ਤਾਜਾ ਖ਼ਬਰਾਂ


ਉਨ੍ਹਾਂ ਦੀ ਪਾਰਟੀ ਨੇ ਸਾਰੀਆਂ ਵਿਧਾਨ ਸਭਾਵਾਂ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ – ਪੀ.ਟੀ.ਆਈ. ਦੇ ਚੇਅਰਮੈਨ ਇਮਰਾਨ ਖਾਨ
. . .  1 day ago
ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤਿੰਨ ਇਕ ਦਿਨਾ ਮੈਚਾਂ ਦੀ ਲੜੀ ਦਾ ਦੂਜਾ ਮੈਚ ਕੱਲ੍ਹ ਸਵੇਰੇ 7 ਵਜੇ ਕ੍ਰਾਈਸਟਚਰਚ 'ਚ
. . .  1 day ago
ਜਾਅਲੀ ਬਿੱਲਾਂ ਰਾਹੀਂ ਲਗ-ਪਗ 2 ਲੱਖ ਦਾ ਘੋਟਾਲਾ ਕਰਨ ਦੇ ਦੋਸ਼ਾਂ ਹੇਠ ਨਗਰ ਕੌਂਸਲ ਦਾ ਈ.ਓ. ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਗੁਰਦਾਸਪੁਰ, 26 ਨਵੰਬਰ (ਗੁਰਪ੍ਰਤਾਪ ਸਿੰਘ)-ਅੱਜ ਵਿਜੀਲੈਂਸ ਬਿਊਰੋ ਵਲੋਂ ਨਗਰ ਕੌਂਸਲ ਗੁਰਦਾਸਪੁਰ ਦੇ ਕਾਰਜਕਾਰੀ ਅਧਿਕਾਰੀ (ਈ.ਓ.) ਅਸ਼ੋਕ ਕੁਮਾਰ ਨੂੰ ਸੂਬਾ ਸਰਕਾਰ ਵਲੋਂ ਜਾਰੀ ਕੀਤੀਆਂ ਗਈਆਂ ਗਰਾਂਟਾਂ ਵਿਚ ਲਗ-ਪਗ ...
ਸਰਕਾਰੀ ਸਕੂਲ ਦੀ ਇਕ ਕੰਧ ਡਿੱਗੀ, ਛੱਤ ਤੋਂ ਡਿੱਗੇ ਸਕੂਲੀ ਸੱਤ ਬੱਚੇ ਹੋਏ ਜ਼ਖਮੀ
. . .  1 day ago
ਕਰਨਾਲ , 26 ਨਵੰਬਰ ( ਗੁਰਮੀਤ ਸਿੰਘ ਸੱਗੂ )-ਸਰਕਾਰੀ ਆਦਰਸ਼ ਸੰਸਕ੍ਰਿਤੀ ਸੀਨੀਅਰ ਸੈਕੰਡਰੀ ਸਕੂਲ ਤਰਾਵੜੀ ਦੀ ਛਤ ਦੀ ਚਾਰ ਦੀਵਾਰੀ ਦੀ ਇਕ ਕੰਧ ਉਸ ਸਮੇਂ ਡਿਗ ਗਈ ਜਦ ਸਕੂਲ ਦੇ ਬੱਚੇ ...
ਉੱਤਰ ਪ੍ਰਦੇਸ਼ : ਮੇਰਠ ਦੇ ਮੋਹੀਉਦੀਨਪੁਰ ਵਿਚ ਇੱਕ ਸ਼ੂਗਰ ਮਿੱਲ ਵਿਚ ਲੱਗੀ ਅੱਗ
. . .  1 day ago
ਡੇਰਾਬੱਸੀ ਤੋਂ 2 ਸਾਲ ਦਾ ਬੱਚਾ ਅਗਵਾ, 6 ਦਿਨ ਪਹਿਲਾਂ ਹੋਇਆ ਸੀ ਅਗਵਾ
. . .  1 day ago
ਡੇਰਾਬੱਸੀ, 26 ਨਵੰਬਰ (ਗੁਰਮੀਤ ਸਿੰਘ) - ਡੇਰਾਬੱਸੀ ਤੋਂ ਇਕ 2 ਸਾਲ ਦੇ ਬੱਚੇ ਦੇ ਅਗਵਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਬੀਤੀ 21 ਨਵੰਬਰ ਸ਼ਾਮ ਸਾਡੇ 4 ਵਜੇ ਇਕ ਵਿਅਕਤੀ ਬੱਚੇ ਨੂੰ ਪਾਰਕ ਵਿਚੋਂ ...
ਨਾਜਾਇਜ਼ ਹਥਿਆਰਾਂ ਦੀ ਫੈਕਟਰੀ ਫੜੀ, 4 ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 26 ਨਵੰਬਰ - ਗਾਜ਼ੀਆਬਾਦ ਦੀ ਭੋਜਪੁਰ ਪੁਲਿਸ ਅਤੇ ਐਸ.ਓ.ਜੀ. ਗ੍ਰਾਮੀਣ ਗਾਜ਼ੀਆਬਾਦ ਨੇ ਗੈਰ-ਕਾਨੂੰਨੀ ਹਥਿਆਰ ਬਣਾਉਣ ਵਾਲੀ ਇਕ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ । ਪੁਲਿਸ ਨੇ ਛਾਪਾ ਮਾਰ ਕੇ ...
ਪ੍ਰੋ. ਰਾਓ ਧਰੇਨਵਰ ਨੇ ਗੀਤਾਂ ਰਾਹੀਂ 'ਗੰਨ ਕਲਚਰ' ਪ੍ਰਮੋਟ ਕਰਨ ਵਾਲਿਆਂ ਖ਼ਿਲਾਫ਼ ਖੋਲ੍ਹਿਆ ਮੋਰਚਾ
. . .  1 day ago
ਜ਼ੀਰਕਪੁਰ, 26 ਨਵੰਬਰ (ਹੈਪੀ ਪੰਡਵਾਲਾ)-ਕਰਨਾਟਕ ਰਾਜ ਨਾਲ ਸੰਬੰਧਿਤ ਅਤੇ ਚੰਡੀਗੜ੍ਹ 'ਚ ਸਿੱਖਿਆ ਪ੍ਰਦਾਨ ਕਰ ਰਹੇ ਪੰਡਿਤ ਪ੍ਰੋ. ਰਾਓ ਧਰੇਨਵਰ ਨੇ ਅੱਜ ਜ਼ੀਰਕਪੁਰ ਦੀਆਂ ਸੜਕਾਂ 'ਤੇ ਹੱਥਾਂ 'ਚ ਬੋਰਡ ਫੜ ਕੇ ਗੀਤਾਂ ਰਾਹੀਂ ਗੰਨ ਕਲਚਰ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲਿਆਂ ਨੂੰ ਲਾਹਨਤਾਂ...
ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਅਕਾਲ ਤਖ਼ਤ ਸਕੱਤਰੇਤ ਪੁੱਜੇ
. . .  1 day ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਹਿਬਾਨ ਵਲੋਂ ਬੀਤੇ ਦਿਨ ਪੰਥ ਚੋਂ ਛੇਕੇ ਗਏ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਇਸ ਹੁਕਮਨਾਮੇ ਦੇ ਵਿਰੁੱਧ ਆਪਣੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਹਨ। ਪ੍ਰਾਪਤ ਵੇਰਵਿਆਂ...
ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 26 ਨਵੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ ਕੀਤੇ ਗਏ...
ਕਿਸਾਨਾਂ ਵਲੋਂ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ
. . .  1 day ago
ਚੰਡੀਗੜ੍ਹ, 26 ਨਵੰਬਰ (ਅਜਾਇਬ ਸਿੰਘ ਔਜਲਾ)-ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿਚ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਇਕੱਠੇ ਹੋਏ ਕਿਸਾਨਾਂ ਨੇ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ। ਇਸ ਮੌਕੇ ਮੁਹਾਲੀ ਚੰਡੀਗੜ੍ਹ ਦੀ ਸਾਂਝੀ ਸਰਹੱਦ ਉੱਤੇ ਰਾਜਪਾਲ...
ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਪੁਣੇ 'ਚ ਦਿਹਾਂਤ
. . .  1 day ago
ਪੁਣੇ, 26 ਨਵੰਬਰ-ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਅੱਜ ਪੁਣੇ 'ਚ ਦਿਹਾਂਤ ਹੋ ਗਿਆ।ਉਹ ਪਿਛਲੇ ਕਈ ਦਿਨਾਂ ਤੋਂ ਦੀਨਾਨਾਥ ਮੰਗੇਸ਼ਕਰ ਹਸਪਤਾਲ 'ਚ ਦਾਖ਼ਲ...
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਵੀ ਦਰਿਆ 'ਤੇ 2 ਪਲਟੂਨ ਪੁਲਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਗੱਗੋਮਾਹਲ, ਅਜਨਾਲਾ, 26 ਨਵੰਬਰ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ‘ਚ ਰਾਵੀ ਦਰਿਆ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਦੀ ਦਹਾਕਿਆਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰੀ ਕਰਦਿਆਂ ਪੰਜਾਬ ਦੇ ਪੇਂਡੂ ਵਿਕਾਸ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 26 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਬੀਤੀ ਸ਼ਾਮ ਸੁਨਾਮ-ਮਾਨਸਾ ਸੜਕ 'ਤੇ ਸਥਾਨਕ ਨਾਮ ਚਰਚਾ ਘਰ ਨੇੜੇ ਹੋਏ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਹੈ।ਇਹ ਹਾਦਸਾ ਉਸ ਸਮੇਂ ਹੋਇਆ...
ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਰਾਜਪਾਲ ਪੰਜਾਬ ਨੂੰ ਮਿਲੇ ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 26 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਪੰਜਾਬ ਦੇ ਰਾਜਪਾਲ ਨੂੰ ਮਿਲੇ। ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਵੀ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
. . .  1 day ago
ਚੰਡੀਗੜ੍ਹ 26 ਨਵੰਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਮਿਊਂਸਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ...।
ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਸਿੱਖ ਪੰਥ ਵਿਚੋਂ ਖ਼ਾਰਜ, ਜਥੇਦਾਰ ਸੁੱਚਾ ਸਿੰਘ ਲੰਗਾਹ ਨੂੰ ਲਾਈ ਧਾਰਮਿਕ ਤਨਖਾਹ
. . .  1 day ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਉਪਰੰਤ ਗੁਰਬਾਣੀ ਦੀਆਂ ਲਗਾਂ ਮਾਤਰਾਂ ਨਾਲ ਛੇੜਛਾੜ ਕਰਨ ਦੇ ਦੋਸ਼ ਤਹਿਤ ਸਿੰਘ ਸਾਹਿਬਾਨ ਵਲੋਂ ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਨੂੰ ਸਿੱਖ ਪੰਥ ਵਿਚੋਂ...
ਜੇਕਰ ਭਾਰਤ ਏਸ਼ੀਆ ਕੱਪ 'ਚ ਨਹੀਂ ਆਉਂਦਾ ਤਾਂ ਪਾਕਿਸਤਾਨ ਵੀ 2023 ਵਿਸ਼ਵ ਕੱਪ 'ਚ ਨਹੀਂ ਜਾਵੇਗਾ ਭਾਰਤ- ਰਮੀਜ਼ ਰਾਜਾ
. . .  1 day ago
ਇਸਲਾਮਾਬਾਦ, 26 ਨਵੰਬਰ - ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਚੇਅਰਮੈਨ ਰਮੀਜ਼ ਰਾਜਾ ਨੇ ਕਿਹਾ ਹੈ ਕਿ ਜੇਕਰ ਭਾਰਤ ਅਗਲੇ ਸਾਲ ਪਾਕਿਸਤਾਨ 'ਚ ਹੋਣ ਵਾਲੇ ਏਸ਼ੀਆ ਕੱਪ ਤੋਂ ਬਾਹਰ ਹੋਣ ਦੀ ਚੋਣ...
ਡੀ.ਜੀ.ਪੀ. ਪੰਜਾਬ ਵਲੋਂ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ
. . .  1 day ago
ਚੰਡੀਗੜ੍ਹ, 26 ਨਵੰਬਰ-ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਸਾਰਿਆਂ ਨੂੰ ਅਗਲੇ 72 ਘੰਟਿਆਂ ਵਿਚ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਪੰਜਾਬ ਨੇ ਨਿਰਦੇਸ਼...
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ
. . .  1 day ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗਰੂ ਤੇਗ ਬਹਾਦਰ ਸਾਹਿਬ ਦੇ 28 ਨਵੰਬਰ ਨੂੰ ਆ ਰਹੇ ਸ਼ਹੀਦੀ ਪੁਰਬ ਦੇ ਸੰਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ...
ਸੜਕ ਹਾਦਸੇ 'ਚ ਦੋ ਚਚੇਰੇ ਭਰਾਵਾਂ ਦੀ ਮੌਤ
. . .  1 day ago
ਲੌਂਗੋਵਾਲ, 26 ਨਵੰਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਕਸਬੇ ਦੇ 2 ਚਚੇਰੇ ਭਰਾਵਾਂ ਦੀ ਸੜਕ ਹਾਦਸੇ ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾਂ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਹਾਕਮ ਸਿੰਘ ਅਤੇ ਰਣਜੀਤ ਸਿੰਘ ਪੁੱਤਰ ਸਰਵਨ ਸਿੰਘ ਦੋਵੇਂ ਵਾਸੀ ਪਿੰਡੀ ਬਟੁਹਾ‌...
ਨੌਜਵਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ
. . .  1 day ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਵਿਨੈ ਕੁਮਾਰ ਉਮਰ 28 ਸਾਲ ਪੁੱਤਰ ਲੇਖ ਰਾਜ ਵਾਸੀ ਗਿੱਲ ਰੋਡ ਲੁਧਿਆਣਾ ਆਪਣੇ ਚਾਚਾ ਹਰੀਸ਼ ਕੁਮਾਰ ਪੁੱਤਰ ਚਿਮਨ ਲਾਲ ਮਹੱਲਾ ਕਸ਼ਮੀਰੀਆਂ ਵਾਲਾ ਕੋਟਕਪੂਰਾ ਵਿਖੇ ਆਇਆ...
ਸ਼੍ਰੋਮਣੀ ਕਮੇਟੀ ਤੇ ਸਿੱਖ ਜਥੇਬੰਦੀਆਂ ਵਲੋਂ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਸਨਮਾਨ
. . .  1 day ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਲੰਬਾ ਅਰਸਾ ਸੇਵਾਵਾਂ ਨਿਭਾਉਣ ਤੋਂ ਬਾਅਦ ਬੀਤੇ ਦਿਨੀਂ ਸੇਵਾ ਮੁਕਤ ਹੋਏ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਅੱਜ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਸਮਾਗਮ ਦੌਰਾਨ ਉਨ੍ਹਾਂ...
ਪੇਸ਼ੀ ਲਈ ਲਿਆਂਦਾ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ
. . .  1 day ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਨਵੀਨ ਕੁਮਾਰ ਪੁੱਤਰ ਵੀਰ ਸਿੰਘ ਵਾਸੀ ਅਜੀਤ ਸਿੰਘ ਨਗਰ ਮੋਗਾ ਜੋ ਕਿ ਜੇਲ੍ਹ ਐਕਟ ਤਹਿਤ ਫ਼ਰੀਦਕੋਟ ਦੀ ਮਾਡਰਨ ਜੇਲ 'ਚ ਬੰਦ ਸੀ, ਫ਼ਰੀਦਕੋਟ ਦੀ ਅਦਾਲਤ 'ਚ ਪੇਸ਼ੀ ਲਈ...
ਭਾਰਤ-ਪਾਕਿ ਸਰਹੱਦ ਨੇੜਿਓਂ ਮਿਲਿਆ ਪਾਕਿਸਤਾਨੀ ਗੁਬਾਰਾ
. . .  1 day ago
ਗੁਰੂ ਹਰਸਹਾਏ 26 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਨਜ਼ਦੀਕ ਪੈਂਦੀ ਬੀ.ਐਸ.ਐਫ. ਦੀ ਚੌਂਕੀ ਵਿਖੇ ਬੀਤੀ ਰਾਤ ਕਰੀਬ 2:30 ਵਜੇ ਬੀ.ਐਸ.ਐਫ. 160 ਬਟਾਲੀਅਨ ਦੇ ਜਵਾਨਾਂ ਵਲੋਂ ਬੀ.ਐਸ.ਐਫ. ਚੌਂਕੀ ਬਹਾਦਰ ਕੇ ਪਿੱਲਰ ਨੰਬਰ 217/8 ਦੇ ਨਜ਼ਦੀਕ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 3 ਅੱਸੂ ਸੰਮਤ 553

ਰਾਸ਼ਟਰੀ-ਅੰਤਰਰਾਸ਼ਟਰੀ

ਫਲੋਰਿਡਾ ਦੀ 'ਮਹਿਲਾ ਅੰਬੈਸਡਰ ਫੋਰਮ 2021' ਲਈ ਵਿਸ਼ਵ ਦੀਆਂ 200 ਮਹਿਲਾਵਾਂ 'ਚ ਹਰਿਆਣੇ ਦੀ ਪਿ੍ਯੰਕਾ ਚਾਹਲ ਸ਼ਾਮਿਲ

ਸਾਨ ਫਰਾਂਸਿਸਕੋ, 17 ਸਤੰਬਰ (ਐੱਸ. ਅਸ਼ੋਕ ਭੌਰਾ)- ਅਮਰੀਕਾ 'ਚ ਫਲੋਰਿਡਾ ਦੇ ਟੈਂਪਾ ਸ਼ਹਿਰ ਦੀ 'ਮਹਿਲਾ ਅੰਬੈਸਡਰ ਫੋਰਮ 2021' 'ਚ ਵਿਸ਼ਵ ਦੀਆਂ 200 ਮਹਿਲਾਵਾਂ 'ਚ ਸ਼ਾਮਿਲ ਪਿ੍ਯੰਕਾ ਚਾਹਲ ਹਰਿਆਣਾ ਦੇ ਜੀਂਦ ਜ਼ਿਲ੍ਹੇ ਦੇ ਪਿੰਡ ਦੇਵਰ ਜਲਾਨਾ ਦੀ ਜੰਮਪਲ ਹੈ | ਉਹ ਇਸ ਵੇਲੇ ਕਿਰਕਿਜ਼ ਗਣਰਾਜ 'ਚ ਚੌਥੇ ਸਾਲ ਦੀ ਪੜ੍ਹਾਈ ਕਰਨ ਵਾਲੀ ਡਾਕਟਰੀ ਦੀ ਵਿਦਿਆਰਥਣ ਹੈ | ਉਹ ਯੂਨੀਵਰਸਲ ਹੈੱਲਥ ਕਵਰੇਜ਼, ਹੈੱਲਥ ਸਿਸਟਮ ਗਵਰਨੈਂਸ, ਹੈੱਲਥ ਪਾਲਿਸੀਜ਼, ਵਕਾਲਤ ਅਤੇ ਲੀਡਰਸ਼ਿਪ 'ਚ ਦਿਲਚਸਪੀ ਰੱਖਣ ਵਾਲੀ ਇਕ ਗਲੋਬਲ ਹੈੱਲਥ ਸਰਗਰਮ ਮਹਿਲਾ ਹੈ | ਇਸ ਵੇਲੇ ਪਿ੍ਯੰਕਾ ਸਟੂਡੈਂਟ ਨੈੱਟਵਰਕ ਆਰਗੇਨਾਈਜ਼ੇਸ਼ਨ (ਐੱਸ. ਐੱਨ. ਓ.) ਦੀ ਪ੍ਰਧਾਨ ਹੈ ਤੇ ਹਾਲ ਹੀ 'ਚ ਉਸ ਨੂੰ ਇਸੇ ਸੰਸਥਾ ਦੀ ਖੇਤਰੀ ਪ੍ਰਤੀਨਿਧਤਾ ਵੀ ਦਿੱਤੀ ਗਈ ਹੈ | ਇਹੀ ਕਾਰਨ ਹੈ ਕਿ ਉਹ ਲੰਡਨ ਸਥਿਤ ਇਕ ਸੰਸਥਾ ਵਲੋਂ ਉਹ ਨੁਮਾਇੰਦਗੀ ਕਰ ਰਹੀ ਹੈ, ਜਿਸ ਦਾ ਬੱਚਿਆਂ ਦੀ ਸਿੱਖਿਆ 'ਤੇ ਧਿਆਨ ਨੂੰ ਕੇਂਦਰਿਤ ਕਰਨਾ ਹੋਵੇਗਾ | ਇਸ ਸੰਸਥਾ ਦੀ ਉਹ ਗਲੋਬਲ ਯੂਥ ਅੰਬੈਸਡਰ ਹੈ | ਹੁਣੇ ਹੀ ਉਹ ਬਬੇਕ ਮੂਵਮੈਂਟ ਦੁਆਰਾ ਸੁਤੰਤਰ ਰਾਜਾਂ ਦੀ ਰਾਸ਼ਟਰੀ ਮੰਡਲ 2021 ਦੇ ਸਰਬੋਤਮ ਵਿਦਿਆਰਥੀਆਂ 'ਚ ਵੀ ਸ਼ਾਮਿਲ ਹੋਈ ਹੈ | ਪਿ੍ਯੰਕਾ ਦੀਆਂ ਮੈਡੀਕਲ ਖੇਤਰ ਨਾਲ ਸਬੰਧਿਤ ਅਨੇਕਾਂ ਲਿਖਤਾਂ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਬਣ ਰਹੀਆਂ ਹਨ | ਕਾਮਨਵੈੱਲਥ ਦੇਸ਼ਾਂ ਕਜ਼ਾਕਿਸਤਾਨ, ਕਿਰਗਿਰਸਤਾਨ, ਉਜ਼ਬੇਕਿਸਤਾਨ, ਬੇਲਾਰੂਸ, ਰੂਸ ਆਦਿ ਗਣਰਾਜਾਂ ਦੇ ਵਿਦਿਆਰਥੀਆਂ 'ਚ ਮਜ਼ਬੂਤ ਸਹਿਯੋਗ ਸਥਾਪਿਤ ਕਰਨ ਵਾਲੇ ਪ੍ਰੋਜੈਕਟ 'ਚ ਵੀ ਉਸ ਦਾ ਨਾਂਅ ਸ਼ਾਮਿਲ ਕੀਤਾ ਗਿਆ ਹੈ | ਸਹੀ ਅਰਥਾਂ 'ਚ ਪਿ੍ਯੰਕਾ ਭਾਰਤੀ ਮੂਲ ਦੀਆਂ ਵਿਦੇਸ਼ਾਂ 'ਚ ਵਸਦੀਆਂ ਮਹਿਲਾਵਾਂ ਲਈ ਪ੍ਰੇਰਨਾ ਸਰੋਤ ਬਣ ਗਈ ਹੈ | ਆਪਣੀ ਕਾਰਗੁਜ਼ਾਰੀ ਨਾਲ ਉਸ ਨੇ ਵਿਸ਼ਵ ਸਿਹਤ ਸੰਸਥਾ 'ਚ ਚੰਗੀ ਥਾਂ ਬਣਾਈ ਹੈ | ਉਹ ਸਕੂਲੀ ਜੀਵਨ 'ਚ ਉਨ੍ਹਾਂ 100 ਵਿਦਿਆਰਥੀਆਂ 'ਚ ਸ਼ਾਮਿਲ ਸੀ, ਜਿਨ੍ਹਾਂ ਨੂੰ ਮਨੁੱਖੀ ਸਰੋਤ ਤੇ ਵਿਕਾਸ ਮੰਤਰਾਲੇ ਨੇ ਚੁਣਿਆ ਸੀ | 2014 ਦੀ ਗਣਤੰਤਰ ਪਰੇਡ 'ਚ ਵੀ ਉਹ ਸ਼ਾਮਿਲ ਰਹੀ ਹੈ |

'ਬਜ਼ਟ ਰੀਕਾਂਸੀਲੀਏਸ਼ਨ ਬਿੱਲ' ਤਹਿਤ ਗ੍ਰੀਨ ਕਾਰਡ ਦੀ ਉਡੀਕ ਕਰ ਰਹੇ ਲੋਕਾਂ ਦਾ ਸੁਪਨਾ ਹੋਵੇਗਾ ਪੂਰਾ

ਸੈਕਰਾਮੈਂਟੋ, 17 ਸਤੰਬਰ ( ਹੁਸਨ ਲੜੋਆ ਬੰਗਾ)- 'ਬਜ਼ਟ ਰੀਕਾਂਸੀਲੀਏਸ਼ਨ ਬਿੱਲ' ਜਿਸ ਨੂੰ ਸਦਨ ਦੀ ਜੁਡੀਸ਼ਰੀ ਕਮੇਟੀ ਨੇ ਪਾਸ ਕਰ ਦਿੱਤਾ ਹੈ, 'ਚ ਇਕ ਇਤਿਹਾਸਕ ਤਜਵੀਜ਼ ਸ਼ਾਮਿਲ ਹੈ, ਜਿਸ ਤਹਿਤ ਪਿਛਲੇ ਕਈ ਦਹਾਕਿਆਂ ਤੋਂ ਗ੍ਰੀਨ ਕਾਰਡ ਦੀ ਉਡੀਕ ਕਰ ਰਹੇ ਲੋਕਾਂ ਦਾ ...

ਪੂਰੀ ਖ਼ਬਰ »

ਕਰ ਵਿਭਾਗ ਨੇ ਸੋਨੂੰ ਸੂਦ ਖ਼ਿਲਾਫ਼ ਜਾਂਚ ਦਾ ਦਾਇਰਾ ਵਧਾਇਆ

ਮੁੰਬਈ, 17 ਸਤੰਬਰ (ਏਜੰਸੀ)- ਕਰ ਵਿਭਾਗ ਨੇ ਅਭਿਨੇਤਾ ਸੋਨੂੰ ਸੂਦ ਦੇ ਖ਼ਿਲਾਫ਼ ਕਰ ਚੋਰੀ ਦੀ ਜਾਂਚ ਦਾ ਦਾਇਰਾ ਵਧਾ ਦਿੱਤਾ ਹੈ ਅਤੇ ਸ਼ੁੱਕਰਵਾਰ ਨੂੰ ਮੁੰਬਈ 'ਚ ਉਨ੍ਹਾਂ ਦੇ ਕਈ ਦਫ਼ਤਰਾਂ 'ਚ ਛਾਪੇਮਾਰੀ ਕੀਤੀ | ਇਹ ਜਾਣਕਾਰੀ ਅਧਿਕਾਰਕ ਸੂਤਰਾਂ ਨੇ ਦਿੱਤੀ | ਵਿਭਾਗ ਨੇ ...

ਪੂਰੀ ਖ਼ਬਰ »

ਕੈਨੇਡਾ ਦੀਆਂ ਸੰਸਦੀ ਚੋਣਾਂ 'ਚ ਆਪਣਿਆਂ ਨੇ ਪੰਜਾਬੀ ਨੂੰ ਵਿਸਾਰਿਆ, ਬੇਗਾਨਿਆਂ ਨੇ ਅਪਣਾਇਆ

ਐਬਟਸਫੋਰਡ, 17 ਸਤੰਬਰ (ਗੁਰਦੀਪ ਸਿੰਘ ਗਰੇਵਾਲ)-ਰੂਸ ਦਾ ਨਾਮਵਰ ਲੇਖਕ ਰਸੂਲ ਹਮਜ਼ਾਤੋਵ ਆਪਣੀ ਪੁਸਤਕ 'ਮੇਰਾ ਦਾਗਿਸਤਾਨ' 'ਚ ਲਿਖਦਾ ਹੈ ਕਿ ਸਾਡੇ ਦੇਸ਼ ਵਿਚ ਜੇ ਕਿਸੇ ਨੂੰ ਦੁਰਅਸੀਸ ਦੇਣੀ ਹੋਵੇ ਤਾਂ ਉਸ ਨੂੰ ਕਹਿ ਦਿੱਤਾ ਜਾਂਦਾ ਹੈ ਕਿ ਜਾਹ, ਤੈਨੂੰ ਤੇਰੀ ਮਾਂ ਬੋਲੀ ...

ਪੂਰੀ ਖ਼ਬਰ »

ਪੁਲਾੜ ਸਟੇਸ਼ਨ 'ਚ 90 ਦਿਨ ਬਿਤਾਉਣ ਦੇ ਬਾਅਦ ਚੀਨੀ ਯਾਤਰੀ ਧਰਤੀ 'ਤੇ ਵਾਪਸ ਪਰਤੇ

ਬੀਜਿੰਗ, 17 ਸਤੰਬਰ (ਏਜੰਸੀ)- ਚੀਨ ਦੇ ਹੁਣ ਤੱਕ ਦੇ ਸਭ ਤੋਂ ਲੰਬੇ ਮਿਸ਼ਨ 'ਚ ਦੇਸ਼ ਦੇ ਪੁਲਾੜ ਸਟੇਸ਼ਨ 'ਤੇ 90 ਦਿਨ ਤੱਕ ਰਹਿਣ ਦੇ ਬਾਅਦ ਤਿੰਨ ਚੀਨੀ ਪੁਲਾੜ ਯਾਤਰੀ ਸ਼ੁੱਕਰਵਾਰ ਨੂੰ ਧਰਤੀ 'ਤੇ ਪਰਤ ਆਏ | ਪੁਲਾੜ ਯਾਤਰੀ ਨੀ ਹਾਈਸ਼ੋਂਗ, ਲਿਯੂ ਬੋਮਿੰਗ ਅਤੇ ਟੈਂਗ ਹੋਂਗਬੋ ...

ਪੂਰੀ ਖ਼ਬਰ »

ਇਟਲੀ 'ਚ ਅੰਮਿ੍ਤਧਾਰੀ ਸਿੱਖ ਬੱਸ ਚਾਲਕ ਪਾਲ ਸਿੰਘ ਚਲਾ ਰਿਹਾ ਸਕੂਲੀ ਬੱਸ

ਵੀਨਸ (ਇਟਲੀ), 17 ਸਤੰਬਰ (ਹਰਦੀਪ ਸਿੰਘ ਕੰਗ)-ਇਟਲੀ ਦੇ ਵੈਨੇਤੋ ਰਾਜ ਦੇ ਪੋਰਦੀਨੋਨੇ ਜ਼ਿਲ੍ਹੇ ਦੇ ਪਾਸ਼ਿਆਨੋ ਵਿਖੇ ਰਹਿਣ ਵਾਲੇ ਅਮਿ੍ਤਧਾਰੀ ਸਿੱਖ ਬੱਸ ਚਾਲਕ ਪਾਲ ਸਿੰਘ ਨੇ ਬਕਾਇਦਾ ਸਿੱਖੀ ਸਰੂਪ 'ਚ ਪਬਲਿਕ ਟਰਾਂਸਪੋਰਟ ਭਾਵ ਬੱਸ ਚਲਾਉਣ ਲਈ ਐੱਨ ਚੀ ਚੀ ਅਤੇ ਡੀ ...

ਪੂਰੀ ਖ਼ਬਰ »

ਪ੍ਰਸਿੱਧ ਹਾਲੀਵੁੱਡ ਅਦਾਕਾਰਾ ਜੇਨ ਪਾਵੇਲ ਦਾ ਦਿਹਾਂਤ

ਸੈਕਰਾਮੈਂਟੋ, 17 ਸਤੰਬਰ (ਹੁਸਨ ਲੜੋਆ ਬੰਗਾ)-ਸੈਵਨ ਬ੍ਰਾਈਡਜ਼ ਫਾਰ ਸੈਵਨ ਬ੍ਰਦਰਜ਼', ਰਾਇਲ ਵੈਡਿੰਗ ਤੇ ਹੋਰ ਫਿਲਮਾਂ 'ਚ ਯਾਦਗਾਰੀ ਭੂਮਿਕਾ ਨਿਭਾਉਣ ਵਾਲੀ ਪ੍ਰਸਿੱਧ ਅਦਾਕਾਰਾ ਜੇਨ ਪਾਵੇਲ 92 ਸਾਲ ਦੀ ਉਮਰ 'ਚ ਆਪਣੇ ਚਹੇਤਿਆਂ ਨੂੰ ਅਲਵਿਦਾ ਕਹਿ ਗਈ | ਪਾਵੇਲ ਦੇ ਲੰਬਾ ...

ਪੂਰੀ ਖ਼ਬਰ »

ਇੰਗਲੈਂਡ ਨੇ ਟੀਕਾਕਰਨ ਕਰਵਾ ਚੁੱਕੇ ਯਾਤਰੀਆਂ ਲਈ ਨਿਯਮਾਂ 'ਚ ਦਿੱਤੀ ਢਿੱਲ

ਲੰਡਨ, 17 ਸਤੰਬਰ (ਏਜੰਸੀ)- ਯੂ.ਕੇ. ਸਰਕਾਰ ਨੇ ਸ਼ੁੱਕਰਵਾਰ ਨੂੰ ਇੰਗਲੈਂਡ ਆਉਣ ਅਤੇ ਬਾਹਰ ਜਾਣ ਵਾਲੇ ਲੋਕਾਂ ਲਈ ਅੰਤਰਰਾਸ਼ਟਰੀ ਯਾਤਰਾ ਨਿਯਮਾਂ 'ਚ ਵੱਡੀ ਢਿੱਲ ਦੇਣ ਦਾ ਐਲਾਨ ਕੀਤਾ, ਜਿਸ 'ਚ ਭਾਰਤ ਅਤੇ ਯੂ.ਕੇ. ਦਰਮਿਆਨ ਲੰਬੀ ਦੂਰੀ ਦੇ ਮਾਰਗਾਂ ਨੂੰ ਲਾਭ ਹੋਵੇਗਾ। 4 ...

ਪੂਰੀ ਖ਼ਬਰ »

ਕੈਨੇਡਾ ਦੀ ਅਲਬਰਟਾ ਸਟੇਟ ਵਲੋਂ ਅਚਾਨਕ ਵਿਦਿਅਕ ਅਦਾਰੇ ਬੰਦ

ਐਡਮਿੰਟਨ, 17 ਸਤੰਬਰ (ਦਰਸ਼ਨ ਸਿੰਘ ਜਟਾਵਾਂ)-ਕੋਰੋਨਾ ਦੇ ਪ੍ਰਕੋਪ ਤੋਂ ਡਰਦੇ ਹੋਏ ਕੈਨੇਡਾ ਦੀ ਅਲਬਰਟਾ ਸਟੇਟ ਨੇ ਕਾਲਜ, ਯੂਨੀਵਰਸਿਟੀਆਂ ਬੰਦ ਕਰਕੇ ਬੱਚਿਆਂ ਨੂੰ ਸੁਰੱਖਿਅਤ ਰਹਿਣ ਲਈ ਵਾਰਨਿੰਗ ਦਿੱਤੀ ਹੈ | ਕੋਰੋਨਾ ਦੀ ਤੀਜੀ ਲਹਿਰ ਜਿਸ ਨੂੰ 'ਡੈਲਟਾ' ਦੇ ਨਾਂਅ ...

ਪੂਰੀ ਖ਼ਬਰ »

ਰਿਪਬਲਿਕਨ ਸੈਨੇਟਰਾਂ ਨੇ ਤਾਲਿਬਾਨ ਨੂੰ 'ਅੱਤਵਾਦੀ ਸੰਗਠਨ' ਦਾ ਦਰਜਾ ਦੇਣ ਦੀ ਕੀਤੀ ਮੰਗ

ਵਾਸ਼ਿੰਗਟਨ, 17 ਸਤੰਬਰ (ਏਜੰਸੀ)-ਰਿਪਬਲਿਕਨ ਪਾਰਟੀ ਦੇ ਸੰਸਦ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਤਾਲਿਬਾਨ ਨੂੰ ਅੱਤਵਾਦੀ ਸੰਗਠਨ ਦਾ ਦਰਜਾ ਦਿੱਤਾ ਜਾਵੇ ਅਤੇ ਕਿਹਾ ਹੈ ਕਿ ਅਫ਼ਗਾਨਿਸਤਾਨ 'ਚ ਇਸ ਸਮੂਹ ਦੀ ਅਗਵਾਈ ਵਾਲੀ ਸਰਕਾਰ 'ਚ ਅਜਿਹੇ ਕਈ ਕੈਬਨਿਟ ਮੈਂਬਰ ਹਨ, ...

ਪੂਰੀ ਖ਼ਬਰ »

ਕੋਪ ਜਲਵਾਯੂ ਸੰਮੇਲਨ 'ਚ ਆਗੂਆਂ ਨੂੰ ਮੁਹੱਈਆ ਹੋਣਗੀਆਂ ਇਲੈਕਟਿ੍ਕ ਕਾਰਾਂ

ਲੈਸਟਰ (ਇੰਗਲੈਂਡ), 17 ਸਤੰਬਰ (ਸੁਖਜਿੰਦਰ ਸਿੰਘ ਢੱਡੇ)- ਇਸ ਸਾਲ ਨਵੰਬਰ 'ਚ ਕੋਪ 26 ਜਲਵਾਯੂ ਸੰਮੇਲਨ ਹੋ ਰਿਹਾ ਹੈ | ਇਸ ਸੰਮੇਲਨ 'ਚ ਵਿਸ਼ਵ ਭਰ ਦੇ ਪ੍ਰਤੀਨਿਧ ਹਿੱਸਾ ਲੈਣ ਲਈ ਗਲਾਸਗੋ ਆਉਣਗੇ | ਜਿਨ੍ਹਾਂ ਨੂੰ ਜੈਗੁਆਰ ਲੈਂਡ ਰੋਵਰ ਬੈਟਰੀ ਇਲੈਕਟਿ੍ਕ ਵਾਹਨ  ਮੁਹੱਈਆ ...

ਪੂਰੀ ਖ਼ਬਰ »

ਬਰਤਾਨਵੀ ਕੰਪਿਊਟਿੰਗ ਖੋਜੀ ਕਲਾਈਵ ਸਿੰਕਲੇਅਰ ਦਾ 81 ਸਾਲ ਦੀ ਉਮਰ 'ਚ ਦਿਹਾਂਤ

ਲੰਡਨ, 17 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਿ੍ਟਿਸ਼ ਖੋਜੀ ਅਤੇ ਉੱਦਮੀ ਕਲਾਈਵ ਸਿੰਕਲੇਅਰ (81), ਜਿਨ੍ਹਾਂ ਨੇ ਕੰਪਿਊਟਰ ਅਤੇ ਗੇਮਿੰਗ ਦੇ ਖੇਤਰ 'ਚ ਬੱਚਿਆਂ ਦੀ ਇਕ ਪੂਰੀ ਪੀੜ੍ਹੀ ਨੂੰ ਉਤਸ਼ਾਹਿਤ ਕਰਨ ਲਈ ਸਭ ਤੋਂ ਵੱਧ ਕੰਮ ਕੀਤਾ, ਦੀ ਮੌਤ ਹੋ ਗਈ | ਸਿੰਕਲੇਅਰ ਦੀ ...

ਪੂਰੀ ਖ਼ਬਰ »

ਬਾਈਡਨ ਨੇ ਪੱਤਰ ਲਿਖ ਕੇ ਅਮਰੀਕੀ ਸਿੱਖ ਬਲਬੀਰ ਸਿੰਘ ਸੋਢੀ ਦੇ ਪਰਿਵਾਰ ਨਾਲ ਕੀਤਾ ਹਮਦਰਦੀ ਦਾ ਪ੍ਰਗਟਾਵਾ

ਸਾਨ ਫਰਾਂਸਿਸਕੋ, 17 ਸਤੰਬਰ (ਐੱਸ.ਅਸ਼ੋਕ ਭੌਰਾ)- 9/11 ਅੱਤਵਾਦੀ ਹਮਲਿਆਂ ਤੋਂ ਬਾਅਦ ਅਮਰੀਕਾ 'ਚ ਮੁਸਲਮਾਨਾਂ ਖ਼ਿਲਾਫ਼ ਨਸਲੀ ਨਫ਼ਰਤ ਦੀ ਹਨ•ੇਰੀ ਝੁੱਲ ਗਈ ਸੀ | ਇਸ ਦੇ ਚੱਲਦਿਆਂ ਪਹਿਲੇ ਜਾਨ ਗੁਆਉਣ ਵਾਲੇ ਸਿੱਖ ਅਮਰੀਕਨ ਬਲਬੀਰ ਸਿੰਘ ਸੋਢੀ ਨੂੰ ਅੱਜ (ਮੇਸਾ) ...

ਪੂਰੀ ਖ਼ਬਰ »

ਤਰਕਸ਼ੀਲ ਸਮਾਗਮ 26 ਸਤੰਬਰ ਨੂੰ

ਟੋਰਾਂਟੋ, 17 ਸਤੰਬਰ (ਹਰਜੀਤ ਸਿੰਘ ਬਾਜਵਾ)- ਤਰਕਸ਼ੀਲ ਸੁਸਾਇਟੀ ਆਫ ਓਾਟਾਰੀਓ ਵਲੋਂ ਸ਼ਹੀਦੇ ਆਜ਼ਮ ਸ. ਭਗਤ ਸਿੰਘ ਦੀ ਸੋਚ ਦੇ ਧਾਰਨੀ ਭਾਜੀ ਗੁਰਸ਼ਰਨ ਸਿੰਘ ਅਤੇ ਭਾਰਤ 'ਚ ਚਲ ਰਹੇ ਕਿਸਾਨੀ ਅੰਦੋਲਨ ਨੂੰ ਸਮਰਪਿਤ ਇਕ ਸਮਾਗਮ 26 ਸਤੰਬਰ ਐਤਵਾਰ ਨੂੰ ਬਰੈਂਪਟਨ ਦੇ ...

ਪੂਰੀ ਖ਼ਬਰ »

ਦੱਖਣੀ ਅਫ਼ਰੀਕਾ ਦੀ ਅਦਾਲਤ ਨੇ ਸਾਬਕਾ ਰਾਸ਼ਟਰਪਤੀ ਦੀ ਜੇਲ੍ਹ ਦੀ ਸਜ਼ਾ ਰੱਖੀ ਬਰਕਰਾਰ

ਜੋਹਾਨਸਬਰਗ, 17 ਸਤੰਬਰ (ਏਜੰਸੀ)- ਦੱਖਣੀ ਅਫਰੀਕਾ ਦੀ ਸਰਵਉੱਚ ਅਦਾਲਤ ਨੇ ਸ਼ੁੱਕਰਵਾਰ ਨੂੰ ਸਾਬਕਾ ਰਾਸ਼ਟਰਪਤੀ ਜੈਕਬ ਜ਼ੁਮਾ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ 'ਚ ਅਦਾਲਤ ਦੇ ਅਪਮਾਨ 'ਤੇ ਦਿੱਤੀ ਗਈ 15 ਮਹੀਨੇ ਕੈਦ ਦੀ ਸਜ਼ਾ ਨੂੰ ਰੱਦ ਕਰਨ ਦੀ ਅਪੀਲ ਕੀਤੀ ਗਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX