ਤਾਜਾ ਖ਼ਬਰਾਂ


ਦਿੱਲੀ ਦੇ ਸਦਰ ਬਜ਼ਾਰ ਖੇਤਰ ਦੇ ਬਾਰਾ ਟੁਟੀ ਚੌਕ ਨੇੜੇ ਦੋਪਹੀਆ ਵਾਹਨਾਂ ਸਮੇਤ 5-6 ਵਾਹਨਾਂ ਨੂੰ ਲੱਗੀ ਅੱਗ
. . .  22 minutes ago
ਭਾਦਰਾ, ਅਹਿਮਦਾਬਾਦ : 30 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ’ਚ ਆਮਦਨ ਕਰ ਵਿਭਾਗ ਦੇ ਵਧੀਕ ਕਮਿਸ਼ਨਰ ਸੰਤੋਸ਼ ਦੇ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ
. . .  26 minutes ago
ਗੁਜਰਾਤ ਚੋਣਾਂ ਦੇ ਪਹਿਲੇ ਪੜਾਅ ਵਿਚ ਸ਼ਾਮ 5 ਵਜੇ ਤੱਕ 59.96% ਹੋਈ ਵੋਟਿੰਗ
. . .  33 minutes ago
ਪਹਿਲਾ ਪੜਾਅ ਪੂਰਾ ਹੋਣ ਤੋਂ ਬਾਅਦ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਅਤੇ ਵੀ.ਵੀ.ਪੀ.ਏ.ਟੀ. ਨੂੰ ਕੀਤਾ ਸੀਲ
. . .  about 1 hour ago
ਅਹਿਮਦਾਬਾਦ, 1 ਦਸੰਬਰ - ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਸਮਾਪਤੀ ਤੋਂ ਬਾਅਦ ਪੋਲਿੰਗ ਅਧਿਕਾਰੀਆਂ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੀ.ਵੀ.ਪੀ.ਏ.ਟੀ. ਨੂੰ ਸੀਲ ਕੀਤਾ ਗਿਆ ...
ਵਿਜੀਲੈਂਸ ਬਿਊਰੋ ਵਲੋਂ 1,15,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਸੇਵਾਮੁਕਤ ਐਸਐਮਓ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ
. . .  about 1 hour ago
ਅੰਮ੍ਰਿਤਸਰ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿਵਲ ਹਸਪਤਾਲ ਮਜੀਠਾ ਵਿਖੇ ਤਾਇਨਾਤ ਰਹੇ ਸੀਨੀਅਰ...
ਦਿੱਲੀ ਪੁਲਿਸ ਨੇ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਸ਼ਸ਼ੀ ਥਰੂਰ ਦੀ ਰਿਹਾਈ ਦੇ ਖ਼ਿਲਾਫ਼ ਹਾਈਕੋਰਟ ਦਾ ਕੀਤਾ ਰੁਖ
. . .  about 3 hours ago
ਗੁਜਰਾਤ : ਨਵਸਾਰੀ ਤੋਂ ਭਾਜਪਾ ਉਮੀਦਵਾਰ ਪੀਯੂਸ਼ ਭਾਈ ਪਟੇਲ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ
. . .  about 3 hours ago
22 ਦਸੰਬਰ ਨੂੰ ਹੋਵੇਗੀ ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ
. . .  about 3 hours ago
ਚੰਡੀਗੜ੍ਹ, 1 ਦਸੰਬਰ (ਰਾਮ ਸਿੰਘ ਬਰਾੜ)-ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ 22 ਦਸੰਬਰ ਤੋਂ ਹੋਵੇਗੀ। ਇਜਲਾਸ ਦੀ ਕਾਰਵਾਈ ਤਿੰਨ ਦਿਨ (22, 23 ਅਤੇ 26 ਦਸੰਬਰ) ਚੱਲ ਸਕਦੀ ਹੈ। ਇਹ ਫ਼ੈਸਲਾ...
ਕੈਬਨਿਟ ਮੰਤਰੀ ਮੀਤ ਹੇਅਰ ਦੀ ਆਮਦ ਪਿੱਛੋਂ ਆਪਸ 'ਚ ਭਿੜੇ 'ਆਪ' ਦੇ ਦੋ ਧੜੇ
. . .  about 4 hours ago
ਫਗਵਾੜਾ, 1 ਦਸੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਵਿਖੇ ਮਾਹੌਲ ਉਸ ਸਮੇਂ ਤਨਾਅਪੂਰਨ ਬਣ ਗਿਆ ਜਦੋਂ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੀ ਆਮਦ ਪਿੱਛੋਂ ਆਮ ਆਦਮੀ ਪਾਰਟੀ...
ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਕੀਤੀ ਗਈ ਆਰੰਭ
. . .  about 4 hours ago
ਅੰਮ੍ਰਿਤਸਰ, 1 ਦਸੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਆਰੰਭ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ...
ਛੇਹਰਟਾ ਵਿਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀ ਗੋਲੀ
. . .  about 3 hours ago
ਛੇਹਰਟਾ, 1 ਦਸੰਬਰ (ਸੁੱਖ ਵਡਾਲੀ)- ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਨਰਾਇਣਗੜ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ...
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਐਲਾਨ
. . .  about 5 hours ago
ਅੰਮ੍ਰਿਤਸਰ, 1 ਦਸੰਬਰ - ਅੰਮ੍ਰਿਤਸਰ ਵਿਖੇ ਇਕ ਸਮਾਗਮ ਵਿਚ ਪਹੁੁੰਚੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਕਿ ਜਿਹੜਾ ਵੀ ਗੈਂਗਸਟਰ ਗੋਲਡੀ...
ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ’ਚ ਇਕ ਦੀ ਮੌਤ, ਕਤਲ ਦਾ ਮੁਕੱਦਮਾ ਦਰਜ
. . .  about 5 hours ago
ਲਹਿਰਾਗਾਗਾ, 1 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਖੋਖਰ ਕਲਾਂ ਵਿਖੇ 2 ਪਰਿਵਾਰਾਂ ਵਿਚ ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ਵਿਚ ਇਕ 65 ਸਾਲਾਂ ਬਜ਼ੁਰਗ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ...
ਜ਼ਬਰੀ ਵਸੂਲੀ ਤੇ ਹਥਿਆਰਬੰਦ ਲੁੱਟਾਂ ਖੋਹਾਂ ’ਚ ਸ਼ਾਮਲ 6 ਵਿਅਕਤੀ ਗਿ੍ਫ਼ਤਾਰ
. . .  about 5 hours ago
ਅੰਮ੍ਰਿਤਸਰ, 1 ਦਸੰਬਰ- ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸ.ਐਸ.ਪੀ ਸਵਪਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਬਰੀ ਵਸੂਲੀ ਅਤੇ ਹਥਿਆਰਬੰਦ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਸ਼ਾਮਲ...
ਜੀ-20 ਦੀ ਪ੍ਰਧਾਨਗੀ ਭਾਰਤ ਦੀ ਮਹੱਤਵਪੂਰਨ ਮੌਕਾ- ਅਸਟ੍ਰੇਲੀਆਈ ਹਾਈ ਕਮਿਸ਼ਨਰ
. . .  about 6 hours ago
ਨਵੀਂ ਦਿੱਲੀ, 1 ਦਸੰਬਰ- ਭਾਰਤ ਵਿਚ ਅਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ’ਫੈਰਲ ਨੇ ਕਿਹਾ ਕਿ ਅੱਜ ਭਾਰਤ ਲਈ ਮਹੱਤਵਪੂਰਨ ਮੌਕਾ ਹੈ, ਕਿਉਂਕਿ ਉਹ ਜੀ-20...
ਬੀ.ਡੀ.ਪੀ.ਓ. ਦਫ਼ਤਰ ਦੀ ਕੰਧ ਅਤੇ ਸ਼ਟਰ 'ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ
. . .  about 7 hours ago
ਮਲੋਟ, 1 ਨਵੰਬਰ (ਅਜਮੇਰ ਸਿੰਘ ਬਰਾੜ)-ਮਲੋਟ ਦੇ ਬੀ.ਡੀ.ਪੀ.ਓ. ਦਫ਼ਤਰ ਦੀ ਇਕ ਕੰਧ ਅਤੇ ਸ਼ਟਰ ਉੱਪਰ ਬੀਤੀ ਰਾਤ ਕਿਸੇ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ ਲਿਖ ਦਿੱਤੇ ਗਏ। ਇਸ ਦਾ ਪਤਾ ਜਦੋਂ ਪੁਲਿਸ ਨੂੰ ਲੱਗਾ...
ਜੇਲ੍ਹਾਂ ’ਚੋਂ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ
. . .  about 8 hours ago
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਤਲਾਸ਼ੀ ਦੌਰਾਨ 3 ਮੋਬਾਇਲ,...
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਜਥੇਦਾਰ ਅਕਾਲ ਤਖ਼ਤ ਦੇ ਦਸਤਖਤਾਂ ਨਾਲ ਆਰੰਭ
. . .  about 8 hours ago
ਤਲਵੰਡੀ ਸਾਬੋ, 01 ਦਸੰਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ...
ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  about 9 hours ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  about 9 hours ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  about 10 hours ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਖਲਵਾੜਾ ਦੀ ਬੇਂਈ 'ਚ ਸ਼ਰਾਰਤੀ ਅਨਸਰਾਂ ਨੇ ਸੁੱਟੇ ਤੇਜ਼ਧਾਰ ਹਥਿਆਰ
. . .  about 10 hours ago
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਘੁੰਮਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਖਲਵਾੜਾ ਦੀ ਬੇਂਈ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਜ਼ਧਾਰ ਹਥਿਆਰ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਂਈ ਵਿਚ ਦੇਖੇ ਗਏ ਹਥਿਆਰਾਂ ਦੀ ਗਿਣਤੀ...
ਵਿਸ਼ਵ ਏਡਜ਼ ਦਿਵਸ
. . .  about 10 hours ago
ਵਿਸ਼ਵ ਏਡਜ਼ ਦਿਵਸ
ਰਾਹੁਲ ਗਾਂਧੀ ਨੇ ਅੱਜ ਉੱਜੈਨ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 10 hours ago
ਉਜੈਨ, 1 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 85ਵਾਂ ਦਿਨ ਹੈ। ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 85ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਉੱਜੈਨ ਤੋਂ...
ਸ਼ਰਧਾ ਹੱਤਿਆਕਾਂਡ:ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ ਦੋਸ਼ੀ ਆਫ਼ਤਾਬ ਨੂੰ
. . .  about 10 hours ago
ਨਵੀਂ ਦਿੱਲੀ, 1 ਦਸੰਬਰ-ਸ਼ਰਧਾ ਹੱਤਿਆਕਾਂਡ ਦੇ ਦੋਸ਼ੀ ਆਫ਼ਤਾਬ ਨੂੰ ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਅੱਸੂ ਸੰਮਤ 553

ਕਪੂਰਥਲਾ / ਫਗਵਾੜਾ

ਇੱਕੋ ਰਾਤ 7 ਦੁਕਾਨਾਂ 'ਚੋਂ ਹਜ਼ਾਰਾਂ ਦਾ ਸਾਮਾਨ ਚੋਰੀ

ਫਗਵਾੜਾ, 20 ਸਤੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ 'ਚ ਚੋਰੀਆਂ ਕਰਨ ਵਾਲੇ ਗਰੋਹ ਪੂਰੀ ਤਰ੍ਹਾਂ ਸਰਗਰਮ ਹਨ ਤੇ ਆਏ ਦਿਨ ਕਿਸੇ ਨਾ ਕਿਸੇ ਘਟਨਾ ਨੂੰ ਅੰਜਾਮ ਦੇ ਰਹੇ ਹਨ | ਬੀਤੀ ਰਾਤ ਚੋਰਾਂ ਵਲੋਂ ਫਗਵਾੜਾ ਸ਼ਹਿਰ ਦੇ ਮੁੱਖ ਇਲਾਕਿਆਂ 'ਚ ਵੱਖ-ਵੱਖ ਥਾਵਾਂ 'ਤੇ ਕਰੀਬ 7 ਦੁਕਾਨਾਂ ਨੂੰ ਨਿਸ਼ਾਨਾ ਬਣਾ ਕੇ ਨਕਦੀ ਤੇ ਹੋਰ ਸਾਮਾਨ ਚੋਰੀ ਕਰਨ ਦਾ ਸਮਾਚਾਰ ਹੈ | ਘਟਨਾ ਸਬੰਧੀ ਚਾਨਾ ਆਟੋ ਦੇ ਮਾਲਕ ਪਰਮਜੀਤ ਸਿੰਘ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਅੱਜ ਸਵੇਰੇ ਕਰੀਬ 5.30 ਵਜੇ ਘਰੋਂ ਗੁਰਦੁਆਰਾ ਸਾਹਿਬ ਜਾ ਰਹੇ ਸਨ ਜਦੋਂ ਉਹ ਆਪਣੀ ਦੁਕਾਨ ਦੇ ਅੱਗੇ ਪੁੱਜੇ ਤਾਂ ਦੇਖਿਆ ਤਾਂ ਸ਼ੱਟਰ ਪੁੱਟਿਆ ਹੋਇਆ ਸੀ ਤਾਂ ਉਨ੍ਹਾਂ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ | ਉਨ੍ਹਾਂ ਦੱਸਿਆ ਕਿ ਚੋਰ ਅੰਦਰੋਂ ਗੱਲੇ ਨੂੰ ਤੋੜ ਕੇ 5 ਹਜ਼ਾਰ ਰੁਪਏ ਦੀ ਨਕਦੀ ਲੈ ਗਏ ਹਨ | ਇਸੇ ਤਰ੍ਹਾਂ ਓਬਰਾਏ ਮੈਡੀਕਲ ਸਕੂਲ ਮਾਡਲ ਟਾਊਨ ਵਿਖੇ ਚੋਰਾਂ ਨੇ ਇੱਕ ਦਵਾਈਆਂ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ | ਦੁਕਾਨ ਮਾਲਕ ਅਸ਼ੋਕ ਓਬਰਾਏ ਨੇ ਦੱਸਿਆ ਕਿ ਉਸ ਨੂੰ ਸਵੇਰੇ ਕਰੀਬ 5.30 ਵਜੇ ਉਸ ਦੇ ਇੱਕ ਦੋਸਤ ਨੇ ਫ਼ੋਨ ਕਰਕੇ ਦੱਸਿਆ ਕਿ ਉਸ ਦੀ ਦੁਕਾਨ ਦਾ ਸ਼ਟਰ ਪੁੱਟਿਆ ਹੋਇਆ ਹੈ | ਜਦੋਂ ਉਹ ਮੌਕੇ 'ਤੇ ਪੁੱਜਾ ਤਾਂ ਦੇਖਿਆ ਕਿ ਚੋਰਾਂ ਨੇ ਗੱਲਾ ਪੁੱਟਿਆ ਹੋਇਆ ਸੀ ਤੇ ਅੰਦਰੋਂ ਗੱਲੇ 'ਚੋਂ ਕਰੀਬ 11 ਹਜ਼ਾਰ ਰੁਪਏ ਦੀ ਨਕਦੀ, ਬੈਟਰੀ ਤੇ ਇਨਵਰਟਰ ਲੈ ਕੇ ਫ਼ਰਾਰ ਹੋ ਗਏ | ਇਸੇ ਤਰ੍ਹਾਂ ਚੋਰਾਂ ਨੇ ਮਾਡਲ ਟਾਊਨ ਵਿਖੇ ਸਥਿਤ ਪੀ.ਕੇ. ਵਾਚ ਕੰਪਨੀ ਨੂੰ ਨਿਸ਼ਾਨਾ ਬਣਾ ਕੇ ਉੱਥੋਂ ਸਾਮਾਨ ਚੋਰੀ ਕਰ ਲਿਆ | ਦੁਕਾਨ ਮਾਲਕ ਪਵਨ ਕੁਮਾਰ ਨੇ ਦੱਸਿਆ ਕਿ ਅੱਜ ਸਵੇਰੇ 5.15 ਵਜੇ ਉਸ ਨੂੰ ਸੂਚਨਾ ਮਿਲੀ ਸੀ ਕਿ ਉਸ ਦੀ ਦੁਕਾਨ ਦਾ ਸ਼ਟਰ ਟੁੱਟਾ ਹੋਇਆ ਹੈ ਤਾਂ ਉਸ ਨੇ ਪੁੱਜ ਕੇ ਦੇਖਿਆ ਕਿ ਚੋਰ ਉਸ ਦਾ ਇਨਵਰਟਰ, ਬੈਟਰੀ, ਡੀ.ਵੀ.ਆਰ. ਵੀ ਨਾਲ ਲੈ ਗਏ ਹਨ ਤੇ ਕੈਮਰੇ ਤੋੜ ਗਏ ਹਨ | ਇਸੇ ਤਰ੍ਹਾਂ ਸੇਠੀ ਮੈਡੀਕਲ ਸਟੋਰ (ਮਾਡਲ ਟਾਊਨ) ਨੂੰ ਨਿਸ਼ਾਨਾ ਬਣਾ ਕੇ ਚੋਰ ਉੱਥੋਂ 5-7 ਹਜ਼ਾਰ ਰੁਪਏ ਦੀ ਨਕਦੀ ਤੇ ਹੋਰ ਕਾਗਜ਼ਾਤ ਲੈ ਗਏ ਹਨ | ਘਟਨਾ ਸਬੰਧੀ ਹਰਿੰਦਰ ਕੌਰ ਸੇਠੀ ਨੇ ਦੱਸਿਆ ਕਿ ਉਨ੍ਹਾਂ ਦਾ ਘਰ ਦੁਕਾਨ ਦੇ ਪਾਸ ਹੀ ਹੈ ਤਾਂ ਉਨ੍ਹਾਂ ਦਾ ਭਤੀਜਾ 5.15 ਵਜੇ ਦੇ ਕਰੀਬ ਉੱਥੋਂ ਲੰਘਿਆ ਤਾਂ ਦੇਖਿਆ ਕਿ ਇੱਕ ਸਵਿਫ਼ਟ ਕਾਰ ਖੜ੍ਹੀ ਸੀ ਤੇ ਨੌਜਵਾਨ ਉਸ ਦੀ ਦੁਕਾਨ ਦਾ ਸ਼ਟਰ ਪੁੱਟ ਰਹੇ ਸਨ | ਉਹ ਇਹ ਸਭ ਦੇਖ ਕੇ ਸੈਰ ਕਰ ਰਹੇ ਵਿਅਕਤੀਆਂ ਨੂੰ ਦੱਸ ਕੇ ਉਨ੍ਹਾਂ ਨੂੰ ਘਰ ਬੁਲਾਉਣ ਆਇਆ ਤੇ ਏਨ੍ਹੇ ਨੂੰ ਚੋਰ ਉੱਥੋਂ ਭੱਜ ਗਏ ਸਨ ਤੇ ਸੈਰ ਕਰਨ ਵਾਲੇ ਵਿਅਕਤੀਆਂ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਵੀ ਕੀਤੀ ਪਰ ਉਹ ਭੱਜ ਗਏ | ਘਟਨਾ ਸਬੰਧੀ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ | ਇਸੇ ਤਰ੍ਹਾਂ ਚੋਰਾਂ ਨੇ ਸ਼ਰਮਾ ਮੈਡੀਕਲ ਹਾਲ ਦੀ ਦੁਕਾਨ ਨੂੰ ਨਿਸ਼ਾਨਾ ਬਣਾ ਕੇ ਉੱਥੋਂ ਕਰੀਬ 20 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ | ਦੁਕਾਨ ਮਾਲਕ ਗੁਰਲਸ਼ਨ ਸ਼ਰਮਾ ਨੇ ਦੱਸਿਆ ਕਿ ਉਸ ਨੂੰ ਵੀ ਸਵੇਰੇ ਤੜਕਸਾਰ ਸੂਚਨਾ ਮਿਲੀ ਕਿ ਚੋਰ ਉਸ ਦੀ ਦੁਕਾਨ ਅੰਦਰ ਦਾਖ਼ਲ ਹੋ ਕੇ ਗੱਲੇ 'ਚੋਂ 20 ਹਜ਼ਾਰ ਰੁਪਏ ਤੇ ਇੱਕ ਇਨਵਰਟਰ ਚੋਰੀ ਕਕੇ ਲੈ ਗਏ ਹਨ | ਇਸੇ ਤਰ੍ਹਾਂ ਚੋਰਾਂ ਨੇ ਮਾਡਲ ਟਾਊਨ ਖੇਤਰ 'ਚ ਬਿੱਟੂ ਇਲੈਕਟ੍ਰੀਸ਼ਨ ਦੀ ਦੁਕਾਨ ਦਾ ਵੀ ਸ਼ਟਰ ਪੁੱਟ ਦਿੱਤਾ | ਇਸੇ ਤਰ੍ਹਾਂ ਮਾਡਲ ਟਾਊਨ ਵਿਖੇ ਗੁਰੂ ਨਾਨਕ ਫ਼ਾਇਨਾਸ ਦੀ ਦੁਕਾਨ ਦੇ ਤਾਲੇ ਨੂੰ ਤੋੜਨ ਦੀ ਚੋਰਾਂ ਨੇ ਕੋਸ਼ਿਸ਼ ਕੀਤੀ ਤੇ ਬਾਹਰੋਂ ਕੈਮਰਾ ਉਤਾਰ ਕੇ ਲੈ ਗਏ | ਘਟਨਾ ਦੀ ਸੂਚਨਾ ਮਿਲਦੇ ਸਾਰ ਥਾਣਾ ਸਿਟੀ ਦੇ ਐਡੀਸ਼ਨਲ ਐਸ.ਐਚ.ਓ ਭਾਰਤ ਭੂਸ਼ਣ ਨੇ ਘਟਨਾ ਸਥਾਨਾ ਦਾ ਦੌਰਾ ਕੀਤਾ ਤੇ ਜਾਣਕਾਰੀ ਹਾਸਲ ਕੀਤੀ | ਉਨ੍ਹਾਂ ਦੱਸਿਆ ਕਿ ਇੱਕ ਸਵਿਫ਼ਟ ਕਾਰ 'ਚ ਸਵਾਰ ਹੋ ਕੇ ਕਰੀਬ 4 ਵਿਅਕਤੀਆਂ ਨੇ ਇਨ੍ਹਾਂ ਘਟਨਾਵਾਂ ਨੂੰ ਅੰਜਾਮ ਦਿੱਤਾ ਹੈ ਤੇ ਇੱਕ ਥਾਂ ਤੇ ਕੈਮਰੇ 'ਚ ਸਵਿਫ਼ਟ ਕਾਰ ਕੈਦ ਵੀ ਹੋ ਗਈ ਹੈ ਪਰ ਵਿਅਕਤੀਆਂ ਦੀ ਸ਼ਨਾਖ਼ਤ ਨਹੀਂ ਹੋ ਰਹੀ | ਉਨ੍ਹਾਂ ਦੱਸਿਆ ਕਿ ਪੁਲੀਸ ਵਲੋਂ ਵੱਖ ਵੱਖ ਥਾਵਾਂ ਤੋ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਤੋਂ ਜਾਂਚ ਜਾਰੀ ਹੈ | ਹੈਰਾਨੀ ਦੀ ਗੱਲ ਇਹ ਹੈ ਕਿ ਫਗਵਾੜਾ ਦੇ ਮੁੱਖ ਇਲਾਕਿਆਂ ਜਿੱਥੇ ਪੁਲਿਸ ਦੇ ਨਾਕੇ ਵੀ ਹਨ ਉੱਥੋਂ ਵੀ ਲੁਟੇਰੇ ਏਨ੍ਹੀਆ ਘਟਨਾਵਾਂ ਨੂੰ ਅੰਜਾਮ ਦੇ ਕੇ ਤੁਰਦੇ ਬਣੇ |

ਲੋਕ ਇਨਸਾਫ਼ ਪਾਰਟੀ ਨੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦਾ ਪੁਤਲਾ ਫ਼ੂਕ, ਬਰਖ਼ਾਸਤਗੀ ਦੀ ਕੀਤੀ ਮੰਗ

ਫਗਵਾੜਾ, 20 ਸਤੰਬਰ (ਹਰੀਪਾਲ ਸਿੰਘ, ਤਰਨਜੀਤ ਸਿੰਘ ਕਿੰਨੜਾ)-ਅੱਜ ਲੋਕ ਇਨਸਾਫ਼ ਪਾਰਟੀ ਵਲੋਂ ਪਾਰਟੀ ਦੇ ਐੱਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਅਤੇ ਦੋਆਬਾ ਜ਼ੋਨ ਦੇ ਇੰਚਾਰਜ ਜਰਨੈਲ ਨੰਗਲ ਦੀ ਅਗਵਾਈ ਵਿਚ ਰੋਸ ਮਾਰਚ ਸਥਾਨਕ ਰੈਸਟ ਹਾਊਸ ਤੋਂ ਐੱਸ.ਡੀ.ਐਮ. ਦਫ਼ਤਰ ਫਗਵਾੜਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਕੋਈ ਮਾਮਲਾ ਨਹੀਂ ਆਇਆ ਸਾਹਮਣੇ

ਕਪੂਰਥਲਾ, 20 ਸਤੰਬਰ (ਸਡਾਨਾ)-ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਅੱਜ ਕੋਈ ਵੀ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਹੈ, ਜਦਕਿ 328 ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ | ਸਿਹਤ ਵਿਭਾਗ ਨੇ ਅੱਜ ਇਕ ਮਰੀਜ਼ ਨੂੰ ਠੀਕ ਹੋਣ ਉਪਰੰਤ ਛੁੱਟੀ ਦਿੱਤੀ ਹੈ ਤੇ ਇਸ ਸਮੇਂ ਜ਼ਿਲ੍ਹੇ ...

ਪੂਰੀ ਖ਼ਬਰ »

ਸਪਰੇਅ ਵਾਲਾ ਚਾਰਾ ਖਾਣ ਨਾਲ 2 ਗਾਵਾਂ ਮਰੀਆਂ

ਪੀੜਤ ਕਿਸਾਨ ਨੇ ਮੰਡੀ ਬੋਰਡ ਨੂੰ ਠਹਿਰਾਇਆ ਜ਼ਿੰਮੇਵਾਰ ਨਡਾਲਾ, 20 ਸਤੰਬਰ (ਮਾਨ)-ਬਲਾਕ ਨਡਾਲਾ ਦੇ ਪੈਂਦੇ ਪਿੰਡ ਦਮੂਲੀਆਂ ਦੇ ਕਿਸਾਨ ਦੀਆਂ ਜ਼ਹਿਰੀਲਾ ਚਾਰਾ ਖਾਣ ਨਾਲ 2 ਗਾਵਾਂ ਦੀ ਮੌਤ ਹੋ ਗਈ ਹੈ | ਪੀੜਤ ਕਿਸਾਨ ਜਤਿੰਦਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ...

ਪੂਰੀ ਖ਼ਬਰ »

ਅਣਪਛਾਤਿਆਂ ਵਲੋਂ ਬੀਤੀ ਰਾਤ ਬਲਾਕ ਸਿੱਖਿਆ ਦਫ਼ਤਰ ਦੀ ਭੰਨਤੋੜ

ਬੈਟਰੀਆਂ, ਇਨਵਰਟਰ ਤੇ ਹੋਰ ਸਮਾਨ ਚੋਰੀ ਸੁਲਤਾਨਪੁਰ ਲੋਧੀ, 20 ਸਤੰਬਰ (ਥਿੰਦ, ਹੈਪੀ)-ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਕਟੜਾ ਬਾਜ਼ਾਰ ਦੇ ਸਾਹਮਣੇ ਸਥਿਤ ਬਲਾਕ ਸਿੱਖਿਆ ਦਫ਼ਤਰ ਸੁਲਤਾਨਪੁਰ ਲੋਧੀ-1 ਦੇ ਦਰਵਾਜ਼ੇ ਤੋੜ ਕੇ ਅੰਦਰ ਪਏ ਇੰਨਵਰਟਰ, ਬੈਟਰੀਆਂ ਅਤੇ ...

ਪੂਰੀ ਖ਼ਬਰ »

ਚੰਨੀ ਨੂੰ ਮੁੱਖ ਮੰਤਰੀ ਬਣਾਏ ਜਾਣ 'ਤੇ ਫਗਵਾੜਾ 'ਚ ਲੱਡੂ ਵੰਡ ਕੇ ਮਨਾਈ ਖ਼ੁਸ਼ੀ

ਫਗਵਾੜਾ, 20 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਕਾਂਗਰਸ ਪਾਰਟੀ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਥਾਪੇ ਜਾਣ ਦੀ ਖ਼ੁਸ਼ੀ ਵਿਚ ਅੱਜ ਸਮੂਹ ਕਾਂਗਰਸੀ ਵਰਕਰਾਂ ਵਲੋਂ ਫਗਵਾੜਾ ਵਿਖੇ ਲੱਡੂ ਵੰਡ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪਿੰਡ ਸਪਰੋੜ ਵਿਖੇ ਘਰ 'ਚੋਂ ਔਰਤਾਂ ਵਲੋਂ ਕੀਤੀ ਚੋਰੀ ਦੇ ਮਾਮਲੇ 'ਚ ਕਾਰਵਾਈ ਨਾ ਹੋਣ 'ਤੇ ਪਿੰਡ ਵਾਸੀਆਂ ਨੇ ਲਾਇਆ ਥਾਣੇ ਅੱਗੇ ਧਰਨਾ

ਫਗਵਾੜਾ, 20 ਸਤੰਬਰ (ਹਰਜੋਤ ਸਿੰਘ ਚਾਨਾ)-ਪਿੰਡ ਸਪਰੋੜ ਵਿਖੇ ਇੱਕ ਘਰ ਦੇ ਅੰਦਰ ਦਾਖ਼ਲ ਹੋ ਕੇ ਲੁੱਟ ਖੋਹ ਕਰਨ ਦੇ ਮਾਮਲੇ ਨੂੰ ਲੈ ਕੇ ਪੁਲਿਸ ਵਲੋਂ ਇਨਸਾਫ਼ ਨਾ ਕਰਨ ਦੇ ਰੋਸ ਵਜੋਂ ਪਿੰਡ ਦੀਆਂ ਮਹਿਲਾਵਾਂ ਨੇ ਕਰੀਬ ਚਾਰ ਘੰਟੇ ਸਤਨਾਮਪੁਰਾ ਥਾਣੇ ਅੱਗੇ ਧਰਨਾ ਦਿੱਤਾ ...

ਪੂਰੀ ਖ਼ਬਰ »

ਬਿਨਾਂ ਤਲਾਕ ਦਿੱਤੇ ਕਰਾਇਆ ਦੂਜਾ ਵਿਆਹ

ਕਪੂਰਥਲਾ, 20 ਸਤੰਬਰ (ਸਡਾਨਾ)-ਪਤਨੀ ਨੂੰ ਦਾਜ ਲਈ ਤੰਗ ਕਰਨ ਤੇ ਬਿਨਾਂ ਤਲਾਕ ਦੇ ਦੂਸਰਾ ਵਿਆਹ ਕਰਵਾਉਣ ਦੇ ਮਾਮਲੇ ਸਬੰਧੀ ਐਨ.ਆਈ.ਆਈ. ਥਾਣੇ ਦੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਰਜਨੀ ਰਾਣੀ ...

ਪੂਰੀ ਖ਼ਬਰ »

ਇੱਬਣ ਮਾਈਨਰ 'ਚ ਛੱਡੇ ਬੇਲੋੜੇ ਪਾਣੀ ਨੂੰ ਰੋਕਣ ਦਾ ਸਰਕਾਰ ਠੋਸ ਪ੍ਰਬੰਧ ਕਰੇ-ਪਿੰਡ ਵਾਸੀ

ਸਿੱਧਵਾਂ ਦੋਨਾ, 20 ਸਤੰਬਰ (ਅਵਿਨਾਸ਼ ਸ਼ਰਮਾ)-ਪਿਛਲੇ ਦਿਨੀਂ ਨਹਿਰੀ ਵਿਭਾਗ ਵਲੋਂ ਇੱਬਣ ਮਾਈਨਰ ਨਹਿਰ 'ਚ ਬੇਲੋੜਾ ਪਾਣੀ ਬਾਰ-ਬਾਰ ਛੱਡਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਸਬੰਧੀ ਗ੍ਰਾਮ ਪੰਚਾਇਤ ਸਿੱਧਵਾਂ ਦੋਨਾ ਅਤੇ ਸਮੂਹ ਪਿੰਡ ਵਾਸੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀਆਂ ਜਾਰੀ

ਕਪੂਰਥਲਾ, 20 ਸਤੰਬਰ (ਵਿ.ਪ੍ਰ.)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਦੀਪਤੀ ਉੱਪਲ ਨੇ ਧਾਰਾ 144 ਤਹਿਤ ਹੁਕਮ ਜਾਰੀ ਕਰਕੇ ਜ਼ਿਲ੍ਹੇ ਵਿਚ 2 ਪਹੀਆ ਵਾਹਨਾਂ ਰਾਹੀਂ ਵਿਸ਼ੇਸ਼ ਕਰਕੇ ਬੁਲਟ ਮੋਟਰਸਾਈਕਲ 'ਤੇ ਵੱਡੇ ਸਾਈਲੈਂਸਰ ਤੇ ਹਾਰਨ ਲਗਾ ਕੇ ਪਟਾਕੇ ...

ਪੂਰੀ ਖ਼ਬਰ »

ਇਰਾਦਾ ਕਤਲ ਤਹਿਤ ਕੇਸ ਦਰਜ

ਫਗਵਾੜਾ, 20 ਸਤੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਉਂਕਾਰ ਨਗਰ ਵਿਖੇ ਗੁਆਂਢੀ ਨੌਜਵਾਨ ਵਲੋਂ ਆਪਣੇ ਹੀ ਗੁਆਂਢੀ ਦੇ ਚਾਕੂ ਮਾਰ ਕੇ ਉਸ ਨੂੰ ਗੰਭੀਰ ਜ਼ਖਮੀ ਕਰਨ ਦੇ ਸਬੰਧ 'ਚ ਸਿਟੀ ਪੁਲਿਸ ਨੇ ਇੱਕ ਨੌਜਵਾਨ ਖ਼ਿਲਾਫ਼ ਇਰਾਦਾ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ...

ਪੂਰੀ ਖ਼ਬਰ »

ਸ਼ਾਮ ਰਸੋਈ ਨੇ ਰੇਲਵੇ ਸਟੇਸ਼ਨ 'ਤੇ ਲਾਇਆ ਦੁਪਹਿਰ ਦਾ ਹਫ਼ਤਾਵਾਰੀ ਲੰਗਰ

ਫਗਵਾੜਾ, 20 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਸ੍ਰੀ ਖਾਟੂ ਸ਼ਾਮ ਮੰਦਰ ਫਰੈਂਡਜ਼ ਕਾਲੋਨੀ ਫਗਵਾੜਾ ਦੇ ਮੁੱਖ ਸੇਵਾਦਾਰ ਪੰਡਿਤ ਜੁਗਲ ਕਿਸ਼ੋਰ ਦੀ ਅਗਵਾਈ ਹੇਠ ਸਥਾਨਕ ਰੇਲਵੇ ਸਟੇਸ਼ਨ ਦੇ ਬਾਹਰ ਸ਼ਾਮ ਰਸੋਈ ਦੇ ਬੈਨਰ ਹੇਠ ਹਫ਼ਤਾਵਾਰੀ ਦੁਪਹਿਰ ਦੇ ਮੁਫ਼ਤ ਭੋਜਨ ਦੀ ...

ਪੂਰੀ ਖ਼ਬਰ »

ਅੰਗਹੀਣ ਵਿਅਕਤੀਆਂ ਦੇ ਈ-ਕਾਰਡ ਬਣਾਉਣ ਲਈ ਟਿੱਬਾ ਕਮਿਊਨਿਟੀ ਹੈਲਥ ਸੈਂਟਰ 'ਚ ਕੈਂਪ 24 ਨੂੰ

ਕਪੂਰਥਲਾ, 20 ਸਤੰਬਰ (ਵਿ.ਪ੍ਰ.)-ਅੰਗਹੀਣ ਵਿਅਕਤੀਆਂ ਨੂੰ ਯੂਨੀਕ ਆਈ.ਕਾਰਡ ਜਾਰੀ ਕਰਨ ਲਈ ਸਿਹਤ ਵਿਭਾਗ ਵਲੋਂ 24 ਸਤੰਬਰ ਨੂੰ ਕਮਿਊਨਿਟੀ ਹੈਲਥ ਸੈਂਟਰ ਟਿੱਬਾ, 28 ਸਤੰਬਰ ਨੂੰ ਕਮਿਊਨਿਟੀ ਹੈਲਥ ਸੈਂਟਰ ਕਾਲਾ ਸੰਘਿਆਂ, 4 ਅਕਤੂਬਰ ਨੂੰ ਮੁੱਢਲਾ ਸਿਹਤ ਕੇਂਦਰ ਢਿਲਵਾਂ, 8 ...

ਪੂਰੀ ਖ਼ਬਰ »

ਕਾਂਗਰਸੀਆਂ ਵਲੋਂ ਵਿਧਾਇਕ ਧਾਲੀਵਾਲ ਨੂੰ ਕੈਬਨਿਟ 'ਚ ਸ਼ਾਮਿਲ ਕਰਨ ਦੀ ਮੰਗ

ਫਗਵਾੜਾ, 20 ਸਤੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਵਿਖੇ ਕਾਂਗਰਸੀਆਂ ਦੀ ਇੱਕ ਮੀਟਿੰਗ ਸਾਬਕਾ ਕੌਂਸਲਰ ਰਾਮਪਾਲ ਉੱਪਲ ਦੀ ਅਗਵਾਈ 'ਚ ਪਲਾਹੀ ਗੇਟ ਵਿਖੇ ਹੋਈ | ਜਿਸ 'ਚ ਪੰਜਾਬ ਦੇ ਨਵਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਧਾਈਆਂ ਦਿੰਦਿਆਂ ਹਾਈਕਮਾਂਡ ਦਾ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਮੰਦਰ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਦੀ ਮੀਟਿੰਗ 25 ਨੂੰ

ਕਪੂਰਥਲਾ, 20 ਸਤੰਬਰ (ਵਿ.ਪ੍ਰ.)-ਡੇਰਾ ਗੁਰੂ ਗਿਆਨ ਨਾਥ ਮੰਦਰ ਮੁਹੱਲਾ ਮਹਿਤਾਬਗੜ੍ਹ ਵਿਖੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਦੀ ਇਕ ਵਿਸ਼ੇਸ਼ ਮੀਟਿੰਗ ਸੋਨੂੰ ਭੁਲਾਣਾ ਤੇ ਪੰਜਾਬ ਸਿੰਘ ਨਾਹਰ ਪ੍ਰਧਾਨ ਸ਼ੋ੍ਰਮਣੀ ਰੰਘਰੇਟਾ ਦਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ...

ਪੂਰੀ ਖ਼ਬਰ »

ਲੋਕ ਸੇਵਾ ਦਲ ਵਲੋਂ ਸਰਟੀਫਿਕੇਟ ਵੰਡ ਸਮਾਗਮ

ਫਗਵਾੜਾ, 20 ਸਤੰਬਰ (ਟੀ.ਡੀ. ਚਾਵਲਾ)-ਲੋਕ ਸੇਵਾ ਦਲ ਰੇਲਵੇ ਰੋਡ ਫਗਵਾੜਾ ਵਲੋਂ ਸਮਾਜ ਦੇ ਆਰਥਿਕ ਤੌਰ 'ਤੇ ਪਛੜੇ ਲੋਕਾਂ ਲਈ ਕੀਤੇ ਜਾ ਰਹੇ ਸੇਵਾ ਦੇ ਕੰਮਾਂ ਦੀ ਲੜੀ ਵਿਚ ਬੀਤੇ ਦਿਨ ਹਦੀਆਬਾਦ ਵਿਚ ਰੇਖਾ ਦੇਵੀ ਅਤੇ ਤੀਰਥ ਰਾਮ ਮੈਮੋਰੀਅਲ ਵੋਕੇਸ਼ਨਲ ਟਰੇਨਿੰਗ ਸੈਂਟਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮਹੀਨਾਵਾਰ ਮੀਟਿੰਗ

ਭੁਲੱਥ, 20 ਸਤੰਬਰ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮਹੀਨਾਵਾਰ ਮੀਟਿੰਗ ਕਸਬਾ ਭੁਲੱਥ ਵਿਖੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਅਤੇ ਬਲਾਕ ਪ੍ਰਧਾਨ ਪੂਰਨ ਸਿੰਘ ਖੱਸਣ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਬੋਲਦਿਆਂ ਵੱਖ-ਵੱਖ ...

ਪੂਰੀ ਖ਼ਬਰ »

ਪਲਾਹੀ ਵਿਖੇ ਖੇਤੀਬਾੜੀ ਵਿਭਾਗ ਨੇ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸੰਬੰਧੀ ਕੈਂਪ ਲਗਾਇਆ

ਫਗਵਾੜਾ, 20 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਪਿੰਡ ਪਲਾਹੀ ਦੇ ਕਮਿਊਨਿਟੀ ਪੋਲੀਟੈਕਨਿਕ ਕਾਲਜ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਡਾ: ਪਰਮਜੀਤ ਸਿੰਘ ਮਹੇ ਖੇਤੀਬਾੜੀ ਵਿਕਾਸ ਅਫ਼ਸਰ ਫਗਵਾੜਾ ਨੇ ਹਾਜ਼ਰ ਕਿਸਾਨਾਂ ਨੂੰ ...

ਪੂਰੀ ਖ਼ਬਰ »

ਮੁੱਖ ਮੰਤਰੀ ਕੰਪਿਊਟਰ ਅਧਿਆਪਕਾਂ ਦੀਆਂ ਮੰਨੀਆਂ ਮੰਗਾਂ ਤੁਰੰਤ ਲਾਗੂ ਕਰਵਾਉਣ-ਅਧਿਆਪਕ ਆਗੂ

ਕਪੂਰਥਲਾ, 20 ਸਤੰਬਰ (ਵਿ.ਪ੍ਰ.)-ਕੰਪਿਊਟਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ ਤੇ ਸੂਬਾ ਕਮੇਟੀ ਮੈਂਬਰ ਅਮਨਦੀਪ ਸਿੰਘ ਸੈਦਪੁਰ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਪਿਛਲੇ ਲੰਮੇ ਅਰਸੇ ਤੋਂ ਸੰਘਰਸ਼ ਕਰ ਰਹੇ 7 ਹਜ਼ਾਰ ...

ਪੂਰੀ ਖ਼ਬਰ »

'ਇਸ਼ਕ ਤੇਰੇ ਨਾਲ' ਗੀਤ ਰਿਲੀਜ਼ ਲਈ ਤਿਆਰ-ਸੰਤੋਖਪੁਰੀ

ਖਲਵਾੜਾ, 20 ਸਤੰਬਰ (ਮਨਦੀਪ ਸਿੰਘ ਸੰਧੂ)-ਬਹੁਤ ਹੀ ਸੁਰੀਲੀ ਤੇ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਗਾਇਕਾ ਪ੍ਰਵੀਨ ਭਾਰਟਾ ਦੀ ਪੇਸ਼ਕਸ਼ ਹੇਠ ਉਨ੍ਹਾਂ ਦੀ ਛੋਟੀ ਭੈਣ ਗਾਇਕਾ ਰਹਿਮਤ ਭਾਰਟਾ ਦੀ ਮਿੱਠੀ ਤੇ ਸੁਰੀਲੀ ਆਵਾਜ਼ ਵਿਚ 'ਇਸ਼ਕ ਤੇਰੇ ਨਾਲ' ਗੀਤ ਰਿਲੀਜ਼ ਲਈ ...

ਪੂਰੀ ਖ਼ਬਰ »

ਫ਼ੌਜੀ ਕਾਲੋਨੀ ਵਾਸੀਆਂ ਵਲੋਂ ਤਿਆਰ ਕੀਤੇ ਜੁਝਾਰ ਸਿੰਘ ਮੈਮੋਰੀਅਲ ਐਲੀਮੈਂਟਰੀ ਸਕੂਲ ਦੀਆਂ ਚਾਬੀਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸੌਂਪੀਆਂ

ਸੁਲਤਾਨਪੁਰ ਲੋਧੀ, 20 ਸਤੰਬਰ (ਥਿੰਦ, ਹੈਪੀ)-ਉੱਘੇ ਸਮਾਜ ਸੇਵਕ ਪਰਮਜੀਤ ਸਿੰਘ ਨਿੱਝਰ ਵਲੋਂ ਆਪਣੇ ਸਵਰਗਵਾਸੀ ਸਪੁੱਤਰ ਜੁਝਾਰ ਸਿੰਘ ਦੀ ਯਾਦ ਵਿਚ ਦਾਨ ਕੀਤੀ ਗਈ ਜ਼ਮੀਨ ਉੱਪਰ ਨਗਰ ਨਿਵਾਸੀਆਂ ਅਤੇ ਗ੍ਰਾਮ ਪੰਚਾਇਤ ਵਲੋਂ ਉਸਾਰੇ ਗਏ ਜੁਝਾਰ ਸਿੰਘ ਮੈਮੋਰੀਅਲ ...

ਪੂਰੀ ਖ਼ਬਰ »

ਮੁਗਲਚੱਕ ਅਤੇ ਹੈਬਤਪੁਰ ਦੇ ਪਰਿਵਾਰਾਂ ਨੇ 'ਆਪ' ਦਾ ਪੱਲਾ ਫੜਿਆ

ਭੁਲੱਥ, 20 ਸਤੰਬਰ (ਮਨਜੀਤ ਸਿੰਘ ਰਤਨ)-ਆਮ ਆਦਮੀ ਪਾਰਟੀ ਭੁਲੱਥ ਦੇ ਮੁੱਖ ਦਫ਼ਤਰ ਵਿਚ ਪਿੰਡ ਮੁਗਲਚੱਕ ਅਤੇ ਹੈਬਤਪੁਰ ਦੇ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ | ਇਸ ਮੌਕੇ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਵਲੋਂ ਇਨ੍ਹਾਂ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਨੰਬਰਦਾਰਾਂ ਨੂੰ ਹਰਿਆਣਾ ਪੈਟਰਨ 'ਤੇ ਪ੍ਰਤੀ ਮਹੀਨਾ 3 ਹਜ਼ਾਰ ਰੁਪਏ ਮਾਣ ਭੱਤਾ ਦਿੱਤਾ ਜਾਵੇ-ਕੰਗ

ਕਪੂਰਥਲਾ, 20 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਕਪੂਰਥਲਾ ਦੇ ਨੰਬਰਦਾਰਾਂ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਵੰਤ ਸਿੰਘ ਕੰਗ ਦੀ ਅਗਵਾਈ ਵਿਚ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਵਿਚ ਹੋਈ | ਮੀਟਿੰਗ ਵਿਚ ਪਾਸ ਇਕ ਮਤੇ ਵਿਚ ...

ਪੂਰੀ ਖ਼ਬਰ »

ਬਸਪਾ (ਅ) ਨੇ ਕਰਤਾਰਪੁਰ ਹਲਕੇ ਤੋਂ ਹਰਵਿੰਦਰ ਸਿੰਘ ਨੂੰ ਪਾਰਟੀ ਉਮੀਦਵਾਰ ਐਲਾਨਿਆ

ਕਪੂਰਥਲਾ, 20 ਸਤੰਬਰ (ਅਮਰਜੀਤ ਕੋਮਲ)-ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕਪੂਰਥਲਾ ਵਿਚਲੇ ਦਫ਼ਤਰ ਵਿਚ ਹਲਕਾ ਕਰਤਾਰਪੁਰ ਨਾਲ ਸਬੰਧਿਤ ਆਗੂਆਂ ਤੇ ਵਰਕਰਾਂ ਦੀ ਇਕ ਮੀਟਿੰਗ ਹੋਈ | ਜਿਸ ਵਿਚ ਪਾਰਟੀ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਨੇ ਪਾਰਟੀ ਆਗੂਆਂ ਨਾਲ ...

ਪੂਰੀ ਖ਼ਬਰ »

ਜ਼ਿਲ੍ਹਾ ਹੈੱਡਕੁਆਰਟਰਾਂ 'ਤੇ 3 ਰੋਜ਼ਾ ਧਰਨਾ ਸਰਕਾਰ ਦੀ ਨੀਂਦ ਖੋਲ੍ਹੇਗਾ: ਕਿਸਾਨ ਆਗੂ

ਡਡਵਿੰਡੀ, 20 ਸਤੰਬਰ (ਦਿਲਬਾਗ ਸਿੰਘ ਝੰਡ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੀਨੀਅਰ ਆਗੂ ਮਨਜੀਤ ਸਿੰਘ ਖਿੰਡਾ, ਹਰਸਿਮਰਨਜੀਤ ਸਿੰਘ ਝੱਲ ਲੇਈ ਵਾਲਾ, ਬਿੱਕਰ ਸਿੰਘ, ਸਤਨਾਮ ਸਿੰਘ ਅਤੇ ਸੰਦੀਪ ਸਿੰਘ ਨੇ ਕਿਹਾ ਕਿ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੇ ...

ਪੂਰੀ ਖ਼ਬਰ »

ਮਾਤਾ ਸ਼ੀਤਲਾ ਦੇਵੀ ਕਲੱਬ ਨੇ ਕਰਵਾਇਆ 16ਵਾਂ ਸਾਲਾਨਾ ਜਗਰਾਤਾ

ਨਡਾਲਾ, 20 ਸਤੰਬਰ (ਮਾਨ)-ਮਾਤਾ ਸ਼ੀਤਲਾ ਦੇਵੀ ਕਲੱਬ ਪਿੰਡ ਮਾਡਲ ਟਾਊਨ ਤਲਵਾੜਾ ਵਲੋਂ ਸਮੂਹ ਸੰਗਤ ਅਤੇ ਪਰਵਾਸੀ ਵੀਰਾਂ ਦੇ ਸਹਿਯੋਗ ਨਾਲ ਮਹਾਂਮਾਈ ਦਾ 16ਵਾਂ ਸਾਲਾਨਾ ਜਗਰਾਤਾ ਸਤੀਸ਼ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਝੰਡੇ ਦੀ ਰਸਮ ਉਪਰੰਤ ਅਤੁੱਟ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਜ਼ਖ਼ਮੀ

ਢਿਲਵਾਂ, 20 ਸਤੰਬਰ (ਸੁਖੀਜਾ, ਪ੍ਰਵੀਨ)-ਅੱਜ ਇੱਕ ਸੜਕ ਦੁਰਘਟਨਾ ਵਿਚ ਇੱਕ ਬਜ਼ੁਰਗ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਥਾਣਾ ਮੁਖੀ ਸੁਖਵਿੰਦਰ ਸਿੰਘ ਦਿਓਲ, ਏ.ਐਸ.ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਉਕਤ ਐਕਸੀਡੈਂਟ ਅੱਜ ਰੇਲਵੇ ਫਾਟਕ ਨਜ਼ਦੀਕ ...

ਪੂਰੀ ਖ਼ਬਰ »

ਰੇਲਵੇ ਸੁਰੱਖਿਆ ਬੱਲ ਆਪਣੀ ਡਿਊਟੀ ਬਾਖ਼ੂਬੀ ਨਾਲ ਨਿਭਾਅ ਰਿਹੈ-ਜਿਤੇਸ਼ ਕੁਮਾਰ

ਕਪੂਰਥਲਾ, 20 ਸਤੰਬਰ (ਵਿ.ਪ੍ਰ.)-ਰੇਲਵੇ ਸੁਰੱਖਿਆ ਬੱਲ ਦਾ ਅੱਜ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਖੇ ਸਥਾਪਨਾ ਦਿਵਸ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਤੇਸ਼ ਕੁਮਾਰ ਲੋਕ ਸੰਪਰਕ ਅਧਿਕਾਰੀ ਆਰ.ਸੀ.ਐਫ. ਨੇ ਦੱਸਿਆ ਕਿ ਰੇਲਵੇ ਸੁਰੱਖਿਆ ਬੱਲ ਦੇ ਮੁਲਾਜ਼ਮਾਂ ...

ਪੂਰੀ ਖ਼ਬਰ »

ਸਰਕਾਰ ਝੋਨੇ ਦੀ ਮੰਡੀਆਂ 'ਚ ਆਮਦ ਨੂੰ ਮੁੱਖ ਰੱਖਦਿਆਂ ਬਾਰਦਾਨੇ ਦੇ ਢੁਕਵੇਂ ਪ੍ਰਬੰਧ ਕਰੇ-ਪ੍ਰੋ: ਚਰਨ ਸਿੰਘ

ਕਪੂਰਥਲਾ, 20 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਪ੍ਰਮੁੱਖ ਕਾਂਗਰਸੀ ਆਗੂ ਤੇ ਟਿੱਬਾ ਮੰਡੀ ਦੇ ਉੱਘੇ ਆੜ੍ਹਤੀਏ ਪ੍ਰੋ: ਚਰਨ ਸਿੰਘ ਨੇ ਕਿਹਾ ਕਿ ਹੁਣ ਜਦੋਂ ਝੋਨੇ ਦੀ ਫ਼ਸਲ ਮੰਡੀਆਂ 'ਚ ਆਉਣੀ ਸ਼ੁਰੂ ਹੋ ਗਈ ਹੈ, ਪਰ ਸਰਕਾਰ ਵਲੋਂ ਅਜੇ ਤੱਕ ਬਾਰਦਾਨੇ ਦੇ ਢੁਕਵੇਂ ਪ੍ਰਬੰਧ ...

ਪੂਰੀ ਖ਼ਬਰ »

ਢੰਡੋਲੀ ਪਿੰਡ 'ਚ 10 ਪਰਿਵਾਰਾਂ ਨੇ ਨੀਤੀਆਂ ਤੋਂ ਖ਼ੁਸ਼ ਹੋ ਕੇ ਐੱਸ.ਸੀ.ਬੀ.ਸੀ. ਵਿੰਗ 'ਚ ਕੀਤੀ ਸ਼ਮੂਲੀਅਤ

ਖਲਵਾੜਾ, 20 ਸਤੰਬਰ (ਮਨਦੀਪ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਐਸਸੀਬੀਸੀ ਵਿੰਗ ਤਾਲਮੇਲ ਕਮੇਟੀ ਫਗਵਾੜਾ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਕਮੇਟੀ ਦੇ ਪ੍ਰਧਾਨ ਜਥੇਦਾਰ ਸਰੂਪ ਸਿੰਘ ਖਲਵਾੜਾ ਦੀ ਅਗਵਾਈ ਹੇਠ ਰੇਸ਼ਮ ਸਿੰਘ ਰੋਸ਼ੀ ਦੇ ਗ੍ਰਹਿ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਭੰਡਾਲ ਦੋਨਾ ਵਿਚ 2 ਨਵੇਂ ਕਮਰੇ ਬਣਾਉਣ ਦਾ ਕਾਰਜ ਸ਼ੁਰੂ

ਬੀ.ਪੀ.ਈ.ਓ. ਰਜੇਸ਼ ਕੁਮਾਰ ਨੇ ਕਮਰੇ ਦੀ ਉਸਾਰੀ ਦੀ ਕਰਵਾਈ ਸ਼ੁਰੂਆਤ ਸਿੱਧਵਾਂ ਦੋਨਾ, 20 ਸਤੰਬਰ (ਅਵਿਨਾਸ਼ ਸ਼ਰਮਾ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਭੰਡਾਲ ਦੋਨਾ 'ਚ ਸਮਾਰਟ ਕਲਾਸ ਰੂਮ ਬਣਾਉਣ ਦੀ ਸ਼ੁਰੂਆਤ ਅੱਜ ਰਜੇਸ਼ ਕੁਮਾਰ ਬਲਾਕ ...

ਪੂਰੀ ਖ਼ਬਰ »

ਭਾਈ ਲਾਲੋ ਜੀ ਦੀ ਯਾਦ ਨੂੰ ਸਮਰਪਤ ਪਿੰਡ ਡੱਲਾ ਵਿਖੇ ਪਹਿਲਾ ਗੋਲਡ ਕੱਪ ਕਬੱਡੀ ਟੂਰਨਾਮੈਂਟ 6 ਅਕਤੂਬਰ ਨੂੰ

ਸੁਲਤਾਨਪੁਰ ਲੋਧੀ, 20 ਸਤੰਬਰ (ਥਿੰਦ, ਹੈਪੀ)-ਬ੍ਰਹਮ-ਗਿਆਨੀ ਭਾਈ ਲਾਲੋ ਜੀ ਦੀ ਯਾਦ ਨੂੰ ਸਮਰਪਿਤ ਪਿੰਡ ਡੱਲਾ ਵਿਖੇ ਕਰਵਾਏ ਜਾ ਰਹੇ ਪਹਿਲੇ ਗੋਲਡ ਕਬੱਡੀ ਕੱਪ ਸਬੰਧੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਦੇ ਵਾਈਸ ਚੇਅਰਮੈਨ ਹਰਜਿੰਦਰ ਸਿੰਘ ਜਿੰਦਾ ...

ਪੂਰੀ ਖ਼ਬਰ »

ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਕਾਂਗਰਸ ਨੂੰ ਮਿਲੀ ਹੋਰ ਮਜ਼ਬੂਤੀ-ਖਲਵਾੜਾ

ਫਗਵਾੜਾ, 20 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਬੰਸ ਲਾਲ ਖਲਵਾੜਾ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣਾ ਕਾਂਗਰਸ ਹਾਈਕਮਾਂਡ ਦਾ ਬਹੁਤ ਹੀ ਸੂਝ-ਬੂਝ ਭਰਿਆ ਫ਼ੈਸਲਾ ...

ਪੂਰੀ ਖ਼ਬਰ »

ਵਿਧਾਇਕ ਧਾਲੀਵਾਲ ਨੇ ਚੰਨੀ ਦੇ ਮੁੱਖ ਮੰਤਰੀ ਬਣਨ ਦਾ ਕੀਤਾ ਸਵਾਗਤ

ਫਗਵਾੜਾ, 20 ਸਤੰਬਰ (ਹਰਜੋਤ ਸਿੰਘ ਚਾਨਾ)-ਕਾਂਗਰਸ ਹਾਈਕਮਾਂਡ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨੇ ਜਾਣ ਦਾ ਇੱਥੋਂ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਸੁਆਗਤ ਕੀਤਾ ਹੈ | ਚੰਡੀਗੜ੍ਹ ਦੇ ਰਾਜ ਭਵਨ 'ਚ ਵਿਧਾਇਕ ਧਾਲੀਵਾਲ ਨੇ ਚਰਨਜੀਤ ...

ਪੂਰੀ ਖ਼ਬਰ »

ਬਾਬੇਕੇ ਸਕੂਲ ਦੇ ਜਸਪ੍ਰੀਤ ਸਿੰਘ ਹੈੱਡ ਬੁਆਏ ਤੇ ਮਨਮੀਤ ਕੌਰ ਹੈੱਡ ਗਰਲ ਚੁਣੇ

ਡਡਵਿੰਡੀ, 20 ਸਤੰਬਰ (ਦਿਲਬਾਗ ਸਿੰਘ ਝੰਡ)-ਬਾਬੇ ਕੇ ਸੀਨੀਅਰ ਸੈਕੰਡਰੀ ਸਕੂਲ ਵਾੜਾ ਜੋਧ ਸਿੰਘ ਦੇ ਜਸਪ੍ਰੀਤ ਸਿੰਘ ਨੂੰ ਹੈੱਡ ਬੁਆਏ ਅਤੇ ਮਨਮੀਤ ਕੌਰ ਨੂੰ ਹੈੱਡ ਗਰਲ ਚੁਣਿਆ ਗਿਆ | ਇਸ ਸਬੰਧੀ ਸਕੂਲ ਕੈਂਪਸ ਵਿਚ ਪਿੰ੍ਰਸੀਪਲ ਸਰਗਮ ਥਿੰਦ ਦੀ ਅਗਵਾਈ 'ਚ ਕਰਵਾਏ ਗਏ ...

ਪੂਰੀ ਖ਼ਬਰ »

ਰਾਜਨੀਤਕ ਪਾਰਟੀਆਂ ਚੋਣਾਂ ਦਾ ਧਿਆਨ ਛੱਡ ਕੇ ਕਿਸਾਨਾਂ ਦੇ ਮੁੱਦੇ 'ਤੇ ਇਕਜੁੱਟ ਹੋ ਕੇ ਖਲੋਣ-ਰਸ਼ਪਾਲ ਸਿੰਘ

ਸੁਲਤਾਨਪੁਰ ਲੋਧੀ, 20 ਸਤੰਬਰ (ਨਰੇਸ਼ ਹੈਪੀ, ਥਿੰਦ)-27 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦੇ ਦਿੱਤੇ ਸੱਦੇ ਨੂੰ ਸਫ਼ਲ ਬਣਾਉਣ ਲਈ ਇਕ ਮੀਟਿੰਗ ਪੈੱ੍ਰਸ ਕਲੱਬ ਸੁਲਤਾਨਪੁਰ ਲੋਧੀ ਵਿਖੇ ਹੋਈ | ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਪੁੱਜੇ ਸੂਬਾ ਜਨਰਲ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਵਲੋਂ ਨੰਬਰਦਾਰ ਜੋਗਿੰਦਰ ਸਿੰਘ ਤੇ ਕਰਮ ਸਿੰਘ ਪੱਡਾ ਨੂੰ ਸ਼ਰਧਾਂਜਲੀਆਂ

ਨਡਾਲਾ, 20 ਸਤੰਬਰ (ਮਾਨ)-ਪੰਜਾਬ ਨੰਬਰਦਾਰ ਯੂਨੀਅਨ ਸਮਰਾ ਗਰੁੱਪ ਦੀ ਇਕ ਮੀਟਿੰਗ ਨਡਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਬਲਰਾਮ ਸਿੰਘ ਮਾਨ ਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਮੇਲ ਸਿੰਘ ਖਲੀਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਨੰਬਰਦਾਰ ਜੋਗਿੰਦਰ ਸਿੰਘ ਤਲਵੰਡੀ ...

ਪੂਰੀ ਖ਼ਬਰ »

ਚੰਨੀ ਨੂੰ ਹਾਈਕਮਾਨ ਨੇ ਮੁੱਖ ਮੰਤਰੀ ਬਣਾ ਕੇ ਸਮੂਹ ਦਲਿਤ ਭਾਈਚਾਰੇ ਅਤੇ ਪੰਜਾਬੀਆਂ ਦਾ ਦਿਲ ਜਿੱਤਿਆ-ਜਿੰਦਾ, ਭੱਟੀ, ਮੀਰੇ

ਸੁਲਤਾਨਪੁਰ ਲੋਧੀ, 20 ਸਤੰਬਰ (ਥਿੰਦ, ਹੈਪੀ)-ਕਾਂਗਰਸ ਹਾਈਕਮਾਨ ਵਲੋਂ ਦਲਿਤ ਭਾਈਚਾਰੇ ਨਾਲ ਸਬੰਧਿਤ ਬਹੁਤ ਹੀ ਮਿਹਨਤੀ ਅਤੇ ਇਮਾਨਦਾਰ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਕੇ ਸਮੁੱਚੇ ਦਲਿਤ ਭਾਈਚਾਰੇ ਅਤੇ ਪੰਜਾਬੀਆਂ ਦੇ ਦਿਲ ਜਿੱਤ ਲਏ ਹਨ | ਇਹ ...

ਪੂਰੀ ਖ਼ਬਰ »

ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਦਲਿਤ ਭਾਈਚਾਰੇ ਦਾ ਮਾਣ ਵਧਿਆ-ਰਾਮਪਾਲ ਸਾਹਨੀ

ਫਗਵਾੜਾ, 20 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਪਿੰਡ ਸਾਹਨੀ ਦੇ ਸਰਪੰਚ ਰਾਮਪਾਲ ਸਾਹਨੀ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਇੱਕ ਦਲਿਤ ਆਗੂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦੇ ਐਲਾਨ ਦਾ ਜਿੰਨਾ ਵੀ ਸਵਾਗਤ ਕੀਤਾ ਜਾਵੇ ਥੋੜ੍ਹਾ ਹੈ | ਚਰਨਜੀਤ ...

ਪੂਰੀ ਖ਼ਬਰ »

ਸੰਤੋਖ ਸਿੰਘ ਛੋਕਰ ਯੂ.ਕੇ. ਕੌ ਾਸਲਰ ਦਾ ਸਨਮਾਨ

ਗੁਰਾਇਆ, 20 ਸਤੰਬਰ (ਚਰਨਜੀਤ ਸਿੰਘ ਦੁਸਾਂਝ)- ਮਾਤਾ ਚੰਨਣ ਕੌਰ ਟਰਸੱਟ ਤੇ ਸੰਤੋਖ ਸਿੰਘ ਛੋਕਰ ਸੋਲੀਸਟਰ ਯੂ.ਕੇ ਵਲੋਂ ਸਥਾਪਤ ਸੋਹਣ ਸਿੰਘ ਛੋਕਰ ਸਪੋਰਟਸ ਤੇ ਐਜੂਕੇਸ਼ਨ ਅਕੈਡਮੀ ਪਾਸਲਾ 'ਚ ਸਮੂਹ ਸਟਾਫ਼ ਮੈਂਬਰਾਂ ਅਤੇ ਲੜਕੇ-ਲੜਕੀਆਂ ਨਾਲ ਸਭਿਆਚਾਰ ਪੇਸ਼ਕਾਰੀ ...

ਪੂਰੀ ਖ਼ਬਰ »

14 ਗ©ਾਮ ਹੈਰੋਇਨ ਸਮੇਤ ਕਾਬੂ

ਨੂਰਮਹਿਲ, 20 ਸਤੰਬਰ (ਜਸਵਿੰਦਰ ਸਿੰਘ ਲਾਂਬਾ)- ਨੂਰਮਹਿਲ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਬ ਇੰਸਪੈਕਟਰ ਗੁਰਮੇਜ ਸਿੰਘ ਨੇ ਦੱਸਿਆ ਕਿ ਇਕ ਮੁਖਬਰ ਨੇ ਪੁਲਿਸ ਨੂੰ ਦੱਸਿਆ ਕਿ ਕੁਲਵਿੰਦਰ ਸਿੰਘ ਉਰਫ਼ ਕਿੰਦਾ ਵਾਸੀ ...

ਪੂਰੀ ਖ਼ਬਰ »

ਏਕਤਾ ਪਾਰਟੀ 25 ਨੂੰ ਪੰਜਾਬ ਸਰਕਾਰ ਦਾ ਪੁਤਲਾ ਫੂਕੇਗੀ-ਬਿੱਟੂ

ਕਪੂਰਥਲਾ, 20 ਸਤੰਬਰ (ਵਿ.ਪ੍ਰ.)-ਏਕਤਾ ਪਾਰਟੀ ਗਰੀਬ ਲੋਕਾਂ ਨੂੰ ਬਣਦੀਆਂ ਸਹੂਲਤਾਂ ਦਿਵਾਉਣ, ਪਾਣੀ, ਬਿਜਲੀ ਤੇ ਸੀਵਰੇਜ ਦੇ ਬਿੱਲ ਮੁਆਫ਼ ਕਰਵਾਉਣ ਤੇ ਹੋਰ ਮੰਗਾਂ ਨੂੰ ਲੈ ਕੇ 25 ਸਤੰਬਰ ਨੂੰ ਪੰਜਾਬ ਸਰਕਾਰ ਦਾ ਪੁਤਲਾ ਫੂਕੇਗੀ | ਇਹ ਜਾਣਕਾਰੀ ਪਾਰਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਧੀ ਪੰਜਾਬਣ ਮੰਚ ਵਲੋਂ ਸੱਭਿਆਚਾਰਕ ਮੁਕਾਬਲੇ ਦਾ ਆਡੀਸ਼ਨ

ਫਿਲੌਰ, 20 ਸਤੰਬਰ (ਸਤਿੰਦਰ ਸ਼ਰਮਾ)- ਸਥਾਨਕ ਡੀ.ਏ.ਵੀ. ਕਾਲਜ ਵਿਚ ਧੀ ਪੰਜਾਬਣ ਮੰਚ ਵਲੋਂ ਕਰਵਾਏ ਸਭਿਆਚਾਰਕ ਮੁਕਾਬਲੇ ਦਾ ਆਡੀਸ਼ਨ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਚੌਧਰੀ ਸੰਤੋਖ ਸਿੰਘ ਮੈਂਬਰ ਪਾਰਲੀਮੈਂਟ ਦੇ ਸੁਪਤਨੀ ਕਰਮਜੀਤ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੇ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਦਲਿਤ ਵਰਗ ਦਾ ਮਾਣ ਵਧਾਇਆ-ਸੰਧੂ

ਢਿਲਵਾਂ, 20 ਸਤੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਕਾਂਗਰਸ ਪਾਰਟੀ ਨੇ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਦਲਿਤ ਵਰਗ ਦਾ ਮਾਣ ਵਧਾਇਆ ਹੈ | ਇਹ ਪ੍ਰਗਟਾਵਾ ਮਾਰਕੀਟ ਕਮੇਟੀ ਢਿਲਵਾਂ ਦੇ ਵਾਇਸ ਚੇਅਰਮੈਨ ਅਤੇ ਦਾਊਦਪੁਰ ਦੇ ਸਰਪੰਚ, ਸੀਨੀਅਰ ਕਾਂਗਰਸੀ ਆਗੂ ...

ਪੂਰੀ ਖ਼ਬਰ »

ਨਕੋਦਰ ਖੰਡ ਮਿੱਲ ਦਾ ਆਮ ਇਜਲਾਸ 30 ਨੂੰ

ਮਹਿਤਪੁਰ, 20 ਸਤੰਬਰ (ਲਖਵਿੰਦਰ ਸਿੰਘ)- ਨਕੋਦਰ ਸਹਿਕਾਰੀ ਖੰਡ ਮਿੱਲਜ਼ ਲਿਮਟਿਡ ਨਕੋਦਰ ਦਾ ਸਾਲਾਨਾ ਆਮ ਇਜਲਾਸ 30 ਸਤੰਬਰ ਨੂੰ ਐਸ.ਐਸ. ਫਾਰਮ ਮਹਿਤਪੁਰ ਵਿਖੇ 12 ਵਜੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਮਿੱਲ ਚੇਅਰਮੈਨ ਅਸ਼ਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਸਰਕਾਰ ਦੀ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਕਰਨ ਵਾਲੇ ਚਾਰ ਕਾਬੂ

ਫਿਲੌਰ, 20 ਸਤੰਬਰ (ਸਤਿੰਦਰ ਸ਼ਰਮਾ)- ਡੀ.ਐਸ.ਪੀ. ਫਿਲੌਰ ਹਰਨੀਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫਿਲੌਰ ਪੁਲਸ ਵਲੋਂ ਐਸ.ਐਚ.ਓ. ਸੰਜੀਵ ਕਪੂਰ ਦੀ ਅਗਵਾਈ ਹੇਠ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ, ਜੋ ਇਲਾਕੇ ਵਿਚ ਲੁੱਟਾਂ-ਖੋਹਾਂ ਕਰਦੇ ਸਨ | ਫੜੇ ਗਏ ...

ਪੂਰੀ ਖ਼ਬਰ »

ਪਿੰਡ ਕੰਗ ਜਗੀਰ ਦੇ ਕਿਸਾਨਾਂ ਨੇ ਬਾਈਕਾਟ ਸੰਬੰਧੀ ਲਾਏ ਬੈਨਰ

ਫਿਲੌਰ, 20 ਸਤੰਬਰ (ਵਿਪਨ ਗੈਰੀ)- ਨਜ਼ਦੀਕੀ ਪਿੰਡ ਕੰਗ ਜਗੀਰ ਵਿਖੇ ਕਿਸਾਨਾਂ ਵਲੋਂ ਆਪਣੇ ਪਿੰਡ ਵਿਚ ਬੈਨਰ ਲਾ ਕਿ ਸਿਆਸੀ ਪ੍ਰੋਗਰਾਮਾਂ ਦਾ ਬਾਈ ਕਾਟ ਕੀਤਾ ਗਿਆ | ਪਿੰਡ ਵਿਚ ਲੱਗੇ ਪੋਸਟਰਾਂ ਵਿਚ ਸਾਫ਼ ਸ਼ਬਦਾਂ ਵਿਚ ਲਿਖਿਆ ਗਿਆ ਹੈ ਕਿ ਖੇਤੀ ਦੇ ਤਿੰਨ ਕਾਲੇ ਕਾਨੂੰਨ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਕਰਨ ਵਾਲੇ ਚਾਰ ਕਾਬੂ

ਫਿਲੌਰ, 20 ਸਤੰਬਰ (ਸਤਿੰਦਰ ਸ਼ਰਮਾ)- ਡੀ.ਐਸ.ਪੀ. ਫਿਲੌਰ ਹਰਨੀਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫਿਲੌਰ ਪੁਲਸ ਵਲੋਂ ਐਸ.ਐਚ.ਓ. ਸੰਜੀਵ ਕਪੂਰ ਦੀ ਅਗਵਾਈ ਹੇਠ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ, ਜੋ ਇਲਾਕੇ ਵਿਚ ਲੁੱਟਾਂ-ਖੋਹਾਂ ਕਰਦੇ ਸਨ | ਫੜੇ ਗਏ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਸ਼ਾਹਕੋਟ ਦੀ ਮੀਟਿੰਗ

ਸ਼ਾਹਕੋਟ, 20 ਸਤੰਬਰ (ਸੁਖਦੀਪ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਮੇਲ ਸਿੰਘ ਰੇੜ੍ਹਵਾਂ ਦੀ ਪ੍ਰਧਾਨਗੀ ਹੇਠ ਸ਼ਾਹਕੋਟ ਜ਼ੋਨ ਦੀ ਪਿੰਡ ਰੇੜ੍ਹਵਾਂ ਵਿਖੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਆਦਮਪੁਰ ਵਲੋਂ ਤੀਜੀ ਰੁੱਖ ਲਗਾਓ ਮੁਹਿੰਮ

ਆਦਮਪੁਰ, 20 ਸਤੰਬਰ (ਰਮਨ ਦਵੇਸਰ)- ਲਾਇਨ ਕਲੱਬ ਆਦਮਪੁਰ ਵਲੋਂ ਪ੍ਰਧਾਨ ਲਾਇਨ ਮਨਮੋਹਨ ਸਿੰਘ ਬਾਬਾ ਦੀ ਅਗਵਾਈ ਵਿਚ ਤੀਸਰੀ ਰੁੱਖ ਲਗਾਓ ਮੁਹਿੰਮ ਤਹਿਤ ਲਾਇਨ ਆਈ ਹਸਪਤਾਲ ਵਿਖੇ 51 ਬੂਟੇ ਲਗਾਏ ਗਏ | ਇਸ ਮੌਕੇ ਮੁੱਖ ਮਹਿਮਾਨ ਵਜੋਂ ਲਾਇਨ ਖੜਕ ਸਿੰਘ (ਜ਼ੋਨਲ ਚੈਅਰਮੈਨ) ...

ਪੂਰੀ ਖ਼ਬਰ »

ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਸਾਥੀਆਂ ਸਮੇਤ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ

ਕਿਸ਼ਨਗੜ੍ਹ, 20 ਸਤੰਬਰ (ਹੁਸਨ ਲਾਲ)-ਡੇਰਾ ਸੰਤ ਸਰਵਣ ਦਾਸ ਸੱਚਖੰਡ ਬੱਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਆਪਣੇ ਸਾਥੀਆਂ ਸਮੇਤ ਨਤਮਸਤਕ ਹੋਏ | ਸਭ ਤੋਂ ਪਹਿਲਾਂ ਉਨ੍ਹਾਂ ਵਲੋਂ ਬ੍ਰਹਮਲੀਨ ਸੰਤ ਸਰਵਣ ਦਾਸ ਦੀ ਪ੍ਰਤਿਮਾ ਨੂੰ ...

ਪੂਰੀ ਖ਼ਬਰ »

ਹਰਕਮਲ ਸਿੰਘ ਮੁੱਧ ਸਰਬਸੰਮਤੀ ਨਾਲ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਚੁਣੇ ਗਏ

ਨਕੋਦਰ, 20 ਸਤੰਬਰ (ਤਿਲਕ ਰਾਜ ਸ਼ਰਮਾ)-ਸਥਾਨਕ ਤਹਿਸੀਲ ਕੰਪਲੈਕਸ 'ਚ ਨੰਬਰਦਾਰ ਯੂਨੀਅਨ ਨਕੋਦਰ ਦੀ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਇਸ ਚੋਣ 'ਚ ਹਰਕਮਲ ਸਿੰਘ ਮੁੱਧ ਨੂੰ ਪ੍ਰਧਾਨ, ਬਲਜੀਤ ਸਿੰਘ ਲਿੱਤਰਾਂ ਨੂੰ ਸੀਨੀਅਰ ਵਾਈਸ ਪ੍ਰਧਾਨ, ਲਾਭ ਸਿੰਘ ਨੂੰ ਵਾਇਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX