ਤਾਜਾ ਖ਼ਬਰਾਂ


ਪੰਜਾਬ ਭਾਜਪਾ ਵਲੋਂ ਤੀਜੀ ਸੂਚੀ ਵੀ ਜਾਰੀ
. . .  about 1 hour ago
ਚੰਡੀਗੜ੍ਹ 27 ਜਨਵਰੀ (ਅੰਕੁਰ ਤਾਂਗੜੀ)- ਪੰਜਾਬ ਭਾਜਪਾ ਵਲੋਂ ਤੀਜੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਹੈ। ਸੂਚੀ ਅਨੁਸਾਰ ਅੰਮ੍ਰਿਤਸਰ ਸੈਂਟਰਲ ਤੋਂ ਡਾ. ਰਾਮ ਚਾਵਲਾ, ਅੰਮ੍ਰਿਤਸਰ ਈਸਟ ਤੋਂ ਡਾ. ਜਗਮੋਹਨ ਸਿੰਘ ...
ਦਿਨੇਸ਼ ਬਾਂਸਲ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ’ਚ ਸ਼ਾਮਿਲ
. . .  about 2 hours ago
ਸੰਗਰੂਰ ,27 ਜਨਵਰੀ (ਧੀਰਜ ਪਸ਼ੌਰੀਆ )- ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਅਤੇ 2017 ’ਚ ਸੰਗਰੂਰ ਤੋਂ ਪਾਰਟੀ ਦੀ ਟਿਕਟ ਤੇ ਚੋਣ ਲੜ ਚੁੱਕੇ ਦਿਨੇਸ਼ ਬਾਂਸਲ ਅੱਜ ਅਮ੍ਰਿਤਸਰ ਵਿਖੇ ਪੰਜਾਬ ...
ਜਲਦੀ ਹੀ ਮੁੱਖ ਮੰਤਰੀ ਚਿਹਰੇ ਲਈ ਇਕ ਨਾਮ ਹੋਵੇਗਾ ਤੁਹਾਡੇ ਸਾਹਮਣੇ - ਰਾਹੁਲ ਗਾਂਧੀ
. . .  about 2 hours ago
ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ 'ਤੇ ਵਿੰਨ੍ਹਿਆ ਨਿਸ਼ਾਨਾ
. . .  about 4 hours ago
ਅੰਮ੍ਰਿਤਸਰ, 27 ਜਨਵਰੀ-ਅੰਮ੍ਰਿਤਸਰ ਵਿਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਚੋਣਾਂ ਦਾ ਮਾਹੌਲ ਕਾਫੀ ਦੇਰ ਤੋਂ ਚੱਲ ਰਿਹਾ...
ਵਿਦੇਸ਼ ਮੰਤਰੀ ਡਾ.ਐੱਸ. ਜੈਸ਼ੰਕਰ ਕੋਰੋਨਾ ਪਾਜ਼ੀਟਿਵ
. . .  about 4 hours ago
ਨਵੀਂ ਦਿੱਲੀ, 27 ਜਨਵਰੀ- ਵਿਦੇਸ਼ ਮੰਤਰੀ ਡਾ.ਐੱਸ. ਜੈਸ਼ੰਕਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਿਹੜੇ ਲੋਕ ਮੇਰੇ ਸੰਪਰਕ 'ਚ ਆਏ ਹਨ ਉਹ ਵੀ ਢੁਕਵੀਂਆਂ ਸਾਵਧਾਨੀਆਂ..
ਚੋਣਾਂ ਤੋਂ ਪਹਿਲਾਂ ਸੀ.ਐੱਮ. ਦਾ ਚਿਹਰਾ ਕਰਾਂਗੇ ਐਲਾਨ- ਰਾਹੁਲ ਗਾਂਧੀ
. . .  about 4 hours ago
ਜਲੰਧਰ, 27 ਜਨਵਰੀ - ਜਲੰਧਰ 'ਚ ਵਰਚੂਅਲ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਵਲੋਂ ਐਲਾਨ ਕੀਤਾ ਗਿਆ ਹੈ ਕਿ ਕਾਂਗਰਸ ਵਲੋਂ ਪੰਜਾਬ ਚੋਣਾਂ ਲਈ ਸੀ.ਐੱਮ. ਚਿਹਰੇ ਦਾ ਐਲਾਨ ਕੀਤਾ ਜਾਵੇਗਾ। ਇਹ ਫ਼ੈਸਲਾ ਵਰਕਰਾਂ ਦੀ ਰਾਏ ਤੋਂ ਬਾਅਦ ਲਿਆ...
ਪੰਜਾਬ ਦੇ ਵਰਕਰਾਂ ਤੋਂ ਰਾਏ ਲੈ ਕੇ ਮੁੱਖ ਮੰਤਰੀ ਚਿਹਰਾ ਐਲਾਨਾਂਗੇ: ਰਾਹੁਲ ਗਾਂਧੀ
. . .  about 5 hours ago
ਜਲੰਧਰ, 27 ਜਨਵਰੀ-ਪੰਜਾਬ ਦੇ ਵਰਕਰਾਂ ਤੋਂ ਰਾਏ ਲੈ ਕੇ ਮੁੱਖ ਮੰਤਰੀ ਚਿਹਰਾ ਐਲਾਨਾਂਗੇ: ਰਾਹੁਲ ਗਾਂਧੀ...
ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ 'ਚੋਂ 82.62 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ
. . .  about 5 hours ago
ਚੰਡੀਗੜ੍ਹ, 27 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵਲੋਂ ਸੂਬੇ 'ਚੋਂ 26 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸੰਬੰਧ ਵਿਚ 82.62 ਕਰੋੜ ਰੁਪਏ ਦੀ ਕੀਮਤ ਦੀਆਂ...
ਇਹ ਚੋਣਾਂ ਨਹੀਂ ਪੰਜਾਬ ਦਾ ਭਵਿੱਖ ਹੈ: ਰਾਹੁਲ ਗਾਂਧੀ
. . .  about 5 hours ago
ਜਲੰਧਰ, 27 ਜਨਵਰੀ-ਇਹ ਚੋਣਾਂ ਨਹੀਂ ਪੰਜਾਬ ਦਾ ਭਵਿੱਖ ਹੈ: ਰਾਹੁਲ ਗਾਂਧੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੂੰ ਬੁਲਾ ਕੇ ਪਾਈਆਂ ਜੱਫੀਆਂ
. . .  about 5 hours ago
ਜਲੰਧਰ, 27 ਜਨਵਰੀ-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੂੰ ਬੁਲਾ ਕੇ ਪਾਈਆਂ ਜੱਫੀਆਂ..
ਕਿਸੇ ਨੂੰ ਵੀ ਮੁੱਖ ਮੰਤਰੀ ਬਣਾ ਦਿਓ: ਮੁੱਖ ਮੰਤਰੀ ਚੰਨੀ
. . .  about 5 hours ago
ਜਲੰਧਰ, 27 ਜਨਵਰੀ-ਕਿਸੇ ਨੂੰ ਵੀ ਮੁੱਖ ਮੰਤਰੀ ਬਣਾ ਦਿਓ: ਮੁੱਖ ਮੰਤਰੀ ਚੰਨੀ..
ਜੇ ਕੰਮ ਪਸੰਦ ਆਇਆ ਤਾਂ ਪੂਰਾ ਮੌਕਾ ਦਿਓ : ਮੁੱਖ ਮੰਤਰੀ ਚੰਨੀ
. . .  about 5 hours ago
ਜਲੰਧਰ, 27 ਜਨਵਰੀ- ਜੇ ਕੰਮ ਪਸੰਦ ਆਇਆ ਤਾਂ ਪੂਰਾ ਮੌਕਾ ਦਿਓ : ਮੁੱਖ ਮੰਤਰੀ ਚੰਨੀ..
3 ਮਹੀਨੇ ਨਾ ਸੁੱਤਾ, ਨਾ ਸੋਣ ਦਿੱਤਾ: ਮੁੱਖ ਮੰਤਰੀ ਚੰਨੀ
. . .  about 5 hours ago
ਜਲੰਧਰ, 27 ਜਨਵਰੀ-3 ਮਹੀਨੇ ਨਾ ਸੁੱਤਾ, ਨਾ ਸੋਣ ਦਿੱਤਾ: ਮੁੱਖ ਮੰਤਰੀ ਚੰਨੀ...
ਅਸੀਂ ਇਕਜੁੱਟ ਹੋ ਕੇ ਕੰਮ ਕੀਤਾ: ਮੁੱਖ ਮੰਤਰੀ ਚੰਨੀ
. . .  about 5 hours ago
ਜਲੰਧਰ, 27 ਜਨਵਰੀ-ਅਸੀਂ ਇਕਜੁੱਟ ਹੋ ਕੇ ਕੰਮ ਕੀਤਾ: ਮੁੱਖ ਮੰਤਰੀ ਚੰਨੀ...
ਜੋ ਕਾਂਗਰਸ ਪਾਰਟੀ ਦਾ ਫ਼ੈਸਲਾ ਹੋਵੇਗਾ ਉਸ ਨੂੰ ਹਰ ਕਾਂਗਰਸੀ ਮੰਨੇਗਾ-ਨਵਜੋਤ ਸਿੱਧੂ
. . .  about 5 hours ago
ਜਲੰਧਰ, 27 ਜਨਵਰੀ- ਜੋ ਕਾਂਗਰਸ ਪਾਰਟੀ ਦਾ ਫ਼ੈਸਲਾ ਹੋਵੇਗਾ ਉਸ ਨੂੰ ਹਰ ਕਾਂਗਰਸੀ ਮੰਨੇਗਾ-ਨਵਜੋਤ ਸਿੱਧੂ...
ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਕੋਲੋਂ ਮੰਗ ਪੰਜਾਬ ਨੂੰ ਮੁੱਖ ਮੰਤਰੀ ਚਿਹਰਾ ਦਿੱਤਾ ਜਾਵੇ
. . .  about 5 hours ago
ਜਲੰਧਰ, 27 ਜਨਵਰੀ-ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਕੋਲੋਂ ਮੰਗ ਪੰਜਾਬ ਨੂੰ ਮੁੱਖ ਮੰਤਰੀ ਚਿਹਰਾ ਦਿੱਤਾ ਜਾਵੇ..
ਰਾਹੁਲ ਗਾਂਧੀ ਦੀ ਵਰਚੁਅਲ ਰੈਲੀ ਨੂੰ ਸੰਬੋਧਨ ਕਰ ਰਹੇ ਹਨ ਨਵਜੋਤ ਸਿੰਘ ਸਿੱਧੂ
. . .  about 5 hours ago
ਜਲੰਧਰ, 27 ਜਨਵਰੀ- ਰਾਹੁਲ ਗਾਂਧੀ ਦੀ ਵਰਚੁਅਲ ਰੈਲੀ ਨੂੰ ਸੰਬੋਧਨ ਕਰ ਰਹੇ ਹਨ ਨਵਜੋਤ ਸਿੰਘ ਸਿੱਧੂ...
ਸੰਯੁਕਤ ਸਮਾਜ ਮੋਰਚਾ ਵਲੋਂ 12 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  about 5 hours ago
ਚੰਡੀਗੜ੍ਹ, 27 ਜਨਵਰੀ- ਸੰਯੁਕਤ ਸਮਾਜ ਮੋਰਚਾ ਵਲੋਂ 12 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ....
ਗੜ੍ਹਸ਼ੰਕਰ ਹਲਕੇ ਤੋਂ 'ਆਪ' ਆਗੂ ਸੁਨੀਲ ਚੌਹਾਨ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ
. . .  about 6 hours ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ ਹਲਕੇ ਦੇ ਬੀਤ ਖੇਤਰ 'ਚ ਚੰਗਾ ਆਧਾਰ ਰੱਖਦੇ ਗੁੱਜਰ ਭਾਈਚਾਰੇ ਨਾਲ ਸੰਬੰਧਿਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਨੀਲ ਚੌਹਾਨ ਵਲੋਂ ਗੜ੍ਹਸ਼ੰਕਰ ਹਲਕੇ ਤੋਂ ...
ਫਤਿਹ ਰੈਲੀ ਨੂੰ ਸੰਬੋਧਨ ਕਰਨ ਲਈ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਪੁੱਜੇ ਜਲੰਧਰ
. . .  about 6 hours ago
ਜਲੰਧਰ, 27 ਜਨਵਰੀ (ਸ਼ਿਵ)-ਫਤਿਹ ਰੈਲੀ ਨੂੰ ਸੰਬੋਧਨ ਕਰਨ ਲਈ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਜਲੰਧਰ ਪੁੱਜੇ ਹਨ ਅਤੇ ਵਾਈਟ ਡਾਇਮੰਡ 'ਚ ਸੰਬੋਧਨ ਕਰਨਗੇ...
ਮੋਗਾ ਹਲਕੇ ਤੋਂ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਭਰੇ ਕਾਗਜ਼
. . .  about 6 hours ago
ਮੋਗਾ, 27 ਜਨਵਰੀ (ਗੁਰਤੇਜ ਸਿੰਘ ਬੱਬੀ) - ਮੋਗਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਅੱਜ ਰਿਟਰਨਿੰਗ ਅਫ਼ਸਰ ਸਤਵੰਤ ਸਿੰਘ ਦੇ ਦਫ਼ਤਰ ਵਿਖੇ ਆਪਣੇ ਨਾਮਜ਼ਦਗੀ...
ਹਾਕੀ ਇੰਡੀਆ ਨੇ ਕੀਤਾ ਹਾਕੀ ਪੰਜਾਬ ਨੂੰ ਸਸਪੈਂਡ, ਬਣਾਈ ਤਿੰਨ ਮੈਂਬਰੀ ਐਡਹਾਕ ਕਮੇਟੀ
. . .  about 6 hours ago
ਜਲੰਧਰ, 27 ਜਨਵਰੀ- ਭਾਰਤ ਵਿਚ ਹਾਕੀ ਦੀ ਖੇਡ ਦੀ ਸਿਰਮੌਰ ਸੰਸਥਾ ਹਾਕੀ ਇੰਡੀਆ ਨੇ ਹਾਕੀ ਪੰਜਾਬ ਦੀਆਂ ਚੋਣਾਂ ਵਿਚ ਕੀਤੀ ਘਪਲੇਬਾਜ਼ੀ ਦਾ ਸਖ਼ਤ ਨੋਟਿਸ ਲੈਂਦੇ ਹੋਏ ਪੰਜਾਬ ਹਾਕੀ ਦੇ ਪ੍ਰਧਾਨ ਤੇ ਪੰਜਾਬ ਦੇ ਖੇਡ ਮੰਤਰੀ ਓਲੰਪੀਅਨ ਪ੍ਰਗਟ ਸਿੰਘ ਨੂੰ ਵੱਡਾ ਝਟਕਾ..
ਅਸੀਂ ਸਾਰੇ ਅਫ਼ਗਾਨਿਸਤਾਨ ਦੇ ਵਿਕਾਸ ਨੂੰ ਲੈ ਕੇ ਚਿੰਤਤ ਹਾਂ - ਪ੍ਰਧਾਨ ਮੰਤਰੀ ਮੋਦੀ
. . .  about 6 hours ago
ਨਵੀਂ ਦਿੱਲੀ, 27 ਜਨਵਰੀ - ਭਾਰਤ-ਮੱਧ ਏਸ਼ੀਆ ਸਿਖਰ ਸੰਮੇਲਨ ਦੀ ਪਹਿਲੀ ਬੈਠਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਹਿਣਾ ਸੀ ਕੀ ਖੇਤਰੀ ਸੁਰੱਖਿਆ ਦੇ ਸਬੰਧ ਵਿਚ ਸਾਡੇ ਸਾਰਿਆਂ ਦੀਆਂ ਇਕੋ ਜਿਹੀਆਂ ਚਿੰਤਾਵਾਂ ਅਤੇ ਟੀਚੇ ...
ਅਕਾਲੀ ਦਲ ਨੂੰ ਝਟਕਾ, ਪ੍ਰਦੇਸ਼ ਦੇ ਸੀਨੀਅਰ ਉਪ ਪ੍ਰਧਾਨ ਭਾਜਪਾ 'ਚ ਸ਼ਾਮਿਲ
. . .  about 6 hours ago
ਪਠਾਨਕੋਟ, 27 ਜਨਵਰੀ (ਚੌਹਾਨ)-ਜ਼ਿਲ੍ਹਾ ਪਠਾਨਕੋਟ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਵੱਡਾ ਝਟਕਾ ਲੱਗਾ ਹੈ ਜਦੋਂ ਪ੍ਰਦੇਸ਼ ਅਕਾਲੀ ਦਲ (ਬ) ਦੇ ਸੀਨੀਅਰ ਉਪ ਪ੍ਰਧਾਨ ਹਰਦੀਪ ਸਿੰਘ ਕਲੇਰ (ਸ਼੍ਰੋਮਣੀ) ਅਕਾਲੀ ਦਲ ਨੂੰ ਅਲਵਿਦਾ ਆਖ ਕੇ ਭਾਜਪਾ 'ਚ ਸ਼ਾਮਿਲ...
ਸਿੱਖ ਜਥੇਬੰਦੀਆਂ ਨੇ ਦੋ ਘੰਟੇ ਲਈ ਹਾਈਵੇਅ ਕੀਤਾ ਜਾਮ
. . .  about 7 hours ago
ਫਗਵਾੜਾ, 27 ਜਨਵਰੀ (ਹਰੀਪਾਲ ਸਿੰਘ,ਹਰਜੋਤ ਸਿੰਘ ਚਾਨਾ)- ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੇ ਵਫ਼ਦ ਵਲੋਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੇ ਨਾਲ ਮੁਲਾਕਾਤ ਅਸਫ਼ਲ ਹੋਣ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ 2 ਘੰਟੇ ਦੇ ਲਈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਅੱਸੂ ਸੰਮਤ 553

ਸੰਗਰੂਰ

ਸਿੰਥੈਟਿਕ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਥਾਣੇ ਅੱਗੇ ਬੈਠੀਆਂ ਜਥੇਬੰਦੀਆਂ

ਅਮਰਗੜ੍ਹ, 18 ਸਤੰਬਰ (ਸੁਖਜਿੰਦਰ ਸਿੰਘ ਝੱਲ)-ਪਿੰਡ ਬਾਗੜੀਆਂ ਤੇ ਆਸ-ਪਾਸ ਦੇ ਇਲਾਕੇ 'ਚ ਚੱਲ ਰਹੇ ਸਿੰਥੈਟਿਕ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਸਮਾਜ ਸੇਵੀ ਜਥੇਬੰਦੀਆਂ ਵਲੋਂ ਥਾਣਾ ਅਮਰਗੜ੍ਹ ਅੱਗੇ ਬੈਠ ਧਰਨਾ ਦਿੱਤਾ ਗਿਆ | ਅੰਬੇਦਕਰਵਾਦੀ ਗੁਰਜੰਟ ਸਿੰਘ ਢਢੋਗਲ ਅਤੇ ਕਾਮਰੇਡ ਹਰਮੀਤ ਸਿੰਘ ਬਾਗੜੀਆਂ ਦੀ ਅਗਵਾਈ ਹੇਠ ਉਲੀਕੇ ਇਸ ਪ੍ਰੋਗਰਾਮ 'ਚ ਜਿੱਥੇ ਇਲਾਕੇ ਤੋਂ ਜਥੇਬੰਦੀਆਂ ਦੇ ਆਗੂਆਂ ਨੇ ਸ਼ਿਰਕਤ ਕੀਤੀ, ਉੱਥੇ ਹੀ ਆਮ ਆਦਮੀ ਪਾਰਟੀ ਦੇ ਹਲਕਾ ਅਮਰਗੜ੍ਹ ਤੋਂ ਇੰਚਾਰਜ ਅਤੇ ਕਿਸਾਨ ਵਿੰਗ ਦੇ ਉੱਪ ਪ੍ਰਧਾਨ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਅਤੇ ਸੀਨੀਅਰ ਕਾਂਗਰਸੀ ਆਗੂ ਭਾਈ ਨਰਪਤ ਸਿੰਘ ਬਾਗੜੀਆਂ ਵੀ ਇਸ ਧਰਨੇ ਮੌਕੇ ਪਹੁੰਚੇ | ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਨਸ਼ਿਆਂ ਦਾ ਖ਼ਾਤਮਾ ਬੇਹੱਦ ਜ਼ਰੂਰੀ ਹੈ ਅਤੇ ਨਸ਼ਿਆਂ ਨੂੰ ਚਾਰ ਹਫ਼ਤਿਆਂ 'ਚ ਖ਼ਤਮ ਕਰਨ ਦਾ ਵਾਅਦਾ ਵੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤਾ ਗਿਆ ਸੀ ਪਰ ਅਫ਼ਸੋਸ ਅਕਾਲੀ ਦਲ ਦੀ ਸਰਕਾਰ ਸਮੇਂ ਵਧੇ ਫੁੱਲੇ ਨਸ਼ਿਆਂ ਦੇ ਕਾਰੋਬਾਰ ਨੂੰ ਕਾਂਗਰਸ ਦੀ ਸਰਕਾਰ ਵੀ ਨੱਥ ਨਹੀਂ ਪਾ ਸਕੀ | ਭਾਈ ਨਰਪਤ ਸਿੰਘ ਬਾਗੜੀਆਂ ਨੇ ਧਰਨਾ ਦੇ ਰਹੇ ਆਗੂਆਂ ਨੂੰ ਯਕੀਨ ਦਿਵਾਇਆ ਕਿ ਉਹ ਇਸ ਮੁੱਦੇ ਨੂੰ ਸਰਕਾਰ ਤੱਕ ਪਹੁੰਚਾ ਕੇ ਇਸ ਦਾ ਸਥਾਈ ਹੱਲ ਕਰਵਾਉਣਗੇ | ਧਰਨੇ ਦੀ ਰੂਪ-ਰੇਖਾ ਉਲੀਕਣ ਵਾਲੇ ਅੰਬੇਦਕਰਵਾਦੀ ਗੁਰਜੰਟ ਸਿੰਘ ਢਢੋਗਲ ਅਤੇ ਕਾਮਰੇਡ ਹਰਮੀਤ ਸਿੰਘ ਬਾਗੜੀਆਂ ਦਾ ਕਹਿਣਾ ਸੀ ਕਿ ਪੁਲਿਸ ਤੋਂ ਸਿਆਸੀ ਗ਼ਲਬਾ ਹਟਾਇਆ ਜਾਵੇ, ਜਿਸ ਨਾਲ ਪੁਲਿਸ ਖੁੱਲ੍ਹ ਕੇ ਨਸ਼ਿਆਂ ਖਿਲਾਫ ਸਖ਼ਤੀ ਵਰਤ ਸਕਦੀ ਹੈ | ਉਨ੍ਹਾਂ ਇਹ ਵੀ ਕਿਹਾ ਕਿ ਪਿੰਡ ਬਾਗੜੀਆਂ ਵਿਖੇ ਪੱਕੀ ਚੌਕੀ ਸਥਾਪਤ ਕਰਦਿਆਂ ਪੁਲਿਸ ਗਸ਼ਤ ਵਧਾਉਣ ਦੀ ਵੀ ਜ਼ਰੂਰਤ ਹੈ | ਥਾਣਾ ਮੁਖੀ ਗੁਰਨਾਮ ਸਿੰਘ ਘੁੰਮਣ ਵਲੋਂ ਧਰਨਾ ਦੇ ਰਹੇ ਆਗੂਆਂ ਨੂੰ ਇਹ ਯਕੀਨ ਦਿਵਾਉਣ ਉਪਰੰਤ ਕੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ, ਫਿਰ 5-6 ਘੰਟੇ ਚੱਲਿਆ ਧਰਨਾ ਸਮਾਪਤ ਹੋਇਆ | ਇਸ ਮੌਕੇ ਸ਼ਿਆਮ ਸਿੰਗਲਾ 'ਆਪ' ਆਗੂ ਧੂਰੀ, ਗੁਰਦਾਸ ਸਿੰਘ ਉੱਪ ਪ੍ਰਧਾਨ ਨਗਰ ਪੰਚਾਇਤ ਅਮਰਗੜ੍ਹ, ਰਾਮ ਨਾਥ ਸਾਰਸ, ਹਰਭਜਨ ਸਿੰਘ ਸ਼ੇਰਪੁਰ ਸੋਢੀਆਂ, ਦਰਸ਼ਨ ਸਿੰਘ ਪੰਚ ਚੌੌਂਦਾ, ਕੇਸਰ ਸਿੰਘ ਭੁੱਲਰਾਂ, ਕਰਮਜੀਤ ਸਿੰਘ, ਸੁਖਦੇਵ ਸਿੰਘ ਚੌਂਦਾ, ਪੰਚ ਰਘਵੀਰ ਸਿੰਘ ਚੌਂਦਾ, ਮੇਘ ਸਿੰਘ ਬਾਗੜੀਆਂ, ਹਰਧੀਰ ਸਿੰਘ ਬਾਗੜੀਆਂ ਪ੍ਰਧਾਨ ਸਹਿਕਾਰੀ ਸਭਾ, ਗੁਰਦੇਵ ਸਿੰਘ ਸੰਗਾਲਾ, ਮਨਮੋਹਣ ਸਿੰਘ ਅਮਰਗੜ੍ਹ, ਮਨਪ੍ਰੀਤ ਸਿੰਘ ਨੰਗਲ, ਅਮਰੀਕ ਸਿੰਘ ਬਾਗੜੀਆਂ, ਬਲਵਿੰਦਰ ਸਿੰਘ ਬਾਗੜੀਆਂ, ਹਰਪ੍ਰੀਤ ਸਿੰਘ ਨੰਗਲ, ਮੱਘਰ ਸਿੰਘ, ਅਵੀਜੋਤ ਸਿੰਘ, ਜ਼ੈਲਦਾਰ ਅਵਤਾਰ ਸਿੰਘ, ਰਾਜੀਵ ਤੋਗਾਹੇੜੀ, ਸੁਖਪਾਲ ਸਿੰਘ ਸੁੱਖਾ ਦਰੋਗੇਵਾਲ ਆਦਿ ਨੇ ਸ਼ਿਰਕਤ ਕੀਤੀ |

ਚੋਰੀ ਦੀਆਂ ਗੱਡੀਆਂ 'ਤੇ ਫ਼ਰਜ਼ੀ ਨੰਬਰ ਲਗਾ ਕੇ ਵੇਚਣ ਵਾਲੇ ਗਰੋਹ ਦਾ ਇਕ ਮੈਂਬਰ ਗਿ੍ਫ਼ਤਾਰ

ਮਲੇਰਕੋਟਲਾ, 18 ਸਤੰਬਰ (ਮੁਹੰਮਦ ਹਨੀਫ਼ ਥਿੰਦ)-ਮਲੇਰਕੋਟਲਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਗੱਡੀਆਂ ਚੋਰੀ ਕਰ ਕੇ ਉਨ੍ਹਾਂ ਪਰ ਫ਼ਰਜ਼ੀ ਨੰਬਰ ਲਗਾ ਕੇ ਵੇਚਣ ਵਾਲੇ ਗਰੋਹ ਦਾ ਇਕ ਮੈਂਬਰ ਗਿ੍ਫ਼ਤਾਰ ਕਰ ਲਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ...

ਪੂਰੀ ਖ਼ਬਰ »

ਅਕਾਲੀ ਦਲ (ਸ) ਵਲੋਂ 27 ਨੂੰ ਭਾਰਤ ਬੰਦ ਸਬੰਧੀ ਮੀਟਿੰਗਾਂ

ਸੰਗਰੂਰ, 18 ਸਤੰਬਰ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਹਲਕਾ ਧੂਰੀ ਦੇ 3 ਸਰਕਲਾਂ ਦੇ ਆਗੂਆਂ ਤੇ ਵਰਕਰਾਂ ਨੇ ਇੱਥੇ ਪਾਰਟੀ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਦੇ ਗ੍ਰਹਿ ਵਿਖੇ ਪਾਰਟੀ ਆਗੂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਨੰਬਰਦਾਰ ਐਸੋਸੀਏਸ਼ਨ ਦੀ ਚੋਣ ਕੱਲ੍ਹ

ਮਲੇਰਕੋਟਲਾ, 18 ਸਤੰਬਰ (ਪਰਮਜੀਤ ਸਿੰਘ ਕੁਠਾਲਾ)-ਪੰਜਾਬ ਨੰਬਰਦਾਰ ਐਸੋਸੀਏਸ਼ਨ ਤਹਿਸੀਲ ਮਲੇਰਕੋਟਲਾ ਦੀ ਅੱਜ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਧਾਨ ਗੁਰਮੇਲ ਸਿੰਘ ਹਥਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਲਏ ਫ਼ੈਸਲੇ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਬੇਰੁਜ਼ਗਾਰ ਸਾਂਝਾ ਮੋਰਚਾ ਅੱਜ ਰੋਸ ਪ੍ਰਦਰਸ਼ਨ ਕਰ ਕੇ ਕਰੇਗਾ ਸਰਕਾਰ ਦਾ ਪਿੱਟ–ਸਿਆਪਾ

ਸੰਗਰੂਰ, 18 ਸਤੰਬਰ (ਧੀਰਜ ਪਸ਼ੋਰੀਆ)-ਬੇਰੁਜ਼ਗਾਰ ਸਾਂਝਾ ਮੋਰਚਾ ਵਲੋਂ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਜਵਾਈ ਨੂੰ ਤਰਸ ਦੇ ਆਧਾਰ 'ਤੇ ਨੌਕਰੀ ਦੇਣ ਅਤੇ ਲੋੜਵੰਦ ਬੇਰੁਜ਼ਗਾਰਾਂ ਨੂੰ ਅੱਖੋਂ-ਪਰੋਖੇ ਕਰਨ ਦੇ ਰੋਸ ਵਜੋਂ 19 ਸਤੰਬਰ ਨੂੰ ਸਥਾਨਕ ਸ਼ਹਿਰ ...

ਪੂਰੀ ਖ਼ਬਰ »

ਤਰਸੇਮ ਸਿੰਘ ਕੁਲਾਰ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਸੁਨਾਮ ਊਧਮ ਸਿੰਘ ਵਾਲਾ, 18 ਸਤੰਬਰ (ਧਾਲੀਵਾਲ, ਭੁੱਲਰ, ਸੱਗੂ)-ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸੂਬਾਈ ਆਗੂ ਅਤੇ ਆੜ੍ਹਤੀ ਐਸੋਸੀਏਸ਼ਨ ਸੁਨਾਮ ਦੇ ਸਾਬਕਾ ਪ੍ਰਧਾਨ ਤਰਸੇਮ ਸਿੰਘ ਕੁਲਾਰ ਆਪਣੇ ਸਾਥੀਆਂ ਸਮੇਤ ਅੱਜ ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਮੈਡਮ ਦਾਮਨ ...

ਪੂਰੀ ਖ਼ਬਰ »

ਅਧੂਰੇ ਕਾਰਜ ਪੂਰੇ ਕਰਵਾਉਣ ਲਈ ਸੁਸਾਇਟੀ ਨੇ ਉਠਾਈ ਮੰਗ

ਸੰਗਰੂਰ, 18 ਸਤੰਬਰ (ਅਮਨਦੀਪ ਸਿੰਘ ਬਿੱਟਾ)-ਕੈਪਟਨ ਕਰਮ ਸਿੰਘ ਨਗਰ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਰਜਿੰਦਰ ਖੱਪੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸੁਸਾਇਟੀ ਦੇ ਹੋਰ ਮੈਂਬਰਾਂ ਵਿਚ ਮੇਵਾ ਸਿੰਘ, ਮੁਖ਼ਤਿਆਰ ਸਿੰਘ, ਹਰੀਸ਼, ਰਤਨ, ਗੁਰਪਾਲ ਸਿੰਘ, ਮਨੀ, ਮੱਘਰ ...

ਪੂਰੀ ਖ਼ਬਰ »

ਮਿਸ ਤੇ ਮਿਸਜ਼ ਪੰਜਾਬਣ ਮੁਕਾਬਲੇ ਦਾ ਆਡੀਸ਼ਨ 25 ਨੂੰ

ਸੰਗਰੂਰ, 18 ਸਤੰਬਰ (ਅਮਨਦੀਪ ਸਿੰਘ ਬਿੱਟਾ)-ਇੰਡੀਅਨ ਫੋਕ ਡਾਂਸ ਅਕੈਡਮੀ ਦਾ ਮਲੋਟ ਵਿਖੇ ਮਿਸ ਅਤੇ ਮਿਸਜ਼ ਪੰਜਾਬਣ ਦੇ ਸੂਬਾ ਪੱਧਰੀ ਮੁਕਾਬਲਿਆਂ ਦਾ ਐਡੀਸ਼ਨ ਸੰਗਰੂਰ ਵਿਖੇ 25 ਸਤੰਬਰ ਨੰੂ ਹੋਵੇਗਾ | ਪ੍ਰਬੰਧਕ ਕੋਮਲਦੀਪ ਕੌਰ ਅਤੇ ਜਸਵੀਰ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਧਿਆਪਕ ਦਲ ਵਲੋਂ ਬਲਾਕ ਇਕਾਈਆਂ ਨੂੰ ਮਜ਼ਬੂਤ ਕਰਨ ਲਈ ਵਿਚਾਰ ਚਰਚਾ

ਸੰਗਰੂਰ, 18 ਸਤੰਬਰ (ਸੁਖਵਿੰਦਰ ਸਿੰਘ ਫੁੱਲ)-ਅਧਿਆਪਕ ਦਲ ਪੰਜਾਬ ਦੀ ਜ਼ਿਲ੍ਹਾ ਜਥੇਬੰਦੀ ਦੀ ਜ਼ਿਲ੍ਹਾ ਪ੍ਰਧਾਨ ਵਰਿੰਦਰਜੀਤ ਸਿੰਘ ਬਜਾਜ ਦੀ ਅਗਵਾਈ ਹੇਠ ਹੋਈ ਮੀਟਿੰਗ 'ਚ ਅਧਿਆਪਕ ਦਲ ਦੇ ਸੂਬਾ ਪ੍ਰਧਾਨ ਗੁਰਜੰਟ ਸਿੰਘ ਵਾਲੀਆ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਕੋਲ ਪੂਨੀਆ ਨੇ ਉਠਾਏ ਅਹਿਮ ਮੁੱਦੇ

ਸੰਗਰੂਰ, 18 ਸਤੰਬਰ (ਅਮਨਦੀਪ ਸਿੰਘ ਬਿੱਟਾ)-ਭਾਜਪਾ ਕਿਸਾਨ ਮੋਰਚੇ ਦੇ ਕੌਮੀ ਆਗੂ ਅਤੇ ਸੂਬਾ ਭਾਜਪਾ ਦੀ ਕਾਰਜਕਾਰਨੀ ਮੈਂਬਰ ਸਤਵੰਤ ਸਿੰਘ ਪੂਨੀਆ ਦੀ ਅਗਵਾਈ 'ਚ ਇਕ ਵਫ਼ਦ ਘੱਟ ਗਿਣਤੀ ਕਮਿਸ਼ਨ ਦੇ ਨਵ-ਨਿਯੁਕਤ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਦਿੱਲੀ ਵਿਖੇ ...

ਪੂਰੀ ਖ਼ਬਰ »

ਪੱਤਰਕਾਰ ਰਾਜਿੰਦਰਜੀਤ ਸਿੰਘ ਕਾਲਾਬੂਲਾ ਨਹੀਂ ਰਹੇ

ਸ਼ੇਰਪੁਰ, 18 ਸਤੰਬਰ (ਸੁਰਿੰਦਰ ਚਹਿਲ)-ਸ਼ੇਰਪੁਰ ਕਸਬੇ ਦੇ ਪੱਤਰਕਾਰੀ ਖੇਤਰ ਦੇ ਮੁੱਢਲੇ ਮੈਂਬਰਾਂ ਵਿਚੋਂ ਅਤੇ ਸਮਾਜ ਭਲਾਈ ਮੰਚ ਸ਼ੇਰਪੁਰ ਦੇ ਆਗੂ ਰਾਜਿੰਦਰਜੀਤ ਸਿੰਘ ਕਾਲਾਬੂਲਾ ਸਾਡੇ ਵਿਚਕਾਰ ਨਹੀਂ ਰਹੇ | ਉਹ ਪਿਛਲੇ ਕੁਝ ਸਮੇਂ ਤੋਂ ਗੁਰਦਿਆਂ ਦੀ ਬਿਮਾਰੀ ਤੋਂ ...

ਪੂਰੀ ਖ਼ਬਰ »

ਕਸ਼ੱਤਰੀ ਟਾਂਕ ਸਭਾ ਸ਼ੇਰਪੁਰ ਦੀ ਸਾਲਾਨਾ ਕਮੇਟੀ ਦੀ ਚੋਣ

ਸ਼ੇਰਪੁਰ, 18 ਸਤੰਬਰ (ਦਰਸ਼ਨ ਸਿੰਘ ਖੇੜੀ)-ਸਥਾਨਕ ਕਸ਼ੱਤਰੀ ਟਾਂਕ ਸਭਾ ਸ਼ੇਰਪੁਰ ਦੀ ਵਿਸ਼ੇਸ਼ ਮੀਟਿੰਗ ਧਰਮਸ਼ਾਲਾ ਬਾਬਾ ਨਾਮਦੇਵ ਵਿਖੇ ਸਭਾ ਦੇ ਪ੍ਰਧਾਨ ਸੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਸਾਲਾਨਾ ਧਾਰਮਿਕ ਸਮਾਗਮ ਹਰ ਸਾਲ ਦੀ ਤਰ੍ਹਾਂ ਇਸ ਵਾਰ ...

ਪੂਰੀ ਖ਼ਬਰ »

ਪੀ. ਐੱਸ. ਯੂ. ਵਲੋਂ ਸੰਘਰਸ਼ ਦੀ ਚਿਤਾਵਨੀ

ਸੰਗਰੂਰ, 18 ਸਤੰਬਰ (ਦਮਨਜੀਤ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਰਾਮਵੀਰ ਸਿੰਘ ਨੇ ਪ੍ਰੈੱਸ ਨੂੰ ਜਾਰੀ ਬਿਆਨ ਰਾਹੀਂ ਦੱਸਿਆ ਕਿ ਕੁਝ ਦਿਨ ਪਹਿਲਾਂ ਵਿਦਿਆਰਥੀ ਮੰਗਾਂ ਨੂੰ ਲੈ ਕੇ ਸੰਗਰੂਰ 'ਚ ਰੋਸ ਮੁਜ਼ਾਹਰਾ ਕਰ ਕੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਸਹਾਇਕ ...

ਪੂਰੀ ਖ਼ਬਰ »

ਗੁਰਮਤਿ ਸੰਗੀਤ ਦੀ ਸਿੱਖਿਆ ਪ੍ਰਾਪਤ ਨੌਜਵਾਨ ਦਾ ਸਿੱਖ ਬੁੱਧੀਜੀਵੀ ਮੰਚ ਵਲੋਂ ਸਨਮਾਨ

ਸ਼ੇਰਪੁਰ, 18 ਸਤੰਬਰ (ਸੁਰਿੰਦਰ ਚਹਿਲ, ਦਰਸ਼ਨ ਸਿੰਘ ਖੇੜੀ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਗੁਰੂ ਕਾਂਸੀ ਗੁਰਮਤਿ ਵਿਦਿਆਲਾ ਤਲਵੰਡੀ ਸਾਬੋ (ਬਠਿੰਡਾ) ਤੋਂ ਤਿੰਨ ਸਾਲਾ ਗੁਰਮਤਿ ਸੰਗੀਤ ਕੋਰਸ ਪਾਸ ਕਰ ਕੇ ਆਪਣੇ ਜੱਦੀ ...

ਪੂਰੀ ਖ਼ਬਰ »

ਧੀਮਾਨ ਨੇ ਸੀਵਰੇਜ ਪਾਉਣ ਦੇ ਕੰਮ ਦਾ ਰੱਖਿਆ ਨੀਂਹ–ਪੱਥਰ

ਦਿੜ੍ਹਬਾ ਮੰਡੀ, 18 ਸਤੰਬਰ (ਹਰਬੰਸ ਸਿੰਘ ਛਾਜਲੀ)-ਹਲਕਾ ਅਮਰਗੜ੍ਹ ਦੇ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਦਿੜ੍ਹਬਾ ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਬਾਹਰਲੀ ਫਿਰਨੀ ਨੇੜੇ ਸੀਵਰੇਜ ਪਾਉਣ ਦਾ ਨੀਂਹ ਪੱਥਰ ਰੱਖਿਆ | ਸੀਵਰੇਜ 61 ਲੱਖ ਰੁਪਏ ਖਰਚ ਕੀਤੇ ਜਾਣਗੇ | ...

ਪੂਰੀ ਖ਼ਬਰ »

ਗਣਪਤੀ ਬੱਪਾ ਮੌਰਿਆ ਦੇ ਜੈਕਾਰਿਆਂ ਨਾਲ ਕੀਤਾ ਗਣਪਤੀ ਜੀ ਦਾ ਵਿਸਰਜਨ

ਤਪਾ ਮੰਡੀ, 18 ਸਤੰਬਰ (ਪ੍ਰਵੀਨ ਗਰਗ)-ਸਵਰਨਕਾਰ ਮਰਾਠਾ ਸੰਘ ਵਲੋਂ ਸਮੂਹ ਨਗਰ ਦੇ ਸਹਿਯੋਗ ਨਾਲ ਸ਼ਹਿਰ ਦੇ ਸਦਰ ਬਾਜ਼ਾਰ ਵਿਖੇ ਪਿਛਲੇ ਕਈ ਦਿਨਾਂ ਤੋਂ ਗਣਪਤੀ ਉਤਸਵ ਸ਼ਰਧਾ ਨਾਲ ਮਨਾਇਆ ਜਾ ਰਿਹਾ ਸੀ, ਜਿਸ ਦਾ ਵਿਸਰਜਨ ਅੱਜ 'ਗਣਪਤੀ ਬੱਪਾ ਮੌਰਿਆ, ਦੇ ਜੈਕਾਰਿਆਂ ਨਾਲ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ

ਧਨੌਲਾ, 18 ਸਤੰਬਰ (ਚੰਗਾਲ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੂਬਾ ਕਮੇਟੀ ਦੇ ਸੱਦੇ 'ਤੇ ਪਿੰਡਾਂ 'ਚ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਗਏ | ਇਸੇ ਤਹਿਤ ਜ਼ਿਲ੍ਹਾ ਬਰਨਾਲਾ ਦੇ ਸਰਕਲ ਧਨੌਲਾ ਵਿਖੇ ਸਰਕਲ ਪ੍ਰਧਾਨ ਅੰਮਿ੍ਤਪਾਲ ਕੌਰ ਦੀ ਅਗਵਾਈ ਹੇਠ ਆਂਗਣਵਾੜੀ ...

ਪੂਰੀ ਖ਼ਬਰ »

ਛੀਨੀਵਾਲ ਕਲਾਂ 'ਚ ਏ. ਐੱਸ. ਪੀ. ਅਗਰਵਾਲ ਤੇ ਇੰਸਪੈਕਟਰ ਢਿੱਲੋਂ ਸਨਮਾਨਿਤ

ਮਹਿਲ ਕਲਾਂ, 18 ਸਤੰਬਰ (ਅਵਤਾਰ ਸਿੰਘ ਅਣਖੀ)-ਪਿੰਡ ਛੀਨੀਵਾਲ ਕਲਾਂ ਵਿਖੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਸ਼ੇਸ਼ ਸੈਮੀਨਾਰ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਦੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 18 ਸਤੰਬਰ (ਭੁੱਲਰ, ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ, ਜਿਸ 'ਚ 27 ਸਤੰਬਰ ਦੇ ਭਾਰਤ ਬੰਦ ਨੂੰ ...

ਪੂਰੀ ਖ਼ਬਰ »

ਡੈਮੋਕੇ੍ਰਟਿਕ ਮਨਰੇਗਾ ਫ਼ਰੰਟ ਦੀ ਬਲਾਕ ਪੱਧਰੀ ਮੀਟਿੰਗ

ਚੀਮਾ ਮੰਡੀ, 28 ਸਤੰਬਰ (ਦਲਜੀਤ ਸਿੰਘ ਮੱਕੜ)-ਸਥਾਨਕ ਕਸਬੇ ਵਿਚ ਡੈਮੋਕ੍ਰੇਟਿਕ ਮਨਰੇਗਾ ਫ਼ਰੰਟ ਬਲਾਕ ਸੁਨਾਮ ਵਲੋਂ ਬਲਾਕ ਪੱਧਰੀ ਮੀਟਿੰਗ ਕੀਤੀ ਗਈ, ਜਿਸ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਗੁਰਸੇਵਕ ਸਿੰਘ ਧਰਮਗੜ੍ਹ, ਨਿਰਮਲਾ ਕੌਰ, ਬਲਜੀਤ ਕੌਰ, ਕਿਰਨਜੀਤ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਮਹਿਲਾ ਇਕਾਈ ਦਾ ਗਠਨ

ਸੰਗਰੂਰ, 18 ਸਤੰਬਰ (ਅਮਨਦੀਪ ਸਿੰਘ ਬਿੱਟਾ)-ਕਿਰਤੀ ਕਿਸਾਨ ਯੂਨੀਅਨ ਵਲੋਂ ਕਿਸਾਨ ਅੰਦੋਲਨ ਨੰੂ ਤੇਜ਼ ਕਰਨ ਦੇ ਮੰਤਵ ਨਾਲ ਬੀਬੀਆਂ ਦੀ ਮੀਟਿੰਗ ਕਰਦਿਆਂ ਔਰਤ ਵਿੰਗ ਦੀ ਜ਼ਿਲ੍ਹਾ ਇਕਾਈ ਦਾ ਗਠਨ ਕੀਤਾ ਗਿਆ | ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਮਾਣਕੀ ਦੀ ਅਗਵਾਈ 'ਚ ਨੰਬਰਦਾਰਾਂ ਦੀ ਮੀਟਿੰਗ

ਸੰਦੌੜ, 18 ਸਤੰਬਰ (ਗੁਰਪ੍ਰੀਤ ਸਿੰਘ ਚੀਮਾ)-ਗੁਰਦੁਆਰਾ ਸਿੰਘ ਸਭਾ ਸੰਦੌੜ ਵਿਖੇ ਪੰਜਾਬ ਨੰਬਰਦਾਰ ਯੂਨੀਅਨ (643) ਨਾਲ ਸਬੰਧਿਤ ਨੰਬਰਦਾਰਾਂ ਦੀ ਇਕ ਅਹਿਮ ਮੀਟਿੰਗ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਭਗਵਾਨ ਸਿੰਘ ਮਾਣਕੀ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਤਹਿਸੀਲ ...

ਪੂਰੀ ਖ਼ਬਰ »

ਬਿਜਲੀ ਸਬੰਧੀ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ

ਧੂਰੀ, 18 ਸਤੰਬਰ (ਸੰਜੇ ਲਹਿਰੀ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ: ਦੇ ਐੱਸ. ਸੀ. ਤੇਜ ਬਾਂਸਲ ਤੇ ਐਕਸੀਅਨ ਮਨੋਜ ਗਰਗ ਦੀ ਅਗਵਾਈ ਹੇਠ ਨਗਰ ਕੌਂਸਲ ਦਫਤਰ ਧੂਰੀ ਵਿਖੇ ਬਿਜਲੀ ਪੰਚਾਇਤ ਦੇ ਨਾਂਅ 'ਤੇ ਬਿਜਲੀ ਖਪਤਕਾਰਾਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ ਅਤੇ ...

ਪੂਰੀ ਖ਼ਬਰ »

ਕਿਸਾਨ ਪਰਿਵਾਰ ਨਾਲ ਪੰਮੀ ਬਾਈ ਨੇ ਕੀਤਾ ਦੁੱਖ ਸਾਂਝਾ

ਸੁਨਾਮ ਊਧਮ ਸਿੰਘ ਵਾਲਾ, 18 ਸਤੰਬਰ (ਧਾਲੀਵਾਲ, ਭੁੱਲਰ)-ਜਾਗਦਾ ਪੰਜਾਬ ਮਿਸ਼ਨ ਦੇ ਸਕੱਤਰ ਜਨਰਲ ਅਤੇ ਉੱਘੇ ਲੋਕ ਗਾਇਕ ਪਰਮਜੀਤ ਸਿੰਘ ਸਿੱਧੂ (ਪੰਮੀ ਬਾਈ) ਨੇੜਲੇ ਪਿੰਡ ਨਮੋਲ ਦੇ ਕਿਸਾਨ ਸੰਘਰਸ਼ ਦੌਰਾਨ ਦਿੱਲੀ 'ਚ ਸ਼ਹੀਦ ਹੋਏ ਸਤਿਗੁਰ ਸਿੰਘ ਨਮੋਲ ਦੇ ਪਰਿਵਾਰ ਨਾਲ ...

ਪੂਰੀ ਖ਼ਬਰ »

ਨਹਿਰ 'ਚ ਡੁੱਬਣ ਨਾਲ ਵਿਅਕਤੀ ਦੀ ਮੌਤ

ਬਠਿੰਡਾ, 18 ਸਤੰਬਰ (ਵੀਰਪਾਲ ਸਿੰਘ) - ਬਠਿੰਡਾ ਉੜੀਆ ਕਾਲੋਨੀ ਨੇੜੇ ਨਹਿਰ ਕਿਨਾਰੇ 'ਤੇ ਅਰਾਮ ਕਰ ਰਹੇ ਵਿਅਕਤੀ ਨੂੰ ਨੀਂਦ ਆਉਣ 'ਤੇ ਅਚਾਨਕ ਨਹਿਰ 'ਚ ਡਿੱਗ ਕੇ ਡੁੱਬ ਜਾਣ ਦਾ ਸਮਾਚਾਰ ਮਿਲਿਆ | ਇਸ ਘਟਨਾ ਬਾਰੇ ਪਤਾ ਚੱਲਦਿਆਂ ਸਹਾਰਾ ਜਨ ਸੇਵਾ ਲਾਈਫ਼ ਸੇਵਿੰਗ ਟੀਮ ...

ਪੂਰੀ ਖ਼ਬਰ »

ਜਵਾਈ ਨੂੰ ਨੌਕਰੀ ਦੇ ਮਾਮਲੇ 'ਚ ਕਾਂਗੜ ਮੀਡੀਆ ਤੇ ਪੰਜਾਬੀਆਂ ਨੂੰ ਕਰ ਰਿਹੈ ਗੁੰਮਰਾਹ - ਭੱਲਾ

ਬਠਿੰਡਾ, 18 ਸਤੰਬਰ (ਵੀਰਪਾਲ) - ਪੰਜਾਬ ਸਰਕਾਰ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਆਪਣੇ ਜਵਾਈ ਨੂੰ ਆਬਕਾਰੀ ਵਿਭਾਗ 'ਚ ਪੰਜਾਬ ਸਰਕਾਰ ਵਲੋਂ ਇੰਸਪੈਕਟਰ ਦੀ ਨੌਕਰੀ ਦਿੱਤੇ ਜਾਣ ਦੇ ਬਾਅਦ ਪੰਜਾਬ ਦੇ ਬੇਰੁਜ਼ਗਾਰ, ਨੌਜਵਾਨ ਅਤੇ ਮੀਡੀਆ 'ਚ ਹੋ ਰਹੇ ਵਿਰੋਧ ਤੋਂ ...

ਪੂਰੀ ਖ਼ਬਰ »

ਪੈਟਰੋਲੀਅਮ ਪਦਾਰਥਾਂ ਨੂੰ ਜੀ.ਐਸ.ਟੀ. ਦੇ ਘੇਰੇ ਤੋਂ ਬਾਹਰ ਰੱਖਣਾ ਲੋਕਾਂ ਦੀ ਸਿੱਧੀ ਲੁੱਟ-ਵਿਜੇ ਲਹਿਰੀ

ਰਾਮਾਂ ਮੰਡੀ, 18 ਸਤੰਬਰ (ਤਰਸੇਮ ਸਿੰਗਲਾ) - ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਬਿਆਨ ਜਿਸ 'ਚ ਪੈਟਰੋਲਿਅਮ ਪਦਾਰਥਾਂ ਨੂੰ ਜੀ.ਐਸ.ਟੀ. ਦੇ ਘੇਰੇ ਤੋਂ ਬਾਹਰ ਰੱਖਣ ਦਾ ਫ਼ੈਸਲਾ ਕੀਤਾ ਗਿਆ ਦੀ ਨਿੰਦਾ ਕਰਦੇ ਹੋਏ ਆੜ੍ਹਤੀ ਐਸੋਸੀਏਸ਼ਨ ਰਾਮਾਂ ਦੇ ਪ੍ਰਧਾਨ ਵਿਜੇ ...

ਪੂਰੀ ਖ਼ਬਰ »

ਫ਼ਤਿਹ ਕਾਲਜ ਦੀਆਂ 53 ਵਿਦਿਆਰਥਣਾਂ ਨੇ ਸ਼ਿਮਲਾ ਕੈਂਪ ਦੌਰਾਨ ਸਟੇਟ ਰੇਂਜਰ ਰੋਵਰ ਐਵਾਰਡ ਪ੍ਰਾਪਤ ਕੀਤੇ

ਰਾਮਪੁਰਾ ਫੂਲ, 18 ਸਤੰਬਰ (ਗੁਰਮੇਲ ਸਿੰਘ ਵਿਰਦੀ) - ਸਥਾਨਕ ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਦਾ ਸਕਾਊਟ ਐਂਡ ਗਾਈਡਜ਼ ਦੇ ਨਿਪੁੰਨ ਰੋਵਰ ਰੇਂਜਰ ਕੈਂਪ ਵਿਚ ਅਨੋਖੇ ਤਜਰਬੇ ਹਾਸਲ ਕਰਦਿਆਂ ਕੋਰੋਨਾ ਤੋਂ ਬਾਅਦ ਨਵੇਂ ਸੈਸ਼ਨ ਦੀ ਸ਼ੁਰੂਆਤ ਜੋਸ਼ੋ ...

ਪੂਰੀ ਖ਼ਬਰ »

ਕੁੱਲ ਹਿੰਦ ਕਿਸਾਨ ਸਭਾ ਪੰਜਾਬ ਵਲੋਂ 27 ਨੂੰ ਭਾਰਤ ਬੰਦ ਦੀ ਤਿਆਰੀ ਸੰਬੰਧੀ ਪਿੰਡਾਂ 'ਚ ਮੀਟਿੰਗਾਂ

ਮਹਿਮਾ ਸਰਜਾ, 18 ਸਤੰਬਰ (ਰਾਮਜੀਤ ਸ਼ਰਮਾ) - ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਮਜ਼ਬੂਤ ਕਰਨ ਅਤੇ 27 ਸਤੰਬਰ ਦੇ ਭਾਰਤ ਬੰਦ ਦੀ ਤਿਆਰੀ ਲਈ ਕਿਸਾਨਾਂ ਨਾਲ ਮੀਟਿੰਗਾਂ ਕਰਨ ਦਾ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦਾ ਪ੍ਰੋਗਰਾਮ ਲਗਾਤਾਰ ਚੱਲ ਰਿਹਾ ਹੈ | ਪਿੰਡ ਦਾਨ ...

ਪੂਰੀ ਖ਼ਬਰ »

650 ਨਸ਼ੀਲੀਆਂ ਗੋਲੀਆਂ ਸਮੇਤ ਨਸ਼ਾ ਤਸਕਰ ਕਾਬੂ

ਮਹਿਮਾ ਸਰਜਾ, 18 ਸਤੰਬਰ (ਬਲਦੇਵ ਸੰਧੂ) - ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ ਇਕ ਮੋਟਰਸਾਈਕਲ ਸਵਾਰ ਨਸ਼ਾ ਤਸਕਰ ਵਿਅਕਤੀ ਨੂੰ ਪਿੰਡ ਮਹਿਮਾ ਸਰਜਾ ਤੋਂ ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪੁਲਿਸ ਚੌਕੀ ਕਿਲੀ ਨਿਹਾਲ ਸਿੰਘ ਵਾਲਾ ਦੇ ਚੌਕੀ ਇੰਚਾਰਜ ਮਨਜੀਤ ...

ਪੂਰੀ ਖ਼ਬਰ »

ਡੀ. ਐੱਸ. ਪੀ. ਵਲੋਂ ਇਲਾਕੇ ਦੀਆਂ ਪੰਚਾਇਤਾਂ ਨਾਲ ਮੀਟਿੰਗ

ਰੂੜੇਕੇ ਕਲਾਂ, 18 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪੁਲਿਸ ਥਾਣਾ ਰੂੜੇਕੇ ਕਲਾਂ ਵਿਖੇ ਡੀ.ਐਸ.ਪੀ. ਤਪਾ ਬਲਜੀਤ ਸਿੰਘ ਬਰਾੜ ਨੇ ਇਲਾਕੇ ਦੀਆਂ ਗਰਾਮ ਪੰਚਾਇਤਾਂ ਦੇ ਅਹੁਦੇਦਾਰਾਂ ਅਤੇ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਕਰ ਕੇ ਨਸ਼ਾ ...

ਪੂਰੀ ਖ਼ਬਰ »

ਗੁਰਦੁਆਰਾ ਸਿੱਧਸਰ ਕਾਲਾਮਲ੍ਹਾ ਸਾਹਿਬ ਛਾਪਾ ਦੀ ਪ੍ਰਬੰਧਕ ਕਮੇਟੀ ਦੀ ਚੋਣ

ਮਹਿਲ ਕਲਾਂ, 18 ਸਤੰਬਰ (ਅਵਤਾਰ ਸਿੰਘ ਅਣਖੀ)-ਗੁਰਦੁਆਰਾ ਸਿੱਧਸਰ ਕਾਲਾਮਲ੍ਹਾ ਸਾਹਿਬ ਛਾਪਾ ਦੀ ਪ੍ਰਬੰਧਕ ਕਮੇਟੀ ਦੀ ਚੋਣ ਨਗਰ ਪੰਚਾਇਤ, ਮੈਂਬਰ ਸਾਹਿਬਾਨ, ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਬਸੰਮਤੀ ਨਾਲ ਕੀਤੀ ਗਈ, ਜਿਸ 'ਚ ਪ੍ਰਧਾਨ ਨਾਜ਼ਰ ਸਿੰਘ ਖ਼ਾਲਸਾ, ਮੀਤ ...

ਪੂਰੀ ਖ਼ਬਰ »

ਤਪਾ 'ਚ ਅਥਲੈਟਿਕਸ ਖੇਡਾਂ 3 ਅਕਤੂਬਰ ਨੂੰ

ਤਪਾ ਮੰਡੀ, 18 ਸਤੰਬਰ (ਪ੍ਰਵੀਨ ਗਰਗ)-ਤਪਾ ਇਲਾਕੇ 'ਚ ਐਥਲੈਟਿਕਸ ਖੇਡਾਂ (ਲੜਕੀਆਂ) ਕੱਸੀ ਵਾਲਾ ਗਰਾਊਾਡ ਘੁੰਨਸ ਰੋਡ ਵਿਖੇ 3 ਅਕਤੂਬਰ ਨੂੰ ਕਰਵਾਈਆਂ ਜਾ ਰਹੀਆਂ ਹਨ | ਜਾਣਕਾਰੀ ਦਿੰਦੇ ਹੋਏ ਕੋਚ ਰਾਮ ਸਿੰਘ ਨਾਮਧਾਰੀ ਨੇ ਦੱਸਿਆ ਕਿ ਇਨ੍ਹਾਂ ਐਥਲੈਟਿਕਸ ਖੇਡਾਂ 'ਚ 800 ...

ਪੂਰੀ ਖ਼ਬਰ »

ਭਗਤਪੁਰਾ ਦੀ ਦਾਣਾ ਮੰਡੀ ਦੇ ਮਾਮਲੇ 'ਚ ਪਿੰਡ ਮੌੜ ਨਾਭਾ ਦੀ ਪੰਚਾਇਤ ਦੇ ਹੱਕ 'ਚ ਡਟੀਆਂ ਦਰਜਨਾਂ ਪੰਚਾਇਤਾਂ

ਸ਼ਹਿਣਾ, 18 ਸਤੰਬਰ (ਸੁਰੇਸ਼ ਗੋਗੀ)-ਪਿੰਡ ਭਗਤਪੁਰਾ ਦੀ ਦਾਣਾ ਮੰਡੀ ਦੇ ਮਾਮਲੇ ਵਿਚ ਪਿੰਡ ਮੌੜ ਨਾਭਾ ਦੀ ਪੰਚਾਇਤ ਦੇ ਹੱਕ ਵਿਚ ਵੱਡੀ ਗਿਣਤੀ 'ਚ ਮੌੜਾਂ ਦੀਆਂ ਪੰਚਾਇਤਾਂ ਨੇ ਡੱਟ ਕੇ ਸਾਥ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਸਿਆਸੀ ਦਬਾਅ ਹੇਠ ਪਿੰਡ ਭਗਤਪੁਰਾ ਦੀ ...

ਪੂਰੀ ਖ਼ਬਰ »

ਮਦਰ ਟੀਚਰ ਸਕੂਲ ਦੇ ਵਿਦਿਆਰਥੀਆਂ ਦਾ ਜੇ. ਈ. ਈ. ਮੇਨ 'ਚ ਸ਼ਾਨਦਾਰ ਪ੍ਰਦਰਸ਼ਨ

ਬਰਨਾਲਾ, 18 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਦੇ ਪ੍ਰਥਮ ਗਰਗ ਨੇ ਜੇ. ਈ. ਈ. ਮੇਨ ਦੀ ਪ੍ਰੀਖਿਆ 'ਚ ਪੂਰੇ ਭਾਰਤ ਵਿਚ 8ਵਾਂ ਸਥਾਨ ਪ੍ਰਾਪਤ ਕਰ ਕੇ ਜ਼ਿਲ੍ਹਾ ਬਰਨਾਲਾ, ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਤੋਂ ਇਲਾਵਾ ਵਿਦਿਆਰਥੀ ਵਿੰਕੇਸ ਨੇ ...

ਪੂਰੀ ਖ਼ਬਰ »

ਮਹਾਰਾਜਾ ਅਗਰਸੈਨ ਦੀ ਜੈਅੰਤੀ ਮਨਾਉਣ ਸਬੰਧੀ ਕੀਤੀਆਂ ਵਿਚਾਰਾਂ

ਤਪਾ ਮੰਡੀ, 18 ਸਤੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਪੰਜਾਬ ਪ੍ਰਦੇਸ਼ ਅਗਰਵਾਲ ਸੰਮੇਲਨ ਦੀ ਇਕ ਮੀਟਿੰਗ ਪ੍ਰਧਾਨ ਭੂਸ਼ਨ ਘੜੈਲਾ ਦੀ ਅਗਵਾਈ ਹੇਠ ਤਪਾ ਵਿਖੇ ਹੋਈ, ਜਿਸ 'ਚ ਸੰਮੇਲਨ ਦੇ ਸਮੂਹ ਮੈਂਬਰਾਂ ਨੇ ਭਾਗ ਲਿਆ | ਮੀਟਿੰਗ ਦੌਰਾਨ ਮਹਾਰਾਜਾ ਅਗਰਸੈਨ ਦੀ ਜੈਅੰਤੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX