ਤਾਜਾ ਖ਼ਬਰਾਂ


ਉਨ੍ਹਾਂ ਦੀ ਪਾਰਟੀ ਨੇ ਸਾਰੀਆਂ ਵਿਧਾਨ ਸਭਾਵਾਂ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ – ਪੀ.ਟੀ.ਆਈ. ਦੇ ਚੇਅਰਮੈਨ ਇਮਰਾਨ ਖਾਨ
. . .  1 day ago
ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤਿੰਨ ਇਕ ਦਿਨਾ ਮੈਚਾਂ ਦੀ ਲੜੀ ਦਾ ਦੂਜਾ ਮੈਚ ਕੱਲ੍ਹ ਸਵੇਰੇ 7 ਵਜੇ ਕ੍ਰਾਈਸਟਚਰਚ 'ਚ
. . .  1 day ago
ਜਾਅਲੀ ਬਿੱਲਾਂ ਰਾਹੀਂ ਲਗ-ਪਗ 2 ਲੱਖ ਦਾ ਘੋਟਾਲਾ ਕਰਨ ਦੇ ਦੋਸ਼ਾਂ ਹੇਠ ਨਗਰ ਕੌਂਸਲ ਦਾ ਈ.ਓ. ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਗੁਰਦਾਸਪੁਰ, 26 ਨਵੰਬਰ (ਗੁਰਪ੍ਰਤਾਪ ਸਿੰਘ)-ਅੱਜ ਵਿਜੀਲੈਂਸ ਬਿਊਰੋ ਵਲੋਂ ਨਗਰ ਕੌਂਸਲ ਗੁਰਦਾਸਪੁਰ ਦੇ ਕਾਰਜਕਾਰੀ ਅਧਿਕਾਰੀ (ਈ.ਓ.) ਅਸ਼ੋਕ ਕੁਮਾਰ ਨੂੰ ਸੂਬਾ ਸਰਕਾਰ ਵਲੋਂ ਜਾਰੀ ਕੀਤੀਆਂ ਗਈਆਂ ਗਰਾਂਟਾਂ ਵਿਚ ਲਗ-ਪਗ ...
ਸਰਕਾਰੀ ਸਕੂਲ ਦੀ ਇਕ ਕੰਧ ਡਿੱਗੀ, ਛੱਤ ਤੋਂ ਡਿੱਗੇ ਸਕੂਲੀ ਸੱਤ ਬੱਚੇ ਹੋਏ ਜ਼ਖਮੀ
. . .  1 day ago
ਕਰਨਾਲ , 26 ਨਵੰਬਰ ( ਗੁਰਮੀਤ ਸਿੰਘ ਸੱਗੂ )-ਸਰਕਾਰੀ ਆਦਰਸ਼ ਸੰਸਕ੍ਰਿਤੀ ਸੀਨੀਅਰ ਸੈਕੰਡਰੀ ਸਕੂਲ ਤਰਾਵੜੀ ਦੀ ਛਤ ਦੀ ਚਾਰ ਦੀਵਾਰੀ ਦੀ ਇਕ ਕੰਧ ਉਸ ਸਮੇਂ ਡਿਗ ਗਈ ਜਦ ਸਕੂਲ ਦੇ ਬੱਚੇ ...
ਉੱਤਰ ਪ੍ਰਦੇਸ਼ : ਮੇਰਠ ਦੇ ਮੋਹੀਉਦੀਨਪੁਰ ਵਿਚ ਇੱਕ ਸ਼ੂਗਰ ਮਿੱਲ ਵਿਚ ਲੱਗੀ ਅੱਗ
. . .  1 day ago
ਡੇਰਾਬੱਸੀ ਤੋਂ 2 ਸਾਲ ਦਾ ਬੱਚਾ ਅਗਵਾ, 6 ਦਿਨ ਪਹਿਲਾਂ ਹੋਇਆ ਸੀ ਅਗਵਾ
. . .  1 day ago
ਡੇਰਾਬੱਸੀ, 26 ਨਵੰਬਰ (ਗੁਰਮੀਤ ਸਿੰਘ) - ਡੇਰਾਬੱਸੀ ਤੋਂ ਇਕ 2 ਸਾਲ ਦੇ ਬੱਚੇ ਦੇ ਅਗਵਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਬੀਤੀ 21 ਨਵੰਬਰ ਸ਼ਾਮ ਸਾਡੇ 4 ਵਜੇ ਇਕ ਵਿਅਕਤੀ ਬੱਚੇ ਨੂੰ ਪਾਰਕ ਵਿਚੋਂ ...
ਨਾਜਾਇਜ਼ ਹਥਿਆਰਾਂ ਦੀ ਫੈਕਟਰੀ ਫੜੀ, 4 ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 26 ਨਵੰਬਰ - ਗਾਜ਼ੀਆਬਾਦ ਦੀ ਭੋਜਪੁਰ ਪੁਲਿਸ ਅਤੇ ਐਸ.ਓ.ਜੀ. ਗ੍ਰਾਮੀਣ ਗਾਜ਼ੀਆਬਾਦ ਨੇ ਗੈਰ-ਕਾਨੂੰਨੀ ਹਥਿਆਰ ਬਣਾਉਣ ਵਾਲੀ ਇਕ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ । ਪੁਲਿਸ ਨੇ ਛਾਪਾ ਮਾਰ ਕੇ ...
ਪ੍ਰੋ. ਰਾਓ ਧਰੇਨਵਰ ਨੇ ਗੀਤਾਂ ਰਾਹੀਂ 'ਗੰਨ ਕਲਚਰ' ਪ੍ਰਮੋਟ ਕਰਨ ਵਾਲਿਆਂ ਖ਼ਿਲਾਫ਼ ਖੋਲ੍ਹਿਆ ਮੋਰਚਾ
. . .  1 day ago
ਜ਼ੀਰਕਪੁਰ, 26 ਨਵੰਬਰ (ਹੈਪੀ ਪੰਡਵਾਲਾ)-ਕਰਨਾਟਕ ਰਾਜ ਨਾਲ ਸੰਬੰਧਿਤ ਅਤੇ ਚੰਡੀਗੜ੍ਹ 'ਚ ਸਿੱਖਿਆ ਪ੍ਰਦਾਨ ਕਰ ਰਹੇ ਪੰਡਿਤ ਪ੍ਰੋ. ਰਾਓ ਧਰੇਨਵਰ ਨੇ ਅੱਜ ਜ਼ੀਰਕਪੁਰ ਦੀਆਂ ਸੜਕਾਂ 'ਤੇ ਹੱਥਾਂ 'ਚ ਬੋਰਡ ਫੜ ਕੇ ਗੀਤਾਂ ਰਾਹੀਂ ਗੰਨ ਕਲਚਰ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲਿਆਂ ਨੂੰ ਲਾਹਨਤਾਂ...
ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਅਕਾਲ ਤਖ਼ਤ ਸਕੱਤਰੇਤ ਪੁੱਜੇ
. . .  1 day ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਹਿਬਾਨ ਵਲੋਂ ਬੀਤੇ ਦਿਨ ਪੰਥ ਚੋਂ ਛੇਕੇ ਗਏ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਇਸ ਹੁਕਮਨਾਮੇ ਦੇ ਵਿਰੁੱਧ ਆਪਣੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਹਨ। ਪ੍ਰਾਪਤ ਵੇਰਵਿਆਂ...
ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 26 ਨਵੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ ਕੀਤੇ ਗਏ...
ਕਿਸਾਨਾਂ ਵਲੋਂ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ
. . .  1 day ago
ਚੰਡੀਗੜ੍ਹ, 26 ਨਵੰਬਰ (ਅਜਾਇਬ ਸਿੰਘ ਔਜਲਾ)-ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿਚ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਇਕੱਠੇ ਹੋਏ ਕਿਸਾਨਾਂ ਨੇ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ। ਇਸ ਮੌਕੇ ਮੁਹਾਲੀ ਚੰਡੀਗੜ੍ਹ ਦੀ ਸਾਂਝੀ ਸਰਹੱਦ ਉੱਤੇ ਰਾਜਪਾਲ...
ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਪੁਣੇ 'ਚ ਦਿਹਾਂਤ
. . .  1 day ago
ਪੁਣੇ, 26 ਨਵੰਬਰ-ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਅੱਜ ਪੁਣੇ 'ਚ ਦਿਹਾਂਤ ਹੋ ਗਿਆ।ਉਹ ਪਿਛਲੇ ਕਈ ਦਿਨਾਂ ਤੋਂ ਦੀਨਾਨਾਥ ਮੰਗੇਸ਼ਕਰ ਹਸਪਤਾਲ 'ਚ ਦਾਖ਼ਲ...
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਵੀ ਦਰਿਆ 'ਤੇ 2 ਪਲਟੂਨ ਪੁਲਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਗੱਗੋਮਾਹਲ, ਅਜਨਾਲਾ, 26 ਨਵੰਬਰ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ‘ਚ ਰਾਵੀ ਦਰਿਆ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਦੀ ਦਹਾਕਿਆਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰੀ ਕਰਦਿਆਂ ਪੰਜਾਬ ਦੇ ਪੇਂਡੂ ਵਿਕਾਸ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 26 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਬੀਤੀ ਸ਼ਾਮ ਸੁਨਾਮ-ਮਾਨਸਾ ਸੜਕ 'ਤੇ ਸਥਾਨਕ ਨਾਮ ਚਰਚਾ ਘਰ ਨੇੜੇ ਹੋਏ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਹੈ।ਇਹ ਹਾਦਸਾ ਉਸ ਸਮੇਂ ਹੋਇਆ...
ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਰਾਜਪਾਲ ਪੰਜਾਬ ਨੂੰ ਮਿਲੇ ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 26 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਪੰਜਾਬ ਦੇ ਰਾਜਪਾਲ ਨੂੰ ਮਿਲੇ। ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਵੀ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
. . .  1 day ago
ਚੰਡੀਗੜ੍ਹ 26 ਨਵੰਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਮਿਊਂਸਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ...।
ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਸਿੱਖ ਪੰਥ ਵਿਚੋਂ ਖ਼ਾਰਜ, ਜਥੇਦਾਰ ਸੁੱਚਾ ਸਿੰਘ ਲੰਗਾਹ ਨੂੰ ਲਾਈ ਧਾਰਮਿਕ ਤਨਖਾਹ
. . .  1 day ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਉਪਰੰਤ ਗੁਰਬਾਣੀ ਦੀਆਂ ਲਗਾਂ ਮਾਤਰਾਂ ਨਾਲ ਛੇੜਛਾੜ ਕਰਨ ਦੇ ਦੋਸ਼ ਤਹਿਤ ਸਿੰਘ ਸਾਹਿਬਾਨ ਵਲੋਂ ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਨੂੰ ਸਿੱਖ ਪੰਥ ਵਿਚੋਂ...
ਜੇਕਰ ਭਾਰਤ ਏਸ਼ੀਆ ਕੱਪ 'ਚ ਨਹੀਂ ਆਉਂਦਾ ਤਾਂ ਪਾਕਿਸਤਾਨ ਵੀ 2023 ਵਿਸ਼ਵ ਕੱਪ 'ਚ ਨਹੀਂ ਜਾਵੇਗਾ ਭਾਰਤ- ਰਮੀਜ਼ ਰਾਜਾ
. . .  1 day ago
ਇਸਲਾਮਾਬਾਦ, 26 ਨਵੰਬਰ - ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਚੇਅਰਮੈਨ ਰਮੀਜ਼ ਰਾਜਾ ਨੇ ਕਿਹਾ ਹੈ ਕਿ ਜੇਕਰ ਭਾਰਤ ਅਗਲੇ ਸਾਲ ਪਾਕਿਸਤਾਨ 'ਚ ਹੋਣ ਵਾਲੇ ਏਸ਼ੀਆ ਕੱਪ ਤੋਂ ਬਾਹਰ ਹੋਣ ਦੀ ਚੋਣ...
ਡੀ.ਜੀ.ਪੀ. ਪੰਜਾਬ ਵਲੋਂ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ
. . .  1 day ago
ਚੰਡੀਗੜ੍ਹ, 26 ਨਵੰਬਰ-ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਸਾਰਿਆਂ ਨੂੰ ਅਗਲੇ 72 ਘੰਟਿਆਂ ਵਿਚ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਪੰਜਾਬ ਨੇ ਨਿਰਦੇਸ਼...
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ
. . .  1 day ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗਰੂ ਤੇਗ ਬਹਾਦਰ ਸਾਹਿਬ ਦੇ 28 ਨਵੰਬਰ ਨੂੰ ਆ ਰਹੇ ਸ਼ਹੀਦੀ ਪੁਰਬ ਦੇ ਸੰਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ...
ਸੜਕ ਹਾਦਸੇ 'ਚ ਦੋ ਚਚੇਰੇ ਭਰਾਵਾਂ ਦੀ ਮੌਤ
. . .  1 day ago
ਲੌਂਗੋਵਾਲ, 26 ਨਵੰਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਕਸਬੇ ਦੇ 2 ਚਚੇਰੇ ਭਰਾਵਾਂ ਦੀ ਸੜਕ ਹਾਦਸੇ ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾਂ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਹਾਕਮ ਸਿੰਘ ਅਤੇ ਰਣਜੀਤ ਸਿੰਘ ਪੁੱਤਰ ਸਰਵਨ ਸਿੰਘ ਦੋਵੇਂ ਵਾਸੀ ਪਿੰਡੀ ਬਟੁਹਾ‌...
ਨੌਜਵਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ
. . .  1 day ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਵਿਨੈ ਕੁਮਾਰ ਉਮਰ 28 ਸਾਲ ਪੁੱਤਰ ਲੇਖ ਰਾਜ ਵਾਸੀ ਗਿੱਲ ਰੋਡ ਲੁਧਿਆਣਾ ਆਪਣੇ ਚਾਚਾ ਹਰੀਸ਼ ਕੁਮਾਰ ਪੁੱਤਰ ਚਿਮਨ ਲਾਲ ਮਹੱਲਾ ਕਸ਼ਮੀਰੀਆਂ ਵਾਲਾ ਕੋਟਕਪੂਰਾ ਵਿਖੇ ਆਇਆ...
ਸ਼੍ਰੋਮਣੀ ਕਮੇਟੀ ਤੇ ਸਿੱਖ ਜਥੇਬੰਦੀਆਂ ਵਲੋਂ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਸਨਮਾਨ
. . .  1 day ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਲੰਬਾ ਅਰਸਾ ਸੇਵਾਵਾਂ ਨਿਭਾਉਣ ਤੋਂ ਬਾਅਦ ਬੀਤੇ ਦਿਨੀਂ ਸੇਵਾ ਮੁਕਤ ਹੋਏ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਅੱਜ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਸਮਾਗਮ ਦੌਰਾਨ ਉਨ੍ਹਾਂ...
ਪੇਸ਼ੀ ਲਈ ਲਿਆਂਦਾ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ
. . .  1 day ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਨਵੀਨ ਕੁਮਾਰ ਪੁੱਤਰ ਵੀਰ ਸਿੰਘ ਵਾਸੀ ਅਜੀਤ ਸਿੰਘ ਨਗਰ ਮੋਗਾ ਜੋ ਕਿ ਜੇਲ੍ਹ ਐਕਟ ਤਹਿਤ ਫ਼ਰੀਦਕੋਟ ਦੀ ਮਾਡਰਨ ਜੇਲ 'ਚ ਬੰਦ ਸੀ, ਫ਼ਰੀਦਕੋਟ ਦੀ ਅਦਾਲਤ 'ਚ ਪੇਸ਼ੀ ਲਈ...
ਭਾਰਤ-ਪਾਕਿ ਸਰਹੱਦ ਨੇੜਿਓਂ ਮਿਲਿਆ ਪਾਕਿਸਤਾਨੀ ਗੁਬਾਰਾ
. . .  1 day ago
ਗੁਰੂ ਹਰਸਹਾਏ 26 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਨਜ਼ਦੀਕ ਪੈਂਦੀ ਬੀ.ਐਸ.ਐਫ. ਦੀ ਚੌਂਕੀ ਵਿਖੇ ਬੀਤੀ ਰਾਤ ਕਰੀਬ 2:30 ਵਜੇ ਬੀ.ਐਸ.ਐਫ. 160 ਬਟਾਲੀਅਨ ਦੇ ਜਵਾਨਾਂ ਵਲੋਂ ਬੀ.ਐਸ.ਐਫ. ਚੌਂਕੀ ਬਹਾਦਰ ਕੇ ਪਿੱਲਰ ਨੰਬਰ 217/8 ਦੇ ਨਜ਼ਦੀਕ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਅੱਸੂ ਸੰਮਤ 553

ਜਲੰਧਰ

ਸਿੱਧ ਸ੍ਰੀ ਬਾਬਾ ਸੋਢਲ ਮੇਲਾ ਭਾਰੀ ਉਤਸ਼ਾਹ ਨਾਲ ਸ਼ੁਰੂ

ਜਲੰਧਰ 18 ਸਿਤੰਬਰ (ਸ਼ੈਲੀ)- ਸਿੱਧ ਸ਼੍ਰੀ ਬਾਬਾ ਸੋਢਲ ਮੇਲੇ ਨੂੰ ਲੈ ਕੇ ਸ਼ਨਿਵਾਰ ਝੰਡੇ ਦੀ ਰਸਮ ਅਦਾ ਕੀਤੀ ਗਈ ਜਿਸ ਨਾਲ ਮੇਲੇ ਦੀ ਸ਼ੁਰੂਆਤ ਹੋ ਗਈ। ਮੇਲੇ ਦੌਰਾਨ ਮੰਦਿਰ ਦੇ ਅੰਦਰ ਅਤੇ ਬਾਹਰ ਲਗਦੇ ਬਾਬਾ ਜੀ ਦੇ ਜੈਕਾਰਿਆਂ ਦੇ ਨਾਲ ਸਾਰਾ ਮਾਹੌਲ ਬਾਬਾ ਜੀ ਦੀ ਭਗਤੀ ਵਿਚ ਰੰਗਿਆ ਗਿਆ। ਸਨਿਚਰਵਾਰ ਮੰਦਿਰ ਵਿਚ ਚੱਡਾ ਬਿਰਾਦਰੀ ਵਲੋਂ ਵਿਧੀ ਵਿਧਾਨ ਦੇ ਨਾਲ ਪੂਜਾ ਅਰਚਨਾ ਕਰ ਬਾਬਾ ਜੀ ਦੇ ਜੈਕਾਰਿਆਂ ਦੇ ਨਾਲ ਬਾਬਾ ਜੀ ਦੀ ਝੰਡਾ ਰਸਮ ਅਦਾ ਕੀਤੀ ਗਈ। ਇਸ ਦੌਰਾਨ ਸਿੱਧ ਸ਼੍ਰੀ ਬਾਬਾ ਸੋਢਲ ਮੰਦਿਰ ਟਰਸ ਦੇ ਚੇਅਰਮੈਨ ਸ਼ੀਤਲ ਵਿਜ, ਸਾਬਕਾ ਮੰਤਰੀ ਅਵਤਾਰ ਹੈਨਰੀ, ਚੱਡਾ ਬਿਰਾਦਰੀ ਦੇ ਪ੍ਰਧਾਨ ਅਤੇ ਕੌਂਸਲਰ ਵਿਪਨ ਚੱਡਾ, ਕੌਂਸਲਰ ਵਿੱਕੀ ਕਾਲੀਆ, ਕੌਂਸਲਰ ਪਤੀ ਸਲਿਲ ਬਾਹਰੀ ਅਤੇ ਹੋਰ ਵੀ ਸ਼ਹਿਰ ਦੇ ਕਈ ਪਤਵੰਤੇ ਸ਼ਾਮਿਲ ਹੋਏ। ਮੇਲੇ ਦੌਰਾਨ ਭਗਤਾਂ ਦਾ ਲਗਤਾਰ ਆਊਣ ਜਾਣ ਲੱਗਾ ਰਿਹਾ। ਮੰਦਰ ਦੀ ਮਨਮੋਹਕ ਸਜਾਵਟ ਅਤੇ ਲਾਈਟਿੰਗ ਨਾਲ ਮੰਦਿਰ ਦੀ ਸ਼ੋਭਾ ਦੇਖਣਯੋਗ ਸੀ। ਮੰਦਿਰ ਦੇ ਮੇਨ ਗੇਟ ਦੀ ਸਜਾਵਟ ਬੜੇ ਹੀ ਸੁਦੰਰ ਤਰੀਕੇ ਨਾਲ ਕੀਤੀ ਗਈ ਹੈ ਅਤੇ ਮੰਦਿਰ ਦੇ ਬਾਹਰ ਦੂਰ ਦੂਰ ਤਕ ਖਿਡੌਣਿਆਂ ਦੀਆਂ ਦੁਕਾਨਾਂ ਲੱਗੀਆ ਹਨ। ਲੋਕਾਂ ਵਲੋਂ ਨਿਯਮਾਂ ਦੀ ਪਾਲਣਾ ਕਰਦੇ ਹੋਏ ਬਾਬਾ ਜੀ ਦੇ ਦਰਸ਼ਨ ਕੀਤੇ ਜਾ ਰਹੇ ਹਨ। ਸੁਰੱਖਿਆ ਪ੍ਰਬੰਧਾ ਨੂੰ ਲੈਕੇ ਮੰਦਰ ਦੇ ਮੇਨ ਗੇਟ ਦੇ ਬਾਹਰ ਹੀ ਪੁਲਿਸ ਵਲੋਂ ਇਕ ਕੰਟਰੋਲ ਰੂਮ ਬਣਾਇਆ ਗਿਆ ਹੈ ਜਿੱਥੇ ਪੁਲਿਸ ਦੇ ਆਲਾ ਅਧਿਕਾਰੀ ਤੈਨਾਤ ਹਨ ਅਤੇ ਇਸ ਤੋਂ ਇਲਾਵਾ ਸੁਰੱਖਿਆ ਲਈ ਭਾਰੀ ਪੁਲਿਸ ਬਲ ਤੈਨਾਤ ਹੈ। ਮੰਦਿਰ ਵਿਚ ਸਨਿੱਚਰਵਾਰ ਡਾਗ ਸਕਾਇਡ ਅਤੇ ਬੰਬ ਰੋਧਕ ਦਸਤੇ ਵਲੋਂ ਐਸਓਜੀ ਦੀ ਟੀਮ ਨੂੰ ਨਾਲ ਲੈਕੇ ਜਾਂਚ ਕੀਤੀ ਗਈ। ਮੰਦਿਰ ਦੇ ਅੰਦਰ ਸਿਹਤ ਅਤੇ ਨਗਰ ਨਿਗਮ ਦੀਆਂ ਟੀਮਾਂ ਦੇ ਕਾਊਂਟਰ ਲੱਗੇ ਹਨ। ਨਗਰ ਨਿਗਮ ਵਲੋਂ ਵੀ ਲਗਾਤਾਰ ਸਫ਼ਾਈ ਦੇ ਕੰਮ ਕੀਤੇ ਜਾ ਰਹੇ ਹਨ। ਮੰਦਿਰ ਦੇ ਬਾਹਰ ਭਗਤਾਂ ਦੀ ਸੁਰੱਖਿਆ ਅਤੇ ਸੁਵਿਧਾ ਲਈ ਪਾਈਪਾਂ ਦੇ ਰਸਤੇ ਬਣਾਏ ਗਏ ਹਨ ਜਿਨ੍ਹਾ ਦੇ ਅੱਗੇ ਪੁਲਿਸ ਵਲੋਂ ਚੈਕਿੰਗ ਲਈ ਗੇਟ ਬਣਾਏ ਗਏ ਹਨ। ਭਗਤ ਆਪਣੇ ਬੱਚਿਆ ਦੀ ਸੁਖਨਾ ਉਤਾਰਨ ਦੇ ਲਈ ਬੈਂਡ ਵਾਜਿਆਂ ਦੇ ਨਾਲ ਮੰਦਿਰ ਵਿਚ ਪਹੁੰਚ ਰਹੇ ਹਨ। ਮੰਦਿਰ ਵਿਚ ਚੱਡਾ ਬਿਰਾਦਰੀ ਵਲੋਂ ਕੀਤੀ ਗਈ ਝੰਡਾ ਰਸਮ ਤੋਂ ਬਾਅਦ ਐਤਵਾਰ ਸਵੇਰੇ 10 ਵਜੇ ਹਵਨ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੱਡਾ ਬਿਰਾਦਰੀ ਦੇ ਪ੍ਰਧਾਨ ਅਤੇ ਕੌਂਸਲਰ ਵਿਪਨ ਚੱਡਾ ਨੇ ਦੱਸਿਆ ਕਿ ਸਨਿਚਰਵਾਰ ਰਾਤ 12 ਵਜੇ ਤੋਂ ਬਾਅਦ ਖੇਤਰੀ ਪੂਜਨ ਸ਼ੁਰੂ ਹੋਵੇਗਾ ਅਤੇ ਨਾਲ ਹੀ ਜਾਗਰਣ ਹੋਵੇਗਾ। ਉਨ੍ਹਾਂ ਦੱਸਿਆ ਕਿ ਐਤਵਾਰ ਸੇਵੇਰੇ 10 ਵਜੇ ਹਵਨ ਹੋਵੇਗਾ ਜਿਸ ਵਿਚ ਚੱਡਾ ਬਿਰਾਦਰੀ ਤੋਂ ਇਲਾਵਾ ਸ਼ਹਿਰ ਦੀਆ ਕਈ ਵੱਡੀਆਂ ਹਸਤੀਆਂ ਸ਼ਾਮਿਲ ਹੋਣਗੀਆਂ। ਉਨ੍ਹਾਂ ਨੇ ਮੰਦਿਰ ਵਿਚ ਆਉਣ ਵਾਲੇ ਭਗਤਾਂ ਨੂੰ ਕੋਵਿਡ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕਰਦੇ ਹੋਏ ਮਾਸਕ ਪਾਕੇ ਮੰਦਿਰ ਵਿਚ ਪ੍ਰਵੇਸ਼ ਕਰਨ ਅਤੇ ਸੋਸ਼ਲ ਡਿਸਟੈਂਸ ਬਣਾਈ ਰਖਣ ਦੀ ਅਪੀਲ ਕੀਤੀ ।

ਕੈਪਟਨ ਦੇ ਅਸਤੀਫ਼ੇ ਨਾਲ ਕਈ ਆਗੂਆਂ ਦਾ ਸਿਆਸੀ ਭਵਿੱਖ ਹੋਇਆ ਧੁੰਦਲਾ

ਜਲੰਧਰ, 18 ਸਤੰਬਰ (ਜਸਪਾਲ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਨਾਲ ਉਨ੍ਹਾਂ ਦੇ ਸਮਰਥਕ ਆਗੂਆਂ, ਮੰਤਰੀਆਂ ਤੇ ਵਿਧਾਇਕਾਂ ਦਾ ਭਵਿੱਖ ਇਕ ਤਰ੍ਹਾਂ ਨਾਲ ਧੁੰਦਲਾ ਹੋ ਗਿਆ ਹੈ | ਇਸ ਦੇ ਨਾਲ ਹੀ ਮੌਜੂਦਾ ਘਟਨਾਕ੍ਰਮ ਕਾਰਨ ਥੋਕ 'ਚ ਲਗਾਏ ਗਏ ਮੁੱਖ ...

ਪੂਰੀ ਖ਼ਬਰ »

ਮੇਅਰ ਤੋਂ ਨਾਰਾਜ਼ ਕੌ ਾਸਲਰ ਨਹੀਂ ਸੁਣਿਆ ਕਰਨਗੇ ਅਲੱਗ ਤੋਂ ਸ਼ਿਕਾਇਤਾਂ

ਸ਼ਿਵ ਸ਼ਰਮਾ ਜਲੰਧਰ, 18 ਸਤੰਬਰ-ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਦੇ ਯਤਨਾਂ ਤੋਂ ਬਾਅਦ ਮੇਅਰ ਜਗਦੀਸ਼ ਰਾਜਾ ਅਤੇ ਉਨ੍ਹਾਂ ਤੋਂ ਨਾਰਾਜ਼ ਚੱਲ ਰਹੇ ਕਾਂਗਰਸੀ ਕੌਂਸਲਰਾਂ ਵਿਚਕਾਰ ਚੱਲਦੀਆਂ ਦੂਰੀਆਂ ਦੂਰ ਹੋ ਗਈਆਂ ਹਨ ਤੇ ਮੇਅਰ ਜਗਦੀਸ਼ ਰਾਜਾ ਦੇ ਨਿਵਾਸ ...

ਪੂਰੀ ਖ਼ਬਰ »

ਜਲੰਧਰ 'ਚ 357.18 ਲੱਖ ਦੀ ਲਾਗਤ ਨਾਲ 47 ਮਾਡਲ ਖੇਡ ਮੈਦਾਨ ਤਿਆਰ

ਜਲੰਧਰ, 18 ਸਤੰਬਰ (ਸਾਬੀ) ਪੇਂਡੂ ਖੇਤਰਾਂ 'ਚ ਖੇਡ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦਿੰਦਿਆਂ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵਲੋਂ ਛੇ ਵਿਕਾਸ ਬਲਾਕਾਂ ਵਿਚ 47 ਅਤਿ ਆਧੁਨਿਕ ਖੇਡ ਮੈਦਾਨਾਂ-ਕਮ-ਸਟੇਡੀਅਮਾਂ ਦੀ ਉਸਾਰੀ ਮੁਕੰਮਲ ਕੀਤੀ ਜਾ ਚੁੱਕੀ ਹੈ, ਜਦਕਿ ਬਾਕੀ ਨੌਂ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਪੈਨਸ਼ਨਰ ਯੂਨੀਅਨ ਦੀ ਮੀਟਿੰਗ ਹੋਈ

ਜਲੰਧਰ, 18 ਸਤੰਬਰ (ਚੰਦੀਪ ਭੱਲਾ)-ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਪੈਨਸ਼ਨਰ ਯੂਨੀਅਨ ਪੰਜਾਬ ਦੀ ਮੀਟਿੰਗ ਅੱਜ ਗੁਰਚਰਨ ਸਿੰਘ ਨਾਹਰ ਦੀ ਪ੍ਰਧਾਨਗੀ ਹੇਠ ਦੇਸ਼ ਭਗਤ ਯਾਦਗਾਰ ਹਾਲ ਵਿਖੇ ਹੋਈ | ਇਸ ਦੌਰਾਨ ਯੂਨੀਅਨ ਦੀਆਂ ਮੰਗਾਂ ਅਤੇ ਹੋਰ ਕੰਮਾਂ ਸਬੰਧੀ ਅਹਿਮ ...

ਪੂਰੀ ਖ਼ਬਰ »

ਬਜ਼ੁਰਗ ਔਰਤ ਨਾਲ ਲੁੱਟ ਕਰਨ ਵਾਲੇ ਦੋਸ਼ੀ ਸਕੂਟਰੀ ਸਮੇਤ ਕਾਬੂ

ਜਲੰਧਰ ਛਾਉਣੀ, 18 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੀ ਉੱਪ ਪੁਲਿਸ ਚੌਂਕੀ ਦਕੋਹਾ ਦੇ ਅਧੀਨ ਆਉਂਦੇ ਨੈਸ਼ਨਲ ਐਵਨਿਉ ਖੇਤਰ 'ਚ ਬੀਤੇ ਦਿਨ ਇਕ ਬਜ਼ੁਰਗ ਔਰਤ ਨਾਲ ਲੁੱਟ ਕਰਨ ਵਾਲੇ ਸਕੂਟਰੀ ਸਵਾਰ ਦੋ ਦੋਸ਼ੀਆਂ ਨੂੰ ਪੁਲਿਸ ਵਲੋਂ ਕਾਬੂ ਕਰ ਲਿਆ ਗਿਆ ਹੈ, ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਪੈਨਸ਼ਨਰ ਯੂਨੀਅਨ ਦੀ ਮੀਟਿੰਗ ਹੋਈ

ਜਲੰਧਰ, 18 ਸਤੰਬਰ (ਚੰਦੀਪ ਭੱਲਾ)-ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਪੈਨਸ਼ਨਰ ਯੂਨੀਅਨ ਪੰਜਾਬ ਦੀ ਮੀਟਿੰਗ ਅੱਜ ਗੁਰਚਰਨ ਸਿੰਘ ਨਾਹਰ ਦੀ ਪ੍ਰਧਾਨਗੀ ਹੇਠ ਦੇਸ਼ ਭਗਤ ਯਾਦਗਾਰ ਹਾਲ ਵਿਖੇ ਹੋਈ | ਇਸ ਦੌਰਾਨ ਯੂਨੀਅਨ ਦੀਆਂ ਮੰਗਾਂ ਅਤੇ ਹੋਰ ਕੰਮਾਂ ਸਬੰਧੀ ਅਹਿਮ ...

ਪੂਰੀ ਖ਼ਬਰ »

ਪਰਾਲੀ ਸਾੜਨ ਦੀ 24 ਘੰਟੇ ਨਿਗਰਾਨੀ ਲਈ 1006 ਕਲੱਸਟਰ/ਨੋਡਲ ਅਫ਼ਸਰ ਤਾਇਨਾਤ

ਜਲੰਧਰ, 18 ਸਤੰਬਰ (ਚੰਦੀਪ ਭੱਲਾ)-ਜ਼ਿਲ੍ਹੇ 'ਚ ਪਰਾਲੀ ਸਾੜਨ ਦੇ ਰੁਝਾਨ ਨੂੰ ਖਤਮ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਜ਼ਿਲ੍ਹੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ 24 ਘੰਟੇ ਨਿਗਰਾਨੀ ਅਤੇ ਤੁਰੰਤ ਕਾਰਵਾਈ ...

ਪੂਰੀ ਖ਼ਬਰ »

ਘਰੇਲੂ ਗੈਸ ਸਿਲੰਡਰਾਂ 'ਚੋਂ ਗੈਸ ਚੋਰੀ ਕਰਨ ਵਾਲਾ ਗਿ੍ਫ਼ਤਾਰ

ਜਲੰਧਰ, 18 ਸਤੰਬਰ (ਐੱਮ. ਐੱਸ. ਲੋਹੀਆ)- ਘਰੇਲੂ ਗੈਸ ਸਲੰਡਰਾਂ 'ਚੋਂ ਗੈਸ ਕੱਢ ਕੇ ਛੋਟੇ ਸਲੰਡਰ ਭਰ ਕੇ ਵੇਚਣ ਵਾਲੇ ਇਕ ਵਿਅਕਤੀ ਨੂੰ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਮੁਲਜ਼ਮ ਦੀ ਪਹਿਚਾਣ ਮੁਕੇਸ਼ ਪੁੱਤਰ ਲਕਸ਼ਮਨ ਗੁਪਤਾ ਵਾਸੀ ਬਾਜਵਾ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਬੋਲੈਰੋ ਦੀ ਟੱਕਰ ਨਾਲ ਸਾਈਕਲ ਸਵਾਰ ਦੀ ਮੌਤ

ਲਾਂਬੜਾ,18 ਸਤੰਬਰ (ਪਰਮੀਤ ਗੁਪਤਾ)-ਥਾਣਾ ਲਾਂਬੜਾ ਅਧੀਨ ਪੈਂਦੇ ਪਰਤਾਪਪੁਰਾ ਨਿੱਝਰਾਂ ਸੰਪਰਕ ਸੜਕ ਉੱਤੇ ਤੇਜ਼ ਰਫ਼ਤਾਰ ਬਲੈਰੋ ਗੱਡੀ ਵੱਲੋਂ ਸਾਈਕਲ ਸਵਾਰ ਨੂੰ ਟੱਕਰ ਮਾਰ ਦੇਣ ਕਾਰਨ ਸਾਇਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਘਟਨਾ ਨੂੰ ਅੰਜਾਮ ਦੇਣ ...

ਪੂਰੀ ਖ਼ਬਰ »

ਪੁਲਿਸ ਕਾਰਵਾਈ ਦੌਰਾਨ ਫ਼ਰਾਰ ਹੋਇਆ ਮੁਲਜ਼ਮ ਚੋਰੀਸ਼ੁਦਾ 16 ਮੋਬਾਈਲਾਂ ਸਮੇਤ ਗਿ੍ਫ਼ਤਾਰ

ਜਲੰਧਰ, 18 ਸਤੰਬਰ (ਐੱਮ. ਐੱਸ. ਲੋਹੀਆ)- ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਰਵਾਈ ਦੌਰਾਨ ਫਰਾਰ ਹੋਏ ਮੁਲਜ਼ਮ ਨੀਲ ਕਮਲ ਉਰਫ਼ ਕਮਲ ਪੁੱਤਰ ਸਵ. ਰਾਜ ਕੁਮਾਰ ਵਾਸੀ ਕਬੀਰ ਨਗਰ, ਜਲੰਧਰ ਨੂੰ ਥਾਣਾ ਡਵੀਜ਼ਨ ਨੰਬਰ 2 ...

ਪੂਰੀ ਖ਼ਬਰ »

ਇਕਹਿਰੀ ਪੁਲੀ ਦੇ ਗੰਦੇ ਪਾਣੀ ਕਰਕੇ ਅਜੇ ਕਈ ਮਹੀਨੇ ਪ੍ਰੇਸ਼ਾਨ ਹੋਣਗੇ ਦੁਕਾਨਦਾਰ

ਜਲੰਧਰ, 18 ਸਤੰਬਰ (ਸ਼ਿਵ)- ਇਕਹਿਰੀ ਪੁਲੀ ਵਿਚ ਗੰਦੇ ਪਾਣੀ ਦੇ ਭਰਨ ਦੀ ਸਮੱਸਿਆ ਦਾ ਸਾਹਮਣਾ ਇਲਾਕਾ ਵਾਸੀਆਂ ਨੂੰ ਕਈ ਮਹੀਨੇ ਤੱਕ ਕਰਨਾ ਪੈ ਸਕਦਾ ਹੈ ਤੇ ਜਗਤਪੁਰਾ ਦੇ ਕੋਲ ਰਾਮਲੀਲਾ ਮੈਦਾਨ ਦੇ ਕੋਲ ਪੰਪਿੰਗ ਸਟੇਸ਼ਨ ਤੋਂ ਬਾਅਦ ਹੀ ਇਸ ਸਮੱਸਿਆ ਦਾ ਹੱਲ ਹੋਣ ਦੀ ...

ਪੂਰੀ ਖ਼ਬਰ »

ਗੰਦੇ ਪਾਣੀ ਤੋਂ ਨਾਰਾਜ਼ ਲੋਕਾਂ ਨੇ ਕੈਪਟਨ, ਸਿੱਧੂ, ਅਰੂਸਾ ਦੀਆਂ ਤਸਵੀਰਾਂ ਨਾਲ ਕੀਤਾ ਪ੍ਰਦਰਸ਼ਨ

ਜਲੰਧਰ, ਇਕਹਿਰੀ ਪੁਲੀ ਦੇ ਗੰਦੇ ਪਾਣੀ ਦੀ ਸਮੱਸਿਆ ਤੋਂ ਨਾਰਾਜ਼ ਜਗਤਪੁਰਾ ਦੇ ਲੱਕੜ ਕਾਰੋਬਾਰੀਆਂ ਨੇ ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੰਘ ਅਤੇ ਅਰੂਸਾ ਦੀਆਂ ਤਸਵੀਰਾਂ ਲੈ ਕੇ ਪ੍ਰਦਰਸ਼ਨ ਕੀਤਾ ਤੇ ਮੰਗ ਕੀਤੀ ਕਿ ਕਾਂਗਰਸੀ ਆਗੂਆਂ ਨੂੰ ਗੰਦੇ ਪਾਣੀ ਵਿਚ ...

ਪੂਰੀ ਖ਼ਬਰ »

ਨਗਰ ਨਿਗਮ ਦੀ ਸਿਆਸਤ 'ਤੇ ਵੀ ਪਏਗਾ ਕਾਂਗਰਸ ਦੇ ਮੌਜੂਦਾ ਘਟਨਾਕ੍ਰਮ ਦਾ ਅਸਰ

ਜਲੰਧਰ, 18 ਸਤੰਬਰ (ਸ਼ਿਵ)-ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਅਤੇ ਉਸ ਤੋਂ ਬਾਅਦ ਪੈਦਾ ਦੇ ਘਟਨਾਕ੍ਰਮ ਦਾ ਅਸਰ ਹੁਣ ਨਿਗਮ ਦੀ ਕਾਂਗਰਸ ਦੀ ਸਿਆਸਤ 'ਤੇ ਪੈਣ ਦੀ ਸੰਭਾਵਨਾ ਜ਼ਾਹਿਰ ਕੀਤੀ ਜਾ ਰਹੀ ਹੈ | ਉਂਜ ਮੌਜੂਦਾ ਮੇਅਰ ਜਗਦੀਸ਼ ਰਾਜਾ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ (ਲੜਕੀਆਂ) ਵਿਖੇ ਵੈਬੀਨਾਰ

ਜਲੰਧਰ, 18 ਸਤੰਬਰ (ਰਣਜੀਤ ਸਿੰਘ ਸੋਢੀ)- ਲਾਇਲਪੁਰ ਖ਼ਾਲਸਾ ਕਾਲਜ (ਲੜਕੀਆਂ) ਜਲੰਧਰ ਵਿਖੇ ਪੋਸਟ ਗ੍ਰੇਜੂਏਸ਼ਨ ਵਿਭਾਗ ਵਲੋਂ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵੈਬੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ...

ਪੂਰੀ ਖ਼ਬਰ »

ਧਰੁਵ ਵਧਵਾ ਬਣੇ ਮੀਡੀਆ ਸੈੱਲ ਦੇ ਸਹਿ ਕਨਵੀਨਰ

ਜਲੰਧਰ, 18 ਸਤੰਬਰ (ਸ਼ਿਵ)- ਭਾਜਯੂਮੋ ਦੇ ਸਾਬਕਾ ਹਿਮਾਚਲ ਇੰਚਾਰਜ ਧਰੁਵ ਵਧਵਾ ਨੂੰ ਪੰਜਾਬ ਭਾਜਪਾ ਦੇ ਮੀਡੀਆ ਸੈੱਲ ਦਾ ਸਹਿ ਕਨਵੀਨਰ ਬਣਾਇਆ ਗਿਆ ਹੈ | ਪੰਜਾਬ ਭਾਜਪਾ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਵਲੋਂ ਸ੍ਰੀ ਵਧਵਾ ਦੀ ਨਿਯੁਕਤੀ ਪੱਤਰ ਜਾਰੀ ਕੀਤਾ ਗਿਆ | ਧਰੁਵ ...

ਪੂਰੀ ਖ਼ਬਰ »

ਸਿਰਸਾ ਦੇ ਬਰੀ ਹੋਣ ਨਾਲ ਸੱਚਾਈ ਦੀ ਜਿੱਤ ਹੋਈ-ਖ਼ਾਲਸਾ

ਜਲੰਧਰ, 18 ਸਤੰਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸੀਨੀਅਰ ਆਗੂ ਭੁਪਿੰਦਰ ਸਿੰਘ ਖਾਲਸਾ ਨੇ ਦਿੱਲੀ ਦੀ ਅਦਾਲਤ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੇ ਹੱਕ 'ਚ ਸੁਣਾਏ ਗਏ ਫੈਸਲੇ ਦੀ ਸ਼ਲਾਘਾ ਕਰਦੇ ...

ਪੂਰੀ ਖ਼ਬਰ »

ਰਾਸ਼ਟਰੀ ਕੁਸ਼ਤੀ ਚੈਂਪੀਅਨਸ਼ਿਪ 'ਚੋਂ ਪਰਵਿੰਦਰ ਨੇ ਸੋਨ ਤਗਮਾ ਹਾਸਲ ਕੀਤਾ

ਜਲੰਧਰ, 18 ਸਤੰਬਰ (ਸਾਬੀ)- ਰਾਸ਼ਟਰੀ ਕੁਸ਼ਤੀ ਚੈਂਪੀਅਨਸ਼ਿਪ ਜੋ ਬੀਤੇ ਦਿਨੀ ਅਮੇਠੀ( ਯੂ.ਪੀ) ਵਿਖੇ ਕਰਵਾਈ ਗਈ | ਇਸ ਚੈਂਪੀਅਨਸ਼ਿਪ ਦੇ ਵਿਚੋਂ ਐਲ.ਪੀ.ਯੂ ਦੇ ਪਹਿਲਵਾਨ ਪਰਵਿੰਦਰ ਨੇ 65ਕਿੱਲੋ ਭਾਰ ਵਰਗ ਦੇ ਵਿਚੋਂ ਸੋਨ ਤਗਮਾਂ ਤੇ ਭਾਵਨਾ ਯਾਦਵ ਨੇ 62ਕਿੱਲੋ ਭਾਰ ਵਰਗ ਦੇ ...

ਪੂਰੀ ਖ਼ਬਰ »

ਜੁੱਤੀਆਂ 'ਤੇ ਜੀ.ਐੱਸ.ਟੀ. ਵਧਾਉਣ ਦੀ ਸਿਫ਼ਾਰਸ਼ ਦਾ ਵਿਰੋਧ

ਜਲੰਧਰ, 18 ਸਤੰਬਰ (ਸ਼ਿਵ)-ਕਾਰੋਬਾਰੀ ਆਗੂ ਨਿਰਮਲ ਸਿੰਘ ਬੇਦੀ ਨੇ ਜੁਤੀਆਂ 'ਤੇ ਜੀ. ਐੱਸ. ਟੀ. 5 ਫ਼ੀਸਦੀ ਤੋਂ ਵਧਾ ਕੇ 12 ਫ਼ੀਸਦੀ ਕਰਨ ਦੀ ਸਿਫ਼ਾਰਸ਼ ਦਾ ਵਿਰੋਧ ਕਰਦੇ ਹੋਏ ਕਿਹਾ ਹੈ ਕਿ ਇਸ ਨਾਲ ਤਾਂ ਜੁਤੀਆਂ ਹੋਰ ਵੀ ਮਹਿੰਗੀਆਂ ਹੋ ਜਾਣਗੀਆਂ | ਬੇਦੀ ਦਾ ਕਹਿਣਾ ਸੀ ਕਿ ਇਕ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਵਿਖੇ ਪਹਿਲੇ ਭੰਗੜਾ ਵਰਲਡ ਕੱਪ ਦੀ ਤਿਆਰੀ ਸਬੰਧੀ ਹੋਈ ਮੀਟਿੰਗ

ਜਲੰਧਰ, 18 ਸਤੰਬਰ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ 23 ਅਤੇ 24 ਅਕਤੂਬਰ 2021 ਨੂੰ ਕਰਵਾਏ ਜਾ ਰਹੇ ਪਹਿਲੇ ਭੰਗੜਾ ਵਰਲਡ ਕੱਪ ਦੀਆਂ ਤਿਆਰੀਆਂ ਸੰਬੰਧੀ ਪਿ੍ੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਦੀ ਸਰਪ੍ਰਸਤੀ ਵਿਚ ਪ੍ਰਬੰਧਕੀ ਕਮੇਟੀ ਦੀ ...

ਪੂਰੀ ਖ਼ਬਰ »

ਬਾਬਾ ਦਾਦਾ ਮੱਲ ਦੀ ਦਰਗਾਹ 'ਤੇ ਸਲਾਨਾ ਮੇਲਾ ਅੱਜ

ਮਕਸੂਦਾਂ, 18 ਸਤੰਬਰ (ਸਤਿੰਦਰ ਪਾਲ ਸਿੰਘ)- ਦਰਗਾਹ ਬਾਬਾ ਦਾਦਾ ਮੱਲ ਮਕਸੂਦਾ ਉੱਪਰ ਬਾਬਾ ਗ਼ੁਲਾਮ ਅਹਿਮਦ ਸ਼ਾਹ ਦੇ ਬੇਟੇ ਗੱਦੀ ਨਸ਼ੀਨ ਬਾਬਾ ਇਕਬਾਲ ਅਹਿਮਦ ਸ਼ਾਹ ਵੱਲੋਂ 32ਵਾਂ ਸਲਾਨਾ ਮੇਲਾ ਅੱਜ ਬੜੀ ਸ਼ਰਧਾ ਭਾਵਨਾ ਅਤੇ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਪੰਚਾਇਤ ਕੈਂਪ ਲਗਾ ਕੇ ਬਿਜਲੀ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ

ਜਲੰਧਰ, 18 ਸਤੰਬਰ (ਸ਼ਿਵ)- ਪਾਵਰਕਾਮ ਦੇ ਉਪ ਮੁੱਖ ਇੰਜੀ. ਹਰਜਿੰਦਰ ਸਿੰਘ ਬਾਂਸਲ ਨੇ ਅਲੱਗ ਥਾਵਾਂ 'ਤੇ ਲਗਾਏ ਗਏ ਬਿਜਲੀ ਪੰਚਾਇਤ ਕੈਂਪ ਵਿਚ ਕਈ ਸ਼ਿਕਾਇਤਾਂ ਸੁਣ ਕੇ ਉਨ੍ਹਾਂ ਦਾ ਨਿਪਟਾਰਾ ਕੀਤਾ ਗਿਆ | ਇਹ ਬਿਜਲੀ ਕੈਂਪ ਪੱਛਮ ਮੰਡਲ ਮਕਸੂਦਾਂ ਦੇ ਅਧਿਕਾਰ ਖੇਤਰ ਅਧੀਨ ...

ਪੂਰੀ ਖ਼ਬਰ »

ਰਵਿਦਾਸ ਟਰੱਸਟ ਵਲੋਂ ਕੌਂਸਲਰ ਹੈਪੀ, ਪਵਨ ਕੁਮਾਰ ਤੇ ਸੁਰਿੰਦਰ ਭਾਪਾ ਦਾ ਵਿਸ਼ੇਸ਼ ਸਨਮਾਨ

ਜਲੰਧਰ 18 ਸਤੰਬਰ (ਸ਼ਿਵ)-ਰਵਿਦਾਸ ਟਰੱਸਟ ਬੂਟਾ ਪਿੰਡ ਵੱਲੋਂ ਵਾਰਡ ਨੰਬਰ 30 ਅਤੇ 31 ਕੌਂਸਲਰ ਸਾਹਿਬਾਨ ਹਰਸ਼ਰਨ ਕੌਰ ਹੈਪੀ ਤੇ ਪਵਨ ਕੁਮਾਰ ਅਤੇ ਉੱਘੇ ਖੇਡ ਪ੍ਰਮੋਟਰ ਸੁਰਿੰਦਰ ਸਿੰਘ ਭਾਪਾ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਟਰੱਸਟ ਦੇ ਅੰਮਿ੍ਤਪਾਲ ਵਿਕੀ, ...

ਪੂਰੀ ਖ਼ਬਰ »

ਐਲ.ਪੀ.ਯੂ ਦੀ ਬਵਲੀਨ ਕੌਰ ਦੀ ਵਿਸ਼ਵ ਰਿਧਮਿਕ ਜਿਮਨਾਸਟਿਕ ਚੈਂਪੀਅਨਸ਼ਿਪ ਲਈ ਚੋਣ

ਜਲੰਧਰ, 18 ਸਤੰਬਰ (ਸਾਬੀ)- ਐਲ.ਪੀ.ਯੂ ਦੀ ਬੀ.ਏ ਦੀ ਵਿਦਿਆਰਥਣ ਬਵਲੀਨ ਕੌਰ ਦੀ ਚੋਣ 38 ਵੀ ਵਿਸ਼ਵ ਰਿਧਮਿਕ ਜਿਮਨਾਸਟਿਕ ਚੈਂਪੀਅਨਸ਼ਿਪ ਜੋ ਜਪਾਨ ਵਿਖੇ 27 ਤੋਂ 31 ਅਕਤੂਬਰ 2021 ਤੱਕ ਕਰਵਾਈ ਜਾ ਰਹੀ ਲਈ ਹੋਈ ਹੈ | ਇਸ ਦੇ ਨਾਲ ਹੀ ਐਲ.ਪੀ.ਯੂ ਦੇ ਬੀ.ਪੀ.ਈ.ਐਸ ਦੇ ਵਿਦਿਆਰਥਣ ...

ਪੂਰੀ ਖ਼ਬਰ »

ਲੁਬਾਣਾ ਟਰੱਸਟ ਵਲੋਂ ਦੌੜਾਕ ਗੁਰਵਿੰਦਰਵੀਰ ਸਿੰਘ ਦਾ ਸਨਮਾਨ

ਜਲੰਧਰ, 18 ਸਤੰਬਰ (ਜਸਪਾਲ ਸਿੰਘ)- ਬਾਬਾ ਮੱਖਣ ਸ਼ਾਹ ਲੁਬਾਣਾ ਟਰੱਸਟ ਨੇ ਆਪਣੀਆਂ ਸਮਾਜਿਕ ਸਰਗਰਮੀਆਂ ਨੂੰ ਜਾਰੀ ਰੱਖਦੇ ਹੋਏ ਦੇਸ਼ ਦੇ 100 ਮੀਟਰ 'ਚ ਤੇਜ਼ ਦੌੜਾਕ ਗੁਰਵਿੰਦਰਵੀਰ ਸਿੰਘ ਨੂੰ ਉਸ ਦੀਆਂ ਪ੍ਰਾਪਤੀਆਂ ਅਤੇ ਆਉਣ ਵਾਲੇ ਸਮੇਂ 'ਚ ਹੋਰ ਉਤਸ਼ਾਹਿਤ ਕਰਨ ਲਈ ...

ਪੂਰੀ ਖ਼ਬਰ »

ਸੇਂਟ ਸੋਲਜਰ ਬਹੁਤਕਨੀਕੀ ਕਾਲਜ ਨੇ ਕਰਵਾਈ ਪੁਰਾਣੇ ਵਿਦਿਆਰਥੀਆਂ ਦੀ ਮਿਲਣੀ

ਜਲੰਧਰ, 18 ਸਤੰਬਰ (ਰਣਜੀਤ ਸਿੰਘ ਸੋਢੀ)- ਕਾਲਜ ਨਾਲ ਜੁੜੀਆਂ ਯਾਦਾਂ ਨੂੰ ਦੁਬਾਰਾ ਯਾਦ ਕਰਣ, ਆਪਣੇ ਦੋਸਤਾਂ ਨੂੰ ਮਿਲਣ, ਕਲਾਸ-ਰੂਮ, ਅਧਿਆਪਕਾਂ ਦੀ ਡਾਂਟ, ਕੰਟੀਨ ਦੀ ਚਾਹ, ਉਨ੍ਹਾਂ ਸਮਿਆਂ ਨੂੰ ਯਾਦ ਕਰਣ ਲਈ ਸੇਂਟ ਸੋਲਜਰ ਬਹੁਤਕਨੀਕੀ ਕਾਲਜ ਦੇ ਪੁਰਾਣੇ ...

ਪੂਰੀ ਖ਼ਬਰ »

ਲਾਲ ਹੁਸੈਨ ਵਲੋਂ ਵਕਫ਼ ਬੋਰਡ ਦੇ ਚੇਅਰਮੈਨ ਨਾਲ ਮੁਲਾਕਾਤ

ਜਲੰਧਰ, 18 ਸਤੰਬਰ (ਜਸਪਾਲ ਸਿੰਘ)- ਚੰਡੀਗੜ੍ਹ ਵਿਖੇ ਪੰਜਾਬ ਰਾਜ ਘੱਟ ਗਿਣਤੀਆਂ ਕਮਿਸ਼ਨ ਦੇ ਮੈਂਬਰ ਜਨਾਬ ਲਾਲ ਹੁਸੈਨ ਨੇ ਪੰਜਾਬ ਵਕਫ਼ ਬੋਰਡ ਦੇ ਚੇਅਰਮੈਨ ਜੁਨੈਦ ਰਜਾ ਖਾਨ ਨਾਲ ਮੁਲਾਕਾਤ ਕੀਤੀ | ਮੁਲਾਕਾਤ ਦੌਰਾਨ ਕਮਿਸ਼ਨ ਨੇ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ...

ਪੂਰੀ ਖ਼ਬਰ »

ਸਿੱਧ ਸ੍ਰੀ ਬਾਬਾ ਸੋਢਲ ਮੇਲਾ ਭਾਰੀ ਉਤਸ਼ਾਹ ਨਾਲ ਸ਼ੁਰੂ

ਜਲੰਧਰ 18 ਸਿਤੰਬਰ (ਸ਼ੈਲੀ)- ਸਿੱਧ ਸ਼੍ਰੀ ਬਾਬਾ ਸੋਢਲ ਮੇਲੇ ਨੂੰ ਲੈ ਕੇ ਸ਼ਨਿਵਾਰ ਝੰਡੇ ਦੀ ਰਸਮ ਅਦਾ ਕੀਤੀ ਗਈ ਜਿਸ ਨਾਲ ਮੇਲੇ ਦੀ ਸ਼ੁਰੂਆਤ ਹੋ ਗਈ | ਮੇਲੇ ਦੌਰਾਨ ਮੰਦਿਰ ਦੇ ਅੰਦਰ ਅਤੇ ਬਾਹਰ ਲਗਦੇ ਬਾਬਾ ਜੀ ਦੇ ਜੈਕਾਰਿਆਂ ਦੇ ਨਾਲ ਸਾਰਾ ਮਾਹੌਲ ਬਾਬਾ ਜੀ ਦੀ ਭਗਤੀ ...

ਪੂਰੀ ਖ਼ਬਰ »

ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਤੇ ਹੋਰ ਸਮੱਗਰੀ ਦਿੱਤੀ

ਜਲੰਧਰ ਛਾਉਣੀ, 18 ਸਤੰਬਰ (ਪਵਨ ਖਰਬੰਦਾ)-ਉੱਘੇ ਸਮਾਜ ਸੇਵਕ ਅਤੇ ਹੈੱਪੀ ਕੈਸ਼ ਐਂਡ ਕੈਰੀ ਦੇ ਮਾਲਕ ਮਹੇਸ਼ ਗੁਪਤਾ ਦੀਆਂ ਸਮਾਜ ਪ੍ਰਤੀ ਕਾਰਗੁਜਾਰੀਆਂ ਬਹੁਤ ਹੀ ਸ਼ਲਾਘਾਯੋਗ ਹਨ, ਕਿਉਂਕਿ ਉਹ ਸਮਾਜ ਸੇਵਾ ਦੇ ਰਸਤੇ 'ਤੇ ਚੱਲ੍ਹਦੇ ਹੋਏ ਲੋੜਵੰਦ ਅਤੇ ਆਰਥਿਕ ਪੱਖੋਂ ...

ਪੂਰੀ ਖ਼ਬਰ »

ਬੀ.ਐਸ.ਐਫ ਇੰਟਰ ਫਰੰਟੀਅਰ ਜਿਮਨਾਸਟਿਕ ਚੈਂਪੀਅਨਸ਼ਿਪ ਸਮਾਪਤ

ਜਲੰਧਰ, 18 ਸਤੰਬਰ (ਸਾਬੀ)- ਬੀ.ਐਸ .ਐਫ ਪੰਜਾਬ ਫਰੰਟੀਅਰ ਵੱਲੋਂ ਅਸ਼ਵਨੀ ਸਟੇਡੀਅਮ ਦੇ ਵਿਚ ਕਰਵਾਈ ਗਈ ਬੀ.ਐਸ.ਐਫ ਇੰਟਰ ਫਰੰਟੀਅਰ ਜਿਮਨਾਸਟਿਕ ਚੈਂਪੀਅਨਸ਼ਿਪ ਸਮਪਾਤ ਹੋ ਗਈ | ਇਸ ਦੇ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਮੁੱਖ ਮਹਿਮਾਨ ਸੋਨਾਲੀ ਮਿਸ਼ਰਾ ਆਈ. ਪੀ. ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX