ਤਰਨ ਤਾਰਨ, 22 ਸਤੰਬਰ (ਹਰਿੰਦਰ ਸਿੰਘ)-ਅਡਾਨੀ-ਅੰਬਾਨੀ ਵਰਗੇ ਦੇਸ਼ੀ-ਵਿਦੇਸ਼ੀ ਕਾਰਪੋਰੇਟ ਲੋਟੂਆਂ ਦੀ ਮੁਨਾਫਿਆਂ ਦੀ ਭੁੱਖ ਪੂਰੀ ਕਰਨ ਲਈ ਕਿਸਾਨਾਂ-ਖਪਤਕਾਰਾਂ ਤੇ ਆਮ ਲੋਕਾਂ ਦੀ ਸੰਘੀ ਘੁੱਟਣ ਲਈ ਮੋਦੀ ਸਰਕਾਰ ਵਲੋਂ ਘੜੇ ਗਏ ਖੇਤੀ ਨਾਲ ਸਬੰਧਤ ਕਾਲੇ ਕਾਨੂੰਨਾਂ ਖਿਲਾਫ਼ ਜਾਰੀ ਕਿਸਾਨ ਸੰਘਰਸ਼ ਨੇ ਫਿਰਕੂ-ਫਾਸ਼ੀ ਸਰਕਾਰ ਦੀਆਂ ਚੂਲਾਂ ਹਿਲਾ ਦਿੱਤੀਆਂ ਹਨ | ਦੇਸ਼ ਦੇ ਲੋਕਾਂ ਵਲੋਂ ਮਿਲੇ ਅਪਾਰ ਜਨ ਸਮਰਥਨ ਸਦਕਾ ਇਹ ਸੰਘਰਸ਼ ਹੁਣ ਸਹੀ ਅਰਥਾਂ ਵਿਚ ਲੋਕ ਯੁੱਧ ਦਾ ਰੂਪ ਵਟਾ ਚੁੱਕਾ ਹੈ ਅਤੇ ਇਸ ਦੀਆਂ ਗੂੰਜਾਂ ਵਿਸ਼ਵ ਭਰ ਵਿਚ ਸੁਣੀਆਂ ਜਾ ਰਹੀਆਂ ਹਨ | ਉਕਤ ਸ਼ਬਦ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਜਨਰਲ ਸਕੱਤਰ ਮੰਗਤ ਰਾਮ ਪਾਸਲਾ ਨੇ ਪਾਰਟੀ ਵਲੋਂ ਸ਼ਹੀਦ ਭਗਤ ਦੇ ਜਨਮ ਦਿਨ ਨੂੰ ਸਮਰਪਿਤ ਗਾਂਧੀ ਪਾਰਕ ਤਰਨ ਤਾਰਨ 'ਚ ਕਰਵਾਈ ਗਈ ਕਾਨਫਰੰਸ ਵਿਚ ਇਕੱਤਰ ਲੋਕਾਂ ਦੇ ਭਰਵੇ ਇਕੱਠ ਨੂੰ ਸੰਬੋਧਨ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਇਸ ਸ਼ਾਨਾਮੱਤੇ ਸੰਘਰਸ਼ ਦੀ ਫਤਹਿ, ਜਿਸ ਦੀਆਂ ਪੂਰਨ ਸੰਭਾਵਨਾਵਾਂ ਹਨ, ਭਵਿੱਖ ਵਿਚ ਕਿਰਤੀ ਸ਼੍ਰੇਣੀ ਦੇ ਸੰਘਰਸ਼ਾਂ ਦੀਆਂ ਜਿੱਤਾਂ ਦੇ ਰਾਹ ਪੱਧਰੇ ਕਰੇਗੀ | ਪਾਸਲਾ ਨੇ ਕਿਹਾ ਕਿ ਕਿਸਾਨੀ ਦੇ ਹੱਕ ਵਿਚ ਨਿੱਤਰੀ ਲੋਕ ਸ਼ਕਤੀ ਨੇ ਮੋਦੀ ਸਰਕਾਰ ਅਤੇ ਸੰਘ ਪਰਿਵਾਰ ਦੀਆਂ ਉਕਤ ਲੋਕ ਯੁੱਧ ਨੂੰ ਫਿਰਕੂ ਲੀਹਾਂ ਉੱਪਰ ਵੰਡਣ ਅਤੇ ਬਦਨਾਮ ਕਰਨ ਦੀਆਂ ਸਾਜਿਸ਼ਾਂ ਘੱਟੇ ਰੋਲ ਦਿੱਤੀਆਂ ਹਨ | ਪਾਸਲਾ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਇਸ ਸੰਘਰਸ਼ ਨੂੰ ਜਬਰ ਰਾਹੀਂ ਦਬਾਉਣ ਦੇ ਕੋਝੇ ਮਨਸੂਬਿਆਂ ਤੋਂ ਬਾਜ ਆਵੇ | ਕਾਨਫਰੰਸ ਵਲੋਂ ਸਰਬਸੰਮਤੀ ਨਾਲ ਸੰਯੁਕਤ ਕਿਸਾਨ ਮੋਰਚੇ ਵਲੋ 27 ਸਤੰਬਰ ਦੇ ਭਾਰਤ ਬੰਦ ਵਿਚ ਪੂਰੀ ਸ਼ਕਤੀ ਨਾਲ ੍ਹਮੂਲੀਅਤ ਕਰਨ ਦਾ ਮਤਾ ਪਾਸ ਕੀਤਾ ਗਿਆ | ਕਾਨਫਰੰਸ ਦੀ ਪ੍ਰਧਾਨਗੀ ਮੁਖਤਾਰ ਸਿੰਘ ਮੱਲਾ, ਦਲਜੀਤ ਸਿੰਘ ਦਿਆਲਪੁਰਾ, ਸੁਲੱਖਣ ਸਿੰਘ ਤੁੜ, ਕਰਮ ਸਿੰਘ ਫਤਿਆਬਾਫ ਤੇ ਆਧਾਰਿਤ ਪ੍ਰਧਾਨਗੀ ਮੰਡਲ ਨੇ ਕੀਤੀ | ਇਸ ਮੌਕੇ ਜਸਪਾਲ ਸਿੰਘ ਝਬਾਲ, ਚਮਨ ਲਾਲ ਦਰਾਜਕੇ, ਬਲਦੇਵ ਸਿੰਘ ਪੰਡੋਰੀ, ਸੁਲੱਖਣ ਸਿੰਘ ਤੁੜ, ਜਸਬੀਰ ਸਿੰਘ ਵੈਰੋਵਾਲ, ਨਿਰਪਾਲ ਸਿੰਘ ਜਾਉਣੇਕੇ, ਕੁਲਵੰਤ ਸਿੰਘ ਗੋਹਲਵੜ, ਹਰਜਿੰਦਰ ਸਿੰਘ ਚੂੰਘ, ਸਵਿੰਦਰ ਸਿੰਘ ਚੱਕ, ਪਿ੍ੰਸੀਪਲ ਦਲਬੀਰ ਸਿੰਘ ਦਲਿਓ, ਜਸਬੀਰ ਕੌਰ, ਲਖਵਿੰਦਰ ਕੌਰ ਝਬਾਲ, ਧਰਮ ਸਿੰਘ ਪੱਟੀ, ਹਰਭਜਨ ਸਿੰਘ ਪੱਟੀ ਨੇ ਸੰਬੋਧਨ ਕੀਤਾ |
ਅਮਰਕੋਟ, 22 ਸਤੰਬਰ (ਗੁਰਚਰਨ ਸਿੰਘ ਭੱਟੀ)-ਪੰਜਾਬ ਭਰ 'ਚ ਚਲੇ ਸਿੱਖ ਸੰਘਰਸ਼ ਦੌਰਾਨ ਬੱਬਰਾਂ ਦੇ ਪਿੰਡ ਵਜੋਂ ਮਸ਼ਹੂਰ ਪਿੰਡ ਦਾਸੂਵਾਲ ਤੋਂ ਖਾੜਕੂਵਾਦ ਦੇ ਸਮੇਂ ਦੱਬਿਆ ਭਾਰੀ ਮਾਤਰਾ ਵਿਚ ਅਸਲ੍ਹਾ ਬਰਾਮਦ ਹੋਣ ਦੀ ਜਾਣਕਾਰੀ ਮਿਲੀ | ਇਸ ਪਿੰਡ ਦੇ ਮਸ਼ਹੂਰ ਬੱਬਰ ...
ਪੱਟੀ, 22 ਸਤੰਬਰ (ਖਹਿਰਾ/ਕਾਲੇਕੇ)-ਸੰਯੁਕਤ ਕਿਸਾਨ ਮੋਰਚਾ ਦੇ 27 ਸਤੰਬਰ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਹਰਜੀਤ ਸਿੰਘ ਰਵੀ ਅਤੇ ਜ਼ੋਨ ਚੋਹਲਾ ਸਾਹਿਬ ਦੇ ਜ਼ੋਨ ਪ੍ਰਧਾਨ ਪ੍ਰਗਟ ਸਿੰਘ ...
ਤਰਨ ਤਾਰਨ, 22 ਸਤੰਬਰ (ਹਰਿੰਦਰ ਸਿੰਘ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਨੈਸ਼ਨਲ ਗਰੀਨ ਟਿ੍ਬਿਊਨਲ ਨਵੀਂ ਦਿੱਲੀ ਰਾਹੀਂ ਜਾਰੀ ਹੁਕਮਾਂ ਦੀ ਸਖਤੀ ਨਾਲ ਪਾਲਣਾ ਕਰਦੇ ਹੋਏ ਜ਼ਿਲ੍ਹੇ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਜ਼ਿਲ੍ਹੇ ਦੇ ਹਰੇਕ ...
ਪੱਟੀ, 22 ਸਤੰਬਰ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਸਿੰਘ ਕਾਲੇਕੇ)-ਸਬ ਡਵੀਜਨ ਪੱਟੀ ਨਾਲ ਸਬੰਧਿਤ ਰਾਸ਼ਨ ਡੀਪੂ ਹੋਲਡਰਾਂ ਦੀ ਮੀਟਿੰਗ ਹੋਈ | ਜਿਸ ਵਿਚ ਡਾਕਟਰ ਤਰਸੇਮ ਸਿੰਘ ਲੌਹੁਕਾ ਰਾਸ਼ਨ ਡੀਪੂ ਯੂਨੀਅਨ ਦੇ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ | ਪ੍ਰਧਾਨ ਬਣਨ ...
ਫਤਿਆਬਾਦ, 22 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਪਿਛਲੇ 55 ਮਹੀਨਿਆਂ ਤੋਂ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲੀ ਕਾਂਗਰਸ ਪਾਰਟੀ ਜਿਸ ਨੂੰ ਮਰਜੀ ਮੁੱਖ ਮੰਤਰੀ ਬਣਾ ਲਵੇ ਪਰ ਕਾਂਗਰਸ ਦੇ ਮੱਥੇ ਤੋਂ ਲੋਕਾਂ ਨਾਲ ਕੀਤੇ ਗਲਤ ਵਾਅਦਿਆਂ ਅਤੇ ...
ਪੱਟੀ, 22 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੱਟੀ ਦੇ ਖੇਡ ਸਟੇਡੀਅਮ ਵਿਖੇ ਬਾਬਾ ਬਿਧੀ ਚੰਦ ਵਾਲੀਬਾਲ ਕਲੱਬ ਵਲੋਂ ਵਾਲੀਬਾਲ ਦੇ ਲੀਗ ਮੈਚ ਕਰਵਾਏ ਗਏ | ਜਿਸ 'ਚ ਇਲਾਕੇ ਦੀਆਂ ਦਸ ਵਾਲੀਬਾਲ ਟੀਮਾਂ ਪਿੰਡ ਸ਼ਹੀਦ, ਪਿ੍ੰਗੜੀ, ਭਿੱਖੀਵਿੰਡ, ...
ਤਰਨ ਤਾਰਨ, 22 ਸਤੰਬਰ (ਹਰਿੰਦਰ ਸਿੰਘ)-ਵੀਜ਼ਾ ਮਾਹਿਰ ਗੈਵੀ ਕਲੇਰ ਲਗਾਤਾਰ ਵਿਦਿਆਰਥੀਆਂ ਦੇ ਵਿਦੇਸ਼ 'ਚ ਜਾ ਕੇ ਪੜ੍ਹਾਈ ਕਰਨ ਦਾ ਸੁਪਨਾ ਪੂਰਾ ਕਰ ਰਹੇ ਹਨ | ਇਸੇ ਕੜੀ ਤਹਿਤ ਇਕ ਹੋਰ ਵਿਦਿਆਰਥਣ ਨਵਜੀਤ ਕੌਰ ਪਤਨੀ ਪਿੰਸਪਾਲ ਸਿੰਘ ਦਾ ਯੂ.ਕੇ ਦਾ ਸਪਾਊਸ ਵੀਜ਼ਾ ਲਗਵਾ ...
ਸ਼ਾਹਬਾਜ਼ਪੁਰ, 22 ਸਤੰਬਰ (ਪਰਦੀਪ ਬੇਗੇਪੁਰ)- ਕਾਲੇ ਕਾਨੂੰਨਾਂ ਵਿਰੁੱਧ ਬੀਬੀਆਂ ਦੀ ਵਿਸ਼ਾਲ ਕਾਨਫਰੰਸ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪਿੰਡ ਮਾਣੋਚਾਹਲ ਕਲਾਂ ਵਿਖੇ ਬੀਬੀ ਰਣਜੀਤ ਕੌਰ ਕੱਲ੍ਹਾ, ਬੀਬੀ ਰਣਜੀਤ ...
ਚੋਹਲਾ ਸਾਹਿਬ, 22 ਸਤੰਬਰ (ਬਲਵਿੰਦਰ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ 1 ਅਕਤੂਬਰ ਨੂੰ ਮੋਹਾਲੀ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਗੇ ਜੋ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ...
ਸਰਹਾਲੀ ਕਲਾਂ, 22 ਸਤੰਬਰ (ਅਜੈ ਸਿੰਘ ਹੁੰਦਲ)-ਪੰਜਾਬ ਸਰਕਾਰ ਵਲੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸਰਕਾਰੀ ਅਧਿਕਾਰੀਆਂ, ਮੁਲਾਜ਼ਮਾਂ ਦੀ ਹਾਜ਼ਰੀ ਯਕੀਨੀ ਬਨਾਉਣ ਦੇ ਦਿੱਤੇ ਗਏ ਆਦੇਸ਼ ਤਹਿਤ ਹਰਚਰਨਜੀਤ ਕੌਰ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ ਵਲੋਂ ...
ਫੱਤੂਢੀਂਗਾ, 22 ਸਤੰਬਰ (ਬਲਜੀਤ ਸਿੰਘ)-ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸਮੂਹ ਐਨ.ਆਰ.ਆਈ ਵੀਰ ਸੋਚ ਸਮਝ ਕੇ ਅਤੇ ਪੂਰੀ ਤਰ੍ਹਾਂ ਪਰਖ ਕਰਕੇ ਹੀ ਰਾਜਨੀਤਿਕ ਪਾਰਟੀਆਂ ਤੇ ਲੀਡਰਾਂ ਨੂੰ ਚੋਣ ਫੰਡ ਦੇਣ ਤਾਂ ਕਿ ਸਹੀ ਪਾਰਟੀ ਦੀ ਸਰਕਾਰ ਬਣਾਈ ਜਾ ਸਕੇ | ਇਹ ...
ਖਡੂਰ ਸਾਹਿਬ, 22 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਸ੍ਰੀ ਗੁਰੂ ਅਮਰਦਾਸ ਜੀ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਸਕੂਲ ਢੋਟਾ ਵਿਖੇ ਮਹਾਨ ਕੀਰਤਨ ਦਰਬਾਰ ਸਕੂਲ ਕਮੇਟੀ ਦੇ ਚੇਅਰਮੈਨ ਬਾਬਾ ਇੰਦਰਜੀਤ ਸਿੰਘ ਖੱਖ ਦੀ ਅਗਵਾਈ ਹੇਠ ...
ਤਰਨ ਤਾਰਨ, 22 ਸਤੰਬਰ (ਪਰਮਜੀਤ ਜੋਸ਼ੀ)-ਥਾਣਾ ਸਰਹਾਲੀ ਦੀ ਪੁਲਿਸ ਨੇ ਬੁਲਟ ਮੋਟਰਸਾਈਕਲ ਦੀ ਟੱਕਰ ਨਾਲ ਬਜੁਰਗ ਔਰਤ ਦੀ ਮੌਤ ਹੋਣ 'ਤੇ ਬੁਲਟ ਮੋਟਰਸਾਈਕਲ ਚਾਲਕ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਰਹਾਲੀ ਵਿਖੇ ਨਰਿੰਦਰਜੀਤ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਜੌੜਾ ...
ਤਰਨ ਤਾਰਨ, 22 ਸਤੰਬਰ (ਹਰਿੰਦਰ ਸਿੰਘ)-ਥਾਣਾ ਝਬਾਲ ਅਤੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ 2 ਵੱਖ-ਵੱਖ ਮਾਮਲਿਆਂ ਵਿਚ ਦਾਜ ਦੀ ਮੰਗ ਨੂੰ ਲੈ ਕੇ ਨੂੰ ਹਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਸਹੁਰਾ ਪਰਿਵਾਰ ਦੇ 5 ਮੈਂਬਰਾਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ | ...
ਤਰਨ ਤਾਰਨ, 22 ਸਤੰਬਰ (ਹਰਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਪ੍ਰਧਾਨ ਕੰਵਲਪ੍ਰੀਤ ਸਿੰਘ ਪੰਨੂੰ ਨੇ ਉਪ ਦਫ਼ਤਰ 'ਅਜੀਤ' ਤਰਨ ਤਾਰਨ ਵਿਖੇ ਗੱਲਬਾਤ ਦੌਰਾਨ ਦੱਸਿਆ ਕਿ 27 ਸਤੰਬਰ ਦਾ ਭਾਰਤ ਬੰਦ ਇਤਿਹਾਸਕ ਹੋਵੇਗਾ | ਇਸ ਵਿਚ ...
ਪੱਟੀ, 22 ਸਤੰਬਰ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਸਿੰਘ ਕਾਲੇਕੇ)-ਸੋਮਾ ਕੰਪਨੀ ਵਲੋਂ ਪਿੰਡ ਚੂਸਲੇਵੜ੍ਹ ਵਿਖੇ ਏਸ਼ੀਆ ਦਾ ਸਭ ਤੋਂ ਵੱਡੇ ਬਣਾਏ ਗਏ ਅਨਾਜ ਭੰਡਾਰ ਅੰਦਰ ਕਣਕ ਤੇ ਚੌਲ ਦੀ ਸਾਭ ਸੰਭਾਲ ਲਈ ਹਰ ਰੋਜ਼ ਸੁਸਰੀ ਦੀ ਰੋਕਥਾਮ ਲਈ ਦਵਾਈਆਂ ਦਾ ਛਿੜਕਾਅ ...
ਤਰਨ ਤਾਰਨ, 22 ਸਤੰਬਰ (ਹਰਿੰਦਰ ਸਿੰਘ, ਵਿਕਾਸ ਮਰਵਾਹਾ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਸਭ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਦੀ ਲੇਟ-ਲਤੀਫ਼ੀ ਦੀ ਆਦਤ ਨੂੰ ਛੁਡਾਉਣ ਲਈ ਸਮੇਂ-ਸਿਰ ਡਿਊਟੀ 'ਤੇ ਆਉਣ ਅਤੇ ਲੋਕਾਂ ਨਾਲ ਸਹੀ ...
ਖੇਮਕਰਨ, 22 ਸਤੰਬਰ (ਰਾਕੇਸ਼ ਬਿੱਲਾ)-ਅਚਾਨਕ ਸ਼ੁਰੂ ਹੋਈ ਬੇਮੌਸਮੀ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਦਿੱਤੇ ਹਨ | ਇਸ ਬਾਰਿਸ਼ ਦਾ ਜਿਆਦਾਤਰ ਅਸਰ ਅਗੇਤੇ ਝੋਨੇ 'ਤੇ ਪਿਆ ਹੈ ਤੇ ਝੋਨੇ ਦਾ ਦਾਣਾ ਕਾਲਾ ਹੋਣ ਲੱਗ ਪਿਆ ਹੈ, ਜੇਕਰ ਇਹ ਬਰਸਾਤ ਬੰਦ ਨਾ ਹੋਈ ਤਾ ਹੋਰ ਨੁਕਸਾਨ ...
ਸਰਾਏ ਅਮਾਨਤ ਖਾਂ, 22 ਸਤੰਬਰ (ਦੋਦੇ)-ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਕਸੇਲ ਵਿਖੇ ਦਿਨ ਦਿਹਾੜੇ ਨੌਜਵਾਨਾਂ ਵਲੋਂ ਇਕ ਘਰ ਅਤੇ ਗਲੀ 'ਚ ਗੋਲੀਆਂ ਚਲਾਈਆਂ ਗਈਆਂ | ਇਸ ਸਬੰਧੀ ਥਾਣਾ ਮੁਖੀ ਸਬ ਇੰਸਪੈਕਟਰ ਨਰਿੰਦਰ ਸਿੰਘ ਢੋਟੀ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ...
ਮੀਆਂਵਿੰਡ, 22 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਬਲਾਕ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਬੋਦਲਕੀੜੀ ਵਿਖੇ ਇਕ ਘਰੇਲੂ ਝਗੜੇ ਦੌਰਾਨ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਹੈ | ਇਸ ਸਬੰਧੀ ਮਿ੍ਤਕ ਦੀ ਪਤਨੀ ਸਰਬਜੀਤ ਕੌਰ ਨੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿਚ ...
ਤਰਨ ਤਾਰਨ, 22 ਸਤੰਬਰ (ਹਰਿੰਦਰ ਸਿੰਘ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਵਿਧਾਇਕ ਡਾ.ਧਰਮਬੀਰ ਅਗਨੀਹੋਤਰੀ ਵਲੋਂ ਹਲਕੇ ਦੇ ਵਿਕਾਸ ਕਾਰਜਾਂ ਲਈ ਵਿਚਾਰ ਚਰਚਾ ਕਰਨ ਲਈ ਮੁਲਾਕਾਤ ਕੀਤੀ ਗਈ | ਇਸ ਮੌਕੇ ...
ਫਤਿਆਬਾਦ, 22 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਪਿੰਡ ਨੌਰੰਗਾਬਾਦ ਦੇ ਨੇੜੇ ਪੈਂਦੇ ਇਤਿਹਾਸਕ ਨਗਰ ਮੱਲ੍ਹਮੋਹਰੀ ਵਿਖੇ ਗੁਰਦੁਆਰਾ ਸ਼ਹੀਦ ਸਿੰਘਾਂ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਜੋੜ ਮੇਲਾ ਬਾਬਾ ਬਿੱਧੀਚੰਦ ਸੰਪ੍ਰਦਾਇ ਦੇ ਮੌਜੂਦਾ ਮੁਖੀ ਬਾਬਾ ...
ਸਰਪੰਚ ਸੁਖਜਿੰਦਰ ਸਿੰਘ ਸਫਰੀ ਖਡੂਰ ਸਾਹਿਬ, 22 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਕਾਂਗਰਸ ਹਾਈਕਮਾਨ ਵਲੋਂ ਅਨਸੂਚਿਤ ਜਾਤੀ ਨਾਲ ਸਬੰਧਿਤ ਪੰਜਾਬ ਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਬਣਾ ਕੇ ਅਨੁਸੂਚਿਤ ਜਾਤੀਆਂ ਦਾ ਮਾਣ ਵਧਾਇਆ ਹੈ | ਇਹ ਪ੍ਰਗਟਾਵਾ ਸਰਪੰਚ ...
ਫਤਿਆਬਾਦ, 22 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਨੂੰ ਐੱਸ.ਸੀ. ਵਰਗ ਦਾ ਇਕ ਸੁੰਘੜ ਸਿਆਣਾ ਵਿਅਕਤੀ ਮੁੱਖ ਮੰਤਰੀ ਵਜੋਂ ਮਿਲਿਆ ਹੈ ਪਰ ਕਈਆਂ ਦੇ ਇਸ ਨਿਯੁਕਤੀ ਨਾਲ ਢਿੱਡ ਦੱੁਖਣ ਲੱਗ ਪਏ ਹਨ ਜਿਨ੍ਹਾਂ ਦਾ ਸਮਾਂ ਆਉਣ 'ਤੇ ਮੂੰਹ ਬੰਦ ਹੋ ਜਾਵੇਗਾ | ਇਹ ਪ੍ਰਗਟਾਵਾ ...
ਭਿੱਖੀਵਿੰਡ, 22 ਸਤੰਬਰ (ਬੌਬੀ)-ਸੰਯੁਕਤ ਮੋਰਚੇ ਦੇ ਫ਼ੈਸਲੇ ਨੂੰ ਲਾਗੂ ਕਰਨ ਲਈ ਸਾਹਿਬ ਸਿੰਘ ਕਾਦੀਆਂ ਗਰੁੱਪ ਜਰਨੈਲ ਸਿੰਘ ਦਿਆਲਪੁਰਾ ਜਮਹੂਰੀ ਕਿਸਾਨ ਸਭਾ ਅਤੇ ਇਕਬਾਲ ਸਿੰਘ ਰਾਜੇਵਾਲ ਯੂਨੀਅਨ ਦੀ ਸਾਂਝੀ ਅਗਵਾਈ ਵਿਚ ਬਾਜ਼ਾਰ ਵਿਚ ਮਾਰਚ ਕਰਕੇ 27 ਸਤੰਬਰ ਨੂੰ ...
ਤਰਨ ਤਾਰਨ, 22 ਸਤੰਬਰ (ਹਰਿੰਦਰ ਸਿੰਘ)-ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਮੇਂ ਸਿਰ ਡਿਊਟੀ 'ਤੇ ਹਾਜ਼ਰ ਹੋਣ ਅਤੇ ਲੋਕਾਂ ਦੇ ਕੰਮ ਸਹੀ ਢੰਗ ਨਾਲ ਕਰਨ ਦੇ ...
ਚੋਹਲਾ ਸਾਹਿਬ, 22 ਸਤੰਬਰ (ਬਲਵਿੰਦਰ ਸਿੰਘ)-ਬਲਾਕ ਖ਼ੇਤੀਬਾੜੀ ਅਫ਼ਸਰ ਚੋਹਲਾ ਸਾਹਿਬ ਡਾ. ਹਰਪਾਲ ਸਿੰਘ ਪੰਨੂੰ ਦੀ ਅਗਵਾਈ ਹੇਠ ਪਿੰਡ ਚੰਬਾ ਕਲਾਂ ਵਿਖੇ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਖ਼ੇਤਾਂ ਵਿਚ ਮਿਲਾਉਣ ਲਈ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ...
ਚੋਹਲਾ ਸਾਹਿਬ, 22 ਸਤੰਬਰ (ਬਲਵਿੰਦਰ ਸਿੰਘ)-ਭਾਰਤੀ ਕਮਿਊਨਿਸਟ ਪਾਰਟੀ ਬਲਾਕ ਨੌਸ਼ਹਿਰਾ ਅਤੇ ਚੋਹਲਾ ਸਾਹਿਬ ਦੀ ਮੀਟਿੰਗ ਪਰਮਜੀਤ ਸਿੰਘ ਚੋਹਲਾ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀ.ਪੀ.ਆਈ. ਦੇ ਜ਼ਿਲ੍ਹਾ ਸਕੱਤਰ ਕਾਮਰੇਡ ਦਵਿੰਦਰ ...
ਹਰੀਕੇ ਪੱਤਣ, 22 ਸਤੰਬਰ (ਸੰਜੀਵ ਕੁੰਦਰਾ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਸਤਲੁਜ ਪੈਲੇਸ ਹਰੀਕੇ ਪੱਤਣ ਵਿਖੇ ਸਵੱਛ ਭਾਰਤ ਮਿਸ਼ਨ ਦੀ ਟੀਮ ਵਲੋਂ ਵਿਸ਼ੇਸ਼ ਸਮਾਗਮ 'ਸਰਪੰਚ ਸੰਵਾਦ' ਵਿਸ਼ੇ 'ਤੇ ਕਰਵਾਇਆ ਗਿਆ ਜਿਸ ਵਿਚ ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ...
ਪੱਟੀ, 22 ਸਤੰਬਰ (ਖਹਿਰਾ, ਕਾਲੇਕੇ)-ਡਾ. ਗੁਰਸਾਹਿਬ ਸਿੰਘ ਖੇਤੀਬਾੜੀ ਅਫ਼ਸਰ ਦੀ ਹਾਜ਼ਰੀ ਵਿਚ ਡਾ. ਰਜਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫ਼ਸਰ ਅਤੇ ਡਾ. ਭਾਰਤ ਭੂਸ਼ਣ ਖੇਤੀਬਾੜੀ ਵਿਕਾਸ ਅਫ਼ਸਰ ਵਲੋਂ ਪਿੰਡ ਚੀਮਾਂ ਕਲਾਂ ਵਿਖੇ ਸਿਮਰਨਜੀਤ ਸਿੰਘ ਅਤੇ ਸੁਖਚੈਨ ਸਿੰਘ ...
ਮੀਆਂਵਿੰਡ, 22 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਅਕਾਲੀ ਦਲ ਪਾਰਟੀ ਦੇ ਯੂਥ ਵਿੰਗ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਮੀਆਂਵਿੰਡ ਜੋ ਸਾਬਕਾ ਚੀਫ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਦੀ ਬਾਂਹ ਬਣਕੇ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਵਿਚਰ ਰਹੇ ਹਨ | ...
ਖਾਲੜਾ, 22 ਸਤੰਬਰ( ਜੱਜਪਾਲ ਸਿੰਘ ਜੱਜ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਬਾਜ ਸਿੰਘ ਸਿੱਧਵਾਂ ਦੇ ਸੱਦੇ 'ਤੇ ਹੋਈ | ਮੀਟਿੰਗ ਵਿਚ ਵੱਖ-ਵੱਖ ਰੱਖੇ ਏਜੰਡੇ ਜਿਵੇ ਕਿ 25 ਨੂੰ ਮੋਟਰਸਾਈਕਲ ਮਾਰਚ ਕਰ ਕੇ 27 ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX