ਫਗਵਾੜਾ, 17 ਸਤੰਬਰ (ਹਰਜੋਤ ਸਿੰਘ ਚਾਨਾ, ਤਰਨਜੀਤ ਸਿੰਘ ਕਿੰਨੜਾ)-ਇੰਡੀਅਨ ਯੂਥ ਕਾਂਗਰਸ ਜ਼ਿਲ੍ਹਾ ਕਪੂਰਥਲਾ ਵਲੋਂ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਹਰਨੂਰ ਸਿੰਘ ਹਰਜੀ ਮਾਨ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਰਾਸ਼ਟਰੀ ਬੇਰੁਜ਼ਗਾਰੀ ਦਿਵਸ ਵਜੋਂ ਮਨਾਇਆ ਗਿਆ | ਸਮੂਹ ਯੂਥ ਕਾਂਗਰਸੀ ਵਰਕਰ ਹਰਜੀ ਮਾਨ ਦੀ ਅਗਵਾਈ ਹੇਠ ਰੈਸਟ ਹਾਊਸ ਵਿਖੇ ਇਕੱਠੇ ਹੋਏ ਜਿੱਥੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਲੈ ਕੇ ਜੀ.ਟੀ. ਰੋਡ ਗੋਲ ਚੌਕ ਤਕ ਰੋਸ ਮੁਜ਼ਾਹਰਾ ਕੀਤਾ | ਇਸ ਮੌਕੇ ਹਰਨੂਰ ਮਾਨ ਨੇ ਕਿਹਾ ਕਿ ਦੇਸ਼ ਦੀ ਮੋਦੀ ਸਰਕਾਰ 2014 ਤੋਂ ਸੱਤਾ 'ਚ ਆਈ ਹੈ ਤੇ ਉਦੋਂ ਤੋਂ ਸਿਰਫ਼ ਦੇਸ਼ ਨੂੰ ਵੇਚਣ 'ਤੇ ਤੁਲੀ ਹੋਈ ਹੈ ਜਦਕਿ ਇਸ ਸਰਕਾਰ ਨੂੰ ਲੋਕਾਂ ਦੇ ਹਿੱਤਾ ਨਾਲ ਕੋਈ ਵੀ ਮਤਲਬ ਨਹੀਂ ਹੈ | ਉਨ੍ਹਾਂ ਕਿਹਾ ਕਿ ਕੋਰੋਨਾ ਕਾਲ ਦੌਰਾਨ 27 ਫ਼ੀਸਦੀ ਬੇਰੁਜ਼ਗਾਰੀ ਪਹਿਲਾ ਨਾਲੋਂ ਵਧੀ ਹੈ ਤੇ ਕਰੋੜਾਂ ਦੀ ਗਿਣਤੀ 'ਚ ਲੋਕ ਕੋਰੋਨਾ ਕਾਲ ਦੌਰਾਨ ਰੁਜ਼ਗਾਰ ਗੁਆ ਚੁੱਕੇ ਹਨ ਤੇ ਲੋਕ ਰੋਜ਼ੀ ਰੋਟੀ ਤੋਂ ਵੀ ਅਵਾਜ਼ਾਰ ਹੋ ਗਏ ਹਨ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਰੇਲਵੇ ਲਾਈਨਾਂ, ਏਅਰਪੋਰਟ, ਰੇਲਵੇ ਸਟੇਸ਼ਨ, ਸੜਕਾਂ, ਗੈਸ ਪਾਈਪ ਲਾਇਨ, ਆਇਲ ਪਾਈਪ ਲਾਈਨ ਤੇ ਹੋਰ ਜਾਇਦਾਦਾਂ ਨੂੰ ਵੇਚ ਦਿੱਤਾ ਹੈ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਸਿਰਫ਼ ਅਡਾਨੀ, ਅੰਬਾਨੀਆਂ ਤੋਂ ਇਲਾਵਾ ਕੋਈ ਵੀ ਨਜ਼ਰ ਨਹੀਂ ਆ ਰਿਹਾ | ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦਾ ਅੰਨਦਾਤਾ ਜੋ ਪਿਛਲੇ ਲੰਬੇ ਸਮੇਂ ਤੋਂ ਦਿੱਲੀ ਦੀ ਬਰੰੂਹਾਂ ਤੇ ਬੈਠ ਕੇ ਸੰਘਰਸ਼ ਕਰ ਰਿਹਾ ਹੈ ਪਰ ਸਰਕਾਰ ਦੇ ਕੰਨਾ ਤੇ ਜੰੂ ਨਹੀਂ ਸਰਕ ਰਹੀ ਹੈ | ਇਸ ਮੌਕੇ ਸਾਬੀ ਗਿਰਨ, ਸਾਬੀ ਆਠੋਲੀ, ਮਨੀ, ਜੱਸਾ, ਆਸ਼ੂਤੋਸ਼ ਭਾਰਦਵਾਜ, ਐਰੀ ਸੰਘਾ, ਸਾਹਿਲ ਵੋਹਰਾ, ਦੀਪਾ ਦੁੱਗਾ, ਗੋਰਾ ਹਰਦਾਸਪੁਰ, ਪਰਮਿੰਦਰ ਮਹੇ, ਤਾਰਜਨ, ਸ਼ੇਰਵੀਰ ਮਲਕਪੁਰ, ਜਤਿੰਦਰ ਟੰਡਾ ਪਲਾਹੀ ਗੇਟ ਸਮੇਤ ਵੱਡੀ ਗਿਣਤੀ 'ਚ ਯੂਥ ਕਾਂਗਰਸੀ ਆਗੂ ਸ਼ਾਮਿਲ ਸਨ |
ਕਪੂਰਥਲਾ, 17 ਸਤੰਬਰ (ਅਮਰਜੀਤ ਕੋਮਲ)-ਕੇਂਦਰੀ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਨੇ ਅੱਜ ਰੇਲਵੇ ਦੇ 75 ਰੇਲਵੇ ਸਿਖਲਾਈ ਸੰਸਥਾਨਾਂ 'ਚ ਰੇਲ ਮੰਤਰਾਲੇ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਸਮਰੱਥ ਬਣਾਉਣ ਲਈ ਰੇਲ ਕੌਸ਼ਲ ਵਿਕਾਸ ਯੋਜਨਾ ਦੀ ਵਰਚੂਅਲ ਸ਼ੁਰੂਆਤ ਕੀਤੀ | ...
ਫਗਵਾੜਾ, 17 ਸਤੰਬਰ (ਹਰੀਪਾਲ ਸਿੰਘ)-ਲੋਕ ਇਨਸਾਫ਼ ਪਾਰਟੀ ਵਲੋਂ ਪਾਰਟੀ ਦੇ ਐੱਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਅਤੇ ਦੋਆਬਾ ਜ਼ੋਨ ਦੇ ਇੰਚਾਰਜ ਜਰਨੈਲ ਨੰਗਲ ਦੀ ਅਗਵਾਈ ਵਿਚ ਪਾਰਟੀ ਵਰਕਰਾਂ ਵਲੋਂ ਕੇਂਦਰ ਦੀ ਭਾਜਪਾ ਸਰਕਾਰ ਅਤੇ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ...
ਫਗਵਾੜਾ, 17 ਸਤੰਬਰ (ਹਰੀਪਾਲ ਸਿੰਘ)-ਫਗਵਾੜਾ ਵਿਖੇ ਅੱਜ ਤੜਕਸਾਰ ਪਏ ਮੀਂਹ ਦੇ ਕਾਰਨ ਮੁਹੱਲਾ ਭਗਤਪੁਰਾ ਵਿਖੇ ਇਕ ਪਲਾਟ ਦੀ ਕੰਧ ਡਿੱਗ ਗਈ | ਇਸ ਕੰਧ ਡਿੱਗਣ ਕਰਕੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ | ਜਾਣਕਾਰੀ ਅਨੁਸਾਰ ਮੁਹੱਲਾ ਭਗਤਪੁਰਾ ਦੀ ਗਲੀ ਨੰਬਰ 6 ਵਿਚ ਅੱਜ ...
ਕਪੂਰਥਲਾ, 17 ਸਤੰਬਰ (ਸਡਾਨਾ)-ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਕੋਈ ਵੀ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਹੈ, ਜਦਕਿ 1375 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ | ਜ਼ਿਲ੍ਹੇ ਵਿਚ ਮਰੀਜ਼ਾਂ ਦੀ ਗਿਣਤੀ 17824 ਹੈ, ਜਿਨ੍ਹਾਂ 'ਚੋਂ 11 ਐਕਟਿਵ ਮਾਮਲੇ ਹਨ ਤੇ ਅੱਜ 1 ਮਰੀਜ਼ ਨੂੰ ...
ਕਪੂਰਥਲਾ, 17 ਸਤੰਬਰ (ਅਮਰਜੀਤ ਕੋਮਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਦੇ ਵਿਰੋਧ, ਵੱਧ ਰਹੀ ਬੇਰੁਜ਼ਗਾਰੀ ਤੇ ਮਹਿੰਗਾਈ ਨੂੰ ਠੱਲ੍ਹ ਪਾਉਣ ਵਿਚ ਨਾਕਾਮ ਰਹੀ ਮੋਦੀ ਸਰਕਾਰ ਦੇ ਵਿਰੋਧ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ...
ਤਲਵੰਡੀ ਚੌਧਰੀਆਂ, 17 ਸਤੰਬਰ (ਪਰਸਨ ਲਾਲ ਭੋਲਾ)-ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਵਲੋਂ ਪਿੰਡ ਤਲਵੰਡੀ ਚੌਧਰੀਆਂ ਦੀ ਦਾਣਾ ਮੰਡੀ ਵਿਖੇ ਰਕੇਸ਼ ਕੁਮਾਰ ਰੋਕੀ ਉਪ ਚੇਅਰਮੈਨ ਮਾਰਕੀਟ ਕਮੇਟੀ ਤੇ ਬਲਾਕ ਸੰਮਤੀ ਮੈਂਬਰ ਦੀ ਆੜ੍ਹਤ ਦੀ ਦੁਕਾਨ 'ਤੇ ਪਿੰਡ ਤਲਵੰਡੀ ...
ਫਗਵਾੜਾ, 17 ਸਤੰਬਰ (ਹਰਜੋਤ ਸਿੰਘ ਚਾਨਾ)-ਅੱਜ ਸਵੇਰੇ ਤੋਂ ਸ਼ੁਰੂ ਹੋਈ ਬਾਰਿਸ਼ ਨਾਲ ਜਿੱਥੇ ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਉੱਥੇ ਹੀ ਲੋਕਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪਿਆ | ਤੜਕਸਾਰ ਸ਼ੁਰੂ ਹੋਏ ਮੀਂਹ ਨਾਲ ਸ਼ਹਿਰ ਦੇ ਕਈ ਮੁਹੱਲੇ ...
ਡਡਵਿੰਡੀ, 17 ਸਤੰਬਰ (ਦਿਲਬਾਗ ਸਿੰਘ ਝੰਡ)-ਧਾਰਮਿਕ ਮੇਲਿਆਂ ਨਾਲ ਜਿੱਥੇ ਲੋਕਾਂ ਅੰਦਰ ਧਾਰਮਿਕ ਭਾਵਨਾਵਾਂ ਪੈਦਾ ਹੁੰਦੀਆਂ ਹਨ, ਉੱਥੇ ਹੀ ਲੋਕਾਂ ਦੀ ਆਪਸੀ ਭਾਈਚਾਰਕ ਸਾਂਝ ਵੀ ਵਧਦੀ ਹੈ | ਇਹ ਪ੍ਰਗਟਾਵਾ ਬਾਬਾ ਬੇਰੀਆਂ ਵਾਲਾ ਦੀ ਦਰਗਾਹ ਮੋਠਾਂਵਾਲ-ਪਾਜੀਆਂ ਵਿਖੇ ...
ਫਗਵਾੜਾ, 17 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਭਾਰਤੀ ਜਨਤਾ ਪਾਰਟੀ ਅਤੇ ਭਾਰਤੀ ਜਨਤਾ ਯੁਵਾ ਮੋਰਚਾ ਵਲੋਂ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕੈਂਥ ਦੇ ਗ੍ਰਹਿ ਵਿਖੇ ਕੇਕ ਕੱਟ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 71ਵਾਂ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਜ਼ਿਲ੍ਹਾ ...
ਢਿਲਵਾਂ, 17 ਸਤੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਕੈਪਟਨ ਸਰਕਾਰ ਵਲੋਂ ਸੂਬੇ ਦੇ ਪਿੰਡਾਂ ਨੂੰ ਹਰੇਕ ਸਹੂਲਤ ਮੁਹੱਈਆ ਕਰਵਾਉਣ ਲਈ ਗਰਾਂਟ ਦਿੱਤੀ ਜਾ ਰਹੀ ਹੈ | ਇਹ ਪ੍ਰਗਟਾਵਾ ਹਲਕਾ ਭੁਲੱਥ ਦੇ ਵਿਧਾਇਕ ਸੁਖਪਾਲ ...
ਬੇਗੋਵਾਲ, 17 ਸਤੰਬਰ (ਸੁਖਜਿੰਦਰ ਸਿੰਘ)-ਰੋਟਰੀ ਕਲੱਬ ਦੀ ਮਹੀਨਾਵਾਰ ਮੀਟਿੰਗ ਕਲੱਬ ਦੇ ਪ੍ਰਧਾਨ ਪ੍ਰਧਾਨ ਮਲਕੀਤ ਸਿੰਘ ਲੁਬਾਣਾ ਦੀ ਅਗਵਾਈ ਹੇਠ ਟਾਊਨ ਹਾਰਟ ਬੇਗੋਵਾਲ 'ਚ ਹੋਈ | ਜਿਸ 'ਚ ਜਿੱਥੇ ਕਲੱਬ ਵਲੋਂ ਕਰਵਾਏ ਗਏ ਕੰਮਾਂ ਦਾ ਲੇਖਾ ਜੋਖਾ ਕੀਤਾ ਗਿਆ ਉੱਥੇ ਹੀ ...
ਕਪੂਰਥਲਾ, 17 ਸਤੰਬਰ (ਸਡਾਨਾ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਸਬ ਇੰਸਪੈਕਟਰ ਸੁਰਿੰਦਰ ਸਿੰਘ ਨੇ ਐਸ.ਐਸ.ਕੇ. ਫ਼ੈਕਟਰੀ ਨੇੜੇ ਕਥਿਤ ਦੋਸ਼ੀ ਸੰਨੀ ਵਾਸੀ ਸ਼ੇਖੂਪੁਰ ਕਲੋਨੀ ਨੂੰ ਕਾਬੂ ਕਰਕੇ ਜਦੋਂ ਉਸ ...
ਫਗਵਾੜਾ, 17 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਸ਼ਹਿਰ ਦੇ ਵਾਰਡ ਨੰਬਰ 35 ਦੇ ਸਾਬਕਾ ਕੌਂਸਲਰ ਤਰਨਜੀਤ ਸਿੰਘ ਬੰਟੀ ਵਾਲੀਆ ਨੇ ਐੱਸ.ਡੀ.ਐਮ. ਫਗਵਾੜਾ ਕੁਲਪ੍ਰੀਤ ਸਿੰਘ ਨਾਲ ਮੁਲਾਕਾਤ ਕਰਕੇ ਸ਼ਹਿਰ ਨਾਲ ਸਬੰਧਿਤ ਕੁੱਝ ਸਮੱਸਿਆਵਾਂ ਬਾਰੇ ਦੱਸਿਆ ਅਤੇ ਉਨ੍ਹਾਂ ਦੇ ਹੱਲ ਲਈ ...
ਕਪੂਰਥਲਾ, 17 ਸਤੰਬਰ (ਵਿ.ਪ੍ਰ.)-ਗੁਰਦੁਆਰਾ ਕਲਗੀਧਰ ਸੇਵਕ ਸਭਾ ਦੇਵੀ ਤਲਾਬ ਕਪੂਰਥਲਾ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸਾਹਿਬ ਵਿਚ ਸਮਾਗਮਾਂ ਦੀ ਸ਼ੁਰੂਆਤ ਹੋ ਚੁੱਕੀ ਹੈ | ਇਸ ਸਬੰਧੀ ਪ੍ਰੈੱਸ ਸਕੱਤਰ ਜਸਪਾਲ ...
ਕਪੂਰਥਲਾ, 17 ਸਤੰਬਰ (ਵਿ.ਪ੍ਰ.)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਅੱਜ ਸਥਾਨਕ ਜ਼ਿਲ੍ਹਾ ਕਚਿਹਰੀਆਂ ਵਿਖੇ ਲੀਗਲ ਏਡ ਸਥਾਪਿਤ ਕੀਤਾ ਗਿਆ ਹੈ ਜਦਕਿ ਇਸ ਤੋਂ ਪਹਿਲਾਂ ਵੱਖ-ਵੱਖ ਪਿੰਡਾਂ ਵਿਚ ਵੀ ਇਸ ਤਰ੍ਹਾਂ ਦੇ ਲੀਗਲ ਏਡ ਚੱਲ ਰਹੇ ਹਨ | ਇਹ ਜਾਣਕਾਰੀ ਮਹੇਸ਼ ...
ਫਗਵਾੜਾ, 17 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਸ੍ਰੀ ਰਾਜ ਦੇਵਾ ਮਹਾਕਾਲੀ ਮੰਦਰ ਪਿੰਡ ਸੰਗਤਪੁਰ (ਫਗਵਾੜਾ) ਵਿਖੇ 50ਵਾਂ ਸਾਲਾਨਾ ਜੋੜ ਮੇਲਾ ਗੱਦੀ ਬਿਰਾਜਮਾਨ ਸ੍ਰੀ ਰਾਜ ਦੇਵਾ ਦੀ ਅਗਵਾਈ ਹੇਠ ਪ੍ਰਵਾਸੀ ਭਾਰਤੀਆਂ ਅਤੇ ਸਮੂਹ ਪਿੰਡ ਵਾਸੀਆਂ ਵਲੋਂ ਕਰਵਾਇਆ ਗਿਆ | ...
ਡਡਵਿੰਡੀ, 17 ਸਤੰਬਰ (ਦਿਲਬਾਗ ਸਿੰਘ ਝੰਡ)-ਬੀ. ਕੇ. ਇੰਟਰਨੈਸ਼ਨਲ ਕਾਨਵੈਂਟ ਸਕੂਲ ਵਾੜਾ ਜੋਧ ਸਿੰਘ ਦੇ ਸਰਬਜੀਤ ਸਿੰਘ ਨੇ ਦਸਤਾਰ ਸਜਾਉਣ ਦੇ ਬਲਾਕ ਪੱਧਰੀ ਮੁਕਾਬਲੇ 'ਚੋਂ ਪਹਿਲਾ ਇਨਾਮ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਬਾਬੇ ਕੇ ...
ਨਡਾਲਾ/ਭੁਲੱਥ 17 ਸਤੰਬਰ (ਮਨਜਿੰਦਰ ਸਿੰਘ ਮਾਨ, ਮਨਜੀਤ ਸਿੰਘ ਰਤਨ)-ਹਲਕਾ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਬ੍ਰਹਮ ਮਹਿੰਦਰਾ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ 1 ਕਰੋੜ ਰੁਪਏ ਦੀ ਲਾਗਤ ਨਾਲ ਭੁਲੱਥ ਹਲਕੇ ਨੂੰ ...
ਨਡਾਲਾ, 17 ਸਤੰਬਰ (ਮਾਨ)-ਇਲਾਕੇ ਦੀਆ ਸਮੱਸਿਆਵਾਂ ਨੂੰ ਲੈ ਕੇ ਕਾਂਗਰਸੀਆਂ ਦਾ ਇਕ ਵਫ਼ਦ ਸੀਨੀਅਰ ਕਾਂਗਰਸੀ ਆਗੂ ਡਾ: ਸੰਦੀਪ ਪਸਰੀਚਾ ਦੀ ਅਗਵਾਈ ਹੇਠ ਸਬ ਡਵੀਜ਼ਨ ਭੁਲੱਥ ਦੇ ਨਵੇਂ ਆਏ ਡੀ.ਐੱਸ.ਪੀ. ਅਮਰੀਕ ਸਿੰਘ ਚਾਹਲ ਨੂੰ ਮਿਲੇ | ਇਸ ਦੌਰਾਨ ਉਨ੍ਹਾਂ ਡੀ.ਐਸ.ਪੀ. ਚਾਹਲ ...
ਬੇਗੋਵਾਲ, 17 ਸਤੰਬਰ (ਸੁਖਜਿੰਦਰ ਸਿੰਘ)-ਹਲਕਾ ਭੁਲੱਥ 'ਚ ਵਿਕਾਸ ਕਾਰਜਾਂ ਦੀ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ | ਇਹ ਗੱਲ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪਿੰਡ ਸੀਕਰੀ 'ਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਵੱਖ-ਵੱਖ ਪਿੰਡਾਂ ਨੂੰ ਗਰਾਂਟਾਂ ਦੇਣ ...
ਸੁਲਤਾਨਪੁਰ ਲੋਧੀ, 17 ਸਤੰਬਰ (ਨਰੇਸ਼ ਹੈਪੀ, ਥਿੰਦ)-ਮਹਿੰਦਰਾ ਐਂਡ ਮਹਿੰਦਰਾ ਟਰੈਕਟਰ ਕੰਪਨੀ ਦੇ ਸਥਾਨਕ ਡੀਲਰ ਗਿੱਲ ਆਟੋਜ਼ ਵਲੋਂ ਸਥਾਨਕ ਸਫ਼ਰੀ ਇੰਟਰਨੈਸ਼ਨਲ ਵਿਖੇ ਚੇਅਰਮੈਨ ਸਤਨਾਮ ਸਿੰਘ ਗਿੱਲ ਨੰਬਰਦਾਰ ਅਤੇ ਐਮ.ਡੀ. ਦਿਲਬਾਗ ਸਿੰਘ ਗਿੱਲ ਦੀ ਦੇਖ ਰੇਖ ਹੇਠ ...
ਕਪੂਰਥਲਾ, 17 ਸਤੰਬਰ (ਵਿ.ਪ੍ਰ.)-ਹਿੰਦੀ ਦਿਵਸ ਸਬੰਧੀ ਸੈਨਿਕ ਸਕੂਲ ਕਪੂਰਥਲਾ ਵਿਚ ਇਕ ਸਮਾਗਮ ਕਰਵਾਇਆ ਗਿਆ | ਜਿਸ 'ਚ ਪਿ੍ੰਸੀਪਲ ਕਰਨਲ ਪ੍ਰਸ਼ਾਂਤ ਸਕਸੈਨਾ ਮੁੱਖ ਮਹਿਮਾਨ ਤੇ ਮੇਘਾ ਸਕਸੈਨਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਸਮਾਗਮ ਦੌਰਾਨ ਕਵਿਤਾ ਪਾਠ ...
ਸੁਲਤਾਨਪੁਰ ਲੋਧੀ, 17 ਸਤੰਬਰ (ਨਰੇਸ਼ ਹੈਪੀ, ਥਿੰਦ)-ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਮੈਨੇਜਰ ਭਾਈ ਗੁਰਪ੍ਰੀਤ ਸਿੰਘ ਰੋਡੇ ਦੀ ਦੇਖ ਰੇਖ ਵਿਚ ਕਰਵਾਏ ਗਏ ਸਮਾਗਮ ਦੌਰਾਨ ਹਜ਼ੂਰੀ ਰਾਗੀ ਜਥੇ: ਭਾਈ ਸਰਬਜੀਤ ਸਿੰਘ ...
ਹੁਸੈਨਪੁਰ, 17 ਸਤੰਬਰ (ਸੋਢੀ)-ਦਿੱਲੀ ਵਿਖੇ ਚੱਲਦੇ ਕਿਸਾਨੀ ਸੰਘਰਸ਼ ਨੂੰ ਸਫਲ ਬਣਾਉਣ ਲਈ ਐਨ. ਆਰ. ਆਈ. ਵੀਰਾਂ ਅਤੇ ਦਾਨੀ ਸੱਜਣਾਂ ਵਲੋਂ ਆਰਥਿਕ ਤੌਰ 'ਤੇ ਵੱਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਕਰਦਿਆਂ ਮਹਿੰਦਰ ਸਿੰਘ ਸੰਧੂ, ਪ੍ਰਤਾਪ ਸਿੰਘ, ...
ਫਗਵਾੜਾ, 17 ਸਤੰਬਰ (ਹਰਜੋਤ ਸਿੰਘ ਚਾਨਾ)-ਸ਼੍ਰੋਮਣੀ ਸ੍ਰੀ ਵਿਸ਼ਵਕਰਮਾ ਮੰਦਰ ਵਿਖੇ ਸ੍ਰੀ ਵਿਸ਼ਵਕਰਮਾ ਪੂਜਾ ਦਿਵਸ ਮਨਾਇਆ ਗਿਆ | ਇਸ ਮੌਕੇ ਹਵਨ ਯੱਗ ਤੇ ਭਜਨ ਗਾਇਨ ਕੀਤੇ ਗਏ ਤੇ ਪ੍ਰਧਾਨ ਬਲਵੰਤ ਰਾਏ ਧੀਮਾਨ ਨੇ ਇਸ ਦਿਹਾੜੇ ਬਾਰੇ ਚਾਨਣਾ ਪਾਇਆ ਤੇ ਲੋਕਾਂ ਨੂੰ ...
ਕਪੂਰਥਲਾ, 17 ਸਤੰਬਰ (ਸਡਾਨਾ)-ਕਿਸਾਨ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀਆਂ ਦੇਣ ਲਈ ਅੱਜ ਸ਼ਹੀਦ ਕਿਸਾਨਾਂ ਦੀ ਯਾਦ ਵਿਚ ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹੇ ਭਰ 'ਚ ਸ਼ਾਮ ਦੇ ਸਮੇਂ ਮੋਮਬੱਤੀ ਮਾਰਚ ਕੱਢੇ ਗਏ | ਇਸ ਮੌਕੇ ਹਲਕਾ ...
ਫਗਵਾੜਾ, 17 ਸਤੰਬਰ (ਹਰੀਪਾਲ ਸਿੰਘ)-ਫਗਵਾੜਾ ਦੇ ਪਿੰਡ ਗੰਡਵਾਂ ਦੀ ਇੱਕ ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਉਸ ਦੇ ਜਾਅਲੀ ਦਸਖ਼ਤ ਕਰਕੇ ਇਕਰਾਰਨਾਮਾ ਤਿਆਰ ਕਰਨ ਦੇ ਮਾਮਲੇ ਵਿਚ ਥਾਣਾ ਸਿਟੀ ਪੁਲਿਸ ਨੇ ਨੰਬਰਦਾਰ ਅਤੇ ਸਾਬਕਾ ਪੰਚ ਸਮੇਤ ਅੱਧੀ ਦਰਜਨ ਤੋਂ ਵੱਧ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX