ਤਾਜਾ ਖ਼ਬਰਾਂ


ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  1 day ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  1 day ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  1 day ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  1 day ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  1 day ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  1 day ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  1 day ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  1 day ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  1 day ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  1 day ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  1 day ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  1 day ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  1 day ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  1 day ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  1 day ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  1 day ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  1 day ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  1 day ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  1 day ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਅੱਸੂ ਸੰਮਤ 553

ਲੁਧਿਆਣਾ

ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਦੌਰਾਨ ਮਾਸਟਰ ਪਲਾਨ ਵਿਚਲੇ ਜ਼ੋਨਿੰਗ ਦੇ ਨਿਯਮਾਂ 'ਚ ਸੋਧ ਦਾ ਵਿਰੋਧ

ਲੁਧਿਆਣਾ, 20 ਸਤੰਬਰ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਾਸਟਰ ਪਲਾਨ ਦੇ ਯੂਨੀਫਾਈਡ ਜ਼ੋਨਿੰਗ ਨਿਯਮਾਂ ਵਿਚ ਪ੍ਰਸਤਾਵਿਤ ਸੋਧ 'ਤੇ ਚਰਚਾ ਕਰਨ ਲਈ ਇਕ ਉੱਚ ਪੱਧਰੀ ਮੀਟਿੰਗ ਬੁਲਾਈ ਗਈ | ਜਿਸ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਹੁਲ ਚਾਬਾ ਨੇ ਕੀਤੀ ਤੇ ਮੀਟਿੰਗ ਦੌਰਾਨ ਮਾਸਟਰ ਪਲਾਨ ਵਿਚਲੇ ਜ਼ੋਨਿੰਗ ਦੇ ਨਿਯਮਾਂ 'ਚ ਸੋਧ ਦਾ ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਲੋਂ ਵਿਰੋਧ ਕੀਤਾ ਗਿਆ | ਮੀਟਿੰਗ ਦੌਰਾਨ ਸੀਸੂ ਦੇ ਪ੍ਰਧਾਨ ਉਪਕਾਰ ਸਿੰਘ ਆਹੂਜਾ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਜੋ ਉਦਯੋਗ ਲਈ ਨਿਰਧਾਰਿਤ ਯੂਨੀਫਾਈਡ ਜ਼ੋਨਿੰਗ ਨਿਸਮਾਂ ਅਨੁਸਾਰ 16 ਫੁੱਟ-6 ਇੰਚ ਤੋਂ 6 ਕਰਮ 33 ਫੁੱਟ ਅਤੇ ਅੱਧੇ ਏਕੜ ਦੇ ਪਲਾਟ ਦੇ ਘੱਟੋ-ਘੱਟ ਆਕਾਰ ਲਈ ਨਿਰਧਾਰਿਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਸੰਪਰਕ ਸੜਕਾਂ ਬਹੁਤ ਹੀ ਘੱਟ ਚੌੜੀਆਂ ਹੁੰਦੀਆਂ ਹਨ, ਜਿਸ ਲਈ ਇਹ ਸੋਧ ਸੰਭਵ ਨਹੀਂ ਹੈ | ਉਨ੍ਹਾਂ ਕਿਹਾ ਕਿ ਇਸ ਦਾ ਸੀਸੂ ਵਲੋਂ ਉਹ ਸਖ਼ਤ ਵਿਰੋਧ ਕਰਦੇ ਹਨ, ਕਿਉਂਕਿ ਪੰਜਾਬ ਵਿਚ ਜ਼ਮੀਨਾਂ ਮਹਿੰਗੀਆਂ ਹਨ, ਜਿਸ ਲਈ ਸਨਅਤਾਂ ਨੂੰ ਸਥਾਪਿਤ ਕਰਨਾ ਪਹਿਲਾਂ ਹੀ ਔਖਾ ਹੋਇਆ ਪਿਆ ਹੈ ਤੇ ਉੱਪਰੋਂ ਅਜਿਹੀਆਂ ਸੋਧਾਂ ਸਨਅਤਾਂ ਨੂੰ ਤਬਾਹ ਕਰਨ ਦਾ ਕੰਮ ਹੀ ਕਰਨਗੀਆਂ | ਆਹੂਜਾ ਨੇ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਨੂੰ ਵੀ ਚਿੱਠੀ ਭੇਜਣ ਦੀ ਗੱਲ ਆਖੀ ਹੈ | ਮੀਟਿੰਗ ਵਿਚ ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂੰਫ਼ੈਕਚਰਜ ਐਸੋਸੀਏਸ਼ਨ ਦੇ ਪ੍ਰਧਾਨ ਡੀ.ਐਸ. ਚਾਵਲਾ, ਸਹਾਇਕ ਜ਼ਿਲ੍ਹਾ ਯੋਜਨਾਕਾਰ ਮੁਕੇਸ਼ ਚੱਢਾ, ਸਹਾਇਕ ਜ਼ਿਲ੍ਹਾ ਯੋਜਨਾਕਾਰ ਨਵਲ ਕਿਸ਼ੋਰ ਅਤੇ ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਰਾਕੇਸ਼ ਕੁਮਾਰ ਕਾਂਸਲ ਹਾਜ਼ਸ ਸਨ |

ਤੇਜ਼ਾਬ ਪੀਣ ਨਾਲ ਮੌਤ

ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਭਾਮੀਆਂ ਕਲਾਂ ਵਿਚ ਗਲਤੀ ਨਾਲ ਤੇਜ਼ਾਬ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਗੁਰਦੇਵ ਸਿੰਘ ਵਜੋਂ ਕੀਤੀ ਗਈ ਹੈ | ਉਸ ਦੀ ਉਮਰ 40 ਸਾਲ ਦੇ ਕਰੀਬ ਸੀ | ਗੁਰਦੇਵ ਸਿੰਘ ਮੂਲ ...

ਪੂਰੀ ਖ਼ਬਰ »

ਮੋਬਾਇਲ ਖੋਹ ਕੇ ਭੱਜ ਰਹੇ ਨੌਜਵਾਨ ਨੂੰ ਲੋਕਾਂ ਨੇ ਕੀਤਾ ਕਾਬੂ

ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫੋਕਲ ਪੁਆਇੰਟ ਇਲਾਕੇ ਵਿਚ ਮੋਬਾਇਲ ਖੋਹ ਕੇ ਭੱਜ ਰਹੇ ਇਕ ਨੌਜਵਾਨ ਨੂੰ ਲੋਕਾਂ ਨੇ ਕਾਬੂ ਕਰਕੇ ਕੁਟਾਪਾ ਚਾੜ੍ਹਨ ਉਪਰੰਤ ਪੁਲਿਸ ਹਵਾਲੇ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਘਟਨਾ ਅੱਜ ਸਵੇਰੇ ਉਸ ਵਕਤ ਵਾਪਰੀ, ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਚਾਰ ਵਾਹਨ ਚੋਰੀ

ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਵਾਹਨ ਚੋਰੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਸਥਾਨਕ ਸਮਰਾਲਾ ਚੌਕ ਨੇੜੇ ਸਥਿਤ ਗੁਰਦੁਆਰਾ ਨਾਨਕ ਸ਼ਬਦ ਬਾਹਰੋਂ ਚੋਰ ਇੰਦਰਜੀਤ ...

ਪੂਰੀ ਖ਼ਬਰ »

ਸੜਕ 'ਤੇ ਸ਼ਰਾਬ ਪੀਦੇ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਛਾਪਾਮਾਰੀ ਕਰਕੇ ਸੜਕ 'ਤੇ ਸ਼ਰਾਬ ਪੀਂਦੇ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਸਥਾਨਕ ਫੁੱਲਾਂਵਾਲ ਚੌਕ ਨੇੜੇ ਪੁਲਿਸ ਵਲੋਂ ਕੀਤੀ ਗਈ ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦੇ ਤਿੰਨ ਮੈਂਬਰ ਗਿ੍ਫ਼ਤਾਰ

ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖਤਰਨਾਕ ਲੁਟੇਰਾ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਮੋਟਰਸਾਈਕਲ ਅਤੇ 9 ਮੋਬਾਇਲ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ...

ਪੂਰੀ ਖ਼ਬਰ »

ਆਨਲਾਈਨ ਸੱਟੇਬਾਜ਼ੀ ਕਰਦਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ ਈ.ਡਬਲਿਊ.ਐੱਸ. ਕਾਲੋਨੀ ਵਿਚ ਛਾਪੇਮਾਰੀ ਕਰਕੇ ਉਮੇਸ਼ ਚੰਦਰ ਵਾਸੀ ਈ.ਡਬਲਯੂ.ਐੱਸ. ਕਾਲੋਨੀ ਤਾਜਪੁਰ ਰੋਡ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਲੈਪਟਾਪ ਤੇ ਹੋਰ ਸਾਮਾਨ ...

ਪੂਰੀ ਖ਼ਬਰ »

ਬਲਾਕ ਸੰਮਤੀ-2 ਦੇ ਚੇਅਰਮੈਨ ਤੇ ਵਾਈਸ ਚੇਅਰਮੈਨ ਨੇ ਲਾਏ ਹਲਕਾ ਸਾਹਨੇਵਾਲ ਦੇ ਵਿਕਾਸ ਕਾਰਜਾਂ 'ਚ ਅੜਿੱਕਾ ਬਣਨ ਵਾਲਿਆਂ 'ਤੇ ਦੋਸ਼

ਭਾਮੀਆਂ ਕਲਾਂ, 20 ਸਤੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ 160 ਪਿੰਡਾਂ ਦੀਆਂ ਪੰਚਾਇਤਾਂ ਦੀ ਇਕ ਅਹਿਮ ਮੀਟਿੰਗ ਬਲਾਕ ਸੰਮਤੀ ਦੇ ਚੇਅਰਮੈਨ ਬਲਬੀਰ ਸਿੰਘ ਬੁੱਢੇਵਾਲ ਅਤੇ ਵਾਈਸ ਚੇਅਰਮੈਨ ਦਰਸ਼ਨ ਸਿੰਘ ਮਾਹਲਾ ਦੀ ਪ੍ਰਧਾਨਗੀ ਹੇਠ ਹੋਈ | ਇਸ ...

ਪੂਰੀ ਖ਼ਬਰ »

ਅਖਿਲ ਭਾਰਤੀ ਕਸ਼ੱਤਰੀਏ ਮਹਾਂਸਭਾ ਪੰਜਾਬ ਇਕਾਈ ਦੀ ਹੋਈ ਮੀਟਿੰਗ

ਲੁਧਿਆਣਾ, 20 ਸਤੰਬਰ (ਕਵਿਤਾ ਖੁੱਲਰ)-ਅਖਿਲ ਭਾਰਤੀ ਕਸ਼ੱਤਰੀਏ ਮਹਾਂਸਭਾ ਪੰਜਾਬ ਇਕਾਈ ਦੀ ਮੀਟਿੰਗ ਸੂਬਾ ਪ੍ਰਧਾਨ ਡਿੰਪਲ ਰਾਣਾ ਦੀ ਪ੍ਰਧਾਨਗੀ ਹੇਠ ਸਰਕਟ ਹਾਊਸ ਵਿਖੇ ਹੋਈ | ਮੀਟਿੰਗ ਦੌਰਾਨ 26 ਸਤੰਬਰ ਨੂੰ ਜਲੰਧਰ ਬਾਈਪਾਸ ਚੌਕ ਸਥਿਤ ਅਮਰ ਪੈਲੇਸ ਵਿਖੇ ਹੋਣ ਵਾਲੀ ...

ਪੂਰੀ ਖ਼ਬਰ »

ਪ. ਸ. ਸ. ਫ. ਵਲੋਂ 27 ਦੇ ਭਾਰਤ ਬੰਦ ਦਾ ਸਮਰਥਨ

ਲੁਧਿਆਣਾ, 20 ਸਤੰਬਰ (ਸਲੇਮਪੁਰੀ)-ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ਼ ਜਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ, ਵਿੱਤ ਸਕੱਤਰ ਮਨਜੀਤ ਸਿੰਘ ਸੈਣੀ ਅਤੇ ...

ਪੂਰੀ ਖ਼ਬਰ »

ਨੌਜਵਾਨ ਦੀ ਮੌਤ ਦੇ ਮਾਮਲੇ ਵਿਚ ਮਾਪਿਆਂ ਵਲੋਂ ਉੱਚ ਪੱਧਰੀ ਜਾਂਚ ਦੀ ਮੰਗ

ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਾਂਧੀ ਨਗਰ ਵਿਚ ਰਹਿੰਦੇ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ ਵਿਚ ਮਾਪਿਆਂ ਨੇ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ | ਪੁਲਿਸ ਕਮਿਸ਼ਨਰ ਦਫ਼ਤਰ ਵਿਚ ਉੱਚ ਅਧਿਕਾਰੀਆਂ ਨੂੰ ਦਿੱਤੀ ਸ਼ਿਕਾਇਤ ਵਿਚ ਮਿ੍ਤਕ ਨੌਜਵਾਨ ...

ਪੂਰੀ ਖ਼ਬਰ »

-ਮਾਮਲਾ ਠੇਕੇਦਾਰਾਂ ਵਲੋਂ ਅਧਿਕਾਰੀਆਂ 'ਤੇ ਕਮਿਸ਼ਨ ਮੰਗੇ ਜਾਣ ਦੇ ਲਗਾਏ ਦੋਸ਼ਾਂ ਦਾ- ਸਥਾਨਕ ਸਰਕਾਰਾਂ ਵਿਭਾਗ ਦੇ ਉੱਚ ਅਧਿਕਾਰੀਆਂ ਵਲੋਂ ਨਗਰ ਨਿਗਮ ਦੇ ਅਧਿਕਾਰੀ ਚੰਡੀਗੜ੍ਹ ਤਲਬ

ਲੁਧਿਆਣਾ, 20 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਅਧਿਕਾਰੀਆਂ ਦੀ ਮੁਸ਼ਕਿਲਾਂ 'ਚ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ, ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਲੋਂ ਓ. ਐਂਡ ਐੱਮ. ਸ਼ਾਖਾ ਦੇ ਕੁਝ ਅਧਿਕਾਰੀਆਂ ਖਿਲਾਫ ਅਦਾਲਤ ਵਿਚ ਸ਼ਿਕਾਇਤ ਦਰਜ ...

ਪੂਰੀ ਖ਼ਬਰ »

ਸ਼ਹਿਰ ਵਿਚ ਗੈਰ ਕਾਨੂੰਨੀ ਮੀਟ/ਮੁਰਗਾ ਵੇਚਣ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਤਿਆਰੀ

ਲੁਧਿਆਣਾ, 20 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਕਰੀਬ 19 ਕਰੋੜ ਦੀ ਲਾਗਤ ਨਾਲ ਹੰਬੜਾਂ ਰੋਡ 'ਤੇ ਸਥਾਪਿਤ ਕੀਤੇ ਆਧੁਨਿਕ ਸਲਾਟਰ ਹਾਊਸ ਦੀ ਸਾਂਭ ਸੰਭਾਲ ਤੇ ਚਲਾਉਣ ਲਈ ਨਿੱਜੀ ਕੰਪਨੀ ਨੂੰ ਸੌਂਪ ਦਿੱਤੀ ਜਾਣ ਤੋਂ ਬਾਅਦ ਆਸ ਬੱਝੀ ਸੀ ਕਿ ਹੁਣ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੇ 3 ਤਸਕਰ ਲੱਖਾਂ ਦੀ ਹੈਰੋਇਨ ਸਮੇਤ ਗਿ੍ਫ਼ਤਾਰ

ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 3 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆ ਏ.ਡੀ.ਸੀ.ਪੀ. ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ 4 ਮਰੀਜ਼ ਹੋਰ ਸਾਹਮਣੇ ਆਏ

ਲੁਧਿਆਣਾ, 20 ਸਤੰਬਰ (ਸਲੇਮਪੁਰੀ)-ਜ਼ਿਲ੍ਹਾ ਲੁਧਿਆਣਾ ਵਿਚ ਕੋਰੋਨਾ ਨਾਲ ਨਜਿੱਠਣ ਲਈ ਹਰ ਰੋਜ ਵੱਡੀ ਗਿਣਤੀ ਵਿਚ ਸ਼ੱਕੀ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਲੈਬ ਜਾਂਚ ਕੀਤੀ ਜਾ ਰਹੀ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਲੁਧਿਆਣਾ ਵਿਚ ਅੱਜ ਤੱ 2441036 ਸ਼ੱਕੀ ...

ਪੂਰੀ ਖ਼ਬਰ »

ਰੈਸਟੋਰੈਂਟ ਵਿਚ ਜਨਮ ਦਿਨ ਦੀ ਪਾਰਟੀ ਮੌਕੇ ਹੋਈ ਜ਼ਬਰਦਸਤ ਲੜਾਈ ਵਿਚ ਚਾਰ ਜ਼ਖ਼ਮੀ

ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫਿਰੋਜ਼ਪੁਰ ਸੜਕ ਸਥਿਤ ਇਕ ਰੈਸਟੋਰੈਂਟ ਵਿਚ ਜਨਮ ਦਿਨ ਦੀ ਪਾਰਟੀ ਮੌਕੇ ਹੋਈ ਜ਼ਬਰਦਸਤ ਲੜਾਈ ਵਿਚ ਚਾਰ ਵਿਅਕਤੀ ਜ਼ਖ਼ਮੀ ਹੋ ਗਏ, ਜਦਕਿ ਇਕ ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ...

ਪੂਰੀ ਖ਼ਬਰ »

ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਇਤਿਹਾਸਕ ਫ਼ੈਸਲਾ-ਚੀਮਾ

ਲੁਧਿਆਣਾ, 20 ਸਤੰਬਰ (ਕਵਿਤਾ ਖੁੱਲਰ)-ਕਾਂਗਰਸ ਪਾਰਟੀ ਨੇ ਪਹਿਲੀ ਵਾਰ ਪੰਜਾਬ ਦੇ ਇਤਿਹਾਸ ਵਿਚ ਦਲਿਤ ਭਾਈਚਾਰੇ ਦੇ ਵਿਅਕਤੀ ਨੂੰ ਮੁੱਖ ਮੰਤਰੀ ਬਣਾ ਕੇ ਇਤਿਹਾਸਕ ਫ਼ੈਸਲਾ ਲਿਆ ਹੈ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਈਸ਼ਵਰਜੋਤ ਸਿੰਘ ਚੀਮਾ ਵਲੋਂ ਹਲਕਾ ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਵਲੋਂ ਕੁੱਤਿਆਂ ਨੂੰ ਖੂਨ ਦੇਣ ਸੰਬੰਧੀ ਉੱਤਰੀ ਭਾਰਤ ਵਿਚ ਕਰਵਾਈ ਪਹਿਲੀ ਸਿਖਲਾਈ ਸੰਪੂਰਨ

ਲੁਧਿਆਣਾ, 20 ਸਤੰਬਰ (ਪੁਨੀਤ ਬਾਵਾ)-ਆਜ਼ਾਦੀ ਦੇ ਅੰਮਿ੍ਤ ਮਹੋਤਸਵ ਸੰਕਲਪ ਤਹਿਤ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਵੈਟਰਨਰੀ ਮੈਡੀਸਨ ਵਿਭਾਗ ਵਲੋਂ ਇਕ ਤਿੰਨ ਦਿਨਾ ਸਿਖਲਾਈ ਕਰਵਾਈ ਗਈ, ਜਿਸ ਦਾ ਵਿਸ਼ਾ ਕੁੱਤਿਆਂ ਵਿਚ ...

ਪੂਰੀ ਖ਼ਬਰ »

ਖਪਤਕਾਰਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ-ਡੀ. ਐੱਫ. ਸੀ. ਬੇਰੀ

ਲੁਧਿਆਣਾ, 20 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਪੰਜਾਬ ਸਰਕਾਰ ਵਲੋਂ ਸ੍ਰੀ ਸੁਰਿੰਦਰ ਕੁਮਾਰ ਬੇਰੀ ਨੂੰ ਲੁਧਿਆਣਾ ਵਿਖੇ ਡੀ.ਐੱਫ.ਸੀ. ਪੱਛਮੀ ਨਿਯੁਕਤ ਕੀਤਾ ਗਿਆ ਹੈ ਅਤੇ ਸ਼੍ਰੀ ਬੇਰੀ ਵਲੋਂ ਆਪਣਾ ਕੰਮ-ਕਾਜ ਸੰਭਾਲ ਲਿਆ ਗਿਆ ਹੈ | ਸਰਾਭਾ ਨਗਰ ਸਥਿਤ ਨਗਰ ਨਿਗਮ ਦੀ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੇ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਇੱਕ ਨਵਾਂ ਇਤਿਹਾਸ ਰਚਿਆ-ਤਰਲੋਚਨ ਲਲਤੋਂ

ਫੁੱਲਾਂਵਾਲ, 20 ਸਤੰਬਰ (ਮਨਜੀਤ ਸਿੰਘ ਦੁੱਗਰੀ)-ਕਾਂਗਰਸ ਹਾਈ ਕਮਾਂਡ ਨੇ ਜ਼ਮੀਨੀ ਪੱਧਰ ਤੋਂ ਉੱਠੇ ਵਰਕਰ ਪੜ੍ਹੇ ਲਿਖੇ, ਸੂਝਵਾਨ ਤੇ ਅਗਾਂਹਵਧੂ ਸੋਚ ਦੇ ਧਾਰਨੀ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਜਿੱਥੇ ਦਲਿਤ ਵਰਗ ਦਾ ਮਨ ਮਾਣ ਵਧਾ ਕੇ ਇੱਕ ਨਵਾਂ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਤੇ ਲੋਕ ਸੇਵਾ ਲੋਕ ਇਨਸਾਫ਼ ਪਾਰਟੀ ਦਾ ਮੁੱਖ ਏਜੰਡਾ-ਬੈਂਸ

ਲੁਧਿਆਣਾ, 20 ਸਤੰਬਰ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਮੁੱਖੀ ਤੇ ਵਿਧਾਨ ਸਭਾ ਹਲਕਾ ਆਤਮ ਨਗਰ ਤਾੋ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਹਰ ਨੁਮਾਇੰਦਾ ਤੁਹਾਡੀਆਂ ਵੋਟਾਂ ਨਾਲ ਹੀ ਵਿਧਾਇਕ ਤੇ ਕੌਂਸਲਰ ਬਣਦਾ ਹੈ ਤੇ ਸਾਡਾ ਵੀ ਇਹ ਫਰਜ਼ ਬਣਦਾ ਹੈ ਕਿ ...

ਪੂਰੀ ਖ਼ਬਰ »

ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਪੂਰਨਮਾਸ਼ੀ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂ ਹੋਏ ਨਤਮਸਤਕ

ਇਯਾਲੀ/ਥਰੀਕੇ, 20 ਸਤੰਬਰ (ਮਨਜੀਤ ਸਿੰਘ ਦੁੱਗਰੀ)-ਫਿਰੋਜ਼ਪੁਰ ਸੜਕ ਸਥਿਤ ਗੁਰੂ ਨਾਨਕ ਦਰਬਾਰ ਪਿੰਡ ਝਾਂਡੇ ਵਿਖੇ ਅੱਜ ਅੱਸੂ ਮਹੀਨੇ ਦੀ ਪੂਰਨਮਾਸ਼ੀ ਮੌਕੇ ਵੱਡੀ ਤਦਾਦ ਵਿਚ ਸ਼ਰਧਾਲੂ ਨਤਮਸਤਕ ਹੋਏ | ਪਰਸੋਂ ਰੋਜ਼ ਤੋਂ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ...

ਪੂਰੀ ਖ਼ਬਰ »

ਹਲਕਾ ਆਤਮ ਨਗਰ 'ਚ ਕ੍ਰਾਂਤੀਕਾਰੀ ਦਲ ਤੇ ਕਾਂਗਰਸੀ ਆਗੂ 'ਆਪ' ਵਿਚ ਸ਼ਾਮਿਲ

ਲੁਧਿਆਣਾ, 20 ਸਤੰਬਰ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਾਰਡ ਨੰਬਰ 50 ਵਿਖੇ ਆਮ ਆਦਮੀ ਪਾਰਟੀ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਆਪ ਯੂੂਥ ਵਿੰਗ ਦੇ ਮੀਤ ਪ੍ਰਧਾਨ ਤੇ ਹਲਕਾ ਖਰੜ ਦੇ ਇੰਚਾਰਜ ਅਨਮੋਲ ਗਗਨ ਮਾਨ ਅਤੇ ਹਲਕਾ ਆਤਮ ਨਗਰ ਦੇ ਇੰਚਾਰਜ ਕੁਲਵੰਤ ...

ਪੂਰੀ ਖ਼ਬਰ »

24 ਸਤੰਬਰ ਦੀ ਮੁਲਾਜ਼ਮ ਤੇ ਪੈਨਸ਼ਨਰਜ਼ ਪਟਿਆਲਾ ਰੈਲੀ ਮੁਲਤਵੀ-ਆਗੂ

ਲੁਧਿਆਣਾ, 20 ਸਤੰਬਰ (ਸਲੇਮਪੁਰੀ)-ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਆਗੂ ਚਰਨ ਸਿੰਘ ਸਰਾਭਾ ਤੇ ਗੁਰਮੇਲ ਸਿੰਘ ਮੈਲਡੇ ਨੇ ਕਿਹਾ ਕਿ ਪੰਜਾਬ ਏਟਕ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ ਚੰਡੀਗੜ੍ਹ ਨਾਲ ਸਬੰਧਤ ਮੁਲਾਜ਼ਮ ਮਜ਼ਦੂਰ ...

ਪੂਰੀ ਖ਼ਬਰ »

ਨਗਰ ਨਿਗਮ ਦਫਤਰ ਵਿਖੇ ਪੀਣ ਵਾਲੇ ਸਾਫ ਪਾਣੀ ਦੀ ਬਰਬਾਦੀ ਕਰਨ ਦਾ ਲਗਾਇਆ ਦੋਸ਼

ਲੁਧਿਆਣਾ, 20 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ-ਡੀ ਦੇ ਐਂਟਰੀ ਗੇਟ 'ਤੇ ਹੱਥ ਧੋਣ ਲਈ ਲਗਾਈ ਪਾਣੀ ਦੀ ਟੂਟੀ ਵਿਚੋਂ ਲਗਾਤਾਰ ਹੁੰਦੀ ਪਾਣੀ ਦੀ ਬਰਬਾਦੀ ਕੀਤੇ ਜਾਣ ਦਾ ਦੋਸ਼ ਲਗਾਉਂਦਿਆਂ ਸਮਾਜ ਸੇਵਕ ਮਹਿੰਦਰ ਸਿੰਘ ਸੇਖੋਂ ਨੇ ਕੋਤਾਹੀ ਲਈ ਜ਼ਿੰਮੇਵਾਰ ...

ਪੂਰੀ ਖ਼ਬਰ »

ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਅਸੋਸੀਏਸ਼ਨ ਵਲੋਂ ਧਰਨਾ ਮੁਲਤਵੀ

ਲੁਧਿਆਣਾ, 20 ਸਤੰਬਰ (ਸਲੇਮਪੁਰੀ)-ਪੰਜਾਬ ਏਡਜ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੇ ਸੂਬਾਈ ਆਗੂ ਜਸਮੇਲ ਸਿੰਘ ਦਿਓਲ ਨੇ ਦੱਸਿਆ ਹੈ ਕਿ ਜਥੇਬੰਦੀ ਵਲੋਂ 21 ਸਤੰਬਰ ਨੂੰ ਮੰਗਾਂ ਨੂੰ ਲੈ ਕੇ ਪਟਿਆਲਾ ਵਿਚ ਜੋ ਧਰਨਾ ਦਿੱਤਾ ਜਾਣਾ ਸੀ, ਨੂੰ ਮੁਲਤਵੀ ਕਰ ਦਿੱਤਾ ...

ਪੂਰੀ ਖ਼ਬਰ »

ਕੈਪਟਨ ਨੂੰ ਝੂਠੀ ਸਹੁੰ ਖਾਣ ਦੀ ਮਿਲੀ ਸਜ਼ਾ-ਸ਼ਿਵਾਲਿਕ

ਲਾਡੋਵਾਲ, 20 ਸਤੰਬਰ (ਬਲਬੀਰ ਸਿੰਘ ਰਾਣਾ)-ਜਿਹੜਾ ਇਨਸਾਨ ਰੱਬ ਦਾ ਜਰਾ ਜਿਨ੍ਹਾਂ ਵੀ ਖੌਫ ਨਹੀਂ ਖਾਂਦਾ, ਰੱਬ ਇਕ ਨਾ ਇਕ ਦਿਨ ਉਸ ਨੂੰ ਬਣਦੀ ਸਜ਼ਾ ਜ਼ਰੂਰ ਦਿੰਦਾ ਹੈ | ਜੱਗ ਜ਼ਾਹਰ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਹੱਥ ਵਿਚ ਗੁਟਕਾ ਸਾਹਿਬ ਨੂੰ ਫੜ ਕੇ ਸਹੁੰ ਖਾਧੀ ਸੀ ...

ਪੂਰੀ ਖ਼ਬਰ »

ਗਾਦੜਾ ਗੋਤ ਦੇ ਜਠੇਰਿਆਂ ਤੇ ਮੇਲਾ 26 ਨੂੰ-ਪ੍ਰਧਾਨ ਸੋਮ

ਲਾਡੋਵਾਲ, 20 ਸਤੰਬਰ (ਬਲਬੀਰ ਸਿੰਘ ਰਾਣਾ)-ਗਾਦੜਾ ਗੋਤ ਦੀ ਪ੍ਰਬੰਧਕ ਕਮੇਟੀ ਦੀ ਇਕ ਮੀਟਿੰਗ ਪ੍ਰਧਾਨ ਸੋਮ ਪ੍ਰਕਾਸ਼ ਦੀ ਪ੍ਰਧਾਨਗੀ ਹੇਠ ਅਯੋਜਿਤ ਕੀਤੀ ਗਈ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਸੋਮ ਪ੍ਰਕਾਸ਼ ਨੇ ਕਿਹਾ ਕਿ ਗਾਦੜਾ ਗੋਤ ਦੇ ਜਠੇਰਿਆਂ ਦਾ ...

ਪੂਰੀ ਖ਼ਬਰ »

ਗਰੇਵਾਲ ਨੂੰ ਹਲਕਾ ਪੱਛਮੀ ਤੋਂ ਉਮੀਦਵਾਰ ਐਲਾਨੇ ਜਾਣ ਕਾਰਨ ਅਕਾਲੀ ਦਲ-ਬਸਪਾ ਵਰਕਰਾਂ 'ਚ ਭਾਰੀ ਉਤਸ਼ਾਹ

ਲੁਧਿਆਣਾ, 20 ਸਤੰਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਵਲੋਂ ਵਿਧਾਨ ਸਭਾ ਹਲਕਾ ਪੱਛਮੀ ਲੁਧਿਆਣਾ ਤੋਂ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਉਮੀਦਵਾਰ ਐਲਾਨੇ ਜਾਣ ਨਾਲ ਅਕਾਲੀ ਦਲ-ਬਸਪਾ ਆਗੂਆਂ/ਵਰਕਰਾਂ ਤੇ ਆਮ ਲੋਕਾਂ ਵਿਚ ਭਾਰੀ ਉਤਸ਼ਾਹ ਹੈ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁਫ਼ਤ ਆਨਲਾਈਨ ਕੋਚਿੰਗ ਦੇਣ ਦਾ ਫ਼ੈਸਲਾ

ਲੁਧਿਆਣਾ, 20 ਸਤੰਬਰ (ਪੁਨੀਤ ਬਾਵਾ)- ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ 'ਘਰ-ਘਰ ਰੋਜ਼ਗਾਰ ਤੇ ਕਾਰੋਬਾਰ' ਮਿਸ਼ਨ ਤਹਿਤ ਮੁਫ਼ਤ ਆਨਲਾਈਨ ਕੋਚਿੰਗ ਜਲਦ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਇਹ ਫ਼ੈਸਲਾ ਪ੍ਰਤੀਯੋਗੀ ਪ੍ਰੀਖਿਆਵਾਂ ਵਿਚ ਭਾਗ ਲੈਣ ਵਾਲੇ ...

ਪੂਰੀ ਖ਼ਬਰ »

ਨਾਬਾਲਗ ਸਾਲੀ ਨੂੰ ਲੈ ਕੇ ਜੀਜਾ ਹੋਇਆ ਫ਼ਰਾਰ

ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗੁਰਪ੍ਰੀਤ ਨਗਰ ਤੋਂ ਇਕ ਨੌਜਵਾਨ ਆਪਣੀ ਨਾਬਾਲਗ ਸਾਲੀ ਨੂੰ ਵਰਗਲਾ ਕੇ ਲਿਜਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸੰਬੰਧੀ ਰਾਮ ਕੁਮਾਰੀ ਵਾਸੀ ਗੁਰਪ੍ਰੀਤ ਨਗਰ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਨਿਰਮਲ ਸਿੰਘ ਐੱਸ. ਐੱਸ. ਨੇ ਲਾਭਪਾਤਰੀਆਂ ਨੂੰ ਪੈਨਸ਼ਨਾਂ ਦੀਆਂ ਚਿੱਠੀਆਂ ਵੰਡੀਆਂ

ਡਾਬਾ/ਲੁਹਾਰਾ, 20 ਸਤੰਬਰ (ਕੁਲਵੰਤ ਸਿੰਘ ਸੱਪਲ)-ਵਾਰਡ ਨੰਬਰ 29 ਦੀ ਕੌਂਸਲਰ ਬੀਬੀ ਪ੍ਰਭਜੋਤ ਕੌਰ ਦੇ ਪਿਤਾ ਸੇਵਾ ਮੁੱਕਤ ਵਾਈਸ ਚੇਅਰਮੈਨ ਪੱਛੜੀਆਂ ਸ਼੍ਰੇਣੀਆਂ ਭਲਾਈ ਕਮਿਸ਼ਨ ਪੰਜਾਬ ਨਿਰਮਲ ਸਿੰਘ ਐੱਸ. ਐੱਸ. ਵਲੋਂ ਆਪਣੇ ਕੌਂਸਲਰ ਦਫ਼ਤਰ ਮੁਹੱਲਾ ਕੇਸ਼ਵ ਨਗਰ ...

ਪੂਰੀ ਖ਼ਬਰ »

ਪਰਮਜੀਤ ਸਿੰਘ ਨੱਤ ਸ਼੍ਰੋਮਣੀ ਅਕਾਲੀ ਦਲ ਸੈਨਿਕ ਵਿੰਗ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਨਿਯੁਕਤ

ਆਲਮਗੀਰ, 20 ਸਤੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਦੇ ਮਿਹਨਤੀ ਵਰਕਰ ਪਰਮਜੀਤ ਸਿੰਘ ਨੱਤ ਦੀਆਂ ਪਾਰਟੀ ਪ੍ਰਤੀ ਅਣਥੱਕ ਸੇਵਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਸੈਨਿਕ ਵਿੰਗ ਦੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਸਿੱਧੂ ਨੇ ਪਾਰਟੀ ...

ਪੂਰੀ ਖ਼ਬਰ »

ਵਿਸ਼ਵਕਰਮਾ ਇੰਡਸਟਰੀਅਲ ਡਿਵੈਲਪਮੈਂਟ ਐਸੋਸੀਏਸ਼ਨ ਦੀ ਬੈਠਕ ਹੋਈ

ਢੰਡਾਰੀ ਕਲਾਂ, 20 ਸਤੰਬਰ (ਪਰਮਜੀਤ ਸਿੰਘ ਮਠਾੜੂ)-ਉਦਯੋਗਿਕ ਇਲਾਕਾ ਸੀ. ਵਿਚ ਵਿਸ਼ਵਕਰਮਾ ਇੰਡਸਟਰੀਅਲ ਡਿਵੈਲਪਮੈਂਟ ਐਸੋਸੀਏਸ਼ਨ ਦੀ ਇਕ ਅਹਿਮ ਬੈਠਕ ਪ੍ਰਧਾਨ ਜਤਿੰਦਰ ਕੁਮਾਰ ਦੀ ਅਗਵਾਈ ਵਿਚ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਪ੍ਰਧਾਨ ਕੁਮਾਰ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਠੱਗੀ ਦਾ ਸ਼ਿਕਾਰ ਹੋਏ ਪੀੜਤ ਪਰਿਵਾਰ ਨੇ ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਕੀਤੀ ਮੰਗ

ਭਾਮੀਆਂ ਕਲਾਂ , 20 ਸਤੰਬਰ (ਜਤਿੰਦਰ ਭੰਬੀ)-ਕਾਰੋਬਾਰ 'ਚ ਪਾਰਟਨਰਸ਼ਿਪ ਖ਼ਤਮ ਹੋਣ ਦੇ ਬਾਅਦ ਚੈਕਬੁੱਕ ਦੇ ਚੈਕਾਂ ਉਪਰ ਜਾਅਲੀ ਦਸਤਖ਼ਤ ਕਰਕੇ ਕਰੀਬ ਸਵਾ ਕਰੋੜ ਰੁਪਏ ਤੋਂ ਜ਼ਿਆਦਾ ਦੀ ਧੋਖਾਧੜੀ ਕਰਨ ਵਾਲੇ ਦੋ ਕਾਰੋਬਾਰੀਆਂ ਖਿਲਾਫ਼ ਧੋਖਾਧੜੀ ਦੀ ਸ਼ਿਕਾਰ ਹੋਣ ਵਾਲੇ ...

ਪੂਰੀ ਖ਼ਬਰ »

ਮੇਅਰ ਨੇ ਕੀਤਾ ਐਨੀਮਲ ਬਰਥ ਕੰਟਰੋਲ ਸੈਂਟਰ ਦਾ ਨਿਰੀਖਣ

ਲੁਧਿਆਣਾ, 20 ਸਤੰਬਰ (ਅਮਰੀਕ ਸਿੰਘ ਬੱਤਰਾ)-ਮੇਅਰ ਬਲਕਾਰ ਸਿੰਘ ਸੰਧੂ ਨੇ ਬਰਥ ਐਨੀਮਲ ਕੰਟਰੋਲ ਸੈਂਟਰ (ਨਸਬੰਦੀ ਕੇਂਦਰ) ਦੇ ਅਧਿਕਾਰੀਆਂ ਨੂੰ ਸੁਚੇਤ ਕੀਤਾ ਹੈ ਕਿ ਪ੍ਰਤੀ ਮਹੀਨਾ 1800 ਕੁੱਤਿਆਂ ਦੀ ਨਸਬੰਦੀ ਕਰਨ ਦਾ ਟੀਚਾ ਹਰ ਹਾਲ ਪੂਰਾ ਕੀਤਾ ਜਾਵੇ, ਕੋਤਾਹੀ ਸਾਹਮਣੇ ...

ਪੂਰੀ ਖ਼ਬਰ »

ਭਾਰਤੀ ਕਮਿਊਨਿਸਟ ਪਾਰਟੀ ਲੁਧਿਆਣਾ ਜ਼ਿਲ੍ਹੇ ਦੀ ਜਨਰਲ ਬਾਡੀ ਹੋਈ ਅਹਿਮ ਮੀਟਿੰਗ

ਲੁਧਿਆਣਾ, 20 ਸਤੰਬਰ (ਪੁਨੀਤ ਬਾਵਾ)-ਭਾਰਤੀ ਕਮਿਊਨਿਸਟ ਪਾਰਟੀ ਲੁਧਿਆਣਾ ਜ਼ਿਲ੍ਹੇ ਦੀ ਜਨਰਲ ਬਾਡੀ ਅਹਿਮ ਮੀਟਿੰਗ ਹੋਈ, ਜਿਸ ਵਿਚ ਸੂਬਾ ਸਕੱਤਰ ਬੰਤ ਸਿੰਘ ਬਰਾੜ ਵਿਸ਼ੇਸ਼ ਤੌਰ 'ਤੇ ਪੁੱਜੇ | ਆਪਣੇ ਸੰਬੋਧਨ ਵਿਚ ਕਾਮਰੇਡ ਬਰਾੜ ਨੇ ਕਿਹਾ ਕਿ ਪਾਰਟੀ ਹੋਰ ਖੱਬੀਆਂ ...

ਪੂਰੀ ਖ਼ਬਰ »

ਸਾਬਕਾ ਖੇਤੀ ਮਸ਼ੀਨਰੀ ਵਿਗਿਆਨੀ ਪੀ. ਏ. ਯੂ. ਡਾ. ਲਾਲ ਨਾਰਾਇਣ ਸ਼ੁਕਲਾ ਦਾ ਦਿਹਾਂਤ

ਲੁਧਿਆਣਾ, 20 ਸਤੰਬਰ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਖੇਤੀ ਮਸ਼ੀਨਰੀ ਵਿਗਿਆਨੀ, ਫਾਰਮ ਮਸ਼ੀਨਰੀ ਅਤੇ ਪਾਵਰ ਇੰਜਨੀਅਰਿੰਗ ਦੇ ਸਾਬਕਾ ਮੁਖੀ ਡਾ. ਲਾਲ ਨਰਾਇਣ ਸ਼ੁਕਲਾ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ | ਡਾ. ਲਾਲ ਨਰਾਇਣ ਸ਼ੁਕਲਾ ਵਧੀਕ ...

ਪੂਰੀ ਖ਼ਬਰ »

ਸੀ.ਆਈ.ਏ. ਇੰਚਾਰਜਾਂ ਦੇ ਤਬਾਦਲੇ

ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਸ਼ਾਮ ਇਕ ਹੁਕਮ ਜਾਰੀ ਕਰਕੇ ਸੀਆਈਏ ਇੰਚਾਰਜਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ | ਜਾਣਕਾਰੀ ਅਨੁਸਾਰ ਸੀ. ਆਈ. ਏ. ਇਕ ਦੇ ਇੰਚਾਰਜ ਅਵਤਾਰ ਸਿੰਘ ਦੀ ਥਾਂ 'ਤੇ ਭਗਵੰਤ ਸਿੰਘ ਇੰਸਪੈਕਟਰ ਨੂੰ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਵਾਲੇ ਨੂੰ 10 ਸਾਲ ਕੈਦ

ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦਾ ਗ਼ੈਰਕਾਨੂੰਨੀ ਧੰਦਾ ਕਰਨ ਵਾਲੇ ਇਕ ਵਿਅਕਤੀ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਦੋ ਅਪ੍ਰੈਲ ਨੂੰ ਸਥਾਨਕ ਲੋਕਲ ਬੱਸ ਸਟੈਂਡ ਨੇੜਿਓਾ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਦੀ ਪੋਸਟ ਹੇਠ ਇਤਰਾਜ਼ਯੋਗ ਸ਼ਬਦ ਲਿਖਣ 'ਤੇ ਅਕਾਲੀ ਆਗੂ ਖਿਲਾਫ਼ ਦਿੱਤੀ ਥਾਣੇ 'ਚ ਸ਼ਿਕਾਇਤ

ਲਾਡੋਵਾਲ, 20 ਸਤੰਬਰ (ਬਲਬੀਰ ਸਿੰਘ ਰਾਣਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਫੇਸਬੁੱਕ 'ਤੇ ਪਾਈ ਗਈ ਪੋਸਟ ਉਪਰ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਵਲੋਂ ਇਤਰਾਜ਼ਯੋਗ ਸ਼ਬਦ ਵਰਤਣ ਖਿਲਾਫ ਪੁਲਿਸ ਥਾਣਾ ਲਾਡੋਵਾਲ ਵਿਖੇ ਦਲਿਤ ਭਾਈਚਾਰਾ, ...

ਪੂਰੀ ਖ਼ਬਰ »

ਸੂਬੇ ਦੀ ਵਾਗਡੋਰ ਪੜ੍ਹੇ ਲਿਖੇ ਤੇ ਯੋਗ ਆਗੂ ਨੂੰ ਦੇਣਾ ਕਾਂਗਰਸ ਦਾ ਇਤਿਹਾਸਕ ਫ਼ੈਸਲਾ -ਆਨੰਦ ਕਿਸ਼ੋਰ

ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਆਲ ਇੰਡੀਆਂ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀਮਤੀ ਸੋਨੀਆਂ ਗਾਂਧੀ, ਸ੍ਰੀ ਰਾਹੁਲ ਗਾਂਧੀ ਵਲੋਂ ਸੂਬੇ ਦੀ 35 ਫੀਸਦੀ ਆਬਾਦੀ ਵਿਚੋਂ ਇਕ ਆਮ ਇਨਸਾਨ ਨੂੰ ਮੁੱਖ ਮੰਤਰੀ ਵਰਗੇ ਵੱਕਾਰੀ ਅਹੁਦੇ 'ਤੇ ਬਿਠਾਉਣਾ ਕਾਂਗਰਸ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਦੀ ਯਾਦ ਨੂੰ ਸਮਰਪਿਤ 317ਵੇਂ ਮਲ੍ਹਮ ਪੱਟੀ ਦਿਵਸ ਅਤੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ

ਲੁਧਿਆਣਾ, 20 ਸਤੰਬਰ (ਕਵਿਤਾ ਖੁੱਲਰ)-ਮਾਨਵਤਾ ਦੀ ਸੇਵਾ ਦੇ ਮੋਢੀ ਅਤੇ ਰੈੱਡ ਕਰਾਸ ਦੇ ਬਾਨੀ ਭਾਈ ਘਨੱਈਆ ਸਿੰਘ ਜੀ ਦੀ ਸੇਵਾ ਪੰਥੀ ਸੋਚ ਨੂੰ ਕੌਮਾਂਤਰੀ ਪੱਧਰ ਤੇ ਉਭਾਰਨਾ ਸਮੇਂ ਦੀ ਮੁੱਖ ਲੋੜ ਹੈ ਤਾਂ ਕਿ ਸੰਸਾਰ ਭਰ ਦੇ ਲੋਕ ਉਨ੍ਹਾਂ ਦੇ ਸੇਵਾ ਸਿਧਾਂਤਾਂ ਤੋਂ ਜਾਣੂ ...

ਪੂਰੀ ਖ਼ਬਰ »

ਪੀ. ਏ. ਯੂ. ਐੱਸ. ਸੀ./ ਬੀ. ਸੀ. ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਅਹਿਮ ਮੀਟਿੰਗ

ਲੁਧਿਆਣਾ, 20 ਸਤੰਬਰ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਅੱਜ ਪੀ ਏ ਯੂ ਐੱਸ. ਸੀ./ਬੀ. ਸੀ. ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ, ਇਸ ਮੀਟਿੰਗ ਦੀ ਪ੍ਰਧਾਨਗੀ ਐਸੋਸੀਏਸ਼ਨ ਦੇ ਪ੍ਰਧਾਨ ਸਰਬਜੀਤ ਸਿੰਘ ਨੇ ਕੀਤੀ | ਮੀਟਿੰਗ ...

ਪੂਰੀ ਖ਼ਬਰ »

ਹੁਨਰ ਵਿਕਾਸ ਕੇਂਦਰ 'ਚ ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ ਸਿਖ਼ਲਾਈ ਕਿੱਟਾਂ ਵੰਡੀਆਂ

ਲੁਧਿਆਣਾ, 20 ਸਤੰਬਰ (ਪੁਨੀਤ ਬਾਵਾ)-ਹੁਨਰ ਵਿਕਾਸ ਕੇਂਦਰ ਵਿਚ ਨਵੇਂ ਸ਼ੁਰੂ ਹੋਏ ਬੈਚ ਦੇ ਵਿਦਿਆਰਥੀਆਂ ਨੂੰ ਪ੍ਰਸ਼ਾਸਨ ਵਲੋਂ ਸਿਖ਼ਲਾਈ ਕਿੱਟਾਂ ਵੰਡੀਆਂ ਗਈ | ਸਿਖ਼ਲਾਈ ਕਿੱਟਾਂ ਵੰਡਣ ਦੀ ਰਸਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਿਤ ਕੁਮਾਰ ਪੰਚਾਲ ਵਲੋਂ ਨਿਭਾਈ ...

ਪੂਰੀ ਖ਼ਬਰ »

ਭਾਰਤੀ ਖੁਰਾਕ ਨਿਗਮ ਦੇ ਕੰਸਲਟੇਟਿਵ ਮੈਂਬਰ ਐਡਵੋਕੇਟ ਜੁਨੇਜਾ ਨੇ ਆਪਣਾ ਕਾਰਜਭਾਰ ਸੰਭਾਲਿਆ

ਲੁਧਿਆਣਾ, 20 ਸਤੰਬਰ (ਪੁਨੀਤ ਬਾਵਾ)-ਭਾਰਤ ਸਰਕਾਰ ਵਲੋਂ ਪੰਜਾਬ ਜ਼ੋਨ ਦੀ ਫ਼ੂਕਲ ਕਾਰਪੋਰੇਸ਼ਨ ਨੂੰ ਸਹੀ ਢੰਗ ਨਾਲ ਚਲਾਉਣ ਲਈ ਕੰਸਲਟੇਟਿਵ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਪਾਰਲੀਮੈਂਟ ਮੈਂਬਰ ਯੂ.ਟੀ./ਪੰਜਾਬ ਦੇ ਸੈਕਟਰੀ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ...

ਪੂਰੀ ਖ਼ਬਰ »

ਕਾਂਗਰਸ ਦੀ ਡੁੱਬਦੀ ਬੇੜੀ ਨੂੰ ਹੁਣ ਕੋਈ ਵੀ ਮਲਾਹ ਨਹੀਂ ਬਚਾਅ ਸਕਦਾ-ਸ਼ਿਵਾਲਿਕ

ਹੰਬੜਾਂ, 20 ਸਤੰਬਰ (ਮੇਜਰ ਹੰਬੜਾਂ)-ਸੂਬੇ 'ਚ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤ੍ਹਾ 'ਚ ਆਈ ਕਾਂਗਰਸ ਸਰਕਾਰ ਦੀ ਡੁੱਬਦੀ ਬੇੜੀ ਨੂੰ ਹੁਣ ਕੋਈ ਵੀ ਮਲਾਹ ਨਹੀਂ ਬਚਾਅ ਸਕਦਾ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸਾਬਕਾ ਵਿਧਾਇਕ ਦਰਸ਼ਨ ਸਿੰਘ ...

ਪੂਰੀ ਖ਼ਬਰ »

ਕੈਨੇਡਾ ਵਿਚ ਪੀ.ਏ.ਯੂ. ਦੇ ਸਾਬਕਾ ਵਿਦਿਆਰਥੀ ਨੂੰ ਫ਼ਸਲ ਵਿਗਿਆਨ ਦਾ ਪੁਰਸਕਾਰ ਮਿਲਿਆ

ਲੁਧਿਆਣਾ, 20 ਸਤੰਬਰ (ਪੁਨੀਤ ਬਾਵਾ)-ਫ਼ਸਲ ਵਿਗਿਆਨ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਮਾਸਟਰ ਤੇ ਪੀ.ਐੱਚ.ਡੀ. ਦੀ ਡਿਗਰੀ ਪ੍ਰਾਪਤ ਕਰਨ ਵਾਲੇ ਡਾ. ਤਰਲੋਕ ਸਿੰਘ ਸਹੋਤਾ ਨੂੰ ਕੈਨੇਡਾ ਦੀ ਫ਼ਸਲ ਵਿਗਿਆਨ ਸੁਸਾਇਟੀ ਵਲੋਂ ਪੁਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ ...

ਪੂਰੀ ਖ਼ਬਰ »

ਪ੍ਰੋਲਾਈਫ ਹਸਪਤਾਲ ਗਿੱਲ ਵਿਖੇ ਸਵ: ਪ੍ਰੇਮ ਸਿੰਘ ਡਾਬਾ ਦੀ ਯਾਦ 'ਚ ਖ਼ੂਨਦਾਨ ਕੈਂਪ

ਆਲਮਗੀਰ, 20 ਸਤੰਬਰ (ਜਰਨੈਲ ਸਿੰਘ ਪੱਟੀ)-ਮਹਾਂਨਗਰ ਲੁਧਿਆਣਾ ਦੀ ਨਾਮੀ ਸਮਾਜ ਸੇਵੀ ਸੰਸਥਾ ਪਰਿਵਰਤਨ ਲੁਧਿਆਣਾ ਵਲੋਂ ਉੱਘੇ ਸਮਾਜ ਸੇਵੀ ਸਵਰਗਵਾਸੀ ਪ੍ਰੇਮ ਸਿੰਘ ਡਾਬਾ ਦੀ ਯਾਦ ਵਿਚ ਮਾਲੇਰਕੋਟਲਾ ਰੋਡ ਪਿੰਡ ਗਿੱਲ ਸਥਿਤ ਪ੍ਰੋਲਾਈਵ ਹਸਪਤਾਲ ਐਂਡ ਟਰੌਮਾ ਕੇਅਰ ...

ਪੂਰੀ ਖ਼ਬਰ »

'ਆਜ਼ਾਦੀ ਕਾ ਅੰਮਿ੍ਤ' ਮਹਾਂਉਤਸਵ ਮਨਾਇਆ

ਲੁਧਿਆਣਾ, 20 ਸਤੰਬਰ (ਅ.ਬ.)-ਦੇਸ਼ ਦੀ ਆਜ਼ਾਦੀ ਦਾ 75ਵਾਂ ਸੁਤੰਤਰਤਾ ਦਿਵਸ ਪੂਰੇ ਦੇਸ਼ 'ਚ 13 ਅਗਸਤ 2021 ਤੋਂ 2 ਅਕਤੂਬਰ ਤੱਕ ਆਜਾਦੀ ਦਾ ਅੰਮਿ੍ਤ ਮਹਾਂਉਤਸਵ ਵਜੋਂ ਮਨਾਇਆ ਜਾ ਰਿਹਾ ਹੈ | ਇਸੇ ਤਹਿਤ 'ਸਵਸਥ ਭਾਰਤ ਆਜ਼ਾਦੀ ਦੌੜ 2.0' ਥੀਮ ਅਧੀਨ ਪੰਜਾਬ ਨੈਸ਼ਨਲ ਬੈਂਕ, ਜ਼ੋਨਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX