ਤਾਜਾ ਖ਼ਬਰਾਂ


ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  1 day ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  1 day ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  1 day ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  1 day ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  1 day ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  1 day ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  1 day ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  1 day ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  1 day ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  1 day ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  1 day ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  1 day ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  1 day ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  1 day ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  1 day ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  1 day ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  1 day ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  1 day ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  1 day ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਅੱਸੂ ਸੰਮਤ 553

ਸੰਪਾਦਕੀ

ਬਿਖੜਾ ਪੈਂਡਾ

ਅਖ਼ੀਰ ਲੰਮੀ ਕਵਾਇਦ ਤੋਂ ਬਾਅਦ ਸ: ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਦਾ ਅਹੁਦਾ ਸੰਭਾਲ ਲਿਆ ਹੈ। ਸੁਖਜਿੰਦਰ ਸਿੰਘ ਰੰਧਾਵਾ ਅਤੇ ਓਮ ਪ੍ਰਕਾਸ਼ ਸੋਨੀ ਨੇ ਉਨ੍ਹਾਂ ਦੇ ਨਾਲ ਹੀ ਉਪ ਮੁੱਖ ਮੰਤਰੀਆਂ ਦੇ ਤੌਰ 'ਤੇ ਸਹੁੰ ਚੁੱਕੀ ਹੈ। ਕਾਂਗਰਸ ਨੇ ਪੰਜਾਬ ਦੇ ਹਾਲਾਤ ਨੂੰ ਵੇਖਦਿਆਂ ਸਮਾਜ ਵਿਚ ਇਕ ਤਵਾਜ਼ਨ ਬਣਾਉਣ ਦਾ ਯਤਨ ਕੀਤਾ ਹੈ। ਆਉਂਦੇ ਦਿਨੀਂ ਹੋਰ ਵਜ਼ੀਰ ਵੀ ਆਪੋ-ਆਪਣੇ ਅਹੁਦੇ ਸੰਭਾਲ ਲੈਣਗੇ। ਪਾਰਟੀ ਦਾ ਵਿਧਾਨ ਸਭਾ ਵਿਚ ਬਹੁਮਤ ਹੈ। ਇਸ ਲਈ ਸਰਕਾਰ ਦੇ ਕੰਮ ਵਿਚ ਕੋਈ ਰੁਕਾਵਟ ਪੈਣ ਦੀ ਸੰਭਾਵਨਾ ਨਜ਼ਰ ਨਹੀਂ ਆਉਂਦੀ। ਚਾਹੇ ਪਾਰਟੀ ਦੀ ਅੰਦਰੂਨੀ ਕਸ਼ਮਕਸ਼ ਅਕਸਰ ਲੋਕਾਂ ਦੇ ਸਾਹਮਣੇ ਆਉਂਦੀ ਰਹੀ ਹੈ। ਆਉਂਦੇ ਸਮੇਂ ਵਿਚ ਵੀ ਇਸ ਦੇ ਖ਼ਤਮ ਹੋਣ ਦੀ ਸੰਭਾਵਨਾ ਨਜ਼ਰ ਨਹੀਂ ਆਉਂਦੀ। ਸੂਬਾ ਪਾਰਟੀ ਦੀ ਕਮਾਨ ਭਾਵੇਂ ਨਵਜੋਤ ਸਿੰਘ ਸਿੱਧੂ ਨੇ ਸੰਭਾਲੀ ਹੋਈ ਹੈ। ਪਰ ਪਾਰਟੀ ਸਫ਼ਾਂ ਵਿਚ ਅਜੇ ਵੀ ਵੱਡੀ ਹਿਲਜੁਲ ਨਜ਼ਰ ਆਉਂਦੀ ਰਹੀ ਹੈ। ਆਉਂਦੇ ਸਮੇਂ ਵਿਚ ਜਿਥੇ ਨਵਜੋਤ ਲਈ ਇਸ ਨੂੰ ਸਾਂਝੇ ਰੂਪ ਵਿਚ ਅਗਾਂਹ ਤੋਰ ਸਕਣ ਦੀ ਚੁਣੌਤੀ ਹੋਵੇਗੀ, ਉਥੇ ਹੀ ਚਰਨਜੀਤ ਸਿੰਘ ਚੰਨੀ ਨੂੰ ਵੀ ਸਰਕਾਰ ਦੀ ਕਾਰਗੁਜ਼ਾਰੀ ਦਿਖਾਉਣੀ ਹੋਵੇਗੀ।
ਪਰ ਹਾਲ ਦੀ ਘੜੀ ਇਹ ਦੋਵੇਂ ਗੱਲਾਂ ਇਸ ਲਈ ਮੁਸ਼ਕਿਲ ਨਜ਼ਰ ਆਉਂਦੀਆਂ ਹਨ ਕਿਉਂਕਿ ਆਉਂਦੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਸਮਾਂ ਮਹਿਜ਼ 5 ਮਹੀਨੇ ਦਾ ਰਹਿ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਬੇੜੀ ਨੂੰ ਪਾਰ ਲੰਘਾਇਆ ਸੀ। ਇਸ ਲਈ ਉਨ੍ਹਾਂ ਦੀ ਤੂਤੀ ਬੋਲਣ ਲੱਗੀ ਸੀ ਪਰ ਸਮਾਂ ਬੀਤਣ ਨਾਲ ਉਨ੍ਹਾਂ ਵਲੋਂ ਦਿਖਾਏ ਗਏ ਸੁਪਨੇ ਧੁੰਦਲੇ ਪੈਂਦੇ ਗਏ। ਉਨ੍ਹਾਂ ਦੀ ਸਰਕਾਰ ਕੀਤੇ ਵਾਅਦੇ ਪੂਰੇ ਕਰਨ ਵਿਚ ਬਹੁਤੀ ਸਫਲ ਨਾ ਹੋ ਸਕੀ। ਜਿਥੇ ਲੋਕਾਂ ਅੰਦਰ ਇਸ ਕਰਕੇ ਨਿਰਾਸ਼ਾ ਪੈਦਾ ਹੋਈ, ਉਥੇ ਜ਼ਮੀਨੀ ਪੱਧਰ ਦੇ ਕਾਂਗਰਸੀ ਵੀ ਮੈਦਾਨ ਛੱਡਣ ਲੱਗੇ। ਮੁੱਖ ਮੰਤਰੀ ਵਲੋਂ ਅਫ਼ਸਰਾਂ 'ਤੇ ਬਹੁਤੀ ਟੇਕ ਰੱਖਣਾ ਅਤੇ ਆਪਣੇ ਸਾਥੀ ਵਜ਼ੀਰਾਂ ਅਤੇ ਵਿਧਾਇਕਾਂ ਪ੍ਰਤੀ ਬਹੁਤਾ ਹੁੰਗਾਰਾ ਨਾ ਭਰਨ ਨੇ ਪਾਰਟੀ ਅੰਦਰ ਬੇਚੈਨੀ ਪੈਦਾ ਕਰ ਦਿੱਤੀ। ਵੱਡੇ ਕਰਜ਼ੇ ਦੇ ਬੋਝ ਹੇਠ ਦੱਬੇ ਸੂਬੇ ਲਈ ਵਿਕਾਸ ਦੇ ਕੰਮਾਂ ਨੂੰ ਤੇਜ਼ੀ ਨਾਲ ਅੱਗੇ ਤੋਰ ਸਕਣਾ ਬੇਹੱਦ ਮੁਸ਼ਕਿਲ ਹੋ ਗਿਆ। ਨੌਜਵਾਨਾਂ ਵਿਚ ਨਸ਼ਿਆਂ ਦਾ ਵੱਡਾ ਪਸਾਰਾ ਅਨੇਕਾਂ ਕਾਰਨਾਂ ਕਰਕੇ ਘਟਾਇਆ ਨਾ ਜਾ ਸਕਿਆ। ਬੇਰੁਜ਼ਗਾਰੀ ਨੇ ਨਿਰਾਸ਼ਾ ਦੇ ਨਾਲ-ਨਾਲ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ। ਇਸੇ ਸਮੇਂ ਵਿਰੋਧੀ ਪਾਰਟੀਆਂ ਵਧੇਰੇ ਸਰਗਰਮ ਹੋ ਗਈਆਂ। ਉਨ੍ਹਾਂ ਨੇ ਪੈਰ-ਪੈਰ 'ਤੇ ਸਰਕਾਰ ਦੀਆਂ ਕਮਜ਼ੋਰੀਆਂ ਅਤੇ ਨਾਕਾਮੀਆਂ ਨੂੰ ਉਜਾਗਰ ਕਰਨਾ ਸ਼ੁਰੂ ਕਰ ਦਿੱਤਾ। ਇਨ੍ਹਾਂ ਤੋਂ ਵੀ ਵੱਡੀ ਗੱਲ ਇਹ ਕਿ ਇਸ ਸਮੇਂ ਵਿਚ ਹੋਏ ਭ੍ਰਿਸ਼ਟਾਚਾਰ ਦੇ ਮਾਮਲੇ ਵੀ ਉੱਠਣੇ ਸ਼ੁਰੂ ਹੋ ਗਏ, ਜਿਨ੍ਹਾਂ ਨੇ ਸਰਕਾਰ ਦੇ ਅਕਸ ਨੂੰ ਹੋਰ ਵੀ ਵਿਗਾੜ ਦਿੱਤਾ। ਕਾਂਗਰਸੀਆਂ ਨੂੰ ਵੀ ਇਹ ਜਾਪਣ ਲੱਗਾ ਕਿ ਜੇ ਸਿਲਸਿਲਾ ਇਸੇ ਤਰ੍ਹਾਂ ਚਲਦਾ ਰਿਹਾ ਤਾਂ ਕੱਲ੍ਹ ਨੂੰ ਲੋਕ ਕਚਹਿਰੀ ਵਿਚ ਉਨ੍ਹਾਂ ਨੂੰ ਮਾਤ ਖਾਣੀ ਪਵੇਗੀ।
ਇਸ ਸਾਰੇ ਵਰਤਾਰੇ ਦਾ ਕੇਂਦਰ ਬਿੰਦੂ ਅਤੇ ਨਿਸ਼ਾਨਾ ਕੈਪਟਨ ਅਮਰਿੰਦਰ ਸਿੰਘ ਬਣ ਗਏ। ਉਹ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੀ ਹਵਾ ਦੇ ਰੁਖ਼ ਨੂੰ ਪਛਾਣਨ ਤੋਂ ਅਸਮਰੱਥ ਰਹੇ। ਜੇਕਰ ਦਿੱਲੀ ਦਰਬਾਰ ਵਿਚ ਬਹੁਗਿਣਤੀ ਕਾਂਗਰਸੀ ਵਜ਼ੀਰ ਅਤੇ ਵਿਧਾਇਕ ਮੁੱਖ ਮੰਤਰੀ ਦੀਆਂ ਸ਼ਿਕਾਇਤਾਂ ਕਰਨ ਲੱਗੇ ਤਾਂ ਵੀ ਕੈਪਟਨ ਇਸ ਵਰਤਾਰੇ ਨੂੰ ਨਾ ਸਮਝ ਸਕੇ। ਅਖ਼ੀਰ ਪਾਣੀ ਸਿਰਾਂ ਤੋਂ ਟੱਪ ਗਿਆ। ਪਰ ਹੁਣ ਸਵਾਲ ਇਹ ਉੱਠਦਾ ਹੈ ਕਿ ਸਰਕਾਰ ਵਿਚ ਕੀਤਾ ਗਿਆ ਨਵਾਂ ਪ੍ਰਬੰਧ ਇਕ ਸੀਮਤ ਸਮੇਂ ਵਿਚ ਆਪਣਾ ਕਿੰਨਾ ਕੁ ਪ੍ਰਭਾਵ ਕਾਇਮ ਕਰਨ ਦੇ ਸਮਰੱਥ ਹੋਵੇਗਾ। ਨਵਾਂ ਮੁੱਖ ਮੰਤਰੀ ਅਤੇ ਪਾਰਟੀ ਪ੍ਰਧਾਨ ਇਨ੍ਹਾਂ ਚੁਣੌਤੀਆਂ ਨੂੰ ਵੇਖਦਿਆਂ ਕਿਸ ਕਦਰ ਮੁੜ ਲੋਕ ਵਿਸ਼ਵਾਸ ਨੂੰ ਜਿੱਤਣ ਵਿਚ ਸਹਾਈ ਹੋ ਸਕਣਗੇ? ਬਿਨਾਂ ਸ਼ੱਕ ਉਨ੍ਹਾਂ ਸਾਹਮਣੇ ਚੁਣੌਤੀਆਂ ਵੱਡੀਆਂ ਹਨ ਅਤੇ ਸਮਾਂ ਬੇਹੱਦ ਸੀਮਤ ਹੈ, ਜਿਸ ਵਿਚ ਉਨ੍ਹਾਂ ਦੀ ਸਮੁੱਚੀ ਕਾਰਵਾਈ ਦਾ ਜਾਇਜ਼ਾ ਲਿਆ ਜਾ ਸਕੇਗਾ। ਇਸ ਉੱਪਰ ਹੀ ਅਗਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀਆਂ ਸੰਭਾਵਨਾਵਾਂ ਨਿਰਭਰ ਕਰਦੀਆਂ ਹਨ।

-ਬਰਜਿੰਦਰ ਸਿੰਘ ਹਮਦਰਦ

 

ਪੰਜਾਬ ਦੀ ਰਾਜਨੀਤੀ ਵਿਚ ਅਹਿਮ ਰਿਹਾ 19 ਸਤੰਬਰ ਦਾ ਦਿਨ -ਕੀ ਕਾਂਗਰਸ ਦੀ ਰਣਨੀਤੀ ਰੰਗ ਲਿਆਏਗੀ?

ਬੀਤੇ ਐਤਵਾਰ ਭਾਵ 19 ਸਤੰਬਰ 2021 ਦਾ ਪੂਰਾ ਦਿਨ ਚੰਡੀਗੜ੍ਹ ਤੋਂ ਲੈ ਕੇ ਨਵੀਂ ਦਿੱਲੀ ਦੇ ਦਸ ਜਨਪਥ ਤੱਕ, ਪਲ ਪਲ ਕਸ਼ਮਕਸ਼ ਅਤੇ ਗ਼ਲਤ ਫਹਿਮੀਆਂ ਦਾ ਦਿਨ ਰਿਹਾ। ਕਦੇ ਕਿਸੇ ਦੀ ਹਵਾ ਬਣ ਰਹੀ ਸੀ, ਕਦੇ ਕਿਸੇ ਦੀ ਹਵਾ ਨਿਕਲ ਰਹੀ ਸੀ। ਇੱਥੋਂ ਤੱਕ ਕਿ ਕੁਝ ਨਾਵਾਂ ਦਾ ਐਲਾਨ ਵੀ ਹੋ ...

ਪੂਰੀ ਖ਼ਬਰ »

ਪੰਜਾਬ ਦੇ ਸਰਕਾਰੀ ਕਾਲਜਾਂ ਦਾ ਢਾਂਚਾ ਅੰਤਿਮ ਸਾਹਾਂ ਵੱਲ

ਪੰਜਾਬ ਦੇ ਵਿਦਿਆਰਥੀਆਂ ਨੂੰ ਉਚੇਰੀ ਅਤੇ ਸਸਤੀ ਸਿੱਖਿਆ ਦੇਣ ਵਾਲੇ ਸਰਕਾਰੀ ਕਾਲਜਾਂ ਵਿਚ ਪਿਛਲੇ ਕਈ ਸਾਲਾਂ ਤੋਂ ਰੈਗੂਲਰ ਪ੍ਰੋਫ਼ੈਸਰਾਂ ਦੀ ਭਰਤੀ ਨਾ ਹੋਣ ਕਰਕੇ ਇਹ ਕਾਲਜ ਹੁਣ ਅੰਤਿਮ ਸਾਹਾਂ 'ਤੇ ਹਨ। ਪੰਜਾਬ ਦੇ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਤੱਕ ...

ਪੂਰੀ ਖ਼ਬਰ »

ਉਚੇਰੀ ਸਿੱਖਿਆ ਵਿਚ ਹਿੰਦੀ ਤੇ ਹੋਰ ਭਾਰਤੀ ਭਾਸ਼ਾਵਾਂ ਨੂੰ ਮਹੱਤਵ ਦਿੱਤਾ ਜਾਏ

14 ਸਤੰਬਰ ਨੂੰ ਹਰ ਸਾਲ ਦੀ ਤਰ੍ਹਾਂ ਸਾਰੇ ਦੇਸ਼ 'ਚ ਹਿੰਦੀ ਦਿਵਸ ਮਨਾਇਆ ਗਿਆ। ਜਿਵੇਂ ਕਿ ਸਾਨੂੰ ਪਤਾ ਹੈ ਕਿ ਇਸ ਦਿਨ ਹਿੰਦੀ ਨੂੰ ਭਾਰਤੀ ਸੰਘ ਦੀ ਸੰਪਰਕ ਭਾਸ਼ਾ ਬਣਾਇਆ ਗਿਆ ਸੀ। ਹਿੰਦੀ ਦੇ ਉਤਸ਼ਾਹੀ ਸਮਰਥਕ ਇਸ ਨੂੰ ਆਪਣੀ ਭਾਸ਼ਾ ਦੀ ਬਹੁਤ ਵੱਡੀ ਪ੍ਰਾਪਤੀ ਮੰਨਦੇ ਹਨ। ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX