ਤਾਜਾ ਖ਼ਬਰਾਂ


ਦੱਖਣੀ ਅਫਰੀਕਾ – ਭਾਰਤ : ਤੀਜੇ ਮੈਚ 'ਚ ਵੀ ਟੀਮ ਇੰਡੀਆ ਦੀ ਹਾਰ, ਦੱਖਣੀ ਅਫਰੀਕਾ ਨੇ 4 ਦੌੜਾਂ ਨਾਲ ਹਰਾਇਆ
. . .  1 day ago
ਵਨਡੇ ਸੀਰੀਜ਼ ਦੇ ਆਖਰੀ ਮੈਚ 'ਚ ਨਜ਼ਰ ਆਈ ਅਨੁਸ਼ਕਾ ਸ਼ਰਮਾ ਤੇ ​ਵਿਰਾਟ ਕੋਹਲੀ ਦੀ ਲਾਡਲੀ ਵਾਮਿਕਾ
. . .  1 day ago
ਕੇਪਟਾਊਨ, 23 ਜਨਵਰੀ -ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਦਾ ਆਖਰੀ ਮੈਚ ਕੇਪਟਾਊਨ 'ਚ ਖੇਡਿਆ ਜਾ ਰਿਹਾ ਹੈ। ਵਿਰਾਟ ਕੋਹਲੀ ਨੂੰ ਚੀਅਰ ਕਰਨ ਲਈ ਉਨ੍ਹਾਂ ਦੀ ...
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ ,11 ਮਰੀਜ਼ਾਂ ਦੀ ਮੌਤ ,932 ਨਵੇਂ ਮਾਮਲੇ
. . .  1 day ago
ਲੁਧਿਆਣਾ,23 ਜਨਵਰੀ {ਸਲੇਮਪੁਰੀ} - ਲੁਧਿਆਣਾ ਵਿਚ ਅੱਜ 14ਵੇਂ ਦਿਨ ਵੀ ਕੋਰੋਨਾ ਦਾ ਕਹਿਰ ਜਾਰੀ ਰਿਹਾ ਹੈ, ਪਰ ਅੱਜ ਪਿਛਲੇ ਦਿਨਾਂ ਦੇ ਮੁਕਾਬਲੇ ਕੋਰੋਨਾ ਕਾਰਨ ਸੱਭ ਤੋਂ ਜ਼ਿਆਦਾ ਗਿਣਤੀ ਵਿਚ 11 ਮਰੀਜ਼ਾਂ ...
ਚੰਡੀਗੜ੍ਹ : ਚਾਰ ਤਹਿਸੀਲਦਾਰਾਂ ਨੂੰ ਮਿਲੀ ਨਵੀਂ ਪੋਸਟਿੰਗ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਪਿੰਡ ਕੱਲੇਵਾਲ ਤੋਂ 25 ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ
. . .  1 day ago
ਅਟਾਰੀ, 23 ਜਨਵਰੀ (ਗੁਰਦੀਪ ਸਿੰਘ ਅਟਾਰੀ)- ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਕੱਲੇਵਾਲ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ 25 ਕੱਟੜ ਕਾਂਗਰਸੀ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ..
ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਮਰੀਕ ਸਿੰਘ ਸ਼ਾਹਪੁਰ ਵੀ ਆਏ ਰਵੀਕਰਨ ਸਿੰਘ ਕਾਹਲੋਂ ਦੀ ਹਮਾਇਤ 'ਤੇ
. . .  1 day ago
ਡੇਰਾ ਬਾਬਾ ਨਾਨਕ, 23 ਜਨਵਰੀ (ਅਵਤਾਰ ਸਿੰਘ ਰੰਧਾਵਾ)-ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਉਦੋਂ ਹੋਰ ਮਜ਼ਬੂਤ ਹੋ ਗਈ, ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਅਮਰੀਕ ਸਿੰਘ ..
ਸੰਯੁਕਤ ਸਮਾਜ ਮੋਰਚੇ ਵਲੋਂ 8 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਗੜ੍ਹਸ਼ੰਕਰ, 23 ਜਨਵਰੀ (ਧਾਲੀਵਾਲ)- ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਚੋਣਾਂ ਲਈ 8 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਮੋਰਚੇ ਵਲੋਂ ਬਾਬਾ ਚਮਕੌਰ ਸਿੰਘ ਨੂੰ ਬਠਿੰਡਾ ਰੂਰਲ, ਰਾਜ ਕੁਮਾਰ ਮਾਹਿਲ ਖੁਰਦ ਨੂੰ ਬੰਗਾ, ਰਸ਼ਪਾਲ ਸਿੰਘ ਰਾਜੂ ਨੂੰ ਚੱਬੇਵਾਲ...
ਅਰੁਣ ਬਾਲੀ ਨੂੰ ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ
. . .  1 day ago
ਮੁੰਬਈ, 23 ਜਨਵਰੀ- ਦਿੱਗਜ ਅਭਿਨੇਤਾ ਅਰੁਣ ਬਾਲੀ '3 ਇਡੀਅਟਸ', 'ਕੇਦਾਰਨਾਥ', 'ਪਾਨੀਪਤ' ਵਿਚ ਆਪਣੀਆਂ ਭੂਮਿਕਾਵਾਂ ਲਈ ਜਾਣੇ ਜਾਂਦੇ ਮਸ਼ਹੂਰ ਅਦਾਕਾਰ ਅਰੁਣ ਬਾਲੀ ਨੂੰ ਇੱਕ ਦੁਰਲੱਭ ਲੰਬੇ ਸਮੇਂ ਦੀ ਨਿਊਰੋਮਸਕੁਲਰ ਬਿਮਾਰੀ ਮਾਈਸਥੇਨੀਆ ਗ੍ਰੇਵਿਸ ਦਾ ਪਤਾ ਲੱਗਿਆ...
ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ- ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਦੇ ਮੁਖੀ ਬਾਬਾ ਅਮਰੀਕ ਸਿੰਘ, ਸਰਪੰਚਾਂ ਸਮੇਤ ਆਏ ਹਮਾਇਤ 'ਤੇ
. . .  1 day ago
ਨਿੱਕੇ ਘੁੰਮਣ, 23 ਜਨਵਰੀ (ਸਤਬੀਰ ਸਿੰਘ ਘੁੰਮਣ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ. ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਉਦੋਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ...
ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ
. . .  1 day ago
ਕਲਾਨੌਰ, 23 ਜਨਵਰੀ (ਪੁਰੇਵਾਲ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਆਪਣਾ ਵੱਡਾ ਆਧਾਰ ਰੱਖਣ ਵਾਲੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਵਲੋਂ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ ਹੋਣ ਨਾਲ ਕਾਂਗਰਸ...
ਅੱਜ ਸ਼ਾਮ 6 ਵਜੇ ਪ੍ਰਧਾਨ ਮੰਤਰੀ ਮੋਦੀ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕਰਨਗੇ ਉਦਘਾਟਨ
. . .  1 day ago
ਨਵੀਂ ਦਿੱਲੀ, 23 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਕਰੀਬ 6 ਵਜੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਉਦਘਾਟਨ ਕਰਨਗੇ...
ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰੇ ਕੇਜਰੀਵਾਲ-ਸ. ਪ੍ਰਕਾਸ਼ ਸਿੰਘ ਬਾਦਲ
. . .  1 day ago
ਚੰਡੀਗੜ੍ਹ, 23 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਕੇਜਰੀਵਾਲ ਨੂੰ ਕਿਹਾ ਕਿ ਉਹ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰਨ। ਉਨ੍ਹਾਂ ਕਿਹਾ ਕਿ...
ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 23 ਜਨਵਰੀ-ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ...
ਭਾਜਪਾ ਆਪਣੇ ਮਨਸੂਬਿਆਂ 'ਚ ਸਫਲ ਨਹੀਂ ਹੋਵੇਗੀ: ਸਿਮਰਨਜੀਤ ਸਿੰਘ ਮਾਨ
. . .  1 day ago
ਮਹਿਲ ਕਲਾਂ, 23 ਜਨਵਰੀ (ਅਵਤਾਰ ਸਿੰਘ ਅਣਖੀ)- ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਵਲੋਂ ਬਾਂਹ ਮਰੋੜ ਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਭਾਜਪਾ 'ਚ ਸ਼ਾਮਿਲ ਕਰਕੇ ਵਿਧਾਨ ਸਭਾ ਚੋਣਾਂ 'ਚ ਸਫਲਤਾ ਹਾਸਲ ਕਰਕੇ ਪੰਜਾਬ 'ਚ ਭਾਜਪਾ
ਪੀਵੀ ਸਿੰਧੂ ਨੇ ਫਾਈਨਲ ਵਿਚ ਮਾਲਵਿਕਾ ਬੰਸੌਦ ਨੂੰ ਹਰਾ ਕੇ ਜਿੱਤਿਆ ਖ਼ਿਤਾਬ
. . .  1 day ago
ਨਵੀਂ ਦਿੱਲੀ, 23 ਜਨਵਰੀ- ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਪੀਵੀ ਸਿੰਧੂ ਨੇ ਸੈਯਦ ਮੋਦੀ ਇੰਟਰਨੈਸ਼ਨਲ ਬੈਡਮਿੰਟਨ ਟੂਰਨਾਮੈਂਟ ਦਾ ਖਿਤਾਬ ਜਿੱਤ ਲਿਆ ਹੈ। ਸਾਬਕਾ ਵਿਸ਼ਵ ਚੈਂਪੀਅਨ ਸਿੰਧੂ ਨੇ ਐਤਵਾਰ ਨੂੰ ਫਾਈਨਲ ’ਚ ਹਮਵਤਨ ਮਾਲਵਿਕਾ ਬੰਸੋਦ...
ਸੜਕ ਸੰਘਰਸ਼ ਕਮੇਟੀ ਨੇ ਡਰੋਨ ਰਾਹੀਂ ਸਰਵੇ ਕਰ ਰਹੇ ਮੁਲਾਜ਼ਮਾਂ ਦੀ ਕੀਤੀ ਘੇਰਾਬੰਦੀ
. . .  1 day ago
ਸ਼ਹਿਣਾ/ਬਰਨਾਲਾ, 23 ਜਨਵਰੀ (ਸੁਰੇਸ਼ ਗੋਗੀ)-ਸ਼ਹਿਣਾ ਨੇੜੇ ਪਿੰਡ ਲੀਲੋਕੋਠੇ ਨੇੜੇ ਨਿਕਲ ਰਹੀ ਨੈਸ਼ਨਲ ਹਾਈਵੇਅ ਦੇ ਵਿਰੋਧ 'ਚ ਸੜਕ ਸੰਘਰਸ਼ ਕਮੇਟੀ ਨੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਡਰੋਨ ਰਾਹੀਂ ਸਰਵੇ ਕਰ ...
ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਹੋਇਆ ਧਮਾਕਾ, 174 ਨਵੇਂ ਕੇਸ ਆਏ ਸਾਹਮਣੇ
. . .  1 day ago
ਪਠਾਨਕੋਟ, 23 ਜਨਵਰੀ (ਸੰਧੂ)- ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 174 ਨਵੇਂ ਕੋਰੋਨਾ ਦੇ ਕੇਸ ਆਏ ਹਨ ਤੇ 3 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਜ਼ਿਲ੍ਹਾ ਪਠਾਨਕੋਟ ਵਿਚ..
ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸਜਾਏ ਨਗਰ ਕੀਰਤਨ
. . .  1 day ago
ਅਟਾਰੀ, 23 ਜਨਵਰੀ(ਗੁਰਦੀਪ ਸਿੰਘ ਅਟਾਰੀ) ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ....
ਕਾਂਗਰਸ ਦੀ ਫੁੱਟ: ਕਾਂਗਰਸ ਦੇ ਇਕ ਧੜੇ ਵਲੋਂ ਆਪਣੀ ਹੀ ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਤੇ ਉਸ ਦੇ ਸਾਥੀ ਖ਼ਿਲਾਫ਼ ਕਰਵਾਇਆ ਕੇਸ ਦਰਜ
. . .  1 day ago
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ) - ਮਹਿਲਾ ਕਾਂਗਰਸ ਦੇ ਗਰੁੱਪ ਦੇ ਲੀਕ ਹੋਏ ਮੈਸੇਜ ਨੂੰ ਹੋਰ ਗਰੁੱਪਾਂ 'ਚ ਪਾਉਣ ਤੇ ਮਾੜੀ ਸ਼ਬਦਾਵਲੀ ਵਰਤਣ ਦੇ ਮਾਮਲੇ 'ਚ ਕਾਂਗਰਸ ਦੇ ਇਕ ਧੜੇ....
ਪੰਜਾਬ ਵਿਧਾਨ ਸਭਾ ਚੋਣਾਂ: ਕੈਪਟਨ ਅਮਰਿੰਦਰ ਸਿੰਘ ਨੇ ਜਾਰੀ ਕੀਤੀ 22 ਉਮੀਦਵਾਰਾਂ ਦੀ ਪਹਿਲੀ ਸੂਚੀ
. . .  1 day ago
ਚੰਡੀਗੜ੍ਹ, 23 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ 22 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ’ਚ ਮਾਲਵਾ ਤੋਂ 17, ਮਾਝਾ ਤੋਂ 2 ਤੇ ਅਤੇ ਦੋਆਬਾ ਤੋਂ 3 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ...
ਫਗਵਾੜਾ: ਬੇਕਾਬੂ ਹੋਈ ਰਿਕਵਰੀ ਵੈੱਨ ਨਾਲ ਇਕ ਵਿਅਕਤੀ ਦੀ ਮੌਤ, ਦੋ ਕਾਰਾਂ ਨੁਕਸਾਨੀਆਂ
. . .  1 day ago
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ)- ਅੱਜ ਇੱਥੇ ਮੁਹੱਲਾ ਸੰਤੋਖਪੁਰਾ ਲਾਗੇ ਬੇਕਾਬੂ ਹੋਈ ਰਿਕਵਰੀ ਵੈਨ ਦੇ ਹੇਠਾਂ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਕਾਰਾਂ ਨੁਕਸਾਨੀਆਂ ਗਈਆਂ। ਮ੍ਰਿਤਕ ਵਿਅਕਤੀ ਦੀ ਪਛਾਣ...
ਬੈਂਸ ਦੀ ਗ੍ਰਿਫ਼ਤਾਰੀ ਲਈ ਪੀੜਤ ਔਰਤ ਨੇ ਕੀਤੀ ਚੋਣ ਕਮਿਸ਼ਨ ਨੂੰ ਸ਼ਿਕਾਇਤ
. . .  1 day ago
ਲੁਧਿਆਣਾ 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਜਬਰ-ਜਨਾਹ ਦੇ ਸੰਗੀਨ ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫ਼ਤਾਰੀ ਲਈ ਪੀੜਤ ਔਰਤ ਵਲੋਂ ਚੋਣ..
ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਖ਼ਿਲਾਫ਼ ਮਲੇਰਕੋਟਲਾ ’ਚ ਐੱਫ.ਆਈ.ਆਰ ਦਰਜ
. . .  1 day ago
ਚੰਡੀਗੜ੍ਹ, 23 ਜਨਵਰੀ- ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਦੇ ਸਿਆਸੀ ਸਲਾਹਕਾਰ ਅਤੇ ਪੰਜਾਬ ਦੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਵਿਰੁੱਧ ਆਈ.ਪੀ.ਸੀ. ਦੀ ਧਾਰਾ 153ਏ ਤਹਿਤ ਮਲੇਰਕੋਟਲਾ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਹੈ...
ਵਿਜੈਇੰਦਰ ਸਿੰਗਲਾ ਜਿੰਨਾ ਭ੍ਰਿਸ਼ਟਾਚਾਰ ਪੰਜਾਬ 'ਚ ਕਿਸੇ ਨੇ ਨਹੀਂ ਕੀਤਾ- ਸੁਖਬੀਰ ਸਿੰਘ ਬਾਦਲ
. . .  1 day ago
ਸੰਗਰੂਰ, 23 ਜਨਵਰੀ (ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਅੰਦਰ ਸਭ ਤੋਂ ਵੱਧ ਭ੍ਰਿਸ਼ਟਾਚਾਰ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੰਗਲਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਅੱਸੂ ਸੰਮਤ 553

ਮੋਗਾ

ਨਵੇਂ ਮੁੱਖ ਮੰਤਰੀ ਦੀ ਘੁਰਕੀ ਤੋਂ ਬਾਅਦ 9 ਵਜੇ ਤੋਂ ਪਹਿਲਾਂ ਹੀ ਦਫ਼ਤਰਾਂ 'ਚ ਪਹੁੰਚਣ ਲੱਗੇ ਅਧਿਕਾਰੀ ਤੇ ਕਰਮਚਾਰੀ

ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਭਾਵੇਂ ਕਿ ਅਕਸਰ ਹੀ ਸਰਕਾਰੀ ਅਧਿਕਾਰੀਆਂ 'ਤੇ ਜਿੱਥੇ ਪੱਖਪਾਤ ਤੇ ਭਿ੍ਸ਼ਟਾਚਾਰ ਕਰਨ ਦੀਆਂ ਖ਼ਬਰਾਂ ਸੁਣਨ ਨੂੰ ਮਿਲਦੀਆਂ ਰਹਿੰਦੀਆਂ ਹਨ ਉੱਥੇ ਸਵੇਰ ਵੇਲੇ ਦਫ਼ਤਰਾਂ ਵਿਚ ਲੇਟ ਆਉਣਾ ਵੀ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਸੁਭਾਅ 'ਚ ਸ਼ਾਮਿਲ ਹੋ ਗਿਆ ਹੈ ਜਿਸ ਕਾਰਨ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਅਕਸਰ ਹੀ ਵੱਡੀਆਂ ਵੱਡੀਆਂ ਲਾਈਨਾਂ ਵਿਚ ਲੱਗਣ ਲਈ ਮਜਬੂਰ ਹੋਣਾ ਪੈਂਦਾ ਹੈ ਤੇ ਕਈ ਵਾਰ ਉਨ੍ਹਾਂ ਨੂੰ ਆਪਣਾ ਸਮਾਂ ਬਰਬਾਦ ਕਰ ਕੇ ਬਿਨਾਂ ਕੰਮ ਤੋਂ ਹੀ ਵਾਪਸ ਪਰਤਣਾ ਪੈਂਦਾ ਹੈ ਪਰ ਜਿਉਂ ਹੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ ਤੇ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਉਪਰੰਤ ਆਪਣੀ ਪਹਿਲੀ ਪ੍ਰੈੱਸ ਮੀਟਿੰਗ ਵਿਚ ਕੁਝ ਅਹਿਮ ਐਲਾਨ ਕਰਦਿਆਂ ਸੂਬੇ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਮੇਂ ਸਿਰ 9 ਵਜੇ ਆਪਣੇ ਦਫ਼ਤਰਾਂ 'ਚ ਪਹੁੰਚ ਕੇ ਆਪਣੇ ਕੰਮਾਂ ਨੂੰ ਤਰਜੀਹ ਦੇਣ ਦੀ ਨਸੀਹਤ ਦਿੱਤੀ ਗਈ ਤਾਂ ਜੋ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੀ ਵਜ੍ਹਾ ਨਾਲ ਖੱਜਲ ਖ਼ੁਆਰ ਨਾ ਹੋਣਾ ਪਵੇ, ਦਾ ਅਸਰ ਅਧਿਕਾਰੀਆਂ ਤੇ ਕਰਮਚਾਰੀਆਂ 'ਤੇ ਸਪਸ਼ਟ ਹੁੰਦਾ ਦੇਖਿਆ ਗਿਆ | ਅੱਜ 'ਅਜੀਤ' ਟੀਮ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਚ ਸਵੇਰੇ 8.45 ਵਜੇ ਜਾ ਕੇ ਵੇਖਿਆ ਗਿਆ ਤਾਂ ਸਮੇਤ ਉੱਚ ਅਧਿਕਾਰੀ ਅਤੇ ਕਰਮਚਾਰੀ ਠੀਕ 9 ਵਜੇ ਤੋਂ ਪਹਿਲਾਂ ਹੀ ਆਪੋ ਆਪਣੀਆਂ ਸੀਟਾਂ 'ਤੇ ਹਾਜ਼ਰ ਸਨ ਤੇ ਆਪਣਾ ਕੰਮਕਾਰ ਦੇਖ ਰਹੇ ਸਨ | ਗੌਰਤਲਬ ਹੈ ਕਿ ਮੁੱਖ ਮੰਤਰੀ ਪੰਜਾਬ ਦੇ ਇਸ ਫ਼ੈਸਲੇ ਦੀ ਲੋਕ ਜਿੱਥੇ ਸਰਾਹਨਾ ਕਰ ਰਹੇ ਹਨ ਉੱਥੇ ਇਹ ਵੀ ਕਹਿ ਰਹੇ ਹਨ ਕਿ ਇਸ ਲਗਾਤਾਰਤਾ ਨੂੰ ਬਰਕਰਾਰ ਰੱਖਣਾ ਵੀ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਮੁੱਢਲਾ ਫ਼ਰਜ਼ ਹੈ | ਸੋਚਣਾ ਇਹ ਵੀ ਹੋਵੇਗਾ ਕਿ ਜੇਕਰ ਮੁੱਖ ਮੰਤਰੀ ਅਜਿਹੇ ਹੋਰ ਵੀ ਫ਼ੈਸਲੇ ਲੈਣ ਤੇ ਲਾਗੂ ਕਰਵਾਉਣ ਵਿਚ ਸਫਲ ਹੋ ਜਾਂਦੇ ਹਨ ਤਾਂ ਇਹ ਵੀ ਯਕੀਨੀ ਲੱਗਦਾ ਹੈ ਕਿ ਦਫ਼ਤਰਾਂ ਵਿਚ ਹੋ ਰਹੇ ਭਿ੍ਸ਼ਟਾਚਾਰ ਨੂੰ ਵੀ ਨੱਥ ਪਾਈ ਜਾ ਸਕਦੀ ਹੈ |

-ਮਾਮਲਾ ਈ.ਓ. ਵਲੋਂ ਹਾਊਸ ਦੀ ਮੀਟਿੰਗ 'ਚ ਪਾਸ ਹੋਏ ਮਤੇ ਦੇ ਉਲਟ ਜਾਣ ਦਾ-

ਸਫ਼ਾਈ ਸੇਵਕਾਂ ਨੇ ਨਗਰ ਕੌਂਸਲ ਪ੍ਰਧਾਨ ਤੇ ਈ.ਓ. ਖ਼ਿਲਾਫ ਕੀਤੀ ਨਾਅਰੇਬਾਜ਼ੀ

ਬਾਘਾ ਪੁਰਾਣਾ, 22 ਸਤੰਬਰ (ਕਿ੍ਸ਼ਨ ਸਿੰਗਲਾ)- ਸਥਾਨਕ ਨਗਰ ਕੌਂਸਲ ਦੇ ਦਫ਼ਤਰ ਵਿਖੇ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਮਾਤਾ ਦੀਨ ਦੀ ਅਗਵਾਈ ਹੇਠ ਸਮੂਹ ਸਫ਼ਾਈ ਸੇਵਕਾਂ ਵਲੋਂ ਰੋਸ ਪ੍ਰਦਰਸ਼ਨ ਕਰਕੇ ਕਾਰਜ ਸਾਧਕ ਅਫ਼ਸਰ ਤੇ ਪ੍ਰਧਾਨ ਦੇ ਵਿਰੋਧ 'ਚ ਜ਼ਬਰਦਸਤ ...

ਪੂਰੀ ਖ਼ਬਰ »

2500 ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਮੋਗਾ, 22 ਸਤੰਬਰ (ਗੁਰਤੇਜ ਸਿੰਘ)- ਸੀ.ਆਈ.ਏ.ਸਟਾਫ਼ ਬਾਘਾ ਪੁਰਾਣਾ ਪੁਲਿਸ ਵਲੋਂ ਪਿੰਡ ਸਮਾਲਸਰ ਨੇੜੇ ਗਸ਼ਤ ਦੌਰਾਨ ਦੋ ਨੌਜਵਾਨਾਂ ਨੂੰ 2500 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਸੀ.ਆਈ.ਏ.ਸਟਾਫ਼ ਬਾਘਾ ਪੁਰਾਣਾ ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਨਿਹਾਲ ਸਿੰਘ ਵਾਲਾ ਦੇ ਪਾਰਟੀ ਆਗੂਆਂ ਵਲੋਂ ਤਖ਼ਤੂਪੁਰਾ ਕੀਤੀ ਵਿਸ਼ੇਸ਼ ਮੀਟਿੰਗ

ਨਿਹਾਲ ਸਿੰਘ ਵਾਲਾ, 22 ਸਤੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਹਲਕਾ ਨਿਹਾਲ ਸਿੰਘ ਵਾਲਾ ਦੀ ਉਮੀਦਵਾਰੀ ਦੀ ਟਿਕਟ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਅਗਲੀ ਕਤਾਰ ਦੇ ਪਾਰਟੀ ਦੇ ਅਹਿਮ ਆਗੂਆਂ ਅਤੇ ਪਾਰਟੀ ਵਰਕਰਾਂ ਦੀ ਇਕ ਵਿਸ਼ੇਸ਼ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਮੋਗਾ ਨੇ ਸਿਹਤ ਵਿਭਾਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਸਿਹਤ ਵਿਭਾਗ ਮੋਗਾ ਦੇ ਨੁਮਾਇੰਦਿਆਂ ਨਾਲ ਕੋਵਿਡ-19 ਨਾਲ ਸਬੰਧਤ ਰਿਵਿਊ ਮੀਟਿੰਗ ਦੀ ਪ੍ਰਧਾਨਗੀ ਕੀਤੀ | ਇਸ ਮੌਕੇ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ (ਜ) ਗੁਰਬੀਰ ਸਿੰਘ ...

ਪੂਰੀ ਖ਼ਬਰ »

ਕੱਚੇ ਮੁਲਾਜ਼ਮ ਪੱਕੇ ਕਰੋ ਸੰਘਰਸ਼ ਕਮੇਟੀ ਨੇ ਕੀਤਾ ਭਰਵਾਂ ਇਕੱਠ

ਮੋਗਾ, 22 ਸਤੰਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਸਿਹਤ ਵਿਭਾਗ ਪੰਜਾਬ ਦੇ ਆਊਟ ਸੋਰਸਿੰਗ ਮੁਲਾਜ਼ਮਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਵੱਲ ਕੋਈ ਧਿਆਨ ਨਾ ਦੇਣ ਕਰਕੇ ਤੇ ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਬਣਾਏ ...

ਪੂਰੀ ਖ਼ਬਰ »

ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਜ਼ਿਲ੍ਹਾ ਮੋਗਾ ਦੀ ਮੀਟਿੰਗ

ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਪਿੰਡ ਬੁੱਕਣਵਾਲਾ ਵਿਖੇ ਬੀਬੀ ਹਰਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਕਨਵੀਨਰ ਬਲਕਰਨ ਮੋਗਾ ...

ਪੂਰੀ ਖ਼ਬਰ »

ਡਾਈਟ ਮੋਗਾ ਈ.ਟੀ.ਟੀ. ਸਿਖਾਂਦਰੂ ਅਧਿਆਪਕਾਂ ਦੀ ਦੋ ਰੋਜ਼ਾ ਟੀਚਿੰਗ ਪ੍ਰੈਕਟਿਸ ਸਮਾਪਤ

ਮੋਗਾ, 22 ਸਤੰਬਰ (ਜਸਪਾਲ ਸਿੰਘ ਬੱਬੀ)- ਡਾਈਟ ਮੋਗਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਵਰਿੰਦਰਪਾਲ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਗੁਰਪ੍ਰੀਤ ਕੌਰ ਅਤੇ ਪਿ੍ੰਸੀਪਲ ਡਾਈਟ ਸਿਮਰਜੀਤ ਕੌਰ ਦੀ ਅਗਵਾਈ ਹੇਠ ਈ.ਟੀ.ਟੀ. ਸਿਖਾਂਦਰੂ ਅਧਿਆਪਕਾਂ ਦੀ ਦੋ ਰੋਜ਼ਾ ...

ਪੂਰੀ ਖ਼ਬਰ »

ਨਗਰ ਨਿਗਮ ਮੋਗਾ ਕੌਂਸਲਰਾਂ ਦੀ ਮੀਟਿੰਗ ਹੋਈ

ਮੋਗਾ, 22 ਸਤੰਬਰ (ਜਸਪਾਲ ਸਿੰਘ ਬੱਬੀ)- ਨਗਰ ਨਿਗਮ ਮੋਗਾ ਵਿਖੇ ਸੁਰਿੰਦਰ ਸਿੰਘ ਕਮਿਸ਼ਨਰ ਨਗਰ ਨਿਗਮ ਮੋਗਾ ਤੇ ਨੀਤਿਕਾ ਭੱਲਾ ਮੇਅਰ ਦੀ ਅਗਵਾਈ ਹੇਠ ਕੌਂਸਲਰਾਂ ਦੀ ਮੀਟਿੰਗ ਹੋਈ ਜਿਸ ਵਿਚ ਕੌਂਸਲਰਾਂ ਕੋਲੋਂ ਮੋਗਾ ਸ਼ਹਿਰ ਦੇ ਹਰੇਕ ਵਾਰਡ ਸਬੰਧੀ ਸਮੱਸਿਆ ਸੁਣੀ ਅਤੇ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ ਮੂਹਰੇ ਲੱਗ ਰਹੇ ਮੋਰਚੇ ਦੀ ਤਿਆਰੀ ਜ਼ੋਰਾਂ 'ਤੇ

ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)- ਨੌਜਵਾਨ ਭਾਰਤ ਸਭਾ ਵਲੋਂ ਜਲਿ੍ਹਆਂ ਵਾਲਾ ਬਾਗ ਦਾ ਪੁਰਾਤਨ ਸਰੂਪ ਬਹਾਲ ਕਰਾਉਣ ਲਈ 28 ਸਤੰਬਰ ਤੋਂ ਜਲਿ੍ਹਆਂ ਵਾਲਾ ਬਾਗ ਦੇ ਮੂਹਰੇ ਪੱਕਾ ਮੋਰਚਾ ਲਾਇਆ ਜਾ ਰਿਹਾ ਹੈ ਜਿਸ ਦੀਆਂ ਤਿਆਰੀਆਂ ਸਬੰਧੀ ਪਿੰਡ ਘੱਲ ...

ਪੂਰੀ ਖ਼ਬਰ »

ਗਊਸ਼ਾਲਾ ਮੁਦਕੀ ਰੋਡ ਵਿਖੇ ਬਰਸੀ ਸਮਾਗਮ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਅੱਜ ਆਰੰਭ ਹੋਣਗੇ

ਬਾਘਾ ਪੁਰਾਣਾ, 22 ਸਤੰਬਰ (ਕਿ੍ਸ਼ਨ ਸਿੰਗਲਾ)- ਸ੍ਰੀ ਸ੍ਰੀ 1008 ਸੰਤ ਸਵਾਮੀ ਮਹੇਸ਼ ਮੁਨੀ ਬੋਰੇ ਵਾਲਿਆਂ ਦੇ ਬਰਸੀ ਸਮਾਗਮ ਸਬੰਧੀ ਸਥਾਨਕ ਸ਼ਹਿਰ ਦੀ ਮੁਦਕੀ ਸੜਕ ਉੱਪਰ ਸਥਿਤ ਗੋਪਾਲ ਗਊਸ਼ਾਲਾ ਵਿਖੇ 23 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਜਾਵੇਗਾ | 24 ...

ਪੂਰੀ ਖ਼ਬਰ »

ਦਰਸ਼ਨ ਸਿੰਘ ਕਿਸ਼ਨਪੁਰਾ ਐੱਸ.ਸੀ. ਵਿੰਗ ਦੇ ਸਕੱਤਰ ਨਿਯੁਕਤ

ਕਿਸ਼ਨਪੁਰਾ ਕਲਾਂ, 22 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੀ ਯੋਗ ਅਗਵਾਈ ਹੇਠ ਪਾਰਟੀ ਦੀ ਮਜ਼ਬੂਤੀ ਲਈ ...

ਪੂਰੀ ਖ਼ਬਰ »

ਕਰੀਅਰ ਜ਼ੋਨ ਦੀ ਵਿਦਿਆਰਥਣ ਨੇ ਹਾਸਲ ਕੀਤੇ ਓਵਰਆਲ 6 ਬੈਂਡ

ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)-ਕਰੀਅਰ ਜ਼ੋਨ ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਆਈਲਟਸ ਦੀ ਤਿਆਰੀ ਅਤੇ ਇੰਗਲਿਸ਼ ਕੋਰਸਾਂ ਵਾਸਤੇ ਜਾਣੀ ਪਹਿਚਾਣੀ ਸੰਸਥਾ ਹੈ | ਸੰਸਥਾ ਦੇ ਟਰੇਨਰ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਸੌਖੇ ਢੰਗ ਦੀ ਟਰੇਨਿੰਗ ਕਰਵਾ ਕੇ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਦਾ ਮਸਲਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇ-ਯੂਨੀਅਨ ਆਗੂ

ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)- ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਰਾਕੇਸ਼ ਸਿੰਘ ਖ਼ਾਲਸਾ ਅਤੇ ਸੀਨੀਅਰ ਆਗੂ ਹਰਭਗਵਾਨ ਸਿੰਘ ਸਿੱਧੂ ਨੇ ਪੈੱ੍ਰਸ ਬਿਆਨ ਰਾਹੀਂ ਦੱਸਿਆ ਕਿ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ ...

ਪੂਰੀ ਖ਼ਬਰ »

ਡੈਫੋਡਿਲਜ਼ ਦੇ ਵਿਦਿਆਰਥੀ ਨੇ ਹਾਸਲ ਕੀਤੇ ਆਈਲਟਸ 'ਚੋਂ ਓਵਰਆਲ 7 ਬੈਂਡ

ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)- ਵਿਸ਼ਵ ਪ੍ਰਸਿੱਧ ਸੰਸਥਾ ਡੈਫੋਡਿਲਜ਼ ਸਟੱਡੀ ਅਬਰੋਡ ਸੰਸਥਾ ਦਿਨੋ ਦਿਨ ਬੁਲੰਦੀਆਂ ਨੂੰ ਛੋਹ ਰਹੀ ਹੈ | ਆਈਲਟਸ ਦੇ ਖੇਤਰ ਵਿਚ ਵੀ ਇਹ ਸੰਸਥਾ ਦਿਨੋ ਦਿਨ ਉੱਚੇ ਪੱਧਰ ਵੱਲ ਜਾ ਰਹੀ ਹੈ | ਡੈਫੋਡਿਲਜ਼ ਸਟੱਡੀ ਅਬਰੋਡ ਪ੍ਰਾ. ਲਿ: ਦੇ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਵਲੋਂ ਐਲੀਮੈਂਟਰੀ ਟੀਚਰਜ਼ ਯੂਨੀਅਨ ਨਾਲ ਕੀਤੀ ਮੀਟਿੰਗ

ਮੋਗਾ, 22 ਸਤੰਬਰ (ਅਸ਼ੋਕ ਬਾਂਸਲ)- ਸਿੱਖਿਆ ਸਕੱਤਰ ਪੰਜਾਬ ਨਾਲ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂ ਤੇ ਹੋਰ ਸੂਬਾਈ ਆਗੂਆਂ ਵਲੋਂ ਪ੍ਰਮੋਸ਼ਨ ਸਬੰਧੀ ਮੰਗ ਤੇ ਸਿੱਖਿਆ ਸਕੱਤਰ ਨਾਲ ਹੋਈ ਗੱਲਬਾਤ ਦੌਰਾਨ ਈ.ਟੀ.ਟੀ. ...

ਪੂਰੀ ਖ਼ਬਰ »

ਖੇਤੀ ਦੇ ਕੁਦਰਤੀਕਰਨ ਬਾਰੇ ਸਮਾਗਮ 26 ਨੂੰ

ਨਿਹਾਲ ਸਿੰਘ ਵਾਲਾ, 22 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)- ਖੇਤੀ ਦੇ ਕੁਦਰਤੀਕਰਨ ਵਿਚ ਜੁਟੀ ਹੋਈ ਉੱਘੀ ਸੰਸਥਾ ਫਗਵਾੜਾ ਗੁੱਡ ਗਰੋਅ ਕਰੋਪਿੰਗ ਸਿਸਟਮ ਦੀ ਟੀਮ ਵਲੋਂ ਵਿਲੱਖਣ ਖੇਤੀ ਸਤਿਸੰਗ 26 ਸਤੰਬਰ ਦਿਨ ਐਤਵਾਰ ਨੂੰ ਇਸ ਤਕਨੀਕ ਦੇ ਬਾਨੀ ਡਾ. ਅਵਤਾਰ ਸਿੰਘ ਦੇ ਖੇਤ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਕਰਵਾਇਆ ਟ੍ਰੈਫਿਕ ਨਿਯਮਾਂ ਲਈ ਜਾਗਰੂਕਤਾ ਸੈਮੀਨਾਰ

ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਐੱਸ. ਐੱਸ. ਪੀ. ਮੋਗਾ ਸ੍ਰੀ ਧਰੂਮਨ ਐਚ ਨਮਿਬਲੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਸਕੂਲ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ...

ਪੂਰੀ ਖ਼ਬਰ »

ਯੂਥ ਕਾਂਗਰਸੀ ਆਗੂ ਦੀ ਗਿ੍ਫ਼ਤਾਰੀ ਲਈ ਬੀ.ਕੇ.ਯੂ. ਉਗਰਾਹਾਂ ਵਲੋਂ ਹਿੰਮਤਪੁਰਾ ਵਿਖੇ ਰੋਸ ਰੈਲੀ

ਨਿਹਾਲ ਸਿੰਘ ਵਾਲਾ, 22 ਸਤੰਬਰ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ)-ਬਰਨਾਲਾ ਜ਼ਿਲ੍ਹੇ ਦੇ ਪਿੰਡ ਸੱਦੋਵਾਲ ਵਿਖੇ ਮਾਂ ਧੀ ਅਗਵਾ ਮਾਮਲੇ 'ਚ ਮੋਗਾ ਜ਼ਿਲ੍ਹੇ ਦੇ ਪਿੰਡ ਹਿੰਮਤਪੁਰਾ ਦੇ ਯੂਥ ਕਾਂਗਰਸੀ ਆਗੂ ਸਾਬਕਾ ਜ਼ਿਲ੍ਹਾ ਯੂਥ ਪ੍ਰਧਾਨ ਵਰੁਨ ਜੋਸ਼ੀ ...

ਪੂਰੀ ਖ਼ਬਰ »

ਪੰਜਾਬ ਰਾਜ ਅਧਿਆਪਕ ਗੱਠਜੋੜ ਵਲੋਂ 3 ਅਕਤੂਬਰ ਨੂੰ ਖਰੜ 'ਚ ਰੋਸ ਧਰਨੇ ਦਾ ਐਲਾਨ

ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਬੁੱਟਰ, ਸੂਬਾ ਸਰਪ੍ਰਸਤ ਗੁਰਪ੍ਰੀਤ ਸਿੰਘ ਰਿਆੜ, ਫਾਊਾਡਰ ਮੈਂਬਰ ਵਾਸ਼ਿੰਗਟਨ ਸਿੰਘ ਸਮੀਰੋਵਾਲ, ਸੂਬਾ ਜਨਰਲ ਸਕੱਤਰ ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਬਰਾਈਟ ਫਿਊਚਰ ਕਿਸ਼ਨਪੁਰਾ ਕਲਾਂ ਦੇ ਵਿਦਿਆਰਥੀ ਨੇ ਲਿਸਨਿੰਗ 'ਚੋਂ ਹਾਸਲ ਕੀਤੇ 7 ਬੈਂਡ

ਕਿਸ਼ਨਪੁਰਾ ਕਲਾਂ, 22 ਸਤੰਬਰ (ਅਮੋਲਕ ਸਿੰਘ ਕਲਸੀ)- ਇਲਾਕੇ ਦੀ ਮੰਨੀ-ਪ੍ਰਮੰਨੀ ਬਰਾਈਟ ਫਿਊਚਰ ਨਾਮਵਰ ਸੰਸਥਾ ਕਿਸ਼ਨਪੁਰਾ ਕਲਾਂ ਦਾ ਵਿਦਿਆਰਥੀ ਚਰਨਜੀਤ ਸਿੰਘ ਪੁੱਤਰ ਅਜੀਤ ਸਿੰਘ ਪਿੰਡ ਨਸੀਰੇਵਾਲਾ ਨੇ ਆਈਲਟਸ ਵਿਚ ਮੱਲਾਂ ਮਾਰਦਿਆਂ ਓਵਰਆਲ 6.5 ਬੈਂਡ ਸਕੋਰ ...

ਪੂਰੀ ਖ਼ਬਰ »

ਨਗਰ ਕੌਂਸਲ ਵਲੋਂ ਬਿਨਾਂ ਇਜਾਜ਼ਤ ਸੜਕ ਵਿਚਕਾਰ ਲਗਾਏ ਫਲੈਕਸ ਬੋਰਡ ਹਟਾਉਣ ਦੀ ਮੁਹਿੰਮ ਸ਼ੁਰੂ

ਬਾਘਾ ਪੁਰਾਣਾ, 22 ਸਤੰਬਰ (ਕਿ੍ਸ਼ਨ ਸਿੰਗਲਾ)- ਸਥਾਨਕ ਸ਼ਹਿਰ ਦੀ ਨਗਰ ਕੌਂਸਲ ਵਲੋਂ ਕਾਨੂੰਨਾਂ ਦੀਆਂ ਧੱਜੀਆਂ ਉਡਾਉਣ ਵਾਲਿਆਂ ਨੂੰ ਸਬਕ ਸਿਖਾਉਣ ਲਈ ਅਨੇਕਾਂ ਵਾਰ ਮੁਹਿੰਮਾਂ ਸ਼ੁਰੂ ਕੀਤੀਆਂ ਗਈਆਂ ਹਨ | ਅੱਜ ਤੱਕ ਇਹ ਮੁਹਿੰਮਾਂ ਸਿਰਫ਼ ਅਖ਼ਬਾਰਾਂ ਦੀਆਂ ...

ਪੂਰੀ ਖ਼ਬਰ »

ਆੜ੍ਹਤੀਆ ਐਸੋਸੀਏਸ਼ਨ ਵਲੋਂ 27 ਨੂੰ ਮੋਗਾ ਮੰਡੀ ਬੰਦ ਰੱਖਣ ਦਾ ਐਲਾਨ

ਮੋਗਾ, 22 ਸਤੰਬਰ (ਅਸ਼ੋਕ ਬਾਂਸਲ)- ਅੱਜ ਆੜ੍ਹਤੀਆ ਐਸੋਸੀਏਸ਼ਨ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਪ੍ਰਧਾਨ ਪ੍ਰਭਜੀਤ ਸਿੰਘ ਕਾਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਇਹ ਫ਼ੈਸਲਾ ਲਿਆ ਗਿਆ ਕਿ ਜੋ ਕਿਸਾਨ ਜਥੇਬੰਦੀਆਂ ਵਲੋਂ ਤਿੰਨ ਕਾਲੇ ਕਾਨੰੂਨਾਂ ਖ਼ਿਲਾਫ਼ 27 ਸਤੰਬਰ ...

ਪੂਰੀ ਖ਼ਬਰ »

ਬਾਬਾ ਕਾਰਜ ਸਿੰਘ ਮੁੱਖ ਸੇਵਾਦਾਰ ਨਾਨਕਸਰ ਮਸੀਤਾਂ ਵਾਲਿਆਂ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਕੋਟ ਈਸੇ ਖਾਂ, 22 ਸਤੰਬਰ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ/ਨਿਰਮਲ ਸਿੰਘ ਕਾਲੜਾ)- ਸੰਤ ਬਾਬਾ ਨੰਦ ਸਿੰਘ, ਸੰਤ ਬਾਬਾ ਈਸ਼ਰ ਸਿੰਘ ਤੇ ਸੰਤ ਬਾਬਾ ਕੁੰਦਨ ਸਿੰਘ ਤੋਂ ਵਰੋਸਾਏ ਠਾਠ ਗੁਰੂ ਨਾਨਕਸਰ ਮਸੀਤਾਂ ਦੇ ਮੁੱਖ ਸੇਵਾਦਾਰ ਸੰਤ ਬਾਬਾ ਕਾਰਜ ਸਿੰਘ ਅਕਾਲ ਪੁਰਖ ...

ਪੂਰੀ ਖ਼ਬਰ »

ਪਿੰਡ ਮਾਣੂੰਕੇ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਨਿਹਾਲ ਸਿੰਘ ਵਾਲਾ 'ਚ ਬਾਹਰੀ ਉਮੀਦਵਾਰ ਨੂੰ ਟਿਕਟ ਦੇਣ ਦਾ ਵਿਰੋਧ

ਬਾਘਾ ਪੁਰਾਣਾ, 22 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)- ਸ਼੍ਰੋਮਣੀ ਅਕਾਲੀ ਦਲ ਪਾਰਟੀ ਵਲੋਂ 2022 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਜਿੱਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵੱਖ-ਵੱਖ ਹਲਕਿਆਂ 'ਚ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ ਉੱਥੇ ...

ਪੂਰੀ ਖ਼ਬਰ »

ਗੁਰਦੁਆਰਾ ਬਾਬੇ ਸ਼ਹੀਦਾਂ ਵਿਖੇ ਪੁੰਨਿਆ ਦੇ ਦਿਹਾੜੇ 'ਤੇ 36 ਪ੍ਰਾਣੀ ਗੁਰੂ ਵਾਲੇ ਬਣੇ

ਬਾਘਾ ਪੁਰਾਣਾ, 22 ਸਤੰਬਰ (ਕਿ੍ਸ਼ਨ ਸਿੰਗਲਾ)- ਮਾਲਵੇ ਦੇ ਪ੍ਰਸਿੱਧ ਪਵਿੱਤਰ ਇਤਿਹਾਸਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ (ਤਪ ਅਸਥਾਨ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ) ਚੰਦ ਪੁਰਾਣਾ ਵਿਖੇ ਸਮੂਹ ਸੰਗਤ ਦੇ ਸਹਿਯੋਗ ਦੇ ਨਾਲ ਮੁੱਖ ਸੇਵਾਦਾਰ ਬਾਬਾ ...

ਪੂਰੀ ਖ਼ਬਰ »

27 ਦੇ ਭਾਰਤ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੀ ਹੋਈ ਸਾਂਝੀ ਮੀਟਿੰਗ

ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਮਾਰੂ ਕਾਲੇ ਕਾਨੂੰਨਾਂ ਵਿਰੁੱਧ ਚੱਲ ਰਹੇ ਅੰਦੋਲਨ ਵਲੋਂ 27 ਨੂੰ ਭਾਰਤ ਬੰਦ ਦਾ ਸੱਦਾ ਹੈ | ਦੇਸ਼ ਬੰਦ ਦੀ ਕਾਮਯਾਬੀ ਲਈ ਮੋਗਾ ਜ਼ਿਲੇ੍ਹ ਦੀਆਂ ਕਿਸਾਨ ਜਥੇਬੰਦੀਆਂ ਨੇ ਇਕ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਅਹੁਦੇਦਾਰਾਂ ਦੀ ਇਕੱਤਰਤਾ

ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ (ਏਟਕ) ਦੇ ਅਹੁਦੇਦਾਰਾਂ ਦੀ ਇਕੱਤਰਤਾ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਚ ਹੋਈ | ਇਸ ਮੌਕੇ ਜਥੇਬੰਦੀ ਦੇ ਜਨਰਲ ਸਕੱਤਰ ਜਗਦੀਸ਼ ਚਾਹਲ, ਬਚਿੱਤਰ ...

ਪੂਰੀ ਖ਼ਬਰ »

ਐੱਸ.ਸੀ. ਵਿੰਗ ਦੇ ਸਰਕਲ ਪ੍ਰਧਾਨਾਂ ਨੇ ਭੁਪਿੰਦਰ ਸਿੰਘ ਸਾਹੋਕੇ ਦੇ ਹੱਕ 'ਚ ਨਿੱਤਰਨ ਦਾ ਕੀਤਾ ਐਲਾਨ

ਬੱਧਨੀ ਕਲਾਂ, 22 ਸਤੰਬਰ (ਸੰਜੀਵ ਕੋਛੜ)- ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਦੇ ਸਰਕਲ ਪ੍ਰਧਾਨਾਂ ਤੇ ਹੋਰਨਾਂ ਅਹੁਦੇਦਾਰਾਂ ਦੀ ਇਕੱਤਰਤਾ ਸਥਾਨਕ ਕਸਬਾ ਬੱਧਨੀ ਕਲਾਂ ਵਿਖੇ ਹੋਈ ਜਿਸ ਦੌਰਾਨ ਜਸਵਿੰਦਰ ਸਿੰਘ ਖੋਟੇ, ਹਰਜਿੰਦਰ ਸਿੰਘ ਸੇਖੋਂ ਅਤੇ ਗੁਰਦੀਪ ਸਿੰਘ ...

ਪੂਰੀ ਖ਼ਬਰ »

ਆਪਣੀਆਂ ਹੱਕੀ ਮੰਗਾਂ ਲਈ ਚੱਲ ਰਹੇ ਹਰ ਸੰਘਰਸ਼ ਦੀ ਗੱਲ ਕਰਦੈ ਜਸਵੰਤ ਗਿੱਲ ਦਾ ਪਲੇਠਾ ਗੀਤ 'ਕਾਫ਼ਲੇ'-ਜਸਕਰਨ/ਗਿੱਲ

ਠੱਠੀ ਭਾਈ, 22 ਸਤੰਬਰ (ਜਗਰੂਪ ਸਿੰਘ ਮਠਾੜੂ)- ਨੌਜਵਾਨ ਲੇਖਕ ਜਸਵੰਤ ਗਿੱਲ ਨੇ ਆਪਣੇ ਪਲੇਠੇ ਇਨਕਲਾਬੀ ਗੀਤ 'ਕਾਫ਼ਲੇ' ਨਾਲ ਸੰਗੀਤ ਦੇ ਖੇਤਰ ਵਿਚ ਸ਼ੁਰੂਆਤ ਕਰਦਿਆਂ ਚੱਲ ਰਹੇ ਸੰਘਰਸ਼ਾਂ ਦੀ ਗੱਲ ਕੀਤੀ ਹੈ | ਜਾਣਕਾਰੀ ਦਿੰਦਿਆਂ ਕਹਾਣੀਕਾਰ ਜਸਕਰਨ ਲੰਡੇ ਅਤੇ ਲੇਖਕ ...

ਪੂਰੀ ਖ਼ਬਰ »

ਖੋਸਾ ਕੋਟਲਾ ਦੀ ਰੱਸਾਕਸ਼ੀ ਟੀਮ ਦਾ ਪਿੰਡ ਪੁੱਜਣ 'ਤੇ ਸਵਾਗਤ

ਕੋਟ ਈਸੇ ਖਾਂ, 22 ਸਤੰਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)- ਇਲਾਕਾ ਕੋਟ ਈਸੇ ਖਾਂ ਦੀਆਂ ਖੇਡ ਸਫ਼ਾਂ 'ਚ ਉਸ ਸਮੇਂ ਖ਼ੁਸ਼ੀ ਦੀ ਲਹਿਰ ਛਾ ਗਈ ਜਦ ਪਿੰਡ ਖੋਸਾ ਕੋਟਲਾ ਦੀ ਰੱਸਾਕਸ਼ੀ ਦੀ ਟੀਮ ਨੇ ਪਿੰਡ ਸਹਿਜੜਾ ਜ਼ਿਲ੍ਹਾ ਬਰਨਾਲਾ ਵਿਖੇ ਕਰਵਾਏ ਖੇਡ ਮੇਲੇ 'ਚ ...

ਪੂਰੀ ਖ਼ਬਰ »

ਸੀਤਾ ਸਵੰਬਰ ਕਲਾਂ ਕੇਂਦਰ 'ਚ 25 ਤੋਂ ਰਾਮ ਲੀਲ੍ਹਾ ਦੀ ਸ਼ੁਰੂਆਤ

ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)- ਸੀਤਾ ਸਵੰਬਰ ਕਲਾ ਕੇਂਦਰ ਮੋਗਾ ਵਲੋਂ ਰਾਮ-ਲੀਲ੍ਹਾ ਕਰਵਾਈ ਜਾ ਰਹੀ ਹੈ ਜਿਸ ਲਈ ਅੱਜ ਹੋਟਲ ਜੈਸਵਾਲ ਵਿਖੇ ਸੱਦਾ ਪੱਤਰ ਕਾਰਡ ਜਾਰੀ ਕੀਤੇ ਗਏ | ਕਾਰਡ ਜਾਰੀ ਕਰਦਿਆਂ ਰਾਈਸ ਬ੍ਰਾਨ ਡੀਲਰਜ਼ ਐਸੋ: ਦੇ ਉਪ ਚੇਅਰਮੈਨ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਧਰਮਕੋਟ ਦੇ ਨਿਰਵੈਰ ਸਿੰਘ ਨੇ ਪੀ.ਟੀ.ਈ. 'ਚੋਂ ਹਾਸਲ ਕੀਤੇ 60 ਸਕੋਰ

ਧਰਮਕੋਟ, 22 ਸਤੰਬਰ (ਪਰਮਜੀਤ ਸਿੰਘ)- ਗੋਲਡਨ ਐਜੂਕੇਸ਼ਨ ਦੇ ਡਾਇਰੈਕਟਰ ਹਰਪ੍ਰੀਤ ਕੌਰ ਅਰੋੜਾ ਤੇ ਸੁਭਾਸ਼ ਪਲਤਾ ਨੇ ਦੱਸਿਆ ਕਿ ਪੀ.ਟੀ.ਈ. ਦੀ ਹੋਈ ਪ੍ਰੀਖਿਆ ਵਿਚ ਨਿਰਵੈਰ ਸਿੰਘ ਪੁੱਤਰ ਗੁਰਚਰਨ ਸਿੰਘ ਪਿੰਡ ਬੱਡੂਵਾਲਾ ਨੇ ਲਿਸਨਿੰਗ 'ਚੋਂ 55, ਰੀਡਿੰਗ 'ਚ 58, ਸਪੀਕਿੰਗ 'ਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX