ਮੁਕੇਰੀਆਂ, 18 ਸਤੰਬਰ (ਰਾਮਗੜ੍ਹੀਆ)- ਅੱਜ ਮੁਕੇਰੀਆਂ ਵਿਖੇ ਆਮ ਆਦਮੀ ਪਾਰਟੀ ਵਲੋਂ ਆਪਣੇ ਦਫ਼ਤਰ ਕਿਲ੍ਹਾ ਰੋਡ ਵਿਚ ਇੱਕ ਭਰਵੀਂ ਮੀਟਿੰਗ ਮੁਕੇਰੀਆਂ ਦੇ ਹਲਕਾ ਇੰਚਾਰਜ ਪ੍ਰੋਫੈਸਰ ਜੀ.ਐੱਸ. ਮੁਲਤਾਨੀ ਦੀ ਅਗਵਾਈ ਵਿਚ ਕੀਤੀ ਗਈ ਜਿਸ ਵਿਚ ਬੋਲਦਿਆਂ ਪਾਰਟੀ ਦੇ ਵੱਖ-ਵੱਖ ਬੁਲਾਰਿਆਂ ਨੇ 17 ਸਤੰਬਰ 2020 ਵਿਚ ਪਾਸ ਹੋਏ ਕਾਲੇ ਕਾਨੂੰਨਾਂ ਦੀ ਨਿਖੇਧੀ ਕੀਤੀ | ਉਨ੍ਹਾਂ ਅੱਗੇ ਕਿਹਾ ਕਿ ਸਾਡੇ ਕਿਸਾਨ ਪਿਛਲੇ ਇਕ ਸਾਲ ਤੋਂ ਧਰਨੇ 'ਤੇ ਬੈਠੇ ਹਨ, ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ, ਲੋਕਤੰਤਰ ਵਿਚ ਲੋਕਾਂ ਦੀ ਆਵਾਜ਼ ਸੁਣੀ ਜਾਣੀ ਚਾਹੀਦੀ ਹੈ | ਇਕ ਸਾਲ ਤੋਂ ਚੱਲ ਰਹੇ ਅੰਦੋਲਨ ਦੌਰਾਨ ਸਾਡੇ ਜੁਝਾਰੂ 400 ਤੋਂ ਵੱਧ ਕਿਸਾਨਾਂ ਦੀ ਸ਼ਹਾਦਤ ਹੋ ਚੁੱਕੀ ਹੈ | ਇਸ ਸਮੇਂ ਪ੍ਰੋਫੈਸਰ ਜੀ.ਐੱਸ. ਮੁਲਤਾਨੀ ਨੇ ਬੋਲਦਿਆਂ ਕਿਹਾ ਕਿ ਇਹ ਲੋਕਤੰਤਰ ਨਹੀਂ ਹੈ, ਸਗੋਂ ਤਾਨਾਸ਼ਾਹੀ ਸਰਕਾਰ ਦਾ ਰਵੱਈਆ ਹੈ, ਜੋ ਕਿਸਾਨਾਂ ਦੀ ਗੱਲ ਨਹੀਂ ਸੁਣਨਾ ਚਾਹੁੰਦੀ | ਉਨ੍ਹਾਂ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਜਿਸ ਦਿਨ ਤੋਂ ਤਿੰਨ ਆਰਡੀਨੈਂਸ ਪਾਸ ਕੀਤੇ ਗਏ ਹਨ ਤੇ ਬਾਅਦ ਵਿਚ ਕਾਨੂੰਨ ਬਣੇ ਹਨ, ਉਸ ਦਿਨ ਤੋਂ ਕਿਸਾਨਾਂ ਦੇ ਹੱਕ ਵਿਚ ਡਟ ਕੇ ਖੜ੍ਹੀ ਹੈ ਅਤੇ ਹਮੇਸ਼ਾ ਖੜ੍ਹੀ ਰਹੇਗੀ | ਇਸ ਸਮੇਂ ਆਮ ਆਦਮੀ ਪਾਰਟੀ ਦੇ ਮੁਕੇਰੀਆਂ ਦੇ ਸਾਰੇ ਵਲੰਟੀਅਰਜ਼ ਨੇ ਮਿਲ ਕੇ ਮੋਮਬਤੀਆਂ ਜਗਾ ਕੇ ਪਾਰਟੀ ਦਫ਼ਤਰ ਤੋਂ ਮਾਰਚ ਸ਼ੁਰੂ ਕਰਕੇ ਮਹਾਰਾਣਾ ਪ੍ਰਤਾਪ ਚੌਕ ਵਿਚ ਜਾ ਕੇ ਮੋਦੀ ਸਰਕਾਰ ਖ਼ਿਲਾਫ਼ ਅਤੇ ਪੰਜਾਬ ਸਰਕਾਰ ਖ਼ਿਲਾਫ਼ ਭਾਰੀ ਨਾਅਰੇਬਾਜ਼ੀ ਕਰਨ ਤੋਂ ਬਾਅਦ ਖ਼ਤਮ ਕੀਤਾ ਅਤੇ ਕਿਸਾਨ ਮਜ਼ਦੂਰਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਿਆ | ਇਸ ਸਮੇਂ ਦਰਸ਼ਨ ਸਿੰਘ, ਜਤਿੰਦਰ ਸ਼ਰਮਾ, ਮਨਜੀਤ ਸਿੰਘ, ਰਾਜਿੰਦਰ ਕੁਮਾਰ ਸੈਣੀ, ਮਹਿੰਦਰ ਸਿੰਘ ਜੇ.ਈ., ਦਵਿੰਦਰ ਸਿੰਘ, ਜਰਨੈਲ ਸਿੰਘ ਸ਼ੇਰਪੁਰ, ਸੂਬੇਦਾਰ ਮੇਜਰ ਸੁਲੱਖਣ ਸਿੰਘ, ਗੁਰਦਿਆਲ ਸਿੰਘ, ਸੂਬੇਦਾਰ ਸਵਰਨ ਸਿੰਘ, ਪ੍ਰੋ. ਸਵਿੱਤਰੀ ਦੇਵੀ, ਜੀਤ ਸਿੰਘ, ਬਲਵਿੰਦਰ ਸੋਨੀ, ਟਾਈਟਸ ਮਸੀਹ, ਗੁਲਸ਼ਨ ਸਿੰਘ, ਵਿਕੀ ਠਾਕਰ, ਵਿਕੀ ਸ਼ਰਮਾ, ਰਵਿੰਦਰ ਸਿੰਘ, ਰਮਨ ਡੋਗਰਾ ਅਤੇ ਮੁਕੇਰੀਆਂ ਹਲਕੇ ਦੇ ਬਹੁਤ ਸਾਰੇ ਪਿੰਡਾਂ ਤੋਂ ਆਮ ਆਦਮੀ ਪਾਰਟੀ ਦੇ ਵਲੰਟੀਅਰਜ਼ ਹਾਜ਼ਰ ਸਨ |
ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਸਵੱਛ ਭਾਰਤ ਮਿਸ਼ਨ ਗ੍ਰਾਮੀਣ (ਐਸ.ਬੀ.ਐਮ.ਜੀ.) ਦੀ ਕੇਂਦਰੀ ਟੀਮ ਨੇ ਦੇਸ਼ ਦੀ ਆਜ਼ਾਦੀ ਦੇ 75ਵੇਂ ਵਰ੍ਹੇਗੰਢ 'ਤੇ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਦੇ ਜਸ਼ਨ ਤਹਿਤ ਪਿੰਡ ਲਾਂਬੜਾ ਵਿਚ ਬਾਇਓਗੈਸ ਪਲਾਂਟ ...
ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਸਥਾਨਾਂ ਤੋਂ ਨਸ਼ੀਲੇ ਪਦਾਰਥ ਬਰਾਮਦ ਕਰਕੇ 3 ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮੇਹਟੀਆਣਾ ਪੁਲਿਸ ਨੇ ਇਲਾਕੇ 'ਚ ਕੀਤੀ ...
ਗੜ੍ਹਸ਼ੰਕਰ, 18 ਸਤੰਬਰ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਨੇ 2 ਕਾਰ ਸਵਾਰ ਵਿਅਕਤੀਆਂ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਸਬੰਧੀ ਮਾਮਲਾ ਦਰਜ ਕੀਤਾ ਹੈ | ਐੱਸ.ਐੱਚ.ਓ. ਇੰਸਪੈਕਟਰ ਇਕਬਾਲ ਸਿੰਘ ਨੇ ਦੱਸਿਆ ਕਿ ਸਬ-ਇੰਸਪੈਕਟਰ ਪਰਮਿੰਦਰ ਕੌਰ ਚੌਕੀ ਇੰਚਾਰਜ ...
ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹੇ 'ਚ 1 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 28693 ਹੋ ਗਈ ਹੈ | ਸਿਹਤ ਵਿਭਾਗ ਅਨੁਸਾਰ 2143 ਸੈਂਪਲਾਂ ਦੀ ਪ੍ਰਾਪਤ ਹੋਈ ਰਿਪੋਰਟ 'ਚ ...
ਟਾਂਡਾ ਉੜਮੁੜ, 18 ਸਤੰਬਰ (ਕੁਲਬੀਰ ਸਿੰਘ ਗੁਰਾਇਆ)- ਪਿੰਡ ਤੱਲਾ ਪਹੁੰਚਣ 'ਤੇ ਹਲਕਾ ਇੰਚਾਰਜ ਮਨਜੀਤ ਸਿੰਘ ਦਸੂਹਾ ਦਾ ਪਿੰਡ ਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਪਿੰਡ ਵਾਸੀਆਂ ਨੇ ਸ. ਦਸੂਹਾ ਦਾ ਸਵਾਗਤ ਕਰਦਿਆਂ ਕਿਹਾ ਕਿ ਜਿਸ ਉਤਸ਼ਾਹ ਤੇ ਲਗਨ ਨਾਲ ...
ਮਾਹਿਲਪੁਰ, 18 ਸਤੰਬਰ (ਰਜਿੰਦਰ ਸਿੰਘ)- ਥਾਣਾ ਮਾਹਿਲਪੁਰ ਦੀ ਪੁਲਿਸ ਨੇ ਵਿਆਹੁਤਾ ਨੂੰ ਦਾਜ ਤੇ ਮਾਨਸਿਕ ਤੌਰ 'ਤੇ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀ, ਸੱਸ ਤੇ ਸਹੁਰਾ 'ਤੇ ਮਾਮਲਾ ਦਰਜ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਥਾਣਾ ਸਤਵਿੰਦਰ ਸਿੰਘ ਧਾਲੀਵਾਲ ਨੇ ...
ਦਸੂਹਾ, 18 ਸਤੰਬਰ (ਭੁੱਲਰ)- ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵਲੋਂ ਸਥਾਪਤ ਕੇ.ਐਮ.ਐਸ. ਕਾਲਜ ਆਫ਼ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਾਲੋਨੀ ਦਸੂਹਾ ਵਿਖੇ ਨਵਾਂ ਸੈਸ਼ਨ ਸਤੰਬਰ 2021-22 ਸ਼ੁਰੂ ਹੋਣ ਦੇ ਮੌਕੇ ...
ਮੁਕੇਰੀਆਂ, 18 ਸਤੰਬਰ (ਜੋਗਿੰਦਰ ਸਿੰਘ)- ਸਿਵਲ ਸਰਜਨ ਡਾਕਟਰ ਰਣਜੀਤ ਸਿੰਘ ਹੁਸ਼ਿਆਰਪੁਰ, ਡਾਕਟਰ ਸ਼ਕਤੀ ਸ਼ਰਮਾ ਜ਼ਿਲ੍ਹਾ ਤਪਦਿਕ ਅਫ਼ਸਰ ਹੁਸ਼ਿਆਰਪੁਰ ਅਤੇ ਡਾਕਟਰ ਹਰਜੀਤ ਸਿੰਘ ਐੱਸ.ਐਮ.ਓ. ਬੁੱਢਾਵਾੜ ਦੇ ਨਿਰਦੇਸ਼ਾਂ ਅਤੇ ਐਸ.ਟੀ.ਐਸ. ਅਕਸ਼ਿਤ ਸ਼ਰਮਾ ਦੀ ਅਗਵਾਈ ...
ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ)- ਪੰਜਾਬ ਦੇ ਮੌਜੂਦਾ ਰਾਜਨੀਤਕ ਹਲਾਤ ਦੱਸ ਰਹੇ ਹਨ ਕਿ ਆਗਾਮੀ ਚੋਣਾਂ 'ਚ ਉਹੀ ਪਾਰਟੀ ਦੀ ਸਰਕਾਰ ਬਣੇਗੀ, ਜੋ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਗੱਲ ਕਰੇਗੀ ਕਿਉਂਕਿ ਅੱਜ-ਕੱਲ੍ਹ ਆਗੂਆਂ ਨੇ ਰਾਜਨੀਤੀ ਨੂੰ ਸਮਾਜ ਸੇਵਾ ...
ਮੁਕੇਰੀਆਂ, 18 ਸਤੰਬਰ (ਰਾਮਗੜ੍ਹੀਆ)- ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਸਥਿਤ ਮੁਕੇਰੀਆਂ ਸ਼ਹਿਰ ਜਿੱਥੇ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿਚ ਸ਼ਹਿਰ ਵਾਸੀ ਅਤੇ ਜੰਮੂ ਤੋਂ ਦਿੱਲੀ ਤੱਕ ਲੋਕ ਸ਼ਹਿਰ ਵਿਚੋਂ ਰਾਸ਼ਟਰੀ ਮਾਰਗ ਰਾਹੀਂ ਹੋ ਕੇ ਗੁਜ਼ਰਦੇ ਹਨ | ਪੰਜਾਬ ...
ਗੜ੍ਹਸ਼ੰਕਰ, 18 ਸਤੰਬਰ (ਧਾਲੀਵਾਲ)-ਪਿੰਡ ਖ਼ਾਨਪੁਰ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਗ੍ਰਾਮ ਪੰਚਾਇਤ ਅਤੇ ਐਨ.ਆਰ.ਆਈਜ਼ ਦੇ ਸਹਿਯੋਗ ਨਾਲ ਸਾਲਾਨਾ ਛਿੰਝ ਮੇਲਾ 19 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ | ਕਮੇਟੀ ਪ੍ਰਬੰਧਕਾਂ ਅਨੁਸਾਰ ਛਿੰਝ ਮੇਲੇ 'ਚ ਪਟਕੇ ਦੀ ਕੁਸ਼ਤੀ ...
ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ)- ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਸੂਬਾ ਪ੍ਰਧਾਨ ਐਸ.ਸੀ. ਵਿੰਗ ਦੇਸ ਰਾਜ ਸਿੰਘ ਧੁੱਗਾ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੇ ਚੱਲਦਿਆਂ ਜੋ ਸੰਯੁਕਤ ਕਿਸਾਨ ਮੋਰਚੇ ਵਲੋਂ ਫ਼ੈਸਲੇ ਕੀਤੇ ਗਏ ਹਨ, ਉਨ੍ਹਾਂ 'ਤੇ ਪਾਰਟੀ ...
ਚੌਲਾਂਗ, 18 ਸਤੰਬਰ (ਸੁਖਦੇਵ ਸਿੰਘ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਜੋਗਿੰਦਰ ਸਿੰਘ ਗਿਲਜੀਆਂ ਵਲੋਂ ਪਿੰਡ ਜ਼ਹੂਰਾਂ ਦੇ ਸੁਸਾਇਟੀ ਦੇ 345 ਵੱਖ-ਵੱਖ ਪਿੰਡ ਜ਼ਹੂਰਾਂ ਦੇ 210, ਕਲਿਆਣਪੁਰ ਦੇ 32, ਘੁੱਲ ਦੇ 31, ਗਿੱਦੜਪਿੰਡੀ 5, ਖਰਲ ਖੁਰਦ ਦੇ 60, ਖੋਖਰ ਦੇ 7, ਕਰਜ਼ਾ ...
ਗੜ੍ਹਸ਼ੰਕਰ, 18 ਸਤੰਬਰ (ਧਾਲੀਵਾਲ)- ਅਰੋੜਾ ਇਮੀਗ੍ਰੇਸ਼ਨ ਐਂਡ ਐਜੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਕਿ ਕੰਪਨੀ ਵਲੋਂ ਯੂ.ਕੇ., ਯੂ.ਐੱਸ. ਅਤੇ ਕੈਨੇਡਾ ਸਟੱਡੀ ਵੀਜ਼ੇ ਸਬੰਧੀ ਕੰਪਨੀ ਦੇ ...
ਹਰਿਆਣਾ, 18 ਸਤੰਬਰ (ਹਰਮੇਲ ਸਿੰਘ ਖੱਖ)-ਪੰਜਾਬ ਸਰਕਾਰ ਵਲੋਂ ਚੋਣਾਂ ਸਮੇਂ ਲੋਕਾਂ ਨਾਲ ਕੀਤਾ ਇਕ-ਇਕ ਵਾਅਦਾ ਪੂਰਾ ਕਰ ਦਿੱਤਾ ਗਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਪਵਨ ਕੁਮਾਰ ਆਦੀਆ ਹਲਕਾ ਸ਼ਾਮਚੁਰਾਸੀ ਨੇ ਕਸਬਾ ਹਰਿਆਣਾ ਵਿਖੇ ਹੋਈ ਮੀਟਿੰਗ ...
ਦਸੂਹਾ, 18 ਸਤੰਬਰ (ਭੁੱਲਰ)-ਪਿੰਡ ਲੁਡਿਆਣੀ ਵਿਖੇ ਸਾਈਾ ਰਾਮੇ ਸ਼ਾਹ ਤੇ ਬੀਬੀ ਰਜਨੀ ਦੀ ਅਗਵਾਈ ਹੇਠ ਸਾਲਾਨਾ ਉਰਸ 21 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਗੱਦੀਨਸ਼ੀਨ ਸ਼ਾਈ ਰਾਮੇ ਸ਼ਾਹ ਕਾਦਰੀ ਗੱਦੀਨਸ਼ੀਨ ਨੇ ਦੱਸਿਆ ਕੇ ਚਿਰਾਗ ਦੀ ਰਸਮ ਉਪਰੰਤ ਝੰਡੇ ਦੀ ...
ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ)-ਪਿੰਡ ਚਡਿਆਲ ਦੇ ਵਾਸੀਆਂ ਦੀ ਇਕੱਤਰਤਾ ਹੋਈ | ਇਸ ਮੌਕੇ ਪਿੰਡ ਵਾਸੀਆਂ ਵਲੋਂ ਹਲਕਾ ਸ਼ਾਮਚੁਰਾਸੀ ਤੋਂ ਬੀਬੀ ਮਹਿੰਦਰ ਕੌਰ ਜੋਸ਼ ਨੂੰ ਆਉਣ ਵਾਲੀਆਂ 2022 ਦੀਆਂ ਚੋਣਾਂ 'ਚ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ | ਇਸ ਮੌਕੇ ...
ਭੰਗਾਲਾ, 18 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)- ਮਾਡਰਨ ਗਰੁੱਪ ਆਫ਼ ਕਾਲਜਿਜ਼ ਪੰਡੋਰੀ ਭਗਤ ਮੁਕੇਰੀਆਂ ਵਲੋਂ ਬੀਤੇ ਦਿਨੀਂ ਫ਼ੌਰਨ ਪਲੇਸਮੈਂਟ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਦੌਰਾਨ ਆਇਰਲੈਂਡ ਦੇ ਨੁਮਾਇੰਦੇ ਪੀ ਜੋਸੇਫ਼ ਸੈਡ ਵਲੋਂ ਇਸ ਪ੍ਰੋਗਰਾਮ ...
ਦਸੂਹਾ, 18 ਸਤੰਬਰ (ਭੁੱਲਰ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਹੱਕ ਵਿਚ ਆਮ ਆਦਮੀ ਪਾਰਟੀ ਵਲੋਂ ਦਸੂਹਾ ਦੇ ਵਿਚ ਕੈਂਡਲ ਮਾਰਚ ਕੱਢ ਕੇ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮਾਰਚ ਦੀ ...
ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ)- ਬੇਗਮਪੁਰਾ ਟਾਈਗਰ ਫੋਰਸ ਵਲੋਂ ਸਿੰਗੜੀਵਾਲਾ ਬਾਈਪਾਸ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪ੍ਰਧਾਨ ਬੱਬੂ ਸਿੰਗੜੀਵਾਲ ਦੀ ਅਗਵਾਈ 'ਚ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਆਗੂਆਂ ਨੇ ਕਿਹਾ ...
ਗੜ੍ਹਦੀਵਾਲਾ, 18 ਸਤੰਬਰ (ਚੱਗਰ) ਵਿਧਾਇਕ ਸੰਗਤ ਸਿੰਘ ਗਿਲਜੀਆਂ ਦੇ ਪਰਿਵਾਰ ਵਲੋਂ ਆਰੰਭ ਕੀਤੇ ਗਏ ਮੋਬਾਈਲ ਬੱਸ ਹਸਪਤਾਲ ਨੇ ਅੱਜ ਪਿੰਡ ਬਾਹਟੀਵਾਲ ਵਿਖੇ ਮੈਡੀਕਲ ਸੇਵਾਵਾਂ ਦੇਣ ਲਈ ਕੈਂਪ ਲਗਾਇਆ, ਜਿਸ ਦਾ ਉਦਘਾਟਨ ਪ੍ਰਦੇਸ਼ ਕਾਂਗਰਸ ਮੈਂਬਰ ਜੋਗਿੰਦਰ ਸਿੰਘ ...
ਅੱਡਾ ਸਰਾਂ, 18 ਸਤੰਬਰ (ਹਰਜਿੰਦਰ ਸਿੰਘ ਮਸੀਤੀ)- ਪਿੰਡ ਹੇਜਮਾ ਵਿਚ ਹੋਏ ਸਮਾਗਮ ਦੌਰਾਨ ਭੂਮੀਹੀਣ ਕਿਸਾਨਾਂ ਕਿਰਤੀਆਂ ਨੂੰ ਕਰਜ਼ ਮੁਆਫ਼ੀ ਦੇ ਚੈੱਕ ਭੇਟ ਕੀਤੇ ਗਏ | ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਵਿਧਾਇਕ ਸੰਗਤ ਸਿੰਘ ਗਿਲਜੀਆਂ ਦੇ ਦਿਸ਼ਾ ਨਿਰਦੇਸ਼ਾਂ ...
ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਰਤੀ ਰਿਜ਼ਰਵ ਬੈਂਕ ਚੰਡੀਗੜ੍ਹ ਦਫ਼ਤਰ ਵਲੋਂ ਉਪਭੋਗਤਾ ਖਪਤਕਾਰ ਸਿੱਖਿਆ ਤੇ ਸੁਰੱਖਿਆ ਵਲੋਂ ਪਿੰਡ ਪੰਡੋਰੀ ਖਜੂਰ 'ਚ ਇਕ ਉਪਭੋਗਤਾ ਜਾਗਰੂਕਤਾ ਪ੍ਰੋਗਰਾਮ ਕੈਂਪ ਲਗਾਇਆ ਗਿਆ | ਇਸ ਦੌਰਾਨ ਹਾਜ਼ਰ ...
ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਸਕੂਲ 'ਚ ਵੱਖ-ਵੱਖ ਮੱਦਾਂ ਤਹਿਤ ਸਿਵਲ ਵਰਕਸ ਦੀਆਂ ਗ੍ਰਾਂਟਾਂ ਭੇਜੀਆਂ ਜਾਂਦੀਆਂ ਹਨ | ਇਹ ਗ੍ਰਾਂਟਾਂ ਸਕੂਲ ਮਨੇਜਮੈਂਟ ਕਮੇਟੀ ਦੀ ਮਦਦ ਨਾਲ ਵਿੱਤੀ ਵਰ੍ਹੇ 'ਚ ਖ਼ਰਚਣੀ ਹੁੰਦੀ ਹੈ, ਪਰ ਸਿੱਖਿਆ ਵਿਭਾਗ ...
ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪਾਕਿਸਤਾਨ 'ਚ ਸਥਿਤ ਮਹੱਤਵਪੂਰਨ ਇਤਿਹਾਸਕ ਗੁਰਦੁਆਰਾ, ਜੋ ਸ੍ਰੀ ਹਰਿਮੰਦਰ ਸਾਹਿਬ ਦੇ ਡਿਜ਼ਾਈਨ 'ਚ ਬਣਿਆ ਹੋਇਆ ਹੈ, ਦੀ ਮਾੜੀ ਹਾਲਤ 'ਤੇ ਰੋਸ ਪ੍ਰਗਟ ਕਰਦਿਆਂ ਭਾਜਪਾ ਹਿਮਾਚਲ ਪ੍ਰਦੇਸ਼ ਦੇ ਇੰਚਾਰਜ ...
ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਵਰਕਰਾਂ ਦੀ ਇਕੱਤਰਤਾ ਟਰਾਂਸਪੋਰਟ ਸੈੱਲ ਦੇ ਪ੍ਰਧਾਨ ਜਸਵੀਰ ਸਿੰਘ ਰਾਜਾ ਦੀ ਅਗਵਾਈ 'ਚ ਹੋਈ | ਇਸ ਮੌਕੇ ਨਵ-ਨਿਯੁਕਤ ਹਲਕਾ ਕਮੇਟੀ ਕੋਆਰਡੀਨੇਟਰ ਨਰਿੰਦਰ ਕੌਰ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ...
ਹਰਿਆਣਾ, 18 ਸਤੰਬਰ (ਹਰਮੇਲ ਸਿੰਘ ਖੱਖ)-ਪੰਜਾਬ ਸਰਕਾਰ ਵਲੋਂ ਪਿੰਡਾਂ ਤੇ ਸ਼ਹਿਰਾਂ ਅੰਦਰ ਸਾਫ਼ ਸੁਥਰਾ ਮਾਹੌਲ ਪੈਦਾ ਕਰਨ ਦੇ ਮੱਦੇਨਜ਼ਰ ਐਪ ਖੋਜ ਬਣਾਈ ਗਈ ਹੈ, ਜਿਸ ਰਾਹੀ ਹਰ ਪਿੰਡ ਤੇ ਸ਼ਹਿਰ ਦੇ ਮਹੱਲਿਆਂ ਦੀ ਨਿਗਰਾਨੀ ਕੀਤੀ ਜਾਵੇਗੀ, ਜਿਸ ਦੇ ਸਬੰਧ 'ਚ ਹੀ ਥਾਣਾ ...
ਟਾਂਡਾ ਉੜਮੁੜ, 18 ਸਤੰਬਰ (ਭਗਵਾਨ ਸਿੰਘ ਸੈਣੀ)-ਡੇਰਾ ਬੰਨਾ ਰਾਮ ਓਡਰਾ ਵਿਖੇ ਗੱਦੀ 'ਤੇ ਬਿਰਾਜਮਾਨ ਸੰਤ ਜਸਪਾਲ ਸਿੰਘ ਦੀ ਅਗਵਾਈ 'ਚ ਗੁਰੂ ਕੀ ਨਗਰੀ ਕਾਂਸੀ (ਬਨਾਰਸ) ਦੇ ਦਰਸ਼ਨਾਂ ਲਈ ਭਾਰੀ ਗਿਣਤੀ 'ਚ ਸੰਗਤਾਂ ਦਾ ਜਥਾ ਰਵਾਨਾ ਹੋਇਆ | ਇਸ ਜੱਥੇ ਦਾ ਪਿੰਡ ਜਾਜਾ ਦੀਆਂ ...
ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ)- ਸੈਣੀ ਜਾਗਿ੍ਤੀ ਮੰਚ ਪੰਜਾਬ ਅਤੇ ਸੈਣੀ ਵੈੱਲਫੇਅਰ ਸੁਸਾਇਟੀ ਪੰਜਾਬ ਦੀ ਮੀਟਿੰਗ ਕੁਲਵੰਤ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਪ੍ਰੇਮ ਸੈਣੀ ਤੇ ਸੈਣੀ ਬਰਾਦਰੀ ਦੇ ਨੁਮਾਇੰਦਿਆਂ ਨੇ ...
ਤਲਵਾੜਾ, 18 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਤਲਵਾੜਾ ਦੇ ਸਬਜ਼ੀ ਮੰਡੀ ਚੌਂਕ ਦਾ ਨਾਂਅ ਬਦਲ ਕੇ ਮਹਾਰਾਣਾ ਪ੍ਰਤਾਪ ਚੌਕ ਰੱਖ ਦਿੱਤਾ ਗਿਆ ਹੈ | ਇਹ ਐਲਾਨ ਚੌਕ ਦਾ ਨੀਂਹ ਪੱਥਰ ਰੱਖਣ ਉਪਰੰਤ ਵਿਧਾਇਕ ਅਰੁਣ ਡੋਗਰਾ ਦੇ ਪਤਨੀ ਮੀਨਾਕਸ਼ੀ ਡੋਗਰਾ ਨੇ ਕੀਤਾ | ਉਨ੍ਹਾਂ ਕਿਹਾ ...
ਹੁਸ਼ਿਆਰਪੁਰ, 18 ਸਤੰਬਰ (ਹਰਪ੍ਰੀਤ ਕੌਰ)- ਸਿਟੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਚੂਰਾ ਪੋਸਤ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਪਾਰਟੀ ਨੇ ਬੀਤੇ ਦਿਨ ਹੁਸ਼ਿਆਰਪੁਰ 'ਚ ਨਾਕਾਬੰਦੀ ਦੌਰਾਨ ਜਦੋਂ ਇਕ ਟੈਂਕਰ (ਪੀ.ਬੀ-65-0489) ਨੂੰ ਰੋਕ ਕੇ ਤੇਲ ਵਾਲੀ ਟੈਂਕੀ ਦੇ ਨਾਲ ਬਣੀ ...
ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ)- ਮਲਕੀਅਤ ਸਿੰਘ ਗਿੱਲ ਯਾਦਗਾਰੀ ਖ਼ੂਨਦਾਨ ਕੈਂਪ ਪਿੰਡ ਕਿੱਤਣਾ ਵਿਖੇ ਲਗਾਇਆ ਗਿਆ, ਜਿਸ ਦਾ ਉਦਘਾਟਨ ਪਿ੍ੰ: ਬਿੱਕਰ ਸਿੰਘ ਵਲੋਂ ਕੀਤਾ ਗਿਆ | ਕੈਂਪ ਦੌਰਾਨ 60 ਵਿਅਕਤੀਆਂ ਨੇ ਖ਼ੂਨਦਾਨ ਕੀਤਾ | ਬਲੱਡ ਬੈਂਕ ਨਵਾਂਸ਼ਹਿਰ ...
ਮੁਕੇਰੀਆਂ, 18 ਸਤੰਬਰ (ਰਾਮਗੜ੍ਹੀਆ)- ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਮੁਕੇਰੀਆਂ ਵਿਚ ਵਿਸ਼ਵ ਓਜ਼ੋਨ ਦਿਵਸ ਕਾਲਜ ਦੇ ਪਿ੍ੰਸੀਪਲ ਸ੍ਰੀ ਸਮੀਰ ਸ਼ਰਮਾ ਦੀ ਅਗਵਾਈ ਹੇਠ ਮਨਾਇਆ ਗਿਆ | ਵਿਸ਼ਵ ਓਜ਼ੋਨ ਦਿਵਸ 'ਤੇ ਕਾਲਜ ਦੇ ਪਿ੍ੰਸੀਪਲ ਡਾ. ਸਮੀਰ ਸ਼ਰਮਾ ਨੇ ਓਜ਼ੋਨ ...
ਮੁਕੇਰੀਆਂ, 18 ਸਤੰਬਰ (ਰਾਮਗੜ੍ਹੀਆ)- ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਵਿਖੇ ਵਿਦਿਆਰਥਣਾਂ ਨੂੰ ਸਾਈਬਰ ਸਕਿਉਰਿਟੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਹਿਤ ਕਾਲਜ ਪਿ੍ੰਸੀਪਲ ਡਾ. ਕਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਕਾਲਜ ਦੇ ਆਈ.ਟੀ. ਕਲੱਬ ਆਫ਼ ...
ਸੈਲਾ ਖ਼ੁਰਦ, 18 ਸਤੰਬਰ (ਹਰਵਿੰਦਰ ਸਿੰਘ ਬੰਗਾ)- ਬੀਤੇ ਦਿਨ ਪਿੰਡ ਲਸਾੜਾ ਨਜ਼ਦੀਕ ਦੋ ਅਣਪਛਾਤੇ ਲੁਟੇਰੇ ਪਿੰਡਾਂ 'ਚ ਕਬਾੜ ਦੀ ਫੇਰੀ ਲਗਾਉਣ ਵਾਲੇ ਪ੍ਰਵਾਸੀ ਮਜ਼ਦੂਰ ਦੀ ਕੁੱਟਮਾਰ ਕਰਕੇ ਮੋਟਰਸਾਈਕਲ, ਸਾਮਾਨ ਅਤੇ ਨਕਦੀ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ...
ਟਾਂਡਾ ਉੜਮੜ, 18 ਸਤੰਬਰ (ਕੁਲਬੀਰ ਸਿੰਘ ਗੁਰਾਇਆ)- ਐੱਮ. ਐੱਸ. ਕੇ. ਡੇ ਬੋਰਡਿੰਗ ਸਕੂਲ ਕੋਟਲੀ ਜੰਡ ਵਿਖੇ ਦਸਵੀਂ ਵੂਸ਼ੋ ਜ਼ਿਲ੍ਹਾ ਚੈਂਪੀਅਨਸ਼ਿਪ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋ ਗਈ | ਇਸ ਵੁਸ਼ੂ ਚੈਂਪੀਅਨਸ਼ਿਪ ਵਿੱਚ ਜ਼ਿਲ੍ਹੇ ਭਰ ਦੇ 150 ਤੋਂ ਵੱਧ ਖਿਡਾਰੀਆਂ ਨੇ ਭਾਗ ...
ਹੁਸ਼ਿਆਰਪੁਰ, 18 ਸਤੰਬਰ (ਹਰਪ੍ਰੀਤ ਕੌਰ)- ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਆਮ ਆਦਮੀ ਪਾਰਟੀ ਵਲੋਂ ਅੱਜ ਹਲਕਾ ਇੰਚਾਰਜ ਬ੍ਰਹਮ ਸ਼ੰਕਰ ਜਿੰਪਾ ਦੀ ਅਗਵਾਈ ਹੇਠ ਸ਼ਹਿਰ ਵਿਚ ਮੋਮਬੱਤੀ ਮਾਰਚ ਕੱਢਿਆ ਗਿਆ | ਜਿੰਪਾ ਨੇ ਕਿਹਾ ਕਿ ...
ਦਸੂਹਾ, 18 ਸਤੰਬਰ (ਭੁੱਲਰ)- ਪੰਜਾਬ ਪ੍ਰਦੇਸ਼ ਵਪਾਰ ਮੰਡਲ ਦਸੂਹਾ ਦੇ ਅਹੁਦੇਦਾਰਾਂ ਦੀ ਮੀਟਿੰਗ ਪ੍ਰਧਾਨ ਅਮਰੀਕ ਸਿੰਘ ਗੱਗੀ ਠੁਕਰਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਵਪਾਰ ਮੰਡਲ ਵਲੋਂ ਦਸੂਹਾ ਨੂੰ ਜ਼ਿਲ੍ਹਾ ਬਣਾਉਣ ਲਈ ਮਤਾ ਪਾਸ ਕੀਤਾ ਗਿਆ | ਇਸ ਮੌਕੇ ਉਨ੍ਹਾਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX