ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਕਾਂਗਰਸ ਸਰਕਾਰ ਦੇ ਨਵੇਂ ਬਣੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਫ਼ਿਰੋਜ਼ਪੁਰ ਹਲਕਾ ਦਿਹਾਤੀ ਦੀ ਵਿਧਾਇਕਾ ਸਤਿਕਾਰ ਕੌਰ ਗਹਿਰੀ, ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਜਸਮੇਲ ਸਿੰਘ ਲਾਡੀ ਗਹਿਰੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਸੀਨੀਅਰ ਕਾਂਗਰਸੀ ਆਗੂ ਸਤਨਾਮ ਸਿੰਘ ਢਿੱਲੋਂ ਫਰੀਦੇਵਾਲਾ ਨੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਹੁਣ ਆਮ ਲੋਕਾਂ ਦੀ ਸਰਕਾਰ ਆਈ ਹੈ ਤੇ ਸੂਬਾ ਤਰੱਕੀ ਤੇ ਖ਼ੁਸ਼ਹਾਲੀ ਦੇ ਰਾਹ ਚੱਲ ਵਿਕਾਸ ਦੇ ਨਵੇਂ ਦਿਸਹੱਦੇ ਸਿਰਜੇਗਾ | ਗਹਿਰੀ ਨੇ ਕਿਹਾ ਕਿ ਬੇਸ਼ੱਕ ਕਾਂਗਰਸ ਹਾਈਕਮਾਂਡ ਵਲੋਂ ਫ਼ੈਸਲਾ ਲੇਟ ਲਿਆ ਗਿਆ ਹੈ, ਪ੍ਰੰਤੂ ਬਿਲਕੁਲ ਸਹੀ ਲਿਆ ਹੈ, ਹੁਣ ਲੋਕਾਂ ਦੇ ਕੰਮ ਹੋਣਗੇ | ਗਹਿਰੀ ਨੇ ਦਾਅਵਾ ਕੀਤਾ ਕਿ ਹੁਣ ਇਨ੍ਹਾਂ 100 ਦਿਨਾਂ 'ਚ ਅਜਿਹੇ ਕੰਮ ਪੰਜਾਬ ਕਾਂਗਰਸ ਸਰਕਾਰ ਕਰੇਗੀ, ਜੋ ਇਤਿਹਾਸ ਸਿਰਜਿਆ ਜਾਵੇਗਾ, ਜਿਸ ਨਾਲ ਹਰ ਵਰਗ ਨੂੰ ਵੱਡਾ ਫ਼ਾਇਦਾ ਹੋਵੇਗਾ | ਪੰਜਾਬ ਕਾਂਗਰਸ ਸਰਕਾਰ 'ਚ ਹੋਏ ਫੇਰਬਦਲ ਦਾ ਸਵਾਗਤ ਕਰਦਿਆਂ ਬਾਬਾ ਦਲਜੀਤ ਸਿੰਘ ਮਮਦੋਟ, ਹੀਰਾ ਸਿੰਘ ਸਰਪੰਚ ਜੀਆਂ ਬੱਗਾ, ਜਥੇਦਾਰ ਮਲਕੀਤ ਸਿੰਘ ਸਰਪੰਚ ਪਿੰਡ ਝੋਕ ਹਰੀ ਹਰ, ਸੁਖਦੇਵ ਸਿੰਘ ਸੰਧੂ, ਗੁਰਬਿੰਦਰ ਸਿੰਘ ਸੰਧੂ, ਨਿਰਮਲ ਸਿੰਘ ਸੰਧੂ, ਗੁਰਮੀਤ ਸਿੰਘ ਉੱਪਲ, ਬਲਜੀਤ ਸਿੰਘ ਸੰਧੂ, ਗੁਰਮੇਜ ਸਿੰਘ ਸਭਰਵਾਲ ਸਰਪੰਚ ਨੂਰਪੁਰ ਸੇਠਾਂ ਆਦਿ ਨੇ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕੀਤਾ |
ਫ਼ਿਰੋਜ਼ਪੁਰ, 22 ਸਤੰਬਰ (ਤਪਿੰਦਰ ਸਿੰਘ)- ਬੀ.ਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੂੰ ਮੰਗ ਪੱਤਰ ਸੌਂਪਿਆ ਗਿਆ, ਜਿਸ ਵਿਚ ਉਨ੍ਹਾਂ ਮੰਗ ਕੀਤੀ ਕਿ ਸਮਾਜਿਕ ਸਿੱਖਿਆ, ਪੰਜਾਬੀ, ਹਿੰਦੀ ...
ਗੁਰੂਹਰਸਹਾਏ, 22 ਸਤੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਪੁਲਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਉਸ ਸਮੇਂ ਪੁਲਿਸ ਨੂੰ ਸਫਲਤਾ ਹਾਸਲ ਹੋਈ, ਜਦ ਗੁਰੂਹਰਸਹਾਏ ਪੁਲਿਸ ਵਲੋਂ ਪੰਜ ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ...
ਤਲਵੰਡੀ ਭਾਈ, 22 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਚੋਰਾਂ ਨੇ ਆਪਣੇ ਬੁਲੰਦ ਹੌਸਲੇ ਦੀ ਮਿਸਾਲ ਦਿੰਦਿਆਂ ਬੀਤੀ ਰਾਤ ਸਥਾਨਿਕ ਮੇਨ ਰੋਡ 'ਤੇ ਸਥਿਤ ਪੁਰਾਣੇ ਛੱਪੜ ਵਾਲੀ ਮਾਰਕੀਟ 'ਤੇ ਧਾਵਾ ਬੋਲਦੇ 8 ਦੁਕਾਨਾਂ ਵਿਚ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ | ਚੋਰ ਮੰਨਤ ਵੀਰ ...
ਫ਼ਿਰੋਜ਼ਪੁਰ, 22 ਸਤੰਬਰ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਤੋਂ ਬਾਅਦ ਸੂਬੇ ਅੰਦਰ ਪ੍ਰਬੰਧਕੀ ਸੁਧਾਰਾਂ ਨੂੰ ਲੈ ਕੇ ਸਰਕਾਰੀ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਸਮੇਂ ਸਿਰ ਦਫ਼ਤਰਾਂ ਵਿਚ ਆਉਣ ਅਤੇ ...
ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸਿਵਲ ਹਸਪਤਾਲ ਫ਼ਿਰੋਜ਼ਪੁਰ ਅੰਦਰ ਸੇਵਾਵਾਂ ਨਿਭਾਉਂਦੇ ਸਮੇਂ ਮੁਲਾਜਮਾਂ ਨੂੰ ਆਉਂਦੀਆਂ ਸਮੱਸਿਆਵਾਂ ਅਤੇ ਅਨੇਕਾਂ ਘਾਟਾਂ ਕਾਰਨ ਕੰਮ ਕਰਨ 'ਚ ਆਉਂਦੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਉਣ ਲਈ ਪੈਰਾ ਮੈਡੀਕਲ ...
ਗੁਰੂਹਰਸਹਾਏ, 22 ਸਤੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਵਿਚ ਆਏ ਦਿਨ ਚੋਰੀ ਅਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਵਿਚ ਵਾਧਾ ਹੋ ਰਿਹਾ ਹੈ | ਚੋਰਾਂ ਅਤੇ ਲੁਟੇਰਿਆਂ ਵਲੋਂ ਹਰ ਰੋਜ਼ ਦਿਨ ਦਿਹਾੜੇ ਬਿਨਾਂ ਕਿਸੇ ਖ਼ੌਫ਼ ਦੇ ਚੋਰੀ ਅਤੇ ਲੁੱਟ-ਖੋਹ ਦੀ ਵਾਰਦਾਤ ਨੂੰ ...
ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਮੂਹ ਸਰਕਾਰੀ ਮੁਲਾਜ਼ਮ ਵਰਗ ਨੂੰ ਵਿਭਾਗੀ ਡਿਊਟੀ ਦੇ ਸਮੇਂ ਅਨੁਸਾਰ ਦਫ਼ਤਰਾਂ 'ਚ ਪਹੁੰਚਣ ਅਤੇ ਸੇਵਾਵਾਂ ਨਿਭਾਉਣ ਦੇ ਨਾਲ-ਨਾਲ ਉਚ ਅਧਿਕਾਰੀਆਂ ਨੂੰ ਦਫ਼ਤਰੀ ਸਟਾਫ਼ ...
ਮਮਦੋਟ, 22 ਸਤੰਬਰ (ਸੁਖਦੇਵ ਸਿੰਘ ਸੰਗਮ)- ਜ਼ਿਲ੍ਹਾ ਪੁਲਿਸ ਫ਼ਿਰੋਜ਼ਪੁਰ ਵਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਮਮਦੋਟ ਪੁਲਿਸ ਵਲੋਂ ਵੱਖ-ਵੱਖ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਇੰਸਪੈਕਟਰ ...
ਖੋਸਾ ਦਲ ਸਿੰਘ, 22 ਸਤੰਬਰ (ਮਨਪ੍ਰੀਤ ਸਿੰਘ ਸੰਧੂ)- ਪਿੰਡ ਖੋਸਾ ਦਲ ਸਿੰਘ ਦੇ ਵਿਦੇਸ਼ ਬੈਠੇ ਨੌਜਵਾਨਾਂ 'ਤੇ ਜਬਰ-ਜਨਾਹ ਦੀ ਝੂਠੀ ਸਾਜ਼ਿਸ਼ ਰਚਣ ਵਾਲੇ ਅਮਨਦੀਪ ਕੰਬੋਜ ਉਰਫ਼ ਅਮਨ ਸਕੌਡਾ ਨਾਮਕ ਵਿਅਕਤੀ 'ਤੇ ਫ਼ਾਜ਼ਿਲਕਾ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਗਿਆ ਸੀ ...
ਜ਼ੀਰਾ, 22 ਸਤੰਬਰ (ਮਨਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਅਤੇ ਡਾਇਰੈਕਟਰ ਹੋਮਿਉਪੈਥੀ ਡਾ: ਬਲਿਹਾਰ ਸਿੰਘ ਤੇ ਜ਼ਿਲ੍ਹਾ ਹੋਮਿਉਪੈਥੀ ਅਫ਼ਸਰ ਫ਼ਿਰੋਜ਼ਪੁਰ ਡਾ: ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਰਾਸ਼ਟਰੀ ਪੋਸ਼ਣ ਮਿਸ਼ਨ ...
ਗੁਰੂਹਰਸਹਾਏ, 22 ਸਤੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਪੁਲਿਸ ਵਲੋਂ ਗੁਰੂਹਰਸਹਾਏ ਵਿਖੇ ਮੋਟਰਸਾਈਕਲ ਚੋਰੀ ਕਰਨ ਵਾਲੇ ਚੋਰਾਂ ਉੱਤੇ ਨਕੇਲ ਕੱਸਣ ਦੇ ਲਈ ਇਕ ਵਿਸ਼ੇਸ਼ ਮੁਹਿੰਮ ਚਲਾਈ ਗਈ, ਜਿਸ ਦੇ ਤਹਿਤ ਗੁਰੂਹਰਸਹਾਏ ਪੁਲਿਸ ਵਲੋਂ ਇਕ ਮੋਟਰਸਾਈਕਲ ਹੀਰੋ ਹਾਂਡਾ ...
ਖੋਸਾ ਦਲ ਸਿੰਘ, 22 ਸਤੰਬਰ (ਮਨਪ੍ਰੀਤ ਸਿੰਘ ਸੰਧੂ)- ਇਕ ਪਾਸੇ ਸਰਕਾਰ ਨਸ਼ਾ ਮੁਕਤ ਪੰਜਾਬ ਦੇ ਦਾਅਵੇ ਕਰ ਰਹੀ ਹੈ, ਉੱਥੇ ਹੀ ਨਜ਼ਦੀਕੀ ਪਿੰਡ ਕਰਮੂਵਾਲਾ ਅੰਦਰ ਸ਼ਰ੍ਹੇਆਮ ਚੱਲ ਰਿਹਾ ਨਸ਼ੇ ਦਾ ਧੰਦਾ ਇਨ੍ਹਾਂ ਦਾਅਵਿਆਂ ਦੀ ਪੋਲ ਖੋਲ੍ਹ ਰਿਹਾ ਹੈ | ਇਨ੍ਹਾਂ ਨਸ਼ੇ ਦੇ ...
ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵਿਚ ਹੋਏ ਵੱਡੇ ਫੇਰ ਬਦਲ 'ਤੇ ਤੰਜ ਕੱਸਦਿਆਂ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਦੇ ਪ੍ਰਧਾਨ ਹਰਪਾਲ ਸਿੰਘ ਭੁੱਲਰ, ਮੀਤ ਪ੍ਰਧਾਨ ਸੋਹਣ ਸਿੰਘ, ਜਨਰਲ ਸਕੱਤਰ ਜਤਿੰਦਰ ਸਿੰਘ, ...
ਫ਼ਿਰੋਜ਼ਪੁਰ, 22 ਸਤੰਬਰ (ਤਪਿੰਦਰ ਸਿੰਘ)- ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਰਾਜ ਡਿਪਟੀ ਕਮਿਸ਼ਨਰ ਦਫ਼ਤਰੀ ਕਾਮਿਆਂ ਵਲੋਂ ਮੁੜ ਸੰਘਰਸ਼ ਵਿੱਢਣ ਦਾ ਐਲਾਨ ਕਰ ਦਿੱਤਾ ਹੈ | ਅੱਜ ਰੋਸ ਵਜੋਂ ਦਫ਼ਤਰੀ ਕਾਮਿਆਂ ਵਲੋਂ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ...
ਤਲਵੰਡੀ ਭਾਈ, 22 ਸਤੰਬਰ (ਕੁਲਜਿੰਦਰ ਸਿੰਘ ਗਿੱਲ)-ਕਾਂਗਰਸ ਹਾਈਕਮਾਂਡ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਲੋਕਾਂ ਦੇ ਦਿਲ ਜਿੱਤ ਲਏ ਹਨ, ਜ਼ਮੀਨ ਨਾਲ ਜੁੜੇ ਇਸ ਆਗੂ ਦੇ ਮੁੱਖ ਮੰਤਰੀ ਬਣਨ ਨਾਲ ਕਾਂਗਰਸ ਵਰਕਰਾਂ ਦਾ ਪਾਰਟੀ ਪ੍ਰਤੀ ਵਿਸ਼ਵਾਸ ਹੋਰ ...
ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ)- ਵਿਕਾਸ ਕਾਰਜਾਂ ਨੂੰ ਸਮਰਪਿਤ ਹੋ ਫ਼ਿਰੋਜ਼ਪੁਰ ਦੇ ਨਕਸ਼-ਨੁਹਾਰ ਬਦਲਣ ਦੇ ਨਾਲ-ਨਾਲ ਸਿੱਖਿਆ, ਸਿਹਤ ਆਦਿ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਫ਼ਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਹਲਕੇ ਦੇ ...
ਫ਼ਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਵਲੋਂ ਕੁਝ ਦਿਨ ਪਹਿਲਾਂ ਦਿਹਾਤੀ ਹਲਕੇ ਦੇ ਥਾਪੇ ਗਏ ਹਲਕਾ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਵਲੋਂ ਪਿੰਡਾਂ ਦੇ ਦੌਰੇ ਕੀਤੇ ਜਾ ਰਹੇ ਹਨ, ਜਿੱਥੇ ਲੋਕਾਂ ਵਲੋਂ ਉਨ੍ਹਾਂ ਦਾ ਭਰਵਾ ਸਵਾਗਤ ਕੀਤਾ ਜਾ ...
ਕੁੱਲਗੜ੍ਹੀ, 22 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਸੀ.ਐਮ.ਡੀ.ਏ. ਵੇਨੂੰ ਪ੍ਰਸ਼ਾਦ ਦੀਆਂ ਹਦਾਇਤਾਂ 'ਤੇ ਸਬ ਡਵੀਜ਼ਨ ਸ਼ੇਰ ਖਾਂ ਵਿਖੇ ਬਿਜਲੀ ਪੰਚਾਇਤ ਦਾ ਆਯੋਜਨ ਕੀਤਾ ਗਿਆ | ਇਸ ਪੰਚਾਇਤ 'ਚ ਹਲਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਦੇ ...
ਫ਼ਿਰੋਜ਼ਪੁਰ, 22 ਸਤੰਬਰ (ਤਪਿੰਦਰ ਸਿੰਘ)- ਸਰਕਾਰ ਵਲੋਂ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਤਹਿਤ ਦਿਵਿਆਂਗਜਨਾਂ ਵਿਲੱਖਣ ਪਹਿਚਾਣ ਦੇਣ ਲਈ ਯੂਨੀਕ ਡਿਸਇਬਲਟੀ ਪਛਾਣ ਪੱਤਰ (ਯੂ.ਡੀ.ਆਈ.ਡੀ. ਕਾਰਡ) ਬਣਾਏ ਜਾਂਦੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ...
ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ)- ਦੁਨੀਆ 'ਚ ਫੈਲੀ ਕੋਰੋਨਾ ਨੁਮਾ ਮਹਾਂਮਾਰੀ ਨੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਤਿੰਨ ਹੋਰ ਵਿਅਕਤੀਆਂ ਨੂੰ ਆਪਣੇ ਕਲਾਵੇ ਵਿਚ ਲੈ ਲਿਆ ਹੈ, ਜਿਸ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ ਕਰ ਦਿੱਤੀ ਗਈ ਹੈ | ਵਿਭਾਗ ਦੇ ...
ਤਲਵੰਡੀ ਭਾਈ, 22 ਸਤੰਬਰ (ਕੁਲਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਬਜਾਜ)- ਤਲਵੰਡੀ ਭਾਈ ਵਿਖੇ ਕਿਰਾਏ ਦੇ ਮਕਾਨਾਂ ਵਿਚ ਰਹਿਣ ਵਾਲੇ ਲੋਕਾਂ ਵਲੋਂ ਪਲਾਟਾਂ ਦੀ ਮੰਗ ਕੀਤੀ ਜਾ ਰਹੀ ਹੈ, ਜਿਸ ਤਹਿਤ ਕਿਰਾਏਦਾਰਾਂ ਵਲੋਂ ਬਲਵੀਰ ਸਿੰਘ ਦੀ ਅਗਵਾਈ ਹੇਠ ਇੱਥੇ ਮੇਨ ਰੋਡ 'ਤੇ ...
ਫ਼ਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਪਿੰਡ ਹਾਕੇ ਵਾਲਾ ਸਦਰ ਫ਼ਿਰੋਜ਼ਪੁਰ ਵਿਖੇ ਇਕ ਵਿਅਕਤੀ ਦੀ ਪੁਲਿਸ ਕੋਲ ਸ਼ਿਕਾਇਤ ਕਰਨ ਦੇ ਮਾਮਲੇ ਵਿਚ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਦਰ ...
ਫ਼ਿਰੋਜ਼ਪੁਰ, 22 ਸਤੰਬਰ (ਤਪਿੰਦਰ ਸਿੰਘ)- ਸਰਹੱਦੀ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਵਾਲੇ ਦਾਸ ਐਂਡ ਬਰਾਊਨ ਵਰਲਡ ਸਕੂਲ ਦੇ 9ਵੇਂ ਫਾਊਾਡਰ ਦਿਵਸ ਮੌਕੇ ਸਕੂਲ ਵਿਚ ਮਦਰ ਟੈਰੇਸਾ ਬਲਾਕ ਦਾ ਉਦਘਾਟਨ ਡੀ.ਸੀ.ਐਮ ਗਰੁੱਪ ਆਫ਼ ਸਕੂਲਜ਼ ਦੇ ਸੀ.ਈ.ਓ .ਅਨੀਰੁੱਧ ਗੁਪਤਾ ਨੇ ਕੀਤਾ | ...
ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਮੁੱਖ ਸੇਵਾਦਾਰ ਰੋਹਿਤ ਵੋਹਰਾ ਦਾ ਪਿੰਡ ਖਾਈ ਫੇਮੇ ਕੀ ਵਿਖੇ ਪਿੰਡ ਵਾਸੀਆਂ ਤੇ ਦੁਕਾਨਦਾਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਅਕਾਲੀ ਸਮਰਥਕਾਂ ਨੇ ...
ਫ਼ਿਰੋਜ਼ਪੁਰ, 22 ਸਤੰਬਰ (ਸਰਬਜੀਤ ਸਿੰਘ ਧਾਲੀਵਾਲ)- ਬਾਬਾ ਸ੍ਰੀ ਚੰਦ ਜੀ ਦੇ 527ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਿਤ ਸਮਾਗਮ ਡੇਰਾ ਬਾਬਾ ਸ੍ਰੀ ਚੰਦ ਜੀ ਮਹਾਰਾਜ ਪਿੰਡ ਜੋਈਆਂ ਵਾਲਾ ਵਿਖੇ ਕਰਵਾਇਆ ਗਿਆ | ਡੇਰੇ ਦੇ ਮੱੁਖ ਸੇਵਾਦਾਰ ਬਾਬਾ ਦਲਜੀਤ ਸਿੰਘ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX