ਤਾਜਾ ਖ਼ਬਰਾਂ


ਲੜਕੀ ਹੱਤਿਆ ਮਾਮਲਾ: ਦੋਸ਼ੀ 2 ਦਿਨਾਂ ਪੁਲਿਸ ਰਿਮਾਂਡ ਤੇ
. . .  3 minutes ago
ਨਵੀਂ ਦਿੱਲੀ, 30 ਮਈ- ਬੀਤੇ ਕੱਲ੍ਹ ਦਿੱਲੀ ’ਚ 16 ਸਾਲਾ ਲੜਕੀ ਨੂੰ ਚਾਕੂ ਮਾਰ ਕੇ ਉਸ ਦਾ ਕਤਲ ਕਰਨ ਵਾਲੇ ਦੋਸ਼ੀ ਸਾਹਿਲ ਨੂੰ 2 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
ਸ਼ਰਾਬ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਹੋਈ ਖ਼ਾਰਜ
. . .  5 minutes ago
ਨਵੀਂ ਦਿੱਲੀ, 30 ਮਈ- ਦਿੱਲੀ ਹਾਈ ਕੋਰਟ ਨੇ ਕੌਮੀ ਰਾਜਧਾਨੀ ਵਿਚ ਪਿਛਲੀ ਸ਼ਰਾਬ ਨੀਤੀ ਨੂੰ ਲਾਗੂ ਕਰਨ ਵਿਚ ਭ੍ਰਿਸ਼ਟਾਚਾਰ ਦੇ ਦੋਸ਼ ਲਾਉਣ....
ਚਾਰ ਧਾਮ ਯਾਤਰਾ ਦੌਰਾਨ ਕੰਮ ਕਰਨ ਵਾਲੇ ਪਾਇਲਟਾਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਸਿਖਲਾਈ- ਡੀ.ਜੀ.ਸੀ.ਏ.
. . .  15 minutes ago
ਨਵੀਂ ਦਿੱਲੀ, 30 ਮਈ- ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ (ਡੀ.ਜੀ.ਸੀ.ਏ.) ਨੇ ਪਹਾੜੀ ਖ਼ੇਤਰਾਂ ਵਿਚ ਸੰਚਾਲਨ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਸੀਜ਼ਨ ਤੋਂ ਚਾਰਧਾਮ ਯਾਤਰਾ ਦੌਰਾਨ....
ਅੱਜ ਦੇਸ਼ ਦੀਆਂ ਔਰਤਾਂ ਰਾਸ਼ਟਰੀ ਹਿੱਤਾਂ ਦੀ ਰਾਖ਼ੀ ’ਚ ਅੱਗੇ- ਜਨਰਲ ਅਨਿਲ ਚੌਹਾਨ
. . .  about 1 hour ago
ਮਹਾਰਾਸ਼ਟਰ, 30 ਮਈ- ਪੁਣੇ ਦੇ ਨੈਸ਼ਨਲ ਡਿਫ਼ੈਂਸ ਅਕੈਡਮੀ ਦੀ ਅੱਜ ਪਾਸਿੰਗ ਆਊਟ ਪਰੇਡ ਚੱਲ ਰਹੀ ਹੈ। ਇਸ ਦੌਰਾਨ ਚੀਫ਼ ਆਫ਼ ਡਿਫ਼ੈਂਸ ਸਟਾਫ਼ (ਸੀ.ਡੀ.ਐਸ.) ਜਨਰਲ ਅਨਿਲ ਚੌਹਾਨ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਨੇ.....
ਜੰਮੂ ਬੱਸ ਹਾਦਸਾ: ਮਰਨ ਵਾਲਿਆਂ ਦੀ ਗਿਣਤੀ ਹੋਈ 10
. . .  about 1 hour ago
ਸ੍ਰੀਨਗਰ, 30 ਮਈ- ਤਾਜ਼ਾ ਮਿਲੇ ਅੰਕੜਿਆਂ ਅਨੁਸਾਰ ਜੰਮੂ ’ਚ ਵਾਪਰੇ ਸੜਕ ਹਾਦਸੇ ਦੌਰਾਨ 10 ਲੋਕਾਂ ਦੀ ਮੌਤ ਹੋ ਗਈ ਹੈ ਅਤੇ 55 ਦੇ ਕਰੀਬ ਜ਼ਖ਼ਮੀ ਹੋਏ ਹਨ। ਇਸ ਜਾਣਕਾਰੀ ਜੰਮੂ ਦੇ ਐਸ.ਐਸ.ਪੀ......
ਰਾਹੁਲ ਗਾਂਧੀ ਚੀਨ ਨਾਲ ਆਪਣੇ ਸਝੌਤਿਆਂ ਦੇ ਵੇਰਵੇ ਨਾਲ ਸਾਹਮਣੇ ਆਉਣ- ਨਿਰਮਲਾ ਸੀਤਾਰਮਨ
. . .  about 1 hour ago
ਨਵੀਂ ਦਿੱਲੀ, 30 ਮਈ- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਚੀਨ ਦੇ ਮੁੱਦੇ ’ਤੇ ਭਾਰਤ ਸਰਕਾਰ ਨੂੰ ਤਾਹਨੇ ਮਾਰਨ ਵਾਲੇ ਬਿਆਨ ’ਤੇ ਨਿਸ਼ਾਨਾ ਸਾਧਿਆ ਹੈ। ਸੀਤਾਰਮਨ....
ਸਚਿਨ ਤੇਂਦੁਲਕਰ ਹੋਣਗੇ ਮਹਾਰਾਸ਼ਟਰ ਦੇ ਸਵੱਛ ਮੁੱਖ ਅਭਿਆਨ ਲਈ ‘ਸਮਾਈਲ ਅੰਬੈਸਡਰ’
. . .  about 2 hours ago
ਮਹਾਰਾਸ਼ਟਰ, 30 ਮਈ- ਮਹਾਨ ਕ੍ਰਿਕਟਰ ਸਚਿਨ ਤੇਂਦੁਲਕਰ ਨੂੰ ਰਾਜ ਦੇ ਸਵੱਛ ਮੁੱਖ ਅਭਿਆਨ ਲਈ ਮਹਾਰਾਸ਼ਟਰ ਦਾ ‘ਮੁਸਕਾਨ ਰਾਜਦੂਤ’ ਨਿਯੁਕਤ....
ਪੰਜਾਬ ਸਮੇਤ ਹੋਰ ਰਾਜਾਂ ਵਿਚ ਅਗਲੇ ਦੋ ਦਿਨਾਂ ਤੱਕ ਤੂਫ਼ਾਨ ਤੇ ਮੀਂਹ ਦੀ ਸੰਭਾਵਨਾ- ਆਈ.ਐਮ.ਡੀ.
. . .  about 2 hours ago
ਨਵੀਂ ਦਿੱਲੀ, 30 ਮਈ- ਰਾਸ਼ਟਰੀ ਰਾਜਧਾਨੀ ਦਿੱਲੀ, ਪੰਜਾਬ, ਹਰਿਆਣਾ ਸਮੇਤ ਉੱਤਰੀ ਪੱਛਮੀ ਭਾਰਤ ਦੇ ਕਈ ਇਲਾਕਿਆਂ ਵਿਚ ਅਗਲੇ ਦੋ ਦਿਨਾਂ ਤੱਕ ਕੁਝ ਥਾਵਾਂ ’ਤੇ ਗਰਜ ਨਾਲ ਤੂਫ਼ਾਨ ਅਤੇ ਹਲਕੀ ਬਾਰਿਸ਼....
ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਬੱਸ ਹਾਦਸਾਗ੍ਰਸਤ, 7 ਲੋਕਾਂ ਦੀ ਮੌਤ
. . .  about 2 hours ago
ਸ੍ਰੀਨਗਰ, 30 ਮਈ- ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਬੱਸ ਜੰਮੂ ਵਿਚ ਇਕ ਖੱਡ ਵਿਚ ਡਿੱਗ ਗਈ। ਜੰਮੂ ਡੀ.ਸੀ. ਦੇ ਅਨੁਸਾਰ ਇਸ ਹਾਦਸੇ ਵਿਚ 7 ਲੋਕਾਂ ਦੀ ਮੌਤ ਹੋ ਗਈ ਅਤੇ 4 ਗੰਭੀਰ ਰੂਪ ਵਿਚ ਜ਼ਖਮੀ ਹੋਏ....
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਚੇਨਈ ਨੇ ਜਿੱਤਿਆ 2023 ਦਾ ਆਈ ਪੀ ਐੱਲ ਖਿਤਾਬ
. . .  about 9 hours ago
ਆਈ.ਪੀ.ਐੱਲ.2023 ਫਾਈਨਲ:ਮੀਂਹ ਕਾਰਨ ਰੁਕੀ ਖੇਡ
. . .  1 day ago
ਆਈ.ਪੀ.ਐੱਲ.2023 ਫਾਈਨਲ:ਗੁਜਰਾਤ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 215 ਦੌੜਾਂ ਦਾ ਟੀਚਾ
. . .  1 day ago
ਅਹਿਮਦਾਬਾਦ, 29 ਮਈ-ਆਈ.ਪੀ.ਐੱਲ. 2023 ਦੇ ਫਾਈਨਲ ਵਿਚ ਟਾਸ ਹਾਰਨ 'ਤੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲਣ 'ਤੇ ਗੁਜਰਾਤ ਟਾਈਟਨਜ਼ ਨੇ ਨਿਰਧਾਰਤ 20 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ 214 ਦੌੜਾਂ ਬਣਾਈਆਂ ਤੇ ਚੇਨਈ ਸੁਪਰ ਕਿੰਗਜ਼ ਨੂੰ ਜਿੱਤਣ...
ਪਹਿਲਵਾਨ ਜਸਪੂਰਨ ਬਹਿਰਮਾਪੁਰ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਹੋਈ ਚੋਣ
. . .  1 day ago
ਬਸੀ ਪਠਾਣਾਂ, 29 ਮਈ (ਰਵਿੰਦਰ ਮੌਦਗਿਲ)-ਨੇੜਲੇ ਪਿੰਡ ਬਹਿਰਾਮਪੁਰ ਦੇ ਪਹਿਲਵਾਨ ਕੁਲਤਾਰ ਸਿੰਘ ਦੇ ਪੁੱਤਰ ਜਸਪੂਰਨ ਸਿੰਘ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਚੋਣ ਹੋਈ ਹੈ। ਇਸ ਮੌਕੇ ਪਹਿਲਵਾਨ ਜਸਪੂਰਨ ਸਿੰਘ ਨੇ ਦੱਸਿਆ ਕਿ ਇਹ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਕਿਰਗੀਸਤਾਨ ਦੇ ਵਿਸ਼ਦਿਕ ਸ਼ਹਿਰ ਵਿਚ ਅਗਾਮੀ 13 ਜੂਨ...
ਕਰਨਾਟਕ:ਬੱਸ ਅਤੇ ਕਾਰ ਦੀ ਟੱਕਰ 'ਚ 2 ਬੱਚਿਆਂ ਸਮੇਤ 10 ਮੌਤਾਂ
. . .  1 day ago
ਮੈਸੂਰ, 29 ਮਈ-ਕਰਨਾਟਕ ਦੇ ਤਿਰੁਮਾਕੁਡਾਲੂ-ਨਰਸੀਪੁਰਾ ਨੇੜੇ ਇਕ ਨਿੱਜੀ ਬੱਸ ਅਤੇ ਕਾਰ ਵਿਚਾਲੇ ਹੋਈ ਟੱਕਰ ਵਿਚ ਦੋ ਬੱਚਿਆਂ ਸਮੇਤ 10 ਲੋਕਾਂ ਦੀ ਮੌਤ ਹੋ...
ਆਈ.ਪੀ.ਐੱਲ.2023 ਫਾਈਨਲ:ਟਾਸ ਜਿੱਤ ਕੇ ਚੇਨਈ ਵਲੋਂ ਗੁਜਰਾਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਅਹਿਮਦਾਬਾਦ, 29 ਮਈ-ਆਈ.ਪੀ.ਐੱਲ.2023 ਦੇ ਫਾਈਨਲ ਵਿਚ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਐਮ.ਐੱਸ.ਧੋਨੀ ਨੇ ਟਾਸ ਜਿੱਤ ਕੇ ਗੁਜਰਾਤ ਟਾਈਟਨਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ...
ਖੰਨਾ ਦੇ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, ਹੋਈ ਗੜ੍ਹੇਮਾਰੀ
. . .  1 day ago
ਖੰਨਾ, 29 ਮਈ (ਹਰਜਿੰਦਰ ਸਿੰਘ ਲਾਲ)-ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਸੀ। ਪਰ ਅੱਜ ਉਸ ਵਕਤ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਜਦੋਂ ਪਹਿਲਾਂ ਹਨੇਰੀ ਝੱਖੜ ਤੇ ਬਾਅਦ ਵਿਚ ਮੀਂਹ...
ਇਕ ਹੋਰ ਨੌਜਵਾਨ ਦੀ ਚਿੱਟੇ ਦਾ ਟੀਕਾ ਲਗਾਉਣ ਨਾਲ ਮੌਤ
. . .  1 day ago
ਮੌੜ ਮੰਡੀ, 29 ਮਈ (ਗੁਰਜੀਤ ਸਿੰਘ ਕਮਾਲੂ)- ਭਾਵੇਂ ਕਿ ਸੂਬੇ ਦੀ ਸਰਕਾਰ ਪੰਜਾਬ 'ਚੋਂ ਚਿੱਟੇ ਦਾ ਨਸ਼ਾ ਖ਼ਤਮ ਕਰਨ ਦੇ ਲੱਖਾਂ ਦਾਅਵੇ ਕਰ ਰਹੀ ਹੈ ਪਰ ਗਲੀ-ਗਲੀ ਵਿਕਦਾ ਚਿੱਟਾ ਅੱਜ ਵੀ ਨੌਜਵਾਨਾਂ ਦੀ ਜਾਨ ਲੈ ਰਿਹਾ ਹੈ। ਅਜਿਹਾ...
ਐਂਟੀ ਨਾਰਕੋਟਿਕ ਸੈਲ ਜੈਤੋ ਨੇ ਚੋਰੀ ਦੀ ਕਾਰ ਤੇ ਤਿੰਨ ਮੋਟਰਸਾਈਕਲ ਸਮੇਤ ਦੋਵਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਜੈਤੋ, 29 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਐਂਟੀ ਨਾਰਕੋਟਿਕ ਸੈਲ ਜੈਤੋ ਦੀ ਟੀਮ ਵਲੋਂ ਚੋਰੀ ਦੀ ਕਾਰ ਤੇ ਤਿੰਨ ਮੋਟਰਸਾਈਕਲਾਂ ਸਮੇਤ ਤਿੰਨ ਵਿਅਕਤੀਆਂ 'ਚੋਂ ਦੋਵਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ...
ਨੂਰਮਹਿਲ ਦੇ ਇਕ ਦੁਕਾਨਦਾਰ ਨੂੰ ਘਰ 'ਚ ਬੰਧਕ ਬਣਾ ਕੇ ਹਥਿਆਰਾਂ ਦੀ ਨੋਕ 'ਤੇ ਕੀਤੀ ਲੁੱਟ
. . .  1 day ago
ਜੰਡਿਆਲਾ ਮੰਜਕੀ, 29ਮਈ (ਸੁਰਜੀਤ ਸਿੰਘ ਜੰਡਿਆਲਾ)-ਨੂਰਮਹਿਲ 'ਚ ਇਕ ਦੁਕਾਨਦਾਰ ਨੂੰ ਘਰ 'ਚ ਬੰਧਕ ਬਣਾ ਕੇ ਪਿਸਤੌਲ ਦੀ ਨੋਕ 'ਤੇ ਵੱਡੀ ਰਾਸ਼ੀ ਅਤੇ ਗਹਿਣੇ ਲੁੱਟੇ ਜਾਣ ਦਾ ਸਮਾਚਾਰ ਹੈ। ਸੂਤਰਾਂ ਅਨੁਸਾਰ ਲੁਟੇਰਿਆਂ ਨੇ ਘਰ ਵਿਚ ਵੜ...
ਲੋਕਤੰਤਰ ਦੇ ਚੌਥੇ ਥੰਮ੍ਹ ਦੀ ਆਜ਼ਾਦੀ ਦੀ ਰਾਖੀ ਅਤੇ ਸੱਤਾਧਾਰੀ ਸਰਕਾਰ ਦੇ ਜ਼ੁਲਮ ਵਿਰੁੱਧ ਸੁਖਬੀਰ ਨੇ ਆਵਾਜ਼ ਕੀਤੀ ਬੁਲੰਦ
. . .  1 day ago
ਚੰਡੀਗੜ੍ਹ, 29 ਮਈ-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ਦੀ ਜਾਂਚ ਲਈ ‘ਅਜੀਤ’ ਅਖਬਾਰ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕੀਤਾ ਗਿਆ ਸੀ, ਜਿਸ ਕਰਕੇ ਵੱਖ-ਵੱਖ ਸਿਆਸੀ...
ਓਲੰਪੀਅਨ ਪਹਿਲਵਾਨਾਂ ਨਾਲ ਸਰਕਾਰ ਵਲੋਂ ਕੀਤੀ ਧੱਕੇਸ਼ਾਹੀ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 29 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਇਨਸਾਫ਼ ਲਈ ਧਰਨੇ 'ਤੇ ਬੈਠੀਆਂ ਓਲੰਪੀਅਨ ਪਹਿਲਵਾਨ ਬੀਬੀਆਂ ਨਾਲ ਸਰਕਾਰ ਵਲੋਂ ਕੀਤੀ ਗਈ ਧੱਕੇਸ਼ਾਹੀ ਦੀ ਕਰੜੀ ਨਿੰਦਾ ਕੀਤੀ...
ਭਾਕਿਯੂ ਏਕਤਾ ਉਗਰਾਹਾਂ ਨੇ ਖ਼ੇਤੀ ਮਸਲਿਆਂ ਸੰਬੰਧੀ ਦੋ ਚਿਤਾਵਨੀ ਪੱਤਰ ਬਾਦਲ ਪਰਿਵਾਰ ਦੇ ਬੂਹੇ ’ਤੇ ਚਿਪਕਾਏ
. . .  1 day ago
ਮੰਡੀ ਕਿਲਿਆਂਵਾਲੀ, 29 ਮਈ (ਇਕਬਾਲ ਸਿੰਘ ਸ਼ਾਂਤ)- ਭਾਕਿਯੂ ਏਕਤਾ ਉਗਰਾਹਾਂ ਨੇ ਅੱਜ ਪਿੰਡ ਬਾਦਲ ਵਿਖੇ ਖ਼ੇਤੀ ਮਸਲਿਆਂ ਸੰਬੰਧੀ ਦੋ ਚਿਤਾਵਨੀ ਪੱਤਰ ਬਾਦਲ ਪਰਿਵਾਰ ਦੀ ਰਿਹਾਇਸ਼ ਦੇ ਬੂਹੇ ’ਤੇ ਚਿਪਕਾਏ....
ਲੜਕੀ ਦੇ ਕਤਲ ਮਾਮਲੇ ’ਚ ਮੁਲਜ਼ਮ ਗਿ੍ਫ਼ਤਾਰ
. . .  1 day ago
ਲਖਨਊ, 29 ਮਈ- ਬੀਤੇ ਦਿਨ ਦਿੱਲੀ ਵਿਚ ਹੋਏ 16 ਸਾਲਾ ਲੜਕੀ ਦੇ ਕਤਲ ਕੇਸ ਦੇ ਮਾਮਲੇ ਵਿਚ ਪੁਲਿਸ ਨੇ ਮੁਲਜ਼ਮ ਸਾਹਿਲ ਨੂੰ ਉਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਨੇੜੇ ਗ੍ਰਿਫ਼ਤਾਰ ਕਰ ਲਿਆ ਹੈ।
ਦਿੱਲੀ ਔਰਤਾਂ ਤੇ ਲੜਕੀਆਂ ਲਈ ਅਸਰੁੱਖ਼ਿਅਤ- ਸਵਾਤੀ ਮਾਲੀਵਾਲ
. . .  1 day ago
ਨਵੀਂ ਦਿੱਲੀ, 29 ਮਈ- 16 ਸਾਲਾ ਲੜਕੀ ਨੂੰ ਚਾਕੂ ਮਾਰਨ ’ਤੇ ਗੱਲ ਕਰਦਿਆਂ ਦਿੱਲੀ ਮਹਿਲਾ ਆਯੋਗ ਦੀ ਮੁਖੀ ਸਵਾਤੀ ਮਾਲੀਵਾਲ ਨੇ ਕਿਹਾ ਕਿ ਮੈਂ ਅਜਿਹਾ ਡਰਾਉਣਾ ਮਾਮਲਾ ਕਦੇ ਨਹੀਂ ਦੇਖਿਆ। ਉਨ੍ਹਾਂ ਕਿਹਾ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਅੱਸੂ ਸੰਮਤ 553

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ ਕਲਾ ਭਵਨ 'ਚ ਲੇਖਿਕਾ ਸ਼ਰਨਜੀਤ ਕੌਰ ਦੀ ਪੁਸਤਕ 'ਕਿਆ ! ਭਗਵਾਨ ਨੇ ਨਿਯਮ ਬਦਲ ਦੀਏ' ਲੋਕ ਅਰਪਣ

ਚੰਡੀਗੜ੍ਹ, 18 ਸਤੰਬਰ (ਅਜਾਇਬ ਸਿੰਘ ਔਜਲਾ)-ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਦੇ ਪੰਜਾਬ ਕਲਾ ਭਵਨ ਵਿਖੇ ਲੇਖਕਾ ਸ਼ਰਨਦੀਪ ਕੌਰ ਸ਼ੈਰੀ ਦੀ ਨਵੀਂ ਪੁਸਤਕ 'ਕਿਆ! ਭਗਵਾਨ ਨੇ ਨਿਯਮ ਬਦਲ ਦੀਏ' ਲੋਕ ਅਰਪਣ ਕੀਤੀ ਗਈ | ਸਮਾਰੋਹ ਦੇ ਮੁੱਖ ਮਹਿਮਾਨ ਤੇ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਦੇ ਪ੍ਰਧਾਨ ਬਲਕਾਰ ਸਿੱਧੂ, ਫ਼ਿਲਮ ਲਾਈਨ ਨਿਰਮਾਤਾ, ਹਾਲੀਵੁੱਡ, ਬਾਲੀਵੁੱਡ ਤੇ ਪਾਲੀਵੁੱਡ ਫ਼ਿਲਮ ਅਦਾਕਾਰ ਦਰਸ਼ਨ ਔਲਖ ਤੇ ਰਬਿੰਦਰ ਸਿੰਘ ਕਾਹਲੋਂ ਵਲੋਂ ਸਾਂਝੇ ਤੌਰ 'ਤੇ ਪੁਸਤਕ ਨੂੰ ਲੋਕ ਅਰਪਣ ਕੀਤੇ ਜਾਣ ਦੀਆਂ ਰਸਮਾਂ ਅਦਾ ਕੀਤੀਆਂ ਗਈਆਂ | ਇਸ ਮੌਕੇ ਬਲਕਾਰ ਸਿੱਧੂ ਨੇ ਕਿਹਾ ਕਿ ਲੇਖਕਾ ਸ਼ਰਨਦੀਪ ਕੌਰ ਨੇ ਆਪਣੀ ਪੁਸਤਕ ਸਮਾਜ ਦੀ ਕੋੜੀ ਸੱਚਾਈ ਨੂੰ ਜਿਥੇ ਬਿਆਨਿਆਂ ਉਥੇ ਮਰਦ ਪ੍ਰਧਾਨ ਸਮਾਜ ਦੇ ਔਰਤ ਪ੍ਰਤੀ ਮਰਦਾਂ ਦੇ ਨਜ਼ਰੀਏ 'ਤੇ ਬਾਖ਼ੂਬੀ ਚਾਨਣਾ ਪਾਇਆ ਹੈ | ਇਸੇ ਦੌਰਾਨ ਅਭਿਨੇਤਾ ਦਰਸ਼ਨ ਔਲਖ ਨੇ ਕਿਹਾ ਕਿ ਭਾਵੇਂ ਸਮਾਜ ਦੇ ਬਦਲਣ ਨਾਲ ਬਹੁਤ ਸਾਰੀਆਂ ਤਬਦੀਲੀਆਂ ਸਮਾਜ ਦੇ ਸਾਹਮਣੇ ਆਈਆਂ ਹਨ, ਪਰ ਅਜੇ ਵੀ ਔਰਤਾਂ ਨੂੰ ਉਹ ਸਥਾਨ ਨਹੀਂ ਮਿਲ ਰਿਹਾ ਜਿਸ ਦੀਆਂ ਉਹ ਹੱਕਦਾਰ ਹਨ | ਪੁਸਤਕ ਪ੍ਰਤੀ ਗੱਲ ਕਰਦਿਆਂ ਦਰਸ਼ਨ ਔਲਖ ਨੇ ਕਿਹਾ ਕਿ ਕਿੱਤਾ ਵਜੋਂ ਇਕ ਸਰਕਾਰੀ ਅਧਿਆਪਕਾ ਵਜੋਂ ਕਾਰਜ ਕਰ ਰਹੀ ਸ਼ਰਨਦੀਪ ਕੌਰ ਨੇ ਬਤੌਰ ਲੇਖਕਾ ਨਿਭਾਈ ਭੂਮਿਕਾ ਵੀ ਖ਼ੂਬ ਰਹੀ ਹੈ | ਸਮਾਰੋਹ ਦੌਰਾਨ ਲੇਖਿਕਾ ਸ਼ਰਨਦੀਪ ਕੌਰ ਸ਼ੈਰੀ ਨੇ ਕਿਹਾ ਕਿ ਗੀਤ-ਸੰਗੀਤ, ਅਦਾਕਾਰੀ ਪ੍ਰਤੀ ਉਨ੍ਹਾਂ ਦਾ ਸ਼ੌਂਕ ਬਚਪਨ ਤੋਂ ਹੀ ਹੈ, ਪਰ ਲੇਖਣੀ ਪ੍ਰਤੀ ਉਸ ਨੂੰ ਚੰਗੇ ਲੇਖਕਾਂ ਦੀ ਕਿਤਾਬਾਂ ਪੜ੍ਹਦੇ-ਪੜ੍ਹਦੇ ਉਸ ਦੇ ਮੰਨ ਅੰਦਰ ਲਿਖਣ ਦੀ ਵੀ ਚੇਟਕ ਲੱਗੀ ਜੋ ਕਿਤਾਬ ਦੇ ਰੂਪ 'ਚ ਅੱਜ ਪਾਠਕਾਂ ਦੇ ਸਨਮੁੱਖ ਪੇਸ਼ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ | ਉਨ੍ਹਾਂ ਇਹ ਵੀ ਕਿਹਾ ਕਿ ਸਮਾਜ ਵਿਚਲੀ ਸੱਚਾਈਆਂ ਨੂੰ ਪੰਨਿਆਂ 'ਤੇ ਉੱਕਰਨਾ ਉਸ ਨੂੰ ਵਧੇਰੇ ਚੰਗਾ ਲੱਗਦੈ | ਇਸ ਮੌਕੇ ਪ੍ਰਕਾਸ਼ ਸਿੰਘ ਵਿੱਕੀ, ਰਾਜੀਵ, ਨਿਰੰਜਨ, ਸ਼ਾਲਿਨੀ, ਵਨੀਤ, ਪਵਨ, ਸਰਿਤਾ ਸ਼ਰਮਾ ਨੇ ਲੇਖਕਾ ਤੇ ਪੁਸਤਕ ਪ੍ਰਤੀ ਆਪਣੇ ਵਿਚਾਰ ਪ੍ਰਗਟਾਏ, ਉੱਥੇ ਬਹੁਪੱਖੀ ਫ਼ਨਕਾਰਾਂ ਕਰਮਨ ਕਾਹਲੋਂ, ਪ੍ਰੋਮਿਲਾ, ਜਸਪਾਲ ਸਿੰਘ, ਸੰਜਨਾ ਕੌਰ, ਸਰਗਮ ਬਾਵਾ, ਹਰਪਾਲ ਹੈਰੀ ਨੇ ਆਪਣੇ ਕਲਾਮ ਪੇਸ਼ ਕਰਕੇ ਵਾਹਵਾ ਖੱਟੀ | ਇਸ ਮੌਕੇ ਲੋਕ ਨਾਚ ਦੇ ਮਾਹਿਰ ਭੋਲਾ ਕਲਿਹਰੀ, ਭਾਨੂੰ ਨੰਦਿਨੀ, ਚਿੱਤਵਿਨ, ਟੋਲੀ ਬਾਵਾ, ਬਲਵੀਰ ਸਿੰਘ ਆਦਿ ਸ਼ਖ਼ਸੀਅਤਾਂ ਨੇ ਵੀ ਸ਼ਮੂਲੀਅਤ ਕੀਤੀ |

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਗਾਂ ਨੂੰ ਕੌਮੀ ਪਸ਼ੂ ਐਲਾਨਣ ਲਈ ਰਾਜਪਾਲ ਨੂੰ ਮੰਗ-ਪੱਤਰ ਸੌਂਪਿਆ

ਚੰਡੀਗੜ੍ਹ, 18 ਸਤੰਬਰ (ਅਜੀਤ ਬਿਊਰੋ)-ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੇ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਗਾਂ ਨੂੰ ਕੌਮੀ ਪਸੂ ਐਲਾਨਣ ਲਈ ਭਾਰਤ ਦੇ ਰਾਸ਼ਟਰਪਤੀ ਤੇ ਪ੍ਰਧਾਨ ...

ਪੂਰੀ ਖ਼ਬਰ »

ਏ. ਟੀ. ਐਮ. ਬਦਲ ਕੇ ਮਾਰੀ ਠੱਗੀ, ਮਾਮਲਾ ਦਰਜ

ਚੰਡੀਗੜ੍ਹ, 18 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਡੱਡੂ ਮਾਜਰਾ 'ਚ ਏ. ਟੀ. ਐਮ. ਬਦਲ ਕੇ ਠੱਗੀ ਮਾਰਨ ਦਾ ਇਕ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਡੱਡੂ ਮਾਜਰਾ ਦੇ ਰਹਿਣ ਵਾਲੇ ਪੰਕਜ ਕੁਮਾਰ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤ ...

ਪੂਰੀ ਖ਼ਬਰ »

ਵੋਕਸਵੈਗਨ ਇੰਡੀਆ ਵਲੋਂ ਨਵੀਂ ਐਸ. ਯੂ. ਵੀ. ਡਬਲਿਊ. ਟਾਈਗੁਨ ਦਾ ਚੰਡੀਗੜ੍ਹ 'ਚ ਵਿਸ਼ੇਸ਼ ਪ੍ਰੀਵਿਊ

ਚੰਡੀਗੜ੍ਹ, 18 ਸਤੰਬਰ (ਅ.ਬ.)-ਆਪਣੇ ਗਾਹਕਾਂ ਨੂੰ ਟਾਈਗੁਨ ਦਾ ਅਹਿਸਾਸ ਕਰਵਾਉਣ ਲਈ ਵੋਕਸਵੈਗਨ ਪੈਸੇਂਜਰ ਕਾਰ ਇੰਡੀਆ ਵਲੋਂ ਆਪਣੀ ਨਵੀਂ ਐਸ. ਯੂ. ਵੀ. ਡਬਲਿਊ. ਦਾ ਪ੍ਰਦਰਸ਼ਨ ਕੀਤਾ ਗਿਆ | ਬੇਂਗਲੁਰੂ, ਚੇੇਨੱਈ, ਕੋਇਬਟੂਰ, ਹੈਦਰਾਬਾਦ ਤੇ ਮੁੰਬਈ ਤੋਂ ਬਾਅਦ ਵੋਕਸਵੈਗਨ ...

ਪੂਰੀ ਖ਼ਬਰ »

ਪੁਲਿਸ ਸਟੇਸ਼ਨ ਸੈਕਟਰ 34 ਦੇ ਐਸ. ਐਚ. ਓ. ਨੂੰ ਲਾਈਨ ਭੇਜਿਆ

ਚੰਡੀਗੜ੍ਹ, 18 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 34 ਪੁਲਿਸ ਸਟੇਸ਼ਨ ਦੀ ਮਹਿਲਾ ਸਬ-ਇੰਸਪੈਕਟਰ ਨੂੰ ਬੀਤੇ ਦਿਨ ਸੀ. ਬੀ. ਆਈ. ਦੀ ਟੀਮ ਨੇ 10 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ ਗਿ੍ਫ਼ਤਾਰ ਕੀਤਾ ਸੀ | ਸੀ. ਬੀ. ਆਈ. ਵਲੋਂ ਕੀਤੀ ਗਈ ਇਸ ਗਿ੍ਫ਼ਤਾਰੀ ਦੇ ਬਾਅਦ ...

ਪੂਰੀ ਖ਼ਬਰ »

ਵਿਜੀਲੈਂਸ ਨੇ ਏ. ਐਸ. ਆਈ. ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚਿਆ

ਚੰਡੀਗੜ੍ਹ, 18 ਸਤੰਬਰ (ਅਜੀਤ ਬਿਊਰੋ)-ਪੰਜਾਬ ਵਿਜੀਲੈਂਸ ਬਿਊਰੋ ਨੇ ਸਿਟੀ ਪੁਲਿਸ ਥਾਣਾ ਲੋਹਾਰਕਾ ਰੋਡ ਅੰਮਿ੍ਤਸਰ ਵਿਖੇ ਤਾਇਨਾਤ ਇਕ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ | ਇਸ ਸਬੰਧੀ ਵਿਜੀਲੈਂਸ ...

ਪੂਰੀ ਖ਼ਬਰ »

ਕੋਰੋਨਾ ਦੇ 4 ਨਵੇਂ ਕੇਸ ਦਰਜ, 3 ਹੋਏ ਠੀਕ

ਚੰਡੀਗੜ੍ਹ, 18 ਸਤੰਬਰ (ਬਿ੍ਜੇਂਦਰ)-ਸ਼ਹਿਰ 'ਚ ਅੱਜ ਕੋਰੋਨਾ ਦੇ 4 ਨਵੇਂ ਕੇਸ ਦਰਜ ਕੀਤੇ ਗਏ | ਇਸ ਦੇ ਨਾਲ ਕੋਰੋਨਾ ਦੇ ਐਕਟਿਵ ਮਾਮਲੇ 35 ਹੋ ਗਏ ਹਨ | ਦੂਜੇ ਪਾਸੇ ਕੋਰੋਨਾ ਦੇ 3 ਮਰੀਜ਼ ਠੀਕ ਹੋਏ ਹਨ | ਨਵੇਂ ਮਾਮਲੇ ਸੈਕਟਰ 35, ਸੈਕਟਰ 38, ਸੈਕਟਰ 42 ਤੇ ਪੀ. ਜੀ. ਆਈ. ਕੈਂਪਸ ਤੋਂ ਆਏ ...

ਪੂਰੀ ਖ਼ਬਰ »

ਡਰੱਗ ਕੇਸ ਵਿਚ ਇਕ ਵਿਅਕਤੀ 'ਤੇ ਲੜੀਵਾਰ ਦਰਜ ਕੇਸਾਂ ਦਾ ਘਟਨਾਕ੍ਰਮ ਪੇਸ਼ ਕਰਦਿਆਂ ਹਾਈਕੋਰਟ ਨੇ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ 'ਤੇ ਚੁੱਕੇ ਸੁਆਲ

ਚੰਡੀਗੜ੍ਹ, 18 ਸਤੰਬਰ (ਬਿ੍ਜੇਂਦਰ ਗੌੜ)-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ 18 ਅਗਸਤ 2020 ਨੂੰ ਪੰਜਾਬ ਪੁਲਿਸ ਦੇ ਐਸ. ਟੀ. ਐਫ. ਵਲੋਂ ਮੁਹਾਲੀ ਵਿਖੇ ਦਰਜ ਡਰੱਗ ਕੇਸ 'ਚ ਮੁਲਜ਼ਮ ਬਲਵਿੰਦਰ ਸਿੰਘ ਉਰਫ਼ ਕੁਕੂ ਅਤੇ ਚਰਜਨੀਤ ਸਿੰਘ ਉਰਫ਼ ਚੰਨ ਦੀਆਂ ਨਿਯਮਿਤ ਜ਼ਮਾਨਤ ਅਰਜ਼ੀਆਂ ...

ਪੂਰੀ ਖ਼ਬਰ »

ਵਿਦਿਆਰਥੀ ਜਥੇਬੰਦੀਆਂ ਵਲੋਂ ਜਾਅਲੀ ਦਾਖ਼ਲੇ ਵਿਰੁੱਧ ਪ੍ਰਦਰਸ਼ਨ

ਚੰਡੀਗੜ੍ਹ, 18 ਸਤੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਯੂਨੀਵਰਸਿਟੀ ਵਿਚਲੀਆਂ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਵਲੋਂ ਮਹਿਲਾ ਪ੍ਰੋਫੈਸਰ ਦੇ ਪੁੱਤਰ ਦੇ ਜਾਅਲੀ ਦਾਖ਼ਲੇ ਦੇ ਵਿਰੋਧ 'ਚ ਕੈਂਪਸ ਵਿਚ ਰੋਸ ਪ੍ਰਦਰਸ਼ਨ ਕੀਤਾ ਤੇ ਯੂਨੀਵਰਸਿਟੀ ਦੇ ਡੀਨ ਨਿਰਦੇਸ਼ਕ ਨੂੰ ...

ਪੂਰੀ ਖ਼ਬਰ »

ਸਿਹਤ ਮੰਤਰੀ ਦੀ ਰਹਿਨੁਮਾਈ ਹੇਠ ਮੁਹਾਲੀ ਦੇ ਕਈ ਪਰਿਵਾਰ ਕਾਂਗਰਸ ਪਾਰਟੀ 'ਚ ਹੋਏ ਸ਼ਾਮਿਲ

ਐੱਸ. ਏ. ਐੱਸ. ਨਗਰ, 18 ਸਤੰਬਰ (ਕੇ. ਐੱਸ. ਰਾਣਾ)-ਮੁਹਾਲੀ ਸ਼ਹਿਰ ਅੰਦਰ ਕਾਂਗਰਸ ਪਾਰਟੀ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਵਾ. ਨੰ. 50 ਤੋਂ ਨਗਰ ਨਿਗਮ ਦੀ ਚੋਣ ਲੜ ਚੁੱਕੇ ਹਰਪ੍ਰੀਤ ਸਿੰਘ ਡਿਪਟੀ ਆਪਣੇ ਸਮਰਥਕਾਂ ਸਮੇਤ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ...

ਪੂਰੀ ਖ਼ਬਰ »

21 ਕਿੱਲੋ ਗਾਂਜੇ ਸਮੇਤ ਔਰਤ ਗਿ੍ਫ਼ਤਾਰ

ਚੰਡੀਗੜ੍ਹ, 18 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਨਸ਼ੇ ਦੀ ਤਸਕਰੀ ਦੇ ਮਾਮਲੇ 'ਚ ਇਕ ਔਰਤ ਨੂੰ ਗਿ੍ਫ਼ਤਾਰ ਕੀਤਾ ਹੈ ਜਿਸ ਤੋਂ 21 ਕਿੱਲੋ ਗਾਂਜਾ ਬਰਾਮਦ ਕੀਤਾ ਗਿਆ ਹੈ | ਗਿ੍ਫ਼ਤਾਰ ਔਰਤ ਦੀ ਪਛਾਣ ਕਾਲਕਾ ਦੀ ਰਹਿਣ ਵਾਲੀ ...

ਪੂਰੀ ਖ਼ਬਰ »

ਪ੍ਰੋਫੈਸਰਾਂ ਵਲੋਂ ਸ਼ੁਰੂ ਕੀਤੀ ਲੜੀਵਾਰ ਭੁੱਖ ਹੜਤਾਲ ਜਾਰੀ

ਚੰਡੀਗੜ੍ਹ, 18 ਸਤੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਦੇ ਸਰਕਾਰੀ, ਗੈਰ-ਸਰਕਾਰੀ ਤੇ ਸਰਕਾਰੀ ਯੂਨੀਵਰਸਿਟੀਆਂ ਦੀਆਂ ਚੁਣੀਆਂ ਹੋਈਆਂ ਵੱਖ-ਵੱਖ ਅਧਿਆਪਕ ਜਥੇਬੰਦੀਆਂ ਵਲੋਂ ਬਣਾਈ ਸਾਂਝੀ ਜਥੇਬੰਦੀ ਪੰਜਾਬ ਫੈਡਰੇਸ਼ਨ ਆਫ ਯੂਨੀਵਰਸਿਟੀ ਐਂਡ ਕਾਲਜ ਟੀਚਰ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਸਪੋਰਟਸ ਕੋਟਾ ਤਹਿਤ ਐਲ. ਐਲ. ਬੀ./ ਐਲ. ਐਲ. ਐਮ. ਕੋਰਸਾਂ 'ਚ ਦਾਖ਼ਲੇ ਦੀ ਕਾਰਵਾਈ 'ਤੇ ਲੱਗੀ ਰੋਕ

ਚੰਡੀਗੜ੍ਹ, 18 ਸਤੰਬਰ (ਬਿ੍ਜੇਂਦਰ ਗੌੜ)-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਕ ਆਦੇਸ਼ ਜਾਰੀ ਕਰਦਿਆਂ ਪੰਜਾਬ ਯੂਨੀਵਰਸਿਟੀ ਨੂੰ ਕਿਹਾ ਹੈ ਕਿ ਐਲ. ਐਲ. ਐਮ. ਤੇ ਐਲ. ਐਲ. ਬੀ. ਕੋਰਸਾਂ 'ਚ ਦਾਖ਼ਲੇ ਸਬੰਧੀ ਸਪੋਰਟਸ ਸ਼੍ਰੇਣੀ ਦੀ ਅੰਤਿਮ ਮੈਰਿਟ ਸੂਚੀ ਨੂੰ ਅੰਤਿਮ ਰੂਪ ਨਾ ...

ਪੂਰੀ ਖ਼ਬਰ »

ਮਹਿਲਾ ਦੇ ਸਿਰ 'ਤੇ ਏਅਰ ਗੰਨ ਨਾਲ ਹਮਲਾ ਕਰਨ ਵਾਲੇ ਲਿਵ ਇਨ ਪਾਰਟਨਰ ਗਿ੍ਫ਼ਤਾਰ

ਚੰਡੀਗੜ੍ਹ, 18 ਸਤੰਬਰ (ਅਜੀਤ ਬਿਊਰੋ)-ਚੰਡੀਗੜ੍ਹ ਪੁਲਿਸ ਨੇ ਸੱਟ ਪਹੁੰਚਾਉਣ, ਟ੍ਰੇਸਪਾਸਿੰਗ ਸਮੇਤ ਅਸਲ੍ਹਾ ਐਕਟ ਦੀਆਂ ਧਾਰਾਵਾਂ ਤਹਿਤ ਬੀਤੇ 30 ਜੂਨ ਨੂੰ ਦਰਜ ਕੀਤੇ ਕੇਸ 'ਚ ਮੁਜ਼ੱਫ਼ਰਨਗਰ (ਉੱਤਰ ਪ੍ਰਦੇਸ਼) ਵਸਨੀਕ ਵਿਨੀਤ ਨਾਰਾਇਣ (24) ਤੇ ਧਰਮਸ਼ਾਲਾ (ਹਿਮਾਚਲ ...

ਪੂਰੀ ਖ਼ਬਰ »

ਗੁ. ਤਾਲਮੇਲ ਕਮੇਟੀ ਮੁਹਾਲੀ ਵਲੋਂ ਬੇਅਦਬੀ ਦੀ ਘਟਨਾ ਦੀ ਨਿਖੇਧੀ

ਐੱਸ. ਏ. ਐੱਸ. ਨਗਰ, 18 ਸਤੰਬਰ (ਕੇ. ਐੱਸ. ਰਾਣਾ)-ਸਥਾਨਕ ਫੇਜ਼-2 ਵਿਚਲੇ ਗੁ. ਸਾਹਿਬਜ਼ਾਦਾ ਅਜੀਤ ਸਿੰਘ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਪੂਰਨ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਗੁ. ਤਾਲਮੇਲ ਕਮੇਟੀ ਮੁਹਾਲੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ...

ਪੂਰੀ ਖ਼ਬਰ »

ਮਾਜਰੀ ਦੇ ਕੁਸ਼ਤੀ ਦੰਗਲ ਦੌਰਾਨ ਝੰਡੀ ਦੀ ਕੁਸ਼ਤੀ ਪਹਿਲਵਾਨ ਸੋਮਵੀਰ ਰੋਹਤਕ ਨੇ ਜਿੱਤੀ

ਮਾਜਰੀ, 18 ਸਤੰਬਰ (ਕੁਲਵੰਤ ਸਿੰਘ ਧੀਮਾਨ)-ਪਿੰਡ ਮਾਜਰੀ ਦੇ ਬਾਬਾ ਦਿਆ ਨਾਥ ਮੰਦਰ ਦੀ ਕਮੇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਭੰਡਾਰਾ ਤੇ ਕੁਸ਼ਤੀ ਦੰਗਲ ਕਰਵਾਇਆ ਗਿਆ | ਕੁਸ਼ਤੀ ਦੰਗਲ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਾਣਾ ਰਣਜੀਤ ...

ਪੂਰੀ ਖ਼ਬਰ »

ਸਿੰਗਲਾ ਵਲੋਂ ਸਕੂਲ ਮੁਖੀਆਂ ਤੇ ਅਧਿਆਪਕਾਂ ਲਈ ਵਿਸ਼ੇਸ਼ ਆਨਲਾਈਨ ਮਡਿਊਲ ਜਾਰੀ

ਚੰਡੀਗੜ੍ਹ, 18 ਸਤੰਬਰ (ਅਜੀਤ ਬਿਊਰੋ)-ਸਕੂਲਾਂ 'ਚ ਸਿੱਖਿਆ ਦੇ ਮਿਆਰ ਬਾਰੇ ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਲਈ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਅਧਿਆਪਕਾਂ ਨੂੰ ਲਗਾਤਾਰ ਅਗਵਾਈ ਦਿੱਤੀ ਜਾ ਰਹੀ ਹੈ | ਇਸੇ ਲੜੀ ਤਹਿਤ ...

ਪੂਰੀ ਖ਼ਬਰ »

ਐਸ. ਡੀ. ਕਾਲਜ ਵਿਖੇ 'ਪੱਤਰਕਾਰਾਂ ਨੂੰ ਚੁਣੌਤੀਆਂ' ਵਿਸ਼ੇ 'ਤੇ ਆਨਲਾਈਨ ਸਮਾਗਮ

ਚੰਡੀਗੜ੍ਹ, 18 ਸਤੰਬਰ (ਪ੍ਰੋ. ਅਵਤਾਰ ਸਿੰਘ)-ਐਸ. ਡੀ. ਕਾਲਜ ਸੈਕਟਰ 32 ਦੇ ਪੱਤਰਕਾਰੀ ਤੇ ਜਨ ਸੰਚਾਰ ਵਿਭਾਗ ਵਲੋਂ ਪੱਤਰਕਾਰਾਂ ਨੂੰ ਚੁਣੋਤੀਆਂ ਵਿਸ਼ੇ 'ਤੇ ਆਨਲਾਈਨ ਸਮਾਗਮ ਕਰਵਾਇਆ ਗਿਆ, ਜਿਸ 'ਚ ਚੰਡੀਗੜ੍ਹ ਦੇ ਸੀਨੀਅਰ ਐਂਕਰ ਤੇ ਕਾਰਜਕਾਰੀ ਸੰਪਾਦਕ ਟੀ. ਵੀ. ਟੂਡੇ ...

ਪੂਰੀ ਖ਼ਬਰ »

ਰਸਤਾ ਖੋਲ੍ਹਣ ਲਈ ਮੀਟਿੰਗ ਅੱਜ

ਚੰਡੀਗੜ੍ਹ, 18 ਸਤੰਬਰ (ਐਨ. ਐਸ. ਪਰਵਾਨਾ)-ਸੁਪਰੀਮ ਕੋਰਟ ਦੇ ਆਦੇਸ਼ 'ਤੇ ਹਰਿਆਣਾ ਸਰਕਾਰ ਨੇ ਕਿਸਾਨਾਂ ਨਾਲ 19 ਸਤੰਬਰ ਨੂੰ ਮੂਰਥਲ 'ਚ ਇਕ ਮੀਟਿੰਗ ਬੁਲਾਈ ਹੈ, ਜਿਸ 'ਚ ਕੁੰਡਲੀ ਬਾਰਡਰ 'ਤੇ ਨੈਸ਼ਨਲ ਹਾਈਵੇ ਦੀ ਸੜਕ ਦੇ ਇਕ ਹਿੱਸੇ ਨੂੰ ਖ਼ਾਲੀ ਕਰਵਾਉਣ ਵਾਸਤੇ ਗੱਲਬਾਤ ...

ਪੂਰੀ ਖ਼ਬਰ »

ਐਨ. ਐਸ. ਯੂ. ਆਈ. ਵਲੋਂ ਮੋਦੀ ਦੇ ਜਨਮ ਦਿਨ 'ਤੇ ਰੋਸ ਪ੍ਰਦਰਸ਼ਨ

ਚੰਡੀਗੜ੍ਹ, 18 ਸਤੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚਲੀ ਵਿਦਿਆਰਥੀ ਜਥੇਬੰਦੀ ਐਨ. ਐਸ. ਯੂ. ਆਈ. ਚੰਡੀਗੜ੍ਹ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ 'ਤੇ ਯੂਨੀਵਰਸਿਟੀ ਕੈਂਪਸ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਅੱਜ ਦੇ ਦਿਨ ਨੂੰ ...

ਪੂਰੀ ਖ਼ਬਰ »

ਪ੍ਰਸ਼ਾਸਕ ਦੇ ਸਲਾਹਕਾਰ ਵਲੋਂ ਸ਼ਹਿਰ 'ਚ ਕੋਨਵੈਕਸ ਮਿਰਰ ਦਾ ਉਦਘਾਟਨ

ਚੰਡੀਗੜ੍ਹ, 18 ਸਤੰਬਰ (ਬਿ੍ਜੇਂਦਰ)-ਪ੍ਰਸ਼ਾਸਕ ਦੇ ਸਲਾਹਕਾਰ ਧਰਮ ਪਾਲ ਵਲੋਂ ਸੁੱਖਨਾ ਝੀਲ ਮੋੜ, ਸੈਕਟਰ 1 ਵਿਖੇ ਕੋਨਵੈਕਸ ਮਿਰਰ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਪ੍ਰਸ਼ਾਸਨ ਦੇ ਕਈ ਵੱਡੇ ਅਫ਼ਸਰਾਂ ਸਮੇਤ ਚੰਡੀਗੜ੍ਹ ਪੁਲਿਸ ਦੇ ਡੀ. ਜੀ. ਪੀ. ਵੀ ਮੌਜੂਦ ਸਨ | ਆਈ. ਸੀ. ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਦੌਰਾਨ 87 ਯੂਨਿਟ ਖ਼ੂਨ ਇਕੱਤਰ

ਖਰੜ, 18 ਸਤੰਬਰ (ਗੁਰਮੁੱਖ ਸਿੰਘ ਮਾਨ)-ਲਾਇਨਜ਼ ਕਲੱਬ ਖਰੜ ਓਮੰਗ ਵਲੋਂ ਸਿਟੀਜ਼ਨ ਵੈੱਲਫ਼ੇਅਰ ਕਲੱਬ ਖਰੜ ਤੇ ਕਿ੍ਸਚਨ ਵੈੱਲਫ਼ੇਅਰ ਸੁਸਾਇਟੀ ਖਰੜ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਸਬੰਧੀ ਕਲੱਬ ਦੇ ਪ੍ਰਧਾਨ ਸੁਨੀਲ ਅਗਰਵਾਲ ਤੇ ਸਕੱਤਰ ਕਮਲਜੀਤ ...

ਪੂਰੀ ਖ਼ਬਰ »

ਪੇਪਰ ਲੀਕ ਮਾਮਲਾ 'ਚ ਇਕ ਹੋਰ ਗਿ੍ਫ਼ਤਾਰ

ਚੰਡੀਗੜ੍ਹ, 18 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਪੁਲਿਸ ਨੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਇਕ ਹੋਰ ਦੋਸ਼ੀ ਮੁਹੰਮਦ ਅਫ਼ਜਲ ਸ੍ਰੀਨਗਰ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸ ਦੋਸ਼ੀ ਨੂੰ ਫੜਨ ਲਈ ਪੁਲਿਸ ਨੇ 2 ਲੱਖ ਰੁ. ਦਾ ਇਨਾਮ ਰੱਖਿਆ ਹੋਇਆ ਸੀ | ਇਕ ਦੋਸ਼ੀ ਪਹਿਲਾਂ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸਿੰਘ ਸਭਾ ਸੈਕਟਰ-78 ਵਿਖੇ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ

ਐੱਸ. ਏ. ਐੱਸ. ਨਗਰ, 18 ਸਤੰਬਰ (ਕੇ. ਐੱਸ. ਰਾਣਾ)-ਗੁਰਦੁਆਰਾ ਸ੍ਰੀ ਸਿੰਘ ਸਭਾ ਸੈਕਟਰ-78 ਮੁਹਾਲੀ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਭੁਪਿੰਦਰ ਸਿੰਘ ਸੋਮਲ, ਪ੍ਰਧਾਨ ਸਰਬਜੀਤ ਸਿੰਘ, ਮਹਾਂਵੀਰ ਸਿੰਘ ਭੱਟੀ, ਖ਼ਜ਼ਾਨਚੀ ਰਾਵਿੰਦਰ ਸੰਧੂ ਤੇ ਰੈਜ਼ੀਡੈਂਟਸ ਵੈੱਲਫ਼ੇਅਰ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਨੇ ਫਸਟ-ਏਡ ਸਿਖਲਾਈ ਸਰਟੀਫਿਕੇਟ ਕੋਰਸ ਦਾ ਆਯੋਜਨ

ਚੰਡੀਗੜ੍ਹ, 18 ਸਤੰਬਰ (ਪ੍ਰੋ. ਅਵਤਾਰ ਸਿੰਘ) ਸਿੱਖ ਐਜੂਕੇਸਨਲ ਸੁਸਾਇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੋਬਿੰਦ ਸਿੰਘ ਕਾਲਜ ਨੇ ਇੰਡੀਅਨ ਰੈਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਚਾਰ ਦਿਨਾਂ ਫਸਟ-ਏਡ ਸਿਖਲਾਈ ਸਰਟੀਫਿਕੇਟ ਕੋਰਸ ਦਾ ਆਯੋਜਨ ਕੀਤਾ | ਇਸ ਨਵੀਨਤਮ ...

ਪੂਰੀ ਖ਼ਬਰ »

ਪ੍ਰਾਈਵੇਟ ਸਕੂਲਾਂ ਦੀਆਂ ਜਥੇਬੰਦੀਆਂ ਵਲੋਂ ਸਕੂਲ ਸਮੱਸਿਆਵਾਂ ਦੇ ਹੱਲ ਲਈ ਸਿੱਖਿਆ ਸਕੱਤਰ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 18 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪ੍ਰਾਈਵੇਟ ਸਕੂਲਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਰਾਸਾ ਪੰਜਾਬ (ਮਾਨ) ਤੇ ਰਾਸਾ ਪੰਜਾਬ (ਯੂ. ਕੇ.) ਵਲੋਂ ਪ੍ਰਾਈਵੇਟ ਸਕੂਲਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਨਾਲ ...

ਪੂਰੀ ਖ਼ਬਰ »

ਪੁਸਤਕ 'ਪਾ ਦੇ ਪੈਲਾਂ' ਦਾ ਰਿਲੀਜ਼ ਸਮਾਗਮ ਅੱਜ

ਐੱਸ. ਏ. ਐੱਸ. ਨਗਰ, 18 ਸਤੰਬਰ (ਰਾਣਾ)-ਪੰਜਾਬੀ ਸਾਹਿਤ ਸਭਾ ਮੁਹਾਲੀ ਦੇ ਜਨਰਲ ਸਕੱਤਰ ਡਾ. ਸਵੈਰਾਜ ਸੰਧੂ ਤੇ ਸਭਾ ਦੀ ਪ੍ਰੈੱਸ ਸਕੱਤਰ ਨਰਿੰਦਰ ਕੌਰ ਨਸਰੀਨ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਭਰਦੇ ਵਾਰਤਕ ਲੇਖਕ ਵੀਰ ਦਵਿੰਦਰ ਸਿੰਘ ਦੀ ਪਲੇਠੀ ਪੁਸਤਕ ...

ਪੂਰੀ ਖ਼ਬਰ »

ਕਸਬਾ ਨਵਾਂਗਰਾਉਂ ਦੇ ਰਾਮ ਸ਼ਰਨ ਮੰਦਰ ਨੇੜੇ ਖੜ੍ਹਾ ਟਾਟਾ ਏਜ਼ ਜੀਪ ਚੋਰੀ

ਮਾਜਰੀ, 18 ਸਤੰਬਰ (ਧੀਮਾਨ)-ਕਸਬਾ ਨਵਾਂਗਰਾਉਂ ਦੇ ਰਾਮ ਸ਼ਰਨ ਮੰਦਰ ਨੇੜੇ ਖੜ੍ਹਾ ਟਾਟਾ ਏਜ਼ ਜੀਪ (ਛੋਟਾ ਹਾਥੀ) ਕਿਸੇ ਵਲੋਂ ਚੋਰੀ ਕਰ ਲਿਆ ਗਿਆ | ਇਸ ਸਬੰਧੀ ਥਾਣਾ ਨਵਾਂਗਰਾਉਂ ਵਿਖੇ ਦਿੱਤੀ ਸ਼ਿਕਾਇਤ 'ਚ ਸ਼ਿਵ ਦੱਤ ਵਾਸੀ ਕਮਾਊ ਕਾਲੋਨੀ ਨਵਾਂਗਰਾਉਂ ਨੇ ਦੱਸਿਆ ਹੈ ਕਿ ...

ਪੂਰੀ ਖ਼ਬਰ »

ਗਾਇਕਾ ਅਸੀਸ ਕੌਰ ਦਾ 'ਤੂੰ ਹੀ-ਤੂੰ ਹੀ' ਧਾਰਮਿਕ ਗੀਤ ਗੁ. ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵਲੋਂ ਜਾਰੀ

ਐੱਸ. ਏ. ਐੱਸ. ਨਗਰ, 18 ਸਤੰਬਰ (ਕੇ. ਐੱਸ. ਰਾਣਾ)-ਪਿੰਡ ਸੋਹਾਣਾ ਦੇ ਗੁ. ਸਿੰਘ ਸ਼ਹੀਦਾਂ ਦੀ ਪ੍ਰਬੰਧਕ ਕਮੇਟੀ ਵਲੋਂ ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ 'ਤੂੰ ਹੀ-ਤੰੂ ਹੀ' ਜਾਰੀ ਕੀਤਾ ਗਿਆ | ਧਾਰਮਿਕ ਗੀਤ ਦੀ ਧੁੰਨ ਤੇ ਗਾਇਨ ਅਸੀਸ ਕੌਰ ਵਲੋਂ ਕੀਤਾ ਗਿਆ ਹੈ ਜਦ ਕਿ ਸੰਗੀਤ ...

ਪੂਰੀ ਖ਼ਬਰ »

ਸੁਖਬੀਰ ਵਲੋਂ ਦਿੱਲੀ 'ਚ ਕੱਢਿਆ ਮਾਰਚ ਸਿਰਫ਼ ਬਾਦਲ ਦਲ ਦਾ ਸ਼ਕਤੀ ਪ੍ਰਦਰਸ਼ਨ-ਪਰਮਿੰਦਰ ਸਿੰਘ ਢੀਂਡਸਾ

ਐੱਸ. ਏ. ਐੱਸ. ਨਗਰ, 18 ਸਤੰਬਰ (ਕੇ. ਐੱਸ. ਰਾਣਾ)-ਕੇਂਦਰੀ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਕਿਸਾਨਾਂ ਨੂੰ ਧੋਖਾ ਦੇਣ ਤੇ ਹੁਣ ਕਿਸਾਨਾਂ ਦੇ ਹਿਤੈਸ਼ੀ ਹੋਣ ਦਾ ਵਿਖਾਵਾ ਕਰ ਰਹੇ ਬਾਦਲ ਦਲ 'ਤੇ ਤਿੱਖੇ ਹਮਲੇ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ, ...

ਪੂਰੀ ਖ਼ਬਰ »

ਪੁੱਡਾ ਦੇ ਡਰਾਈਵਰ ਨੇ ਜੇ. ਈ. 'ਤੇ ਸਾਥੀਆਂ ਨਾਲ ਮਿਲ ਕੇ ਹਮਲਾ ਕਰਨ ਦਾ ਲਗਾਇਆ ਦੋਸ਼

ਐੱਸ. ਏ. ਐੱਸ. ਨਗਰ, 18 ਸਤੰਬਰ (ਕੇ. ਐੱਸ. ਰਾਣਾ)-ਮੁਹਾਲੀ ਵਿਖੇ ਸੱਦੇ ਗਏ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਪੁੱਡਾ ਦੇ ਡਰਾਈਵਰ ਕੁਲਦੀਪ ਸਿੰਘ ਨੇ ਦੱਸਿਆ ਕਿ ਉਕਤ ਜੇ. ਈ. ਵਲੋਂ ਪਹਿਲਾਂ ਉਸ 'ਤੇ ਪੁੱਡਾ ਭਵਨ 'ਚ ਹਮਲਾ ਕੀਤਾ ਗਿਆ ਸੀ, ਜਿਥੇ ਕਿ ਉਸ ਨੂੰ ਹਾਕੀਆਂ ...

ਪੂਰੀ ਖ਼ਬਰ »

ਫੈਪ ਪੰਜਾਬ ਵਲੋਂ 'ਬੈਸਟ ਟੀਚਰ ਐਵਾਰਡ' 2 ਨੂੰ

ਐੱਸ. ਏ. ਐੱਸ. ਨਗਰ, 18 ਸਤੰਬਰ (ਕੇ. ਐੱਸ. ਰਾਣਾ)-ਪੰਜਾਬ ਦੇ ਸਾਰੇ ਪ੍ਰਾਈਵੇਟ ਸਕੂਲਾਂ ਦੀ ਨੁਮਾਇੰਦਗੀ ਕਰਨ ਵਾਲੀ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ਼ ਪੰਜਾਬ (ਫੈਪ) ਵਲੋਂ ਐਵਾਰਡਾਂ ਦੇ ਦੂਜੇ ਪੜਾਅ ਤਹਿਤ ਹੁਣ 2 ਅਕਤੂਬਰ ਨੂੰ 'ਫੈਪ ਨੈਸ਼ਨਲ ...

ਪੂਰੀ ਖ਼ਬਰ »

ਸੱਤਾ ਦੇ ਹੰਕਾਰ 'ਚ ਕੰਮ ਕਰ ਰਹੀ ਮੋਦੀ ਸਰਕਾਰ ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਨਾ ਸਮਝੇ-ਅਨਮੋਲ ਗਗਨ ਮਾਨ

ਐੱਸ. ਏ. ਐੱਸ. ਨਗਰ, 18 ਸਤੰਬਰ (ਕੇ. ਐੱਸ. ਰਾਣਾ)-ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਮੁਹਾਲੀ ਇਕਾਈ ਵਲੋਂ ਕਾਲੇ ਖੇਤੀ ਕਾਨੂੰਨਾਂ ਦੇ ਪਾਸ ਹੋਏ ਨੂੰ 1 ਸਾਲ ਪੂਰਾ ਹੋਣ ਤੇ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਸਥਾਨਕ ਫੇਜ਼-7 ਤੋਂ ਲੈ ਕੇ ਫੇਜ਼-3/5 ...

ਪੂਰੀ ਖ਼ਬਰ »

ਪਿੰਡ ਮੱਛਲੀ ਕਲਾਂ ਤੋਂ ਝੰਜੇੜੀ ਤੱਕ ਲਿੰਕ ਸੜਕ ਦੀ ਮੁਰੰਮਤ 'ਤੇ ਖ਼ਰਚੇ ਜਾ ਰਹੇ ਨੇ 43 ਲੱਖ-ਸ਼ਰਮਾ

ਖਰੜ, 18 ਸਤੰਬਰ (ਮਾਨ)-ਬਲਾਕ ਖਰੜ ਤਹਿਤ ਪੈਂਦੇ ਪਿੰਡ ਮੱਛਲੀ ਕਲਾਂ ਤੋਂ ਝੰਜੇੜੀ ਨੂੰ ਜਾਂਦੀ ਲਿੰਕ ਸੜਕ ਦੀ ਮੁਰੰਮਤ ਲਈ ਪੰਜਾਬ ਮੰਡੀਕਰਨ ਬੋਰਡ ਵਲੋਂ 43 ਲੱਖ ਰੁ. ਖ਼ਰਚੇ ਜਾ ਰਹੇ ਹਨ, ਜਿਸ ਸਬੰਧੀ ਬਜਟ ਪਾਸ ਹੋ ਚੁੱਕਾ ਹੈ ਤੇ ਅਗਲੇ ਕੁਝ ਦਿਨਾਂ ਵਿਚ ਕੰਮ ਸ਼ੁਰੂ ਹੋ ...

ਪੂਰੀ ਖ਼ਬਰ »

ਕੈਪਟਨ ਨੇ ਸੁਖਬੀਰ ਤੇ ਮਜੀਠੀਆ ਪਿੱਛੇ ਲੱਗ ਕੇ ਆਪਣਾ ਵਾਜੂਦ ਗਵਾਇਆ-ਬੱਬੀ ਬਾਦਲ

ਐੱਸ. ਏ. ਐੱਸ. ਨਗਰ, 18 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਜਰਨਲ ਸਕੱਤਰ ਤੇ ਨੌਜਵਾਨ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਪਿੱਛੇ ਲੱਗ ਕੇ ...

ਪੂਰੀ ਖ਼ਬਰ »

ਬੇਕਾਬੂ ਕਾਰ ਦੀ ਲਪੇਟ 'ਚ ਆਉਣ ਕਾਰਨ ਸਾਈਕਲ ਸਵਾਰ ਜ਼ਖ਼ਮੀ

ਕੁਰਾਲੀ, 18 ਸਤੰਬਰ (ਹਰਪ੍ਰੀਤ ਸਿੰਘ)-ਸ਼ਹਿਰ ਦੇ ਮੋਰਿੰਡਾ ਮਾਰਗ 'ਤੇ ਇਕ ਤੇਜ਼ ਰਫ਼ਤਾਰ ਬੇਕਾਬੂ ਹੋਈ ਕਾਰ ਦੀ ਲਪੇਟ 'ਚ ਆਉਣ ਕਰਕੇ ਇਕ ਸਾਈਕਲ ਸਵਾਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਜਦ ਕਿ ਇਕ ਮਹਿਲਾ ਸਮੇਤ ਇਕ ਹੋਰ ਵਿਅਕਤੀ ਨੂੰ ਮਾਮੂਲੀ ਸੱਟਾਂ ਲੱਗੀਆਂ | ਜਾਣਕਾਰੀ ...

ਪੂਰੀ ਖ਼ਬਰ »

ਜਾਅਲੀ ਵਿਅਕਤੀ ਖੜ੍ਹਾ ਕਰ ਕੇ ਰਜਿਸਟਰੀ ਕਰਵਾਉਣ 'ਤੇ 7 ਖ਼ਿਲਾਫ਼ ਮਾਮਲਾ ਦਰਜ

ਮਾਜਰੀ, 18 ਸਤੰਬਰ (ਕੁਲਵੰਤ ਸਿੰਘ ਧੀਮਾਨ)-ਥਾਣਾ ਮਾਜਰੀ ਵਿਖੇ ਜਾਅਲੀ ਵਿਅਕਤੀ ਖੜ੍ਹਾ ਕਰਕੇ ਜ਼ਮੀਨ ਦੀ ਰਜਿਸਟਰੀ ਕਰਵਾਉਣ ਦੇ ਦੋਸ਼ ਹੇਠ ਸਰਬਜੀਤ ਸਿੰਘ ਪੁੱਤਰ ਬਹਾਦਰ ਸਿੰਘ ਵਾਸੀ ਪਿੰਡ ਦੁਲਵਾਂ, ਹਰਜੀਤ ਸਿੰਘ ਪੁੱਤਰ ਰਣਧੀਰ ਸਿੰਘ ਵਾਸੀ ਪਿੰਡ ਢਕੌਰਾਂ ਖੁਰਦ, ...

ਪੂਰੀ ਖ਼ਬਰ »

ਹਰਪ੍ਰੀਤ ਸਿੰਘ ਡਡਵਾਲ ਸਰਬਸੰਮਤੀ ਨਾਲ ਬਣੇ ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਪ੍ਰਧਾਨ

ਐੱਸ. ਏ. ਐੱਸ. ਨਗਰ, 18 ਸਤੰਬਰ (ਕੇ. ਐੱਸ. ਰਾਣਾ)-ਸਥਾਨਕ ਫੇਜ਼-10 ਦੇ ਇਕ ਹੋਟਲ 'ਚ ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਵਲੋਂ ਸੱਦੇ ਗਏ ਇਕ ਜਨਰਲ ਇਜਲਾਸ ਦੌਰਾਨ ਹਰਪ੍ਰੀਤ ਸਿੰਘ ਡਡਵਾਲ ਨੂੰ ਸਰਬਸੰਮਤੀ ਨਾਲ ਐਸੋਸੀਏਸ਼ਨ ਦਾ ਪ੍ਰਧਾਨ ਚੁਣ ਲਿਆ ਗਿਆ, ਪਰ ਇਸ ਦੇ ...

ਪੂਰੀ ਖ਼ਬਰ »

ਮੰਤਰੀ ਸਿੱਧੂ ਵਲੋਂ ਫੇਜ਼-2 'ਚ ਵਾਟਰ ਬੂਸਟਰ ਦੇ ਉਦਘਾਟਨ ਸਮੇਤ ਵੱਖ-ਵੱਖ ਵਿਕਾਸ ਕਾਰਜ ਸ਼ੁਰੂ ਕਰਵਾਏ

ਐੱਸ. ਏ. ਐੱਸ. ਨਗਰ, 18 ਸਤੰਬਰ (ਕੇ. ਐੱਸ. ਰਾਣਾ)-ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਵਲੋਂ ਮੁਹਾਲੀ ਦੇ ਵੱਖ-ਵੱਖ ਵਾਰਡਾਂ 'ਚ ਕਰੋੜਾਂ ਰੁ. ਦੇ ਵਿਕਾਸ ਕਾਰਜ ਆਰੰਭ ਕਰਵਾਏ ਗਏ | ਇਸ ਮੌਕੇ ਸਿਹਤ ਮੰਤਰੀ ਸਿੱਧੂ ਨੇ ਕਿਹਾ ਕਿ ਪੂਰਾ ਮੁਹਾਲੀ ਸ਼ਹਿਰ ਉਨ੍ਹਾਂ ਦਾ ਆਪਣਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX