ਫ਼ਿਰੋਜ਼ਪੁਰ, 20 ਸਤੰਬਰ (ਤਪਿੰਦਰ ਸਿੰਘ)- ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਦੀ ਮੁਹਿੰਮ ਨੂੰ ਤੇਜ਼ ਕਰਨ ਲਈ ਦੀ ਪ੍ਰਧਾਨਗੀ ਹੇਠ ਇਕ ਮੀਟਿੰਗ ਹੋਈ | ਇਸ ਮੌਕੇ ਸਿਵਲ ਸਰਜਨ ਡਾ: ਰਜਿੰਦਰ ਅਰੋੜਾ ਵੀ ਹਾਜ਼ਰ ਸੀ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 22 ਸਤੰਬਰ ਤੋਂ 5 ਅਕਤੂਬਰ ਤੱਕ ਵਿਸ਼ੇਸ਼ ਮੁਹਿੰਮ ਤਹਿਤ ਕਾਰਡ ਬਣਾਏ ਜਾਣਗੇ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਲਾਭਪਾਤਰੀ ਪਰਿਵਾਰ ਨੂੰ 5 ਲੱਖ ਰੁਪਏ ਪ੍ਰਤੀ ਸਾਲ ਮੁਫ਼ਤ ਇਲਾਜ ਦੀ ਸਹੂਲਤ ਸੂਚੀਬੱਧ ਹਸਪਤਾਲਾਂ ਵਿਚ ਦਿੱਤੀ ਜਾਂਦੀ ਹੈ ਤੇ ਇਸ ਯੋਜਨਾ ਵਿਚ 1500 ਤੋਂ ਵੱਧ ਬਿਮਾਰੀਆਂ ਨੂੰ ਕਵਰ ਕੀਤਾ ਜਾਂਦਾ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਨੀਲੇ ਰਾਸ਼ਨ ਕਾਰਡ ਹੋਲਡਰ, ਜੇ ਫਾਰਮ ਹੋਲਡਰ ਕਿਸਾਨ, ਐੱਸ.ਈ.ਸੀ.ਸੀ. ਡਾਟਾ, ਛੋਟੇ ਵਪਾਰੀ, ਲੇਬਰ ਕਾਰਡ ਹੋਲਡਰ ਕੰਸਟਰੱਕਸ਼ਨ ਵਰਕਰ, ਪੱਤਰਕਾਰ ਕੈਟਾਗਰੀ ਦੇ ਪਰਿਵਾਰ ਯੋਗ ਹਨ | ਉਨ੍ਹਾਂ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਆਪਣਾ ਆਧਾਰ ਕਾਰਡ ਅਤੇ ਨੀਲਾ ਰਾਸ਼ਨ ਕਾਰਡ, ਲੇਬਰ ਕਾਰਡ ਲੈ ਕੇ ਜਾਣ ਦੀ ਜ਼ਰੂਰਤ ਹੈ | ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਇਹ ਕਾਰਡ ਜ਼ਿਲ੍ਹੇ ਦੇ ਵੱਖ-ਵੱਖ ਸੇਵਾ ਕੇਂਦਰਾਂ ਅਤੇ 500 ਤੋਂ ਵੱਧ ਕਾਮਨ ਸਰਵਿਸ ਸੈਂਟਰਾਂ ਵਿਚ ਬਣਾਏ ਜਾਂਦੇ ਹਨ ਅਤੇ ਕਾਰਡ ਬਣਾਉਣ ਦੀ ਫ਼ੀਸ 30 ਰੁਪਏ ਪ੍ਰਤੀ ਕਾਰਡ ਹੈ ਅਤੇ ਇਹ ਕਾਰਡ ਹਰ ਮੈਂਬਰ ਦਾ ਵੱਖਰਾ-ਵੱਖਰਾ ਬਣੇਗਾ | ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਕਿਸੇ ਤਰ੍ਹਾਂ ਦੀ ਵੀ ਸ਼ਿਕਾਇਤ 104 ਨੰਬਰ 'ਤੇ ਦਰਜ ਕਰਵਾਈ ਜਾ ਸਕਦੀ ਹੈ | ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਵੀ ਸਬੰਧਤ ਮੁਲਾਜ਼ਮ ਗਲਤ ਕਾਰਡ ਬਣਾਉਂਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਡੀ.ਐਮ.ਸੀ. ਫ਼ਿਰੋਜ਼ਪੁਰ ਡਾ: ਰਜਿੰਦਰ ਕੁਮਾਰ ਮਨਚੰਦਾ ਤੇ ਸਮੂਹ ਸੀਨੀਅਰ ਮੈਡੀਕਲ ਅਫ਼ਸਰ, ਐਕਸਾਈਜ਼ ਅਤੇ ਟੈਕਸੇਸ਼ਨ ਵਿਭਾਗ, ਫੂਡ ਸਪਲਾਈ ਵਿਭਾਗ, ਲੇਬਰ ਵਿਭਾਗ, ਸੇਵਾ ਕੇਂਦਰ, ਸੀ.ਐੱਸ.ਸੀ. ਸੈਂਟਰ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਦੇ ਨੁਮਾਇੰਦੇ ਹਾਜ਼ਰ ਸਨ |
ਫ਼ਿਰੋਜ਼ਪੁਰ, 20 ਸਤੰਬਰ (ਜਸਵਿੰਦਰ ਸਿੰਘ ਸੰਧੂ) - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸਹੁੰ ਚੁੱਕਣ ਉਪਰੰਤ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਵਧਾਈਆਂ ਦਿੰਦੇ ਹੋਏ ਫ਼ਿਰੋਜ਼ਪੁਰ ਹਲਕਾ ਦਿਹਾਤੀ ਦੀ ਵਿਧਾਇਕਾ ਸਤਿਕਾਰ ਕੌਰ ਗਹਿਰੀ ਨੇ ...
ਫ਼ਿਰੋਜ਼ਪੁਰ, 20 ਸਤੰਬਰ (ਜਸਵਿੰਦਰ ਸਿੰਘ ਸੰਧੂ)- ਕੁਲ ਹਿੰਦ ਕਾਂਗਰਸ ਵਲੋਂ ਪਾਰਟੀ 'ਚ ਚੱਲਦੇ ਕਾਟੋ-ਕਲੇਸ਼ ਨੂੰ ਖ਼ਤਮ ਕਰਨ ਲਈ ਵੱਖ-ਵੱਖ ਧਰਮਾਂ ਦੇ ਆਗੂਆਂ ਨੂੰ ਪੰਜਾਬ ਸਰਕਾਰ 'ਚ ਨੁਮਾਇੰਦਗੀ ਦੇਣ ਸਮੇਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ, ਸੁਖਜਿੰਦਰ ਸਿੰਘ ...
ਫ਼ਿਰੋਜ਼ਪੁਰ, 20 ਸਤੰਬਰ (ਜਸਵਿੰਦਰ ਸਿੰਘ ਸੰਧੂ)- ਨਰੇਗਾ ਮਜ਼ਦੂਰਾਂ ਨੂੰ ਮੰਗ ਅਨੁਸਾਰ ਕੰਮ ਨਾ ਮਿਲਣ, ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਨਾ ਹੋਣ ਅਤੇ ਕੀਤੇ ਕੰਮ ਦੇ ਮਿਹਨਤਾਨੇ ਨਾ ਮਿਲਣ ਤੋਂ ਦੁਖੀ ਹੋ ਸਮੂਹ ਮਜ਼ਦੂਰ ਵੈੱਲਫੇਅਰ ਸਭਾ ਅਤੇ ਲੋਕ ਅਧਿਕਾਰ ਪਾਰਟੀ ...
ਆਰਿਫ਼ ਕੇ, 20 ਸਤੰਬਰ (ਬਲਬੀਰ ਸਿੰਘ ਜੋਸਨ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜ਼ੋਨ ਆਰਿਫ਼ ਕੇ ਦੀ ਇਕ ਜ਼ਰੂਰੀ ਮੀਟਿੰਗ ਪਿੰਡ ਕਮਾਲਾ ਬੋਦਲਾ ਦੇ ਗੁਰਦੁਆਰਾ ਸਾਹਿਬ ਵਿਖੇ ਜ਼ੋਨ ਪ੍ਰਧਾਨ ਹਰਫੂਲ ਸਿੰਘ ਤੇ ਜ਼ੋਨ ਖ਼ਜ਼ਾਨਚੀ ਬਚਿੱਤਰ ਸਿੰਘ ਕੁਤਬਦੀਨ ...
ਫ਼ਿਰੋਜ਼ਪੁਰ, 20 ਸਤੰਬਰ (ਤਪਿੰਦਰ ਸਿੰਘ)- ਕਾਮਨ ਸਰਵਿਸ ਸੈਂਟਰ ਦੇ ਸਟੇਟ ਕੋਆਰਡੀਨੇਟਰ ਡਾ: ਮੁਕੇਸ਼ ਲਤਾ ਦੀ ਅਗਵਾਈ ਹੇਠ ਡੀ.ਸੀ. ਮਾਡਲ ਸਕੂਲ 'ਚ ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਲੀਗਲ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਵਿਚ ਡਾ: ਮੁਕੇਸ਼ ...
ਫ਼ਿਰੋਜ਼ਪੁਰ, 20 ਸਤੰਬਰ (ਰਾਕੇਸ਼ ਚਾਵਲਾ, ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਖੇਤਰ ਬ੍ਰਹਮ ਨਗਰੀ ਫ਼ਿਰੋਜ਼ਪੁਰ ਸ਼ਹਿਰ ਵਿਖੇ ਰੇਲਵੇ ਕਰਮਚਾਰੀ ਵਲੋਂ ਘਰੇਲੂ ਕਲੇਸ਼ ਦੇ ਚੱਲਦੇ ਖ਼ੁਦਕੁਸ਼ੀ ਦੇ ਮਾਮਲੇ ਵਿਚ ਜ਼ਿਲ੍ਹਾ ਅਤੇ ਸੈਸ਼ਨ ਕੋਰਟ ...
ਮੱਲਾਂਵਾਲਾ, 20 ਸਤੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜ਼ੋਨ ਮੱਲਾਂਵਾਲਾ ਦੀ ਮੀਟਿੰਗ ਕਸਬਾ ਮੱਲਾਂਵਾਲਾ ਦੇ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਚ ਜ਼ੋਨ ਪ੍ਧਾਨ ਰਛਪਾਲ ਸਿੰਘ ਗੱਟਾ ...
ਤਲਵੰਡੀ ਭਾਈ, 20 ਸਤੰਬਰ (ਰਵਿੰਦਰ ਸਿੰਘ ਬਜਾਜ)-ਥਾਣਾ ਤਲਵੰਡੀ ਭਾਈ ਪੁਲਿਸ ਵਲੋਂ ਛਾਪੇਮਾਰੀ ਦੌਰਾਨ 180 ਕਿੱਲੋ ਲਾਹਣ ਬਰਾਮਦ ਕਰ ਮੁਲਜ਼ਮ ਨੂੰ ਕਾਬੂ ਕੀਤਾ ਹੈ | ਹੌਲ: ਬਲਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਬਾਹੱਦ ਰਕਬਾ ਤਲਵੰਡੀ ਭਾਈ ਵਿਖੇ ...
ਜ਼ੀਰਾ, 20 ਸਤੰਬਰ (ਮਨਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ 27 ਸਤੰਬਰ ਦੇ ਭਾਰਤ ਬੰਦ ਦੇ ਸੱਦੇ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਫੁਰਮਾਨ ਸਿੰਘ ਸੰਧੂ ਦੇ ਨਿਰਦੇਸ਼ਾਂ ਹੇਠ ਬੀ.ਕੇ.ਯੂ ਪੰਜਾਬ ਦੀ ...
ਮੰਡੀ ਲਾਧੂਕਾ, 20 ਸਤੰਬਰ (ਰਾਕੇਸ਼ ਛਾਬੜਾ/ਮਨਪ੍ਰੀਤ ਸਿੰਘ ਸੈਣੀ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਹੰਸ ਰਾਜ ਜੋਸਨ ਦਾ ਮੰਡੀ ਵਿਚ ਕਿਸਾਨਾਂ ਵਲੋਂ ਭਰਵਾਂ ਵਿਰੋਧ ਕੀਤਾ ਗਿਆ | ਉਹ ਅੱਜ ਮੰਡੀ ਵਿਚ ਅਕਾਲੀ ਦਲ ਬਾਦਲ ਦੇ ...
ਗੁਰੂਹਰਸਹਾਏ, 20 ਸਤੰਬਰ (ਹਰਚਰਨ ਸਿੰਘ ਸੰਧੂ)-ਝੋਨੇ ਦੀ ਫ਼ਸਲ ਅਗਲੇ ਕੁਝ ਦਿਨਾਂ ਤੱਕ ਮੰਡੀਆਂ ਵਿਚ ਪਹੁੰਚਣ ਵਾਲੀ ਹੈ, ਪਰ ਗੁਰੂਹਰਸਹਾਏ ਮਾਰਕੀਟ ਕਮੇਟੀ ਅਧੀਨ ਆਉਂਦੀ ਦਾਣਾ ਮੰਡੀ ਝੰਡੂ ਵਾਲਾ ਦਾ ਬੁਰਾ ਹਾਲ ਹੈ | ਕਿਸਾਨ ਗੁਰਮੀਤ ਸਿੰਘ ਨੇ ਇਸ ਬਾਰੇ ਦੱਸਿਆ ਕਿ ...
ਮਖੂ, 20 ਸਤੰਬਰ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)-ਅੱਜ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣਾਉਣ 'ਤੇ ਜ਼ੀਰਾ ਹਲਕੇ ਤੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦਾ ਅਹਿਮ ਯੋਗਦਾਨ ਹੋਣ ਕਰਕੇ ਮਖੂ ਦੇ ਕਾਂਗਰਸੀ ਵਰਕਰਾਂ ਨੇ ਖ਼ੁਸ਼ੀ ਵਿਚ ਥਾਂ-ਥਾਂ ...
ਮੁੱਦਕੀ, 20 ਸਤੰਬਰ (ਭੁਪਿੰਦਰ ਸਿੰਘ) - ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫਾ ਦੇਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਕੇ ਕਾਂਗਰਸ ਹਾਈ ਕਮਾਨ ਨੇ ਦਲਿਤ ਭਾਈਚਾਰੇ ਦਾ ਦਿਲ ਜਿੱਤ ਲਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲਾਕ ਕਾਂਗਰਸ ...
ਮੁੱਦਕੀ, 20 ਸਤੰਬਰ (ਭੁਪਿੰਦਰ ਸਿੰਘ)-ਅੱਜ ਕਸਬਾ ਮੁੱਦਕੀ ਵਿਚ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣ ਜਾਣ ਕਾਰਨ ਮੁੱਦਕੀ ਦੇ ਦਲਿਤ ਭਾਈਚਾਰੇ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਚੰਨੀ ਦੇ ਮੁੱਖ ਮੰਤਰੀ ਬਣਨ ਦੀ ਖ਼ੁਸ਼ੀ ਵਿਚ ਮੁੱਦਕੀ ਵਾਸੀਆਂ ਵਲੋਂ ...
ਫ਼ਿਰੋਜ਼ਪੁਰ, 20 ਸਤੰਬਰ (ਤਪਿੰਦਰ ਸਿੰਘ)-ਪੰਜਾਬ ਰੋਡਵੇਜ਼ ਸ਼ਡਿਊਲਡ ਕਾਸਟ ਇੰਪਲਾਈਜ਼ ਯੂਨੀਅਨ ਵਲੋਂ ਫ਼ਿਰੋਜ਼ਪੁਰ ਡੀਪੂ ਮੂਹਰੇ ਗੇਟ ਰੈਲੀ ਕੀਤੀ ਗਈ | ਇਸ ਮੌਕੇ ਹਾਜ਼ਰ ਵਰਕਰਾਂ ਨੂੰ ਸੰਬੋਧਨ ਕਰਦਿਆਂ ਸੁਖਪਾਲ ਸਿੰਘ ਭਿੰਡਰ ਸੈਕਟਰੀ ਐੱਸ.ਸੀ. ਯੂਨੀਅਨ ਪੰਜਾਬ ...
ਮਮਦੋਟ, 20 ਸਤੰਬਰ (ਸੁਖਦੇਵ ਸਿੰਘ ਸੰਗਮ)-ਮਹਾਂਪੁਰਸ਼ ਬਾਬਾ ਨੰਦ ਸਿੰਘ ਜੀ ਨਾਨਕਸਰ ਕਲੇਰਾਂ ਦੀ ਬਰਸੀ ਨੂੰ ਸਮਰਪਿਤ ਸਾਲਾਨਾ ਮਹਾਨ ਜਪ ਤਪ ਸਮਾਗਮ ਸੰਤ ਬਾਬਾ ਸੁੱਚਾ ਸਿੰਘ ਜੀ ਮੁੱਖ ਸੇਵਾਦਾਰ ਠਾਠ ਨਾਨਕਸਰ ਛਾਂਗਾ ਖ਼ੁਰਦ ਦੀ ਅਗਵਾਈ ਵਿਚ ਗੁਰਦੁਆਰਾ ਸਾਹਿਬ ਵਿਖੇ ...
ਫ਼ਿਰੋਜ਼ਪੁਰ, 20 ਸਤੰਬਰ (ਤਪਿੰਦਰ ਸਿੰਘ)- ਸਕੂਲ ਸਿੱਖਿਆ ਵਿਭਾਗ ਵਲੋਂ ਆਜ਼ਾਦੀ ਦੇ 75 ਸਾਲਾ ਸਮਾਗਮਾਂ ਦੀ ਲੜੀ ਤਹਿਤ ਮਈ ਮਹੀਨੇ ਤੋਂ ਸਕੂਲ, ਬਲਾਕ, ਤਹਿਸੀਲ, ਜ਼ਿਲ੍ਹਾ ਅਤੇ ਰਾਜ ਪੱਧਰ 'ਤੇ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ , ਜਿਸ ਅਧੀਨ ਵੱਖ-ਵੱਖ ਮੁਕਾਬਲਿਆਂ 'ਚ ਰਾਜ ...
ਤਲਵੰਡੀ ਭਾਈ, 20 ਸਤੰਬਰ (ਰਵਿੰਦਰ ਸਿੰਘ ਬਜਾਜ)-ਕਾਂਗਰਸ ਪਾਰਟੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਦਲਿਤ ਭਾਈਚਾਰੇ ਨੂੰ ਮਾਣ ਸਨਮਾਨ ਦਿੱਤਾ ਹੈ, ਜੋ ਕਿ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ | ਢਿੱਲੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਹੁਣ ...
ਗੁਰੂਹਰਸਹਾਏ, 20 ਸਤੰਬਰ (ਕਪਿਲ ਕੰਧਾਰੀ)-ਐੱਸ.ਐੱਸ.ਪੀ. ਫ਼ਿਰੋਜ਼ਪੁਰ ਰਾਜਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ ਤਹਿਤ ਤੇ ਡੀ.ਐੱਸ.ਪੀ. ਗੁਰੂਹਰਸਹਾਏ ਗੋਬਿੰਦਰ ਸਿੰਘ ਅਤੇ ਥਾਣਾ ਮੁਖੀ ਰੁਪਿੰਦਰਪਾਲ ਸਿੰਘ ਦੀ ਅਗਵਾਈ ਹੇਠ ਅੱਜ ਟ੍ਰੈਫ਼ਿਕ ਇੰਚਾਰਜ ਬਲਵਿੰਦਰ ਸਿੰਘ ...
ਫ਼ਾਜ਼ਿਲਕਾ, 20 ਸਤੰਬਰ (ਦਵਿੰਦਰ ਪਾਲ ਸਿੰਘ)-ਭਾਰਤ ਵਿਕਾਸ ਪਰਿਸ਼ਦ ਵਲੋਂ ਪੁਰਸ਼ੋਤਮ ਲਾਲ ਪੈੜੀਵਾਲ ਦੀ ਯਾਦ ਵਿਚ 29ਵਾਂ ਮੁਫ਼ਤ ਅੱਖਾਂ ਦਾ ਅਪਰੇਸ਼ਨ ਅਤੇ ਜਾਂਚ ਕੈਂਪ 26 ਸਤੰਬਰ ਨੂੰ ਸਾਧੂ ਆਸ਼ਰਮ ਵਿਚ ਲਗਾਇਆ ਜਾਵੇਗਾ | ਜਾਣਕਾਰੀ ਦਿੰਦਿਆਂ ਪ੍ਰੈੱਸ ਸਕੱਤਰ ਸੁਨੀਲ ...
ਖੋਸਾ ਦਲ ਸਿੰਘ, 20 ਸਤੰਬਰ (ਮਨਪ੍ਰੀਤ ਸਿੰਘ ਸੰਧੂ)- ਕਾਂਗਰਸ ਪਾਰਟੀ ਵਲੋਂ ਨਵੇਂ ਬਣਾਏ ਪੰਜਾਬ ਦੇ ਮੁੱਖ ਮੰਤਰੀ ਵਲੋਂ ਬਿਜਲੀ ਬਿੱਲਾਂ 'ਤੇ ਵੱਡਾ ਬਿਆਨ ਦਿੱਤਾ ਗਿਆ ਕਿ ਪੰਜਾਬ ਦੇ ਲੋਕਾਂ ਦਾ ਪਿਛਲਾ ਬਿਜਲੀ ਬਿੱਲ ਮੁਆਫ਼ ਕੀਤਾ ਜਾਵੇਗਾ ਪਰ ਸਿੱਧੂ ਨੇ ਕਾਂਗਰਸ ...
ਫ਼ਿਰੋਜ਼ਪੁਰ, 20 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਅੰਦਰ ਕਾਂਗਰਸ ਸਰਕਾਰ 'ਚ ਹੋਏ ਵੱਡੇ ਫੇਰਬਦਲ ਦੌਰਾਨ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ, ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ. ਸੋਨੀ ਨੂੰ ਉਪ ਮੁੱਖ ਮੰਤਰੀ ਬਣਾਏ ਜਾਣ ਦਾ ਜੱਟ ਰਾਖਵਾਂਕਰਨ ਸੰਘਰਸ਼ ...
ਫ਼ਿਰੋਜ਼ਪੁਰ, 20 ਸਤੰਬਰ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਖੇਤਰ ਰੇਲਵੇ ਅਫ਼ਸਰ ਕਾਲੋਨੀ ਨੇੜੇ ਸੂਰਜ ਇਨਕਲੇਵ ਵਿਖੇ ਚੋਰ ਵਲੋਂ ਰੇਲਵੇ ਅਧਿਕਾਰੀ ਦੇ ਘਰ ਵਿਚੋਂ ਇਨਵਰਟਰ ਸਮੇਤ ਬੈਟਰਾ ਚੋਰੀ ਕੀਤਾ | ਥਾਣਾ ਸਦਰ ਫ਼ਿਰੋਜ਼ਪੁਰ ਦੇ ਸਹਾਇਕ ...
ਫ਼ਿਰੋਜ਼ਪੁਰ, 20 ਸਤੰਬਰ (ਜਸਵਿੰਦਰ ਸਿੰਘ ਸੰਧੂ) - ਕਾਂਗਰਸ ਦੇ ਐਸ.ਸੀ. ਅਤੇ ਐਸ.ਟੀ. ਵਿਭਾਗ ਵਲੋਂ ਅੱਜ ਜ਼ਿਲ੍ਹਾ ਚੇਅਰਮੈਨ ਐਡਵੋਕੇਟ ਸੁਰਿੰਦਰਪਾਲ ਸਿੰਘ ਸਿੱਧੂ ਦੀ ਅਗਵਾਈ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ, ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ. ਸੋਨੀ ਦੇ ...
ਫ਼ਿਰੋਜ਼ਪੁਰ, 20 ਸਤੰਬਰ (ਤਪਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਦੇ ਬੌਟਨੀ ਵਿਭਾਗ ਦੇ ਵਿਦਿਆਰਥੀਆਂ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਲਈ ਗਈ ਐਮ.ਐੱਸ.ਸੀ. ਬੌਟਨੀ ਦੇ ਦੂਜੇ ਸਮੈਸਟਰ ਦੀ ਪ੍ਰੀਖਿਆ ਵਿਚ 99.9 ਫ਼ੀਸਦੀ ਅੰਕ ਪ੍ਰਾਪਤ ...
ਜ਼ੀਰਾ, 20 ਸਤੰਬਰ (ਜੋਗਿੰਦਰ ਸਿੰਘ ਕੰਡਿਆਲ, ਮਨਜੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਿਚ ਨਵੀਂ ਅਹੁਦੇਦਾਰੀਆਂ ਤਹਿਤ ਮਾਝੇ ਦੇ ਜਰਨੈਲ ਸੁਖਜਿੰਦਰ ਸਿੰਘ ਰੰਧਾਵਾ ਨੂੰ ਉਪ ਮੁੱਖ ਮੰਤਰੀ ਅਤੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਏ ਜਾਣ ਦੀ ਖ਼ੁਸ਼ੀ ਵਿਚ ...
ਫ਼ਿਰੋਜ਼ਪੁਰ, 20 ਸਤੰਬਰ (ਤਪਿੰਦਰ ਸਿੰਘ) - ਸਕੂਲ ਦੇ 18ਵੇਂ ਸਥਾਪਨਾ ਦਿਵਸ ਦੇ ਮੌਕੇ 'ਤੇ ਡੀ.ਸੀ.ਐਮ ਇੰਟਰਨੈਸ਼ਨਲ ਸਕੂਲ ਵਿਚ ਮਦਰਸ ਲੈਪ ਦਾ ਸ਼ੁੱਭ ਆਰੰਭ ਕੀਤਾ ਗਿਆ ਹੈ, ਜਿਸ ਦਾ ਰਸਮੀ ਉਦਘਾਟਨ ਡੀ.ਸੀ.ਐਮ ਗਰੁੱਪ ਆਫ਼ ਸਕੂਲਜ਼ ਦੇ ਸੀ.ਈ.ਓ. ਅਨੀਰੁੱਧ ਗੁਪਤਾ ਨੇ ਕੀਤਾ | ਇਸ ...
ਆਰਿਫ਼ ਕੇ, 20 ਸਤੰਬਰ (ਬਲਬੀਰ ਸਿੰਘ ਜੋਸਨ) - ਪੰਜਾਬ ਦੇ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਸਾਢੇ ਚਾਰ ਸਾਲ ਲੋਕਾਂ ਦੇ ਨਾਲ-ਨਾਲ ਪੰਜਾਬ ਦਾ ਵੀ ਵੱਡਾ ਨੁਕਸਾਨ ਕੀਤਾ ਹੈ, ਜਿਸ ਕਾਰਨ ਕਾਂਗਰਸ ਪਾਰਟੀ ਦੀ ਹਾਈਕਮਾਨ ਵਲੋਂ ਪੰਜਾਬ ...
ਫ਼ਿਰੋਜ਼ਪੁਰ, 20 ਸਤੰਬਰ (ਜਸਵਿੰਦਰ ਸਿੰਘ ਸੰਧੂ)- ਕਾਂਗਰਸ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ, ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ. ਸੋਨੀ ਨੂੰ ਉਪ ਮੁੱਖ ਮੰਤਰੀ ਬਣਾ ਦੇਣ ਦੀ ਖ਼ੁਸ਼ੀ ਯੂਥ ਕਾਂਗਰਸੀ ਕਾਰਕੁਨਾਂ ਨੇ ਜ਼ਿਲ੍ਹਾ ਪ੍ਰਧਾਨ ਮਨਵਿੰਦਰ ਸਿੰਘ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX