ਅੰਮਿ੍ਤਸਰ, 22 ਸਤੰਬਰ (ਰੇਸ਼ਮ ਸਿੰਘ)-ਡੀ.ਸੀ. ਦਫਤਰ ਕਰਮਚਾਰੀ ਯੂਨੀਅਨ ਦੀ ਦੋ ਰੋਜ਼ਾ ਹੜਤਾਲ ਦੇ ਅੱਜ ਪਹਿਲੇ ਦਿਨ ਹੀ ਲੋਕ ਖ਼ੱਜਲ ਖੁਆਰ ਹੋਣੇ ਸ਼ੁਰੂ ਹੋ ਗਏ ਹਨ | ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਸਮੂਹ 'ਚ ਸਥਿਤ ਸਮੂਹ ਦਫਤਰਾਂ ਦਾ ਕੰਮ ਕਾਜ ਠੱਪ ਰਿਹਾ ਤੇ ਇਸ ਨਾਲ ਡੀ.ਸੀ. ਦਫ਼ਤਰ ਦੀਆਂ ਸਮੂਹ ਸ਼ਾਖਾਵਾਂ ਤੋਂ ਇਲਾਵਾ ਐੱਸ.ਡੀ.ਐੱਮ. ਤਹਿਸੀਲ-1 ਤੇ 2 ਬਾਬਾ ਬਕਾਲਾ ਸਾਹਿਬ, ਅਜਨਾਲਾ, ਮਜੀਠਾ ਸਬ ਡਵੀਜ਼ਨਾਂ ਦਾ ਕੰਮ ਠੱਪ ਰਿਹਾ ਜਿਥੇ ਸਭ ਤੋਂ ਵੱਧ ਪ੍ਰੇਸ਼ਾਨੀ ਵਿਦਿਆਰਥੀਆਂ ਨੂੰ ਹੋਈ ਜਿਨ੍ਹਾਂ ਲਈ ਜਾਤੀ ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ, ਮੈਰਿਜ ਸਰਟੀਫਿਕੇਟ, ਰਜਿਸਟਰੀਆਂ ਆਦਿ ਦਾ ਕੰਮ ਠੱਪ ਰਿਹਾ ਤੇ ਵਿਦਿਆਰਥੀਆਂ ਤੇ ਆਮ ਲੋਕਾਂ ਨੂੰ ਬਿਨ੍ਹਾਂ ਕੰਮ ਕਰਵਾਏ ਹੀ ਮੁੜਨਾ ਪਿਆ | ਦੂਜੇ ਪਾਸੇ ਡੀ.ਸੀ. ਦਫ਼ਤਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਸ਼ਨੀਲ ਕੁਮਾਰ ਤੇ ਜਨ: ਸਕੱਤਰ ਦੀਪਕ ਕੁਮਾਰ ਨੇ ਕਿਹਾ ਕਿ ਹੜਤਾਲ ਕਾਰਨ ਹੋਈ ਪ੍ਰੇਸ਼ਾਨੀ ਲਈ ਮੁਲਾਜ਼ਮ ਨਹੀਂ ਬਲਕਿ ਸਰਕਾਰ ਜ਼ਿੰਮੇਵਾਰ ਹੈ ਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੀ ਨਹੀਂ ਮੰਨੀਆਂ ਜਾ ਰਹੀਆਂ ਜਿਸ ਕਾਰਨ ਉਨ੍ਹਾਂ ਨੂੰ ਹੜਤਾਲਾਂ ਕਰਨੀਆਂ ਪੈ ਰਹੀਆਂ ਹਨ | ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਭਲਕੇ ਵੀ ਹੜਤਾਲ ਕਰਨਗੇ ਤੇ ਇਸ ਤੋਂ ਬਾਅਦ ਜੋ ਵੀ ਅਗਲਾ ਐਕਸ਼ਨ ਪ੍ਰੋਗਰਾਮ ਮਿਲਿਆ, ਉਸ 'ਤੇ ਵੀ ਪਹਿਰਾ ਦੇਣਗੇ |
ਮਜੀਠਾ, 22 ਸਤੰਬਰ (ਮਨਿੰਦਰ ਸਿੰਘ ਸੋਖੀ)-ਉਪ ਮੰਡਲ ਮਜੀਠਾ ਅਧੀਨ ਪੈਂਦੇ ਐਸ. ਡੀ. ਐਮ. ਦਫ਼ਤਰ ਤੋਂ ਇਲਾਵਾ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਦਫ਼ਤਰਾਂ ਦੇ ਮੁਲਾਜ਼ਮ ਪੰਜਾਬ ਸਰਕਾਰ ਵਲੋਂ ਪਿਛਲੀਆਂ ਮੀਟਿੰਗਾਂ 'ਚ ਮੰਗਾਂ ਤੇ ਬਣੀਆਂ ਸਹਿਮਤੀਆਂ ਨੂੰ ਹੁਣ ਤੱਕ ਅਮਲੀ ...
ਅਜਨਾਲਾ, 22 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਹਲਕਾ ਅਜਨਾਲਾ 'ਚ ਅਕਾਲੀ ਦਲ (ਬ) ਦੇ ਜਥੇਬੰਦਕ ਢਾਂਚੇ 'ਚ ਨਵੀਂ ਰੂਹ ਫੂਕਣ ਤੇ ਵੋਟਰਾਂ ਦੀ ਲਾਮਬੰਦੀ ਲਈ ਚੋਣ ਸਰਗਰਮੀਆਂ ਵਿੱਢਣ ਹਿੱਤ ਪਾਰਟੀ ਵਲੋਂ ਐਲਾਨੇ ਗਏ ਅਕਾਲੀ-ਬਸਪਾ ਗੱਠਜੋੜ ਉਮੀਦਵਾਰ ਤੇ ਕੌਮੀ ਮੀਤ ਪ੍ਰਧਾਨ ...
ਮਜੀਠਾ, 22 ਸਤੰਬਰ (ਮਨਿੰਦਰ ਸਿੰਘ ਸੋਖੀ)-ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਪੰਜਾਬ ਦੇ ਲੋਕਾਂ ਨੂੰ ਦਫ਼ਤਰਾਂ 'ਚ ਸਮੇਂ ਸਿਰ ਇਨਸਾਫ ਦਿਵਾਉਣ ਦੇ ਮਕਸਦ ਨਾਲ ਆਪਣਾ ਆਹੁਦਾ ਸੰਭਾਲਦੇ ਹੀ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ 'ਚ ਅਫ਼ਸਰਾਂ ਤੇ ...
ਅੰਮਿ੍ਤਸਰ, 22 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲ੍ਹੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ | ਅਧਿਕਾਰੀਆਂ ਨੇ ਦੱਸਿਆ ਕਿ ਵਿਸਫੋਟਕ ਸਮੱਗਰੀ ਨਿਰਮਾਣ ਅਧੀਨ ਮਿਡਲ ਸਕੂਲ ਦੀ ...
ਅੰਮਿ੍ਤਸਰ, 22 ਸਤੰਬਰ (ਸੁਰਿੰਦਰ ਕੋਛੜ)-ਪੂਰਬੀ ਅਫ਼ਗਾਨਿਸਤਾਨ 'ਚ ਤਾਲਿਬਾਨ ਦੇ ਵਾਹਨਾਂ 'ਤੇ ਹੋਏ ਹਮਲਿਆਂ 'ਚ ਘੱਟੋ ਘੱਟ ਦੋ ਤਾਲਿਬਾਨੀ ਲੜਾਕਿਆਂ ਅਤੇ ਤਿੰਨ ਹੋਰ ਨਾਗਰਿਕਾਂ ਦੀ ਮੌਤ ਹੋ ਗਈ | ਚਸ਼ਮਦੀਦ ਗਵਾਹਾਂ ਨੇ ਦੱਸਿਆ ਕਿ ਬੰਦੂਕਧਾਰੀਆਂ ਨੇ ਨੰਗਰਹਾਰ ਦੀ ...
ਅੰਮਿ੍ਤਸਰ, 22 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-'ਬੇਅਦਬੀ ਮਾਮਲਿਆਂ 'ਚ ਇਨਸਾਫ਼ ਦਵਾਉਣ ਬਾਰੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਬਿਆਨ ਕਾਂਗਰਸ ਦਾ ਮਹਿਜ਼ ਇਕ ਚੁਣਾਵੀ ਸਟੰਟ ਹੈ ਕਿਉਂਕਿ ਹੁਣ ਤੋਂ ਲੈ ਕੇ ਪਿਛਲੇ ਸਾਢੇ 4 ਸਾਲਾਂ ਤੋਂ ਪੰਜਾਬ ...
ਸੁਲਤਾਨਵਿੰਡ, 22 ਸਤੰਬਰ (ਗੁਰਨਾਮ ਸਿੰਘ ਬੁੱਟਰ)-ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਪਣੇ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲੇ ਦਿਨ ਹੀ ਪੰਜਾਬ ਭਰ ਦੇ ਦਲਿਤ ਭਾਈਚਾਰੇ ਦੇ ਬਿਜਲੀ ਬਿੱਲ ਮੁਆਫ਼ ਕਰਨ ਦੇ ਐਲਾਨ ਨਾਲ ਲੋਕ ਖੁਸ਼ੀ ਨਾਲ ਬਾਗੋ-ਬਾਗ ਹਨ | ...
ਅੰਮਿ੍ਤਸਰ, 22 ਸਤੰਬਰ (ਜਸਵੰਤ ਸਿੰਘ ਜੱਸ)-ਸਮਾਜ ਸੇਵੀ ਸੰਸਥਾ ਅੰਮਿ੍ਤਸਰ ਵਿਕਾਸ ਮੰਚ ਨੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖ ਕੇ ਸੂਬੇ ਵਿਚ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ ਸਤਿਕਾਰ ਦੇਣ ਦੀ ਮੰਗ ਕੀਤੀ ਹੈ | ਮੰਚ ਦੇ ਸਰਪ੍ਰਸਤ ਡਾ: ਚਰਨਜੀਤ ...
ਚੋਗਾਵਾਂ, 22 ਸਤੰਬਰ (ਗੁਰਬਿੰਦਰ ਸਿੰਘ ਬਾਗੀ)-ਪੁੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਸਰਹੱਦੀ ਪਿੰਡ ਚਵਿੰਡਾ ਕਲਾਂ, ਕੋਹਾਲਾ, ਠੱਠਾ, ਲੋਪੋਕੇ, ਵੈਰੋਕੇ, ਭੁੱਲਰ, ਟਪਿਆਲਾ, ਮੰਜ, ਕੱਕੜ, ਲੋਧੀਗੁੱਜਰ ਤੇ ਪ੍ਰਮੁੱਖ ਕਸਬੇ ਚੋਗਾਵਾਂ/ਲੋਪੋਕੇ ਵਿਖੇ ਨਸ਼ਿਆਂ ਦਾ ਕਾਰੋਬਾਰ ...
ਅੰਮਿ੍ਤਸਰ, 22 ਸਤੰਬਰ (ਰੇਸ਼ਮ ਸਿੰਘ)-ਪਤੀ ਤੇ ਸਹੁਰੇ ਪਰਿਵਾਰ ਤੋਂ ਕਥਿਤ ਸਤਾਈ ਗਈ ਇਕ ਨਵ-ਵਿਆਹੁਤਾ ਵਲੋਂ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ ਗਈ ਹੈ ਜਿਸ ਦੀ ਹਾਲਤ ਗੰਭੀਰ ਬਣੀ ਹੋਈ ਹੈ | ਇਥੇ ਗੁਰੂ ਨਾਨਕ ਦੇਵ ਯੁੂਨੀਵਰਸਿਟੀ ਵਿਖੇ ਜ਼ੇਰੇ ਇਲਾਜ ਵਿਆਹੁਤਾ ਦੀ ਸ਼ਨਾਖਤ ...
ਵੇਰਕਾ, 22 ਸਤੰਬਰ (ਪਰਮਜੀਤ ਸਿੰਘ ਬੱਗਾ)-ਥਾਣਾ ਵੱਲਾ ਖੇਤਰ 'ਚ ਬੀਤੇ ਮੰਗਲਵਾਰ ਦੀ ਦੇਰ ਸ਼ਾਮ ਨੂੰ ਮਹਿਤਾ ਵੱਲਾ ਰੋਡ 'ਤੇ ਮੋਟਰਸਾਈਕਲ 'ਤੇ ਸਵਾਰ 3 ਅਣਪਛਾਤੇ ਲੁਟੇਰਿਆਂ ਵਲੋਂ ਰਿਵਾਲਵਰ ਦਿਖਾ ਕੇੇ ਇਕ ਕਰਿਆਨਾ ਮਾਲਕ ਪਾਸੋਂ 40 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਫਰਾਰ ...
ਅੰਮਿ੍ਤਸਰ, 22 ਸਤੰਬਰ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਮੈਨੇਜਮੈਂਟ ਵਲੋਂ ਡਾ: ਬਲਬੀਰ ਸਿੰਘ ਸੈਣੀ ਨੂੰ ਸੈਂਟਰਲ ਖ਼ਾਲਸਾ ਯਤੀਮਖਾਨਾ ਵਿਖੇ ਮੁੜ ਆਨਰੇਰੀ ਸੁਪਰਡੈਂਟ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਦੀਵਾਨ ਦੇ ਆਨਰੇਰੀ ਸਕੱਤਰ ਸਵਿੰਦਰ ਸਿੰਘ ...
ਅੰਮਿ੍ਤਸਰ, 22 ਸਤੰਬਰ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਗੁ: ਪ੍ਰ: ਕਮੇਟੀ ਦੀ ਅੰਤਿੰ੍ਰਗ ਕਮੇਟੀ ਦੀ ਇਕੱਤਰਤਾ 23 ਸਤੰਬਰ ਨੂੰ ਸ਼ੋ੍ਰਮਣੀ ਕਮੇਟੀ ਮੁੱਖ ਦਫ਼ਤਰ ਦੇ ਕਾਨਫਰੰਸ ਹਾਲ ਵਿਖੇ ਹੋਵੇਗੀ | ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ 'ਚ ...
ਜੇਠੂਵਾਲ, 22 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਅਕਾਲੀ ਦਲ ਦੇ ਹਲਕਾ ਮਜੀਠਾ ਦੇ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਓ.ਐੱਸ. ਡੀ. ਮੇਜਰ ਸ਼ਿਵਚਰਨ ਸਿੰਘ ਸ਼ਿਵੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਹਾਈਕਮਾਂਡ ਵਲੋਂ ਭਾਵੇਂ ਕਿ ਕੈਪਟਨ ...
ਤਰਨ ਤਾਰਨ, 22 ਸਤੰਬਰ (ਹਰਿੰਦਰ ਸਿੰਘ)-ਵੀਜ਼ਾ ਮਾਹਿਰ ਗੈਵੀ ਕਲੇਰ ਲਗਾਤਾਰ ਵਿਦਿਆਰਥੀਆਂ ਦੇ ਵਿਦੇਸ਼ 'ਚ ਜਾ ਕੇ ਪੜ੍ਹਾਈ ਕਰਨ ਦਾ ਸੁਪਨਾ ਪੂਰਾ ਕਰ ਰਹੇ ਹਨ | ਇਸੇ ਕੜੀ ਤਹਿਤ ਇਕ ਹੋਰ ਵਿਦਿਆਰਥਣ ਨਵਜੀਤ ਕੌਰ ਪਤਨੀ ਪਿੰਸਪਾਲ ਸਿੰਘ ਦਾ ਯੂ.ਕੇ ਦਾ ਸਪਾਊਸ ਵੀਜ਼ਾ ਲਗਵਾ ...
ਅੰਮਿ੍ਤਸਰ, 22 ਸਤੰਬਰ (ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ 'ਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ ਤੇ ਜਸਟਿਨ ਟਰੂਡੋ ਨੂੰ ਵੱਡੀ ਧਿਰ ਵਜੋਂ ਮੁੜ ਉਭਰਨ ਲਈ ਵਧਾਈ ਦਿੱਤੀ ਹੈ | ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਜਾਬੀ ...
ਅੰਮਿ੍ਤਸਰ, 22 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮਿ੍ਤਸਰ ਦੇ ਵਿਦਿਆਰਥੀਆਂ ਵਲੋਂ ਪੰਜਾਬ ਰਾਜ ਬੈਡਮਿੰਟਨ ਚੈਂਪਿਅਨਸ਼ਿਪ 2021-22 ਅੰਡਰ 13 'ਚ ਵਧੀਆ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਜਮਾਤ 7ਵੀਂ ਦੇ ਵਿਦਿਆਰਥੀ ...
ਚੱਬਾ, 22 ਸਤੰਬਰ (ਜੱਸਾ ਅਨਜਾਣ) ਸਰਕਾਰੀ ਸੀਨੀਅਰ ਸੰਕੈਡਰੀ ਸਮਾਰਟ ਸਕੂਲ ਚੱਬਾ ਵਿਖੇ ਪਿ੍ੰਸੀਪਲ ਅਵਤਾਰ ਸਿੰਘ ਦੀ ਅਗਵਾਈ ਹੇਠ ਐੱਨ.ਜੀ.ਓ. ਵਲੋਂ ਨੰਨੀਕਲੀ ਫਾਊਾਡੇਸ਼ਨ ਵਲੋਂ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸਤਿੰਦਰਬੀਰ ਸਿੰਘ ...
ਚੱਬਾ, 22 ਸਤੰਬਰ (ਜੱਸਾ ਅਨਜਾਣ)-ਬ੍ਰਹਮਗਿਆਨੀ ਬਾਬਾ ਨਾਂਗਾ ਜੀ ਦੇ ਸਲਾਨਾ ਜੋੜ ਮੇਲੇ ਨੂੰ ਸਮਰਪਿਤ ਪਿੰਡ ਚੱਬਾ ਵਿਖੇ ਗੁਰਦੁਆਰਾ ਲੋਕਲ ਕਮੇਟੀ ਤੇ ਨਗਰ ਵਾਸੀਆਂ ਦੇ ਸਹਿਯੋਗ ਸਦਕਾ ਧਾਰਮਿਕ ਸਮਾਗਮ ਤੇ ਕਬੱਡੀ ਕੱਪ ਕਰਵਾਏ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ...
ਅੰਮਿ੍ਤਸਰ, 22 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਮੱੁਖ ਮੰਤਰੀ ਪੰਜਾਬ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਅੱਜ ਪਹਿਲੀ ਵਾਰ ਸ੍ਰੀ ਦੁਰਗਿਆਣਾ ਮੰਦਰ ਨਤਮਸਤਕ ਹੋਣ ਪਹੁੰਚੇ | ਉਨ੍ਹਾਂ ਨਾਲ ਉਪ ਮੱੁਖ ਮੰਤਰੀ ਓ. ਪੀ. ਸੋਨੀ ਤੇ ਸੁਖਜਿੰਦਰ ਸਿੰਘ ਰੰਧਾਵਾ, ਪੰਜਾਬ ...
ਜੰਡਿਆਲਾ ਗੁਰੂ, 22 ਸਤੰਬਰ (ਰਣਜੀਤ ਸਿੰਘ ਜੋਸਨ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ਸਾਬਕਾ ਵਿਧਾਇਕ ਮਲਕੀਅਤ ਸਿੰਘ ਏ. ਆਰ. ਨੂੰ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ...
ਅਟਾਰੀ, 22 ਸਤੰਬਰ (ਗੁਰਦੀਪ ਸਿੰਘ ਅਟਾਰੀ)-ਕੋਵਿਡ ਕਾਰਨ ਭਾਰਤ 'ਚ 2 ਸਾਲਾਂ ਤੋਂ ਠਹਿਰੇ 119 ਪਾਕਿਸਤਾਨੀ ਨਾਗਰਿਕ ਸਵਦੇਸ਼ ਜਾਣ ਲਈ ਕੌਮਾਂਤਰੀ ਸਰਹੱਦ ਅਟਾਰੀ-ਵਾਹਗਾ ਵਿਖੇ ਤੜਕਸਾਰ ਹੀ ਪਹੁੰਚ ਗਏ ਸਨ, ਪਰ ਉਨ੍ਹਾਂ ਕੋਲ ਪਾਕਿਸਤਾਨ ਜਾਣ ਲਈ ਲੋੜੀਂਦੇ ਕਾਗਜ਼ ਪੱਤਰ ਪੂਰੇ ...
ਅੰਮਿ੍ਤਸਰ, 22 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੱਜ ਉਸ ਵੇਲੇ ਵਿਦਿਆਰਥੀਆਂ ਦੇ ਮਨਾਂ 'ਚ ਤੇਜ ਰੋਸ ਪੈਦਾ ਹੋ ਗਿਆ ਜਦੋਂ ਆਰਟਸ ਕੰਟੀਨ ਦੇ ਕੋਲ ਪਾਨ ਦਾ ਖੋਖਾ ਲੱਗਾ ਦੇਖਿਆ | ਦਰਅਸਲ 'ਚ ਬਾਲੀਵੁੱਡ ਦੀ ਇਕ ਫਿਲਮ ਦੀ ਸ਼ੂਟਿੰਗ ...
ਅੰਮਿ੍ਤਸਰ, 22 ਸਤੰਬਰ (ਗਗਨਦੀਪ ਸ਼ਰਮਾ)-ਪੰਜਾਬ ਰੋਡਵੇਜ਼ ਵਰਕਸ਼ਾਪ 'ਚ ਪਾਣੀ ਦੀ ਨਿਕਾਸੀ ਦਾ ਕੋਈ ਪ੍ਰਬੰਧ ਨਹੀਂ ਹੈ | ਬਰਸਾਤ ਦਾ ਗੰਦਾ ਪਾਣੀ ਇਕ-ਦੋ ਦਿਨ ਨਹੀਂ ਬਲਕਿ ਹਫ਼ਤਾ-ਹਫ਼ਤਾ ਖੜ੍ਹਾ ਰਹਿੰਦਾ ਹੈ | ਸਿੱਟੇ ਵਜੋਂ ਵਰਕਸ਼ਾਪ 'ਚ ਕੰਮ ਕਰਦੇ ਮੁਲਾਜ਼ਮਾਂ ਨੂੰ ...
ਬਰੇਸ਼ੀਆ (ਇਟਲੀ), 22 ਸਤੰਬਰ (ਬਲਦੇਵ ਸਿੰਘ ਬੂਰੇ ਜੱਟਾਂ)-ਤਕਰੀਬਨ ਇਕ ਸਾਲ ਪਹਿਲਾਂ 20 ਕੁ ਸਾਲ ਦੀ ਛੋਟੀ ਉਮਰੇ ਇਟਲੀ ਜਾ ਕੇ ਸਖ਼ਤ ਮਿਹਨਤ ਕਰਕੇ ਕੁਝ ਮਹੀਨੇ ਪਹਿਲਾਂ ਹੀ ਇਟਲੀ ਦੀ ਪੱਕੀ ਨਾਗਰਿਕਤਾ ਹਾਸਲ ਕਰ ਚੁੱਕੇ ਅੰਮਿ੍ਤਸਰ ਜ਼ਿਲ੍ਹੇ ਦੇ ਪਿੰਡ ਢੱਡੇ ਦੇ ਜੰਮਪਲ ...
ਅੰਮਿ੍ਤਸਰ, 22 ਸਤੰਬਰ (ਰੇਸ਼ਮ ਸਿੰਘ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅੱਜ ਅੰਮਿ੍ਤਸਰ ਆਮਦ ਮੌਕੇ ਜਿਥੇ ਆਮ ਲੋਕਾਂ ਨਾਲ ਖੱੁਲ੍ਹ ਕੇ ਮਿਲਣ ਦੀ ਚਰਚਾ ਸਿਆਸੀ ਗਲਿਆਰਿਆਂ 'ਚ ਸ਼ੁਰੂ ਹੋ ਗਈ ਹੈ ਕਿ ਪਹਿਲਾ ਅਜਿਹਾ ਮੁੱਖ ਮੰਤਰੀ ਹੈ ਜੋ ਆਮ ਲੋਕਾਂ ਦੇ ਵੀ ਘਰ ਜਾਣ ਤੋਂ ...
ਛੇਹਰਟਾ, 22 ਸਤੰਬਰ (ਵਡਾਲੀ)-ਕਾਂਗਰਸ ਹਾਈ ਕਮਾਨ ਵਲੋਂ ਬੀਤੇ ਦਿਨੀਂ ਪੰਜਾਬ ਸਰਕਾਰ 'ਚ ਕੀਤੇ ਗਏ ਵੱਡੇ ਰੱਦੋਬਦਲ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਤੋਂ ਹਟਾ ਕੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਪੰਜਾਬ ਬਣਾਇਆ ਗਿਆ ਹੈ, ਉਥੇ ਹੀ ਮਾਝੇ ਦੇ ...
ਮਾਨਾਂਵਾਲਾ, 21 ਸਤੰਬਰ (ਗੁਰਦੀਪ ਸਿੰਘ ਨਾਗੀ)-ਕਾਂਗਰਸ ਪਾਰਟੀ ਦੀ ਹਾਈਕਮਾਨ ਨੇ ਜਿਥੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਨੂੰ ਮੈਦਾਨ 'ਚ ਉਤਾਰਿਆ ਹੈ, ਉਥੇ ਅੰਮਿ੍ਤਸਰ ਜ਼ਿਲ੍ਹੇ ਨਾਲ ਸੰਬਧਿਤ ਓ.ਪੀ. ਸੋਨੀ ਦੇ ਉੱਪ ਮੁੱਖ ਮੰਤਰੀ ਬਣਨ ਨਾਲ ...
ਅੰਮਿ੍ਤਸਰ, 22 ਸਤੰਬਰ (ਗਗਨਦੀਪ ਸ਼ਰਮਾ)-ਸੰਤ ਫਰਾਂਸਿਸ ਸਕੂਲ 'ਚ ਪ੍ਰੈਸ ਕਾਨਫ਼ਰੰਸ ਕੀਤੀ ਗਈ, ਜਿਸ 'ਚ ਫਾਦਰ ਥੋਮਸ, ਫਾਦਰ ਜੋਸ ਤੇ ਵਕੀਲ ਸੁਰਮੀਤ ਸਿੰਘ ਸੀਕਰੀ ਸ਼ਾਮਲ ਹੋਏ | ਉਨ੍ਹਾਂ ਪਿਛਲੇ ਦਿਨੀਂ ਆਪਣੇ ਸਕੂਲ 'ਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਵਲੋਂ ਸਕੂਲ ਫ਼ੀਸ ...
ਅੰਮਿ੍ਤਸਰ, 22 ਸਤੰਬਰ (ਰੇਸ਼ਮ ਸਿੰਘ)-ਕੋਰੋਨਾ ਦੇ ਅੱਜ ਚਾਰ ਨਵੇਂ ਮਰੀਜ਼ ਮਿਲੇ ਹਨ ਜਦੋਂ ਕਿ ਇਕ ਹੋਰ ਮਰੀਜ਼ ਦੀ ਅੱਜ ਕੋਰੋਨਾ ਨਾਲ ਮੌਤ ਹੋਈ ਹੈ | ਜਿਸ ਨਾਲ ਹੁਣ ਤੱਕ ਹੋਈਆਂ ਮੌਤਾਂ ਦੀ ਗਿਣਤੀ 1591 ਹੋ ਗਈ ਹੈ | ਇਸ ਦੇ ਨਾਲ ਹੀ ਅੱਜ ਇਕ ਹੋਰ ਮਰੀਜ਼ ਕੋਰੋਨਾ ਮੁਕਤ ਹੋਇਆ ਹੈ ...
ਅੰਮਿ੍ਤਸਰ, 22 ਸਤੰਬਰ (ਰੇਸ਼ਮ ਸਿੰਘ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਅਹੁਦਾ ਸੰਭਾਲੇ ਜਾਣ ਉਪਰੰਤ ਹੀ ਸਰਕਾਰ ਵਲੋਂ ਤਿੰਨ ਪ੍ਰਮੁੱਖ ਸ਼ਹਿਰਾਂ ਅੰਮਿ੍ਤਸਰ, ਜਲੰਧਰ ਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਦੀਆਂ ਕੀਤੀਆਂ ਬਦਲੀਆਂ ਤਹਿਤ ਪੁਲਿਸ ਕਮਿਸ਼ਨਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX