ਤਾਜਾ ਖ਼ਬਰਾਂ


ਭਾਜਪਾ ਦੀ ਤੀਜੀ ਸੂਚੀ ਜਾਰੀ
. . .  6 minutes ago
ਦਿਨੇਸ਼ ਬਾਂਸਲ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ’ਚ ਸ਼ਾਮਿਲ
. . .  33 minutes ago
ਸੰਗਰੂਰ ,27 ਜਨਵਰੀ (ਧੀਰਜ ਪਸ਼ੌਰੀਆ )- ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਅਤੇ 2017 ’ਚ ਸੰਗਰੂਰ ਤੋਂ ਪਾਰਟੀ ਦੀ ਟਿਕਟ ਤੇ ਚੋਣ ਲੜ ਚੁੱਕੇ ਦਿਨੇਸ਼ ਬਾਂਸਲ ਅੱਜ ਅਮ੍ਰਿਤਸਰ ਵਿਖੇ ਪੰਜਾਬ ...
ਜਲਦੀ ਹੀ ਮੁੱਖ ਮੰਤਰੀ ਚਿਹਰੇ ਲਈ ਇਕ ਨਾਮ ਹੋਵੇਗਾ ਤੁਹਾਡੇ ਸਾਹਮਣੇ - ਰਾਹੁਲ ਗਾਂਧੀ
. . .  57 minutes ago
ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ 'ਤੇ ਵਿੰਨ੍ਹਿਆ ਨਿਸ਼ਾਨਾ
. . .  about 2 hours ago
ਅੰਮ੍ਰਿਤਸਰ, 27 ਜਨਵਰੀ-ਅੰਮ੍ਰਿਤਸਰ ਵਿਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਚੋਣਾਂ ਦਾ ਮਾਹੌਲ ਕਾਫੀ ਦੇਰ ਤੋਂ ਚੱਲ ਰਿਹਾ...
ਵਿਦੇਸ਼ ਮੰਤਰੀ ਡਾ.ਐੱਸ. ਜੈਸ਼ੰਕਰ ਕੋਰੋਨਾ ਪਾਜ਼ੀਟਿਵ
. . .  about 2 hours ago
ਨਵੀਂ ਦਿੱਲੀ, 27 ਜਨਵਰੀ- ਵਿਦੇਸ਼ ਮੰਤਰੀ ਡਾ.ਐੱਸ. ਜੈਸ਼ੰਕਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਿਹੜੇ ਲੋਕ ਮੇਰੇ ਸੰਪਰਕ 'ਚ ਆਏ ਹਨ ਉਹ ਵੀ ਢੁਕਵੀਂਆਂ ਸਾਵਧਾਨੀਆਂ..
ਚੋਣਾਂ ਤੋਂ ਪਹਿਲਾਂ ਸੀ.ਐੱਮ. ਦਾ ਚਿਹਰਾ ਕਰਾਂਗੇ ਐਲਾਨ- ਰਾਹੁਲ ਗਾਂਧੀ
. . .  about 3 hours ago
ਜਲੰਧਰ, 27 ਜਨਵਰੀ - ਜਲੰਧਰ 'ਚ ਵਰਚੂਅਲ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਵਲੋਂ ਐਲਾਨ ਕੀਤਾ ਗਿਆ ਹੈ ਕਿ ਕਾਂਗਰਸ ਵਲੋਂ ਪੰਜਾਬ ਚੋਣਾਂ ਲਈ ਸੀ.ਐੱਮ. ਚਿਹਰੇ ਦਾ ਐਲਾਨ ਕੀਤਾ ਜਾਵੇਗਾ। ਇਹ ਫ਼ੈਸਲਾ ਵਰਕਰਾਂ ਦੀ ਰਾਏ ਤੋਂ ਬਾਅਦ ਲਿਆ...
ਪੰਜਾਬ ਦੇ ਵਰਕਰਾਂ ਤੋਂ ਰਾਏ ਲੈ ਕੇ ਮੁੱਖ ਮੰਤਰੀ ਚਿਹਰਾ ਐਲਾਨਾਂਗੇ: ਰਾਹੁਲ ਗਾਂਧੀ
. . .  about 3 hours ago
ਜਲੰਧਰ, 27 ਜਨਵਰੀ-ਪੰਜਾਬ ਦੇ ਵਰਕਰਾਂ ਤੋਂ ਰਾਏ ਲੈ ਕੇ ਮੁੱਖ ਮੰਤਰੀ ਚਿਹਰਾ ਐਲਾਨਾਂਗੇ: ਰਾਹੁਲ ਗਾਂਧੀ...
ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ 'ਚੋਂ 82.62 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ
. . .  about 3 hours ago
ਚੰਡੀਗੜ੍ਹ, 27 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵਲੋਂ ਸੂਬੇ 'ਚੋਂ 26 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸੰਬੰਧ ਵਿਚ 82.62 ਕਰੋੜ ਰੁਪਏ ਦੀ ਕੀਮਤ ਦੀਆਂ...
ਇਹ ਚੋਣਾਂ ਨਹੀਂ ਪੰਜਾਬ ਦਾ ਭਵਿੱਖ ਹੈ: ਰਾਹੁਲ ਗਾਂਧੀ
. . .  about 3 hours ago
ਜਲੰਧਰ, 27 ਜਨਵਰੀ-ਇਹ ਚੋਣਾਂ ਨਹੀਂ ਪੰਜਾਬ ਦਾ ਭਵਿੱਖ ਹੈ: ਰਾਹੁਲ ਗਾਂਧੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੂੰ ਬੁਲਾ ਕੇ ਪਾਈਆਂ ਜੱਫੀਆਂ
. . .  about 3 hours ago
ਜਲੰਧਰ, 27 ਜਨਵਰੀ-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੂੰ ਬੁਲਾ ਕੇ ਪਾਈਆਂ ਜੱਫੀਆਂ..
ਕਿਸੇ ਨੂੰ ਵੀ ਮੁੱਖ ਮੰਤਰੀ ਬਣਾ ਦਿਓ: ਮੁੱਖ ਮੰਤਰੀ ਚੰਨੀ
. . .  about 3 hours ago
ਜਲੰਧਰ, 27 ਜਨਵਰੀ-ਕਿਸੇ ਨੂੰ ਵੀ ਮੁੱਖ ਮੰਤਰੀ ਬਣਾ ਦਿਓ: ਮੁੱਖ ਮੰਤਰੀ ਚੰਨੀ..
ਜੇ ਕੰਮ ਪਸੰਦ ਆਇਆ ਤਾਂ ਪੂਰਾ ਮੌਕਾ ਦਿਓ : ਮੁੱਖ ਮੰਤਰੀ ਚੰਨੀ
. . .  about 3 hours ago
ਜਲੰਧਰ, 27 ਜਨਵਰੀ- ਜੇ ਕੰਮ ਪਸੰਦ ਆਇਆ ਤਾਂ ਪੂਰਾ ਮੌਕਾ ਦਿਓ : ਮੁੱਖ ਮੰਤਰੀ ਚੰਨੀ..
3 ਮਹੀਨੇ ਨਾ ਸੁੱਤਾ, ਨਾ ਸੋਣ ਦਿੱਤਾ: ਮੁੱਖ ਮੰਤਰੀ ਚੰਨੀ
. . .  about 3 hours ago
ਜਲੰਧਰ, 27 ਜਨਵਰੀ-3 ਮਹੀਨੇ ਨਾ ਸੁੱਤਾ, ਨਾ ਸੋਣ ਦਿੱਤਾ: ਮੁੱਖ ਮੰਤਰੀ ਚੰਨੀ...
ਅਸੀਂ ਇਕਜੁੱਟ ਹੋ ਕੇ ਕੰਮ ਕੀਤਾ: ਮੁੱਖ ਮੰਤਰੀ ਚੰਨੀ
. . .  about 3 hours ago
ਜਲੰਧਰ, 27 ਜਨਵਰੀ-ਅਸੀਂ ਇਕਜੁੱਟ ਹੋ ਕੇ ਕੰਮ ਕੀਤਾ: ਮੁੱਖ ਮੰਤਰੀ ਚੰਨੀ...
ਜੋ ਕਾਂਗਰਸ ਪਾਰਟੀ ਦਾ ਫ਼ੈਸਲਾ ਹੋਵੇਗਾ ਉਸ ਨੂੰ ਹਰ ਕਾਂਗਰਸੀ ਮੰਨੇਗਾ-ਨਵਜੋਤ ਸਿੱਧੂ
. . .  about 3 hours ago
ਜਲੰਧਰ, 27 ਜਨਵਰੀ- ਜੋ ਕਾਂਗਰਸ ਪਾਰਟੀ ਦਾ ਫ਼ੈਸਲਾ ਹੋਵੇਗਾ ਉਸ ਨੂੰ ਹਰ ਕਾਂਗਰਸੀ ਮੰਨੇਗਾ-ਨਵਜੋਤ ਸਿੱਧੂ...
ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਕੋਲੋਂ ਮੰਗ ਪੰਜਾਬ ਨੂੰ ਮੁੱਖ ਮੰਤਰੀ ਚਿਹਰਾ ਦਿੱਤਾ ਜਾਵੇ
. . .  about 3 hours ago
ਜਲੰਧਰ, 27 ਜਨਵਰੀ-ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਕੋਲੋਂ ਮੰਗ ਪੰਜਾਬ ਨੂੰ ਮੁੱਖ ਮੰਤਰੀ ਚਿਹਰਾ ਦਿੱਤਾ ਜਾਵੇ..
ਰਾਹੁਲ ਗਾਂਧੀ ਦੀ ਵਰਚੁਅਲ ਰੈਲੀ ਨੂੰ ਸੰਬੋਧਨ ਕਰ ਰਹੇ ਹਨ ਨਵਜੋਤ ਸਿੰਘ ਸਿੱਧੂ
. . .  about 4 hours ago
ਜਲੰਧਰ, 27 ਜਨਵਰੀ- ਰਾਹੁਲ ਗਾਂਧੀ ਦੀ ਵਰਚੁਅਲ ਰੈਲੀ ਨੂੰ ਸੰਬੋਧਨ ਕਰ ਰਹੇ ਹਨ ਨਵਜੋਤ ਸਿੰਘ ਸਿੱਧੂ...
ਸੰਯੁਕਤ ਸਮਾਜ ਮੋਰਚਾ ਵਲੋਂ 12 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  about 4 hours ago
ਚੰਡੀਗੜ੍ਹ, 27 ਜਨਵਰੀ- ਸੰਯੁਕਤ ਸਮਾਜ ਮੋਰਚਾ ਵਲੋਂ 12 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ....
ਗੜ੍ਹਸ਼ੰਕਰ ਹਲਕੇ ਤੋਂ 'ਆਪ' ਆਗੂ ਸੁਨੀਲ ਚੌਹਾਨ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ
. . .  about 4 hours ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ ਹਲਕੇ ਦੇ ਬੀਤ ਖੇਤਰ 'ਚ ਚੰਗਾ ਆਧਾਰ ਰੱਖਦੇ ਗੁੱਜਰ ਭਾਈਚਾਰੇ ਨਾਲ ਸੰਬੰਧਿਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਨੀਲ ਚੌਹਾਨ ਵਲੋਂ ਗੜ੍ਹਸ਼ੰਕਰ ਹਲਕੇ ਤੋਂ ...
ਫਤਿਹ ਰੈਲੀ ਨੂੰ ਸੰਬੋਧਨ ਕਰਨ ਲਈ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਪੁੱਜੇ ਜਲੰਧਰ
. . .  about 4 hours ago
ਜਲੰਧਰ, 27 ਜਨਵਰੀ (ਸ਼ਿਵ)-ਫਤਿਹ ਰੈਲੀ ਨੂੰ ਸੰਬੋਧਨ ਕਰਨ ਲਈ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਜਲੰਧਰ ਪੁੱਜੇ ਹਨ ਅਤੇ ਵਾਈਟ ਡਾਇਮੰਡ 'ਚ ਸੰਬੋਧਨ ਕਰਨਗੇ...
ਮੋਗਾ ਹਲਕੇ ਤੋਂ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਭਰੇ ਕਾਗਜ਼
. . .  about 4 hours ago
ਮੋਗਾ, 27 ਜਨਵਰੀ (ਗੁਰਤੇਜ ਸਿੰਘ ਬੱਬੀ) - ਮੋਗਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਅੱਜ ਰਿਟਰਨਿੰਗ ਅਫ਼ਸਰ ਸਤਵੰਤ ਸਿੰਘ ਦੇ ਦਫ਼ਤਰ ਵਿਖੇ ਆਪਣੇ ਨਾਮਜ਼ਦਗੀ...
ਹਾਕੀ ਇੰਡੀਆ ਨੇ ਕੀਤਾ ਹਾਕੀ ਪੰਜਾਬ ਨੂੰ ਸਸਪੈਂਡ, ਬਣਾਈ ਤਿੰਨ ਮੈਂਬਰੀ ਐਡਹਾਕ ਕਮੇਟੀ
. . .  about 4 hours ago
ਜਲੰਧਰ, 27 ਜਨਵਰੀ- ਭਾਰਤ ਵਿਚ ਹਾਕੀ ਦੀ ਖੇਡ ਦੀ ਸਿਰਮੌਰ ਸੰਸਥਾ ਹਾਕੀ ਇੰਡੀਆ ਨੇ ਹਾਕੀ ਪੰਜਾਬ ਦੀਆਂ ਚੋਣਾਂ ਵਿਚ ਕੀਤੀ ਘਪਲੇਬਾਜ਼ੀ ਦਾ ਸਖ਼ਤ ਨੋਟਿਸ ਲੈਂਦੇ ਹੋਏ ਪੰਜਾਬ ਹਾਕੀ ਦੇ ਪ੍ਰਧਾਨ ਤੇ ਪੰਜਾਬ ਦੇ ਖੇਡ ਮੰਤਰੀ ਓਲੰਪੀਅਨ ਪ੍ਰਗਟ ਸਿੰਘ ਨੂੰ ਵੱਡਾ ਝਟਕਾ..
ਅਸੀਂ ਸਾਰੇ ਅਫ਼ਗਾਨਿਸਤਾਨ ਦੇ ਵਿਕਾਸ ਨੂੰ ਲੈ ਕੇ ਚਿੰਤਤ ਹਾਂ - ਪ੍ਰਧਾਨ ਮੰਤਰੀ ਮੋਦੀ
. . .  about 4 hours ago
ਨਵੀਂ ਦਿੱਲੀ, 27 ਜਨਵਰੀ - ਭਾਰਤ-ਮੱਧ ਏਸ਼ੀਆ ਸਿਖਰ ਸੰਮੇਲਨ ਦੀ ਪਹਿਲੀ ਬੈਠਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਹਿਣਾ ਸੀ ਕੀ ਖੇਤਰੀ ਸੁਰੱਖਿਆ ਦੇ ਸਬੰਧ ਵਿਚ ਸਾਡੇ ਸਾਰਿਆਂ ਦੀਆਂ ਇਕੋ ਜਿਹੀਆਂ ਚਿੰਤਾਵਾਂ ਅਤੇ ਟੀਚੇ ...
ਅਕਾਲੀ ਦਲ ਨੂੰ ਝਟਕਾ, ਪ੍ਰਦੇਸ਼ ਦੇ ਸੀਨੀਅਰ ਉਪ ਪ੍ਰਧਾਨ ਭਾਜਪਾ 'ਚ ਸ਼ਾਮਿਲ
. . .  about 4 hours ago
ਪਠਾਨਕੋਟ, 27 ਜਨਵਰੀ (ਚੌਹਾਨ)-ਜ਼ਿਲ੍ਹਾ ਪਠਾਨਕੋਟ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਵੱਡਾ ਝਟਕਾ ਲੱਗਾ ਹੈ ਜਦੋਂ ਪ੍ਰਦੇਸ਼ ਅਕਾਲੀ ਦਲ (ਬ) ਦੇ ਸੀਨੀਅਰ ਉਪ ਪ੍ਰਧਾਨ ਹਰਦੀਪ ਸਿੰਘ ਕਲੇਰ (ਸ਼੍ਰੋਮਣੀ) ਅਕਾਲੀ ਦਲ ਨੂੰ ਅਲਵਿਦਾ ਆਖ ਕੇ ਭਾਜਪਾ 'ਚ ਸ਼ਾਮਿਲ...
ਸਿੱਖ ਜਥੇਬੰਦੀਆਂ ਨੇ ਦੋ ਘੰਟੇ ਲਈ ਹਾਈਵੇਅ ਕੀਤਾ ਜਾਮ
. . .  about 5 hours ago
ਫਗਵਾੜਾ, 27 ਜਨਵਰੀ (ਹਰੀਪਾਲ ਸਿੰਘ,ਹਰਜੋਤ ਸਿੰਘ ਚਾਨਾ)- ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੇ ਵਫ਼ਦ ਵਲੋਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੇ ਨਾਲ ਮੁਲਾਕਾਤ ਅਸਫ਼ਲ ਹੋਣ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ 2 ਘੰਟੇ ਦੇ ਲਈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਅੱਸੂ ਸੰਮਤ 553

ਪਟਿਆਲਾ

ਜੰਗਲਾਤ ਕਾਮਿਆਂ ਨੇ ਲਾਇਆ ਧਰਨਾ

ਨਾਭਾ, 18 ਸਤੰਬਰ (ਕਰਮਜੀਤ ਸਿੰਘ)-ਜੰਗਲਾਤ ਵਰਕਰ ਯੂਨੀਅਨ ਪੰਜਾਬ ਵਲੋਂ 3 ਜੁਲਾਈ ਤੋਂ ਲਾਇਆ ਪੱਕਾ ਮੋਰਚਾ ਅੱਜ ਉਸ ਸਮੇਂ ਗਰਮੀ ਵਿਚ ਆ ਗਿਆ ਜਦੋਂ ਕੱਲ੍ਹ ਦੀ ਕੈਬਨਿਟ ਮੀਟਿੰਗ 'ਚੋਂ ਕੱਚੇ ਕਾਮੇ ਪੱਕੇ ਕਰਨ ਦੇ ਫ਼ੈਸਲੇ ਨੂੰ ਬੂਰ ਨਾ ਪਿਆ ਤਾਂ ਅੱਜ ਸਮੁੱਚੇ ਪੰਜਾਬ 'ਚੋਂ ਹਜ਼ਾਰਾਂ ਜੰਗਲਾਤ ਕਾਮੇ ਆਪਣੀਆਂ ਗੱਡੀਆਂ, ਬੱਸਾਂ, ਟਰੱਕਾਂ ਤੇ ਟੈਂਪੂ 'ਤੇ ਸਵਾਰ ਹੋ ਕੇ ਝੰਡੇ ਮਾਟੋ ਅਤੇ ਬੈਨਰਾਂ ਨਾਲ ਲੈਸ ਪੂਰੇ ਜੋਸ਼ੋ ਖਰੋਸ਼ ਨਾਲ ਨਾਅਰੇ ਮਾਰਦੇ ਹੋਏ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਹਲਕਾ ਨਾਭਾ ਵਿਚ ਪੁੱਜੇ। ਇਸ ਰੋਸ ਧਰਨੇ ਦੀ ਅਗਵਾਈ ਅਮਰੀਕ ਸਿੰਘ ਗੜ੍ਹਸ਼ੰਕਰ, ਜਸਵੀਰ ਸਿੰਘ ਸੀਰਾ, ਸ਼ਿਵ ਕੁਮਾਰ ਤੇ ਵਿਰਸਾ ਸਿੰਘ ਨੇ ਕੀਤੀ। ਕੱਚੇ ਕਾਮਿਆਂ ਦੀ ਇਸ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਰਣਜੀਤ ਸਿੰਘ, ਬਲਵੀਰ ਸਿੰਘ ਮੰਡੋਲੀ, ਜੋਗਿੰਦਰ ਸਿੰਘ ਤੇ ਜਸਵਿੰਦਰ ਸਿੰਘ ਸੋਜਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਸਰਕਾਰ ਨੇ ਜਿੱਥੇ ਹੋਰ ਵਰਗਾਂ ਨਾਲ ਉਨ੍ਹਾਂ ਦੇ ਮਸਲੇ ਹੱਲ ਕਰਨ ਦੇ ਵਾਅਦੇ ਕੀਤੇ ਸਨ ਉੱਥੇ ਪੰਜਾਬ ਦੇ ਸਮੁੱਚੇ ਕੱਚੇ ਕਾਮਿਆਂ ਨੂੰ ਪੱਕੇ ਕਰਨ ਦੇ ਵਾਅਦੇ ਕੀਤੇ ਸਨ। ਸਰਕਾਰ ਦੇ ਕੁੱਝ ਮਹੀਨੇ ਬਾਕੀ ਰਹਿਣ ਦੇ ਬਾਵਜੂਦ ਕੱਚੇ ਕਾਮਿਆਂ 'ਚ ਭਾਰੀ ਰੋਸ 'ਤੇ ਬੇਚੈਨੀ ਪਾਈ ਜਾ ਰਹੀ ਹੈ। ਇਸ ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਦੇ ਆਗੂ ਦਰਸ਼ਨ ਬੇਲੂਮਾਜਰਾ, ਗੁਰਵਿੰਦਰ ਖਮਾਣੋਂ, ਮੱਖਣ ਖਣਗਵਾਲ, ਸੁਖਦੇਵ ਸਿੰਘ ਚਿੰਗਾਲੀਵਾਲਾ, ਨਿਰਭੈ ਸਿੰਘ ਸੰਕਰ ਤੇ ਨਾਥ ਸਿੰਘ ਬੁਜ਼ਰਕ ਨੇ ਕਿਹਾ ਕਿ 2011 ਤੋਂ ਬਾਅਦ ਸਰਕਾਰ ਨੇ ਸਮੁੱਚੇ ਪੰਜਾਬ ਦਾ ਇਕ ਵੀ ਕੱਚਾ ਕਾਮਾ ਪੱਕਾ ਨਹੀਂ ਕੀਤਾ। ਪ੍ਰਸ਼ਾਸਨ ਅਤੇ ਪੁਲਿਸ ਨੂੰ ਉਸ ਸਮੇਂ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਭੜਕੇ ਜੰਗਲਾਤ ਕਾਮਿਆਂ ਨੇ ਜੰਗਲਾਤ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ ਕਰ ਦਿੱਤਾ ਤਾਂ ਪ੍ਰਸ਼ਾਸਨ ਵਲੋਂ ਜੰਗਲਾਤ ਵਰਕਰ ਯੂਨੀਅਨ ਨੂੰ ਪੰਜਾਬ ਸਰਕਾਰ 'ਚ ਵਾਪਰੇ ਤਾਜ਼ਾ ਘਟਨਾ ਕਰਮ ਦੀ ਜਾਣਕਾਰੀ ਦਿੱਤੀ ਤੇ ਭਰੋਸਾ ਦਿੱਤਾ ਕਿ ਹਲਾਤ ਸੁਖਾਵੇਂ ਹੋਣ ਮੀਟਿੰਗ ਜੰਗਲਾਤ ਮੰਤਰੀ ਨਾਲ ਕਰਵਾਈ ਜਾਵੇਗੀ। ਧਰਨੇ ਨੂੰ ਹੋਰਨਾਂ ਤੋ ਮਲਕੀਤ ਸਿੰਘ ਮੁਕਤਸਰ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦਾ ਰੋਹ ਨਾ ਰੋਕਿਆ ਤਾਂ ਇਸ ਦਾ ਖ਼ਮਿਆਜ਼ਾ ਸਰਕਾਰ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਭੁਗਤਣਾ ਪਵੇਗਾ। ਅੱਜ ਦੇ ਰੋਸ ਧਰਨੇ ਨੂੰ ਹੋਰਨਾ ਤੋਂ ਇਲਾਵਾ ਹਰਦੇਵ ਸਿੰਘ ਸਮਾਣਾ, ਜਗਤਾਰ ਸਿੰਘ ਨਾਭਾ, ਹਰਜਿੰਦਰ ਸਿੰਘ ਖਰੌੜੀ, ਜੋਗਾ ਸਿੰਘ ਤੇ ਜਸਵੰਤ ਸਿੰਘ ਨੇ ਸੰਬੋਧਨ ਕੀਤਾ।

ਟਿਊਬਵੈੱਲ ਮੋਟਰਾਂ ਦੀਆਂ ਕੇਬਲ ਤਾਰਾਂ ਚੋਰੀ ਕਰਨ ਵਾਲਾ ਕਿਸਾਨਾਂ ਵਲੋਂ ਕਾਬੂ

ਪਾਤੜਾਂ, 18 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਪਿੰਡ ਖਾਂਨੇਵਾਲ ਦੇ ਕਿਸਾਨਾਂ ਨੇ ਇਕ ਅਜਿਹੇ ਵਿਅਕਤੀ ਨੂੰ ਕਾਬੂ ਕੀਤਾ ਜਿਹੜਾ ਕਿ ਟਿਊਬਵੈੱਲਾਂ ਮੋਟਰਾਂ ਦੀਆਂ ਕੇਬਲਾਂ ਚੋਰੀ ਕਰਦਾ ਸੀ। ਪਿੰਡ ਦੇ ਸ਼ਮਸ਼ਾਨਘਾਟ 'ਚ ਰਾਤ ਸਮੇਂ ਚੋਰੀ ਕੀਤੀਆਂ ਗਈਆਂ ਇਨ੍ਹਾਂ ਮੋਟਰਾਂ ਦੀਆਂ ...

ਪੂਰੀ ਖ਼ਬਰ »

ਸਹਾਇਕ ਥਾਣੇਦਾਰ 'ਤੇ ਲਾਏ ਕੁੱਟਮਾਰ ਦੇ ਦੋਸ਼

ਪਾਤੜਾਂ, 18 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਉਪ ਪੁਲਿਸ ਕਪਤਾਨ ਪਾਤੜਾਂ ਦੇ ਦਫ਼ਤਰ ਵਿਚ ਕਈ ਵਿਅਕਤੀਆਂ ਅਤੇ ਔਰਤਾਂ ਨੂੰ ਨਾਲ ਲੈ ਕੇ ਫ਼ਰਿਆਦੀ ਹੋਏ ਪਿੰਡ ਸ਼ੁਤਰਾਣਾ ਦੇ ਇਕ ਵਿਅਕਤੀ ਨੇ ਥਾਣਾ ਸ਼ੁਤਰਾਣਾ ਵਿਚ ਤਾਇਨਾਤ ਇਕ ਸਹਾਇਕ ਥਾਣੇਦਾਰ 'ਤੇ ਕੁੱਟਮਾਰ ਕਰਨ ਅਤੇ ਅਪਸ਼ਬਦ ...

ਪੂਰੀ ਖ਼ਬਰ »

ਪਤੀ ਨਾਲ ਝਗੜ ਕੇ ਪੇਕੇ ਆਈ ਦੋ ਬੱਚਿਆਂ ਦੀ ਮਾਂ ਹੋਈ ਲਾਪਤਾ

ਗ਼ੈਰਕਾਨੂੰਨੀ ਤਰੀਕੇ ਨਾਲ ਛੁਪਾ ਕੇ ਰੱਖਣ 'ਤੇ ਮਾਮਲਾ ਦਰਜ ਸਮਾਣਾ, 18 ਸਤੰਬਰ (ਗੁਰਦੀਪ ਸ਼ਰਮਾ)-ਪਤੀ ਨਾਲ ਝਗੜਾ ਕਰ ਕੇ ਬੱਚਿਆਂ ਨੂੰ ਸਹੁਰੇ ਛੱਡ ਕੇ ਪੇਕੇ ਆਈ ਔਰਤ ਨੂੰ ਗ਼ੈਰਕਾਨੂੰਨੀ ਤਰੀਕੇ ਨਾਲ ਛੁਪਾ ਕੇ ਰੱਖਣ ਦੇ ਇਕ ਮਾਮਲੇ 'ਚ ਸਦਰ ਪਲਿਸ ਨੇ ਅਮਨਦੀਪ ਸਿੰਘ ਪੁੱਤਰ ...

ਪੂਰੀ ਖ਼ਬਰ »

ਕੁਲਵੰਤ ਬਾਜ਼ੀਗਰ ਤੇ ਹਲਕਾ ਪ੍ਰਧਾਨਾਂ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਵਲੋਂ ਮੋਮਬੱਤੀ ਮਾਰਚ

ਪਾਤੜਾਂ, 18 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਵਾਸਤੇ ਇੱਕ ਮੋਮਬੱਤੀ ਮਾਰਚ ਕੱਢਿਆ ਗਿਆ। ਪਾਰਟੀ ਦੇ ਹਲਕਾ ਸ਼ੁਤਰਾਣਾ ਦੇ ਆਗੂ ਕੁਲਵੰਤ ...

ਪੂਰੀ ਖ਼ਬਰ »

ਓਰੇਨ ਇੰਟਰਨੈਸ਼ਨਲ ਸਕੂਲ ਰਾਜਪੁਰਾ ਵਲੋਂ ਮਾਡਰਨ ਬ੍ਰਾਈਡਲ ਪ੍ਰਤੀਯੋਗਤਾ

ਰਾਜਪੁਰਾ, 18 ਸਤੰਬਰ (ਰਣਜੀਤ ਸਿੰਘ)-ਓਰੇਨ ਇੰਟਰਨੈਸ਼ਨਲ ਸਕੂਲ ਰਾਜਪੁਰਾ ਵਿਖੇ ਅੱਜ ਮਾਡਰਨ ਬ੍ਰਾਈਡਲ ਲੁੱਕ ਅਤੇ ਹੇਅਰ ਸਟਾਈਲਿੰਗ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਓਰੇਨ ਇੰਟਰਨੈਸ਼ਨਲ ਸਕੂਲ ਰਾਜਪੁਰਾ ਦੇ ਵਿਦਿਆਰਥੀਆਂ ਨੇ ਬਾਹਰੋਂ ਆਏ ਮਾਡਲਜ਼ ਉੱਪਰ ...

ਪੂਰੀ ਖ਼ਬਰ »

ਘੇਰ ਕੇ ਕੁੱਟਮਾਰ ਕਰਨ 'ਤੇ ਪਰਚਾ ਦਰਜ

ਪਟਿਆਲਾ, 18 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਥਾਣਾ ਸਿਵਲ ਲਾਇਨ ਵਿਖੇ ਕੁਲਦੀਪ ਸਿੰਘ ਵਾਸੀ ਆਦਰਸ਼ ਨਗਰ-ਬੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪ ਦੇ ਦੋਸਤ ਨਿਤਿਨ ਕੁਮਾਰ ਨਾਲ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਮਨਚੰਦਾ ਸਵਿਟਸ ਨਾਭਾ ਰੋਡ ਕੋਲ ਜਾ ਰਿਹਾ ਸੀ। ਉਸ ਦੇ ...

ਪੂਰੀ ਖ਼ਬਰ »

ਪਿੰਡ ਸੌਂਟਾ ਵਿਖੇ ਦਰਜਨਾਂ ਪਰਿਵਾਰ ਪ੍ਰੋ. ਚੰਦੂਮਾਜਰਾ ਦੀ ਅਗਵਾਈ ਹੇਠ ਅਕਾਲੀ ਦਲ 'ਚ ਹੋਏ ਸ਼ਾਮਿਲ

ਪਟਿਆਲਾ, 18 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਹਲਕਾ ਘਨੌਰ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਪਿੰਡ ਸੌਂਟਾ ਵਿਖੇ ਦਰਜਨਾਂ ਪਰਿਵਾਰਾਂ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਛੱਡ ਕੇ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ...

ਪੂਰੀ ਖ਼ਬਰ »

ਵਪਾਰੀਆਂ ਅਤੇ ਕਰ ਵਿਭਾਗ 'ਚ ਮੁਸ਼ਕਿਲਾਂ ਦੇ ਹੱਲ ਲਈ ਹੋਈ ਵਿਚਾਰ-ਚਰਚਾ

ਭਾਦਸੋਂ, 18 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਆਬਕਾਰੀ ਤੇ ਕਰ ਵਿਭਾਗ ਸਾਖਾ ਨਾਭਾ ਵਲੋਂ ਈ.ਟੀ.ਓ. ਰਾਕੇਸ਼ ਕੁਮਾਰ ਜੈਨ ਦੀ ਅਗਵਾਈ ਤੇ ਵਪਾਰ ਮੰਡਲ ਭਾਦਸੋਂ ਦੀ ਦੇਖਰੇਖ 'ਚ ਹਰੀ ਹਰ ਮੰਦਿਰ ਵਿਖੇ ਹੋਈ ਬੈਠਕ 'ਚ ਭਾਦਸੋਂ, ਚਹਿਲ ਤੇ ਦਿੱਤੂਪੁਰ ਦੇ ਵਪਾਰੀਆਂ ਨਾਲ ਜੀ.ਐੱਸ.ਟੀ ...

ਪੂਰੀ ਖ਼ਬਰ »

ਚੇਅਰਮੈਨ ਕੱਲਰ ਮਾਜਰੀ ਦੇ ਉੱਦਮ ਸਦਕਾ ਪਿੰਡ ਮਲੇਵਾਲ 'ਚ ਸੀਵਰੇਜ ਪਾਉਣ ਦਾ ਕੰਮ ਸ਼ੁਰੂ

ਭਾਦਸੋਂ, 18 ਸਤੰਬਰ (ਪ੍ਰਦੀਪ ਦੰਦਰਾਲਾ)-ਹਲਕਾ ਨਾਭਾ ਵਿਧਾਇਕ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਆਪਣੇ ਹਲਕੇ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵੱਡੇ ਪੱਧਰ 'ਤੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਅੱਜ ਨਜ਼ਦੀਕ ਪਿੰਡ ਮਲੇਵਾਲ ...

ਪੂਰੀ ਖ਼ਬਰ »

ਉਪ-ਮੰਡਲ ਸਨੌਰ ਪੀ. ਐੱਸ. ਪੀ. ਸੀ. ਐਲ ਨੇ ਲਗਾਇਆ ਸ਼ਿਕਾਇਤ ਨਿਵਾਰਨ ਕੈਂਪ

ਸਨੌਰ, 18 ਸਤੰਬਰ (ਸੁਖਵਿੰਦਰ ਸਿੰਘ ਸੋਖਲ)-ਪੀ.ਐੱਸ.ਪੀ.ਸੀ.ਐਲ ਦੇ ਚੇਅਰਮੈਨ ਵੇਨੂੰ ਪ੍ਰਸਾਦ ਦੇ ਨਿਰਦੇਸ਼ਾਂ ਅਨੁਸਾਰ ਅੱਜ ਇਕ ਸ਼ਿਕਾਇਤ ਨਿਵਾਰਨ ਕੈਂਪ ਪਿੰਡ ਕਰਤਾਰਪੁਰ ਵਿਖੇ ਲਗਾਇਆ ਗਿਆ | ਜਿਸ 'ਚ ਖ਼ਪਤਕਾਰਾਂ ਦੀਆਂ ਬਿਜਲੀ ਸਬੰਧੀ ਅਤੇ ਬਿਲਾਂ ਸਬੰਧੀ ਹਰ ਤਰ੍ਹਾਂ ...

ਪੂਰੀ ਖ਼ਬਰ »

ਬਾਵਨ ਦੁਆਦਸ਼ੀ ਦੇ ਤਿਉਹਾਰ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ

ਨਾਭਾ, 18 ਸਤੰਬਰ (ਕਰਮਜੀਤ ਸਿੰਘ)-ਰਿਆਸਤੀ ਸ਼ਹਿਰ ਨਾਭਾ ਵਿਖੇ ਬਾਵਨ ਦੁਆਦਸ਼ੀ ਦੇ ਸ਼ੁੱਭ ਮੌਕੇ ਪ੍ਰਧਾਨ ਜਗਦੀਸ਼ ਮੱਗੋ, ਸਕੱਤਰ ਐਡਵੋਕੇਟ ਨਿਤਿਨ ਜੈਨ ਤੇ ਕੈਸ਼ੀਅਰ ਰੋਹਿਤ ਜਿੰਦਲ ਦੀ ਅਗਵਾਈ ਹੇਠ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਸ਼ੋਭਾ ਯਾਤਰਾ ਦੌਰਾਨ ਰਿਆਸਤੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਪਬਲੀਕੇਸ਼ਨ ਬਿਊਰੋ ਦੀ ਬੱਸ ਬਾਬਾ ਫ਼ਰੀਦ ਪੁਸਤਕ ਮੇਲੇ 'ਚ ਕਰੇਗੀ ਪੁਸਤਕਾਂ ਦੀ ਵਿਕਰੀ

ਪਟਿਆਲਾ, 18 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਪਬਲੀਕੇਸ਼ਨ ਬਿਊਰੋ ਦੀ ਬੱਸ ਯੂਨੀਵਰਸਿਟੀ ਕੈਂਪਸ ਤੋਂ ਬਾਹਰ ਵੱਖ-ਵੱਖ ਥਾਵਾਂ 'ਤੇ ਵਿੱਕਰੀ ਹਿਤ ਪੁਸਤਕਾਂ ਲੈ ਕੇ ਜਾਣ ਸਬੰਧੀ ਆਪਣੇ ਮਿਸ਼ਨ ਤਹਿਤ ਹੁਣ ਪੰਜ ਦਿਨ ਲਈ ਫ਼ਰੀਦਕੋਟ ਵਿਖੇ ...

ਪੂਰੀ ਖ਼ਬਰ »

ਖ਼ਪਤਕਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਕੈਂਪ ਭਲਕੇ-ਗੁਰਪ੍ਰੀਤਪਾਲ ਸਿੰਘ

ਸ਼ੁਤਰਾਣਾ, 18 ਸਤੰਬਰ (ਬਲਦੇਵ ਸਿੰਘ ਮਹਿਰੋਕ)-ਬਿਜਲੀ ਖ਼ਪਤਕਾਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਨਿਜਾਤ ਦਿਵਾਉਣ ਲਈ ਪੰਜਾਬ ਪਾਵਰਕਾਮ ਵਲੋਂ ਵਿਸ਼ੇਸ਼ ਕੈਂਪ ਲਾ ਕੇ ਖ਼ਪਤਕਾਰਾਂ ਦੀਆਂ ਸਮੱਸਿਆਵਾਂ ਨੂੰ ਮੌਕੇ 'ਤੇ ਹੀ ਹੱਲ ਕਰਨ ਦੀ ਮੁਹਿੰਮ ਸ਼ੁਰੂ ਕੀਤੀ ...

ਪੂਰੀ ਖ਼ਬਰ »

ਵੋਕੇਸ਼ਨਲ ਅਧਿਆਪਕ ਯੂਨੀਅਨ ਦੇ ਅ ਧਿਆਪਕਾਂ 'ਤੇ ਪਰਚਾ ਦਰਜ

ਪਟਿਆਲਾ, 18 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਥਾਣਾ ਸਿਵਲ ਲਾਇਨ ਵਲੋਂ ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਦੇ ਪ੍ਰਧਾਨ ਰਾਏ ਸਾਹਿਬ ਸਿੰਘ ਸਮੇਤ ਨਵਨੀਤ ਕੁਮਾਰ, ਤੇਜਿੰਦਰ ਸਿੰਘ ਪਟਿਆਲਾ, ਤੇਜਿੰਦਰ ਸਿੰਘ ਬਠਿੰਡਾ, ਗਗਨਦੀਪ ਸਿੰਘ, ਨਵਨੀਤ ਕੌਰ ਅਤੇ ਸਰਬਜੀਤ ਕੌਰ ...

ਪੂਰੀ ਖ਼ਬਰ »

ਭਾਰਤ ਬੰਦ ਸਬੰਧੀ ਰਣਨੀਤੀ ਨੂੰ ਲੈ ਕੇ ਕਿਸਾਨਾਂ ਨੇ ਕੀਤੀ ਮੀਟਿੰਗ

ਰਾਜਪੁਰਾ, 18 ਸਤੰਬਰ (ਰਣਜੀਤ ਸਿੰਘ)-ਅੱਜ ਇੱਥੇ ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਕਿਸਾਨ ਆਗੂਆਂ ਨੇ 27 ਸਤੰਬਰ ਨੂੰ ਭਾਰਤ ਬੰਦ ਸੰਬੰਧੀ ਰਣਨੀਤੀ ਨੂੰ ਲੈ ਕੇ ਮੀਟਿੰਗ ਕੀਤੀ ਅਤੇ ਕੇਂਦਰ ਸਰਕਾਰ ਦੇ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਬ੍ਰਾਹਮਣ ਮਾਜਰਾ ਵਿਖੇ ਕੋਵਿਡ ਟੀਕਾਕਰਨ ਕੈਂਪ ਲਗਾਇਆ

ਪਾਤੜਾਂ, 18 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਪਿੰਡ ਬ੍ਰਾਹਮਣ ਮਾਜਰਾ ਵਿਖੇ ਮੰਦਿਰ ਹਾਲ 'ਚ ਸ਼ਿਵ ਕਾਂਵੜ ਸੰਘ ਦੇ ਸਹਿਯੋਗ ਨਾਲ ਸਿਹਤ ਵਿਭਾਗ ਵਲੋਂ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ | ਜਾਣਕਾਰੀ ਦਿੰਦਿਆਂ ਕਮਿਊਨਿਟੀ ਹੈਲਥ ਅਫ਼ਸਰ ਮਨਿੰਦਰ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ 'ਚ ਲੋਕਾਂ ਦੀ ਸ਼ਮੂਲੀਅਤ ਕਰਵਾਉਣ ਦਾ ਨਵਾਂ ਉਪਰਾਲਾ

ਪਟਿਆਲਾ, 18 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਮਨਾਉਂਦੇ ਹੋਏ ਇਨ੍ਹਾਂ ਸਮਾਗਮਾਂ 'ਚ ਦੇਸ਼ ਵਾਸੀਆਂ ਦੀ ਸ਼ਮੂਲੀਅਤ ਕਰਵਾਉਣ ਲਈ ਭਾਰਤ ਸਰਕਾਰ ਦੇ ਸਭਿਆਚਾਰਕ ਮੰਤਰਾਲੇ ਨੇ ਇਕ ਨਿਵੇਕਲਾ ਉਪਰਾਲਾ ...

ਪੂਰੀ ਖ਼ਬਰ »

ਪੜ੍ਹਾਈ ਦੇ ਨਾਲ-ਨਾਲ ਖੇਡਾਂ ਦਾ ਸਾਡੇ ਜੀਵਨ 'ਚ ਬਹੁਤ ਮਹੱਤਵ -ਹਰਵਿੰਦਰ ਸਿੰਘ

ਗੂਹਲਾ ਚੀਕਾ, 18 ਸਤੰਬਰ (ਓ.ਪੀ. ਸੈਣੀ)-ਗ੍ਰੀਨ ਫ਼ੀਲਡਜ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕਸੌਰ ਦੇ ਵਿਹੜੇ ਵਿਚ ਟੋਕੀਓ ਪੈਰਾ ਓਲੰਪਿਕਸ ਦੇ ਕਾਂਸੀ ਤਗਮਾ ਜੇਤੂ ਹਰਵਿੰਦਰ ਸਿੰਘ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ | ਇਸ ਮੌਕੇ ਪ੍ਰਵੀਨ ਸ਼ਰਮਾ, ਸਤਵਿੰਦਰ ਸਿੰਘ, ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦ ਜੀ ਦੇ 527ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ

ਭਾਦਸੋਂ, 18 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਗੁਰੂ ਨਾਨਕ ਦੇਵ ਜੀ ਦੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਦੇ 527ਵੇਂ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਲੌਟ ਵਿਖੇ ਰਾਜ ਸਿੰਘ ਮੁੱਖ ਸੇਵਾਦਾਰ ਦੀ ਅਗਵਾਈ 'ਚ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ...

ਪੂਰੀ ਖ਼ਬਰ »

ਡਾ. ਪਰਮਜੀਤ ਕੌਰ ਦੀ ਪੁਸਤਕ 'ਭਾਈ ਕਾਨ੍ਹ ਸਿੰਘ ਨਾਭਾ ਆਧੁਨਿਕ ਸਿੱਖ ਇਤਿਹਾਸਕਾਰ' ਲੋਕ ਅਰਪਣ

ਪਟਿਆਲਾ, 18 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਅਰਵਿੰਦ ਵਲੋਂ ਆਪਣੇ ਦਫ਼ਤਰ ਵਿਖੇ ਡਾ. ਪਰਮਜੀਤ ਕੌਰ ਵਲੋਂ ਲਿਖੀ ਪੁਸਤਕ 'ਭਾਈ ਕਾਨ੍ਹ ਸਿੰਘ ਨਾਭਾ ਆਧੁਨਿਕ ਸਿੱਖ ਇਤਿਹਾਸਕਾਰ' ਲੋਕ ਅਰਪਣ ਕੀਤੀ ਗਈ | ਇਸ ਸ਼ੁੱਭ ਕਾਰਜ ਲਈ ...

ਪੂਰੀ ਖ਼ਬਰ »

ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਵਿਖੇ 4 ਤੋਂ ਸ਼ੁਰੂ ਹੋਵੇਗਾ ਕੰਪਿਊਟਰ ਸਿੱਖਿਆ ਕੋਰਸ

ਪਟਿਆਲਾ, 18 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਸੈਨਿਕ ਵੋਕੇਸ਼ਨਲ ਟਰੇਨਿੰਗ ਸੈਂਟਰ ਪਟਿਆਲਾ ਵਿਖੇ 4 ਅਕਤੂਬਰ ਤੋਂ ਕੰਪਿਊਟਰ ਟਰੇਨਿੰਗ ਦੇ ਸ਼ਾਰਟ ਟਰਮ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਸ. ...

ਪੂਰੀ ਖ਼ਬਰ »

ਵਿਧਾਇਕ ਰਜਿੰਦਰ ਸਿੰਘ ਵਲੋਂ 205 ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਕਰਜ਼ਾ ਮੁਆਫ਼ੀ ਦੇ ਚੈੱਕ ਤਕਸੀਮ

ਪਟਿਆਲਾ, 18 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਹਲਕਾ ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਨੇ ਦੁਹਰਾਇਆ ਹੈ ਕਿ ਪੰਜਾਬ ਸਰਕਾਰ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ | ਉਹ ਹਲਕੇ ਦੇ ਪਿੰਡ ਕਲਿਆਣਾ ਅਤੇ ਸ਼ੇਰ ਮਾਜਰਾ ਵਿਖੇ ਕਿਸਾਨਾਂ ਅਤੇ ਖੇਤ ...

ਪੂਰੀ ਖ਼ਬਰ »

ਐਮ. ਪੀ. ਪ੍ਰਨੀਤ ਕੌਰ ਵਲੋਂ ਯਾਦਵਿੰਦਰਾ ਲਾਇਰਸ ਕੰਪਲੈਕਸ 'ਚ ਨਵੀਨੀਕਰਨ ਦੇ ਕੰਮ ਤੇ ਨਵੀਂ ਲਿਫ਼ਟ ਦਾ ਉਦਘਾਟਨ

ਪਟਿਆਲਾ, 18 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਤੋਂ ਸੰਸਦ ਮੈਂਬਰ ਤੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਅੱਜ ਇੱਥੇ ਜ਼ਿਲ੍ਹਾ ਕਚਿਹਰੀਆਂ ਵਿਖੇ ਯਾਦਵਿੰਦਰਾ ਲਾਇਰਸ ਕੰਪਲੈਕਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਭੇਜੀ 34 ਲੱਖ ...

ਪੂਰੀ ਖ਼ਬਰ »

ਮਾਣ ਭੱਤਾ, ਕੱਚਾ-ਕੰਟਰੈਕਟ ਮੁਲਾਜ਼ਮਾਂ ਦਾ ਮੋਰਚਾ ਦੂਜੇ ਦਿਨ ਵੀ ਜਾਰੀ

ਪਟਿਆਲਾ, 18 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਸੂਬੇ ਭਰ ਤੋਂ ਹਜ਼ਾਰਾਂ ਦੀ ਗਿਣਤੀ 'ਚ ਪਹੁੰਚੇ ਕੱਚੇ ਮੁਲਾਜ਼ਮਾਂ ਅਤੇ ਮਾਣ-ਭੱਤਾ ਵਰਕਰਾਂ ਵਲੋਂ 'ਮਾਣ-ਭੱਤਾ, ਕੱਚਾ ਤੇ ਕੰਟਰੈਕਟ ਮੁਲਾਜ਼ਮ ਮੋਰਚੇ ਦੇ ਬੈਨਰ ਹੇਠ ਪਟਿਆਲਾ ਸ਼ਹਿਰ ਵਿਚ ਲੱਗਿਆ ਮੋਰਚਾ ਦੂਜੇ ਦਿਨ ਵੀ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਅਸਤੀਫ਼ੇ ਤੋਂ ਬਾਅਦ ਧਰਨਿਆਂ ਤੋਂ ਅੱਕੇ ਪਟਿਆਲਵੀਆਂ ਨੂੰ ਮਿਲੇਗਾ ਛੁਟਕਾਰਾ

ਪਟਿਆਲਾ, 18 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਜਿਹੜੇ ਪਟਿਆਲਵੀ ਮੁੱਖ ਮੰਤਰੀ ਦੇ ਸ਼ਹਿਰ ਵਾਸੀ ਹੋਣ ਦਾ ਮਾਣ ਮਹਿਸੂਸ ਕਰਦੇ ਸਨ ਉਹ ਲੋਕ ਕੁਝ ਸਮੇਂ ਬਾਅਦ ਪਟਿਆਲਾ 'ਚ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਲਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX