ਫ਼ਿਰੋਜ਼ਪੁਰ, 17 ਸਤੰਬਰ (ਜਸਵਿੰਦਰ ਸਿੰਘ ਸੰਧੂ)- ਦੇਸ਼ ਅੰਦਰ ਵਧੀ ਮਹਿੰਗਾਈ ਅਤੇ ਬੇਰੁਜ਼ਗਾਰੀ ਦੇ ਮਾਰੇ ਤ੍ਰਾਹ-ਤ੍ਰਾਹ ਕਰ ਰਹੇ ਲੋਕਾਂ ਅਤੇ ਨੌਜਵਾਨਾਂ ਦੇ ਦੁੱਖ ਨੂੰ ਕੇਂਦਰ ਸਰਕਾਰ ਤੱਕ ਪਹੁੰਚਾਉਣ ਲਈ ਆਲ ਇੰਡੀਆ ਯੂਥ ਕਾਂਗਰਸ ਵਲੋਂ ਦਿੱਤੇ ਸੱਦੇ 'ਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਅਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਯੂਥ ਕਾਂਗਰਸੀਆਂ ਵਲੋਂ ਫ਼ਿਰੋਜ਼ਪੁਰ ਸ਼ਹਿਰ ਅੰਦਰ ਪ੍ਰਧਾਨ ਯਾਕੂਬ ਭੱਟੀ ਦੀ ਅਗਵਾਈ ਹੇਠ ਕੇਂਦਰ ਮੋਦੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦਿਆਂ ਸ਼ਹਿਰ ਅੰਦਰ ਰੋਸ ਮਾਰਚ ਕੱਢਿਆ | ਯੂਥ ਕਾਂਗਰਸੀ ਫ਼ਿਰੋਜ਼ਪੁਰ ਸ਼ਹਿਰ ਦਿੱਲੀ ਗੇਟ ਦੇ ਬਾਹਰ ਵੱਡੀ ਗਿਣਤੀ 'ਚ ਇਕੱਤਰ ਹੋਏ, ਜਿਨ੍ਹਾਂ ਘੋੜੇ ਰੇਹੜੇ 'ਤੇ ਮੋਟਰਸਾਈਕਲ ਰੱਖ ਜਿੱਥੇ ਪੈਟਰੋਲੀਅਮ ਪਦਾਰਥਾਂ ਖ਼ਿਲਾਫ਼ ਅਤੇ ਘਰੇਲੂ ਵਸਤੂਆਂ ਦੇ ਵਧੇ ਰੇਟਾਂ ਖ਼ਿਲਾਫ਼ ਦਿੱਲੀ ਗੇਟ ਤੋਂ ਬਗਦਾਦੀ ਗੇਟ ਰਸਤੇ ਰਾਹੀਂ ਸ਼ਹੀਦ ਊਧਮ ਸਿੰਘ ਚੌਕ ਤੱਕ ਰੋਸ ਮਾਰਚ ਕਰਦਿਆਂ ਕੇਂਦਰ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਕਾਂਗਰਸੀਆਂ ਨੇ ਪ੍ਰਦਰਸ਼ਨ ਕਰਦਿਆਂ ਸਬਜ਼ੀਆਂ ਆਦਿ ਘਰੇਲੂ ਸਮਾਨ ਵੀ ਲੋਕਾਂ ਨੂੰ ਵੰਡਿਆ | ਮਹਿੰਗਾਈ ਅਤੇ ਬੇਰੁਜ਼ਗਾਰੀ ਲਈ ਕੇਂਦਰ ਭਾਜਪਾ ਸਰਕਾਰ ਨੂੰ ਜ਼ਿੰਮੇਵਾਰ ਦੱਸਦੇ ਹੋਏ ਯੂਥ ਕਾਂਗਰਸ ਦੇ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਪ੍ਰਧਾਨ ਯਾਕੂਬ ਭੱਟੀ ਨੇ ਕਿਹਾ ਕਿ ਜਿੱਥੇ ਬੇਰੁਜ਼ਗਾਰੀ ਨੇ ਨੌਜਵਾਨਾਂ ਦਾ ਭਵਿੱਖ ਧੁੰਦਲਾ ਕੀਤਾ ਹੋਇਆ, ਉੱਥੇ ਮਹਿੰਗਾਈ ਕਾਰਨ ਗਰੀਬ ਦੋ ਡੰਗ ਦੀ ਰੋਟੀ ਤੋਂ ਮੁਥਾਜ ਹੋਏ ਪਏ ਹਨ | ਯੂਥ ਕਾਂਗਰਸ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਪ੍ਰਧਾਨ ਯਾਕੂਬ ਭੱਟੀ ਨੇ ਕਿਹਾ ਕਿ ਅੱਜ ਦਾ ਨੌਜਵਾਨ ਜਿੱਥੇ ਬੇਰੁਜ਼ਗਾਰੀ ਕਾਰਨ ਜੀਵਨ 'ਚ ਅੱਗੇ ਵਧਣ ਦੀ ਬਜਾਏ ਜਗ੍ਹਾ-ਜਗ੍ਹਾ ਭੜਕ ਰਿਹਾ, ਉਥੇ ਉਸ ਦੇ ਪਰਿਵਾਰਕ ਮੈਂਬਰ ਦੇਸ਼ ਅੰਦਰ ਦਿਨੋ-ਦਿਨ ਵੱਧ ਰਹੀ ਅੰਤਾਂ ਦੀ ਮਹਿੰਗਾਈ ਦੀ ਮਾਰ ਝੱਲਣ ਤੋਂ ਅਸਮਰਥ ਹੋਏ ਪਏ ਹਨ, ਜਿਸ ਕਰਕੇ ਲੋਕਾਂ ਦਾ ਜੀਣਾ ਦੁੱਭਰ ਹੋਇਆ ਪਿਆ ਤੇ ਘਰਾਂ ਦੇ ਚੁੱਲੇ੍ਹ ਠੰਢੇ ਹੋ ਰਹੇ ਹਨ | ਇਹ ਸਭ ਅਸਹਿਣਯੋਗ ਹੈ | ਇਸ ਮੌਕੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸੋਸ਼ਲ ਮੀਡੀਆ ਕੋਆਰਡੀਨੇਟਰ ਕਰਮਾ ਗੋਰੀਆ, ਵਿਜੇ ਗੋਰੀਆ, ਰਿੰਕੂ, ਤਰੁਨ ਮੋਂਗਾ, ਮੁੱਖਾ ਘਾਰੂ, ਰਵੀ ਮੋਂਗਾ, ਗੱਬਰ ਐਮ.ਸੀ., ਅੰਗਰੇਜ਼ ਨੰਬਰਦਾਰ, ਦੀਪਕ ਚਾਵਲਾ, ਧਰਮਿੰਦਰ, ਯੁਵਰਾਜ ਸ਼ਰਮਾ, ਸੋਨੂੰ ਸਰਪੰਚ, ਗੁਰਪ੍ਰੀਤ ਸਰਪੰਚ, ਸੈਮ ਤੇਜ਼ੀ, ਰਮਨ, ਸੋਨੰੂ, ਗੁਰੀ, ਸਰਵਨ ਸਿੰਘ, ਗੁਰਦੀਪ ਸਿੰਘ, ਸੰਦੀਪ, ਅਰੁਣ ਆਦਿ ਵੱਡੀ ਗਿਣਤੀ 'ਚ ਨੌਜਵਾਨ ਨਾਲ ਸਨ |
ਫ਼ਿਰੋਜ਼ਪੁਰ, 17 ਸਤੰਬਰ (ਕੁਲਬੀਰ ਸਿੰਘ ਸੋਢੀ)- ਕੇਂਦਰ ਸਰਕਾਰ ਵਲੋਂ ਪਾਸ ਇਕ ਸਾਲ ਪਹਿਲਾਂ ਖੇਤੀ ਕਾਲੇ ਕਾਨੂੰਨ ਨੂੰ ਪਾਸ ਕੀਤਾ ਗਿਆ ਸੀ, ਜਿਸ ਦੇ ਵਿਰੋਧ ਅਤੇ ਕਿਸਾਨ ਅੰਦੋਲਨ ਵਿਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਸੂਬੇ ਅੰਦਰ ਆਮ ਆਦਮੀ ਪਾਰਟੀ ...
ਫ਼ਿਰੋਜ਼ਪੁਰ, 17 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪਿੰਡ ਝੋਕ ਹਰੀ ਹਰ ਤੋਂ ਧੀਰਾ ਪੱਤਰਾ ਲਿੰਕ ਸੜਕ 'ਤੇ ਪਿੰਡ ਬੁੱਕਣ ਖਾਂ ਵਾਲਾ ਲਾਗੇ ਤੰਗ ਹੋਣ ਦੇ ਨਾਲ-ਨਾਲ ਇਕ ਪਾਸਾ ਨੀਵਾਂ ਹੋਣ ਕਰਕੇ ਅਕਸਰ ਵਾਪਰਦੇ ਸੜਕੀਂ ਹਾਦਸਿਆਂ 'ਚ ਮਨੁੱਖੀ ਜਾਨੀ-ਮਾਲੀ ਨੁਕਸਾਨ ਨੂੰ ਰੋਕਣ ...
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ)- ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ (ਝੁੱਗੇ ਬੈਂਕੇ ਵਾਲੇ) ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ਰਿਮਾਂਡ ਦੌਰਾਨ ...
ਫ਼ਿਰੋਜ਼ਪੁਰ, 17 ਸਤੰਬਰ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦੀ ਤਸਕਰੀ ਵਾਲਿਆਂ 'ਤੇ ਸ਼ਿਕੰਜਾ ਕੱਸਦੇ ਹੋਏ ਪਿੰਡ ਨਿਹੰਗਾ ਵਾਲੇ ਝੱੁਗੇ ਤੋਂ ਸੈਂਕੜੇ ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਾਰਨ ਵਿਚ ਸਫਲਤਾ ਹਾਸਿਲ ...
ਤਲਵੰਡੀ ਭਾਈ, 17 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਲਗਾਤਾਰ ਵੱਧ ਰਹੀ ਮਹਿੰਗਾਈ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਯੂਥ ਕਾਂਗਰਸ ਵਲੋਂ ਇੱਥੇ ਮੇਨ ਚੌਂਕ ਨੇੜੇ ਸਥਿਤ ਪੈਟਰੋਲ ਪੰਪ 'ਤੇ ਲੋਕਾਂ ਨੂੰ ਰਾਸ਼ਨ ਵੰਡਿਆ ਗਿਆ | ਯੂਥ ਕਾਂਗਰਸ ਹਲਕਾ ਫ਼ਿਰੋਜ਼ਪੁਰ ...
ਗੁਰੂਹਰਸਹਾਏ, 17 ਸਤੰਬਰ (ਕਪਿਲ ਕੰਧਾਰੀ)- ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਬਿਜਲੀ ਦਫ਼ਤਰ ਗੁਰੂਹਰਸਹਾਏ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਮੁਲਾਜਮਾਂ ਦੀਆ ਲਟਕਦੀਆਂ ਆ ਰਹੀਆਂ ਮੰਗਾਂ ਪ੍ਰਤੀ ਵਿਚਾਰ ਚਰਚਾ ਕੀਤੀ ਗਈ | ਮੀਟਿੰਗ ਦੀ ਪ੍ਰਧਾਨਗੀ ਸਾਥੀ ਰਵਿੰਦਰ ...
ਖੋਸਾ ਦਲ ਸਿੰਘ, 17 ਸਤੰਬਰ (ਮਨਪ੍ਰੀਤ ਸਿੰਘ ਸੰਧੂ)- ਕੇਂਦਰ ਦੀ ਸਰਕਾਰ ਵਲੋਂ ਆ ਰਹੀ ਝੋਨੇ ਦੀ ਫ਼ਸਲ ਦੀ ਖ਼ਰੀਦ ਸਬੰਧੀ ਤਹਿ ਕੀਤੇ ਨਵੇਂ ਮਾਪਦੰਡ ਅਨੁਸਾਰ ਝੋਨੇ ਦੀ ਖ਼ਰੀਦ ਹੋਣੀ ਸੰਭਵ ਨਹੀਂ ਹੈ, ਜਿਸ ਨਾਲ ਪੰਜਾਬ ਦਾ ਕਿਸਾਨ, ਆੜ੍ਹਤੀਆ ਅਤੇ ਸ਼ੈਲਰ ਮਾਲਕ ਆਰਥਿਕ ਤੌਰ ...
ਫ਼ਿਰੋਜ਼ਪੁਰ, 17 ਸਤੰਬਰ (ਜਸਵਿੰਦਰ ਸਿੰਘ ਸੰਧੂ)- ਫ਼ਸਲਾਂ ਉਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨ ਸਮੇਂ ਖੇਤਾਂ 'ਚ ਕੰਮ ਕਰਦੇ ਹੋਏ ਥਰੈਸ਼ਰ ਹਾਦਸਿਆਂ ਦੇ ਸ਼ਿਕਾਰ ਹੋ ਮੌਤ ਦੇ ਮੂੰਹ ਜਾ ਪਏ ਕਿਸਾਨਾਂ ਅਤੇ ਸਰੀਰਕ ਅੰਗ ਗਵਾ ਬੈਠਣ ਵਾਲੇ ਵਿਅਕਤੀਆਂ ਦੇ ਵਾਰਿਸਾਂ ...
ਫ਼ਿਰੋਜ਼ਪੁਰ, 17 ਸਤੰਬਰ (ਗੁਰਿੰਦਰ ਸਿੰਘ)- ਥਾਣਾ ਸਿਟੀ ਪੁਲਿਸ ਨੇ ਪੁਰਾਣੀ ਰੰਜਸ਼ ਕਾਰਨ ਇਕ ਵਿਅਕਤੀ ਨੂੰ ਘੇਰ ਕੇ ਉਸ ਦੀ ਕੁੱਟਮਾਰ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ਾਂ ਤਹਿਤ ਤਿੰਨ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ਨੂੰ ਲਿਖਾਏ ਬਿਆਨ ਵਿਚ ...
ਫ਼ਿਰੋਜ਼ਪੁਰ, 17 ਸਤੰਬਰ (ਕੁਲਬੀਰ ਸਿੰਘ ਸੋਢੀ)- ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਮੂਹ ਕਿਸਾਨ ਜਥੇਬੰਦੀਆਂ ਸੰਯੁਕਤ ਮੋਰਚੇ ਦੇ ਝੰਡੇ ਹੇਠ ਕੇਂਦਰ ਸਰਕਾਰ ਵਿਰੱੁਧ ਸੰਘਰਸ਼ ਕਰ ਰਹੀਆਂ ਹਨ, ਜਿਸ ਦੇ ਮੱਦੇਨਜ਼ਰ ਕਿਸਾਨ ਜਥੇਬੰਦੀਆਂ ਪੰਜਾਬ ਅੰਦਰ ਆਪਣੀਆਂ ...
ਫ਼ਿਰੋਜ਼ਪੁਰ, 17 ਸਤੰਬਰ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਸੀ.ਆਈ. ਸਟਾਫ਼ ਫ਼ਿਰੋਜ਼ਪੁਰ ਦੇ ਮੁੱਖ ਅਫ਼ਸਰ ਜਤਿੰਦਰ ਸਿੰਘ ਦੀ ਰਿਪੋਰਟ 'ਤੇ ਪਾਕਿਸਤਾਨੀ ਸਮਗਲਰਾਂ 'ਤੇ ਹਥਿਆਰ/ਅਸਲਾ ਦੀ ਸਮਗਲਿੰਗ ਕਰਨ ਵਾਲੇ ਦਰਜਨ ਤੋਂ ਵੱਧ ਮੁਲਜ਼ਮਾਂ ਵਿਰੱੁਧ ...
ਗੁਰੂਹਰਸਹਾਏ, 17 ਸਤੰਬਰ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਦੇ ਨੇੜਲੇ ਪਿੰਡ ਕਰਕਾਂਦੀ ਦੇ ਕਿਸਾਨ ਗੁਰਨੈਬ ਸਿੰਘ ਨੇ ਆਰਗੈਨਿਕ ਖੇਤੀ ਕਰਦਿਆਂ ਆਪਣੀ ਘਰੇਲੂ ਬਗੀਚੀ 'ਚ ਲਾਈ ਸਬਜ਼ੀ 'ਚ ਹੁਣ ਸਭ ਤੋਂ ਵੱਧ ਲੰਬਾਈ ਵਾਲੀਆਂ ਤੋਰੀਆਂ ਉਗਾਈਆਂ ਹਨ, ਜਿਸ ਨੂੰ ਨਾ ਤਾਂ ਕੋਈ ...
ਫ਼ਿਰੋਜ਼ਪੁਰ, 17 ਸਤੰਬਰ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਵੰਡ ਬਾਅਦ ਵਿਕਾਸ ਦੀ ਲੀਹੋਂ-ਲਹਿ ਦਿਨੋਂ-ਦਿਨ ਪਛੜ ਦੇਸ਼ ਦੇ ਸਭ ਤੋਂ ਵੱਧ ਪਛੜੇ 100 ਵਿਧਾਨ ਸਭਾ ਹਲਕਿਆਂ ਦੀ ਸੂਚੀ 'ਚ ਆਏ ਫ਼ਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਹਲਕੇ ਦੇ ਬਹੁਪੱਖੀ ਵਿਕਾਸ ਨੂੰ ਸਮਰਪਿਤ ਹੋ ...
ਜ਼ੀਰਾ, 17 ਸਤੰਬਰ (ਜੋਗਿੰਦਰ ਸਿੰਘ ਕੰਡਿਆਲ)- ਆਏ ਦਿਨ ਵੱਧ ਰਹੇ ਕੋਲ਼ੇ ਦੇ ਰੇਟਾਂ ਕਾਰਨ ਭੱਠਾ ਮਾਲਕਾਂ 'ਚ ਭਾਰੀ ਰੋਸ ਹੈ ਅਤੇ ਉਨ੍ਹਾਂ ਵਲੋਂ ਸਰਕਾਰ ਨੂੰ ਇਸ ਸਬੰਧੀ ਦਖ਼ਲ ਦੇ ਕੇ ਤੁਰੰਤ ਕੋਲ਼ੇ ਦੇ ਭਾਅ ਘਟਾਏ ਜਾਣ ਦੀ ਮੰਗ ਕੀਤੀ ਗਈ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ...
ਫ਼ਿਰੋਜ਼ਪੁਰ, 17 ਸਤੰਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਤੋਂ ਦੋ ਵਾਰ ਵਿਧਾਇਕ ਰਹੇ ਸੁਖਪਾਲ ਸਿੰਘ ਨੰਨੂ ਨੇ ਭਾਜਪਾ ਤੋਂ ਅਸਤੀਫ਼ਾ ਦੇ ਕੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਆਪਣੇ ਨਿਵਾਸ ਸਥਾਨ 'ਤੇ ਇਕ ਧਾਰਮਿਕ ਸਮਾਗਮ ਕਰਵਾ ਕੇ ਇਕ ਨਵੀਂ ਸ਼ੁਰੂਆਤ ...
ਜ਼ੀਰਾ, 17 ਸਤੰਬਰ (ਮਨਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਕਿਸਾਨੀ ਮੰਗਾਂ ਅਤੇ ਮੁਸ਼ਕਿਲਾਂ ਦੇ ਹੱਲ ਲਈ ਇਕਜੁਟਤਾ ਸੁਨੇਹਾ ਦਿੰਦਿਆਂ ਪਿੰਡ-ਪਿੰਡ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਇਸੇ ਤਹਿਤ ਜਥੇਬੰਦੀ ਵਲੋਂ ਪਿੰਡ ਬੇਰੀ ਕਾਦਰਾਬਾਦ ...
ਫ਼ਿਰੋਜ਼ਪੁਰ, 17 ਸਤੰਬਰ (ਕੁਲਬੀਰ ਸਿੰਘ ਸੋਢੀ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਕਮੇਟੀ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਪੋਜੋ ਕੇ ਦੀ ਅਗਵਾਈ ਹੇਠ ਫ਼ਿਰੋਜ਼ਪੁਰ ਵਿਖੇ ਹੋਈ | ਮੀਟਿੰਗ ਅੰਦਰ ਜ਼ਿਲ੍ਹੇ ਵਿਚ ਚੱਲ ਰਹੇ ...
ਫ਼ਿਰੋਜ਼ਪੁਰ, 17 ਸਤੰਬਰ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿਚੋਂ ਤਲਾਸ਼ੀ ਦੌਰਾਨ ਫਿਰ ਦੋ ਮੋਬਾਈਲ ਫ਼ੋਨ ਸਮੇਤ ਬੈਟਰੀ ਅਤੇ ਸਿੰਮ ਕਾਰਡ ਬਰਾਮਦ ਹੋਣ 'ਤੇ ਥਾਣਾ ਸਿਟੀ ਪੁਲਿਸ ਨੇ ਇਕ ਹਵਾਲਾਤੀ ਸਮੇਤ ਦੋ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ...
ਕੱੁਲਗੜ੍ਹੀ, 17 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਥਾਣਾ ਕੁੱਲਗੜੀ ਦੇ ਏ.ਐੱਸ.ਆਈ. ਬਲਜਿੰਦਰ ਸਿੰਘ ਨੇ ਪੈਟਰੋਲ ਪੰਪ ਸਾਂਦੇ ਹਾਸ਼ਮ ਦੇ ਮੁਲਾਜ਼ਮ ਤਰਸੇਮ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਸੱਦੂ ਸ਼ਾਹ ਵਾਲਾ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਪੈਟਰੋਲ ਪੰਪ ...
ਆਰਿਫ਼ ਕੇ, 17 ਸਤੰਬਰ (ਬਲਬੀਰ ਸਿੰਘ ਜੋਸਨ)- ਪਿੰਡ ਸੱਦੂ ਸ਼ਾਹ ਵਾਲਾ ਵਿਖੇ ਪੰਚਾਇਤੀ ਜ਼ਮੀਨੀ ਵਿਵਾਦ ਕਾਰਨ ਚੱਲੀ ਗੋਲੀ 'ਚ ਇਕ ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਫ਼ਿਰੋਜ਼ਪੁਰ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ | ਇਸ ਮਾਮਲੇ ਦੇ ...
ਤਲਵੰਡੀ ਭਾਈ, 17 ਸਤੰਬਰ (ਰਵਿੰਦਰ ਸਿੰਘ ਬਜਾਜ)- ਸਥਾਨਕ ਸ਼ਹਿਰ ਦੇ ਪੁਰਾਣੇ ਕਾਂਗਰਸੀ ਆਗੂ ਰਜਿੰਦਰ ਛਾਬੜਾ ਜੋ ਦੂਸਰੀ ਵਾਰ ਪੰਜਾਬ ਜਿਨਕੋ ਲਿਮਟਿਡ ਦੇ ਵਾਈਸ ਚੇਅਰਮੈਨ ਚੁਣੇ ਗਏ ਹਨ | ਜ਼ਿਕਰਯੋਗ ਹੈ ਕੇ ਪਿਛਲੇ ਸਾਲ ਵੀ ਰਜਿੰਦਰ ਛਾਬੜਾ ਹੀ ਪੰਜਾਬ ਜਿਨਕੋ ਲਿਮਟਿਡ ਦੇ ...
ਲੱਖੋ ਕੇ ਬਹਿਰਾਮ, 17 ਸਤੰਬਰ (ਰਾਜਿੰਦਰ ਸਿੰਘ ਹਾਂਡਾ)- ਕੋਵਿਡ-19 ਤੋਂ ਸੁਰੱਖਿਆ ਦੇ ਮੱਦੇਨਜ਼ਰ ਜੇਲ੍ਹਾਂ ਵਿਚੋਂ ਗਿਣਤੀ ਘਟਾਉਣ ਲਈ ਕੈਦੀਆਂ ਨੂੰ ਦਿੱਤੀ ਜਾਣ ਵਾਲੀ ਪੈਰੋਲ ਛੁੱਟੀ ਲੈ ਕੇ ਘਰ ਆਏ ਕੈਦੀ ਵਲੋਂ ਵਾਪਸ ਜੇਲ੍ਹ ਵਿਚ ਹਾਜ਼ਰ ਨਾ ਹੋਣ ਕਾਰਨ ਪੁਲਿਸ ਵਲੋਂ ...
ਫ਼ਿਰੋਜ਼ਪੁਰ, 17 ਸਤੰਬਰ (ਤਪਿੰਦਰ ਸਿੰਘ)- ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਪਟਿਆਲਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜ਼ਿਲ੍ਹਾ ਪੱਧਰ 'ਤੇ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਣ ਮੁਕਾਬਲੇ ਕਰਵਾਏ ਜਾਣੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਸ਼ਾ ...
ਗੁਰੂਹਰਸਹਾਏ, 17 ਸਤੰਬਰ (ਕਪਿਲ ਕੰਧਾਰੀ)- ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਰਜਿੰਦਰ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ: ਬਲਬੀਰ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਕਮਿਊਨਿਟੀ ਹੈਲਥ ਸੈਂਟਰ ਗੁਰੂਹਰਸਹਾਏ ਦੀ ਰਹਿਨੁਮਾਈ ਹੇਠ ਰੋਗੀ ਸੁਰੱਖਿਆ ਹਫ਼ਤੇ ਤਹਿਤ ...
ਫ਼ਿਰੋਜ਼ਪੁਰ, 17 ਸਤੰਬਰ (ਤਪਿੰਦਰ ਸਿੰਘ)- ਮੁਲਾਜ਼ਮ ਅਤੇ ਪੈਨਸ਼ਨਰ ਤਾਲਮੇਲ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਸਟੇਟ ਕਮੇਟੀ ਤੋਂ ਆਏ ਪੋ੍ਰਗਰਾਮ ਲਾਗੂ ਕਰਨ ਦੇ ਫ਼ੈਸਲੇ ਲਏ ਗਏ | ਇਸ ਮੌਕੇ ਰਾਕੇਸ਼ ਸ਼ਰਮਾ ਅਤੇ ਸਟੇਟ ਕਮੇਟੀ ਆਗੂ ਹਕੂਮਤ ਰਾਏ ਨੇ ਦੱਸਿਆ ਕਿ ...
ਜ਼ੀਰਾ, 17 ਸਤੰਬਰ (ਮਨਜੀਤ ਸਿੰਘ ਢਿੱਲੋਂ, ਜੋਗਿੰਦਰ ਸਿੰਘ ਕੰਡਿਆਲ)- ਖੇਤਾਂ ਵਿਚ ਕੰਮ ਕਰਦੇ ਸਮੇਂ ਕਿਸੇ ਵਿਅਕਤੀ ਦੀ ਮੌਤ ਹੋ ਜਾਣ ਜਾਂ ਕਿਸੇ ਤਰ੍ਹਾਂ ਦਾ ਨੁਕਸਾਨ ਹੋ ਜਾਣ 'ਤੇ ਸੂਬਾ ਸਰਕਾਰ ਵਲੋਂ ਦਿੱਤੀ ਜਾਂਦੀ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਦਫ਼ਤਰ ਮਾਰਕੀਟ ...
ਫ਼ਿਰੋਜ਼ਪੁਰ, 17 ਸਤੰਬਰ (ਤਪਿੰਦਰ ਸਿੰਘ)- ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਪਟਿਆਲਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜ਼ਿਲ੍ਹਾ ਪੱਧਰ 'ਤੇ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਣ ਮੁਕਾਬਲੇ ਕਰਵਾਏ ਜਾਣੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਸ਼ਾ ...
ਆਰਿਫ਼ ਕੇ, 17 ਸਤੰਬਰ (ਬਲਬੀਰ ਸਿੰਘ ਜੋਸਨ)- ਪਿੰਡ ਸੱਦੂ ਸ਼ਾਹ ਵਾਲਾ ਵਿਖੇ ਪੰਚਾਇਤੀ ਜ਼ਮੀਨੀ ਵਿਵਾਦ ਕਾਰਨ ਚੱਲੀ ਗੋਲੀ 'ਚ ਇਕ ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਫ਼ਿਰੋਜ਼ਪੁਰ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ | ਇਸ ਮਾਮਲੇ ਦੇ ...
ਕੁੱਲਗੜ੍ਹੀ, 17 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਦਿਹਾਤੀ ਦੇ ਪਿੰਡ ਨਾਜੂ ਸ਼ਾਹ ਵਾਲਾ ਵਿਖੇ ਗੈਂਗਸਟਰ ਤੋਂ ਸਮਾਜ ਸੇਵੀ ਬਣੇ ਲੱਖਾ ਸਿਧਾਣਾ ਨੇ ਪਹੁੰਚ ਕੇ ਪਿੰਡ ਦੇ ਕਿਸਾਨਾਂ ਅਤੇ ਨੌਜਵਾਨਾਂ ਨਾਲ ਨੌਜਵਾਨਾਂ ਨਾਲ ਮੀਟਿੰਗ ਕੀਤੀ | ਉਨ੍ਹਾਂ ਨੇ ...
ਆਰਿਫ਼ ਕੇ, 17 ਸਤੰਬਰ (ਬਲਬੀਰ ਸਿੰਘ ਜੋਸਨ)- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਿੱਥੇ ਦੇਸ਼ ਵਿਚ ਜਨਮ ਦਿਨ ਖ਼ੁਸ਼ੀਆਂ ਨਾਲ ਮਨਾਇਆ ਜਾ ਰਿਹਾ ਹੈ, ਉਥੇ ਅੱਜ ਪਿੰਡ ਅੱਕੂ ਮਸਤੇ ਕੇ ਵਿਖੇ ਕਿਸਾਨਾਂ ਨੇ ਮੋਦੀ ਦਾ ਜਨਮ ਦਿਨ ਕਾਲੇ ਦਿਨ ਵਜੋਂ ਪੁਤਲਾ ਫ਼ੂਕ ਕੇ ਤੇ ...
ਫ਼ਿਰੋਜ਼ਪੁਰ, 17 ਸਤੰਬਰ (ਤਪਿੰਦਰ ਸਿੰਘ)- ਐੱਸ.ਬੀ.ਐੱਸ. ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿਖੇ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ: ਬੂਟਾ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਡਾ: ਤੇਜਿੰਦਰ ਸਿੰਘ ਸਿੱਧੂ ਦੀ ਅਗਵਾਈ ਵਿਚ ਇੰਜੀਨੀਅਰ ਦਿਵਸ ਮਨਾਇਆ ...
ਤਲਵੰਡੀ ਭਾਈ, 17 ਸਤੰਬਰ (ਕੁਲਜਿੰਦਰ ਸਿੰਘ ਗਿੱਲ)-ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਮਾਡਲ ਕੈਰੀਅਰ ਸੈਂਟਰ) ਫ਼ਿਰੋਜ਼ਪੁਰ ਵਲੋਂ ਸਥਾਨਿਕ ਐੱਸ.ਜੀ.ਐੱਸ, ਆਈ.ਟੀ.ਆਈ. ਵਿਖੇ ਰੋਜ਼ਗਾਰ ਮੇਲਾ ਲਗਾਇਆ ਗਿਆ | ...
ਫ਼ਿਰੋਜ਼ਪੁਰ, 17 ਸਤੰਬਰ (ਗੁਰਿੰਦਰ ਸਿੰਘ)- ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ ਬੇਅਦਬੀ ਮਾਮਲੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਘਟਨਾ ਲਈ ...
ਫ਼ਿਰੋਜ਼ਪੁਰ, 17 ਸਤੰਬਰ (ਤਪਿੰਦਰ ਸਿੰਘ)- ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਡੀ.ਪੀ.ਐੱਸ. ਖਰਬੰਦਾ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਰੈੱਡ ਰਿਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਦੇਵ ਸਮਾਜ ਕਾਲਜ ਫ਼ਾਰ ਵੁਮੈਨ ਫ਼ਿਰੋਜ਼ਪੁਰ ਵਿਖੇ ਕਰਵਾਏ ...
ਕੁੱਲਗੜ੍ਹੀ, 17 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਪੁਲੀਸ ਚੌਂਕੀ ਕੁੱਲਗੜ੍ਹੀ ਦੇ ਇੰਚਾਰਜ ਏ.ਐੈੱਸ.ਆਈ ਕਰਮ ਸਿੰਘ ਨੇ ਸ਼ੇਰਖਾਂ ਦੇ ਵਾਸੀ ਕਰਤਾਰ ਸਿੰਘ ਗ੍ਰੰਥੀ ਦੀ ਮੌਤ ਦੇ ਸਬੰਧ ਵਿਚ ਉਸ ਦੀ ਪਤਨੀ ਰਾਜ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਇਕ 174 ਦੀ ਕਾਰਵਾਈ ਅਮਲ ਵਿਚ ...
ਕੁੱਲਗੜ੍ਹੀ, 17 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਪੁਲੀਸ ਚੌਂਕੀ ਕੁੱਲਗੜ੍ਹੀ ਦੇ ਇੰਚਾਰਜ ਏ.ਐੈੱਸ.ਆਈ ਕਰਮ ਸਿੰਘ ਨੇ ਸ਼ੇਰਖਾਂ ਦੇ ਵਾਸੀ ਕਰਤਾਰ ਸਿੰਘ ਗ੍ਰੰਥੀ ਦੀ ਮੌਤ ਦੇ ਸਬੰਧ ਵਿਚ ਉਸ ਦੀ ਪਤਨੀ ਰਾਜ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਇਕ 174 ਦੀ ਕਾਰਵਾਈ ਅਮਲ ਵਿਚ ...
ਫ਼ਿਰੋਜ਼ਪੁਰ, 17 ਸਤੰਬਰ (ਰਾਕੇਸ਼ ਚਾਵਲਾ)- ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਫ਼ਿਰੋਜ਼ਪੁਰ ਮਿਸ ਏਕਤਾ ਉੱਪਲ ਦੀ ਅਗਵਾਈ ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਵਲੋਂ ਸੀਨੀਅਰ ਸੈਕੰਡਰੀ ਸਕੂਲ ਮਹਿਮਾ ਵਿਖੇ ਸੈਮੀਨਾਰ ਕਰਵਾਇਆ ਗਿਆ | ਇਸ ਵਿਚ ...
ਫ਼ਿਰੋਜ਼ਪੁਰ, 17 ਸਤੰਬਰ (ਤਪਿੰਦਰ ਸਿੰਘ)- ਬੀ.ਐੱਸ.ਐਫ. ਸੈਕਟਰ ਹੈੱਡ ਕੁਆਰਟਰ ਫ਼ਿਰੋਜ਼ਪੁਰ ਵਲੋਂ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾਉਣ ਲਈ 14 ਕਿੱਲੋਮੀਟਰ ਦੌੜ ਕਰਵਾਈ ਗਈ, ਜਿਸ ਨੂੰ ਫ਼ੌਜ ਦੇ ਬਿ੍ਗੇਡੀਅਰ ਵਲੋਂ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਹ ਦੌੜ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX