ਤਾਜਾ ਖ਼ਬਰਾਂ


ਪਹਿਲਾ ਪੜਾਅ ਪੂਰਾ ਹੋਣ ਤੋਂ ਬਾਅਦ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਅਤੇ ਵੀ.ਵੀ.ਪੀ.ਏ.ਟੀ. ਨੂੰ ਕੀਤਾ ਸੀਲ
. . .  7 minutes ago
ਅਹਿਮਦਾਬਾਦ, 1 ਦਸੰਬਰ - ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਸਮਾਪਤੀ ਤੋਂ ਬਾਅਦ ਪੋਲਿੰਗ ਅਧਿਕਾਰੀਆਂ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੀ.ਵੀ.ਪੀ.ਏ.ਟੀ. ਨੂੰ ਸੀਲ ਕੀਤਾ ਗਿਆ ...
ਵਿਜੀਲੈਂਸ ਬਿਊਰੋ ਵਲੋਂ 1,15,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਸੇਵਾਮੁਕਤ ਐਸਐਮਓ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ
. . .  30 minutes ago
ਅੰਮ੍ਰਿਤਸਰ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿਵਲ ਹਸਪਤਾਲ ਮਜੀਠਾ ਵਿਖੇ ਤਾਇਨਾਤ ਰਹੇ ਸੀਨੀਅਰ...
ਦਿੱਲੀ ਪੁਲਿਸ ਨੇ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਸ਼ਸ਼ੀ ਥਰੂਰ ਦੀ ਰਿਹਾਈ ਦੇ ਖ਼ਿਲਾਫ਼ ਹਾਈਕੋਰਟ ਦਾ ਕੀਤਾ ਰੁਖ
. . .  about 2 hours ago
ਗੁਜਰਾਤ : ਨਵਸਾਰੀ ਤੋਂ ਭਾਜਪਾ ਉਮੀਦਵਾਰ ਪੀਯੂਸ਼ ਭਾਈ ਪਟੇਲ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ
. . .  about 2 hours ago
22 ਦਸੰਬਰ ਨੂੰ ਹੋਵੇਗੀ ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ
. . .  about 2 hours ago
ਚੰਡੀਗੜ੍ਹ, 1 ਦਸੰਬਰ (ਰਾਮ ਸਿੰਘ ਬਰਾੜ)-ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ 22 ਦਸੰਬਰ ਤੋਂ ਹੋਵੇਗੀ। ਇਜਲਾਸ ਦੀ ਕਾਰਵਾਈ ਤਿੰਨ ਦਿਨ (22, 23 ਅਤੇ 26 ਦਸੰਬਰ) ਚੱਲ ਸਕਦੀ ਹੈ। ਇਹ ਫ਼ੈਸਲਾ...
ਕੈਬਨਿਟ ਮੰਤਰੀ ਮੀਤ ਹੇਅਰ ਦੀ ਆਮਦ ਪਿੱਛੋਂ ਆਪਸ 'ਚ ਭਿੜੇ 'ਆਪ' ਦੇ ਦੋ ਧੜੇ
. . .  about 3 hours ago
ਫਗਵਾੜਾ, 1 ਦਸੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਵਿਖੇ ਮਾਹੌਲ ਉਸ ਸਮੇਂ ਤਨਾਅਪੂਰਨ ਬਣ ਗਿਆ ਜਦੋਂ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੀ ਆਮਦ ਪਿੱਛੋਂ ਆਮ ਆਦਮੀ ਪਾਰਟੀ...
ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਕੀਤੀ ਗਈ ਆਰੰਭ
. . .  about 3 hours ago
ਅੰਮ੍ਰਿਤਸਰ, 1 ਦਸੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਆਰੰਭ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ...
ਛੇਹਰਟਾ ਵਿਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀ ਗੋਲੀ
. . .  about 2 hours ago
ਛੇਹਰਟਾ, 1 ਦਸੰਬਰ (ਸੁੱਖ ਵਡਾਲੀ)- ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਨਰਾਇਣਗੜ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ...
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਐਲਾਨ
. . .  about 4 hours ago
ਅੰਮ੍ਰਿਤਸਰ, 1 ਦਸੰਬਰ - ਅੰਮ੍ਰਿਤਸਰ ਵਿਖੇ ਇਕ ਸਮਾਗਮ ਵਿਚ ਪਹੁੁੰਚੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਕਿ ਜਿਹੜਾ ਵੀ ਗੈਂਗਸਟਰ ਗੋਲਡੀ...
ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ’ਚ ਇਕ ਦੀ ਮੌਤ, ਕਤਲ ਦਾ ਮੁਕੱਦਮਾ ਦਰਜ
. . .  about 4 hours ago
ਲਹਿਰਾਗਾਗਾ, 1 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਖੋਖਰ ਕਲਾਂ ਵਿਖੇ 2 ਪਰਿਵਾਰਾਂ ਵਿਚ ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ਵਿਚ ਇਕ 65 ਸਾਲਾਂ ਬਜ਼ੁਰਗ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ...
ਜ਼ਬਰੀ ਵਸੂਲੀ ਤੇ ਹਥਿਆਰਬੰਦ ਲੁੱਟਾਂ ਖੋਹਾਂ ’ਚ ਸ਼ਾਮਲ 6 ਵਿਅਕਤੀ ਗਿ੍ਫ਼ਤਾਰ
. . .  about 4 hours ago
ਅੰਮ੍ਰਿਤਸਰ, 1 ਦਸੰਬਰ- ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸ.ਐਸ.ਪੀ ਸਵਪਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਬਰੀ ਵਸੂਲੀ ਅਤੇ ਹਥਿਆਰਬੰਦ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਸ਼ਾਮਲ...
ਜੀ-20 ਦੀ ਪ੍ਰਧਾਨਗੀ ਭਾਰਤ ਦੀ ਮਹੱਤਵਪੂਰਨ ਮੌਕਾ- ਅਸਟ੍ਰੇਲੀਆਈ ਹਾਈ ਕਮਿਸ਼ਨਰ
. . .  about 5 hours ago
ਨਵੀਂ ਦਿੱਲੀ, 1 ਦਸੰਬਰ- ਭਾਰਤ ਵਿਚ ਅਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ’ਫੈਰਲ ਨੇ ਕਿਹਾ ਕਿ ਅੱਜ ਭਾਰਤ ਲਈ ਮਹੱਤਵਪੂਰਨ ਮੌਕਾ ਹੈ, ਕਿਉਂਕਿ ਉਹ ਜੀ-20...
ਬੀ.ਡੀ.ਪੀ.ਓ. ਦਫ਼ਤਰ ਦੀ ਕੰਧ ਅਤੇ ਸ਼ਟਰ 'ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ
. . .  about 6 hours ago
ਮਲੋਟ, 1 ਨਵੰਬਰ (ਅਜਮੇਰ ਸਿੰਘ ਬਰਾੜ)-ਮਲੋਟ ਦੇ ਬੀ.ਡੀ.ਪੀ.ਓ. ਦਫ਼ਤਰ ਦੀ ਇਕ ਕੰਧ ਅਤੇ ਸ਼ਟਰ ਉੱਪਰ ਬੀਤੀ ਰਾਤ ਕਿਸੇ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ ਲਿਖ ਦਿੱਤੇ ਗਏ। ਇਸ ਦਾ ਪਤਾ ਜਦੋਂ ਪੁਲਿਸ ਨੂੰ ਲੱਗਾ...
ਜੇਲ੍ਹਾਂ ’ਚੋਂ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ
. . .  about 7 hours ago
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਤਲਾਸ਼ੀ ਦੌਰਾਨ 3 ਮੋਬਾਇਲ,...
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਜਥੇਦਾਰ ਅਕਾਲ ਤਖ਼ਤ ਦੇ ਦਸਤਖਤਾਂ ਨਾਲ ਆਰੰਭ
. . .  about 7 hours ago
ਤਲਵੰਡੀ ਸਾਬੋ, 01 ਦਸੰਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ...
ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  about 8 hours ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  about 8 hours ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  about 9 hours ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਖਲਵਾੜਾ ਦੀ ਬੇਂਈ 'ਚ ਸ਼ਰਾਰਤੀ ਅਨਸਰਾਂ ਨੇ ਸੁੱਟੇ ਤੇਜ਼ਧਾਰ ਹਥਿਆਰ
. . .  about 9 hours ago
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਘੁੰਮਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਖਲਵਾੜਾ ਦੀ ਬੇਂਈ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਜ਼ਧਾਰ ਹਥਿਆਰ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਂਈ ਵਿਚ ਦੇਖੇ ਗਏ ਹਥਿਆਰਾਂ ਦੀ ਗਿਣਤੀ...
ਵਿਸ਼ਵ ਏਡਜ਼ ਦਿਵਸ
. . .  about 9 hours ago
ਵਿਸ਼ਵ ਏਡਜ਼ ਦਿਵਸ
ਰਾਹੁਲ ਗਾਂਧੀ ਨੇ ਅੱਜ ਉੱਜੈਨ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 9 hours ago
ਉਜੈਨ, 1 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 85ਵਾਂ ਦਿਨ ਹੈ। ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 85ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਉੱਜੈਨ ਤੋਂ...
ਸ਼ਰਧਾ ਹੱਤਿਆਕਾਂਡ:ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ ਦੋਸ਼ੀ ਆਫ਼ਤਾਬ ਨੂੰ
. . .  about 9 hours ago
ਨਵੀਂ ਦਿੱਲੀ, 1 ਦਸੰਬਰ-ਸ਼ਰਧਾ ਹੱਤਿਆਕਾਂਡ ਦੇ ਦੋਸ਼ੀ ਆਫ਼ਤਾਬ ਨੂੰ ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ...
ਗੁਜਰਾਤ ਚੋਣਾਂ: ਪ੍ਰਧਾਨ ਮੰਤਰੀ ਮੋਦੀ ਅੱਜ ਅਹਿਮਦਾਬਾਦ 'ਚ ਕਰਨਗੇ 50 ਕਿਲੋਮੀਟਰ ਲੰਬਾ ਰੋਡ ਸ਼ੋਅ
. . .  about 10 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਹਿਮਦਾਬਾਦ ਵਿਚ 50 ਕਿਲੋਮੀਟਰ ਲੰਬਾ ਰੋਡ ਸ਼ੋਅ...
ਭਾਰਤ ਅੱਜ ਰਸਮੀ ਤੌਰ 'ਤੇ ਸੰਭਾਲੇਗਾ ਜੀ-20 ਦੀ ਪ੍ਰਧਾਨਗੀ
. . .  about 10 hours ago
ਨਵੀਂ ਦਿੱਲੀ, 1 ਦਸੰਬਰ-ਭਾਰਤ ਅੱਜ, 1 ਦਸੰਬਰ ਨੂੰ ਰਸਮੀ ਤੌਰ 'ਤੇ ਜੀ-20 ਦੀ ਪ੍ਰਧਾਨਗੀ ਸੰਭਾਲੇਗਾ। ਜੀ-20 ਲੋਗੋ ਨਾਲ 100 ਤੋਂ ਵੱਧ ਸਮਾਰਕਾਂ ਨੂੰ ਪ੍ਰਕਾਸ਼ਮਾਨ ਕੀਤਾ...
ਗੁਜਰਾਤ ਚੋਣਾਂ:ਪ੍ਰਧਾਨ ਮੰਤਰੀ ਵਲੋਂ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਵੋਟਾਂ ਪਾਉਣ ਦੀ ਅਪੀਲ
. . .  about 10 hours ago
ਨਵੀਂ ਦਿੱਲੀ, 1 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਗੁਜਰਾਤ ਚੋਣ ਦਾ ਪਹਿਲਾ ਪੜਾਅ ਹੈ। ਮੈਂ ਅੱਜ ਵੋਟ ਪਾਉਣ ਵਾਲੇ ਲੋਕਾਂ, ਖ਼ਾਸ ਤੌਰ 'ਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਆਪਣੀ ਵੋਟ ਦੇ ਅਧਿਕਾਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਅੱਸੂ ਸੰਮਤ 553

ਬਠਿੰਡਾ

ਲੱਖਾਂ ਰੁਪਏ ਖ਼ਰਚ ਕਰ ਕੇ ਬੀਜਿਆ ਨਰਮਾ ਵਾਹੁਣ ਲਈ ਮਜਬੂਰ ਹੋਏ ਕਿਸਾਨ

ਰਾਮਾਂ ਮੰਡੀ, 22 ਸਤੰਬਰ (ਤਰਸੇਮ ਸਿੰਗਲਾ/ਅਮਰਜੀਤ ਲਹਿਰੀ) - ਗੁਲਾਬੀ ਸੁੰਡੀ ਕਾਰਨ ਬਰਬਾਦ ਹੋਈ ਲੱਖਾਂ ਰੁਪਏ ਖ਼ਰਚ ਕਰਕੇ 5 ਏਕੜ 'ਚ ਬੀਜੀ ਅਤੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਬਰਬਾਦ ਹੋਈ ਨਰਮੇਂ ਦੀ ਫ਼ਸਲ ਅੱਜ ਨੇੜਲੇ ਪਿੰਡ ਫੁੱਲੋਖਾਰੀ ਦੇ ਕਿਸਾਨ ਬਖਸ਼ੀਸ਼ ਸਿੰਘ ਪੁੱਤਰ ਬੂਟਾ ਸਿੰਘ ਨੇ ਪੰਚਾਇਤ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ/ਸਿੱਧੂਪੁਰ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਯੋਧਾ ਸਿੰਘ ਨੰਗਲਾ ਦੀ ਨਿਗਰਾਨੀ ਹੇਠ ਟਰੈਕਟਰ ਨਾਲ ਵਾਹ ਦਿੱਤੀ | ਨਰਮੇਂ ਉੱਪਰ ਗੁਲਾਬੀ ਸੁੰਡੀ ਦੇ ਹਮਲੇ ਲਈ ਸਰਕਾਰ ਨੂੰ ਦੋਸ਼ੀ ਠਹਿਰਾਉਂਦੇ ਹੋਏ ਯੋਧਾ ਸਿੰਘ ਨੰਗਲਾ ਨੇ ਕਿਹਾ ਕਿ ਗੁਲਾਬੀ ਸੁੰਡੀ ਦੇ ਹਮਲੇ ਨਾਲ ਪੂਰੇ ਪੰਜਾਬ 'ਚ ਨਰਮੇਂ ਦੀ ਫ਼ਸਲ ਬਰਬਾਦ ਹੋ ਗਈ ਹੈ ਅਤੇ ਰੋਜ਼ਾਨਾ ਕਿਸਾਨਾਂ ਵਲੋਂ ਪਿੰਡ ਵਿਚ ਫ਼ਸਲ ਵਾਹੀ ਜਾ ਰਹੀ ਹੈ, ਪਰ ਸਰਕਾਰ ਵਲੋਂ ਪ੍ਰਮਾਣਿਤ ਬੀਜ ਅਤੇ ਕੀੜੇਮਾਰ ਦਵਾਈਆਂ ਦੀਆਂ ਕੰਪਨੀਆਂ ਵਿਰੁੱਧ ਕੋਈ ਜਾਂਚ ਜਾ ਕਰਵਾਈ ਨਹੀਂ ਕੀਤੀ ਗਈ ਜਿਸ ਕਾਰਨ ਸਰਕਾਰ ਦਾ ਇਹਨਾਂ ਨਾਲ ਮਿਲੀਭੁਗਤ ਹੋਣ ਤੋਂ ਇੰਨਕਾਰ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਸਰਕਾਰ ਤੋਂ ਕਿਸਾਨਾਂ ਨੂੰ ਘੱਟੋ ਘੱਟ 60000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਕੀਤੀ ਅਤੇ ਕਿਹਾ ਕਿ ਮੁਆਵਜ਼ੇ ਲਈ ਅੱਜ 23 ਸਤੰਬਰ ਨੂੰ ਵੱਡੀ ਗਿਣਤੀ ਕਿਸਾਨਾਂ ਵਲੋਂ ਤਲਵੰਡੀ ਸਾਬੋ ਵਿਖੇ ਮੌੜ ਵਾਲੇ ਚੌਕ ਵਿਚ ਧਰਨਾ ਦਿੱਤਾ ਜਾਵੇਗਾ | ਇਸ ਮੌਕੇ ਸਤਗੁਰ ਸਿੰਘ, ਸਿਕੰਦਰ ਸਿੰਘ, ਹਰਜਿੰਦਰ ਸਿੰਘ ਸਿੱਧੂ ਸਰਪੰਚ, ਮਲਕੀਤ ਸਿੰਘ, ਜਸਵੰਤ ਸਿੰਘ ਅਤੇ ਮੋਹਨ ਸਿੰਘ ਆਦਿ ਕਿਸਾਨ ਹਾਜ਼ਰ ਸਨ |

ਦਿੱਲੀ ਧਰਨੇ ਤੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਗੋਨਿਆਣਾ, 22 ਸਤੰਬਰ (ਲਛਮਣ ਦਾਸ ਗਰਗ) - ਸਥਾਨਕ ਪੁਲਿਸ ਥਾਣੇ ਅਧੀਨ ਪੈਂਦੇ ਪਿੰਡ ਅਮਰਗੜ੍ਹ ਦੇ ਇਕ ਬਜ਼ੁਰਗ ਕਿਸਾਨ ਬਲਬੀਰ ਸਿੰਘ (67) ਪੁੱਤਰ ਕਪੂਰ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ | ਕਿਸਾਨ ਬਲਬੀਰ ਸਿੰਘ ਦਿੱਲੀ ਵਿਖੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ...

ਪੂਰੀ ਖ਼ਬਰ »

ਸ਼ਿਵਾਲਿਕ ਹਿੱਲਜ ਪਬਲਿਕ ਸਕੂਲ ਅੱਗੇ ਮਾਪਿਆਂ ਵਲੋਂ ਫ਼ੀਸਾਂ ਦੇ ਵਾਧੇ ਨੂੰ ਲੈ ਕੇ ਲਗਾਇਆ ਧਰਨਾ

ਰਾਮਪੁਰਾ ਫੂਲ, 22 ਸਤੰਬਰ (ਗੁਰਮੇਲ ਸਿੰਘ ਵਿਰਦੀ) - ਸਥਾਨਕ ਸ਼ਿਵਾਲਿਕ ਹਿੱਲਜ ਪਬਲਿਕ ਸਕੂਲ ਅੱਗੇ ਬੱਚਿਆਂ ਦੇ ਮਾਪਿਆਂ ਵਲੋਂ ਫ਼ੀਸਾਂ ਦੇ ਵਾਧੇ ਨੂੰ ਲੈ ਕੇ ਧਰਨਾ ਲਗਾਇਆ ਗਿਆ ਅਤੇ ਸਕੂਲ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਪੱਤਰਕਾਰਾਂ ਨੂੰ ਜਾਣਕਾਰੀ ...

ਪੂਰੀ ਖ਼ਬਰ »

ਮਾਸੀ ਭਾਣਜੀ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਸੰਗਤ ਮੰਡੀ, 22 ਸਤੰਬਰ (ਅੰਮਿ੍ਤਪਾਲ ਸ਼ਰਮਾ) - ਥਾਣਾ ਸੰਗਤ ਦੀ ਪੁਲਿਸ ਨੇ ਬਠਿੰਡਾ ਡੱਬਵਾਲੀ ਮੁੱਖ ਮਾਰਗ ਨੇੜੇ ਪੈਂਦੇ ਪਿੰਡ ਦੁੱਨੇਵਾਲਾ ਵਿਖੇ ਦੋ ਔਰਤਾਂ ਨੂੰ 5400 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ 'ਆਧੁਨਿਕ ਇਤਿਹਾਸਕਾਰ ਭਾਈ ਕਾਨ੍ਹ ਸਿੰਘ ਨਾਭਾ' ਕਿਤਾਬ ਰਿਲੀਜ਼

ਤਲਵੰਡੀ ਸਾਬੋ, 22 ਸਤੰਬਰ (ਰਵਜੋਤ ਸਿੰਘ ਰਾਹੀ) - ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਅੱਜ ਆਧੁਨਿਕ ਸਿੱਖ ਇਤਿਹਾਸਕਾਰ ਭਾਈ ਕਾਨ੍ਹ ਸਿੰਘ ਨਾਭਾ ਕਿਤਾਬ ਯੂਨੀਵਰਸਿਟੀ ਦੇ ਮੈਨੇਜਿੰਗ ਡਾਇਰੈਕਟਰ ਸੁਖਰਾਜ ਸਿੰਘ ਸਿੱਧੂ ਵਲੋਂ ਰਿਲੀਜ਼ ਕੀਤੀ ਗਈ | ਇਸ ਕਿਤਾਬ ...

ਪੂਰੀ ਖ਼ਬਰ »

ਗੁਲਜ਼ਾਰ ਇੰਦਰ ਚਾਹਲ ਦੇ ਖ਼ਜ਼ਾਨਚੀ ਬਣਨ 'ਤੇ ਜੱਦੀ ਪਿੰਡ ਨਥੇਹਾ 'ਚ ਛਾਈ ਖੁਸ਼ੀ ਦੀ ਲਹਿਰ

ਸੀਂਗੋ ਮੰਡੀ, 22 ਸਤੰਬਰ (ਲੱਕਵਿੰਦਰ ਸ਼ਰਮਾ) - ਪਿੰਡ ਨਥੇਹਾ ਦੇ ਸਾਬਕਾ ਡੀ.ਆਈ.ਜੀ. ਹਰਿੰਦਰ ਸਿੰਘ ਚਾਹਲ ਦੇ ਸਪੁੱਤਰ ਫ਼ਿਲਮੀ ਅਦਾਕਾਰ ਗੁਲਜ਼ਾਰ ਇੰਦਰ ਚਾਹਲ ਨੂੰ ਪੰਜਾਬ ਕਾਂਗਰਸ ਦਾ ਖ਼ਜ਼ਾਨਚੀ ਬਣਾਏ ਜਾਣ ਤੇ ਚੁਫੇਰਿਓਾ ਸਵਾਗਤ ਕੀਤਾ ਗਿਆ ਤੇ ਉਨ੍ਹਾਂ ਦੇ ਜੱਦੀ ...

ਪੂਰੀ ਖ਼ਬਰ »

ਸੀਵਰੇਜ ਦੀ ਨਿਕਾਸੀ ਨਾ ਹੋਣ ਕਾਰਨ ਗੰਦੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਨੇ ਰਾਮਾਂ ਮੰਡੀ 'ਚ ਕਮਾਲੂ ਰੋਡ ਦੇ ਵਸਨੀਕ

ਰਾਮਾਂ ਮੰਡੀ, 22 ਸਤੰਬਰ (ਅਮਰਜੀਤ ਸਿੰਘ ਲਹਿਰੀ) - ਸਥਾਨਕ ਸ਼ਹਿਰ ਦੇ ਕਮਾਲੂ ਰੋਡ ਤੇ ਗੈਸ ਗੋਦਾਮ ਵਾਲੇ ਏਰੀਏ ਦੀ ਸੀਵਰੇਜ ਦੀ ਨਿਕਾਸੀ ਨਾ ਹੋਣ ਕਾਰਨ ਗੰਦੇ ਪਾਣੀ ਦੀ ਵੱਡੀ ਸਮੱਸਿਆ ਨਾਲ ਜੂਝ ਲੋਕਾਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਹਲਕਾ ਤਲਵੰਡੀ ਸਾਬੋ ...

ਪੂਰੀ ਖ਼ਬਰ »

ਐਨ.ਐਫ.ਐਲ ਪਲਾਂਟ ਅਤੇ ਰਿਫ਼ਾਈਨਰੀ ਦੇ ਏਰੀਏ 'ਚ ਡਰੋਨ ਕੈਮਰਾ ਚਲਾਉਣ, ਉਡਾਉਣ 'ਤੇ ਰੋਕ

ਬਠਿੰਡਾ, 22 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਵਧੀਕ ਜ਼ਿਲ੍ਹਾ ਮੈਜਿਸਟਰੇਟ ਪਰਮਵੀਰ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (ਐਕਟ ਨੰਬਰ 2 ਆਫ਼ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਨੈਸ਼ਨਲ ਫਰਟੀਲਾਈਜ਼ਰ ਲਿਮਟਿਡ ਪਲਾਂਟ ਬਠਿੰਡਾ ...

ਪੂਰੀ ਖ਼ਬਰ »

ਸੀ. ਐਨ. ਜੀ. ਗੈਸ ਦੀ ਪਾਈ ਜਾ ਰਹੀ ਪਾਈਪ ਤੋਂ ਪਿੰਡ ਵਾਸੀ ਦੁਖੀ

ਗੋਨਿਆਣਾ, 22 ਸਤੰਬਰ (ਲਛਮਣ ਦਾਸ ਗਰਗ) - ਗੁਜਰਾਤ ਗੈਸ ਲਿਮਟਿਡ ਕੰਪਨੀ ਦੁਆਰਾ ਲਿਆਂਦੀ ਗਈ ਗੈਸ ਪਾਈਪ ਜੋ ਗੋਨਿਆਣਾ ਬੱਸ ਅੱਡੇ ਦੇ 0 ਪੁਆਇੰਟ ਤੋਂ ਵਾਇਆ ਜੈਤੋ ਕੋਟਕਪੂਰਾ ਤੱਕ 32 ਕਿੱਲੋਮੀਟਰ ਲੰਮੀ 1 ਮੀਟਰ 700 ਪੁਆਇੰਟ ਡੂੰਘੀ ਅਤੇ ਢਾਈ ਫੁੱਟ ਚੌੜੀ ਸੀ.ਐਨ.ਜੀ ਗੈਸ ਪਾਈਪ ...

ਪੂਰੀ ਖ਼ਬਰ »

ਆਪਣੇ ਆਪ ਨੂੰ ਗੋਲੀ ਮਾਰਨ ਵਾਲੇ ਵਿਅਕਤੀ ਦੀ ਹੋਈ ਮੌਤ

ਗੋਨਿਆਣਾ, 22 ਸਤੰਬਰ (ਲਛਮਣ ਦਾਸ ਗਰਗ) - ਬੀਤੇ ਦਿਨੀਂ ਨਜ਼ਦੀਕੀ ਪਿੰਡ ਗੋਨਿਆਣਾ ਖੁਰਦ ਦੇ ਇਕ ਵਿਅਕਤੀ ਦਰਸ਼ਨ ਸਿੰਘ ਪੁੱਤਰ ਗੁਰਬਚਨ ਸਿੰਘ ਨੇ ਸ਼ੂਗਰ ਦੀ ਬਿਮਾਰੀ ਦੇ ਚਲਦਿਆਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਚਲਦਿਆਂ ਆਪਣੇ ਘਰ ਅੰਦਰ ਹੀ ਆਪਣੀ ਲਾਇਸੰਸੀ 12 ਬੋਰ ਦੀ ...

ਪੂਰੀ ਖ਼ਬਰ »

ਮੀਂਹ ਕਾਰਨ ਕਈ ਸਕੂਲੀ ਬੱਚੇ ਸੀਵਰੇਜ ਦੇ ਢੱਕਣ ਨਾ ਹੋਣ ਕਾਰਨ ਸਾਈਕਲ ਤੋਂ ਪਾਣੀ 'ਚ ਡਿੱਗੇ

ਰਾਮਾਂ ਮੰਡੀ, 22 ਸਤੰਬਰ (ਤਰਸੇਮ ਸਿੰਗਲਾ) - ਸਥਾਨਕ ਬੰਗੀ ਰੋਡ 'ਤੇ ਸਥਿਤ ਧਾਰਮਿਕ ਸਥਾਨ ਚਰਚ ਨੇੜੇ ਅੱਜ ਸਵੇਰੇ ਪਏ ਮੋਹਲੇਧਾਰ ਮੀਂਹ ਦੇ ਕਾਰਨ ਕਈ ਸਕੂਲੀ ਬੱਚੇ ਸੀਵਰੇਜ ਦੇ ਢੱਕਣ ਨਾ ਹੋਣ ਕਾਰਨ ਸਾਈਕਲ ਤੋਂ ਪਾਣੀ 'ਚ ਡਿੱਗ ਪਏ | ਨਗਰ ਕੌਂਸਲ ਦੇ ਸਾਬਕਾ ਮੁਲਾਜ਼ਮ ...

ਪੂਰੀ ਖ਼ਬਰ »

7ਵੇਂ ਰੋਜ਼ਗਾਰ ਮੇਲੇ ਦੌਰਾਨ ਅਕਾਲ ਯੂਨੀਵਰਸਿਟੀ ਦੇ 71 ਵਿਦਿਆਰਥੀਆਂ ਦੀ ਨੌਕਰੀ ਲਈ ਹੋਈ ਚੋਣ

ਤਲਵੰਡੀ ਸਾਬੋ, 22 ਸਤੰਬਰ (ਰਵਜੋਤ ਸਿੰਘ ਰਾਹੀ) - ਅਕਾਲ ਯੂਨੀਵਰਸਿਟੀ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨੂੰ ਹਮੇਸ਼ਾ ਪਹਿਲ ਦਿੰਦੀ ਰਹੀ ਹੈ ਤੇ ਰੋਜ਼ਗਾਰ ਖੇਤਰ ਦੇ ਪ੍ਰਸੰਗ ਵਿਚ ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਮੁਕਾਬਲਾ ਪ੍ਰੀਖਿਆਵਾਂ ਦੀ ...

ਪੂਰੀ ਖ਼ਬਰ »

ਮੰਨਤ ਗਰਗ ਨੇ ਏਕਲ ਗੀਤ ਪ੍ਰਤੀਯੋਗਤਾ 'ਚ ਪਹਿਲਾ ਸਥਾਨ ਮੱਲਿ੍ਹਆ

ਭੁੱਚੋ ਮੰਡੀ, 22 ਸਤੰਬਰ (ਬਿੱਕਰ ਸਿੰਘ ਸਿੱਧੂ) - ਰਾਸ਼ਟਰੀ ਵਿਕਾਸ ਪ੍ਰੀਸ਼ਦ ਵਲੋਂ ਕਰਵਾਈ ਗਈ ਏਕਲ ਗੀਤ ਪ੍ਰਤੀਯੋਗਤਾ 'ਚੋਂ ਸੰਤ ਕਬੀਰ ਸੀਨੀ: ਸੈਕੰਡਰੀ ਸਕੂਲ ਭੁੱਚੋ ਖ਼ੁਰਦ ਵਿਦਿਆਰਥਣ ਮੰਨਤ ਗਰਗ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ...

ਪੂਰੀ ਖ਼ਬਰ »

ਡੀ. ਐਸ. ਪੀ. ਫੂਲ ਦਫ਼ਤਰ ਅੱਗੇ ਲੱਗਿਆ ਧਰਨਾ 39ਵੇਂ ਦਿਨ ਵੀ ਜਾਰੀ

ਰਾਮਪੁਰਾ ਫੂਲ, 22 ਸਤੰਬਰ (ਗੁਰਮੇਲ ਸਿੰਘ ਵਿਰਦੀ)- ਜ਼ਮੀਨੀ ਮਾਮਲੇ ਨੂੰ ਲੈ ਕੇ ਜਿਉਂਦ ਪਿੰਡ ਦੇ ਕਿਸਾਨਾਂ ਵਲੋਂ ਭਾਕਿਯੂ ਉਗਰਾਹਾਂ ਦੀ ਅਗਵਾਈ 'ਚ ਇਨਸਾਫ਼ ਲੈਣ ਲਈ ਪਿਛਲੇ 39 ਦਿਨਾਂ ਤੋਂ ਡੀ.ਐਸ.ਪੀ ਫੂਲ ਦਫ਼ਤਰ ਅੱਗੇ ਲੱਗਿਆ ਧਰਨਾ ਜਾਰੀ ਹੈ | ਕਿਸਾਨ ਆਗੂਆਂ ਨੇ ਕਿਹਾ ...

ਪੂਰੀ ਖ਼ਬਰ »

ਨੰਨ੍ਹੇ-ਮੰੁਨੇ ਬੱਚਿਆਂ ਦਾ ਗੈੱਟ, ਸੈੱਟ, ਗੋ ਪ੍ਰੋਗਰਾਮ ਹੋਇਆ ਸਮਾਪਤ

ਬਠਿੰਡਾ, 22 ਸਤੰਬਰ (ਅਵਤਾਰ ਸਿੰਘ) - ਸਥਾਨਕ ਆਰ.ਬੀ.ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਠਿੰਡਾ ਦੇ ਕਿੰਡਰ ਗਾਰਟਨ ਬਲਾਕ ਵਿਚ ਕੋਆਰਡੀਨੇਟਰ ਪਿ੍ਤਪਾਲ ਸਿੰਘ ਦੀ ਰਹਿਨੁਮਾਈ ਹੇਠ ਗੈਟ, ਸੈੱਟ, ਗੋ ਦੇ ਨਾਂਅ ਤਹਿਤ ਦੋ ਦਿਨਾਂ ਲਈ ਰਿਫਰੇਸ਼ ਪ੍ਰੋਗਰਾਮ ਕਰਵਾਇਆ ...

ਪੂਰੀ ਖ਼ਬਰ »

ਉੱਤਰ ਭਾਰਤ ਬ੍ਰਾਹਮਣ ਪ੍ਰਤੀਨਿਧੀ ਸਭਾ ਦੀ ਬ੍ਰਾਹਮਣ ਜਾਗਿ੍ਤੀ ਅਭਿਆਨ ਸਬੰਧੀ ਮੀਟਿੰਗ

ਗੋਨਿਆਣਾ, 22 ਸਤੰਬਰ (ਲਛਮਣ ਦਾਸ ਗਰਗ) - ਉੱਤਰ ਭਾਰਤ ਬ੍ਰਾਹਮਣ ਸਭਾ ਦੀ ਇਕ ਬ੍ਰਾਹਮਣ ਜਾਗਿ੍ਤੀ ਅਭਿਆਨ ਸਬੰਧੀ ਮੀਟਿੰਗ ਸਭਾ ਦੇ ਸੀਨੀਅਰ ਉਪ ਪ੍ਰਧਾਨ ਰਮੇਸ਼ ਸ਼ਰਮਾ ਦੀ ਰਹਿਨੁਮਾਈ ਹੇਠ ਸਥਾਨਕ ਪੰਚਾਇਤੀ ਧਰਮਸ਼ਾਲਾ ਵਿਖੇ ਕੀਤੀ ਗਈ, ਜਿਸ 'ਚ ਸਭਾ ਦੇ ਰਾਸ਼ਟਰੀਆ ...

ਪੂਰੀ ਖ਼ਬਰ »

ਜੋਜੋ ਨੇ ਸਿੰਗਲਾ ਸਮੇਤ ਅਕਾਲੀ ਆਗੂਆਂ ਦੇ ਫਿਰੌਤੀ ਮੰਗਣ ਵਾਲਿਆਂ ਨਾਲ ਸਬੰਧਾਂ ਦਾ ਕੀਤਾ ਖ਼ੁਲਾਸਾ

ਬਠਿੰਡਾ, 22 ਸਤੰਬਰ (ਸੱਤਪਾਲ ਸਿੰਘ ਸਿਵੀਆਂ) - ਬਠਿੰਡਾ ਸ਼ਹਿਰ ਦੇ ਇਕ ਵਪਾਰੀ ਤੋਂ ਗੈਂਗਸਟਰ ਵਲੋਂ ਫਿਰੌਤੀ ਮੰਗਣ ਤੇ ਉਸ ਦੇ ਘਰ 'ਤੇ ਹਮਲਾ ਕਰਨ ਦੇ ਮਾਮਲੇ 'ਚ ਚਿੰਕੀ ਬਠਿੰਡਾ ਦਾ ਨਾਂਅ ਉੱਛਲਣ ਤੋਂ ਬਾਅਦ ਉਸ ਨੂੰ ਇਕ-ਦੂਜੇ ਦਾ ਕਰੀਬੀ ਦੱਸਦੇ ਹੋਏ ਸਾਬਕਾ ਅਕਾਲੀ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨਾਂ ਦੀ ਨਿਯੁਕਤੀ ਪੱਤਰ ਜਾਰੀ ਕਰਨ ਦੀ ਮੰਗ ਸਬੰਧੀ ਸੰਘਰਸ਼ ਦੀ ਚਿਤਾਵਨੀ - ਰਾਮਾਂ

ਬਠਿੰਡਾ, 22 ਸਤੰਬਰ (ਅਵਤਾਰ ਸਿੰਘ) - ਬੇਰੁਜ਼ਗਾਰ ਲਾਈਨਮੈਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਪ੍ਰਧਾਨ ਗੁਰਦਾਸ ਸਿੰਘ ਰਾਮਾਂ ਨੇ ਮੀਟਿੰਗ ਦੀ ਅਗਵਾਈ ਕਰਦਿਆਂ ਹਾਜ਼ਰ ਬੇਰੁਜ਼ਗਾਰ ਲਾਈਨਮੈਨਾਂ ਨਾਲ ਰਹਿੰਦੇ ਬਾਕੀ ਨਿਯੁਕਤੀ ਪੱਤਰ ਜਾਰੀ ਕਰਨ ਦੀ ਮੰਗ ਸਬੰਧੀ ਵਿਚਾਰ ...

ਪੂਰੀ ਖ਼ਬਰ »

ਐਕਸ ਸਰਵਿਸਮੈਨ ਵੈੱਲਫੇਅਰ ਯੂਨੀਅਨ ਵਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਮਾਰਚ ਭਲਕੇ

ਬਠਿੰਡਾ, 22 ਸਤੰਬਰ (ਅਵਤਾਰ ਸਿੰਘ) - ਸਾਬਕਾ ਸੈਨਿਕ ਅਤੇ ਸਮੂਹ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਇਕ ਰੋਸ ਮਾਰਚ 24 ਸਤੰਬਰ ਦਿਨ ਸ਼ੁੱਕਰਵਾਰ ਨੂੰ ਐਕਸ ਸਰਵਿਸ ਮੈਨ ਵੈੱਲਫੇਅਰ ਯੂਨੀਅਨ ਪੰਜਾਬ ਵਲੋਂ ਪ੍ਰਧਾਨ ਭੋਲਾ ਸਿੰਘ ਮੋੜ ਦੀ ਅਗਵਾਈ 'ਚ ਰੋਸ ਮਾਰਚ ਕੱਢਿਆ ਜਾ ...

ਪੂਰੀ ਖ਼ਬਰ »

ਅਕਾਲੀ-ਬਸਪਾ ਆਗੂਆਂ ਨੇ ਗੁਲਾਬੀ ਸੁੰਡੀ ਕਾਰਨ ਨਰਮੇ ਦੇ ਖ਼ਰਾਬੇ 'ਚ ਬੀਜ ਕੰਪਨੀਆਂ 'ਤੇ ਕਾਰਵਾਈ ਮੰਗੀ

ਤਲਵੰਡੀ ਸਾਬੋ, 22 ਸਤੰਬਰ (ਰਣਜੀਤ ਸਿੰਘ ਰਾਜੂ) - ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਪਿੰਡਾਂ 'ਚ ਨਰਮੇ ਦੀ ਫ਼ਸਲ ਦੇ ਗੁਲਾਬੀ ਸੁੰਡੀ ਦੇ ਪ੍ਰਕੋਪ ਕਾਰਨ ਵੱਡੀ ਪੱਧਰ 'ਤੇ ਹੋਏ ਖ਼ਰਾਬੇ ਦੇ ਚੱਲਦਿਆਂ ਜਿਥੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਆਗੂਆਂ ...

ਪੂਰੀ ਖ਼ਬਰ »

ਰੂਪ ਚੰਦ ਸ਼ਰਮਾ ਨੂੰ ਬ੍ਰਾਹਮਣ ਸਭਾ ਦਾ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤਾ

ਬਠਿੰਡਾ, 22 ਸਤੰਬਰ (ਸੱਤਪਾਲ ਸਿੰਘ ਸਿਵੀਆਂ) - ਪੰਜਾਬ ਬ੍ਰਾਹਮਣ ਸਭਾ ਵਲੋਂ ਜ਼ਿਲ੍ਹਾ ਬਠਿੰਡਾ ਦੀ ਇਕਾਈ ਵਿਚ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ, ਜਿਸ ਤਹਿਤ ਸਿੱਖਿਆ ਵਿਭਾਗ ਦੇ ਸਾਬਕਾ ਸੁਪਰਡੈਂਟ ਤੇ ਬਠਿੰਡਾ ਦੇ ਉੱਘੇ ਬ੍ਰਾਹਮਣ ਆਗੂ ਰੂਪ ਚੰਦ ਸ਼ਰਮਾ ਨੂੰ ...

ਪੂਰੀ ਖ਼ਬਰ »

ਕਾਂਗਰਸ ਦੇ ਉਮੀਦਵਾਰ ਨਿਰਵਿਰੋਧ ਜੇਤੂ ਕਰਾਰ-ਅਕਾਲੀ ਆਗੂਆਂ ਵਲੋਂ ਧੱਕੇਸ਼ਾਹੀ ਦੇ ਦੋਸ਼ ਕੋਆਪ੍ਰੇਟਿਵ ਸੁਸਾਇਟੀ ਦੀ ਚੋਣ ਨੂੰ ਲੈ ਕੇ ਅਕਾਲੀ-ਕਾਂਗਰਸੀ ਮੁੜ ਆਹਮੋ-ਸਾਹਮਣੇ

ਭਗਤਾ ਭਾਈਕਾ, 22 ਸਤੰਬਰ (ਸੁਖਪਾਲ ਸਿੰਘ ਸੋਨੀ) - ਪਿੰਡ ਭੋਡੀਪੁਰਾ ਵਿਖੇ ਕੋਆਪ੍ਰੇਟਿਵ ਸੁਸਾਇਟੀ ਦੀ ਚੋਣ ਨੂੰ ਲੈ ਕੇ ਹਲਕੇ ਦੇ ਦੂਸਰੇ ਪਿੰਡਾਂ ਵਾਂਗ ਕਾਂਗਰਸ ਅਤੇ ਅਕਾਲੀ ਸਮਰਥਕ ਆਹਮੋ ਸਾਹਮਣੇ ਹੋ ਗਏ | ਦੋਵੇ ਧਿਰਾ ਵਲੋਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ, ਚੋਣ ...

ਪੂਰੀ ਖ਼ਬਰ »

ਕੋਆਪ੍ਰੇਟਿਵ ਸੁਸਾਇਟੀ ਦੀ ਚੋਣ ਨੂੰ ਲੈ ਕੇ ਅਕਾਲੀ-ਕਾਂਗਰਸੀ ਮੁੜ ਆਹਮੋ-ਸਾਹਮਣੇ

ਭਗਤਾ ਭਾਈਕਾ, 22 ਸਤੰਬਰ (ਸੁਖਪਾਲ ਸਿੰਘ ਸੋਨੀ) - ਪਿੰਡ ਭੋਡੀਪੁਰਾ ਵਿਖੇ ਕੋਆਪ੍ਰੇਟਿਵ ਸੁਸਾਇਟੀ ਦੀ ਚੋਣ ਨੂੰ ਲੈ ਕੇ ਹਲਕੇ ਦੇ ਦੂਸਰੇ ਪਿੰਡਾਂ ਵਾਂਗ ਕਾਂਗਰਸ ਅਤੇ ਅਕਾਲੀ ਸਮਰਥਕ ਆਹਮੋ ਸਾਹਮਣੇ ਹੋ ਗਏ | ਦੋਵੇ ਧਿਰਾ ਵਲੋਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ, ਚੋਣ ...

ਪੂਰੀ ਖ਼ਬਰ »

ਗੁਲਾਬੀ ਸੁੰਡੀ ਕਾਰਨ ਕਿਸਾਨਾਂ ਦੀ ਖ਼ਰਾਬ ਹੋਈ ਫ਼ਸਲ ਦਾ ਪੂਰਾ ਮੁਆਵਜ਼ਾ ਦੇਵੇ ਸਰਕਾਰ - ਸਿੱਧੂ

ਸੀਂਗੋ ਮੰਡੀ, 22 ਸਤੰਬਰ (ਪਿ੍ੰਸ ਗਰਗ) - ਪੰਜਾਬ ਦੇ ਅੰਨਦਾਤਾ ਕਿਸਾਨ ਜੋ ਕਿ ਜਨਤਾ ਦੀਆਂ ਹੋਰ ਵੀ ਜਨ-ਜੀਵਨ ਦੀਆਂ ਲੋੜਾਂ ਪੂਰੀਆਂ ਕਰਦਾ ਹੈ, ਨੂੰ ਕਦੇ ਨਾ ਕਦੇ ਕੁਦਰਤੀ ਮਾਰ ਪੈਂਦੀ ਰਹਿੰਦੀ ਹੈ, ਜਿਸ ਕਾਰਨ ਉਹ ਆਰਥਿਕ ਵਿਵਸਥਾ 'ਚ ਹੋਰ ਵੀ ਉਲਝ ਜਾਂਦਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਕੋਟਬਖ਼ਤੂ 'ਚ ਗੁਲਾਬੀ ਸੁੰਡੀ ਦਾ ਹਮਲਾ, 150 ਏਕੜ ਨਰਮੇ ਦੀ ਫ਼ਸਲ ਖ਼ਰਾਬ

ਰਾਮਾਂ ਮੰਡੀ, 22 ਸਤੰਬਰ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਕੋਟਬਖਤੂ ਵਿਖੇ ਕਿਸਾਨਾਂ ਵਲੋਂ ਪੁੱਤਾਂ ਵਾਂਗ ਪਾਲੀ ਨਰਮੇ ਦੀ ਪੱਕੀ ਫ਼ਸਲ ਤੇ ਗੁਲਾਬੀ ਸੁੰਡੀ ਦਾ ਹਮਲਾ ਹੋਣ ਕਾਰਨ ਕਰੀਬ 150 ਏਕੜ ਨਰਮੇ ਦੀ ਖੜ੍ਹੀ ਫ਼ਸਲ ਖ਼ਰਾਬ ਹੋਈ ਹੈ | ਪਿੰਡ ਵਾਸੀ ਪਿਆਰੇ ਲਾਲ ...

ਪੂਰੀ ਖ਼ਬਰ »

ਕਬੱਡੀ ਚੈਂਪੀਅਨਸ਼ਿਪ ਜ਼ੋਨ ਬਠਿੰਡਾ ਦੇ ਮੁਕਾਬਲੇ ਹੁਣ 28 ਨੂੰ

ਭੁੱਚੋ ਮੰਡੀ, 22 ਸਤੰਬਰ (ਬਿੱਕਰ ਸਿੰਘ ਸਿੱਧੂ) - 67ਵੀਂ ਸੀਨੀਅਰ-ਯੂਨੀਅਰ ਸਰਕਲ ਸਟਾਈਲ ਕਬੱਡੀ ਚੈਂਪੀਅਨਸ਼ਿਪ ਜੋਨ ਬਠਿੰਡਾ ਦੇ ਮੁਕਾਬਲੇ ਜੋ ਕਿ 26 ਸਤੰਬਰ ਨੂੰ ਹੋਣੇ ਸਨ ਹੁਣ 28 ਸਤੰਬਰ ਨੂੰ ਭੁੱਚੋ ਕਲਾਂ ਦੇ ਗੁਰੂ ਨਾਨਕ ਖੇਡ ਸਟੇਡੀਅਮ ਵਿਖੇ ਹੋਣਗੇ | ਪਿ੍ੰਸੀਪਲ ...

ਪੂਰੀ ਖ਼ਬਰ »

27 ਦੇ ਭਾਰਤ ਬੰਦ ਦੌਰਾਨ ਕਿਸਾਨਾਂ ਵਲੋਂ ਬਠਿੰਡਾ-ਚੰਡੀਗੜ੍ਹ ਕੌਮੀ ਸ਼ਾਹ-ਮਾਰਗ ਪੂਰੇ ਦਿਨ ਲਈ ਜਾਮ ਕਰਨ ਦਾ ਐਲਾਨ

ਭੁੱਚੋ ਮੰਡੀ, 22 ਸਤੰਬਰ (ਪਰਵਿੰਦਰ ਸਿੰਘ ਜੌੜਾ) - ਖੇਤੀ ਕਾਨੂੰਨਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਦੇ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਵਲੋਂ ਅਤਿ ਰੁਝੇਵਿਆਂ ਵਾਲਾ ਬਠਿੰਡਾ-ਚੰਡੀਗੜ੍ਹ ਕੌਮੀ ਸ਼ਾਹ-ਮਾਰਗ ਪੂਰੇ ਦਿਨ ਲਈ ਜਾਮ ਕਰਨ ...

ਪੂਰੀ ਖ਼ਬਰ »

ਸਰਕਾਰੀ ਬੱਸਾਂ ਤੋਂ ਕੈਪਟਨ ਦੀ ਤਸਵੀਰ ਉਤਰਨ ਤੋਂ ਬਾਅਦ 'ਕੈਪਟਨ ਵਾਲੀ ਬੱਸ' ਦੀ ਪੁਕਾਰ ਹੋਈ ਬੰਦ ਪੀ. ਆਰ. ਟੀ. ਸੀ. ਬੱਸਾਂ 'ਤੇ ਲੱਗੇ ਹੋਏ ਸਨ ਸਰਕਾਰ ਦੀਆਂ ਪ੍ਰਾਪਤੀਆਂ ਵਾਲੇ ਬੋਰਡ

ਬਠਿੰਡਾ, 22 ਸਤੰਬਰ (ਸੱਤਪਾਲ ਸਿੰਘ ਸਿਵੀਆਂ) - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਦੀ ਗੱਦੀ ਤੋਂ ਅਸਤੀਫ਼ਾ ਦੇਣ ਬਾਅਦ ਸਰਕਾਰੀ ਅਦਾਰਿਆਂ ਤੋਂ ਉਨ੍ਹਾਂ ਦੀ ਫੋਟੋਆਂ ਵਾਲੇ ਬੋਰਡ ਵਗੈਰਾ ਉਤਾਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਹੁਣ ਸਰਕਾਰੀ ...

ਪੂਰੀ ਖ਼ਬਰ »

ਤਜਿੰਦਰ ਸਿੰਘ ਮਾਨਸਾ ਦਾ ਸੇਂਟ ਬਚਨਪੁਰੀ ਸਕੂਲ ਪੱਖੋ ਕਲਾਂ ਵਿਖੇ ਸਨਮਾਨ

ਚਾਉਕੇ, 22 ਸਤੰਬਰ (ਮਨਜੀਤ ਸਿੰਘ ਘੜੈਲੀ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਪ੍ਰਧਾਨ ਸ੍ਰੀਮਤੀ ਬਬਲੀ ਖੀਪਲ ਵਲੋਂ ਪੰਜਾਬੀ ਮਾਂ ਬੋਲੀ ਦੇ ਪ੍ਰਚਾਰਕ ਅਤੇ ਉਘੇ ...

ਪੂਰੀ ਖ਼ਬਰ »

ਮੀਂਹ ਕਾਰਨ ਗਰੀਬ ਦੇ ਮਕਾਨ ਦੀ ਛੱਤ ਡਿੱਗੀ

ਮਹਿਰਾਜ, 22 ਸਤੰਬਰ (ਸੁਖਪਾਲ ਮਹਿਰਾਜ) - ਪਿੰਡ ਮਹਿਰਾਜ ਵਿਖੇ ਮੀਂਹ ਕਾਰਨ ਇਕ ਗਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਪਈ, ਜਿਸ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਪਰ ਆਰਥਿਕ ਨੁਕਸਾਨ ਹੋ ਜਾਣ ਦਾ ਪਤਾ ਲੱਗਿਆ ਹੈ | ਇਸ ਸਬੰਧੀ ਗਰੀਬ ਪੀੜਤ ਤਰਸੇਮ ਸਿੰਘ ਵਾਸੀ ਅੱਡਾ ...

ਪੂਰੀ ਖ਼ਬਰ »

ਮੀਂਹ ਕਾਰਨ ਗ਼ਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਕਾਰਨ ਭਾਰੀ ਨੁਕਸਾਨ

ਰਾਮਾਂ ਮੰਡੀ, 22 ਸਤੰਬਰ (ਅਮਰਜੀਤ ਸਿੰਘ ਲਹਿਰੀ) - ਨੇੜਲੇ ਪਿੰਡ ਦੀਪਾ ਬੰਗੀ ਵਿਖੇ ਤੇਜ਼ ਮੀਂਹ ਪੈਣ ਕਾਰਨ ਗਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਪਈ | ਪਿੰਡ ਵਾਸੀ ਹਰਫੂਲ ਸਿੰਘ ਸੀਨੀਅਰ ਕਾਂਗਰਸੀ ਆਗੂ ਨੇ ਦੱਸਿਆ ਕਿ ਮੀਂਹ ਜ਼ਿਆਦਾ ਪੈਣ ਕਾਰਨ ਰਜਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ ਲਈ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਮੂਹਰੇ ਗਰਜੇ ਮਜ਼ਦੂਰ

ਬਠਿੰਡਾ, 22 ਸਤੰਬਰ (ਸੱਤਪਾਲ ਸਿੰਘ ਸਿਵੀਆਂ) - ਮਜ਼ਦੂਰ ਵਰਗ ਦੇ ਲੋਕਾਂ ਵਲੋਂ ਆਪਣੀ ਕਰਜ਼ ਮੁਆਫ਼ੀ ਲਈ ਅੱਜ ਬਠਿੰਡਾ ਵਿਖੇ ਮਜ਼ਦੂਰ ਮੁਕਤੀ ਮੋਰਚੇ ਦੀ ਅਗਵਾਈ ਹੇਠ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਮੂਹਰੇ ਰੋਸ ਮੁਜ਼ਾਹਰਾ ਕੀਤਾ ਗਿਆ | ਰੋਸ ਮੁਜ਼ਾਹਰਾ ਕਰਨ ਤੋਂ ...

ਪੂਰੀ ਖ਼ਬਰ »

ਟੈੱੱਟ ਪਾਸ ਅਧਿਆਪਕਾਂ ਨੇ ਰਜਿਸਟਰਾਰ ਨੂੰ ਸੌ ਾਪਿਆ ਮੰਗ ਪੱਤਰ

ਬਠਿੰਡਾ, 22 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ) - ਪਿਛਲੇ ਸਾਢੇ ਚਾਰ ਵਜੇ ਤੋਂ ਰੋਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਟੈਟ ਪਾਸ ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੇ ਜਿਥੇ 24 ਸਤੰਬਰ ਨੂੰ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਦੇ ਘਿਰਾਓ ਦਾ ਐਲਾਨ ਕੀਤਾ ...

ਪੂਰੀ ਖ਼ਬਰ »

ਡੀ.ਸੀ ਦਫ਼ਤਰ ਕਰਮਚਾਰੀਆਂ ਨੇ ਕਲਮਛੋੜ ਹੜਤਾਲ ਕਰ ਕੇ ਮੁੱਖ ਮੰਤਰੀ ਦੇ ਹੁਕਮਾਂ ਦਾ ਧੂੰਆਂ ਕੱਢਿਆ

ਬਠਿੰਡਾ, 22 ਸਤੰਬਰ (ਸੱਤਪਾਲ ਸਿੰਘ ਸਿਵੀਆਂ) - ਇਕ ਪਾਸੇ ਸੂਬੇ ਦੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਲੋਕਾਂ ਦੇ ਸਰਕਾਰੀ ਕੰਮਕਾਜ ਸਮੇਂ-ਸਿਰ ਨੇਪਰੇ ਚਾੜਣ ਲਈ ਪੰਜਾਬ ਭਰ ਦੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਵੇਰੇ 9 ਵਜੇ ਦਫ਼ਤਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX