ਤਾਜਾ ਖ਼ਬਰਾਂ


ਸਚਿਨ ਤੇਂਦੁਲਕਰ ਹੋਣਗੇ ਮਹਾਰਾਸ਼ਟਰ ਦੇ ਸਵੱਛ ਮੁੱਖ ਅਭਿਆਨ ਲਈ ‘ਸਮਾਈਲ ਅੰਬੈਸਡਰ’
. . .  28 minutes ago
ਮਹਾਰਾਸ਼ਟਰ, 30 ਮਈ- ਮਹਾਨ ਕ੍ਰਿਕਟਰ ਸਚਿਨ ਤੇਂਦੁਲਕਰ ਨੂੰ ਰਾਜ ਦੇ ਸਵੱਛ ਮੁੱਖ ਅਭਿਆਨ ਲਈ ਮਹਾਰਾਸ਼ਟਰ ਦਾ ‘ਮੁਸਕਾਨ ਰਾਜਦੂਤ’ ਨਿਯੁਕਤ....
ਪੰਜਾਬ ਸਮੇਤ ਹੋਰ ਰਾਜਾਂ ਵਿਚ ਅਗਲੇ ਦੋ ਦਿਨਾਂ ਤੱਕ ਤੂਫ਼ਾਨ ਤੇ ਮੀਂਹ ਦੀ ਸੰਭਾਵਨਾ- ਆਈ.ਐਮ.ਡੀ.
. . .  41 minutes ago
ਨਵੀਂ ਦਿੱਲੀ, 30 ਮਈ- ਰਾਸ਼ਟਰੀ ਰਾਜਧਾਨੀ ਦਿੱਲੀ, ਪੰਜਾਬ, ਹਰਿਆਣਾ ਸਮੇਤ ਉੱਤਰੀ ਪੱਛਮੀ ਭਾਰਤ ਦੇ ਕਈ ਇਲਾਕਿਆਂ ਵਿਚ ਅਗਲੇ ਦੋ ਦਿਨਾਂ ਤੱਕ ਕੁਝ ਥਾਵਾਂ ’ਤੇ ਗਰਜ ਨਾਲ ਤੂਫ਼ਾਨ ਅਤੇ ਹਲਕੀ ਬਾਰਿਸ਼....
ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਬੱਸ ਹਾਦਸਾਗ੍ਰਸਤ, 7 ਲੋਕਾਂ ਦੀ ਮੌਤ
. . .  40 minutes ago
ਸ੍ਰੀਨਗਰ, 30 ਮਈ- ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਬੱਸ ਜੰਮੂ ਵਿਚ ਇਕ ਖੱਡ ਵਿਚ ਡਿੱਗ ਗਈ। ਜੰਮੂ ਡੀ.ਸੀ. ਦੇ ਅਨੁਸਾਰ ਇਸ ਹਾਦਸੇ ਵਿਚ 7 ਲੋਕਾਂ ਦੀ ਮੌਤ ਹੋ ਗਈ ਅਤੇ 4 ਗੰਭੀਰ ਰੂਪ ਵਿਚ ਜ਼ਖਮੀ ਹੋਏ....
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਚੇਨਈ ਨੇ ਜਿੱਤਿਆ 2023 ਦਾ ਆਈ ਪੀ ਐੱਲ ਖਿਤਾਬ
. . .  about 7 hours ago
ਆਈ.ਪੀ.ਐੱਲ.2023 ਫਾਈਨਲ:ਮੀਂਹ ਕਾਰਨ ਰੁਕੀ ਖੇਡ
. . .  1 day ago
ਆਈ.ਪੀ.ਐੱਲ.2023 ਫਾਈਨਲ:ਗੁਜਰਾਤ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 215 ਦੌੜਾਂ ਦਾ ਟੀਚਾ
. . .  1 day ago
ਅਹਿਮਦਾਬਾਦ, 29 ਮਈ-ਆਈ.ਪੀ.ਐੱਲ. 2023 ਦੇ ਫਾਈਨਲ ਵਿਚ ਟਾਸ ਹਾਰਨ 'ਤੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲਣ 'ਤੇ ਗੁਜਰਾਤ ਟਾਈਟਨਜ਼ ਨੇ ਨਿਰਧਾਰਤ 20 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ 214 ਦੌੜਾਂ ਬਣਾਈਆਂ ਤੇ ਚੇਨਈ ਸੁਪਰ ਕਿੰਗਜ਼ ਨੂੰ ਜਿੱਤਣ...
ਪਹਿਲਵਾਨ ਜਸਪੂਰਨ ਬਹਿਰਮਾਪੁਰ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਹੋਈ ਚੋਣ
. . .  1 day ago
ਬਸੀ ਪਠਾਣਾਂ, 29 ਮਈ (ਰਵਿੰਦਰ ਮੌਦਗਿਲ)-ਨੇੜਲੇ ਪਿੰਡ ਬਹਿਰਾਮਪੁਰ ਦੇ ਪਹਿਲਵਾਨ ਕੁਲਤਾਰ ਸਿੰਘ ਦੇ ਪੁੱਤਰ ਜਸਪੂਰਨ ਸਿੰਘ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਚੋਣ ਹੋਈ ਹੈ। ਇਸ ਮੌਕੇ ਪਹਿਲਵਾਨ ਜਸਪੂਰਨ ਸਿੰਘ ਨੇ ਦੱਸਿਆ ਕਿ ਇਹ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਕਿਰਗੀਸਤਾਨ ਦੇ ਵਿਸ਼ਦਿਕ ਸ਼ਹਿਰ ਵਿਚ ਅਗਾਮੀ 13 ਜੂਨ...
ਕਰਨਾਟਕ:ਬੱਸ ਅਤੇ ਕਾਰ ਦੀ ਟੱਕਰ 'ਚ 2 ਬੱਚਿਆਂ ਸਮੇਤ 10 ਮੌਤਾਂ
. . .  1 day ago
ਮੈਸੂਰ, 29 ਮਈ-ਕਰਨਾਟਕ ਦੇ ਤਿਰੁਮਾਕੁਡਾਲੂ-ਨਰਸੀਪੁਰਾ ਨੇੜੇ ਇਕ ਨਿੱਜੀ ਬੱਸ ਅਤੇ ਕਾਰ ਵਿਚਾਲੇ ਹੋਈ ਟੱਕਰ ਵਿਚ ਦੋ ਬੱਚਿਆਂ ਸਮੇਤ 10 ਲੋਕਾਂ ਦੀ ਮੌਤ ਹੋ...
ਆਈ.ਪੀ.ਐੱਲ.2023 ਫਾਈਨਲ:ਟਾਸ ਜਿੱਤ ਕੇ ਚੇਨਈ ਵਲੋਂ ਗੁਜਰਾਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਅਹਿਮਦਾਬਾਦ, 29 ਮਈ-ਆਈ.ਪੀ.ਐੱਲ.2023 ਦੇ ਫਾਈਨਲ ਵਿਚ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਐਮ.ਐੱਸ.ਧੋਨੀ ਨੇ ਟਾਸ ਜਿੱਤ ਕੇ ਗੁਜਰਾਤ ਟਾਈਟਨਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ...
ਖੰਨਾ ਦੇ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, ਹੋਈ ਗੜ੍ਹੇਮਾਰੀ
. . .  1 day ago
ਖੰਨਾ, 29 ਮਈ (ਹਰਜਿੰਦਰ ਸਿੰਘ ਲਾਲ)-ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਸੀ। ਪਰ ਅੱਜ ਉਸ ਵਕਤ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਜਦੋਂ ਪਹਿਲਾਂ ਹਨੇਰੀ ਝੱਖੜ ਤੇ ਬਾਅਦ ਵਿਚ ਮੀਂਹ...
ਇਕ ਹੋਰ ਨੌਜਵਾਨ ਦੀ ਚਿੱਟੇ ਦਾ ਟੀਕਾ ਲਗਾਉਣ ਨਾਲ ਮੌਤ
. . .  1 day ago
ਮੌੜ ਮੰਡੀ, 29 ਮਈ (ਗੁਰਜੀਤ ਸਿੰਘ ਕਮਾਲੂ)- ਭਾਵੇਂ ਕਿ ਸੂਬੇ ਦੀ ਸਰਕਾਰ ਪੰਜਾਬ 'ਚੋਂ ਚਿੱਟੇ ਦਾ ਨਸ਼ਾ ਖ਼ਤਮ ਕਰਨ ਦੇ ਲੱਖਾਂ ਦਾਅਵੇ ਕਰ ਰਹੀ ਹੈ ਪਰ ਗਲੀ-ਗਲੀ ਵਿਕਦਾ ਚਿੱਟਾ ਅੱਜ ਵੀ ਨੌਜਵਾਨਾਂ ਦੀ ਜਾਨ ਲੈ ਰਿਹਾ ਹੈ। ਅਜਿਹਾ...
ਐਂਟੀ ਨਾਰਕੋਟਿਕ ਸੈਲ ਜੈਤੋ ਨੇ ਚੋਰੀ ਦੀ ਕਾਰ ਤੇ ਤਿੰਨ ਮੋਟਰਸਾਈਕਲ ਸਮੇਤ ਦੋਵਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਜੈਤੋ, 29 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਐਂਟੀ ਨਾਰਕੋਟਿਕ ਸੈਲ ਜੈਤੋ ਦੀ ਟੀਮ ਵਲੋਂ ਚੋਰੀ ਦੀ ਕਾਰ ਤੇ ਤਿੰਨ ਮੋਟਰਸਾਈਕਲਾਂ ਸਮੇਤ ਤਿੰਨ ਵਿਅਕਤੀਆਂ 'ਚੋਂ ਦੋਵਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ...
ਨੂਰਮਹਿਲ ਦੇ ਇਕ ਦੁਕਾਨਦਾਰ ਨੂੰ ਘਰ 'ਚ ਬੰਧਕ ਬਣਾ ਕੇ ਹਥਿਆਰਾਂ ਦੀ ਨੋਕ 'ਤੇ ਕੀਤੀ ਲੁੱਟ
. . .  1 day ago
ਜੰਡਿਆਲਾ ਮੰਜਕੀ, 29ਮਈ (ਸੁਰਜੀਤ ਸਿੰਘ ਜੰਡਿਆਲਾ)-ਨੂਰਮਹਿਲ 'ਚ ਇਕ ਦੁਕਾਨਦਾਰ ਨੂੰ ਘਰ 'ਚ ਬੰਧਕ ਬਣਾ ਕੇ ਪਿਸਤੌਲ ਦੀ ਨੋਕ 'ਤੇ ਵੱਡੀ ਰਾਸ਼ੀ ਅਤੇ ਗਹਿਣੇ ਲੁੱਟੇ ਜਾਣ ਦਾ ਸਮਾਚਾਰ ਹੈ। ਸੂਤਰਾਂ ਅਨੁਸਾਰ ਲੁਟੇਰਿਆਂ ਨੇ ਘਰ ਵਿਚ ਵੜ...
ਲੋਕਤੰਤਰ ਦੇ ਚੌਥੇ ਥੰਮ੍ਹ ਦੀ ਆਜ਼ਾਦੀ ਦੀ ਰਾਖੀ ਅਤੇ ਸੱਤਾਧਾਰੀ ਸਰਕਾਰ ਦੇ ਜ਼ੁਲਮ ਵਿਰੁੱਧ ਸੁਖਬੀਰ ਨੇ ਆਵਾਜ਼ ਕੀਤੀ ਬੁਲੰਦ
. . .  1 day ago
ਚੰਡੀਗੜ੍ਹ, 29 ਮਈ-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ਦੀ ਜਾਂਚ ਲਈ ‘ਅਜੀਤ’ ਅਖਬਾਰ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕੀਤਾ ਗਿਆ ਸੀ, ਜਿਸ ਕਰਕੇ ਵੱਖ-ਵੱਖ ਸਿਆਸੀ...
ਓਲੰਪੀਅਨ ਪਹਿਲਵਾਨਾਂ ਨਾਲ ਸਰਕਾਰ ਵਲੋਂ ਕੀਤੀ ਧੱਕੇਸ਼ਾਹੀ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 29 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਇਨਸਾਫ਼ ਲਈ ਧਰਨੇ 'ਤੇ ਬੈਠੀਆਂ ਓਲੰਪੀਅਨ ਪਹਿਲਵਾਨ ਬੀਬੀਆਂ ਨਾਲ ਸਰਕਾਰ ਵਲੋਂ ਕੀਤੀ ਗਈ ਧੱਕੇਸ਼ਾਹੀ ਦੀ ਕਰੜੀ ਨਿੰਦਾ ਕੀਤੀ...
ਭਾਕਿਯੂ ਏਕਤਾ ਉਗਰਾਹਾਂ ਨੇ ਖ਼ੇਤੀ ਮਸਲਿਆਂ ਸੰਬੰਧੀ ਦੋ ਚਿਤਾਵਨੀ ਪੱਤਰ ਬਾਦਲ ਪਰਿਵਾਰ ਦੇ ਬੂਹੇ ’ਤੇ ਚਿਪਕਾਏ
. . .  1 day ago
ਮੰਡੀ ਕਿਲਿਆਂਵਾਲੀ, 29 ਮਈ (ਇਕਬਾਲ ਸਿੰਘ ਸ਼ਾਂਤ)- ਭਾਕਿਯੂ ਏਕਤਾ ਉਗਰਾਹਾਂ ਨੇ ਅੱਜ ਪਿੰਡ ਬਾਦਲ ਵਿਖੇ ਖ਼ੇਤੀ ਮਸਲਿਆਂ ਸੰਬੰਧੀ ਦੋ ਚਿਤਾਵਨੀ ਪੱਤਰ ਬਾਦਲ ਪਰਿਵਾਰ ਦੀ ਰਿਹਾਇਸ਼ ਦੇ ਬੂਹੇ ’ਤੇ ਚਿਪਕਾਏ....
ਲੜਕੀ ਦੇ ਕਤਲ ਮਾਮਲੇ ’ਚ ਮੁਲਜ਼ਮ ਗਿ੍ਫ਼ਤਾਰ
. . .  1 day ago
ਲਖਨਊ, 29 ਮਈ- ਬੀਤੇ ਦਿਨ ਦਿੱਲੀ ਵਿਚ ਹੋਏ 16 ਸਾਲਾ ਲੜਕੀ ਦੇ ਕਤਲ ਕੇਸ ਦੇ ਮਾਮਲੇ ਵਿਚ ਪੁਲਿਸ ਨੇ ਮੁਲਜ਼ਮ ਸਾਹਿਲ ਨੂੰ ਉਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਨੇੜੇ ਗ੍ਰਿਫ਼ਤਾਰ ਕਰ ਲਿਆ ਹੈ।
ਦਿੱਲੀ ਔਰਤਾਂ ਤੇ ਲੜਕੀਆਂ ਲਈ ਅਸਰੁੱਖ਼ਿਅਤ- ਸਵਾਤੀ ਮਾਲੀਵਾਲ
. . .  1 day ago
ਨਵੀਂ ਦਿੱਲੀ, 29 ਮਈ- 16 ਸਾਲਾ ਲੜਕੀ ਨੂੰ ਚਾਕੂ ਮਾਰਨ ’ਤੇ ਗੱਲ ਕਰਦਿਆਂ ਦਿੱਲੀ ਮਹਿਲਾ ਆਯੋਗ ਦੀ ਮੁਖੀ ਸਵਾਤੀ ਮਾਲੀਵਾਲ ਨੇ ਕਿਹਾ ਕਿ ਮੈਂ ਅਜਿਹਾ ਡਰਾਉਣਾ ਮਾਮਲਾ ਕਦੇ ਨਹੀਂ ਦੇਖਿਆ। ਉਨ੍ਹਾਂ ਕਿਹਾ....
ਆਪਣੇ ਸ਼ਾਇਰਾਨਾ ਅੰਦਾਜ਼ ਵਿਚ ਭਗਵੰਤ ਮਾਨ ਨੂੰ ਕੀ ਬੋਲੇ ਨਵਜੋਤ ਸਿੰਘ ਸਿੱਧੂ
. . .  1 day ago
ਚੰਡੀਗੜ੍ਹ, 29 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਜਾਂਚ ਲਈ ਬੁਲਾਉਣ ਸੰਬੰਧੀ....
ਯਾਸੀਨ ਮਲਿਕ ਨੂੰ ਦਿੱਲੀ ਹਾਈਕੋਰਟ ਨੇ ਜਾਰੀ ਕੀਤਾ ਪ੍ਰੋਡਕਸ਼ਨ ਵਾਰੰਟ
. . .  1 day ago
ਨਵੀਂ ਦਿੱਲੀ, 29 ਮਈ- ਪ੍ਰਤੀਬੰਧਿਤ ਜੰਮੂ-ਕਸ਼ਮੀਰ ਲਿਬਰੇਸ਼ਨ ਫ਼ਰੰਟ ਦੇ ਮੁਖੀ ਯਾਸੀਨ ਮਲਿਕ ਸੰਬੰਧੀ ਦਿੱਲੀ ਹਾਈ ਕੋਰਟ....
ਕਿਸਾਨ ਯੂਨੀਅਨ ਉਗਰਾਹਾਂ ਵਲੋਂ ਪਰਨੀਤ ਕੌਰ ਦੀ ਰਿਹਾਇਸ਼ ਦੇ ਬਾਹਰ ਧਰਨਾ ਸ਼ੁਰੂ
. . .  1 day ago
ਪਟਿਆਲਾ, 29 ਮਈ (ਅਮਰਬੀਰ ਸਿੰਘ ਆਹਲੂਵਾਲੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪਰਨੀਤ ਕੌਰ ਦੀ ਪਟਿਆਲਾ ਰਿਹਾਇਸ਼ ਦੇ ਬਾਹਰ ਵਿਸ਼ਾਲ.....
ਪਹਿਲਵਾਨ ਕੁੜੀਆਂ ਨਾਲ ਹੋਈ ਧੱਕਾ ਮੁੱਕੀ ਦਾ ਗਿਆਨੀ ਹਰਪ੍ਰੀਤ ਸਿੰਘ ਵਲੋਂ ਵਿਰੋਧ
. . .  1 day ago
ਅੰਮ੍ਰਿਤਸਰ, 29 ਮਈ- ਬੀਤੇ ਦਿਨ ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੀਆਂ ਪਹਿਲਵਾਨ ਕੁੜੀਆਂ ਨਾਲ ਪੁਲਿਸ ਵਲੋਂ ਕੀਤੀ ਗਈ ਧੱਕਾ ਮੁੱਕੀ ’ਤੇ ਪ੍ਰਤੀਕਰਮ ਦਿੰਦਿਆ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ....
ਲੁੱਟ-ਖੋਹ ਦੀਆਂ ਘਟਨਾਵਾਂ ਦਾ ਮੁੱਖ ਸਰਗਨਾ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 29 ਮਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਵਪਾਰੀ ਤਰਸੇਮ ਕੁਮਾਰ ਦੀ ਦੁਕਾਨ ਤੋਂ ਇਕ ਲੱਖ ਰੁਪਏ ਦੀ ਲੁੱਟ ਅਤੇ ਲੱਖੇਵਾਲੀ ਵਿਖੇ ਪੰਪ ਤੋਂ 3 ਲੱਖ ਰੁਪਏ ਦੀ ਲੁੱਟ ਸਮੇਤ ਕਈ....
ਯਾਦਗਾਰ ਦੇ ਫ਼ੰਡਾਂ ਨਾਲ ਡਾ. ਹਮਦਰਦ ਦਾ ਕੋਈ ਲੈਣਾ ਦੇਣਾ ਨਹੀਂ - ਡਾ. ਨਿੱਝਰ
. . .  1 day ago
ਅੰਮ੍ਰਿਤਸਰ, 29 ਮਈ (ਹਰਮਿੰਦਰ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਦੇ ਇਸ਼ਾਰੇ ’ਤੇ ਕਰਤਾਰਪੁਰ ਵਿਖੇ ਉਸਾਰੀ ਗਈ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ’ਚ ‘ਅਜੀਤ’ ਦੇ ਪ੍ਰਬੰਧਕੀ ਸੰਪਾਦਕ ਡਾ. ਬਰਜਿੰਦਰ ਸਿੰਘ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਅੱਸੂ ਸੰਮਤ 553

ਅੰਮ੍ਰਿਤਸਰ / ਦਿਹਾਤੀ

ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਬਾਬਾ ਬਕਾਲਾ ਸਾਹਿਬ, 22 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਤੇ ਮਾਤਾ ਗੁਜਰੀ ਜੀ ਦੇ ਵਿਆਹ ਪੁਰਬ 'ਤੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਤੋਂ ਸ੍ਰੀ ਕਰਤਾਰਪੁਰ ਸਾਹਿਬ ਤੱਕ ਇਕ ਵਿਸ਼ਾਲ ਨਗਰ ਕੀਰਤਨ 29 ਸਤੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਜਾਵੇਗਾ, ਜਿਸਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਕਮੇਟੀ ਤੇ ਵੱਖ ਵੱਖ ਸਿੱਖ ਸੰਪਰਦਾਵਾਂ ਦੇ ਮੁਖੀ ਸਾਹਿਬਾਨਾਂ ਦੀ ਅਹਿਮ ਮੀਟਿੰਗ ਸਾਬਕਾ ਵਿਧਾਇਕ ਤੇ ਮੈਂਬਰ ਸ਼੍ਰੋਮਣੀ ਕਮੇਟੀ ਹਲਕਾ ਬਾਬਾ ਬਕਾਲਾ ਸਾਹਿਬ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਦੀ ਅਗਵਾਈ ਹੇਠ ਗੁ: ਬਾਬਾ ਬਕਾਲਾ ਸਾਹਿਬ ਵਿਖੇ ਹੋਈ, ਜਿਸਨੂੰ ਸੰਬੋਧਨ ਕਰਦਿਆਂ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੇ ਸਮੁੱਚੀ ਸੰਗਤ ਨੂੰ ਪੀਲੀਆਂ ਦਸਤਾਰਾਂ ਅਤੇ ਬੀਬੀਆਂ ਨੂੰ ਕੇਸਰੀ ਦੁਪੱਟੇ ਲੈ ਕੇ ਇਸ ਨਗਰ ਕੀਰਤਨ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ | ਇਸ ਮੌਕੇ ਜ: ਅਮਰਜੀਤ ਸਿੰਘ ਭਲਾਈਪੁਰ ਮੈਂਬਰ ਸ਼੍ਰੋਮਣੀ ਕਮੇਟੀ, ਮੈਨੇਜਰ ਭਾਈ ਸਤਿੰਦਰ ਸਿੰਘ ਬਾਜਵਾ, ਮੀਤ ਮੈਨੇਜਰ ਭਾਈ ਮੋਹਨ ਸਿੰਘ ਕੰਗ, ਹੈੱਡਗ੍ਰੰਥੀ ਭਾਈ ਕੇਵਲ ਸਿੰਘ, ਕਥਾ ਵਾਚਕ ਭਾਈ ਬਲਦੇਵ ਸਿੰਘ ਓਗਰਾ, ਜ: ਅਜੀਤ ਸਿੰਘ ਧਿਆਨਪੁਰ, ਭਾਈ ਸੁਖਵਿੰਦਰ ਸਿੰਘ ਬੁਤਾਲਾ, ਭਾਈ ਜਸਪਾਲ ਸਿੰਘ ਬਲਸਰਾਏ ਅਤੇ ਭਾਈ ਜੱਜ ਸਿੰਘ ਮਿਸ਼ਨਰੀ ਪ੍ਰਚਾਰਕ ਤੋਂ ਇਲਾਵਾ ਰਣਜੀਤ ਸਿੰਘ ਸੇਰੋਂ, ਜ: ਸੋਹਨ ਸਿੰਘ ਫੇਰੂਮਾਨ, ਜ: ਜਰਨੈਲ ਸਿੰਘ ਚੀਮਾਂਬਾਠ, ਤੇਜਿੰਦਰ ਸਿੰਘ ਅਠੌਲਾ, ਡਾ: ਭਗਵੰਤ ਸਿੰਘ ਸਾ: ਸਰਪੰਚ, ਰਾਜਿੰਦਰ ਸਿੰਘ ਲਿੱਦੜ, ਗੁਰਪ੍ਰਤਾਪ ਸਿੰਘ ਭਿੱਲਾ, ਲੱਖਾ ਸਿੰਘ ਪੱਡੇ, ਜਤਿੰਦਰ ਸਿੰਘ ਪੱਡੇ, ਭਾਈ ਜਸਪਾਲ ਸਿੰਘ ਚਾਵਲਾ, ਅਮਰੀਕ ਸਿੰਘ ਬੇਦਾਦਪੁਰ, ਮਹਿੰਦਰ ਸਿੰਘ ਚੱਕੀ ਵਾਲੇ, ਮਿਲਖਾ ਸਿੰਘ ਜੇ.ਈ. ਆਦਿ ਮੌਜੂਦ ਸਨ |

ਅਕਾਲੀ ਦਲ (ਬ) ਦੇ ਵੱਖ-ਵੱਖ ਵਿੰਗਾਂ ਦੇ ਨਵ-ਨਿਯੁਕਤ ਅਹੁਦੇਦਾਰਾਂ ਦੇ ਸਨਮਾਨ 'ਚ ਸਮਾਗਮ

ਅਜਨਾਲਾ, 22 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਹਲਕਾ ਅਜਨਾਲਾ 'ਚ ਅਕਾਲੀ ਦਲ (ਬ) ਦੇ ਜਥੇਬੰਦਕ ਢਾਂਚੇ 'ਚ ਨਵੀਂ ਰੂਹ ਫੂਕਣ ਤੇ ਵੋਟਰਾਂ ਦੀ ਲਾਮਬੰਦੀ ਲਈ ਚੋਣ ਸਰਗਰਮੀਆਂ ਵਿੱਢਣ ਹਿੱਤ ਪਾਰਟੀ ਵਲੋਂ ਐਲਾਨੇ ਗਏ ਅਕਾਲੀ-ਬਸਪਾ ਗੱਠਜੋੜ ਉਮੀਦਵਾਰ ਤੇ ਕੌਮੀ ਮੀਤ ਪ੍ਰਧਾਨ ...

ਪੂਰੀ ਖ਼ਬਰ »

ਰੰਧਾਵਾ ਤੇ ਸੋਨੀ ਦੇ ਉਪ ਮੁੱਖ ਮੰਤਰੀ ਬਣਨ ਨਾਲ ਮਾਝੇ ਦਾ ਮਾਣ ਵਧਿਆ-ਵਿਧਾਇਕ ਭਲਾਈਪੁਰ

ਬਾਬਾ ਬਕਾਲਾ ਸਾਹਿਬ, 22 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਕਾਂਗਰਸ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਜਿੱਥੇ ਕਾਂਗਰਸ ਪਾਰਟੀ ਹਾਈਕਮਾਂਡ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਬਣਨ 'ਤੇ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਜੀ ਦੀ ਯਾਦ 'ਚ ਧਾਰਮਿਕ ਸਮਾਗਮ ਸ਼ੁਰੂ

ਗੱਗੋਮਾਹਲ, 22 ਸਤੰਬਰ (ਬਲਵਿੰਦਰ ਸਿੰਘ ਸੰਧੂ)-ਪੂਰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਸੱਚਖੰਡ ਸਮਾਧ ਬਾਬਾ ਬੁੱਢਾ ਸਾਹਿਬ ਜੀ ਰਾਮਦਾਸ ਵਿਖੇ ਹਰ ਸਾਲ ਦੀ ਤਰ੍ਹਾਂ ਮਨਾਏ ਜਾਂਦੇ ਤਿੰਨ ਰੋਜ਼ਾ ਸਲਾਨਾ ਜੋੜ ਮੇਲੇ ਦੀ ਅੱਜ ...

ਪੂਰੀ ਖ਼ਬਰ »

ਅਕਾਲੀ-ਬਸਪਾ ਸਰਕਾਰ ਬਣਨ 'ਤੇ ਹਰੇਕ ਨੂੰ ਮਿਲੇਗਾ ਬਰਾਬਰ ਦਾ ਸਨਮਾਨ-ਛੱਜਲਵੱਡੀ

ਬਾਬਾ ਬਕਾਲਾ ਸਾਹਿਬ, 22 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਸਵਿੰਦਰ ਸਿੰਘ ਛੱਜਲਵੱਡੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ ਬਸਪਾ ਗੱਠਜੋੜ ਦੀ ਸਰਕਾਰ ਬਣਨ 'ਤੇ ਹਰ ਇਕ ਜਾਤੀ ਤੇ ਧਰਮ ਨੂੰ ਬਰਾਬਰ ਦਾ ਮਾਣ-ਸਤਿਕਾਰ ...

ਪੂਰੀ ਖ਼ਬਰ »

ਚੰਨੀ ਵਲੋਂ ਲੋਕ ਹਿੱਤਾਂ ਲਈ ਲਏ ਜਾਣ ਵਾਲੇ ਫ਼ੈਸਲੇ ਵਿਰੋਧੀਆਂ ਨੂੰ ਸੋਚਣ ਲਈ ਮਜ਼ਬੂਰ ਕਰਨਗੇ- ਸੱਚਰ

ਜੇਠੂਵਾਲ, 22 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਜ਼ਿਲ੍ਹਾ ਕਾਂਗਰਸ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਅਤੇ ਕਾਂਗਰਸ ਦੇ ਮੁੱਖ ਬੁਲਾਰੇ ਭਗਵੰਤਪਾਲ ਸਿੰਘ ਸੱਚਰ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਣਨ ਨਾਲ ਕਾਂਗਰਸੀਆਂ ਦੇ ਹੌਂਸਲੇ ਹੋਰ ਬੁਲੰਦ ...

ਪੂਰੀ ਖ਼ਬਰ »

ਸਿਡਾਨਾ ਇੰਸਟੀਚਿਊਟਸ ਆਫ ਐਜੂਕੇਸ਼ਨ ਵਲੋਂ ਸੈਮੀਨਾਰ

ਰਾਮ ਤੀਰਥ, 22 ਸਤੰਬਰ (ਧਰਵਿੰਦਰ ਸਿੰਘ ਔਲਖ)-ਸਿਡਾਨਾ ਇੰਸਟੀਚਿਊਟਸ ਆਫ ਐਜੂਕੇਸ਼ਨ ਦੇ ਆਈਕਿਊਏਸੀ (ਇੰਟਰਨੈਸ਼ਨਲ ਕੁਆਲਿਟੀ ਐਸੂਰੈਂਸ ਸੈੱਲ) ਵਲੋਂ ਵਿਦਿਆਰਥੀਆਂ ਦੇ ਭਵਿੱਖ 'ਚ ਆਉਣ ਵਾਲੀਆਂ ਨੌਕਰੀਆਂ ਤੇ ਉਨ੍ਹਾਂ ਦੀ ਤਿਆਰੀ ਸਬੰਧੀ ਸੈਮੀਨਾਰ ਕਰਵਾਇਆ ਗਿਆ | ਜਿਸ ...

ਪੂਰੀ ਖ਼ਬਰ »

ਪਿੰਡ ਝਲਾੜੀ ਵਿਖੇ ਆਮ ਆਦਮੀ ਪਾਰਟੀ ਵਲੋਂ ਮੀਟਿੰਗ

ਬਾਬਾ ਬਕਾਲਾ ਸਾਹਿਬ, 22 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-'ਪੰਜਾਬ ਵਿਚ ਆਉਣ ਵਾਲੀਆਂ 2022 ਦੀਆਂ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਤੇ ਅਸੀਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦਿੱਲੀ ਦੀ ਅਗਵਾਈ ਹੇਠ ਪਾਰਟੀ ਦੀਆਂ ਨੀਤੀਆਂ ਤੇ ...

ਪੂਰੀ ਖ਼ਬਰ »

ਬੀ. ਐੱਸ. ਐੱਫ. ਨੇ ਕਰਵਾਈ ਮੈਰਾਥਨ ਦੌੜ

ਰਾਮ ਤੀਰਥ, 22 ਸਤੰਬਰ (ਧਰਵਿੰਦਰ ਸਿੰਘ ਔਲਖ)-ਬੀ. ਐੱਸ. ਐੱਫ. 22 ਬਟਾਲੀਅਨ ਰਾਮ ਤੀਰਥ ਹੈੱਡ ਕੁਆਰਟਰ ਵਲੋਂ ਸਰੀਰਕ ਤੰਦਰੁਸਤੀ ਦਾ ਸੁਨੇਹਾ ਦੇਣ ਲਈ ਰਾਮ ਤੀਰਥ ਤੋਂ ਮੈਰਾਥਨ ਦੌੜ ਸ਼ੁਰੂ ਕਰਵਾਈ ਗਈ, ਜੋ ਰਾਮ ਤੀਰਥ ਤੋਂ ਸ਼ੁਰੂ ਹੋ ਕੇ ਚੋਗਾਵਾਂ ਹੁੰਦੀ ਹੋਈ ਵਾਪਸ ਰਾਮ ...

ਪੂਰੀ ਖ਼ਬਰ »

ਐਸ. ਡੀ. ਐਮ. ਤੇ ਤਹਿਸੀਲ ਦਫ਼ਤਰ ਦੇ ਕਰਮਚਾਰੀਆਂ ਵਲੋਂ ਹੜਤਾਲ

ਮਜੀਠਾ, 22 ਸਤੰਬਰ (ਮਨਿੰਦਰ ਸਿੰਘ ਸੋਖੀ)-ਉਪ ਮੰਡਲ ਮਜੀਠਾ ਅਧੀਨ ਪੈਂਦੇ ਐਸ. ਡੀ. ਐਮ. ਦਫ਼ਤਰ ਤੋਂ ਇਲਾਵਾ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਦਫ਼ਤਰਾਂ ਦੇ ਮੁਲਾਜ਼ਮ ਪੰਜਾਬ ਸਰਕਾਰ ਵਲੋਂ ਪਿਛਲੀਆਂ ਮੀਟਿੰਗਾਂ 'ਚ ਮੰਗਾਂ ਤੇ ਬਣੀਆਂ ਸਹਿਮਤੀਆਂ ਨੂੰ ਹੁਣ ਤੱਕ ਅਮਲੀ ...

ਪੂਰੀ ਖ਼ਬਰ »

ਚੰਨੀ ਕਿਸਾਨੀ ਪ੍ਰਤੀ ਆਪਣੀ ਵਚਣਬੱਧਤਾ ਤਹਿਤ 27 ਨੂੰ ਪੰਜਾਬ 'ਚ ਸਰਕਾਰ ਵਲੋਂ ਬੰਦ ਨੂੰ ਸਮਰਥਨ ਦੇਣ -ਜਮਹੂਰੀ ਕਿਸਾਨ ਸਭਾ

ਅਜਨਾਲਾ, 22 ਸਤੰਬਰ (ਐਸ. ਪ੍ਰਸ਼ੋਤਮ)-ਸੰਯੁਕਤ ਮੋਰਚੇ 'ਚ ਸ਼ਾਮਲ ਤੇ ਦਿੱਲੀ ਦੀਆਂ ਹੱਦਾਂ 'ਤੇ ਪਿਛਲੇ 10 ਮਹੀਨਿਆਂ ਤੋਂ ਕਿਸਾਨ ਅੰਦੋਲਨ 'ਚ ਜੁਝਾਰੂ ਭੂਮਿਕਾ ਨਿਭਾਅ ਰਹੇ ਸੰਗਠਨ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਪੀਲ ...

ਪੂਰੀ ਖ਼ਬਰ »

ਪੰਜਾਬ ਦੇ ਭਲੇ ਲਈ ਆਮ ਆਦਮੀ ਪਾਰਟੀ ਦੀ ਲੋੜ-ਜੈਦੀਪ ਸੰਧੂ

ਓਠੀਆਂ, 22 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਪੰਜਾਬ 'ਚ ਆ ਰਹੀਆਂ ਵਿਧਾਨ ਸਭਾ 2022 ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਇਸ ਵਾਰ ਪੰਜਾਬ ਦੇ ਭਲੇ ਲਈ ਦੋਵੇਂ ਰਿਵਾਇਤੀ ਪਾਰਟੀਆਂ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਤੋਂ ਪੰਜਾਬ ਨੂੰ ਮੁਕਤ ਕਰਵਾ ਕੇ ਇਸ ਵਾਰ ਆਮ ਅਦਮੀ ਪਾਰਟੀ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਤੇ ੳੱੁਪ ਮੁੱਖ ਮੰਤਰੀ ਰੰਧਾਵਾ ਦੀਆਂ ਨਿਯੁਕਤੀਆਂ ਨਾਲ ਕਾਂਗਰਸੀਆਂ ਦੇ ਹੌਂਸਲੇ ਬੁਲੰਦ-ਸੱਚਰ

ਕੱਥੂਨੰਗਲ, 22 ਸਤੰਬਰ (ਡਾ. ਦਲਵਿੰਦਰ ਸਿੰਘ ਰੰਧਾਵਾ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਆਪਣੀ ਪਲੇਠੀ ਕਾਨਫਰੰਸ 'ਚ ਕਿਸਾਨਾਂ ਤੇ ਆਮ ਲੋਕਾਂ ਲਈ ਲਏ ਵੱਡੇ ਫੈਸਲਿਆਂ ਨੇ ਇਹ ਸਾਬਤ ਕਰ ਦਿੱਤਾ ਕਿ ਪੰਜਾਬ ਦੀ ...

ਪੂਰੀ ਖ਼ਬਰ »

ਵਿਦਿਆਰਥੀ ਚੰਗੇ ਮੁਕਾਮ 'ਤੇ ਪੁੱਜਣ ਲਈ ਪੂਰੀ ਲਗਨ ਨਾਲ ਪੜ੍ਹਾਈ ਕਰਨ- ਚੇਅਰਮੈਨ ਚੰਦੀ

ਜੇਠੂਵਾਲ, 22 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ-ਬਟਾਲਾ ਰੋਡ 'ਤੇ ਸਥਿਤ ਗਲੋਬਲ ਗਰੁੱਪ ਆਫ ਇੰਸਟੀਚਿਊਟਸ, ਸੋਹੀਆਂ ਖ਼ੁਰਦ ਅੰਮਿ੍ਤਸਰ 'ਚ ਨਵੇਂ ਸੈਸ਼ਨ 'ਚ ਆਏ ਵਿਦਿਆਰਥੀਆਂ ਦਾ ਕਾਲਜ ਮੈਨੇਜਮੈਂਟ ਵਲੋਂ ਸਵਾਗਤ ਕੀਤਾ ਗਿਆ ਤੇ ਵਿਦਿਆਰਥੀਆਂ ਦੇ ਪਹਿਲੇ ...

ਪੂਰੀ ਖ਼ਬਰ »

ਨਸ਼ਿਆਂ ਦੇ ਆਧਾਰ 'ਤੇ ਬਣੀ ਪੰਜਾਬੀ ਫ਼ਿਲਮ 'ਕੁਰਾਹੇ ਤੋਂ ਰਾਹੇ' ਦਾ ਪੋਸਟਰ ਜਾਰੀ

ਲੋਪੋਕੇ, 22 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਨਸ਼ਿਆਂ ਦੀ ਦਲਦਲ 'ਚ ਗਲਤਾਨ ਹੁੰਦੀ ਜਾ ਰਹੀ ਨੌਜਵਾਨ ਪੀੜ੍ਹੀ ਨੂੰ ਇੱਕ ਸੇਧ ਦੇਣ ਲਈ ਕਸਬਾ ਲੋਪੋਕੇ ਦੇ ਸੁਰੀਲੀ ਆਵਾਜ਼ ਦੇ ਮਾਲਕ ਨੌਜਵਾਨ ਜਤਿੰਦਰ ਜਿੰਦ ਵਲੋਂ ਲਿਖੀ ਪੰਜਾਬੀ ਫਿਲਮ 'ਕੁਰਾਹੇ ਤੋਂ ਰਾਹੇ' ਦਾ ਪੋਸਟਰ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ 'ਚ ਧਰਨਾ

ਅਟਾਰੀ, 22 ਸਤੰਬਰ (ਗੁਰਦੀਪ ਸਿੰਘ ਅਟਾਰੀ, ਸੁਖਵਿੰਦਰਜੀਤ ਸਿੰਘ ਘਰਿੰਡਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਿਜਲੀ ਘਰ ਅਟਾਰੀ ਵਿਖੇ ਧਰਨਾ ਲਗਾਇਆ ਗਿਆ | ਧਰਨੇ ਦੀ ਅਗਵਾਈ ਬਲਾਕ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਤੇ ਕਿਸਾਨ ਆਗੂ ਪਲਵਿੰਦਰ ਸਿੰਘ ਨੇ ਕਰਦੇ ...

ਪੂਰੀ ਖ਼ਬਰ »

ਮੁੱਖ ਮੰਤਰੀ ਬਣਨ ਤੋਂ ਬਾਅਦ ਚੰਨੀ ਪਹਿਲੀ ਵਾਰ ਹੋਏ ਵਾਲਮੀਕਿ ਤੀਰਥ ਵਿਖੇ ਨਤਮਸਤਕ

ਰਾਮ ਤੀਰਥ, 22 ਸਤੰਬਰ (ਧਰਵਿੰਦਰ ਸਿੰਘ ਔਲਖ)-ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਅੱਜ ਪਹਿਲੀ ਵਾਰ ਵਾਲਮੀਕਿ ਤੀਰਥ ਵਿਖੇ ਨਤਮਸਤਕ ਹੋਣ ਲਈ ਪਹੁੰਚੇ, ਜਿੱਥੇ ਉਨ੍ਹਾਂ ਨੇ ਸ਼ਰਧਾ ਨਾਲ ਭਗਵਾਨ ਵਾਲਮੀਕਿ ਮੰਦਰ ਵਿਖੇ ਮੱਥਾ ਟੇਕਿਆ ਤੇ ...

ਪੂਰੀ ਖ਼ਬਰ »

ਉੱਪ ਮੰਡਲ ਮੈਜਿਸਟ੍ਰੇਟ ਤੇ ਤਹਿਸੀਲ ਦਫ਼ਤਰ ਅਜਨਾਲਾ ਦੇ ਕਰਮਚਾਰੀਆਂ ਵਲੋਂ ਹੜਤਾਲ

ਅਜਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ. ਤਹਿਸੀਲ ਤੇ ਐੱਸ.ਡੀ.ਐੱਮ. ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਡਿਪਟੀ ਕਮਿਸ਼ਨਰ ਕਰਮਚਾਰੀ ਯੂਨੀਅਨ ਦੇ ਸੱਦੇ ਅਨੁਸਾਰ ਅੱਜ ਸਥਾਨਕ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੇ ਹਮੇਸ਼ਾ ਦਲਿਤ ਭਾਈਚਾਰੇ ਦੀ ਬਾਂਹ ਫੜੀ-ਭੱਟੀ

ਸਠਿਆਲਾ, 22 ਸਤੰਬਰ (ਸਫਰੀ)-ਕਾਂਗਰਸ ਪਾਰਟੀ ਨੇ ਹਮੇਸ਼ਾ ਗਰੀਬਾਂ ਨੂੰ ਉੱਚੇ ਰੁਤਬੇ ਦਾ ਮਾਣ ਬਖਸ਼ਿਆ ਹੈ | ਇਨ੍ਹਾਂ ਉਕਤ ਸਤਰਾਂ ਦਾ ਪ੍ਰਗਟਾਵਾ ਆਲ ਇੰਡੀਆ ਰੰਘਰੇਟਾ ਦਲ ਦੇ ਆਗੂ ਬਲਜੀਤ ਸਿੰਘ ਭੱਟੀ ਸਠਿਆਲਾ ਨੇ ਕੀਤਾ | ਉਨ੍ਹਾਂ ਨੇ ਕਿਹਾ ਕਿ ਕਾਂਗਰਸ ਹਾਈ ਕਮਾਨ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX