ਸੰਦੌੜ, 20 ਸਤੰਬਰ (ਜਸਵੀਰ ਸਿੰਘ ਜੱਸੀ) - ਗੁਰਦੁਆਰਾ ਜਨਮ ਅਸਥਾਨ ਸੰਤ ਬਾਬਾ ਸਾਧੂ ਰਾਮ ਜੀ ਟਿੱਬਾ ਵਾਲੇ ਪਿੰਡ ਸ਼ੇਰਗੜ੍ਹ ਚੀਮਾ ਵਿਖੇ ਦਿੱਲੀ ਦੀਆਂ ਬਰੂਹਾਂ 'ਤੇ ਪਿਛਲੇ ਨੌਂ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਦੀ ਜਿੱਤ ਲਈ ਸ੍ਰੀ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਜਿੱਤ ਲਈ ਅਰਦਾਸ ਕੀਤੀ ਗਈ | ਇਸ ਸਮਾਗਮ ਵਿਚ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ, ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਆਪਣੀ ਜਥੇਬੰਦੀ ਨਾਲ ਸ਼ਿਰਕਤ ਕੀਤੀ | ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ. ਢੀਂਡਸਾ ਨੇ ਕਿਹਾ ਕਿ ਉਨ੍ਹਾਂ ਵਲੋਂ ਹਮੇਸ਼ਾ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਜਾਰੀ ਕੀਤੇ ਖੇਤੀ ਵਾਲੀ ਕਾਨੂੰਨਾਂ ਦਾ ਵਿਰੋਧ ਕੀਤਾ ਗਿਆ ਹੈ ਅਤੇ ਇਨ੍ਹਾਂ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਦੱਸ ਕੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕਿ ਇਨ੍ਹਾਂ ਨੂੰ ਵਾਪਸ ਕਰਨ ਦੀ ਮੰਗ ਵੀ ਕੀਤੀ ਗਈ | ਉਨ੍ਹ ਾਂ ਕਿਹਾ ਕਿ ਕਿਸਾਨਾਂ ਨੇ ਸਾਡੇ ਦੇਸ਼ ਦੀ ਤਰੱਕੀ ਲਈ, ਅੰਨ ਦੇ ਭੰਡਾਰ ਭਰਨ ਲਈ ਅਤੇ ਹਰੀ ਕ੍ਰਾਂਤੀ ਲਿਆਉਣ ਵਿਚ ਅਹਿਮ ਯੋਗਦਾਨ ਦਿੱਤਾ ਹੈ, ਇਸ ਲਈ ਪ੍ਰਧਾਨ ਨਰਿੰਦਰ ਮੋਦੀ ਨੂੰ ਬਾਕੀ ਰੁਝੇਵੇਂ ਛੱਡ ਕੇ ਕਿਸਾਨਾਂ ਦੇ ਮਸਲੇ ਹੱਲ ਕਰਨ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ | ਉਨ੍ਹਾਂ ਵਾਹਿਗੁਰੂ ਅੱਗੇ ਕਿਸਾਨੀ ਸੰਘਰਸ਼ ਦੀ ਜਿੱਤ ਦੀ ਕਾਮਨਾ ਕਰਦਿਆਂ ਕਿਹਾ ਕਿ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ, ਇਸ ਲਈ ਸਮੂਹ ਪੰਜਾਬ ਵਾਸੀਆਂ ਅਤੇ ਦੇਸ਼ ਵਾਸੀਆਂ ਨੂੰ ਇਨ੍ਹਾਂ ਦਾ ਸਾਥ ਦੇ ਕੇ ਕਿਸਾਨੀ ਸੰਘਰਸ਼ ਨੂੰ ਸਫ਼ਲ ਬਣਾਉਣ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਇਸ ਉਪਰੰਤ ਸੰਤ ਬਾਬਾ ਸੁਖਵਿੰਦਰ ਸਿੰਘ ਟਿੱਬੇ ਵਾਲਿਆਂ ਵਲੋਂ ਸੁਖਦੇਵ ਸਿੰਘ ਢੀਂਡਸਾ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਭਾਈ ਹਰਦੀਪਕ ਸਿੰਘ ਟਿੱਬੇ ਵਾਲੇ, ਸਾਬਕਾ ਚੇਅਰਮੈਨ ਹਾਜੀ ਤੁਫੈਲ ਮਲਿਕ ਮਲੇਰਕੋਟਲਾ, ਗਿਆਨੀ ਅਮਰ ਸਿੰਘ ਐਮ.ਡੀ. ਦਸਮੇਸ਼ ਕੰਬਾਈਨ, ਜਥੇਦਾਰ ਗੁਰਜੀਵਨ ਸਿੰਘ ਸਰੌਦ, ਗੁਰਮੇਲ ਸਿੰਘ ਚਹਿਲ ਕੁਠਾਲਾ, ਸਾਬਕਾ ਸੂਚਨਾ ਕਮਿਸ਼ਨਰ ਅਜੀਤ ਸਿੰਘ ਚੰਦੂਰਾਈਆਂ, ਪੀ.ਏ. ਜਸਵਿੰਦਰ ਸਿੰਘ, ਯੂਥ ਆਗੂ ਅਮਨਵੀਰ ਸਿੰਘ ਚੈਰੀ, ਸਾਬਕਾ ਸਰਪੰਚ ਜਤਿੰਦਰ ਸਿੰਘ ਮਹੋਲੀ, ਕਮਲਜੀਤ ਸਿੰਘ ਟਿੱਬਾ, ਅਮਰ ਸਿੰਘ ਸਾਬਕਾ ਮੈਂਬਰ, ਸੁਖਵਿੰਦਰ ਸਿੰਘ ਮਾਹਮਦਪੁਰ, ਮਹਿਕਮ ਸਿੰਘ ਸਰਕਲ ਪ੍ਰਧਾਨ ਸ਼ੇਰਪੁਰ, ਭੋਲਾ ਸਿੰਘ ਛੀਨੀਵਾਲ ਅਜੀਤ ਸਿੰਘ ਕੁਤਬਾ, ਸਾਬਕਾ ਸਰਪੰਚ ਕਰਮਜੀਤ ਸਿੰਘ ਕਾਲਾਬੂਲਾ, ਸੁਰਿੰਦਰ ਸਿੰਘ ਆਹਲੂਵਾਲੀਆ, ਜਸਪਾਲ ਸਿੰਘ ਕੁੱਕੂ ਧਲੇਰ, ਸਾਬਕਾ ਸਰਪੰਚ ਨਿਸ਼ਾਨ ਸਿੰਘ ਕਲਿਆਣ, ਹਰਦੀਪ ਸਿੰਘ ਘੁੰਨਸ ਸਮੇਤ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਆਗੂ ਅਤੇ ਮੈਂਬਰ ਮੌਜੂਦ ਸਨ |
ਮਲੇਰਕੋਟਲਾ, 20 ਸਤੰਬਰ (ਪਰਮਜੀਤ ਸਿੰਘ ਕੁਠਾਲਾ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮਲੇਰਕੋਟਲਾ ਦੇ ਮੀਤ ਪ੍ਰਧਾਨ ਨਿਰਮਲ ਸਿੰਘ ਅਲੀਪੁਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਸ਼ਾਮਿਲ ਕਿਸਾਨ ਆਗੂਆਂ ਨੇ 27 ਸਤੰਬਰ ਦੇ ਭਾਰਤ ਬੰਦ ਸਮੇਤ ਸਤੰਬਰ ...
ਸੰਗਰੂਰ, 20 ਸਤੰਬਰ (ਅਮਨਦੀਪ ਸਿੰਘ ਬਿੱਟਾ) - ਪਾਰਟ ਟਾਈਮ ਸਫ਼ਾਈ ਸੇਵਕ ਵਰਕਰਾਂ ਦੀ ਮੀਟਿੰਗ ਬਾਬਾ ਹਿੰਮਤ ਸਿੰਘ ਧਰਮਸ਼ਾਲਾ ਵਿਖੇ ਸੂਬਾ ਪ੍ਰਧਾਨ ਸੁਦੇਸ਼ ਕੁਮਾਰ ਸੁਨਾਮ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੀ ਸਾਬਕਾ ...
ਕੌਹਰੀਆਂ, 20 ਸਤੰਬਰ (ਮਾਲਵਿੰਦਰ ਸਿੰਘ ਸਿੱਧੂ) - ਕਾਂਗਰਸ ਪਾਰਟੀ ਮੁੱਖ ਮੰਤਰੀ ਦਾ ਚਿਹਰਾ ਬਦਲ ਕੇ ਲੋਕਾਂ ਦਾ ਧਿਆਨ ਪੰਜਾਬ ਦੇ ਅਸਲ ਮੁੱਦਿਆਂ 'ਤੋਂ ਭਟਕਾ ਰਹੀ ਹੈ | ਇਹ ਸ਼ਬਦ ਜਥੇਦਾਰ ਤੇਜਾ ਸਿੰਘ ਕਮਾਲਪੁਰ ਸੀਨੀਅਰ ਅਕਾਲੀ ਆਗੂ ਨੇ ਪਿੰਡ ਕੌਹਰੀਆਂ ਵਿਚ ਸ਼ੋ੍ਰਮਣੀ ...
ਮਲੇਰਕੋਟਲਾ, 20 ਸਤੰਬਰ (ਪਰਮਜੀਤ ਸਿੰਘ ਕੁਠਾਲਾ) - ਅੱਜ ਪੰਜਾਬ ਨੰਬਰਦਾਰ ਐਸੋਸੀਏਸ਼ਨ ਜ਼ਿਲ੍ਹਾ ਮਲੇਰਕੋਟਲਾ ਦੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਲੇਰਕੋਟਲਾ ਵਿਖੇ ਹੋਈ ਚੋਣ ਵਿਚ ਸਰਬਸੰਮਤੀ ਨਾਲ ਬਲਵੀਰ ਸਿੰਘ ਆਦਮਪਾਲ ਨੂੰ ਜ਼ਿਲ੍ਹਾ ਪ੍ਰਧਾਨ ਚੁਣ ਲਿਆ ਗਿਆ | ...
ਸੰਗਰੂਰ, 20 ਸਤੰਬਰ (ਅਮਨਦੀਪ ਸਿੰਘ ਬਿੱਟਾ) - ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਵਲੋਂ ਨਵੇਂ ਪਦ ਉੱਨਤ ਲੈਕਚਰਾਰਾਂ ਦੇ ਸਨਮਾਨ ਵਿਚ ਸਮਾਗਮ ਦਾ ਆਯੋਜਨ ਕੀਤਾ ਗਿਆ | ਸਨਮਾਨ ਸਮਾਰੋਹ ਵਿਚ ਸੂਬਾ ਪ੍ਰਧਾਨ ਸੰਜੀਵ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ | ...
ਮਲੇਰਕੋਟਲਾ, 20 ਸਤੰਬਰ (ਮੁਹੰਮਦ ਹਨੀਫ਼ ਥਿੰਦ) - ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਮਲੇਰਕੋਟਲਾ ਸ੍ਰੀਮਤੀ ਅੰਮਿ੍ਤ ਕੌਰ ਗਿੱਲ ਨੇ ਦੱਸਿਆ ਕਿ ਝੋਨੇ ਦੀ ਫ਼ਸਲ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵੇਲੇ ਆਮ ਤੌਰ 'ਤੇ ਵੇਖਣ ਵਿਚ ਆਇਆ ਹੈ ਕਿ ਝੋਨੇ ਦੀ ਪਰਾਲੀ ...
ਮਲੇਰਕੋਟਲਾ, 20 ਸਤੰਬਰ (ਮੁਹੰਮਦ ਹਨੀਫ਼ ਥਿੰਦ) - ਸੀ. ਆਈ. ਏ. ਸਟਾਫ਼ ਮਾਹੋਰਾਣਾ ਦੀ ਟੀਮ ਨੇ ਗੱਡੀਆਂ ਚੋਰੀ ਕਰ ਕੇ ਜਾਂ ਫਾਈਨਾਂਸ ਵਾਲੀਆਂ ਗੱਡੀਆਂ 'ਤੇ ਫ਼ਰਜ਼ੀ ਨੰਬਰ ਲਾ ਕੇ ਅਤੇ ਜਾਅਲੀ ਕਾਗ਼ਜ਼ਾਤ ਤਿਆਰ ਕਰ ਕੇ ਮਹਿੰਗੇ ਭਾਅ 'ਤੇ ਭੋਲੇ ਭਾਲੇ ਵਿਅਕਤੀਆਂ ਨੂੰ ਵੇਚਣ ...
ਸ਼ੇਰਪੁਰ, 20 ਸਤੰਬਰ (ਖੇੜੀ) - ਸ਼ੇਰਪੁਰ ਪੁਲਿਸ ਵਲੋਂ ਨਸ਼ਾ ਵੇਚਣ ਵਾਲਿਆਂ ਦੇ ਖਿਲਾਫ ਹੋਰ ਸ਼ਿਕੰਜਾ ਕੱਸਦੇ ਹੋਏ ਸਖ਼ਤੀ ਸ਼ੁਰੂ ਕਰ ਦਿੱਤੀ ਹੈ | ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪਿੰਡ ਫਤਹਿਗੜ੍ਹ ਪੰਜਗਰਾਈਆਂ ਦੇ ਲੋਕਾਂ ਵਲੋਂ ਕਸਬਾ ਸ਼ੇਰਪੁਰ ਦੇ ਸੈਂਸੀ ...
ਲਹਿਰਾਗਾਗਾ, 20 ਸਤੰਬਰ (ਕੰਵਲਜੀਤ ਸਿੰਘ ਢੀਂਡਸਾ) - ਲੋਕ ਚੇਤਨਾ ਮੰਚ ਲਹਿਰਾਗਾਗਾ ਸਮੇਤ ਭਰਾਤਰੀ ਜਥੇਬੰਦੀਆਂ ਵਲੋਂ ਕਿਸਾਨੀ ਸੰਘਰਸ਼ ਦੇ ਹੱਕ ਵਿਚ ਕੀਤੇ ਜਾਂਦੇ ਹਫ਼ਤਾਵਾਰੀ ਪ੍ਰਦਰਸ਼ਨਾਂ ਦੀ ਲੜੀ ਵਿਚ 17ਵੇਂ ਹਫ਼ਤਾਵਾਰੀ ਪ੍ਰਦਰਸ਼ਨ ਵਿਚ ਸੰਯੁਕਤ ਕਿਸਾਨ ਮੋਰਚੇ ...
ਸੰਗਰੂਰ, 20 ਸਤੰਬਰ (ਦਮਨਜੀਤ ਸਿੰਘ) - ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਅੱਜ ਸੰਗਰੂਰ ਦੇ ਐਸ.ਡੀ.ਐਮ. ਖ਼ਿਲਾਫ਼ ਪੁਤਲਾ ਫੂਕ ਮੁਜ਼ਾਹਰਾ ਕਰਨ ਉਪਰੰਤ ਵਿਦਿਆਰਥੀ ਮੰਗਾਂ ਸੰਬੰਧੀ ਇਕ ਮੰਗ ਪੱਤਰ ਸਹਾਇਕ ਕਮਿਸ਼ਨਰ ਸੰਗਰੂਰ ਨੰੂ ਸੌਂਪਿਆ ਗਿਆ | ਯੂਨੀਅਨ ਆਗੂ ਰਾਮਵੀਰ ...
ਮੂਣਕ, 20 ਸਤੰਬਰ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ) - ਪੰਜਾਬ ਸਟੇਟ ਹਫ਼ਤਾਵਾਰੀ ਲਾਟਰੀ ਜੋ ਕਿ ਹਰ ਹਫ਼ਤੇ ਖੋਲ੍ਹੀ ਜਾਂਦੀ ਹੈ, ਦਾ ਪਹਿਲਾ ਇਨਾਮ 75 ਲੱਖ ਲਾਗਲੇ ਪਿੰਡ ਗੋਬਿੰਦਪੁਰਾ ਪਾਪੜਾ ਦੇ ਕਿਸਾਨ ਮੋਹਰ ਸਿੰਘ ਪੁੱਤਰ ਬਲਵੰਤ ਸਿੰਘ ਦਾ ਨਿਕਲਿਆ | ਕਾਲਾ ਲਾਟਰੀ ...
ਮੂਣਕ, 20 ਸਤੰਬਰ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ) - ਸ਼੍ਰੀ ਸਨਾਤਨ ਧਰਮ ਰਾਮ ਲੀਲਾ ਕਲੱਬ ਮੂਣਕ ਦੀ ਪ੍ਰਬੰਧਕੀ ਕਮੇਟੀ ਦੀ ਵਿਸ਼ੇਸ਼ ਮੀਟਿੰਗ ਸ਼੍ਰੀ ਰਾਮ ਮੰਦਰ ਵਿਖੇ ਹੋਈ ਜਿਸ ਦੌਰਾਨ ਸਰਬਸੰਮਤੀ ਨਾਲ ਅਹੁਦੇਦਾਰਾਂ ਦੀ ਚੋਣ ਕੀਤੀ ਗਈ ਜਿਸ ਵਿਚ ਸੰਜੇ ਸ਼ਰਮਾ ਅਤੇ ...
ਸੰਗਰੂਰ, 20 ਸਤੰਬਰ (ਅਮਨਦੀਪ ਸਿੰਘ ਬਿੱਟਾ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਪ੍ਰਧਾਨ ਗੋਬਿੰਦਰ ਸਿੰਘ ਮੰਗਵਾਲ ਨੇ ਦੱਸਿਆ ਕਿ ਪਿੰਡ ਚੱਠੇ ਸੇਖਵਾਂ ਦੇ ਕਿਸਾਨ ਰਘਵੀਰ ਸਿੰਘ ਜੋ ਕਿ ਰਿਲਾਇੰਸ ਪੰਪ ਖੇੜੀ ਵਿਖੇ ਚੱਲ ਰਹੇ ਮਹੀਨਿਆਂ ਬੱਧੀ ਧਰਨੇ ਵਿਚ ...
ਬਰਨਾਲਾ, 20 ਸਤੰਬਰ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮ.ਐਸ.ਪੀ. ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ 355ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ਜਾਰੀ ਰਿਹਾ | ...
ਸੰਗਰੂਰ, 20 ਸਤੰਬਰ (ਦਮਨਜੀਤ) - ਪਾਵਰਕਾਮ ਵਲੋਂ ਖਪਤਕਾਰਾਂ ਦੀ ਸਹੂਲਤ ਲਈ ਇਕ ਵਿਸ਼ੇਸ਼ ਕੈਂਪ ਦਾ ਆਯੋਜਨ 21 ਸਤੰਬਰ ਨੂੰ ਸਵੇਰੇ ਉਪ ਮੰਡਲ ਦਫ਼ਤਰ ਬਡਰੁੱਖਾਂ ਵਿਖੇ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਉੱਪ ਮੰਡਲ ਅਫ਼ਸਰ, ਵੰਡ ਉਪ ਮੰਡਲ ਬਡਰੁੱਖਾਂ ...
ਸੁਨਾਮ ਊਧਮ ਸਿੰਘ ਵਾਲਾ, 20 ਸਤੰਬਰ (ਭੁੱਲਰ, ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ ਸੰਯੁਕਤ ਜ਼ਿਲ੍ਹਾ ਸੰਗਰੂਰ ਦੇ ਸ਼ਹਿਰੀ ਪ੍ਰਧਾਨ ਪਿ੍ਤਪਾਲ ਸਿੰਘ ਹਾਂਡਾ ਨੇ ਪੰਜਾਬ ਸਰਕਾਰ 'ਚ ਹੋ ਰਹੀ ਉੱਥਲ ਪੁੱਥਲ ਤੇ ਟਿੱਪਣੀ ਕਰਦਿਆਂ ਕਿਹਾ ਕਿ ਕਾਂਗਰਸ ਵਲੋਂ ਪੰਜਾਬ 'ਚ ਨਵੇਂ ...
ਸੰਗਰੂਰ, 20 ਸਤੰਬਰ (ਅਮਨਦੀਪ ਸਿੰਘ ਬਿੱਟਾ) - ਪੰਜਾਬ ਸਟੂਡੈਂਟ ਯੂਨੀਅਨ (ਲਲਕਾਰ) ਦੇ ਗੁਰਪ੍ਰੀਤ ਜੱਸਲ, ਪੰਜਾਬ ਸਟੂਡੈਂਟ ਯੂਨੀਅਨ (ਰੰਧਾਵਾ) ਦੇ ਰਮਨ ਕਾਲਾਝਾੜ, ਪੰਜਾਬ ਰੈਡੀਕਲ ਸਟੂਡੈਂਟ ਯੂਨੀਅਨ ਦੇ ਮਨਜੀਤ ਨਮੋਲ, ਪੰਜਾਬ ਸਟੂਡੈਂਟ ਯੂਨੀਅਨ ਵਲੋਂ ਰਾਮਵੀਰ ਨੇ ...
ਸੰਗਰੂਰ, 20 ਸਤੰਬਰ (ਪਸ਼ੌਰੀਆ) - ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਣ ਫੋਰਮ ਸੰਗਰੂਰ ਦੇ ਨਵੇਂ ਆਏ ਪ੍ਰਧਾਨ ਸ੍ਰੀ ਐਸ.ਪੀ. ਸੂਦ ਅਤੇ ਕੁਝ ਸਮੇਂ ਪਹਿਲਾਂ ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਣ ਫੋਰਮ ਬਰਨਾਲਾ ਦੇ ਪ੍ਰਧਾਨ ਬਣੇ ਸ੍ਰੀ ਅਸ਼ੀਸ ਗਰੋਵਰ ਦਾ ਇਕ ਸਮਾਰੋਹ ਦੌਰਾਨ ...
ਲਹਿਰਾਗਾਗਾ, 20 ਸਤੰਬਰ (ਕੰਵਲਜੀਤ ਸਿੰਘ ਢੀਂਡਸਾ) - ਪਿੰਡ ਖੰਡੇਬਾਦ ਦੇ ਸਰਪੰਚ ਤੇ ਭਾਰਤੀ ਕਮਿਊਨਿਸਟ ਪਾਰਟੀ ਦੇ ਸੂਬਾ ਮੈਂਬਰ ਕਾਮਰੇਡ ਸਤਵੰਤ ਸਿੰਘ ਖੰਡੇਬਾਦ ਨੇ ਕਿਸਾਨਾਂ ਸਮੇਤ ਦੋਸ਼ ਲਗਾਇਆ ਕਿ ਖੰਡੇਬਾਦ ਖਾਈ ਕੋਆਪ੍ਰੇਟਿਵ ਸਰਵਿਸ ਸੋਸਾਇਟੀ ਵਿਚ ਸੈਕਟਰੀ ਦੀ ...
ਸੰਗਰੂਰ, 20 ਸਤੰਬਰ (ਧੀਰਜ ਪਸ਼ੋਰੀਆ)-ਰੁਜ਼ਗਾਰ ਪ੍ਰਾਪਤੀ ਲਈ ਪਿਛਲੇ ਕਰੀਬ ਚਾਰ ਸਾਲ ਤੋਂ ਕਾਂਗਰਸ ਸਰਕਾਰ ਖਿਲਾਫ ਸੰਘਰਸ਼ ਕਰਦੇ ਆ ਰਹੇ ਬੇਰੁਜ਼ਗਾਰ ਬੀ.ਐੱਡ. ਟੈਟ ਪਾਸ ਅਧਿਆਪਕਾਂ ਨੇ ਹੁਣ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ ਮੋਰਚਾ ਖੋਲ੍ਹ ...
ਸੰਗਰੂਰ, 20 ਸਤੰਬਰ (ਅਮਨਦੀਪ ਸਿੰਘ ਬਿੱਟਾ) - ਸ੍ਰੀ ਲਕਸ਼ਮੀ ਨਰਾਇਣ ਮੰਦਰ ਨਾਭਾ ਗੇਟ ਸੰਗਰੂਰ ਵਿਖੇ ਸ੍ਰੀ ਗਣੇਸ਼ ਉਤਸਵ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਪਿਛਲੇ ਕਈ ਦਿਨਾਂ ਤੋਂ ਪਿ੍ੰਸੀਪਲ ਮੰਜੁਲਾ ਸ਼ਰਮਾ ਦੀ ਰਹਿਨੁਮਾਈ ਹੇਠ ਭਜਨ ਮੰਡਲੀ ਨੇ ਸ਼ਬਦ ...
ਭਵਾਨੀਗੜ੍ਹ, 20 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਸੰਗਰੂਰ ਲਈ ਐਲਾਨਿਆ ਹਰ ਉਮੀਦਵਾਰ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਮਨਜ਼ੂਰ ਹੋਵੇਗਾ | ਇਹ ਵਿਚਾਰ ਪਾਰਟੀ ਦੇ ਸਰਕਲ ਪ੍ਰਧਾਨ ਰਵਜਿੰਦਰ ਸਿੰਘ ਕਾਕੜਾ, ਖੇਤੀ ਵਿਕਾਸ ਬੈਂਕ ਦੇ ...
ਸੂਲਰ ਘਰਾਟ, 20 ਸਤੰਬਰ (ਜਸਵੀਰ ਸਿੰਘ ਔਜਲਾ) - ਕਿਸਾਨ ਮਜ਼ਦੂਰ ਏਕਤਾ ਸੰਘਰਸ਼ ਨੂੰ ਸਮਰਪਿਤ ਪਿੰਡ ਛਾਹੜ ਦੇ ਵਿਦੇਸ਼ਾਂ ਵਿਚ ਵਸ ਰਹੇ ਨੌਜਵਾਨ ਵਰਿੰਦਰ ਸਿੰਘ ਗੋਗੀ (ਅਮਰੀਕਾ), ਮਿੰਟਾ ਕਨੈਡਾ, ਮਨੀ ਅਸਟ੍ਰੇਲੀਆ, ਸਤਵੀਰ ਸਿੰਘ ਅਸਟ੍ਰੇਲੀਆ, ਸੇਰ ਸਿੰਘ ਅਸਟ੍ਰੇਲੀਆ, ...
ਭਵਾਨੀਗੜ੍ਹ, 20 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਆਲੋਅਰਖ਼ ਦੇ ਗੁਰਦੁਆਰਾ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਪ੍ਰਸਿੱਧ ਕਥਾ ਵਾਚਕ ਗਿਆਨੀ ਰਾਜਿੰਦਰਪਾਲ ਨਾਭੇ ਵਾਲੇ, ਬਾਬਾ ਰਣਜੀਤ ਸਿੰਘ ਢੀਂਗੀ ਵਾਲੇ, ਭਾਈ ਗੁਰਸੇਵਕ ਸਿੰਘ ...
ਸੁਨਾਮ ਊਧਮ ਸਿੰਘ ਵਾਲਾ, 20 ਸਤੰਬਰ (ਧਾਲੀਵਾਲ, ਭੁੱਲਰ) - ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੀ ਮੀਟਿੰਗ ਪਾਰਟੀ ਦੇ ਹਲਕਾ ਦਫਤਰ ਸੁਨਾਮ ਵਿਖੇ ਹੋਈ | ਇਸ ਸਮੇਂ ਪਾਰਟੀ ਦੇ ਸੀਨੀਅਰ ਆਗੂ ਡਾ. ਰੂਪ ਸੰਘ ਸ਼ੇਰੋਂ ਨੇ ਕਿਹਾ ਕਿ 27 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ...
ਸੁਨਾਮ ਊਧਮ ਸਿੰਘ ਵਾਲਾ, 20 ਸਤੰਬਰ (ਭੁੱਲਰ, ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ ਸੰਯੁਕਤ ਜ਼ਿਲ੍ਹਾ ਸੰਗਰੂਰ ਦੇ ਸ਼ਹਿਰੀ ਪ੍ਰਧਾਨ ਪਿ੍ਤਪਾਲ ਸਿੰਘ ਹਾਂਡਾ ਨੇ ਪੰਜਾਬ ਸਰਕਾਰ 'ਚ ਹੋ ਰਹੀ ਉੱਥਲ ਪੁੱਥਲ ਤੇ ਟਿੱਪਣੀ ਕਰਦਿਆਂ ਕਿਹਾ ਕਿ ਕਾਂਗਰਸ ਵਲੋਂ ਪੰਜਾਬ 'ਚ ਨਵੇਂ ...
ਸੰਗਰੂਰ, 20 ਸਤੰਬਰ (ਚੌਧਰੀ ਨੰਦ ਲਾਲ ਗਾਂਧੀ) - ਭਾਈਚਾਰਕ ਤਾਲਮੇਲ ਮੰਚ ਸੰਗਰੂਰ ਦੇ ਇਕ ਵਫ਼ਦ ਨੇ ਅੱਜ ਅਕਾਲ ਕਾਲਜ ਫਾਰ ਵੁਮੈਨ ਸੰਗਰੂਰ ਵਿਚ ਕਾਲਜ ਦੇ ਪ੍ਰਧਾਨ ਦੇ ਨਾਮ ਇਕ ਮੰਗ ਪੱਤਰ ਕਾਲਜ ਦੇ ਡਾਇਰੈਕਟਰ ਸ੍ਰੀਮਤੀ ਹਰਜੀਤ ਕੌਰ ਨੰੂ ਸੌਂਪਿਆ | ਮੰਚ ਦੇ ਪ੍ਰਧਾਨ ਸ. ...
ਜਖੇਪਲ, 20 ਸਤੰਬਰ (ਮੇਜਰ ਸਿੰਘ ਸਿੱਧੂ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਖੇਪਲ ਦੇ ਖੇਡ ਸਟੇਡੀਅਮ ਵਿੱਚ ਹਰ ਸਾਲ ਦੀ ਤਰਾਂ ਰੁਸਤਮੇ ਹਿੰਦ ਪਹਿਲਵਾਨ ਪੂਰਨ ਸਿੰਘ ਯਾਦਗਾਰੀ ਕੁਸ਼ਤੀ ਦੰਗਲ ਕਰਵਾਇਆ ਗਿਆ | ਪਿੰਡ ਵਿਚ ਇਸ ਵਿਰਾਸਤੀ ਖੇਡ ਨੂੰ ਸੰਭਾਲਣ ਵਿਚ ...
ਸੁਨਾਮ ਊਧਮ ਸਿੰਘ ਵਾਲਾ, 20 ਸਤੰਬਰ (ਭੁੱਲਰ, ਧਾਲੀਵਾਲ) - ਸਥਾਨਕ ਨੰਬਰਦਾਰ ਕਲੋਨੀ ਦੇ ਵਾਸੀਆਂ ਵਲੋਂ ਨੰਬਰਦਾਰ ਬਲਵਿੰਦਰ ਸਿੰਘ ਮਿੰਟਾ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਯੂਥ ਵਿੰਗ ਦੇ ਸੀਨੀਅਰ ਆਗੂ ਮਗਨਦੀਪ ਸਿੰਘ ਮਾਨ ਨੂੰ ਸਨਮਾਨਿਤ ਕੀਤਾ ਗਿਆ | ਮਾਨ ...
ਮੂਣਕ, 20 ਸਤੰਬਰ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ) - ਵਿਰੋਧੀ ਰਾਜਨੀਤਕ ਪਾਰਟੀਆਂ ਵਾਲੇ ਘਟੀਆ ਅਤੇ ਸੌੜੀ ਸੋਚ ਦੇ ਲੋਕ ਆਪਣੀਆਂ ਖਾਮੀਆਂ ਛੁਪਾਉਣ ਲਈ ਮੇਰੇ ਹਲਕਾ ਲਹਿਰਾਗਾਗਾ ਛੱਡ ਕੇ ਹਲਕਾ ਅਮਰਗੜ੍ਹ ਚਲੇ ਜਾਣ ਦੀਆਂ ਝੂਠੀਆਂ ਅਤੇ ਬੇਬੁਨਿਆਦ ਅਫ਼ਵਾਹਾਂ ਫੈਲਾ ...
ਲਹਿਰਾਗਾਗਾ, 20 ਸਤੰਬਰ (ਅਸ਼ੋਕ ਗਰਗ) - ਫਾਰਮੇਸੀ ਕੌਂਸਲ ਆਫ਼ ਇੰਡੀਆ ਵਿਚ ਬਤੌਰ ਮੈਂਬਰ ਪੰਜਾਬ ਦੀ ਨੁਮਾਇੰਦਗੀ ਕਰਦੇ ਸੁਸ਼ੀਲ ਕੁਮਾਰ ਬਾਂਸਲ ਨੇ ਵਿਨਾਇਕਾ ਕਾਲਜ ਆਫ਼ ਫਾਰਮੇਸੀ ਲਹਿਰਾਗਾਗਾ ਵਿਖੇ ਫਾਰਮੇਸੀ ਕਾਲਜਾਂ ਦੇ ਪ੍ਰਬੰਧਕਾਂ ਦੀਆਂ ਸਮੱਸਿਆਵਾਂ ਨੂੰ ...
ਮਲੇਰਕੋਟਲਾ, 20 ਸਤੰਬਰ (ਮੁਹੰਮਦ ਹਨੀਫ਼ ਥਿੰਦ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ 27 ਸਤੰਬਰ ਦੇ ਭਾਰਤ ਬੰਦ ਦੇ ਸੱਦੇ ਨੂੰ ਕਾਮਯਾਬ ਕਰਨ ਦੇ ਮਨੋਰਥ ਵਜੋਂ ਆਮ ਆਦਮੀ ਪਾਰਟੀ ਦੇ ਹਲਕਾ ਅਮਰਗੜ੍ਹ ਤੋਂ ਇੰਚਾਰਜ ਅਤੇ ਕਿਸਾਨ ਵਿੰਗ ਦੇ ਉਪ ਪ੍ਰਧਾਨ ਪ੍ਰੋਫੈਸਰ ਜਸਵੰਤ ...
ਸੂਲਰ ਘਰਾਟ, 20 ਸਤੰਬਰ (ਜਸਵੀਰ ਸਿੰਘ ਔਜਲਾ) - ਕੈਪਟਨ ਅਮਰਿੰਦਰ ਸਿੰਘ ਦਾ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣਾ ਅਤੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਕਾਂਗਰਸ ਹਾਈ ਕਮਾਂਡ ਦਾ ਸਿਆਸੀ ਡਰਾਮਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ...
ਸੰਦੌੜ, 20 ਸਤੰਬਰ (ਗੁਰਪ੍ਰੀਤ ਸਿੰਘ ਚੀਮਾ) - ਪੰਜਾਬ ਐਗਰੋ ਦੇ ਅਦਾਰੇ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਿਟਿਡ (ਪੈਗਰੈਕਸਕੋ) ਨੇ ਜ਼ਹਿਰ ਮੁਕਤ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਵਿੱਢੀ ਮੁਹਿੰਮ ਅਤੇ ਮਿਸ਼ਨ ਤੰਦਰੁਸਤ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ...
ਭਵਾਨੀਗੜ੍ਹ, 20 ਸਤੰਬਰ (ਫੱਗੂਵਾਲਾ) - ਕਾਂਗਰਸ ਹਾਈਕਮਾਂਡ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਸਬੰਧੀ ਸੋਸ਼ਲ ਮੀਡੀਆ 'ਤੇ ਇੱਕ ਵਿਅਕਤੀ ਅਤੇ ਇੱਕ ਲੜਕੀ ਵਲੋਂ ਮਾੜੀ ਸ਼ਬਦਾਵਲੀ ਲਿਖਣ ਦੇ ਰੋਸ ਵਜੋਂ ਸੈਂਟਰਲ ਵਾਲਮੀਕਿ ਸਭਾ ਇੰਡੀਆ ਦੇ ...
ਸੰਗਰੂਰ, 20 ਸਤੰਬਰ (ਦਮਨਜੀਤ ਸਿੰਘ) - ਕਾਂਗਰਸ ਹਾਈਕਮਾਂਨ ਵਲੋਂ ਦਲਿਤ ਭਾਈਚਾਰੇ ਨਾਲ ਸੰਬੰਧਤ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਂਦਿਆਂ ਹੀ ਪੰਜਾਬ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਦਲਿਤ ਵੈੱਲਫੇਅਰ ਸੰਗਠਨ ਪੰਜਾਬ ਵਲੋਂ ਸੂਬਾ ਪ੍ਰਧਾਨ ...
ਧੂਰੀ, 20 ਸਤੰਬਰ (ਭੁੱਲਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਟੋਲ ਪਲਾਜ਼ਾ ਲੱਡਾ ਅੱਗੇ ਕਿਸਾਨ ਆਗੂ ਰਾਮ ਸਿੰਘ ਕੱਕੜਵਾਲ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੇ ਚੱਲਦੇ ਸਾਰੀਆਂ ਸਿਆਸੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX