ਬਰਨਾਲਾ, 22 ਸਤੰਬਰ (ਅਸ਼ੋਕ ਭਾਰਤੀ)-ਰੇਲਵੇ ਸਟੇਸ਼ਨ ਬਰਨਾਲਾ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਗਾਇਆ ਧਰਨਾ 357ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ਜਾਰੀ ਰਿਹਾ | ਧਰਨੇ ਨੂੰ ਬਲਵੰਤ ਸਿੰਘ ਉਪਲੀ, ਕਰਨੈਲ ਸਿੰਘ ਗਾਂਧੀ, ਬਲਵੀਰ ਕੌਰ ਕਰਮਗੜ੍ਹ, ਰਣਧੀਰ ਸਿੰਘ ਰਾਜਗੜ੍ਹ, ਨਛੱਤਰ ਸਿੰਘ ਸਾਹੌਰ, ਬਲਵੰਤ ਸਿੰਘ ਠੀਕਰੀਵਾਲਾ,ਰਮਨਦੀਪ ਕੌਰ ਖੁੱਡੀ, ਹਰਚਰਨ ਚੰਨਾ, ਬਾਬੂ ਸਿੰਘ ਖੁੱਡੀ ਕਲਾਂ, ਪ੍ਰੇਮਪਾਲ ਕੌਰ, ਬਲਜੀਤ ਸਿੰਘ ਚੌਹਾਨਕੇ, ਗੋਰਾ ਸਿੰਘ ਢਿੱਲਵਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਦਲ ਨੇ ਸਿਰਫ਼ ਖੇਤੀ ਆਰਡੀਨੈਂਸਾਂ 'ਤੇ ਦਸਤਖ਼ਤ ਹੀ ਨਹੀਂ ਕੀਤੇ ਸਨ ਸਗੋਂ ਉਸ ਤੋਂ ਬਾਅਦ ਵੀ ਤਿੰਨ ਮਹੀਨੇ ਤੱਕ ਇਨ੍ਹਾਂ ਆਰਡੀਨੈਂਸਾਂ ਦੇ ਹੱਕ ਵਿਚ ਪ੍ਰਚਾਰ ਕਰਦਾ ਰਿਹਾ | ਅਕਾਲੀ ਦਲ ਦਾ ਸਾਰਾ ਕੋੜਮਾ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਲਈ ਫ਼ਾਇਦੇਮੰਦ ਹੋਣ ਦਾ ਢੰਡੋਰਾ ਪੂਰੇ ਜ਼ੋਰ-ਸ਼ੋਰ ਨਾਲ ਪਿੱਟਦਾ ਰਿਹਾ | ਭਾਵੇਂ ਕਿਸਾਨ ਅੰਦੋਲਨ ਦੇ ਦਬਾਅ ਹੇਠ ਅਕਾਲੀ ਦਲ ਨੂੰ ਆਪਣੇ ਸਟੈਂਡ 'ਚ ਯੂ- ਟਰਨ ਲੈਣਾ ਪਿਆ ਇਸ ਪਾਰਟੀ ਦਾ ਅਮਲੀ ਵਿਹਾਰ ਪਸ਼ਚਾਤਾਪ ਵਾਲਾ ਨਹੀਂ ਸਗੋਂ ਇਸ ਨੂੰ ਜਾਇਜ਼ ਠਹਿਰਾਉਣ ਵਾਲਾ ਰਿਹਾ ਹੈ | ਇਸ ਦੇ ਨੇਤਾ ਕਿਸਾਨ ਅੰਦੋਲਨ ਨੂੰ ਲਗਾਤਾਰ ਬਦਨਾਮ ਕਰਦੇ ਆ ਰਹੇ ਹਨ | ਇਸ ਨੇ ਬੇਲੋੜਾ ਅਗੇਤਾ ਚੋਣ ਪ੍ਰਚਾਰ ਸ਼ੁਰੂ ਕਰ ਕੇ ਕਿਸਾਨ ਅੰਦੋਲਨ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ | ਅੱਜ ਧਰਨੇ ਵਾਲੀ ਥਾਂ 'ਤੇ 27 ਸਤੰਬਰ ਦੇ ਭਾਰਤ ਬੰਦ ਦੀ ਤਿਆਰੀ ਲਈ ਜ਼ਿਲੇ੍ਹ ਦੀਆਂ ਸਮੂਹ ਜਨਤਕ ਜਥੇਬੰਦੀਆਂ ਦੀ ਮੀਟਿੰਗ ਬੁਲਾਈ ਗਈ | ਮੀਟਿੰਗ 'ਚ ਆੜ੍ਹਤੀਆ ਐਸੋਸੀਏਸ਼ਨ, ਪੈਸਟੀਸਾਈਡਜ਼ ਯੂਨੀਅਨ, ਦੋਧੀ ਯੂਨੀਅਨ, ਰੇਹੜੀ-ਫੜੀ ਯੂਨੀਅਨ, ਵਪਾਰ ਮੰਡਲ, ਹਲਵਾਈ ਯੂਨੀਅਨ, ਪੈਨਸ਼ਨਰ ਐਸੋਸੀਏਸ਼ਨ ਅਤੇ ਮਜ਼ਦੂਰ ਜਥੇਬੰਦੀਆਂ ਤੇ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਭਾਗ ਲਿਆ | ਕਿਸਾਨਾਂ ਆਗੂਆਂ ਨੇ ਹਾਜ਼ਰੀਨ ਨੂੰ ਕਿਸਾਨ ਅੰਦੋਲਨ ਦੀ ਮੌਜੂਦਾ ਸਥਿਤੀ ਅਤੇ ਭਾਰਤ ਬੰਦ ਦੀ ਜ਼ਰੂਰਤ ਦੇ ਪਿਛੋਕੜ ਬਾਰੇ ਵਿਸਥਾਰ 'ਚ ਦੱਸਿਆ ਅਤੇ ਭਾਰਤ ਬੰਦ ਲਈ ਹਮਾਇਤ ਲਈ ਅਪੀਲ ਕੀਤੀ | ਮੀਟਿੰਗ 'ਚ ਹਾਜ਼ਰ ਨੁਮਾਇੰਦਿਆਂ ਨੇ ਪੂਰਨ ਸਹਿਯੋਗ ਦਾ ਭਰੋਸਾ ਦਿਵਾਇਆ | ਧਰਨੇ ਨੂੰ ਆੜ੍ਹਤੀਆਂ ਐਸੋਸੀਏਸ਼ਨ ਦੇ ਨੁਮਾਇੰਦੇ ਇਕਬਾਲ ਸਿੰਘ, ਪੈਸਟੀਸਾਈਡਜ਼ ਸੰਗਠਨ ਦੇ ਗੋਕਲ ਪ੍ਰਕਾਸ਼, ਦੋਧੀ ਯੂਨੀਅਨ ਵਲੋਂ ਇੰਦਰਜੀਤ ਸਿੰਘ ਅਤੇ ਸਬਜ਼ੀ ਮੰਡੀ ਆੜ੍ਹਤੀਆ ਐਸੋਸੀਏਸ਼ਨ ਵਲੋਂ ਰਵੀ ਠਾਕੁਰ ਨੇ ਕਿਹਾ ਕਿ ਇਹ ਸਾਰੇ ਵਰਗਾਂ ਦਾ ਅੰਦੋਲਨ ਹੈ | ਉਨ੍ਹਾਂ ਕਿਸਾਨਾਂ ਦੇ ਸਿਰੜ ਨੂੰ ਸਲਾਹਿਆ ਅਤੇ ਡਟਵੀਂ ਹਮਾਇਤ ਦਾ ਭਰੋਸਾ ਦਿਵਾਇਆ | ਇਸ ਮੌਕੇ ਵੱਡੀ ਗਿਣਤੀ 'ਚ ਕਿਸਾਨ ਮਰਦ-ਔਰਤਾਂ ਹਾਜ਼ਰ ਸਨ |
ਧਨੌਲਾ, 22 ਸਤੰਬਰ (ਚੰਗਾਲ)-ਬੀਤੇ ਦਿਨੀਂ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਤੋਂ ਜਿੱਥੇ ਪੰਜਾਬ ਵਾਸੀਆਂ ਨੂੰ ਕਾਫ਼ੀ ਆਸਾਂ ਹਨ ਉੱਥੇ ਪੰਜਾਬ ਦੇ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਪੂਰੀਆਂ ਹੋਣ ਦੀ ਉਮੀਦ ਬੱਝੀ ਹੈ | ਇਹ ਵਿਚਾਰ ਪੰਜਾਬ ...
ਟੱਲੇਵਾਲ, 22 ਸਤੰਬਰ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਛੀਨੀਵਾਲ ਖ਼ੁਰਦ ਵਿਖੇ ਪਿੰਡ ਚੰਨਣਵਾਲ ਨਾਲ ਸਬੰਧਤ ਇਕ ਛੋਟਾ ਹਾਥੀ ਚਾਲਕ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣੇਦਾਰ ਸੁਖਵਿੰਦਰ ਸਿੰਘ ਖੇੜੀ ਨੇ ਦੱਸਿਆ ਕਿ ...
ਬਰਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸੂਬੇ ਦੇ ਸਰਕਾਰੀ ਦਫ਼ਤਰਾਂ ਵਿਚ ਕਾਰਜਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ਾਂ ਨਾਲ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਅੱਜ ਉਪ ਮੰਡਲ ...
ਬਰਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਦਿਆਂ ਹੀ ਸਭ ਤੋਂ ਪਹਿਲਾਂ ਜਾਰੀ ਕੀਤੇ ਗਏ ਹੁਕਮ ਕਿ ਸਰਕਾਰੀ ਵਿਭਾਗਾਂ ਦੇ ਸਮੂਹ ਮੁਲਾਜ਼ਮ ਸਵੇਰੇ 9 ਵਜੇ ਆਪਣੇ ਦਫ਼ਤਰਾਂ ਵਿਚ ਹਾਜ਼ਰ ਹੋਣਗੇ ਦਾ ...
ਸ਼ਹਿਣਾ, 22 ਸਤੰਬਰ (ਸੁਰੇਸ਼ ਗੋਗੀ)-ਆਮ ਆਦਮੀ ਪਾਰਟੀ ਹਲਕਾ ਭਦੌੜ ਦੇ ਇੰਚਾਰਜ ਲਾਭ ਸਿੰਘ ਉੱਗੋਕੇ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਪੀਲ ਕਰਦਿਆਂ ਹੋਇਆਂ ਕਿਹਾ ਕਿ ਮੁੱਖ ਮੁੱਖ ਮੰਤਰੀ ਦਾ ਅਹੁਦਾ ...
ਟੱਲੇਵਾਲ, 22 ਸਤੰਬਰ (ਸੋਨੀ ਚੀਮਾ)-ਪਿਛਲੇ 6 ਦਿਨਾਂ ਤੋਂ ਪਿੰਡ ਸੱਦੋਵਾਲ ਨਾਲ ਸਬੰਧਿਤ ਇਕ ਪਰਿਵਾਰ ਦੀ ਔਰਤ ਅਤੇ ਉਸ ਦੀ ਬੱਚੀ ਨੂੰ ਅਗਵਾ ਕਰਨ ਦੇ ਮਾਮਲੇ ਨੂੰ ਲੈ ਕੇ ਸੰਘਰਸ਼ ਦੀ ਅਗਲੀ ਕੜ੍ਹੀ ਤਹਿਤ ਵੱਖ-ਵੱਖ ਜਥੇਬੰਦੀਆਂ ਵਲੋਂ ਸੈਂਕੜਿਆਂ ਦੀ ਗਿਣਤੀ ਵਿਚ ਵੱਖ-ਵੱਖ ...
ਬਰਨਾਲਾ, 22 ਸਤੰਬਰ (ਅਸ਼ੋਕ ਭਾਰਤੀ)-ਨੈਸ਼ਨਲ ਬੁੱਕ ਟਰੱਸਟ ਆਫ਼ ਇੰਡੀਆ ਨਵੀਂ ਦਿੱਲੀ ਵਲੋਂ ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਦੇ ਅਮੀਰ ਸੱਭਿਆਚਾਰ ਵਿਰਸੇ ਨਾਲ ਜੋੜਨ ਲਈ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਚਲਦੀ ਫਿਰਦੀ ਬੱਸ ਪੁਸਤਕ ਪ੍ਰਦਰਸ਼ਨੀ ਲਗਾਈ ਜਾ ਰਹੀ ...
ਤਪਾ ਮੰਡੀ, 22 ਸਤੰਬਰ (ਪ੍ਰਵੀਨ ਗਰਗ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਰਾਜ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਦਫ਼ਤਰਾਂ 'ਚ ਆਪਣੀ ਅਤੇ ਮੁਲਾਜ਼ਮਾਂ ਦੀ ਹਾਜ਼ਰੀ ਯਕੀਨੀ ਬਣਾਉਣ ਅਤੇ ਦਫ਼ਤਰੀ ਕੰਮਕਾਜ ਵਿਚ ਪਾਰਦਰਸ਼ਤਾ ਲਿਆਉਣ ਸਬੰਧੀ ਹੁਕਮ ਜਾਰੀ ਕੀਤੇ ...
ਹੰਡਿਆਇਆ, 22 ਸਤੰਬਰ (ਗੁਰਜੀਤ ਸਿੰਘ ਖੁੱਡੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡੀ ਖ਼ੁਰਦ ਵਿਖੇ ਇੰਚਾਰਜ ਪਿ੍ੰਸੀਪਲ ਦਿਨੇਸ਼ ਕੁਮਾਰ ਦੀ ਅਗਵਾਈ ਵਿਚ ਸਿਵਲ ਡਿਫੈਂਸ ਵਿਭਾਗ ਬਰਨਾਲਾ ਦੇ ਇੰਸਪੈਕਟਰ ਕੁਲਦੀਪ ਸਿੰਘ ਵਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਸਿਵਲ ...
ਭਦੌੜ, 22 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਹਲਕਾ ਭਦੌੜ ਤੋਂ ਕਾਂਗਰਸ ਪਾਰਟੀ ਦੀ ਟਿਕਟ ਉਪਰ ਆਪਣਾ ਦਾਅਵਾ ਜਤਾ ਰਹੇ ਸੀਨੀ: ਕਾਂਗਰਸੀ ਆਗੂ ਜਗਤਾਰ ਸਿੰਘ ਧਨੌਲਾ ਵਲੋਂ ਵਾਰਡ ਨੰ: 11 ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਨਵ-ਨਿਯੁਕਤ ਮੁੱਖ ਮੰਤਰੀ ...
ਰੂੜੇਕੇ ਕਲਾਂ, 22 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਅੰਤਰਰਾਸ਼ਟਰੀ ਪੱਧਰ ਦੀ ਪੜ੍ਹਾਈ ਕਰਵਾ ਰਹੀ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਪ੍ਰਧਾਨ ...
ਤਪਾ ਮੰਡੀ, 22 ਸਤੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਤਿੰਨ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ...
ਧਨੌਲਾ, 22 ਸਤੰਬਰ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਦੇ ਵਿਦਿਆਰਥੀਆਂ ਨੂੰ ਪਲਾਸਟਿਕ ਦੀ ਵਰਤੋਂ ਨੂੰ ਰੋਕਣ ਬਾਰੇ ਸਮਝਾਉਣ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਅਧਿਆਪਕ ਨਿਧੀ ਗੁਪਤਾ ਨੇ ਵਿਦਿਆਰਥੀਆਂ ਨੂੰ ਸੰਬੋਧਨ ...
ਮਹਿਲ ਕਲਾਂ, 22 ਸਤੰਬਰ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਬਲਾਕ ਪੱਧਰੀ ਅਹਿਮ ਮੀਟਿੰਗ ਪ੍ਰਧਾਨ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਛੀਨੀਵਾਲ ਕਲਾਂ ਵਿਖੇ ਹੋਈ | ਇਸ ਮੌਕੇ ਬੋਲਦਿਆਂ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਗਿਆਨੀ ਨੇ ਕਿਹਾ ਕਿ ...
ਟੱਲੇਵਾਲ, 22 ਸਤੰਬਰ (ਸੋਨੀ ਚੀਮਾ)-ਕਿਸਾਨ ਸੰਯੁਕਤ ਮੋਰਚੇ ਦੇ ਸੱਦੇ 'ਤੇ 27 ਸਤੰਬਰ ਨੂੰ ਕੀਤੇ ਭਾਰਤ ਬੰਦ ਦੇ ਐਲਾਨ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ 28 ਸਤੰਬਰ ਨੂੰ ਬਰਨਾਲਾ ਦੀ ਦਾਣਾ ਮੰਡੀ ਵਿਚ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ...
ਸ਼ਹਿਣਾ, 22 ਸਤੰਬਰ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਸੇਵਾ ਕੇਂਦਰ ਦੁਬਾਰਾ ਚਾਲੂ ਹੋਣ ਉਪਰੰਤ ਤਿੰਨ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਬਲਜੀਤ ਸਿੰਘ ਬਰਾੜ ਡੀ.ਐਸ.ਪੀ, ਹਰੀਸ਼ ਕੁਮਾਰ ਨਾਇਬ ਤਹਿਸੀਲਦਾਰ ਭਦੌੜ, ਨਿਰਦੇਵ ਸਿੰਘ ਐਸ.ਐਚ.ਓ ਸ਼ਹਿਣਾ ਤੋਂ ਇਲਾਵਾ ਸੇਵਾ ...
ਰੂੜੇਕੇ ਕਲਾਂ, 22 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ ਤਹਿਤ ਪੰਜਾਬ ਕਿਸਾਨ ਯੂਨੀਅਨ ਦੀ ਵਿਸ਼ੇਸ਼ ਮੀਟਿੰਗ ਬਲਾਕ ਪ੍ਰਧਾਨ ਬਾਰਾ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਬਾ ਜੋਗੀਪੀਰ ...
ਸ਼ਹਿਣਾ, 22 ਸਤੰਬਰ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਬਲਾਕ ਦਫ਼ਤਰ 'ਚ ਪਿਛਲੇ ਦੋ ਦਿਨਾਂ ਤੋਂ ਪੰਚਾਇਤ ਸਕੱਤਰਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੀ ਕੜ੍ਹੀ ਤਹਿਤ ਅੱਜ ਤੀਜੇ ਦਿਨ ਵੀ ਪੰਚਾਇਤ ਸਕੱਤਰ ਯੂਨੀਅਨ ਵਲੋਂ ਧਰਨਾ ਦਿੱਤਾ ਗਿਆ | ਪੰਚਾਇਤ ਸਕੱਤਰ ਯੂਨੀਅਨ ਦੇ ਆਗੂਆਂ ...
ਮਹਿਲ ਕਲਾਂ, 22 ਸਤੰਬਰ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ, ਜ਼ਿਲ੍ਹਾ ਬਰਨਾਲਾ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ ਦੀ ਪ੍ਰਧਾਨਗੀ ਹੇਠ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਹੋਈ | ਜਿਸ ਦੌਰਾਨ ...
ਮਹਿਲ ਕਲਾਂ, 22 ਸਤੰਬਰ (ਅਵਤਾਰ ਸਿੰਘ ਅਣਖੀ)-ਕੁੱਝ ਦਿਨ ਪਹਿਲਾਂ ਪਿੰਡ ਸਹੌਰ ਵਿਖੇ ਕੁੱਟਮਾਰ ਦਾ ਸ਼ਿਕਾਰ ਹੋਏ ਦਲਿਤ ਪਰਿਵਾਰ ਨੇ ਪੁਲਿਸ 'ਤੇ ਦੋਸ਼ੀਆਂ ਵਿਰੁੱਧ ਬਣਦੀ ਕਾਰਵਾਈ ਨਾ ਕਰਨ ਦਾ ਦੋਸ਼ ਲਗਾਇਆ ਹੈ | ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ਵਿਖੇ ਜੇਰੇ ਇਲਾਜ ...
ਤਪਾ ਮੰਡੀ, 22 ਸਤੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਕਾਂਗਰਸੀਆਂ ਨੂੰ ਆਪਣੇ ਹੀ ਆਗੂਆਂ 'ਤੇ ਭਰੋਸਾ ਨਹੀਂ ਕਿਉਂਕਿ ਇੱਕ ਮੁੱਖ ਮੰਤਰੀ ਦੇ ਲਈ ਕਈ ਨਾਂਅ ਬਦਲ ਦਿੱਤੇ ਅਤੇ ਜਦੋਂ ਉਪ ਮੁੱਖ ਮੰਤਰੀ ਦੀ ਗੱਲ ਆਈ ਤਾਂ ਫਿਰ ਮੌਕੇ 'ਤੇ ਹੀ ਨਾਂਅ ਬਦਲ ਦਿੱਤੇ, ਜਿਸ ਤੋਂ ਸਿੱਧ ...
ਧਨੌਲਾ, 22 ਸਤੰਬਰ (ਜਤਿੰਦਰ ਸਿੰਘ ਧਨੌਲਾ)-ਸਹਾਇਕ ਲਾਈਨਮੈਨ ਜਥੇਬੰਦੀ ਸਬ-ਡਿਵੀਜ਼ਨ ਧਨੌਲਾ-1 ਤੇ ਧਨੌਲਾ-2 ਦੀ ਮੀਟਿੰਗ ਸਿਰਕੱਢ ਆਗੂ ਗੁਰਪ੍ਰੀਤ ਸਿੰਘ ਦਾਨਗੜ੍ਹ ਦੀ ਪ੍ਰਧਾਨਗੀ ਹੇਠ ਸਟੇਡੀਅਮ ਪੱਕਾ ਬਾਗ਼ ਧਨੌਲਾ ਵਿਖੇ ਹੋਈ | ਮੀਟਿੰਗ ਦੌਰਾਨ ਦੋਵਾਂ ...
ਹੰਡਿਆਇਆ, 22 ਸਤੰਬਰ (ਗੁਰਜੀਤ ਸਿੰਘ ਖੁੱਡੀ)-ਕਸਬਾ ਹੰਡਿਆਇਆ ਵਿਖੇ ਬਿਜਲੀ ਤੇ ਪਾਣੀ ਦੀ ਘਾਟ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ | ਇਸ ਸਬੰਧੀ ਮਨਦੀਪ ਕੁਮਾਰ, ਵਿਜੇ ਕੁਮਾਰ, ਮੱਘਰ ਸਿੰਘ, ਸੁਖਦੇਵ ਸਿੰਘ, ਮਲਕੀਤ ਸਿੰਘ, ਦਰੀਸ਼ ਖ਼ਾਨ, ਪ੍ਰਭੂ ਦਿਆਲ ਨੇ ਦੱਸਿਆ ਕਿ ਪਿਛਲੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX