਨ ਪੈਂਦੇ ਫੇਜ਼-10 ਵਿਚਲੇ ਸਰਾਓ ਹੋਟਲ ਵਾਲੀ ਪਾਰਕਿੰਗ 'ਚ ਖਾਣਾ ਖਾ ਰਹੀਆਂ 3 ਸਫ਼ਾਈ ਕਰਮਚਾਰਨਾਂ 'ਤੇ 2 ਕਾਰ ਸਵਾਰਾਂ ਵਲੋਂ ਅਣਗਹਿਲੀ ਵਰਤਦਿਆਂ ਕਾਰ ਚੜਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਹਾਦਸੇ 'ਚ ...
ਐੱਸ. ਏ. ਐੱਸ. ਨਗਰ, 17 ਸਤੰਬਰ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਦੇ 'ਘਰ-ਘਰ ਰੁਜ਼ਗਾਰ ਮਿਸ਼ਨ' ਅਧੀਨ ਲਗਾਏ ਜਾ ਰਹੇ 7ਵੇਂ ਮੈਗਾ ਨੌਕਰੀ ਮੇਲਿਆਂ ਦੀ ਲੜੀ ਤਹਿਤ ਜ਼ਿਲ੍ਹਾ ਅੰਦਰ ਚੌਥਾ ਤੇ ਆਖਰੀ ਨੌਕਰੀ ਮੇਲਾ ਸਰਕਾਰੀ ਕਾਲਜ ਫੇਜ਼-6 ਮੁਹਾਲੀ ਵਿਖੇ ਲਗਾਇਆ ਗਿਆ, ਜਿਸ ਦਾ ...
ਐੱਸ. ਏ. ਐੱਸ. ਨਗਰ, 17 ਸਤੰਬਰ (ਜਸਬੀਰ ਸਿੰਘ ਜੱਸੀ)-ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਦੇ ਯਤਨਾਂ ਸਦਕਾ ਸ਼ਹਿਰ ਦੇ ਸੈਕਟਰ-82 (ਐਰੋਸਿਟੀ) ਵਿਖੇ 2 ਨਵੀਂਆਂ ਕਿਸਾਨ ਮੰਡੀਆਂ ਸ਼ੁਰੂ ਹੋ ਗਈਆਂ ਹਨ | ਚੇਅਰਮੈਨ ਮੱਛਲੀ ਕਲਾਂ ਨੇ ਦੱਸਿਆ ਕਿ ...
ਐੱਸ. ਏ. ਐੱਸ. ਨਗਰ, 17 ਸਤੰਬਰ (ਜਸਬੀਰ ਸਿੰਘ ਜੱਸੀ)-ਮਰਹੂਮ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਪਰਿਵਾਰਕ ਮੈਂਬਰਾਂ ਨੇ ਆਪਣੀ ਜਾਨ ਨੂੰ ਖ਼ਤਰਾ ਦੱਸਦੇ ਹੋਏ ਡੀ. ਜੀ. ਪੀ. ਪੰਜਾਬ ਨੂੰ ਇਕ ਪੱਤਰ ਲਿਖਿਆ ਹੈ | ਵਿੱਕੀ ਦੇ ਭਰਾ ਅਜੇਪਾਲ ਸਿੰਘ ਮਿੱਡੂਖੇੜਾ ਨੇ ਡੀ. ਜੀ. ...
ਐੱਸ. ਏ. ਐੱਸ. ਨਗਰ, 17 ਸਤੰਬਰ (ਕੇ. ਐੱਸ. ਰਾਣਾ)-ਮੁਹਾਲੀ ਦੇ ਵਾ. ਨੰ. 45 ਵਿਖੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਵਲੋਂ ਓਪਨ ਏਅਰ ਜਿੰਮ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੀ ਉਚੇਚੇ ਤੌਰ ...
ਐੱਸ. ਏ. ਐੱਸ. ਨਗਰ, 17 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿਚ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੂੰ ਪੜ੍ਹਾ ਰਹੇ ਵਿਸ਼ੇਸ਼ ਅਧਿਆਪਕਾਂ (ਆਈ. ਈ. ਆਰ. ਟੀ.) ਵਲੋਂ ਸਿੱਖਿਆ ਵਿਭਾਗ ਵਿਚ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਬੀਤੀ 24 ...
ਐੱਸ. ਏ. ਐੱਸ. ਨਗਰ, 17 ਸਤੰਬਰ (ਕੇ. ਐੱਸ. ਰਾਣਾ)-ਸ਼ਿਕਾਇਤ ਦੇ ਚਲਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰਾਂ ਵਲੋਂ ਪਿੰਡ ਰਸੂਲਪੁਰ ਦਾ ਦੌਰਾ ਕੀਤਾ ਗਿਆ | ਇਸ ਮੌਕੇ ਕਮਿਸ਼ਨ ਦੇ ਮੈਂਬਰਾਂ ਰਾਜ ਕੁਮਾਰ ਹੰਸ ਤੇ ਨਵਪ੍ਰੀਤ ਸਿੰਘ ਵਲੋਂ ਕਮਿਸ਼ਨ ਨੂੰ ...
ਖਰੜ, 17 ਸਤੰਬਰ (ਜੰਡਪੁਰੀ)-ਸ਼੍ਰੋਮਣੀ ਪੰਥ ਅਕਾਲੀ ਕਲਗੀਧਰ ਤਰਨਾ ਦਲ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਤੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਠੇਕੇਦਾਰ ਰਣਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿਆਸਤਦਾਨਾਂ ਨੇ ਰਾਮਗੜ੍ਹੀਆ ਭਾਈਚਾਰੇ ਨੂੰ ...
ਐੱਸ. ਏ. ਐੱਸ. ਨਗਰ, 17 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਕੌਂਸਲ ਆਫ਼ ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਦੀ ਮੀਟਿੰਗ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨਾਲ ਹੋਈ | ਇਸ ਸਬੰਧੀ ਕੌਂਸਲ ਦੇ ਚੇਅਰਮੈਨ ਸੁਖਮਿੰਦਰ ਸਿੰਘ ਲਵਲੀ, ਸਕੱਤਰ ਜਨਰਲ ਦਵਿੰਦਰ ...
ਐੱਸ. ਏ. ਐੱਸ. ਨਗਰ, 17 ਸਤੰਬਰ (ਕੇ. ਐੱਸ. ਰਾਣਾ)-ਸਕੂਲ ਪੱਧਰ ਤੋਂ ਗੁਣਵੱਤਾਪੂਰਨ ਸਿੱਖਿਆ ਪ੍ਰਦਾਨ ਕਰਵਾ ਕੇ ਵਿਦਿਆਰਥੀਆਂ ਦੀ ਬੁਨਿਆਦ ਮਜ਼ਬੂਤ ਕਰਨ ਤੇ ਖੋਜ਼ ਸਵੈ-ਰੁਜ਼ਗਾਰ ਦੇ ਖੇਤਰ ਸਬੰਧੀ ਮਾਰਗ-ਦਰਸ਼ਨ ਕਰਨ ਦੇ ਉਦੇਸ਼ ਨਾਲ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ...
ਖਰੜ, 17 ਸਤੰਬਰ (ਜੰਡਪੁਰੀ)-ਖਰੜ ਦੀਆਂ ਕਿਸਾਨ ਜਥੇਬੰਦੀਆਂ ਤੇ ਨੌਜਵਾਨਾਂ ਵਲੋਂ ਭਾਜਪਾ ਮੰਡਲ ਦੇ ਪ੍ਰਧਾਨ ਪਵਨ ਮਨੋਚਾ ਦੇ ਦਫ਼ਤਰ ਨੇੜੇ ਨਾਅਰੇਬਾਜ਼ੀ ਕਰਨ ਉਪਰੰਤ ਨਿੱਝਰ ਚੌਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ, ਜਦ ਕਿ ਦੂਜੇ ਪਾਸੇ ਭਾਜਪਾ ...
ਐੱਸ. ਏ. ਐੱਸ. ਨਗਰ, 17 ਸਤੰਬਰ (ਕੇ. ਐੱਸ. ਰਾਣਾ)-ਪਿੰਡ ਸੋਹਾਣਾ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਦੀ ਦਰਸ਼ਨੀ ਡਿਓੜੀ ਨੇੜੇ ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ 'ਚ ਪੁਆਧ ਇਲਾਕਾ ਮੁਹਾਲੀ ਵਲੋਂ ਜਾਰੀ ਭੁੱਖ ਹੜਤਾਲ 103ਵੇਂ ਦਿਨ 'ਚ ਦਾਖ਼ਲ ਹੋ ਗਈ | ਇਸ ਮੌਕੇ ਪ੍ਰਧਾਨ ਮੰਤਰੀ ...
ਚੰਡੀਗੜ੍ਹ, 17 ਸਤੰਬਰ (ਐਨ. ਐਸ. ਪਰਵਾਨਾ)-ਇਨੈਲੋ ਸੁਪਰੀਮੋ ਓਮ ਪ੍ਰਕਾਸ਼ ਚੌਟਾਲਾ ਨੇ ਵਿਚਾਰ ਪ੍ਰਗਟ ਕੀਤਾ ਹੈ ਕਿ ਗੈਰ ਭਾਜਪਾ ਪਾਰਟੀਆਂ ਦਾ ਸਾਂਝਾ ਫ਼ਰੰਟ ਬਣਾਉਣ 'ਚ ਅਜੇ ਕੁਝ ਸਮਾਂ ਲੱਗ ਸਕਦਾ ਹੈ | ਮੈਂ ਇਸ ਸਬੰਧ 'ਚ ਕਿਸੇ ਹੱਦ ਤੱਕ ਕਾਫੀ ਗਰਾਊਾਡ ਤਿਆਰ ਕਰ ਲਈ ਹੈ | ...
ਚੰਡੀਗੜ੍ਹ, 17 ਸਤੰਬਰ (ਪ੍ਰੋ. ਅਵਤਾਰ ਸਿੰਘ)-ਨੌਜਵਾਨਾਂ ਨੂੰ ਲਿੰਗ ਸਮਾਨਤਾ (ਔਰਤ ਮਰਦ ਬਰਾਬਰੀ) ਪ੍ਰਤੀ ਸੰਵੇਦਨਸ਼ੀਲ ਬਣਾਉਣ ਲਈ ਇਥੇ ਸਵਾਮੀ ਗਨੇਸ਼ ਦੱਤ ਸਨਾਤਨ ਧਰਮ ਕਾਲਜ 'ਚ ਜੈਂਡਰ ਚੈਂਪੀਅਨ ਕਲੱਬ ਸਥਾਪਤ ਕੀਤਾ ਗਿਆ ਹੈ, ਜਿਸ ਦਾ ਉਦਘਾਟਨ ਪੰਜਾਬ ਮਹਿਲਾ ...
ਚੰਡੀਗੜ੍ਹ, 17 ਸਤੰਬਰ (ਬਿ੍ਜੇਂਦਰ)-ਚੰਡੀਗੜ੍ਹ ਪੁਲਿਸ ਵਲੋਂ ਸੈਕਟਰ-27 'ਚ ਮਹਿਲਾ ਨਾਲ ਚਾਕੂ ਦੀ ਨੋਕ 'ਤੇ 6 ਲੱਖ ਰੁਪਏ ਲੁੱਟ ਦੇ ਮਾਮਲੇ 'ਚ 2 ਰਹਿੰਦੀਆਂ ਮੁਲਜ਼ਮਾਂ ਨੂੰ ਫੜ ਕੇ ਮਾਮਲੇ ਨੂੰ ਪੂਰੀ ਤਰ੍ਹਾਂ ਸੁਲਝਾ ਲਿਆ ਗਿਆ ਹੈ | ਇਨ੍ਹਾਂ ਦੀ ਪਛਾਣ ਪਿੰਡ ਸ਼ਾਹੀ ਮਾਜਰਾ, ...
ਐੱਸ. ਏ. ਐੱਸ. ਨਗਰ, 17 ਸਤੰਬਰ (ਜਸਬੀਰ ਸਿੰਘ ਜੱਸੀ)-ਪੰਜਾਬ ਯੂਥ ਕਾਂਗਰਸ ਵਲੋਂ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਕੰਵਰਬੀਰ ਸਿੰਘ ਰੂਬੀ ਸਿੱਧੂ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ 'ਬੇਰੁਜ਼ਗਾਰੀ ਦਿਵਸ' ਵਜੋਂ ਲਾਂਡਰਾਂ ਚੌਕ ਵਿਖੇ ਰੋਸ ...
ਖਰੜ, 17 ਸਤੰਬਰ (ਜੰਡਪੁਰੀ)-ਪਿੰਡ ਰਡਿਆਲਾ ਦੇ ਸਰਕਾਰੀ ਹਾਈ ਸਮਾਰਟ ਸਕੂਲ ਦੀ ਪੰਜਾਬੀ ਅਧਿਆਪਕਾ ਸੀਮਾ ਸਿਆਲ ਨੂੰ ਅੱਜ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਰੋਟਰੀ ਕਲੱਬ ਚੰਡੀਗੜ੍ਹ ਅਪਟਾਊਨ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਲੱਬ ਦੇ ਪ੍ਰਧਾਨ ਰਾਜੇਸ਼ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX