ਸੰਗਤ ਮੰਡੀ, 18 ਸਤੰਬਰ (ਅੰਮਿ੍ਤਪਾਲ ਸ਼ਰਮਾ) - ਬਠਿੰਡਾ ਜ਼ਿਲੇ੍ਹ 'ਚ ਕਿਸਾਨਾਂ ਦੇ ਚਿੱਟੇ ਸੋਨੇ ਦੀ ਫ਼ਸਲ 'ਤੇ ਹੋਏ ਗੁਲਾਬੀ ਸੁੰਡੀ ਦੇ ਹਮਲੇ ਨੇ ਨਰਮਾ ਪੱਟੀ ਦੇ ਕਿਸਾਨਾਂ ਦੇ ਚਾਅ ਮਧੋਲ ਕੇ ਰੱਖ ਦਿੱਤੇ ਹਨ | ਪਿੰਡ ਫੁੱਲੋ ਮਿੱਠੀ ਦੇ ਕਿਸਾਨ ਜਗਵਿੰਦਰ ਸਿੰਘ, ਜਸਵਿੰਦਰ ਸਿੰਘ, ਗੁਰਵਕੀਲ ਸਿੰਘ, ਜਸਕਰਨ ਸਿੰਘ ਅਤੇ ਰਾਜਾ ਸਿੰਘ ਨੇ ਦੱਸਿਆ ਕਿ ਨਰਮੇ ਦੀ ਫ਼ਸਲ ਦੇਖ ਕੇ ਉਨ੍ਹਾਂ ਨੂੰ ਭਰਪੂਰ ਪੈਦਾਵਾਰ ਹੋਣ ਦੀ ਉਮੀਦ ਸੀ, ਪ੍ਰੰਤੂ ਨਰਮੇ ਕਪਾਹ ਦੇ ਟੀਂਡਿਆਂ ਅੰਦਰ ਪੈਦਾ ਹੋਈ ਗੁਲਾਬੀ ਸੁੰਡੀ ਨੇ ਪੂਰੀ ਫ਼ਸਲ ਬਰਬਾਦ ਕਰਕੇ ਰੱਖ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਉਹ ਖੇਤੀਬਾੜੀ ਵਿਭਾਗ ਵੱਲੋਂ ਸਿਫ਼ਾਰਸ਼ ਕੀਤੀਆਂ ਕੀਟਨਾਸ਼ਕ ਦਵਾਈਆਂ ਦੀ 7 ਤੋਂ 8 ਵਾਰ ਸਪਰੇਅ ਕਰ ਚੱੁਕੇ ਹਨ ਪੰਤੂ ਏਨਾ ਖ਼ਰਚਾ ਕਰਕੇ ਵੀ ਉਹ ਨਰਮੇ ਦੀ ਫ਼ਸਲ ਨੂੰ ਨਹੀਂ ਬਚਾਅ ਸਕੇ | ਉਨ੍ਹਾਂ ਦੱਸਿਆ ਕਿ ਪਾਣੀ ਦੀ ਘਾਟ ਕਾਰਨ ਕਪਾਹ ਖੇਤਰ ਦੇ ਕਿਸਾਨ ਨਰਮੇ ਕਪਾਹ ਦੀਆਂ ਫ਼ਸਲਾਂ ਬੀਜਣ ਲਈ ਮਜਬੂਰ ਹਨ ਪ੍ਰੰਤੂ ਇਸ ਵਾਰ ਗੁਲਾਬੀ ਸੁੰਡੀ ਦੇ ਹਮਲੇ ਨੇ ਪਿਛਲੇ ਸਮਿਆਂ 'ਚ ਲਗਾਤਾਰ ਨਰਮੇ ਕਪਾਹ ਦੀਆਂ ਫ਼ਸਲਾਂ ਤੇ ਅਮਕਰੀਕਨ ਸੁੰਡੀ ਤੇ ਮਿੱਲੀਬੱਗ ਕਾਰਨ ਹੋਈ ਫ਼ਸਲਾਂ ਦੀ ਬਰਬਾਦੀ ਦੇ ਦਿਨ ਉਨ੍ਹਾਂ ਨੂੰ ਚੇਤੇ ਕਰਵਾ ਦਿੱਤੇ ਹਨ, ਜਦੋਂ ਕਿਸਾਨ ਨਰਮੇ ਕਪਾਹ ਦੀ ਫ਼ਸਲ ਤੋਂ ਤੌਬਾ ਕਰਨ ਲੱਗੇ ਸਨ ਤੇ ਕਰਜ਼ੇ ਦੇ ਬੋਝ ਥੱਲੇ ਦੱਬੇ ਕਿਸਾਨ ਖ਼ੁਦਕੁਸ਼ੀਆਂ ਕਰਨ ਲਈ ਮਜਬੂਰ ਹੋ ਗਏ ਸਨ | ਪਿੰਡ ਜੋਧਪੁਰ ਰੋਮਾਣਾ ਦੇ ਕਿਸਾਨ ਸੁਖਜਿੰਦਰ ਸਿੰਘ, ਸੁਖਵੰਤ ਸਿੰਘ, ਭੋਲਾ ਸਿੰਘ, ਹਰਬੰਸ ਸਿੰਘ ਅਤੇ ਕਾਕਾ ਸਿੰਘ ਪੰਚ ਨੇ ਦੱਸਿਆ ਕਿ ਪਿਛਲੇ ਵਰ੍ਹੇ ਬਠਿੰਡਾ ਜ਼ਿਲੇ੍ਹ ਦੇ ਪਿੰਡ ਜੋਧਪੁਰ ਰੋਮਾਣਾ 'ਚ ਨਰਮੇ ਕਪਾਹ ਦੀ ਫ਼ਸਲ ਤੇ ਹੋਏ ਗੁਲਾਬੀ ਸੁੰਡੀ ਦੇ ਹਮਲੇ ਨੇ ਕਿਸਾਨਾਂ ਦੀਆਂ ਆਸਾਂ ਤੇ ਪਾਣੀ ਫੇਰ ਦਿੱਤਾ ਸੀ, ਜਿਸ ਕਾਰਨ ਇਸ ਵਾਰ ਪਿੰਡ ਦੇ ਕਿਸਾਨਾਂ ਵੱਲੋਂ ਨਰਮੇ ਕਪਾਹ ਦੀ ਫ਼ਸਲ ਦੀ ਬਿਜਾਂਦ ਘੱਟ ਕਰਕੇ ਝੋਨੇ ਦੀ ਫ਼ਸਲ ਦੀ ਬਿਜਾਈ ਕੀਤੀ ਹੈ | ਕਿਸਾਨ ਭੋਲਾ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਉਨ੍ਹਾਂ ਦੀ 25 ਏਕੜ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਦੀ ਭੇਟ ਚੜ੍ਹ ਗਈ ਸੀ, ਜਿਸ ਕਾਰਨ ਇਸ ਵਾਰ 10 ਏਕੜ ਨਰਮਾ, 10 ਏਕੜ ਮੱਕੀ ਤੇ 5 ਏਕੜ ਝੋਨੇ ਦੀ ਬਿਜਾਈ ਕੀਤੀ ਹੈ ਪ੍ਰੰਤੂ ਖੇਤੀਬਾੜੀ ਵਿਭਾਗ ਵੱਲੋਂ ਗੁਲਾਬੀ ਸੁੰਡੀ ਦੇ ਕੋਈ ਵੀ ਅਗਾਉਂ ਪ੍ਰਬੰਧ ਨਾ ਕੀਤੇ ਜਾਣ ਕਾਰਨ ਇਸ ਵਾਰ ਵੀ ਨਰਮਾ ਤੇ ਮੱਕੀ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਬਰਬਾਦ ਹੋ ਗਈ ਹੈ | ਕਿਸਾਨ ਸੁਖਵੰਤ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਉਸ ਦੀ ਨਰਮੇ ਦੀ ਪੂਰੀ ਫ਼ਸਲ ਬਰਬਾਦ ਹੋ ਜਾਣ ਕਾਰਨ ਇਸ ਵਾਰ ਉਹ ਝੋਨਾ ਬੀਜਣ ਲਈ ਮਜਬੂਰ ਹੋ ਗਏ ਹਨ ਪ੍ਰੰਤੂ ਸਰਕਾਰ ਨੇ ਪਿੰਡ ਦੇ ਕਿਸਾਨਾਂ ਦੀ ਬਾਂਹ ਨਹੀਂ ਫੜੀ | ਪਿੰਡ ਮਹਿਤਾ ਦੇ ਕਿਸਾਨ ਤੇਜਾ ਸਿੰਘ, ਮਲਕੀਤ ਸਿੰਘ, ਜਸਕਰਨ ਸਿੰਘ ਅਤੇ ਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਨਰਮੇ ਤੇ ਹੋਏ ਗੁਲਾਬੀ ਸੁੰਡੀ ਦੇ ਹਮਲੇ ਅਤੇ ਖੇਤੀਬਾੜੀ ਮਹਿਕਮੇ ਦੀ ਅਣਦੇਖੀ ਕਾਰਨ ਉਨ੍ਹਾਂ ਨਰਮੇ ਦੀ ਫ਼ਸਲ ਦਾ ਖਹਿੜਾ ਛੱਡ ਕੇ ਝੋਨੇ ਦੀ ਫ਼ਸਲ ਦਾ ਰਾਹ ਫੜਿਆ ਹੈ | ਜ਼ਿਕਰਯੋਗ ਹੈ ਕਿ ਇਕ ਪਾਸੇ ਤਾਂ ਸਰਕਾਰ ਝੋਨੇ ਦੀ ਪਰਾਲੀ ਸਾੜੇ ਜਾਣ ਤੋਂ ਦੁਖੀ ਹੈ ਪ੍ਰੰਤੂ ਦੂਜੇ ਪਾਸੇ ਨਰਮਾ ਪੱਟੀ ਦੇ ਕਿਸਾਨਾਂ ਦਾ ਖੇਤੀਬਾੜੀ ਵਿਭਾਗ ਦੀ ਬੇਰੁਖ਼ੀ ਕਾਰਨ ਝੋਨੇ ਦੀ ਫ਼ਸਲ ਵੱਲ ਰੁਝਾਨ ਮੰਦਭਾਗਾ ਹੈ, ਜਿਸ ਕਾਰਨ ਪਰਾਲੀ ਆਦਿ ਦੀ ਸਮੱਸਿਆ ਦਿਨੋ ਦਿਨ ਹੋਰ ਵੀ ਗੰਭੀਰ ਹੁੰਦੀ ਜਾ ਰਹੀ ਹੈ | ਇਸ ਬਾਰੇ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਮਲਕੀਤ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਵੱਖ ਵੱਖ ਪਿੰਡਾਂ 'ਚ ਕੈਂਪ ਲਗਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਗੁਲਾਬੀ ਸੁੰਡੀ ਦਾ ਹਮਲਾ ਸੰਗਤ ਅਤੇ ਤਲਵੰਡੀ ਸਾਬੋ ਬਲਾਕਾਂ ਅੰਦਰ ਹੀ ਜ਼ਿਆਦਾ ਹੈ ਪ੍ਰੰਤੂ ਕਿਸਾਨਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਸਗੋਂ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੀ ਸਲਾਹ ਨਾਲ ਕੀਟਨਾਸ਼ਕ ਦਵਾਈਆਂ ਦਾ ਛਿੜਕਾਅ ਕਰਕੇ ਨਵੇਂ ਬਣ ਰਹੇ ਟੀਂਡਿਆਂ ਨੂੰ ਬਚਾਇਆ ਜਾ ਸਕਦਾ ਹੈ | ਉਨ੍ਹਾਂ ਰਵਾਇਤੀ ਕਾਟਨ ਬੈਲਟ ਦੇ ਕਿਸਾਨਾਂ ਦਾ ਰੁਝਾਨ ਝੋਨੇ ਦੀ ਫ਼ਸਲ ਵੱਲ ਕੀਤੇ ਜਾਣ ਨੂੰ ਚਿੰਤਾਜਨਕ ਹਾਲਾਤ ਦੱਸਿਆ |
ਬਠਿੰਡਾ, 18 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ) - ਬਠਿੰਡਾ ਸ਼ਹਿਰ 'ਚ ਦਿਨ-ਦਿਹਾੜੇ ਚੋਰੀ ਦੀਆ ਘਟਨਾਵਾਂ ਦਾ ਗਰਾਫ਼ ਲਗਾਤਾਰ ਵਧਦਾ ਜਾ ਰਿਹਾ ਹੈ | ਅਜਿਹੇ 'ਚ ਚੋਰਾ ਦੁਆਰਾ ਜਿਥੇ ਸ਼ਹਿਰ ਦੇ ਪਾਵਰ ਹਾਊਸ ਰੋਡ ਵਿਖੇ ਇੱਕ ਮੋਟਰਸਾਈਕਲ ਚੋਰੀ ਕੀਤਾ ਗਿਆ ਹੈ, ਉਥੇ ਹੀ ਗੁਰੂ ...
ਬਰੇਟਾ, 18 ਸਤੰਬਰ (ਜੀਵਨ ਸ਼ਰਮਾ) - ਸਥਾਨਕ ਰੇਲਵੇ ਟਰੈਕ 'ਤੇ ਬੀਤੀ ਰਾਤ ਇਕ ਨੌਜਵਾਨ ਦੀ ਰੇਲਗੱਡੀ ਨਾਲ ਟਕਰਾ ਜਾਣ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ | ਪੁਲਿਸ ਚੌਂਕੀ ਇੰਚਾਰਜ ਨਿਰਮਲ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ 2 ਵਜੇ ਬਰੇਟਾ ਵਾਸੀ ਸੁਦਾਗਰ ਸਿੰਘ (28) ਪੁੱਤਰ ...
ਬਠਿੰਡਾ, 18 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ) - ਨਸ਼ੇ ਦੀ ਓਵਰਡੋਜ ਨਾਲ ਵਿਦਿਆਰਥੀ ਦੀ ਹਾਲਤ ਗੰਭੀਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਘਟਨਾ ਦੀ ਸੂਚਨਾ ਮਿਲਣ ਉਪਰੰਤ ਸਮਾਜ ਸੇਵੀ ਸੰਸਥਾ ਦੇ ਵਰਕਰ ਦੁਆਰਾ ਉਕਤ ਨੌਜਵਾਨ ਨੂੰ ਇਲਾਜ ਲਈ ਸ਼ਹੀਦ ਭਾਈ ਮਨੀ ਸਿੰਘ ...
ਮਹਿਮਾ ਸਰਜਾ, 18 ਸਤੰਬਰ (ਬਲਦੇਵ ਸੰਧੂ) - ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ ਇਕ ਮੋਟਰਸਾਈਕਲ ਸਵਾਰ ਨਸ਼ਾ ਤਸਕਰ ਵਿਅਕਤੀ ਨੂੰ ਪਿੰਡ ਮਹਿਮਾ ਸਰਜਾ ਤੋਂ ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪੁਲਿਸ ਚੌਕੀ ਕਿਲੀ ਨਿਹਾਲ ਸਿੰਘ ਵਾਲਾ ਦੇ ਚੌਕੀ ਇੰਚਾਰਜ ਮਨਜੀਤ ...
ਗੋਨਿਆਣਾ, 18 ਸਤੰਬਰ (ਲਛਮਣ ਦਾਸ ਗਰਗ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਅਤੇ ਸੂਬਾ ਕਮੇਟੀ ਦੇ ਸੱਦੇ ਤੇ ਪਿੰਡਾਂ 'ਚ ਪੰਜਾਬ ਸਰਕਾਰ ਦੇ ਪੁਤਲੇ ਫੂਕਣ ਦਾ ਜੋ ਪ੍ਰੋਗਰਾਮ ਉਲੀਕਿਆ ਗਿਆ ਹੈ, ਉਸ ਲੜੀ ਤਹਿਤ ਅੱਜ ਪਿੰਡ ਜੀਦਾ ...
ਬਠਿੰਡਾ, 18 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਜ਼ਿਲ੍ਹੇ ਦੇ ਉਦਯੋਗਪਤੀਆਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਇਕ ਵਿਸ਼ੇਸ਼ ਬੈਠਕ ਕੀਤੀ | ਬੈਠਕ ਦੌਰਾਨ ਵੱਖ-ਵੱਖ ਉਦਯੋਗਿਕ ਐਸੋਸੀਏਸ਼ਨਾਂ ਦੇ ਅਹੁਦੇਦਾਰਾਂ ...
ਬੱਲੂਆਣਾ, 18 ਸਤੰਬਰ (ਗੁਰਨੈਬ ਸਾਜਨ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪਿੰਡ ਇਕਾਈ ਪ੍ਰਧਾਨ ਬਲਕਰਨ ਸਿੰਘ ਗੋਰਾ, ਸਾਬਕਾ ਪ੍ਰਧਾਨ ਗੁਰਜੰਟ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਦਿਉਣ ਦੇ ਪ੍ਰਧਾਨ ਰਾਮ ਸਿੰਘ ਬਰਾੜ ਦੀ ਅਗਵਾਈ ਦੇ ...
ਭੁੱਚੋ ਮੰਡੀ, 18 ਸਤੰਬਰ (ਪਰਵਿੰਦਰ ਸਿੰਘ ਜੌੜਾ) - ਸਿਹਤ ਵਿਭਾਗ ਦੀ ਟੀਮ ਵਲੋਂ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੱਚਿਆਂ ਦੀ ਸਰੀਰਕ ਜਾਂਚ ਕੀਤੀ | ਇਸ ਮੌਕੇ ਆਰ.ਬੀ.ਐਸ.ਕੇ. ਨਥਾਣਾ ਦੀ ਟੀਮ ਨੇ 80 ਬੱਚਿਆਂ ਦੀ ਕੋਰੋਨਾ ਜਾਂਚ ਲਈ ਆਰ.ਟੀ.ਪੀ.ਸੀ.ਆਰ. ਨਮੂਨੇ ਲਏ ...
ਚਾਉਕੇ, 18 ਸਤੰਬਰ (ਮਨਜੀਤ ਸਿੰਘ ਘੜੈਲੀ) - ਹਲਕਾ ਮੌੜ ਦੇ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਗੋਰਾ ਨੇ ਕਿਹਾ ਕਿ ਜਲਦੀ ਹੀ ਬਲਾਕ ਰਾਮਪੁਰਾ ਦੇ ਕਾਂਗਰਸੀ ਵਰਕਰਾਂ ਦੇ ਕੰਮਾਂ-ਕਾਜਾਂ ਲਈ ਬਲਾਕ ਰਾਮਪੁਰਾ ਵਿਖੇ ਵੀ ਇਕ ਦਫ਼ਤਰ ਖੋਲਿ੍ਹਆ ਜਾਵੇਗਾ ਅਤੇ ਹਫ਼ਤੇ ਵਿਚ ...
ਬਠਿੰਡਾ, 18 ਸਤੰਬਰ (ਵੀਰਪਾਲ ਸਿੰਘ) - ਬਠਿੰਡਾ ਉੜੀਆ ਕਾਲੋਨੀ ਨੇੜੇ ਨਹਿਰ ਕਿਨਾਰੇ 'ਤੇ ਅਰਾਮ ਕਰ ਰਹੇ ਵਿਅਕਤੀ ਨੂੰ ਨੀਂਦ ਆਉਣ 'ਤੇ ਅਚਾਨਕ ਨਹਿਰ 'ਚ ਡਿੱਗ ਕੇ ਡੁੱਬ ਜਾਣ ਦਾ ਸਮਾਚਾਰ ਮਿਲਿਆ | ਇਸ ਘਟਨਾ ਬਾਰੇ ਪਤਾ ਚੱਲਦਿਆਂ ਸਹਾਰਾ ਜਨ ਸੇਵਾ ਲਾਈਫ਼ ਸੇਵਿੰਗ ਟੀਮ ਵਲੋਂ ...
ਬਠਿੰਡਾ, 18 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ) - 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ਨੂੰ ਕਾਮਯਾਬ ਬਣਾਉਣ ਲਈ ਕਿਸਾਨ ਸੰਯੁਕਤ ਮੋਰਚੇ ਵਲੋਂ ਸਥਾਨਕ ਟੀਚਰਜ਼ ਹੋਮ ਵਿਖੇ ਮੀਟਿੰਗ ਕੀਤੀ ਗਈ | ਇਸ ਦੌਰਾਨ ਨੈਬ ਸਿੰਘ ਔਲਖ ਜਮਹੂਰੀ ਕਿਸਾਨ ਸਭਾ ਜ਼ਿਲ੍ਹਾ ਬਠਿੰਡਾ ਦੇ ਆਗੂ ...
ਬਠਿੰਡਾ, 18 ਸਤੰਬਰ (ਸੱਤਪਾਲ ਸਿੰਘ ਸਿਵੀਆਂ) - ਲੱਖਾਂ ਰੁਪਏ ਦੀ ਧੋਖਾਧੜੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਥਾਣਾ ਕੈਨਾਲ ਕਾਲੋਨੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਜਾਂਚ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਥਾਨਕ ਜੋਗੀ ਨਗਰ ਦੇ ਰਹਿਣ ਵਾਲੇ ਦਰਸ਼ਨ ਸਿੰਘ ਨੇ ਪੁਲਿਸ ...
ਨਥਾਣਾ, 18 ਸਤੰਬਰ (ਗੁਰਦਰਸ਼ਨ ਲੁੱਧੜ) - ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਅਸਤੀਫ਼ੇ ਦੇ ਘਟਨਾਕ੍ਰਮ ਨੂੰ ਲੈ ਕੇ ਉਨ੍ਹਾਂ ਦੇ ਪੁਰਖਿਆਂ ਦੇ ਖ਼ਿੱਤੇ ਬਾਹੀਏ (ਬਲਾਕ ਨਥਾਣਾ 'ਚ ਵਸਦੇ ਮੋਹਨ ਕੇ ਸਿੱਧੂਆਂ ਦੇ 22 ਪਿੰਡਾਂ) ਦੇ ਖੇਤਰ ਵਿਚ ਹੁਕਮਰਾਨ ਪਾਰਟੀ ਨੂੰ ਵੱਡਾ ਖੋਰਾ ...
ਬਠਿੰਡਾ, 18 ਸਤੰਬਰ (ਸੱਤਪਾਲ ਸਿੰਘ ਸਿਵੀਆਂ) - ਕੇਂਦਰ ਦੀ ਭਾਜਪਾ ਸਰਕਾਰ ਹੁਣ ਅਦਾਲਤ ਦਾ ਸਹਾਰਾ ਲੈ ਕੇ ਦਿੱਲੀ ਦੀਆਂ ਹੱਦਾਂ 'ਤੇ ਬੈਠੇ ਕਿਸਾਨਾਂ ਨੂੰ ਖਿੰਡਾਉਣਾ ਚਾਹੁੰਦੀ, ਇਸ ਲਈ ਕਿਸਾਨ 20 ਸਤੰਬਰ ਨੂੰ ਹਜ਼ਾਰਾਂ ਦੀ ਗਿਣਤੀ 'ਚ ਦਿੱਲੀ ਕਿਸਾਨ ਮੋਰਚੇ 'ਚ ਸ਼ਮੂਲੀਅਤ ...
ਬਰੇਟਾ, 18 ਸਤੰਬਰ (ਪਾਲ ਸਿੰਘ ਮੰਡੇਰ) - ਕਨਫੈਡਰੇਸ਼ਨ ਫ਼ਾਰ ਚੈਲੇਂਜਡ ਪਰਸਨਜ਼ ਦੀ ਬਲਾਕ ਬਰੇਟਾ ਦੀ ਇਕਾਈ ਵਲੋਂ ਅਲਮਿਕੋ ਦੇ ਸਹਿਯੋਗ ਨਾਲ ਗੁਰਦੁਆਰਾ ਜੰਡਸਰ ਸਾਹਿਬ ਪਿਡ ਬਹਾਦਰਪੁਰ ਵਿਖੇ ਲੋੜਵੰਦ ਅੰਗਹੀਣ ਵਿਅਕਤੀਆਂ ਨੂੰ ਲੋੜੀਂਦਾ ਸਾਮਾਨ ਮੁਹੱਈਆ ਕਰਵਾਉਣ ...
ਭੀਖੀ, 18 ਸਤੰਬਰ (ਗੁਰਿੰਦਰ ਸਿੰਘ ਔਲਖ) - ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ੇਨਜ਼ ਆਫ਼ ਪੰਜਾਬ ਵਲੋਂ ਕਰਵਾਏ ਗਏ ਫੈਪ ਸਟੇਟ ਐਵਾਰਡ ਦੌਰਾਨ ਮਾਡਰਨ ਸੈਕਲਰ ਪਬਲਿਕ ਸਕੂਲ ਭੀਖੀ ਨੂੰ 'ਵੱਧ ਸਹੂਲਤਾਂ ਵਾਲੇ ਬਜਟ ਸਕੂਲ' ਕੈਟਾਗਰੀ ਵਿਚੋਂ ਬੈੱਸਟ ਸਕੂਲ ...
ਸੰਗਤ ਮੰਡੀ, 18 ਸਤੰਬਰ (ਅੰਮਿ੍ਤਪਾਲ ਸ਼ਰਮਾ) - ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਗਤ ਬਲਾਕ ਦੇ ਵੱਖ-ਵੱਖ ਪਿੰਡਾਂ 'ਚ ਪੰਜਾਬ ਸਰਕਾਰ ਦੇ ਪੁਤਲੇ ਫੂਕਣ ਦਾ ਸਿਲਸਿਲਾ ਜਾਰੀ ਹੈ | ਇਸੇ ਕੜੀ ਤਹਿਤ ਅੱਜ ਸੰਗਤ ਬਲਾਕ ਦੇ ਪਿੰਡ ਕੁਟੀ ...
ਚਾਉਕੇ, 18 ਸਤੰਬਰ (ਮਨਜੀਤ ਸਿੰਘ ਘੜੈਲੀ) - ਆਜ਼ਾਦ ਬੁੱਕ ਸ਼ਾਪ ਵਲੋਂ ਸਰਕਾਰੀ ਹਾਈ ਸਕੂਲ ਪਿੰਡ ਜਿਉਂਦ ਵਿਖੇ ਮੁੱਖ ਅਧਿਆਪਕ ਗੁਰਸ਼ਰਨ ਸਿੰਘ ਦੀ ਅਗਵਾਈ ਹੇਠ ਪੁਸਤਕ ਮੇਲਾ ਲਗਾਇਆ ਗਿਆ | ਇਸ ਮੇਲੇ 'ਚ ਵੱਖ-ਵੱਖ ਸਕੂਲਾਂ ਅਤੇ ਪਿੰਡ ਦੇ ਪਾਠਕਾਂ ਨੇ ਸ਼ਮੂਲੀਅਤ ਕੀਤੀ | ਇਸ ...
ਰਾਮਾਂ ਮੰਡੀ, 18 ਸਤੰਬਰ (ਅਮਰਜੀਤ ਸਿੰਘ ਲਹਿਰੀ) - ਸਥਾਨਕ ਸ਼ਹਿਰ ਦੇ ਐਮ.ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਵਿਚ ਸਕੂਲ ਸਟਾਫ਼ ਵਲੋਂ ਪਿ੍ੰਸੀਪਲ ਮੈਡਮ ਹਰਕਿਰਨ ਕੌਰ ਅਤੇ ਵਾਇਸ ਪਿ੍ੰਸੀਪਲ ਪ੍ਰਾਂਚੀ ਸ਼ਰਮਾ ਦੀ ਅਗਵਾਈ ਹੇਠ ਹਿੰਦੀ ਦਿਵਸ ਮੌਕੇ ਬੱਚਿਆਂ ਵਿਚ ਪੇਂਟਿੰਗ, ...
ਗੋਨਿਆਣਾ, 18 ਸਤੰਬਰ (ਲਛਮਣ ਦਾਸ ਗਰਗ) - ਨਜ਼ਦੀਕੀ ਪਿੰਡ ਬਲਾਹੜ੍ਹ ਵਿੰਝੂ ਦੇ ਸੈਂਟਰ ਨੰਬਰ 134 'ਚ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਲੋਂ ਦਿਤੇ ਗਏ ਨਿਰਦੇਸ਼ਾਂ ਅਨੁਸਾਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਊਸ਼ਾ ਰਾਣੀ ਬਠਿੰਡਾ ਵਲੋਂ ਪੈਸ਼ਨ ਮਾਹ ਦੀ ...
ਮਹਿਰਾਜ, 18 ਸਤੰਬਰ (ਸੁਖਪਾਲ ਮਹਿਰਾਜ) - ਨੇਬਰਹੁੱਡ ਕੈਂਪਸ ਯੂਨੀਵਰਸਿਟੀ ਦੇ ਕਾਲਜ ਨੂੰ ਬੰਦ ਕਰਨ ਦੇ ਵਿਰੋਧ ਵਿਚ ਅੱਜ ਪਸ਼ੂ ਪਾਲਣ ਮੰਤਰੀ ਮਰਹੂਮ ਹਰਬੰਸ ਸਿੰਘ ਸਿੱਧੂ ਦੇ ਸਪੁੱਤਰ ਅਮਰਧੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਪਿੰਡ ਮਹਿਰਾਜ ਵਿਖੇ ਇਕ ਹੰਗਾਮੀ ਮੀਟਿੰਗ ...
ਬਠਿੰਡਾ, 18 ਸਤੰਬਰ (ਸੱਤਪਾਲ ਸਿੰਘ ਸਿਵੀਆਂ) - ਬਠਿੰਡਾ ਪੁਲਿਸ ਦਾ ਥਾਣਾ ਕੈਨਾਲ ਕਾਲੋਨੀ ਹਮੇਸ਼ਾ ਹੀ ਸੁਰਖ਼ੀਆਂ 'ਚ ਰਹਿੰਦਾ ਹੈ, ਜਿਸ ਕਾਰਨ ਪਿਛਲੇ ਕੁਝ ਸਮੇਂ ਦੌਰਾਨ ਹੀ ਇਸ ਥਾਣੇ ਦੇ ਮੁੱਖ ਤੇ ਵਧੀਕ ਮੁੱਖ ਅਫ਼ਸਰ ਦਾ ਤਬਾਦਲਾ ਹੋ ਚੁੱਕਿਆ ਹੈ | ਪਹਿਲੇ ਥਾਣਾ ਮੁਖੀ ...
ਬਠਿੰਡਾ, 18 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਸੂਬਾ ਸਰਕਾਰ ਨੇ ਸਾਰੇ ਅਸੂਲ ਛਿੱਕੇ ਟੰਗ ਕੇ ਨੈਤਿਕਤਾ ਤਿਆਗ ਕਰੋੜਪਤੀ ਨੂੰ ਤਰਸ ਦੇ ਆਧਾਰ 'ਤੇ ਨੌਕਰੀ ਦੇ ਕੇ ਲੱਖਾਂ ਬੇਰੁਜ਼ਗਾਰ ਨੌਜਵਾਨਾਂ ਨਾਲ ਧ੍ਰੋਹ ਕਮਾਇਆ ਹੈ | ਸੂਬਾ ਸਰਕਾਰ 'ਤੇ ਇਹ ਦੋਸ਼ ਸਾਬਕਾ ਪੰਚਾਇਤ ...
ਸੰਗਤ ਮੰਡੀ, 18 ਸਤੰਬਰ (ਅੰਮਿ੍ਤਪਾਲ ਸ਼ਰਮਾ) - ਪੰਜਾਬੀ ਯੂਨੀਵਰਸਿਟੀ ਕਾਲਜ ਘੁੱਦਾ ਦੇ ਐਨ.ਐਸ.ਐਸ. ਵਿਭਾਗ ਵੱਲੋਂ ਕੋਰੋਨਾ ਦੇ ਬਚਾਅ ਲਈ ਮਿਸ਼ਨ ਫਤਿਹ ਤਹਿਤ 'ਟੀਕਾ ਲਗਵਾਓ, ਕੋਰੋਨਾ ਭਜਾਓ' ਰੈਲੀ ਕੱਢੀ ਗਈ | ਕਾਲਜ ਪਿ੍ੰਸੀਪਲ ਡਾ. ਜਸਪਾਲ ਸਿੰਘ ਬਰਾੜ ਨੇ ਦੱਸਿਆ ਕਿ ...
ਭੁੱਚੋ ਮੰਡੀ, 18 ਸਤੰਬਰ (ਪਰਵਿੰਦਰ ਸਿੰਘ ਜੌੜਾ) - ਆਲ ਇੰਡੀਆ ਤਿ੍ਣਮੂਲ ਕਾਂਗਰਸ ਪਾਰਟੀ ਪੰਜਾਬ ਦਾ 6 ਮੈਂਬਰੀ ਇਕ ਵਫ਼ਦ ਬੀਤੇ ਦਿਨੀਂ ਪਾਰਟੀ ਹਾਈ ਕਮਾਂਡ ਨਾਲ ਜ਼ਰੂਰੀ ਮੀਟਿੰਗ ਕਰਨ ਪੱਛਮੀ ਬੰਗਾਲ ਗਿਆ ਸੀ, ਵਿਚ ਸ਼ਾਮਲ ਤਿ੍ਣਮੂਲ ਕਾਂਗਰਸ ਦੇ ਸੂਬਾ ਜਨਰਲ ਸਕੱਤਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX