ਤਾਜਾ ਖ਼ਬਰਾਂ


ਪੰਜਾਬ ਭਾਜਪਾ ਵਲੋਂ ਤੀਜੀ ਸੂਚੀ ਵੀ ਜਾਰੀ
. . .  25 minutes ago
ਚੰਡੀਗੜ੍ਹ 27 ਜਨਵਰੀ (ਅੰਕੁਰ ਤਾਂਗੜੀ)- ਪੰਜਾਬ ਭਾਜਪਾ ਵਲੋਂ ਤੀਜੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਹੈ। ਸੂਚੀ ਅਨੁਸਾਰ ਅੰਮ੍ਰਿਤਸਰ ਸੈਂਟਰਲ ਤੋਂ ਡਾ. ਰਾਮ ਚਾਵਲਾ, ਅੰਮ੍ਰਿਤਸਰ ਈਸਟ ਤੋਂ ਡਾ. ਜਗਮੋਹਨ ਸਿੰਘ ...
ਦਿਨੇਸ਼ ਬਾਂਸਲ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ’ਚ ਸ਼ਾਮਿਲ
. . .  about 1 hour ago
ਸੰਗਰੂਰ ,27 ਜਨਵਰੀ (ਧੀਰਜ ਪਸ਼ੌਰੀਆ )- ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਅਤੇ 2017 ’ਚ ਸੰਗਰੂਰ ਤੋਂ ਪਾਰਟੀ ਦੀ ਟਿਕਟ ਤੇ ਚੋਣ ਲੜ ਚੁੱਕੇ ਦਿਨੇਸ਼ ਬਾਂਸਲ ਅੱਜ ਅਮ੍ਰਿਤਸਰ ਵਿਖੇ ਪੰਜਾਬ ...
ਜਲਦੀ ਹੀ ਮੁੱਖ ਮੰਤਰੀ ਚਿਹਰੇ ਲਈ ਇਕ ਨਾਮ ਹੋਵੇਗਾ ਤੁਹਾਡੇ ਸਾਹਮਣੇ - ਰਾਹੁਲ ਗਾਂਧੀ
. . .  about 1 hour ago
ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ 'ਤੇ ਵਿੰਨ੍ਹਿਆ ਨਿਸ਼ਾਨਾ
. . .  about 3 hours ago
ਅੰਮ੍ਰਿਤਸਰ, 27 ਜਨਵਰੀ-ਅੰਮ੍ਰਿਤਸਰ ਵਿਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਚੋਣਾਂ ਦਾ ਮਾਹੌਲ ਕਾਫੀ ਦੇਰ ਤੋਂ ਚੱਲ ਰਿਹਾ...
ਵਿਦੇਸ਼ ਮੰਤਰੀ ਡਾ.ਐੱਸ. ਜੈਸ਼ੰਕਰ ਕੋਰੋਨਾ ਪਾਜ਼ੀਟਿਵ
. . .  about 3 hours ago
ਨਵੀਂ ਦਿੱਲੀ, 27 ਜਨਵਰੀ- ਵਿਦੇਸ਼ ਮੰਤਰੀ ਡਾ.ਐੱਸ. ਜੈਸ਼ੰਕਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਿਹੜੇ ਲੋਕ ਮੇਰੇ ਸੰਪਰਕ 'ਚ ਆਏ ਹਨ ਉਹ ਵੀ ਢੁਕਵੀਂਆਂ ਸਾਵਧਾਨੀਆਂ..
ਚੋਣਾਂ ਤੋਂ ਪਹਿਲਾਂ ਸੀ.ਐੱਮ. ਦਾ ਚਿਹਰਾ ਕਰਾਂਗੇ ਐਲਾਨ- ਰਾਹੁਲ ਗਾਂਧੀ
. . .  about 3 hours ago
ਜਲੰਧਰ, 27 ਜਨਵਰੀ - ਜਲੰਧਰ 'ਚ ਵਰਚੂਅਲ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਵਲੋਂ ਐਲਾਨ ਕੀਤਾ ਗਿਆ ਹੈ ਕਿ ਕਾਂਗਰਸ ਵਲੋਂ ਪੰਜਾਬ ਚੋਣਾਂ ਲਈ ਸੀ.ਐੱਮ. ਚਿਹਰੇ ਦਾ ਐਲਾਨ ਕੀਤਾ ਜਾਵੇਗਾ। ਇਹ ਫ਼ੈਸਲਾ ਵਰਕਰਾਂ ਦੀ ਰਾਏ ਤੋਂ ਬਾਅਦ ਲਿਆ...
ਪੰਜਾਬ ਦੇ ਵਰਕਰਾਂ ਤੋਂ ਰਾਏ ਲੈ ਕੇ ਮੁੱਖ ਮੰਤਰੀ ਚਿਹਰਾ ਐਲਾਨਾਂਗੇ: ਰਾਹੁਲ ਗਾਂਧੀ
. . .  about 4 hours ago
ਜਲੰਧਰ, 27 ਜਨਵਰੀ-ਪੰਜਾਬ ਦੇ ਵਰਕਰਾਂ ਤੋਂ ਰਾਏ ਲੈ ਕੇ ਮੁੱਖ ਮੰਤਰੀ ਚਿਹਰਾ ਐਲਾਨਾਂਗੇ: ਰਾਹੁਲ ਗਾਂਧੀ...
ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ 'ਚੋਂ 82.62 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ
. . .  about 4 hours ago
ਚੰਡੀਗੜ੍ਹ, 27 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵਲੋਂ ਸੂਬੇ 'ਚੋਂ 26 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸੰਬੰਧ ਵਿਚ 82.62 ਕਰੋੜ ਰੁਪਏ ਦੀ ਕੀਮਤ ਦੀਆਂ...
ਇਹ ਚੋਣਾਂ ਨਹੀਂ ਪੰਜਾਬ ਦਾ ਭਵਿੱਖ ਹੈ: ਰਾਹੁਲ ਗਾਂਧੀ
. . .  about 4 hours ago
ਜਲੰਧਰ, 27 ਜਨਵਰੀ-ਇਹ ਚੋਣਾਂ ਨਹੀਂ ਪੰਜਾਬ ਦਾ ਭਵਿੱਖ ਹੈ: ਰਾਹੁਲ ਗਾਂਧੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੂੰ ਬੁਲਾ ਕੇ ਪਾਈਆਂ ਜੱਫੀਆਂ
. . .  about 4 hours ago
ਜਲੰਧਰ, 27 ਜਨਵਰੀ-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੂੰ ਬੁਲਾ ਕੇ ਪਾਈਆਂ ਜੱਫੀਆਂ..
ਕਿਸੇ ਨੂੰ ਵੀ ਮੁੱਖ ਮੰਤਰੀ ਬਣਾ ਦਿਓ: ਮੁੱਖ ਮੰਤਰੀ ਚੰਨੀ
. . .  about 4 hours ago
ਜਲੰਧਰ, 27 ਜਨਵਰੀ-ਕਿਸੇ ਨੂੰ ਵੀ ਮੁੱਖ ਮੰਤਰੀ ਬਣਾ ਦਿਓ: ਮੁੱਖ ਮੰਤਰੀ ਚੰਨੀ..
ਜੇ ਕੰਮ ਪਸੰਦ ਆਇਆ ਤਾਂ ਪੂਰਾ ਮੌਕਾ ਦਿਓ : ਮੁੱਖ ਮੰਤਰੀ ਚੰਨੀ
. . .  about 4 hours ago
ਜਲੰਧਰ, 27 ਜਨਵਰੀ- ਜੇ ਕੰਮ ਪਸੰਦ ਆਇਆ ਤਾਂ ਪੂਰਾ ਮੌਕਾ ਦਿਓ : ਮੁੱਖ ਮੰਤਰੀ ਚੰਨੀ..
3 ਮਹੀਨੇ ਨਾ ਸੁੱਤਾ, ਨਾ ਸੋਣ ਦਿੱਤਾ: ਮੁੱਖ ਮੰਤਰੀ ਚੰਨੀ
. . .  about 4 hours ago
ਜਲੰਧਰ, 27 ਜਨਵਰੀ-3 ਮਹੀਨੇ ਨਾ ਸੁੱਤਾ, ਨਾ ਸੋਣ ਦਿੱਤਾ: ਮੁੱਖ ਮੰਤਰੀ ਚੰਨੀ...
ਅਸੀਂ ਇਕਜੁੱਟ ਹੋ ਕੇ ਕੰਮ ਕੀਤਾ: ਮੁੱਖ ਮੰਤਰੀ ਚੰਨੀ
. . .  about 4 hours ago
ਜਲੰਧਰ, 27 ਜਨਵਰੀ-ਅਸੀਂ ਇਕਜੁੱਟ ਹੋ ਕੇ ਕੰਮ ਕੀਤਾ: ਮੁੱਖ ਮੰਤਰੀ ਚੰਨੀ...
ਜੋ ਕਾਂਗਰਸ ਪਾਰਟੀ ਦਾ ਫ਼ੈਸਲਾ ਹੋਵੇਗਾ ਉਸ ਨੂੰ ਹਰ ਕਾਂਗਰਸੀ ਮੰਨੇਗਾ-ਨਵਜੋਤ ਸਿੱਧੂ
. . .  about 4 hours ago
ਜਲੰਧਰ, 27 ਜਨਵਰੀ- ਜੋ ਕਾਂਗਰਸ ਪਾਰਟੀ ਦਾ ਫ਼ੈਸਲਾ ਹੋਵੇਗਾ ਉਸ ਨੂੰ ਹਰ ਕਾਂਗਰਸੀ ਮੰਨੇਗਾ-ਨਵਜੋਤ ਸਿੱਧੂ...
ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਕੋਲੋਂ ਮੰਗ ਪੰਜਾਬ ਨੂੰ ਮੁੱਖ ਮੰਤਰੀ ਚਿਹਰਾ ਦਿੱਤਾ ਜਾਵੇ
. . .  about 4 hours ago
ਜਲੰਧਰ, 27 ਜਨਵਰੀ-ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਕੋਲੋਂ ਮੰਗ ਪੰਜਾਬ ਨੂੰ ਮੁੱਖ ਮੰਤਰੀ ਚਿਹਰਾ ਦਿੱਤਾ ਜਾਵੇ..
ਰਾਹੁਲ ਗਾਂਧੀ ਦੀ ਵਰਚੁਅਲ ਰੈਲੀ ਨੂੰ ਸੰਬੋਧਨ ਕਰ ਰਹੇ ਹਨ ਨਵਜੋਤ ਸਿੰਘ ਸਿੱਧੂ
. . .  about 4 hours ago
ਜਲੰਧਰ, 27 ਜਨਵਰੀ- ਰਾਹੁਲ ਗਾਂਧੀ ਦੀ ਵਰਚੁਅਲ ਰੈਲੀ ਨੂੰ ਸੰਬੋਧਨ ਕਰ ਰਹੇ ਹਨ ਨਵਜੋਤ ਸਿੰਘ ਸਿੱਧੂ...
ਸੰਯੁਕਤ ਸਮਾਜ ਮੋਰਚਾ ਵਲੋਂ 12 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  about 4 hours ago
ਚੰਡੀਗੜ੍ਹ, 27 ਜਨਵਰੀ- ਸੰਯੁਕਤ ਸਮਾਜ ਮੋਰਚਾ ਵਲੋਂ 12 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ....
ਗੜ੍ਹਸ਼ੰਕਰ ਹਲਕੇ ਤੋਂ 'ਆਪ' ਆਗੂ ਸੁਨੀਲ ਚੌਹਾਨ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ
. . .  about 5 hours ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ ਹਲਕੇ ਦੇ ਬੀਤ ਖੇਤਰ 'ਚ ਚੰਗਾ ਆਧਾਰ ਰੱਖਦੇ ਗੁੱਜਰ ਭਾਈਚਾਰੇ ਨਾਲ ਸੰਬੰਧਿਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਨੀਲ ਚੌਹਾਨ ਵਲੋਂ ਗੜ੍ਹਸ਼ੰਕਰ ਹਲਕੇ ਤੋਂ ...
ਫਤਿਹ ਰੈਲੀ ਨੂੰ ਸੰਬੋਧਨ ਕਰਨ ਲਈ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਪੁੱਜੇ ਜਲੰਧਰ
. . .  about 5 hours ago
ਜਲੰਧਰ, 27 ਜਨਵਰੀ (ਸ਼ਿਵ)-ਫਤਿਹ ਰੈਲੀ ਨੂੰ ਸੰਬੋਧਨ ਕਰਨ ਲਈ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਜਲੰਧਰ ਪੁੱਜੇ ਹਨ ਅਤੇ ਵਾਈਟ ਡਾਇਮੰਡ 'ਚ ਸੰਬੋਧਨ ਕਰਨਗੇ...
ਮੋਗਾ ਹਲਕੇ ਤੋਂ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਭਰੇ ਕਾਗਜ਼
. . .  about 5 hours ago
ਮੋਗਾ, 27 ਜਨਵਰੀ (ਗੁਰਤੇਜ ਸਿੰਘ ਬੱਬੀ) - ਮੋਗਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਅੱਜ ਰਿਟਰਨਿੰਗ ਅਫ਼ਸਰ ਸਤਵੰਤ ਸਿੰਘ ਦੇ ਦਫ਼ਤਰ ਵਿਖੇ ਆਪਣੇ ਨਾਮਜ਼ਦਗੀ...
ਹਾਕੀ ਇੰਡੀਆ ਨੇ ਕੀਤਾ ਹਾਕੀ ਪੰਜਾਬ ਨੂੰ ਸਸਪੈਂਡ, ਬਣਾਈ ਤਿੰਨ ਮੈਂਬਰੀ ਐਡਹਾਕ ਕਮੇਟੀ
. . .  about 5 hours ago
ਜਲੰਧਰ, 27 ਜਨਵਰੀ- ਭਾਰਤ ਵਿਚ ਹਾਕੀ ਦੀ ਖੇਡ ਦੀ ਸਿਰਮੌਰ ਸੰਸਥਾ ਹਾਕੀ ਇੰਡੀਆ ਨੇ ਹਾਕੀ ਪੰਜਾਬ ਦੀਆਂ ਚੋਣਾਂ ਵਿਚ ਕੀਤੀ ਘਪਲੇਬਾਜ਼ੀ ਦਾ ਸਖ਼ਤ ਨੋਟਿਸ ਲੈਂਦੇ ਹੋਏ ਪੰਜਾਬ ਹਾਕੀ ਦੇ ਪ੍ਰਧਾਨ ਤੇ ਪੰਜਾਬ ਦੇ ਖੇਡ ਮੰਤਰੀ ਓਲੰਪੀਅਨ ਪ੍ਰਗਟ ਸਿੰਘ ਨੂੰ ਵੱਡਾ ਝਟਕਾ..
ਅਸੀਂ ਸਾਰੇ ਅਫ਼ਗਾਨਿਸਤਾਨ ਦੇ ਵਿਕਾਸ ਨੂੰ ਲੈ ਕੇ ਚਿੰਤਤ ਹਾਂ - ਪ੍ਰਧਾਨ ਮੰਤਰੀ ਮੋਦੀ
. . .  about 5 hours ago
ਨਵੀਂ ਦਿੱਲੀ, 27 ਜਨਵਰੀ - ਭਾਰਤ-ਮੱਧ ਏਸ਼ੀਆ ਸਿਖਰ ਸੰਮੇਲਨ ਦੀ ਪਹਿਲੀ ਬੈਠਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਹਿਣਾ ਸੀ ਕੀ ਖੇਤਰੀ ਸੁਰੱਖਿਆ ਦੇ ਸਬੰਧ ਵਿਚ ਸਾਡੇ ਸਾਰਿਆਂ ਦੀਆਂ ਇਕੋ ਜਿਹੀਆਂ ਚਿੰਤਾਵਾਂ ਅਤੇ ਟੀਚੇ ...
ਅਕਾਲੀ ਦਲ ਨੂੰ ਝਟਕਾ, ਪ੍ਰਦੇਸ਼ ਦੇ ਸੀਨੀਅਰ ਉਪ ਪ੍ਰਧਾਨ ਭਾਜਪਾ 'ਚ ਸ਼ਾਮਿਲ
. . .  about 5 hours ago
ਪਠਾਨਕੋਟ, 27 ਜਨਵਰੀ (ਚੌਹਾਨ)-ਜ਼ਿਲ੍ਹਾ ਪਠਾਨਕੋਟ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਵੱਡਾ ਝਟਕਾ ਲੱਗਾ ਹੈ ਜਦੋਂ ਪ੍ਰਦੇਸ਼ ਅਕਾਲੀ ਦਲ (ਬ) ਦੇ ਸੀਨੀਅਰ ਉਪ ਪ੍ਰਧਾਨ ਹਰਦੀਪ ਸਿੰਘ ਕਲੇਰ (ਸ਼੍ਰੋਮਣੀ) ਅਕਾਲੀ ਦਲ ਨੂੰ ਅਲਵਿਦਾ ਆਖ ਕੇ ਭਾਜਪਾ 'ਚ ਸ਼ਾਮਿਲ...
ਸਿੱਖ ਜਥੇਬੰਦੀਆਂ ਨੇ ਦੋ ਘੰਟੇ ਲਈ ਹਾਈਵੇਅ ਕੀਤਾ ਜਾਮ
. . .  about 5 hours ago
ਫਗਵਾੜਾ, 27 ਜਨਵਰੀ (ਹਰੀਪਾਲ ਸਿੰਘ,ਹਰਜੋਤ ਸਿੰਘ ਚਾਨਾ)- ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੇ ਵਫ਼ਦ ਵਲੋਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੇ ਨਾਲ ਮੁਲਾਕਾਤ ਅਸਫ਼ਲ ਹੋਣ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ 2 ਘੰਟੇ ਦੇ ਲਈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਅੱਸੂ ਸੰਮਤ 553

ਸੰਪਾਦਕੀ

ਮੁੱਖ ਮੰਤਰੀ ਦੇ ਅਸਤੀਫ਼ੇ ਤੋਂ ਬਾਅਦ

ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਕਾਂਗਰਸ ਵਿਚ ਹੋਈ ਲੰਮੀ ਕਵਾਇਦ ਤੋਂ ਬਾਅਦ ਅਖ਼ੀਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਚਾਹੇ ਫੌਰੀ ਤੌਰ 'ਤੇ ਇਸ ਦਾ ਮੁੱਖ ਕਾਰਨ ਨਵਜੋਤ ਸਿੰਘ ਸਿੱੱਧੂ ਤੇ ਕੈਪਟਨ ਅਮਰਿੰਦਰ ਸਿੰਘ ਵਿਚ ਚੱਲ ਰਹੀ ਸਖ਼ਤ ਕਸ਼ਮਕਸ਼ ਨੂੰ ਹੀ ਕਿਹਾ ਜਾ ਸਕਦਾ ਹੈ ਪਰ ਪਿਛਲੇ ਲੰਮੇ ਸਮੇਂ ਤੋਂ ਸੂਬੇ ਦੀ ਸਰਕਾਰ ਅਤੇ ਪਾਰਟੀ ਵਿਚ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਬੜੀ ਬੇਚੈਨੀ ਦਿਖਾਈ ਦੇ ਰਹੀ ਸੀ। ਇਸ ਤੋਂ ਪਹਿਲਾਂ 10 ਸਾਲ ਤੋਂ ਪ੍ਰਸ਼ਾਸਨ ਚਲਾ ਰਹੀ ਅਕਾਲੀ-ਭਾਜਪਾ ਗੱਠਜੋੜ ਵਾਲੀ ਸਰਕਾਰ ਤੋਂ ਅਨੇਕਾਂ ਕਾਰਨਾਂ ਕਰਕੇ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਸੀ ਪਰ ਇਸ ਦੇ ਨਾਲ ਹੀ ਤੀਸਰੀ ਧਿਰ ਵਜੋਂ ਉੱਭਰੀ ਆਮ ਆਦਮੀ ਪਾਰਟੀ 'ਤੇ ਲੋਕਾਂ ਵਲੋਂ ਜ਼ਰੂਰ ਟੇਕ ਰੱਖੀ ਜਾ ਰਹੀ ਸੀ। ਲੋਕ ਮਨਾਂ ਵਿਚ ਉਸ ਦੇ ਉਭਾਰ ਨਾਲ ਇਹ ਵੀ ਉਮੀਦ ਬੱਝਣ ਲੱਗੀ ਸੀ ਕਿ ਉਹ ਪੰਜਾਬ ਦੀ ਸਿਆਸਤ ਵਿਚ ਵੱਡਾ ਰੋਲ ਅਦਾ ਕਰ ਸਕਦੀ ਹੈ।
ਪਰ ਇਸ ਧਾਰਨਾ ਤੋਂ ਉਲਟ ਪਿਛਲੀਆਂ ਵਿਧਾਨ ਸਭਾ ਚੋਣਾਂ ਸਮੇਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਨੂੰ ਚੋਣਾਂ ਦੌਰਾਨ ਏਨੀ ਵੱਡੀ ਜਿੱਤ ਪ੍ਰਾਪਤ ਹੋਈ ਸੀ ਜਿਸ ਦੀ ਉਮੀਦ ਉਸ ਨੂੰ ਆਪ ਨੂੰ ਵੀ ਨਹੀਂ ਸੀ। ਇਨ੍ਹਾਂ ਚੋਣਾਂ ਦਾ ਇਕ ਪਹਿਲੂ ਇਹ ਵੀ ਸੀ ਕਿ ਚੋਣ ਪ੍ਰਚਾਰ ਦੌਰਾਨ ਦੂਜੀਆਂ ਪਾਰਟੀਆਂ ਦੇ ਨਾਲ-ਨਾਲ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨਾਲ ਅਜਿਹੇ ਵਾਅਦੇ ਕੀਤੇ ਸਨ, ਜਿਨ੍ਹਾਂ ਦਾ ਪੂਰਾ ਕੀਤਾ ਜਾਣਾ ਬੇਹੱਦ ਮੁਸ਼ਕਿਲ ਸੀ। ਇਸ ਵਿਚ ਕਰਜ਼ਿਆਂ ਦੀ ਮੁਆਫ਼ੀ, ਅਮਨ-ਕਾਨੂੰਨ ਦੀ ਸਥਿਤੀ, ਬੇਹੱਦ ਉਭਾਰ ਵਿਚ ਆਏ ਧਾਰਮਿਕ ਮਸਲੇ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵਾਅਦੇ ਆਦਿ ਇਨ੍ਹਾਂ ਮੁੱਦਿਆਂ 'ਤੇ ਕੈਪਟਨ ਦੀ ਅਗਵਾਈ ਵਾਲੀ ਸਰਕਾਰ ਬਹੁਤਾ ਸਫ਼ਰ ਤੈਅ ਕਰਨ ਵਿਚ ਕਾਮਯਾਬ ਨਹੀਂ ਸੀ ਹੋਈ। ਸੂਬਾ ਕਰਜ਼ੇ ਦੇ ਭਾਰ ਹੇਠ ਦੱਬਿਆ ਹੋਇਆ ਸੀ। ਕੀਤੇ ਵਾਅਦਿਆਂ ਨੂੰ ਮਜ਼ਬੂਤ ਆਰਥਿਕਤਾ ਅਤੇ ਪ੍ਰੋੜ੍ਹ ਯੋਜਨਾਬੰਦੀ ਨਾਲ ਹੀ ਪੂਰਾ ਕੀਤਾ ਜਾ ਸਕਦਾ ਸੀ। ਚਾਹੇ ਸਰਕਾਰ ਨੇ ਸੂਬੇ ਸਿਰ ਪਹਿਲਾਂ ਹੀ ਕਰਜ਼ਿਆਂ ਦੀ ਚੜ੍ਹੀ ਪੰਡ ਨੂੰ ਹੋਰ ਵੀ ਭਾਰਾ ਕਰੀ ਜਾਣ ਦੀ ਨੀਤੀ ਜ਼ਰੂਰ ਅਪਣਾਈ ਸੀ। ਪਰ ਕੀਤੇ ਵੱਡੇ ਵਾਅਦਿਆਂ ਕਰਕੇ ਇਹ ਨੀਤੀ ਵੀ ਆਪਣਾ ਅਸਰ ਨਹੀਂ ਛੱਡ ਸਕੀ। ਜਿਨ੍ਹਾਂ ਗੱਲਾਂ ਕਰਕੇ ਲੋਕਾਂ ਨੇ ਪਿਛਲੀ ਸਰਕਾਰ ਨੂੰ ਨਕਾਰ ਕੇ ਕਾਂਗਰਸ ਪਾਰਟੀ ਨੂੰ ਫਤਵਾ ਦਿੱਤਾ ਸੀ, ਉਨ੍ਹਾਂ ਨੂੰ ਵੀ ਸੰਤੁਸ਼ਟੀਜਨਕ ਢੰਗ ਨਾਲ ਪੂਰਾ ਨਹੀਂ ਕੀਤਾ ਜਾ ਸਕਿਆ। ਪਿਛਲੀ ਸਰਕਾਰ ਵਾਂਗ ਰੇਤਾ ਬੱਜਰੀ ਅਤੇ ਸ਼ਰਾਬ ਮਾਫ਼ੀਏ ਦੀ ਗੱਲ ਹੋਰ ਵੀ ਵਧੇਰੇ ਉੱਠਣ ਲੱਗੀ। ਭ੍ਰਿਸ਼ਟਾਚਾਰ ਨੂੰ ਠੱਲ੍ਹ ਨਾ ਪਾਈ ਜਾ ਸਕੀ। ਕੁਝ ਕੁ ਖੇਤਰਾਂ ਨੂੰ ਛੱਡ ਕੇ ਕੋਈ ਅਜਿਹੀ ਯੋਜਨਾਬੰਦੀ ਨਾ ਕੀਤੀ ਜਾ ਸਕੀ, ਜੋ ਲੋਕਾਂ ਨੂੰ ਸੰਤੁਸ਼ਟ ਕਰ ਸਕਦੀ। ਇਸ ਸਮੇਂ ਅਨੇਕਾਂ ਕਾਰਨਾਂ ਕਰਕੇ ਪੰਜਾਬ ਦੀ ਸਨਅਤ ਅਤੇ ਵਪਾਰ ਨੂੰ ਵੱਡਾ ਧੱਕਾ ਲੱਗਾ। ਇਕ ਤਰ੍ਹਾਂ ਨਾਲ ਇਹ ਕਮਜ਼ੋਰ ਹੋ ਗਈ, ਲੜਖੜਾਉਣ ਲੱਗੀ, ਜਿਸ ਨੂੰ ਸਰਕਾਰ ਸੰਭਾਲ ਸਕਣ ਤੋਂ ਅਸਮਰੱਥ ਰਹੀ। ਲੋਕ ਮਨਾਂ ਵਿਚ ਇਹ ਗੱਲ ਘਰ ਕਰ ਗਈ ਕਿ ਵਾਅਦੇ ਅਤੇ ਦਾਅਵੇ ਆਸਾਨੀ ਨਾਲ ਕੀਤੇ ਜਾ ਸਕਦੇ ਹਨ ਪਰ ਉਨ੍ਹਾਂ 'ਤੇ ਅਮਲ ਕੀਤਾ ਜਾਣਾ ਬੇਹੱਦ ਮੁਸ਼ਕਿਲ ਹੁੰਦਾ ਹੈ। ਸਮੁੱਚੇ ਰੂਪ ਵਿਚ ਸਰਕਾਰ ਦੀ ਕਾਰਗੁਜ਼ਾਰੀ ਨੇ ਸੂਬਾ ਕਾਂਗਰਸ ਨੂੰ ਬਚਾਅ ਦੀ ਸਥਿਤੀ ਵਿਚ ਲਿਆ ਖੜ੍ਹਾ ਕੀਤਾ। ਛੋਟੇ-ਵੱਡੇ ਆਗੂਆਂ, ਵਿਧਾਇਕਾਂ ਅਤੇ ਵਜ਼ੀਰਾਂ ਲਈ ਆਪਣੀ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਫੜ੍ਹ ਮਾਰ ਸਕਣ ਦਾ ਵੀ ਬਹੁਤਾ ਆਧਾਰ ਨਾ ਰਿਹਾ।
ਅਸੀਂ ਸਮਝਦੇ ਹਾਂ ਕਿ ਕਿਸਾਨ ਅੰਦੋਲਨ ਨਾਲ ਵੀ ਸੂਬਾ ਸਰਕਾਰ ਵਲੋਂ ਜਿਸ ਢੰਗ ਨਾਲ ਨਿੱਬੜਣਾ ਚਾਹੀਦਾ ਸੀ, ਉਸ ਸੰਬੰਧ ਵਿਚ ਵੀ ਇਸ ਦੀ ਕਾਰਗੁਜ਼ਾਰੀ ਨਿਰਾਸ਼ਾਜਨਕ ਬਣੀ ਰਹੀ, ਜਿਸ ਨੇ ਸੂਬੇ ਦਾ ਬਹੁਤ ਵੱਡਾ ਨੁਕਸਾਨ ਕਰ ਦਿੱਤਾ। ਚਾਹੇ ਅਜਿਹੀ ਸਥਿਤੀ ਲਈ ਭਾਗੀ ਤਾਂ ਹਰ ਅਹੁਦੇ 'ਤੇ ਬੈਠੇ ਕਾਂਗਰਸੀ ਨੂੰ ਹੀ ਕਿਹਾ ਜਾ ਸਕਦਾ ਹੈ ਪਰ ਇਸ ਸਭ ਕੁਝ ਲਈ ਕਟਹਿਰੇ ਵਿਚ ਮੁੱਖ ਮੰਤਰੀ ਨੂੰ ਖੜ੍ਹਾ ਕਰ ਦਿੱਤਾ ਗਿਆ ਅਤੇ ਇਸ ਸਮੁੱਚੇ ਵਰਤਾਰੇ ਦਾ ਉਨ੍ਹਾਂ ਨੂੰ ਭਾਗੀ ਬਣਾ ਦਿੱਤਾ ਗਿਆ। ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫ਼ਾ ਦੇਣ 'ਤੇ ਨਵੇਂ ਬਣਨ ਵਾਲੇ ਮੁੱਖ ਮੰਤਰੀ ਕੋਲ ਕੁਝ ਹੀ ਮਹੀਨਿਆਂ ਦਾ ਸਮਾਂ ਬਾਕੀ ਹੋਵੇਗਾ। ਇਸ ਵਿਚ ਸਰਕਾਰ ਅਤੇ ਕਾਂਗਰਸ ਪਾਰਟੀ ਕਿੰਨਾ ਕੁ ਪ੍ਰਭਾਵ ਬਣਾ ਸਕਣ ਵਿਚ ਕਾਮਯਾਬ ਹੋ ਸਕੇਗੀ, ਇਸ ਬਾਰੇ ਅਜੇ ਅਨਿਸਚਿਤਤਾ ਹੀ ਬਣੀ ਹੋਈ ਹੈ। ਇਸੇ ਪੱਖ ਤੋਂ ਕਾਂਗਰਸ ਸਾਹਮਣੇ ਇਕ ਵਾਰ ਫਿਰ ਵੱਡੀ ਚੁਣੌਤੀ ਆ ਖੜ੍ਹੀ ਹੋਈ ਹੈ।

-ਬਰਜਿੰਦਰ ਸਿੰਘ ਹਮਦਰਦ

ਪੰਜਾਬ ਦੀ ਸਾਂਝੀ ਵਿਰਾਸਤ ਹੈ ਜਲ੍ਹਿਆਂਵਾਲਾ ਬਾਗ਼

ਬਰਤਾਨਵੀ ਸਾਮਰਾਜ ਦੇ ਜ਼ੁਲਮਾਂ ਦੀ ਇਕ ਸਵੈ-ਸਪੱਸ਼ਟ ਉਦਾਹਰਨ ਜਲ੍ਹਿਆਂਵਾਲਾ ਬਾਗ਼ ਦਾ ਸਾਕਾ ਹੈ। ਇਸ ਨੇ ਆਜ਼ਾਦੀ ਹਾਸਲ ਕਰਨ ਦੀ ਤਾਂਘ ਨੂੰ ਜਰਬਾਂ ਦੇ ਦਿੱਤੀਆਂ ਸਨ। ਪਰ ਕੀ ਆਜ਼ਾਦੀ ਸੰਗਰਾਮ ਵਿਚ ਕਿਸੇ ਇਕੱਲੀ-ਕਾਰੀ ਧਿਰ ਦਾ ਯੋਗਦਾਨ ਸੀ, ਜਿਵੇਂ ਕਿ ਕੁਝ ਹਾਕਮ ਧਿਰਾਂ ...

ਪੂਰੀ ਖ਼ਬਰ »

ਅੱਜ ਵੀ ਪ੍ਰਸੰੰਗਿਕ ਹਨ ਤੇਰਾ ਸਿੰਘ ਚੰਨ ਦੇ ਓਪੇਰੇ

ਚੰਡੀਗੜ੍ਹ ਲੇਖਕ ਸਭਾ ਦੇ ਸੰਸਥਾਪਕ ਤੇ ਪੰਜਾਬ ਇਪਟਾ ਦੇ ਕਰਤਾ ਧਰਤਾ ਰਹੇ ਤੇਰਾ ਸਿੰਘ ਚੰਨ ਦੀ ਜਨਮ ਸ਼ਤਾਬਦੀ ਦੇ ਪ੍ਰਸੰਗ ਵਿਚ ਪੰਜਾਬ ਕਲਾ ਪ੍ਰੀਸ਼ਦ ਦੇ ਵਿਹੜੇ 'ਚ 11 ਸਤੰਬਰ ਦੇ ਦਿਨ ਇਕ ਯਾਦਗਾਰੀ ਸਮਾਗਮ ਰਚਾਇਆ ਗਿਆ। ਇਸ ਵਿਚ ਤੇਰਾ ਸਿੰਘ ਚੰਨ ਦੀਆਂ ਸਾਹਿਤਕ ...

ਪੂਰੀ ਖ਼ਬਰ »

ਦੇਸ਼ ਵਿਆਪੀ ਅੰਦੋਲਨ ਦੀ ਤਿਆਰੀ ਕਰ ਰਹੀ ਹੈ ਕਾਂਗਰਸ

ਕਾਂਗਰਸ ਕੌਮੀ ਮੁੱਦਿਆਂ 'ਤੇ ਅੰਦੋਲਨ ਕਰਨ ਦੀ ਤਿਆਰੀ ਕਰ ਰਹੀ ਹੈ। ਪਹਿਲੇ ਪੜਾਅ 'ਚ ਮਹਿੰਗਾਈ ਤੇ ਕੀਮਤਾਂ 'ਚ ਵਾਧੇ ਅਤੇ ਬੇਰੁਜ਼ਗਾਰੀ 'ਤੇ ਜ਼ੋਰ ਦੇਵੇਗੀ, ਇਹ ਫ਼ੈਸਲਾ ਇਸ ਹਫ਼ਤੇ ਦੀ ਸ਼ੁਰੂਆਤ 'ਚ ਪਾਰਟੀ ਦੀ 9 ਮੈਂਬਰੀ ਕਮੇਟੀ ਦੀ ਹੋਈ ਬੈਠਕ ਦੌਰਾਨ ਲਿਆ ਗਿਆ। ਰਾਜ ਸਭਾ ...

ਪੂਰੀ ਖ਼ਬਰ »

ਸੋਸ਼ਲ ਮੀਡੀਆ ਤੋਂ ਸਾਵਧਾਨ

ਕਾਫੀ ਸਮਾਂ ਪਹਿਲਾਂ ਮੋਬਾਈਲ ਫੋਨ ਜ਼ਰੀਏ ਭੋਲੇ-ਭਾਲੇ ਲੋਕਾਂ ਨੂੰ ਮੂਰਖ ਬਣਾ ਕੇ ਠੱਗਣ ਦਾ ਸਿਲਸਿਲਾ ਤਾਂ ਆਮ ਸੁਣਨ ਤੇ ਪੜ੍ਹਨ ਨੂੰ ਮਿਲ ਜਾਂਦਾ ਸੀ ਪਰ ਹੁਣ ਵੱਟਸਐਪ, ਫੇਸਬੁੱਕ, ਟਵਿੱਟਰ, ਇੰਸਟਾਗ੍ਰਾਮ ਆਦਿ 'ਤੇ ਬਣੇ ਜਾਅਲੀ ਖਾਤਿਆਂ ਰਾਹੀਂ ਕਿਸੇ ਵੀ 'ਖ਼ਾਸ ਸ਼ਖ਼ਸੀਅਤ' ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX