ਤਾਜਾ ਖ਼ਬਰਾਂ


ਗੁਜਰਾਤ ਪਹੁੰਚੀ ਫਾਈਨਲ 'ਚ, ਰਾਜਸਥਾਨ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਗੁਜਰਾਤ ਪਹੁੰਚੀ ਫਾਈਨਲ 'ਚ, ਰਾਜਸਥਾਨ ਨੂੰ 7 ਵਿਕਟਾਂ ਨਾਲ ਹਰਾਇਆ
ਪ੍ਰਧਾਨ ਮੰਤਰੀ ਮੋਦੀ ਜਾਪਾਨੀ ਹਮਰੁਤਬਾ ਦੇ ਰੱਖਿਆ ਨਿਰਮਾਣ ਵਿਚ ਸਹਿਯੋਗ ਵਧਾਉਣ ਲਈ ਸਹਿਮਤ ਹੋਏ
. . .  1 day ago
ਟੋਕੀਓ, 24 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਜਾਪਾਨੀ ਹਮਰੁਤਬਾ ਫੂਮਿਓ ਕਿਸ਼ਿਦਾ ਨਾਲ ਮੁਲਾਕਾਤ ਕੀਤੀ ਅਤੇ ਦੋਵਾਂ ਨੇਤਾਵਾਂ ਨੇ ਰੱਖਿਆ ਨਿਰਮਾਣ ਦੇ ਖੇਤਰ ਸਮੇਤ ਦੁਵੱਲੇ ਸੁਰੱਖਿਆ ਅਤੇ ...
ਬਡਗਾਮ ਵਿਚ ਅੱਤਵਾਦੀਆਂ ਵਲੋਂ ਮਾਰੇ ਗਏ ਰਾਹੁਲ ਭੱਟ ਦੇ ਪਰਿਵਾਰ ਨੂੰ ਮਿਲੇ ਮਨੋਜ ਸਿਨਹਾ
. . .  1 day ago
ਬਡਗਾਮ, 24 ਮਈ - ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਬਡਗਾਮ ਦੇ ਚਦੂਰਾ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਰਾਹੁਲ ਭੱਟ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਰਾਹੁਲ ਭੱਟ ਦੇ ਪਿਤਾ ਨੇ ...
ਆਈ.ਪੀ.ਐੱਲ.2022 : ਰਾਜਸਥਾਨ ਨੇ ਗੁਜਰਾਤ ਨੂੰ 189 ਦੌੜਾਂ ਦਾ ਦਿੱਤਾ ਟੀਚਾ
. . .  1 day ago
ਪ੍ਰਧਾਨ ਮੰਤਰੀ ਮੋਦੀ ਟੋਕੀਓ ਹਵਾਈ ਅੱਡੇ ਤੋਂ ਦਿੱਲੀ ਲਈ ਹੋਏ ਰਵਾਨਾ
. . .  1 day ago
ਟੋਕੀਓ, 24 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਦੋ ਦਿਨਾਂ ਜਾਪਾਨ ਯਾਤਰਾ ਦੀ ਸਮਾਪਤੀ ਤੋਂ ਬਾਅਦ ਟੋਕੀਓ ਹਵਾਈ ਅੱਡੇ ਤੋਂ ਦਿੱਲੀ ਲਈ ਰਵਾਨਾ ਹੋਏ ਹਨ ।
ਹੁਣ ਪੰਜਾਬ ਸਰਕਾਰ ਦੀਆਂ ਵਾਲਵੋ ਬੱਸਾਂ ਦਿੱਲੀ ਹਵਾਈ ਅੱਡੇ ’ਤੇ ਵੀ ਜਾਣਗੀਆਂ, ਹੁਕਮ ਜਾਰੀ
. . .  1 day ago
ਟਰਾਲੀ ਦੀ ਲਪੇਟ 'ਚ ਆਉਣ ਨਾਲ ਰਾਜ ਮਿਸਤਰੀ ਦੀ ਮੌਤ
. . .  1 day ago
ਮਮਦੋਟ/ਲੱਖੋ ਕਿ ਬਹਿਰਾਮ, 24 ਮਈ (ਸੁਖਦੇਵ ਸਿੰਘ ਸੰਗਮ /ਰਜਿੰਦਰ ਹਾਂਡਾ) - ਬਲਾਕ ਮਮਦੋਟ ਦੇ ਪਿੰਡ ਸਵਾਈ ਕੇ ਭੋਖੜੀ ਵਿਖੇ ਟਰਾਲੀ ਦੀ ਲਪੇਟ ਵਿਚ ਆਉਣ ਨਾਲ ਨੋਜਵਾਨ ਰਾਜ ਮਿਸਤਰੀ ਦੀ ਦਰਦਨਾਕ...
ਵਿਜੀਲੈਂਸ ਨੇ ਦਬੋਚੇ ਜਾਅਲੀ ਜਨਮ ਸਰਟੀਫਿਕੇਟ ਬਣਾਉਣ ਵਾਲੇ
. . .  1 day ago
ਅੰਮ੍ਰਿਤਸਰ, 24 ਮਈ (ਬਿਉਰੋ ਰਿਪੋਰਟ) ਵਿਜੀਲੈਂਸ ਬਿਊਰੋ ਅੰਮਿ੍ਤਸਰ ਨੇ ਇਕ ਵੱਡੀ ਕਾਰਵਾਈ ਕਰਦੇ ਹੋਏ ਜਾਅਲੀ ਜਨਮ ਸਰਟੀਫਿਕੇਟ ਬਣਾਉਣ ਵਾਲੇ ਵਿਅਕਤੀਆਂ ਨੂੰ ਕਾਬੂ ਕੀਤਾ ਹੈ ਅਤੇ ਉਨਾਂ ਕੋਲੋਂ 13 ਜਾਅਲੀ ਸਰਟੀਫਿਕੇਟ ਫੜ੍ਹੇ ਗਏ ਹਨ। ਇਸ ਸਬੰਧੀ ਵਿਜੀਲੈਂਸ ਬਿਓਰੇ ਦੇ ਐਸ ਐਸ ਪੀ ਦਲਜੀਤ ਸਿੰਘ ਢਿਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਵਿੰਦਰ ਸਿੰਘ...
ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ 27 ਮਈ ਤੱਕ ਪੁਲਿਸ ਰਿਮਾਂਡ 'ਤੇ
. . .  1 day ago
ਐਸ.ਏ.ਐਸ ਨਗਰ, 24 ਮਈ (ਜਸਬੀਰ ਸਿੰਘ ਜੱਸੀ) - ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫ਼ਤਾਰ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਅਤੇ ਦੂਜੇ ਮੁਲਜ਼ਮ ਪ੍ਰਦੀਪ ਕੁਮਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ...
ਵਿਜੇ ਸਿੰਗਲਾ ਦੇ ਓ.ਐੱਸ.ਡੀ ਪ੍ਰਦੀਪ ਕੁਮਾਰ ਉੱਪਰ ਵੀ ਮਾਮਲਾ ਦਰਜ
. . .  1 day ago
ਚੰਡੀਗੜ੍ਹ, 24 ਮਈ - ਸਾਬਕਾ ਕੈਬਨਿਟ ਮੰਤਰੀ ਵਿਜੇ ਸਿੰਗਲਾ 'ਤੇ ਹੋਈ ਐੱਫ.ਆਈ.ਆਰ ਦੀ ਕਾਪੀ ਸਾਹਮਣੇ ਆਈ ਹੈ ਜਦਕਿ ਵਿਜੇ ਸਿੰਗਲਾ ਦੇ ਓ.ਐੱਸ.ਡੀ ਪ੍ਰਦੀਪ ਕੁਮਾਰ ਉੱਪਰ ਵੀ ਮਾਮਲਾ ਦਰਜ ਹੋਇਆ ਹੈ। ਦੱਸ ਦਈਏ ਕਿ ਵਿਜੇ ਸਿੰਗਲਾ...
ਪੰਜਾਬ ਸਰਕਾਰ ਵੱਲੋਂ 2 ਆਈ.ਪੀ.ਐੱਸ ਅਫ਼ਸਰਾਂ ਨੂੰ ਤਰੱਕੀ
. . .  1 day ago
ਚੰਡੀਗੜ੍ਹ, 24 ਮਈ - ਪੰਜਾਬ ਸਰਕਾਰ ਵੱਲੋਂ 2 ਆਈ.ਪੀ.ਐੱਸ ਅਫ਼ਸਰਾਂ ਨੂੰ ਤਨਖਾਹ ਮੈਟ੍ਰਿਕਸ ਦੇ ਲੈਵਲ 13 ਵਿੱਚ ਚੋਣ ਗ੍ਰੇਡ ਵਿੱਚ ਤਰੱਕੀ ਦਿੱਤੀ ਗਈ ਹੈ। ਜਿਨ੍ਹਾਂ ਆਈ.ਪੀ.ਐੱਸ ਅਫ਼ਸਰਾਂ ਨੂੰ ਤਰੱਕੀ ਦਿੱਤੀ ਗਈ...
ਹਰਪਾਲ ਸਿੰਘ ਚੀਮਾ ਵੱਲੋਂ ਵੇਰਕਾ ਦੀ ਸ਼ੂਗਰ ਫਰੀ ਆਈਸ ਕਰੀਮ ਦੀ ਸ਼ੁਰੂਆਤ
. . .  1 day ago
ਚੰਡੀਗੜ੍ਹ, 24 ਮਈ - ਲੋਕਾਂ ਦੀ ਭਾਰੀ ਮੰਗ ਨੂੰ ਦੇਖਦੇ ਹੋਏ ਮਿਲਕਫੈਡ ਦੇ ਕੌਮਾਂਤਰੀ ਪੱਧਰ ੱਤੇ ਮਸ਼ਹੂਰ ਬ੍ਰਾਂਡ ਵੇਰਕਾ ਦੀ ਸ਼ੂਗਰ ਫ੍ਰੀ ਵਨੀਲਾ ਆਈਸਕ੍ਰੀਮ ਨੂੰ ਅੱਜ ਤੋਂ ਬਾਜ਼ਾਰ ਵਿਚ ਵਿਕਰੀ ਲਈ ਪੇਸ਼ ਕੀਤਾ ਗਿਆ ਹੈ। 80 ਮਿਲੀਲਿਟਰ ਦੇ ਕੱਪ ਦੀ ਕੀਮਤ 20 ਰੁਪਏ ਹੈ। ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ...
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਮੰਤਰੀ ਵਿਜੇ ਸਿੰਗਲਾ ਨੂੰ ਬਰਖ਼ਾਸਤ ਕੀਤੇ ਜਾਣ 'ਤੇ ਸੁਨੀਲ ਜਾਖੜ ਦਾ ਟਵੀਟ
. . .  1 day ago
ਚੰਡੀਗੜ੍ਹ, 24 ਮਈ - ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਆਪਣੇ ਮੰਤਰੀ ਪੰਜਾਬ ਵਿਜੇ ਸਿੰਗਲਾ ਨੂੰ ਬਰਖ਼ਾਸਤ ਕੀਤੇ ਜਾਣ 'ਤੇ ਹਾਲ ਹੀ ਵਿਚ ਭਾਜਪਾ 'ਚ ਸ਼ਾਮਿਲ ਹੋਏ ਸੁਨੀਲ ਜਾਖੜ ਨੇ...
ਸਵਿਫਟ ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਨੌਜਵਾਨ ਦੀ ਮੌਤ
. . .  1 day ago
ਖਡੂਰ ਸਾਹਿਬ, 24 ਮਈ (ਰਸ਼ਪਾਲ ਸਿੰਘ ਕੁਲਾਰ) - ਖਡੂਰ ਸਾਹਿਬ-ਜੰਡਿਆਲਾ ਗੁਰੂ ਰੋਡ 'ਤੇ ਹੋਏ ਸੜਕੀ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਹਿਚਾਣ ਭੁਪਿੰਦਰ ਸਿੰਘ ਭਿੰਦਾ (23 ਸਾਲ) ਪੁੱਤਰ...
ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲੇ ਦੀ ਮੁਕਾਬਲਾ ਪ੍ਰੀਖਿਆ ਦੇ ਰੋਲ ਨੰਬਰ ਅਤੇ ਐਡਮਿਟ ਕਾਰਡ ਵੈਬਸਾਇਟ ‘ਤੇ ਅਪਲੋਡ
. . .  1 day ago
ਐੱਸ.ਏ.ਐੱਸ. ਨਗਰ, 24 ਮਈ (ਤਰਵਿੰਦਰ ਸਿੰਘ ਬੈਨੀਪਾਲ) - 10 ਮੈਰੀਟੋਰੀਅਸ ਸਕੂਲਾਂ ਵਿੱਚ 9ਵੀਂ, 11ਵੀਂ ਅਤੇ 12ਵੀਂ ਜਮਾਤਾਂ ਵਿੱਚ ਸੈਸ਼ਨ 2022-23 ਦੇ ਦਾਖਲਿਆਂ ਲਈ 29 ਮਈ ਨੂੰ ਕਰਵਾਈ ਜਾਣ ਵਾਲੀ ਮੁਕਾਬਲਾ ਪ੍ਰੀਖਿਆ ਲਈ ਅਪੀਅਰ ਹੋਣ ਵਾਲੇ ਪ੍ਰੀਖਿਆਰਥੀਆਂ ਦੇ ਰੋਲ...
ਬਿਸਤ ਦੁਆਬ ਨਹਿਰ ਦੇ ਪੁਲ ਤੋਂ ਲੋਹੇ ਦੀਆਂ 56 ਸ਼ਟਰਿੰਗ ਪਲੇਟਾਂ ਚੋਰੀ
. . .  1 day ago
ਕੋਟਫ਼ਤੂਹੀ, 24 ਮਈ (ਅਟਵਾਲ)- ਪਿੰਡ ਅਜਨੋਹਾ ਦੇ ਕਰੀਬ ਬਿਸਤ ਦੁਆਬ ਨਹਿਰ ਵਾਲੇ ਪੁਲ ਉੱਪਰ ਚੱਲ ਰਹੇ ਕੰਮ ਦੌਰਾਨ ਕੀਤੀ ਹੋਈ ਲੋਹੇ ਦੀ ਸ਼ਟਰਿੰਗ ਵਿਚੋਂ ਦੇਰ ਰਾਤ ਚੋਰ 56 ਦੇ ਕਰੀਬ ਲੋਹੇ ਦੀਆ ਪਲੇਟਾਂ...
ਬਲਾਕ ਚੋਗਾਵਾਂ ਦੇ ਪਿੰਡ ਰਾਏ ਦੀ 9 ਏਕੜ ਜ਼ਮੀਨ ਦਾ ਕਬਜ਼ਾ ਛੁਡਾਇਆ
. . .  1 day ago
ਲੋਪੋਕੇ, 24 ਮਈ (ਗੁਰਵਿੰਦਰ ਸਿੰਘ ਕਲਸੀ)- ਪੇਂਡੂ ਵਿਕਾਸ ਤੇ ਪੰਚਾਇਤ ਰਾਜ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪਿੰਡਾਂ ਵਿੱਚੋਂ ਪੰਚਾਇਤਾਂ ਤੇ ਹੋਰਨਾਂ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ...
ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਵੱਲੋਂ ਕਿਊਬਾ ਦੇ ਸਿਹਤ ਮੰਤਰੀ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 24 ਮਈ - ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਵੱਲੋਂ ਕਿਊਬਾ ਦੇ ਜਨ ਸਿਹਤ ਮੰਤਰੀ ਜੋਸ ਏਂਜਲ ਪੋਰਟਲ ਮਿਰਾਂਡਾ ਨਾਲ ਮੁਲਾਕਾਤ ਕੀਤੀ ਗਈ। ਟਵੀਟ ਕਰ ਮਨਸੁਖ ਮਾਂਡਵੀਆ...
ਜਪਾਨ ਦੇ 3 ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ
. . .  1 day ago
ਟੋਕੀਓ, 24 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਪਾਨ ਦੇ ਦੌਰੇ 'ਤੇ ਹਨ। ਇਸ ਦੌਰਾਨ ਜਪਾਨ ਦੇ 3 ਸਾਬਕਾ ਪ੍ਰਧਾਨ ਮੰਤਰੀਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...
ਸਿਹਤ ਮੰਤਰੀ ਵਿਜੇ ਸਿੰਗਲਾ ਖ਼ਿਲਾਫ਼ ਥਾਣਾ ਫੇਜ਼ ਅੱਠ ਮੁਹਾਲੀ ਵਿਖੇ ਮਾਮਲਾ ਦਰਜ
. . .  1 day ago
ਐਸ. ਏ. ਐਸ. ਨਗਰ, 24 ਮਈ (ਜਸਬੀਰ ਸਿੰਘ ਜੱਸੀ) -ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਗ੍ਰਿਫ਼ਤਾਰ ਕਰਕੇ ਥਾਣਾ ਫੇਜ਼ ਅੱਠ ਮੁਹਾਲੀ ਵਿਖੇ ਲਿਆਂਦਾ ਗਿਆ ਹੈ। ਥਾਣਾ ਫੇਜ਼...
ਵਿਜੇ ਸਿੰਗਲਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਿੱਧੂ ਮੂਸੇਵਾਲੇ ਦਾ ਤਨਜ
. . .  1 day ago
ਚੰਡੀਗੜ੍ਹ, 24 ਮਈ - ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਿੱਧੂ ਮੂਸੇਵਾਲੇ ਨੇ ਤਨਜ ਕੱਸਿਆ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਬਾਬਾ ...
ਮੁੱਖ ਮੰਤਰੀ ਭਗਵੰਤ ਮਾਨ ਦੀ ਕਾਰਵਾਈ ਤੋਂ ਬਾਅਦ ਕੇਜਰੀਵਾਲ ਦਾ ਟਵੀਟ, ਕਿਹਾ ਤੁਹਾਡੇ 'ਤੇ 'ਮਾਨ' ਭਗਵੰਤ ਮਾਨ
. . .  1 day ago
ਮੁੱਖ ਮੰਤਰੀ ਭਗਵੰਤ ਮਾਨ ਦੀ ਕਾਰਵਾਈ ਤੋਂ ਬਾਅਦ ਕੇਜਰੀਵਾਲ ਦਾ ਟਵੀਟ, ਕਿਹਾ ਤੁਹਾਡੇ 'ਤੇ 'ਮਾਨ' ਭਗਵੰਤ ਮਾਨ...
ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਨੂੰ ਹਜ਼ਾਰਾਂ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
. . .  1 day ago
ਮੋਗਾ, 24 ਮਈ (ਸੁਰਿੰਦਰਪਾਲ ਸਿੰਘ/ ਗੁਰਤੇਜ ਬੱਬੀ) - ਦਰਵੇਸ਼ ਸਿਆਸਤਦਾਨ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਜਿੰਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਉਨ੍ਹਾਂ ਨੂੰ ਅੱਜ ਪੰਜਾਬ ਭਰ ...
ਸਾਬਕਾ ਮੰਤਰੀ ਵਿਜੇ ਸਿੰਗਲਾ ਹੋਏ ਗ੍ਰਿਫ਼ਤਾਰ, ਇਕ ਫ਼ੀਸਦ ਕਮਿਸ਼ਨ ਮੰਗਣ ਦੇ ਇਲਜ਼ਾਮ
. . .  1 day ago
ਚੰਡੀਗੜ੍ਹ, 24 ਮਈ - ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਸਾਬਕਾ ਮੰਤਰੀ ਵਿਜੇ ਸਿੰਗਲਾ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫ਼ਤਾਰ ਹੋਏ ਹਨ | ਪੰਜਾਬ...
ਗੁਰੂ ਹਰ ਸਹਾਏ : 24 ਏਕੜ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਵਾਇਆ
. . .  1 day ago
ਗੁਰੂ ਹਰ ਸਹਾਏ, 24 ਮਈ (ਹਰਚਰਨ ਸਿੰਘ ਸੰਧੂ) - ਪੰਜਾਬ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਦੇ ਨਜਾਇਜ਼ ਕਬਜ਼ਿਆਂ ਨੂੰ ਹਟਵਾਉਣ ਦੀ ਮੁਹਿੰਮ ਤਹਿਤ ਬਲਾਕ ਗੁਰੂ ਹਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਅੱਸੂ ਸੰਮਤ 553

ਰਾਸ਼ਟਰੀ-ਅੰਤਰਰਾਸ਼ਟਰੀ

ਲੰਡਨ ਦੀ ਵੈਸਟਮਿਨਸਟਰ ਅਦਾਲਤ ਵਲੋਂ 3 ਸਿੱਖਾਂ ਦੀ ਭਾਰਤ ਹਵਾਲਗੀ ਕੇਸ ਖ਼ਾਰਜ

ਲੰਡਨ, 22 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲੰਡਨ ਦੀ ਵੈਸਟਮਿਨਸਟਰ ਅਦਾਲਤ ਨੇ ਅੱਜ 3 ਸਿੱਖਾਂ ਦੀ ਭਾਰਤ ਹਵਾਲਗੀ ਦਾ ਕੇਸ ਪਹਿਲੇ ਦਿਨ ਹੀ ਖ਼ਾਰਜ ਕਰ ਦਿੱਤਾ ਹੈ ਕਿਉਂਕਿ ਵਿਰੋਧੀ ਧਿਰ ਇਨ੍ਹਾਂ ਤਿੰਨਾਂ ਨੌਜਵਾਨਾਂ ਖ਼ਿਲਾਫ਼ ਕੋਈ ਵੀ ਸਬੂਤ ਪੇਸ਼ ਨਹੀਂ ਕਰ ਸਕੀ | ਇਹ ਕੇਸ ਰਾਸ਼ਟਰੀ ਸਿੱਖ ਸੰਗਤ ਦੇ ਕਾਰਕੁੰਨ ਰੁਲਦਾ ਸਿੰਘ ਦੇ ਕਤਲ ਮਾਮਲੇ ਨਾਲ ਸੰਬੰਧਿਤ ਸੀ | ਭਾਵੇਂ ਉਕਤ ਨੌਜਵਾਨਾਂ ਖ਼ਿਲਾਫ਼ ਪਹਿਲਾਂ ਵੀ ਜਾਂਚ ਹੋ ਚੁੱਕੀ ਹੈਅਤੇ ਉਸ ਸਮੇਂ ਬਰਤਾਨੀਆ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ ਸੀ | ਲੇਕਨ ਸਾਬਕਾ ਵਿਦੇਸ਼ ਮੰਤਰੀ ਡੌਮਿਨਿਕ ਰਾਬ ਦੀ ਦਸੰਬਰ 2020 ਦੀ ਭਾਰਤ ਫੇਰੀ ਤੋਂ ਤੁਰੰਤ ਬਾਅਦ ਹੀ ਵੈਸਟਮਾਈਡਲੈਂਡਜ਼ ਵਿਚ ਉਕਤ ਸਿੱਖਾਂ ਦੇ ਘਰਾਂ 'ਤੇ ਪੁਲਿਸ ਵਲੋਂ ਤੜਕਸਾਰ ਛਾਪੇਮਾਰੀ ਕਰਕੇ ਗ੍ਰਹਿ ਵਿਭਾਗ ਦੇ ਆਦੇਸ਼ 'ਤੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਅਤੇ ਦੱਸਿਆ ਗਿਆ ਕਿ ਉਨ੍ਹਾਂ ਨੂੰ ਭਾਰਤ ਹਵਾਲਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਪਰੰਤ ਤਿੰਨਾਂ ਨੂੰ ਵੈਸਟਮਿੰਸਟਰ ਮੈਜਿਸਟ੍ਰੇਟ ਅਦਾਲਤ ਵਿਚ ਪੇਸ਼ ਕਰਕੇ ਭਾਰਤ ਦੁਆਰਾ ਲਗਾਏ ਦੋਸ਼ਾਂ ਬਾਰੇ ਦੱਸਿਆ ਗਿਆ ਅਤੇ ਦੋਸ਼ਾਂ ਦੀ ਗੰਭੀਰਤਾ ਦੇ ਬਾਵਜੂਦ ਤਿੰਨਾਂ ਨੂੰ ਜ਼ਮਾਨਤ ਦੇ ਦਿੱਤੀ ਗਈ ਸੀ | ਭਾਰਤੀ ਅਧਿਕਾਰੀਆਂ ਦਾ ਦਾਅਵਾ ਹੈ ਉਕਤ ਤਿੰਨੇ ਸਿੱਖ ਬਾਰਾਂ ਸਾਲ ਪਹਿਲਾਂ 2009 'ਚ ਆਰ ਐਸ ਐਸ ਦੇ ਇਕ ਮੈਂਬਰ 'ਤੇ ਹੋਏ ਹਮਲੇ ਵਿਚ ਲੋੜੀਂਦੇ ਹਨ | ਸਿੱਖ ਫੈਡਰੇਸ਼ਨ ਯੂ.ਕੇ. ਦੇ ਚੇਅਰਮੈਨ ਭਾਈ ਅਮਰੀਕ ਸਿੰਘ ਗਿੱਲ ਨੇ ਕਿਹਾ ਕਿ ਭਾਰਤ 'ਚ ਇਨ੍ਹਾਂ ਨੌਜਵਾਨਾਂ ਦੀ ਜਾਨ ਨੂੰ ਖਤਰਾ ਸੀ ਅਤੇ ਉੱਥੇ ਫਾਂਸੀ ਦੀ ਸਜ਼ਾ ਵੀ ਵਿਵਸਥਾ ਦੇ ਨਾਲ ਨਾਲ ਨਿਆਂ ਪ੍ਰਣਾਲੀ 'ਤੇ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ | ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਪ੍ਰਧਾਨ ਸ: ਗੁਰਮੇਲ ਸਿੰਘ ਮੱਲੀ, ਰਾਜਮਨਵਿੰਦਰ ਸਿੰਘ, ਦਿਆ ਸਿੰਘ ਅਤੇ ਹਰਜੀਤ ਸਿੰਘ ਸਰਪੰਚ ਨੇ ਕਿਹਾ ਕਿ ਅਦਾਲਤ ਨੇ ਸਿੱਖ ਨੌਜਵਾਨਾਂ ਨਾਲ ਇਨਸਾਫ ਕੀਤਾ ਹੈ | ਭਾਈ ਲਵਸਿੰਦਰ ਸਿੰਘ ਡੱਲੇਵਾਲ ਨੇ ਇਸ ਨੂੰ ਸਮੁੱਚੇ ਸਿੱਖ ਭਾਈਚਾਰੇ ਦੀ ਜਿੱਤ ਕਿਹਾ ਹੈ | ਜ਼ਿਕਰਯੋਗ ਹੈ ਕਿ ਯੂ ਕੇ ਅਤੇ ਭਾਰਤ ਦਰਮਿਆਨ ਹਵਾਲਗੀ ਸੰਧੀ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਇਕ ਆਨਲਾਇਨ ਸੰਸਦੀ ਪਟੀਸ਼ਨ ਵੀ ਦਾਇਰ ਕੀਤੀ ਹੋਈ ਹੈ ਇਸ 'ਤੇ ਹੁਣ ਤੱਕ 12100 ਤੋਂ ਵੱਧ ਲੋਕਾਂ ਨੇ ਦਸਤਖ਼ਤ ਕੀਤੇ ਹਨ |

ਫੈਲਥਮ ਐਂਡ ਹੈਸਟਨ ਲੇਬਰ ਪਾਰਟੀ ਵਲੋਂ ਸਾਲਾਨਾ ਸਮਾਗਮ

ਲੰਡਨ, 22 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਫੈਲਥਮ ਐਂਡ ਹੈਸਟਨ ਲੇਬਰ ਪਾਰਟੀ ਵਲੋਂ ਜਿੰਮ ਖਾਨਾ ਹੰਸਲੋ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਜਿਸ 'ਚ ਸ਼ੈਡੋ ਮੰਤਰੀ ਐਮ ਪੀ ਸਟੀਵ ਰੀਡ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਤੋਂ ਇਲਾਵਾ ਐਮ ਪੀ ਸੀਮਾ ਮਲਹੋਤਰਾ, ...

ਪੂਰੀ ਖ਼ਬਰ »

66 ਸਾਲਾ ਹਰਭਜਨ ਸਿੰਘ ਰੰਧਾਵਾ ਨੇ ਫਰਿਜ਼ਨੋ ਮੈਰਾਥਨ 'ਚ ਕੀਤਾ ਦੂਜਾ ਸਥਾਨ ਹਾਸਲ

ਸਾਨ ਫਰਾਂਸਿਸਕੋ, 22 ਸਤੰਬਰ (ਐੱਸ.ਅਸ਼ੋਕ ਭੌਰਾ) - ਬੀਤੇ ਦਿਨੀਂ ਫਰਿਜ਼ਨੋ ਦੇ ਵੁਡਵਰਡ ਪਾਰਕ ਵਿਚ ਮੈਰਾਥਨ ਕਰਵਾਈ ਗਈ ਤੇ ਇਸ 21 ਕਿਲੋਮੀਟਰ ਲੰਬੀ ਦੌੜ ਵਿਚ 60 ਤੋਂ 90 ਸਾਲ ਉਮਰ ਦੇ ਕਰੀਬ 110 ਪ੍ਰਤੀਯੋਗੀਆਂ ਨੇ ਭਾਗ ਲਿਆ | ਇਸ ਦੌੜ ਵਿਚ 66 ਸਾਲਾ ਹਰਭਜਨ ਸਿੰਘ ਰੰਧਾਵਾ ਨੇ ...

ਪੂਰੀ ਖ਼ਬਰ »

ਰੌਚਿਕਤਾ ਦਾ ਸਿਖਰ ਕਰ ਗਿਆ ਫਰਿਜ਼ਨੋ ਦਾ 'ਮਿਸ ਐਂਡ ਮਿਸਿਜ਼ ਪੰਜਾਬਣ' ਸੁੰਦਰਤਾ ਮੁਕਾਬਲਾ

ਸਾਨ ਫਰਾਂਸਿਸਕੋ, 22 ਸਤੰਬਰ (ਐੱਸ.ਅਸ਼ੋਕ ਭੌਰਾ)-ਫਰਿਜ਼ਨੋ ਸ਼ਹਿਰ ਵਿਖੇ ਸਾਊਥ ਈਸਟ ਏਸ਼ੀਅਨ ਪੈਜਿੰਡ ਦੀ ਟੀਮ ਵਲੋਂ ਕਰਵਾਏ 'ਮਿਸ ਐਂਡ ਮਿਸੇਜ ਪੰਜਾਬਣ' ਦੇ ਦਿਲਕਸ਼ ਸੁੰਦਰਤਾ ਮੁਕਾਬਲੇ ਨਾਲ ਮੇਲਿਆਂ ਵਾਲਾ ਮਹੌਲ ਬਣਿਆ ਹੈ | ਇਹ ਮੁਕਾਬਲਾ ਫਰਿਜ਼ਨੋ ਸ਼ਹਿਰ ਦੇ ...

ਪੂਰੀ ਖ਼ਬਰ »

ਉੱਘੇ ਸਾਹਿਤਕਾਰ ਜਗਜੀਤ ਸੰਧੂ ਸਾਹਿਤ ਪ੍ਰੇਮੀਆਂ ਦੇ ਰੂਬਰੂ ਹੋਏ

ਟੋਰਾਂਟੋਂ, 22 ਸਤੰਬਰ (ਹਰਜੀਤ ਸਿੰਘ ਬਾਜਵਾ)-ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋਂ ਵਲੋਂ ਕਰਵਾਏ ਆਨ ਲਾਈਨ ਸਾਹਿਤਕ ਸਮਾਗਮ ਦੌਰਾਨ ਕੈਨੇਡਾ ਵਸਦੇ ਕਵੀ ਅਤੇ ਗ਼ਜ਼ਲ਼ਗੋ ਜਗਜੀਤ ਸੰਧੂ ਹਾਜ਼ਰੀਨ ਦੇ ਰੂਬਰੂ ਹੋਏ | ਇਸ ਮੌਕੇ ਬਲਰਾਜ ਚੀਮਾ ਨੇ ਜਗਜੀਤ ਸੰਧੂ ਬਾਰੇ ...

ਪੂਰੀ ਖ਼ਬਰ »

ਸਕਾਟਲੈਂਡ ਦੀ ਸੈਂਟ ਐਂਡਰਿਊਜ਼ ਯੂਨੀਵਰਸਿਟੀ ਆਕਸਫੋਰਡ ਅਤੇ ਕੈਂਬਰਿਜ ਨੂੰ ਪਛਾੜ ਕੇ ਅੱਵਲ

ਗਲਾਸਗੋ, 22 ਸਤੰਬਰ (ਹਰਜੀਤ ਸਿੰਘ ਦੁਸਾਂਝ)-'ਦ ਟਾਈਮਜ਼ ਅਤੇ ਸੰਡੇ ਟਾਈਮਜ਼ ਦੇ ਗੁੱਡ ਯੂਨੀਵਰਸਿਟੀ ਗਾਈਡ ਸਰਵੇ ਦੇ 30 ਸਾਲ ਦੇ ਇਤਿਹਾਸ ਵਿਚ ਪਹਿਲੀ ਵਾਰ ਸਕਾਟਲੈਂਡ ਦੀ ਸੈਂਟ ਐਂਡਰਿਊਜ ਯੂਨੀਵਰਸਿਟੀ ਆਕਸਫੋਰਡ ਯੂਨੀਵਰਸਿਟੀ ਅਤੇ ਕੈਂਬਰਿਜ ਯੂਨੀਵਰਸਿਟੀ ਨੂੰ ...

ਪੂਰੀ ਖ਼ਬਰ »

ਬਾਈਡਨ ਇਕ ਅਹਿਮ ਅਹੁਦੇ ਲਈ ਭਾਰਤੀ ਮੂਲ ਦੇ ਵਿਅਕਤੀ ਨੂੰ ਕਰਨਗੇ ਨਾਮਜ਼ਦ

ਵਾਸ਼ਿੰਗਟਨ, 22 ਸਤੰਬਰ (ਏਜੰਸੀ)-ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਨੇ ਭਾਰਤੀ-ਅਮਰੀਕੀ ਪ੍ਰਬੰਧਨ ਸਲਾਹਕਾਰ ਅਸ਼ੀਸ਼ ਵਜ਼ੀਰਾਨੀ ਨੂੰ ਪੇਂਟਾਗਨ ਦੇ ਇਕ ਪ੍ਰਮੁੱਖ ਅਹੁਦੇ ਲਈ ਨਾਮਜ਼ਦ ਕਰਨ ਦੀ ਇੱਛਾ ਜ਼ਾਹਿਰ ਕੀਤੀ ਹੈ | ਵਜ਼ੀਰਾਨੀ ਨੂੰ ਰੱਖਿਆ ਵਿਭਾਗ ਦੇ ...

ਪੂਰੀ ਖ਼ਬਰ »

ਵਿਨੋਦ ਚੁੰਬਰ ਅਤੇ ਦਰਸ਼ਨ ਦਰੜ ਵਲੋਂ ਚੰਨੀ ਦੇ ਮੁੱਖ ਮੰਤਰੀ ਬਣਨ ਦਾ ਸਵਾਗਤ

ਸਾਨ ਫਰਾਂਸਿਸਕੋ, 22 ਸਤੰਬਰ (ਐੱਸ.ਅਸ਼ੋਕ ਭੌਰਾ)- ਸ੍ਰੀ ਗੁਰੂ ਰਵਿਦਾਸ ਸਭਾ ਬੇ ਏਰੀਆ ਕੈਲੀਫੋਰਨੀਆ ਦੇ ਚੇਅਰਮੈਨ ਵਿਨੋਦ ਕੁਮਾਰ ਚੁੰਬਰ, ਕੈਲੀਫੋਰਨੀਆ ਦੇ ਗਵਰਨਰ ਦੀ ਚੋਣ ਲੜ ਚੁੱਕੇ ਤੇ ਇੰਡੋ-ਅਮੈਰਿਕਨ ਭਾਈਚਾਰੇ ਦੇ ਆਗੂ ਡਾ. ਹਰਮੇਸ਼ ਕੁਮਾਰ, ਅੰਤਰਰਾਸ਼ਟਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX