ਤਾਜਾ ਖ਼ਬਰਾਂ


ਅਣਪਛਾਤੇ ਕਾਰ ਸਵਾਰਾਂ ਵਲੋਂ ਮਾਨਾਂਵਾਲਾ ਵਿਖੇ ਗੋਲੀ ਮਾਰ ਕੇ ਇਕ ਵਿਅਕਤੀ ਦਾ ਕਤਲ
. . .  14 minutes ago
ਮਾਨਾਂਵਾਲਾ,17 ਮਈ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ - ਜਲੰਧਰ - ਜਲੰਧਰ ਜੀ.ਟੀ. ਰੋਡ ਕਸਬਾ ਮਾਨਾਂਵਾਲਾ ਵਿਖੇ ਬੀਤੀ ਦੇਰ ਰਾਤ ਦੇ ਇਕ ਵਿਅਕਤੀ ਦਾ ਗੋਲੀ ਮਾਰ ਕੇ ਕਤਲ ਕਰ ਦੇਣ ਦੀ ਸੂਚਨਾ ਪ੍ਰਾਪਤ...
ਯੂਕਰੇਨ : ਰੂਸ ਦੀ ਗੋਲੀਬਾਰੀ ਵਿਚ ਘੱਟੋ-ਘੱਟ 10 ਲੋਕਾਂ ਦੀ ਮੌਤ
. . .  17 minutes ago
ਕੀਵ, 17 ਮਈ - ਏ.ਐਫ.ਪੀ. ਨਿਊਜ਼ ਏਜੰਸੀ ਨੇ ਟਵੀਟ ਕੀਤਾ ਹੈ ਕਿ ਯੂਕਰੇਨ ਦੇ ਸੇਵੇਰੋਡੋਨੇਤਸਕ ਵਿਚ ਰੂਸ ਦੀ ਗੋਲੀਬਾਰੀ ਵਿਚ ਘੱਟੋ-ਘੱਟ ...
ਪਾਕਿਸਤਾਨ - ਕਰਾਚੀ 'ਚ ਜ਼ੋਰਦਾਰ ਧਮਾਕਾ ਹੋਣ ਦੀ ਖ਼ਬਰ, ਪੁਲਿਸ ਹੋਈ ਸਰਗਰਮ
. . .  22 minutes ago
ਕਰਾਚੀ, 17 ਮਈ - ਕਰਾਚੀ ਦੇ ਖਾਰਾਦਰ ਇਲਾਕੇ 'ਚ ਜ਼ੋਰਦਾਰ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਪਾਕਿਸਤਾਨ ਦੇ ਸਮਾਅ ਦੀ ਰਿਪੋਰਟ ਮੁਤਾਬਿਕ ਪੁਲਿਸ ਅਤੇ ਬਚਾਅ ਅਧਿਕਾਰੀਆਂ....
ਆਸਾਮ: ਹੜ੍ਹ, ਜ਼ਮੀਨ ਖਿਸਕਣ ਨਾਲ 20 ਜ਼ਿਲ੍ਹਿਆਂ ਵਿਚ 1.97 ਲੱਖ ਲੋਕ ਹੋਏ ਪ੍ਰਭਾਵਿਤ
. . .  26 minutes ago
ਕੱਛਰ (ਅਸਾਮ) 17 ਮਈ - ਆਸਾਮ ਵਿਚ ਲਗਾਤਾਰ ਮੀਂਹ ਕਾਰਨ ਹੜ੍ਹ ਅਤੇ ਜ਼ਮੀਨ ਖਿਸਕਣ ਦੀ ਸਥਿਤੀ ਬਣੀ ਹੈ। ਰਾਜ ਦੇ 20 ਜ਼ਿਲ੍ਹਿਆਂ ਵਿਚ ਕਰੀਬ 1.97 ਲੱਖ ਲੋਕ ਹੜ੍ਹਾਂ ਦੇ....
ਭਾਰਤੀ-ਅਮਰੀਕੀ ਉਜ਼ਰਾ ਜ਼ੇਯਾ ਭਾਰਤ ਅਤੇ ਨੇਪਾਲ ਦਾ ਕਰਨਗੇ ਦੌਰਾ
. . .  42 minutes ago
ਵਾਸ਼ਿੰਗਟਨ [ਯੂ.ਐਸ.],17 ਮਈ - ਭਾਰਤੀ-ਅਮਰੀਕੀ ਉਜ਼ਰਾ ਜ਼ੇਯਾ, ਜੋ ਕਿ ਤਿੱਬਤੀ ਮੁੱਦਿਆਂ ਲਈ ਅਮਰੀਕਾ ਦੀ ਵਿਸ਼ੇਸ਼ ਕੋਆਰਡੀਨੇਟਰ ਹੈ, 17 ਤੋਂ 22 ਮਈ ਤੱਕ...
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਜਮਾਇਕਾ ਕ੍ਰਿਕਟ ਐਸੋਸੀਏਸ਼ਨ ਨੂੰ ਕ੍ਰਿਕਟ ਕਿੱਟਾਂ ਕੀਤੀਆਂ ਭੇਟ
. . .  57 minutes ago
ਜਮਾਇਕਾ,17 ਮਈ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਦੋਵਾਂ ਦੇਸ਼ਾਂ ਵਿਚਾਲੇ ਕ੍ਰਿਕਟ ਸਹਿਯੋਗ ਦੇ ਪ੍ਰਤੀਕ ਵਜੋਂ ਜਮਾਇਕਾ ਕ੍ਰਿਕਟ ਐਸੋਸੀਏਸ਼ਨ ਨੂੰ ਕ੍ਰਿਕਟ ਕਿੱਟਾਂ ਦਾ ਪ੍ਰਤੀਕ ਤੋਹਫ਼ਾ ਭੇਟ ਕੀਤਾ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਦਿੱਲੀ ਨੇ ਪੰਜਾਬ ਨੂੰ 17 ਦੌੜਾਂ ਨਾਲ ਹਰਾਇਆ
. . .  1 day ago
ਦਿੱਲੀ ਨੇ ਪੰਜਾਬ ਨੂੰ 17 ਦੌੜਾਂ ਨਾਲ ਹਰਾਇਆ
ਆਸਾਮ: ਹੜ੍ਹ, ਜ਼ਮੀਨ ਖਿਸਕਣ ਨਾਲ 20 ਜ਼ਿਲ੍ਹਿਆਂ ਵਿਚ 1.97 ਲੱਖ ਲੋਕ ਪ੍ਰਭਾਵਿਤ
. . .  1 day ago
ਦਿੱਲੀ ਦੇ ਨਰੇਲਾ ਇੰਡਸਟਰੀਅਲ ਏਰੀਆ 'ਚ ਫੁੱਟਵੀਅਰ ਫੈਕਟਰੀ 'ਚ ਲੱਗੀ ਅੱਗ
. . .  1 day ago
ਨਵੀਂ ਦਿੱਲੀ, 16 ਮਈ - ਦਿੱਲੀ ਦੇ ਨਰੇਲਾ ਉਦਯੋਗਿਕ ਖੇਤਰ 'ਚ ਫੁੱਟਵੀਅਰ ਫੈਕਟਰੀ 'ਚ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ 9 ਗੱਡੀਆਂ ਮੌਕੇ 'ਤੇ ਮੌਜੂਦ ਹਨ ਅਤੇ ਅੱਗ 'ਤੇ ਕਾਬੂ ਪਾਉਣ ਦੀ ...
ਜਲ ਸਰੋਤ ਵਿਭਾਗ ਪੰਜਾਬ ਵਲੋਂ ਹਰੀਕੇ ਪੱਤਣ ਤੋਂ ਰਾਜਸਥਾਨ ਨੂੰ ਜਾਣ ਵਾਲੀ ਨਹਿਰ (ਬੀਕਾਨੇਰ ਕੈਨਾਲ) ਦਾ ਪਾਣੀ ਨਾ ਪੀਣ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
ਨਸ਼ੇ ਦੀ ਓਵਰਡੋਜ਼ ਨਾਲ ਫ਼ਿਰੋਜ਼ਪੁਰ 'ਚ ਇਕ ਹੋਰ ਨੌਜਵਾਨ ਦੀ ਮੌਤ
. . .  1 day ago
ਫ਼ਿਰੋਜ਼ਪੁਰ ,16 ਮਈ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਵਿਚ ਬੀਤੇ 24 ਘੰਟਿਆਂ ਵਿਚ ਨਸ਼ੇ ਦੀ ਓਵਰਡੋਜ਼ ਨਾਲ ਇਕ ਹੋਰ ਮੌਤ ਹੋ ਜਾਣ ਦੀ ਖ਼ਬਰ ਹੈ। ਬੀਤੀ ਰਾਤ ਬਸਤੀ ਸ਼ੇਖਾਂ ਵਾਲੀ ਫ਼ਿਰੋਜ਼ਪੁਰ ਸ਼ਹਿਰ ਦੇ ਰਹਿਣ ਵਾਲੇ ਵਿੱਕੀ ਪੁੱਤਰ ਕਾਲਾ ਦੀ ਹੋਈ ਮੌਤ ਤੋਂ ਬਾਅਦ ...
ਆਈ.ਪੀ.ਐੱਲ.2022 : ਦਿੱਲੀ ਨੇ ਪੰਜਾਬ ਨੂੰ 160 ਦੌੜਾਂ ਦਾ ਦਿੱਤਾ ਟੀਚਾ
. . .  1 day ago
ਆਸਾਮ: ਕਈ ਇਲਾਕਿਆਂ ਵਿਚ ਭਾਰੀ ਮੀਂਹ ਤੋਂ ਬਾਅਦ ਹੜ੍ਹ ਵਰਗੀ ਬਣੀ ਸਥਿਤੀ
. . .  1 day ago
ਨਾਗਾਓਂ, 16 ਮਈ - ਆਸਾਮ ਦੇ ਨਾਗਾਂਵ 'ਚ ਭਾਰੀ ਮੀਂਹ ਤੋਂ ਬਾਅਦ ਕਾਮਪੁਰ ਦੇ ਕਈ ਇਲਾਕਿਆਂ 'ਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ।
2000 ਟਨ ਕਣਕ ਲੈ ਕੇ 40 ਟਰੱਕ ਅਟਾਰੀ ਵਾਹਗਾ ਸਰਹੱਦ ਰਸਤੇ ਮੰਜ਼ਿਲ ਵੱਲ ਹੋਏ ਰਵਾਨਾ
. . .  1 day ago
ਅਟਾਰੀ, 16 ਮਈ( ਗੁਰਦੀਪ ਸਿੰਘ ਅਟਾਰੀ )-ਭਾਰਤ ਸਰਕਾਰ ਨੇ ਅਫ਼ਗ਼ਾਨਿਸਤਾਨ ਨੂੰ ਮਨੁੱਖੀ ਮਦਦ ਲਈ ਰਾਹਤ ਸਮੱਗਰੀ ਵਜੋਂ ਕਣਕ ਦੀ ਇੱਕ ਹੋਰ ਖੇਪ ਪਾਕਿਸਤਾਨ ਰਸਤੇ ਰਵਾਨਾ ਕਰ ਦਿੱਤੀ...
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਇਆਲੀ ਖੁਰਦ ਲੁਧਿਆਣਾ ਦੀ 10ਵੀਂ ਸ਼੍ਰੇਣੀ ਟਰਮ-2 ਦੀ ਗਣਿਤ ਵਿਸ਼ੇ ਦੀ ਪ੍ਰੀਖਿਆ ਮੁਲਤਵੀ
. . .  1 day ago
ਐਸ.ਏ.ਐਸ. ਨਗਰ , 16 ਮਈ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਇਆਲੀ ਖੁਰਦ, ਜ਼ਿਲ੍ਹਾ ਲੁਧਿਆਣਾ ਵਿਖੇ ਅੱਜ 16 ਮਈ ਨੂੰ ...
ਆਈ.ਪੀ.ਐੱਲ.2022 : ਪੰਜਾਬ ਕਿੰਗਜ਼ ਨੇ ਜਿੱਤਿਆ ਟਾਸ , ਦਿੱਲੀ ਕੈਪੀਟਲਸ ਦੀ ਪਹਿਲਾਂ ਬੱਲੇਬਾਜ਼ੀ
. . .  1 day ago
ਡੀ.ਜੀ.ਸੀ.ਏ. ਨੇ ਰਾਂਚੀ ਏਅਰਪੋਰਟ ਘਟਨਾ ਨੂੰ ਲੈ ਕੇ ਇੰਡੀਗੋ ਏਅਰਲਾਈਨਜ਼ ਨੂੰ ਕਾਰਨ ਦੱਸੋ ਨੋਟਿਸ ਕੀਤਾ ਜਾਰੀ
. . .  1 day ago
ਪਿਸਤੌਲ ਦੀ ਨੋਕ 'ਤੇ ਦਿਨ ਦਿਹਾੜੇ ਇਕ ਲੱਖ 90 ਹਜ਼ਾਰ ਰੁਪਏ ਲੁੱਟੇ
. . .  1 day ago
ਬਰੇਟਾ -16 ਮਈ - (ਪਾਲ ਸਿੰਘ ਮੰਡੇਰ,ਜੀਵਨ ਸ਼ਰਮਾ) - ਪਿੰਡ ਦਿਆਲਪੁਰਾ ਨੇੜੇ ਇਕ ਵਿਅਕਤੀ ਤੋਂ ਦਿਨ ਦਿਹਾੜੇ ਇਕ ਲੱਖ 90 ਹਜ਼ਾਰ ਰੁਪਏ ਲੁੱਟ ਜਾਣ ਦਾ ਸਮਾਚਾਰ ਹੈ । ਸਥਾਨਕ ਪੁਲਿਸ ਤੋਂ ਮਿਲੀ ਜਾਣਕਾਰੀ ...
ਨਵੀਂ ਦਿੱਲੀ:ਕੋਵਿਡ-19 ਵੈਕਸੀਨ ਕੋਰਬੇਵੈਕਸ ਦੀ ਕੀਮਤ 840 ਰੁਪਏ ਤੋਂ ਘਟਾ ਕੇ 250 ਰੁਪਏ ਕੀਤੀ
. . .  1 day ago
ਚਿੱਟੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਮੋਗਾ ,16 ਮਈ (ਗੁਰਤੇਜ ਸਿੰਘ ਬੱਬੀ)- ਚਿੱਟੇ ਨਸ਼ੇ ਦੀ ਓਵਰਡੋਜ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ 26 ਸਾਲਾ ਨੌਜਵਾਨ ਰਾਜ ਕੁਮਾਰ ਪੁੱਤਰ ਮਲਕੀਅਤ ਸਿੰਘ ਵਾਸੀ ਪ੍ਰੀਤ ਨਗਰ ...
ਕਟੜਾ ਵਿਚ ਮਾਤਾ ਵੈਸ਼ਨੋ ਦੇਵੀ ਨੇੜੇ ਜੰਗਲ ਵਿਚ ਲੱਗੀ ਅੱਗ
. . .  1 day ago
ਕਟੜਾ, 16 ਮਈ - ਜੰਮੂ-ਕਸ਼ਮੀਰ ਦੇ ਕਟੜਾ 'ਚ ਮਾਤਾ ਵੈਸ਼ਨੋ ਦੇਵੀ ਨੇੜੇ ਜੰਗਲ 'ਚ ਅੱਗ ਲੱਗ ਗਈ । ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਅਤੇ ਸਥਾਨਕ ਪ੍ਰਸ਼ਾਸਨ ਵਲੋਂ ਅੱਗ ਬੁਝਾਉਣ ਦੇ ਯਤਨ ...
ਨਸ਼ੇ ਦੀ ਹਾਲਤ 'ਚ ਪਿਤਾ ਵਲੋਂ ਮੰਜੇ ਦਾ ਪਾਵਾਂ ਮਾਰ ਕੇ ਚਾਰ ਸਾਲ ਦੀ ਧੀ ਦਾ ਕਤਲ
. . .  1 day ago
ਭਾਈਰੂਪਾ (ਬਠਿੰਡਾ),16 ਮਈ (ਵਰਿੰਦਰ ਲੱਕੀ)-ਕਸਬਾ ਭਾਈਰੂਪਾ ਵਿਖੇ ਇਕ ਸ਼ਰਾਬੀ ਪਿਤਾ ਵਲੋਂ ਨਸ਼ੇ ਦੀ ਹਾਲਤ 'ਚ ਆਪਣੀ ਹੀ ਚਾਰ ਸਾਲ ਦੀ ਧੀ ਦੇ ਸਿਰ ਵਿਚ ਲੋਹੇ ਦੇ ਮੰਜੇ ਦਾ ਪਾਵਾਂ ਮਾਰ ਕੇ ਕਤਲ ਕਰ ਦੇਣ ਦਾ ਦਿਲ ਕਬਾਊ ਮਾਮਲਾ ਸਾਹਮਣੇ ਆਇਆ ਹੈ।ਥਾਣਾ ਫੂਲ ਪੁਲਿਸ ਨੇ ਇਸ ਸਬੰਧੀ ਮ੍ਰਿਤਕ ਲੜਕੀ ...
ਮੁੱਖ ਮੰਤਰੀ ਨੇ ਤਰਸ ਦੇ ਆਧਾਰ 'ਤੇ ਨੌਕਰੀਆਂ ਲਈ 57 ਨਿਯੁਕਤੀ ਪੱਤਰ ਸੌਂਪੇ
. . .  1 day ago
ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ 26,754 ਅਸਾਮੀਆਂ ਭਰਨ ਦੀ ਮੁਹਿੰਮ ਸ਼ੁਰੂ ਚੰਡੀਗੜ੍ਹ, 16 ਮਈ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਥਾਨਕ ਸਰਕਾਰਾਂ ਅਤੇ ਪੁਲਿਸ ਵਿਭਾਗਾਂ ਵਿਚ ਤਰਸ ਦੇ ਆਧਾਰ 'ਤੇ ਨਿਯੁਕਤ ਹੋਏ 57 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪੇ । ਇੱਥੇ ਪੰਜਾਬ ਭਵਨ ਵਿਖੇ ...
ਸਾਰਾ ਦੇਸ਼ ਇਸ ਗੱਲੋਂ ਚਿੰਤਤ ਹੈ ਕਿ ਕਸ਼ਮੀਰ’ਚ ਅੱਜ ਵੀ ਕਸ਼ਮੀਰੀ ਪੰਡਿਤ ਸੁਰੱਖਿਅਤ ਕਿਉਂ ਨਹੀਂ ਹਨ ? - ਕੇਜਰੀਵਾਲ
. . .  1 day ago
ਨਵੀਂ ਦਿੱਲੀ, 16 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਕਸ਼ਮੀਰ 'ਚ ਇਕ ਸਰਕਾਰੀ ਕਰਮਚਾਰੀ ਰਾਹੁਲ ਭੱਟ ਦਾ ਕਤਲ ਹੋਇਆ ਸੀ, ਸਾਡੀ ਫ਼ੌਜ ਨੇ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਅੱਸੂ ਸੰਮਤ 553

ਅੰਮ੍ਰਿਤਸਰ / ਦਿਹਾਤੀ

ਬਾਬਾ ਬਕਾਲਾ ਸਬ ਡਵੀਜ਼ਨ ਦੇ ਦਰਜਨ ਦੇ ਕਰੀਬ ਸਬ ਸੈਂਟਰਾਂ 'ਚ ਏ. ਐਨ. ਐਮ. ਦੀਆਂ ਪੋਸਟਾਂ ਖਾਲੀ

ਬਾਬਾ ਬਕਾਲਾ ਸਾਹਿਬ, 19 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਨਾਲ ਸਬੰਧਤ ਦਰਜਨ ਦੇ ਕਰੀਬ ਸਬ ਸੈਂਟਰਾਂ 'ਚ ਏ. ਐਨ. ਐਮ. ਦੀਆਂ ਆਸਾਮੀਆਂ ਖਾਲੀ ਹੋਣ ਕਾਰਨ ਹਲਕੇ 'ਚ ਲੋਕਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਿਉਂਕਿ ਜੱਚਾ-ਬੱਚਾ ਦਾ ਰਿਕਾਰਡ ਰੱਖਣਾ, ਟੀਕਕਾਰਨ ਬੱਚਿਆਂ ਦਾ ਨਾ ਕਰਨਾ, ਕੋਰੋਨਾ ਟੀਕਾਕਰਨ, ਸੈਂਪਲਿੰਗ ਦਾ ਕੰਮ ਸਭ ਕੁਝ ਏ. ਐਨ. ਐਮ. ਦੇ ਜ਼ਿੰਮੇ ਹੁੰਦਾ ਹੈ, ਪਰ ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਦੇ ਨਾਲ ਸਬੰਧਤ ਸਬ ਸੈਂਟਰ ਧਰਦਿਓ, ਪੀ. ਐਚ. ਸੀ. ਬੁੱਟਰ ਕਲਾਂ, ਪੀ. ਐਚ. ਸੀ. ਰਈਆ, ਸਬ ਸੈਂਟਰ ਸੁਧਾਰ ਰਾਜਪੂਤਾਂ, ਸਬ ਸੈਂਟਰ ਕੁਹਾਟਵਿੰਡ, ਸਬ ਸੈਂਟਰ ਛਾਪਿਆਂਵਾਲੀ, ਸਬ ਸੈਂਟਰ ਬਲਸਰਾਏ, ਸਬ ਸੈਂਟਰ ਪੱਲ੍ਹਾ, ਸਬ ਸੈਂਟਰ ਬੂਲੇ ਨੰਗਲ, ਸਬ ਸੈਂਟਰ ਬੁੱਢਾ ਥੇਹ ਤੇ ਪੀ. ਐਚ. ਸੀ. ਮਹਿਤਾ ਆਦਿ ਵਿਖੇ ਏ. ਐਨ. ਐਮ. ਦੀਆਂ ਆਸਾਮੀਆਂ ਬਿਲਕੁਲ ਖਾਲੀ ਹੋਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਕੰਮ ਕਾਜ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ | ਇਕੱਲਾ ਸਰਕਾਰੀ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਚ ਸਥਿਤ ਏ. ਐਨ. ਐਮ. ਸਾਰਾ ਕੰਮ ਦਾ ਬੋਝ ਝੱਲ ਰਹੀਆਂ ਹਨ, ਜੋ ਕਿਸੇ ਵੀ ਤਰ੍ਹਾਂ ਸੰਭਵ ਨਹੀਂ ਹੈ | ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸਰਬਜੀਤ ਸਿੰਘ ਸੰਧੂ, ਡਾ: ਜਸਵੰਤ ਸਿੰਘ, ਡਾ: ਭਗਵੰਤ ਸਿੰਘ, ਪਰਮਿੰਦਰਜੀਤ ਸਿੰਘ, ਗੁਰਮੀਤ ਸਿੰਘ ਪਨੇਸਰ, ਰਛਪਾਲ ਕੌਰ ਭੁੱਲਰ, ਭਾਈ ਮੋਹਣ ਸਿੰਘ ਕੰਗ, ਤੇਜਿੰਦਰ ਸਿੰਘ ਅਠੌਲਾ, ਸੁਖਚੈਨ ਸਿੰਘ ਗਿੱਲ, ਪ੍ਰਤਾਪ ਸਿੰਘ, ਸੰਜੀਵ ਚੌਧਰੀ, ਹਰਿੰਦਰ ਸਿੰਘ ਲਾਲੀ, ਕਸ਼ਮੀਰ ਸਿੰਘ ਜੋਧਪੁਰੀ, ਹਰਜਿੰਦਰ ਸਿੰਘ ਗੋਲ੍ਹਣ, ਜਸਵੰਤ ਸਿੰਘ ਦਿੱਲੀ, ਸੂਬੇਦਾਰ ਹਰਜਿੰਦਰ ਸਿੰਘ ਨਿੱਝਰ, ਜਸਵਿੰਦਰ ਸਿੰਘ ਸੰਧੂ, ਨਿਰਮਲ ਸਿੰਘ ਭੁੱਲਰ, ਕਰਨੈਲ ਸਿੰਘ ਰੰਧਾਵਾ, ਲੱਖਾ ਸਿੰਘ ਮੈਂਬਰ, ਮਾ: ਕਰਤਾਰ ਸਿੰਘ ਭੁੱਲਰ, ਮਨਜੀਤ ਸਿੰਘ ਠੁਕਰਾਲ, ਸਵਰਨ ਸਿੰਘ ਕਾਲਾ, ਅਮਰਜੀਤ ਸਿੰਘ ਘੁੱਕ, ਸੂਬੇਦਾਰ ਹਰਜੀਤ ਸਿੰਘ, ਮੈਡਮ ਗੁਰਨਾਮ ਕੌਰ ਚੀਮਾਂ, ਭਾਈ ਹਰਪ੍ਰੀਤ ਸਿੰਘ ਖ਼ਾਲਸਾ ਆਦਿ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਉਕਤ ਸਬ ਸੈਂਟਰਾਂ 'ਚ ਏ. ਐਨ. ਐਮ. ਦੀਆਂ ਖਾਲੀ ਆਸਾਮੀਆਂ ਨੂੰ ਤੁਰੰਤ ਪੂਰਾ ਕੀਤਾ ਜਾਵੇ, ਤਾਂ ਜੋ ਸਮੁੱਚਾ ਕੰਮ ਕਾਰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ |

ਕਲੇਰ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਹੋਏ ਨਤਮਸਤਕ

ਫਤਿਆਬਾਦ, 19 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਗੁਰਦੁਆਰਾ ਡੇਹਰਾ ਸਾਹਿਬ (ਲੁਹਾਰ) ਵਿਖੇ ਰਾਈਟ ਟੂ ਇੰਫਰਮੇਸ਼ਨ ਚੰਡੀਗੜ੍ਹ ਦੇ ਕਮਿਸ਼ਨਰ ਅਵਤਾਰ ਸਿੰਘ ਕਲੇਰ ਨੇ ਪਰਿਵਾਰ ਸਮੇਤ ਨਤਮਸਤਕ ਹੋ ਕੇ ਸ਼ੁਕਰਾਨੇ ਦੀ ਅਰਦਾਸ ਕੀਤੀ | ਇਸ ਮੌਕੇ ਗੁਰਦੁਆਰਾ ਸਾਹਿਬ ਦੀ ਕਾਰ ...

ਪੂਰੀ ਖ਼ਬਰ »

ਬਾਬਾ ਘਨੱਈਆ ਦੀ ਯਾਦ 'ਚ ਜੋੜ ਮੇਲਾ 28 ਨੂੰ

ਬਾਬਾ ਬਕਾਲਾ ਸਾਹਿਬ, 19 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਮੁੱਖ ਸੇਵਾਦਾਰ ਚਰਨਜੀਤ ਸਿੰਘ ਬਲਸਰਾਏ ਤੇ ਸਰਪੰਚ ਰਾਮ ਸਿੰਘ ਗਾਜੀਵਾਲ ਦੀ ਸੂਚਨਾ ਅਨੁਸਾਰ ਬ੍ਰਹਮ ਗਿਆਨੀ ਬਾਬਾ ਗੋਪਾਲ ਦਾਸ ਦੇ ਸੇਵਾਦਾਰ ਬਾਬਾ ਘਨੱਈਆ ਦੀ ਯਾਦ 'ਚ ਜੋੜ ਮੇਲਾ 28 ਸਤੰਬਰ, ਦਿਨ ਮੰਗਲਵਾਰ ...

ਪੂਰੀ ਖ਼ਬਰ »

ਗੁਰਮੁੱਖ ਸਿੰਘ ਲੱਲਾ ਅਫਗਾਨਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਰਾਜਾਸਾਂਸੀ, 19 ਸਤੰਬਰ (ਹਰਦੀਪ ਸਿੰਘ ਖੀਵਾ)-ਯੂਥ ਅਕਾਲੀ ਦਲ ਸਰਕਲ ਰਾਜਾਸਾਂਸੀ ਦੇ ਸਾਬਕਾ ਪ੍ਰਧਾਨ ਗੁਰਮੁੱਖ ਸਿੰਘ ਲੱਲਾ ਅਫਗਾਨਾ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਅਕਾਲੀ ਦਲ ਜ਼ਿਲ੍ਹਾ ਦਿਹਾਤੀ ਅੰਮਿ੍ਤਸਰ ਦੇ ਪ੍ਰਧਾਨ ਵੀਰ ਸਿੰਘ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ

ਰਾਜਾਸਾਂਸੀ, 19 ਸਤੰਬਰ (ਹਰਦੀਪ ਸਿੰਘ ਖੀਵਾ)-ਅਨਾਜ ਮੰਡੀ ਕੁੱਕੜਾਂ ਵਾਲਾ ਦੇ ਵਿਹੜੇ 'ਚ ਸਮੂਹ ਆੜਤੀਆਂ, ਕਿਸਾਨਾਂ ਤੇ ਮਜ਼ਦੂਰਾਂ ਵਲੋਂ ਝੋਨੇ ਦੀ ਪੱਕੀ ਫਸਲ ਦੀ ਆਮਦ ਮੌਕੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ | ਰੱਖੇ ਗਏ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ...

ਪੂਰੀ ਖ਼ਬਰ »

ਸ਼ਹਿਰੀ ਅਕਾਲੀ ਆਗੂ ਸਾਬਕਾ ਕੌਂਸਲਰ ਨਰਿੰਦਰ ਅਰੋੜਾ ਨਹੀਂ ਰਹੇ

ਅਜਨਾਲਾ, 19 ਸਤੰਬਰ (ਐਸ.ਪ੍ਰਸ਼ੋਤਮ)-ਸਿਵਲ ਹਸਪਤਾਲ ਅਜਨਾਲਾ ਦੇ ਰਿਟਾ: ਐਸ. ਐਮ. ਓ. ਡਾ: ਅਸ਼ੋਕ ਅਰੋੜਾ, ਆੜਤੀ ਸੁਰਿੰਦਰਪਾਲ ਪੱਪੂ ਦੇ ਭਰਾ ਤੇ ਠੇਕੇਦਾਰ ਦੀਪਕ ਅਰੋੜਾ ਦੇ ਪਿਤਾ ਸਾਬਕਾ ਕੌਂਸਲਰ ਤੇ ਅਕਾਲੀ ਦਲ (ਬ) ਆਗੂ ਨਰਿੰਦਰ ਅਰੋੜਾ ਆਪਣੇ ਸਵਾਸਾਂ ਦੀ ਪੂੰਜੀ ਪੂਰੀ ...

ਪੂਰੀ ਖ਼ਬਰ »

ਬਾਬਾ ਮੇਹਰ ਸ਼ਾਹ ਦੀ ਯਾਦ 'ਚ ਜੋੜ ਮੇਲਾ ਸ਼ੁਰੂ

ਰਈਆ, 19 ਸਤੰਬਰ (ਸ਼ਰਨਬੀਰ ਸਿੰਘ ਕੰਗ)-ਬਾਬਾ ਮੇਹਰ ਸ਼ਾਹ ਘਰਾਟਾਂ ਵਾਲਿਆਂ ਦੀ ਦਰਗਾਹ 'ਤੇ ਸਾਲਾਨਾ ਜੋੜ ਮੇਲਾ ਧੂਮ ਧਾਮ ਨਾਲ ਸ਼ੁਰੂ ਹੋ ਗਿਆ, ਜਿਸ 'ਚ ਦੇਸ਼ਾਂ ਵਿਦੇਸ਼ਾਂ ਤੋਂ ਵੱਡੀ ਗਿਣਤੀ 'ਚ ਸੰਗਤਾਂ ਪਹੁੰਚ ਰਹੀਆਂ ਹਨ | ਇਸ ਦਰਗਾਹ ਦਾ ਪ੍ਰਬੰਧ ਵੇਖ ਰਹੇ ਬਾਬਾ ਮੇਹਰ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਮੀਟਿੰਗ

ਚੋਗਾਵਾਂ, 19 ਸਤੰਬਰ (ਗੁਰਬਿੰਦਰ ਸਿੰਘ ਬਾਗੀ)-ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਰਜਿ: ਤਹਿਸੀਲ ਲੋਪੋਕੇ/ਚੋਗਾਵਾਂ ਦੇ ਪ੍ਰਧਾਨ ਨੰਬਰਦਾਰ ਅੰਮਿ੍ਤਪਾਲ ਸਿੰਘ ਚੋਗਾਵਾਂ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ 'ਚ ਸਮੂਹ ਨੰਬਰਦਾਰਾਂ ਨੂੰ ਆ ਰਹੀਆਂ ਦਰਪੇਸ਼ ...

ਪੂਰੀ ਖ਼ਬਰ »

ਦਰਜਨਾਂ ਪਰਿਵਾਰਾਂ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਦਾ ਹੱਥ ਫੜਿਆ

ਅਜਨਾਲਾ/ਗੱਗੋਮਾਹਲ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਪੈੜੇਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਵੇਲੇ ਤਕੜਾ ਸਿਆਸੀ ਝਟਕਾ ਲੱਗਾ ਜਦ ਕਈ ਪਰਿਵਾਰਾਂ ਦੇ ਕਾਂਗਰਸ ਸਰਕਾਰ ਦੀਆਂ ਨੀਤੀਆਂ ...

ਪੂਰੀ ਖ਼ਬਰ »

ਬਹਿਰੀਨ ਗਏ ਪਿੰਡ ਚੈਨਪੁਰ ਦੇ ਨੌਜਵਾਨ ਦੀ ਮੌਤ

ਰਾਮ ਤੀਰਥ, 19 ਸਤੰਬਰ (ਧਰਵਿੰਦਰ ਸਿੰਘ ਔਲਖ)-ਰੋਜੀ ਰੋਟੀ ਦੀ ਖਾਤਰ ਤੇ ਆਪਣੇ ਚੰਗੇ ਭਵਿੱਖ ਦੀ ਕਾਮਨਾ ਮਨ 'ਚ ਲੈ ਕੇ ਕਰੀਬ 6 ਸਾਲ ਪਹਿਲਾਂ ਵਿਦੇਸ਼ ਗਏ ਜ਼ਿਲ੍ਹਾ ਅੰਮਿ੍ਤਸਰ ਦੀ ਤਹਿਸੀਲ ਅਜਨਾਲਾ ਅਧੀਨ ਆਉਂਦੇ ਪਿੰਡ ਚੈਨਪੁਰ ਦੇ ਨੌਜਵਾਨ ਇੰਦਰਜੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਕਾਂਗਰਸ ਦੀ ਕਾਟੋ ਕਲੇਸ਼ ਨੇ ਪੰਜਾਬ ਨੂੰ ਕੀਤਾ ਤਬਾਹ-ਮੀਆਂਵਿੰਡ

ਬਾਬਾ ਬਕਾਲਾ ਸਾਹਿਬ, 19 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਵਿਚ ਕਾਂਗਰਸ ਦੀ ਕਾਟੋ ਕਲੇਸ਼ ਨੇ ਅਤੇ ਕੁਰਸੀ ਦੀ ਲੜਾਈ ਨੇ ਸਮੁੱਚੇ ਪੰਜਾਬ ਦੇ ਭਵਿੱਖ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਵਿੰਗ ਪੰਜਾਬ ਦੇ ਸੀਨੀਅਰ ਮੀਤ ...

ਪੂਰੀ ਖ਼ਬਰ »

ਪੁਲਿਸ ਥਾਣੇ ਤੋਂ ਕੁਝ ਦੂਰੀ 'ਤੇ ਸਥਿਤ ਸਬ ਤਹਿਸੀਲ ਦੇ ਦਫ਼ਤਰ 'ਚ ਚੋਰੀ

ਗੱਗੋਮਾਹਲ, 19 ਸਤੰਬਰ (ਬਲਵਿੰਦਰ ਸਿੰਘ ਸੰਧੂ)-ਬੀਤੀ ਰਾਤ ਚੋਰਾਂ ਨੇ ਸਬ-ਤਹਿਸੀਲ ਦਫ਼ਤਰ ਰਮਦਾਸ ਨੂੰ ਨਿਸ਼ਾਨਾ ਬਣਾਉਂਦਿਆਂ ਜਰਨੇਟਰ, ਕੰਪਿਊਟਰ, ਯੂ. ਪੀ. ਐਸ. ਦੀਆਂ ਕਈ ਬੈਟਰੀਆਂ ਸਮੇਤ ਛੋਟਾ ਯੂ. ਪੀ. ਐਸ. ਚੋਰੀ ਕਰ ਲਿਆ | ਚੋਰਾਂ ਵਲੋਂ ਦਫ਼ਤਰੀ ਰਿਕਾਰਡ ਦੀ ਫਰੋਲਾ ...

ਪੂਰੀ ਖ਼ਬਰ »

ਜੋੜ ਮੇਲੇ ਸਬੰਧੀ ਪ੍ਰਬੰਧ ਮੁਕੰਮਲ

ਗੱਗੋਮਾਹਲ, 19 ਸਤੰਬਰ (ਬਲਵਿੰਦਰ ਸਿੰਘ ਸੰਧੂ)-ਸ਼੍ਰੋਮਣੀ ਕਮੇਟੀ ਅਧੀਨ ਕਸਬਾ ਰਮਦਾਸ ਦੇ ਗੁਰਦੁਆਰਾ ਸਾਹਿਬਾਨ ਦੀ ਸੰਭਾਲ ਵਾਸਤੇ ਮੈਨੇਜਰ ਜਗਦੀਸ਼ ਸਿੰਘ ਬੁੱਟਰ ਦੀ ਨਿਯੁਕਤੀ ਉਪਰੰਤ ਉਨ੍ਹਾਂ ਨੇ ਅੱਜ ਆਪਣਾ ਕਾਰਜ ਭਾਰ ਸੰਭਾਲ ਲਿਆ | ਇਸ ਸਮੇਂ ਸ਼੍ਰੋਮਣੀ ਕਮੇਟੀ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਸਪੋਰਟਸ ਤੇ ਕਬੱਡੀ ਕਲੱਬ ਵਲੋਂ ਕਬੱਡੀ ਕੱਪ 2 ਨੂੰ

ਗੱਗੋਮਾਹਲ, 19 ਸਤੰਬਰ (ਬਲਵਿੰਦਰ ਸਿੰਘ ਸੰਧੂ)-22 ਤੋਂ 24 ਸਤੰਬਰ ਤੱਕ ਪੂਰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ 'ਚ ਮਨਾਏ ਜਾ ਰਹੇ ਸਾਲਾਨਾ ਜੋੜ ਮੇਲੇ ਮੌਕੇ ਬਾਬਾ ਬੁੱਢਾ ਜੀ ਸਪੋਰਟਸ ਤੇ ਕਬੱਡੀ ਕਲੱਬ ਵਲੋਂ 2 ਅਕਤੂਬਰ ਨੂੰ ਕਰਵਾਏ ਜਾ ਰਹੇ ਅੰਤਰ ਰਾਸ਼ਟਰੀ ...

ਪੂਰੀ ਖ਼ਬਰ »

ਕਈ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਅਟਾਰੀ, 19 ਸਤੰਬਰ (ਗੁਰਦੀਪ ਸਿੰਘ ਅਟਾਰੀ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਅਟੱਲਗੜ੍ਹ ਵਿਖੇ ਜਥੇ: ਜਸਪਾਲ ਸਿੰਘ ਨੇਸ਼ਟਾ ਅਤੇ ਸਾਬਕਾ ਸਰਪੰਚ ਹਰਜੀਤ ਸਿੰਘ ਦੀ ਅਗਵਾਈ ਹੇਠ ਕਾਬਲ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਨ ...

ਪੂਰੀ ਖ਼ਬਰ »

ਖਪਤਕਾਰਾਂ ਦੀਆਂ ਸਮੱਸਿਆਵਾਂ ਦਾ ਵਧੀਕ ਨਿਗਰਾਨ ਇੰਜ : ਸੌਂਧੀ ਨੇ ਕੀਤਾ ਹੱਲ

ਬਿਆਸ, 19 ਸਤੰਬਰ (ਪਰਮਜੀਤ ਸਿੰਘ ਰੱਖੜਾ)¸ਹਲਕਾ ਬਾਬਾ ਬਕਾਲਾ ਸਾਹਿਬ ਵਿਚ ਪੈਂਦੇ ਰਈਆ ਮੰਡਲ ਬਿਆਸ ਵਿਖੇ ਬਿਜਲੀ ਪੰਚਾਇਤ ਕੈਂਪ ਤਹਿਤ ਬਿਜਲੀ ਨਾਲ ਸਬੰਧਿਤ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦਾ ਨਿਪਟਾਰਾ ਕਰਨ ਲਈ ਵਧੀਕ ਨਿਗਰਾਨ ਇੰਜ. ਰਈਆ ਮੰਡਲ ਬਿਆਸ ...

ਪੂਰੀ ਖ਼ਬਰ »

ਮਜੀਠਾ ਵਿਖੇ ਖਪਤਕਾਰਾਂ ਦੀਆਂ ਮੁਸ਼ਕਿਲਾਂ ਦਾ ਨਿਬੇੜਾ ਕਰਨ ਲਈ 'ਬਿਜਲੀ ਪੰਚਾਇਤ' ਕੈਂਪ

ਮਜੀਠਾ, 19 ਸਤੰਬਰ (ਜਗਤਾਰ ਸਿੰਘ ਸਹਿਮੀ)-ਖੱਪਤਕਾਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਬਿਜਲੀ ਘਰ ਮਜੀਠਾ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ 'ਬਿਜਲੀ ਪੰਚਾਇਤ' ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਪਾਵਰਕਾਮ ਦੇ ਐੱਸ.ਈ, ਜੀ ਐੱਸ ਖਹਿਰਾ ਅਤੇ ...

ਪੂਰੀ ਖ਼ਬਰ »

ਪਿੰਡ ਵਣੀਏਕੇ 'ਚ ਮੁਫ਼ਤ ਮੈਡੀਕਲ ਕੈਂਪ

ਚੋਗਾਵਾਂ, 19 ਸਤੰਬਰ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਵਣੀਏਕੇ ਵਿਖੇ ਬਲਾਕ ਸੰਮਤੀ ਚੋਗਾਵਾਂ ਦੇ ਚੇਅਰਮੈਨ ਹਰਭੇਜ ਸਿੰਘ ਵਣੀਏਕੇ, ਸਰਪੰਚ ਸ੍ਰੀਮਤੀ ਕੁਲਦੀਪ ਕੌਰ, ਯੂਥ ਕਾਂਗਰਸ ਦੇ ਮੀਤ ਪ੍ਰਧਾਨ ਜਸਕਰਨ ਸਿੰਘ ਕੋਹਰੀ ਨੰਗਲੀ ਦੀ ...

ਪੂਰੀ ਖ਼ਬਰ »

ਪਿੰਡ ਲੋਹਗੜ੍ਹ ਵਿਖੇ ਬਾਬਾ ਪਾਲਾ ਸਿੰਘ ਗਊਆਂ ਵਾਲਿਆਂ ਦੀ ਤੀਸਰੀ ਬਰਸੀ 30 ਨੂੰ

ਖਿਲਚੀਆਂ, 19 ਸਤੰਬਰ (ਕਰਮਜੀਤ ਸਿੰਘ ਮੁੱਛਲ)-ਬਾਬਾ ਪਾਲਾ ਸਿੰਘ ਗਊਆਂ ਵਾਲਿਆਂ ਦੀ ਤੀਸਰੀ ਬਰਸੀ ਪਿੰਡ ਲੋਹਗੜ੍ਹ ਵਿਖੇ ਮਨਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਭੇਜ ਸਿੰਘ ਨੇ ਦੱਸਿਆ ਹੈ ਕਿ ਬਾਬਾ ਪਾਲਾ ਸਿੰਘ ਗਊਆਂ ਵਾਲਿਆਂ ਦੀ ਸਲਾਨਾ ਤੀਸਰੀ ਬਰਸੀ ...

ਪੂਰੀ ਖ਼ਬਰ »

ਕੇਂਦਰੀ ਪੰਜਾਬੀ ਲੇਖਕ ਸਭਾ ਦੇ ਮੰਚ ਤੋਂ 'ਜੰਗ ਜਿੱਤਾਂਗੇ ਜ਼ਰੂਰ' ਲੋਕ ਅਰਪਣ

ਬਾਬਾ ਬਕਾਲਾ ਸਾਹਿਬ, 19 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਕੇਂਦਰੀ ਪੰਜਾਬੀ ਲੇਖਕ ਸਭਾ ਨਾਲ ਚਿਰਾਂ ਤੋਂ ਜੁੜੀ ਤੇ ਪਿਛਲੇ 36 ਸਾਲਾਂ ਤੋਂ ਲਗਾਤਾਰ ਪੰਜਾਬੀ ਮਾਂ ਬੋਲੀ ਦੀ ਸੇਵਾ 'ਚ ਜੁੜੀ ਮਾਝੇ ਦੀ ਚਰਚਿਤ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ...

ਪੂਰੀ ਖ਼ਬਰ »

ਸਿੱਧੂ ਪੰਜਾਬ ਹੀ ਨਹੀਂ ਦੇਸ਼ ਲਈ ਵੀ ਖ਼ਤਰਾ-ਸ਼ਫ਼ੀਪੁਰ

ਤਰਨ ਤਾਰਨ, 19 ਸਤੰਬਰ (ਹਰਿੰਦਰ ਸਿੰਘ)-ਬੀਤੇ ਕੁਝ ਮਹੀਨਿਆਂ ਤੋਂ ਪੰਜਾਬ ਕਾਂਗਰਸ ਵਿਚ ਚੱਲ ਰਹੇ ਕਾਟੋ-ਕਲੇਸ਼ ਨੇ ਉਸ ਵੇਲੇ ਨਵਾਂ ਮੋੜ ਲਿਆ, ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਅਹੁਦੇ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ | ਮੁੱਖ ਮੰਤਰੀ ਵਲੋਂ ਆਪਣੇ ਅਸਤੀਫੇ ...

ਪੂਰੀ ਖ਼ਬਰ »

ਦੁਬਈ 'ਚ ਹਾਦਸੇ ਦੌਰਾਨ ਮਾਰੇ ਗਏ ਨੌਜਵਾਨ ਦਾ ਅੰਤਿਮ ਸੰਸਕਾਰ

ਜੰਡਿਆਲਾ ਗੁਰੂ, 19 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਹਲਕੇ ਦੇ ਯੂਥ ਅਕਾਲੀ ਆਗੂ ਅਮਰੀਕ ਸਿੰਘ ਸੋਢੀ, ਕਸ਼ਮੀਰ ਸਿੰਘ ਭੁੱਲਰ ਵਾਸੀ ਦੇਵੀਦਾਸਪੁਰਾ ਦੇ ਚਾਚੇ ਦਾ ਬੇਟਾ ਜਤਿੰਦਰ ਸਿੰਘ ਜੱਜ (36) ਸਪੁੱਤਰ ਸੁਵਿੰਦਰ ਸਿੰਘ ਜੋ ਬੀਤੇ ਦਿਨੀਂ ਦੁਬਈ ਵਿਚ ...

ਪੂਰੀ ਖ਼ਬਰ »

ਕਾਉਂਕੇ ਵਿਖੇ 106 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ

ਅਟਾਰੀ, 19 ਸਤੰਬਰ (ਗੁਰਦੀਪ ਸਿੰਘ ਅਟਾਰੀ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਕੀਤੀ ਘਰਿ ਘਰਿ ਅੰਦਰਿ ਧਰਮਸਾਲ ਮੁਹਿੰਮ ਨੂੰ ਉਸ ਸਮੇਂ ਬਹੁਤ ਵੱਡੀ ਸਫਲਤਾ ਮਿਲੀ ਜਦੋਂ ਪਿੰਡ ਕਾਉਂਕੇ ਦੇ ਗੁਰਦੁਆਰਾ ਟਾਹਲੀ ਸਾਹਿਬ ...

ਪੂਰੀ ਖ਼ਬਰ »

ਆਪ ਵਲੋਂ ਮੀਟਿੰਗ

ਅਟਾਰੀ, 19 ਸਤੰਬਰ (ਗੁਰਦੀਪ ਸਿੰਘ ਅਟਾਰੀ)-ਵਿਧਾਨ ਸਭਾ ਹਲਕਾ ਅਟਾਰੀ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਜਸਵਿੰਦਰ ਸਿੰਘ ਰਮਦਾਸ ਦੀ ਅਗਵਾਈ ਹੇਠ ਮੀਟਿੰਗ ਹੋਈ | ਆਪ ਵਰਕਰਾਂ ਨੇ 2022 ਦੀ ਆ ਰਹੀ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ | ਇਸ ਮੌਕੇ ਅਮਨਦੀਪ ਕੁਮਾਰ ਬਲਾਕ ...

ਪੂਰੀ ਖ਼ਬਰ »

ਵੱਡੀ ਗਿਣਤੀ 'ਚ ਸੰਗਤਾਂ ਸ੍ਰੀ ਗਣੇਸ਼ ਜੀ ਦੀ ਮੂਰਤੀ ਵਿਸਰਜਨ ਲਈ ਰਵਾਨਾ

ਮਜੀਠਾ, 19 ਸਤੰਬਰ (ਮਨਿੰਦਰ ਸਿੰਘ ਸੋਖੀ)-ਭਗਵਾਨ ਸ੍ਰੀ ਗਣਪਤੀ ਮਹਾਂਉਤਸਵ ਦੇ ਸਬੰਧ ਵਿਚ ਮਜੀਠਾ ਦੇ ਸ਼ਿਵਾਲਾ ਮੰਦਰ ਵਿਖੇ ਮੁੱਖ ਸੇਵਾਦਾਰ ਯੋਗੀ ਦਿਆਲ ਨਾਥ ਦੀ ਅਗਵਾਈ ਵਿਚ ਧਾਰਮਿਕ ਸਮਾਗਮ ਕਰਾਇਆ ਗਿਆ | ਵੱਡੀ ਗਿਣਤੀ ਵਿਚ ਸੰਗਤਾਂ ਦੀ ਹਾਜ਼ਰੀ ਵਿਚ ਸ੍ਰੀ ਗਣੇਸ਼ ...

ਪੂਰੀ ਖ਼ਬਰ »

ਬੋਨੀ ਅਜਨਾਲਾ ਵਲੋਂ ਵਰਕਰਾਂ ਨਾਲ ਮੀਟਿੰਗ

ਅਜਨਾਲਾ, 19 ਸਤੰਬਰ (ਐਸ. ਪ੍ਰਸ਼ੋਤਮ)-ਹਲਕਾ ਅਜਨਾਲਾ ਤੋਂ ਅਕਾਲੀ-ਬਸਪਾ ਗੱਠਜੋੜ ਉਮੀਦਵਾਰ ਤੇ ਅਕਾਲੀ ਦਲ (ਬ) ਕੌਮੀ ਮੀਤ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਕਥਿਤ ਤੌਰ 'ਤੇ ਬੇ-ਇੱਜ਼ਤ ਤੇ ਜ਼ਲੀਲ ...

ਪੂਰੀ ਖ਼ਬਰ »

ਬੀ. ਐੱਸ. ਐਫ. 183 ਬਟਾਲੀਅਨ ਵਲੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦਾ ਸਨਮਾਨ

ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀ.ਐੱਸ.ਐਫ 183 ਬਟਾਲੀਅਨ ਵਲੋਂ ਸਥਾਨਕ ਹੈੱਡ ਕੁਆਰਟਰ ਵਿਖੇ ਕਰਵਾਏ ਵਿਸ਼ੇਸ਼ ਸਨਮਾਨ ਸਮਾਗਮ ਦੌਰਾਨ ਸ਼ਹੀਦ ਬੀ.ਐੱਸ.ਐਫ ਜਵਾਨਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ | 183 ਬਟਾਲੀਅਨ ਦੇ ਕਮਾਡੈਂਟ ਮਸੂਦ ਮੁਹੰਮਦ ...

ਪੂਰੀ ਖ਼ਬਰ »

ਕਾ: ਛੀਨਾ ਵਲੋਂ 27 ਨੂੰ ਭਾਰਤ ਬੰਦ ਦੀ ਸਫ਼ਲਤਾ ਲਈ ਅੱਧੀ ਦਰਜਨ ਪਿੰਡਾਂ 'ਚ ਮੀਟਿੰਗਾਂ

ਅਜਨਾਲਾ, 19 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਉੱਗਰ ਔਲਖ, ਅੱਡਾ ਮਹਿਰ ਬੁਖਾਰੀ, ਕਿਆਮਪੁਰ, ਕਾਮਲਪੁਰਾ ਆਦਿ ਅੱਧੀ ਦਰਜਨ ਦੇ ਕਰੀਬ ਪਿੰਡਾਂ 'ਚ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰੈਸ ਸਕੱਤਰ ਤੇ ਸੰਯੁਕਤ ਕਿਸਾਨ ਮੋਰਚਾ ਮੈਂਬਰ ਕਾਮਰੇਡ ਜਤਿੰਦਰ ਸਿੰਘ ਛੀਨਾ ਨੇ ਦਿੱਲੀ ...

ਪੂਰੀ ਖ਼ਬਰ »

ਬਾਬਾ ਪ੍ਰੀਤਮ ਸਿੰਘ ਤਰਸਿੱਕਾ ਦੀ ਬਰਸੀ ਮਨਾਈ

ਤਰਸਿੱਕਾ, 19 ਸਤੰਬਰ (ਅਤਰ ਸਿੰਘ ਤਰਸਿੱਕਾ)-ਸਚਖੰਡ ਵਾਸੀ ਸੰਤ ਬਾਬਾ ਪ੍ਰੀਤਮ ਸਿੰਘ ਤਰਸਿੱਕਾ ਦੀ ਬਰਸੀ ਸਚਖੰਡ ਵਾਸੀ ਸੰਤ ਬਾਬਾ ਗੁਰਬਚਨ ਸਿੰਘ ਦੇ ਤਪ ਅਸਥਾਨ ਗੁਰਦੁਆਰਾ ਡੇਰਾ ਭਗਤਾਂ ਤਰਸਿੱਕਾ ਵਿਖੇ ਸੰਤ ਬਾਬਾ ਗੁਰਦੇਵ ਸਿੰਘ ਮੁੱਖ ਸੇਵਾਦਾਰ ਤੇ ਇਲਾਕੇ ਦੀ ਸਾਧ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਇਕੱਤਰਤਾ

ਮੱਤੇਵਾਲ, 19 ਸਤੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਟਾਹਲੀ ਸਾਹਿਬ ਦੀ ਕੋਰ ਕਮੇਟੀ ਦੀ ਮੀਟਿੰਗ ਕੰਧਾਰਾ ਸਿੰਘ ਭੋਏਵਾਲ ਦੇ ਗ੍ਰਹਿ ਵਿਖੇ ਹੋਈ, ਜਿਸ 'ਚ 28 ਤੇ 29 ਸਤੰਬਰ ਡਿਪਟੀ ਕਮਿਸ਼ਨਰ ਦਫ਼ਤਰ ਅੰਮਿ੍ਤਸਰ ਮੁਹਰੇ ਲਗਾਏ ਜਾਣ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX