ਜਲੰਧਰ, 17 ਸਤੰਬਰ (ਜਸਪਾਲ ਸਿੰਘ)- ਯੂਥ ਕਾਂਗਰਸ ਜਲੰਧਰ ਦਿਹਾਤੀ ਦੇ ਪ੍ਰਧਾਨ ਹਨੀ ਜੋਸ਼ੀ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਇਕੱਤਰ ਹੋਏ ਯੂਥ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਅੱਜ 'ਮਹਿੰਗਾਈ ਵਿਰੋਧੀ ਦਿਵਸ' ਵਜੋਂ ਮਨਾਇਆ ਗਿਆ | ਇਸ ਮੌਕੇ ਯੂਥ ਕਾਂਗਰਸ ਵਲੋਂ ਭਾਜਪਾ ਦੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਦਾ ਘਿਰਾਓ ਕੀਤਾ ਗਿਆ | ਇਸ ਦੌਰਾਨ ਯੂਥ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਪੁਲਿਸ ਨਾਲ ਧੱਕਾ-ਮੁੱਕੀ ਵੀ ਹੋਈ, ਪਰ ਪੁਲਿਸ ਵਲੋਂ ਯੂਥ ਕਾਂਗਰਸੀ ਵਰਕਰਾਂ ਨੂੰ ਕਾਲੀਆਂ ਦੇ ਘਰ ਤੋਂ ਦੂਰ ਹੀ ਰੋਕ ਲਿਆ ਗਿਆ | ਇਸ ਦੌਰਾਨ ਪੁਲਿਸ ਵਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਸਨ ਤੇ ਸਵੇਰ ਤੋਂ ਹੀ ਸ਼ਾਸਤਰੀ ਮਾਰਕੀਟ ਚੌਕ ਅਤੇ ਪ੍ਰੈੱਸ ਕਲੱਬ ਚੌਕ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ | ਪੁਲਿਸ ਵਲੋਂ ਨਾਕੇਬੰਦੀ ਕੀਤੇ ਜਾਣ ਕਾਰਨ ਕਈ ਘੰਟੇ ਆਵਾਜਾਈ ਵੀ ਪ੍ਰਭਾਵਿਤ ਰਹੀ ਤੇ ਲੋਕਾਂ ਨੂੰ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਇਸ ਦੌਰਾਨ ਯੂਥ ਕਾਂਗਰਸੀ ਆਗੂ ਤੇ ਵਰਕਰ ਆਪਣੇ ਨਾਲ ਪੈਟਰੋਲ ਤੇ ਡੀਜ਼ਲ ਦੀਆਂ ਬੋਤਲਾਂ ਤੋਂ ਇਲਾਵਾ ਦਾਲਾਂ ਤੇ ਹੋਰ ਖਾਣ ਦੀਆਂ ਵਸਤਾਂ ਲੈ ਕੇ ਪੁੱਜੇ ਹੋਏ ਸਨ | ਇਸ ਮੌਕੇ ਯੂਥ ਕਾਂਗਰਸੀ ਆਗੂ ਤੇ ਵਰਕਰ ਕੇਂਦਰ ਦੀ ਭਾਜਪਾ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਬੈਰੀਕੇਡ ਤੋੜਦੇ
ਹੋਏ ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਵੱਲ ਅੱਗੇ ਵਧਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਵਲੋਂ ਉਨ੍ਹਾਂ ਨੂੰ ਸਖਤੀ ਨਾਲ ਰੋਕ ਦਿੱਤਾ ਗਿਆ, ਜਿਸ ਕਾਰਨ ਯੂਥ ਕਾਂਗਰਸੀ ਆਗੂ ਤੇ ਵਰਕਰ ਕਾਲੀਆਂ ਦੇ ਘਰ ਦੇ ਨਜ਼ਦੀਕ ਹੀ ਆਪਣਾ ਵਿਰੋਧ ਪ੍ਰਦਰਸ਼ਨ ਕਰਕੇ ਵਾਪਸ ਪਰਤ ਆਏ | ਇਸ ਤੋਂ ਪਹਿਲਾਂ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਯੂਥ ਕਾਂਗਰਸ ਜਲੰਧਰ ਦਿਹਾਤੀ ਦੇ ਪ੍ਰਧਾਨ ਹਨੀ ਜੋਸ਼ੀ ਨੇ ਕਿਹਾ ਕਿ ਲੋਕਾਂ ਨੂੰ ਚੰਗੇ ਦਿਨਾਂ ਦਾ ਲਾਰਾ ਲਾ ਕੇ ਸੱਤਾ 'ਚ ਆਈ ਭਾਜਪਾ ਸਰਕਾਰ ਦੇ ਸਮੇਂ ਮਹਿੰਗਾਈ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਆਰਥਿਕ ਨੀਤੀਆਂ ਨੇ ਆਮ ਆਦਮੀ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ | ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਤੇਜ਼ੀ ਨਾਲ ਵਧ ਰਹੀਆਂ ਹਨ, ਜਿਸ ਨਾਲ ਹਰ ਤਰ੍ਹਾਂ ਦੀਆਂ ਖਾਣ ਵਾਲੀਆਂ ਚੀਜ਼ਾਂ ਮਹਿੰਗੀਆਂ ਹੋ ਰਹੀਆਂ ਹਨ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਤੁਰੰਤ ਮਹਿੰਗਾਈ ਨੂੰ ਕਾਬੂ ਕਰਨ ਲਈ ਕਦਮ ਚੁੱਕਣੇ ਚਾਹੀਦੇ ਹਨ | ਇਸ ਮੌਕੇ ਉਨ੍ਹਾਂ ਦੇ ਨਾਲ ਜਸਕਰਨ ਸਿੰਘ ਜਨਰਲ ਸਕੱਤਰ ਯੂਥ ਕਾਂਗਰਸ ਜਲੰਧਰ ਦਿਹਾਤੀ, ਦਮਨ ਕੁਰਾਲਾ ਹਲਕਾ ਪ੍ਰਧਾਨ ਕਰਤਾਰਪੁਰ, ਖੁਸ਼ਦੀਪ ਦੰਜੂ ਹਲਕਾ ਪ੍ਰਧਾਨ ਸ਼ਾਹਕੋਟ, ਮਨੀ ਬਿਰਲਾ, ਰਣਜੀਤ ਭਾਟੀਆ, ਲੱਖਾ ਸੰਧੂ, ਸਾਹਿਲ ਬਿਰਲਾ, ਨਵੀਨ ਗਿੱਲ ਸ਼ੀਨਾ, ਸਾਹਿਲ ਸ਼ਰਮਾ, ਜੱਗੀ ਬਾਂਸਲ, ਸੰਦੀਪ ਢਾਂਡਾ, ਲੱਖਣ ਬਾਹਰੀ, ਮੋਹਿਤ ਧੀਰ, ਹਰਜੋਤ ਸਿੰਘ ਨਾਗਰਾ, ਸਾਬੀ ਸਰਪੰਚ ਮੀਰਪੁਰ, ਹਨੀ ਸੰਘਾ, ਮਨਵੀਰ ਸਿੰਘ ਮੰਗਾ, ਆਸ਼ੀਸ਼ ਅਗਰਵਾਲ ਤੇ ਨਵੀ ਸ਼ਾਹਕੋਟ ਆਦਿ ਵੀ ਮੌਜੂਦ ਸਨ |
ਯੂਥ ਕਾਂਗਰਸੀ ਆਗੂ ਕੋਲੋਂ ਰਿਵਾਲਵਰ ਬਰਾਮਦ
ਯੂਥ ਕਾਂਗਰਸ ਜਲੰਧਰ ਦਿਹਾਤੀ ਵਲੋਂ ਮਹਿੰਗਾਈ ਖ਼ਿਲਾਫ਼ ਮਨੋਰੰਜਨ ਕਾਲੀਆ ਦੇ ਘਰ ਦੇ ਕੀਤੇ ਜਾ ਰਹੇ ਘਿਰਾਓ ਦੌਰਾਨ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਪੁਲਿਸ ਨਾਲ ਧੱਕਾ-ਮੁੱਕੀ ਦੌਰਾਨ ਇਕ ਕਾਂਗਰਸੀ ਆਗੂ ਰੋਹਿਤ ਸ਼ਰਮਾ ਦਾ ਰਿਵਾਲਵਰ ਹੇਠਾਂ ਡਿੱਗ ਗਿਆ, ਜਿਸ ਕਾਰਨ ਕੁੱਝ ਸਮੇਂ ਲਈ ਉੱਥੇ ਹੰਗਾਮਾ ਹੋ ਗਿਆ ਤੇ ਪੁਲਿਸ ਵਲੋਂ ਰਿਵਾਲਵਰ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਗਿਆ, ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਇਹ ਰਿਵਾਲਵਰ ਉਕਤ ਕਾਂਗਰਸੀ ਆਗੂ ਦੀ ਲਾਇਸੈਂਸੀ ਸੀ, ਪਰ ਮੌਕੇ 'ਤੇ ਉਸ ਕੋਲ ਲਾਇਸੈਂਸ ਨਾ ਹੋਣ ਕਾਰਨ ਪੁਲਿਸ ਵਲੋਂ ਆਪਣੇ ਕਬਜ਼ੇ 'ਚ ਲੈ ਲਿਆ ਗਿਆ ਸੀ |
ਜਲੰਧਰ, 17 ਸਤੰਬਰ (ਚੰਦੀਪ ਭੱਲਾ)- ਇਕ ਹੋਰ ਸਫ਼ਲਤਾ ਪ੍ਰਾਪਤ ਕਰਦਿਆਂ ਜਲੰਧਰ ਨਿਰਧਾਰਤ ਸਮਾਂ-ਸੀਮਾ ਦੇ ਅੰਦਰ 13.53 ਲੱਖ ਤੋਂ ਵੱਧ ਖ਼ਸਰਾ ਇੰਦਰਾਜਾਂ ਨੂੰ ਆਨਲਾਈਨ ਕਰਕੇ ਸੌ ਫ਼ੀਸਦੀ ਈ-ਗਿਰਦਾਵਰੀ ਨੂੰ ਮੁਕੰਮਲ ਕਰਨ ਵਾਲਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ | ਇਸ ਸਬੰਧੀ ...
ਜਲੰਧਰ, 17 ਸਤੰਬਰ (ਜਸਪਾਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਦੁਆਬਾ ਸਰਕਲ ਜਲੰਧਰ ਛਾਉਣੀ ਵਲੋਂ ਉੱਘੇ ਕਿਸਾਨ ਆਗੂ ਸੁਖਬੀਰ ਸਿੰਘ ਕੁੱਕੜ ਪਿੰਡ ਦੀ ਅਗਵਾਈ ਹੇਠ ਸਥਾਨਕ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ...
ਜਲੰਧਰ , 17 ਸਤੰਬਰ (ਰਣਜੀਤ ਸਿੰਘ ਸੋਢੀ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਅੱਜ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਸਰਾਂ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਯੂਨੀਅਨ ਦੀਆਂ ਸੂਬਾਈ ਆਗੂ, ਜ਼ਿਲ੍ਹਾ ...
ਜਲੰਧਰ, 17 ਸਤੰਬਰ (ਜਸਪਾਲ ਸਿੰਘ)- ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਤੇ ਕੌਂਸਲਰ ਡਾ. ਜਸਲੀਨ ਸੇਠੀ ਦੀ ਅਗਵਾਈ ਹੇਠ ਮਹਿਲਾ ਕਾਂਗਰਸ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ 'ਕਾਲੇ ਦਿਨ' ਵਜੋਂ ਮਨਾਇਆ ਗਿਆ | ਇਸ ਮੌਕੇ ਮਹਿਲਾ ਕਾਂਗਰਸ ਨੇ ਗਰੀਬ ...
ਜਲੰਧਰ, 17 ਸਤੰਬਰ (ਐੱਮ. ਐੱਸ. ਲੋਹੀਆ) - ਅੱਜ ਕੋਰੋਨਾ ਪ੍ਰਭਾਵਿਤ ਦੋ ਮਰੀਜ਼ ਹੋਰ ਮਿਲਣ ਨਾਲ ਜ਼ਿਲ੍ਹੇ 'ਚ ਕੋਰੋਨਾ ਪ੍ਰਭਾਵਿਤਾਂ ਦੀ ਕੁੱਲ ਗਿਣਤੀ 63282 ਹੋ ਗਈ ਹੈ | ਜ਼ਿਲ੍ਹੇ 'ਚ ਹੁਣ ਤੱਕ 1505 ਕੋਰੋਨਾ ਪ੍ਰਭਾਵਿਤ ਮਰੀਜ਼ ਆਪਣੀ ਜਾਨ ਗਵਾ ਚੁੱਕੇ ਹਨ | ਅੱਜ ਆਈਆਂ ਰਿਪੋਰਟਾਂ ...
ਜਲੰਧਰ, 17 ਸਤੰਬਰ (ਐੱਮ.ਐੱਸ. ਲੋਹੀਆ) - ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਦੇ ਮਾਮਲੇ 'ਚ ਗਾਇਕ ਐਸ਼ ਢੰਡਾ ਤੋਂ 110 ਗ੍ਰਾਮ ਹੈਰੋਇਨ ਬਰਾਮਦ ਕਰਕੇ ਕਮਿਸ਼ਨਰੇਟ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਯੂਨਿਟ ਨੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਦਿੰਦੇ ਹੋਏ ...
ਜਲੰਧਰ, 17 ਸਤੰਬਰ (ਸ਼ਿਵ)- ਇਕਹਿਰੀ ਪੁਲੀ ਵਿਚ ਪਿਛਲੇ ਚਾਰ ਮਹੀਨੇ ਤੋਂ ਗੰਦਾ ਪਾਣੀ ਖੜ੍ਹਾ ਹੋਣ ਕਰਕੇ ਜਗਤਪੁਰਾ ਦੀ ਲੱਕੜ ਮਾਰਕੀਟ ਇਕ ਤਰਾਂ ਨਾਲ ਬੰਦ ਹੋ ਗਈ ਹੈ ਕਿਉਂਕਿ ਅਜੇ ਤੱਕ ਨਿਗਮ ਦੀ ਲਾਪਰਵਾਹੀ ਕਰਕੇ ਇਸ ਸਮੱਸਿਆ ਦਾ ਪੱਕਾ ਹੱਲ ਨਹੀਂ ਕੀਤਾ ਗਿਆ | ਕਾਰੋਬਾਰ ...
ਉੱਤਰੀ ਭਾਰਤ ਦਾ ਪ੍ਰਸਿੱਧ ਬਾਬਾ ਸੋਢਲ ਦਾ ਮੇਲਾ 18 ਸਤੰਬਰ ਨੂੰ ਸ਼ੁਰੂ ਹੋਣ ਜਾ ਰਿਹਾ ਹੈ ਤੇ ਦੂਜੇ ਪਾਸੇ ਤਾਂ ਇਸ ਤੋਂ ਪਹਿਲਾਂ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਆਉਣਾ ਸ਼ੁਰੂ ਕਰ ਦਿੱਤਾ ਹੈ, ਪਰ ਨਿਗਮ ਨੇ ਬਾਬਾ ਸੋਢਲ ਮੇਲੇ ਦੇ ਨਾਲ ਵਾਲੀਆਂ ਸੜਕਾਂ ਅਤੇ ਇਲਾਕੇ ...
ਜਲੰਧਰ, 17 ਸਤੰਬਰ (ਐੱਮ.ਐੱਸ. ਲੋਹੀਆ)- ਜਿਵੇਂ-ਜਿਵੇਂ ਮੌਸਮ 'ਚ ਤਬਦੀਲੀ ਆ ਰਹੀ ਹੈ, ਉਵੇਂ ਹੀ ਜ਼ਿਲ੍ਹੇ 'ਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ | ਅੱਜ ਜ਼ਿਲ੍ਹੇ 'ਚ ਡੇਂਗੂ ਦੇ ਤਿੰਨ ਹੋਰ ਮਰੀਜ਼ ਮਿਲਣ ਨਾਲ ਡੇਂਗੂ ਪੀੜਤਾਂ ਦੀ ਕੁੱਲ ਗਿਣਤੀ ...
ਜਲੰਧਰ, 17 ਸਤੰਬਰ (ਐੱਮ. ਐੱਸ. ਲੋਹੀਆ)- ਸਥਾਨਕ ਲਡੋਵਾਲੀ ਰੋਡ 'ਤੇ ਚੱਲ ਰਹੇ ਸਰਕਾਰੀ ਸਕੂਲ, ਕਾਲਜ ਤੇ ਅਦਾਰਿਆਂ 'ਚ ਪਿਛਲੇ ਕਈ ਦਿਨਾਂ ਤੋਂ ਮੁਲਾਜ਼ਮਾਂ ਦਾ ਸਾਮਾਨ ਚੋਰੀ ਹੋ ਰਿਹਾ ਹੈ | ਚੋਰੀ ਦੀਆਂ ਇਨ੍ਹਾਂ ਵਾਰਦਾਤਾਂ ਤੋਂ ਸਾਰੇ ਅਧਿਆਪਕ ਅਤੇ ਮੁਲਾਜ਼ਮ ਪ੍ਰੇਸ਼ਾਨ ...
ਜਲੰਧਰ, 17 ਸਤੰਬਰ (ਹਰਵਿੰਦਰ ਸਿੰਘ ਫੁੱਲ)- ਮੋਦੀ ਸਰਕਾਰ ਵਲੋਂ ਕਿਸਾਨਾਂ ਨੂੰ ਦਬਾਉਣ ਲਈ ਬਣਾਏ ਤਿੰਨ ਕਾਲੇ ਕਾਨੂੰਨ ਬਣਿਆ ਨੂੰ ਅੱਜ ਇਕ ਸਾਲ ਹੋ ਗਿਆ ਹੈ | ਇਨ੍ਹਾਂ ਤਿੰਨਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਵਾਸਤੇ ਕਿਸਾਨ ਦਿੱਲੀ ਦੀਆਂ ਬਰੂਹਾਂ 'ਤੇ ਲਗਾਤਾਰ ...
ਜਲੰਧਰ, 17 ਸਤੰਬਰ (ਜਸਪਾਲ ਸਿੰਘ)- ਯੂਥ ਕਾਂਗਰਸ ਜਲੰਧਰ ਸ਼ਹਿਰੀ ਵਲੋਂ ਜ਼ਿਲ੍ਹਾ ਪ੍ਰਧਾਨ ਅੰਗਦ ਦੱਤਾ ਦੀ ਅਗਵਾਈ ਹੇਠ ਅੱਜ ਮਹਿੰਗਾਈ ਅਤੇ ਬੇਰੁਜ਼ਗਾਰੀ ਖ਼ਿਲਾਫ਼ ਵੱਖਰੇ ਢੰਗ ਨਾਲ ਵਿਰੋਧ ਪ੍ਰਦਰਸ਼ਨ ਕੀਤਾ ਗਿਆ | ਸਥਾਨਕ ਮਾਡਲ ਟਾਊਨ ਵਿਖੇ ਇਕੱਤਰ ਹੋਏ ਯੂਥ ...
ਜਲੰਧਰ, 17 ਸਤੰਬਰ (ਸ਼ਿਵ ਸ਼ਰਮਾ)- ਇੰਪਰੂਵਮੈਂਟ ਟਰੱਸਟ 'ਚ ਐੱਲ.ਡੀ.ਪੀ. ਪਲਾਟ ਘੁਟਾਲੇ ਦੇ ਇਕ ਵਾਰ ਫਿਰ ਖੁੱਲ੍ਹ ਜਾਣ ਨਾਲ ਮਾਮਲਾ ਚਰਚਾ ਵਿਚ ਆ ਗਿਆ ਹੈ ਕਿ ਜੇਕਰ ਸਾਬਕਾ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਐੱਲ.ਡੀ.ਪੀ. ਪਲਾਟ ਘੁਟਾਲੇ ਦੇ ...
ਜਲੰਧਰ, 17 ਸਤੰਬਰ (ਸ਼ਿਵ)- ਨਗਰ ਨਿਗਮ ਦੇ ਬਿਲਡਿੰਗ ਵਿਭਾਗ ਦੀ ਇਕ ਟੀਮ ਨੇ ਮਾਡਲ ਟਾਊਨ ਵਿਚ ਦੋ ਉਸਾਰੀਆਂ ਨੂੰ ਸੀਲ ਕਰਨ ਦੀ ਕਾਰਵਾਈ ਕੀਤੀ ਹੈ | ਸੀਲ ਕਰਨ ਦੀ ਕਾਰਵਾਈ ਵਿਕਾਸ ਦੂਆ ਦੀ ਅਗਵਾਈ ਵਿਚ ਕੀਤੀ ਗਈ | ਇਸ ਤੋਂ ਇਲਾਵਾ ਪ੍ਰਤਾਪ ਬਾਗ਼ ਵਿਚ ਬਣ ਰਹੀ ਇਕ ਦੁਕਾਨਾਂ ਦੀ ...
ਜਲੰਧਰ ਛਾਉਣੀ, 17 ਸਤੰਬਰ (ਪਵਨ ਖਰਬੰਦਾ)- ਡਾ: ਅੰਬੇਡਕਰ ਫਾਊਾਡੇਸ਼ਨ ਸਮਾਜਿਕ ਸਮਾਜਿਕ ਨਿਆਂ ਤੇ ਅਧਿਕਾਰਤ ਮੰਤਰਾਲਾ ਭਾਰਤ ਸਰਕਾਰ ਵਲੋਂ ਕਿਡਨੀ ਤੇ ਕੈਂਸਰ ਦੇ 11 ਮਰੀਜ਼ਾਂ ਦੇ ਇਲਾਜ ਲਈ 33 ਲੱਖ 25 ਹਜ਼ਾਰ ਰੁਪਏ ਭੇਜੇ ਗਏ | ਫਾਊਾਡੇਸ਼ਨ ਦੇ ਮੈਂਬਰ ਮਨਜੀਤ ਬਾਲੀ ਨੇ ...
ਜਲੰਧਰ, 17 ਸਤੰਬਰ (ਐੱਮ. ਐੱਸ. ਲੋਹੀਆ)- ਪੰਜਾਬ ਕਲਾਕਾਰ ਸੰਘ ਵਲੋਂ ਸਵ. ਅਮਿਤ ਯੂਰਫ਼ ਦੀ ਯਾਦ 'ਚ ਦੋ ਦਿਨਾ ਆਰਟ ਵਰਕਸ਼ਾਪ ਕਰਵਾਈ ਜਾ ਰਹੀ ਹੈ | 18 ਤੇ 19 ਸਤੰਬਰ ਨੂੰ ਦੋ ਦਿਨ ਚੱਲਣ ਵਾਲੀ ਇਸ ਵਰਕਸ਼ਾਪ ਬਾਰੇ ਸੰਘ ਪ੍ਰਧਾਨ ਭੁਪਿੰਦਰ ਕੌਰ ਨੇ ਦੱਸਿਆ ਕਿ ਇਸ ਵਰਕਸ਼ਾਪ ਦਾ ...
ਜਲੰਧਰ, 17 ਸਤੰਬਰ (ਐੱਮ.ਐੱਸ. ਲੋਹੀਆ) - ਗੁਜਰਾਲ ਨਗਰ 'ਚ ਬਣੀ ਕੋਠੀ ਨੂੰ ਵੇਚਣ ਸਬੰਧੀ ਸੌਦਾ ਕਰਨ ਤੋਂ ਬਾਅਦ ਲਿਖੇ ਗਏ ਇਕਰਾਰਨਾਮੇ ਦੀ ਲਿਖਤ ਨਾਲ ਛੇੜ-ਛਾੜ ਕਰਕੇ ਧੋਖਾ ਕਰਨ ਵਾਲਿਆਂ 'ਚੋਂ ਇਕ ਵਿਅਕਤੀ ਨੇ ਅਦਾਲਤ 'ਚ ਆਤਮ-ਸਮਰਪਣ ਕਰ ਦਿੱਤਾ ਹੈ, ਜਿਸ ਨੂੰ ਥਾਣਾ ਨਵੀਂ ...
ਜਲੰਧਰ 17 ਸਤੰਬਰ (ਸ਼ੈਲੀ)- ਸ੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸ਼ਰਧਾਲੂਆਂ ਦੀ ਆਮਦ ਸ਼ੁਰੂ ਹੋ ਗਈ ਹੈ | ਮੰਦਰ ਦੇ ਮੁੱਖ ਗੇਟ ਨੂੰ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਹੈ ਤੇ ਸੁਰੱਖਿਆ ਨੂੰ ਲੈ ਕੇ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ | ਮੰਦਰ ਦੇ ਵਿਹੜੇ 'ਚ ...
ਮਕਸੂਦਾਂ, 17 ਸਤੰਬਰ (ਸਤਿੰਦਰ ਪਾਲ ਸਿੰਘ)- ਜਲੰਧਰ ਦੇ ਟਾਂਡਾ ਰੋਡ ਵਿਖੇ ਲਗਾਤਾਰ ਹੀ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ ਤੇ ਹੁਣ ਫਿਰ ਇਕ ਹੋਰ ਵਾਰਦਾਤ ਸਾਹਮਣੇ ਦੇਖਣ ਨੂੰ ਮਿਲੀ ਜਿੱਥੇ ਕਿ ਇਕ ਪ੍ਰਵਾਸੀ ਮਜ਼ਦੂਰ ਜਦੋਂ ਟਾਂਡਾ ਰੋਡ ਵਿਖੇ ਫ਼ੋਨ ...
ਜਲੰਧਰ, 17 ਸਤੰਬਰ (ਸਾਬੀ)- ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਜਲੰਧਰ ਦੇ ਜੂਡੋ ਸੈਂਟਰ 'ਚ ਯੂ.ਪੀ. ਦੇ ਕੌਮਾਂਤਰੀ ਜੂਡੋ ਰੈਫਰੀ ਦੀਪਕ ਗੁਪਤਾ ਤੇ ਸੰਜੇ ਕੁਮਾਰ ਗੁਪਤਾ ਖਿਡਾਰੀਆਂ ਨੂੰ ਜੂਡੋ ਦੀਆਂ ਨਵੀਆਂ ਤਕਨੀਕਾਂ ਦੀ ਜਾਣਕਾਰੀ ਦਿੱਤੀ ਤੇ ...
ਜਲੰਧਰ ਛਾਉਣੀ, 17 ਸਤੰਬਰ (ਪਵਨ ਖਰਬੰਦਾ)- ਥਾਣਾ ਰਾਮਾ ਮੰਡੀ ਦੀ ਪੁਲੀਸ ਵੱਲੋਂ ਵਾਰਡ ਨੰਬਰ 10 ਦੇ ਕੌਂਸਲਰ ਮਨਦੀਪ ਜੱਸਲ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਨਾਮਜ਼ਦ ਕੀਤੇ ਗਏ ਦੋਸ਼ੀ ਪਰਸ਼ੋਤਮ ਪਾਸ਼ੀ ਨੂੰ ਅੱਜ ਪੁਲਸ ਚੌਕੀ ਦਕੋਹਾ ਦੀ ਪੁਲਿਸ ਵਲੋਂ ਕਾਬੂ ਕਰ ...
ਚੁਗਿੱਟੀ/ਜੰਡੂ ਸਿੰਘਾ, 17 ਸਤੰਬਰ (ਨਰਿੰਦਰ ਲਾਗੂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਨਾਨਕਪੁਰਾ ਵਿਖੇ ਮੀਰੀ ਪੀਰੀ ਨੌਜਵਾਨ ਸਭਾ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 48ਵਾਂ ਮਹੀਨਾਵਾਰੀ ਗੁਰਮਤਿ ਸਮਾਗਮ ਕਰਵਾਇਆ ਗਿਆ | ਪ੍ਰਬੰਧਕਾਂ ਅਨੁਸਾਰ ਇਸ ਮੌਕੇ ...
ਜਲੰਧਰ, 17 ਸਤੰਬਰ (ਐੱਮ.ਐੱਸ. ਲੋਹੀਆ)- ਤਿਓਹਾਰਾਂ ਦੇ ਸੀਜ਼ਨ 'ਚ ਸ਼ਹਿਰ ਵਾਸੀਆਂ ਨੂੰ ਖਾਣ-ਪੀਣ ਵਾਲੀਆਂ ਮਿਆਰੀ ਵਸਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਖਾਣ-ਪੀਣ ਦੀਆਂ ਵਸਤਾਂ ਵੇਚਣ ਵਾਲੀਆਂ ਦੁਕਾਨਾਂ 'ਤੇ ਕਾਰਵਾਈ ਸ਼ੁਰੂ ਕੀਤੀ ...
ਜਲੰਧਰ, 17 ਸਤੰਬਰ (ਚੰਦੀਪ ਭੱਲਾ)- ਅਮਿ੍ਤਸਰ ਪੁਲਿਸ ਵਲੋਂ ਵਕੀਲ ਲਖਣ ਗਾਂਧੀ ਦੀ ਗਿ੍ਫ਼ਤਾਰੀ ਨੂੰ ਲੈ ਕੇ ਅੱਜ ਵਕੀਲਾਂ ਦੇ ਇਕ ਵਫ਼ਦ ਨੇ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੂੰ ਮਿਲ ਕੇ ਇਕ ਮੰਗ ਪੱਤਰ ਦਿੱਤਾ | ਇਸ ਦੌਰਾਨ ਪ੍ਰਧਾਨ ਗੁਰਮੇਲ ਸਿੰਘ ਲਿੱਧੜ, ...
ਜਲੰਧਰ, 17 ਸਤੰਬਰ (ਸ਼ਿਵ)- ਬਾਬਾ ਸੋਢਲ ਦਾ ਮੇਲਾ ਸ਼ੁਰੂ ਹੋ ਚੱੁਕਾ ਹੈ, ਪਰ ਦੂਜੇ ਪਾਸੇ ਨਿਗਮ ਵਲੋਂ ਮੇਲੇ ਨੂੰ ਜਾਂਦੀਆਂ ਸੜਕਾਂ ਠੀਕ ਨਹੀਂ ਕੀਤੀਆਂ ਜਾ ਰਹੀਆਂ ਹਨ | ਗਾਜੀਗੁੱਲਾ ਚੰਦਨ ਨਗਰ ਅੰਡਰ ਬਿ੍ਜ ਦੇ ਕੋਲ ਐਲ. ਐਂਡ ਟੀ. ਕੰਪਨੀ ਵਲੋਂ ਨਹਿਰੀ ਪਾਣੀ ਪ੍ਰਾਜੈਕਟ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX